ਤਾਜਾ ਖ਼ਬਰਾਂ


ਸੁਪਰੀਮ ਕੋਰਟ ਅੱਜ ਕਰੇਗਾ ਐਨ.ਆਰ.ਸੀ ਮਾਮਲੇ 'ਚ ਸੁਣਵਾਈ
. . .  26 minutes ago
ਨਵੀਂ ਦਿੱਲੀ, 23 ਜੁਲਾਈ - ਸੁਪਰੀਮ ਕੋਰਟ ਅੱਜ ਐਨ.ਆਰ.ਸੀ ਮਾਮਲੇ 'ਚ ਸੁਣਵਾਈ ਕਰੇਗਾ। ਸੁਪਰੀਮ ਕੋਰਟ ਤੈਅ ਕਰੇਗਾ ਕਿ ਐਨ.ਆਰ.ਸੀ ਦੀ ਡੈੱਡਲਾਈਨ ਵਧਾਈ ਜਾਵੇ ਜਾਂ ਨਹੀ, ਕਿਉਂਕਿ...
ਬਰਤਾਨੀਆ ਦੇ ਨਵੇਂ ਪ੍ਰਧਾਨ ਮੰਤਰੀ ਦੀ ਘੋਸ਼ਣਾ ਅੱਜ
. . .  27 minutes ago
ਲੰਡਨ, 23 ਜੁਲਾਈ - ਬਰਤਾਨੀਆ ਦੇ ਨਵੇਂ ਪ੍ਰਧਾਨ ਦਾ ਐਲਾਨ ਅੱਜ ਹੋਵੇਗਾ। ਬੀਤੀ ਸ਼ਾਮ ਕੰਜ਼ਰਵੇਟਿਵ ਪਾਰਟੀ ਦੇ ਮੈਂਬਰਾਂ ਵੱਲੋਂ ਵੋਟਾਂ ਪਾਉਣ ਦਾ ਕੰਮ ਮੁਕੰਮਲ ਕੀਤਾ ਗਿਆ ਸੀ। ਸਿਆਸੀ ਮਾਹਿਰਾਂ ਅਨੁਸਾਰ ਇਸ ਚੋਣ 'ਚ ਬੌਰਿਸ ਜੌਹਨਸਨ ਦੇ ਜੈਰਮੀ ਹੰਟ ਨਾਲੋ...
ਬਿਹਾਰ 'ਚ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ ਜਨਾਹ
. . .  29 minutes ago
ਪਟਨਾ, 23 ਜੁਲਾਈ - ਬਿਹਾਰ ਦੇ ਬਾਂਦਾ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਨਾਬਾਲਗ ਲੜਕੀ ਨੂੰ ਅਗਵਾ ਕਰ ਕੇ ਉਸ ਨਾਲ ਸਮੂਹਿਕ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ...
ਮਹਾਰਾਸ਼ਟਰ 'ਚ ਕੈਮੀਕਲ ਗੋਦਾਮ ਨੂੰ ਲੱਗੀ ਅੱਗ
. . .  30 minutes ago
ਮੁੰਬਈ, 23 ਜੁਲਾਈ - ਮਹਾਰਾਸ਼ਟਰ ਦੇ ਭਿਵੰਡੀ ਵਿਖੇ ਕੈਮੀਕਲ ਗੋਦਾਮ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਨੇ ਮੌਕੇ 'ਤੇ ਪਹੁੰਚ ਕੇ ਅੱਗ ਉੱਪਰ ਕਾਬੂ...
ਕਰਨਾਟਕ ਦੇ 2 ਆਜ਼ਾਦ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  about 1 hour ago
ਨਵੀਂ ਦਿੱਲੀ, 23 ਜੁਲਾਈ - ਸੁਪਰੀਮ ਕੋਰਟ ਅੱਜ ਕਰਨਾਟਕ ਦੇ 2 ਆਜ਼ਾਦ ਵਿਧਾਇਕਾਂ ਆਰ ਸ਼ੰਕਰ ਤੇ ਨਾਗੇਸ਼ ਦੀ ਪਟੀਸ਼ਨ 'ਤੇ ਸੁਣਵਾਈ...
ਬਲਾਕ ਸੰਮਤੀ ਮੈਂਬਰ 270 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ
. . .  51 minutes ago
ਬਠਿੰਡਾ, 23 ਜੁਲਾਈ, (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਪੁਲਿਸ ਵੱਲੋਂ ਅੱਜ ਇੱਕ ਮੌਜੂਦਾ ਬਲਾਕ ਸੰਮਤੀ ਮੈਂਬਰ ਤੇ ਸਾਬਕਾ ਸਰਪੰਚ ਨੂੰ ਸਥਾਨਕ ਬਠਿੰਡਾ-ਮਾਨਸਾ ਸੜਕ ਤੋਂ 270 ਗ੍ਰਾਮ ਹੈਰੋਇਨ...
ਅੱਜ ਦਾ ਵਿਚਾਰ
. . .  about 1 hour ago
ਕੈਪਟਨ ਭਲਕੇ ਪਟਿਆਲਾ ਅਤੇ ਸੰਗਰੂਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਰਵੇਖਣ ਕਰਨਗੇ
. . .  1 day ago
ਚੰਡੀਗੜ੍ਹ, 22 ਜੁਲਾਈ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੰਗਲਵਾਰ ਨੂੰ ਸੰਗਰੂਰ ਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰਨਗੇ। ਪਿਛਲੇ ਕੁੱਝ ਦਿਨਾਂ ਤੋਂ ਭਾਰੀ ਮੀਂਹ ...
ਲੜਕਾ ਤੇ ਲੜਕੀ ਦੇ ਪਰਿਵਾਰ ਦੀ ਆਪਸੀ ਲੜਾਈ ਵਿੱਚ ਅੱਧੀ ਦਰਜਨ ਦੇ ਕਰੀਬ ਲੋਕ ਜ਼ਖਮੀ
. . .  1 day ago
ਤਪਾ ਮੰਡੀ 22 ਜੁਲਾਈ (ਵਿਜੇ ਸ਼ਰਮਾ)- ਸਥਾਨਕ ਸ਼ਹਿਰ ਦੇ ਇੱਕ ਧਾਰਮਿਕ ਅਸਥਾਨ 'ਤੇ ਲੜਕੇ ਅਤੇ ਲੜਕੀ ਦੇ ਪਰਿਵਾਰ ਵਿੱਚ ਆਪਸੀ ਸਮਝੌਤੇ ਨੂੰ ਲੈ ਕੇ ਦੋਵੇਂ ਪਰਿਵਾਰ ਸ਼ਹਿਰ ਦੇ ਮੁਹਤਬਰ ਦੀ ਹਾਜ਼ਰੀ ਵਿੱਚ ਹੱਥੋਪਾਈ ਹੋ ਗਏ । ਜਿਸ ਵਿੱਚ ਦੋਵੇਂ ਪਰਿਵਾਰਾਂ ਦੇ ਅੱਧੀ ...
ਘੱਗਰ ਦਰਿਆ ਦੇ ਵਧੇ ਪਾਣੀ ਦਾ ਘਟਿਆ ਪੱਧਰ
. . .  1 day ago
ਮੂਨਕ, 22 ਜੁਲਾਈ (ਰਾਜਪਾਲ ਸਿੰਗਲਾ) - ਪਿਛਲੇ ਪੰਜ ਦਿਨਾਂ ਤੋ ਜਿੱਥੇ ਇਲਾਕੇ ਵਿੱਚ ਘੱਗਰ ਦਰਿਆ ਦੇ ਵਧੇ ਪਾਣੀ ਦੇ ਪੱਧਰ ਨੇ ਹਜ਼ਾਰਾਂ ਏਕੜ ਝੋਨੇ ਦੀ ਫ਼ਸਲ ਨੂੰ ਤਬਾਹ ਕਰਨ ਦੇ ਨਾਲ-ਨਾਲ ਮਾਲੀ ਨੁਕਸਾਨ ਵੀ ਕੀਤਾ ਹੈ। ਉੱਥੇ ਹੀ ਹੁਣ ਇਸ ਘੱਗਰ ਦੇ ਪਾਣੀ ਦਾ ...
ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਦੁਕਾਨਦਾਰਾਂ ਤੇ ਪਿੰਡ ਵਾਸੀਆਂ ਨੇ ਲਗਾਇਆ ਧਰਨਾ
. . .  1 day ago
ਅਮਰਕੋਟ, 22 ਜੁਲਾਈ (ਗੁਰਚਰਨ ਸਿੰਘ ਭੱਟੀ)- ਹਲਕਾ ਖੇਮਕਰਨ ਦੇ ਪਿੰਡ ਵਲਟੋਹਾ ਵਿਖੇ ਅੱਜ ਦੁਕਾਨਦਾਰਾਂ ਤੇ ਪਿੰਡ ਵਾਸੀਆਂ ਨੇ ਸਵੇਰ ਤੋਂ ਦੁਕਾਨਾਂ ਬੰਦ ਕਰ ਕੇ ਪ੍ਰਸ਼ਾਸਨ ਤੇ ਸਰਕਾਰ ਖ਼ਿਲਾਫ਼ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਰ ਕੇ ਧਰਨਾ ਲਗਾਇਆ ਜੋ ਅਜੇ ਤੱਕ
ਅਫ਼ਗ਼ਾਨਿਸਤਾਨ ਵਿੱਚ ਹਵਾਈ ਹਮਲਿਆਂ ਵਿੱਚ 9 ਲੋਕਾਂ ਦੀ ਮੌਤ
. . .  1 day ago
ਕਾਬੁਲ, 22 ਜੁਲਾਈ- ਅਫ਼ਗ਼ਾਨਿਸਤਾਨ ਦੇ ਪੂਰਬੀ ਸੂਬੇ ਵਿੱਚ ਹਵਾਈ ਹਮਲਿਆਂ ਵਿੱਚ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ ਜਦਕਿ 6 ਹੋਰ ਜ਼ਖਮੀ ਹੋਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਨੇਤਾ ਸਲੀਮ ਨਹਿਮਜੋਈ ਨੇ ਦੱਸਿਆ ਕਿ ਹਵਾਈ ਹਮਲਿਆਂ ਵਿੱਚ ...
ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਲੱਖਾਂ ਰੁਪਏ ਦੀ ਲੁੱਟ
. . .  1 day ago
ਸੁਲਤਾਨਪੁਰ, 22 ਜੁਲਾਈ (ਕੰਵਰ ਬਰਜਿੰਦਰ ਸਿੰਘ ਜੱਜ)- ਜਲੰਧਰ- ਅੰਮ੍ਰਿਤਸਰ ਹਾਈਵੇ 'ਤੇ ਸੁਲਤਾਨਪੁਰ ਤੋਂ ਥੋੜ੍ਹੀ ਦੂਰੀ 'ਤੇ ਦਿਨ ਦਿਹਾੜੇ ਲੁੱਟ ਦੀ ਵਾਪਰੀ ਘਟਨਾ ਵਿੱਚ ਲੁਟੇਰੇ ਲੱਖਾਂ ਰੁਪਏ ਲੁੱਟ ਕੇ ਫ਼ਰਾਰ ਹੋ ਗਏ। ਲੁੱਟ ਦੀ ਵਾਪਰੀ ਇਸ ਘਟਨਾ ਵਿੱਚ ਲੁਟੇਰਿਆਂ ਵੱਲੋਂ ...
ਰਾਜ ਸਭਾ ਵਿੱਚ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ (ਸੋਧ) ਬਿੱਲ ਹੋਇਆ ਪਾਸ
. . .  1 day ago
ਲੋਕ ਸਭਾ ਵਿੱਚ ਸੂਚਨਾ ਦਾ ਅਧਿਕਾਰ (ਸੋਧ) ਬਿੱਲ 2019 ਹੋਇਆ ਪਾਸ
. . .  1 day ago
ਕੁਮਾਰਸਵਾਮੀ ਨੇ ਸ਼ਕਤੀ ਪ੍ਰੀਖਣ ਦੇ ਲਈ ਮੰਗਿਆ ਦੋ ਦਿਨਾਂ ਦਾ ਹੋਰ ਸਮਾਂ
. . .  1 day ago
ਬਿਜਲੀ ਬਿੱਲਾਂ ਵਿੱਚ ਵਾਧੇ ਦੇ ਵਿਰੋਧ ਵਿੱਚ ਸੀ.ਪੀ.ਆਈ. (ਐੱਮ.) ਵੱਲੋਂ ਵੱਖ-ਵੱਖ ਥਾਈਂ ਧਰਨੇ
. . .  1 day ago
ਸਰਕਾਰੀ ਸ਼ਰਤਾਂ ਦੇ ਬੋਝ ਹੇਠਾਂ ਦੱਬੀ ਕੇਂਦਰ ਵੱਲੋਂ ਸਕੂਲਾਂ ਨੂੰ ਭੇਜੀ ਗਈ 'ਕੰਪੋਜ਼ਿਟ ਸਕੂਲ ਗਰਾਂਟ'
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਆਰ.ਐਮ.ਪੀ.ਆਈ ਵੱਲੋਂ ਨਸ਼ਿਆਂ ਖ਼ਿਲਾਫ਼ ਰੋਸ ਮੁਜ਼ਾਹਰਾ
. . .  1 day ago
ਕੈਪਟਨ ਸਰਕਾਰ ਨੇ ਡਰੱਗ ਮਾਫ਼ੀਆ ਨੂੰ ਬਚਾਉਣ ਲਈ ਗੁਰਪਿੰਦਰ ਦੀ ਹੱਤਿਆ ਕਰਵਾਈ- 'ਆਪ' ਯੂਥ ਵਿੰਗ
. . .  1 day ago
ਪੰਜ ਦਿਨਾਂ ਤੋਂ ਕੂੜਾ ਨਾ ਚੁੱਕੇ ਜਾਣ ਕਾਰਨ ਸੰਗਰੂਰ 'ਚ ਹਾਲਾਤ ਹੋ ਰਹੇ ਨੇ ਬਦਤਰ
. . .  1 day ago
ਮੁੰਬਈ 'ਚ ਐਮ.ਟੀ.ਐਨ.ਐਲ ਇਮਾਰਤ 'ਚ ਲੱਗੀ ਭਿਆਨਕ ਅੱਗ
. . .  1 day ago
ਪੰਜਾਬ ਪੁਲਿਸ ਦੇ 1 ਆਈ. ਪੀ. ਐੱਸ. ਅਤੇ 7 ਪੀ. ਪੀ. ਐੱਸ. ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਮੋਟਰਸਾਈਕਲ ਸਵਾਰ ਲੁਟੇਰੇ 70 ਹਜ਼ਾਰ ਰੁਪਏ ਦੀ ਨਗਦੀ ਖੋਹ ਕੇ ਹੋਏ ਫ਼ਰਾਰ
. . .  1 day ago
ਚੱਕ ਜਵਾਹਰੇਵਾਲਾ ਗੋਲੀਕਾਂਡ ਮਾਮਲਾ : ਲੋਕਾਂ ਨੇ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ 24 ਘੰਟਿਆਂ ਲਈ ਕੀਤਾ ਜਾਮ
. . .  1 day ago
ਸੁਪਰੀਮ ਕੋਰਟ ਨੇ ਅੰਤਰਿਮ ਆਦੇਸ਼ ਤੋਂ ਬਾਅਦ ਸ਼ਕਤੀ ਪ੍ਰੀਖਣ 'ਤੇ ਹੋਵੇਗਾ ਫ਼ੈਸਲਾ- ਸਿੱਧਰਾਮਈਆ
. . .  1 day ago
ਹਾਈਕੋਰਟ ਵਲੋਂ ਪੰਜਾਬ ਸਰਾਕਰ ਨੂੰ ਡੇਰਾ ਬਿਆਸ ਦੀ ਜ਼ਮੀਨ ਦੀ ਜਾਂਚ ਦੇ ਹੁਕਮ
. . .  1 day ago
ਚੰਦਰਯਾਨ-2 ਦੇ ਸਫਲਤਾਪੂਰਵਕ ਦਾਗੇ ਜਾਣ 'ਤੇ ਦੇਸ਼ ਨੂੰ ਹੈ ਮਾਣ- ਪ੍ਰਧਾਨ ਮੰਤਰੀ ਮੋਦੀ
. . .  1 day ago
ਮਿਸ਼ਨ ਚੰਦਰਯਾਨ-2 ਭਾਰਤ ਲਈ ਚੰਦ ਦੀ ਇਤਿਹਾਸਕ ਯਾਤਰਾ ਦੀ ਸ਼ੁਰੂਆਤ ਹੈ- ਇਸਰੋ ਮੁਖੀ
. . .  1 day ago
ਹਰੀਕੇ ਧਾਮ ਨੇੜੇ ਮਨੁੱਖੀ ਕੜੀ ਬਣਾ ਕੇ ਰਾਜਸਥਾਨ ਨੂੰ ਜਾਂਦੇ ਪਾਣੀ ਨੂੰ ਬੰਦ ਕਰਨ ਦੀ ਕਰਾਂਗੇ ਮੰਗ- ਭਾਈ ਮੋਹਕਮ ਸਿੰਘ
. . .  1 day ago
ਪੁਲਿਸ ਵਲੋਂ ਬੱਬਰ ਖ਼ਾਲਸਾ ਨਾਲ ਸੰਬੰਧਿਤ ਗ੍ਰਿਫ਼ਤਾਰ ਨੌਜਵਾਨਾਂ ਦਾ ਮਾਮਲਾ ਐੱਨ. ਆਈ. ਏ. ਦੇ ਹਵਾਲੇ
. . .  1 day ago
ਕਲਾਨੌਰ ਦੇ ਤੇਜ਼ਬੀਰ ਸਿੰਘ ਦੀ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਜਿੱਤਣ 'ਤੇ ਏਸ਼ੀਆ ਚੈਂਪੀਅਨਸ਼ਿਪ ਲਈ ਹੋਈ ਚੋਣ
. . .  1 day ago
ਪੁਲਾੜ 'ਚ ਭਾਰਤ ਦੀ ਹੋਰ ਵੱਡੀ ਪੁਲਾਂਘ : ਸਫਲਤਾਪੂਰਵਕ ਦਾਗਿਆ ਗਿਆ ਚੰਦਰਯਾਨ-2
. . .  1 day ago
ਇਸਰੋ ਵਲੋਂ ਸਫਲਤਾਪੂਰਵਕ ਦਾਗਿਆ ਗਿਆ ਚੰਦਰਯਾਨ-2
. . .  1 day ago
ਨੌਕਰ ਵਲੋਂ ਬੇਰਹਿਮੀ ਨਾਲ ਬਜ਼ੁਰਗ ਦਾ ਕਤਲ, ਹਜ਼ਾਰਾਂ ਦੀ ਨਕਦੀ ਲੈ ਕੇ ਹੋਇਆ ਫ਼ਰਾਰ
. . .  1 day ago
ਹੁਣ ਤੋਂ ਕੁਝ ਸਮੇਂ ਬਾਅਦ ਦਾਗਿਆ ਜਾਵੇਗਾ ਚੰਦਰਯਾਨ-2
. . .  1 day ago
ਸੀ. ਬੀ. ਆਈ. ਦਫ਼ਤਰ ਵੱਲ ਜਾ ਰਹੇ ਸਿੱਖ ਜਥੇਬੰਦੀਆਂ ਦੇ ਵਫ਼ਦ ਨੂੰ ਪੁਲਿਸ ਨੇ ਰਸਤੇ 'ਚ ਰੋਕਿਆ
. . .  1 day ago
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਸਿੱਧੀ ਟੱਕਰ 'ਚ ਔਰਤ ਦੀ ਮੌਤ, ਇੱਕ ਗੰਭੀਰ ਜ਼ਖ਼ਮੀ
. . .  1 day ago
15 ਅਗਸਤ ਨੂੰ ਗੁਲਾਮੀ ਦਿਵਸ ਮਨਾਏੇਗੀ ਪੰਜਾਬ ਰੋਡਵੇਜ਼ ਅਤੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ
. . .  1 day ago
ਪਨਗ੍ਰੇਨ ਗੋਦਾਮ 'ਚੋਂ 640 ਕੱਟੇ ਕਣਕ ਲੁੱਟ ਕੇ ਫ਼ਰਾਰ ਹੋਏ ਚੋਰ
. . .  1 day ago
ਇਟਲੀ 'ਚ ਪੰਜਾਬੀ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ, ਇੱਕ ਮਹੀਨੇ ਤੋਂ ਪੁੱਤਰ ਦਾ ਮੂੰਹ ਦੇਖਣ ਲਈ ਤਰਸਿਆ ਪਰਿਵਾਰ
. . .  1 day ago
ਹੜ੍ਹ ਪ੍ਰਭਾਵਿਤ ਫ਼ਸਲਾਂ ਲਈ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਦੇ ਵਫ਼ਦ ਨੇ ਦਿੱਤਾ ਮੰਗ ਪੱਤਰ
. . .  1 day ago
'ਜਵਾਨਾਂ ਦੀ ਬਜਾਏ ਘਾਟੀ ਨੂੰ ਲੁੱਟਣ ਵਾਲੇ ਨੇਤਾਵਾਂ ਨੂੰ ਮਾਰਨ' ਵਾਲੇ ਬਿਆਨ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਨੇ ਦਿੱਤੀ ਸਫ਼ਾਈ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਉਲੰਘਣਾ
. . .  1 day ago
ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  1 day ago
ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  1 day ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਨੂੰ ਸਪੀਕਰ ਵਲੋਂ ਸੰਮਨ ਜਾਰੀ
. . .  1 day ago
ਕਰਨਾਟਕ ਸੰਕਟ : ਆਜ਼ਾਦ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਅੱਜ ਸੁਣਵਾਈ ਕਰਨ ਤੋਂ ਇਨਕਾਰ
. . .  1 day ago
ਭੂਟਾਨ ਦੇ ਦੌਰੇ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਭਾਦੋ ਸੰਮਤ 550

ਫਰੀਦਕੋਟ / ਮੁਕਤਸਰ

ਬਰਗਾੜੀ ਇਨਸਾਫ਼ ਮੋਰਚਾ 81ਵੇਂ ਦਿਨ 'ਚ ਦਾਖ਼ਲ

ਢਾਡੀ ਰਣਜੀਤ ਸਿੰਘ ਮਾਨਸਾ ਨੇ ਲਵਾਈ ਇਨਸਾਫ ਮੋਰਚੇ 'ਚ ਹਾਜ਼ਰੀ
ਬਰਗਾੜੀ, 20 ਅਗਸਤ (ਸੁਖਰਾਜ ਗੋਂਦਾਰਾ, ਲਖਵਿੰਦਰ ਸ਼ਰਮਾ)- (ਸੁਖਰਾਜ ਸਿੰਘ ਗੋਂਦਾਰਾ/ਲਖਵਿੰਦਰ ਸ਼ਰਮਾ)-ਬਰਗਾੜੀ ਦੀ ਅਨਾਜ ਮੰਡੀ ਵਿਖੇ ਚੱਲ ਰਹੇ ਇਨਸਾਫ ਮੋਰਚੇ ਦੇ ਅੱਜ 81ਵੇਂ ਦਿਨ ਢਾਡੀ ਰਣਜੀਤ ਸਿੰਘ ਮਾਨਸਾ ਨੇ ਆਪਣੇ ਜਥੇ ਸਮੇਤ ਇਸ ਇਨਸਾਫ ਮੋਰਚੇ 'ਚ ਸਿੱਖ ਜੋਧਿਆਂ ਅਤੇ ਗੁਰ ਇਤਿਹਾਸ ਦੀਆਂ ਢਾਡੀ ਵਾਰਾਂ ਸੁਣ ਕੇ ਸੰਗਤਾਂ ਨੂੰ ਨਿਹਾਲ ਕਰਦਿਆਂ ਆਪਣੀ ਹਾਜ਼ਰੀ ਲਵਾਈ | ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਮੰਚ ਸੰਚਾਲਕ ਅਤੇ ਸ਼੍ਰਮੋਣੀ ਅਕਾਲੀ ਦਲ (ਅ) ਦੇ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਕਿਹਾ ਕਿ ਸਿੱਖ ਕੌਮ ਦੇ ਹੁਣ ਤੱਕ ਲਾਏ ਗਏ ਮੋਰਚਿਆਂ 'ਚ ਕਵੀਸ਼ਰੀ, ਕਥਾ ਵਿਚਾਰਾਂ, ਕੀਰਤਨ, ਗੁਰ ਇਤਿਹਾਸ ਅਤੇ ਢਾਡੀ ਵਾਰਾਂ ਨੇ ਸੰਗਤਾਂ ਦੇ ਉਤਸ਼ਾਹ ਵਿਚ ਅਥਾਹ ਵਾਧਾ ਕੀਤਾ ਹੈ ਅਤੇ ਮੋਰਚਿਆਂ ਨੂੰ ਸਫ਼ਲ ਬਣਾਉਣ 'ਚ ਆਪਣਾ ਅਹਿਮ ਯੋਗਦਾਨ ਪਾਇਆ | ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਪਿਛਲੇ ਸਮੇਂ ਸਿੱਖ ਕੌਮ ਵਲੋਂ ਲਾਏ ਗਏ ਮੋਰਚਿਆਂ 'ਚ ਜਿਥੇ ਹਥਿਆਰਾਂ ਦੀ ਲੜਾਈ ਲੜੀ ਗਈ ਉੱਥੇ ਵਿਚਾਰਾਂ ਦੀ ਲੜਾਈ ਨੇ ਵੀ ਆਪਣੀ ਅਹਿਮ ਭੂਮਿਕਾ ਨਿਭਾਈ |
ਹਲਕਾ ਕੋਟਕਪੂਰਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅੱਜ ਜਦੋਂ ਸਵੇਰ ਸਮੇਂ ਬਰਗਾੜੀ ਇਨਸਾਫ ਮੋਰਚੇ ਵਿਚ ਪਹੁੰਚੇ ਤਾਂ ਪਰਮਿੰਦਰ ਸਿੰਘ ਬਾਲਿਆਂਵਾਲੀ ਦੀ ਅਗਵਾਈ ਹੇਠ ਨੌਜਵਾਨਾਂ ਨੇ ਵਿਧਾਇਕ ਸੰਧਵਾਂ ਦਾ ਤਿੱਖਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ | ਨੌਜਵਾਨਾਂ ਦਾ ਦੋਸ਼ ਸੀ ਕਿ ਵਿਧਾਇਕ ਸੰਧਵਾਂ ਨੇ ਬੀਤੇ ਦਿਨ ਚੰਡੀਗੜ੍ਹ ਪ੍ਰੈੱਸ ਕਾਨਫਰੰਸ ਦੌਰਾਨ ਡੇਰਾ ਪ੍ਰੇਮੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਬੇਕਸੂਰ ਦੱਸਿਆ ਹੈ | ਕਾਫੀ ਰੋਸ ਵਧਣ 'ਤੇ ਜਥੇਦਾਰ ਧਿਆਨ ਸਿੰਘ ਮੰਡ ਨੇ ਨੌਜਵਾਨਾਂ ਨੂੰ ਸ਼ਾਂਤ ਕਰਦਿਆਂ ਤਾੜਨਾ ਕੀਤੀ ਕਿ ਮੋਰਚੇ ਵਿਚ ਨਿਮਾਣੇ ਸਿੱਖ ਵਜੋਂ ਆਏ ਹਰ ਇਨਸਾਨ ਦਾ ਸਵਾਗਤ ਹੈ ਅਤੇ ਵਿਧਾਇਕ ਸੰਧਵਾਂ ਆਪਣੀ ਗਲਤੀ 'ਤੇ ਮੁਆਫੀ ਮੰਗ ਰਹੇ ਹਨ | ਜਥੇਦਾਰ ਸਾਹਿਬਾਨਾਂ ਨੇ ਨੌਜਵਾਨਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਕਿਸੇ ਤਰ੍ਹਾਂ ਦੀ ਹੁੱਲੜਬਾਜ਼ੀ ਨਾਲ ਮੋਰਚੇ ਦਾ ਕੋਈ ਸਬੰਧ ਨਹੀਂ | ਵਿਧਾਇਕ ਸੰਧਵਾਂ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੇ ਬਿਆਨ ਨਾਲ ਕਿਸੇ ਦੇ ਮਨ ਨੂੰ ਠੇਸ ਪੁੱਜੀ ਹੈ ਤਾਂ ਉਹ ਸਮੁੱਚੀ ਸੰਗਤ ਤੋਂ ਮੁਆਫੀ ਮੰਗਦੇ ਹਨ ਅਤੇ ਅੱਗੇ ਤੋਂ ਗਲਤੀ ਨਾ ਕਰਨ ਦਾ ਵਿਸ਼ਵਾਸ ਦਿਵਾਉਂਦੇ ਹਨ | ਉਨ੍ਹਾਂ ਕਿਹਾ ਕਿ ਉਸ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਵਲੋਂ ਦਿੱਤਾ ਪੂਰਾ ਬਿਆਨ ਸੁਣਨਾ ਅਤੇ ਪੜ੍ਹਨਾ ਚਾਹੀਦਾ ਹੈ | ਕੁਝ ਸ਼ਰਾਰਤੀ ਲੋਕਾਂ ਨੇ ਉਨ੍ਹਾਂ ਦੇ ਬਿਆਨ ਦੇ ਕੁਝ ਹਿੱਸੇ ਲੈ ਕੇ ਵੀਡੀਓ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਹੈ | ਕੁਝ ਅਖਬਾਰਾਂ ਨੇ ਵੀ ਸਹੀ ਖਬਰ ਪ੍ਰਕਾਸ਼ਿਤ ਨਹੀਂ ਕੀਤੀ | ਵਿਧਾਇਕ ਸੰਧਵਾਂ ਨੇ ਕਿਹਾ ਕਿ ਉਹ ਅੱਜ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀ ਭਾਵੇਂ ਉਹ ਡੇਰਾ ਪ੍ਰੇਮੀ ਹੋਣ ਜਾਂ ਕੋਈ ਹੋਰ ਹੋਵੇ ਨੂੰ ਸਖ਼ਤ ਸਜ਼ਾ ਦੇਣ ਦੇ ਹੱਕ ਵਿਚ ਹਨ | ਜਥੇਦਾਰ ਧਿਆਨ ਸਿੰਘ ਮੰਡ ਨੇ ਵਿਧਾਇਕ ਸੰਧਵਾਂ ਨੂੰ ਮੁਆਫ ਕਰਦਿਆਂ ਅੱਗੇ ਤੋਂ ਅਜਿਹੀ ਬਿਆਨਬਾਜ਼ੀ ਨਾ ਕਰਨ ਲਈ ਤਾੜਨਾ ਕੀਤੀ |

ਐਸ.ਬੀ.ਆਰ.ਐਸ. ਕਾਲਜ ਫਾਰ ਵੁਮੈਨ ਘੁੱਦੂਵਾਲਾ ਵਿਖੇ ਬੱਡੀਜ਼ ਗਰੁੱਪ ਦੀ ਸ਼ੁਰੂਆਤ

ਸਾਦਿਕ, 20 ਅਗਸਤ (ਆਰ.ਐੱਸ.ਧੁੰਨਾ, ਗੁਰਭੇਜ ਸਿੰਘ ਚੌਹਾਨ)-ਐਸ.ਬੀ.ਆਰ.ਐਸ. ਕਾਲਜ ਫਾਰ ਵੁਮੈਨ, ਘੁੱਦੂਵਾਲਾ ਵਿਖੇ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਾ-ਮੁਕਤ ਪੰਜਾਬ-ਤੰਦਰੁਸਤ ਪੰਜਾਬ ਪ੍ਰੋਗਰਾਮ ਅਧੀਨ ਬੱਡੀਜ਼ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ | ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਪੱਕਾ 'ਚੋਂ ਸਾਮਾਨ ਚੋਰੀ

ਫ਼ਰੀਦਕੋਟ, 20 ਅਗਸਤ (ਜਸਵੰਤ ਸਿੰਘ ਪੁਰਬਾ)-ਸਰਕਾਰੀ ਪ੍ਰਾਇਮਰੀ ਸਕੂਲ ਪੱਕਾ ਵਿਖੇ ਚੋਰ ਕਮਰਿਆਂ ਅਤੇ ਰਸੋਈ ਘਰ ਦੇ ਦਰਵਾਜ਼ੇ ਤੋੜ ਕੇ ਢਾਈ ਕੁਇੰਟਲ ਕਣਕ ਅਤੇ ਬੱ ਚਿਆਂ ਦੇ ਖਾਣਾ ਖਾਣ ਵਾਲੇ ਬਰਤਨ ਜਿਨ੍ਹਾਂ ਵਿਚ 70 ਥਾਲ, ਦੋ ਦਰਜਨ ਗਲਾਸ, ਦੋ ਬਾਲਟੀਆਂ ਅਤੇ ਇਕ ਦੇਗਾ ...

ਪੂਰੀ ਖ਼ਬਰ »

ਸ਼ਿਵ ਸੈਨਾ ਦਾ ਜ਼ਿਲ੍ਹਾ ਪ੍ਰਧਾਨ ਤੇ ਸਾਥੀ ਨਸ਼ੀਲੀਆਂ ਗੋਲੀਆਂ, 22 ਹਜ਼ਾਰ ਨਕਦ ਤੇ ਮੋਟਰਸਾਈਕਲ ਸਮੇਤ ਗਿ੍ਫ਼ਤਾਰ

ਜੈਤੋ, 20 ਅਗਸਤ (ਗੁਰਚਰਨ ਸਿੰਘ ਗਾਬੜੀਆ)- ਸਥਾਨਕ ਪੁਲਿਸ ਨੇ ਸ਼ਿਵ ਸੈਨਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਤੇ ਉਸ ਦੇ ਸਾਥੀ ਨੂੰ 550 ਨਸ਼ੀਲੀਆਂ ਗੋਲੀਆਂ, 22 ਹਜ਼ਾਰ ਨਕਦ ਅਤੇ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਸੀ. ਆਈ. ਏ. ਜੈਤੋ ਦੇ ਇੰਚਾਰਜ ਜਗਦੀਸ਼ ...

ਪੂਰੀ ਖ਼ਬਰ »

ਵਿਦਿਆਰਥੀ ਨੂੰ ਸਕੂਲ 'ਚੋਂ ਬਾਹਰ ਕੱਢਣ 'ਤੇ ਮਾਪਿਆਂ, ਯੂਥ ਕਾਂਗਰਸੀ ਆਗੂ, ਕਿਸਾਨ ਜਥੇਬੰਦੀ ਨੇ ਲਗਾਇਆ ਰੋਸ ਧਰਨਾ

ਜੈਤੋ, 20 ਅਗਸਤ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਇਕ ਨਿੱਜੀ ਸਕੂਲ ਵਲੋਂ ਐਲ. ਕੇ. ਜੀ. ਦੇ ਵਿਦਿਆਰਥੀ ਨੂੰ ਸਕੂਲ 'ਚੋਂ ਕੱਢੇ ਜਾਣ 'ਤੇ ਚੱਲ ਰਹੇ ਵਿਵਾਦ ਨੇ ਅੱਜ ਸੰਘਰਸ਼ ਦਾ ਰੂਪ ਅਖਤਿਆਰ ਕਰ ਲਿਆ ਅਤੇ ਬੱਚੇ ਦੇ ਮਾਪਿਆਂ ਦੀ ਹਮਾਇਤ 'ਤੇ ਕਿਸਾਨ ਜਥੇਬੰਦੀ ਦੇ ਆਗੂ ਅਤੇ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਨੂੰ ਡੋਪ ਟੈਸਟ 'ਚ ਛੋਟ ਦੇ ਕੇ ਹੁਕਮ ਲਾਗੂ ਕਰਾਉਣਾ ਭੁੱਲੀ ਸਰਕਾਰ

ਸਾਦਿਕ, 20 ਅਗਸਤ (ਗੁਰਭੇਜ ਸਿੰਘ ਚੌਹਾਨ)-ਪੰਜਾਬ ਵਿਚੋਂ ਨਸ਼ਾ ਖ਼ਤਮ ਕਰਨ ਦੀ ਮੁਹਿੰਮ ਤੋਂ ਲੈ ਕੇ ਰਾਜਨੀਤਕ ਆਗੂਆਂ 'ਚ ਪੁੱਜੀ ਡੋਪ ਟੈਸਟ ਦੀ ਖੇਡ ਅਸਮਾਨੀ ਬਿਜਲੀ ਵਾਂਗ ਘੁੰਮ ਘੁੰਮਾ ਕੇ ਅਸਲਾ ਧਾਰਕਾਂ ਉੱਤੇ ਅਜਿਹੀ ਡਿੱਗੀ ਹੈ ਕਿ ਲੋਕ ਵਖਤ ਨੂੰ ਫੜੇ੍ਹ ਹੋਏ ਹਨ | ...

ਪੂਰੀ ਖ਼ਬਰ »

ਪੰਚਾਇਤੀ ਐਕਟ ਤੇ ਪੰਚਾਂ, ਸਰਪੰਚਾਂ ਦੇ ਅਧਿਕਾਰਾਂ ਸਬੰਧੀ ਮੀਟਿੰਗ

ਬਰਗਾੜੀ, 20 ਅਗਸਤ (ਲਖਵਿੰਦਰ ਸ਼ਰਮਾ)-ਸਮਾਜ ਸੇਵੀ ਤੇ ਪੰਚਾਇਤੀ ਐਕਟ ਤਹਿਤ ਲੋਕਾਂ ਨੂੰ ਹੱਕ ਦਿਵਾਉਣ ਲਈ ਲਗਾਤਾਰ ਸੰਘਰਸ਼ ਕਰਨ ਵਾਲੇ ਮਨਜੀਤ ਸਿੰਘ ਢਿਲਵਾਂ ਕਲਾਂ ਤੇ ਹੋਰਨਾਂ ਨੇ ਮੀਟਿੰਗ ਕਰਕੇ ਪਿੰਡਾਂ ਵਿਚ ਪੰਚੀ ਅਤੇ ਸਰਪੰਚੀ ਦੀ ਚੋਣ ਲੜਨ ਵਾਲੇ ਸਮੂਹ ...

ਪੂਰੀ ਖ਼ਬਰ »

ਸਦਭਾਵਨਾ ਦਿਵਸ ਮਨਾਇਆ

ਫ਼ਰੀਦਕੋਟ, 20 ਅਗਸਤ (ਜਸਵੰਤ ਸਿੰਘ ਪੁਰਬਾ)-ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਅਸ਼ੋਕਾ ਚੱਕਰ ਹਾਲ ਵਿਖੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ ਜਨਮ ਦਿਨ ਸਦਭਾਵਨਾ ਦਿਵਸ ਦੇ ਤੌਰ 'ਤੇ ਮਨਾਇਆ ਗਿਆ | ਇਸ ਮੌਕੇ ਡਿਪਟੀ ...

ਪੂਰੀ ਖ਼ਬਰ »

ਹਾਈਕਿੰਗ ਟਰੈਕਿੰਗ ਕੈਂਪ ਲਈ ਵਿਦਿਆਰਥਣਾਂ ਮਨਾਲੀ ਨੂੰ ਰਵਾਨਾ

ਪੰਜਗਰਾਂਈ ਕਲਾਂ, 20 ਅਗਸਤ (ਕੁਲਦੀਪ ਸਿੰਘ ਗੌਦਾਰਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈ ਕਲਾਂ ਫ਼ਰੀਦਕੋਟ ਦੀਆਂ ਵਿਦਿਆਰਥਣਾਂ 10 ਰੋਜ਼ਾ ਐਨ.ਐਸ.ਐਸ. ਕੈਂਪ ਲਈ ਮਨਾਲੀ (ਹਿਮਾਚਲ ਪ੍ਰਦੇਸ਼) ਨੂੰ ਰਵਾਨਾ ਹੋ ਗਈਆਂ | ਇਸ ਮੌਕੇ ਪਿ੍ੰਸੀਪਲ ਭੁਪਿੰਦਰ ...

ਪੂਰੀ ਖ਼ਬਰ »

ਬਾਬਾ ਫ਼ਰੀਦ ਪਬਲਿਕ ਸਕੂਲ ਦੀ ਸਕੇਟਿੰਗ ਮੁਕਾਬਲੇ 'ਚ ਝੰਡੀ

ਫ਼ਰੀਦਕੋਟ, 20 ਅਗਸਤ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਦੇ ਚੌਥੀ ਜਮਾਤ ਦੇ ਵਿਦਿਆਰਥੀ ਗੁਰਵੰਸ਼ ਸਿੰਘ ਨੇ ਕਰੇਜ਼ੀ ਸਕੇਟਸ ਐਸੋਸੀਏਸ਼ਨ ਵਲੋਂ ਕਰਵਾਈ ਸਕੇਟਿੰਗ ਚੈਂਪੀਅਨਸ਼ਿਪ ਦੇ ਜ਼ੋਨ ਲੈਵਲ ਵਿਚ ਭਾਗ ਲਿਆ¢ ਇਹ ਮੁਕਾਬਲਾ ਮਦਰ ਪਰਾਈਡ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਭਾਣਾ ਵਿਖੇ ਮਨਾਈਆਂ ਤੀਆਂ

ਫ਼ਰੀਦਕੋਟ, 20 ਅਗਸਤ (ਜਸਵੰਤ ਸਿੰਘ ਪੁਰਬਾ)-ਦਸਮੇਸ਼ ਮਾਰਡਨ ਸੀ.ਸੈ. ਸਕੂਲ ਭਾਣਾ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸੰਸਥਾ ਦੇ ਚੇਅਰਮੈਨ ਸਾਹਿਬ ਦੇ ਮਾਤਾ ਜਸਵੀਰ ਕੌਰ, ਪਿ੍ੰਸੀਪਲ ਹਰਿੰਦਰ ਕੌਰ ਬਰਾੜ ਕੋਆਰਡੀਨੇਟਰਜ਼ ...

ਪੂਰੀ ਖ਼ਬਰ »

ਐਾਟੀ ਕ੍ਰਾਈਮ ਐਾਡ ਸ਼ੋਸ਼ਲ ਵੈਲਫੇਅਰ ਐਸੋਸੀਏਸ਼ਨ ਵਲੋਂ ਮੇਲਾ 'ਤੀਆਂ ਤੀਜ ਦੀਆਂ' ਕਰਵਾਇਆ

ਕੋਟਕਪੂਰਾ, 20 ਅਗਸਤ (ਮੇਘਰਾਜ)-ਡਾ. ਚੰਦਾ ਸਿੰਘ ਮਰਵਾਹਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਕੋਟਕਪੂਰਾ ਵਿਖੇ ਐਾਟੀ ਕ੍ਰਾਈਮ ਐਾਡ ਸ਼ੋਸ਼ਲ ਵੈਲਫੇਅਰ ਐਸੋਸੀਏਸ਼ਨ ਪੰਜਾਬ ਵਲੋਂ 7ਵਾਂ ਮੇਲਾ 'ਤੀਆਂ ਤੀਜ ਦੀਆਂ' ਕਰਵਾਇਆ ਗਿਆ ਜਿਸ ਦੀ ਅਗਵਾਈ ਰਵਿੰਦਰ ਕਪੂਰ ...

ਪੂਰੀ ਖ਼ਬਰ »

ਮਾਮਲੇ ਨੂੰ ਰੱਦ ਕਰਵਾਉਣ ਲਈ ਜਥੇਬੰਦੀਆਂ ਦਾ ਵਫਦ ਡੀ.ਸੀ. ਨੂੰ ਮਿਲਿਆ

ਫ਼ਰੀਦਕੋਟ, 20 ਅਗਸਤ (ਸਰਬਜੀਤ ਸਿੰਘ)-ਪੰਜਾਬ ਸਟੂਡੈਂਸ ਯੂਨੀਅਨ, ਨੌਜਵਾਨ ਭਾਰਤ ਸਭਾ, ਡੈਮੋਕ੍ਰੈਟਿਕ ਟੀਚਰਜ ਫੈਡਰੇਸ਼ਨ, ਪੇਂਡੂ ਖੇਤ ਮਜ਼ਦੂਰ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਯੁਥ ਫਾਰ ਸਵਰਾਜ, ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਕਿਰਤੀ ਕਿਸਾਨ ...

ਪੂਰੀ ਖ਼ਬਰ »

ਨੈੱਟਬਾਲ ਜੂਨੀਅਰ ਚੈਂਪੀਅਨਸ਼ਿਪ ਫ਼ਰੀਦਕੋਟ ਲੜਕੀਆਂ ਦੀ ਟੀਮ ਨੇ ਜਿੱਤੀ

ਬਰਗਾੜੀ, 20 ਅਗਸਤ (ਲਖਵਿੰਦਰ ਸ਼ਰਮਾ)-11ਵੀਂ ਜੂਨੀਅਰ ਪੰਜਾਬ ਸਟੇਟ ਨੈਟਬਾਲ ਚੈਂਪੀਅਨਸ਼ਿਪ ਭੈਣੀ ਬੜਿੰਗਾਂ ਜ਼ਿਲ੍ਹਾ ਲੁਧਿਆਣਾ ਵਿਖੇ ਹੋਈ, ਜਿਸ 'ਚ ਲਗਪਗ ਲੜਕੀਆਂ ਦੀਆਂ 15 ਟੀਮਾਂ ਨੇ ਭਾਗ ਲਿਆ | ਇਸ ਚੈਂਪੀਅਨਸ਼ਿਪ ਦੇ ਫਾਈਨਲ ਮੁਕਾਬਲੇ ਵਿਚ ਜ਼ਿਲ੍ਹਾ ਫ਼ਰੀਦਕੋਟ ...

ਪੂਰੀ ਖ਼ਬਰ »

ਨਾਂਅ ਬਦਲੀ ਕੈਂਪ 'ਚ 15 ਕੇਸਾਂ ਦਾ ਮੌਕੇ 'ਤੇ ਨਿਪਟਾਰਾ- ਬਲਰਾਜ ਸਿੰਘ

ਸਾਦਿਕ, 20 ਅਗਸਤ (ਆਰ.ਐੱਸ. ਧੁੰਨਾ)-ਪੰਜਾਬ ਰਾਜ ਪਾਵਰਕਾਮ ਵੰਡ ਉਪ ਮੰਡਲ ਸਬ ਡਵੀਜ਼ਨ ਸਾਦਿਕ ਵਿਖੇ ਲੱਗੇ ਮੋਟਰਾਂ ਦੇ ਨਾਂਅ ਬਦਲੀ ਕੈਂਪ ਵਿਚ ਆਈਆਂ 28 ਅਰਜ਼ੀਆਂ 'ਚੋਂ 15 ਕੇਸਾਂ ਦਾ ਮੌਕੇ 'ਤੇ ਹੀ ਨਿਪਟਾਰਾ ਕਰਕੇ ਉਨ੍ਹਾਂ ਦੀ ਨਾਂਅ ਦੀ ਬਦਲੀ ਕਰ ਦਿੱਤੀ ਗਈ ਜਦੋਂ ਕਿ ...

ਪੂਰੀ ਖ਼ਬਰ »

ਸਕੇਟਿੰਗ ਮੁਕਾਬਲਿਆਂ 'ਚ ਮਾਉਂਟ ਲਿਟਰਾ ਜ਼ੀ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਫ਼ਰੀਦਕੋਟ, 20 ਅਗਸਤ (ਜਸਵੰਤ ਸਿੰਘ ਪੁਰਬਾ)-ਸੰਸਥਾ ਮਾਉਂਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀ ਜਿੱਥੇ ਵਿਦਿਆ ਦੇ ਖੇਤਰ ਵਿਚ ਅੱਵਲ ਰਹਿ ਕੇ ਸਕੂਲ ਦਾ ਨਾਂਅ ਰੌਸ਼ਨ ਕਰ ਰਹੇ ਹਨ, ਉਥੇ ਹੀ ਖੇਡਾਂ ਵਿਚ ਦਬਦਬਾ ਰੱਖਦੇ ਹੋਏ ਨਾ ਕੇਵਲ ਪੰਜਾਬ ਪੱਧਰ ਬਲਕਿ ਨੈਸ਼ਨਲ ਪੱਧਰ ...

ਪੂਰੀ ਖ਼ਬਰ »

ਗਜ਼ਟਿਡ ਐਾਡ ਨਾਨ ਗਜ਼ਟਿਡ ਐਸ.ਸੀ.ਬੀ.ਸੀ. ਇੰਪਲਾਈਜ਼ ਵੈਲਫੇਅਰ ਫੈਡਰੇਸ਼ਨ ਦੀ ਮੀਟਿੰਗ

ਫ਼ਰੀਦਕੋਟ, 20 ਅਗਸਤ (ਸਤੀਸ਼ ਬਾਗ਼ੀ)-ਗਜ਼ਟਿਡ ਐਾਡ ਨਾਨ ਗਜ਼ਟਿਡ ਐਸ.ਸੀ.ਬੀ.ਸੀ. ਇੰਪਲਾਈਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਦੀ ਹੰਗਾਮੀ ਮੀਟਿੰਗ ਸਟੇਟ ਕਮੇਟੀ ਮੈਂਬਰ ਮਲਕੀਤ ਸਿੰਘ ਬਠਿੰਡਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਦਿੱਲੀ ਦੇ ਜੰਤਰ ਮੰਤਰ ਵਿਖੇ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਜੈਤੋ ਵਿਖੇ ਨਾਵਲਕਾਰ ਗੁਰਦਿਆਲ ਸਿੰਘ ਸਮਿ੍ਤੀ ਸਮਾਗਮ

ਜੈਤੋ, 20 ਅਗਸਤ (ਭੋਲਾ ਸ਼ਰਮਾ)-ਯੂਨੀਵਰਸਿਟੀ ਕਾਲਜ ਜੈਤੋ ਦੇ ਪੰਜਾਬੀ ਵਿਭਾਗ ਅਤੇ ਸ਼ਹੀਦ ਭਗਤ ਸਿੰਘ ਵਿਚਾਰ ਮੰਚ ਜੈਤੋ ਵਲੋਂ ਨਾਵਲਕਾਰ ਅਤੇ ਗਿਆਨਪੀਠ ਐਵਾਰਡੀ ਪਦਮਸ੍ਰੀ ਸਵ: ਪ੍ਰੋਫ਼ੈਸਰ ਗੁਰਦਿਆਲ ਸਿੰਘ ਸਮਿ੍ਤੀ ਸਮਾਗਮ ਕਾਲਜ ਦੀ 'ਪਦਮਸ੍ਰੀ ਪ੍ਰੋਫ਼ੈਸਰ ...

ਪੂਰੀ ਖ਼ਬਰ »

ਬਾਬਾ ਫ਼ਰੀਦ ਆਗਮਨ ਪੁਰਬ ਦੀਆਂ ਤਿਆਰੀਆਂ ਸ਼ੁਰੂ- ਮਹੀਪ ਇੰਦਰ ਸਿੰਘ

ਫ਼ਰੀਦਕੋਟ, 20 ਅਗਸਤ (ਜਸਵੰਤ ਸਿੰਘ ਪੁਰਬਾ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਫ਼ਰੀਦਕੋਟੀਆਂ ਵਲੋਂ ਮਨਾਏ ਜਾਣ ਵਾਲੇ ਬਾਬਾ ਫ਼ਰੀਦ ਆਗਮਨ ਪੁਰਬ ਨੂੰ ਧੂਮ-ਧਾਮ ਨਾਲ ਮਨਾਇਆ ਜਾਵੇਗਾ | ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਸੇਵਾਦਾਰ ਮਹੀਪ ਇੰਦਰ ਸਿੰਘ ...

ਪੂਰੀ ਖ਼ਬਰ »

ਭਾਜਪਾ ਪੰਚਾਇਤੀ ਚੋਣਾਂ ਆਪਣੇ ਬਲਬੂਤੇ 'ਤੇ ਲੜੇਗੀ- ਜਗਦੀਸ਼ ਰਾਏ ਸ਼ਰਮਾ

ਸਾਦਿਕ, 20 ਅਗਸਤ (ਗੁਰਭੇਜ ਸਿੰਘ ਚੌਹਾਨ)- ਭਾਜਪਾ ਤੇ ਭਾਜਪਾ ਦੀ ਭਾਈਵਾਲ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਨਾਲ ਭਾਜਪਾ ਨੂੰ ਹਰ ਚੋਣਾਂ ਵਿਚ 33 ਪ੍ਰਤੀਸ਼ਤ ਕੋਟਾ ਦੇਣ ਦਾ ਸਮਝੌਤਾ ਹੋਇਆ ਹੈ | ਪਰ ਲੱਗਦਾ ਹੈ ਕਿ ਅਕਾਲੀ ਦਲ ਆਪਣੇ ਵਾਅਦੇ 'ਤੇ ਖਰ੍ਹਾ ਨਹੀਂ ਉੱਤਰ ਰਿਹਾ | ਇਸ ...

ਪੂਰੀ ਖ਼ਬਰ »

ਹੱਡੀਆਂ ਦੇ ਜਾਂਚ ਕੈਂਪ 'ਚ 100 ਮਰੀਜ਼ਾਂ ਦੀ ਕੀਤੀ ਜਾਂਚ

ਕੋਟਕਪੂਰਾ, 20 ਅਗਸਤ (ਮੇਘਰਾਜ)-ਪੀ.ਬੀ.ਜੀ. ਵੈਲਫੇਅਰ ਕਲੱਬ ਵਲੋਂ ਬਿਕਰਮ ਹੱਡੀਆਂ ਦਾ ਹਸਪਤਾਲ ਫ਼ਰੀਦਕੋਟ ਦੇ ਸਹਿਯੋਗ ਨਾਲ ਸਥਾਨਕ ਡੇਰਾ ਬਾਬਾ ਦਰਿਆ ਗਿਰੀ ਚੈਰੀਟੇਬਲ ਆਈ ਹਸਪਤਾਲ ਵਿਖੇ ਲਗਾਏ ਮੁਫ਼ਤ ਹੱਡੀਆਂ ਦੇ ਕੈਂਪ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਵਲੋਂ ...

ਪੂਰੀ ਖ਼ਬਰ »

ਖੁਦਕੁਸ਼ੀ ਕੇਸ ਦੀ ਪੜਤਾਲ ਕਰਨ ਲਈ ਪੱਖੀ ਕਲਾਂ ਕਿਸਾਨ ਦੇ ਘਰ ਪਹੁੰਚੀ ਟੀਮ

ਫ਼ਰੀਦਕੋਟ, 20 ਅਗਸਤ (ਜਸਵੰਤ ਸਿੰਘ ਪੁਰਬਾ)-ਮਿ੍ਤਕ ਮਲਕੀਤ ਸਿੰਘ ਪੁੱਤਰ ਬੰਤਾ ਸਿੰਘ ਦੇ ਕੇਸ ਦੀ ਪੜਤਾਲ ਕਰਨ ਲਈ ਸਿਹਤ ਵਿਭਾਗ ਦੀ ਟੀਮ ਪਿੰਡ ਪੱਖੀ ਕਲਾਂ ਪਹੁੰਚੀ | ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਲਕੀਤ ਸਿੰਘ ਦੀ ਉਮਰ 60 ਸਾਲ ਸੀ ਉਹ ਕਰਜ਼ੇ ਕਾਰਨ ...

ਪੂਰੀ ਖ਼ਬਰ »

'ਮੇਲਾ ਭੈਣਾਂ ਦਾ' ਪ੍ਰੋਗਰਾਮ 'ਚ ਹੋਇਆ ਖੂਬ ਮਨੋਰੰਜਨ

ਜੈਤੋ, 20 ਅਗਸਤ (ਭੋਲਾ ਸ਼ਰਮਾ)- ਪਿੰਡ ਰੋਮਾਣਾ ਅਲਬੇਲ ਸਿੰਘ ਵਿਖੇ ਸਮੂਹ ਨਗਰ ਨਿਵਾਸੀਆਂ ਅਤੇ ਯੂਥ ਕਲੱਬ ਦੇ ਸਹਿਯੋਗ ਨਾਲ ਸਮਾਜਸੇਵੀ ਮਾਸਟਰ ਜਗਤਾਰ ਸਿੰਘ ਦਬੜ੍ਹੀਖਾਨਾ ਦੀ ਸਰਪ੍ਰਸਤੀ ਹੇਠ 'ਮੇਲਾ ਭੈਣਾਂ ਦਾ' ਕਰਵਾਇਆ ਗਿਆ | ਪੋ੍ਰਗਰਾਮ 'ਚ ਪਿੰਡ ਦੀਆਂ ਵਿਆਹੀਆਂ ...

ਪੂਰੀ ਖ਼ਬਰ »

ਸੱਤ ਸੀਟਰ ਟੈਂਪੂ ਯੂਨੀਅਨ ਦਾ ਧਰਨਾ 1296 ਦਿਨ 'ਚ ਸ਼ਾਮਿਲ

ਫ਼ਰੀਦਕੋਟ, 20 ਅਗਸਤ (ਸਰਬਜੀਤ ਸਿੰਘ)-ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ 'ਤੇ ਬੈਠੇ ਸੱਤ ਸੀਟਰ ਟੈਂਪੂ ਯੂਨੀਅਨ ਦਾ ਧਰਨਾ 1296ਵੇਂ ਦਿਨ 'ਚ ਸ਼ਾਮਿਲ ਹੋ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਧਾਨ ਸੁਖਪਾਲ ਸਿੰਘ ਰੰਧਾਵਾ ਅਤੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ...

ਪੂਰੀ ਖ਼ਬਰ »

ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਐੱਸ.ਡੀ.ਐੱਮ. ਵਲੋਂ ਸ਼ਹਿਰ ਦਾ ਦੌਰਾ

ਮਲੋਟ, 20 ਅਗਸਤ (ਗੁਰਮੀਤ ਸਿੰਘ ਮੱਕੜ)-ਬੀਤੇ ਦਿਨੀਂ ਹੋਈ ਬਾਰਿਸ਼ ਤੋਂ ਬਾਅਦ ਐਸ.ਡੀ.ਐਮ. ਗੋਪਾਲ ਸਿੰਘ ਵਲੋਂ ਸੀਵਰੇਜ ਦੇ ਐਸ.ਡੀ.ਓ. ਰਾਕੇਸ਼ ਮੋਹਨ ਮੱਕੜ ਨੂੰ ਨਾਲ ਲੈ ਕੇ ਅੱਜ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਵਲੋਂ ਦਾਨੇਵਾਲਾ ਦੇ ਸੀਵਰੇਜ ...

ਪੂਰੀ ਖ਼ਬਰ »

ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਐੱਸ.ਡੀ.ਐੱਮ. ਵਲੋਂ ਸ਼ਹਿਰ ਦਾ ਦੌਰਾ

ਮਲੋਟ, 20 ਅਗਸਤ (ਗੁਰਮੀਤ ਸਿੰਘ ਮੱਕੜ)-ਬੀਤੇ ਦਿਨੀਂ ਹੋਈ ਬਾਰਿਸ਼ ਤੋਂ ਬਾਅਦ ਐਸ.ਡੀ.ਐਮ. ਗੋਪਾਲ ਸਿੰਘ ਵਲੋਂ ਸੀਵਰੇਜ ਦੇ ਐਸ.ਡੀ.ਓ. ਰਾਕੇਸ਼ ਮੋਹਨ ਮੱਕੜ ਨੂੰ ਨਾਲ ਲੈ ਕੇ ਅੱਜ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਵਲੋਂ ਦਾਨੇਵਾਲਾ ਦੇ ਸੀਵਰੇਜ ...

ਪੂਰੀ ਖ਼ਬਰ »

ਕੰਟਰੈਕਟਰ ਵਰਕਰ ਯੂਨੀਅਨ ਬਰਾਂਚ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 20 ਅਗਸਤ (ਰਣਜੀਤ ਸਿੰਘ ਢਿੱਲੋਂ)-ਕੰਟਰੈਕਟਰ ਵਰਕਰ ਯੂਨੀਅਨ ਬਰਾਂਚ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਪ੍ਰਧਾਨ ਗਗਨਦੀਪ ਸਿੰਘ, ਜਨਰਲ ਸਕੱਤਰ ਗਗਨਦੀਪ ਮੋਂਗਾ ਅਤੇ ਸਲਾਹਕਾਰ ਜਸਵੀਰ ਸਿੰਘ ਤੱਖੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ...

ਪੂਰੀ ਖ਼ਬਰ »

ਬਾਡੀ ਬਿਲਡਰ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 20 ਅਗਸਤ (ਰਣਜੀਤ ਸਿੰਘ ਢਿੱਲੋਂ)-ਫਾਇਵਰ ਗੈਨਸ ਕਲੱਬ ਵਲੋਂ ਮਿਸਟਰ ਅੰਮਿ੍ਤਸਰ ਬਾਡੀ ਬਿਲਡਰ ਮੁਕਾਬਲੇ ਕਰਵਾਏ ਗਏ, ਜਿਸ ਵਿਚ ਨਵਦੀਪ ਸਿੰਘ ਰੈੱਡ ਕਰਾਸ ਜਿੰਮ ਵਲੋਂ 80 ਕਿੱਲੋ ਵੇਟ ਮੁਕਾਬਲਿਆਂ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ, ਜੋ ਕਿ ਪਹਿਲਾਂ ...

ਪੂਰੀ ਖ਼ਬਰ »

ਪਿੰਡ ਨੰਦਗੜ੍ਹ ਦਿਹਾਤੀ ਮਜ਼ਦੂਰ ਸਭਾ ਦੀ ਮੀਟਿੰਗ

ਮੰਡੀ ਲੱਖੇਵਾਲੀ, 20 ਅਗਸਤ (ਮਿਲਖ ਰਾਜ)-ਪਿੰਡ ਨੰਦਗੜ੍ਹ ਵਿਖੇ ਦਿਹਾਤੀ ਮਜ਼ਦੂਰ ਸਭਾ ਦੀ ਬਲਵਿੰਦਰ ਸਿੰਘ ਅਤੇ ਛਿੰਦਰਪਾਲ ਕੌਰ ਦੀ ਅਗਵਾਈ ਹੇਠ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਭਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਕਰਮ ਸਿੰਘ ਮਦਰੱਸਾ ਅਤੇ ਪਿਆਰਾ ਸਿੰਘ ...

ਪੂਰੀ ਖ਼ਬਰ »

ਟਰੱਸਟ ਨੇ ਲੋੜਵੰਦਾਂ ਨੂੰ ਪੈਨਸ਼ਨ ਰਾਸ਼ੀ ਦੇ ਚੈਕ ਵੰਡੇ

ਸ੍ਰੀ ਮੁਕਤਸਰ ਸਾਹਿਬ, 20 ਅਗਸਤ (ਰਣਜੀਤ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਇਕਾਈ ਵਲੋਂ ਡੇਰਾ ਭਾਈ ਮਸਤਾਨ ਸਿੰਘ ਮਲੋਟ ਰੋਡ ਵਿਖੇ ਵਿਧਵਾਵਾਂ, ਅਪਾਹਜਾਂ, ਗ਼ਰੀਬਾਂ ਅਤੇ ਲੋੜਵੰਦਾਂ ਨੂੰ ਮਹੀਨਾਵਾਰ ਦਿੱਤੀ ਜਾਂਦੀ ਪੈਨਸ਼ਨ ਦੇ ਚੈੱਕ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਜਾਗਰੂਕਤਾ ਵੈਨ ਰਵਾਨਾ

ਫ਼ਰੀਦਕੋਟ, 20 ਅਗਸਤ (ਜਸਵੰਤ ਸਿੰਘ ਪੁਰਬਾ)-ਸਿਹਤ ਵਿਭਾਗ ਫ਼ਰੀਦਕੋਟ ਵਿਖੇ ਸਟੇਟ ਹੈਡਕੁਆਰਟਰ ਵਲੋਂ ਡੇਂਗੂ ਅਤੇ ਨਸ਼ਿਆਂ ਦੇ ਵਿਸ਼ੇ 'ਤੇ ਭੇਜੀਆਂ ਦੋ ਵੈਨਾਂ ਨੂੰ ਸਿਵਲ ਸਰਜਨ ਡਾ: ਰਜਿੰਦਰ ਕੁਮਾਰ ਨੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ | ਇਸ ਮੌਕੇ ਜ਼ਿਲ੍ਹਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX