ਤਾਜਾ ਖ਼ਬਰਾਂ


ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਨੂੰ ਨੋਟਿਸ
. . .  1 day ago
ਨਵੀਂ ਦਿੱਲੀ, 23 ਮਈ - ਸ਼ਾਰਦਾ ਚਿੱਟ ਫ਼ੰਡ ਮਾਮਲੇ 'ਚ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਨੂੰ ਸੀ.ਬੀ.ਆਈ ਸਾਹਮਣੇ 27 ਮਈ ਨੂੰ ਪੇਸ਼ ਹੋਣ ਦਾ ਨੋਟਿਸ ਜਾਰੀ ਕੀਤਾ...
ਸੜਕ ਹਾਦਸੇ ਦੌਰਾਨ ਮੋਟਰ ਸਾਈਕਲ ਸਵਾਰ ਨੌਜ਼ਵਾਨ ਦੀ ਮੌਤ
. . .  1 day ago
ਬੰਗਾ, 26 ਮਈ (ਗੁਰਜਿੰਦਰ ਸਿੰਘ ਗੁਰੂ) - ਬੰਗਾ-ਮੁਕੰਦਪੁਰ ਸੜਕ ਤੇ ਪੈਂਦੇ ਪਿੰਡ ਗੁਣਾਚੋਰ ਵਿਖੇ ਸੜਕ ਹਾਦਸੇ ਦੌਰਾਨ ਮੋਟਰ ਸਾਈਕਲ ਸਵਾਰ ਨੌਜਵਾਨ ਦੀ ਮੋਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸਰਬਜੀਤ ਸਿੰਘ ਪੁੱਤਰ ਸੋਹਣ ਲਾਲ ਵਾਸੀ...
ਤਿੰਨ ਸਾਲਾਂ ਬਾਲੜੀ ਨਾਲ ਜਬਰ ਜਨਾਹ
. . .  1 day ago
ਜੰਡਿਆਲਾ ਮੰਜਕੀ, 26 ਮਈ (ਸੁਰਜੀਤ ਸਿੰਘ ਜੰਡਿਆਲਾ)- ਨਜ਼ਦੀਕੀ ਪਿੰਡ ਸਰਹਾਲੀ 'ਚ ਪਰਵਾਸੀ ਮਜ਼ਦੂਰ ਦੀ ਇੱਕ ਤਿੰਨ ਸਾਲਾਂ ਬਾਲੜੀ ਨਾਲ ਜਬਰ ਜਨਾਹ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ, ਕਿਸੇ ਕਿਸਾਨ ਦੇ ਖੇਤਾਂ 'ਚ ਕੰਮ ਕਰਦੇ ....
ਸੀ.ਬੀ.ਆਈ. ਵੱਲੋਂ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ
. . .  1 day ago
ਨਵੀਂ ਦਿੱਲੀ, 26 ਮਈ- ਆਈ.ਪੀ.ਐੱਸ.ਅਧਿਕਾਰੀ ਅਤੇ ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਖ਼ਿਲਾਫ਼ ਸੀ.ਬੀ.ਆਈ ਨੇ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ। ਇਸ ਤੋਂ ਬਾਅਦ, ਰਾਜੀਵ ਕੁਮਾਰ ਦੇ ਵਿਦੇਸ਼ ਜਾਣ ਤੋਂ ਪਹਿਲਾਂ ਸਾਰੀਆਂ ਏਅਰਪੋਰਟ ....
ਪ੍ਰਧਾਨ ਮੰਤਰੀ ਮੋਦੀ ਨੇ ਸੂਰਤ ਅਗਨੀਕਾਂਡ 'ਤੇ ਦੁੱਖ ਦਾ ਕੀਤਾ ਪ੍ਰਗਟਾਵਾ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਭਾਜਪਾ ਵਿਧਾਇਕ ਦੀ ਹੱਤਿਆ ਦਾ ਦੋਸ਼ੀ ਨਕਸਲੀ ਮੁੱਠਭੇੜ 'ਚ ਢੇਰ
. . .  1 day ago
ਨਵੀਂ ਦਿੱਲੀ, 26 ਮਈ- ਛੱਤੀਸਗੜ੍ਹ ਦੇ ਬਸਤਰ 'ਚ ਸੁਰੱਖਿਆ ਬਲਾਂ ਨਾਲ ਹੋਈ ਮੁਠਭੇੜ 'ਚ ਇਕ ਨਕਸਲੀ ਦੇ ਮਾਰੇ ਜਾਣ ਦੀ ਖ਼ਬਰ ਮਿਲੀ ਹੈ। ਮਾਰੇ ਗਏ ਨਕਸਲੀ ਨੂੰ ਭਾਜਪਾ ਵਿਧਾਇਕ ਭੀਮਾ ਮੰਡਵੀ ਦੀ ਹੱਤਿਆ 'ਚ ਵੀ ਦੋਸ਼ੀ ਦੱਸਿਆ ਜਾ ਰਿਹਾ ਹੈ। ਇਸ ਸੰਬੰਧੀ ...
ਵਿਸ਼ਵ ਫੁੱਟਬਾਲ ਚੈਂਪੀਅਨਸ਼ਿਪ 'ਚ ਭਾਰਤੀ ਟੀਮ ਵੱਲੋਂ ਖੇਡੇਗਾ ਦਾਤੇਵਾਸ ਦਾ ਨੌਜਵਾਨ
. . .  1 day ago
ਬੁਢਲਾਡਾ, 26 ਮਈ (ਸਵਰਨ ਸਿੰਘ ਰਾਹੀ)- ਪਿੰਡ ਦਾਤੇਵਾਸ ਦਾ ਗੁਰਸਿੱਖ ਨੌਜਵਾਨ ਭਾਰਤੀ ਫੁੱਟਬਾਲ ਟੀਮ ਵੱਲੋਂ ਸਪੇਨ ਵਿਖੇ ਹੋਣ 'ਵਿਸ਼ਵ ਫੁੱਟਬਾਲ ਚੈਂਪੀਅਨਸ਼ਿਪ' ਚ ਭਾਗ ਲਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਖਿਡਾਰੀ ਦੇ ਨਜ਼ਦੀਕੀ ਰਿਸ਼ਤੇਦਾਰ ਡਾ. ਦਰਸ਼ਨ ....
ਪੁਲਿਸ ਨੇ ਚੋਰੀ ਦੇ ਮੋਬਾਈਲਾਂ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ
. . .  1 day ago
ਖਮਾਣੋਂ, 26 ਮਈ (ਮਨਮੋਹਣ ਸਿੰਘ ਕਲੇਰ) - ਸਥਾਨਕ ਪੁਲਸ ਵੱਲੋਂ ਦੋ ਚੋਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਨੇ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬਿਲਾਸਪੁਰ ਰੋਡ 'ਤੇ ਨਾਕੇਬੰਦੀ ਦੌਰਾਨ ਕੁਲਵਿੰਦਰ ਸਿੰਘ ਪੁੱਤਰ ਸੋਹਣ ...
ਗੁਜਰਾਤ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਗਾਂਧੀ ਨਗਰ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮਦਾਬਾਦ ਹਵਾਈ ਅੱਡੇ 'ਤੇ ਪਹੁੰਚੇ ਜਿੱਥੇ ਨੇਤਾਵਾਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਵਿਜੈ ਰੁਪਾਨੀ, ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅਤੇ ਪੂਰੀ ਗੁਜਰਾਤ ਕੈਬਨਿਟ ਨੇ ਉਨ੍ਹਾਂ ਦਾ ....
ਪਿੰਡ ਨੌਸ਼ਹਿਰਾ ਢਾਲਾ ਨਜ਼ਦੀਕ ਭਾਰਤ-ਪਾਕਿ ਬਾਰਡਰ ਤੋਂ ਡੇਢ ਕਿੱਲੋ ਹੈਰੋਇਨ ਬਰਾਮਦ
. . .  1 day ago
ਸਰਾਏਂ ਅਮਾਨਤ ਖਾਂ, 26 ਮਈ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਨੌਸ਼ਹਿਰਾ ਢਾਲਾ ਵਿਖੇ ਮਹਿੰਦਰਾ ਚੌਂਕੀ ਵਿਖੇ ਬੀ.ਐੱਸ.ਐੱਫ. ਦੇ ਜਵਾਨਾਂ ਵਲੋਂ ਗਸ਼ਤ ਦੌਰਾਨ ਤਕਰੀਬਨ ਡੇਢ ਕਿੱਲੋ ਹੈਰੋਇਨ ਬਰਾਮਦ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ .....
ਉੱਤਰ ਪ੍ਰਦੇਸ਼: ਤਿੰਨ ਬੱਚਿਆਂ ਦੀ ਹੱਤਿਆ ਦੇ ਮਾਮਲੇ 'ਚ 2 ਗ੍ਰਿਫ਼ਤਾਰ
. . .  1 day ago
ਲਖਨਊ, 26 ਮਈ- ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ 'ਚ ਇਕ ਪਰਿਵਾਰ ਦੇ ਤਿੰਨ ਬੱਚਿਆਂ ਦੀ ਹੱਤਿਆ ਦੇ ਮਾਮਲੇ 'ਚ ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦੇ ਅਨੁਸਾਰ, ਇਨ੍ਹਾਂ ਬੱਚਿਆਂ ਨੂੰ ਗੋਲੀਆਂ ਮਾਰ ਦਿੱਤੀਆਂ...
30 ਮਈ ਨੂੰ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਲੈਣਗੇ ਹਲਫ਼
. . .  1 day ago
ਨਵੀਂ ਦਿੱਲੀ, 26 ਮਈ- 30 ਮਈ ਨੂੰ ਨਰਿੰਦਰ ਮੋਦੀ ਰਾਸ਼ਟਰਪਤੀ ਭਵਨ 'ਚ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਦੱਸ ਦੇਈਏ ਕਿ ਇਸੇ ਦਿਨ ਕੇਂਦਰੀ ਮੰਤਰੀ ਮੰਡਲ ਦੇ ਹੋਰ ਮੈਂਬਰ ਵੀ .....
ਇਮਰਾਨ ਖ਼ਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਫੋਨ ਕਰਕੇ ਦਿੱਤੀ ਜਿੱਤ ਦੀ ਵਧਾਈ
. . .  1 day ago
ਨਵੀਂ ਦਿੱਲੀ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅੱਜ ਫੋਨ ਕੀਤਾ ਅਤੇ ਲੋਕ ਸਭਾ ਚੋਣਾਂ 'ਚ ਜਿੱਤ ਦੀ ਵਧਾਈ ਵੀ ਦਿੱਤੀ। ਭਾਰਤ ਦੇ ਵਿਦੇਸ਼ ਮੰਤਰਾਲੇ ਵਲੋਂ ਜਾਰੀ ਕੀਤੇ ਗਏ ਬਿਆਨ 'ਚ ਕਿਹਾ ਗਿਆ ਹੈ ਕਿ...
ਆਈ.ਐਸ ਦੇ ਖ਼ਿਲਾਫ਼ ਸਖ਼ਤ ਕਦਮ ਚੁੱਕੇਗੀ ਸ੍ਰੀਲੰਕਾ ਸਰਕਾਰ
. . .  1 day ago
ਕੋਲੰਬੋ, 26 ਮਈ- ਸ੍ਰੀਲੰਕਾ ਸਰਕਾਰ ਨੇ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (ਆਈ.ਐਸ) ਦੇ ਖ਼ਿਲਾਫ਼ ਸਖ਼ਤ ਕਦਮ ਚੁੱਕਣ ਦਾ ਫ਼ੈਸਲਾ ਲਿਆ ਹੈ। ਸ੍ਰੀਲੰਕਾ ਦੀ ਸਰਕਾਰ ਨੇ ਦੇਸ਼ ਦੀ ਸੁਰੱਖਿਆ ਦੇ ਲਈ ਕਾਨੂੰਨ ਅਤੇ ਵਿਵਸਥਾ ਨੂੰ ਮਜ਼ਬੂਤ ਕਰਨ ਨੂੰ ਲੈ ਕੇ ਆਪਣੀ ....
ਸੰਗਰੂਰ ਤੋਂ ਭਾਜਪਾ ਦੇ ਵਫ਼ਦ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  1 day ago
ਇਕ ਜੂਨ ਤੋਂ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਿਵਾੜ, ਤਿਆਰੀਆਂ ਜਾਰੀ
. . .  1 day ago
ਜਿੱਤ ਦਾ ਜਸ਼ਨ ਮਨਾਉਣ ਅੱਜ ਗੁਜਰਾਤ ਪਹੁੰਚਣਗੇ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ
. . .  1 day ago
ਓਡੀਸ਼ਾ : ਰਾਜਪਾਲ ਨੇ ਨਵੀਨ ਪਟਨਾਇਕ ਨੂੰ ਸਰਕਾਰ ਬਣਾਉਣ ਦਾ ਦਿੱਤਾ ਸੱਦਾ
. . .  1 day ago
ਕਿਸ਼ਤੀਆਂ 'ਚ ਦਿਖਾਈ ਦਿੱਤੇ ਆਈ. ਐੱਸ. ਦੇ 15 ਅੱਤਵਾਦੀ, ਹਾਈ ਅਲਰਟ 'ਤੇ ਕੇਰਲ ਤੱਟ
. . .  1 day ago
ਪਿਉ ਨੇ ਗਲਾ ਵੱਢ ਕੇ ਮੌਤ ਦੇ ਘਾਟ ਉਤਾਰੇ ਆਪਣੇ ਪੁੱਤਰ, ਫਿਰ ਲਿਆ ਫਾਹਾ
. . .  1 day ago
ਬਠਿੰਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਦੋ ਦੀ ਮੌਤ, ਇੱਕ ਗੰਭੀਰ ਜ਼ਖ਼ਮੀ
. . .  1 day ago
ਅਫ਼ਗ਼ਾਨਿਸਤਾਨ 'ਚ 30 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ 19 ਸਾਲਾ ਨੌਜਵਾਨ ਦੀ ਮੌਤ
. . .  1 day ago
8 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਹਿੱਲੀ ਪੇਰੂ ਦੀ ਧਰਤੀ
. . .  1 day ago
ਕਰਨਾਟਕ : ਭਾਜਪਾ ਆਗੂ ਆਰ.ਅਸ਼ੋਕ ਨੂੰ ਮਿਲੇ ਕਾਂਗਰਸੀ ਆਗੂ ਰਮੇਸ਼ ਜਰਕੀਹੋਲੀ ਅਤੇ ਡਾ. ਸੁਧਾਕਰ
. . .  1 day ago
ਅਫ਼ਗ਼ਾਨਿਸਤਾਨ 'ਚ ਸੱਤ ਅੱਤਵਾਦੀ ਢੇਰ, ਤਿੰਨ ਪੁਲਿਸ ਕਰਮਚਾਰੀ ਵੀ ਹਲਾਕ
. . .  1 day ago
ਪਾਕਿਸਤਾਨ ਦੇ ਵਿਦੇਸ਼ ਮੰਤਰੀ ਕੁਰੈਸ਼ੀ ਨੇ ਕਿਹਾ- ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਲਈ ਹਾਂ ਤਿਆਰ
. . .  1 day ago
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਚੌਧਰੀ ਸੰਤੋਖ ਸਿੰਘ
. . .  1 day ago
ਟਰੈਕਟਰ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ, ਮੌਤ
. . .  1 day ago
ਫਾਰਚੂਨਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ
. . .  1 day ago
ਜਗਨਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਪੱਛਮੀ ਬੰਗਾਲ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਜਿੱਤ ਦੀ ਵਧਾਈ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਗੋਲੀਬਾਰੀ, ਇੱਕ ਨਾਗਰਿਕ ਜ਼ਖ਼ਮੀ
. . .  1 day ago
ਨਿਕੋਬਾਰ ਦੀਪ ਸਮੂਹ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਨਾਈਜੀਰੀਆ 'ਚ ਅੱਤਵਾਦੀ ਹਮਲੇ 'ਚ 25 ਫੌਜੀਆਂ ਦੀ ਮੌਤ
. . .  1 day ago
ਕਮਲਨਾਥ, ਗਹਿਲੋਤ ਤੇ ਚਿਦੰਬਰਮ ਨੇ ਆਪਣੇ ਨਿੱਜੀ ਹਿੱਤ ਪਾਰਟੀ ਤੋਂ ਰੱਖੇ ਉੱਪਰ - ਰਾਹੁਲ ਗਾਂਧੀ
. . .  1 day ago
18 ਕਰੋੜ ਦੀ ਹੈਰੋਇਨ ਸਮੇਤ ਦੋ ਕਾਬੂ
. . .  1 day ago
ਤ੍ਰਿਪੁਰਾ 'ਚ ਆਇਆ ਹੜ੍ਹ, ਕਈ ਪਰਿਵਾਰ ਹੋਏ ਬੇਘਰ
. . .  1 day ago
ਸਮ੍ਰਿਤੀ ਈਰਾਨੀ ਦੇ ਕਰੀਬੀ ਆਗੂ ਦੀ ਗੋਲੀ ਮਾਰ ਹੱਤਿਆ
. . .  1 day ago
ਅੱਜ ਦਾ ਵਿਚਾਰ
. . .  1 day ago
ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  2 days ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  2 days ago
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  2 days ago
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  2 days ago
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  2 days ago
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  2 days ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਭਾਦੋ ਸੰਮਤ 550

ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ

ਸ੍ਰੀ ਮੁਕਤਸਰ ਸਾਹਿਬ, 16 ਅਗਸਤ (ਰਣਜੀਤ ਸਿੰਘ ਢਿੱਲੋਂ)-ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਇਆ ਗਿਆ | ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਤਿਰੰਗਾ ਝੰਡਾ ਲਹਿਰਾਇਆ | ਇਸ ਸਮਾਗਮ ਮੌਕੇ ਜ਼ਿਲ੍ਹੇ ਵਿਚ ਬੱਡੀ ਪ੍ਰੋਗਰਾਮ ਅਤੇ ਕਿਸਾਨਾਂ ਲਈ ਕਰਜ਼ਾ ਰਾਹਤ ਸਕੀਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਵੀ ਕੀਤੀ ਗਈ | ਇਸ ਮੌਕੇ ਬੋਲਦਿਆਂ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਚਾਲੀ ਮੁਕਤਿਆਂ ਸਮੇਤ ਦੇਸ਼ ਦੀ ਆਜ਼ਾਦੀ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੀ ਸ਼ਹਾਦਤ ਨੂੰ ਨਮਨ ਕਰਦਿਆਂ ਸੁਤੰਤਰਤਾ ਸੰਗਰਾਮ ਦੀ ਗਾਥਾ ਸਾਂਝੀ ਕੀਤੀ ਅਤੇ ਇਸ ਲੜਾਈ ਵਿਚ ਪੰਜਾਬੀਆਂ ਦੇ ਯੋਗਦਾਨ ਨੂੰ ਵੀ ਸਿਜਦਾ ਕੀਤਾ | ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸ਼ੁਰੂ ਕੀਤੀ ਬੱਡੀ ਪ੍ਰੋਗਰਾਮ ਦੀ ਸ਼ੁਰੂਆਤ ਵੀ ਕੀਤੀ | ਇਸੇ ਤਰ੍ਹ ਹੁਨਰ ਸਿਖਲਾਈ ਮਿਸ਼ਨ ਤਹਿਤ ਸਿਖਲਾਈ ਲੈਣ ਵਾਲੇ ਨੌਜਵਾਨਾਂ ਨੂੰ ਸਰਟੀਫਿਕੇਟ, ਆਪਣਾ ਕਿੱਤਾ ਸ਼ੁਰੂ ਕਰਨ ਵਾਲਿਆਂ ਨੂੰ ਮੁਦਰਾ ਸਕੀਮ ਤਹਿਤ ਵਿੱਤੀ ਸਹਾਇਤਾ ਸਰਟੀਫਿਕੇਟ ਅਤੇ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਰੈੱਡ ਕਰਾਸ ਵਲੋਂ ਟ੍ਰਾਈਸਾਈਕਲਾਂ ਅਤੇ ਸਿਲਾਈ ਮਸ਼ੀਨਾਂ ਵੀ ਵੰਡੀਆਂ ਗਈਆਂ | ਇਸ ਮੌਕੇ ਡਿਪਟੀ ਸਪੀਕਰ ਨੇ ਬੱਚਿਆਂ ਦੀ ਰਿਫਰੈਸਮੈਂਟ ਲਈ 3 ਲੱਖ ਰੁਪਏ, ਸਟੇਡੀਅਮ ਵਿਖੇ ਪਾਣੀ ਦੇ ਪ੍ਰਬੰਧ ਲਈ 2 ਲੱਖ ਰੁਪਏ ਅਤੇ ਬੱਡੀ ਪ੍ਰੋਗਰਾਮ ਸਬੰਧੀ ਪੇਸ਼ਕਾਰੀ ਦੇਣ ਵਾਲੇ ਬੱਚਿਆਂ ਲਈ 50 ਹਜ਼ਾਰ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ | ਇਸ ਤੋਂ ਪਹਿਲਾਂ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਅਤੇ ਐੱਸ.ਐੱਸ.ਪੀ. ਮਨਜੀਤ ਸਿੰਘ ਢੇਸੀ ਸਮੇਤ ਪਰੇਡ ਦਾ ਮੁਆਇਨਾ ਵੀ ਕੀਤਾ | ਪਰੇਡ ਕਮਾਂਡਰ ਡੀ.ਐੱਸ.ਪੀ. ਜਸਮੀਤ ਸਿੰਘ ਦੀ ਅਗਵਾਈ ਵਿਚ ਪਰੇਡ ਵਲੋਂ ਤਿਰੰਗੇ ਨੂੰ ਸਲਾਮੀ ਦਿੱਤੀ ਗਈ | ਵੱਖ-ਵੱਖ ਵਿਭਾਗਾਂ ਵਲੋਂ ਝਾਕੀਆਂ ਵੀ ਕੱਢੀਆਂ ਗਈਆਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪੇਸ਼ਕਾਰੀਆਂ ਵੀ ਕੀਤੀਆਂ ਗਈਆਂ | ਪੈਰਾ ਗਲਾਈਡਰ ਸੁਖਚਰਨ ਸਿੰਘ ਨਿੱਕਾ ਨੇ ਵੀ ਆਪਣੇ ਕਰਤੱਬ ਦਿਖਾਏ | ਇਸ ਮੌਕੇ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ, ਆਈ.ਟੀ. ਵਿਭਾਗ ਦੇ ਪਿ੍ੰਸੀਪਲ ਸਕੱਤਰ ਰਾਕੇਸ਼ ਵਰਮਾ, ਜ਼ਿਲ੍ਹਾ ਅਤੇ ਸੈਸ਼ਨ ਜੱਜ ਮੈਡਮ ਸੁਖਵਿੰਦਰ ਕੌਰ, ਮੈਡਮ ਮਨਜੀਤ ਕੌਰ ਭੱਟੀ, ਏ.ਡੀ.ਸੀ. ਜਨਰਲ ਡਾ: ਰਿਚਾ, ਏ.ਡੀ.ਸੀ. ਵਿਕਾਸ ਸ: ਐੱਚ.ਐੱਸ. ਸਰਾਂ, ਐੱਸ.ਡੀ.ਐੱਮ. ਰਾਜਪਾਲ ਸਿੰਘ, ਸਹਾਇਕ ਕਮਿਸ਼ਨਰ ਜਨਰਲ ਮੈਡਮ ਵੀਰਪਾਲ ਕੌਰ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਖੱੁਡੀਆਂ, ਸਾਬਕਾ ਪ੍ਰਧਾਨ ਗੁਰਸੰਤ ਸਿੰਘ ਬਰਾੜ, ਜਗਜੀਤ ਸਿੰਘ ਹਨੀ ਫੱਤਣਵਾਲਾ, ਹਰਚਰਨ ਸਿੰਘ ਬਰਾੜ, ਸੰਤ ਸਿੰਘ ਬਰਾੜ, ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ, ਸਿਮਰਜੀਤ ਸਿੰਘ ਭੀਨਾ ਬਰਾੜ, ਭਿੰਦਰ ਸ਼ਰਮਾ, ਪ੍ਰਭਜੋਤ ਸਿੰਘ ਜਵਾਹਰੇਵਾਲਾ, ਸਤਨਾਮ ਸਿੰਘ ਬਲਮਗੜ੍ਹ ਆਦਿ ਹਾਜ਼ਰ ਸਨ | ਵਰਨਣਯੋਗ ਹੈ ਕਿ ਸ: ਭੱਟੀ ਨੇ ਸਰਕਾਰ ਦੇ ਕੰਮਾਂ ਦਾ ਜ਼ਿਕਰ ਕਰਦਿਆਂ ਆਪਣੇ ਭਾਸ਼ਣ ਕਰੀਬ 45 ਮਿੰਟ ਤੱਕ ਲੈ ਗਏ, ਜਿਸ ਨਾਲ ਪਰੇਡ ਵਿਚ ਖੜ੍ਹੇ ਕਰਮਚਾਰੀ ਵੀ ਥਕਾਵਟ ਮਹਿਸੂਸ ਕਰਦੇ ਦੇਖੇ ਗਏ | ਸਮਾਗਮ ਦੀ ਸ਼ੁਰੂਆਤ ਸਮੇਂ ਅਸਮਾਨ ਵਿਚ ਬੱਦਲ ਛਾ ਗਏ ਤੇ ਹਲਕੀ ਬੂੰਦਾਂ-ਬਾਂਦੀ ਵੀ ਹੁੰਦੀ ਰਹੀ |
ਮਿਮਿਟ ਕਾਲਜ ਵਿਖੇ ਆਜ਼ਾਦੀ ਦਿਹਾੜਾ ਮਨਾਇਆ
ਮਲੋਟ, 16 ਅਗਸਤ (ਗੁਰਮੀਤ ਸਿੰਘ ਮੱਕੜ, ਰਣਜੀਤ ਸਿੰਘ ਪਾਟਿਲ)-ਸਥਾਨਕ ਮਿਮਿਟ ਕਾਲਜ ਵਿਖੇ 72ਵਾਂ ਆਜ਼ਾਦੀ ਦਿਹਾੜਾ ਮਨਾਇਆ ਗਿਆ। ਇਸ ਸਮਾਗਮ ਵਿਚ ਸੰਸਥਾ ਦੇ ਸਾਰੇ ਫੈਕਲਟੀ, ਸਟਾਫ਼ ਅਤੇ ਵਿਦਿਆਰਥੀਆਂ ਨੇ ਭਾਗ ਲਿਆ। ਡਾ: ਸੰਜੀਵ ਸ਼ਰਮਾ, ਪ੍ਰਿੰਸੀਪਲ, ਮਿਮਿਟ ਵਲੋੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ ਅਤੇ ਉਨ੍ਹਾਂ ਦੇ ਨਾਲ ਡੀਨਜ਼ ਅਤੇ ਵੱਖ-ਵੱਖ ਵਿਭਾਗ ਦੇ ਮੁਖੀਆਂ ਨੇ ਵੀ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ। ਸੰਸਥਾ ਦੇ ਪ੍ਰਿੰਸੀਪਲ ਡਾ: ਸੰਜੀਵ ਸ਼ਰਮਾ ਨੇ ਦੇਸ਼ ਦੀ ਆਜ਼ਾਦੀ ਲਈ ਸ਼ਹੀਦ ਹੋਏ ਦੇਸ਼ ਭਗਤਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਆਪਣੇ ਭਾਸ਼ਣ ਵਿਚ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਕੁਰਬਾਨ ਹੋਏ ਸ਼ਹੀਦਾਂ ਨੂੰ ਸਾਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਜਿਨ੍ਹਾਂ ਦੀ ਬਦੌਲਤ ਅਸੀਂ ਅੱਜ ਭਾਰਤ ਦੇਸ਼ ਵਿਚ ਆਜ਼ਾਦੀ ਮਾਣ ਰਹੇ ਹਾਂ। ਇਸ ਮੌਕੇ ਸੰਸਥਾ ਦੇ ਸਕਿਉਰਿਟੀ ਗਾਰਡਾਂ ਅਤੇ ਐਨ.ਸੀ.ਸੀ. ਯੂਨਿਟ ਦੇ ਕੈਡਿਟਾਂ ਨੇ ਪਰੇਡ ਵਿਚ ਭਾਗ ਲਿਆ। ਸੰਸਥਾ ਦੇ ਵਿਦਿਆਰਥੀਆਂ ਵਲੋੋਂ ਦੇਸ਼ ਭਗਤੀ ਦੇ ਵੱਖ-ਵੱਖ ਤਰ੍ਹਾਂ ਦੇ ਗੀਤ ਗਾਏ ਗਏ। ਸੰਸਥਾ ਦੇ ਮੁਖੀ ਡਾ: ਸੰਜੀਵ ਸ਼ਰਮਾ, ਵੱਖ-ਵੱਖ ਡੀਨ ਅਤੇ ਵਿਭਾਗਾਂ ਦੇ ਮੁਖੀਆਂ ਵਲੋੋਂ ਇਸ ਸਮਾਗਮ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਐਨ.ਸੀ.ਸੀ. ਕੈਡਿਟਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
ਗਿੱਦੜਬਾਹਾ ਵਿਖੇ 72ਵਾਂ ਆਜ਼ਾਦੀ ਦਿਹਾੜਾ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ
ਗਿੱਦੜਬਾਹਾ, 16 ਅਗਸਤ (ਪਰਮਜੀਤ ਸਿੰਘ ਥੇੜ੍ਹੀ, ਬਲਦੇਵ ਸਿੰਘ ਘੱਟੋਂ)-ਅਨਾਜ ਮੰਡੀ ਗਿੱਦੜਬਾਹਾ ਵਿਖੇ 72ਵਾਂ ਆਜ਼ਾਦੀ ਦਿਹਾੜਾ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ। ਵਰ੍ਹਦੇ ਮੀਂਹ ਵਿਚ ਝੰਡਾ ਲਹਿਰਾਉਣ ਦੀ ਰਸਮ ਸ੍ਰੀ ਨਰਿੰਦਰ ਸਿੰਘ ਐੱਸ.ਡੀ.ਐੱਮ. ਗਿੱਦੜਬਾਹਾ ਨੇ ਅਦਾ ਕੀਤੀ। ਇਸ ਤੋਂ ਮਗਰੋਂ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਤੇ ਪਰੇਡ ਸਲਾਮੀ ਲਈ। ਇਸ ਮੌਕੇ ਉਨ੍ਹਾਂ ਦੇਸ਼ ਭਗਤਾਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫ਼ੁੱਲ ਭੇਂਟ ਕਰਦਿਆਂ ਸਮਾਜਿਕ ਬੁਰਾਈਆਂ ਵਿਰੁੱਧ ਇਕਜੁੱਟ ਹੋਣ ਲਈ ਪ੍ਰੇਰਿਆ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਸਬੰਧੀ ਕਵਿਤਾ, ਗੀਤ, ਲੋਕ ਬੋਲੀਆਂ, ਗਰੁੱਪ ਡਾਂਸ, ਗਿੱਧਾ, ਭੰਗੜਾ ਆਦਿ ਪੇਸ਼ ਕੀਤੇ। ਸ੍ਰੀ ਨਰਿੰਦਰ ਸਿੰਘ ਐੱਸ.ਡੀ.ਐੱਮ. ਗਿੱਦੜਬਾਹਾ, ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ, ਗਿੱਦੜਬਾਹਾ ਦੇ ਤਹਿਸੀਲਦਾਰ ਗੁਰਮੇਲ ਸਿੰਘ ਨੇ ਆਜ਼ਾਦੀ ਘੁਲਾਟੀਏ ਦੇ ਪਰਿਵਾਰਾਂ, ਵੱਖ-ਵੱਖ ਖੇਤਰਾਂ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਤੇ ਹੋਰਾਂ ਨੂੰ ਸਨਮਾਨ ਚਿੰਨ੍ਹ ਦੇ ਸਨਮਾਨਿਤ ਵੀ ਕੀਤਾ। ਇਸ ਮੌਕੇ ਪਰਵਿੰਦਰ ਕੌਰ ਐਡੀਸ਼ਨਲ ਸਿਵਲ ਜੱਜ, ਮੇਘਾ ਧਾਲੀਵਾਲ ਸਿਵਲ ਜੱਜ ਗਿੱਦੜਬਾਹਾ, ਗਿੱਦੜਬਾਹਾ ਦੇ ਡੀ.ਐੱਸ.ਪੀ. ਗੁਰਤੇਜ ਸਿੰਘ, ਗਿੱਦੜਬਾਹਾ ਦੇ ਤਹਿਸੀਲਦਾਰ ਗੁਰਮੇਲ ਸਿੰਘ, ਚਰਨਜੀਤ ਕੌਰ ਨਾਇਬ ਤਹਿਸੀਲਦਾਰ, ਜਥੇ: ਗੁਰਪਾਲ ਸਿੰਘ ਗੋਰਾ, ਜਸਵੰਤ ਸਿੰਘ ਪ੍ਰਧਾਨ ਨਗਰ ਕੌਂਸਲ, ਜਗਸੀਰ ਸਿੰਘ ਧਾਲੀਵਾਲ ਈ.ਓ., ਡੰਪੀ ਵਿਨਾਇਕ, ਜਸਪ੍ਰੀਤ ਸਿੰਘ ਪੀ.ਏ., ਕੌਂਸਲਰ ਬਿੱਟੂ ਗਾਂਧੀ, ਪ੍ਰਿਤਪਾਲ ਸਿੰਘ ਗਿੱਲ, ਐਡਵੋਕੇਟ ਕੁਲਜਿੰਦਰ ਸਿੰਘ ਸੰਧੂ, ਰਣਜੀਤ ਸਿੰਘ ਵਣ ਅਫ਼ਸਰ, ਕੇਸ਼ਵ ਚੰਦ ਕੰਨਗੋ, ਪਵਨ ਕੁਮਾਰ, ਨਰਿੰਦਰ ਨੀਟਾ, ਸੋਮਪਾਲ ਉਪਲ, ਦਰਸ਼ਨ ਚੰਦ ਸਮੂਹ ਪਟਵਾਰੀ, ਬਾਬਾਕਲਿਆਣ ਦੇਵ, ਬਿੱਕਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਹਰਬੰਸ ਸਿੰਘ,ਭਗਤ ਸਿੰਘ ਇੰਸਪੈਕਟਰ ਖੇਤੀਬਾੜੀ, ਮਲਕੀਤ ਸਿੰਘ ਪੰਚਾਇਤ ਅਫ਼ਸਰ, ਅਵਤਾਰ ਸਿੰਘ ਫ਼ਕਰਸਰ ਜੀ.ਓ.ਜੀ., ਪਾਲਾ ਸਿੰਘ ਮਧੀਰ ਜੀ.ਓ.ਜੀ., ਪ੍ਰਿੰਸੀਪਲ ਸਾਧੂ ਸਿੰਘ ਰੋਮਾਣਾ, ਤਰਸੇਮ ਸਿੰਘ ਕੋਟਭਾਈ ਪੀ.ਟੀ.ਆਈ., ਸੁਖਵਿੰਦਰ ਸਿੰਘ ਢਿੱਲੋਂ ਪੀ.ਟੀ.ਆਈ., ਗਗਨ ਬੇਦੀ, ਸੁਖਰਾਜ ਸਿੰਘ, ਲੈਕਚਰਾਰ ਪਰਮਜੀਤ ਕੌਰ ਲੜਕੇ ਸਕੂਲ ਆਦਿ ਵੀ ਹਾਜ਼ਰ ਸਨ।
ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਨੇ ਬੂਟੇ ਲਗਾ ਕੇ ਆਜ਼ਾਦੀ ਦਿਹਾੜਾ ਮਨਾਇਆ
ਮਲੋਟ, 16 ਅਗਸਤ (ਗੁਰਮੀਤ ਸਿੰਘ ਮੱਕੜ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਭਰਵੀਂ ਮੀਟਿੰਗ ਸ੍ਰੀ ਗੁਰੂ ਰਵਿਦਾਸ ਭਵਨ ਵਿਖੇ ਡਾ. ਰਿਖੀਕੇਸ਼ ਪਰਵਲ ਵਿਖੇ ਅਗਵਾਈ ਵਿਚ ਹੋਈ, ਜਿਸ ਵਿਚ ਬਲਾਕ ਲਗਪਗ 120 ਡਾਕਟਰਾਂ ਨੇ ਹਿੱਸਾ ਲਿਆ। ਇਸ ਮੌਕੇ ਡਾ. ਰਿਖੀਕੇਸ਼ ਪਰਵਲ ਜੀ ਆਇਆ ਕਿਹਾ ਤੇ ਦੇਸ਼ ਦੇ ਆਜ਼ਾਦੀ ਦੀ 72ਵੇਂ ਵਰ੍ਹੇਗੰਢ ਦੀ ਮੁਬਾਰਕਬਾਦ ਦਿੱਤੀ ਤੇ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਸੰਬੋਧਨ ਕਰਦੇ ਹੋਏ ਡਾ. ਹੰਸ ਰਾਜ ਕੱਕੜ ਨੇ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਅੱਜ ਅਸੀਂ ਦੇਸ਼ ਦੀ 72ਵੀਂ ਵਰ੍ਹੇਗੰਢ ਮਨਾ ਰਹੇ ਹਾਂ, ਪਰ ਦੇਸ਼ ਅੱਜ ਵੀ ਬੁਨਿਆਦੀ ਸਹੂਲਤਾਂ ਤੋਂ ਸੱਖਣਾ ਹੈ। ਜੇਕਰ ਮੈਡੀਕਲ ਸਹੂਲਤਾਂ ਦੀ ਗੱਲ ਕਰੀਏ ਤਾਂ ਪੱਛਮੀ ਬੰਗਾਲ, ਦਿੱਲੀ ਅਤੇ ਹਰਿਆਣਾ ਦੇ ਆਰ.ਐੱਮ..ਪੀ ਡਾਕਟਰਾਂ ਨੂੰ ਰਜਿ. ਦੇ ਕੇ ਉਨ੍ਹਾਂ ਦਾ ਮਾਣ ਵਧਾਇਆ ਹੈ, ਉਸੇ ਤਰ੍ਹਾਂ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਪੰਜਾਬ ਦੇ ਡਾਕਟਰਾਂ ਨੂੰ ਰਜਿ. ਦੇ ਕੇ ਰੋਟੀ ਆਸਰੇ ਕੀਤਾ ਜਾਵੇ। ਇਸ ਮੌਕੇ ਜਗਬੀਰ ਸਿੰਘ ਕੋਲਿਆਂਵਾਲੀ ਮੈਂਬਰ ਸਟੇਟ ਕਮੇਟੀ ਨੇ ਸੰਬੋਧਨ ਕਰਦੇ ਸਾਥੀਆਂ ਨੂੰ ਅਪੀਲ ਕੀਤੀ ਕਿ ਹਰ ਇੱਕ ਮੈਂਬਰ 5 ਬੂਟੇ ਲਗਾਏ ਤੇ ਉਨ੍ਹਾਂ ਦੀ ਦੇਖਭਾਲ ਕਰੇ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹੋਏ ਡਾਕਟਰ ਸਾਥੀਆਂ ਨੂੰ ਆਜ਼ਾਦੀ ਦੇਣ ਲਈ ਕਿਹਾ। ਇਸ ਮੌਕੇ ਸਮੂਹ ਡਾਕਟਰਾਂ ਆਜ਼ਾਦੀ ਦਿਹਾੜਾ ਛਾਂਦਾਰ ਬੂਟੇ ਲਗਾ ਕੇ ਮਨਾਇਆ। ਇਸ ਮੌਕੇ ਡਾ: ਬਲਵੀਰ ਸਿੰਘ ਸੱਚਦੇਵਾ ਸੈਕਟਰੀ, ਕ੍ਰਿਸ਼ਨ ਛਾਬੜਾ, ਰੌਸ਼ਨ ਚੁੱਘ, ਭਗਵਾਨ ਸਿੰਘ, ਗੁਰਮੀਤ ਸਿੰਘ, ਜਗਜੀਤ ਸਿੰਘ, ਜਸਵੰਤ ਦਾਨੇਵਾਲਾ, ਕ੍ਰਿਸ਼ਨ ਮਦਾਨ ਆਦਿ ਹਾਜ਼ਰ ਸਨ।
ਦਾਣਾ ਮੰਡੀ ਵਿਖੇ ਸੁਤੰਤਰਤਾ ਦਿਵਸ ਉਤਸ਼ਾਹ ਨਾਲ ਮਨਾਇਆ
ਮਲੋਟ, 16 ਅਗਸਤ (ਗੁਰਮੀਤ ਸਿੰਘ ਮੱਕੜ, ਰਣਜੀਤ ਸਿੰਘ ਪਾਟਿਲ)-ਸਥਾਨਕ ਨਵੀਂ ਦਾਣਾ ਮੰਡੀ ਵਿਖੇ 72ਵਾਂ ਸੁਤੰਤਰਤਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿਚ ਮੁੱਖ ਮਹਿਮਾਨ ਦੇ ਤੌਰ ਤੇ ਐੱਸ.ਡੀ.ਐੱਮ. ਗੋਪਾਲ ਸਿੰਘ ਅਤੇ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਅਮਨਪ੍ਰੀਤ ਸਿੰਘ ਭੱਟੀ ਵਲੋਂ ਸ਼ਿਰਕਤ ਕੀਤੀ ਗਈ। ਸਮਾਰੋਹ ਦੌਰਾਨ ਮੁੱਖ ਮਹਿਮਾਨ ਐੱਸ.ਡੀ.ਐੱਮ. ਗੋਪਾਲ ਸਿੰਘ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਐੱਸ.ਡੀ.ਐੱਮ. ਗੋਪਾਲ ਸਿੰਘ ਨੇ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਪੂਰਵਕ ਦੱਸਿਆ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਆਪਣੀ ਜਵਾਨੀ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡ ਸਮੇਤ ਵੱਖ-ਵੱਖ ਕਾਲਜਾਂ ਅਤੇ ਸਕੂਲਾਂ ਦੀਆਂ ਐਨ.ਸੀ.ਸੀ ਟੁਕੜੀਆਂ ਵਲੋਂ ਮਾਰਚ ਪਾਸਟ ਕਰਦੇ ਹੋਏ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ। ਸਕੂਲ ਦੇ ਵਿਦਿਆਰਥੀਆਂ ਵਲੋਂ ਰਾਸ਼ਟਰੀ ਗੀਤ ਗਾਉਣ ਉਪਰੰਤ ਦੇਸ਼ ਭਗਤੀ ਦੇ ਰੰਗ ਵਿਚ ਰੰਗੇ ਬੱਚਿਆਂ ਵਲੋਂ ਭੰਗੜਾ, ਗਿੱਧਾ, ਰਾਜਸਥਾਨੀ ਡਾਂਸ, ਕੋਰੀਓਗ੍ਰਾਫ਼ੀ ਆਦਿ ਦੀ ਪੇਸ਼ਕਾਰੀ ਕਰ ਆਏ ਹੋਏ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਮੌਕੇ ਖ਼ੁਸ਼ਹਾਲੀ ਦੇ ਰਾਖੇ ਜੀ.ਓ.ਜੀ ਦੇ ਇੰਚਾਰਜ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਇਸ ਮੌਕੇ ਮੁੱਖ ਮਹਿਮਾਨਾਂ ਵਲੋਂ ਵਿੱਦਿਅਕ ਖੇਤਰ ਸ਼ਹਿਰ ਦਾ ਨਾਂਅ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ ਦੇ ਨਾਲ ਨਾਲ ਸਮਾਜਸੇਵੀ ਸੰਸਥਾਵਾਂ ਅਤੇ ਪੈ੍ਰੱਸ ਕਲੱਬ ਦੇ ਨੁਮਾਇੰਦਿਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਅੰਗਹੀਣਾਂ ਨੂੰ ਟਰਾਈ ਸਾਈਕਲ ਅਤੇ ਜ਼ਰੂਰਤਮੰਦਾਂ ਨੂੰ ਸਿਲਾਈ ਮਸ਼ੀਨਾਂ ਵੀ ਵੰਡੀਆਂ ਗਈਆਂ। ਇਸ ਮੌਕੇ ਤੇ ਐਡੀਸ਼ਨਲ ਸਿਵਲ ਜੱਜ ਸ਼ਿਲਪੀ ਗੁਪਤਾ,ਮੈਡਮ ਈਸ਼ਾ ਗੋਇਲ, ਗੁਰਪ੍ਰੀਤ ਸਿੰਘ, ਡੀ.ਐੱਸ.ਪੀ. ਭੁਪਿੰਦਰ ਸਿੰਘ, ਤਹਿਸੀਲਦਾਰ ਹਰਬੰਸ ਸਿੰਘ,ਥਾਣਾ ਸਿਟੀ ਦੇ ਮੁਖੀ ਸੁਖਜੀਤ ਸਿੰਘ, ਜੇ.ਪੀ ਸਿੰਘ,ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਸ਼ੁੱਭਦੀਪ ਸਿੰਘ ਬਿੱਟੂ, ਕਾਂਗਰਸ ਬਲਾਕ ਪ੍ਰਧਾਨ ਨੱਥੂ ਰਾਮ ਗਾਂਧੀ, ਕਾਂਗਰਸ ਸੇਵਾਦਲ ਦੇ ਓਮ ਪ੍ਰਕਾਸ਼ ਖਿੱਚੀ, ਪੈ੍ਰੱਸ ਕਲੱਬ ਦੇ ਪ੍ਰਧਾਨ ਗੁਰਮੀਤ ਸਿੰਘ, ਰਾਜੂ ਵਧਵਾ, ਪ੍ਰਿੰ. ਜੀ.ਸੀ ਸ਼ਰਮਾ, ਪ੍ਰਿੰ. ਅਮਰਜੀਤ ਨਰੂਲਾ, ਪ੍ਰਿੰ. ਕਰੁਣਾ ਸੱਚਦੇਵਾ ਅਮਰਜੀਤ ਭੌਰਾ ਆਦਿ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਹਾਜ਼ਰ ਸਨ।
ਪਿੰਡ ਸੋਥਾ ਵਿਖੇ ਆਜ਼ਾਦੀ ਦਿਵਸ ਮਨਾਇਆ
ਸ੍ਰੀ ਮੁਕਤਸਰ ਸਾਹਿਬ, 16 ਅਗਸਤ (ਰਣਜੀਤ ਸਿੰਘ ਢਿੱਲੋਂ)-ਆਜ਼ਾਦੀ ਦਿਵਸ ਮੌਕੇ ਪਿੰਡ ਸੋਥਾ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਹਰਚਰਨ ਸਿੰਘ ਬਰਾੜ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਵਧਾਈ ਦਿੱਤੀ ਤੇ ਮਠਿਆਈਆਂ ਵੰਡੀਆਂ। ਆਪਣੇ ਸੰਬੋਧਨ ਦੌਰਾਨ ਸ: ਬਰਾੜ ਨੇ ਬੱਚਿਆਂ ਨੂੰ ਪੜ੍ਹਾਈ ਵੱਲ ਧਿਆਨ ਦੇਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਪਿੰਡ ਵਿਚ ਨਵਾਂ ਬਣਿਆ ਚੌਕ ਆਜ਼ਾਦੀ ਦਿਵਸ 'ਤੇ ਸਮਰਪਿਤ ਕੀਤਾ ਗਿਆ, ਜਿਸ ਨਾਲ ਪਿੰਡ ਵਾਸੀਆਂ ਨੂੰ ਮੁਸ਼ਕਿਲਾਂ ਤੋਂ ਛੁਟਕਾਰਾ ਮਿਲੇਗਾ। ਇਸ ਮੌਕੇ ਕਾਂਗਰਸੀ ਆਗੂ ਹਰਬੰਸ ਗਰੀਬ, ਕ੍ਰਿਪਾਲ ਸਿੰਘ, ਸੁਖਦੇਵ ਸਿੰਘ, ਦਿਲਬਾਗ ਸਿੰਘ, ਦਰਸ਼ਨ ਸਿੰਘ, ਹੰਸਾ ਸਿੰਘ, ਬਲਦੇਵ ਸਿੰਘ ਸਾਬਕਾ ਸਰਪੰਚ, ਦਰਸ਼ਨ ਰਾਮ, ਪੂਰਨ ਸਿੰਘ ਰਿਟਾ: ਟੀਚਰ, ਸੁਖਵੀਰ ਸਿੰਘ ਸੀਰਾ, ਜਰਨੈਲ ਸਿੰਘ ਜੈਲਾ, ਪ੍ਰਗਟ ਸਿੰਘ ਵੈਹਣੀਵਾਲ, ਡਾਕਟਰ ਭਿੰਦਰ, ਗੁਰਚਰਨ ਸਿੰਘ ਮੈਂਬਰ, ਸ਼ਿਵਰਾਜ ਸਿੰਘ, ਮਨੋਜ ਯਾਦਵ, ਨਾਨਕ ਚੰਦ ਮਹਿੰਦਰਾ, ਲਛਮਣ ਸਿੰਘ, ਮਹਿੰਦਰ ਮੈਂਬਰ, ਸੁਭਾਸ਼ ਸੇਠ, ਜਗਦੀਸ਼ ਸ਼ਰਮਾ, ਜੋਤ ਸਿੰਘ, ਗੁਰਪਾਲ ਸਿੰਘ ਬਲਾਕ ਸੰਮਤੀ, ਪ੍ਰਗਟ ਸਿੰਘ, ਬੇਅੰਤ ਸਿੰਘ, ਕੇਵਲ ਸਿੰਘ, ਗੁਰਬੰਤ ਸਿੰਘ, ਨਛੱਤਰ ਸਿੰਘ ਵੈਹਨੀਵਾਲ, ਰਾਜਾ ਸਿੰਘ, ਜਗਸੀਰ ਸਿੰਘ, ਜਸਵੀਰ ਸਿੰਘ, ਅਮਰੀਕਾ ਸਿੰਘ, ਜਗਸੀਰ ਸਿੰਘ ਮੈਂਬਰ, ਸਾਧੂ ਸਿੰਘ ਫ਼ੌਜੀ, ਜਬਰਜੰਗ ਸਿੰਘ, ਗੁਰਭਗਤ ਸਿੰਘ, ਤਾਰ ਸਿੰਘ, ਨੇਕ ਸਿੰਘ, ਗਗਨ ਮਾਨ ਆਦਿ ਹਾਜ਼ਰ ਸਨ।
ਡੀ.ਏ.ਵੀ ਸਕੂਲ ਵਿਖੇ ਸੁਤੰਤਰਤਾ ਦਿਵਸ ਉਤਸ਼ਾਹ ਨਾਲ ਮਨਾਇਆ
ਮਲੋਟ, 16 ਅਗਸਤ (ਗੁਰਮੀਤ ਸਿੰਘ ਮੱਕੜ)-ਸਥਾਨਕ ਡੀ.ਏ.ਵੀ ਸਕੂਲ ਵਲੋਂ 72ਵਾਂ ਸੁਤੰਤਰਤਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦਾ ਅਗਵਾਈ ਸਕੂਲ ਦੇ ਪ੍ਰਿੰਸੀਪਲ ਜੀ. ਸ਼ਰਮਾ ਨੇ ਕੀਤੀ। ਸਕੂਲ ਦੀ ਸਵੇਰ ਦੀ ਸਭਾ ਦੌਰਾਨ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਭਾਰਤ ਦੇ ਅਮਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾ ਦੇ ਫ਼ੁੱਲ ਭੇਂਟ ਕੀਤੇ।
ਇਸ ਮੌਕੇ 'ਤੇ ਸਕੂਲ ਦੇ ਵਿਦਿਆਰਥੀਆਂ ਨੇ ਬੀਤੇ ਦਿਨੀਂ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਸੁਤੰਤਰਤਾ ਦੀ ਪੂਰਵ ਸੰਧਿਆ ਤੇ ਆਯੋਜਿਤ ਆਜ਼ਾਦੀ ਯਾਤਰਾ ਵਿਚ ਭਾਗ ਲੈ ਕੇ ਵੀਰ ਸ਼ਹੀਦਾਂ ਨੂੰ ਆਪਣੀ ਸੱਚੀ ਸ਼ਰਧਾਂਜਲੀ ਦਿੱਤੀ।
ਆਜ਼ਾਦੀ ਦਿਵਸ ਮਨਾਇਆ
ਸ੍ਰੀ ਮੁਕਤਸਰ ਸਾਹਿਬ, 16 ਅਗਸਤ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਕਪੂਰਾ ਰੋਡ ਸਥਿਤ ਵਿਸਪਰਿੰਗ ਬਰਡਸ ਏ ਯੂਨੀਕ ਸਕੂਲ ਵਿਖੇ ਆਜ਼ਾਦੀ ਦਿਵਸ ਧੂਮ-ਧਾਮ ਤੇ ਉਤਸ਼ਾਹ ਦੇ ਨਾਲ ਮਨਾਇਆ ਗਿਆ। ਇਸ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਵੀ ਅਦਾ ਕੀਤੀ ਗਈ। ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ ਪੇਸ਼ ਕਰਕੇ ਦੇਸ਼ ਭਗਤਾਂ ਦੀ ਲਾਸਾਨੀ ਸ਼ਹੀਦੀ ਨੂੰ ਯਾਦ ਕਰਵਾ ਦਿੱਤਾ। ਛੋਟੇ-ਛੋਟੇ ਬੱਚਿਆਂ ਦੇ ਫੈਂਸੀ ਡਰੈੱਸ ਮੁਕਾਬਲੇ ਵੀ ਕਰਵਾਏ ਗਏ। ਇਸ ਦੌਰਾਨ ਸਕੂਲ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ। ਪ੍ਰਿੰਸੀਪਲ ਸਾਬੂ ਜੈਕੋਬ ਨੇ ਬੱਚਿਆਂ ਨੂੰ ਆਜ਼ਾਦੀ ਦਿਵਸ ਦੀ ਜਾਣਕਾਰੀ ਦਿੱਤੀ, ਜਦਕਿ ਸਕੂਲ ਕਮੇਟੀ ਤੇ ਚੇਅਰਮੈਨ ਰਾਜਿੰਦਰ ਵਰਮਾ ਤੇ ਐੱਮ.ਡੀ. ਅਨਾਮਿਕਾ ਵਰਮਾ ਨੇ ਦੱਸਿਆ ਕਿ ਉਨ੍ਹਾਂ ਦਾ ਮੁੱਖ ਉਦੇਸ਼ ਬੱਚਿਆਂ ਨੂੰ ਸਿੱਖਿਆਂ ਦੇ ਨਾਲ-ਨਾਲ ਉਨ੍ਹਾਂ ਦਾ ਬੌਧਿਕ ਵਿਕਾਸ ਕਰਨਾ ਵੀ ਹੈ। ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਸਕੂਲ ਸਟਾਫ਼ ਦਾ ਵਿਸ਼ੇਸ਼ ਸਹਿਯੋਗ ਰਿਹਾ।
ਸਰਕਾਰੀ ਮਾਡਲ ਸਕੂਲ ਫੁੱਲੂਖੇੜਾ ਵਿਖੇ ਆਜ਼ਾਦੀ ਦਿਹਾੜਾ ਮਨਾਇਆ
ਲੰਬੀ, 16 ਅਗਸਤ (ਮੇਵਾ ਸਿੰਘ)-ਸਰਕਾਰੀ ਮਾਡਲ ਸਕੂਲ ਫੁੱਲੂਖੇੜਾ ਵਿਖੇ ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਮਿਡਲ ਤੇ ਹਾਈ ਵਿਭਾਗ ਵਲੋਂ ਆਜ਼ਾਦੀ ਦੇ ਇਤਿਹਾਸ ਬਾਰੇ ਸ਼ਾਨਦਾਰ ਸਕਿੱਟਾਂ, ਅਤੇ ਬਾਰ੍ਹਵੀਂ ਕਲਾਸ ਦੀ ਵਿਦਿਆਰਥਣ ਛਿੰਦਰਪਾਲ ਕੌਰ ਤੇ ਉਸ ਦੀਆਂ ਸਹਿ ਪਾਠਣਾਂ ਨੇ ਧਰਮਾਂ ਦੀ ਇਕਜੁੱਟਤਾ ਨੂੰ ਦਰਸਾਉਂਦੀ ਸਕਿੱਟ ਵੀ ਪੇਸ਼ ਕੀਤੀ ਗਈ। ਝੰਡਾ ਲਹਿਰਾਉਣ ਦੀ ਰਸਮ ਪ੍ਰਿੰਸੀਪਲ ਓਨਮਦੀਪ ਸਿੰਘ ਨੇ ਨਿਭਾਈ ਤੇ ਉਨ੍ਹਾਂ ਵਿਦਿਆਰਥੀਆਂ ਨੂੰ ਆਜ਼ਾਦੀ ਦੀਆਂ ਕਦਰਾਂ ਕੀਮਤਾਂ ਦਾ ਸਨਮਾਨ ਕਰਨ ਲਈ ਪ੍ਰੇਰਿਤ ਕੀਤਾ। ਇਸ ਸਮੇਂ ਸਕੂਲ ਦੇ ਸਟਾਫ਼ ਵਿਚ ਰਣਦੀਪ ਕੌਰ, ਗਗਨਦੀਪ ਕੌਰ, ਅਮਨਦੀਪ ਕੌਰ, ਸ਼ਿਵਾਨੀ ਅਤੇ ਰਾਜਿੰਦਰ ਕੁਮਾਰ ਤੋਂ ਇਲਾਵਾ ਸਹਾਇਕ ਅਮਲੇ ਦੇ ਮੈਂਬਰ ਵੀ ਮੌਜੂਦ ਸਨ।

ਸਰਕਾਰੀ ਪ੍ਰਾਇਮਰੀ ਸਕੂਲ 'ਚ 72ਵਾਂ ਆਜ਼ਾਦੀ ਦਿਵਸ ਮਨਾਇਆ
ਲੰਬੀ, 16 ਅਗਸਤ (ਮੇਵਾ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਵੜਿੰਗਖੇੜਾ ਵਿਖੇ ਸਕੂਲ ਮੈਨੇਜਮੈਂਟ ਕਮੇਟੀ, ਬਾਬਾ ਜੀਵਨ ਸਿੰਘ ਯੂਥ ਕਲੱਬ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਸਪੋਰਟਸ ਕਲੱਬ ਦੇ ਸਹਿਯੋਗ ਨਾਲ 72 ਆਜ਼ਾਦੀ ਦਿਵਸ ਮਨਾਇਆ ਗਿਆ। ਇਸ ਸਮੇਂ ਬਾਬਾ ਜੀਵਨ ਸਿੰਘ ਯੂਥ ਕਲੱਬ ਅਤੇ ਟਾਟਾ ਟਰੱਸਟ ਵਲੋਂ ਸਕੂਲ ਵਿਚ ਬੂਟੇ ਵੀ ਲਗਾਏ ਗਏ। ਇਸ ਮੌਕੇ ਸਕੂਲ ਮੁਖੀ ਮੰਦਰ ਸਿੰਘ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਤੋਂ ਬਾਅਦ ਸਮੂਹ ਨਗਰ ਨਿਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਸ਼ੁੱਭਕਾਮਨਾਵਾਂ ਦੇਣ ਦੇ ਨਾਲ-ਨਾਲ ਸਿੱਖਿਆ ਦਾ ਮਹੱਤਵ ਦੱਸਦੇ ਹੋਏ ਬੱਚਿਆਂ ਨੂੰ ਚੰਗੀ ਸਿੱਖਿਆ ਦਿਵਾਉਣ 'ਤੇ ਜ਼ੋਰ ਦਿੱਤਾ। ਬੱਚਿਆਂ ਵਲੋਂ ਆਜ਼ਾਦੀ ਦਿਵਸ ਦੇ ਮੌਕੇ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਵੀ ਪੇਸ਼ ਕੀਤੇ ਗਏ।
ਸਰਕਾਰੀ ਸਕੂਲ ਲੰਬੀ ਵਿਖੇ 72ਵਾਂ ਆਜ਼ਾਦੀ ਦਿਵਸ ਮਨਾਇਆ
ਲੰਬੀ, 16 ਅਗਸਤ (ਮੇਵਾ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਬੀ ਵਿਖੇ ਪ੍ਰਿੰਸੀਪਲ ਮੈਡਮ ਗੁਰਿੰਦਰਪਾਲ ਕੌਰ ਦੀ ਅਗਵਾਈ ਵਿਚ 72ਵਾਂ ਆਜ਼ਾਦੀ ਦਿਵਸ ਮਨਾਇਆ ਗਿਆ। ਇਸ ਸਮਾਗਮ ਵਿਚ ਵਿਸ਼ੇਸ਼ ਤੌਰ ਤੇ ਪਹੁੰਚੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਅਤੇ ਹੋਰ ਮੈਨੇਜਮੈਂਟ ਕਮੇਟੀ ਮੈਂਬਰਾਂ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਸਕੂਲੀ ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ਸਬੰਧਿਤ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਗੀਤ ਅਤੇ ਲੋਕ ਨਾਚ ਦੀ ਪੇਸ਼ਕਾਰੀ ਕੀਤੀ ਗਈ। ਪ੍ਰਿੰਸੀਪਲ ਮੈਡਮ ਗੁਰਿੰਦਰਪਾਲ ਕੌਰ ਨੇ ਸਾਰੇ ਬੱਚਿਆਂ ਨੂੰ ਜ਼ਿੰਦਗੀ ਵਿਚ ਸਹੀ ਰਾਹ ਤੇ ਚੱਲਣ ਲਈ ਪ੍ਰੇਰਤ ਕੀਤਾ ਅਤੇ ਸਮਾਗਮ ਵਿਚ ਸ਼ਮੂਲੀਅਤ ਕਰਨ ਤੇ ਮੈਨੇਜਮੈਂਟ ਕਮੇਟੀ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਸਮੇਂ ਸਕੂਲ ਸਟਾਫ਼ ਦੇ ਸਮੂਹ ਮੈਂਬਰ ਵੀ ਮੌਜੂਦ ਸਨ।

ਅਪਰ ਰੁਪਾਣਾ ਰਜਬਾਹੇ ਦੀ ਬੰਦੀ ਤੋਂ ਕਿਸਾਨ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 16 ਅਗਸਤ (ਰਣਜੀਤ ਸਿੰਘ ਢਿੱਲੋਂ)-ਅਪਰ ਰੁਪਾਣਾ ਰਜਬਾਹੇ ਵਿਚ ਹਰ ਹਫ਼ਤੇ ਹੋ ਰਹੀ ਬੰਦੀ ਤੋਂ ਕਿਸਾਨ ਪ੍ਰੇਸ਼ਾਨ ਹਨ, ਕਿਉਂਕਿ ਇਸ ਰਜਬਾਹੇ ਰਾਹੀਂ ਖੋਖਰ, ਹਰੀਕੇ ਕਲਾਂ, ਭੁੱਟੀਵਾਲਾ, ਖਿੜਕੀਆਂਵਾਲਾ ਤੇ ਥਾਂਦੇਵਾਲਾ ਦੇ ਰਕਬੇ ਨੂੰ ਪਾਣੀ ਲਗਦਾ ...

ਪੂਰੀ ਖ਼ਬਰ »

ਨਸ਼ਾ ਛਡਾਊ ਮੁਫ਼ਤ ਕੈਂਪ ਅੱਜ

ਦੋਦਾ, 16 ਅਗਸਤ (ਰਵੀਪਾਲ)-ਸਥਾਨਕ ਨਗਰ 'ਚ ਨਸ਼ੇ ਖਿਲਾਫ਼ ਬਣਾਈ ਕਮੇਟੀ ਵਲੋਂ ਨਸ਼ੇ ਛੁਡਾਉਣ ਲਈ 17 ਅਗਸਤ (ਸ਼ੁੱਕਰਵਾਰ) ਨੂੰ ਇਕ ਮੁਫ਼ਤ ਨਸ਼ਾ ਛਡਾਊ ਕੈਂਪ ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਦੋਦਾ ਵਿਖੇ ਸਮਾਂ ਸਵੇਰੇ 9 ਵਜੇ ਤੋਂ 3 ਵਜੇ ਤੱਕ ਲਗਾਇਆ ਜਾ ਰਿਹਾ ਹੈ | ਕਮੇਟੀ ...

ਪੂਰੀ ਖ਼ਬਰ »

ਈ.ਜੀ.ਐੱਸ./ਏ.ਆਈ.ਟੀ. ਅਧਿਆਪਕਾਂ ਵਲੋਂ ਜਬਰੀ ਬਦਲੀਆਂ ਵਿਰੁੱਧ ਅਰਥੀ ਫ਼ੂਕ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 16 ਅਗਸਤ (ਰਣਜੀਤ ਸਿੰਘ ਢਿੱਲੋਂ)-ਆਪਣੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਸੂਬੇ ਦੇ ਈ.ਜੀ.ਐੱਸ./ਏ.ਆਈ.ਈ./ਐੱਸ.ਟੀ.ਆਰ. ਅਧਿਆਪਕਾਂ ਨੂੰ ਬਿਨਾਂ ਪੋਸਟ ਦਿੱਤੇ ਦੂਰ-ਦੁਰਾਡੇ ਖੇਤਰਾਂ 'ਚ ਬਦਲੀ ਕਰਨ ...

ਪੂਰੀ ਖ਼ਬਰ »

ਲੜਕੀਆਂ ਨੂੰ ਸਿੱਖਿਆ ਲਈ ਪ੍ਰੇਰਿਤ ਕਰਨ 'ਚ ਅਹਿਮ ਭੂਮਿਕਾ ਨਿਭਾ ਰਿਹੈ ਸ.ਕੰ.ਸ.ਸ. ਸਕੂਲ ਮਲੋਟ

ਮਲੋਟ, 16 ਅਗਸਤ (ਰਣਜੀਤ ਸਿੰਘ ਪਾਟਿਲ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਲੋਟ ਜੋ 1941 ਤੋਂ ਇਲਾਕੇ ਦੀਆਂ ਲੜਕੀਆਂ ਨੂੰ ਸਿੱਖਿਆ ਪ੍ਰਦਾਨ ਕਰ ਰਿਹੈ ਹੈ, ਵਿਚ ਹੁਣ ਪਬਲਿਕ ਸਕੂਲ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਏ ਜਾਣ ਕਰਕੇ ਲੜਕੀਆਂ ਨੂੰ ਸਿੱਖਿਆ ਦੇਣ ਲਈ ...

ਪੂਰੀ ਖ਼ਬਰ »

ਭਾਰਤੀ ਸੰਵਿਧਾਨ ਸਾੜਨ ਵਿਰੁੱਧ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 16 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਦਿੱਲੀ ਵਿਖੇ ਸ਼ਰਾਰਤੀ ਅਨਸਰਾਂ ਵਲੋਂ ਭਾਰਤੀ ਸੰਵਿਧਾਨ ਦੀਆਂ ਕਾਪੀਆਂ ਸਾੜਨ ਦੇ ਵਿਰੁੱਧ ਅੱਜ ਸਮੂਹ ਐੱਸ.ਸੀ. ਵਰਗ ਨਾਲ ਸਬੰਧਿਤ ਜਥੇਬੰਦੀਆਂ ਨੇ ਰੋਸ ਪ੍ਰਦਰਸ਼ਨ ਕਰਦੇ ਹੋਏ ਕੇਂਦਰ ਸਰਕਾਰ ...

ਪੂਰੀ ਖ਼ਬਰ »

ਜਗਤਾਰ ਸਿੰਘ ਪੱਪੀ ਥਾਂਦੇਵਾਲਾ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਤੇ ਅਮਰਜੀਤ ਸਿੰਘ ਖੋਖਰ ਜ਼ਿਲ੍ਹਾ ਮੀਤ ਪ੍ਰਧਾਨ ਬਣੇ

ਸ੍ਰੀ ਮੁਕਤਸਰ ਸਾਹਿਬ, 16 ਅਗਸਤ (ਰਣਜੀਤ ਸਿੰਘ ਢਿੱਲੋਂ)-ਅਕਾਲੀ ਆਗੂ ਜਗਤਾਰ ਸਿੰਘ ਪੱਪੀ ਥਾਂਦੇਵਾਲਾ ਨੂੰ ਸ਼ੋ੍ਰਮਣੀ ਅਕਾਲੀ ਦਲ ਦਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਅਤੇ ਖੇਤੀਬਾੜੀ ਵਿਕਾਸ ਬੈਂਕ ਦੇ ਸਾਬਕਾ ਡਾਇਰੈਕਟਰ ਅਤੇ ਪਾਵਰਕਾਮ ਦੀ ਝਗੜਾ ਨਿਪਟਾਊ ਕਮੇਟੀ ...

ਪੂਰੀ ਖ਼ਬਰ »

ਜਥੇ: ਬਿੱਕਰ ਸਿੰਘ ਚੰਨੂੰ ਨੇ ਸ਼੍ਰੋਮਣੀ ਅਕਾਲੀ ਦਲ ਐੱਸ.ਸੀ ਵਿੰਗ ਦੇ ਜਥੇਬੰਦਕ ਢਾਂਚੇ ਦੀ ਸੂਚੀ ਕੀਤੀ ਜਾਰੀ

ਲੰਬੀ, 16 ਅਗਸਤ (ਸ਼ਿਵਰਾਜ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜਥੇ: ਬਿੱਕਰ ਸਿੰਘ ...

ਪੂਰੀ ਖ਼ਬਰ »

ਮਕਾਨ ਦੀ ਛੱਤ ਡਿਗਣ ਨਾਲ ਮਾਂ-ਪੁੱਤ ਜ਼ਖਮੀ

ਮਲੋਟ, 16 ਅਗਸਤ (ਗੁਰਮੀਤ ਸਿੰਘ ਮੱਕੜ)-ਸਵੇਰੇ ਦੇ ਸਮੇਂ ਹੋਈ ਬਾਰਿਸ਼ ਕਾਰਨ ਸ਼ਹਿਰ ਵਿਚ ਇਕ ਮਕਾਨ ਦੀ ਛੱਤ ਡਿਗਣ ਨਾਲ ਮਾਂ ਅਤੇ ਪੁੱਤ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਮੁਹੱਲਾ ਵਾਸੀਆਂ ਦੇ ਵਲੋਂ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਇਕ ਹਲਾਕ

ਸ੍ਰੀ ਮੁਕਤਸਰ ਸਾਹਿਬ, 16 ਅਗਸਤ (ਕੁਲਦੀਪ ਸਿੰਘ ਘੁਮਾਣ)-ਸਥਾਨਕ ਟਿੱਬੀ ਸਾਹਿਬ ਜਲਾਲਾਬਾਦ ਰੋਡ ਬਾਈਪਾਸ ਉੱਪਰ ਕਾਰ ਤੇ ਮੋਟਰਸਾਈਕਲ ਵਿਚਕਾਰ ਜ਼ਬਰਦਸਤ ਟੱਕਰ ਹੋਣ ਤੋਂ ਬਾਅਦ ਮੋਟਰਸਾਈਕਲ ਸਵਾਰ ਦੀ ਹਸਪਤਾਲ ਪਹੁੰਚਣ 'ਤੇ ਕੁਝ ਸਮੇਂ ਬਾਅਦ ਮੌਤ ਹੋ ਗਈ | ਪ੍ਰਾਪਤ ...

ਪੂਰੀ ਖ਼ਬਰ »

2500 ਨਸ਼ੀਲੀਆਂ ਗੋਲੀਆਂ ਸਮੇਤ ਇਕ ਤੇ 5 ਬਕਸੇ ਸ਼ਰਾਬ ਸਮੇਤ ਦੋ ਕਾਬੂ

ਲੰਬੀ, 16 ਅਗਸਤ (ਮੇਵਾ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਥਾਣਾ ਲੰਬੀ ਦੀ ਪੁਲਿਸ ਵਲੋਂ ਇੰਸਪੈਕਟਰ ਬੂਟਾ ਸਿੰਘ ਐਸ.ਐਚ.ਓ. ਲੰਬੀ ਦੀ ਅਗਵਾਈ ਵਿਚ ਵੱਖ-ਵੱਖ ਪੁਲਿਸ ਨਾਕਿਆਂ ਦੌਰਾਨ ਇਕ ਵਿਅਕਤੀ ਨੂੰ ਨਸ਼ੀਲੀਆਂ (ਟਰਾਮਾਡੋਲ) ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਧੋਖਾਧੜੀ ਮਾਮਲੇ 'ਚ ਇਕ ਿਖ਼ਲਾਫ਼ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 16 ਅਗਸਤ (ਕੁਲਦੀਪ ਸਿੰਘ ਘੁਮਾਣ)-ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਮਾਮਲੇ ਵਿਚ ਥਾਣਾ ਸਦਰ ਪੁਲਿਸ ਨੇ ਇਕ ਇਕ ਵਿਅਕਤੀ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਜਾਣਕਾਰੀ ਦਿੰਦਿਆਂ ਹੋਇਆ ਲਖਵਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਦਿਵਿਆ ਜੋਤੀ ਜਾਗਿ੍ਤੀ ਸੰਸਥਾਨ ਵਲੋਂ ਆਜ਼ਾਦੀ ਦਿਵਸ ਮੌਕੇ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 16 ਅਗਸਤ (ਰਣਜੀਤ ਸਿੰਘ ਢਿੱਲੋਂ)-ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਆਜ਼ਾਦੀ ਦਿਵਸ ਮੌਕੇ ਗੋਨਿਆਣਾ ਸਥਿਤ ਆਸ਼ਰਮ ਵਿਖੇ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਪ੍ਰਵਚਨ ਕਰਦੇ ਹੋਏ ਸਾਧਵੀ ਸੁਸੰਗੀਤਾ ਭਾਰਤੀ ਨੇ ਕਿਹਾ ਕਿ ਅੱਜ ਗ਼ਲਤ ਵਿਚਾਰਾਂ ...

ਪੂਰੀ ਖ਼ਬਰ »

ਸੇਂਟ ਸਹਾਰਾ ਕਾਲਜ ਵਿਖੇ ਮਾਡਲ ਮੇਕਿੰਗ ਮੁਕਾਬਲਾ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 16 ਅਗਸਤ (ਰਣਜੀਤ ਸਿੰਘ ਢਿੱਲੋਂ)-ਸਥਾਨਕ ਸੇਂਟ ਸਹਾਰਾ ਗਰੁੱਪ ਆਫ ਇੰਸਟੀਚਿਊਟ ਅਧੀਨ ਚੱਲ ਰਹੇ ਸੇਂਟ ਸਹਾਰਾ ਕਾਲਜ ਆਫ ਐਜੂਕੇਸ਼ਨ ਵਿਖੇ ਪਿ੍ੰਸੀਪਲ ਡਾ: ਸੰਦੀਪ ਕਟਾਰੀਆ ਦੀ ਅਗਵਾਈ ਵਿਚ ਮਾਡਲ ਮੇਕਿੰਗ ਮੁਕਾਬਲਾ ਕਰਵਾਇਆ | ਇਸ ਮੁਕਾਬਲੇ ਵਿਚ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਕਾਰਨ ਲੋਕ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 16 ਅਗਸਤ (ਗੁਲਵਿੰਦਰ ਸਿੰਘ)-ਸ਼ਹਿਰ ਵਿਚ ਘੁੰਮਦੇ-ਫਿਰਦੇ ਆਵਾਰਾ ਪਸ਼ੂ ਲਗਾਤਾਰ ਸਥਾਨਕ ਵਸਨੀਕਾਂ ਲਈ ਸਿਰਦਰਦੀ ਦਾ ਕਾਰਨ ਬਣੇ ਹੋਏ ਹਨ | ਇਹ ਗਾਵਾਂ ਤੇ ਢੱਠੇ ਸ਼ਹਿਰ ਦੇ ਹਰ ਗਲੀਆਂ-ਮੁਹੱਲਿਆਂ ਦੇ ਨਾਲ-ਨਾਲ ਬਾਜ਼ਾਰਾਂ ਵਿਚ ਆਮ ਘੁੰਮਦੇ ਅਤੇ ...

ਪੂਰੀ ਖ਼ਬਰ »

ਪਿੰਡ ਵੰਗਲ ਵਿਚੋਂ ਟਰਾਂਸਫ਼ਾਰਮਰ ਚੋਰੀ

ਮੰਡੀ ਬਰੀਵਾਲਾ, 16 ਅਗਸਤ (ਨਿਰਭੋਲ ਸਿੰਘ)-ਇਥੋਂ ਲਾਗਲੇ ਪਿੰਡ ਵੰਗਲ ਵਿਚ ਛਿੰਦਰਪਾਲ ਸਿੰਘ ਪੁੱਤਰ ਮੱਘਰ ਸਿੰਘ ਵਾਸੀ ਰੰਧਾਵਾ, ਬਲਜੀਤ ਸਿੰਘ ਪੁੱਤਰ ਬਲਵੀਰ ਸਿੰਘ, ਸੀਤਾ ਸਿੰਘ ਪੁੱਤਰ ਕਰਤਾਰ ਵਾਸੀ ਰੰਧਾਵਾ ਦੇ ਮੋਟਰਾਂ ਦੇ ਟਰਾਂਸਫ਼ਾਰਮਰ ਚੋਰੀ ਹੋ ਗਏ | ਉਨ੍ਹਾਂ ...

ਪੂਰੀ ਖ਼ਬਰ »

ਸਰਕਾਰੀ ਕਾਲਜ ਸਿੱਖਵਾਲਾ ਦੇ ਵਿਦਿਆਰਥੀ ਨੇ ਮਹਿੰਦੀ ਮੁਕਾਬਲੇ 'ਚ ਪਹਿਲਾ ਸਥਾਨ ਕੀਤਾ ਪ੍ਰਾਪਤ

ਲੰਬੀ, 16 ਅਗਸਤ (ਮੇਵਾ ਸਿੰਘ)-ਸਰਕਾਰੀ ਬਹੁਤਕਨੀਕੀ ਕਾਲਜ ਫਤੂਹੀਖੇੜਾ ਵਲੋਂ ਤੀਆਂ ਦੇ ਤਿਉਹਾਰ ਸਬੰਧੀ ਕਰਵਾਏ ਗਏ ਮਹਿੰਦੀ, ਲੋਕ ਗੀਤ, ਕਿੱਕਲੀ ਅਤੇ ਰੰਗੋਲੀ ਮੁਕਾਬਲੇ ਵਿਚ ਪੰਜਾਬ ਯੂਨੀਵਰਸਿਟੀ ਸਰਕਾਰੀ ਕਾਲਜ ਸਿੱਖਵਾਲਾ ਦੇ ਵਿਦਿਆਰਥੀਆਂ ਨੇ ਵੀ ਭਾਗ ਲਿਆ | ...

ਪੂਰੀ ਖ਼ਬਰ »

ਸੁਤੰਤਰਤਾ ਦਿਵਸ ਮੌਕੇ ਖੇਡ ਵਿਭਾਗ ਵਲੋਂ ਵਾਲੀਵਾਲ ਦਾ ਪ੍ਰਦਰਸ਼ਨੀ ਮੈਚ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 16 ਅਗਸਤ (ਰਣਜੀਤ ਸਿੰਘ ਢਿੱਲੋਂ)-ਆਜ਼ਾਦੀ ਦਿਵਸ ਮੌਕੇ ਖੇਡ ਵਿਭਾਗ ਵਲੋਂ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਵਾਲੀਬਾਲ ਦਾ ਨੁਮਾਇਸ਼ੀ ਮੈਚ ਕਰਵਾਇਆ ਗਿਆ | ਇਸ ਮੌਕੇ ਐੱਸ.ਡੀ.ਐੱਮ ...

ਪੂਰੀ ਖ਼ਬਰ »

ਜੀ.ਟੀ.ਬੀ. ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਐਨ.ਸੀ.ਸੀ. ਕੈਡਿਟਸ ਨੇ ਤਗਮੇ ਜਿਤੇ

ਮਲੋਟ, 16 ਅਗਸਤ (ਰਣਜੀਤ ਸਿੰਘ ਪਾਟਿਲ)-ਤਕਨੀਕੀ ਅਤੇ ਕਿੱਤਾ ਮੁਖੀ ਵਿੱਦਿਆ ਦੇ ਖੇਤਰ ਦੀ ਨਾਮੀ ਸੰਸਥਾ ਗੁਰੂ ਤੇਗ ਬਹਾਦਰ ਗਰੁੱਪ ਆਫ ਇੰਸਟੀਚਿਊਸ਼ਨਜ਼ ਛਾਪਿਆਂਵਾਲੀ ਵਲੋਂ ਚਲਾਇਆ ਜਾ ਰਿਹਾ ਵਿਦਿਅਕ ਅਦਾਰਾ ਗੁਰੂ ਤੇਗ ਬਹਾਦਰ ਖ਼ਾਲਸਾ ਇੰਸਟੀਚਿਊਟ ਆਫ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 16 ਅਗਸਤ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪਿੱਪਲ ਸਿੰਘ ਕੋਲਿਆਂਵਾਲੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਿਮਰਜੀਤ ਸਿੰਘ ਘੁੱਦੂਵਾਲਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਮੀਟਿੰਗ ਦੌਰਾਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX