ਤਾਜਾ ਖ਼ਬਰਾਂ


ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ, ਐਸ.ਐਚ.ਓ. ਸਮੇਤ ਦੋ ਜ਼ਖਮੀ
. . .  1 day ago
ਸ੍ਰੀਨਗਰ, 22 ਮਾਰਚ - ਜੰਮੂ ਕਸ਼ਮੀਰ ਦੇ ਸੋਪੋਰ ਸਥਿਤ ਵਾਰਪੋਰਾ 'ਚ ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਵਿਚ ਐਸ.ਐਚ.ਓ. ਸਮੇਤ ਦੋ ਪੁਲਿਸ ਜਵਾਨ ਜ਼ਖਮੀ ਹੋਏ ਹਨ। ਜਵਾਨਾਂ ਵਲੋਂ ਇਲਾਕੇ ਦੀ ਘੇਰਾਬੰਦੀ ਕਰ ਲਈ ਗਈ...
ਭਾਜਪਾ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ
. . .  1 day ago
ਨਵੀਂ ਦਿੱਲੀ, 22 ਮਾਰਚ - ਦਿੱਲੀ ਵਿਖੇ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ...
ਸ਼ੋਪੀਆ ਮੁੱਠਭੇੜ 'ਚ ਇੱਕ ਹੋਰ ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 22 ਮਾਰਚ - ਜੰਮੂ ਕਸ਼ਮੀਰ ਦੇ ਸ਼ੋਪੀਆ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਹੋਰ ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ। ਮੁੱਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਹਥਿਆਰ ਵੀ ਬਰਾਮਦ...
ਪਾਕਿ ਹਾਈ ਕਮਿਸ਼ਨ ਦੇ ਬਾਹਰ ਇੱਕ ਵਿਅਕਤੀ ਨੂੰ ਲਿਆ ਗਿਆ ਹਿਰਾਸਤ 'ਚ
. . .  1 day ago
ਨਵੀਂ ਦਿੱਲੀ, 22 ਮਾਰਚ - ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਇੱਕ ਵਿਅਕਤੀ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ ਹੈ। ਪਾਕਿਸਤਾਨ ਦੇ ਹਾਈ ਕਮਿਸ਼ਨ ਵਿਖੇ ਅੱਜ ਪਾਕਿਸਤਾਨ ਦਾ ਰਾਸ਼ਟਰੀ ਦਿਵਸ...
ਸੂਬਾ ਸਰਕਾਰ ਵੱਲੋਂ ਮਿਡ ਡੇ ਮੀਲ ਵਰਕਰਾਂ ਨੂੰ ਕੱਢਣ ਦੀ ਤਿਆਰੀ
. . .  1 day ago
ਮਾਹਿਲਪੁਰ ,22 ਮਾਰਚ (ਦੀਪਕ ਅਗਨੀਹੋਤਰੀ)- ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਸੂਬੇ ਦੇ ਸਮੂਹ ਪ੍ਰਾਇਮਰੀ ਅਤੇ ਐਲੀਮੈਂਟਰੀ ਸਕੂਲਾਂ ਵਿਚ ਕੰਮ ਕਰਦੀਆਂ ਮਿਡ ਡੇ ਮੀਲ ਕੁਕ ਕਮ ਹੈਲਪਰਾਂ ਨੂੰ ...
ਮਹਾਰਾਸ਼ਟਰ 'ਚ ਇਸ ਸਾਲ ਸਵਾਈਨ ਫਲੂ ਨਾਲ 71 ਮੌਤਾਂ
. . .  1 day ago
ਮੁੰਬਈ, 22 ਮਾਰਚ - ਮਹਾਰਾਸ਼ਟਰ 'ਚ ਇਸ ਸਾਲ ਸਵਾਈਨ ਫਲੂ ਦੇ 928 ਮਾਮਲੇ ਸਾਹਮਣੇ ਹਨ, ਜਦਕਿ 71 ਲੋਕਾਂ ਦੀ ਸਵਾਈਨ ਫਲੂ ਨਾਲ ਮੌਤ ਹੋ ਚੁੱਕੀ ਹੈ। ਸਭ ਤੋਂ ਵੱਧ 17 ਮੌਤਾਂ...
ਕੇਂਦਰ ਸਰਕਾਰ ਵੱਲੋਂ ਜੇ.ਕੇ.ਐੱਲ.ਐੱਫ 'ਤੇ ਪਾਬੰਦੀ
. . .  1 day ago
ਨਵੀਂ ਦਿੱਲੀ, 22 ਮਾਰਚ - ਕੇਂਦਰ ਸਰਕਾਰ ਨੇ ਵੱਖਵਾਦੀ ਨੇਤਾ ਯਾਸਿਨ ਮਲਿਕ ਦੀ ਅਗਵਾਈ ਵਾਲੇ ਜੰਮੂ ਕਸ਼ਮੀਰ ਲਿਬਰੇਸ਼ਨ ਫ਼ਰੰਟ (ਜੇ.ਕੇ.ਐੱਲ.ਐੱਫ) 'ਤੇ ਪਾਬੰਦੀ ਲਗਾ...
2 ਮੋਟਰਸਾਈਕਲਾਂ ਦੀ ਟੱਕਰ 'ਚ ਇੱਕ ਵਿਦਿਆਰਥੀ ਦੀ ਮੌਤ, 3 ਜ਼ਖਮੀ
. . .  1 day ago
ਭੁਲੱਥ, 22 ਮਾਰਚ (ਮਨਜੀਤ ਸਿੰਘ ਰਤਨ) - ਨਜ਼ਦੀਕੀ ਪਿੰਡ ਕਮਰਾਏ ਨੇੜੇ 2 ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਹੋਈ ਟੱਕਰ 'ਚ ਇੱਕ ਵਿਦਿਆਰਥੀ ਦੀ ਮੌਤ ਹੋ ਗਈ, ਜਦਕਿ...
ਬੋਰਵੈੱਲ 'ਚ ਡਿੱਗੇ ਬੱਚੇ ਨੂੰ ਬਚਾਇਆ ਗਿਆ ਸੁਰੱਖਿਅਤ
. . .  1 day ago
ਹਿਸਾਰ, 22 ਮਾਰਚ - ਹਰਿਆਣਾ ਦੇ ਹਿਸਾਰ 'ਚ ਪੈਂਦੇ ਬਾਲਸਮੰਦ ਪਿੰਡ ਵਿਖੇ ਬੋਰਵੈੱਲ 'ਚ ਡਿੱਗੇ ਬੱਚੇ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। 18 ਮਹੀਨਿਆਂ ਦਾ ਇਹ ਬੱਚਾ ਬੀਤੇ ਦਿਨ...
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਸੁਲਤਾਨ ਵਿੰਡ, 22 ਮਾਰਚ (ਗੁਰਨਾਮ ਸਿੰਘ ਬੁੱਟਰ)- ਸੁਲਤਾਨ ਵਿੰਡ ਦੀ ਅੱਪਰ ਦੁਆਬ ਨਹਿਰ 'ਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ ਜਿਸ ਦੀ ਪਹਿਚਾਣ ਬਲਰਾਜ ਸਿੰਘ ਵਜੋਂ ਹੋਈ ਹੈ। ਜਾਣਕਾਰੀ ਦੇ ਅਨੁਸਾਰ, ਘਰ ਦੀ ਪ੍ਰੇਸ਼ਾਨੀ ਦੇ ਚੱਲਦਿਆਂ 32 ਸਾਲਾ ਸ਼ਾਦੀਸ਼ੁਦਾ ....
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 22 ਮਾਰਚ- ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ। ਪਾਕਿ ਨੇ ਇਕ ਵਾਰ ਫਿਰ ਜੰਮੂ-ਕਸ਼ਮੀਰ ਦੇ ਪੁੰਛ ਇਲਾਕੇ 'ਚ ਜੰਗਬੰਦੀ ਦੀ ਉਲੰਘਣਾ ਕਰਦਿਆਂ ਮੋਰਟਾਰ ਦਾਗੇ ਗਏ ਅਤੇ ਭਾਰੀ ਗੋਲੀਬਾਰੀ ਕੀਤੀ ਗਈ ਜਿਸ ਦਾ .....
ਕਾਂਗਰਸ 'ਤੇ ਮਾਣਹਾਨੀ ਦਾ ਮੁਕੱਦਮਾ ਕਰ ਸਕਦੇ ਹਨ ਬੀ.ਐੱਸ. ਯੇਦੀਯੁਰਪਾ
. . .  1 day ago
ਨਵੀਂ ਦਿੱਲੀ, 22 ਮਾਰਚ- ਕਾਂਗਰਸ ਬੁਲਾਰੇ ਰਣਦੀਪ ਸੁਰਜੇਵਾਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਬੀ.ਐੱਸ. ਯੇਦੀਯੁਰਪਾ ਨੇ ਕਿਹਾ ਕਿ ਕਾਂਗਰਸ ਮੀਡੀਆ 'ਚ ਸ਼ਮੂਲੀਅਤ ਦੇ ਲਈ ਇਸ ਤਰ੍ਹਾਂ ਦੇ ਦੋਸ਼ ਲਗਾ ਰਹੀ ਹੈ। ਯੇਦੀਯੁਰਪਾ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ....
ਬਿਹਾਰ : ਆਰ.ਜੇ.ਡੀ. 20, ਕਾਂਗਰਸ 9, ਆਰ.ਐਲ.ਐਸ.ਪੀ. 5 ਸੀਟਾਂ 'ਤੇ ਲੜੇਗੀ ਲੋਕ ਸਭਾ ਚੋਣ
. . .  1 day ago
ਪਟਨਾ, 22 ਮਾਰਚ- ਬਿਹਾਰ 'ਚ ਮਹਾ ਗੱਠਜੋੜ ਦੀ ਸੀਟਾਂ ਦਾ ਐਲਾਨ ਕਰਦੇ ਹੋਏ ਆਰ.ਜੇ.ਡੀ. ਸੂਬਾਈ ਪ੍ਰਧਾਨ ਰਾਮਚੰਦਰ ਪੁਰਬੇ ਨੇ ਪ੍ਰੈੱਸ ਕਾਨਫ਼ਰੰਸ 'ਚ ਦੱਸਿਆ ਕਿ ਆਰ.ਜੇ.ਡੀ. 20, ਕਾਂਗਰਸ 9, ਆਰ.ਐਲ.ਐੱਸ.ਪੀ. 5 ਸੀਟਾਂ 'ਤੇ ਚੋਣ .....
29 ਮਾਰਚ ਤੱਕ ਐਨ.ਆਈ.ਏ. ਦੀ ਹਿਰਾਸਤ 'ਚ ਰਹੇਗਾ ਅੱਤਵਾਦੀ ਸੱਜਾਦ ਖਾਨ
. . .  1 day ago
ਨਵੀਂ ਦਿੱਲੀ, 22 ਮਾਰਚ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਕਥਿਤ ਜੈਸ਼-ਏ-ਮੁਹੰਮਦ ਅੱਤਵਾਦੀ ਸੱਜਾਦ ਖਾਨ ਨੂੰ 29 ਮਾਰਚ ਤੱਕ ਐਨ.ਆਈ.ਏ. ਦੀ ਹਿਰਾਸਤ 'ਚ ਭੇਜ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸੱਜਾਦ ਖਾਨ ਪੁਲਵਾਮਾ ਹਮਲੇ....
ਪਾਕਿਸਤਾਨ ਕੌਮੀ ਦਿਵਸ 'ਚ ਸ਼ਾਮਲ ਨਹੀਂ ਹੋਵੇਗਾ ਭਾਰਤ
. . .  1 day ago
ਨਵੀਂ ਦਿੱਲੀ, 22 ਮਾਰਚ- ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਪਾਕਿਸਤਾਨ ਕੌਮੀ ਦਿਵਸ 'ਤੇ ਕਿਸੇ ਵੀ ਭਾਰਤੀ ਪ੍ਰਤੀਨਿਧੀ ਨੂੰ ਨਹੀਂ ਭੇਜਿਆ ਜਾਵੇਗਾ। ਕੁਮਾਰ ਨੇ ਕਿਹਾ ਕਿ ਪਾਕਿਸਤਾਨ ਕੌਮੀ ਦਿਵਸ 'ਤੇ ਪਾਕਿਸਤਾਨ ਹਾਈਕਮਿਸ਼ਨ ਨੇ ਹੁਰੀਅਤ ਪ੍ਰਤੀਨਿਧੀ ਨੂੰ .....
ਲੋਕ ਸਭਾ ਚੋਣਾਂ ਦੇ ਲਈ ਸ਼ਿਵ ਸੈਨਾ ਵੱਲੋਂ 21 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਸੁਰਜੇਵਾਲ ਨੇ ਬੀ.ਐੱਸ. ਯੇਦੀਯੁਰਪਾ 'ਤੇ ਭਾਜਪਾ ਨੂੰ 1800 ਕਰੋੜ ਰੁਪਏ ਦੇਣ ਦਾ ਲਗਾਇਆ ਦੋਸ਼
. . .  1 day ago
ਕਿਸਾਨ ਯੂਨੀਅਨ ਵੱਲੋਂ ਕਰਜ਼ਾ ਮੁਆਫ਼ੀ ਨੂੰ ਲੈ ਕੇ ਕੈਪਟਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  1 day ago
ਈ.ਡੀ ਨੇ ਵੱਖਵਾਦੀ ਨੇਤਾ ਸੱਯਦ ਅਲੀ ਸ਼ਾਹ ਗਿਲਾਨੀ 'ਤੇ ਲਗਾਇਆ ਲੱਖਾਂ ਦਾ ਜੁਰਮਾਨਾ
. . .  1 day ago
ਈ.ਡੀ. ਨੇ ਜ਼ਾਕਿਰ ਨਾਇਕ ਦੀ ਮਦਦ ਕਰਨ ਵਾਲੇ ਨਜਮੁੱਦੀਨ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਬਸਪਾ ਵੱਲੋਂ 11 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
. . .  1 day ago
ਅਲਬਾਨੀਆ 'ਚ ਗ੍ਰਿਫ਼ਤਾਰ 5 ਹਜ਼ਾਰ ਕਰੋੜ ਦੇ ਘੋਟਾਲੇ ਦਾ ਦੋਸ਼ੀ ਹਿਤੇਸ਼ ਪਟੇਲ
. . .  1 day ago
ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ 'ਚ ਵਾਧਾ
. . .  1 day ago
ਪ੍ਰਵਾਸੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ
. . .  1 day ago
ਚੀਨ : ਕੈਮੀਕਲ ਪਲਾਂਟ 'ਚ ਹੋਏ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  1 day ago
ਭ੍ਰਿਸ਼ਟਾਚਾਰ ਦੇ ਮਾਮਲੇ 'ਚ ਬ੍ਰਾਜ਼ੀਲ ਦੇ ਸਾਬਕਾ ਰਾਸ਼ਟਰਪਤੀ ਗ੍ਰਿਫ਼ਤਾਰ
. . .  1 day ago
ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  1 day ago
ਭਾਜਪਾ 'ਚ ਸ਼ਾਮਲ ਹੋਏ ਸਾਬਕਾ ਕ੍ਰਿਕਟਰ ਗੌਤਮ ਗੰਭੀਰ
. . .  1 day ago
ਪੁਲਵਾਮਾ ਹਮਲੇ ਦੇ ਮਾਸਟਰਮਾਈਂਡ ਮੁਦੱਸਰ ਦਾ ਕਰੀਬੀ ਦਿੱਲੀ ਤੋਂ ਗ੍ਰਿਫ਼ਤਾਰ
. . .  1 day ago
ਕ੍ਰਿਕਟਰ ਗੌਤਮ ਗੰਭੀਰ ਅੱਜ ਭਾਜਪਾ 'ਚ ਹੋ ਸਕਦੇ ਹਨ ਸ਼ਾਮਲ
. . .  1 day ago
ਹੋਲੀ ਮੌਕੇ ਹੋਈ ਲੜਾਈ 'ਚ ਇਕ ਨੌਜਵਾਨ ਦੀ ਮੌਤ
. . .  1 day ago
ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਨੂੰ ਕੀਤਾ ਢੇਰ
. . .  1 day ago
ਹੁੰਦੇ ਰਹਿੰਦੇ ਹਨ ਪੁਲਵਾਮਾ ਵਰਗੇ ਹਮਲੇ - ਸੈਮ ਪਿਤਰੋਦਾ
. . .  1 day ago
ਸ਼ੋਪੀਆਂ ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  1 day ago
ਦਿੱਲੀ ਦੀ ਇਕ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ
. . .  1 day ago
ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ, ਐਸ.ਐਚ.ਓ. ਸਮੇਤ ਦੋ ਜ਼ਖਮੀ
. . .  1 day ago
ਚੀਨ 'ਚ ਚਾਲਕ ਨੇ ਭੀੜ 'ਤੇ ਚੜਾਈ ਕਾਰ, 7 ਮੌਤਾਂ
. . .  1 day ago
ਧਾਰਵਾੜ ਇਮਾਰਤ ਹਾਦਸਾ : ਮੌਤਾਂ ਦੀ ਗਿਣਤੀ 14 ਹੋਈ, ਕਈ ਅਜੇ ਵੀ ਲਾਪਤਾ
. . .  1 day ago
ਸ਼ੋਪੀਆਂ ਵਿਚ ਮੁੱਠਭੇੜ ਜਾਰੀ, ਬਾਂਦੀਪੋਰਾ 'ਚ ਦੋ ਵਿਅਕਤੀ ਅਗਵਾ, ਇਕ ਛੁਡਾਇਆ
. . .  1 day ago
ਅੱਜ ਦਾ ਵਿਚਾਰ
. . .  1 day ago
ਭਗੌੜੇ ਨੇ ਪਤਨੀ ਤੇ ਧੀ ਦੇ ਮਾਰੀਆਂ ਗੋਲੀਆਂ , ਧੀ ਦੀ ਮੌਤ, ਪਤਨੀ ਗੰਭੀਰ
. . .  2 days ago
ਨਾਗਾਲੈਂਡ ਤੋਂ ਕੇ.ਐੱਲ ਚਿਸ਼ੀ ਹੋਣਗੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ
. . .  2 days ago
ਪ੍ਰੇਸ਼ਾਨੀ ਕਾਰਨ ਸ਼ਾਦੀਸ਼ੁਦਾ ਨੌਜਵਾਨ ਨੇ ਨਹਿਰ ’ਚ ਮਾਰੀ ਛਾਲ
. . .  2 days ago
ਹੋਲੇ ਮਹੱਲੇ ਦੀ ਸੰਪੂਰਨਤਾ 'ਤੇ ਐੱਸ.ਜੀ.ਪੀ.ਸੀ ਨੇ ਸਜਾਇਆ ਮਹੱਲਾ
. . .  2 days ago
ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ
. . .  2 days ago
ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ
. . .  2 days ago
15 ਹਜ਼ਾਰ ਰੁਪਏ ਰਿਸ਼ਵਤ ਦੇ ਮਾਮਲੇ 'ਚ ਏ.ਐੱਸ.ਆਈ ਗ੍ਰਿਫ਼ਤਾਰ
. . .  2 days ago
ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਦੇਹਾਂਤ
. . .  2 days ago
ਸਕੂਲ ਪ੍ਰਿੰਸੀਪਲ ਦੀ ਹਿਰਾਸਤ 'ਚ ਹੋਈ ਮੌਤ ਖ਼ਿਲਾਫ਼ ਵਪਾਰੀਆਂ ਵੱਲੋਂ ਪ੍ਰਦਰਸ਼ਨ
. . .  2 days ago
ਬੀਜੂ ਜਨਤਾ ਦਲ ਰਾਜ ਸਭਾ ਮੈਂਬਰ ਦਾ ਪੁੱਤਰ ਭਾਜਪਾ 'ਚ ਸ਼ਾਮਲ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਭਾਦੋ ਸੰਮਤ 550
ਿਵਚਾਰ ਪ੍ਰਵਾਹ: ਲਾਪ੍ਰਵਾਹੀ ਅਕਸਰ ਅਗਿਆਨਤਾ ਤੋਂ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਹੁਸ਼ਿਆਰਪੁਰ / ਮੁਕੇਰੀਆਂ

ਸਿਹਤ ਤੇ ਡੇਅਰੀ ਵਿਭਾਗ ਵਲੋਂ ਅੱਡਾ ਝੀਰ ਦਾ ਖੂਹ ਨੇੜੇ ਇਕ ਡੇਅਰੀ 'ਤੇ ਛਾਪਾ

ਤਲਵਾੜਾ, 19 ਅਗਸਤ (ਸੁਰੇਸ਼ ਕੁਮਾਰ)-ਪੰਜਾਬ ਸਰਕਾਰ ਵੱਲੋਂ ਮਿਲਾਵਟ ਖੋਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਸਿਹਤ ਵਿਭਾਗ ਦੇ ਡੇਅਰੀ ਵਿਕਾਸ ਵਿਭਾਗ ਵਲੋਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੇਵਾ ਸਿੰਘ ਤੇ ਡਿਪਟੀ ਡਾਇਰੈਕਟਰ ਦਵਿੰਦਰ ਸਿੰਘ ਦੀ ਅਗਵਾਈ ਹੇਠ ਗਠਿਤ ਸਾਂਝੀ ਟੀਮ ਵਲੋਂ ਕਾਰਵਾਈ ਕਰਦਿਆਂ ਅੱਡਾ ਝੀਰ ਦਾ ਖੂਹ ਨਜ਼ਦੀਕ ਹਾਜੀਪੁਰ ਰੋਡ 'ਤੇ ਇਕ ਡੇਅਰੀ 'ਤੇ ਛਾਪਾ ਮਾਰਿਆ | ਇਸ ਸਬੰਧੀ ਵਿਭਾਗੀ ਅਫਸਰਾਂ ਨੇ ਦੱਸਿਆ ਕਿ ਡੇਅਰੀ 'ਤੇ ਛਾਪੇਮਾਰ ਕਰਕੇ ਗੈਰ ਮਿਆਰੀ ਤੇ ਸੁੱਕਾ ਦੁੱਧ ਫੜਿਆ ਗਿਆ ਹੈ | ਇਸ ਗੈਰ ਮਿਆਰੀ ਦੁੱਧ ਦੇ ਪੰਜਾਬ ਡੇਅਰੀ ਦੇ ਮਾਲਕਾਂ ਕੋਲ ਕੋਈ ਬਿੱਲ ਨਹੀਂ ਸੀ ਤੇ ਵਿਭਾਗੀ ਅਧਿਕਾਰੀਆਂ ਨੇ ਗੈਰ ਮਿਆਰੀ ਦੁੱਧ ਅਤੇ ਦੇਸੀ ਘਿਓ ਤੇ ਪਨੀਰ ਦੇ ਸੈਂਪਲ ਵੀ ਲਏ ਹਨ | ਇਹ ਸੈਂਪਲ ਲੈਬਾਰਟਰੀ ਨੂੰ ਜਾਂਚ ਲਈ ਭੇਜੇ ਜਾ ਰਹੇ ਹਨ ਤੇ ਇਨ੍ਹਾਂ ਦੀ ਰਿਪੋਰਟ ਆਉਣ 'ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ | ਡੇਅਰੀ 'ਤੇ ਦੁੱਧ ਵੇਚਮ ਆਏ ਗੁਜਰਾਂ ਅਤੇ ਦੋਧੀਆਂ ਦੇ ਵੀ ਸੈਂਪਲ ਲਏ ਗਏ ਅਤੇ ਬਾਰੀਕੀ ਨਾਲ ਜਾਂਚ ਕੀਤੀ ਗਈ | ਇਲਾਕੇ ਅੰਦਰ ਪਹਿਲਾਂ ਹੀ ਭਾਰੀ ਚਰਚਾ ਸੀ ਕਿ ਗੈਰ ਮਿਆਰੀ ਦੁੱਧ ਤੇ ਪਨੀਰ ਇਲਾਕੇ ਅੰਦਰ ਵਿਕਦਾ ਹੈ, ਜਿਸ ਨੂੰ ਅਧਿਕਾਰੀਆਂ ਦੇ ਛਾਪੇ ਨੇ ਸੱਚ ਕਰ ਦਿੱਤਾ ਹੈ | ਇਲਾਕੇ ਦੇ ਲੋਕਾਂ ਦੀ ਮੰਗ ਹੈ ਕਿ ਗੈਰ ਮਿਆਰੀ ਦੁੱਧ ਤੇ ਹੋਰ ਪਦਾਰਥ ਵੇਚਣ ਵਾਲਿਆਂ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤੇ ਇਸ ਗੋਰਖ ਧੰਦੇ 'ਚ ਸ਼ਾਮਿਲ ਹੋਰ ਲੋਕਾਂ ਖਿਲਾਫ ਵੀ ਕਾਰਵਾਈ ਕੀਤੀ ਜਾਵੇ |

ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ

ਹੁਸ਼ਿਆਰਪੁਰ, 19 ਅਗਸਤ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਹੁਸ਼ਿਆਰਪੁਰ-ਚਿੰਤਪੁਰਨੀ ਮਾਰਗ 'ਤੇ ਸਥਿਤ ਪਿੰਡ ਚੌਹਾਲ ਤੋਂ ਇਕ ਅਣਪਛਾਤੇ ਵਿਅਕਤੀ ਨੂੰ 15 ਅਗਸਤ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਬਿਮਾਰੀ ਦੀ ਹਾਲਤ ਦਾਖਲ ਕਰਵਾਇਆ ਗਿਆ ਸੀ ਜਿਸ ਦੀ 16 ਅਗਸਤ ਨੂੰ ਮੌਤ ...

ਪੂਰੀ ਖ਼ਬਰ »

ਜਬਰ ਜਨਾਹ ਦੇ ਵਿਰੋਧ 'ਚ ਮੋਮਬੱਤੀ ਮਾਰਚ 22 ਨੂੰ

ਹੁਸ਼ਿਆਰਪੁਰ, 19 ਅਗਸਤ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਜੋਗੋਵਾਲ ਜੱਟਾਂ ਵਿਖੇ ਇਕ 8 ਸਾਲਾ ਬੱਚੀ ਨਾਲ 5 ਜੁਲਾਈ ਨੂੰ ਜਬਰ ਜਨਾਹ ਕਰਨ ਤੋਂ ਬਾਅਦ ਉਸ ਦੀ ਹੱਤਿਆ ਕਰ ਦਿੱਤੀ ਗਈ | ਪੀੜਤ ਲੜਕੀ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਕ੍ਰਿਸਚੀਅਨ ...

ਪੂਰੀ ਖ਼ਬਰ »

ਕੀਰਤਨ ਸਮਾਗਮ 22 ਨੂੰ

ਦਸੂਹਾ, 19 ਅਗਸਤ (ਭੁੱਲਰ)-ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਾਮਦਾਸਪੁਰ ਦੇ ਮੁੱਖ ਸੇਵਾਦਾਰ ਸੰਤ ਹਰਚਰਨ ਸਿੰਘ ਖ਼ਾਲਸਾ ਵਲੋਂ ਚਲਾਈ ਕੀਰਤਨ ਦਰਬਾਰਾਂ ਦੀ ਲੜੀ ਤਹਿਤ ਪਿੰਡ ਰਾਮਦਾਸਪੁਰ ਵਿਖੇ 22 ਅਗਸਤ ਨੂੰ ਕੀਰਤਨ ਦਰਬਾਰ ਸਮਾਗਮ ਕਰਵਾਇਆ ਜਾਵੇਗਾ | ਮੁੱਖ ਬੁਲਾਰੇ ...

ਪੂਰੀ ਖ਼ਬਰ »

ਔਰਤ ਦੀ ਕੁੱਟਮਾਰ ਕਰਨ ਸਬੰਧੀ ਕੇਸ ਦਰਜ

ਦਸੂਹਾ, 19 ਅਗਸਤ (ਭੁੱਲਰ)-ਦਸੂਹਾ ਪੁਲਿਸ ਵਲੋਂ ਇੱਕ ਔਰਤ ਦੀ ਕੁੱਟਮਾਰ ਕਰਨ ਸਬੰਧੀ ਕੇਸ ਦਰਜ ਕੀਤਾ ਗਿਆ ਹੈ | ਐੱਸ.ਐੱਚ.ਓ. ਜਗਦੀਸ਼ ਰਾਜ ਅੱਤਰੀ ਅਤੇ ਏ. ਐੱਸ.ਆਈ. ਪਵਨ ਕੁਮਾਰ ਨੇ ਦੱਸਿਆ ਕਿ ਰਣਜੀਤ ਕੌਰ ਪਤਨੀ ਮਲਕੀਤ ਸਿੰਘ ਪਿੰਡ ਖੈਰਾਬਾਦ ਨੇ ਦੱਸਿਆ ਕਿ ਉਸ ਦੀ ਅਜੇ, ...

ਪੂਰੀ ਖ਼ਬਰ »

ਸਨਾਤਨ ਧਰਮ ਸਭਾ ਵਲੋਂ ਪਾਂਡਵ ਸਰੋਵਰ ਲਈ ਨਵੀਂ ਸਮਨਵੇਅ ਕਮੇਟੀ ਦਾ ਗਠਨ

ਦਸੂਹਾ, 19 ਅਗਸਤ (ਕੌਸ਼ਲ)-ਸਨਾਤਨ ਧਰਮ ਸਭਾ ਦਸੂਹਾ ਵਲੋਂ ਸ੍ਰੀ ਬ੍ਰਾਹਮਣ ਸਭਾ ਦਸੂਹਾ ਵਿਖੇ ਸੋਹਣ ਲਾਲ ਪਰਾਸ਼ਰ ਪ੍ਰਧਾਨ ਬ੍ਰਾਹਮਣ ਸਭਾ ਦਸੂਹਾ ਦੀ ਅਗਵਾਈ 'ਚ ਇੱਕ ਮੀਟਿੰਗ ਰੱਖੀ ਗਈ | ਮੀਟਿੰਗ 'ਚ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਆਗੂਆਂ ਨੇ ਸ਼ਿਰਕਤ ...

ਪੂਰੀ ਖ਼ਬਰ »

ਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨ ਨਾ ਮਿਲਣ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 19 ਅਗਸਤ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਲੇਬਰ ਪਾਰਟੀ ਵਲੋਂ ਪ੍ਰਧਾਨ ਜੈ ਗੋਪਾਲ ਧੀਮਾਨ ਦੀ ਅਗਵਾਈ 'ਚ ਪਿਛਲੇ 15-15 ਸਾਲਾਂ ਤੋਂ ਅਪਲਾਈ ਕੀਤੇ ਬਿਜਲੀ ਦੇ ਨਵੇਂ ਟਿਊਬਵੈੱਲ ਕੁਨੈਕਸ਼ਨ ਨਾ ਜਾਰੀ ਹੋਣ, ਪਿੰਡਾਂ ਦੀਆਂ ਟੁੱਟੀਆਂ ਸੜਕਾਂ ਤੇ ਅਵਾਰਾ ...

ਪੂਰੀ ਖ਼ਬਰ »

ਡਾ: ਰਾਜ ਦੀ ਅਗਵਾਈ 'ਚ ਅਨੇਕਾਂ ਵਿਅਕਤੀ ਕਾਂਗਰਸ 'ਚ ਸ਼ਾਮਿਲ

ਹੁਸ਼ਿਆਰਪੁਰ, 19 ਅਗਸਤ (ਨਰਿੰਦਰ ਸਿੰਘ ਬੱਡਲਾ)-ਪਿੰਡ ਪੰਡੋਰੀ ਕੱਦ ਵਿਖੇ ਕਾਂਗਰਸੀ ਵਰਕਰਾਂ ਤੇ ਅਹੁਦੇਦਾਰਾਂ ਦੀ ਇਕੱਤਰਤਾ ਡਾ: ਕੁਲਦੀਪ ਕੌਰ ਭੁੰਗਰਨੀ ਦੀ ਅਗਵਾਈ 'ਚ ਹੋਈ | ਇਸ ਮੌਕੇ ਹਲਕਾ ਵਿਧਾਇਕ ਡਾ: ਰਾਜ ਕੁਮਾਰ, ਮੀਡੀਆ ਇੰਚਾਰਜ ਡਾ: ਜਤਿੰਦਰ ਕੁਮਾਰ ਅਤੇ ਮੈਡਮ ...

ਪੂਰੀ ਖ਼ਬਰ »

ਵਿਜੇ ਸਾਂਪਲਾ ਵਲੋਂ ਤਲਵਾੜਾ ਦੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ

ਤਲਵਾੜਾ, 19 ਅਗਸਤ (ਸੁਰੇਸ਼ ਕੁਮਾਰ)- ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਵਲੋਂ ਤਲਵਾੜਾ ਦੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕੀਤਾ ਗਿਆ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਉਨ੍ਹਾਂ ਮੌਕੇ 'ਤੇ ਹੀ ਡੀ. ਸੀ. ਹੁਸ਼ਿਆਰਪੁਰ ਸ੍ਰੀਮਤੀ ਈਸ਼ਾ ਕਾਲੀਆ ਨੂੰ ਹੜ੍ਹ ...

ਪੂਰੀ ਖ਼ਬਰ »

ਮੁਹੱਲਾ ਜਗੀਰਪੁਰਾ 'ਚ ਕਿਸੇ ਵੀ ਕੀਮਤ 'ਤੇ ਪਖਾਨੇ ਨਹੀਂ ਬਣਨ ਦੇਵਾਂਗੇ-ਡਾ: ਰਾਏ

ਹੁਸ਼ਿਆਰਪੁਰ, 19 ਅਗਸਤ (ਨਰਿੰਦਰ ਸਿੰਘ ਬੱਡਲਾ)-ਨਗਰ ਨਿਗਮ ਵਲੋਂ ਮੁਹੱਲਾ ਜਗੀਰਪੁਰਾ 'ਚ ਬਣਾਏ ਜਾ ਰਹੇ ਪਖਾਨਿਆਂ ਸਬੰਧੀ ਪੈਦਾ ਹੋਏ ਵਿਵਾਦ ਤੇ ਮੁਹੱਲੇ ਦੀਆਂ ਸਮੱਸਿਆਵਾਂ ਨੂੰ ਜਾਣਨ ਸਬੰਧੀ ਸ੍ਰੀ ਗੁਰੂ ਰਵਿਦਾਸ ਸਭਾ ਦੇ ਪ੍ਰਧਾਨ ਗੁਰਮੇਲ ਰਾਮ ਝਿੰਮ ਦੀ ਅਗਵਾਈ 'ਚ ...

ਪੂਰੀ ਖ਼ਬਰ »

ਨਸ਼ਾ ਵੇਚਣ ਤੋਂ ਰੋਕਣ 'ਤੇ 'ਆਪ' ਦੇ ਬਲਾਕ ਪ੍ਰਧਾਨ 'ਤੇ ਜਾਨਲੇਵਾ ਹਮਲਾ

ਮੁਕੇਰੀਆਂ, 19 ਅਗਸਤ (ਰਾਮਗੜ੍ਹੀਆ)-ਬੀਤੀ ਰਾਤ ਕਰੀਬ 10 ਵਜੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਠਾਕੁਰ ਰਾਜੇਸ਼ ਪਿੰਡ ਡੋਗਰੀ 'ਤੇ ਇਕ ਨਸ਼ਾ ਤਸਕਰ ਵਾਸੀ ਪਿੰਡ ਟਾਂਡਾ ਰਾਮ ਸਹਾਏ ਨੇ ਆਪਣੇ ਸਾਥੀਆਂ ਸਮੇਤ ਹਮਲਾ ਕਰ ਕੇ ਗੰਭੀਰ ਜ਼ਖਮੀ ਕੀਤੇ ਜਾਣ ਦਾ ਸਮਾਚਾਰ ਹੈ | ਇਸ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕੀਰਤਨ ਦਰਬਾਰ ਸਬੰਧੀ ਮੁਹੱਦੀਪੁਰ 'ਚ ਗੁਰਮਤਿ ਸਮਾਗਮ

ਹੁਸ਼ਿਆਰਪੁਰ, 19 ਅਗਸਤ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਤੇ ਸਿੱਖ ਵੈਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸਮਰਪਿਤ 28ਵਾਂ ਅੰਤਰਰਾਸ਼ਟਰੀ ਕੀਰਤਨ ਦਰਬਾਰ 6 ਅਕਤੂਬਰ ਦਿਨ ਸ਼ਨੀਵਾਰ ਨੂੰ ਰੌਸ਼ਨ ਗਰਾਊਾਡ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਸਰਕਲ ਪ੍ਰਧਾਨਾਂ ਦੀਆਂ ਨਿਯੁਕਤੀਆਂ

ਹੁਸ਼ਿਆਰਪੁਰ, 19 ਅਗਸਤ (ਨਰਿੰਦਰ ਸਿੰਘ ਬੱਡਲਾ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਹੁਸ਼ਿਆਰਪੁਰ ਐਸ.ਸੀ. ਵਿੰਗ ਦੇ ਸਰਕਲ ਪ੍ਰਧਾਨਾਂ ਦੀਆਂ ਨਿਯੁਕਤੀਆਂ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਪੰਜੌੜ ਵਲੋਂ ਵਿੰਗ ਦੇ ਕੌਮੀ ਪ੍ਰਧਾਨ ਸਾਬਕਾ ਕੈਬਨਿਟ ਮੰਤਰੀ ਗੁਲਜਾਰ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦਾਂ ਦੀ ਖ਼ਸਤਾ ਹਾਲਤ ਸੜਕ ਦੇ ਨਿਰਮਾਣ 'ਤੇ ਸਿਆਸਤ ਹੋਈ ਤੇਜ਼

ਮਾਹਿਲਪੁਰ, 19 ਅਗਸਤ (ਦੀਪਕ ਅਗਨੀਹੋਤਰੀ)-ਮਾਹਿਲਪੁਰ ਸ਼ਹਿਰ ਤੋਂ ਇਤਿਹਾਸਕ ਗੁਰਦੁਆਰਾ ਸ਼ਹੀਦਾਂ ਲੱਧੇਵਾਲ ਨੂੰ ਜਾਂਦੀ ਸੜਕ ਜੋ ਕਿ ਪਿਛਲੇ ਦਸ ਸਾਲਾਂ ਤੋਂ ਮੁਰੰਮਤ ਦੀ ਆਸ 'ਚ ਪੂਰੀ ਤਰ੍ਹਾਂ ਟੁੱਟ ਚੁੱਕੀ ਹੈ | ਇਲਾਕੇ ਦੇ ਮੈਂਬਰ ਪਾਰਲੀਮੈਂਟ ਤੇ ਸੱਤਾਧਾਰੀ ...

ਪੂਰੀ ਖ਼ਬਰ »

ਜ਼ਿਲ੍ਹੇ ਦੀ ਸੀਨੀਅਰ ਤੈਰਾਕੀ ਟੀਮ ਦੀ ਚੋਣ ਸਬੰਧੀ ਟਰਾਇਲ ਭਲਕੇ

ਹੁਸ਼ਿਆਰਪੁਰ, 19 ਅਗਸਤ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਜ਼ਿਲ੍ਹੇ ਦੀ ਸੀਨੀਅਰ ਤੈਰਾਕੀ ਟੀਮ (ਮਰਦ ਅਤੇ ਔਰਤਾਂ) ਅਤੇ ਵਾਟਰਪੋਲੋ ਟੀਮ (ਮਰਦ) ਦੀ ਚੋਣ ਸਬੰਧੀ ਟਰਾਇਲ 21 ਅਗਸਤ ਨੂੰ ਜ਼ਿਲ੍ਹਾ ਓਲੰਪਿਕਸ ਐਸੋਸੀਏਸ਼ਨ ਤੈਰਾਕੀ ਪੂਲ 'ਤੇ ਸ਼ਾਮ 5 ਵਜੇ ਕੀਤੀ ਜਾਵੇਗੀ | ...

ਪੂਰੀ ਖ਼ਬਰ »

ਰਮਨ ਗੋਲਡੀ ਸਮੇਤ ਅਨੇਕਾਂ ਆਗੂ ਕਾਂਗਰਸ 'ਚ ਸ਼ਾਮਿਲ

ਤਲਵਾੜਾ, 19 ਅਗਸਤ (ਸ਼ਮੀ)- ਪੰਚਾਇਤੀ ਚੋਣਾਂ ਦੇ ਮੌਸਮ 'ਚ ਬਲਾਕ ਤਲਵਾੜਾ 'ਚ ਅਕਾਲੀ ਦਲ ਤੇ ਭਾਜਪਾ ਨੂੰ ਉਸ ਵੇਲੇ ਕਰਾਰਾ ਝਟਕਾ ਲੱਗਾ ਜਦੋਂ ਯੂਥ ਵਿੰਗ ਦੇ ਸਾਬਕਾ ਸਰਕਲ ਪ੍ਰਧਾਨ ਰਮਨ ਗੋਲਡੀ ਨੇ ਅਨੇਕਾਂ ਹੋਰ ਆਗੂਆਂ ਸਮੇਤ ਕਾਂਗਰਸ 'ਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ ...

ਪੂਰੀ ਖ਼ਬਰ »

ਗੁਜਰਪੁਰ ਦੀਆਂ ਸਮੱਸਿਆਵਾਂ ਨੂੰ ਜਲਦ ਹੱਲ ਕਰ ਦਿੱਤਾ ਜਾਵੇਗਾ-ਨਿਮਿਸ਼ਾ ਮਹਿਤਾ

ਮਾਹਿਲਪੁਰ, 19 ਅਗਸਤ (ਦੀਪਕ ਅਗਨੀਹੋਤਰੀ)-ਹਲਕਾ ਗੜ੍ਹਸ਼ੰਕਰ ਦੇ ਪਿੰਡਾਂ 'ਚ ਪੀਣ ਦੇ ਪਾਣੀ ਦੀ ਸਪਲਾਈ ਦੀ ਕਿੱਲਤ ਨੂੰ ਦੂਰ ਕਰਨ ਲਈ ਹਰ ਪਿੰਡ 'ਚ ਦੌਰੇ ਕੀਤੇ ਜਾ ਰਹੇ ਹਨ ਪਰੰਤੂ ਪਿਛਲੇ ਸੱਤ ਮਹੀਨਿਆਂ ਤੋਂ ਪਿੰਡ ਗੁਜਰਪੁਰ 'ਚ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਜਲ ...

ਪੂਰੀ ਖ਼ਬਰ »

ਕਰਜ਼ਾ ਮੁਆਫ਼ੀ ਤੋਂ ਬਾਅਦ ਸਹਿਕਾਰੀ ਸਭਾਵਾਂ 'ਤੇ ਛਾਏ ਸੰਕਟ ਦੇ ਬੱਦਲ

ਮੁਕੇਰੀਆਂ, 19 ਅਗਸਤ (ਸਰਵਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਰਾਹਤ ਦੇਣ ਲਈ ਕੀਤੇ ਗਏ ਕਰਜ਼ਾ ਮੁਆਫ਼ੀ ਦਾ ਲਾਭ ਤਾਂ ਕੇਵਲ ਚੋਣਵੇਂ ਕਿਸਾਨਾਂ ਨੂੰ ਹੀ ਮਿਲਿਆ ਹੈ | ਪਰ ਕਰਜ਼ਾ ਮੁਆਫ਼ੀ ਤੋਂ ਬਾਅਦ ਸਰਕਾਰ ਵਲੋਂ ਸਹਿਕਾਰੀ ਸਭਾਵਾਂ ਲਈ ਲਾਗੂ ਕੀਤੇ ਗਏ ...

ਪੂਰੀ ਖ਼ਬਰ »

ਘਰ 'ਚੋਂ ਸਾਢੇ 11 ਤੋਲੇ ਸੋਨਾ ਤੇ ਨਕਦੀ ਚੋਰੀ

ਹਰਿਆਣਾ, 19 ਅਗਸਤ (ਹਰਮੇਲ ਸਿੰਘ ਖੱਖ)-ਪਿੰਡ ਡਡਿਆਣਾ ਖੁਰਦ ਵਿਖੇ ਦਿਨ-ਦਿਹਾੜੇ ਚੋਰੀ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਦਲਜੀਤ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਡਡਿਆਣਾ ਖੁਰਦ ਨੇ ਦੱਸਿਆ ਕਿ ਉਹ ਪਰਿਵਾਰ ਸਮੇਤ ਪਿੰਡ 'ਚ ਹੀ ਗੁਰਦੇਵ ਸਿੰਘ ਦੇ ਘਰ ਕਿਸੇ ...

ਪੂਰੀ ਖ਼ਬਰ »

ਮਾਂ ਚਿੰਤਪੁਰਨੀ ਦੀਆਂ ਸੰਗਤਾਂ ਲਈ ਪਿੰਡ ਕਰਟੋਲੀ ਵਿਖੇ ਲਗਾਇਆ ਲੰਗਰ

ਰਾਮਗੜ੍ਹ ਸੀਕਰੀ, 19 ਅਗਸਤ (ਕਟੋਚ)- ਤਲਵਾੜਾ-ਦੌਲਤਪੁਰ ਚੌਕ ਸੜਕ ਰਾਹੀਂ ਜਾਣ ਵਾਲੀਆਂ ਮਾਂ ਚਿੰਤਪੁਰਨੀ ਦੀਆਂ ਸੰਗਤਾਂ ਲਈ ਪਿੰਡ ਕਰਟੋਲੀ ਵਿਖੇ ਲੰਗਰ ਲਗਾਇਆ ਗਿਆ | ਸਰਪੰਚ ਸੰਜੀਵ ਕੁਮਾਰ ਬੱਲੂ ਦੀ ਅਗਵਾਈ 'ਚ ਲਗਾਏ ਇਸ ਲੰਗਰ 'ਚ ਪਿੰਡ ਵਾਸੀਆਂ ਦਾ ਵਿਸ਼ੇਸ਼ ਸਹਿਯੋਗ ...

ਪੂਰੀ ਖ਼ਬਰ »

ਸੰਵਿਧਾਨ ਦੀਆਂ ਕਾਪੀਆਂ ਸਾੜਨ ਵਾਲਿਆਂ 'ਤੇ ਮੁਕੱਦਮੇ ਚਲਾਉਣ ਦੀ ਮੰਗ

ਬੱੁਲ੍ਹੋਵਾਲ, 19 ਅਗਸਤ (ਰਵਿੰਦਰਪਾਲ ਸਿੰਘ ਲੁਗਾਣਾ, ਜਸਵੰਤ ਸਿੰਘ)-ਬਸਪਾ ਵਲੋਂ ਭਾਰਤੀ ਸੰਵਿਧਾਨ ਦੀਆਂ ਕਾਪੀਆਂ ਸਾੜਨ ਵਾਲੇ ਦੋਸ਼ੀਆ 'ਤੇ ਦੇਸ਼ ਧਰੋਹ ਦੇ ਮੁਕੱਦਮੇ ਚਲਾਏ ਜਾਣ ਦੀ ਮੰਗ ਕਰਦਿਆਂ ਪਿੰਡ ਨੂਰਪੁਰ ਵਿਖੇ ਬਸਪਾ ਦੀ ਮੀਟਿੰਗ ਗੁਰਪ੍ਰੀਤ ਕੁਮਾਰ ਅਤੇ ...

ਪੂਰੀ ਖ਼ਬਰ »

ਪੰਜਾਬੀ ਨੌਜਵਾਨ ਕੈਲਗਰੀ ਏਅਰਪੋਰਟ 'ਤੇ ਸਕਰੀਨਰ ਅਫ਼ਸਰ ਨਿਯੁਕਤ

ਟਾਂਡਾ ਉੜਮੁੜ, 19 ਅਗਸਤ (ਭਗਵਾਨ ਸਿੰਘ ਸੈਣੀ)-ਬਲਾਕ ਟਾਂਡਾ ਅਧੀਨ ਪੈਂਦੇ ਪਿੰਡ ਨੱਥੂਪੁਰ ਦੇ ਸਾਬਕਾ ਸਰਪੰਚ ਦਾ ਲੜਕਾ ਪਿ੍ਤਪਾਲ ਸਿੰਘ ਕੈਨੇਡਾ 'ਚ ਕੈਲਗਰੀ ਏਅਰਪੋਰਟ 'ਤੇ ਸਕਰੀਨਰ ਅਫ਼ਸਰ ਨਿਯੁਕਤ ਹੋਇਆ ਹੈ | ਪਿੰਡ ਨੱਥੂਪੁਰ ਦੇ ਸਾਬਕਾ ਸਰਪੰਚ ਰਨਬੀਰ ਸਿੰਘ ਨੇ ...

ਪੂਰੀ ਖ਼ਬਰ »

ਰੁੱਖ ਲਗਾਓ ਪ੍ਰਦੂਸ਼ਣ ਘਟਾਓ ਤਹਿਤ ਕੈਂਪ ਲਗਾਇਆ

ਐਮਾਂ ਮਾਂਗਟ, 19 ਅਗਸਤ (ਗੁਰਾਇਆ)-ਪਿੰਡ ਭੱਟੀਆਂ ਜੱਟਾਂ ਵਿਖੇ ਵਾਤਾਵਰਨ ਕਲੱਬ ਮੁਕੇਰੀਆਂ ਵੱਲੋਂ ਵਿਸ਼ੇਸ਼ ਕੈਂਪ ਲਗਾ ਕੇ ਪਬਲਿਕ ਨੂੰ ਜਾਗਰੂਕ ਕੀਤਾ ਗਿਆ | ਇੰਜ. ਕੁਲਦੀਪ ਸਿੰਘ ਨੇ ਵਾਤਾਵਰਨ ਦੀ ਸ਼ੁੱਧੀ ਲਈ ਵੱਖ-ਵੱਖ ਪੌਦਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ...

ਪੂਰੀ ਖ਼ਬਰ »

ਤਲਵਾੜਾ ਪੁਲਿਸ ਨੂੰ ਕੁੰਭਕਰਨੀ ਨੀਂਦ ਤੋਂ ਉਠਾਉਣ ਲਈ ਸ਼ੁਰੂ ਕਰਾਂਗੇ ਸੰਘਰਸ਼-ਸੀ.ਪੀ.ਆਈ.ਐਮ. ਆਗੂ

ਮੁਕੇਰੀਆਂ, 19 ਅਗਸਤ (ਰਾਮਗੜ੍ਹੀਆ)-ਸੀ.ਪੀ.ਆਈ.ਐਮ. ਤਹਿਸੀਲ ਮੁਕੇਰੀਆਂ ਦੇ ਸਕੱਤਰ ਗੁਰਦਿਆਲ ਸਿੰਘ ਤੇ ਕੰਢੀ ਸੰਘਰਸ਼ ਕਮੇਟੀ ਦੇ ਸੂਬਾ ਸਕੱਤਰ ਕਾਮਰੇਡ ਸ਼ਮਸ਼ੇਰ ਸਿੰਘ ਨੇ ਇੱਥੇ ਜਾਰੀ ਸਾਂਝੇ ਬਿਆਨ 'ਚ ਤਲਵਾੜਾ ਪੁਲਿਸ ਨੂੰ ਕੁੰਭਕਰਨੀ ਨੀਂਦ ਤੋਂ ਉਠਾਉਣ ਲਈ ...

ਪੂਰੀ ਖ਼ਬਰ »

ਮਸਤੀਵਾਲ ਸਕੂਲ ਦੇ ਖਿਡਾਰੀਆਂ ਨੂੰ ਖੇਡ ਕਿੱਟਾਂ ਭੇਟ

ਪੱਸੀ ਕੰਢੀ, 19 ਅਗਸਤ (ਜਗਤਾਰ ਸਿੰਘ)- ਸਰਕਾਰੀ ਮਿਡਲ ਸਕੂਲ ਮਸਤੀਵਾਲ ਵਿਖੇ ਇੱਕ ਸਾਦਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਉੱਘੇ ਸਮਾਜ ਸੇਵਕ ਕੰਪਿਊਟਰ ਅਧਿਆਪਕ ਸ੍ਰੀ ਦਵਿੰਦਰਪਾਲ ਸਿੰਘ ਢਿੱਲੋਂ ਨੇ ਸਕੂਲ ਦੇ ਖਿਡਾਰੀਆਂ ਨੂੰ ਖੇਡ ਕਿੱਟਾਂ ਭੇਟ ਕੀਤੀਆਂ | ਇਸ ਮੌਕੇ ...

ਪੂਰੀ ਖ਼ਬਰ »

ਪੀ. ਡਬਲਿਯੂ. ਡੀ. ਫੀਲਡ ਅਤੇ ਵਰਕਸ਼ਾਪ ਯੂਨੀਅਨ ਦੀ ਮੀਟਿੰਗ

ਟਾਂਡਾ ਉੜਮੁੜ, 19 ਅਗਸਤ (ਦੀਪਕ ਬਹਿਲ)-ਪੀ. ਡਬਲਿਯੂ. ਡੀ. ਫੀਲਡ ਅਤੇ ਵਰਕਸਾਪ ਯੂਨੀਅਨ ਦੀ ਮੀਟਿੰਗ ਸਿਮਲਾ ਪਹਾੜੀ ਵਿਖੇ ਗੁਰਮੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੁਲਾਜ਼ਮਾਂ ਦੇ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਿਟਾਦਰਾ ਕੀਤਾ ਗਿਆ | ਮੀਟਿੰਗ 'ਚ ਜਰਨਲ ...

ਪੂਰੀ ਖ਼ਬਰ »

ਯੂਥ ਕਲੱਬ ਹੁਸ਼ਿਆਰਪੁਰ ਤੇ ਲੋਕ ਇਨਸਾਫ ਪਾਰਟੀ ਵਲੋਂ ਸਨਮਾਨ ਸਮਾਗਮ

ਹੁਸ਼ਿਆਰਪੁਰ, 19 ਅਗਸਤ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਯੂਥ ਕਲੱਬ ਹੁਸ਼ਿਆਰਪੁਰ ਤੇ ਲੋਕ ਇਨਸਾਫ ਪਾਰਟੀ ਹੁਸ਼ਿਆਰਪੁਰ ਵਲੋਂ ਭੀਮ ਕਾਰਨਰ ਪ੍ਰਭਾਤ ਚੌਕ ਹੁਸ਼ਿਆਰਪੁਰ ਵਿਖੇ ਸਨਮਾਨ ਸਮਾਗਮ ਕਰਵਾਇਆ ਗਿਆ | ਜਿਸ 'ਚ ਲੋਕ ਇਨਸਾਫ ਪਾਰਟੀ ਬੀ.ਸੀ.ਵਿੰਗ ਪੰਜਾਬ ਦੇ ਨਵ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਮੇਲੇ 'ਚ ਕੱਢਿਆ ਨਸ਼ਿਆਂ ਿਖ਼ਲਾਫ਼ ਰੋਡ ਸ਼ੋਅ

ਹੁਸ਼ਿਆਰਪੁਰ, 19 ਅਗਸਤ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਸਿਹਤ ਵਿਭਾਗ ਵਲੋਂ ਨਸ਼ਿਆਂ ਦੀ ਬੁਰਾਈ ਨੂੰ ਖਤਮ ਕਰਨ ਲਈ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਨੂੰ ਉਜਾਗਰ ਕਰਨਾ ਤੇ ਇਸ ਦੇ ਸੇਵਨ ਨਾਲ ਸਰੀਰ 'ਤੇ ਹੋਣ ਵਾਲੇ ਬੁਰੇ ਪ੍ਰਭਾਵਾਂ ਨੂੰ ਦਰਸਾਉਂਦੀਆਂ ਝਾਕੀਆਂ ...

ਪੂਰੀ ਖ਼ਬਰ »

ਅਰਵਿੰਦਰ ਕੌਰ ਨੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਦਾ ਮਾਣ ਵਧਾਇਆ

ਗੜ੍ਹਦੀਵਾਲਾ, 19 ਅਗਸਤ (ਚੱਗਰ/ਗੋਂਦਪੁਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਦੀ ਵਿਦਿਆਰਥਣ ਅਰਵਿੰਦਰ ਕੌਰ ਨੇ ਐਮ.ਏ. ਪੰਜਾਬੀ ਚੌਥਾ ਸਮੈਸਟਰ ਦੇ ਨਤੀਜਿਆਂ 'ਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਮੈਰਿਟ ਲਿਸਟ 'ਚੋਂ ਚੌਥਾ ਸਥਾਨ ਤੇ ਜ਼ਿਲ੍ਹੇ 'ਚੋਂ ਦੂਜਾ ਸਥਾਨ ਹਾਸਲ ...

ਪੂਰੀ ਖ਼ਬਰ »

ਬਲਾਕ ਤਲਵਾੜਾ ਦੇ ਚਾਰ ਸਕੂਲਾਂ 'ਚ ਭਾਰਤੀ ਸੈਨਾ 'ਚ ਭਰਤੀ ਹੋਣ ਲਈ ਮੁਫਤ ਟਰੇਨਿੰਗ ਦਿੱਤੀ ਜਾਵੇਗੀ-ਅਰੁਣ ਡੋਗਰਾ

ਤਲਵਾੜਾ, 19 ਅਗਸਤ (ਮਹਿਤਾ)-ਹਲਕਾ ਵਿਧਾਇਕ ਸ੍ਰੀ ਅਰੁਣ ਕੁਮਾਰ ਮਿੱਕੀ ਡੋਗਰਾ ਨੇ ਸੀਨਿਅਰ ਕਾਂਗਰੇਸੀ ਨੇਤਾ ਸ੍ਰੀ ਵਿਜੈ ਸ਼ਰਮਾ ਐਮ. ਡੀ. ਦੇ ਡੈਮ ਰੋਡ ਸਥਿਤ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬਲਾਕ ਤਲਵਾੜਾ ਦੇ ਚਾਰ ਸਕੂਲ ਜਿਨ੍ਹਾਂ 'ਚ ...

ਪੂਰੀ ਖ਼ਬਰ »

ਕੈਂਬਰਿਜ ਸਕੂਲ ਦਸੂਹਾ ਦੇ ਵਿਦਿਆਰਥੀਆਂ ਵਲੋਂ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ

ਦਸੂਹਾ, 19 ਅਗਸਤ (ਭੁੱਲਰ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਦੇ ਵਿਦਿਆਰਥੀਆਂ ਨੇ ਆਈ.ਜੀ.ਸੀ.ਐੱਸ.ਈ. ਪ੍ਰੀਖਿਆ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਪਿ੍ੰਸੀਪਲ ਅਨਿੱਤ ਅਰੋੜਾ ਨੇ ਦੱਸਿਆ ਕਿ ਇਹ ਪ੍ਰੀਖਿਆ ਇੱਕ ...

ਪੂਰੀ ਖ਼ਬਰ »

ਵਾਜਪਾਈ ਨੂੰ ਸ਼ਰਧਾ ਦੇ ਫ਼ੁਲ ਭੇਟ

ਮੁਕੇਰੀਆਂ, 19 ਅਗਸਤ (ਸਰਵਜੀਤ ਸਿੰਘ)-ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ ਜੋ ਕਿ ਬੀਤੇ ਦਿਨ ਸਵਰਗ ਸਿਧਾਰ ਗਏ ਸਨ, ਉਨ੍ਹਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਨ ਅੱਜ ਸਾਬਕਾ ਮੰਤਰੀ ਸ੍ਰੀ ਅਰੁਣੇਸ਼ ਸ਼ਾਕਰ ਦੀ ਅਗਵਾਈ ਹੇਠ ਭਾਜਪਾ ਮੁਕੇਰੀਆਂ ਦੀ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਦੇ ਪ੍ਰਬੰਧ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ

ਮਿਆਣੀ, 19 ਅਗਸਤ (ਹਰਜਿੰਦਰ ਸਿੰਘ ਮੁਲਤਾਨੀ)- ਕਿਸਾਨ ਵਿਕਾਸ ਕੇਂਦਰ ਬਾਹੋਵਾਲ ਵੱਲੋਂ ਬਲਾਕ ਖੇਤੀਬਾੜੀ ਦਫ਼ਤਰ, ਟਾਂਡਾ ਦੇ ਸਹਿਯੋਗ ਨਾਲ ਪਿੰਡ ਮੱਦਾ ਵਿਖੇ ਇਨ ਸੀਟੂ ਮੈਨੇਜਮੈਂਟ ਆਫ਼ ਕਰੋਪ ਰਜੇਡਿਊ ਅਧੀਨ ਝੋਨੇ ਦੀ ਪਰਾਲੀ ਨੂੰ ਖੇਤ ਵਿਚ ਹੀ ਸਾਂਭਣ ਦੇ ਤਰੀਕਿਆਂ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਦੀ ਅਗਵਾਈ ਹੇਠ ਨਸ਼ਿਆਂ ਨੂੰ ਰੋਕਣ ਸਬੰਧੀ ਟ੍ਰੇਨਿੰਗ ਸੈਮੀਨਾਰ

ਦਸੂਹਾ, 19 ਅਗਸਤ (ਭੁੱਲਰ)-ਸ੍ਰੀ ਹਰਚਰਨ ਸਿੰਘ ਪੀ.ਸੀ.ਐੱਸ. ਉਪ ਮੰਡਲ ਮੈਜਿਸਟ੍ਰੇਟ ਦਸੂਹਾ ਵੱਲੋਂ ਸ੍ਰੀਮਤੀ ਈਸ਼ਾ ਕਾਲੀਆ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਬਡਵੀਜ਼ਨ ਦਸੂਹਾ ਦੇ ...

ਪੂਰੀ ਖ਼ਬਰ »

ਸੰਮਤੀ ਚੋਣਾਂ 'ਚ ਜਿੱਤ ਲਈ ਹੁਣ ਤੋਂ ਹੀ ਤਿਆਰੀਆਂ ਆਰੰਭੀਆਂ ਜਾਣ-ਭੁੱਲੇਵਾਲ ਰਾਠਾਂ

ਹੁਸ਼ਿਆਰਪੁਰ, 19 ਅਗਸਤ (ਨਰਿੰਦਰ ਸਿੰਘ ਬੱਡਲਾ)-ਸੰਮਤੀ ਚੋਣਾਂ 'ਚ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨ ਲਈ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਹੁਣ ਤੋਂ ਹੀ ਤਿਆਰੀਆਂ ਆਰੰਭ ਕਰ ਦੇਣ ਅਤੇ ਪਿੰਡ ਪੱਧਰ ਤੱਕ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ | ਇਹ ਪ੍ਰਗਟਾਵਾ ਜ਼ਿਲ੍ਹਾ ...

ਪੂਰੀ ਖ਼ਬਰ »

ਕਦੋਂ ਹੋਊ ਨੈਣਵਾਂ ਪੋਜੇਵਾਲ ਸੜਕ ਵੱਲ ਸਰਕਾਰ ਦੀ ਸਵੱਲੀ ਨਜ਼ਰ

ਬੀਣੇਵਾਲ, 19 ਅਗਸਤ (ਬੈਜ ਚੌਧਰੀ)-ਬੀਤ ਇਲਾਕੇ ਨੂੰ ਗੜਸੰਕਰ-ਸ੍ਰੀ ਆਨੰਦਪੁਰ ਸਾਹਿਬ ਨਾਲ ਜੋੜਨ ਵਾਲੀ ਨੈਣਵਾਂ-ਪੋਜੇਵਾਲ ਮੁੱਖ ਸੜਕ ਦੀ ਹਾਲਤ ਬਹੁਤ ਤਰਸਯੋਗ ਹੈ | ਦੋ ਵਿਧਾਨ ਸਭਾ ਹਲਕਿਆਂ ਗੜਸ਼ੰਕਰ ਤੇ ਬਲਾਚੌਰ 'ਚ ਪੈਂਦੀ ਇਸ 25 ਕਿਲੋਮੀਟਰ ਲੰਬੀ ਸੜਕ ਦਾ ਕਰੀਬ 20 ...

ਪੂਰੀ ਖ਼ਬਰ »

ਵਰਲਡ ਕੈਂਸਰ ਕੇਅਰ ਨੇ ਜਾਂਚ ਤੇ ਮੈਡੀਕਲ ਕੈਂਪ ਲਗਾਇਆ

ਚੌਲਾਂਗ, 19 ਅਗਸਤ (ਸੁਖਦੇਵ ਸਿੰਘ)-ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਅਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਪਹਿਲਾਂ ਜਾਂਚ ਤੇ ਮੁਫ਼ਤ ਮੈਡੀਕਲ ਕੈਂਪ ਪਿੰਡ ਖਰਲ ਖ਼ੁਰਦ ਵਿਖੇ ਲਗਾਇਆ ਗਿਆ | ਜਿਸ ਦਾ ਉਦਘਾਟਨ ਸੰਗਤ ਸਿੰਘ ਗਿਲਜੀਆਂ ਐਮ. ਐਲ. ਏ. ਵਿਧਾਨ ਸਭਾ ...

ਪੂਰੀ ਖ਼ਬਰ »

ਸਰਿਆਲਾ ਕਲਾਂ ਦੀ ਛਿੰਝ ਸ਼ਰੀਫ਼ ਧਲੇਤਾ ਤੇ ਭੋਲਾ ਕਾਸ਼ਨੀ ਦਿੱਲੀ ਨੇ ਜਿੱਤੀ

ਮਾਹਿਲਪੁਰ, 19 ਅਗਸਤ (ਦੀਪਕ ਅਗਨੀਹੋਤਰੀ)-ਸੰਤ ਭਾਈ ਸ਼ੇਰ ਸਿੰਘ ਮੈਮੋਰੀਅਲ ਸਪੋਰਟਸ ਕਲੱਬ ਸਰਹਾਲਾ ਕਲਾਂ ਵਲੋਂ ਪ੍ਰਧਾਨ ਬਲਵਿੰਦਰ ਸਿੰਘ ਤੇ ਜਨਰਲ ਸਕੱਤਰ ਪ੍ਰਵਾਸੀ ਭਾਰਤੀ ਮੱਖ਼ਣ ਸਿੰਘ ਕੈਨੇਡਾ ਦੀ ਅਗਵਾਈ ਹੇਠ ਸਾਲਾਨਾ ਛਿੰਝ ਮੇਲਾ ਕਰਵਾਇਆ ਗਿਆ ਜਿਸ 'ਚ ਪੰਜਾਬ ...

ਪੂਰੀ ਖ਼ਬਰ »

ਵਣਮਹਾਂਉਤਸਵ ਮਨਾਇਆ

ਹਰਿਆਣਾ, 19 ਅਗਸਤ (ਹਰਮੇਲ ਸਿੰਘ ਖੱਖ)-ਬਾਬਾ ਮੰਝ ਸੀਨੀਅਰ ਸੈਕੰਡਰੀ ਕਾਨਵੈਂਟ ਸਕੂਲ ਕੰਗਮਾਈ ਵਿਖੇ ਪਿ੍ੰਸੀਪਲ ਪਰਮਜੀਤ ਕੌਰ ਸਿੱਧੂ ਤੇ ਮਹੰਤ ਵਰਿੰਦਰ ਸਿੰਘ ਦੀ ਅਗਵਾਈ ਹੇਠ ਬੂਟੇ ਲਗਾਏ ਗਏ | ਇਸ ਮੌਕੇ ਮਹੰਤ ਵਰਿੰਦਰ ਸਿੰਘ ਨੇ ਕਿਹਾ ਕਿ ਜਲਵਾਯੂ ਦੀ ਤਬਦੀਲੀ ਤੇ ...

ਪੂਰੀ ਖ਼ਬਰ »

ਸੰਗਤਾਂ ਨੂੰ ਗੁਰਧਾਮਾਂ ਦੀ ਯਾਤਰਾ ਕਰਵਾਈ

ਕੋਟਫਤੂਹੀ, 19 ਅਗਸਤ (ਅਮਰਜੀਤ ਸਿੰਘ ਰਾਜਾ)-ਪਿੰਡ ਦਿਹਾਣਾ ਤੋਂ ਗੁਰਦੀਪ ਸਿੰਘ ਸਰੋਆ ਵਲੋਂ ਸੰਗਤਾਂ ਨੂੰ ਸਿੱਖ ਧਰਮ ਨਾਲ ਸਬੰਧਿਤ ਇਤਿਹਾਸਕ ਗੁਰਦੁਆਰਿਆਂ ਦੀ ਬੱਸ ਰਾਹੀਂ ਧਾਰਮਿਕ ਯਾਤਰਾ ਕਰਵਾਈ ਗਈ | ਗੁਰਦੀਪ ਸਿੰਘ ਸਰੋਆ ਨੇ ਦੱਸਿਆ ਕਿ ਯਾਤਰਾ ਦੌਰਾਨ ਸੰਗਤਾਂ ਨੇ ...

ਪੂਰੀ ਖ਼ਬਰ »

ਸਰਕਾਰ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਦੀ ਮੰਗ ਪੂਰੀ ਕਰੇ-ਤਲਵਾੜਾ

ਹੁਸ਼ਿਆਰਪੁਰ, 19 ਅਗਸਤ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ 2004 ਤੋਂ ਬਾਅਦ ਸਰਕਾਰੀ ਵਿਭਾਗ 'ਚ ਨੌਕਰੀਆਂ ਹਾਸਿਲ ਕਰਨ ਵਾਲੇ ਕਰੀਬ ਡੇਢ ਲੱਖ ਕਰਮਚਾਰੀਆਂ ਲਈ ਪੈਨਸ਼ਨ ਦੇ ਮਸਲੇ ਸਬੰਧੀ ਵਲੋਂ ਸੰਘਰਸ਼ ਦੀ ਅਗਲੀ ਰਣਨੀਤੀ 20 ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਸਰਕਲ ਟਾਂਡਾ ਨੇ ਖ਼ੂਨਦਾਨ ਕੈਂਪ ਲਗਾਇਆ

ਟਾਂਡਾ ਉੜਮੁੜ, 19 ਅਗਸਤ (ਭਗਵਾਨ ਸਿੰਘ ਸੈਣੀ)-ਯੂਥ ਅਕਾਲੀ ਦਲ ਸਰਕਲ ਟਾਂਡਾ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਯੂਥ ਅਕਾਲੀ ਦਲ ਦੋਆਬਾ ਜ਼ੋਨ ਦੇ ਸੀਨੀਅਰ ਮੀਤ ਪ੍ਰਧਾਨ ਸਤਿੰਦਰ ਸਿੰਘ ਸੰਧੂ ਵਲੋਂ ਕੀਤਾ ਗਿਆ | ਇਸ ਮੌਕੇ ਸਤਿੰਦਰ ਸਿੰਘ ਸੰਧੂ ਨੇ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਵਲੋਂ 57 ਰਜਮੈਂਟ ਦੇ ਜਵਾਨਾਂ ਨੰੂ ਵਿਦਾਇਗੀ ਸਮਾਰੋਹ ਦੌਰਾਨ ਸਨਮਾਨਿਤ ਕੀਤਾ

ਮੁਕੇਰੀਆਂ, 19 ਅਗਸਤ (ਰਾਮਗੜ੍ਹੀਆ)-ਬੀਤੇ ਦਿਨ 57-ਈ.ਐਨ.ਜੀ.ਆਰ. ਰਜਮੈਂਟ ਦੇ ਜਵਾਨ ਜੋ ਕਿ ਰਜੌਰੀ ਤੋਂ ਤਿੰਨ ਸਾਲ ਪੂਰੇ ਕਰਨ ਉਪਰੰਤ ਵਾਪਸ ਮੇਰਠ (ਯੂ. ਪੀ.) ਲਈ ਰਵਾਨਾ ਹੋਣੇ ਸੀ, ਜਿਸ ਦੀ ਕਮਾਂਡ ਕਰਨਲ ਜਸਵਿੰਦਰ ਸਿੰਘ ਵੋਹਰਾ, ਸੂਬੇਦਾਰ ਮੇਜਰ ਕੁਲਵਿੰਦਰ ਸਿੰਘ ਢਿੱਲੋਂ ...

ਪੂਰੀ ਖ਼ਬਰ »

ਦਾਣਾ ਮੰਡੀ ਖੋਖਰ ਵਿਖੇ ਕਿਸਾਨ ਭਲਾਈ ਕੈਂਪ ਲਗਾਇਆ

ਚੌਲਾਂਗ, 19 ਅਗਸਤ (ਸੁਖਦੇਵ ਸਿੰਘ)- ਯੂ. ਪੀ. ਐਲ. ਲਿਮ. ਕੰਪਨੀ ਵਲੋਂ ਪਿਛਲੇ ਤਿੰਨ ਸਾਲਾਂ ਤੋ ਕਿਸਾਨਾਂ ਨੂੰ ਸਲਾਮ ਕਰਨ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਦਾਣਾ ਮੰਡੀ ਖੋਖਰ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ | ਜਿਸ 'ਚ 100 ਦੇ ਕਰੀਬ ਕਿਸਾਨਾਂ ਜ਼ਿਮੀਂਦਾਰਾਂ, ...

ਪੂਰੀ ਖ਼ਬਰ »

ਚਾਰ ਸਾਹਿਬਜ਼ਾਦਿਆਂ ਦੀ ਯਾਦ ਸਬੰਧੀ ਕੀਰਤਨ ਦਰਬਾਰ

ਦਸੂਹਾ, 19 ਅਗਸਤ (ਭੁੱਲਰ)-ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਾਮਦਾਸਪੁਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਨਾਰਾਇਣਗੜ ਵਿਖੇ ਚਾਰ ਸਾਹਿਬਜ਼ਾਦਿਆਂ ਦੀ ਯਾਦ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭਾਈ ...

ਪੂਰੀ ਖ਼ਬਰ »

ਡੇਰਾ ਬਾਬਾ ਜਵਾਹਰ ਦਾਸ ਪਿੰਡ ਸੂਸਾ 'ਚ ਸ਼ੁੁੱਧ ਪਾਠ ਬੋਧ ਸਮਾਗਮ ਆਰੰਭ

ਸ਼ਾਮਚੁਰਾਸੀ, 19 ਅਗਸਤ (ਗੁਰਮੀਤ ਸਿੰਘ ਖ਼ਾਨਪੁਰੀ)-ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ਼ੁੱਧ ਪਾਠ ਬੋਧ ਸਮਾਗਮਾਂ ਦੀ ਲੜੀ ਵਜੋਂੋ ਅੱਜ ਡੇਰਾ ਬਾਬਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX