ਤਾਜਾ ਖ਼ਬਰਾਂ


ਦੁਬਈ ਤੋਂ ਪੁੱਜੇ ਦੋ ਸਕੇ ਭਰਾ ਯਾਤਰੀਆਂ ਕੋਲੋਂ ਕਰੀਬ ਸਾਢੇ 11ਲੱਖ ਦਾ ਸੋਨਾ ਬਰਾਮਦ
. . .  about 1 hour ago
ਰਾਜਾਸਾਂਸੀ, 21,(ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੱਜ ਦੁਬਈ ਤੋਂ ਪੁੱਜੇ ਦੋ ਯਾਤਰੀ (ਸਕੇ ਭਰਾਵਾਂ) ਕੋਲੋਂ ਕਸਟਮ ਅਧਿਕਾਰੀਆਂ ਵੱਲੋਂ ਤਲਾਸ਼ੀ ਦੌਰਾਨ 349 ਗ੍ਰਾਮ ਸੋਨਾ ਬਰਾਮਦ ...
ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ 'ਛੜਾ' ਦਾ ਟਰੇਲਰ ਰਿਲੀਜ਼
. . .  about 1 hour ago
ਲੁਧਿਆਣਾ, 21 ਮਈ ( ਪੁਨੀਤ ਬਾਵਾ)-ਬਾਲੀਵੁੱਡ ਸਟਾਰ ਤੇ ਗਾਇਕ ਦਿਲਜੀਤ ਦੁਸਾਂਝ ਅਤੇ ਅਦਾਕਾਰਾ ਨੀਰੂ ਬਾਜਵਾ ਦੀ 21 ਜੂਨ ਨੂੰ ਰਿਲੀਜ਼ ਹੋਣ ਵਾਲੀ ਪੰਜਾਬੀ ਫ਼ਿਲਮ ਛੜਾ ਦਾ ਅੱਜ ਟਰੇਲਰ ਰਿਲੀਜ਼ ਕੀਤਾ ਗਿਆ ...
ਦਿੱਲੀ 'ਚ ਕੇਂਦਰੀ ਕੈਬਨਿਟ ਦੀ ਬੈਠਕ ਜਾਰੀ
. . .  about 1 hour ago
ਨਵੀਂ ਦਿੱਲੀ, 21 ਮਈ- ਦਿੱਲੀ 'ਚ ਭਾਜਪਾ ਦੇ ਦਫ਼ਤਰ 'ਚ ਕੇਂਦਰੀ ਕੈਬਨਿਟ ਦੀ ਬੈਠਕ ਚੱਲ ਰਹੀ ਹੈ। ਇਸ ਬੈਠਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ...
ਬਾਘਾਪੁਰਾਣਾ : ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਡੀ. ਐੱਸ. ਪੀ. ਦਫ਼ਤਰ ਦਾ ਘਿਰਾਓ ਜਾਰੀ
. . .  about 1 hour ago
ਬਾਘਾਪੁਰਾਣਾ, 21 ਮਈ (ਬਲਰਾਜ ਸਿੰਗਲਾ)- ਅੱਜ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਨੌਜਵਾਨ ਭਾਰਤ ਸਭਾ ਨੇ ਡੀ. ਐੱਸ. ਪੀ. ਦਫ਼ਤਰ ਬਾਘਾਪੁਰਾਣਾ ਦੇ ਘਿਰਾਓ ਕਰੀਬ ਸਵੇਰੇ 11 ਵਜੇ ਤੋਂ ਸ਼ੁਰੂ ਕੀਤਾ ਹੋਇਆ ਹੈ। ਇਸ ਦੀ ਅਗਵਾਈ ਮੰਗਾ ਸਿੰਘ ਵੈਰਕੋ ਅਤੇ...
ਹਾਈਕੋਰਟ ਦੀ ਧਮਕੀ ਦੇ ਕੇ ਕਿਸਾਨਾਂ 'ਤੇ ਬਿੱਲ ਥੋਪਣਾ ਚਾਹੁੰਦਾ ਹੈ ਬਿਜਲੀ ਵਿਭਾਗ- ਅਜਮੇਰ ਲੱਖੋਵਾਲ
. . .  about 2 hours ago
ਪਟਿਆਲਾ, 21 ਮਈ (ਅਮਨਦੀਪ ਸਿੰਘ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਬਿਜਲੀ ਵਿਭਾਗ ਕਿਸਾਨਾਂ ਨੂੰ ਬਿਜਲੀ ਦੇ ਬਿੱਲ ਭਰਨ ਲਈ ਆਖਦਾ ਹੈ, ਜਿਸ ਦਾ ਅਸੀਂ ਕਿਸਾਨ ਵਿਰੋਧ...
ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ ਪਹੁੰਚੇ ਕਈ ਕੇਂਦਰੀ ਮੰਤਰੀ
. . .  about 2 hours ago
ਨਵੀਂ ਦਿੱਲੀ, 21 ਮਈ- ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ, ਮੇਨਕਾ ਗਾਂਧੀ ਅਤੇ ਜਨਰਲ ਵੀ. ਕੇ. ਸਿੰਘ ਅੱਜ ਸ਼ਾਮੀਂ 5 ਵਜੇ ਹੋਣ ਵਾਲੀ ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ 'ਚ...
ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਨਾਲ ਮੈਂ ਚਿੰਤਾ 'ਚ ਹਾਂ- ਪ੍ਰਣਬ ਮੁਖਰਜੀ
. . .  about 3 hours ago
ਨਵੀਂ ਦਿੱਲੀ, 21 ਮਈ- ਦੇਸ਼ ਭਰ 'ਚ ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ 'ਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਤੋਂ ਉਹ ਚਿੰਤਤ ਹਨ...
ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਪਹੁੰਚੇ ਵਿਰੋਧੀ ਧਿਰ ਦੇ ਨੇਤਾ
. . .  about 3 hours ago
ਨਵੀਂ ਦਿੱਲੀ, 21 ਮਈ- ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ 'ਚ ਬੈਠਕ ਕਰਨ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਹੁਣ ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹਨ। ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਤੋਂ ਬਾਅਦ ਉਹ...
ਸ਼ੋਪੀਆਂ ਦੇ ਜੰਗਲ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 3 hours ago
ਸ੍ਰੀਨਗਰ, 21 ਮਈ- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਸ਼ੁਰੂ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਇਹ ਮੁਠਭੇੜ ਜ਼ਿਲ੍ਹੇ ਦੇ ਯਾਰਵਾਨ ਇਲਾਕੇ ਦੇ ਜੰਗਲ 'ਚ...
ਬਾਘਾਪੁਰਾਣਾ ਨੇੜਿਓਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਖੋਹੀ ਗੱਡੀ
. . .  about 4 hours ago
ਬਾਘਾਪੁਰਾਣਾ, 21 ਮਈ (ਬਲਰਾਜ ਸਿੰਗਲਾ)- ਬਾਘਾਪੁਰਾਣਾ ਨੇੜਿਓਂ ਅੱਜ ਲੁਟੇਰਿਆਂ ਵਲੋਂ ਇੱਕ ਇਨੋਵਾ ਗੱਡੀ ਨੂੰ ਪਿਸਤੌਲ ਦੀ ਨੋਕ 'ਤੇ ਅਗਵਾ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਕ ਬਾਘਾਪੁਰਾਣਾ ਨਿਵਾਸੀ ਹਿਮਾਂਸ਼ੂ ਮਿੱਤਲ ਆਪਣੇ ਇੱਕ ਹੋਰ ਸਾਥੀ ਨਾਲ...
ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਈ. ਵੀ. ਐੱਮ.- ਚੋਣ ਕਮਿਸ਼ਨ
. . .  about 4 hours ago
ਨਵੀਂ ਦਿੱਲੀ, 21 ਮਈ- ਚੋਣ ਕਮਿਸ਼ਨ ਨੇ ਉੱਤਰ ਪ੍ਰਦੇਸ਼ ਅਤੇ ਬਿਹਾਰ ਦੀਆਂ ਕੁਝ ਥਾਵਾਂ 'ਤੇ ਈ. ਵੀ. ਐੱਮ. ਦੀ ਹੇਰਾ-ਫੇਰੀ ਦੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਪੂਰੀ ਤਰ੍ਹਾਂ ਨਾਲ ਗਲਤ ਦੱਸਦਿਆਂ ਕਿਹਾ ਹੈ ਕਿ ਈ. ਵੀ. ਐੱਮ. ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਅਤੇ ਉਨ੍ਹਾਂ ਦੀ...
ਪੱਲੇਦਾਰਾਂ ਦੇ ਦੋ ਧੜਿਆਂ 'ਚ ਹੋਈ ਲੜਾਈ, ਕਈ ਜ਼ਖ਼ਮੀ
. . .  about 5 hours ago
ਤਪਾ ਮੰਡੀ, 21 ਮਈ (ਵਿਜੇ ਸ਼ਰਮਾ)- ਅੱਜ ਇੱਥੇ ਪੱਲੇਦਾਰਾਂ ਦੇ ਦੋ ਧੜਿਆਂ ਵਿਚਾਲੇ ਹੋਈ ਲੜਾਈ ਦੌਰਾਨ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਸਪੈਸ਼ਲ ਲੋਡ ਭਰਨ ਨੂੰ ਲੈ ਕੇ ਦੋ ਧੜਿਆਂ ਦੇ ਪੱਲੇਦਾਰ ਆਪਸ 'ਚ ਉਲਝ ਗਏ...
ਦਿੱਲੀ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਸ਼ੁਰੂ
. . .  about 5 hours ago
ਨਵੀਂ ਦਿੱਲੀ, 21 ਮਈ- ਰਾਜਧਾਨੀ ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ, ਸਮਾਜਵਾਦੀ ਪਾਰਟੀ ਦੇ ਨੇਤਾ ਰਾਮਗੋਪਾਲ ਯਾਦਵ, ਸੀ. ਪੀ. ਐੱਮ ਦੇ ਜਨਰਲ ਸਕੱਤਰ...
ਅੱਗ ਲੱਗਣ ਕਾਰਨ ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀਆਂ ਸੜ ਕੇ ਹੋਈਆਂ ਸੁਆਹ, ਦੋ ਮਾਸੂਮ ਬੱਚੀਆਂ ਦੀ ਮੌਤ
. . .  about 5 hours ago
ਬਲਾਚੌਰ, 21 ਮਈ (ਦੀਦਾਰ ਸਿੰਘ ਬਲਾਚੌਰੀਆ)- ਬੀਤੀ ਦੇਰ ਰਾਤ ਪੁਲਿਸ ਥਾਣਾ ਕਾਠਗੜ੍ਹ ਅਧੀਨ ਪੈਂਦੇ ਪਿੰਡ ਸੋਭੂਵਾਲ-ਜੀਓਵਾਲ ਬਛੁਆ ਵਿਚਾਲੇ ਖੇਤਾਂ 'ਚ ਪ੍ਰਵਾਸੀ ਮਜ਼ਦੂਰਾਂ ਦੀਆਂ ਤਿੰਨ ਝੁੱਗੀਆਂ ਨੂੰ ਅੱਗ ਲੱਗ ਗਈ। ਇਸ ਹਾਦਸੇ 'ਚ ਦੋ ਮਾਸੂਮ ਬੱਚੀਆਂ ਦੀ ਮੌਤ ਹੋ...
ਜੇਕਰ ਸਿੱਧੂ ਨੂੰ ਕਿਸੇ ਤਰ੍ਹਾਂ ਦੀ ਨਾਰਾਜ਼ਗੀ ਸੀ ਤਾਂ ਉਹ ਹਾਈਕਮਾਂਡ ਨਾਲ ਗੱਲਬਾਤ ਕਰ ਸਕਦੇ ਸਨ- ਪ੍ਰਨੀਤ ਕੌਰ
. . .  about 5 hours ago
ਪਟਿਆਲਾ, 21 ਮਈ (ਅਮਨਦੀਪ ਸਿੰਘ)- ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ 'ਤੇ ਲਗਾਤਾਰ ਸਿਆਸਤ ਭਖੀ ਹੋਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਹੋਰ ਕੈਬਨਿਟ ਮੰਤਰੀ ਵੀ ਉਨ੍ਹਾਂ ਵਿਰੁੱਧ ਖੁੱਲ੍ਹ ਕੇ ਬਿਆਨ ਦੇ ਰਹੇ ਹਨ। ਇਸੇ ਕੜੀ 'ਚ ਹੁਣ...
ਸੰਜੇ ਸਿੰਘ ਨੇ ਅਖਿਲੇਸ਼ ਯਾਦਵ ਨਾਲ ਕੀਤੀ ਮੁਲਾਕਾਤ, ਕਿਹਾ- ਦੇਸ਼ ਭਰ 'ਚੋਂ ਹੋਵੇਗਾ ਭਾਜਪਾ ਦਾ ਸਫ਼ਾਇਆ
. . .  about 6 hours ago
ਅਫ਼ਗ਼ਾਨਿਸਤਾਨ 'ਚ 9 ਤਾਲਿਬਾਨੀ ਅੱਤਵਾਦੀ ਢੇਰ
. . .  about 6 hours ago
ਐਗਜ਼ਿਟ ਪੋਲ ਵਿਰੋਧੀ ਧਿਰ ਦਾ ਹੌਂਸਲਾ ਤੋੜਨ ਦਾ ਹਥਿਆਰ- ਪ੍ਰਿਅੰਕਾ ਗਾਂਧੀ
. . .  about 6 hours ago
ਸਾਰੀਆਂ ਵੀ. ਵੀ. ਪੈਟ ਪਰਚੀਆਂ ਦੀ ਜਾਂਚ ਸੰਬੰਧੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਕੀਤਾ ਖ਼ਾਰਜ
. . .  about 7 hours ago
ਪੱਛਮੀ ਬੰਗਾਲ 'ਚ ਭਾਜਪਾ ਦੇ ਪੰਜ ਵਰਕਰ ਜ਼ਖ਼ਮੀ, ਟੀ. ਐੱਮ. ਸੀ. 'ਤੇ ਹਮਲੇ ਦਾ ਦੋਸ਼
. . .  about 7 hours ago
ਮੈਕਸੀਕੋ 'ਚ ਗੋਲੀਬਾਰੀ, 10 ਲੋਕਾਂ ਦੀ ਮੌਤ
. . .  about 7 hours ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਭਾਖੜਾ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 8 hours ago
ਕੋਲਕਾਤਾ ਉੱਤਰੀ ਸੰਸਦੀ ਹਲਕੇ ਦੇ ਬੂਥ ਨੰ. 200 'ਤੇ ਵੋਟਿੰਗ ਰੱਦ
. . .  about 8 hours ago
ਮੁਲਾਇਮ ਅਤੇ ਅਖਿਲੇਸ਼ ਯਾਦਵ ਵਿਰੁੱਧ ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਦਾਖ਼ਲ ਕੀਤਾ ਹਲਫ਼ਨਾਮਾ
. . .  about 8 hours ago
ਕਿਰਗਿਸਤਾਨ ਰਵਾਨਾ ਹੋਏ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ
. . .  about 8 hours ago
ਅੱਜ ਚੋਣ ਕਮਿਸ਼ਨ ਨੂੰ ਮਿਲਣਗੀਆਂ ਵਿਰੋਧੀ ਪਾਰਟੀਆਂ
. . .  about 8 hours ago
ਸੋਨੀਆ, ਰਾਹੁਲ, ਮਨਮੋਹਨ ਸਿੰਘ ਨੇ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 9 hours ago
ਜੋਕੋ ਵਿਡੋਡੋ ਦੂਸਰੀ ਵਾਰ ਬਣੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ
. . .  about 9 hours ago
ਆਈ.ਈ.ਡੀ ਧਮਾਕੇ 'ਚ 2 ਜਵਾਨ ਜ਼ਖਮੀ
. . .  about 10 hours ago
ਮੁਇਨੁਲ ਹੱਕ ਭਾਰਤ 'ਚ ਪਾਕਿਸਤਾਨ ਦੇ ਨਵੇਂ ਹਾਈ ਕਮਿਸ਼ਨਰ ਨਿਯੁਕਤ
. . .  about 5 hours ago
ਅਮਿਤ ਸ਼ਾਹ ਅੱਜ ਕਰਨਗੇ ਐਨ.ਡੀ.ਏ ਆਗੂਆਂ ਨਾਲ ਮੁਲਾਕਾਤ
. . .  about 10 hours ago
ਬੋਰਵੈਲ 'ਚ ਡਿੱਗੀ ਬੱਚੀ ਦੀ ਮੌਤ
. . .  about 10 hours ago
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 10 hours ago
ਸਾਬਕਾ ਐੱਫ-1 ਚੈਂਪੀਅਨ ਨਿਕੀ ਲਉਡਾ ਦਾ ਦੇਹਾਂਤ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਪਿੰਡ ਵਲੀਪੁਰ ਵਿਖੇ ਆਰ.ਐੱਮ.ਪੀ. ਡਾਕਟਰ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ
. . .  1 day ago
ਦਿੱਲੀ ਦੇ ਸੰਗਮ ਬਿਹਾਰ 'ਚ ਵਿਅਕਤੀ ਦਾ ਚਾਕੂ ਮਾਰ ਕੇ ਕਤਲ
. . .  about 1 hour ago
ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ 'ਚ 22 ਮਈ ਨੂੰ ਮੁੜ ਪੈਣਗੀਆਂ ਵੋਟਾਂ
. . .  about 1 hour ago
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ
. . .  8 minutes ago
ਮਹਾਰਾਸ਼ਟਰ ਮਹਿਲਾ ਕਮਿਸ਼ਨ ਨੇ ਵਿਵੇਕ ਓਬਰਾਏ ਨੂੰ ਨੋਟਿਸ ਕੀਤਾ ਜਾਰੀ
. . .  44 minutes ago
ਅਫ਼ਗ਼ਾਨਿਸਤਾਨ 'ਚ 11 ਤਾਲਿਬਾਨੀ ਅੱਤਵਾਦੀ ਢੇਰ
. . .  about 1 hour ago
ਮਮਤਾ ਨੂੰ ਮਿਲਣ ਲਈ ਕੋਲਕਾਤਾ ਪਹੁੰਚੇ ਚੰਦਰਬਾਬੂ ਨਾਇਡੂ
. . .  about 1 hour ago
ਘਰੇਲੂ ਲੜਾਈ ਦੌਰਾਨ ਹਿੰਸਕ ਹੋਇਆ ਪਤੀ, ਦੰਦੀਆਂ ਵੱਢ ਕੇ ਕੱਟਿਆ ਪਤਨੀ ਦਾ ਨੱਕ
. . .  about 1 hour ago
ਪਿਕਅਪ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਚੋਣ ਰੱਦ
. . .  1 day ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਨੇ ਹਾਈਕੋਰਟ 'ਚ ਫਿਰ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  1 day ago
ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਸਿਆਸੀ ਆਗੂ ਦੀ ਮੌਤ
. . .  1 day ago
ਪਾਕਿਸਤਾਨੀ ਕ੍ਰਿਕਟਰ ਆਸਿਫ਼ ਅਲੀ ਦੀ ਦੋ ਸਾਲਾ ਦੀ ਧੀ ਕੈਂਸਰ ਕਾਰਨ ਮੌਤ
. . .  1 day ago
ਲੁਧਿਆਣਾ 'ਚ ਚੱਲਦੇ ਆਟੋ ਨੂੰ ਅਚਾਨਕ ਲੱਗੀ ਅੱਗ
. . .  1 day ago
ਐਡਮਿਰਲ ਸੁਨੀਲ ਲਾਂਬਾ ਨੇ ਰਾਸ਼ਟਰਪਤੀ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਭਾਦੋ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਜ਼ਿਲ੍ਹੇ ਭਰ 'ਚ ਉਤਸ਼ਾਹ ਨਾਲ ਮਨਾਇਆ 72ਵਾਂ ਆਜ਼ਾਦੀ ਦਿਹਾੜਾ

ਫ਼ਿਰੋਜ਼ਪੁਰ, 16 ਅਗਸਤ (ਜਸਵਿੰਦਰ ਸਿੰਘ ਸੰਧੂ)-ਜ਼ਿਲ੍ਹੇ ਭਰ ਅੰਦਰ ਲੋਕਾਂ ਨੇ ਦੇਸ਼ ਭਗਤੀ ਤੇ ਸੱਭਿਆਚਾਰਕ ਪ੍ਰੋਗਰਾਮ ਕਰਕੇ ਪੂਰੇ ਉਤਸ਼ਾਹ ਨਾਲ 72ਵਾਂ ਆਜ਼ਾਦੀ ਦਿਹਾੜਾ ਮਨਾਇਆ ਗਿਆ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਅੰਦਰ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਕਰਵਾਏ ਗਏ, ਜਿਨ੍ਹਾਂ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚੇ। ਪੰਜਾਬ ਦੇ ਲੋਕ ਨਿਰਮਾਣ ਤੇ ਸੂਚਨਾ ਤਕਨਾਲੋਜੀ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਵਰ੍ਹਦੇ ਮੀਂਹ 'ਚ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮ ਗਾਰਡ, ਐਨ. ਸੀ. ਸੀ. ਸਕਾਊਟ ਤੇ ਗਾਈਡ ਦੀਆਂ ਟੁਕੜੀਆਂ ਤੋਂ ਸਲਾਮੀ ਲਈ। ਜ਼ਿਲ੍ਹਾ ਵਾਸੀਆਂ ਨੂੰ ਆਪਣੇ ਸੰਦੇਸ਼ 'ਚ ਵਿਜੇ ਇੰਦਰ ਸਿੰਗਲਾ ਕੈਬਿਨਟ ਮੰਤਰੀ ਪੰਜਾਬ ਨੇ ਕਿਹਾ ਕਿ ਅਨੇਕਾਂ ਸ਼ਹੀਦਾਂ ਸੁਤੰਤਰਤਾ ਸੰਗਰਾਮੀਆਂ ਦੀਆਂ ਅਦੁੱਤੀਆਂ ਕੁਰਬਾਨੀਆਂ ਸਦਕਾ ਸਾਡਾ ਦੇਸ਼ ਆਜ਼ਾਦ ਹੋਇਆ ਹੈ ਅਤੇ ਇਸ ਮੌਕੇ ਅਸੀਂ ਆਜ਼ਾਦੀ ਦੇ ਪਰਵਾਨਿਆਂ ਤੇ ਸਮੂਹ ਸ਼ਹੀਦਾਂ, ਸੂਰਬੀਰਾਂ ਤੇ ਵੱਖ-ਵੱਖ ਆਜ਼ਾਦੀ ਦੀਆ ਲਹਿਰਾਂ 'ਚ ਹਿੱਸਾ ਪਾਉਣ ਵਾਲੇ ਯੋਧਿਆਂ, ਸੂਰਬੀਰਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਦੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਵੱਡੇ ਸਮਰਥਨ ਨਾਲ ਹੋਂਦ 'ਚ ਆਈ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਰਾਜ ਦਾ ਸਰਵ ਪੱਖੀ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰ ਦੇ ਪਹਿਲੇ ਦਿਨਾਂ 'ਚ ਹੀ ਭ੍ਰਿਸ਼ਟਾਚਾਰ, ਨਸ਼ਿਆਂ ਦੇ ਖ਼ਾਤਮੇ, ਵੀ. ਆਈ. ਪੀ ਸੱਭਿਆਚਾਰ ਖ਼ਤਮ ਕਰਨ, ਕਿਸਾਨੀ ਕਰਜ਼ੇ ਦੀ ਮੁਆਫ਼ੀ ਵਰਗੇ ਇਤਿਹਾਸਕ ਫ਼ੈਸਲੇ ਲਏ ਹਨ, ਜਿਨ੍ਹਾਂ ਦੇ ਬਹੁਤ ਵਧੀਆ ਪਰਿਣਾਮ ਨਿਕਲ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਗਰਾਮ 'ਚ ਪੰਜਾਬੀਆ ਨੇ ਵੱਧ-ਚੜ੍ਹ ਕੇ ਕੁਰਬਾਨੀਆਂ ਕੀਤੀਆਂ, ਜਿਸ 'ਤੇ ਪੂਰੇ ਦੇਸ਼ ਨੂੰ ਮਾਣ ਹੈ। ਉਨ੍ਹਾਂ ਨੇ ਸਿਹਤ ਸੰਭਾਲ ਦੀ ਗੱਲ ਕਰਦਿਆਂ ਕਿਹਾ ਕਿ ਜਲਦੀ ਹੀ ਫ਼ਿਰੋਜ਼ਪੁਰ 'ਚ ਪੀ. ਜੀ. ਆਈ. ਹਸਪਤਾਲ ਕੇਂਦਰ ਸਰਕਾਰ ਵਲੋਂ ਦਿੱਤੀ ਰਾਸ਼ੀ ਅਤੇ ਸੂਬਾ ਸਰਕਾਰ ਦੇ ਸਹਿਯੋਗ ਨਾਲ ਬਣਾਇਆ ਜਾਵੇਗਾ। ਸੜਕਾਂ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਨਾਬਾਰਡ ਦੀ ਮਦਦ ਸਦਕਾ 300 ਕਰੋੜ ਰੁਪਏ ਦਾ ਪ੍ਰਾਜੈਕਟ ਚਲਾਇਆ ਜਾਵੇਗਾ। ਉਨ੍ਹਾਂ ਨੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਆਪਣੇ ਨਿੱਜੀ ਫੰਡਜ਼ 'ਚੋਂ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਬੱਡੀਜ਼ ਗਰੁੱਪ ਨੂੰ ਕੈਬਨਿਟ ਮੰਤਰੀ ਵਲੋਂ ਹਰੀ ਝੰਡੀ ਦਿਖਾ ਕੇ ਨਸ਼ਿਆਂ ਖ਼ਿਲਾਫ਼ ਪ੍ਰਚਾਰ ਲਈ ਰਵਾਨਾ ਕੀਤਾ ਗਿਆ। ਇਸ ਤੋਂ ਪਹਿਲਾਂ ਵਿਜੇ ਇੰਦਰ ਸਿੰਗਲਾ ਕੈਬਿਨਟ ਮੰਤਰੀ ਪੰਜਾਬ ਵਲੋਂ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਕੌਮੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ ਗਏ। ਇਸ ਮੌਕੇ ਉਨ੍ਹਾਂ ਵਲੋਂ ਹੁਸੈਨੀਵਾਲਾ ਚੈੱਕ ਪੋਸਟ 'ਤੇ ਫ਼ੌਜ ਦੇ ਜਵਾਨਾਂ ਨੂੰ ਮਠਿਆਈਆਂ ਵੰਡ ਕੇ ਆਜ਼ਾਦੀ ਦਿਵਸ ਦੀ ਵਧਾਈ ਵੀ ਦਿੱਤੀ ਗਈ। ਸਮਾਗਮ 'ਚ ਵੱਖ-ਵੱਖ ਖੇਤਰਾਂ ਵਿਚ ਪ੍ਰਾਪਤੀਆਂ ਕਰਨ ਵਾਲੀਆਂ ਸ਼ਖ਼ਸੀਅਤਾਂ, ਸੁਤੰਤਰਤਾ ਸੰਗਰਾਮੀਆਂ, ਕਾਰਗਿਲ ਸ਼ਹੀਦਾਂ ਦੇ ਪਰਿਵਾਰਾਂ, ਖਿਡਾਰੀਆਂ, ਵਿਦਿਆਰਥੀਆਂ, ਅਧਿਕਾਰੀਆਂ, ਕਰਮਚਾਰੀਆਂ ਆਦਿ ਨੂੰ ਮੁੱਖ ਮਹਿਮਾਨ ਵਜੋਂ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਦੇਸ਼ ਭਗਤੀ ਨੂੰ ਦਰਸਾਉਂਦਾ ਰੰਗਾ-ਰੰਗ ਸੱਭਿਆਚਾਰ ਪ੍ਰੋਗਰਾਮ ਤੋਂ ਇਲਾਵਾ ਪੰਜਾਬ ਦੇ ਲੋਕ ਨਾਚਾਂ ਗਿੱਧਾ ਤੇ ਭੰਗੜੇ ਦੀ ਪੇਸ਼ਕਾਰੀ ਵੀ ਕੀਤੀ ਗਈ। ਸਮਾਗਮ 'ਚ ਸੈਕਟਰੀ ਪੀ. ਡਬਲਿਊ. ਡੀ. ਹੁਸਨ ਲਾਲ, ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਪਰਮਿੰਦਰ ਸਿੰਘ ਪਿੰਕੀ, ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਮੈਡਮ ਸਤਿਕਾਰ ਕੌਰ ਗਹਿਰੀ, ਵਿਧਾਇਕ ਜ਼ੀਰਾ ਕੁਲਬੀਰ ਸਿੰਘ ਜ਼ੀਰਾ, ਕਮਿਸ਼ਨਰ ਸੁਮੇਰ ਗੁਰਜਰ, ਆਈ. ਜੀ. ਫ਼ਿਰੋਜ਼ਪੁਰ ਗੁਰਿੰਦਰਜੀਤ ਸਿੰਘ ਢਿੱਲੋਂ, ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ, ਐਸ. ਐਸ. ਪੀ. ਪ੍ਰੀਤਮ ਸਿੰਘ, ਜ਼ਿਲ੍ਹਾ ਤੇ ਸੈਸ਼ਨ ਜੱਜ ਐਸ. ਕੇ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਮੀਤ ਸਿੰਘ ਮੁਲਤਾਨੀ, ਸਹਾਇਕ ਕਮਿਸ਼ਨਰ ਰਣਜੀਤ ਸਿੰਘ, ਸਾਬਕਾ ਵਿਧਾਇਕ ਗੁਰਨੈਬ ਸਿੰਘ ਬਰਾੜ, ਕਾਂਗਰਸੀ ਆਗੂ ਹੀਰਾ ਸੋਢੀ, ਜ਼ਿਲ੍ਹਾ ਕਾਂਗਰਸ ਪ੍ਰਧਾਨ ਚਮਕੌਰ ਸਿੰਘ ਢੀਂਡਸਾ, ਨਸੀਬ ਸਿੰਘ ਸੰਧੂ ਨਿੱਜੀ ਸਕੱਤਰ ਕੈਬਨਿਟ ਮੰਤਰੀ, ਸੁਰਿੰਦਰ ਸਿੰਘ ਜੌੜਾ, ਸੁਖਜੀਤ ਸਿੰਘ ਗੋਗੀ ਪਿਆਰੇਆਣਾ, ਦਵਿੰਦਰ ਸਿੰਘ ਜੰਗ, ਬਲਬੀਰ ਸਿੰਘ ਬਾਠ, ਸੁਖਵਿੰਦਰ ਸਿੰਘ ਅਟਾਰੀ, ਸੁਖਜਿੰਦਰ ਸਿੰਘ ਆਰਿਫ਼ ਕੇ, ਬਲੀ ਸਿੰਘ ਉਸਮਾਨ ਵਾਲਾ, ਰਿੰਕੂ ਗਰੋਵਰ, ਸ਼ੇਰ ਸਿੰਘ ਗਹਿਰੀ, ਗੁਰਦੀਪ ਸਿੰਘ ਢਿੱਲੋਂ, ਰਾਜਿੰਦਰ ਛਾਬੜਾ, ਅਮਰਿੰਦਰ ਸਿੰਘ ਟਿੱਕਾ ਵਸਤੀ ਭਾਗ ਸਿੰਘ, ਦਲਜੀਤ ਸਿੰਘ ਦੁਲਚੀ ਕੇ, ਗੋਰਾ ਵਿਰਕ ਸਮੇਤ ਵੱਡੀ ਗਿਣਤੀ ਵਿਚ ਅਧਿਕਾਰੀ, ਰਾਜਨੀਤਕ ਆਗੂ, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ, ਅਧਿਆਪਕ, ਪੰਚਾਇਤਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

ਦਫ਼ਤਰ ਨਗਰ ਪੰਚਾਇਤ ਮਖੂ ਵਿਖੇ ਆਜ਼ਾਦੀ ਦਿਵਸ ਮਨਾਇਆ
ਮਖੂ, (ਵਰਿੰਦਰ ਮਨਚੰਦਾ)-ਨਗਰ ਪੰਚਾਇਤ ਮਖੂ ਵਿਖੇ ਆਜ਼ਾਦੀ ਦਿਵਸ ਨਗਰ ਪੰਚਾਇਤ ਮਖੂ ਦੇ ਪ੍ਰਧਾਨ ਮਹਿੰਦਰ ਮਦਾਨ ਤੇ ਕਾਰਜ ਸਾਧਕ ਅਫ਼ਸਰ ਸ਼ਰਨਜੀਤ ਕੌਰ ਦੀ ਅਗਵਾਈ 'ਚ ਮਨਾਇਆ ਗਿਆ। ਇਸ ਮੌਕੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਮਹਿੰਦਰ ਮਦਾਨ ਪ੍ਰਧਾਨ ਨਗਰ ਪੰਚਾਇਤ ਮਖੂ ਵਲੋਂ ਨਿਭਾਈ ਗਈ। ਇਸ ਮੌਕੇ ਥਾਣਾ ਮਖੂ ਦੀ ਪੁਲਿਸ ਪਾਰਟੀ ਵਲੋਂ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ ਗਈ ਤੇ ਸਕੂਲ ਦੇ ਬੱਚਿਆਂ ਵਲੋਂ ਰਾਸ਼ਟਰੀ ਗੀਤ ਗਾਇਆ ਗਿਆ। ਇਸ ਮੌਕੇ ਦਫ਼ਤਰ ਨਗਰ ਪੰਚਾਇਤ ਮਖੂ ਵਲੋਂ ਪੁਲਿਸ ਪਾਰਟੀ ਅਤੇ ਸਕੂਲ ਦੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਹਾਜ਼ਰ ਲੋਕਾਂ ਨੂੰ ਲੱਡੂ ਵੰਡੇ ਗਏ। ਇਸ ਮੌਕੇ ਨਗਰ ਪੰਚਾਇਤ ਮਖੂ ਦੇ ਪ੍ਰਧਾਨ ਮਹਿੰਦਰ ਮਦਾਨ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਜੋਨਾਥਨ ਮੀਤ ਪ੍ਰਧਾਨ ਨਗਰ ਪੰਚਾਇਤ ਮਖੂ, ਰੂਪ ਲਾਲ ਮਦਾਨ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਮਖੂ, ਬੋਹੜ ਸਿੰਘ ਸੱਦਰ ਵਾਲਾ, ਲੱਕੀ ਅਹੂਜਾ, ਮਨਮੋਹਨ ਗਰੋਵਰ, ਲੱਕੀ ਅਹੂਜਾ, ਬਿੱਟੂ ਨਾਰੰਗ, ਰਾਜੂ ਕੰਧਾਰੀ, ਸੰਜੀਵ ਮਾਨਕਟਾਲਾ, ਬਲਵਿੰਦਰ ਠੁਕਰਾਲ, ਮੋਹਨ ਲਾਲ ਮਦਾਨ, ਰੋਕੀ ਚੌਧਰੀ, ਰਾਜੂ ਰੇਲੀਆ, ਰਜਿੰਦਰ ਮਦਾਨ, ਨਰੇਸ਼ ਮੋਂਗਾ, ਗੌਰਵ ਮਦਾਨ, ਚੰਦਨ ਅਤੇ ਦਫ਼ਤਰੀ ਸਟਾਫ਼ ਹਾਜ਼ਰ ਸਨ।

ਆਜ਼ਾਦ ਹਿੰਦ ਕਲੱਬ ਵਲੋਂ ਆਜ਼ਾਦੀ ਦਿਵਸ ਮਨਾਇਆ
ਮਖੂ, (ਵਰਿੰਦਰ ਮਨਚੰਦਾ)-ਆਜ਼ਾਦ ਹਿੰਦ ਕਲੱਬ ਮਖੂ ਵਲੋਂ ਜ਼ੀਰਾ ਵਾਲਾ ਮੋੜ ਮਖੂ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਕਲੱਬ ਵਲੋਂ ਬੱਚਿਆਂ ਦੇ ਕਵਿਤਾ ਦੇ ਮੁਕਾਬਲੇ ਕਰਵਾਏ ਗਏ। ਬੱਚਿਆਂ ਵਲੋਂ ਕਵਿਤਾ ਦੇ ਮੁਕਾਬਲੇ ਦੌਰਾਨ ਦੇਸ਼ ਭਗਤੀ ਦੇ ਗੀਤ ਗਾ ਕੇ ਲੋਕਾਂ ਦਾ ਦਿਲ ਮੋਹ ਲਿਆ। ਸਮਾਗਮ ਦੇ ਮੁੱਖ ਮਹਿਮਾਨ ਵਰਿੰਦਰ ਠੁਕਰਾਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਮਖੂ ਸਨ। ਉਨ੍ਹਾਂ ਨਾਲ ਦੇਵ ਸ਼ਰਮਾ ਮੈਂਬਰ ਕਾਰਜਕਾਰਨੀ ਕਮੇਟੀ ਭਾਜਪਾ ਪੰਜਾਬ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਆਜ਼ਾਦ ਹਿੰਦ ਕਲੱਬ ਮਖੂ ਵਲੋਂ ਛੋਲੇ ਪੂੜੀ ਦਾ ਲੰਗਰ ਲਗਾਇਆ। ਕਵਿਤਾ ਮੁਕਾਬਲੇ 'ਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਵਰਿੰਦਰ ਠੁਕਰਾਲ ਨੇ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਦਲਜੀਤ ਸਿੰਘ ਕੈਨੇਡਾ ਸਰਪ੍ਰਸਤ, ਰਾਜੀਵ ਅਹੂਜਾ ਪ੍ਰਧਾਨ, ਕੁਲਦੀਪ ਸਿੰਘ ਠੁਕਰਾਲ ਵਾਇਸ ਪ੍ਰਧਾਨ, ਡਾ: ਸੁਰਿੰਦਰ ਸਿੰਘ ਜਨਰਲ ਸਕੱਤਰ, ਪ੍ਰਤਾਪ ਸਿੰਘ ਖਡੂਰ ਪੈ੍ਰੱਸ ਸਕੱਤਰ, ਹਰਮੇਲ ਸਿੰਘ ਸੋਨੂੰ ਜਨਰਲ ਸਕੱਤਰ, ਵਿਲਸਨ ਮਿਸ਼ਨ ਵਸਤੀ, ਸੌਰਵ ਅਹੂਜਾ, ਦਰਸ਼ਨ ਸਚਦੇਵਾ, ਗੁਰਪ੍ਰੀਤ ਸਿੰਘ ਪ੍ਰੀਤਾ, ਬਲਵੀਰ ਸਿੰਘ ਸਰਪੰਚ, ਮਦਨ ਲਾਲ ਸੇਠੀ, ਸੁਖਚੈਨ ਸਿੰਘ ਲੱਲ੍ਹੇ, ਸੁਰਜੀਤ ਸਿੰਘ ਯੂ. ਕੇ., ਬੰਟੀ, ਯਸ਼ਪਾਲ ਪਾਲ ਅਹੂਜਾ, ਪ੍ਰਗਟ ਸਿੰਘ ਫ਼ੌਜੀ, ਰਾਜਪਾਲ ਕੰਧਾਰੀ, ਗੁਰਮੁਖ ਸਿੰਘ, ਡਾ: ਸ਼ਰਦ ਸਿੰਘ ਯੂ.ਪੀ ਆਦਿ ਹਾਜ਼ਰ ਸਨ।

ਤਲਵੰਡੀ ਭਾਈ ਵਿਖੇ ਆਜ਼ਾਦੀ ਦਿਵਸ ਮਨਾਇਆ
ਤਲਵੰਡੀ ਭਾਈ, (ਕੁਲਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ ਬਜਾਜ)-ਤਲਵੰਡੀ ਭਾਈ ਵਿਖੇ ਆਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਸਥਾਨਕ ਨਗਰ ਕੌਂਸਲ ਦਫ਼ਤਰ ਵਿਖੇ ਹੋਏ ਸਮਾਗਮ ਦੌਰਾਨ ਨਗਰ ਕੌਂਸਲ ਪ੍ਰਧਾਨ ਤਰਸੇਮ ਸਿੰਘ ਮੱਲਾ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਨ੍ਹਾਂ ਪੰਜਾਬ ਪੁਲਿਸ ਦੇ ਜਵਾਨਾਂ ਦੀ ਪਰੇਡ ਦਾ ਜਾਇਜ਼ਾ ਲਿਆ ਤੇ ਸਲਾਮੀ ਲਈ। ਇਸ ਮੌਕੇ ਸਥਾਨਕ ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਨੇ ਰਾਸ਼ਟਰੀ ਗੀਤ ਗਾਇਣ ਕੀਤਾ। ਇਸ ਮੌਕੇ ਤਰਸੇਮ ਸਿੰਘ ਮੱਲਾ ਨੇ ਆਜ਼ਾਦੀ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਕਰਨ ਵਾਲੇ ਯੋਧਿਆਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਇਸ ਮੌਕੇ ਗੌਰਵ ਸ਼ਰਮਾ ਕਾਰਜ ਸਾਧਕ ਅਫ਼ਸਰ, ਸੰਤੋਸ਼ ਮੰਗਲਾ, ਰੂਪ ਲਾਲ ਵੱਤਾ ਪ੍ਰਧਾਨ ਬਲਾਕ ਕਾਂਗਰਸ, ਭਜਨ ਸਿੰਘ ਸਿਆਣ ਉਪ ਪ੍ਰਧਾਨ, ਕੌਂਸਲਰ ਪੂਨਮ ਰਾਣੀ, ਕੌਂਸਲਰ ਰਣਜੀਤ ਸਿੰਘ, ਪ੍ਰਿਤਪਾਲ ਸਿੰਘ ਵੜਿੰਗ, ਰਾਕੇਸ਼ ਕੁਮਾਰ ਕਾਇਤ, ਏ. ਐਸ. ਆਈ. ਲਖਵੀਰ ਸਿੰਘ, ਰਾਜਿੰਦਰਪਾਲ ਸਿੰਘ ਛਿੰਦਾ ਕੌਂਸਲਰ, ਕੌਂਸਲਰ ਧਰਮ ਸਿੰਘ, ਵਿਜੇ ਕੁਮਾਰ ਕੈਥ, ਗੁਰਮੀਤ ਸਿੰਘ ਮੀਤਾ, ਭੀਮ ਸਿੰਘ ਜ਼ਿਲ੍ਹਾ ਉਪ ਪ੍ਰਧਾਨ ਭਾਜਪਾ, ਜੈਨ ਪਾਲ ਗੋਇਲ, ਦਰਸ਼ਨ ਸਿੰਘ ਕੰਡਾ, ਪ੍ਰਿੰਸੀਪਲ ਚਮਕੌਰ ਸਿੰਘ ਸਰਾਂ, ਨਰਿੰਦਰਪਾਲ ਸਿੰਘ ਗਿੱਲ ਸਟੇਟ ਐਵਾਰਡੀ, ਭੁਪਿੰਦਰ ਸਿੰਘ ਕਲਸੀ ਪ੍ਰਧਾਨ ਰਾਮਗੜ੍ਹੀਆ ਸੁਸਾਇਟੀ, ਸੁਖਵਿੰਦਰ ਸਿੰਘ ਕਲਸੀ ਪ੍ਰਧਾਨ ਨੌਜਵਾਨ ਲੋਕ ਭਲਾਈ ਸਭਾ, ਸੰਜੀਵ ਕੁਮਾਰ ਕਾਲਾ, ਕੁਲਵਿੰਦਰ ਸਿੰਘ ਸੇਖੋਂ, ਕਿਰਨ ਸਿਤਾਰਾ, ਬੀ. ਐਲ. ਪਸਰੀਚਾ, ਹੈਪੀ ਛਾਬੜਾ, ਇੰਦਰਜੀਤ ਸਿੰਘ ਕਲਸੀ, ਇੰਸਪੈਕਟਰ ਮੋਤੀ ਲਾਲ ਮੋਹਿਤ, ਇੰਸਪੈਕਟਰ ਜਗਰਾਜ ਸਿੰਘ, ਕੁਲਜੀਤ ਸਿੰਘ ਜਟਾਣਾ, ਪ੍ਰਵੀਨ ਕੁਮਾਰ ਵਾਰੀਆ, ਅਸ਼ੋਕ ਸਵਾਮੀ, ਪਰਮਜੀਤ ਸਿੰਘ ਖੋਸਾ, ਇੰਦਰਜੀਤ ਸਿੰਘ ਬਰਾੜ ਤੋਂ ਇਲਾਵਾ ਹੋਰ ਕਈ ਪਤਵੰਤੇ ਮੌਜੂਦ ਸਨ। ਇਸ ਮੌਕੇ ਸਥਾਨਕ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਤੇ ਵੱਖ-ਵੱਖ ਖੇਤਰਾਂ 'ਚ ਸੇਵਾਵਾਂ ਨਿਭਾਉਣ ਵਾਲਿਆਂ ਨੂੰ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ ਗਿਆ।
ਦਫ਼ਤਰ ਨਗਰ ਪੰਚਾਇਤ ਮੱਲਾਂਵਾਲਾ 'ਚ ਮਨਾਇਆ ਆਜ਼ਾਦੀ ਦਿਵਸ
ਮੱਲਾਂਵਾਲਾ, (ਗੁਰਦੇਵ ਸਿੰਘ)-ਆਜ਼ਾਦੀ ਦੀ 72ਵੀਂ ਵਰ੍ਹੇਗੰਢ ਮਨਾਉਣ ਦੇ ਸਬੰਧ ਸਬੰਧੀ ਨਗਰ ਪੰਚਾਇਤ ਮੱਲਾਂਵਾਲਾ ਖ਼ਾਸ ਦੇ ਦਫ਼ਤਰ ਵਿਖੇ ਸਮਾਗਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਰੋਸ਼ਨ ਲਾਲ ਬਿੱਟਾ ਪ੍ਰਧਾਨ ਨਗਰ ਪੰਚਾਇਤ ਮੱਲਾਂਵਾਲਾ ਪੁੱਜੇ। ਪ੍ਰੋਗਰਾਮ ਦੀ ਸ਼ੁਰੂਆਤ ਸ਼ਹੀਦ ਸੁਖਵਿੰਦਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਮੱਲਾਂਵਾਲਾ ਦੇ ਬੱਚਿਆਂ ਨੇ ਸ਼ਬਦ ਗਾਇਣ ਕਰਕੇ ਕੀਤੀ। ਮੁੱਖ ਮਹਿਮਾਨ ਰੋਸ਼ਨ ਲਾਲ ਬਿੱਟਾ ਨੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ। ਇਸ ਮੌਕੇ ਸਕੂਲ ਦੇ ਬੱਚਿਆਂ ਨੇ ਆਜ਼ਾਦੀ ਦਿਵਸ ਸਬੰਧੀ ਚਾਨਣਾ ਪਾਇਆ। ਰੋਸ਼ਨ ਲਾਲ ਬਿੱਟਾ ਨੇ ਸ਼ਹੀਦਾਂ ਦੇ ਬਲੀਦਾਨ ਨੂੰ ਯਾਦ ਰੱਖਣ ਅਤੇ ਦੇਸ਼ ਵਿਚ ਅਮਨ ਪਿਆਰ ਤੇ ਸਾਂਝੀਵਾਲਤਾ ਬਣਾਈ ਰੱਖਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਅੰਗਰੇਜ਼ ਸਿੰਘ ਦੁੱਲੂ ਪ੍ਰਧਾਨ ਟਰੱਕ ਯੂਨੀਅਨ, ਬੱਬਲ ਸ਼ਰਮਾ ਯੂਥ ਆਗੂ, ਸੱਤਪਾਲ ਚਾਵਲਾ, ਅਜੇ ਸੇਠੀ ਐਮ. ਸੀ., ਪਰਮਿੰਦਰ ਸਿੰਘ ਗਿੱਲ, ਕੌਂਸਲਰ ਜਗੀਰ ਸਿੰਘ ਥਿੰਦ, ਲੱਕੀ ਸੇਠੀ, ਜਥੇਦਾਰ ਬੰਤਾ ਸਿੰਘ, ਤਰਸੇਮ ਸਿੰਘ ਐਮ. ਸੀ., ਸਾਹਕਾ ਪ੍ਰਧਾਨ, ਰਮੇਸ਼ ਅਟਵਾਲ, ਬਰਜਿੰਦਰ ਸਿੰਘ ਗਿੱਲ, ਮਾਸਟਰ ਜਗੀਰ ਚੰਦ, ਬੋਹੜ ਸਿੰਘ ਸੁਨਮਾਂ, ਰੋਸ਼ਨ ਲਾਲ ਮਨਚੰਦਾ, ਬਲਜਿੰਦਰ ਸਿੰਘ ਸੰਧੂ, ਰਾਜਪਾਲ ਬਹਿਲ, ਦਰਸ਼ਨ ਦਾਤੀ, ਸੁਰਜੀਤ ਸਿੰਘ, ਬਲਜੀਤ ਸਿੰਘ, ਗੁਰਚਰਨ ਸਿੰਘ, ਪਵਨ ਕੁਮਾਰ, ਲਲਿਤ ਮੋਹਨ, ਰਜਿੰਦਰ ਦੂਆ ਆਦਿ ਹਾਜ਼ਰ ਸਨ।

ਬੇਨਿਯਮੀਆਂ ਦੀ ਰਹੀ ਭਰਮਾਰ, ਪੱਤਰਕਾਰ ਜਤਾਇਆ ਸ਼ਾਂਤਮਈ ਰੋਸ
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਅੰਦਰ ਮਨਾਏ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਸਮਾਗਮਾਂ ਸਮੇਂ ਬੇਨਿਯਮੀਆਂ ਭਾਰੂ ਰਹੀਆਂ। ਸਮਾਗਮਾਂ ਅੰਦਰ ਆਮ ਲੋਕਾਂ ਦੀ ਭਾਰੀ ਘਾਟ ਸੀ। ਪ੍ਰਸ਼ਾਸਨਿਕ ਹੁਕਮਾਂ 'ਤੇ ਸਕੂਲ ਅਧਿਆਪਕ ਤੇ ਵੱਡੀ ਗਿਣਤੀ 'ਚ ਪਹੁੰਚੇ ਵਿਦਿਆਰਥੀਆਂ ਨੇ ਰੌਣਕਾਂ 'ਚ ਵਾਧਾ ਕੀਤਾ। ਕਾਂਗਰਸ ਦੇ ਸੀਨੀਅਰ ਬਜ਼ੁਰਗ ਆਗੂ ਗੁਰਨੈਬ ਸਿੰਘ ਬਰਾੜ ਸਾਬਕਾ ਵਿਧਾਇਕ ਜਿਹੀਆਂ ਸ਼ਖ਼ਸੀਅਤਾਂ ਲਈ ਜਿਥੇ ਸਟੇਜ 'ਤੇ ਕੁਰਸੀ ਦਾ ਕੋਈ ਪ੍ਰਬੰਧ ਨਹੀਂ ਸੀ ਕੀਤਾ ਗਿਆ, ਉਥੇ ਵਿਧਾਇਕਾਂ ਦੇ ਨਜ਼ਦੀਕੀ ਆਮ ਵਰਕਰ ਕੁਰਸੀਆਂ 'ਤੇ ਸਜੇ ਬੈਠੇ ਸਨ। ਪੱਤਰਕਾਰ ਗੈਲਰੀ 'ਚ ਵੀ ਸਿਆਸੀ ਫੀਡਿਆ ਦੀ ਭਰਮਾਰ ਹੋਣ ਕਰਕੇ ਪੱਤਰਕਾਰਾਂ ਨੂੰ ਬੈਠਣ 'ਚ ਜਿਥੇ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ, ਉਥੇ ਗੈਲਰੀ ਵਾਲੇ ਪੱਖੇ ਬੰਦ ਰਹੇ ਤੇ ਪੱਤਰਕਾਰਾਂ ਭਾਰੀ ਮੀਂਹ ਕਾਰਨ ਪੱਤਰਕਾਰ ਗੈਲਰੀ 'ਚ ਲੱਗੀਆਂ ਕੁਰਸੀਆਂ ਭਿੱਜਣ ਅਤੇ ਉੱਪਰੋਂ ਪਾਣੀ ਚਿਊਣ ਨਜ਼ਰ ਅੰਦਾਜ਼ ਕਰ ਪੱਤਰਕਾਰ ਨੂੰ ਕਦੇ ਬੈਠਣ ਤੇ ਕਦੇ ਉਠਣ ਸਬੰਧੀ ਪੁਲਸੀਆ ਹੁਕਮ ਲਗਾਤਾਰ ਮਿਲਦੇ ਰਹੇ। ਗੈਰ-ਪੱਤਰਕਾਰਾਂ ਵਲੋਂ ਲਗਾਤਾਰ ਫ਼ੋਟੋ ਖਿੱਚਣ ਤੇ ਵੀਡੀਓ ਬਣਾਉਣ ਕਾਰਨ ਪੱਤਰਕਾਰਾਂ ਦੇ ਕੰਮ 'ਚ ਵੱਡੇ ਅੜਿੱਕੇ ਖੜ੍ਹੇ ਹੁੰਦੇ ਰਹੇ। ਪ੍ਰਸ਼ਾਸਨ ਵਲੋਂ ਭੋਰਾ ਵੀ ਧਿਆਨ ਨਾ ਦੇਣ 'ਤੇ ਪੱਤਰਕਾਰ ਭਾਈਚਾਰੇ ਨੇ ਰੋਸ ਜਾਹਿਰ ਕਰਨ ਦੇ ਉਲੀਕੇ ਸੰਘਰਸ਼ ਦੌਰਾਨ ਜਦ ਸਮਾਗਮ 'ਚੋਂ ਉੱਠ ਕੇ ਪੱਤਰਕਾਰ ਬਾਹਰ ਆਏ ਤਾਂ ਪ੍ਰਸ਼ਾਸਨ ਜਾਗਿਆ। ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਤੇ ਹੀਰਾ ਸੋਢੀ ਵਲੋਂ ਮਾਮਲੇ ਨੂੰ ਸੁਲਝਾਉਣ ਸਬੰਧੀ ਘੁਰਕੀ ਭਰਨ 'ਤੇ ਡਿਪਟੀ ਕਮਿਸ਼ਨਰ, ਏ. ਡੀ. ਸੀ., ਸਹਾਇਕ ਕਮਿਸ਼ਨਰ, ਲੋਕ ਸੰਪਰਕ ਅਧਿਕਾਰੀ ਆਦਿ ਅਧਿਕਾਰੀ ਹਰਕਤ 'ਚ ਆਏ, ਜਿਨ੍ਹਾਂ ਵਲੋਂ ਗਲਤ ਹੋਣ ਸਬੰਧੀ ਮਹਿਸੂਸ ਕਰਨ ਤੇ ਅੱਗੇ ਤੋਂ ਅਜਿਹਾ ਨਾ ਹੋਣ ਸਬੰਧੀ ਦੁਆਏ ਵਿਸ਼ਵਾਸ ਬਾਅਦ ਪੱਤਰਕਾਰਾਂ ਨੇ ਕੈਬਨਿਟ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾਉਣ ਦਾ ਪ੍ਰੋਗਰਾਮ ਰੱਦ ਕਰ ਦਿੱਤਾ।

ਚੋਰਾਂ ਨੇ ਦੋ ਘਰਾਂ 'ਤੇ ਬੋਲਿਆ ਧਾਵਾ, ਨਕਦੀ ਤੇ ਸੋਨੇ ਦੇ ਗਹਿਣੇ ਚੋਰੀ

ਤਲਵੰਡੀ ਭਾਈ, 16 ਅਗਸਤ (ਕੁਲਜਿੰਦਰ ਸਿੰਘ ਗਿੱਲ)-ਬੀਤੀ ਰਾਤ ਚੋਰਾਂ ਵਲੋਂ ਪਿੰਡ ਤੂੰਬੜ ਭੰਨ ਦੇ ਦੋ ਘਰਾਂ 'ਤੇ ਧਾਵਾ ਬੋਲਦਿਆਂ ਨਕਦੀ ਤੇ ਸੋਨਾ ਚੋਰੀ ਲਏ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਚੋਰ ਸੁਖਦੇਵ ਸਿੰਘ ਪੁੱਤਰ ਜਵਾਲਾ ਸਿੰਘ ਵਾਸੀ ਤੂੰਬੜ ਭੰਨ ਦਾ ...

ਪੂਰੀ ਖ਼ਬਰ »

ਜਾਅਲੀ ਵੀਜ਼ਾ ਲਗਾਉਣ ਦੇ ਮਾਮਲੇ 'ਚ ਗਿ੍ਫ਼ਤਾਰ ਲੜਕੀ ਸਮੇਤ ਦੋ ਨਿਆਇਕ ਹਿਰਾਸਤ ਭੇਜੇ

ਫ਼ਿਰੋਜ਼ਪੁਰ, 16 ਅਗਸਤ (ਰਾਕੇਸ਼ ਚਾਵਲਾ)-ਸਿੰਘਾਪੁਰ ਦਾ ਜਾਅਲੀ ਵੀਜ਼ਾ ਦੇ ਕੇ 5 ਲੱਖ ਦੀ ਕਬੂਤਰਬਾਜ਼ੀ ਕਰਨ ਦੇ ਮਾਮਲੇ 'ਚ ਇਕ ਲੜਕੀ ਸਮੇਤ ਗਿ੍ਫ਼ਤਾਰ ਦੋ ਵਿਅਕਤੀਆਂ ਨੂੰ ਥਾਣਾ ਕੈਂਟ ਪੁਲਿਸ ਨੇ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਮਿੰਨੀ ਬੱਸ ਡੂੰਘੇ ਖੇਤਾਂ 'ਚ ਜਾ ਡਿੱਗੀ, 10 ਸਵਾਰੀਆਂ ਜ਼ਖ਼ਮੀ

ਫ਼ਿਰੋਜ਼ਪੁਰ, 16 ਅਗਸਤ (ਤਪਿੰਦਰ ਸਿੰਘ)-ਫ਼ਿਰੋਜ਼ਪੁਰ-ਮੁਕਤਸਰ ਮਾਰਗ ਨਜ਼ਦੀਕ ਪੈਂਦੇ ਪਿੰਡ ਬੁੱਕਣ ਖਾਂ ਵਾਲਾ ਨੇੜੇ ਇਕ ਮਿੰਨੀ ਬੱਸ ਨੰਬਰ ਪੀ. ਬੀ. 05ਜੇ-9819 ਬੇਕਾਬੂ ਹੋ ਕੇ 7 ਫੁੱਟ ਡੂੰਘੇ ਖੇਤਾਂ 'ਚ ਜਾ ਡਿੱਗੀ | ਜਾਣਕਾਰੀ ਅਨੁਸਾਰ ਅੱਜ ਦੁਪਹਿਰ ਕਰੀਬ ਸਾਢੇ 12 ਵਜੇ ...

ਪੂਰੀ ਖ਼ਬਰ »

ਲਛਮਣ ਨਹਿਰ ਵਿਚ ਪਿਆ 20 ਫੁੱਟ ਪਾੜ

ਮਮਦੋਟ, 16 ਅਗਸਤ (ਸੁਖਦੇਵ ਸਿੰਘ ਸੰਗਮ)-ਮਮਦੋਟ ਖੇਤਰ ਦੀ ਲਛਮਣ ਨਹਿਰ ਵਿਚ ਪਿੰਡ ਹਜ਼ਾਰਾ ਸਿੰਘ ਵਾਲਾ ਦੇ ਨੇੜੇ ਤੜਕੇ ਕਰੀਬ 20 ਫੁੱਟ ਲੰਬਾ ਪਾੜ ਪੈਣ ਕਾਰਨ ਲੱਗਦੇ ਘਰਾਂ (ਢਾਣੀਆਂ) ਤੇ ਝੋਨੇ ਸਮੇਤ ਹਰੇ ਚਾਰੇ ਦੇ ਖੇਤ ਵੀ ਜਲ-ਥਲ ਹੋ ਗਏ | ਮੌਕੇ 'ਤੇ ਪੁੱਜੇ ਪਿੰਡ ਦੇ ...

ਪੂਰੀ ਖ਼ਬਰ »

ਅਰੋੜਾ ਮਹਾਾਸਭਾ ਵਲੋਂ 1947 ਤੋਂ ਪਹਿਲਾਾ ਦੇ ਜਨਮੇ ਬਜ਼ੁਰਗਾਂ ਦਾ ਸਨਮਾਨ

ਜ਼ੀਰਾ, 16 ਅਗਸਤ (ਜਗਤਾਰ ਸਿੰਘ ਮਨੇਸ, ਮਨਜੀਤ ਸਿੰਘ ਢਿੱਲੋਂ)-ਅਰੋੜਾ ਮਹਾਂ ਸਭਾ ਜ਼ੀਰਾ ਵਲੋਂ ਆਜ਼ਾਦੀ ਦਿਵਸ 'ਤੇ ਇਕ ਸਮਾਗਮ ਅਰੋੜਾ ਮਹਾਂ ਸਭਾ ਜ਼ੀਰਾ ਦੇ ਪ੍ਰਧਾਨ ਹਾਕਮ ਸਿੰਘ ਅਰੋੜਾ ਤੇ ਚਰਨਜੀਤ ਸਿੰਘ ਸਿੱਕੀ ਪ੍ਰਧਾਨ ਯੂਥ ਅਰੋੜਾ ਮਹਾਂ ਸਭਾ ਪੰਜਾਬ ਦੀ ...

ਪੂਰੀ ਖ਼ਬਰ »

ਦਰਸ਼ਨ ਸਿੰਘ ਸੰਧੂ ਕੋਹਰ ਸਿੰਘ ਵਾਲਾ ਅਕਾਲੀ ਦਲ ਦੇ ਜ਼ਿਲ੍ਹਾ ਸੈਕਟਰੀ ਨਿਯੁਕਤ

ਗੁਰੂਹਰਸਹਾਏ, 16 ਅਗਸਤ (ਹਰਚਰਨ ਸਿੰਘ ਸੰਧੂ)-ਅਕਾਲੀ ਦਲ ਪ੍ਰਤੀ ਸ਼ਾਨਦਾਰ ਸੇਵਾਵਾਂ ਦੇਣ ਬਦਲੇ ਨੌਜਵਾਨ ਆਗੂ ਦਰਸ਼ਨ ਸਿੰਘ ਸੰਧੂ ਪਿੰਡ ਕੋਹਰ ਸਿੰਘ ਵਾਲਾ ਨੂੰ ਪਾਰਟੀ ਨੇ ਜ਼ਿਲ੍ਹਾ ਸੈਕਟਰੀ ਬਣਾਇਆ ਹੈ, ਜਿਸ ਦਾ ਵੱਖ-ਵੱਖ ਅਕਾਲੀ ਆਗੂਆਂ ਨੇ ਸਵਾਗਤ ਕੀਤਾ ਹੈ | ...

ਪੂਰੀ ਖ਼ਬਰ »

ਏ.ਪੀ. ਕੁਨੈਕਸ਼ਨ ਦੇ ਨਾਂਅ ਬਦਲੀ ਕਰਵਾਉਣ ਦਾ ਕੈਂਪ ਮਮਦੋਟ ਵਿਖੇ ਕੱਲ੍ਹ

ਮਮਦੋਟ, 16 ਅਗਸਤ (ਸੁਖਦੇਵ ਸਿੰਘ ਸੰਗਮ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦਫ਼ਤਰ ਮਮਦੋਟ ਅਧੀਨ ਆਉਂਦੇ ਕਿਸਾਨਾਂ ਲਈ ਮੋਟਰ ਕੁਨੈਕਸ਼ਨਾਂ ਦੇ ਨਾਂਅ ਦੀ ਤਬਦੀਲੀ ਕਰਵਾਉਣ ਸਬੰਧੀ 18 ਅਗਸਤ ਨੂੰ ਇਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਮਮਦੋਟ ਸਬ ...

ਪੂਰੀ ਖ਼ਬਰ »

ਮਮਦੋਟ ਸੈਕਟਰ ਵਿਖੇ ਹਿੰਦ-ਪਾਕਿ ਸਰਹੱਦ ਤੋਂ ਪਾਕਿਸਤਾਨੀ ਝੰਡਾ ਤੇ ਗ਼ੁਬਾਰੇ ਮਿਲੇ

ਮਮਦੋਟ, 16 ਅਗਸਤ (ਸੁਖਦੇਵ ਸਿੰਘ ਸੰਗਮ)-ਬਲਾਕ ਮਮਦੋਟ ਅਧੀਨ ਹਿੰਦ-ਪਾਕਿ ਸਰਹੱਦ 'ਤੇ ਵਸਿਆ ਪਿੰਡ ਫੱਤੇ ਵਾਲਾ ਹਿਠਾੜ (ਜੱਲੋ ਕੇ) ਬੀ. ਐਸ.ਐਫ. ਦੀ ਚੌਕੀ ਪੋਸਟ ਮੱਬੋ ਕੇ ਦੇ ਇਲਾਕੇ 'ਚੋਂ ਪਾਕਿਸਤਾਨੀ ਝੰਡਾ ਤੇ ਗ਼ੁਬਾਰੇ ਮਿਲਣ ਦੀ ਸੂਚਨਾ ਪ੍ਰਾਪਤ ਹੋਈ ਹੈ | ਜਾਣਕਾਰੀ ...

ਪੂਰੀ ਖ਼ਬਰ »

ਗੁਰੂਹਰਸਹਾਏ ਵਿਖੇ ਮਨਾਇਆ ਆਜ਼ਾਦੀ ਦਿਵਸ

ਗੁਰੂਹਰਸਹਾਏ, 16 ਅਗਸਤ (ਹਰਚਰਨ ਸਿੰਘ ਸੰਧੂ, ਅਮਰਜੀਤ ਸਿੰਘ ਬਹਿਲ, ਪਿ੍ਥਵੀ ਰਾਜ ਕੰਬੋਜ)-ਸਥਾਨਕ ਸ਼ਹਿਰ ਵਿਖੇ ਸੁਤੰਤਰਤਾ ਦਿਵਸ ਧੂਮਧਾਮ ਨਾਲ ਦਾਣਾ ਮੰਡੀ ਵਿਖੇ ਮਨਾਇਆ | ਇਸ ਮੌਕੇ ਕੌਮੀ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ ਦੇ ਤੌਰ 'ਤੇ ਪੁੱਜੇ ਉਪ ...

ਪੂਰੀ ਖ਼ਬਰ »

ਜ਼ੀਰਾ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਜ਼ੀਰਾ, 16 ਅਗਸਤ (ਜਗਤਾਰ ਸਿੰਘ ਮਨੇਸ, ਮਨਜੀਤ ਸਿੰਘ ਢਿੱਲੋਂ)-ਜ਼ੀਰਾ ਵਿਖੇ ਆਜ਼ਾਦੀ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਤੇ ਤਿਰੰਗਾ ਲਹਿਰਾਉਣ ਦੀ ਰਸਮ ਨਰਿੰਦਰ ਸਿੰਘ ਧਾਲੀਵਾਲ ਐਸ. ਡੀ. ਐਮ. ਜ਼ੀਰਾ ਵਲੋਂ ਨਿਭਾਈ ਗਈ ਅਤੇ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ...

ਪੂਰੀ ਖ਼ਬਰ »

ਨਗਰ ਪੰਚਾਇਤ ਮਮਦੋਟ ਨੇ ਲਹਿਰਾਇਆ ਪੁੱਠਾ ਝੰਡਾ

ਮਮਦੋਟ, 16 ਅਗਸਤ (ਸੁਖਦੇਵ ਸਿੰਘ ਸੰਗਮ)-15 ਅਗਸਤ ਨੂੰ ਜਿਥੇ ਪੂਰੇ ਭਾਰਤ ਅੰਦਰ ਆਜ਼ਾਦੀ ਦਿਵਸ ਮਨਾਇਆ ਜਾ ਰਿਹਾ ਸੀ, ਉਥੇ ਹੀ ਦੂਜੇ ਪਾਸੇ ਨਗਰ ਪੰਚਾਇਤ ਮਮਦੋਟ ਦੇ ਅਧਿਕਾਰੀਆਂ ਵਲੋਂ ਪੁੱਠਾ ਝੰਡਾ ਲਹਿਰਾ ਕੇ ਆਜ਼ਾਦੀ ਦਿਵਸ ਮਨਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ...

ਪੂਰੀ ਖ਼ਬਰ »

ਜੇ. ਐਨ. ਇੰਟਰਨੈਸ਼ਨਲ ਸਕੂਲ 'ਚ ਮਨਾਇਆ ਆਜ਼ਾਦੀ ਦਿਵਸ

ਗੋਲੂ ਕਾ ਮੋੜ, 16 ਅਗਸਤ (ਸੁਰਿੰਦਰ ਸਿੰਘ ਲਾਡੀ)-ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ 'ਤੇ ਸਥਿਤ ਜੇ. ਐਨ. ਇੰਟਰਨੈਸ਼ਨਲ ਸਕੂਲ 'ਚ 72ਵਾਂ ਆਜ਼ਾਦੀ ਦਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ਸਵੇਰੇ ਸਕੂਲ ਦੇ ਵਿਹੜੇ 'ਚ ਸਕੂਲ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਕੌਮਾਂਤਰੀ ਸਰਹੱਦ ਨੇੜਿਉਂ ਇਕ ਕਰੋੜ 90 ਹਜ਼ਾਰ ਮੁੱਲ ਦੀ ਹੈਰੋਇਨ ਬਰਾਮਦ

ਫ਼ਿਰੋਜ਼ਪੁਰ, 16 ਅਗਸਤ (ਤਪਿੰਦਰ ਸਿੰਘ)-ਪੰਜਾਬ ਪੁਲਿਸ ਦੇ ਵਿਸ਼ੇਸ਼ ਸੈੱਲ ਕਾਉਂਟਰ ਇੰਟੈਲੀਜੈਂਸ ਵਲੋਂ ਬੀ. ਐਸ. ਐਫ. ਦੇ ਸਹਿਯੋਗ ਨਾਲ ਕੌਮਾਂਤਰੀ ਸਰਹੱਦ ਜਗਦੀਸ਼ ਚੌਕੀ ਨੇੜਿਉਂ ਇਕ ਕਰੋੜ 90 ਹਜ਼ਾਰ ਰੁਪਏ ਕੀਮਤ ਦੀ ਹੈਰੋਇਨ ਬਰਾਮਦ ਕੀਤੀ ਗਈ ਹੈ | ਕਾਉਂਟਰ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮੌਕੇ ਸੁਤੰਤਰਤਾ ਸੰਗਰਾਮੀ ਪਰਿਵਾਰ ਦਾ ਸਨਮਾਨ

ਗੁਰੂਹਰਸਹਾਏ, 16 ਅਗਸਤ (ਹਰਚਰਨ ਸਿੰਘ ਸੰਧੂ)-ਆਜ਼ਾਦੀ ਦਿਵਸ ਮੌਕੇ ਗੁਰੂਹਰਸਹਾਏ ਵਿਖੇ ਦੇਸ਼ ਦੀ ਆਜ਼ਾਦੀ 'ਚ ਉੱਘਾ ਯੋਗਦਾਨ ਪਾਉਣ ਵਾਲੇ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਨੂੰ ਪ੍ਰਸ਼ਾਸਨ ਵਲੋਂ ਸਨਮਾਨਿਤ ਕੀਤਾ | ਇਸ ਮੌਕੇ ਰਾਮ ਚੰਦ ਪਿੰਡ ਬਹਾਦਰ ਕੇ, ਪਿੰਡ ...

ਪੂਰੀ ਖ਼ਬਰ »

ਸਿਹਤ ਵਿਭਾਗ ਮਨਾਇਆ ਆਜ਼ਾਦੀ ਦਿਹਾੜਾ

ਫ਼ਿਰੋਜ਼ਪੁਰ, 16 ਅਗਸਤ (ਜਸਵਿੰਦਰ ਸਿੰਘ ਸੰਧੂ)-ਸਿਹਤ ਵਿਭਾਗ ਵਲੋਂ 72ਵਾਂ ਆਜ਼ਾਦੀ ਦਿਹਾੜਾ ਮਨਾਏ ਜਾਣ ਸਮੇਂ ਡਾ: ਸੁਰਿੰਦਰ ਕੁਮਾਰ ਸਿਵਲ ਸਰਜਨ ਵਲੋਂ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਜ਼ਾਦੀ ਦਿਵਸ ਦੀ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮੌਕੇ ਕੇਂਦਰੀ ਜੇਲ੍ਹ 'ਚ ਸਮਾਗਮ

ਫ਼ਿਰੋਜ਼ਪੁਰ, (ਤਪਿੰਦਰ ਸਿੰਘ)-ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ, ਜਿਸ 'ਚ ਮਨਜੀਤ ਸਿੰਘ ਕਾਲੜਾ ਏ. ਆਈ. ਜੀ.-ਕਮ-ਸੁਪਰਡੈਂਟ ਜੇਲ੍ਹ ਵਲੋਂ ਕੌਮੀ ਝੰਡਾ ਲਹਿਰਾਇਆ ਤੇ ਜੇਲ੍ਹ ਗਾਰਦ ਵਲੋਂ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਚੋਰ ਗਰੋਹ ਦੇ ਦੋ ਮੈਂਬਰ ਚੋਰੀ ਦੇ ਸਾਮਾਨ ਸਮੇਤ ਕਾਬੂ

ਫ਼ਿਰੋਜ਼ਸ਼ਾਹ, 16 ਅਗਸਤ (ਸਰਬਜੀਤ ਸਿੰਘ ਧਾਲੀਵਾਲ)-ਫ਼ਿਰੋਜ਼ਸ਼ਾਹ ਇਲਾਕੇ ਦੇ ਸਕੂਲਾਂ ਅੰਦਰ ਆਏ ਦਿਨ ਹੋ ਰਹੀਆਂ ਚੋਰੀ ਦੀਆਂ ਘਟਨਾਵਾਂ ਨੇ ਜਿਥੇ ਸਕੂਲ ਮੁਖੀਆਂ ਨੂੰ ਪੇ੍ਰਸ਼ਾਨੀ 'ਚ ਪਾਇਆ ਹੋਇਆ ਸੀ, ਉਥੇ ਥਾਣਾ ਘੱਲ ਖ਼ੁਰਦ ਦੀ ਪੁਲਿਸ ਵੀ ਇਨ੍ਹਾਂ ਚੋਰਾਂ ਦੀਆਂ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਨੇ ਮਨਾਇਆ ਆਜ਼ਾਦੀ ਦਿਹਾੜਾ

ਫ਼ਿਰੋਜ਼ਪੁਰ, 16 ਅਗਸਤ (ਜਸਵਿੰਦਰ ਸਿੰਘ ਸੰਧੂ)-ਨਹਿਰੂ ਯੁਵਾ ਕੇਂਦਰ ਵਲੋਂ 72ਵੇਂ ਆਜ਼ਾਦੀ ਦਿਹਾੜੇ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਜ਼ਿਲੇ੍ਹ ਦੀਆਂ ਵੱਖ-ਵੱਖ ਕਲੱਬਾਂ ਦੇ ਨੁਮਾਇੰਦਿਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ | ਸਮਾਗਮ ਦੌਰਾਨ ਝੰਡਾ ...

ਪੂਰੀ ਖ਼ਬਰ »

ਏ. ਪੀ. ਕੁਨੈਕਸ਼ਨਾਂ ਦੇ ਨਾਂਅ ਦੀ ਤਬਦੀਲੀ ਕਰਾਉਣ ਸਬੰਧੀ ਕੈਂਪ ਕੱਲ੍ਹ-ਇੰਜੀ: ਸੁਖਚੈਨ ਸਿੰਘ

ਮਖੂ, 16 ਅਗਸਤ (ਵਰਿੰਦਰ ਮਨਚੰਦਾ)-ਪੰਜਾਬ ਰਾਜ ਪਾਵਰਕਾਮ ਲਿਮਟਿਡ ਸਬ-ਡਵੀਜ਼ਨ ਮਖੂ ਵਲੋਂ ਸਬ-ਡਵੀਜ਼ਨ ਅਧੀਨ ਆਉਂਦੇ ਕਿਸਾਨਾਂ ਲਈ ਮੋਟਰਾਂ ਦੇ ਕੁਨੈਕਸ਼ਨਾਂ ਦੇ ਨਾਂਅ ਤਬਦੀਲ ਕਰਵਾਉਣ ਲਈ 18 ਅਗਸਤ ਨੂੰ ਮਖੂ ਬਿਜਲੀ ਦਫ਼ਤਰ ਵਿਖੇ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX