ਤਾਜਾ ਖ਼ਬਰਾਂ


ਵੇਰਕਾ ਵੱਲਾ ਰੋਡ 'ਤੇ ਮੈਰਿਜ ਪੈਲੇਸ ਨੂੰ ਲੱਗੀ ਅੱਗ
. . .  1 day ago
ਵੇਰਕਾ ,20 ਫ਼ਰਵਰੀ{ਪਰਮਜੀਤ ਸਿੰਘ ਬੱਗਾ }- ਵੇਰਕਾ ਵੱਲਾ ਰੋਡ 'ਤੇ ਅਸਲਾ ਡੀਪੂ ਕੋਲ ਇਕ ਮੈਰਿਜ ਪੈਲੇਸ ਦੀ ਰਸੋਈ 'ਚ ਸਲੰਡਰ ਫੱਟਣ ਨਾਲ ਹੋਏ ਹਾਦਸੇ 'ਚ ਪੈਲੇਸ ਦਾ ਅੰਦਰਲ ਹਿੱਸਾ ਸੜ ਕੇ ਰਾਖ
ਹਾਦਸੇ ਦੌਰਾਨ ਇਕ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ
. . .  1 day ago
ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)-ਇੱਥੋਂ ਨਜ਼ਦੀਕ ਸਰਹਾਲੀ ਰੋਡ 'ਤੇ ਇਕ ਬੱਸ ਅਤੇ ਸਵਿਫ਼ਟ ਕਾਰ ਵਿਚ ਹੋਈ ਭਿਆਨਕ ਟੱਕਰ ਦੌਰਾਨ ਕਾਰ ਸਵਾਰ ਪੁਲਿਸ ਮੁਲਾਜ਼ਮ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਇਕ ਦੀ ਹੋਰ ...
ਸਾਉਦੀ ਅਰਬ ਭਾਰਤ 'ਚ ਨਿਵੇਸ਼ ਕਰੇਗਾ 100 ਅਰਬ ਡਾਲਰ ਦਾ ਨਿਵੇਸ਼ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 20 ਫਰਵਰੀ - ਸਾਉਦੀ ਅਰਬ ਭਾਰਤ 'ਚ 100 ਅਰਬ ਡਾਲਰ ਦਾ ਨਿਵੇਸ਼ ਕਰੇਗਾ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ...
ਯੇਦੀਯੁਰੱਪਾ ਵੱਲੋਂ ਆਡੀਓ ਟੇਪ ਦੇ ਦੋਸ਼ਾਂ ਦੀ ਐੱਫ.ਆਈ.ਆਰ ਖ਼ਾਰਜ ਕਰਨ ਲਈ ਪਟੀਸ਼ਨ
. . .  1 day ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਰਨਾਟਕ ਭਾਜਪਾ ਪ੍ਰਮੁੱਖ ਬੀ.ਐੱਸ.ਯੇਦੀਯੁਰੱਪਾ ਨੇ ਉਨ੍ਹਾਂ ਖ਼ਿਲਾਫ਼ ਆਡੀਓ ਟੇਪ ਦੇ ਦੋਸ਼ਾਂ ਦੀ ਦਰਜ ਐੱਫ.ਆਈ.ਆਰ...
ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ, 5 ਫਸੇ
. . .  1 day ago
ਸ਼ਿਮਲਾ, 20 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕਿੱਨੌਰ ਜ਼ਿਲ੍ਹੇ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ ਹੋ ਗਈ, ਜਦਕਿ 5 ਜਵਾਨ ਫਸੇ ਹੋਏ ਹਨ। ਸਥਾਨਕ...
ਫ਼ਰਾਰ ਕਾਂਗਰਸੀ ਵਿਧਾਇਕ ਗ੍ਰਿਫ਼ਤਾਰ - ਗ੍ਰਹਿ ਮੰਤਰੀ ਕਰਨਾਟਕ
. . .  1 day ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਗ੍ਰਹਿ ਮੰਤਰੀ ਐਮ.ਬੀ ਪਾਟਿਲ ਨੇ ਦੱਸਿਆ ਕਿ ਫ਼ਰਾਰ ਕਾਂਗਰਸੀ ਵਿਧਾਇਕ ਜੇ.ਐਨ ਗਣੇਸ਼ ਨੂੰ ਪੁਲਿਸ ਨੇ ਗੁਜਰਾਤ ਦੇ ਸੋਮਨਾਥ ਤੋਂ ਗ੍ਰਿਫ਼ਤਾਰ...
ਸਮਾਂ ਆ ਗਿਆ ਹੈ ਧਾਰਾ 370 ਨੂੰ ਖ਼ਤਮ ਕਰਨ ਦਾ - ਰਾਜਪਾਲ ਰਾਜਸਥਾਨ
. . .  1 day ago
ਜੈਪੁਰ, 20 ਫਰਵਰੀ - ਰਾਜਸਥਾਨ ਦੇ ਰਾਜਪਾਲ ਕਲਿਆਣ ਸਿੰਘ ਦਾ ਕਹਿਣਾ ਹੈ ਕਿ ਧਾਰਾ 370 ਨੂੰ ਖ਼ਤਮ ਕਰਨ ਦਾ ਸਮਾਂ ਆ ਗਿਆ ਹੈ। ਕਿਉਂਕਿ ਇਹ ਵੱਖਵਾਦੀਆਂ ਨੂੰ ਉਤਸ਼ਾਹਿਤ...
ਰੂਹਾਨੀ ਰੰਗ 'ਚ ਰੰਗੀ 'ਪੰਜ ਤਖਤ ਐਕਸਪ੍ਰੈੱਸ' ਯਾਤਰਾ 'ਚ ਸ਼ਾਮਲ ਸ਼ਰਧਾਲੂ ਪਹੁੰਚੇ ਸ੍ਰੀ ਨਾਂਦੇੜ ਸਾਹਿਬ, ਦੇਖੋ ਤਸਵੀਰਾਂ
. . .  1 day ago
25 ਤੱਕ ਕਲਮ ਛੋੜ ਹੜਤਾਲ ਤੇ ਤਹਿਸੀਲ ਕਰਮਚਾਰੀ
. . .  1 day ago
ਖਮਾਣੋਂ, 20 ਫ਼ਰਵਰੀ (ਪਰਮਵੀਰ ਸਿੰਘ) - ਪੀ. ਐਮ. ਐਸ. ਯੂ ਪੰਜਾਬ ਦੇ ਸੱਦੇ ਤੇ ਤਹਿਸੀਲ ਕਰਮਚਾਰੀ 25 ਫ਼ਰਵਰੀ ਤੱਕ ਕਲਮ ਛੋੜ ਹਡ਼ਤਾਲ ਤੇ ਚਲੇ ਗਏ ਹਨ। ਮੰਗਾ ਨੂੰ ਲੈਕੇ...
ਪੰਜਾਬ ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ ਖੋਲ੍ਹੇਗਾ 'ਆਪ' ਦਾ ਯੂਥ ਵਿੰਗ
. . .  1 day ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੀ ਬੁਲਾਰੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਯੂਥ ਵਿੰਗ, ਪੰਜਾਬ ਦੇ ਪਿੰਡ-ਪਿੰਡ ਜਾ ਕੇ ਪੰਜਾਬ ਸਰਕਾਰ ਦੇ 2019-20 ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ .....
ਨਿਰਮਾਣ ਅਧੀਨ ਮੰਦਰ ਦੀ ਸਲੈਬ ਡਿੱਗਣ ਕਾਰਨ 2 ਮਜ਼ਦੂਰਾਂ ਦੀ ਮੌਤ, 2 ਜ਼ਖਮੀ
. . .  1 day ago
ਮੁੰਬਈ, 20 ਫਰਵਰੀ - ਪੁਣੇ ਦੇ ਪਿੰਪਲ ਗੁਰਾਵ ਨੇੜੇ ਨਿਰਮਾਣ ਅਧੀਨ ਮੰਦਰ ਦੀ ਸਲੈਬ ਡਿੱਗਣ ਕਾਰਨ 2 ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ 2 ਮਜ਼ਦੂਰ ਜ਼ਖਮੀ ਹੋ ਗਏ। ਜ਼ਖਮੀ ਮਜ਼ਦੂਰਾਂ ਦੀ ਹਾਲਤ ਗੰਭੀਰ...
7 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਨੂੰ ਪੰਜ ਸੌ ਆਵਾਰਾ ਡੰਗਰ ਅਤੇ ਦੋ ਸੌ ਕੁੱਤੇ ਪੇਸ਼ ਕੀਤੇ ਜਾਣਗੇ- ਲੱਖੋਵਾਲ
. . .  1 day ago
ਚੰਡੀਗੜ੍ਹ, 20 ਫਰਵਰੀ (ਅਜਾਇਬ ਸਿੰਘ ਔਜਲਾ)- ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਕਿਸਾਨਾਂ ਲਈ ਮਾਰੂ ਨੀਤੀ ਵਿਰੁੱਧ ਅੱਜ ਕਿਸਾਨ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਲੱਖੋਵਾਲ ਦੇ ਪ੍ਰਧਾਨ ਸਰਦਾਰ ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ
ਪੌਂਟੀ ਚੱਢਾ ਦੇ ਭਤੀਜੇ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਨਵੀਂ ਦਿੱਲੀ, 20 ਫਰਵਰੀ - ਪਟਿਆਲਾ ਹਾਊਸ ਕੋਰਟ ਨੇ ਪੌਂਟੀ ਚੱਢਾ ਦੇ ਭਤੀਜੇ ਆਸ਼ੀਸ਼ ਚੱਡਾ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ, ਜਿਸ ਨੂੰ ਕਿ 18 ਫਰਵਰੀ ਨੂੰ ਸੜਕ ਹਾਦਸਾ ਕਰਨ...
ਸੰਗਰੂਰ ਦੇ ਵਕੀਲਾਂ ਨੇ ਚੋਣ ਮੈਨੀਫੈਸਟੋ ਲਈ ਮੋਦੀ ਨੂੰ ਭੇਜੇ ਸੁਝਾਅ
. . .  1 day ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਕਈ ਵਕੀਲਾਂ ਨੇ ਅੱਜ ਸਾਬਕਾ ਪ੍ਰਧਾਨ ਗੁਰਬਿੰਦਰ ਸਿੰਘ ਚੀਮਾ ਦੀ ਅਗਵਾਈ 'ਚ 2019 ਦੀਆਂ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਬਣਾਉਣ ਲਈ ਸੁਝਾਅ ਭੇਜੇ ਹਨ। ਵਕੀਲਾਂ ਦੇ ਦੇਸ਼ ....
ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ - ਡਸਾਲਟ ਸੀ.ਈ.ਓ
. . .  1 day ago
ਨਵੀਂ ਦਿੱਲੀ, 20 ਫਰਵਰੀ - ਡਸਾਲਟ ਏਵੀਅਸ਼ਨ ਦੇ ਸੀ.ਈ.ਓ ਐਰਿਕ ਟ੍ਰੈਪਿਅਰ ਦਾ ਕਹਿਣਾ ਹੈ ਕਿ ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ। ਭਾਰਤ ਨੇ 36 ਜਹਾਜਾਂ ਦੀ ਬੇਨਤੀ ਕੀਤੀ...
ਜੈਪੁਰ ਜੇਲ੍ਹ 'ਚ ਕੈਦੀਆਂ ਵੱਲੋਂ ਪਾਕਿਸਤਾਨੀ ਕੈਦੀ ਦਾ ਕਤਲ
. . .  1 day ago
ਵਿੱਤੀ ਤੌਰ 'ਤੇ ਮਜ਼ਬੂਤ ਹੋਣ 'ਤੇ ਮੁਲਾਜ਼ਮਾਂ ਸਮੇਤ ਹਰ ਵਰਗ ਦੀਆਂ ਮੰਗਾ ਕੀਤੀਆਂ ਜਾਣਗੀਆਂ ਪੂਰੀਆਂ - ਕੈਪਟਨ
. . .  1 day ago
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਲਈ ਪਾਸਪੋਰਟ ਦੀ ਜ਼ਰੂਰਤ ਨਹੀਂ - ਕੈਪਟਨ
. . .  1 day ago
ਪਾਕਿਸਤਾਨੀ ਨਿਸ਼ਾਨੇਬਾਜ਼ ਲੈਣਗੇ ਵਿਸ਼ਵ ਸ਼ੂਟਿੰਗ ਕੱਪ 'ਚ ਹਿੱਸਾ
. . .  1 day ago
ਹਾਈਕੋਰਟ ਦੀ ਇਕਹਿਰੀ ਬੈਂਚ ਵੱਲੋਂ 25 ਮਾਰਚ ਨੂੰ ਸੁਖਬੀਰ ਅਤੇ ਮਜੀਠੀਆ ਨੂੰ ਪੇਸ਼ ਹੋਣ ਦੇ ਹੁਕਮ
. . .  1 day ago
ਸੁਲਤਾਨਪੁਰ ਲੋਧੀ 'ਚ ਬਣੇਗਾ 'ਪਿੰਡ ਬਾਬਾ ਨਾਨਕ ਦਾ ਅਜਾਇਬ ਘਰ'- ਕੈਪਟਨ
. . .  1 day ago
ਪੁਲਵਾਮਾ ਅੱਤਵਾਦੀ ਹਮਲਾ : ਐਨ.ਆਈ.ਏ ਨੇ ਮੁੜ ਤੋਂ ਦਰਜ ਕੀਤਾ ਕੇਸ
. . .  1 day ago
ਇਮਰਾਨ ਖਾਨ ਨੂੰ ਇੱਕ ਮੌਕਾ ਦਿੱਤਾ ਜਾਵੇ - ਮਹਿਬੂਬਾ ਮੁਫ਼ਤੀ
. . .  1 day ago
ਪਾਣੀ ਦੀ ਸੰਭਾਲ ਮਿਲ ਕੇ ਕਰਨੀ ਹੈ ਜ਼ਰੂਰੀ- ਕੈਪਟਨ
. . .  1 day ago
ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਲਈ 65 ਹਜ਼ਾਰ ਕਰੋੜ ਰੁਪਏ ਦੀ ਲੋੜ- ਕੈਪਟਨ
. . .  1 day ago
ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਤਲਵੰਡੀ ਸਾਬੋ ਪਹੁੰਚ ਕੇ ਦੋ ਸਮਾਗਮਾਂ 'ਚ ਕੀਤੀ ਸ਼ਿਰਕਤ
. . .  1 day ago
ਨਸ਼ਿਆਂ ਦੇ ਮਾਮਲੇ 'ਚ ਕਿਸੇ 'ਤੇ ਬੇਵਜ੍ਹਾ ਦੋਸ਼ ਨਾ ਲਗਾਵੇ ਵਿਰੋਧੀ ਧਿਰ- ਕੈਪਟਨ
. . .  1 day ago
ਬਿਜਲੀ ਰੈਗੂਲੇਟਰੀ ਕਮਿਸ਼ਨ ਦੀ ਮੀਟਿੰਗ 'ਚ ਸਰਕਾਰ ਵਿਰੁੱਧ ਪ੍ਰਦਰਸ਼ਨ
. . .  1 day ago
ਕੈਪਟਨ ਨੇ ਸਦਨ 'ਚ ਸ਼ੁਰੂ ਕੀਤਾ ਭਾਸ਼ਣ, ਬੈਂਸ ਭਰਾਵਾਂ ਵੱਲੋਂ ਵਿਰੋਧ
. . .  1 day ago
ਪੰਜਾਬ ਵਿਧਾਨ ਸਭਾ 'ਚ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ 'ਤੇ ਮਤਾ ਪਾਸ, ਭਾਰਤ ਤੋਂ ਮੁਆਫ਼ੀ ਮੰਗੇ ਬ੍ਰਿਟਿਸ਼ ਸਰਕਾਰ
. . .  1 day ago
ਸਰਕਾਰ ਨੇ 51 ਨਵੇਂ ਕਾਲਜ ਖੋਲ੍ਹਣ ਦਾ ਵਾਅਦਾ ਵੀ ਨਹੀਂ ਕੀਤਾ ਪੂਰਾ- ਰਜ਼ੀਆ ਸੁਲਤਾਨਾ
. . .  1 day ago
ਅਦਾਲਤ 'ਚ ਪੇਸ਼ ਕੀਤੇ ਗਏ ਲੁਧਿਆਣਾ ਜਬਰ ਜਨਾਹ ਮਾਮਲੇ ਦੇ ਤਿੰਨੋਂ ਦੋਸ਼ੀ
. . .  1 day ago
ਆਪ ਵਿਧਾਇਕਾਂ ਤੋਂ ਬਾਅਦ ਮਜੀਠੀਏ ਦਾ ਕੈਪਟਨ 'ਤੇ ਵਿਅੰਗਮਈ ਨਿਸ਼ਾਨਾ
. . .  1 day ago
ਸਰਦੀਆਂ ਖ਼ਤਮ ਹੋਣ ਨੂੰ ਹਨ ਪਰ ਸਰਕਾਰੀ ਸਕੂਲਾਂ ਦੇ ਬੱਚਿਆ ਨੂੰ ਨਹੀਂ ਮਿਲੀਆਂ ਵਰਦੀਆਂ- ਸੰਧੂ
. . .  1 day ago
ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹੋਏ ਕਈ ਸਮਝੌਤੇ, ਮੋਦੀ ਨੇ ਕਿਹਾ- ਅੱਤਵਾਦ ਦੇ ਸਮਰਥਕ ਦੇਸ਼ਾਂ 'ਤੇ ਦਬਾਅ ਬਣਾਉਣ ਦੀ ਲੋੜ
. . .  1 day ago
'ਸਹੁੰਆਂ ਖਾ ਕੇ ਮੁਕਰ ਗਿਆ, ਹੁਣ ਵੱਸ ਨਹੀਂ ਰਾਜਿਆਂ ਤੇਰੇ' ਗੀਤ ਰਾਹੀਂ ਰੂਬੀ ਨੇ ਸਦਨ 'ਚ ਕੈਪਟਨ 'ਤੇ ਸਾਦਿਆਂ ਨਿਸ਼ਾਨਾ
. . .  1 day ago
ਪੱਕਾ ਕਰਨ ਦੀ ਮੰਗ ਨੂੰ ਲੈ ਕੇ ਨਰਸਿੰਗ ਸਟਾਫ਼ ਵੱਲੋਂ ਖ਼ਜ਼ਾਨਾ ਮੰਤਰੀ ਦਾ ਅਰਥੀ ਫੂਕ ਮੁਜ਼ਾਹਰਾ
. . .  1 day ago
ਪੰਜਾਬ ਵਿਧਾਨ ਸਭਾ 'ਚ ਅੱਜ ਫਿਰ ਗੂੰਜਿਆ ਨਿੱਜੀ ਬੱਸਾਂ ਦਾ ਦਿੱਲੀ ਹਵਾਈ ਅੱਡੇ 'ਤੇ ਜਾਣ ਦਾ ਮੁੱਦਾ
. . .  1 day ago
ਵਿਧਾਨ ਸਭਾ 'ਚ ਪੰਜਾਬ ਦੇ ਰਾਜਪਾਲ ਵੱਲੋਂ ਦਿੱਤੇ ਭਾਸ਼ਣ 'ਤੇ ਬਹਿਸ ਜਾਰੀ
. . .  1 day ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਕੌਮੀ ਹਾਈਵੇਅ ਬੰਦ
. . .  1 day ago
ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਪੰਜ ਮੈਂਬਰੀ ਕਮੇਟੀ ਵੱਲੋਂ ਰੋਸ ਧਰਨਾ
. . .  1 day ago
ਵਿਸ਼ਵ ਕੱਪ 2019 'ਚ ਭਾਰਤ-ਪਾਕਿ ਮੈਚ 'ਤੇ ਦੁਬਈ 'ਚ ਬੈਠਕ ਦੌਰਾਨ ਹੋਵੇਗੀ ਚਰਚਾ
. . .  1 day ago
ਉਤਰਾਖੰਡ ਦੀ ਯੂਨੀਵਰਸਿਟੀ ਨੇ ਸੱਤ ਕਸ਼ਮੀਰੀ ਵਿਦਿਆਰਥੀਆਂ ਨੂੰ ਕੀਤਾ ਮੁਅੱਤਲ
. . .  1 day ago
ਜਨਰਲ ਡਾਇਰ ਨੂੰ ਸਿਰਪਾਉ ਦੇਣ ਵਾਲੇ ਸਿਆਸੀ ਆਗੂ ਪੰਜਾਬ ਦੇ ਲੋਕਾਂ ਤੋਂ ਮੰਗਣ ਮੁਆਫ਼ੀ ਸੰਧਵਾਂ
. . .  1 day ago
ਪੁਲਵਾਮਾ ਹਮਲੇ 'ਤੇ ਨਿਊਜ਼ੀਲੈਂਡ ਦੀ ਸੰਸਦ 'ਚ ਪਾਸ ਹੋਇਆ ਨਿੰਦਾ ਪ੍ਰਸਤਾਵ
. . .  1 day ago
ਬਹਿਬਲ ਕਲਾਂ ਗੋਲੀ ਕਾਂਡ ਸੰਬੰਧੀ ਮੌਜੂਦਾ ਸਰਕਾਰ ਪੰਜਾਬ ਦੇ ਲੋਕਾਂ ਤੋਂ ਮੰਗੇ ਮੁਆਫ਼ੀ ਬਲਵਿੰਦਰ ਬੈਂਸ
. . .  1 day ago
ਸਕੂਲ ਵੈਨ ਦੀ ਲਪੇਟ 'ਚ ਆਉਣ ਕਾਰਨ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਤਰਨ ਤਾਰਨ 'ਚ ਦੋ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ, ਫੈਲੀ ਸਨਸਨੀ
. . .  1 day ago
ਪੰਜਾਬ ਵਿਧਾਨ ਸਭਾ 'ਚ ਗੂੰਜਿਆ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ ਦਾ ਮੁੱਦਾ
. . .  1 day ago
ਸੀ. ਏ. ਜੀ. ਟੈੱਸਟ ਰਿਪੋਰਟਾਂ ਮੁਤਾਬਿਕ 2800 ਕਰੋੜ ਰੁਪਏ ਚਲਾ ਗਿਆ ਵਾਪਸ- ਕੰਵਰ ਸੰਧੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਭਾਦੋ ਸੰਮਤ 550
ਿਵਚਾਰ ਪ੍ਰਵਾਹ: ਰਾਜਨੀਤੀ ਦਾ ਨਿਸ਼ਾਨਾ ਆਮ ਆਦਮੀ ਦੀ ਭਲਾਈ ਹੋਣਾ ਚਾਹੀਦਾ ਹੈ। -ਅਰਸਤੂ

ਸੰਗਰੂਰ

ਜ਼ਿਲ੍ਹਾ ਸੰਗਰੂਰ 'ਚੋਂ ਭਾਜਪਾ ਨਾਲ ਸਬੰਧਿਤ ਇਕਲੌਤੇ ਉਮੀਦਵਾਰ ਦੇ ਵੀ ਕਾਗਜ਼ ਰੱਦ

ਸੰਗਰੂਰ, 11 ਸਤੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਸੰਗਰੂਰ ਵਿਚੋਂ ਇਕੋ ਇਕ ਸੀਟ ਉੱਤੇ ਚੋਣ ਲੜ ਰਹੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦੇ ਵੀ ਨਾਮਜ਼ਦਗੀ ਕਾਗ਼ਜ਼ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰੱਦ ਕਰ ਦਿੱਤੇ ਗਏ ਹਨ | ਬਲਾਕ ਸੰਮਤੀ ਚੋਣ ਲਈ ਅਕੋਈ ਸਾਹਿਬ ਜ਼ੋਨ ਤੋਂ ਭਾਰਤੀ ਜਨਤਾ ਪਾਰਟੀ ਵਲੋਂ ਚੋਣ ਮੈਦਾਨ ਵਿਚ ਉਤਾਰੀ ਗਈ ਬੀਬੀ ਜਸਵੀਰ ਸ਼ਰਮਾ ਦੇ ਨਾਮਜ਼ਦਗੀ ਕਾਗ਼ਜ਼ ਰੱਦ ਕਰਨ ਦੇ ਰੋਸ ਵਜੋਂ ਭਾਜਪਾ ਅਤੇ ਅਕਾਲੀ ਦਲ ਦੇ ਆਗੂਆਂ ਵਲੋਂ ਸਥਾਨਕ ਨਗਰ ਕੌਾਸਲ ਦਫ਼ਤਰ ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਗੇਟ ਤੱਕ ਰੋਸ ਮਾਰਚ ਕਰਦਿਆਂ ਕੰਪਲੈਕਸ ਦੇ ਮੁੱਖ ਗੇਟ ਅੱਗੇ ਧੁੱਪ ਵਿਚ ਧਰਨਾ ਦਿੱਤਾ ਗਿਆ | ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਿਕਰਮ ਸੈਣੀ ਪਾਲੀ ਅਤੇ ਸੂਬਾਈ ਆਗੂ ਸਤਵੰਤ ਸਿੰਘ ਪੂਨੀਆਂ ਦੀ ਅਗਵਾਈ ਵਿਚ ਚੱਲ ਰਹੇ ਇਸ ਰੋਸ ਪ੍ਰਦਰਸ਼ਨ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸੰਗਰੂਰ ਤੋਂ ਸਾਬਕਾ ਵਿਧਾਇਕ ਬਾਬੂ ਪ੍ਰਕਾਸ਼ ਚੰਦ ਗਰਗ ਵਲੋਂ ਵੀ ਸ਼ਿਰਕਤ ਕੀਤੀ ਗਈ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਗੇਟ ਉੱਤੇ ਪੁਲਿਸ ਵਲੋਂ ਅਕਾਲੀ ਭਾਜਪਾ ਆਗੂਆਂ ਨੂੰ ਰੋਕ ਦਿੱਤਾ ਗਿਆ ਜਿਸ ਦੇ ਚਲਦਿਆਂ ਆਗੂਆਂ ਵਲੋਂ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੇ ਨਾਲ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਿਰੁੱਧ ਵੀ ਜ਼ੋਰਦਾਰ ਨਾਅਰੇਬਾਜੀ ਕੀਤੀ ਗਈ | ਧਰਨੇ ਉਪਰੰਤ ਅਕਾਲੀ-ਭਾਜਪਾ ਆਗੂਆਂ ਵਲੋਂ ਸੂਬਾ ਚੋਣ ਕਮਿਸ਼ਨ ਦੇ ਨਾਂ ਹੇਠ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਸੌਾਪਿਆ ਗਿਆ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਬੂ ਪ੍ਰਕਾਸ਼ ਚੰਦ ਗਰਗ ਨੇ ਕਿਹਾ ਕਿ ਸਰਕਾਰੀ ਅਧਿਕਾਰੀਆਂ ਵਲੋਂ ਅਕਾਲੀ ਭਾਜਪਾ ਉਮੀਦਵਾਰਾਂ ਦੇ ਨਾਮਜ਼ਦਗੀ ਕਾਗ਼ਜ਼ ਰੱਦ ਕਰ ਕੇ ਜ਼ਿਲ੍ਹੇ ਅੰਦਰ ਅਮਨ ਅਤੇ ਕਾਨੂੰਨ ਦੀ ਵਿਵਸਥਾ ਲਈ ਖ਼ਤਰਾ ਖੜ੍ਹਾ ਕੀਤਾ ਜਾ ਰਿਹਾ ਹੈ | ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵਿਕਰਮ ਸੈਣੀ ਪਾਲੀ ਨੇ ਕਿਹਾ ਕਿ ਕਾਂਗਰਸ ਸਰਕਾਰ ਅਕਾਲੀ ਭਾਜਪਾ ਉਮੀਦਵਾਰਾਂ ਦੇ ਕਾਗ਼ਜ਼ ਰੱਦ ਕਰਵਾ ਰਹੀ ਹੈ ਜੋ ਸਰਾਸਰ ਲੋਕਤੰਤਰ ਦੀ ਹੱਤਿਆ ਹੈ | ਸਤਵੰਤ ਸਿੰਘ ਪੂਨੀਆਂ ਨੇ ਕਿਹਾ ਕਿ ਪੰਜਾਬ ਦੀ ਸੱਤਾਧੀਰ ਕਾਂਗਰਸ ਪਾਰਟੀ ਅਕਾਲੀ ਭਾਜਪਾ ਉਮੀਦਵਾਰਾਂ ਨਾਲ ਚੋਣ ਲੜਨ ਦੀ ਥਾਂ ਅਧਿਕਾਰੀਆਂ ਦੀ ਦੁਰਵਰਤੋਂ ਕਰ ਕੇ ਨਿਰਵਿਰੋਧ ਜਿੱਤਣ ਦੇ ਸੁਪਨੇ ਦੇਖ ਰਹੇ ਹਨ ਪਰ ਅਕਾਲੀ ਭਾਜਪਾ ਇਸ ਸੁਪਨੇ ਨੂੰ ਕਦੇ ਵੀ ਪੂਰਾ ਨਹੀਂ ਹੋਣ ਦੇਵੇਗਾ | ਆਗੂਆਂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਜਸਵੀਰ ਸ਼ਰਮਾ ਦੇ ਨਾਮਜ਼ਦਗੀ ਕਾਗਜ਼ ਰੱਦ ਕਰਨ ਪਿਛੇ ਕਿਸੇ ਘੋਸ਼ਣਾ ਪੱਤਰ ਦਾ ਹਵਾਲਾ ਦਿੱਤਾ ਜਾ ਰਿਹਾ ਹੈ ਜਦਕਿ ਉਮੀਦਵਾਰ ਵਲੋਂ ਹਰ ਇਕ ਕਾਗਜ਼ ਦੀ ਪੂਰੀ ਸਬੰਧੀ ਪਹਿਲਾ ਹੀ ਪ੍ਰਸ਼ਾਸ਼ਨਿਕ ਅਧਿਕਾਰੀਆਂ ਪਾਸੋਂ ਸੰਤੁਸ਼ਟੀ ਹਾਸਲ ਕੀਤੀ ਜਾ ਚੁੱਕੀ ਸੀ | ਇਸ ਮੌਕੇ ਅਮਨਦੀਪ ਸਿੰਘ ਪੂਨੀਆ, ਵਿਸ਼ਵਜੀਤ ਸਿੰਘ ਲਿਟਲੂ ਗਰੇਵਾਲ, ਕੈਪਟਨ ਰਾਮ ਸਿੰਘ, ਲਲਿਤ ਗਰਗ ਐਡਵੋਕੇਟ, ਵਿਨੋਦ ਕੁਮਾਰ ਬੋਦੀ, ਚਰਨਜੀਤ ਸਿੰਘ ਲੱਕੀ, ਸਰਜੀਵਨ ਜਿੰਦਲ, ਜੋਗੀ ਰਾਮ ਸਾਹਨੀ, ਪਵਨ ਗਰਗ, ਕੇ.ਕੇ ਮੋਦਗਿੱਲ, ਐਸ.ਐਲ. ਚਾਵਲਾ, ਰਿਪਦਮਨ ਢਿਲੋਂ, ਗੁਰਸੇਵਕ ਸਿੰਘ ਕਾਕੂ, ਹਰੀਸ਼ ਟੁਟੇਜਾ, ਸੁਨੀਲ ਗੋਇਲ ਡਿੰਪਲ, ਬੁਧ ਰਾਮ, ਗੁਰਤੇਜ ਸਿੰਘ ਝਨੇੜੀ, ਰਾਜਿੰਦਰ ਗੋਇਲ, ਸ਼ਾਮ ਲਾਲ ਸਿੰਗਲਾ, ਜੋਗੀ ਰਾਮ ਲੋਹਟ, ਰਣਜੀਤ ਦਿਓਲ, ਅਰਵਿੰਦਰ ਮੋਦਗਿੱਲ, ਸਚਿਨ, ਭਾਰਦਵਾਜ, ਸੁਰਜੀਤ ਸਿੰਘ ਰੰਧਾਵਾ ਐਡਵੋਕੇਟ, ਸੁਰੇਸ਼ ਬੇਦੀ, ਰਾਜਵੀਰ ਖਹਿਰਾ, ਅਮਰਜੋਤ ਸਿੰਘ ਵਾਲੀਆ, ਜੁੱਗਾ ਘਾਰੂ ਅਤੇ ਭਿੰਦਰ ਸਿੰਘ ਆਦਿ ਆਗੂ ਮੌਜੂਦ ਸਨ |

ਜ਼ਿਲ੍ਹਾ ਪ੍ਰੀਸ਼ਦ ਉਭਾਵਾਲ ਜ਼ੋਨ ਤੋਂ ਰਾਜਾ ਬੀਰ ਕਲਾਂ ਬਿਨਾਂ ਮੁਕਾਬਲਾ ਜੇਤੂ ਕਰਾਰ

ਸੰਗਰੂਰ, 11 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਨਾਮਜ਼ਦਗੀ ਕਾਗ਼ਜ਼ ਵਾਪਸ ਲੈਣ ਦੇ ਅੰਤਿਮ ਦਿਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਥਿਤੀ ਉਸ ਵੇਲੇ ਤਣਾਅਪੂਰਨ ਹੋ ਗਈ ਜਦ ਉਭਾਵਾਲ ਜ਼ੋਨ ਤੋਂ ਆਪ ਪਾਰਟੀ ਦੇ ਉਮੀਦਵਾਰ ...

ਪੂਰੀ ਖ਼ਬਰ »

19 ਤੇ 22 ਨੰੂ ਸ਼ਰਾਬ ਦੇ ਠੇਕੇ ਬੰਦ ਰਹਿਣਗੇ

ਸੰਗਰੂਰ, 11 ਸਤੰਬਰ (ਸੁਖਵਿੰਦਰ ਸਿੰਘ ਫੁੱਲ) -ਵਧੀਕ ਜ਼ਿਲ੍ਹਾ ਮੈਜਿਸਟਰੇਟ, ਸੰਗਰੂਰ ਸ੍ਰੀ ਰਾਜਦੀਪ ਸਿੰਘ ਬਰਾੜ, ਵੱਲੋਂ ਜ਼ਿਲ੍ਹਾ ਸੰਗਰੂਰ ਦੀ ਹਦੂਦ ਅੰਦਰ 19 ਸਤੰਬਰ ਚੋਣਾਂ ਵਾਲੇ ਦਿਨ ਅਤੇ 22 ਸਤੰਬਰ ਵੋਟਾਂ ਦੀ ਗਿਣਤੀ ਵਾਲੇ ਦਿਨ ਨੰੂ ਡਰਾਈ ਡੇਅ ਘੋਸ਼ਿਤ ਕਰਦੇ ਹੋਏ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਦੇ ਮਾਣਮੱਤੇ 'ਚ ਵਾਧਾ ਕੋਝਾ ਮਜ਼ਾਕ - ਬਲਜੀਤ ਕੌਰ

ਮੂਲੋਵਾਲ, 11 ਸਤੰਬਰ (ਰਤਨ ਭੰਡਾਰੀ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਬਲਜੀਤ ਕੌਰ ਅਤੇ ਕੌਮੀ ਪ੍ਰਧਾਨ ਹਰਗੋਬਿੰਦਰ ਕੌਰ ਨੇ ਪ੍ਰੈੱਸ ਨੰੂ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਆਂਗਣਵਾੜੀ ਵਰਕਰ ਮਾਣਮੱਤੇ ਵਿਚ 1500 ਰੁਪਏ ਅਤੇ ...

ਪੂਰੀ ਖ਼ਬਰ »

ਪੰਜਾਬ ਨੂੰ ਅੱਖੋਂ–ਪਰੋਖੇ ਕੀਤੇ ਜਾਣ ਕਾਰਨ ਸਿੱਖਾਂ ਦੀ ਨਵੀਂ ਪਨੀਰੀ ਦਾ ਧਿਆਨ ਵਿਦੇਸ਼ਾਂ ਵੱਲ ਵਧਿਆ-ਮਾਨ

ਸੰਗਰੂਰ, 11 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸ: ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸਿੱਖਾਂ ਨੂੰ ਬੈਂਕਾਂ ਵਿਚ ਪਿਆ ਆਪਣਾ ਪੈਸਾ ਕਢਵਾ ਕੇ ਸੋਨਾ ਜਾਂ ਹੋਰ ਕਾਗ਼ਜ਼ਾਂ ਉੱਤੇ ਵਰਤ ਲੈਣਾ ਚਾਹੀਦਾ ਹੈ ...

ਪੂਰੀ ਖ਼ਬਰ »

ਕਾਰ ਚੋਰੀ ਕਰਨ ਆਏ ਮੋਟਰਸਾਈਕਲ ਛੱਡ ਕੇ ਹੋਏ ਤਿੱਤਰ

ਲਹਿਰਾਗਾਗਾ, 11 ਸਤੰਬਰ (ਅਸ਼ੋਕ ਗਰਗ)-ਸਥਾਨਕ ਗਊਸ਼ਾਲਾ ਨੇੜੇ ਲੰਘੀ ਰਾਤ ਕਾਰ ਚੋਰੀ ਕਰਨ ਆਏ ਚੋਰ ਆਪਣਾ ਮੋਟਰਸਾਈਕਲ ਛੱਡ ਕੇ ਤਿੱਤਰ ਹੋ ਗਏ | ਜਾਣਕਾਰੀ ਅਨੁਸਾਰ ਸਕੂਲ ਵਰਦੀਆਂ ਤਿਆਰ ਕਰਨ ਦਾ ਕੰਮ ਕਰਦੇ ਰਿੰਕੂ ਨਾਮੀ ਵਿਅਕਤੀ ਦੇ ਘਰ ਅੱਗੇ ਕਾਰ ਖੜ੍ਹੀ ਸੀ ਤਾਂ ...

ਪੂਰੀ ਖ਼ਬਰ »

ਨਸ਼ੇ ਵੰਡਣ ਵਾਲੇ ਉਮੀਦਵਾਰਾਂ ਦਾ ਵਿਰੋਧ ਕਰਨ ਦਾ ਐਲਾਨ

ਚੀਮਾਂ ਮੰਡੀ, 11 ਸਤੰਬਰ (ਜਸਵਿੰਦਰ ਸਿੰਘ ਸ਼ੇਰੋਂ)¸ਪਿੰਡ ਸ਼ਾਹਪੁਰ ਕਲਾਂ ਵਿਖੇ ਪਿੰਡ ਬਚਾਉ ਪੰਜਾਬ ਬਚਾਉ ਦੇ ਸੀਨੀਅਰ ਆਗੂ ਕਰਨੈਲ ਸਿੰਘ ਜਖੇਪਲ ਦੀ ਅਗਵਾਈ 'ਚ ਮਨਰੇਗਾ ਵਰਕਰਾਂ ਦੀ ਕਨਵੈਨਸ਼ਨ ਕੀਤੀ ਗਈ, ਜਿਸ ਵਿੱਚ ਕਰਨੈਲ ਸਿੰਘ ਜਖੇਪਲ ਨੇ ਸੰਬੋਧਨ ਕਰਦਿਆਂ ਕਿਹਾ ...

ਪੂਰੀ ਖ਼ਬਰ »

ਬੇਲੋੜੀਆਂ ਸਰਕਾਰੀ ਛੁੱਟੀਆਂ ਖਿਲਾਫ਼ ਧਰਨਾ ਅੱਜ

ਸੰਗਰੂਰ, 11 ਸਤੰਬਰ (ਧੀਰਜ ਪਸ਼ੌਰੀਆ)-ਵਧ ਰਹੀਆਂ ਬੇਲੋੜੀਆਂ ਸਰਕਾਰੀ ਛੁੱਟੀਆਂ ਤੋਂ ਚਿੰਤਤ ਸਮਾਜ ਸੇਵੀ ਜਥੇਬੰਦੀਆਂ ਨੇ ਅੱਜ ਇਕ ਬੈਠਕ ਕਰ ਕੇ ਫ਼ੈਸਲਾ ਕੀਤਾ ਕਿ ਬੇਲੋੜੀਆਂ ਛੁੱਟੀਆਂ ਨੂੰ ਬੰਦ ਕਰਵਾਉਣ ਲਈ 12 ਸਤੰਬਰ ਦਿਨ ਬੁੱਧਵਾਰ ਨੂੰ 3 ਵਜੇ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ 'ਚ ਲੋਇਪ ਦੇ ਉਮੀਦਵਾਰ ਜਿੱਤਾਂ ਦਰਜ ਕਰਕੇ ਨਵਾਂ ਇਤਿਹਾਸ ਸਿਰਜਣਗੇ-ਗੱਜਣਮਾਜਰਾ

ਕੁੱਪ ਕਲਾਂ, 11 ਸਤੰਬਰ (ਰਵਿੰਦਰ ਸਿੰਘ ਬਿੰਦਰਾ) - ਲੋਕ ਇਨਸਾਫ਼ ਪਾਰਟੀ ਦੇ ਸਕੱਤਰ ਜਨਰਲ ਤੇ ਹਲਕਾ ਅਮਰਗੜ੍ਹ ਦੇ ਇੰਚਾਰਜ ਪ੍ਰੋ.ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਉਮੀਦਵਾਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਸ਼ਾਨਦਾਰ ...

ਪੂਰੀ ਖ਼ਬਰ »

ਛਾਜਲੀ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਦੇ ਤਿੰਨ ਉਮੀਦਵਾਰ ਚੋਣ ਮੈਦਾਨ 'ਚ

ਛਾਜਲੀ, 11 ਸਤੰਬਰ (ਕੁਲਦੀਪ ਸ਼ਰਮਾ) - ਪੰਜਾਬ ਅੰਦਰ 19 ਸਤੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਉਮੀਦਵਾਰਾਂ ਦੀ ਕਾਗ਼ਜ਼ ਵਾਪਸੀ ਤੋਂ ਬਾਅਦ ਤਸਵੀਰ ਸਾਫ਼ ਹੋ ਗਈ ਹੈ ਜਿਸ ਕਰਕੇ ਪਿੰਡਾਂ ਅੰਦਰ ਚੋਣ ਸਰਗਰਮੀਆਂ ਤੇਜ਼ ਹੋ ਗਈਆਂ ਹਨ | ...

ਪੂਰੀ ਖ਼ਬਰ »

ਵਿਰੋਧੀਆਂ ਦੇ ਕਾਗਜ਼ ਰੱਦ ਹੋਣ ਕਾਰਨ ਕਾਂਗਰਸ ਦੇ 4 ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਕਰਾਰ

ਭਵਾਨੀਗੜ੍ਹ, 11 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)-ਪੰਜਾਬ ਵਿੱਚ ਚੱਲ ਰਹੀਆਂ ਬਲਾਕ ਸੰਮਤੀ ਦੀਆਂ ਚੋਣਾਂ ਵਿੱਚ ਭਵਾਨੀਗੜ੍ਹ ਪੰਚਾਇਤ ਸੰਮਤੀ ਵਿੱਚ ਅੱਜ ਨਾਮਜਦਗੀ ਪੱਤਰ ਵਾਪਸ ਲੈਣ ਤੋਂ ਬਾਅਦ ਅਤੇ 7 ਉਮੀਦਵਾਰਾਂ ਦੇ ਕਾਗਜਾਤ ਰੱਦ ਹੋਣ ਦੇ ਕਾਰਨ ਹੁਣ 13 ਜੋਨਾਂ ਵਿੱਚ 35 ...

ਪੂਰੀ ਖ਼ਬਰ »

ਨੱਥੂਮਾਜਰਾ ਜ਼ੋਨ 'ਚ ਦਰਾਣੀ-ਜਠਾਣੀ ਵਿਚਕਾਰ ਹੋਵੇਗਾ ਮੁਕਾਬਲਾ

ਕੁੱਪ ਕਲਾਂ, 11 ਸਤੰਬਰ (ਰਵਿੰਦਰ ਸਿੰਘ ਬਿੰਦਰਾ)-19 ਸਤੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਵਿਚ ਬਲਾਕ ਸੰਮਤੀ ਜ਼ੋਨ ਨੱਥੂਮਾਜਰਾ ਅੰਦਰ ਬਹੁਤ ਹੀ ਦਿਲਚਸਪ ਮੁਕਾਬਲਾ ਹੋਣ ਜਾ ਰਿਹਾ ਹੈ ਕਿਉਂਕਿ ਇਸ ਜ਼ੋਨ ਤੋਂ ਕਾਂਗਰਸ ਅਤੇ ਅਕਾਲੀ ...

ਪੂਰੀ ਖ਼ਬਰ »

ਕਾਗ਼ਜ਼ ਰੱਦ ਕਰਨ ਦੇ ਰੋਸ ਵਜੋਂ ਪੀਪੇ ਵਜਾ ਕੇ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 11 ਸਤੰਬਰ (ਫੱਗੂਵਾਲਾ, ਮਾਝੀ) - ਸਥਾਨਕ ਸ਼ਹਿਰ ਵਿਖੇ ਅਕਾਲੀ ਦਲ ਨਾਲ ਸਬੰਧਿਤ ਬਲਾਕ ਸੰਮਤੀ ਦੇ ਉਮੀਦਵਾਰਾਂ ਦੇ ਕਾਗ਼ਜ਼ ਰੱਦ ਕਰਨ ਦੇ ਰੋਸ ਵਜੋਂ ਅੱਜ ਦੂਜੇ ਦਿਨ ਵੀ ਅਕਾਲੀ ਦਲ ਦੇ ਆਗੂਆਂ ਨੇ ਵਰਕਰਾਂ ਨੇ ਹਲਕਾ ਇੰਚਾਰਜ ਬਾਬੂ ਪ੍ਰਕਾਸ਼ ਚੰਦ ਗਰਗ ਦੀ ...

ਪੂਰੀ ਖ਼ਬਰ »

ਕਾਂਗਰਸ ਦੀਆਂ ਲੋਕ ਮਾਰੂ ਨੀਤੀਆਂ ਤੋਂ ਪੰਜਾਬ ਦਾ ਹਰ ਵਰਗ ਦੁਖੀ -ਨੌਧਰਾਨੀ, ਭੂਦਨ

ਮਲੇਰਕੋਟਲਾ, 11 ਸਤੰਬਰ (ਹਨੀਫ਼ ਥਿੰਦ)-ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਚੋਣਾਂ 'ਚ ਸ਼੍ਰੋਮਣੀ ਅਕਾਲੀ ਪਾਰਟੀ ਦੇ ਹਲਕਾ ਮਲੇਰਕੋਟਲਾ ਦੇ ਸਾਰੇ ਹੀ ਉਮੀਦਵਾਰ ਹਲਕਾ ਇੰਚਾਰਜ ਜਨਾਬ ਮੁਹੰਮਦ ਉਵੈਸ ਦੀ ਅਗਵਾਈ ਹੇਠ ਇਤਿਹਾਸਕ ਜਿੱਤਾਂ ਪ੍ਰਾਪਤ ...

ਪੂਰੀ ਖ਼ਬਰ »

ਜ਼ੋਨ ਸੰਦੌੜ 'ਚ 32 ਕਾਂਗਰਸ, 30 ਲੋਕ ਇਨਸਾਫ਼ ਪਾਰਟੀ ਪਰ 'ਆਪ' ਨੇ ਇਕ ਉਮੀਦਵਾਰ ਹੀ ਮੈਦਾਨ 'ਚ ਉਤਾਰਿਆ

ਸੰਦੌੜ, 11 ਸਤੰਬਰ (ਜਗਪਾਲ ਸਿੰਘ ਸੰਧੂ)-ਸੰਦੌੜ ਜ਼ੋਨ ਦੇ ਬਲਾਕ ਮਲੇਰਕੋਟਲਾ 2 ਤੋਂ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਸ ਬਲਾਕ ਵਿੱਚ ਕੁੱਲ 23 ਬਲਾਕ ਸੰਮਤੀ ਸੀਟਾਂ ਹਨ ਜਿਨ੍ਹਾਂ ਦੇ ਵਿੱਚ ਆਮ ਆਦਮੀ ਪਾਰਟੀ ਸਿਰਫ਼ ਇੱਕ ਉਮੀਦਵਾਰ ਖੜ੍ਹਾ ਕਰ ਸਕੀ ਹੈ ਜਦਕਿ ਇਸ ਬਲਾਕ ...

ਪੂਰੀ ਖ਼ਬਰ »

ਸਰਕਾਰ ਦੀ ਸ਼ਹਿ 'ਤੇ ਧੱਕਾ ਕਰਨ ਵਾਲੇ ਅਧਿਕਾਰੀ ਬਖ਼ਸ਼ੇ ਨਹੀਂ ਜਾਣਗੇ - ਢੀਂਡਸਾ

ਮੂਣਕ, 11 ਸਤੰਬਰ Ð(ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ) - ਬਲਾਕ ਸੰਮਤੀ ਅਨਦਾਣਾ ਦੇ ਚਾਰ ਜ਼ੋਨਾਂ ਤੋ ਅਕਾਲੀ ਦਲ ਦੇ ਉਮੀਦਵਾਰਾਂ ਦੇ ਪਰਚੇ ਰੱਦ ਕਰਨ ਦੇ ਰੋਸ ਵਜੋ ਅੱਜ ਤਹਿਸੀਲ ਕੰਪਲੈਕਸ ਮੂਣਕ ਵਿਖੇ ਸਾਬਕਾ ਵਿੱਤ ਮੰਤਰੀ ਸ੍ਰ.ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਆਜ਼ਾਦ ਤੇ 'ਆਪ' ਉਮੀਦਵਾਰਾਂ ਦੇ ਕਾਗ਼ਜ਼ ਰੱਦ

ਲਹਿਰਾਗਾਗਾ, 11 ਸਤੰਬਰ (ਅਸ਼ੋਕ ਗਰਗ)-ਬਲਾਕ ਪੰਚਾਇਤ ਸੰਮਤੀ ਲਹਿਰਾਗਾਗਾ ਲਈ ਕੁੱਲ 68 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਕਾਗ਼ਜ਼ ਦਾਖਲ ਕੀਤੇ ਸੀ | ਪੜਤਾਲ ਦੌਰਾਨ ਆਮ ਆਦਮੀ ਪਾਰਟੀ ਦੇ ਇਕ ਉਮੀਦਵਾਰ ਸਮੇਤ ਕੁੱਲ 7 ਉਮੀਦਵਾਰਾਂ ਦੇ ਕਾਗ਼ਜ਼ ਰੱਦ ਕਰ ਦਿੱਤੇ ਗਏ ਹਨ | ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਸੁਨਾਮ ਲਈ 64 ਉਮੀਦਵਾਰ ਮੈਦਾਨ 'ਚ 20 ਉਮੀਦਵਾਰਾਂ ਨੇ ਲਏ ਕਾਗ਼ਜ਼ ਵਾਪਸ

ਸੁਨਾਮ ਊਧਮ ਸਿੰਘ ਵਾਲਾ, 11 ਸਤੰਬਰ (ਧਾਲੀਵਾਲ, ਭੁੱਲਰ)-19 ਸਤੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿਚ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਦਿਨ ਪੰਚਾਇਤ ਸੰਮਤੀ ਸੁਨਾਮ ਊਧਮ ਸਿੰਘ ਵਾਲਾ ਦੀ ਚੋਣ ਲੜ ਰਹੇ ਵੱਖ ...

ਪੂਰੀ ਖ਼ਬਰ »

ਬਲਾਕ ਸ਼ੇਰਪੁਰ ਦੇ 16 ਜ਼ੋਨਾਂ 'ਚੋਂ 5 ਜ਼ੋਨਾਂ ਵਿਚ ਹੋਈ ਸਰਬਸੰਮਤੀ , 11 ਜ਼ੋਨਾਂ 'ਤੇ ਹੋਵੇਗੀ ਚੋਣ

ਸ਼ੇਰਪੁਰ, 11 ਸਤੰਬਰ (ਦਰਸ਼ਨ ਸਿੰਘ ਖੇੜੀ) - ਬਲਾਕ ਸੰਮਤੀ ਅਤੇ ਜ਼ਿਲਾ ਪ੍ਰੀਸ਼ਦ ਦੀਆਂ 19 ਸਤੰਬਰ ਨੂੰ ਹੋਣ ਜਾ ਰਹੀਆਂ ਚੋਣਾਂ ਵਿਚ ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਦਾ ਆਖ਼ਰੀ ਦਿਨ ਸੀ, ਬਲਾਕ ਸੰਮਤੀ ਸ਼ੇਰਪੁਰ ਦੇ 16 ਜ਼ੋਨਾਂ ਵਿਚੋਂ 5 ਜ਼ੋਨਾਂ ਵਿਚ ਚੋਣ ਸਰਬਸੰਮਤੀ ਹੋ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਵਲੋਂ ਮੀਟਿੰਗ

ਧੂਰੀ, 11 ਸਤੰਬਰ (ਸੁਖਵੰਤ ਸਿੰਘ ਭੁੱਲਰ) - ਬਹੁਜਨ ਸਮਾਜ ਪਾਰਟੀ ਦੇ ਆਗੂਆਂ ਅਤੇ ਮੈਂਬਰਾਂ ਦੀ ਮੀਟਿੰਗ ਸ: ਗੁਰਬਖ਼ਸ਼ ਸਿੰਘ ਜ਼ਿਲ੍ਹਾ ਸਰਪ੍ਰਸਤ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਜ਼ਿਲ੍ਹਾ ਇੰਚਾਰਜ ਜੋਗਿੰਦਰ ਸਿੰਘ ਖਾਲਸਾ, ਸ: ਦਰਸਨ ਸਿੰਘ ਜਲੂਰ ਆਗੂ ਲੋਕ ਸਭਾ ...

ਪੂਰੀ ਖ਼ਬਰ »

ਮੋਹਨ ਸ਼ਰਮਾ ਦੀ ਲਿਖਤ 'ਅੱਗਾ ਦੌੜ ਪਿੱਛਾ ਚੌੜ' ਫ਼ਿਲਮ ਅਗਲੇ ਹਫ਼ਤੇ

ਸੰਗਰੂਰ, 11 ਸਤੰਬਰ (ਸੁਖਵਿੰਦਰ ਸਿੰਘ ਫੁੱਲ) - ਪੰਜਾਬੀ ਦੇ ਚਰਚਿਤ ਲੇਖਕ, ਸਮਾਜ ਸੇਵਕ ਅਤੇ ਨਸ਼ਾ ਛੁਡਾਊ ਕੇਂਦਰ ਦੇ ਡਾਇਰੈਕਟਰ ਮੋਹਨ ਸ਼ਰਮਾ ਦੀ ਕਹਾਣੀ' ਅੱਗਾ ਦੌੜ ਪਿੱਛਾ ਚੌੜ 'ਤੇ ਵਿਰਦੀ ਪ੍ਰੋਡਕਸ਼ਨਜ਼ ਫਿਰੋਜ਼ਪੁਰ ਵਲੋਂ ਡਾਕੂਮੈਂਟਰੀ ਫ਼ਿਲਮ ਬਣਾਈ ਗਈ ਹੈ | ...

ਪੂਰੀ ਖ਼ਬਰ »

ਗੁਲਸ਼ਨ ਬੌਬੀ ਤੇ ਰਜਨੀਸ਼ ਸ਼ਰਮਾ ਅਹੁਦੇਦਾਰ ਨਿਯੁਕਤ

ਧਰਮਗੜ੍ਹ, 11 ਸਤੰਬਰ (ਗੁਰਜੀਤ ਸਿੰਘ ਚਹਿਲ)-ਕਾਂਗਰਸ ਸਰਕਾਰ ਵਲ਼ੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਮਕਸਦ ਨਾਲ ਸਥਾਪਤ ਐਟੀ ਨਾਰਕੋਟਿਕ ਵਿੰਗ ਕੌਮੀ ਚੇਅਰਮੈਨ ਰਣਜੀਤ ਸਿੰਘ ਨਿੱਕੜਾ ਦੀ ਅਗਵਾਈ ਹੇਠ ਨਸ਼ਿਆਂ ਿਖ਼ਲਾਫ਼ ਕੰਮ ਕਰ ਰਿਹਾ ਹੈ, ਜਿਸ ਦੇ ਸਮੁੱਚੇ ਪੰਜਾਬ ...

ਪੂਰੀ ਖ਼ਬਰ »

ਰੋੜੇਵਾਲਾ ਅਬਜ਼ਰਵਰ ਨਿਯੁਕਤ

ਕੌਹਰੀਆਂ, 11 ਸਤੰਬਰ (ਮਾਲਵਿੰਦਰ ਸਿੰਘ ਸਿੱਧੂ) - ਜ਼ਿਲ੍ਹਾ ਪ੍ਰੀਸ਼ਦ ਭਾਈ ਕੀ ਪਸੌਰ ਜ਼ੋਨ ਤੋਂ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਨਿਰਦੇਸ਼ਾਂ ਤਹਿਤ ਨੌਜਵਾਨ ਆਗੂ ਅਮਰੀਕ ਸਿੰਘ ਰੋੜੇਵਾਲਾ ਨੂੰ ਅਬਜ਼ਰਵਰ ਨਿਯੁਕਤ ਕੀਤਾ ਹੈ | ਅਮਰੀਕ ਸਿੰਘ ...

ਪੂਰੀ ਖ਼ਬਰ »

ਬਿਜਲੀ ਕਾਮੇ 20 ਨੂੰ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਦੇਣਗੇ ਮੰਗ-ਪੱਤਰ

ਲਹਿਰਾਗਾਗਾ, 11 ਸਤੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਇੰਪਲਾਈਜ਼ ਫੈਡਰੇਸ਼ਨ ਪੀ. ਐਸ. ਪੀ. ਸੀ. ਐਲ ਕੇਸਰੀ ਝੰਡੇ ਵਾਲੀ ਜਥੇਬੰਦੀ ਡਵੀਜ਼ਨ ਲਹਿਰਾਗਾਗਾ ਦੀ ਮੀਟਿੰਗ ਹੋਈ ਜਿਸ ਵਿਚ ਮੁਲਜ਼ਮ ਫ਼ਰੰਟ ਪੰਜਾਬ ਵਲੋਂ 15 ਸਤੰਬਰ ਤੋਂ 15 ਅਕਤੂਬਰ ਤੱਕ ਜ਼ਿਲ੍ਹਾ ਪੱਧਰ ...

ਪੂਰੀ ਖ਼ਬਰ »

ਰਹਿਬਰ ਇੰਸਟੀਚਿਊਟ ਵਿਖੇ ਰਾਸ਼ਟਰੀ ਪੋਸ਼ਣ ਹਫ਼ਤਾ ਮਨਾਉਣ ਸਬੰਧੀ ਸਮਾਗਮ

ਭਵਾਨੀਗੜ੍ਹ, 11 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਰਹਿਬਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਵਿਖੇ ਰਾਸ਼ਟਰੀ ਪੋਸ਼ਣ ਹਫ਼ਤਾ ਮਨਾਉਣ ਸਬੰਧੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰਵੀਨ ਗਰਗ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਵਿਸ਼ੇਸ਼ ਸਮਾਗਮ

ਮਸਤੂਆਣਾ ਸਾਹਿਬ, 11 ਸਤੰਬਰ (ਦਮਦਮੀ)-ਸੰਤ ਅਤਰ ਸਿੰਘ ਗੁਰਮਤਿ ਕਾਲਜ ਮਸਤੂਆਣਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ ਉਤਸਵ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ | ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬੀ ਯੂਨੀਵਰਸਿਟੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਢਾਬੀਂ ਗੁੱਜਰਾਂ ਦੇ ਖਿਡਾਰੀਆਂ ਨੇ ਮੱਲਾਂ ਮਾਰੀਆਂ

ਖਨੌਰੀ, 11 ਸਤੰਬਰ (ਬਲਵਿੰਦਰ ਸਿੰਘ ਥਿੰਦ)-ਪਾਤੜਾਂ ਜ਼ੋਨ ਦੀਆਂ ਗਰਮ ਰੁੱਤ ਦੀਆਂ ਖੇਡਾਂ ਸਰਕਾਰੀ ਹਾਈ ਸਕੂਲ ਬੰਨਵਾਲਾ ਵਿਖੇ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਨਜ਼ਦੀਕੀ ਪਿੰਡ ਢਾਬੀਂ ਗੁੱਜਰਾਂ ਦੇ ਸਰਕਾਰੀ ਹਾਈ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਮੱਲ੍ਹਾਂ ...

ਪੂਰੀ ਖ਼ਬਰ »

ਮਾਤਾ ਕੁਸ਼ੱਲਿਆ ਦੇਵੀ ਨੂੰ ਸਮਰਪਿਤ ਖ਼ੂਨਦਾਨ ਤੇ ਮੈਡੀਕਲ ਕੈਂਪ 23 ਨੂੰ

ਲਹਿਰਾਗਾਗਾ, 11 ਸਤੰਬਰ (ਕੰਵਲਜੀਤ ਸਿੰਘ ਢੀਂਡਸਾ)-ਲਹਿਰਾਗਾਗਾ ਤੋਂ 'ਅਜੀਤ' ਦੇ ਪੱਤਰਕਾਰ ਅਸ਼ੋਕ ਗਰਗ ਦੀ ਮਾਤਾ ਕੁਸ਼ੱਲਿਆ ਦੇਵੀ ਦੀ ਚੌਥੀ ਬਰਸੀ 'ਤੇ ਸ੍ਰੀ ਸਨਾਤਨ ਮੰਦਰ ਕਮੇਟੀ (ਯੂਥ) ਲਹਿਰਾਗਾਗਾ ਵੱਲੋਂ ਦੂਸਰਾ ਖ਼ੂਨਦਾਨ ਅਤੇ ਤੀਸਰਾ ਮੈਡੀਕਲ ਕੈਂਪ 23 ਸਤੰਬਰ ...

ਪੂਰੀ ਖ਼ਬਰ »

ਕਬਰਸਤਾਨ ਲਈ ਆਈ ਗਰਾਂਟ ਨੂੰ ਲੈ ਕੇ ਮੁਸਲਿਮ ਜਥੇਬੰਦੀਆਂ ਵੱਲੋਂ ਵੱਖ-ਵੱਖ ਦਾਅਵੇ

ਅਹਿਮਦਗੜ੍ਹ, 11 ਸਤੰਬਰ (ਪੁਰੀ)-ਮੁਸਲਿਮ ਸੰਘਰਸ਼ ਕਮੇਟੀ ਅਹਿਮਦਗੜ੍ਹ ਵਲੋਂ ਪਿਛਲੇ ਦਿਨੀਂ ਵਿਧਾਇਕ ਸ. ਸੁਰਜੀਤ ਸਿੰਘ ਧੀਮਾਨ ਨੂੰ ਪਿਛਲੀ ਸਰਕਾਰ ਵਲੋਂ ਕਬਰਸਤਾਨ ਲਈ ਆਈ 16 ਲੱਖ ਰੁਪਏ ਦੀ ਗਰਾਂਟ ਨਗਰ ਕੌਸ਼ਲ ਵਲੋਂ ਨਾ ਦਿੱਤੇ ਜਾਣ ਕਾਰਨ ਰੋਸ ਵਜੋਂ ਸੰਘਰਸ਼ ਕੀਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX