ਤਾਜਾ ਖ਼ਬਰਾਂ


ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਸੁਲਤਾਨ ਵਿੰਡ ,21ਜਨਵਰੀ (ਗੁਰਨਾਮ ਸਿੰਘ ਬੁੱਟਰ) -ਅੰਮ੍ਰਿਤਸਰ ਜਲੰਧਰ ਜੀ ਟੀ ਰੋਡ 'ਤੇ ਸਥਿਤ ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਇਲਾਕੇ ਦੇ ਕੁੱਝ ਲੋਕਾਂ ਨੇ ਦੱਸਿਆ ਕਿ...
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  1 day ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  1 day ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  1 day ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  1 day ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  1 day ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  1 day ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  1 day ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  1 day ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  1 day ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  1 day ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  1 day ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  1 day ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  1 day ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  1 day ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  1 day ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  1 day ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  1 day ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  1 day ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  1 day ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  1 day ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  1 day ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  2 days ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  2 days ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  2 days ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  2 days ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  2 days ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  2 days ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਭਾਦੋ ਸੰਮਤ 550

ਬਠਿੰਡਾ /ਮਾਨਸਾ

ਨਸ਼ਾ ਛੁਡਾਊ ਕੇਂਦਰਾਂ ਤੇ ਓਅਟ ਸੈਂਟਰਾਂ ਦੇ ਮੁਲਾਜ਼ਮਾਂ ਵਲੋਂ ਜ਼ਿਲ੍ਹਾ ਹੈੱਡ ਕੁਆਟਰਾਂ 'ਤੇ ਸੂਬਾ ਪੱਧਰੀ ਹੜਤਾਲ

ਬਠਿੰਡਾ, 20 ਅਗਸਤ (ਸੁਖਵਿੰਦਰ ਸਿੰਘ ਸੁੱਖਾ)- ਸੂਬੇ ਦੇ 22 ਜ਼ਿਲਿ੍ਹਆਂ ਸਣੇ 115 ਨਸ਼ਾ ਛੁਡਾਊ ਅਤੇ ਓਅਟ ਸੈਂਟਰਾਂ ਦੇ 400 ਮੁਲਾਜ਼ਮਾਂ ਵਲੋਂ ਅੱਜ ਆਪੋ-ਆਪਣੇ ਕੇਂਦਰਾਂ 'ਤੇ ਮੁਕੰਮਲ ਕੰਮ ਬੰਦ ਰੱਖ ਕੇ ਹੜਤਾਲ ਕੀਤੀ ਗਈ | ਇਸ ਹੜਤਾਲ ਨਾਲ ਇਨ੍ਹਾਂ ਓਅਟ ਸੈਂਟਰਾਂ 'ਤੇ ਰੋਜ਼ਾਨਾ ਦਵਾਈ ਲੈਣ ਆਉਣ ਵਾਲੇ 27 ਹਜ਼ਾਰ ਤੋਂ ਵੱਧ ਨਸ਼ਾ ਛੱਡਣ ਵਾਲੇ ਮਰੀਜ਼ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ | ਬਠਿੰਡਾ ਜ਼ਿਲ੍ਹੇ 'ਚ ਸਥਿਤ 3 ਕੇਂਦਰਾਂ 'ਤੇ ਵੀ ਮੁਲਾਜ਼ਮਾਂ ਵਲੋਂ ਹੜਤਾਲ ਕਰਕੇ ਆਪਣਾ ਰੋਸ ਪ੍ਰਗਟਾਇਆ ਗਿਆ | ਬਠਿੰਡਾ ਰੀਹੈਬਲੀਟੇਸ਼ਨ ਤੇ ਓਅਟ ਸੈਂਟਰ ਵਿਚ 486, ਰਾਮਪੁਰਾ 345 ਅਤੇ ਤਲਵੰਡੀ ਸਾਬੋ ਵਿਚ 489 ਮਰੀਜ਼ ਓਅਟ ਸਕੀਮ ਤਹਿਤ ਰਜਿਸਟਰਡ ਹਨ | ਸਰਕਾਰ ਵਲੋਂ ਜ਼ਿਲ੍ਹਾ ਪੱਧਰੀ ਰੀਹੈਬਲੀਟੇਸ਼ਨ ਤੇ ਓਅਟ ਸੈਂਟਰਾਂ ਤੋਂ ਇਲਾਵਾ ਤਹਿਸੀਲ ਪੱਧਰ 'ਤੇ ਵੀ ਇਹ ਕੇਂਦਰ ਖੋਲ੍ਹੇ ਹੋਏ ਹਨ | ਬਠਿੰਡਾ, ਰਾਮਪੁਰਾ ਤੋਂ ਇਲਾਵਾ ਸੂਬੇ ਦੇ ਬਾਕੀ ਜ਼ਿਲਿ੍ਹਆਂ ਅੰਦਰ ਨਸ਼ਾ ਛੱਡਣ ਦੀ ਰੋਜ਼ਾਨਾ ਦਵਾਈ ਲੈਣ ਪੁੱਜਣ ਵਾਲੇ ਮਰੀਜ਼ਾਂ ਵਲੋਂ ਨਾਅਰੇਬਾਜ਼ੀ ਅਤੇ ਰੋਲਾ ਰੱਪਾ ਪਾ ਕੇ ਹੰਗਾਮਾ ਕੀਤਾ ਗਿਆ | ਨਸ਼ਾ ਛੱਡਣ ਵਾਲੇ ਮਰੀਜ਼ਾਂ ਦਾ ਕਹਿਣਾ ਹੈ ਕਿ ਪਹਿਲਾਂ ਸਰਕਾਰ ਉਨ੍ਹਾਂ ਨੂੰ ਨਸ਼ਾ ਛੱਡ ਕੇ ਚੰਗੀ ਜ਼ਿੰਦਗੀ ਜਿਊਣ ਦਾ ਪਾਠ ਪੜਾ ਰਹੀ ਹੈ ਅਤੇ ਨਸ਼ਾ ਛੱਡਣ ਲਈ ਬਿਨਾਂ ਕਿਸੇ ਤਕਲੀਫ਼ ਓਅਟ ਸੈਂਟਰਾਂ ਤੋਂ ਦਵਾਈ ਦੇਣ ਦੇ ਦਾਅਵੇ ਕਰ ਰਹੀ ਹੈ ਪਰ ਨਸ਼ਾ ਛੱਡਣ ਪਿਛੋਂ ਅੱਜ ਦਵਾਈ ਨਾ ਮਿਲਣ ਕਾਰਨ ਉਨ੍ਹਾਂ ਦੀ ਹਾਲਤ ਖ਼ਰਾਬ ਹੋ ਰਹੀ ਹੈ | ਮਰੀਜ਼ਾਂ ਨੇ ਆਖਿਆ ਕਿ ਜੇਕਰ ਅਜਿਹੇ ਵਿਚ ਕਿਸੇ ਦੀ ਜਾਨ ਜਾਂਦੀ ਹੈ ਤਾਂ ਉਸ ਲਈ ਸਰਕਾਰ ਜਾਂ ਹੜਤਾਲੀ ਕਰਮਚਾਰੀਆਂ ਵਿਚੋਂ ਕੌਣ ਜ਼ਿੰਮੇਵਾਰ ਹੋਵੇਗਾ | ਉੱਧਰ ਸਮੂਹ ਹੜਤਾਲੀ ਕਰਮਚਾਰੀ ਕੰਮ ਬੰਦ ਕਰਕੇ ਸੈਂਟਰਾਂ ਅੱਗੇ ਧਰਨਾ ਮਾਰ ਕੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕਰਦੇ ਹੋਏ ਆਪਣੀਆਂ ਮੰਗਾਂ ਪੁਰ ਕਰਨ ਦੀ ਮੰਗ ਕਰ ਰਹੇ ਸਨ ਅਤੇ ਉਨ੍ਹਾਂ ਨੇ ਸਥਾਨਕ ਪ੍ਰਸ਼ਾਸਨ ਵਲੋਂ ਕੁਝ ਥਾਵਾਂ 'ਤੇ ਕੀਤੇ ਬਦਲਵੇਂ ਪ੍ਰਬੰਧਾਂ ਤਹਿਤ ਮਰੀਜ਼ਾਂ ਨੂੰ ਦਵਾਈ ਦੇਣ ਲਈ ਨਿਯੁਕਤ ਕੀਤੇ ਸਟਾਫ਼ ਨੂੰ ਵੀ ਕੇਂਦਰਾਂ ਵਿਚ ਨਾ ਵੜਨ ਦਿੱਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਰੱਗ ਡੀ ਅਡੀਕਸ਼ਨ, ਰੀਹੈਬਲੀਟੇਸ਼ਨ ਅਤੇ ਓਅਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਨੇ ਆਖਿਆ ਕਿ ਇਨ੍ਹਾਂ ਸੈਂਟਰਾਂ ਦੇ ਮੁਲਾਜ਼ਮ 2014 ਤੋਂ ਨਿਗੂਣੇ ਮਾਣਭੱਤਿਆਂ 'ਤੇ ਕੰਮ ਕਰ ਰਹੇ ਹਨ ਜਿਨ੍ਹਾਂ ਨੂੰ ਨਾ ਤਾਂ ਸਰਕਾਰ ਨੇ ਪੱਕਿਆਂ ਕੀਤਾ ਹੈ ਅਤੇ ਨਾ ਹੀ ਕੋਈ ਇੰਕਰੀਮੈਂਟ ਲਾਇਆ ਹੈ | ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਕਈ ਵਾਰ ਉਚ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਆਪਣੀਆਂ ਮੁਸ਼ਕਿਲਾਂ ਅਤੇ ਮੰਗਾਂ ਬਾਰੇ ਜਾਣੂ ਕਰਵਾ ਚੁੱਕੇ ਹਨ ਪਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਜਿਸ ਕਾਰਨ ਮਜਬੂਰੀ ਵਸ ਉਨ੍ਹਾਂ ਨੂੰ ਹੜਤਾਲ ਕਰਨੀ ਪਈ | ਜ਼ਿਕਰਯੋਗ ਹੈ ਕਿ ਸਰਕਾਰ ਨੇ ਸਾਲ 2014 ਵਿਚ ਅਖ਼ਬਾਰਾਂ ਵਿਚ ਦਿੱਤੇ ਇਸ਼ਤਿਹਾਰ ਵਿਚ ਇਨ੍ਹਾਂ ਰੀਹੈਬਲੀਟੇਸ਼ਨ ਕੇਂਦਰਾਂ ਵਿਚ ਮੈਨੇਜਰ ਆਸਾਮੀ ਲਈ 25 ਹਜ਼ਾਰ ਰੁਪਏ, ਨਰਸਿੰਗ ਅਧਿਕਾਰੀਆਂ ਲਈ 35 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੇ ਜਾਣ ਦੀ ਤਜਵੀਜ਼ ਪੇਸ਼ ਕਰਦਿਆਂ ਅਰਜ਼ੀਆਂ ਦੀ ਮੰਗ ਕੀਤੀ ਸੀ ਪਰ ਬਾਅਦ ਵਿਚ ਸਰਕਾਰ ਨੇ ਇਨ੍ਹਾਂ ਦੀਆਂ ਤਨਖ਼ਾਹਾਂ ਘਟਾ ਕੇ ਕ੍ਰਮਵਾਰ 20 ਹਜ਼ਾਰ ਅਤੇ 15 ਹਜ਼ਾਰ ਰੁਪਏ ਕਰ ਦਿੱਤੀਆਂ ਸਨ |

ਨਗਰ ਨਿਗਮ ਵਿਖੇ ਮੇਅਰ ਸਮੇਤ ਅਕਾਲੀ-ਭਾਜਪਾ ਕੌ ਾਸਲਰਾਂ ਵਲੋਂ ਧਰਨਾ

ਬਠਿੰਡਾ, 20 ਅਗਸਤ (ਕੰਵਲਜੀਤ ਸਿੰਘ ਸਿੱਧੂ)- ਨਗਰ ਨਿਗਮ ਬਠਿੰਡਾ ਵਿਖੇ ਨਿਗਮ ਦੇ ਮੇਅਰ ਅਤੇ ਚੁਣੇ ਹੋਏ ਅਕਾਲੀ ਭਾਜਪਾ ਦੇ ਕੌਾਸਲਰ ਨੇ ਅੱਜ ਸਰਕਾਰ ਨੂੰ ਅਕਾਲੀ ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਸੜਕਾਂ ਲਈ ਜਾਰੀ ਦੀ 91 ਕਰੋੜ ਦੀ ਗਰਾਂਟ ਦਾ ਬਕਾਇਆ 16 ਕਰੋੜ ਅਤੇ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਲੈ ਕੇ ਪੰਜਾਬ 'ਚ ਦਾਖ਼ਲ ਹੋ ਰਿਹਾ ਕਾਬੂ

ਸੰਗਤ ਮੰਡੀ, 20 ਅਗਸਤ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਨੇ ਹਰਿਆਣਾ ਦੀ ਹੱਦ 'ਤੇ ਪੈਂਦੇ ਪਿੰਡ ਨਰ ਸਿੰਘ ਕਲੋਨੀ ਨੇੜੇ ਨਸ਼ੀਲੇ ਪਦਾਰਥ ਲੈ ਕੇ ਪੰਜਾਬ 'ਚ ਦਾਖ਼ਲ ਹੋ ਰਹੇ ਹਰਿਆਣਵੀ ਨੂੰ ਕਾਬੂ ਕਰਕੇ ਉਸ 'ਤੇ ਨਸ਼ਾ ਵਿਰੋਧੀ ਧਾਰਾ ਤਹਿਤ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਕਿਸਾਨ ਗੈਰ-ਮਿਆਰੀ ਕੀਟਨਾਸ਼ਕਾਂ ਦੀ ਵਰਤੋਂ ਤੋਂ ਗੁਰੇਜ਼ ਕਰਨ-ਖੇਤੀ ਮਾਹਰ

ਬਠਿੰਡਾ, 20 ਅਗਸਤ (ਕੰਵਲਜੀਤ ਸਿੰਘ ਸਿੱਧੂ)- ਡਾ. ਕੰਵਲ ਕੁਮਾਰ ਜਿੰਦਲ ਜ਼ਿਲ੍ਹਾ ਸਿਖਲਾਈ ਅਫ਼ਸਰ ਬਠਿੰਡਾ ਤੇ ਜਸਵੀਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਝੋਨੇ ਵਿਚ ਕੀੜੇਮਾਰ, ਉੱਲੀਨਾਸ਼ਕ ਸਪਰੇਆਂ ਦੀ ਸੰਜਮ ਨਾਲ ਵਰਤੋਂ ਕਰਨ ਬਾਰੇ ਤਕਨੀਕੀ ਜਾਣਕਾਰੀ, ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਦੀ ਜ਼ਹਿਰੀਲੀ ਚੀਜ਼ ਖਾਣ ਨਾਲ ਮੌਤ

ਭਾਗੀਵਾਂਦਰ, 20 ਅਗਸਤ (ਮਹਿੰਦਰ ਸਿੰਘ ਰੂਪ)-ਨੇੜਲੇ ਪਿੰਡ ਬੰਗ੍ਹੇਰ ਚੜ੍ਹਤ ਸਿੰਘ ਦੇ ਕਰਜ਼ੇ ਤੋਂ ਪ੍ਰੇਸ਼ਾਨ ਇਕ ਕਿਸਾਨ ਜਗਦੀਸ਼ ਸਿੰਘ 39 ਪੁੱਤਰ ਕਰਤਾਰ ਸਿੰਘ ਦੀ ਕੋਈ ਜ਼ਹਿਰੀਲੀ ਚੀਜ਼ ਖਾਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪਰਿਵਾਰਿਕ ਮੈਂਬਰਾਂ ਤੋਂ ...

ਪੂਰੀ ਖ਼ਬਰ »

ਟਰਾਲੇ ਤੋਂ ਡਿੱਗਣ ਕਾਰਨ ਚਾਲਕ ਦੀ ਮੌਤ

ਬਠਿੰਡਾ, 20 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਵਿਚ ਟਰਾਲੇ ਤੋਂ ਤਰਪਾਲ ਉਤਾਰਦੇ ਸਮੇਂ ਡਿੱਗਣ ਕਾਰਨ ਟਰਾਲਾ ਚਾਲਕ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ ਜਦਕਿ ਹੋਰ ਸੜਕ ਹਾਦਸਿਆ ਵਿਚ 4 ਵਿਅਕਤੀ ਜ਼ਖ਼ਮੀ ਹੋ ਗਏ ਹਨ | ਜਾਣਕਾਰੀ ਅਨੁਸਾਰ ਬਠਿੰਡਾ-ਮਾਨਸਾ ਰੋਡ ...

ਪੂਰੀ ਖ਼ਬਰ »

ਬਠਿੰਡਾ 'ਚ ਪੰਜ ਸ਼ਹਿਰੀ, ਦੋ ਪੇਂਡੂ ਮੁਢਲੇ ਸਿਹਤ ਕੇਂਦਰਾਂ 'ਚ ਹੈਲਥ ਵੈਲਨੈੱਸ ਕਲੀਨਿਕ ਸ਼ੁਰੂ

ਬਠਿੰਡਾ 20 ਅਗਸਤ (ਸੁਖਵਿੰਦਰ ਸਿੰਘ ਸੁੱਖਾ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ 15 ਅਗਸਤ 2018 ਨੂੰ ਪੰਜਾਬ ਅੰਦਰ ਹੈਲਥ ਵੈਲਨੈੱਸ ਕਲੀਨਿਕ ਦੀ ਸ਼ੁਰੂਆਤ ਕੀਤੀ ਗਈ | ਇਸੇ ਲੜੀ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਬਠਿੰਡਾ ਡਾ: ਹਰੀ ਨਰਾਇਣ ਸਿੰਘ ...

ਪੂਰੀ ਖ਼ਬਰ »

ਰਾਮਾਂ ਪੁਲਿਸ ਵਲੋਂ ਚੋਰ ਗਰੋਹ ਕਾਬੂ

ਰਾਮਾਂ ਮੰਡੀ, 20 ਅਗਸਤ (ਤਰਸੇਮ ਸਿੰਗਲਾ)-ਰਾਮਾਂ ਮੰਡੀ ਥਾਣੇ ਦੇ ਏ. ਐਸ. ਆਈ. ਰਾਜਬਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਅੱਜ ਚੋਰ ਗਿਰੋਹ ਨੂੰ ਰਾਮਸਰਾ ਰੋਡ ਤੇ ਸਥਿਤ ਐਸ. ਐਸ. ਐਨ. ਆਰੀਆ ਹਾਈ ਸਕੂਲ ਦੇ ਪਿਛਲੇ ਪਾਸਿਓ ਉਸ ਸਮੇਂ ਕਾਬੂ ਕੀਤੇ ਜਾਣ ਦਾ ਸਮਾਚਾਰ ...

ਪੂਰੀ ਖ਼ਬਰ »

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਸਮਾਗਮ

ਬਠਿੰਡਾ, 20 ਅਗਸਤ (ਭਰਪੂਰ ਸਿੰਘ)- ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ 28,29,30 ਅਗਸਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਬਠਿੰਡਾ ਸ਼ਹਿਰ ਵਿਖੇ 13 ਅਗਸਤ ਤੋਂ ਵੱਖੋ-ਵੱਖ ਗੁਰੂ ਘਰਾਂ ਵਿਚ ਜਥੇਦਾਰ ਭਾਈ ਹਰਪ੍ਰੀਤ ਸਿੰਘ ਦੀ ...

ਪੂਰੀ ਖ਼ਬਰ »

ਹਿਸਾਰ 'ਚ ਸਿੱਖ ਪਰਿਵਾਰ 'ਤੇ ਹਮਲਾ ਤੇ ਝੂਠੇ ਕੇਸ ਿਖ਼ਲਾਫ਼ ਸਿੱਖ ਭਾਈਚਾਰਾ ਲਾਮਬੰਦ ਹੋਇਆ

ਡੱਬਵਾਲੀ, 20 ਅਗਸਤ (ਇਕਬਾਲ ਸਿੰਘ ਸ਼ਾਂਤ)-ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੇਂਟ ਕਮੇਟੀ ਅਤੇ ਸਿੱਖ ਸਮਾਜ ਨੇ ਹਿਸਾਰ ਵਿਖੇ ਸਿੱਖ ਪਰਿਵਾਰ 'ਤੇ ਹਮਲਾ ਅਤੇ ਝੂਠਾ ਕੇਸ ਬਣਾਉਣ ਿਖ਼ਲਾਫ਼ 25 ਅਗਸਤ ਨੂੰ ਮੁੱਖ ਮੰਤਰੀ ਦੀ ਰੈਲੀ ਮੌਕੇ ਪ੍ਰਦਰਸ਼ਨ ਦੀ ਚਿਤਾਵਨੀ ਦਿੱਤੀ ਹੈ ...

ਪੂਰੀ ਖ਼ਬਰ »

ਇਰਾਦਾ ਕਤਲ ਕੇਸ ਵਿਚ 4 ਵਿਅਕਤੀਆਂ ਨੂੰ 4-4 ਸਾਲ ਦੀ ਸਜ਼ਾ

ਬਠਿੰਡਾ, 20 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਬਠਿੰਡਾ ਅਦਾਲਤ ਦੇ ਐਡੀਸ਼ਨਲ ਸੈਸ਼ਨ ਜੱਜ ਪਰਮਿੰਦਰਪਾਲ ਸਿੰਘ ਨੇ ਮੁੱਦਈ ਪੱਖ ਦੇ ਵਕੀਲ ਗੁਰਜੀਤ ਸਿੰਘ ਖਡਿਆਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਪੌਣੇ ਚਾਰ ਸਾਲ ਪੁਰਾਣੇ ਇਕ ਇਰਾਦਾ ਕਤਲ ਕੇਸ ਦਾ ਨਿਬੇੜਾ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਿਲ- ਪ੍ਰਨੀਤ ਸਿੰਘ

ਬਠਿੰਡਾ, 20 ਅਗਸਤ (ਕੰਵਲਜੀਤ ਸਿੰਘ ਸਿੱਧੂ)- ਫ਼ੌਜ ਦੇ 10 ਅਤੇ 11 ਕੋਰ ਦੇ ਵਿੱਤੀ ਸਲਾਹਕਾਰ ਪ੍ਰਨੀਤ ਸਿੰਘ ਨੇ ਸਾਬਕਾ ਫ਼ੌਜੀਆਂ, ਜੰਗੀ ਵਿਧਵਾ ਔਰਤਾਂ, ਡਿਫੈਂਸ ਸਿਵਲੀਅਨ ਪੈਨਸ਼ਨਰਾਂ ਦੀ ਸਹੂਲਤ ਲਈ ਇਕ ਵਿਸ਼ੇਸ਼ ਕਦਮ ਚੁੱਕਦਿਆਂ ਹੈਲਪਲਾਈਨ ਨੰਬਰ 0164-2246096 ਜਾਰੀ ਦਿੱਤਾ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਤੀਜੇ ਬਦਲ ਵਜੋਂ ਭੂਮਿਕਾ ਅਦਾ ਕਰੇਗੀ- ਜਤਿੰਦਰ ਭੱਲਾ

ਭਗਤਾ ਭਾਈਕਾ, 20 ਅਗਸਤ (ਸੁਖਪਾਲ ਸਿੰਘ ਸੋਨੀ)-ਪੰਜਾਬ ਦੇ ਮੌਜੂਦਾ ਰਾਜਨੀਤਕ ਦਿ੍ਸ਼ ਵਿਚੋਂ ਇਹ ਗੱਲ ਸਾਫ਼ ਤੇ ਸਪਸ਼ਟ ਝਲਕਦੀ ਹੈ ਕਿ ਪੰਜਾਬ ਦੇ ਲੋਕ ਕਾਂਗਰਸ ਤੇ ਅਕਾਲੀ ਦੋਵੇਂ ਰਵਾਇਤੀ ਪਾਰਟੀਆਂ ਤੋਂ ਬੁਰੀ ਤਰ੍ਹਾਂ ਅੱਕ ਚੁੱਕੇ ਹਨ ਤੇ ਕੋਈ ਤੀਸਰੇ ਮਜ਼ਬੂਤ ...

ਪੂਰੀ ਖ਼ਬਰ »

ਸੜਕ ਨਾ ਬਣਾਏ ਜਾਣ ਕਾਰਨ ਮਾਰਕਿਟ ਕਮੇਟੀ ਵਿਰੁੱਧ ਨਾਅਰੇਬਾਜ਼ੀ

ਸੰਗਤ ਮੰਡੀ, 20 ਅਗਸਤ (ਅੰਮਿ੍ਤਪਾਲ ਸ਼ਰਮਾ)-ਸੰਗਤ ਮੰਡੀ ਨੇੜਲੇ ਪਿੰਡ ਝੁੰਬਾ 'ਚ ਪਿੰਡ ਦੀ ਸੜਕ ਨਾ ਬਣਾਏ ਜਾਣ ਕਾਰਨ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਪਿੰਡ ਦੇ ਕਿਸਾਨਾਂ ਨੇ ਮਾਰਕਿਟ ਕਮੇਟੀ ਗਿੱਦੜਬਾਹਾ ਵਿਰੁੱਧ ਜੰਮਕੇ ਨਾਅਰੇਬਾਜ਼ੀ ...

ਪੂਰੀ ਖ਼ਬਰ »

ਈ-ਸਕੂਲ ਦੇ 30 ਹੋਰ ਵਿਦਿਆਰਥੀਆਂ ਨੇ 9 ਵਿਚੋਂ 9 ਬੈਂਡ ਹਾਸਲ ਕੀਤੇ

ਬਠਿੰਡਾ, 20 ਅਗਸਤ (ਸਟਾਫ਼ ਰਿਪੋਰਟਰ)- ਬਠਿੰਡਾ ਦੇ ਈ ਸਕੂਲ ਦੇ ਐਮ ਡੀ ਰੁਪਿੰਦਰ ਸਿੰਘ ਸਰਸੂਆ ਨੇ ਦਾਅਵਾ ਕੀਤਾ ਕਿ ਪਿਛਲੇ ਪੰਜ ਸਾਲਾਂ ਤੋਂ ਮਾਲਵਾ ਖੇਤਰ ਦੇ ਵਿਚ ਈ ਸਕੂਲ ਦੇ ਹੀ ਸਭ ਤੋ ਵੱਧ ਵਿਦਿਆਰਥੀਆਂ ਨੇ 9 ਵਿਚੋਂ 9 ਬੈਂਡ ਹਾਸਲ ਕਰਦੇ ਆ ਰਹੇ ਹਨ | ਕੁਝ ਸਮਾਂ ਪਹਿਲਾ ...

ਪੂਰੀ ਖ਼ਬਰ »

ਕਰੋੜਾਂ ਰੁਪਏ ਖ਼ਰਚ ਕੇ ਲਗਾਈਆਂ ਐਲ ਈ ਡੀ ਸਟਰੀਟ ਲਾਈਟਾਂ ਬੰਦ

ਰਾਮਪੁਰਾ ਫੂਲ, 20 ਅਗਸਤ (ਨਰਪਿੰਦਰ ਸਿੰਘ ਧਾਲੀਵਾਲ)- ਬਠਿੰਡਾ ਵਿਕਾਸ ਅਥਾਰਟੀ ਵਲੋਂ ਰਾਮਪੁਰਾ ਫੂਲ ਵਿਚ ਕਰੋੜਾਂ ਰੁਪਏ ਖ਼ਰਚ ਕੇ ਲਗਾਈਆਂ ਗਈਆਂ ਸਟਰੀਟ ਲਾਈਟਾਂ ਦੀ ਬੱਤੀ ਗੁੱਲ ਹੋ ਗਈ ਹੈ | ਜਿਸ ਕਾਰਨ ਰਾਮਪੁਰਾ ਸ਼ਹਿਰ ਹਨੇਰੇ ਵਿਚ ਡੁੱਬਿਆ ਹੋਇਆ ਹੈ, ਹਾਲਾਂਕਿ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਵਲੋਂ ਮੀਟਿੰਗ ਵਿਚ ਮੰਗਾਂ ਸਬੰਧੀ ਕੀਤਾ ਵਿਚਾਰ ਵਟਾਂਦਰਾ

ਬਠਿੰਡਾ, 20 ਅਗਸਤ (ਕੰਵਲਜੀਤ ਸਿੰਘ ਸਿੱਧੂ)- ਸਾਬਕਾ ਸੈਨਿਕਾਂ ਦੀ ਜਥੇਬੰਦੀ ਐਕਸ ਸਰਵਿਸਮੈਨ ਵੈੱਲਫੇਅਰ ਯੂਨੀਅਨ ਪੰਜਾਬ ਦੇ ਅਹੁਦੇਦਾਰਾਂ ਦੀ ਮੀਟਿੰਗ ਕੈਪਟਨ ਗੁਰਬੰਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਜਥੇਬੰਦੀ ਦੇ ਵੱਖ-ਵੱਖ ਜ਼ਿਲਿ੍ਹਆਂ ...

ਪੂਰੀ ਖ਼ਬਰ »

ਪੁਲਿਸ ਨੇ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸਿਆ- ਇਕ ਕਿਲੋ ਅਫੀਮ ਤੇ ਹੋਰ ਨਸ਼ਿਆਂ ਸਣੇ 4 ਕਾਬੂ

ਬਠਿੰਡਾ, 20 ਅਗਸਤ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਸ਼ਰਾਬ ਅਤੇ ਹੋਰ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕਸਦਿਆਂ ਵੱਖ-ਵੱਖ ਥਾਵਾਂ ਤੋਂ 150 ਕਿੱਲੋ ਲਾਹਣ, 45 ਲੀਟਰ ਦੇਸੀ ਸ਼ਰਾਬ ਤੇ 77 ਬੋਤਲਾਂ ਠੇਕੇ ਦੀ ਸ਼ਰਾਬ ਬਰਾਮਦ ਕਰਕੇ 9 ...

ਪੂਰੀ ਖ਼ਬਰ »

ਆਈ.ਜੀ. ਬਠਿੰਡਾ ਰੇਂਜ ਹੋਏ ਆਲ ਇੰਡੀਆ ਰੇਡੀਓ ਸਰੋਤਿਆਂ ਦੇ ਰੂ-ਬਰੂ

ਬਠਿੰਡਾ, 20 ਅਗਸਤ (ਸੁਖਵਿੰਦਰ ਸਿੰਘ ਸੁੱਖਾ)-ਐਮ. ਐਫ਼. ਫਾਰੂਖ਼ੀ ਇੰਸਪੈਕਟਰ ਜਨਰਲ ਆਫ਼ ਪੁਲਿਸ ਬਠਿੰਡਾ ਜ਼ੋਨ ਅੱਜ ਆਕਾਸ਼ਵਾਣੀ ਦੇ ਪ੍ਰੋਗਰਾਮ ਸੱਜਰੀ ਸਵੇਰ ਰਾਹੀਂ ਸਰੋਤਿਆਂ ਦੇ ਰੂ-ਬਰੂ ਹੋਏ ਜਿਸ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਫ਼ੋਨ 'ਤੇ ਸੁਣੀਆਂ ...

ਪੂਰੀ ਖ਼ਬਰ »

ਜਥੇਦਾਰ ਮਾਨ ਸਿੰਘ ਵਲੋਂ ਵਰਕਰਾਂ ਤੇ ਆਗੂਆਂ ਨਾਲ ਮੀਟਿੰਗ

ਲਹਿਰਾ ਮੁਹੱਬਤ, 20 ਅਗਸਤ (ਸੁਖਪਾਲ ਸਿੰਘ ਸੁੱਖੀ)- ਵਿਧਾਨ ਸਭਾ ਹਲਕਾ ਭੁੱਚੋ ਮੰਡੀ ਦੇ ਪਿੰਡ ਲਹਿਰਾ ਧੂਰਕੋਟ ਵਿਖੇ ਅੱਜ ਬਾਅਦ ਦੁਪਹਿਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਐਸ. ਸੀ ਵਿੰਗ ਸਰਕਲ ਜਥੇਦਾਰ ਮਾਨ ਸਿੰਘ ਵਲੋਂ ਅਕਾਲੀ ਵਰਕਰਾਂ ਤੇ ਆਗੂਆਂ ਨਾਲ ਪੰਚਾਇਤੀ ...

ਪੂਰੀ ਖ਼ਬਰ »

ਆਰ. ਐਮ. ਐਮ. ਡੀ. ਏ. ਵੀ. ਸਕੂਲ ਦੇ ਵਿਦਿਆਰਥੀਆਂ ਨੇ ਰੋਿਲੰਗ ਸਕੇਟਿੰਗ ਮੁਕਾਬਲਿਆਂ 'ਚ ਸੋਨ ਤਗਮੇ ਜਿੱਤੇ

ਰਾਮਾਂ ਮੰਡੀ, 20 ਅਗਸਤ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੇ ਬੰਗੀ ਰੋਡ ਤੇ ਸਥਿਤ ਆਰ. ਐਮ. ਐਮ. ਡੀ. ਏ. ਵੀ. ਪਬਲਿਕ ਸਕੂਲ ਰਾਮਾਂ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਰੋਿਲੰਗ ਸਕੇਟਿੰਗ ਮੁਕਾਬਲਿਆਂ 'ਚ ਤਗਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ...

ਪੂਰੀ ਖ਼ਬਰ »

ਵਿਧਾਇਕ ਕੋਟਭਾਈ ਨਾਲ ਦੁੱਖ ਸਾਂਝਾ ਕੀਤਾ

ਗੋਨਿਆਣਾ, 20 ਅਗਸਤ (ਲਛਮਣ ਦਾਸ ਗਰਗ, ਮਨਦੀਪ ਮੱਕੜ)-ਵਿਧਾਨ ਸਭਾ ਹਲਕਾ ਭੁੱਚੋ ਦੇ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਨੂੰ ਉਸ ਸਮੇਂ ਬਹੁਤ ਡੂੰਘਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਸਾਲੀ ਕੁਲਦੀਪ ਕੌਰ (45) ਪਤਨੀ ਸੋਹਨ ਸਿੰਘ ਵਾਸੀ ਸਾਧੂ ਸਿੰਘ ਵਾਲਾ (ਫ਼ਰੀਦਕੋਟ) ਦਾ ਬੀਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਵਲੋਂ ਪਾਵਰਕਾਮ ਦਫ਼ਤਰ ਅੱਗੇ ਧਰਨਾ

ਗੋਨਿਆਣਾ, 20 ਅਗਸਤ (ਲਛਮਣ ਦਾਸ ਗਰਗ, ਬਰਾੜ ਆਰ. ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਰਣਜੀਤ ਸਿੰਘ ਜੀਦਾ ਬਲਾਕ ਪ੍ਰਧਾਨ ਦੀ ਨਿਗਰਾਨੀ ਹੇਠ ਆਪਣੀਆਂ ਕਿਸਾਨੀ ਮੰਗਾਂ ਨੂੰ ਲੈ ਕੇ ਸਮੂਹ ਵਰਕਰਾਂ ਦੇ ਸਹਿਯੋਗ ਨਾਲ ਗੋਨਿਆਣਾ ਮੰਡੀ ਪਾਵਰਕਾਮ ਦੇ ...

ਪੂਰੀ ਖ਼ਬਰ »

ਪਾਵਰਕਾਮ ਦੇ ਕੱਚੇ ਕਾਮਿਆਂ ਨੇ ਬਿਜਲੀ ਮੰਤਰੀ ਨੂੰ ਦਿੱਤਾ ਮੰਗ ਪੱਤਰ

ਬਠਿੰਡਾ, 20 ਅਗਸਤ (ਸੁਖਵਿੰਦਰ ਸਿੰਘ ਸੁੱਖਾ)-ਪਾਵਰਕਾਮ ਜ਼ੋਨ ਬਠਿੰਡਾ ਦੇ ਠੇਕਾ ਆਧਾਰਿਤ ਕੱਚੇ ਕਾਮਿਆਂ ਵਲੋਂ ਆਪਣੀਆਂ ਮੰਗਾਂ ਸਬੰਧੀ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਬਠਿੰਡਾ ਵਿਖੇ ਮੰਗ ਪੱਤਰ ਦਿੱਤਾ ਗਿਆ | ਸ੍ਰੀ ਕਾਂਗੜ ਅੱਜ ਇਥੇ ਸੂਬੇ ਦੇ ...

ਪੂਰੀ ਖ਼ਬਰ »

ਨਸ਼ਾ ਛੁਡਾਊ ਕੇਂਦਰ ਦੇ ਕਰਮਚਾਰੀ ਹੜਤਾਲ 'ਤੇ

ਤਲਵੰਡੀ ਸਾਬੋ, 20 ਅਗਸਤ (ਰਣਜੀਤ ਸਿੰਘ ਰਾਜੂ)- ਪੰਜਾਬ ਸਰਕਾਰ ਵਲੋਂ ਪੰਜਾਬ ਦੇ ਨਸ਼ੇ ਦੇ ਆਦਿ ਨੌਜਵਾਨਾਂ ਅਤੇ ਆਮ ਲੋਕਾਂ ਦੇ ਨਸ਼ੇ ਛੁਡਾਉਣ ਲਈ ਖੋਲੇ ਗਏ ਓਟ ਕਲੀਨਿਕ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਤੇ ਚਲੇ ਜਾਣ ਕਰਕੇ ਨਸ਼ਾ ਛੱਡਣ ਵਾਲੇ ...

ਪੂਰੀ ਖ਼ਬਰ »

ਬੀ. ਐਸ. ਸੀ. (ਐਗਰੀਕਲਚਰ) ਦੇ ਵਿਦਿਆਰਥੀਆਂ ਨੇ ਸ਼ਾਨਦਾਰ ਅਕਾਦਮਿਕ ਨਤੀਜੇ ਪ੍ਰਾਪਤ ਕੀਤੇ

ਬਠਿੰਡਾ, 20 ਅਗਸਤ (ਕੰਵਲਜੀਤ ਸਿੰਘ ਸਿੱਧੂ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ. ਐਸ. ਸੀ. (ਐਗਰੀਕਲਚਰ-4 ਸਾਲਾਂ) ਦੇ ਪੰਜਵੇਂ ਸਮੈਸਟਰ ਅਤੇ ਬੀ.ਐਸ.ਸੀ. (ਐਗਰੀਕਲਚਰ-6 ਸਾਲਾਂ) ਦੇ ਅੱਠਵੇਂ ਸਮੈਸਟਰ ਦੇ ਨਤੀਜਿਆਂ ਵਿਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸਕੇਟਿੰਗ ਚੈਂਪੀਅਨਸ਼ਿਪ ਵਿਚ ਗਿਆਨ ਗੁਣ ਸਾਗਰ ਸਕੂਲ ਦੇ ਵਿਦਿਆਰਥੀਆਂ ਦਿਖਾਈ ਸ਼ਾਨਦਾਰ ਕਾਰਗੁਜ਼ਾਰੀ

ਮੌੜ ਮੰਡੀ, 20 ਅਗਸਤ (ਗੁਰਜੀਤ ਸਿੰਘ ਕਮਾਲੂ)- ਕਰੇਜ਼ੀ ਸਕੇਟਰ ਬਠਿੰਡਾ ਵਲੋਂ ਇੰਟਰ ਸਕੂਲ ਸਕੇਟਿੰਗ ਚੈਂਪੀਅਨਸ਼ਿਪ ਕਰਵਾਈ ਗਈ ਜਿਸ ਵਿਚ ਗਿਆਨ ਗੁਣ ਸਾਗਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਮੌੜ ਦੇ ਬੱਚਿਆਂ ਨੇ ਵੀ ਆਪਣੀ ਸ਼ਾਨਦਾਰ ਕਾਰਗੁਜ਼ਾਰ ਦਾ ਮੁਜ਼ਾਹਰਾ ...

ਪੂਰੀ ਖ਼ਬਰ »

ਮਰਹੂਮ ਗਾਇਕ ਹਾਕਮ ਸੂਫ਼ੀ ਦੀ ਬਰਸੀ ਮੌਕੇ ਪ੍ਰੋਗਰਾਮ 'ਮੇਲਾ ਯਾਰਾਂ ਦਾ' 4 ਨੂੰ

ਬਠਿੰਡਾ, 20 ਅਗਸਤ (ਸੁਖਵਿੰਦਰ ਸਿੰਘ ਸੁੱਖਾ)-ਮਰਹੂਮ ਸੂਫ਼ੀ ਗਾਇਕ ਹਾਕਮ ਸੂਫ਼ੀ ਦੀ 6ਵੀਂ ਬਰਸੀ ਮੌਕੇ ਇਸ ਵਾਰ 4 ਸਤੰਬਰ 2018 ਨੂੰ ਬਾਬਾ ਗੰਗਾ ਰਾਮ ਬਾਸਕਿਟਬਾਲ ਸਟੇਡੀਅਮ ਗਿੱਦੜਬਾਹਾ ਵਿਖੇ ਪ੍ਰੋਗਰਾਮ 'ਮੇਲਾ ਯਾਰਾਂ ਦਾ' ਕਰਵਾਇਆ ਜਾ ਰਿਹਾ ਹੈ | ਇਸ ਮੇਲੇ ਸਬੰਧੀ ਅੱਜ ...

ਪੂਰੀ ਖ਼ਬਰ »

ਸਟੇਟ ਤਾਇਕਵਾਂਡੋ ਚੈਂਪੀਅਨਸ਼ਿਪ 'ਚੋਂ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਖਿਡਾਰੀਆਂ ਜਿੱਤੇ 8 ਤਗਮੇ

ਤਲਵੰਡੀ ਸਾਬੋ­ 20 ਅਗਸਤ (ਰਵਜੋਤ ਸਿੰਘ ਰਾਹੀ)- ਸੀਨੀਅਰ ਸਟੇਟ ਤਾਇਕਵਾਂਡੋ ਚੈਂਪੀਅਨਸ਼ਿਪ ਵਿਚੋਂ ਅੱਠ ਵੱਧ ਮੈਡਲ ਜਿੱਤ ਕੇ ਗੁਰੂ ਕਾਸ਼ੀ ਯੂਨੀਵਰਸਿਟੀ ਨੇ ਖੇਡਾਂ ਦੇ ਖੇਤਰ ਵਿਚ ਵੱਡੀ ਉਪਲਬਧੀ ਹਾਸਲ ਕੀਤੀ ਹੈ | ਜਲੰਧਰ ਦੇ ਪੀ.ਏ.ਪੀ ਗਰਾਊਾਡ ਵਿਖੇ ਸੰਪੰਨ ਹੋਈ ...

ਪੂਰੀ ਖ਼ਬਰ »

ਸੀ.ਪੀ.ਆਈ.(ਐਮ.ਐਲ.) ਲਿਬਰੇਸ਼ਨ ਪਾਰਟੀ ਨੇ ਬਠਿੰਡਾ 'ਚ ਖੋਲਿ੍ਹਆ ਪਾਰਟੀ ਦਫ਼ਤਰ

ਬਠਿੰਡਾ, 20 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸੀ.ਪੀ.ਆਈ.(ਐਮ.ਐਲ.) ਲਿਬਰੇਸ਼ਨ ਪਾਰਟੀ ਵਲੋਂ ਜ਼ਿਲ੍ਹੇ ਅੰਦਰ ਆਪਣੀਆਂ ਇਨਕਲਾਬੀ ਸਰਗਰਮੀਆਂ ਦੇ ਚੱਲਦਿਆਂ ਸਥਾਨਕ ਹਾਜੀ ਰਤਨ ਚੌਾਕ ਕੋਲ ਪਾਰਟੀ ਦਫ਼ਤਰ ਖੋਲਿ੍ਹਆ ਗਿਆ | ਦਫ਼ਤਰ ਦਾ ਉਦਘਾਟਨ ਲਿਬਰੇਸ਼ਨ ਪਾਰਟੀ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX