ਤਾਜਾ ਖ਼ਬਰਾਂ


ਟਾਂਗਰਾ ਨੇੜੇ 2 ਗੱਡੀਆਂ ਦੀ ਟੱਕਰ 'ਚ 2 ਦੀ ਮੌਤ
. . .  1 day ago
ਟਾਂਗਰਾ ,17 ਜਨਵਰੀ ( ਹਰਜਿੰਦਰ ਸਿੰਘ ਕਲੇਰ ) - ਜੀ ਟੀ ਰੋਡ ਟਾਂਗਰਾ ਵਿਖੇ ਦੋ ਕਾਰਾ ਦੀ ਆਪਸੀ ਜ਼ਬਰਦਸਤ ਟੱਕਰ ਹੋਣ ਕਰਕੇ ਗੱਡੀਆਂ ਵਿਚ ਸਵਾਰ ਬੁਰੀ ਤਰ੍ਹਾਂ ਫੱਟੜ ਹੋਣ ਕਰਕੇ 2 ਸਵਾਰਾਂ ਦੀ ਮੌਤ ਹੋ ਗਈ ਤੇ ...
ਸਾਬਕਾ ਕੈਬਨਿਟ ਮੰਤਰੀ ਰਣੀਕੇ ਦੀ ਅਗਵਾਈ 'ਚ ਅਕਾਲੀ ਵਰਕਰਾਂ ਵੱਲੋਂ ਥਾਣਾ ਕੰਬੋਅ ਮੂਹਰੇ ਧਰਨਾ
. . .  1 day ago
ਰਾਜਾਸਾਂਸੀ, 17 ਜਨਵਰੀ (ਹਰਦੀਪ ਸਿੰਘ ਖੀਵਾ)- ਵਿਧਾਨ ਸਭਾ ਹਲਕਾ ਅਟਾਰੀ ਦੇ ਅਧੀਨ ਆਉਂਦੇ ਪਿੰਡ ਧੌਲ਼ ਕਲਾਂ ਦੇ ਅਕਾਲੀ ਵਰਕਰ ਚੈਂਚਲ ਸਿੰਘ ਤੇ ਕਾਂਗਰਸ ਪਾਰਟੀ ਦੇ ਇਸ਼ਾਰੇ 'ਤੇ ਪੁਲਿਸ ਥਾਣਾ ਕੰਬੋਅ ਵੱਲੋਂ ਝੂਠਾ ਮੁਕੱਦਮਾ ਦਰਜ ਕਰਨ ...
ਰਾਜਕੋਟ ਦੂਸਰਾ ਵਨਡੇ : ਭਾਰਤ ਨੇ ਆਸਟਰੇਲੀਆ ਨੂੰ 36 ਦੌੜਾਂ ਨਾਲ ਹਰਾਇਆ
. . .  1 day ago
ਮੋਟਰਸਾਈਕਲ ਤੇ ਇਨੋਵਾ ਕਾਰ ਦੀ ਆਹਮੋ-ਸਾਹਮਣੀ ਟੱਕਰ 'ਚ 1 ਦੀ ਮੌਤ
. . .  1 day ago
ਭਿੰਡੀ ਸੈਦਾਂ,17 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਜਸਰਾਓਰ ਦੇ ਅੱਡੇ ‘ਤੇ ਸਥਿਤ ਬੱਤਰਾ ਪੈਟਰੋਲ ਪੰਪ ਦੇ ਨਜ਼ਦੀਕ ਦੇਰ ਸ਼ਾਮੀੰ ਇਨੋਵਾ ਗੱਡੀ ਤੇ ਬੁਲੇਟ ਮੋਟਰਸਾਈਕਲ ...
ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਪੁਲਿਸ ਚੌਕੀ ਇੰਚਾਰਜ ਸਮੇਤ ਤਿੰਨ ਮੁਲਾਜ਼ਮਾਂ ਨਾਲ ਕੀਤੀ ਕੁੱਟਮਾਰ
. . .  1 day ago
ਡੇਰਾਬਸੀ,17 ਜਨਵਰੀ ( ਸ਼ਾਮ ਸਿੰਘ ਸੰਧੂ )-ਹਰਿਆਣਾ 'ਚ ਮਾਈਨਿੰਗ ਕਰਨ ਵਾਲਿਆਂ ਦਾ ਪਿੱਛਾ ਕਰਦਿਆਂ ਪੰਜਾਬ ਦੀ ਹੱਦ 'ਚ ਵੜੇ ਹਰਿਆਣਾ ਪੁਲਿਸ ਦੇ ਇੱਕ ਚੌਕੀ ਇੰਚਾਰਜ ਸਮੇਤ ਮੁਲਾਜ਼ਮਾਂ ਨੂੰ ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਘੇਰ...
ਰਾਜਕੋਟ ਦੂਸਰਾ ਵਨਡੇ : 16 ਓਵਰਾਂ ਮਗਰੋਂ ਆਸਟਰੇਲੀਆ 86/2 'ਤੇ , ਟੀਚਾ 341 ਦੌੜਾਂ ਦਾ
. . .  1 day ago
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੇ ਰੋਸ ਵਜੋਂ ਸ਼ੁਤਰਾਣਾ ਸਕੂਲ ਅੱਗੇ ਵਿਦਿਆਰਥੀਆਂ ਨੇ ਲਾਇਆ ਧਰਨਾ
. . .  1 day ago
ਸ਼ੁਤਰਾਣਾ, 17 ਜਨਵਰੀ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀ ਘਾਟ ਹੋਣ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋ ਰਹੇ ਭਾਰੀ ਨੁਕਸਾਨ ਕਾਰਨ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ...
ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਨੂੰ
. . .  1 day ago
ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਦਿਨ ਐਤਵਾਰ ਨੂੰ ਲਿਆ ਜਾ ਰਿਹਾ ਹੈ । ਇਸ ਦੇ ਸਬੰਧ ਵਿਚ ਸਕੂਲ ਸਿੱਖਿਆ ਸਕੱਤਰ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ...
ਰਾਜਕੋਟ ਦੂਸਰਾ ਵਨਡੇ : 10 ਓਵਰਾਂ ਮਗਰੋਂ ਆਸਟਰੇਲੀਆ 55/1 'ਤੇ , ਟੀਚਾ 341 ਦੌੜਾਂ ਦਾ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਰਨਲ ਸਕੱਤਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ
. . .  1 day ago
ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਸੂਬਾ ਜਰਨਲ ਸਕੱਤਰ ਰਾਮ ਸਿੰਘ ਮੱਟਰਾਂ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਅਸਤੀਫੇ ਦੀਆਂ ਕਾਪੀਆਂ ਦਿੰਦਿਆਂ ਰਾਮ ਸਿੰਘ ਮੱਟਰਾਂ...
ਮੇਰੇ ਕੋਲ ਚਾਪਲੂਸ ਵਰਕਰ ਰਹਿਣ ਦੂਰ, ਸਿਰਫ਼ ਕੰਮ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਤਰਜੀਹ - ਅਸ਼ਵਨੀ ਸ਼ਰਮਾ
. . .  1 day ago
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ ਛੇ ਲੱਖ
. . .  1 day ago
ਸਰਹਾਲੀ ਕਲਾਂ, 17 ਜਨਵਰੀ (ਅਜੈ ਸਿੰਘ ਹੁੰਦਲ) - ਪਿੰਡ ਠੱਠੀਆਂ ਮਹੰਤਾਂ ਸਥਿਤ ਐਕਸਿਸ ਬੈਂਕ ਬ੍ਰਾਂਚ 'ਚੋਂ ਚਿੱਟੇ ਲੁਟੇਰੇ ਛੇ ਲੱਖ ਦੀ ਨਗਦੀ ਲੈ ਕੇ ਫ਼ਰਾਰ ਹੋ ਗਏ। ਲੁਟੇਰੇ ਏਨੇ ਬੇਖੌਫ਼ ਸਨ ਕਿ ਦੁਪਹਿਰ ਦੇ ਤਕਰੀਬਨ 1.45 'ਤੇ ਘਟਨਾ ਨੂੰ ਅੰਜਾਮ ਦੇ ਚੱਲਦੇ ਬਣੇ। ਇਸ ਘਟਨਾ...
ਇਸ ਦੇਸ਼ ਦਾ ਬਟਵਾਰਾ ਧਰਮ ਦੇ ਆਧਾਰ 'ਤੇ ਹੋਇਆ, ਸੀ.ਏ.ਏ. ਬਿਲਕੁਲ ਠੀਕ ਕਦਮ - ਅਸ਼ਵਨੀ ਸ਼ਰਮਾ
. . .  1 day ago
ਪੰਜਾਬ 'ਚ ਕਾਂਗਰਸ ਸਰਕਾਰ ਮੁਕੰਮਲ ਫੇਲ, ਮੈਨੂੰ ਤਾਂ ਸਰਕਾਰ ਕਹਿਣ 'ਚ ਵੀ ਹਿਚਕਚਾਹਟ ਹੁੰਦੀ ਹੈ - ਅਸ਼ਵਨੀ ਸ਼ਰਮਾ
. . .  1 day ago
ਪਾਰਟੀ ਦੇ ਹਿੱਤ 'ਚ ਕੰਮ ਕਰਨ ਵਾਲਿਆਂ ਨੂੰ ਮੈਂ ਪੂਰਾ ਸਹਿਯੋਗ ਦੇਵਾਂਗਾ,ਭਾਜਪਾ ਇਕ ਪਰਿਵਾਰ - ਅਸ਼ਵਨੀ ਸ਼ਰਮਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ
. . .  1 day ago
ਪਾਰਟੀ ਪ੍ਰਧਾਨ ਇਕੱਲਾ ਨਹੀਂ, ਸਾਰਿਆਂ ਦੇ ਯੋਗਦਾਨ ਨਾਲ ਚੱਲਦੀ ਹੈ - ਅਸ਼ਵਨੀ ਸ਼ਰਮਾ
. . .  1 day ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੇ ਆਸਟ੍ਰੇਲੀਆ ਨੂੰ 341 ਦੌੜਾਂ ਦਾ ਦਿੱਤਾ ਟੀਚਾ
. . .  1 day ago
ਮੈਨੂੰ ਪੰਜਾਬ ਦੇ ਸਾਰੇ ਸੀਨੀਅਰ ਭਾਜਪਾ ਲੀਡਰਾਂ ਨਾਲ ਕੰਮ ਕਰਨ ਦਾ ਮਾਣ ਹੋਇਆ ਪ੍ਰਾਪਤ - ਅਸ਼ਵਨੀ ਸ਼ਰਮਾ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਰਕਰਾਂ ਨੂੰ ਕਰ ਰਹੇ ਹਨ ਸੰਬੋਧਨ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਦੀਆਂ ਕੁੱਝ ਤਸਵੀਰਾਂ
. . .  1 day ago
ਪੰਜਾਬ 'ਚ ਹੁਣ ਭਾਜਪਾ ਨਿਭਾਏਗੀ ਵੱਡੇ ਭਰਾ ਦੀ ਭੂਮਿਕਾ - ਮਦਨ ਮੋਹਨ ਮਿੱਤਲ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਭਾਜਪਾ ਲੀਡਰਸ਼ਿਪ ਵੱਲੋਂ 59 ਸੀਟਾਂ 'ਤੇ ਚੋਣ ਲੜਨ ਦਾ ਕੀਤਾ ਗਿਆ ਅਹਿਦ
. . .  1 day ago
ਇਕ ਫਰਵਰੀ ਨੂੰ ਹੋਵੇਗੀ ਨਿਰਭੈਆ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਨੂੰ ਫਾਂਸੀ
. . .  1 day ago
ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਮੌਕੇ ਮਨੋਰੰਜਨ ਕਾਲੀਆ ਵੱਲੋਂ ਵਰਕਰਾਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
10 ਲੱਖ ਦੀ ਰਿਸ਼ਵਤ ਸਮੇਤ ਕਾਬੂ ਰਾਜਪੁਰਾ ਦਾ ਨਾਇਬ ਤਹਿਸੀਲਦਾਰ 3 ਦਿਨ ਦੇ ਰਿਮਾਂਡ 'ਤੇ
. . .  1 day ago
ਅਸ਼ਵਨੀ ਸ਼ਰਮਾ ਦੀ ਤਾਜਪੋਸ਼ੀ ਮੌਕੇ ਜਲੰਧਰ 'ਚ ਇਕੱਠੀ ਹੋਈ ਪੰਜਾਬ ਭਾਜਪਾ ਦੀ ਲੀਡਰਸ਼ਿਪ
. . .  1 day ago
ਐਡਵੋਕੇਟ ਜਨਰਲ ਅਤੁਲ ਨੰਦਾ ਵਲੋਂ ਅਸਤੀਫਾ ਦਿੱਤੇ ਜਾਣ ਦੇ ਚਰਚੇ
. . .  1 day ago
ਅਟਾਰੀ ਨੇੜਿਉਂ ਬੀ.ਐਸ.ਐਫ ਵੱਲੋਂ ਸਾਢੇ ਬਾਰਾਂ ਕਿੱਲੋ ਹੈਰੋਇਨ ਬਰਾਮਦ
. . .  1 day ago
ਚਾਰ ਹਫ਼ਤਿਆਂ 'ਚ ਤਿੰਨ ਸੀਨੀਅਰ ਅਫ਼ਸਰਾਂ ਦਾ ਪੈਨਲ ਬਣਾਉਣ ਦੀ ਹਦਾਇਤ
. . .  1 day ago
ਪ੍ਰਤਾਪ ਬਾਜਵਾ ਨੇ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਨਿਯੁਕਤੀ 'ਤੇ ਚੁੱਕੇ ਸਵਾਲ
. . .  1 day ago
ਗਵਾਹੀ ਤੋਂ ਰੋਕੇ ਜਾਣ 'ਤੇ ਬੇਅਦਬੀ ਦੇ ਸ਼ਿਕਾਇਤਕਰਤਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ
. . .  1 day ago
ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਫ਼ੌਜੀ ਹਰਪ੍ਰੀਤ ਸਿੰਘ ਦਿੱਲੀ ਤੋਂ ਗ੍ਰਿਫ਼ਤਾਰ
. . .  1 day ago
ਪਾਣੀਆਂ ਦੇ ਮੁੱਦੇ 'ਤੇ ਕੈਪਟਨ ਵੱਲੋਂ 23 ਜਨਵਰੀ ਨੂੰ ਸੱਦੀ ਗਈ ਸਰਬ ਪਾਰਟੀ ਮੀਟਿੰਗ
. . .  1 day ago
ਅਹੁਦੇ 'ਤੇ ਬਣੇ ਰਹਿਣਗੇ ਡੀ.ਜੀ.ਪੀ ਦਿਨਕਰ ਗੁਪਤਾ : ਕੈਪਟਨ
. . .  1 day ago
ਬਰਫ਼ ਦੇ ਤੋਦੇ ਡਿੱਗਣ ਕਾਰਨ ਸ਼ਹੀਦ ਹੋਏ ਜਵਾਨ ਦੇ ਪਰਿਵਾਰ ਲਈ ਕੈਪਟਨ ਵੱਲੋਂ ਮੁਆਵਜ਼ੇ ਦਾ ਐਲਾਨ
. . .  1 day ago
ਪ੍ਰੋ ਸੁਰਜੀਤ ਹਾਂਸ ਦੇ ਅਕਾਲ ਚਲਾਣੇ 'ਤੇ ਸੁਰਿੰਦਰ ਰੱਕੜਾਂ ਵੱਲੋਂ ਕੀਤਾ ਗਿਆ ਦੁੱਖ ਪ੍ਰਗਟ
. . .  1 day ago
ਨਾਗਰਿਕਤਾ ਕਾਨੂੰਨ ਵਿਰੁੱਧ ਦਿੱਲੀ ਦੀ ਜਾਮਾ ਮਸਜਿਦ ਵਿਖੇ ਪ੍ਰਦਰਸ਼ਨ, ਚੰਦਰਸ਼ੇਖਰ ਆਜ਼ਾਦ ਵੀ ਮੌਜੂਦ
. . .  1 day ago
ਖਟਕੜ ਕਲਾਂ ਵਿਖੇ ਭੇਦਭਰੀ ਹਾਲਤ 'ਚ ਪ੍ਰਵਾਸੀ ਭਾਰਤੀ ਦਾ ਕਤਲ
. . .  1 day ago
ਅਰੁਣ ਸੂਦ ਬਣੇ ਚੰਡੀਗੜ੍ਹ ਭਾਜਪਾ ਪ੍ਰਧਾਨ
. . .  1 day ago
ਰਾਜਕੋਟ ਵਨਡੇਅ : ਆਸਟ੍ਰੇਲੀਆ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਕੇਰਲ ਤੋਂ ਬਾਅਦ ਪੰਜਾਬ ਵਿਧਾਨ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ
. . .  1 day ago
ਪੰਜਾਬ ਵਿਧਾਨ ਸਭਾ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਮਤਾ ਪਾਸ
. . .  1 day ago
ਰਾਸ਼ਟਰਪਤੀ ਨੇ ਖ਼ਾਰਜ ਕੀਤੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ
. . .  1 day ago
ਰਾਸ਼ਟਰਪਤੀ ਵਲੋਂ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਖ਼ਾਰਜ
. . .  1 day ago
ਐੱਨ. ਪੀ. ਆਰ. ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਸੱਦੀ ਸੂਬਿਆਂ ਦੀ ਅਹਿਮ ਬੈਠਕ, ਪੱਛਮੀ ਬੰਗਾਲ ਨੇ ਬਣਾਈ ਦੂਰੀ
. . .  1 day ago
ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਕੋਲ ਭੇਜੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਦਇਆ ਪਟੀਸ਼ਨ
. . .  1 day ago
ਪੰਜਾਬ ਸਰਕਾਰ ਨੂੰ ਝਟਕਾ, ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵਲੋਂ ਰੱਦ
. . .  1 day ago
ਪੰਜਾਬ ਵਿਧਾਨ ਸਭਾ ਇਜਲਾਸ : ਪੰਜਾਬ ਕਾਰੋਬਾਰ ਦਾ ਅਧਿਕਾਰ ਬਿੱਲ 2020 ਸਦਨ 'ਚ ਪਾਸ
. . .  1 day ago
ਪੰਜਾਬ ਵਿਧਾਨ ਸਭਾ ਇਜਲਾਸ : ਮਜੀਠੀਆ ਸਣੇ ਅਕਾਲੀ ਵਿਧਾਇਕਾਂ ਵਲੋਂ ਸਦਨ 'ਚ ਪ੍ਰੈੱਸ ਦੀ ਆਜ਼ਾਦੀ ਬਹਾਲ ਕਰਨ ਦੇ ਨਾਅਰੇ ਲਾਉਂਦਿਆਂ ਵਾਕ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਭਾਦੋ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੀ.ਯੂ. ਵਿਦਿਆਰਥੀ ਚੋਣਾਂ-ਛੁੱਟੀਆਂ ਕਾਰਨ ਚੋਣ ਪ੍ਰਚਾਰ ਰਿਹਾ ਠੰਢਾ

ਚੰਡੀਗੜ੍ਹ, 19 ਅਗਸਤ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਸਤੰਬਰ ਨੂੰ ਹੋਣ ਵਾਲੀਆਂ ਵਿਦਿਆਰਥੀ ਚੋਣਾਂ ਨੂੰ ਲੈ ਕੇ ਵਿਦਿਆਰਥੀ ਜਥੇਬੰਦੀਆਂ ਵਲੋਂ ਕੀਤਾ ਜਾ ਰਿਹਾ ਚੋਣ ਪ੍ਰਚਾਰ ਇਨ੍ਹੀਂ ਦਿਨੀਂ ਛੁੱਟੀਆਂ ਕਾਰਨ ਠੰਢਾ ਰਿਹਾ | ਵਿਦਿਆਰਥੀ ਕੌਾਸਲ ਦੀਆਂ ਚੋਣਾਂ ਵਿਚ ਜਿੱਤ ਨੂੰ ਲੈ ਕੇ ਵਿਦਿਆਰਥੀ ਜਥੇਬੰਦੀਆਂ ਵੱਲੋਂ ਹਰ ਸਾਲ ਅੱਡੀ ਚੋਟੀ ਦਾ ਜ਼ੋਰ ਲਾਇਆ ਜਾਂਦਾ ਹੈ ਪਰ ਇਸ ਹਫ਼ਤੇ ਲਗਾਤਾਰ ਛੁੱਟੀਆਂ ਕਾਰਨ ਕੈਂਪਸ ਵਿਚ ਸ਼ਾਂਤੀ ਛਾਈ ਰਹੀ | ਜ਼ਿਆਦਾਤਰ ਹੋਸਟਲਾਂ ਵਿਚ ਰਹਿਣ ਵਾਲੇ ਵਿਦਿਆਰਥੀ ਛੁੱਟੀਆਂ ਕਾਰਨ ਘਰ ਚਲੇ ਗਏ ਜਿਸ ਕਾਰਨ ਵਿਦਿਆਰਥੀ ਆਗੂਆਂ ਨੂੰ ਨਵੇਂ ਵਿਦਿਆਰਥੀਆਂ ਨੂੰ ਆਪਣੀ ਜਥੇਬੰਦੀ ਨਾਲ ਜੋੜਨ ਲਈ ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਨਾਲ ਗੱਲਬਾਤ ਕਰਨ ਦਾ ਮੌਕਾ ਹੀ ਨਹੀਂ ਮਿਲ ਮਿਲਿਆ | ਨਵਾਂ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦੀ ਚੋਣਾਂ ਵਿਚ ਖ਼ਾਸ ਦਿਲਚਸਪੀ ਹੁੰਦੀ ਹੈ ਇਹ ਗੱਲ ਵਿਦਿਆਰਥੀ ਜਥੇਬੰਦੀਆਂ ਵੀ ਬਾਖ਼ੂਬੀ ਸਮਝਦੀਆਂ ਹਨ | ਇਸ ਲਈ ਵਿਦਿਆਰਥੀ ਜਥੇਬੰਦੀਆਂ ਵਲੋਂ ਨਵੇਂ ਵਿਦਿਆਰਥੀਆਂ ਨੂੰ ਆਪਣੀ ਜਥੇਬੰਦੀ ਨਾਲ ਜੋੜਨ ਲਈ ਵੱਧ ਤੋਂ ਵੱਧ ਜ਼ੋਰ ਲਗਾਇਆ ਜਾਂਦਾ ਹੈ ਪਰ ਇਨ੍ਹਾਂ ਦਿਨਾਂ ਦੌਰਾਨ ਛੁੱਟੀਆਂ ਕਾਰਨ ਚੋਣ ਪ੍ਰਚਾਰ ਵਿਚ ਕਾਫ਼ੀ ਕਮੀ ਰਹੀ ਜਿਸ ਕਾਰਨ ਵਿਦਿਆਰਥੀ ਆਗੂਆਂ ਵਿਚ ਵੀ ਮਾਯੂਸੀ ਪਾਈ ਜਾ ਰਹੀ ਹੈ | ਹੁਣ ਸੋਮਵਾਰ ਤੋਂ ਹੀ ਵਿਦਿਆਰਥੀ ਜਥੇਬੰਦੀਆਂ ਚੰਗੀ ਤਰ੍ਹਾਂ ਚੋਣ ਪ੍ਰਚਾਰ ਕਰ ਸਕਣਗੀਆਂ | ਵਿਦਿਆਰਥੀ ਜਥੇਬੰਦੀਆਂ ਨੂੰ ਸੋਸ਼ਲ ਮੀਡੀਆ ਰਾਹੀਂ ਚੋਣ ਪ੍ਰਚਾਰ ਕਰਨਾ ਸਭ ਤੋਂ ਕਾਰਗਰ ਤਰੀਕਾ ਲੱਗ ਰਿਹਾ ਹੈ | ਲਗਪਗ ਸਾਰੀਆਂ ਹੀ ਪਾਰਟੀਆਂ ਫੇਸਬੁੱਕ, ਇਨਸਟਾਗ੍ਰਾਮ ਅਤੇ ਵੈਟਸਅੱਪ ਰਾਹੀਂ ਵਿਦਿਆਰਥੀਆਂ ਨੂੰ ਆਪਣੇ ਨਾਲ ਜੋੜਨ ਵਿਚ ਜੁੱਟੀਆਂ ਹੋਈਆਂ ਹਨ | ਇਨ੍ਹਾਂ ਸੋਸ਼ਲ ਸਾਈਟਾਂ 'ਤੇ ਵਿਦਿਆਰਥੀ ਜਥੇਬੰਦੀਆਂ ਵਲੋਂ ਆਪਣੇ- ਆਪਣੇ ਪੇਜ ਬਣਾਏ ਗਏ ਹਨ ਜਿਨ੍ਹਾਂ 'ਤੇ ਵਿਦਿਆਰਥੀ ਜਥੇਬੰਦੀਆਂ ਵਲੋਂ ਆਪਣੀਆਂ ਉਪਲਬਧੀਆਂ ਅਤੇ ਵਿਦਿਆਰਥੀਆਂ ਦੇ ਮੁੱਦਿਆਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ | ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਪੇਸ਼ ਆਉਂਦੀਆਂ ਸਮੱਸਿਆਵਾਂ ਅਤੇ ਵਿਦਿਆਰਥੀ ਭਲਾਈ ਸਬੰਧੀ ਸਵਾਲ ਪੁੱਛੇ ਜਾ ਰਹੇ ਹਨ | ਨਵੇਂ ਵਿਦਿਆਰਥੀਆਂ ਦਾ ਵੀ ਸੋਸ਼ਲ ਸਾਈਟਾਂ 'ਤੇ ਕਾਫ਼ੀ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ | ਉਨ੍ਹਾਂ ਵਿਚ ਪਹਿਲੀ ਵਾਰ ਵਿਦਿਆਰਥੀ ਕੌਾਸਲ ਚੋਣਾਂ ਵਿਚ ਭਾਗ ਲੈਣ ਨੂੰ ਲੈ ਕੇ ਉਤਸ਼ਾਹ ਪਾਇਆ ਜਾ ਰਿਹਾ ਹੈ | ਜ਼ਿਕਰਯੋਗ ਹੈ ਕਿ ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਕੌਾਸਲ ਦੀਆਂ ਚੋਣਾਂ ਸਤੰਬਰ ਦੇ ਪਹਿਲੇ ਹਫ਼ਤੇ ਤੱਕ ਹੋਣ ਦੀ ਸੰਭਾਵਨਾ ਹੈ | ਚੋਣਾਂ ਨੂੰ ਲੈ ਕੇ ਪਿਛਲੇ ਦਿਨਾਂ ਤੋਂ ਵਿਦਿਆਰਥੀ ਜਥੇਬੰਦੀਆਂ ਕਾਫ਼ੀ ਸਰਗਰਮ ਹਨ ਅਤੇ ਕਈ ਪੁਰਾਣੇ ਵਿਦਿਆਰਥੀਆਂ ਆਗੂਆਂ ਦੀ ਵੀ ਕੈਂਪਸ ਵਿਚ ਆਮਦ ਸ਼ੁਰੂ ਹੋ ਗਈ ਹੈ |

ਚੰਡੀਗੜ੍ਹ 'ਚ ਪੰਜਾਬ, ਹਰਿਆਣਾ, ਰਾਜਸਥਾਨ ਤੇ ਬੰਗਾਲੀ ਲੋਕ ਨਾਚਾਂ ਦੀਆਂ ਪੇਸ਼ਕਾਰੀਆਂ ਨੇ ਦਰਸ਼ਕ ਮੋਹੇ

ਚੰਡੀਗੜ੍ਹ, 19 ਅਗਸਤ (ਅਜਾਇਬ ਸਿੰਘ ਔਜਲਾ)-ਟੈਗੋਰ ਥੀਏਟਰ ਚੰਡੀਗੜ੍ਹ ਵਿਖੇ ਪੰਜਾਬ, ਹਰਿਆਣਾ, ਰਾਜਸਥਾਨ, ਬੰਗਾਲੀ ਅਤੇ ਮਹਾਂਰਾਸ਼ਟਰ ਦੇ ਲੋਕ ਨਾਚਾਂ ਦੀਆਂ ਪੇਸ਼ਕਾਰੀਆਂ ਦਾ ਦਿਲਕਸ਼ ਪ੍ਰੋਗਰਾਮ ਪੇਸ਼ ਕੀਤਾ ਗਿਆ | ਗੁਰੂਕੁਲ ਨਿ੍ਤ ਅਤੇ ਸੰਗੀਤ ਅਕੈਡਮੀ ਦੇ ਕੋਈ 4 ...

ਪੂਰੀ ਖ਼ਬਰ »

ਪੂਟਾ ਚੋਣਾਂ ਨੂੰ ਲੈ ਕੇ ਤਿਆਰੀਆਂ ਜ਼ੋਰਾਂ 'ਤੇ

ਚੰਡੀਗੜ੍ਹ, 19 ਅਗਸਤ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਟੀਚਰ ਐਸੋਸੀਏਸ਼ਨ (ਪੂਟਾ) ਦੀਆਂ 21 ਅਗਸਤ ਨੂੰ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਪ੍ਰੋ. ਰਾਜੇਸ਼ ਗਿੱਲ ਗਰੱੁਪ ਅਤੇ ਪ੍ਰੋ.ਯੋਗਰਾਜ ਅੰਗਰੀਸ਼ ਗਰੁੱਪ ਵਲੋਂ ਆਪਣੀ ਜਿੱਤ ਲਈ ਪੂਰਾ ਜ਼ੋਰ ਲਗਾਇਆ ਜਾ ਰਿਹਾ ...

ਪੂਰੀ ਖ਼ਬਰ »

ਬਸਪਾ ਆਗੂ ਜਲੀਲ ਅਹਿਮਦ ਕੁਰੈਸ਼ੀ ਨੇ ਸਾਥੀਆਂ ਸਹਿਤ ਕਾਂਗਰਸ ਦਾ ਫੜਿਆ ਹੱਥ

ਚੰਡੀਗੜ੍ਹ, 19 ਅਗਸਤ (ਆਰ.ਐਸ.ਲਿਬਰੇਟ)-ਬਹੁਜਨ ਸਮਾਜ ਪਾਰਟੀ ਦੇ ਨੇਤਾ ਜਲੀਲ ਅਹਿਮਦ ਕੁਰੈਸ਼ੀ ਨੇ ਆਪਣੇ ਸਾਥੀਆਂ ਸਹਿਤ ਕਾਂਗਰਸ ਦਾ ਹੱਥ ਫੜਿਆ | ਇੰਦਰਾ ਕਾਲੋਨੀ ਵਿਚ ਸਾਬਕਾ ਕੇਂਦਰੀ ਮੰਤਰੀ ਪਵਨ ਬਾਂਸਲ ਅਤੇ ਪ੍ਰਦੇਸ਼ ਪ੍ਰਧਾਨ ਪ੍ਰਦੀਪ ਛਾਬੜਾ ਦੀ ਹਾਜ਼ਰੀ ਵਿਚ ...

ਪੂਰੀ ਖ਼ਬਰ »

ਪੁੱਕਾ ਨੇ ਪੰਜਾਬੀ ਯੂਨੀਵਰਸਿਟੀ ਨੂੰ ਸਾਲਾਨਾ ਪ੍ਰੀਖਿਆ ਪ੍ਰਣਾਲੀ ਮੁੜ ਤੋਂ ਸ਼ੁਰੂ ਕਰਨ ਦੀ ਕੀਤੀ ਅਪੀਲ

ਐੱਸ. ਏ. ਐੱਸ. ਨਗਰ, 19 ਅਗਸਤ (ਕੇ. ਐੱਸ. ਰਾਣਾ)-ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿਚ ਹੋਰ ਸੁਧਾਰ ਲਿਆਉਣ ਲਈ ਪੰਜਾਬ ਅਨਏਡਿਡ ਕਾਲਜਿਸ ਐਸੋਸੀਏਸ਼ਨ (ਪੁੱਕਾ) ਦੇ ਪ੍ਰਧਾਨ ਡਾ: ਅੰਸ਼ੂ ਕਟਾਰੀਆ ਦੀ ਅਗਵਾਈ ਹੇਠ ਅਹੁਦੇਦਾਰਾਂ ਦੀ ਇਕ ਮੀਟਿੰਗ ਹੋਈ, ਜਿਸ ਦੌਰਾਨ ਪੰਜਾਬੀ ...

ਪੂਰੀ ਖ਼ਬਰ »

ਰਿਸ਼ਤੇਦਾਰ ਦਾ ਹਾਲ-ਚਾਲ ਪੁੱਛਣ ਆਈ ਔਰਤ ਦੀ ਕਾਰ 'ਚੋਂ ਨਕਦੀ ਵਾਲਾ ਪਰਸ ਚੋਰੀ

ਐੱਸ. ਏ. ਐੱਸ. ਨਗਰ, 19 ਅਗਸਤ (ਜਸਬੀਰ ਸਿੰਘ ਜੱਸੀ)-ਸਥਾਨਕ ਸੈਕਟਰ-71 ਵਿਚਲੇ ਇਕ ਨਿੱਜੀ ਹਸਪਤਾਲ ਦੇ ਬਾਹਰੋਂ ਇਕ ਕਾਰ 'ਚੋਂ ਨਕਦੀ ਵਾਲਾ ਪਰਸ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਹਿਮਾਚਲ ਪ੍ਰਦੇਸ਼ ਦੀ ਰਹਿਣ ਵਾਲੀ ਰੇਖਾ ਵਲੋਂ ਥਾਣਾ ਮਟੌਰ ਦੀ ਪੁਲਿਸ ਨੂੰ ...

ਪੂਰੀ ਖ਼ਬਰ »

ਏ. ਟੀ. ਐੱਸ. ਮਹਿਲਾ ਕਲੱਬ ਨੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ

ਡੇਰਾਬੱਸੀ, 19 ਅਗਸਤ (ਗੁਰਮੀਤ ਸਿੰਘ)-ਬਰਵਾਲਾ ਸੜਕ 'ਤੇ ਸਥਿਤ ਏ. ਟੀ. ਐੱਸ. ਕਾਲੋਨੀ ਵਿਖੇ ਔਰਤਾਂ ਵਲੋਂ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਕਲੱਬ ਮੈਂਬਰ ਰਿਤੂ ਮੰਜੂਲਾ, ਕਿਰਨ ਸ਼ਰਮਾ, ਰਸ਼ਮੀ ਗੌਤਮ, ਗਗਨਦੀਪ ਕੌਰ, ਕੁਸਮ ਵਰਮਾ, ਵੀਨਾ ਰਾਜ, ਨਿੱਧੀ ...

ਪੂਰੀ ਖ਼ਬਰ »

ਰਤਨ ਗਰੁੱਪ ਵਿਖੇ ਨੌਕਰੀ ਮੇਲੇ ਦੌਰਾਨ 25 ਵਿਦਿਆਰਥਣਾਂ ਦੀ 2.50 ਲੱਖ ਦੇ ਪੈਕੇਜ 'ਤੇ ਚੋਣ

ਐੱਸ. ਏ. ਐੱਸ. ਨਗਰ, 19 ਅਗਸਤ (ਕੇ. ਐੱਸ. ਰਾਣਾ)-ਰਤਨ ਗਰੁੱਪ ਆਫ਼ ਇੰਸਟੀਚਿਊਟਸ ਸੋਹਾਣਾ ਕੈਂਪਸ ਵਿਖੇ ਮੈਡੀਨੇਟਾ ਮੈਡੀਸਿਟੀ ਹਸਪਤਾਲ ਗੁੜਗਾਓਾ ਵਲੋਂ ਨੌਕਰੀ ਮੇਲਾ ਕਰਵਾਇਆ ਗਿਆ, ਜਿਸ ਦੌਰਾਨ ਬੀ. ਐੱਸ. ਸੀ. ਨਰਸਿੰਗ, ਬੀ. ਐੱਸ. ਸੀ. ਨਰਸਿੰਗ ਪੋਸਟ ਬੇਸਿਕ ਅਤੇ ਜੀ. ਐੱਨ. ...

ਪੂਰੀ ਖ਼ਬਰ »

ਪਡਿਆਲਾ ਵਿਖੇ 10ਵਾਂ ਸਾਲਾਨਾ ਗੁਰਮਤਿ ਸਮਾਗਮ ਅੱਜ

ਕੁਰਾਲੀ, 19 ਅਗਸਤ (ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੀ ਹੱਦ 'ਚ ਪੈਂਦੇ ਪਿੰਡ ਪਡਿਆਲਾ ਦੇ ਗੁਰਦੁਆਰਾ ਕਰਤਾਰਸਰ ਸਾਹਿਬ ਵਿਖੇ 20 ਅਗਸਤ ਨੂੰ ਸਵੇਰੇ 11 ਵਜੇ ਤੋਂ ਲੈ ਕੇ ਸ਼ਾਮ ਦੇ 3 ਵਜੇ ਤੱਕ 10ਵਾਂ ਸਾਲਾਨਾ ਗੁਰਮਤਿ ਸਮਾਗਮ ਬਾਬਾ ਗਗਨਦੀਪ ਸਿੰਘ ਪਡਿਆਲਾ ਦੀ ਦੇਖ-ਰੇਖ ਹੇਠ ...

ਪੂਰੀ ਖ਼ਬਰ »

ਸੂਬੇ ਅੰਦਰ ਘੋੜਿਆਂ ਦੇ ਕਾਰੋਬਾਰ ਨੂੰ ਪ੍ਰਫੁੱਲਤ ਕਰਨ ਲਈ ਚੁੱਕੇ ਜਾ ਰਹੇ ਨੇ ਵਿਸ਼ੇਸ਼ ਕਦਮ- ਸਿੱਧੂ

ਐੱਸ. ਏ. ਐੱਸ. ਨਗਰ, 19 ਅਗਸਤ (ਜਸਬੀਰ ਸਿੰਘ ਜੱਸੀ)-ਪੰਜਾਬ ਦੇ ਕਿਸਾਨਾਂ ਨੂੰ ਆਰਥਿਕ ਮੰਦਹਾਲੀ 'ਚੋਂ ਕੱਢਣ ਲਈ ਪਸ਼ੂ-ਪਾਲਣ ਦੇ ਨਾਲ-ਨਾਲ ਸਹਾਇਕ ਧੰਦਿਆਂ ਨੂੰ ਵੀ ਪ੍ਰਫੁੱਲਤ ਕੀਤਾ ਜਾਵੇਗਾ ਅਤੇ ਸੂਬੇ ਅੰਦਰ ਘੋੜਿਆਂ ਦੇ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ...

ਪੂਰੀ ਖ਼ਬਰ »

ਦਾ ਵਿਲੇਜ਼ ਨਾਈਟ ਕਲੱਬ ਦੇ ਮੈਨੇਜਰ ਤੇ ਡੇਢ ਦਰਜਨ ਵੇਟਰਾਂ ਿਖ਼ਲਾਫ਼ ਮਾਮਲਾ ਦਰਜ

ਜ਼ੀਰਕਪੁਰ, 19 ਅਗਸਤ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਪਾਰਟੀ ਕਰਨ ਲਈ ਆਏ ਮਹਿਮਾਨਾਂ ਦੀ ਕੁੱਟਮਾਰ ਕਰਨ ਅਤੇ ਉਨ੍ਹਾਂ ਨਾਲ ਦੁਰਵਿਵਹਾਰ ਕਰਨ ਦੇ ਦੋਸ਼ ਹੇਠ ਚੰਡੀਗੜ੍ਹ-ਜ਼ੀਰਕਪੁਰ ਬੈਰੀਅਰ 'ਤੇ ਸਥਿਤ ਦਾ ਵਿਲੇਜ਼ ਨਾਈਟ ਕਲੱਬ ਦੇ ਮੈਨੇਜਰ ਅਤੇ ਕਰੀਬ ਡੇਢ ਦਰਜਨ ...

ਪੂਰੀ ਖ਼ਬਰ »

ਪਤਨੀ ਨੇ ਪਤੀ ਤੇ ਸੱਸ 'ਤੇ ਲਗਾਇਆ ਦਹੇਜ ਲਈ ਕੁੱਟਮਾਰ ਕਰਨ ਦਾ ਦੋਸ਼

ਜ਼ੀਰਕਪੁਰ, 19 ਅਗਸਤ (ਅਵਤਾਰ ਸਿੰਘ)-ਨੇੜਲੇ ਪਿੰਡ ਭਬਾਤ ਦੀ ਵਸਨੀਕ ਇਕ ਵਿਆਹੁਤਾ ਔਰਤ ਨੇ ਆਪਣੇ ਸਹੁਰੇ ਪਰਿਵਾਰ 'ਤੇ ਦਹੇਜ ਦੀ ਮੰਗ ਨੂੰ ਲੈ ਕੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਪਤੀ ਦੀ ਕੁੱਟਮਾਰ ਦਾ ਸ਼ਿਕਾਰ ਹੋਈ ਉਕਤ ਵਿਆਹੁਤਾ ਦਾ ਢਕੌਲੀ ਹੈਲਥ ਸੈਂਟਰ ...

ਪੂਰੀ ਖ਼ਬਰ »

ਬੈਲ ਗੱਡੀ ਤੋਂ ਡਿੱਗੇ ਕਿਸਾਨ ਦੀ ਦੋ ਦਿਨਾਂ ਬਾਅਦ ਮੌਤ

ਲਾਲੜੂ, 19 ਅਗਸਤ (ਰਾਜਬੀਰ ਸਿੰਘ)-ਨੇੜਲੇ ਪਿੰਡ ਜੜੌਤ ਵਿਖੇ ਬੈਲਗੱਡੀ ਤੋਂ ਡਿੱਗੇ ਕਿਸਾਨ ਨੇ ਦੋ ਦਿਨਾਂ ਬਾਅਦ ਹਸਪਤਾਲ ਵਿਖੇ ਦਮ ਤੋੜ ਦਿੱਤਾ | ਮਿ੍ਤਕ ਦੀ ਪਛਾਣ 47 ਸਾਲਾ ਰੌਸ਼ਨ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਜੜੌਤ ਵਜੋਂ ਹੋਈ | ...

ਪੂਰੀ ਖ਼ਬਰ »

ਦਿਨ-ਦਿਹਾੜੇ ਮੰਦਰ 'ਚ ਚੋਰੀ

ਲਾਲੜੂ, 19 ਅਗਸਤ (ਰਾਜਬੀਰ ਸਿੰਘ)-ਸਥਾਨਕ ਆਈ. ਟੀ. ਆਈ ਦੇ ਪਿੱਛੇ ਪੈਂਦੇ ਸ਼ਿਵ ਮੰਦਰ 'ਚ ਦਿਨ-ਦਿਹਾੜੇ ਅਣਪਛਾਤੇ ਚੋਰਾਂ ਵਲੋਂ ਮੰਦਰ ਦਾ ਸੀਸ਼ਾ ਤੋੜ ਕੇ ਭਗਵਾਨ ਸ੍ਰੀ ਗਣੇਸ਼ ਦੀ ਮੂਰਤੀ ਖੰਡਿਤ ਕਰਦਿਆਂ ਮੂਰਤੀ ਦੇ ਗਲ ਵਿਚ ਪਏ ਨੋਟਾਂ ਦੇ ਹਾਰ ਚੋਰੀ ਕਰ ਲਿਆ ਗਿਆ | ਇਸ ...

ਪੂਰੀ ਖ਼ਬਰ »

ਕੁਰਾਲੀ ਬਾਈਪਾਸ ਵਿਚਲੀਆਂ ਖ਼ਾਮੀਆਂ ਨੂੰ ਲੈ ਕੇ ਸੜਕ 'ਤੇ ਉਤਰੀ 'ਆਪ' ਪਾਰਟੀ

ਕੁਰਾਲੀ, 19 ਅਗਸਤ (ਬਿੱਲਾ ਅਕਾਲਗੜ੍ਹੀਆ)-ਕੁਝ ਦਿਨ ਪਹਿਲਾਂ ਚਾਲੂ ਹੋਏ ਬਹੁ-ਕਰੋੜੀ ਕੁਰਾਲੀ ਬਾਈਪਾਸ ਵਿਚਲੀਆਂ ਖਾਮੀਆਂ ਨੂੰ ਲੈ ਕੇ ਲੋਕ-ਹਿਤਾਂ ਨੂੰ ਮੁੱਖ ਰੱਖਦਿਆਂ ਆਮ ਆਦਮੀ ਪਾਰਟੀ ਵਲੋਂ ਪੰਜਾਬ ਸਰਕਾਰ ਅਤੇ ਨਿਰਮਾਣ ਕੰਪਨੀ ਿਖ਼ਲਾਫ਼ ਝੰਡਾ ਚੁੱਕਿਆ ਗਿਆ ਹੈ | ...

ਪੂਰੀ ਖ਼ਬਰ »

ਬਲੈਕਮੇਲ ਕਰਨ ਦੇ ਦੋਸ਼ ਹੇਠ ਪੱਤਰਕਾਰ ਨੂੰ ਪੁਲਿਸ ਹਵਾਲੇ ਕੀਤਾ ਸ਼ਿਵ ਸੈਨਾ ਦੇ ਪ੍ਰਧਾਨ ਨੂੰ ਕਰ ਰਿਹਾ ਸੀ ਬਲੈਕਮੇਲ

ਖਰੜ, 19 ਅਗਸਤ (ਜੰਡਪੁਰੀ)-ਸ਼ਿਵ ਸੈਨਾ ਹਿੰਦ ਦੇ ਰਾਸ਼ਟਰੀ ਪ੍ਰਧਾਨ ਨਿਸ਼ਾਂਤ ਸ਼ਰਮਾ ਨੇ ਇਕ ਵੈੱਬ ਟੀ. ਵੀ. ਦੇ ਪੱਤਰਕਾਰ ਨੂੰ ਉਸ ਨੂੰ ਬਲੈਕਮੇਲ ਕਰਕੇ ਉਸ ਤੋਂ 6000 ਰੁਪਏ ਲੈਂਦੇ ਸਮੇਂ ਪੁਲਿਸ ਹਵਾਲੇ ਕਰ ਦਿੱਤਾ | ਦੂਜੇ ਪਾਸੇ ਇਸ ਸਾਰੇ ਘਟਨਾਕ੍ਰਮ ਦੀ ਵੀਡੀਓ ਵਾਇਰਲ ...

ਪੂਰੀ ਖ਼ਬਰ »

ਫੇਜ਼ 2 ਦੇ ਸ੍ਰੀ ਰਾਧਾ ਕਿ੍ਸ਼ਨ ਮੰਦਰ ਦਾ ਵਿਵਾਦ ਹੱਲ ਕਰਨ ਦੀ ਮੰਗ

ਐੱਸ. ਏ. ਐੱਸ. ਨਗਰ, 19 ਅਗਸਤ (ਝਾਂਮਪੁਰ)-ਸਥਾਨਕ ਫੇਜ਼ 2 ਦੇ ਸ੍ਰੀ ਰਾਧਾ ਕਿ੍ਸ਼ਨ ਮੰਦਰ ਵਿਚ ਸ਼ਿਵਲਿੰਗ ਦੇ ਸਬੰਧ 'ਚ ਮੰਦਰ ਦੀ ਪ੍ਰਬੰਧਕ ਕਮੇਟੀ ਵਲੋਂ ਸ਼ਿਵਲਿੰਗ ਬਦਲਣ ਤੋਂ ਇਨਕਾਰ ਕਰਨ ਅਤੇ ਉਸੇ ਸ਼ਿਵਲਿੰਗ ਦੀ ਪੂਜਾ ਕਰਵਾਉਣ ਦਾ ਰੇੜਕਾ ਲਗਾਤਾਰ ਵੱਧ ਰਿਹਾ ਹੈ, ਜਿਸ ...

ਪੂਰੀ ਖ਼ਬਰ »

ਪਿੰਡ ਢੇਲਪੁਰ ਤੋਂ ਗੁਰਦੁਆਰਾ ਗੁਰਸਾਗਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ

ਐੱਸ. ਏ. ਐੱਸ. ਨਗਰ, 19 ਅਗਸਤ (ਕੇ. ਐੱਸ. ਰਾਣਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਸ੍ਰੀ ਨਨਕਾਣਾ ਸਾਹਿਬ ਨੂੰ ਸਮਰਪਿਤ ਇਕ ਨਗਰ ਕੀਰਤਨ ਪਿੰਡ ਢੇਲਪੁਰ ਤੋਂ ਸਜਾਇਆ ਗਿਆ ਜੋ ਕਿ ਹਲਕਾ ਮੁਹਾਲੀ ਦੇ ਵੱਖ-ਵੱਖ ਪਿੰਡਾਂ ਵਿਚੋਂ ਦੀ ਹੰੁਦਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਹੋਏ ਮੋਟਰਸਾਈਕਲ ਸਵਾਰ ਦੀ ਇਲਾਜ ਦੌਰਾਨ ਮੌਤ

ਜ਼ੀਰਕਪੁਰ, 19 ਅਗਸਤ (ਅਵਤਾਰ ਸਿੰਘ)-ਬੀਤੀ 16 ਅਗਸਤ ਨੂੰ ਪੰਚਕੂਲਾ-ਜ਼ੀਰਕਪੁਰ ਸੜਕ 'ਤੇ ਸਥਿਤ ਸੋਹੀ ਮੈਰਿਜ਼ ਪੈਲੇਸ ਨੇੜੇ ਕਿਸੇ ਅਣਪਛਾਤੇ ਵਾਹਨ ਦੀ ਚਪੇਟ ਵਿਚ ਆਉਣ ਕਰਕੇ ਜ਼ਖ਼ਮੀ ਹੋਏ 50 ਸਾਲਾ ਮੋਟਰਸਾਈਕਲ ਸਵਾਰ ਵਿਅਕਤੀ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ | ਪੁਲਿਸ ...

ਪੂਰੀ ਖ਼ਬਰ »

ਸਨਿਚਰਵਾਰ ਨੂੰ ਕਾਲੋਨੀ 'ਚੋਂ ਲਾਪਤਾ ਹੋਈ ਨਾਬਾਲਗ ਲੜਕੀ ਐਤਵਾਰ ਘਰ ਪਰਤੀ

ਐੱਸ. ਏ. ਐੱਸ. ਨਗਰ, 19 ਅਗਸਤ (ਜਸਬੀਰ ਸਿੰਘ ਜੱਸੀ)-ਉਦਯੋਗਿਕ ਖੇਤਰ ਵਿਚਲੀ ਸ਼ਹੀਦ ਊਧਮ ਸਿੰਘ ਕਾਲੋਨੀ ਦੀ ਰਹਿਣ ਵਾਲੀ ਨਾਬਾਲਗ ਲੜਕੀ ਅਚਾਨਕ ਸ਼ਨੀਵਾਰ ਨੂੰ ਘਰੋਂ ਗਾਇਬ ਹੋ ਗਈ ਸੀ ਅਤੇ ਪੁਲਿਸ ਨੇ ਜਿਵੇਂ ਹੀ ਅਗਵਾ ਦਾ ਮਾਮਲਾ ਦਰਜ ਕੀਤਾ ਤਾਂ ਐਤਵਾਰ ਲੜਕੀ ਆਪਣੇ ਆਪ ਘਰ ...

ਪੂਰੀ ਖ਼ਬਰ »

ਸ਼ਾਰਦਾ ਸਰਵਹਿਤਕਾਰੀ ਮਾਡਲ ਸਕੂਲ ਦੇ ਖੇਡ ਸਮਾਰੋਹ 'ਚ ਲੱਗੀਆਂ ਰੌਣਕਾਂ

ਚੰਡੀਗੜ੍ਹ, 19 ਅਗਸਤ (ਅਜਾਇਬ ਸਿੰਘ ਔਜਲਾ)-ਸ਼ਾਰਦਾ ਸਰਵਹਿਤਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ 40 ਚੰਡੀਗੜ੍ਹ ਵਲੋਂ 39ਵਾਂ ਖੇਡ ਸਮਾਰੋਹ ਖੂਬ ਰਿਹਾ | ਇਸ 'ਚ ਵਾਲੀਬਾਲ, ਨੈਟਬਾਲ, ਤਾਇਕਵਾਂਡੋ, ਕੁਸ਼ਤੀ, ਜੂਡੋ ਆਦਿ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਵਿਚ 400 ਦੇ ...

ਪੂਰੀ ਖ਼ਬਰ »

5 ਰੋਜ਼ਾ 'ਯਾਤਰਾ-1947 ਰੰਗਮੰਚ ਉਤਸਵ' ਤਹਿਤ ਨਾਟਕ ''ਜਦੋਂ ਮੈਂ ਸਿਰਫ਼ ਔਰਤ ਹੁੰਦੀ ਹਾਂ'' ਦੀ ਪੇਸ਼ਕਾਰੀ ਨੇ ਦਰਸ਼ਕਾਂ ਦੇ ਮਨਾਂ ਨੂੰ ਝੰਜੋੜਿਆ

ਚੰਡੀਗੜ੍ਹ, 19 ਅਗਸਤ (ਅਜਾਇਬ ਸਿੰਘ ਔਜਲਾ)-ਪੰਜਾਬ ਸੰਗੀਤ ਨਾਟਕ ਅਕਾਦਮੀ ਵੱਲੋਂ ਪੰਜਾਬ ਕਲਾ ਭਵਨ ਵਿਖੇ 5 ਰੋਜ਼ਾ 'ਯਾਤਰਾ-1947 ਰੰਗਮੰਚ ਉਤਸਵ' ਭਾਰਤ ਦੇ ਬਟਵਾਰੇ ਦੀ 70ਵੀਂ ਵਰ੍ਹੇਗੰਢ ਅਤੇ ਰੰਗਕਰਮੀ ਮਦੀਹਾ ਗੌਹਰ ਦੀ ਯਾਦ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ | ਇਸ ਤਹਿਤ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਿਧਾਨ ਸਭਾ ਸੈਸ਼ਨ 'ਚ ਮੁੱਖ ਮੰਤਰੀ ਨੂੰ ਲੱਖਾਂ ਪੈਨਸ਼ਨ ਧਾਰਕਾਂ ਨਾਲ ਕੀਤਾ ਚੋਣ ਵਾਅਦਾ ਯਾਦ ਕਰਵਾਏਗੀ - ਅਮਨ ਅਰੋੜਾ

ਚੰਡੀਗੜ੍ਹ, 19 ਅਗਸਤ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਦੇ ਸੈਕਟਰ 17 ਵਿਖੇ ਭੁੱਖ ਹੜਤਾਲ 'ਤੇ ਬੈਠੇ 'ਅਸੂਲ ਮੰਚ' ਦੇ ਆਗੂਆਂ ਦੇ ਨਾਲ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਵਲੋਂ ਆਪ ਪਾਰਟੀ ਪੰਜਾਬ ਵਲੋਂ ਸਮਾਜਿਕ ਸੁਰੱਖਿਆ ਪੈਨਸ਼ਨ ਧਾਰਕ ਦੇ ਹੱਕਾਂ ਲਈ ਲੜ ਰਹੇ ...

ਪੂਰੀ ਖ਼ਬਰ »

ਇਨਕਮ ਟੈਕਸ ਗਜ਼ਟਿਡ ਅਫ਼ਸਰ ਐਸੋਸੀਏਸ਼ਨ ਦੇ ਡੀ.ਪੀ. ਸਿੰਘ ਪ੍ਰਧਾਨ ਬਣੇ

ਚੰਡੀਗੜ੍ਹ, 19 ਅਗਸਤ (ਅਜਾਇਬ ਸਿੰਘ ਔਜਲਾ)-ਰਾਜਸਥਾਨ ਭਵਨ ਸੈਕਟਰ 33 ਚੰਡੀਗੜ੍ਹ ਵਿਖੇ ਇਨਕਮ ਟੈਕਸ ਗਜ਼ਟਿਡ ਅਫ਼ਸਰ ਐਸੋਸੀਏਸ਼ਨ ਦੀ ਚੋਣ ਹੋਈ, ਜਿਸ ਵਿਚ ਡੀ.ਪੀ. ਸਿੰਘ ਐਸੋਸ਼ੀਏਸ਼ਨ ਦੇ ਪ੍ਰਧਾਨ ਚੁਣੇ ਗਏ ਹਨ | ਨਾਰਥ, ਵੈਸਟ ਖੇਤਰ ਦੀ ਹੋਈ ਇਸ ਚੋਣ ਵਿਚ ਸੁਨੀਲ ਈਰੀ ਤੇ ...

ਪੂਰੀ ਖ਼ਬਰ »

ਚੰਡੀਗੜ੍ਹ ਦੀ ਸੁਖਨਾ ਝੀਲ 'ਤੇ ਵਿਸ਼ਵ ਫੋਟੋਗ੍ਰਾਫ਼ੀ ਦਿਵਸ ਮੌਕੇ ਹੋਈ ਫ਼ੋਟੋ ਵਾਕ

ਚੰਡੀਗੜ੍ਹ, 19 ਅਗਸਤ (ਅਜਾਇਬ ਸਿੰਘ ਔਜਲਾ)-ਵਿਸ਼ਵ ਫੋਟੋਗ੍ਰਾਫ਼ੀ ਦਿਵਸ ਮੌਕੇ ਅੱਜ ਸਵੇਰੇ , ਪ੍ਰੋਕਲਰ ਸਕੂਲ ਆਫ਼ ਫ਼ੋਟੋਗ੍ਰਾਫੀ ਐਾਡ ਫਿਲਮਿੰਗ ਨੇ ਸੁਖਨਾ ਝੀਲ 'ਤੇ ਫੋਟੋਵਾੱਕ ਕਰਵਾਈ ਗਈ | ਇਸ ਫੋਟੋਵਾੱਕ 'ਚ 150 ਪ੍ਰਤੀਯੋਗੀਆਂ ਨੇ ਹਿੱਸਾ ਲਿਆ | ਉਨ੍ਹਾਂ ਨੇ ਸੀਨੀਅਰ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਖੂਨਦਾਨ ਕੈਂਪ

ਚੰਡੀਗੜ੍ਹ, 19 ਅਗਸਤ (ਅਜਾਇਬ ਸਿੰਘ ਔਜਲਾ)-ਸ੍ਰੀ ਗੁਰੂ ਰਵੀਦਾਸ ਗੁਰਦੁਆਰਾ ਸੈਕਟਰ 30 ਚੰਡੀਗੜ੍ਹ ਵਿਖੇ ਇਕ ਖ਼ੂਨਦਾਨ ਕੈਂਪ ਲਗਾਇਆ ਗਿਆ | ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਚੰਡੀਗੜ੍ਹ ਦੇ ਪ੍ਰਧਾਨ ਓਮ ਪ੍ਰਕਾਸ਼ ਚੌਪੜਾ ਦੀ ਅਗਵਾਈ ਹੇਠ ਲਗਾਏ ਇਸ ਕੈਂਪ ਦੀਆਂ ...

ਪੂਰੀ ਖ਼ਬਰ »

ਮਨੋਵਿਗਿਆਨੀ ਗੁਰਲੀਨ ਖੋਖਰ ਨੂੰ ਮਿਲਿਆ ਪੁਰਸਕਾਰ

ਚੰਡੀਗੜ੍ਹ, 19 ਅਗਸਤ (ਮਨਜੋਤ ਸਿੰਘ ਜੋਤ)- ਇੰਟਰਨੈਸ਼ਨਲ ਯੂਨਾਈਟਿਡ ਐਜੂਕੇਸ਼ਨ ਫਰੈਟਰਨਿਟੀ ਅਤੇ ਅਥੈਟਿਕਸ ਇੰਟਰਨੈਸ਼ਨਲ ਐਕਸੀਲੈਂਸ ਸੰਸਥਾਵਾਂ ਵਲੋਂ ਮੇਰਡ ਕੈਂਟ ਵਿਚ ਕਰਵਾਏ ਵਿਸ਼ੇਸ਼ ਸਮਾਰੋਹ ਦੌਰਾਨ ਮਨੋਵਿਗਿਆਨੀ ਗੁਰਲੀਨ ਖੋਖਰ ਨੂੰ ਪੁਰਸਕਾਰ ਦੇ ਕੇ ...

ਪੂਰੀ ਖ਼ਬਰ »

ਕੁਰੁਮਾਰੀ ਅੰਮਨ ਮਾਤੇ ਸਾਲਾਨਾ ਪੂਜਾ ਯਾਤਰਾ ਕੱਢੀ

ਚੰਡੀਗੜ੍ਹ, 19 ਅਗਸਤ (ਆਰ.ਐਸ.ਲਿਬਰੇਟ)-ਅੱਜ ਬਾਪੂਧਾਮ ਕਾਲੋਨੀ ਸਥਿਤ ਮੰਦਿਰ ਤੋਂ ਤਾਮਿਲਨਾਡੂ ਦੇ ਮੂਲ ਵਾਸੀਆਂ ਨੇ ਸ਼੍ਰੀ ਕੁਰੁਮਾਰੀ ਅੰਮਨ ਮਾਤੇ ਦੀ ਸਾਲਾਨਾ ਪੂਜਾ ਯਾਤਰਾ ਕੱਢੀ | ਇਸ ਵਿਸ਼ੇਸ਼ ਯਾਤਰਾ ਵਿਚ ਪ੍ਰਦੀਪ ਛਾਬੜਾ ਪ੍ਰਧਾਨ ਚੰਡੀਗੜ੍ਹ ਕਾਂਗਰਸ, ਮਨੀਸ਼ ...

ਪੂਰੀ ਖ਼ਬਰ »

ਇਲਾਕਾ ਕੌ ਾਸਲਰ ਵਲੋਂ ਸੈਕਟਰ 42 ਦੇ ਗੁਰਦੁਆਰਾ ਸਾਹਿਬ 'ਚ ਮੈਡੀਕਲ ਸੈਂਟਰ ਦਾ ਉਦਘਾਟਨ

ਚੰਡੀਗੜ੍ਹ, 19 ਅਗਸਤ (ਆਰ.ਐਸ.ਲਿਬਰੇਟ)- ਅੱਜ ਸੈਕਟਰ 42 ਦੇ ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਸਾਹਿਬ ਵਿਚ ਚੈਰੀਟੇਬਲ ਮੈਡੀਕਲ ਸੈਂਟਰ ਦਾ ਉਦਘਾਟਨ ਇਲਾਕੇ ਦੇ ਕੌਾਸਲਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਹਰਦੀਪ ਸਿੰਘ ਬੁਟੇਰਲਾ ਨੇ ਕੀਤਾ | ਪ੍ਰਬੰਧਕਾਂ ਨੇ ...

ਪੂਰੀ ਖ਼ਬਰ »

ਕੇਰਲਾ ਦੇ ਹੜ੍ਹ ਪੀੜਤਾਂ ਲਈ ਫੰਡ ਇਕੱਠਾ ਕਰਨ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ - ਸੀਟੂ

ਐੱਸ. ਏ. ਐੱਸ. ਨਗਰ, 19 ਅਗਸਤ (ਜਸਬੀਰ ਸਿੰਘ ਜੱਸੀ)-ਪੰਜਾਬ ਸੀਟੂ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਸੂਬਾ ਉਪ ਪ੍ਰਧਾਨ ਚੰਦਰ ਸ਼ੇਖਰ ਦੀ ਪ੍ਰਧਾਨਗੀ ਹੇਠ ਹੋਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀਟੂ ਦੇ ਜਨਰਲ ਸਕੱਤਰ ਕਾਮਰੇਡ ਰਘੁਨਾਥ ਸਿੰਘ ਨੇ ਦੱਸਿਆ ਕਿ ਕੇਰਲਾ ...

ਪੂਰੀ ਖ਼ਬਰ »

ਇੰਡੋ-ਗਲੋਬਲ ਕਾਲਜ ਵਿਖੇ ਸਿਵਲ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਲਈ ਤਕਨੀਕੀ ਵਰਕਸ਼ਾਪ

ਐੱਸ. ਏ. ਐੱਸ. ਨਗਰ, 19 ਅਗਸਤ (ਕੇ. ਐੱਸ. ਰਾਣਾ)-ਇੰਡੋ ਗਲੋਬਲ ਗਰੁੱਪ ਆਫ਼ ਕਾਲਜਿਜ਼ ਵਲੋਂ ਸਿਵਲ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਦੇ ਵਿਵਹਾਰਕ ਗਿਆਨ ਵਿਚ ਵਾਧਾ ਕਰਨ ਦੇ ਉਦੇਸ਼ ਤਹਿਤ ਕੰਕਰੀਟ ਦੀ ਸਥਿਰਤਾ ਬਾਰੇ ਤਕਨੀਕੀ ਵਰਕਸ਼ਾਪ ਕਰਵਾਈ ਗਈ | ਇਸ ਵਰਕਸ਼ਾਪ ਦਾ ਇਕ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਵਾਪਰੇ ਸੜਕੀ ਹਾਦਸਿਆਂ 'ਚ ਟ੍ਰੈਫ਼ਿਕ ਪੁਲਿਸ ਕਰਮੀ ਸਮੇਤ 5 ਜ਼ਖ਼ਮੀ

ਡੇਰਾਬੱਸੀ, 19 ਅਗਸਤ (ਗੁਰਮੀਤ ਸਿੰਘ)-ਬੀਤੀ ਸ਼ਾਮ ਖੇਤਰ ਅੰਦਰ ਵੱਖ-ਵੱਖ ਥਾਈਾ ਵਾਪਰੇ ਸੜਕੀ ਹਾਦਸਿਆਂ 'ਚ ਇਕ ਟ੍ਰੈਫ਼ਿਕ ਪੁਲਿਸ ਕਰਮੀ ਸਮੇਤ 5 ਵਿਅਕਤੀ ਜ਼ਖ਼ਮੀ ਹੋ ਗਏ | ਜ਼ਖ਼ਮੀਆਂ ਨੂੰ ਇਲਾਜ ਲਈ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੋਂ ...

ਪੂਰੀ ਖ਼ਬਰ »

ਵੈੱਲਫੇਅਰ ਸੁਸਾਇਟੀ ਨੇ ਬੂਟਿਆਂ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਚੁੱਕੀ

ਐੱਸ. ਏ. ਐੱਸ. ਨਗਰ, 19 ਅਗਸਤ (ਜਸਬੀਰ ਸਿੰਘ ਜੱਸੀ)-ਸਥਾਨਕ ਸੈਕਟਰ-77 ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਦੇ ਮੰਤਵ ਨਾਲ ਹੋਂਦ 'ਚ ਆਈ ਵੈੱਲਫੇਅਰ ਸੁਸਾਇਟੀ ਸੈਕਟਰ-77 ਵਲੋਂ ਸੈਕਟਰ ਅੰਦਰ ਵੱਖ-ਵੱਖ ਥਾਵਾਂ 'ਤੇ ਬੂਟੇ ਲਗਾ ਕੇ ਸੈਕਟਰ ਨੂੰ ਹਰਿਆ-ਭਰਿਆ ਬਣਾਉਣ ਦੀ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੇ ਪ੍ਰਾਇਮਰੀ ਅਧਿਆਪਕ ਸਕੂਲਾਂ ਦੀ ਨੁਹਾਰ ਬਦਲਣ ਲੱਗੇ - ਕ੍ਰਿਸ਼ਨ ਕੁਮਾਰ

ਐੱਸ. ਏ. ਐੱਸ. ਨਗਰ, 19 ਅਗਸਤ (ਜਸਬੀਰ ਸਿੰਘ ਜੱਸੀ)-ਸਿੱਖਿਆ ਵਿਭਾਗ ਨੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰਾਜੈਕਟ ਤਹਿਤ ਸੂਬੇ ਦੇ 4250 ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਦਾ ਟੀਚਾ ਮਿੱਥਿਆ ਹੈ, ਜਿਸ ਦੀ ਸ਼ੁਰੂਆਤ ਕਰਦਿਆਂ ਜ਼ਿਲ੍ਹਾ ਪਟਿਆਲਾ ਦੇ 111 ਸਕੂਲਾਂ ਦੀ ਸੂਚੀ ...

ਪੂਰੀ ਖ਼ਬਰ »

ਰਾਫੇਲ ਸੌਦੇ ਿਖ਼ਲਾਫ਼ ਯੂਥ ਕਾਂਗਰਸ ਹਲਕਾ ਡੇਰਾਬੱਸੀ ਨੇ ਫੂਕਿਆ ਨਰਿੰਦਰ ਮੋਦੀ ਦਾ ਪੁਤਲਾ

ਡੇਰਾਬੱਸੀ, 19 ਅਗਸਤ (ਸ਼ਾਮ ਸਿੰਘ ਸੰਧੂ)-ਰਾਫੇਲ ਜਹਾਜ਼ ਘੁਟਾਲਾ, ਬੇਰੁਜ਼ਗਾਰੀ, ਨੋਟਬੰਦੀ, ਖੇਤੀ ਸੰਕਟ ਅਤੇ ਭਿ੍ਸ਼ਟਾਚਾਰ ਜਿਹੇ ਹੋਰਨਾਂ ਮੁੱਦਿਆਂ ਨੂੰ ਲੈ ਕੇ ਜਨ ਅੰਦੋਲਨ ਦੀ ਸ਼ੁਰੂਆਤ ਕਰਦਿਆਂ ਯੂਥ ਕਾਂਗਰਸ ਹਲਕਾ ਡੇਰਾਬੱਸੀ ਵਲੋਂ ਕੇਂਦਰ ਸਰਕਾਰ ਵਿਰੁੱਧ ...

ਪੂਰੀ ਖ਼ਬਰ »

ਪੰਜਾਬ 'ਚ ਨਕਲੀ ਪਨੀਰ ਤੇ ਘਿਓ ਤਿਆਰ ਕਰਨ ਵਾਲੇ ਮਿਲਾਵਟਖੋਰਾਂ ਦੀ ਹੁਣ ਖੈਰ ਨਹੀਂ- ਸਿੱਧੂ

ਐੱਸ. ਏ. ਐੱਸ. ਨਗਰ, 19 ਅਗਸਤ (ਜਸਬੀਰ ਸਿੰਘ ਜੱਸੀ)-ਪੰਜਾਬ ਦੇ ਪਸ਼ੂ-ਪਾਲਣ ਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੂਬੇ ਅੰਦਰ ਨਕਲੀ ਪਨੀਰ ਤੇ ਘਿਓ ਸਮੇਤ ਨਕਲੀ ਖਾਧ ਪਦਾਰਥ ਤਿਆਰ ਕਰਨ ਵਾਲੇ ਮਿਲਾਵਟ ਖੋਰਾਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਮਿਲਾਵਟ ...

ਪੂਰੀ ਖ਼ਬਰ »

ਫ਼ਿਲਮ ਵੇਖਣ ਆਏ ਨੌਜਵਾਨ ਦਾ ਮੋਟਰਸਾਈਕਲ ਚੋਰੀ

ਜ਼ੀਰਕਪੁਰ, 19 ਅਗਸਤ (ਅਵਤਾਰ ਸਿੰਘ)-ਜ਼ੀਰਕਪੁਰ ਦੇ ਨਵੇਂ ਖੁੱਲ੍ਹੇ ਆਈਨੋਕਸ ਸਿਨੇਮਾਘਰ ਵਿਖੇ ਫ਼ਿਲਮ ਵੇਖਣ ਆਏ ਇਕ ਨੌਜਵਾਨ ਦਾ ਮੋਟਰਸਾਈਕਲ ਚੋਰੀ ਹੋ ਗਿਆ¢ ਮੌਲ ਖੱੁਲ੍ਹਣ ਤੋਂ ਬਾਅਦ ਇੰਨੀ ਜਲਦੀ ਚੋਰੀ ਦੀਆਂ ਘਟਨਾਵਾਂ ਵਾਪਰਨ ਕਾਰਨ ਮੌਲ ਦੀ ਸੁਰੱਖਿਆ 'ਤੇ ਵੀ ...

ਪੂਰੀ ਖ਼ਬਰ »

ਔਰਤ ਨੂੰ ਅਸ਼ਲੀਲ ਮੈਸੇਜ ਭੇਜਣ ਦੇ ਦੋਸ਼ ਹੇਠ ਮਾਮਲਾ ਦਰਜ

ਜ਼ੀਰਕਪੁਰ, 19 ਅਗਸਤ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਇਕ ਔਰਤ ਨੂੰ ਅਸ਼ਲੀਲ ਮੈਸੇਜ਼ ਭੇਜਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਰਜਨੀ (ਬਦਲਿਆ ਨਾਂਅ) ਨੇ ਦੱਸਿਆ ਕਿ ਬੀਤੇ ਕਰੀਬ 10 ਦਿਨਾਂ ਤੋਂ ਕੋਈ ਅਣਪਛਾਤਾ ...

ਪੂਰੀ ਖ਼ਬਰ »

ਮੁਫ਼ਤ ਜਾਂਚ ਕੈਂਪ ਦੌਰਾਨ 200 ਮਰੀਜ਼ਾਂ ਦੀ ਜਾਂਚ

ਲਾਲੜੂ, 19 ਅਗਸਤ (ਰਾਜਬੀਰ ਸਿੰਘ)-ਸਮਾਜ ਸੇਵੀ ਸੰਸਥਾ ਸੈਲਟਰ ਚੈਰੀਟੇਬਲ ਟਰੱਸਟ ਵਲੋਂ ਬਿਜਲੀ ਗਰਿੱਡ ਨੇੜੇ ਝੁੱਗੀ-ਬਸਤੀ ਵਿਖੇ ਇਕ ਮੁਫ਼ਤ ਡਾਕਟਰੀ ਕੈਂਪ ਲਗਾਇਆ ਗਿਆ, ਜਿਸ ਦੌਰਾਨ ਟਰੱਸਟ ਦੇ ਪ੍ਰਧਾਨ ਅਤੇ ਐੱਸ. ਐੱਮ. ਓ. ਡਾ: ਦਲੇਰ ਸਿੰਘ ਮੁਲਤਾਨੀ ਵਲੋਂ ਕਰੀਬ 200 ...

ਪੂਰੀ ਖ਼ਬਰ »

ਪੁਲਿਸ ਨੇ ਦਿਖਾਈ ਸਖ਼ਤੀ

ਐੱਸ. ਏ. ਐੱਸ. ਨਗਰ, 19 ਅਗਸਤ (ਜਸਬੀਰ ਸਿੰਘ ਜੱਸੀ)-ਦੇਰ ਰਾਤ ਨਾਈਟ ਕਲੱਬ ਚਲਾਉਣ ਵਾਲਿਆਂ 'ਤੇ ਪੁਲਿਸ ਵਲੋਂ ਪਿਛਲੇ ਹਫ਼ਤੇ ਤੋਂ ਕੱਸੇ ਸ਼ਿਕੰਜੇ ਕਾਰਨ ਇਸ ਹਫ਼ਤੇ ਸ਼ਨੀਵਾਰ ਨੂੰ ਸ਼ਹਿਰ ਦੇ ਤਿੰਨੋਂ ਨਾਈਟ ਕਲੱਬ ਰਾਤੀਂ 12 ਵਜੇ ਬੰਦ ਪਾਏ ਗਏ | ਪੁਲਿਸ ਵਲੋਂ ਸ਼ਨੀਵਾਰ ਦੀ ...

ਪੂਰੀ ਖ਼ਬਰ »

ਮੋਬਾਈਲ ਚੋਰੀ ਕਰਨ ਦੇ ਮਾਮਲੇ 'ਚ ਮੁਲਾਜ਼ਮ ਕਾਬੂ

ਮੁੱਲਾਂਪੁਰ ਗਰੀਬਦਾਸ, 19 ਅਗਸਤ (ਦਿਲਬਰ ਸਿੰਘ ਖੈਰਪੁਰ)-ਥਾਣਾ ਮੁੱਲਾਂਪੁਰ ਗਰੀਬਦਾਸ ਦੀ ਪੁਲਿਸ ਨੇ ਮੋਬਾਈਲ ਫ਼ੋਨ ਚੋਰੀ ਕਰਨ ਦੇ ਮਾਮਲੇ ਵਿਚ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਥਾਣਾ ਮੁੱਲਾਂਪੁਰ ਗਰੀਬਦਾਸ ਵਿਖੇ ਨਵੇਂ ਆਏ ਐੱਸ. ਐੱਚ. ਓ. ਰਾਜੇਸ਼ ...

ਪੂਰੀ ਖ਼ਬਰ »

ਪੁਲਿਸ ਨੇ ਦਿਖਾਈ ਸਖ਼ਤੀ

ਐੱਸ. ਏ. ਐੱਸ. ਨਗਰ, 19 ਅਗਸਤ (ਜਸਬੀਰ ਸਿੰਘ ਜੱਸੀ)-ਦੇਰ ਰਾਤ ਨਾਈਟ ਕਲੱਬ ਚਲਾਉਣ ਵਾਲਿਆਂ 'ਤੇ ਪੁਲਿਸ ਵਲੋਂ ਪਿਛਲੇ ਹਫ਼ਤੇ ਤੋਂ ਕੱਸੇ ਸ਼ਿਕੰਜੇ ਕਾਰਨ ਇਸ ਹਫ਼ਤੇ ਸ਼ਨੀਵਾਰ ਨੂੰ ਸ਼ਹਿਰ ਦੇ ਤਿੰਨੋਂ ਨਾਈਟ ਕਲੱਬ ਰਾਤੀਂ 12 ਵਜੇ ਬੰਦ ਪਾਏ ਗਏ | ਪੁਲਿਸ ਵਲੋਂ ਸ਼ਨੀਵਾਰ ਦੀ ...

ਪੂਰੀ ਖ਼ਬਰ »

ਇਰਾਦਾ ਕਤਲ ਮਾਮਲੇ 'ਚ ਕਰ ਤੇ ਆਬਕਾਰੀ ਵਿਭਾਗ ਦਾ ਸੁਪਰਡੈਂਟ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 19 ਅਗਸਤ (ਜਸਬੀਰ ਸਿੰਘ ਜੱਸੀ)-ਥਾਣਾ ਮਟੌਰ ਦੀ ਪੁਲਿਸ ਨੇ ਆਪਣੀ ਹੀ ਪਤਨੀ 'ਤੇ ਚਾਕੂ ਨਾਲ ਵਾਰ ਕਰਨ ਵਾਲੇ ਕਰ ਅਤੇ ਆਬਕਾਰੀ ਵਿਭਾਗ ਦੇ ਸੁਪਰਡੈਂਟ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਮੁਲਜ਼ਮ ਦੀ ਪਛਾਣ ਸੁਰੇਸ਼ ਕੁਮਾਰ ਵਜੋਂ ਹੋਈ ...

ਪੂਰੀ ਖ਼ਬਰ »

ਘਰ ਅੰਦਰ ਦਾਖ਼ਲ ਹੋ ਕੇ ਔਰਤ ਨਾਲ ਕੱੁਟਮਾਰ

ਖਰੜ, 19 ਅਗਸਤ (ਜੰਡਪੁਰੀ)-ਖਰੜ ਦੀ ਸਦਰ ਪੁਲਿਸ ਨੇ ਪਿੰਡ ਤਿਊੜ ਦੇ ਰਹਿਣ ਵਾਲੇ ਸਰੂਪ ਸਿੰਘ ਨਾਮਕ ਵਿਅਕਤੀ ਿਖ਼ਲਾਫ਼ ਇਕ ਔਰਤ 'ਤੇ ਹਮਲਾ ਕਰਨ ਤੇ ਉਸ ਦੀ ਕੱੁਟਮਾਰ ਦੇ ਦੋਸ਼ ਅਧੀਨ ਆਈ. ਪੀ. ਸੀ. ਦੀ ਧਾਰਾ 452 ਅਤੇ 323 ਅਧੀਨ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਪੁਲਿਸ ਤੋਂ ਮਿਲੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX