ਤਾਜਾ ਖ਼ਬਰਾਂ


ਬੀ ਐੱਸ ਐੱਫ ਨੇ ਕੀਤਾ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ
. . .  1 day ago
ਗੁਰੂ ਹਰ ਸਹਾਏ ,21 ਅਕਤੂਬਰ {ਕਪਿਲ ਕੰਧਾਰੀ }- ਬੀਐਸਐਫ ਦੇ ਦੋ ਬਟਾਲੀਅਨ ਨੇ ਕਾਮਸਕੇ ਚੌਕੀ ਦੇ ਅਧੀਨ ਭਾਰਤੀ ਹੱਦ ਵਿਚ ਘੁੰਮਦੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ ਕੀਤਾ ਹੈ । ਇਨ੍ਹਾਂ ਕੋਲੋਂ 2 ਮੋਬਾਈਲ...
ਜਲਾਲਾਬਾਦ ਵਿਚ ਅਮਨ ਸ਼ਾਂਤੀ ਨਾਲ ਵੋਟਾਂ ਦਾ ਕੰਮ ਚੜ੍ਹਿਆ ਸਿਰੇ - ਜ਼ਿਲ੍ਹਾ ਪ੍ਰਸ਼ਾਸਨ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਵਿਧਾਨ ਸਭਾ ਚੋਣ ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸਿਰੇ ਚੜ੍ਹਨ ਦਾ ਪ੍ਰਸ਼ਾਸਨ ਵੱਲੋਂ ਦਾਅਵਾ ਕੀਤਾ ...
104 ਸਾਲਾ ਮਾਤਾ ਚਾਂਦ ਰਾਣੀ ਨੇ ਪਾਈ ਵੋਟ
. . .  1 day ago
ਫਗਵਾੜਾ , 21 ਅਕਤੂਬਰ { ਕਿੰਨੜਾ }- ਫਗਵਾੜਾ 'ਚ 104 ਸਾਲਾ ਮਾਤਾ ਚਾਂਦ ਰਾਣੀ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ ।ਵੋਟ ਪਾਉਣ ਮੌਕੇ ਪਰਿਵਾਰ ਦੇ ਮੈਂਬਰ ਉਨ੍ਹਾਂ ਦੇ ਨਾਲ ...
ਕਰਤਾਰਪੁਰ ਲਾਂਘਾ : 'ਆਸਥਾ ਦੇ ਨਾਂਅ 'ਤੇ ਕਾਰੋਬਾਰ' ਕਰ ਰਿਹਾ ਹੈ ਪਾਕਿਸਤਾਨ - ਬੀਬਾ ਬਾਦਲ
. . .  1 day ago
ਚੰਡੀਗੜ੍ਹ, 21 ਅਕਤੂਬਰ- ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਦੇ ਲਈ ਇੱਕ ਸਮਝੌਤੇ 'ਤੇ ਹਸਤਾਖ਼ਰ ਕਰਨ ਦਾ ਫ਼ੈਸਲੇ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਬਹੁਤ ਖ਼ੁਸ਼ ਹਨ ਕਿ 23 ...
ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  1 day ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  1 day ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  1 day ago
ਬੱਚੀਵਿੰਡ, 21 ਅਕਤੂਬਰ (ਬਲਦੇਵ ਸਿੰਘ ਕੰਬੋ/ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਸੈਕਟਰ ਅਧੀਨ ਆਉਂਦੇ ਅੰਤਰਰਾਸ਼ਟਰੀ ਸਰਹੱਦ ਦੇ ਨਜ਼ਦੀਕ ਪੈਂਦੇ ਪਿੰਡ ਕੱਕੜ ਵਿਖੇ ...
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  1 day ago
ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪੰਜਾਬ ਸਟੂਡੈਂਟ ਡਿਵੈਲਪਮੈਂਟ ਐਸੋਸੀਏਸ਼ਨ, ਵਿਦਿਆਰਥੀਆਂ (ਯੂਨੀਵਰਸਿਟੀ ਕਾਲਜ ਜੈਤੋ) ਅਤੇ ਨੌਜਵਾਨ ਭਾਰਤ ਸਭਾ....
ਅਕਾਲੀ ਉਮੀਦਵਾਰ ਨੂੰ ਸੁਰੱਖਿਆ ਕਾਰਨਾਂ ਕਰਕੇ ਇੱਕ ਜਗ੍ਹਾ ਤੋਂ ਦੂਜੀ ਥਾਂ ‘ਤੇ ਛੱਡਿਆ ਗਿਆ ਸੀ- ਐਸ.ਐਚ.ਓ.ਸਿਟੀ
. . .  1 day ago
ਜਲਾਲਾਬਾਦ 21,ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਜਲਾਲਾਬਾਦ ਵਿਖੇ ਹੋ ਰਹੀ ਵਿਧਾਨ ਸਭਾ ਚੌਣਾਂ ਦੌਰਾਨ ਸ਼ਾਮ ਨੂੰ ਹੋਏ ਇੱਕ ਅਕਾਲੀ-ਕਾਂਗਰਸੀ ਝਗੜੇ ਵਿੱਚ ਇਹ ਗੱਲ ਸਾਹਮਣੇ ਆਈ ਸੀ ਕਿ ਅਕਾਲੀ ਉਮੀਦਵਾਰ ਡਾ. ਰਾਜ ਸਿੰਘ ...
ਵਿੱਤ ਵਿਭਾਗ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ
. . .  1 day ago
ਪਠਾਨਕੋਟ 21 ਅਕਤੂਬਰ (ਸੰਧੂ) - ਵਿੱਤ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿੰਨ ਫ਼ੀਸਦੀ ਡੀ.ਏ ਦੇਣ ਸਬੰਧੀ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ...
ਪਲਾਸਟਿਕ ਦੀਆਂ ਬੋਤਲਾਂ 'ਚੋਂ ਹੈਰੋਇਨ ਹੋਈ ਬਰਾਮਦ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ- ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਬੀ.ਓ.ਪੀ ਮੋਹਰ ਸੋਨਾ ਦੇ ਨੇੜਿਉਂ ਬੀ.ਐੱਸ.ਐਫ ਦੀ 96 ਬਟਾਲੀਅਨ ਦੇ ਜਵਾਨਾਂ ਨੇ ਦੋ ਪਲਾਸਟਿਕ ਦੀ ਬੋਤਲਾਂ 'ਚ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਬੀ.ਐੱਸ.ਐਫ. ਦੇ ...
ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ, ਅਕਾਲੀ ਵਰਕਰ ਹੋਇਆ ਜ਼ਖਮੀ
. . .  1 day ago
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ ਦੌਰਾਨ ਇੱਕ ਅਕਾਲੀ ਵਰਕਰ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ...
ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਤੇ ਹਾਈ ਕਮਿਸ਼ਨ ਮਾਈਕਲ ਨੋਰਟੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸੁਲਤਾਨਪੁਰ ਲੋਧੀ, 21 ਅਕਤੂਬਰ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਬੀ.ਐੱਸ ਲਾਡੀ)- ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਜੋਏ ਘਰਟੇ, ਹਾਈ ਕਮਿਸ਼ਨ ਮਾਈਕਲ ਨੋਰਟੋ ਅੱਜ ਇਤਿਹਾਸਿਕ ਗੁਰਦੁਆਰਾ ...
ਪੰਜਾਬ 'ਚ ਅਗੇਤੀ ਕਣਕ ਦੀ ਬਿਜਾਈ ਸ਼ੁਰੂ
. . .  1 day ago
ਕੌਹਰੀਆਂ, 21 ਅਕਤੂਬਰ(ਮਾਲਵਿੰਦਰ ਸਿੰਘ ਸਿੱਧੂ)- ਮਾਲਵਾ ਪੱਟੀ 'ਚ ਝੋਨੇ ਅਤੇ ਬਾਸਮਤੀ ਦੀ ਕਟਾਈ ਜੋਰਾ 'ਤੇ ਹੈ। ਕਿਸਾਨਾਂ ਨੇ ਖਾਲੀ ਹੋਏ ਖੇਤਾਂ 'ਚ ਕਣਕ ਅਗੇਤੀਆਂ ...
ਸ਼ਾਮ 5 ਵਜੇ ਤੱਕ ਮੁਕੇਰੀਆਂ 'ਚ 57.28 ਫ਼ੀਸਦੀ ਵੋਟਿੰਗ
. . .  1 day ago
23 ਅਕਤੂਬਰ ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ ਹਸਤਾਖ਼ਰ ਕਰੇਗਾ ਪਾਕਿਸਤਾਨ
. . .  1 day ago
ਸ਼ਾਮ 5 ਵਜੇ ਤੱਕ ਫਗਵਾੜਾ 'ਚ 49.19 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ 'ਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ਦੇ ਦੋਸ਼
. . .  1 day ago
ਸ੍ਰੀ ਮੁਕਤਸਰ ਸਾਹਿਬ: ਲੁੱਟ ਖੋਹ ਦੇ ਦੋਸ਼ੀ ਪਿਸਤੌਲ, ਨਗਦੀ, ਮੋਟਰਸਾਈਕਲ ਸਮੇਤ ਕਾਬੂ
. . .  1 day ago
ਕਰੰਟ ਲੱਗਣ ਕਾਰਨ ਕਈ ਮੱਝਾਂ ਦੀ ਮੌਤ
. . .  1 day ago
ਕਰਤਾਰਪੁਰ ਲਾਂਘਾ: 23 ਅਕਤੂਬਰ ਨੂੰ ਭਾਰਤ ਕਰੇਗਾ ਸਮਝੌਤੇ 'ਤੇ ਹਸਤਾਖ਼ਰ
. . .  1 day ago
ਦਾਖਾ ਵਿਖੇ ਸ਼ਾਮੀਂ 5.10 ਵਜੇ ਤੱਕ 64.67 ਫ਼ੀਸਦੀ ਵੋਟਿੰਗ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਗੁਰਦੁਆਰਾ ਵਿਖੇ ਪਹੁੰਚ 'ਚੇ ਹੋਇਆ ਭਰਵਾਂ ਸਵਾਗਤ
. . .  1 day ago
ਜਲਾਲਾਬਾਦ ਵਿਖੇ ਕਾਂਗਰਸੀ ਸਮਰਥਕਾਂ ਵਲੋਂ ਅਕਾਲੀ ਦਲ ਦੇ ਬੂਥ 'ਤੇ ਹਮਲਾ ਅਤੇ ਭੰਨ-ਤੋੜ
. . .  1 day ago
ਪ੍ਰਕਾਸ਼ ਪੁਰਬ ਨੂੰ ਇੱਕੋ ਸਟੇਜ 'ਤੇ ਮਨਾਉਣ ਸੰਬੰਧੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਦਾ ਅਕਾਲੀ ਦਲ ਵਲੋਂ ਸਵਾਗਤ
. . .  1 day ago
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਦਾ ਖਰਚਾ ਨਹੀਂ ਚੁੱਕ ਸਕਦੀ ਪੰਜਾਬ ਸਰਕਾਰ : ਰੰਧਾਵਾ
. . .  1 day ago
106 ਸਾਲਾ ਹਰਸ਼ ਸਿੰਘ ਨੇ ਪਾਈ ਵੋਟ
. . .  1 day ago
ਜਲਾਲਾਬਾਦ ਦੇ ਪਿੰਡ ਚੱਕ ਪੁੰਨਾ ਵਾਲੀ ਦੇ ਬੂਥ ਨੰਬਰ 151 'ਤੇ ਮਸ਼ੀਨ ਖ਼ਰਾਬ ਹੋਣ ਕਰ ਕੇ ਵੋਟਿੰਗ ਦਾ ਕੰਮ ਰੁਕਿਆ
. . .  1 day ago
ਪੱਲੀ ਝਿੱਕੀ ਲਾਗੇ ਕਾਰ ਮੋਟਰਸਾਈਕਲ ਦੀ ਟੱਕਰ ਚ ਇੱਕ ਦੀ ਮੌਤ
. . .  1 day ago
ਦੁਪਹਿਰ 3 ਵਜੇ ਤੱਕ ਫਗਵਾੜਾ 'ਚ 39.97 ਫ਼ੀਸਦੀ ਵੋਟਿੰਗ
. . .  1 day ago
ਚਾਰ ਅਣਪਛਾਤੇ ਨੌਜਵਾਨਾਂ ਨੇ ਹਵਾਈ ਫਾਇਰ ਕਰ ਕੇ ਨੌਜਵਾਨਾਂ ਕੋਲੋਂ ਖੋਹੀ ਗੱਡੀ
. . .  1 day ago
ਸ੍ਰੀ ਬੇਰ ਸਾਹਿਬ ਪਹੁੰਚਣਗੇ ਘਾਨਾ ਦੇ ਰੇਲ ਮੰਤਰੀ ਅਤੇ 10 ਦੇਸ਼ਾਂ ਦੇ ਰਾਜਦੂਤ
. . .  1 day ago
ਹਲਕਾ ਜਲਾਲਾਬਾਦ 'ਚ 3 ਵਜੇ ਤੱਕ 57 ਫ਼ੀਸਦੀ ਹੋਈ ਵੋਟਿੰਗ
. . .  1 day ago
ਦੁਪਹਿਰ 3 ਵਜੇ ਤੱਕ ਦਾਖਾ 'ਚ 50.80 ਫ਼ੀਸਦੀ ਵੋਟਿੰਗ
. . .  1 day ago
ਸ੍ਰੀ ਅਕਾਲ ਤਖ਼ਤ ਜਥੇਦਾਰ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਦਾ ਮੁੱਖ ਸਮਾਗਮ ਇੱਕ ਸਟੇਜ 'ਤੇ ਮਨਾਉਣ ਦਾ ਆਦੇਸ਼ ਜਾਰੀ
. . .  1 day ago
ਅਕਾਲੀ ਉਮੀਦਵਾਰ ਨੇ ਬੂਥ 'ਤੇ ਪੈਸੇ ਵੰਡਦਾ ਵਿਅਕਤੀ ਕਾਬੂ ਕਰ ਕੇ ਕੀਤਾ ਪੁਲਿਸ ਹਵਾਲੇ
. . .  1 day ago
ਦੁਪਹਿਰ 2 ਵਜੇ ਤੱਕ ਫਗਵਾੜਾ 'ਚ 34 ਫ਼ੀਸਦੀ ਵੋਟਿੰਗ
. . .  1 day ago
ਹਲਕਾ ਜਲਾਲਾਬਾਦ ਦੇ ਵੱਖ-ਵੱਖ ਪਿੰਡਾ 'ਚ ਦੁਪਹਿਰ 2.30 ਵਜੇ ਤੱਕ 48 ਫ਼ੀਸਦੀ ਵੋਟਿੰਗ
. . .  1 day ago
ਦੁਪਹਿਰ 2.15 ਵਜੇ ਤੱਕ ਹਲਕਾ ਦਾਖਾ 'ਚ 45 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ 'ਚ ਕਾਂਗਰਸ ਵੱਲੋਂ ਲਗਾਏ ਗਏ ਬੂਥ 'ਤੇ ਸ਼ਰੇਆਮ ਵੰਡੇ ਜਾ ਰਹੇ ਹਨ ਪੈਸੇ
. . .  1 day ago
ਪੰਥਕ ਮਸਲਿਆਂ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਦੀ ਇਕੱਤਰਤਾ ਸ਼ੁਰੂ
. . .  1 day ago
ਦੁਪਹਿਰ 1 ਵਜੇ ਤੱਕ ਮੁਕੇਰੀਆਂ 'ਚ 36.94 ਫ਼ੀਸਦੀ ਵੋਟਿੰਗ
. . .  1 day ago
ਬਦਲਿਆ ਗਿਆ ਫਗਵਾੜਾ ਦੇ ਬੂਥ ਨੰਬਰ 184 ਦਾ ਪੋਲਿੰਗ ਸਟਾਫ਼
. . .  1 day ago
ਸਕਾਟਲੈਂਡ ਤੋਂ ਆ ਕੇ ਪ੍ਰਿਆ ਕੌਰ ਕਰ ਰਹੀ ਹੈ ਪੰਜਾਬ ਦੇ ਨੌਜਵਾਨਾਂ ਨੂੰ ਜਾਗਰੂਕ
. . .  1 day ago
ਸਾਬਕਾ ਹਾਕੀ ਕਪਤਾਨ ਸੰਦੀਪ ਸਿੰਘ ਨੇ ਪਾਈ ਵੋਟ
. . .  1 day ago
ਦੁਪਹਿਰ 1 ਵਜੇ ਤੱਕ ਫਗਵਾੜਾ 'ਚ 32 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ 'ਚ ਦੁਪਹਿਰ 1 ਵਜੇ ਤੱਕ 44.03 ਫ਼ੀਸਦੀ ਵੋਟਿੰਗ
. . .  1 day ago
ਦੁਪਹਿਰ 1 ਵਜੇ ਤੱਕ ਦਾਖਾ 'ਚ 39.19 ਫ਼ੀਸਦੀ ਵੋਟਿੰਗ
. . .  1 day ago
18 ਨਵੰਬਰ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਸਰਦ ਰੁੱਤ ਇਜਲਾਸ
. . .  1 day ago
ਲੋਕ ਕਾਂਗਰਸ ਪਾਰਟੀ ਦੇ ਹੱਕ 'ਚ ਵੋਟਾਂ ਪਾ ਕੇ ਵਿਰੋਧੀਆਂ ਨੂੰ ਚੁੱਪ ਕਰਵਾ ਦੇਣਗੇ- ਘੁਬਾਇਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਭਾਦੋ ਸੰਮਤ 550

ਸੰਪਾਦਕੀ

ਪੰਜਾਬ ਦੀ ਰਾਜਨੀਤੀ 'ਤੇ ਭਾਰੂ ਹੁੰਦੀ ਜਾ ਰਹੀ ਹੈ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ

ਇਸ ਵੇਲੇ ਪੰਜਾਬ ਦੀ ਰਾਜਨੀਤੀ ਦੋ ਪ੍ਰਮੁੱਖ ਕੇਂਦਰ ਬਿੰਦੂਆਂ ਦੁਆਲੇ ਘੁੰਮ ਰਹੀ ਹੈ। ਪਹਿਲਾ ਕੇਂਦਰ ਬਿੰਦੂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਹੈ। ਇਸ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੀ ਚਾਹੁੰਦੇ ਹਨ ਤੇ ਕੀ ਕਰਨਗੇ? ਇਹ ਸਵਾਲ ਬੜੇ ਜ਼ੋਰ ਨਾਲ ਉੱਠ ਰਿਹਾ ਹੈ। ਕੈਪਟਨ ਦੇ ਸਾਥੀ ਮੰਤਰੀ ਤੇ ਕਾਂਗਰਸੀ ਨੇਤਾ ਇਸ ਮਾਮਲੇ 'ਤੇ ਕੈਪਟਨ ਨਾਲੋਂ ਕੁਝ ਤਿੱਖਾ ਰੁਖ਼ ਅਪਣਾ ਕੇ ਕਾਹਲੀ ਨਾਲ ਕਾਰਵਾਈ ਕਰਨ 'ਤੇ ਕਿਉਂ ਜ਼ੋਰ ਦੇ ਰਹੇ ਹਨ? ਦੂਜੇ ਪਾਸੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਦਾ ਇਸ ਮਾਮਲੇ 'ਤੇ ਪ੍ਰਤੀਕਰਮ ਤੇ ਵਤੀਰਾ ਵੀ ਚਰਚਾ ਦਾ ਵਿਸ਼ਾ ਹੈ। ਜਦੋਂ ਕਿ ਬਰਗਾੜੀ ਮੋਰਚਾ ਲਾ ਕੇ ਬੈਠੀਆਂ ਧਿਰਾਂ ਤੇ ਮੁਤਵਾਜ਼ੀ ਜਥੇਦਾਰਾਂ ਦੀ ਸਥਿਤੀ, ਮੋਰਚੇ ਦੇ ਅਸਰ ਤੋਂ ਇਲਾਵਾ ਇਸ ਮਾਮਲੇ 'ਤੇ ਆਮ ਆਦਮੀ ਪਾਰਟੀ ਦੇ ਦੋਵਾਂ ਧੜਿਆਂ ਦਾ ਰਵੱਈਆ ਵੀ ਚਰਚਾ ਦਾ ਵਿਸ਼ਾ ਹਨ। ਪੰਜਾਬ ਦੀ ਰਾਜਨੀਤੀ ਦਾ ਦੂਸਰਾ ਕੇਂਦਰ ਬਿੰਦੂ 'ਆਪ' ਪੰਜਾਬ ਦੀ ਫੁੱਟ ਦਾ ਮਾਮਲਾ ਹੈ। ਸਵਾਲ ਪੁੱਛਿਆ ਜਾ ਰਿਹਾ ਹੈ ਕਿ, ਕੀ 'ਆਪ' ਪੰਜਾਬ ਦੇ ਨੇਤਾ ਭਗਵੰਤ ਮਾਨ ਵਲੋਂ ਦਿੱਤੇ ਦੋਵਾਂ ਧੜਿਆਂ ਦੀ ਏਕਤਾ ਦੇ ਸੰਕੇਤ ਕੋਈ ਅਰਥ ਰੱਖਦੇ ਹਨ ਜਾਂ ਨਹੀਂ? ਇਸ ਲੜਾਈ ਵਿਚ ਖਹਿਰਾ ਧੜੇ ਦਾ ਹੱਥ ਉੱਪਰ ਜਾ ਰਿਹਾ ਹੈ ਜਾਂ ਦਿੱਲੀ ਸਮਰਥਿਤ ਧੜਾ ਹਾਵੀ ਹੋਵੇਗਾ?
ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ
ਭਾਵੇਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸਾਥੀਆਂ ਨਾਲ ਵਿਚਾਰ ਕੀਤੇ ਬਿਨਾਂ ਹੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ 'ਤੇ ਕਾਰਵਾਈ ਕਰਨ ਤੇ ਉਸ ਨੂੰ ਵਿਧਾਨ ਸਭਾ ਦੀ ਮੇਜ਼ 'ਤੇ ਰੱਖਣ ਦੀ ਬਜਾਏ ਬਹਿਬਲ ਕਲਾਂ ਤੇ ਬਰਗਾੜੀ ਕਾਂਡਾਂ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪ ਦਿੱਤੇ ਜਾਣ ਦਾ ਐਲਾਨ ਕਰ ਦਿੱਤਾ ਸੀ। ਪਰ ਪੰਜਾਬ ਦੇ ਲੋਕਾਂ ਦੇ ਵਧਦੇ ਰੋਹ ਤੋਂ ਇਲਾਵਾ ਕੈਪਟਨ ਦੇ ਆਪਣੇ ਮੰਤਰੀ ਮੰਡਲ ਦੇ ਸਾਥੀਆਂ ਅਤੇ ਕਾਂਗਰਸ ਦੇ ਪ੍ਰਮੁੱਖ ਨੇਤਾਵਾਂ ਦੇ ਵਧਦੇ ਦਬਾਅ ਕਾਰਨ ਪੰਜਾਬ ਪੁਲਿਸ ਨੂੰ ਮਾਮਲੇ ਸਬੰਧੀ ਰਿਪੋਰਟ ਦਰਜ ਕਰਨ ਲਈ ਮਜਬੂਰ ਹੋਣਾ ਪਿਆ ਤੇ ਅੱਜ ਕੈਬਨਿਟ ਮੀਟਿੰਗ ਵਿਚ 24 ਤੋਂ 28 ਅਗਸਤ ਤੱਕ ਵਿਧਾਨ ਸਭਾ ਸੈਸ਼ਨ ਬੁਲਾ ਕੇ ਇਸ ਵਿਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਪੇਸ਼ ਕੀਤੇ ਜਾਣ ਦਾ ਫ਼ੈਸਲਾ ਵੀ ਲੈਣਾ ਪਿਆ।
ਬਾਦਲ ਦਲ ਦਾ ਪ੍ਰਤੀਕਰਮ
ਭਾਵੇਂ ਸੈਸ਼ਨ ਬੁਲਾਏ ਜਾਣ ਦੇ ਮੰਤਰੀ ਮੰਡਲ ਦੇ ਫ਼ੈਸਲੇ ਬਾਰੇ ਅਕਾਲੀ ਦਲ ਬਾਦਲ ਦਾ ਕੋਈ ਅਧਿਕਾਰਤ ਪ੍ਰਤੀਕਰਮ ਅਜੇ ਸਾਹਮਣੇ ਨਹੀਂ ਆਇਆ ਪਰ ਸਿਰਫ ਇਕ ਦਿਨ ਪਹਿਲਾਂ ਹੀ ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੀ ਯਾਦ ਵਿਚ ਕੀਤੀ ਅਕਾਲੀ ਕਾਨਫ਼ਰੰਸ ਵਿਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਨੂੰ ਰੱਦ ਕਰ ਦੇਣਾ ਤੇ ਜਸਟਿਸ ਰਣਜੀਤ ਸਿੰਘ ਉੱਪਰ ਕਾਂਗਰਸ ਪੱਖੀ ਹੋਣ ਦੇ ਇਲਜ਼ਾਮ ਲਾਉਣ ਤੋਂ ਬਾਅਦ ਇਹ ਕਹਿਣਾ ਕਿ ਜੇ ਸਰਕਾਰ ਨੇ ਮਾਮਲੇ 'ਤੇ ਸਚਮੁੱਚ ਹੀ 'ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ' ਕਰਨਾ ਹੈ ਤਾਂ ਉਹ ਹਾਈ ਕੋਰਟ ਦੇ ਕਿਸੇ ਸਿਟਿੰਗ ਜੱਜ ਤੋਂ ਜਾਂਚ ਕਰਵਾ ਲਵੇ, ਅਸੀਂ ਵੀ ਉਸ ਜਾਂਚ ਵਿਚ ਸ਼ਾਮਿਲ ਹੋਵਾਂਗੇ, ਸਾਫ਼ ਪ੍ਰਗਟ ਕਰਦਾ ਹੈ ਕਿ ਅਕਾਲੀ ਦਲ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦਾ ਰਾਜਨੀਤਕ ਤਰੀਕੇ ਨਾਲ ਸਖ਼ਤ ਵਿਰੋਧ ਕਰੇਗਾ। ਸੁਖਬੀਰ ਸਿੰਘ ਬਾਦਲ ਦੇ ਲਹਿਜ਼ੇ ਅਤੇ ਤਕਰੀਰ ਤੋਂ ਇਹ ਪ੍ਰਭਾਵ ਜ਼ਰੂਰ ਬਣਦਾ ਸੀ ਕਿ ਉਹ ਇਸ ਮਾਮਲੇ ਨੂੰ ਲੈ ਕੇ ਕਾਫੀ ਫ਼ਿਕਰਮੰਦ ਹਨ। ਵਿਧਾਨ ਸਭਾ ਵਿਚ ਇਸ ਮਾਮਲੇ ਨੂੰ ਨਜਿੱਠਣ ਲਈ ਅਕਾਲੀ ਦਲ ਨੇ ਆਪਣੇ ਵਿਧਾਇਕਾਂ ਨਾਲ ਵਿਚਾਰ-ਵਟਾਂਦਰਾ ਸ਼ੁਰੂ ਵੀ ਕਰ ਦਿੱਤਾ ਹੈ।
ਬਾਜਵਾ ਤੇ ਜਾਖੜ ਦਾ ਸਟੈਂਡ
ਭਾਵੇਂ ਰਾਜਨੀਤਕ ਤੌਰ 'ਤੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਪੰਜਾਬ ਦੇ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੋਵੇਂ ਹੀ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਨਜ਼ਦੀਕੀ ਮੰਨੇ ਜਾਂਦੇ ਹਨ, ਪਰ ਦੋਵਾਂ ਦਾ ਰਵੱਈਆ, ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ 'ਤੇ ਕਾਰਵਾਈ ਕਰਨ ਅਤੇ ਅਕਾਲੀਆਂ ਨੂੰ ਘੇਰਨ ਦੇ ਮਾਮਲੇ ਵਿਚ ਕੈਪਟਨ ਵਲੋਂ ਹੌਲੀ ਚੱਲ ਕੇ ਅਕਾਲੀਆਂ ਵਿਰੁੱਧ ਸਿੱਧੀ ਕਾਰਵਾਈ ਕਰਨ ਤੋਂ ਗੁਰੇਜ਼ ਕਰਨ ਦੇ ਰਵੱਈਏ ਤੋਂ ਕਾਫੀ ਵੱਖਰਾ ਹੈ। ਜਿਥੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦਾ ਮੰਤਰੀ ਮੰਡਲ ਦੀ ਮੀਟਿੰਗ ਵਿਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿਧਾਨ ਸਭਾ ਸੈਸ਼ਨ ਵਿਚ ਰੱਖੇ ਜਾਣ ਦਾ ਫ਼ੈਸਲਾ ਕਰਵਾਉਣ ਵਿਚ ਪ੍ਰਮੁੱਖ ਰੋਲ ਤੇ ਸਪੱਸ਼ਟ ਸਟੈਂਡ ਸਭ ਦੇ ਸਾਹਮਣੇ ਹੈ। ਉਥੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਪਾਰਟੀ ਵਲੋਂ ਇਸ ਰਿਪੋਰਟ ਨੂੰ ਵਿਧਾਨ ਸਭਾ ਵਿਚ ਸਮਾਂ ਰਹਿੰਦਿਆਂ ਪੇਸ਼ ਕਰਨ ਲਈ ਕਾਫੀ ਦਬਾਅ ਬਣਾਇਆ ਹੈ। ਸੁਨੀਲ ਜਾਖੜ ਨੇ ਤਾਂ ਰਿਪੋਰਟ ਪੇਸ਼ ਹੋਣ ਤੋਂ ਪਹਿਲਾਂ ਹੀ ਅਕਾਲੀ ਦਲ ਦੀਆਂ ਪੋਲ ਖੋਲ੍ਹ ਰੈਲੀਆਂ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਅਕਾਲੀ ਸਾਡੇ ਕੀ ਪੋਲ ਖੋਲ੍ਹਣਗੇ, ਸਗੋਂ ਅਕਾਲੀਆਂ ਦੀ ਪੋਲ ਤਾਂ ਉਸ ਵੇਲੇ ਪੰਜਾਬ ਦੇ ਲੋਕਾਂ ਦੇ ਸਾਹਮਣੇ ਖੁੱਲ੍ਹੇਗੀ, ਜਦੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿਧਾਨ ਸਭਾ ਵਿਚ ਪੇਸ਼ ਕੀਤੀ ਜਾਵੇਗੀ।
ਕਿਉਂ ਕਰਨੀ ਪਈ ਕਾਹਲੀ?
ਹੁਣ ਅਚਾਨਕ ਇਹ ਰਿਪੋਰਟ ਵਿਧਾਨ ਸਭਾ ਵਿਚ ਪੇਸ਼ ਕਰਨ ਦਾ ਫ਼ੈਸਲਾ ਲੈਣ ਪਿੱਛੇ ਕਾਹਲੀ ਦੇ ਕਾਰਨਾਂ ਵਿਚ ਕਾਂਗਰਸ ਵਿਧਾਇਕ ਦਲ, ਮੰਤਰੀ ਮੰਡਲ ਅਤੇ ਕਾਂਗਰਸ ਪਾਰਟੀ ਅੰਦਰਲੇ ਦਬਾਅ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਦੋਵਾਂ ਧੜਿਆਂ ਵਲੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਪੇਸ਼ ਕੀਤੇ ਜਾਣ ਬਾਰੇ ਅਪਣਾਈ ਜਾਣ ਵਾਲੀ ਰਣਨੀਤੀ ਵੀ ਅਸਰ ਅੰਦਾਜ਼ ਹੋਈ ਹੈ। ਕਿਉਂਕਿ ਇਹ ਪ੍ਰਭਾਵ ਬਣਨ ਲੱਗ ਪਿਆ ਸੀ ਕਿ ਜੇਕਰ ਕਾਂਗਰਸ ਨੇ ਫ਼ੈਸਲਾ ਹੋਰ ਲੇਟ ਕੀਤਾ ਤਾਂ ਖਹਿਰਾ ਧੜਾ ਇਸ ਮਾਮਲੇ 'ਤੇ ਜੋ ਰਣਨੀਤੀ ਬਣਾ ਰਿਹਾ ਸੀ, ਉਸ ਨਾਲ ਉਹ ਬਰਗਾੜੀ ਮੋਰਚਾ ਹਾਈਜੈਕ ਵੀ ਕਰ ਸਕਦਾ ਹੈ। ਫਿਰ ਉਸ ਤੋਂ ਬਾਅਦ ਕੀਤੀ ਕਿਸੇ ਵੀ ਕਾਰਵਾਈ ਦਾ ਸਿਹਰਾ ਲੈਣ ਦੀ ਕੋਸ਼ਿਸ਼ ਵੀ ਖਹਿਰਾ ਗੁੱਟ ਕਰ ਸਕਦਾ ਹੈ। ਸੁਖਪਾਲ ਸਿੰਘ ਖਹਿਰਾ ਇਸ ਮਾਮਲੇ ਵਿਚ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਤਾਂ ਕਰ ਹੀ ਚੁੱਕਾ ਸੀ। ਮਾਨ ਧੜਾ ਵੀ ਇਹ ਰਿਪੋਰਟ ਪੇਸ਼ ਕੀਤੇ ਜਾਣ ਦੇ ਹੱਕ ਵਿਚ ਹੈ। ਫਿਰ ਬਰਗਾੜੀ ਮੋਰਚਾ ਲਾ ਕੇ ਬੈਠੇ ਬਾਦਲ ਵਿਰੋਧੀ ਅਕਾਲੀ ਤੇ ਮੁਤਵਾਜ਼ੀ ਜਥੇਦਾਰ ਵੀ ਹੁਣ ਹੋਰ ਲੰਮਾ ਸਮਾਂ ਉਡੀਕ ਕਰਨ ਦੇ ਮੂਡ ਵਿਚ ਨਹੀਂ ਸਨ ਤੇ ਆਸਾਰ ਬਣਨ ਲੱਗੇ ਸਨ ਕਿ ਉਹ ਬਾਦਲ ਦਲ ਦੇ ਨਾਲ-ਨਾਲ ਕੈਪਟਨ ਵਿਰੁੱਧ ਵੀ ਹਮਲਾਵਰ ਹੋਣ ਲਈ ਮਜਬੂਰ ਹੋ ਜਾਣਗੇ। ਫਿਰ ਕੈਬਨਿਟ ਮੰਤਰੀ ਬਾਜਵਾ ਅਤੇ ਮੁੱਖ ਮੰਤਰੀ ਵਲੋਂ ਇਨ੍ਹਾਂ ਕਾਂਡਾਂ ਦੇ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਦੇ ਦਿੱਤੇ ਭਰੋਸਿਆਂ ਤੋਂ ਪਿੱਛੇ ਹਟਣ ਦੇ ਦੋਸ਼ ਕਾਂਗਰਸ ਲਈ 2019 ਦੀਆਂ ਚੋਣਾਂ ਦੇ ਮੱਦੇਨਜ਼ਰ ਕਿਸੇ ਤਰ੍ਹਾਂ ਵੀ ਸੂਤ ਨਹੀਂ ਬੈਠਦੇ। ਇਹ ਚਰਚਾ ਵੀ ਹੈ ਕਿ ਸੀ.ਆਈ.ਡੀ. ਦੀਆਂ ਰਿਪੋਰਟਾਂ ਸਨ ਕਿ ਮਾਮਲੇ ਵਿਚ ਦੇਰੀ ਨਾਲ ਕੈਪਟਨ ਦੇ ਇਨਸਾਫ਼ ਕਰਨ ਦੇ ਅਤੇ ਕਾਰਵਾਈ ਕਰਨ ਵਾਲੇ ਵਿਅਕਤੀ ਦੇ ਅਕਸ ਨੂੰ ਸੱਟ ਵੱਜ ਰਹੀ ਸੀ ਤੇ ਇਹ ਪ੍ਰਭਾਵ ਵੀ ਬਣ ਰਿਹਾ ਸੀ ਕਿ ਕੈਪਟਨ ਤੇ ਬਾਦਲਾਂ ਵਿਚ ਕੋਈ 'ਗੁਪਤ' ਸਮਝੌਤਾ ਹੈ ਜੋ ਕਾਂਗਰਸ ਲਈ ਕਿਸੇ ਤਰ੍ਹਾਂ ਵੀ ਲਾਹੇਵੰਦਾ ਨਹੀਂ। ਫਿਰ ਰਿਪੋਰਟ ਪੇਸ਼ ਕਰਨ ਦੀ ਤੈਅ ਸਮਾਂ ਸੀਮਾ ਵੀ ਤੇਜ਼ੀ ਨਾਲ ਬੀਤਦੀ ਜਾ ਰਹੀ ਸੀ।
ਆਮ ਆਦਮੀ ਪਾਰਟੀ ਵਿਚ ਏਕਤਾ?
ਆਮ ਆਦਮੀ ਪਾਰਟੀ ਦੇ ਕੇਜਰੀਵਾਲ ਧੜੇ ਦੇ ਪੰਜਾਬ ਮੁਖੀ ਭਗਵੰਤ ਮਾਨ ਨੇ ਸੰਕੇਤ ਦਿੱਤੇ ਹਨ ਕਿ ਅਗਲੇ ਕੁਝ ਦਿਨਾਂ ਵਿਚ ਬਗਾਵਤ ਕਰਨ ਵਾਲੇ ਸੁਖਪਾਲ ਸਿੰਘ ਖਹਿਰਾ ਧੜੇ ਨਾਲ ਏਕਤਾ ਦੇ ਆਸਾਰ ਹਨ। ਪਰ ਸਾਡੀ ਜਾਣਕਾਰੀ ਅਨੁਸਾਰ ਅਜੇ ਦੋਵਾਂ ਧਿਰਾਂ ਵਿਚ ਕਿਸੇ ਏਕਤਾ ਦੇ ਆਸਾਰਾਂ ਦੀ ਗੱਲ ਤਾਂ ਦੂਰ ਅਜੇ ਤਾਂ ਆਪਸੀ ਗੱਲਬਾਤ ਵੀ ਸ਼ੁਰੂ ਨਹੀਂ ਹੋਈ। ਸਗੋਂ ਦੋਵੇਂ ਧਿਰਾਂ ਇਕ-ਦੂਜੇ ਨੂੰ ਨੀਵਾਂ ਵਿਖਾਉਣ ਅਤੇ ਇਕ-ਦੂਜੇ ਦੇ ਵਿਧਾਇਕ ਤੋੜਨ ਵਿਚ ਹੀ ਲੱਗੀਆਂ ਹੋਈਆਂ ਹਨ।
ਸਾਡੀ ਜਾਣਕਾਰੀ ਅਨੁਸਾਰ ਖਹਿਰਾ ਧੜਾ ਕੇਂਦਰੀ ਮਾਲਵੇ ਦੇ ਦੋ ਜ਼ਿਲ੍ਹਿਆਂ ਦੇ ਦੋ ਵਿਧਾਇਕਾਂ ਨੂੰ ਤੋੜਨ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਵਿਚ ਲੱਗਾ ਹੋਇਆ ਹੈ। ਜਦੋਂ ਕਿ ਕੁਝ ਹੋਰਾਂ ਨਾਲ ਵੀ ਸੰਪਰਕ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਹ ਧੜਾ ਸਿੱਖੀ ਤੇ ਪੰਜਾਬ ਦੇ ਮਸਲਿਆਂ ਦਾ ਵਾਸਤਾ ਪਾ ਕੇ ਐਚ.ਐਸ. ਫੂਲਕਾ ਨੂੰ ਵੀ ਮਨਾਉਣਾ ਚਾਹੁੰਦਾ ਹੈ। ਦੂਜੇ ਪਾਸੇ ਪੰਜਾਬ ਦੇ ਮਾਮਲਿਆਂ ਤੋਂ ਦੂਰ ਰੱਖੇ ਜਾ ਰਹੇ ਸੰਜੇ ਸਿੰਘ ਤੇ ਦੁਰਗੇਸ਼ ਪਾਠਕ ਨੂੰ ਸ੍ਰੀ ਅਰਵਿੰਦ ਕੇਜਰੀਵਾਲ ਵਲੋਂ ਫਿਰ ਪੰਜਾਬ ਵਿਚ ਸਰਗਰਮ ਕਰ ਦਿੱਤਾ ਗਿਆ ਹੈ। ਕਿਹਾ ਜਾਂਦਾ ਹੈ ਕਿ ਘੱਟੋ-ਘੱਟ 3 ਵਿਧਾਇਕ ਅਜਿਹੇ ਹਨ ਜੋ ਖਹਿਰਾ ਦੀ ਬਠਿੰਡਾ ਕਾਨਫ਼ਰੰਸ ਵਿਚ ਸ਼ਾਮਿਲ ਹੋਣਾ ਚਾਹੁੰਦੇ ਸਨ ਪਰ ਉਹ ਸੰਜੇ ਸਿੰਘ ਤੇ ਦੁਰਗੇਸ਼ ਪਾਠਕ ਦੀਆਂ ਕੋਸ਼ਿਸ਼ਾਂ ਨਾਲ ਹੀ ਕੇਜਰੀਵਾਲ ਗੁੱਟ ਨਾਲ ਖੜ੍ਹੇ ਰਹੇ। ਉਂਜ ਵੀ ਸੁਖਪਾਲ ਸਿੰਘ ਖਹਿਰਾ ਦਾ ਸਪੱਸ਼ਟ ਕਹਿਣਾ ਹੈ ਕਿ ਹੁਣ ਕੋਈ ਸਮਝੌਤਾ ਬਠਿੰਡਾ ਰੈਲੀ ਵਿਚ ਪਾਸ ਕੀਤੇ ਮਤਿਆਂ ਤੋਂ ਘੱਟ 'ਤੇ ਨਹੀਂ ਹੋ ਸਕਦਾ, ਭਾਵ ਪੰਜਾਬ 'ਆਪ' ਦੇ ਹਰ ਫ਼ੈਸਲੇ ਲਈ ਪੰਜਾਬ ਯੂਨਿਟ ਨੂੰ ਖ਼ੁਦਮੁਖ਼ਤਾਰੀ ਹੋਵੇ।


-1044, ਗੁਰੂ ਨਾਨਕ ਸਟਰੀਟ, ਸਮਰਾਲਾ ਰੋਡ, ਖੰਨਾ
ਫੋਨ : 92168-60000
E. mail : hslall@ymail.com

 

ਸ਼ਹੀਦੀ ਦਿਵਸ 'ਤੇ ਵਿਸ਼ੇਸ਼

ਲੰਦਨ ਵਿਚ ਸ਼ਹੀਦ ਹੋਣ ਵਾਲੇ ਪਹਿਲੇ ਭਾਰਤੀ ਕ੍ਰਾਂਤੀਕਾਰੀ ਮਦਨ ਲਾਲ ਢੀਂਗਰਾ

1857 'ਚ ਸ਼ੁਰੂ ਹੋਈ ਦੇਸ਼ ਲਈ ਬਲਿਦਾਨਾਂ ਦੀ ਪਰੰਪਰਾ ਵਿਚ 1883 ਨੂੰ ਭਾਰਤ ਮਾਂ ਦਾ ਇਕ ਪੁੱਤਰ ਅੰਮ੍ਰਿਤਸਰ ਵਿਚ ਜਨਮਿਆ। ਮਾਤਾ ਮੰਤੋ ਦੇਵੀ ਅਤੇ ਪਿਤਾ ਡਾ: ਦਿੱਤਾ ਮੱਲ ਦਾ ਬੇਟਾ ਮਦਨ ਲਾਲ ਭਾਰਤ ਦੀ ਗੁਲਾਮੀ ਦੀਆਂ ਬੇੜੀਆਂ ਤੋੜਨ ਲਈ ਲੰਡਨ ਵਿਚ ਜਾ ਕੇ ਸ਼ਹਾਦਤ ਦਾ ਜਾਮ ਪੀਣ ...

ਪੂਰੀ ਖ਼ਬਰ »

ਦੇਸ਼ ਦੀ ਰਾਜਨੀਤੀ ਵਿਚ ਅਹਿਮ ਸਥਾਨ ਸੀ ਵਾਜਪਾਈ ਦਾ

ਵਿਰੋਧੀ ਵੀ ਦਿੰਦੇ ਸਨ ਸਨਮਾਨ

ਦੇਸ਼ ਦੇ ਸਾਬਕ ਪ੍ਰਧਾਨ ਮੰਤਰੀ ਅਤੇ ਉੱਘੇ ਭਾਜਪਾ ਆਗੂ ਸ੍ਰੀ ਅਟਲ ਬਿਹਾਰੀ ਵਾਜਪਾਈ ਸਾਡੇ ਦਰਮਿਆਨ ਨਹੀਂ ਰਹੇ। ਉੱਘੇ ਪੱਤਰਕਾਰ ਕਿਨਸ਼ੁਕ ਨਾਗ ਨੇ ਆਪਣੀ ਪੁਸਤਕ 'ਅਟਲ ਬਿਹਾਰੀ ਵਾਜਪਾਈ-ਏ ਮੈਨ ਫਾਰ ਆਲ ਸੀਜ਼ਨ' ਵਿਚ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਲਈ ...

ਪੂਰੀ ਖ਼ਬਰ »

ਅਟਲ ਬਿਹਾਰੀ ਵਾਜਪਾਈ

ਇਕ ਵੱਡੀ ਸ਼ਖ਼ਸੀਅਤ ਦਾ ਵਿਛੋੜਾ

ਬਿਨਾਂ ਸ਼ੱਕ ਅਟਲ ਬਿਹਾਰੀ ਵਾਜਪਾਈ ਦੇ ਚਲਾਣੇ ਨਾਲ ਸਿਆਸਤ ਦੇ ਖੇਤਰ ਵਿਚੋਂ ਇਕ ਵੱਡੇ ਕੱਦ-ਬੁੱਤ ਵਾਲੀ ਸ਼ਖ਼ਸੀਅਤ ਚਲੀ ਗਈ ਹੈ। ਚਾਹੇ ਵਾਜਪਾਈ ਪਿਛਲੇ ਲਗਪਗ 13 ਸਾਲ ਤੋਂ ਬਿਮਾਰ ਚਲੇ ਆ ਰਹੇ ਸਨ। ਉਨ੍ਹਾਂ ਨੇ ਸਿਹਤ ਦੀ ਬਿਨਾ 'ਤੇ ਸਰਗਰਮ ਜੀਵਨ ਤੋਂ ਕਿਨਾਰਾ ਕਰ ਲਿਆ ਸੀ। ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX