ਤਾਜਾ ਖ਼ਬਰਾਂ


ਵੇਰਕਾ ਵੱਲਾ ਰੋਡ 'ਤੇ ਮੈਰਿਜ ਪੈਲੇਸ ਨੂੰ ਲੱਗੀ ਅੱਗ
. . .  1 day ago
ਵੇਰਕਾ ,20 ਫ਼ਰਵਰੀ{ਪਰਮਜੀਤ ਸਿੰਘ ਬੱਗਾ }- ਵੇਰਕਾ ਵੱਲਾ ਰੋਡ 'ਤੇ ਅਸਲਾ ਡੀਪੂ ਕੋਲ ਇਕ ਮੈਰਿਜ ਪੈਲੇਸ ਦੀ ਰਸੋਈ 'ਚ ਸਲੰਡਰ ਫੱਟਣ ਨਾਲ ਹੋਏ ਹਾਦਸੇ 'ਚ ਪੈਲੇਸ ਦਾ ਅੰਦਰਲ ਹਿੱਸਾ ਸੜ ਕੇ ਰਾਖ
ਹਾਦਸੇ ਦੌਰਾਨ ਇਕ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ
. . .  1 day ago
ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)-ਇੱਥੋਂ ਨਜ਼ਦੀਕ ਸਰਹਾਲੀ ਰੋਡ 'ਤੇ ਇਕ ਬੱਸ ਅਤੇ ਸਵਿਫ਼ਟ ਕਾਰ ਵਿਚ ਹੋਈ ਭਿਆਨਕ ਟੱਕਰ ਦੌਰਾਨ ਕਾਰ ਸਵਾਰ ਪੁਲਿਸ ਮੁਲਾਜ਼ਮ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਇਕ ਦੀ ਹੋਰ ...
ਸਾਉਦੀ ਅਰਬ ਭਾਰਤ 'ਚ ਨਿਵੇਸ਼ ਕਰੇਗਾ 100 ਅਰਬ ਡਾਲਰ ਦਾ ਨਿਵੇਸ਼ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 20 ਫਰਵਰੀ - ਸਾਉਦੀ ਅਰਬ ਭਾਰਤ 'ਚ 100 ਅਰਬ ਡਾਲਰ ਦਾ ਨਿਵੇਸ਼ ਕਰੇਗਾ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ...
ਯੇਦੀਯੁਰੱਪਾ ਵੱਲੋਂ ਆਡੀਓ ਟੇਪ ਦੇ ਦੋਸ਼ਾਂ ਦੀ ਐੱਫ.ਆਈ.ਆਰ ਖ਼ਾਰਜ ਕਰਨ ਲਈ ਪਟੀਸ਼ਨ
. . .  1 day ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਰਨਾਟਕ ਭਾਜਪਾ ਪ੍ਰਮੁੱਖ ਬੀ.ਐੱਸ.ਯੇਦੀਯੁਰੱਪਾ ਨੇ ਉਨ੍ਹਾਂ ਖ਼ਿਲਾਫ਼ ਆਡੀਓ ਟੇਪ ਦੇ ਦੋਸ਼ਾਂ ਦੀ ਦਰਜ ਐੱਫ.ਆਈ.ਆਰ...
ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ, 5 ਫਸੇ
. . .  1 day ago
ਸ਼ਿਮਲਾ, 20 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕਿੱਨੌਰ ਜ਼ਿਲ੍ਹੇ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ ਹੋ ਗਈ, ਜਦਕਿ 5 ਜਵਾਨ ਫਸੇ ਹੋਏ ਹਨ। ਸਥਾਨਕ...
ਫ਼ਰਾਰ ਕਾਂਗਰਸੀ ਵਿਧਾਇਕ ਗ੍ਰਿਫ਼ਤਾਰ - ਗ੍ਰਹਿ ਮੰਤਰੀ ਕਰਨਾਟਕ
. . .  1 day ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਗ੍ਰਹਿ ਮੰਤਰੀ ਐਮ.ਬੀ ਪਾਟਿਲ ਨੇ ਦੱਸਿਆ ਕਿ ਫ਼ਰਾਰ ਕਾਂਗਰਸੀ ਵਿਧਾਇਕ ਜੇ.ਐਨ ਗਣੇਸ਼ ਨੂੰ ਪੁਲਿਸ ਨੇ ਗੁਜਰਾਤ ਦੇ ਸੋਮਨਾਥ ਤੋਂ ਗ੍ਰਿਫ਼ਤਾਰ...
ਸਮਾਂ ਆ ਗਿਆ ਹੈ ਧਾਰਾ 370 ਨੂੰ ਖ਼ਤਮ ਕਰਨ ਦਾ - ਰਾਜਪਾਲ ਰਾਜਸਥਾਨ
. . .  1 day ago
ਜੈਪੁਰ, 20 ਫਰਵਰੀ - ਰਾਜਸਥਾਨ ਦੇ ਰਾਜਪਾਲ ਕਲਿਆਣ ਸਿੰਘ ਦਾ ਕਹਿਣਾ ਹੈ ਕਿ ਧਾਰਾ 370 ਨੂੰ ਖ਼ਤਮ ਕਰਨ ਦਾ ਸਮਾਂ ਆ ਗਿਆ ਹੈ। ਕਿਉਂਕਿ ਇਹ ਵੱਖਵਾਦੀਆਂ ਨੂੰ ਉਤਸ਼ਾਹਿਤ...
ਰੂਹਾਨੀ ਰੰਗ 'ਚ ਰੰਗੀ 'ਪੰਜ ਤਖਤ ਐਕਸਪ੍ਰੈੱਸ' ਯਾਤਰਾ 'ਚ ਸ਼ਾਮਲ ਸ਼ਰਧਾਲੂ ਪਹੁੰਚੇ ਸ੍ਰੀ ਨਾਂਦੇੜ ਸਾਹਿਬ, ਦੇਖੋ ਤਸਵੀਰਾਂ
. . .  1 day ago
25 ਤੱਕ ਕਲਮ ਛੋੜ ਹੜਤਾਲ ਤੇ ਤਹਿਸੀਲ ਕਰਮਚਾਰੀ
. . .  1 day ago
ਖਮਾਣੋਂ, 20 ਫ਼ਰਵਰੀ (ਪਰਮਵੀਰ ਸਿੰਘ) - ਪੀ. ਐਮ. ਐਸ. ਯੂ ਪੰਜਾਬ ਦੇ ਸੱਦੇ ਤੇ ਤਹਿਸੀਲ ਕਰਮਚਾਰੀ 25 ਫ਼ਰਵਰੀ ਤੱਕ ਕਲਮ ਛੋੜ ਹਡ਼ਤਾਲ ਤੇ ਚਲੇ ਗਏ ਹਨ। ਮੰਗਾ ਨੂੰ ਲੈਕੇ...
ਪੰਜਾਬ ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ ਖੋਲ੍ਹੇਗਾ 'ਆਪ' ਦਾ ਯੂਥ ਵਿੰਗ
. . .  1 day ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੀ ਬੁਲਾਰੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਯੂਥ ਵਿੰਗ, ਪੰਜਾਬ ਦੇ ਪਿੰਡ-ਪਿੰਡ ਜਾ ਕੇ ਪੰਜਾਬ ਸਰਕਾਰ ਦੇ 2019-20 ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ .....
ਨਿਰਮਾਣ ਅਧੀਨ ਮੰਦਰ ਦੀ ਸਲੈਬ ਡਿੱਗਣ ਕਾਰਨ 2 ਮਜ਼ਦੂਰਾਂ ਦੀ ਮੌਤ, 2 ਜ਼ਖਮੀ
. . .  1 day ago
ਮੁੰਬਈ, 20 ਫਰਵਰੀ - ਪੁਣੇ ਦੇ ਪਿੰਪਲ ਗੁਰਾਵ ਨੇੜੇ ਨਿਰਮਾਣ ਅਧੀਨ ਮੰਦਰ ਦੀ ਸਲੈਬ ਡਿੱਗਣ ਕਾਰਨ 2 ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ 2 ਮਜ਼ਦੂਰ ਜ਼ਖਮੀ ਹੋ ਗਏ। ਜ਼ਖਮੀ ਮਜ਼ਦੂਰਾਂ ਦੀ ਹਾਲਤ ਗੰਭੀਰ...
7 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਨੂੰ ਪੰਜ ਸੌ ਆਵਾਰਾ ਡੰਗਰ ਅਤੇ ਦੋ ਸੌ ਕੁੱਤੇ ਪੇਸ਼ ਕੀਤੇ ਜਾਣਗੇ- ਲੱਖੋਵਾਲ
. . .  1 day ago
ਚੰਡੀਗੜ੍ਹ, 20 ਫਰਵਰੀ (ਅਜਾਇਬ ਸਿੰਘ ਔਜਲਾ)- ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਕਿਸਾਨਾਂ ਲਈ ਮਾਰੂ ਨੀਤੀ ਵਿਰੁੱਧ ਅੱਜ ਕਿਸਾਨ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਲੱਖੋਵਾਲ ਦੇ ਪ੍ਰਧਾਨ ਸਰਦਾਰ ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ
ਪੌਂਟੀ ਚੱਢਾ ਦੇ ਭਤੀਜੇ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਨਵੀਂ ਦਿੱਲੀ, 20 ਫਰਵਰੀ - ਪਟਿਆਲਾ ਹਾਊਸ ਕੋਰਟ ਨੇ ਪੌਂਟੀ ਚੱਢਾ ਦੇ ਭਤੀਜੇ ਆਸ਼ੀਸ਼ ਚੱਡਾ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ, ਜਿਸ ਨੂੰ ਕਿ 18 ਫਰਵਰੀ ਨੂੰ ਸੜਕ ਹਾਦਸਾ ਕਰਨ...
ਸੰਗਰੂਰ ਦੇ ਵਕੀਲਾਂ ਨੇ ਚੋਣ ਮੈਨੀਫੈਸਟੋ ਲਈ ਮੋਦੀ ਨੂੰ ਭੇਜੇ ਸੁਝਾਅ
. . .  1 day ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਕਈ ਵਕੀਲਾਂ ਨੇ ਅੱਜ ਸਾਬਕਾ ਪ੍ਰਧਾਨ ਗੁਰਬਿੰਦਰ ਸਿੰਘ ਚੀਮਾ ਦੀ ਅਗਵਾਈ 'ਚ 2019 ਦੀਆਂ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਬਣਾਉਣ ਲਈ ਸੁਝਾਅ ਭੇਜੇ ਹਨ। ਵਕੀਲਾਂ ਦੇ ਦੇਸ਼ ....
ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ - ਡਸਾਲਟ ਸੀ.ਈ.ਓ
. . .  1 day ago
ਨਵੀਂ ਦਿੱਲੀ, 20 ਫਰਵਰੀ - ਡਸਾਲਟ ਏਵੀਅਸ਼ਨ ਦੇ ਸੀ.ਈ.ਓ ਐਰਿਕ ਟ੍ਰੈਪਿਅਰ ਦਾ ਕਹਿਣਾ ਹੈ ਕਿ ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ। ਭਾਰਤ ਨੇ 36 ਜਹਾਜਾਂ ਦੀ ਬੇਨਤੀ ਕੀਤੀ...
ਜੈਪੁਰ ਜੇਲ੍ਹ 'ਚ ਕੈਦੀਆਂ ਵੱਲੋਂ ਪਾਕਿਸਤਾਨੀ ਕੈਦੀ ਦਾ ਕਤਲ
. . .  1 day ago
ਵਿੱਤੀ ਤੌਰ 'ਤੇ ਮਜ਼ਬੂਤ ਹੋਣ 'ਤੇ ਮੁਲਾਜ਼ਮਾਂ ਸਮੇਤ ਹਰ ਵਰਗ ਦੀਆਂ ਮੰਗਾ ਕੀਤੀਆਂ ਜਾਣਗੀਆਂ ਪੂਰੀਆਂ - ਕੈਪਟਨ
. . .  1 day ago
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਲਈ ਪਾਸਪੋਰਟ ਦੀ ਜ਼ਰੂਰਤ ਨਹੀਂ - ਕੈਪਟਨ
. . .  1 day ago
ਪਾਕਿਸਤਾਨੀ ਨਿਸ਼ਾਨੇਬਾਜ਼ ਲੈਣਗੇ ਵਿਸ਼ਵ ਸ਼ੂਟਿੰਗ ਕੱਪ 'ਚ ਹਿੱਸਾ
. . .  1 day ago
ਹਾਈਕੋਰਟ ਦੀ ਇਕਹਿਰੀ ਬੈਂਚ ਵੱਲੋਂ 25 ਮਾਰਚ ਨੂੰ ਸੁਖਬੀਰ ਅਤੇ ਮਜੀਠੀਆ ਨੂੰ ਪੇਸ਼ ਹੋਣ ਦੇ ਹੁਕਮ
. . .  1 day ago
ਸੁਲਤਾਨਪੁਰ ਲੋਧੀ 'ਚ ਬਣੇਗਾ 'ਪਿੰਡ ਬਾਬਾ ਨਾਨਕ ਦਾ ਅਜਾਇਬ ਘਰ'- ਕੈਪਟਨ
. . .  1 day ago
ਪੁਲਵਾਮਾ ਅੱਤਵਾਦੀ ਹਮਲਾ : ਐਨ.ਆਈ.ਏ ਨੇ ਮੁੜ ਤੋਂ ਦਰਜ ਕੀਤਾ ਕੇਸ
. . .  1 day ago
ਇਮਰਾਨ ਖਾਨ ਨੂੰ ਇੱਕ ਮੌਕਾ ਦਿੱਤਾ ਜਾਵੇ - ਮਹਿਬੂਬਾ ਮੁਫ਼ਤੀ
. . .  1 day ago
ਪਾਣੀ ਦੀ ਸੰਭਾਲ ਮਿਲ ਕੇ ਕਰਨੀ ਹੈ ਜ਼ਰੂਰੀ- ਕੈਪਟਨ
. . .  1 day ago
ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਲਈ 65 ਹਜ਼ਾਰ ਕਰੋੜ ਰੁਪਏ ਦੀ ਲੋੜ- ਕੈਪਟਨ
. . .  1 day ago
ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਤਲਵੰਡੀ ਸਾਬੋ ਪਹੁੰਚ ਕੇ ਦੋ ਸਮਾਗਮਾਂ 'ਚ ਕੀਤੀ ਸ਼ਿਰਕਤ
. . .  1 day ago
ਨਸ਼ਿਆਂ ਦੇ ਮਾਮਲੇ 'ਚ ਕਿਸੇ 'ਤੇ ਬੇਵਜ੍ਹਾ ਦੋਸ਼ ਨਾ ਲਗਾਵੇ ਵਿਰੋਧੀ ਧਿਰ- ਕੈਪਟਨ
. . .  1 day ago
ਬਿਜਲੀ ਰੈਗੂਲੇਟਰੀ ਕਮਿਸ਼ਨ ਦੀ ਮੀਟਿੰਗ 'ਚ ਸਰਕਾਰ ਵਿਰੁੱਧ ਪ੍ਰਦਰਸ਼ਨ
. . .  1 day ago
ਕੈਪਟਨ ਨੇ ਸਦਨ 'ਚ ਸ਼ੁਰੂ ਕੀਤਾ ਭਾਸ਼ਣ, ਬੈਂਸ ਭਰਾਵਾਂ ਵੱਲੋਂ ਵਿਰੋਧ
. . .  1 day ago
ਪੰਜਾਬ ਵਿਧਾਨ ਸਭਾ 'ਚ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ 'ਤੇ ਮਤਾ ਪਾਸ, ਭਾਰਤ ਤੋਂ ਮੁਆਫ਼ੀ ਮੰਗੇ ਬ੍ਰਿਟਿਸ਼ ਸਰਕਾਰ
. . .  1 day ago
ਸਰਕਾਰ ਨੇ 51 ਨਵੇਂ ਕਾਲਜ ਖੋਲ੍ਹਣ ਦਾ ਵਾਅਦਾ ਵੀ ਨਹੀਂ ਕੀਤਾ ਪੂਰਾ- ਰਜ਼ੀਆ ਸੁਲਤਾਨਾ
. . .  1 day ago
ਅਦਾਲਤ 'ਚ ਪੇਸ਼ ਕੀਤੇ ਗਏ ਲੁਧਿਆਣਾ ਜਬਰ ਜਨਾਹ ਮਾਮਲੇ ਦੇ ਤਿੰਨੋਂ ਦੋਸ਼ੀ
. . .  1 day ago
ਆਪ ਵਿਧਾਇਕਾਂ ਤੋਂ ਬਾਅਦ ਮਜੀਠੀਏ ਦਾ ਕੈਪਟਨ 'ਤੇ ਵਿਅੰਗਮਈ ਨਿਸ਼ਾਨਾ
. . .  1 day ago
ਸਰਦੀਆਂ ਖ਼ਤਮ ਹੋਣ ਨੂੰ ਹਨ ਪਰ ਸਰਕਾਰੀ ਸਕੂਲਾਂ ਦੇ ਬੱਚਿਆ ਨੂੰ ਨਹੀਂ ਮਿਲੀਆਂ ਵਰਦੀਆਂ- ਸੰਧੂ
. . .  1 day ago
ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹੋਏ ਕਈ ਸਮਝੌਤੇ, ਮੋਦੀ ਨੇ ਕਿਹਾ- ਅੱਤਵਾਦ ਦੇ ਸਮਰਥਕ ਦੇਸ਼ਾਂ 'ਤੇ ਦਬਾਅ ਬਣਾਉਣ ਦੀ ਲੋੜ
. . .  1 day ago
'ਸਹੁੰਆਂ ਖਾ ਕੇ ਮੁਕਰ ਗਿਆ, ਹੁਣ ਵੱਸ ਨਹੀਂ ਰਾਜਿਆਂ ਤੇਰੇ' ਗੀਤ ਰਾਹੀਂ ਰੂਬੀ ਨੇ ਸਦਨ 'ਚ ਕੈਪਟਨ 'ਤੇ ਸਾਦਿਆਂ ਨਿਸ਼ਾਨਾ
. . .  1 day ago
ਪੱਕਾ ਕਰਨ ਦੀ ਮੰਗ ਨੂੰ ਲੈ ਕੇ ਨਰਸਿੰਗ ਸਟਾਫ਼ ਵੱਲੋਂ ਖ਼ਜ਼ਾਨਾ ਮੰਤਰੀ ਦਾ ਅਰਥੀ ਫੂਕ ਮੁਜ਼ਾਹਰਾ
. . .  1 day ago
ਪੰਜਾਬ ਵਿਧਾਨ ਸਭਾ 'ਚ ਅੱਜ ਫਿਰ ਗੂੰਜਿਆ ਨਿੱਜੀ ਬੱਸਾਂ ਦਾ ਦਿੱਲੀ ਹਵਾਈ ਅੱਡੇ 'ਤੇ ਜਾਣ ਦਾ ਮੁੱਦਾ
. . .  1 day ago
ਵਿਧਾਨ ਸਭਾ 'ਚ ਪੰਜਾਬ ਦੇ ਰਾਜਪਾਲ ਵੱਲੋਂ ਦਿੱਤੇ ਭਾਸ਼ਣ 'ਤੇ ਬਹਿਸ ਜਾਰੀ
. . .  1 day ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਕੌਮੀ ਹਾਈਵੇਅ ਬੰਦ
. . .  1 day ago
ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਪੰਜ ਮੈਂਬਰੀ ਕਮੇਟੀ ਵੱਲੋਂ ਰੋਸ ਧਰਨਾ
. . .  1 day ago
ਵਿਸ਼ਵ ਕੱਪ 2019 'ਚ ਭਾਰਤ-ਪਾਕਿ ਮੈਚ 'ਤੇ ਦੁਬਈ 'ਚ ਬੈਠਕ ਦੌਰਾਨ ਹੋਵੇਗੀ ਚਰਚਾ
. . .  1 day ago
ਉਤਰਾਖੰਡ ਦੀ ਯੂਨੀਵਰਸਿਟੀ ਨੇ ਸੱਤ ਕਸ਼ਮੀਰੀ ਵਿਦਿਆਰਥੀਆਂ ਨੂੰ ਕੀਤਾ ਮੁਅੱਤਲ
. . .  1 day ago
ਜਨਰਲ ਡਾਇਰ ਨੂੰ ਸਿਰਪਾਉ ਦੇਣ ਵਾਲੇ ਸਿਆਸੀ ਆਗੂ ਪੰਜਾਬ ਦੇ ਲੋਕਾਂ ਤੋਂ ਮੰਗਣ ਮੁਆਫ਼ੀ ਸੰਧਵਾਂ
. . .  1 day ago
ਪੁਲਵਾਮਾ ਹਮਲੇ 'ਤੇ ਨਿਊਜ਼ੀਲੈਂਡ ਦੀ ਸੰਸਦ 'ਚ ਪਾਸ ਹੋਇਆ ਨਿੰਦਾ ਪ੍ਰਸਤਾਵ
. . .  1 day ago
ਬਹਿਬਲ ਕਲਾਂ ਗੋਲੀ ਕਾਂਡ ਸੰਬੰਧੀ ਮੌਜੂਦਾ ਸਰਕਾਰ ਪੰਜਾਬ ਦੇ ਲੋਕਾਂ ਤੋਂ ਮੰਗੇ ਮੁਆਫ਼ੀ ਬਲਵਿੰਦਰ ਬੈਂਸ
. . .  1 day ago
ਸਕੂਲ ਵੈਨ ਦੀ ਲਪੇਟ 'ਚ ਆਉਣ ਕਾਰਨ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਤਰਨ ਤਾਰਨ 'ਚ ਦੋ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ, ਫੈਲੀ ਸਨਸਨੀ
. . .  1 day ago
ਪੰਜਾਬ ਵਿਧਾਨ ਸਭਾ 'ਚ ਗੂੰਜਿਆ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ ਦਾ ਮੁੱਦਾ
. . .  1 day ago
ਸੀ. ਏ. ਜੀ. ਟੈੱਸਟ ਰਿਪੋਰਟਾਂ ਮੁਤਾਬਿਕ 2800 ਕਰੋੜ ਰੁਪਏ ਚਲਾ ਗਿਆ ਵਾਪਸ- ਕੰਵਰ ਸੰਧੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਭਾਦੋ ਸੰਮਤ 550
ਿਵਚਾਰ ਪ੍ਰਵਾਹ: ਰਾਜਨੀਤੀ ਦਾ ਨਿਸ਼ਾਨਾ ਆਮ ਆਦਮੀ ਦੀ ਭਲਾਈ ਹੋਣਾ ਚਾਹੀਦਾ ਹੈ। -ਅਰਸਤੂ

ਬਠਿੰਡਾ /ਮਾਨਸਾ

ਪੀ. ਐਸ. ਪੀ. ਸੀ. ਐਲ. ਦਾ ਸਹਾਇਕ ਰੈਵੀਨਿਊ ਅਕਾਊਾਟੈਂਟ ਵਿਜੀਲੈਂਸ ਬਿਊਰੋ ਵਲੋਂ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਬਠਿੰਡਾ, 11 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)-ਪੀ. ਐਸ. ਪੀ. ਸੀ. ਐਲ. ਸਬ ਡਵੀਜ਼ਨ ਅਬੁਲ ਖੁਰਾਣਾ ਦੇ ਸਹਾਇਕ ਰੈਵਨਿਊ ਅਕਾਊਾਟੈਂਟ ਪਲਵਿੰਦਰ ਸਿੰਘ ਨੂੰ ਵਿਜੀਂਲੈਂਸ ਬਿਊਰੋ ਬਠਿੰਡਾ ਦੀ ਟੀਮ ਨੇ 18 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇਂ ਹੱਥੀਂ ਕਾਬੂ ਕੀਤਾ ਹੈ | ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਪਰਮਜੀਤ ਸਿੰਘ ਵਿਰਕ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਨੇ ਦੱ ਸਿਆ ਕਿ ਗੁਰਮੀਤ ਸਿੰਘ ਪੁੱਤਰ ਬਗੀਚਾ ਸਿੰਘ ਵਾਸੀ ਪਿੰਡ ਕੱਖਾਂ ਵਾਲੀ ਤਹਿ: ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਵਿਜੀਲੈਂਸ ਬਿਊਰੋ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਸਹੁਰਾ ਅਤੇ ਪਤਨੀ ਦੇ ਨਾਂਅ 'ਤੇ 4 ਟਿਊਬਵੈੱਲ ਕੁਨੈਕਸ਼ਨ ਪੀ. ਐਸ. ਪੀ. ਸੀ. ਐਲ. ਵਲੋਂ ਦਿੱਤੇ ਜਾਣੇ ਹਨ, ਜਿਨ੍ਹਾਂ ਲਈ ਐਨ. ਓ. ਸੀ. ਪਲਵਿੰਦਰ ਸਿੰਘ ਸਹਾਇਕ ਰੈਵਨਿਊ ਅਕਾਊਾਟੈਂਟ ਨੇ ਦੇਣੀ ਸੀ | ਜਦ ਉਹ ਪਲਵਿੰਦਰ ਸਿੰਘ ਕੋਲ ਫ਼ਾਇਲਾਂ ਦੀ ਐਨ. ਓ. ਸੀ. ਲਈ ਪੁੱਜੇ ਤਾਂ ਅਕਾਊਾਟੈਂਟ ਨੇ ਪ੍ਰਤੀ ਕੁਨੈਕਸ਼ਨ 5 ਹਜ਼ਾਰ ਰੁਪਏ ਦੇ ਹਿਸਾਬ ਨਾਲ 20 ਹਜ਼ਾਰ ਰੁਪਏ ਕਥਿਤ ਤੌਰ 'ਤੇ ਰਿਸ਼ਵਤ ਦੀ ਮੰਗ ਕੀਤੀ ਅਤੇ ਬਾਅਦ ਵਿਚ ਇਹ ਸੌਦਾ 18 ਹਜ਼ਾਰ ਰੁਪਏ ਵਿਚ ਤੈਅ ਹੋ ਗਿਆ | ਬਠਿੰਡਾ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਕਰਤਾ ਦੇ ਬਿਆਨਾਂ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੰਸਪੈਕਟਰ ਸੋਹਣ ਸਿੰਘ ਨੇ ਸਰਕਾਰੀ ਗਵਾਹ ਵਜੋਂ ਜਸ਼ਨਪ੍ਰੀਤ ਸਿੰਘ ਬਰਾੜ ਖੇਤੀਬਾੜੀ ਵਿਕਾਸ ਅਫ਼ਸਰ ਬਠਿੰਡਾ ਅਤੇ ਅਮਨਦੀਪ ਸਿੰਘ ਗਿੱਲ ਖੇਤੀਬਾੜੀ ਵਿਕਾਸ ਅਫ਼ਸਰ ਤਲਵੰਡੀ ਸਾਬੋ ਦੀ ਹਾਜ਼ਰੀ ਵਿਚ ਅਕਾਊਾਟੈਂਟ ਨੂੰ ਗੁਰਮੀਤ ਸਿੰਘ ਕੋਲੋਂ 18 ਹਜ਼ਾਰ ਰੁਪਏ ਕਥਿਤ ਤੌਰ 'ਤੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਫ਼ਤਾਰ ਕੀਤਾ ਹੈ | ਅਕਾਊਾਟੈਂਾਟ ਨੂੰ ਕਾਬੂ ਕਰਨ ਗਈ ਟੀਮ ਵਿਚ ਸਬ ਇੰਸਪੈਕਟਰ ਪਾਲ ਸਿੰਘ, ਏ. ਐਸ. ਆਈ. ਹਰਮੇਲ ਸਿੰਘ, ਜਸਵੀਰ ਸਿੰਘ, ਮੁੱਖ ਸਿਪਾਹੀ ਅਸ਼ਵਨੀ ਕੁਮਾਰ ਅਤੇ ਹੌਲਦਾਰ ਗੁਰਸੇਵਕ ਸਿੰਘ ਵੀ ਸ਼ਾਮਿਲ ਸਨ | ਉਕਤ ਕਥਿਤ ਦੋਸ਼ੀ ਅਕਾਊਾਟੈਂਟ ਵਿਰੁੱਧ ਥਾਣਾ ਵਿਜੀਲੈਂਸ ਬਿਊਰੋ, ਰੇਂਜ ਫ਼ਿਰੋਜ਼ਪੁਰ ਵਿਖੇ 1988 ਪੀ. ਸੀ. ਐਕਟ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ |

ਆਰ. ਐਮ. ਪੀ. ਆਈ. ਨੇ ਤੇਲ ਕੀਮਤਾਂ ਨੂੰ ਲੈ ਕੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਤਲਵੰਡੀ ਸਾਬੋ, 11 ਸਤੰਬਰ (ਰਣਜੀਤ ਰਾਜੂ)-ਡੀਜ਼ਲ ਪੈਟਰੋਲ ਰਸੋਈ ਗੈਸ ਦੀਆਂ ਕੀਮਤਾਂ ਵਿਚ ਬੇਤਹਾਸ਼ਾ ਵਾਧੇ, ਮਨੁੱਖੀ ਜਾਨਾਂ ਦਾ ਖੌਅ ਬਣੀ ਮਹਿੰਗਾਈ, ਖ਼ਤਰਨਾਕ ਹਦ ਤਕ ਵਧ ਚੁੱਕੀ ਅਤੇ ਰੋਜ਼ਾਨਾ ਵਧਦੀ ਜਾ ਰਹੀ ਬੇਰੁਜ਼ਗਾਰੀ ਿਖ਼ਲਾਫ਼ ਭਾਰਤੀ ਇਨਕਲਾਬੀ ਮਾਰਕਸਵਾਦੀ ...

ਪੂਰੀ ਖ਼ਬਰ »

ਅਕਾਲੀ ਦਲ ਦੇ ਮੋਹਰੀ ਆਗੂਆਂ ਨੇ ਪਿੰਡਾਂ ਵਿਚ ਸੰਭਾਲੀ ਚੋਣ ਮੁਹਿੰਮ

ਤਲਵੰਡੀ ਸਾਬੋ, 11 ਸਤੰਬਰ (ਰਣਜੀਤ ਸਿੰਘ ਰਾਜੂ)- 19 ਸਤੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਚੋਣ ਪ੍ਰਚਾਰ ਹੌਲੀ-ਹੌਲੀ ਤੇਜ਼ੀ ਫੜ ਰਿਹਾ ਹੈ | ਅੱਜ ਹਲਕਾ ਤਲਵੰਡੀ ਸਾਬੋ ਦੇ ਵੱਖ-ਵੱਖ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ...

ਪੂਰੀ ਖ਼ਬਰ »

ਪਦਮਸ੍ਰੀ ਤੇ ਸਰਸਵਤੀ ਸਨਮਾਨ ਜੇਤੂ ਡਾ: ਦਲੀਪ ਕੌਰ ਟਿਵਾਣਾ ਦਾ ਬਠਿੰਡਾ ਵਿਖੇ ਵਿਸ਼ੇਸ਼ ਸਨਮਾਨ 15 ਸਤੰਬਰ ਨੂੰ

ਬਠਿੰਡਾ, 11 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਗਲੋਬਲ ਪੰਜਾਬੀ ਸਾਹਿਤ ਸਭਾ ਬਠਿੰਡਾ ਵਲੋਂ ਪੰਜਾਬੀ ਸਾਹਿਤ ਦੀ ਉੱਘੀ ਸ਼ਖ਼ਸੀਅਤ ਪਦਮਸ੍ਰੀ ਅਤੇ ਸਰਸਵਤੀ ਸਨਮਾਨ ਜੇਤੂ ਡਾ:ਦਲੀਪ ਕੌਰ ਟਿਵਾਣਾ ਦਾ 15 ਸਤੰਬਰ ਨੂੰ ਟੀਚਰਜ਼ ਹੋਮ ਬਠਿੰਡਾ ਵਿਖੇ ਸਵੇਰੇ 10.30 ਵਜੇ ਵਿਸ਼ੇਸ਼ ਸਨਮਾਨ ...

ਪੂਰੀ ਖ਼ਬਰ »

ਸਜ਼ਾਵਾਂ ਪੂਰੀਆਂ ਕਰ ਚੁੱਕੇ 22 ਸਿੰਘਾਂ ਨੂੰ ਕੇਂਦਰ ਤੇ ਰਾਜ ਸਰਕਾਰ ਸੰਵਿਧਾਨ ਦੀ ਤਜਵੀਜ਼ ਅਨੁਸਾਰ ਰਿਹਾਅ ਕਰੇ-ਮਾਨ

ਬਠਿੰਡਾ, 11 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਸ਼ੋ੍ਰਮਣੀ ਅਕਾਲ ਦਲ ਅੰਮਿ੍ਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਅਤੇ ਬਰਗਾੜੀ ਇਨਸਾਫ਼ ਮੋਰਚੇ ਤੇ ਬੈਠੀਆਂ ਪੰਥਕ ਜਥੇਬੰਦੀਆਂ ਦੇ ਆਗੂਆਂ ਨੇ ਅੱਜ ਬਠਿੰਡਾ ਵਿਖੇ ਪੈੱ੍ਰਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਪੀ. ਆਰ. ਟੀ. ਸੀ. ਪੈਨਸ਼ਨਰਾਂ ਨੇ ਮੀਟਿੰਗ ਕਰਕੇ ਰਹਿੰਦੀਆਂ ਮੰਗਾਂ 'ਤੇ ਕੀਤੀਆਂ ਵਿਚਾਰਾਂ

ਬਠਿੰਡਾ, 11 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੀ. ਆਰ. ਟੀ. ਸੀ. ਬਠਿੰਡਾ ਡੀਪੂ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਸਥਾਨਕ ਬੱਸ ਸਟੈਂਡ ਵਿਚ ਹੋਈ, ਜਿਸ ਦੀ ਪ੍ਰਧਾਨਗੀ ਪ੍ਰਧਾਨ ਬਾਲੀ ਸਿੰਘ ਨੇ ਕੀਤੀ | ਇਸ ਮੌਕੇ ਪ੍ਰਧਾਨ ਬਾਲੀ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀ ...

ਪੂਰੀ ਖ਼ਬਰ »

ਮੰਡੀ ਕਾਲਾਂਵਾਲੀ ਵਿਖੇ ਅਣਪਛਾਤੇ ਚੋਰਾਂ ਨੇ ਅੱਧਾ ਦਰਜਨ ਦੁਕਾਨਾਂ ਦੇ ਤੋੜੇ ਤਾਲੇ

ਕਾਲਾਂਵਾਲੀ, 11 ਸਤੰਬਰ (ਭੁਪਿੰਦਰ ਪੰਨੀਵਾਲੀਆ)-ਮੰਡੀ ਕਾਲਾਂਵਾਲੀ ਵਿੱਚ ਬੀਤੀ ਰਾਤ ਅਣਪਛਾਤੇ ਚੋਰਾਂ ਨੇ ਵੱਖ-ਵੱਖ ਥਾਂਵਾਂ ਉੱਤੇ ਕਰੀਬ ਅੱਧਾ ਦਰਜਨ ਦੁਕਾਨਾਾ ਦੇ ਤਾਲੇ ਤੋੜ ਕੇ ਚੋਰੀ ਦੀ ਕੋਸ਼ਿਸ਼ ਕੀਤੀ ਪਰ ਸਾਰੀਆਂ ਦੁਕਾਨਾਾ ਵਿੱਚ ਨਗਦੀ ਨਾ ਹੋਣ ਕਾਰਨ ...

ਪੂਰੀ ਖ਼ਬਰ »

ਥਾਣਾ ਕੋਤਵਾਲੀ ਪੁਲਿਸ ਵਲੋਂ ਦੋ ਵੱਖ-ਵੱਖ ਥਾਵਾਂ ਤੋਂ ਸੈਂਕੜੇ ਨਸ਼ੀਲੀਆਂ ਗੋਲੀਆਂ ਬਰਾਮਦ-ਇਕ ਔਰਤ ਸਣੇ 3 ਗਿ੍ਫ਼ਤਾਰ

ਬਠਿੰਡਾ, 11 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਦੇ ਥਾਣਾ ਕੋਤਵਾਲੀ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ 2400 ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਇਕ ਔਰਤ ਸਣੇ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਤਿੰਨਾਂ ਵਿਰੁੱਧ ਐਨ. ਡੀ. ਪੀ. ਐਸ. ...

ਪੂਰੀ ਖ਼ਬਰ »

ਰੂੜੀ ਮਾਰਕਾ ਸ਼ਰਾਬ ਦੇ ਲਾਲਚ ਨੇ ਪਹੰੁਚਾਇਆ ਜੇਲ੍ਹ

ਰਾਮਾਂ ਮੰਡੀ, 11 ਸਤੰਬਰ (ਤਰਸੇਮ ਸਿੰਗਲਾ)-ਰਾਮਾਂ ਥਾਣਾ ਮੁਖੀ ਮਨੋਜ ਕੁਮਾਰ ਦੀ ਅਗਵਾਈ ਹੇਠ ਹੋਲਦਾਰ ਰਘਵੀਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਪੱਕੀ ਮੁਖ਼ਬਰੀ ਦੇ ਆਧਾਰ 'ਤੇ ਪਿੰਡ ਬੰਗੀ ਨਿਹਾਲ ਸਿੰਘ ਵਿਖੇ ਇਕ ਵਿਅਕਤੀ ਧਰਮਵੀਰ ਸਿੰਘ ਦੇ ਘਰ ਛਾਪਾਮਾਰੀ ...

ਪੂਰੀ ਖ਼ਬਰ »

ਗੋਨਿਆਣਾ ਜ਼ੋਨ ਦੀਆਂ ਕੁੱਲ 15 ਪੰਚਾਇਤ ਸੰਮਤੀ ਲਈ ਨਾਮਜ਼ਦਗੀਆਂ ਭਰਨ ਵਾਲੇ 67 ਉਮੀਦਵਾਰਾਂ ਵਿਚੋਂ 38 ਉਮੀਦਵਾਰ ਡਟੇ ਮੈਦਾਨ 'ਚ

ਗੋਨਿਆਣਾ, 11 ਸਤੰਬਰ (ਲਛਮਣ ਦਾਸ ਗਰਗ)-ਗੋਨਿਆਣਾ ਸੰਮਤੀ ਦੀਆਂ ਕੁਲ 15 ਪੰਚਾਇਤ ਸੰਮਤੀ ਦੀਆਂ ਕੁਲ 67 ਨਾਮਜ਼ਦਗੀਆਂ ਦਾਖਲ ਹੋਈਆਂ। ਜਿਨ੍ਹਾਂ ਵਿਚ ਕਾਂਗਰਸ ਪਾਰਟੀ ਦੇ 23, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ 29, ਆਮ ਆਦਮੀ ਪਾਰਟੀ ਦੇ 12 ਅਤੇ 3 ਨੇ ਆਜ਼ਾਦ ਤੌਰ 'ਤੇ ਨਾਮਜ਼ਦਗੀਆਂ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਜ਼ੋਨ ਭੁੱਚੋ ਕਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਉਮੀਦਵਾਰ ਸੁਖਜੀਤ ਕੌਰ ਦੇ ਹੱਕ 'ਚ ਚੋਣ ਪ੍ਰਚਾਰ

ਲਹਿਰਾ ਮੁਹੱਬਤ, 11 ਸਤੰਬਰ (ਸੁਖਪਾਲ ਸਿੰਘ ਸੁੱਖੀ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਭੁੱਚੋ ਕਲਾਂ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਉਮੀਦਵਾਰ ਸੁਖਜੀਤ ਕੌਰ ਪਤਨੀ ਰਾਜਪਾਲ ਸਿੰਘ ਸਾਬਕਾ ਸਰਪੰਚ ਦੇ ਹੱਕ 'ਚ 19 ਸਤੰਬਰ ਨੂੰ ਹੋਣ ਜਾ ਰਹੀ ਚੋਣ ਲਈ ਪ੍ਰਚਾਰ ਅੱਜ ਉਨ੍ਹਾਂ ...

ਪੂਰੀ ਖ਼ਬਰ »

ਜੱਸਾ ਸਿੰਘ ਬਣੇ ਕਾਂਗਰਸ ਸੇਵਾ ਦਲ ਦੇ ਹਲਕਾ ਕਾਲਾਂਵਾਲੀ ਦੇ ਪ੍ਰਧਾਨ

ਕਾਲਾਂਵਾਲੀ, 11 ਸਤੰਬਰ (ਭੁਪਿੰਦਰ ਪੰਨੀਵਾਲੀਆ)-ਕਾਂਗਰਸ ਸੇਵਾ ਦਲ ਦੇ ਬਲਾਕ ਪ੍ਰਧਾਨ ਜੱਸਾ ਸਿੰਘ ਨੂੰ ਕਾਂਗਰਸ ਸੇਵਾ ਦਲ ਦਾ ਹਲਕਾ ਕਾਲਾਂਵਾਲੀ ਦਾ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ | ਜਿਸ ਉਤੇ ਪਿੰਡ ਕਾਲਾਂਵਾਲੀ ਪੁੱਜਣ ਉੱਤੇ ਜੱਸਾ ਸਿੰਘ ਦੇ ਸਮਰਥਕਾਂ ਨੇ ਜਸ਼ਨ ...

ਪੂਰੀ ਖ਼ਬਰ »

ਕਾਂਗਰਸ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਜੋਗਿੰਦਰ ਸਿੰਘ ਨੇ ਚੋਣ ਪ੍ਰਚਾਰ ਦੌਰਾਨ ਲੋਕਾਂ ਤੋਂ ਵੋਟਾਂ ਮੰਗੀਆਂ

ਤਲਵੰਡੀ ਸਾਬੋ, 11 ਸਤੰਬਰ (ਰਣਜੀਤ ਸਿੰਘ ਰਾਜੂ)-ਜ਼ਿਲ੍ਹਾ ਪ੍ਰੀਸ਼ਦ ਦੇ ਜ਼ੋਨ ਸੀਂਗੋ ਤੋਂ ਕਾਂਗਰਸ ਉਮੀਦਵਾਰ ਜੋਗਿੰਦਰ ਸਿੰਘ ਜਗਾ ਰਾਮ ਤੀਰਥ ਨੇ ਅੱਜ ਨਗਰ ਦੇ ਕਈ ਹਿੱਸਿਆਂ ਵਿਚ ਜਾ ਕੇ ਚੋਣ ਪ੍ਰਚਾਰ ਕਰਦਿਆਂ ਕਾਂਗਰਸ ਦੇ ਹੱਕ ਵਿਚ ਵੋਟ ਪਾਉਣ ਲਈ ਲੋਕਾਂ ਤੱਕ ਪਹੁੰਚ ...

ਪੂਰੀ ਖ਼ਬਰ »

ਅਕਾਲੀ ਆਗੂਆਂ ਵਲੋਂ ਉਮੀਦਵਾਰਾਂ ਲਈ ਚੋਣ ਪ੍ਰਚਾਰ

ਨਥਾਣਾ, 11 ਸਤੰਬਰ (ਗੁਰਦਰਸ਼ਨ ਲੁੱਧੜ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਕੌਮੀ ਜਨਰਲ ਸਕੱਤਰ ਜਗਸੀਰ ਸਿੰਘ ਕਲਿਆਣ ਅਤੇ ਸਾਬਕਾ ਬਲਾਕ ਸੰਮਤੀ ਚੇਅਰਮੈਨ ਹਰਮੀਤ ਸਿੰਘ ਬਾਹੀਆ ਨੇ ਪਿੰਡ ਢੇਲਵਾਂ ਦੇ ਵੱਖ-ਵੱਖ ਮੁਹੱਲਿਆਂ ਚ ਇਕੱਠ ਕਰਕੇ ਜਿਲ©੍ਹਾ ਪ੍ਰੀਸ਼ਦ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਚੋਣਾਂ ਲਈ ਤਲਵੰਡੀ ਸਾਬੋ ਤੋਂ 53 ਉਮੀਦਵਾਰ ਮੈਦਾਨ 'ਚ

ਤਲਵੰਡੀ ਸਾਬੋ, 11 ਸਤੰਬਰ (ਰਾਹੀ,ਰਾਜੂ)-ਹਲਕਾ ਤਲਵੰਡੀ ਸਾਬੋ ਦੀਆਂ ਪੰਚਾਇਤ ਸੰਮਤੀ ਚੋਣਾਂ ਲਈ ਨਾਮਜ਼ਦਗੀਆਂ ਦੇ ਆਖ਼ਰੀ ਦਿਨ ਤੱਕ 89 ਉਮੀਦਵਾਰਾਂ ਵਲੋਂ ਕਾਗ਼ਜ਼ ਭਰੇ ਗਏ ਤੇ ਜਿਨ੍ਹਾਂ ਵਿਚੋਂ ਪੜਤਾਲ ਦੌਰਾਨ ਤਿੰਨ ਉਮੀਦਵਾਰਾਂ ਦੇ ਕਾਗ਼ਜ਼ ਰੱਦ ਕਰ ਦਿੱਤੇ ਗਏ ਤੇ ...

ਪੂਰੀ ਖ਼ਬਰ »

ਬੰਗੀ ਰੁਲਦੂ ਜ਼ੋਨ ਤੋਂ ਕਾਂਗਰਸ ਦੀ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬੀਬੀ ਰਾਮਪਾਲ ਕੌਰ ਵਲੋਂ ਚੋਣ ਮੀਟਿੰਗਾਂ ਸ਼ੁਰੂ

ਭਾਗੀਵਾਂਦਰ, 11 ਸਤੰਬਰ (ਮਹਿੰਦਰ ਸਿੰਘ ਰੂਪ)-ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਜ਼ਿਲ੍ਹਾ ਪ੍ਰੀਸ਼ਦ ਜੋਨ ਬੰਗੀ ਰੁਲਦੂ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਰਾਮਪਾਲ ਕੌਰ ਧਰਮ ਪਤਨੀ ਰਾਜਾ ਸਿੰਘ ਕੈਲੇਵਾਂਦਰ (ਨਸੀਬਪੁਰਾ) ਨੇ ਚੋਣ ਨਿਸ਼ਾਨ ਅਲਾਟ ਹੋਣ ਉਪਰੰਤ ...

ਪੂਰੀ ਖ਼ਬਰ »

ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਲੋਕਾਂ ਸਿਰ ਚੜਿਆ ਕਰਜ਼ਾ

ਰਾਮਾਂ ਮੰਡੀ, 11 ਸਤੰਬਰ (ਤਰਸੇਮ ਸਿੰਗਲਾ)-ਸਰਕਾਰਾਂ, ਬੈਂਕਾਂ ਅਤੇ ਫ਼ਾਇਨਾਂਸ ਕੰਪਨੀਆਂ ਦੀਆਂ ਗਲਤ ਨੀਤੀਆਂ ਕਾਰਨ ਹੀ ਲੋਕਾਂ ਸਿਰ ਦਿਨੋ ਦਿਨ ਕਰਜ਼ਾ ਵੱਧਦਾ ਹੀ ਜਾ ਰਿਹਾ ਹੈ ਅਤੇ ਕਰਜ਼ੇ ਥੱਲੇ ਲੋਕ ਖੁਦਕੁਸ਼ੀਆਂ ਵੀ ਕਰ ਰਹੇ ਹਨ | ਇਹ ਦੋਸ਼ ਲਾਉਂਦੇ ਹੋਏ ਸੁਖਲੱਧੀ ...

ਪੂਰੀ ਖ਼ਬਰ »

ਕਾਂਗਰਸ ਦੇ ਭੁੱਚੋ ਕਲਾਂ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਮਨਜੀਤ ਕੌਰ ਦੇ ਹੱਕ 'ਚ ਚੋਣ ਪ੍ਰਚਾਰ

ਲਹਿਰਾ ਮੁਹੱਬਤ, 11 ਸਤੰਬਰ (ਸੁਖਪਾਲ ਸਿੰਘ ਸੁੱਖੀ)-ਕਾਂਗਰਸ ਵਲੋਂ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਭੁੱਚੋ ਕਲਾਂ ਤੋਂ ਉਮੀਦਵਾਰ ਮਨਜੀਤ ਕੌਰ ਪਤਨੀ ਤੇਜਾ ਸਿੰਘ ਦੰਦੀਵਾਲ ਤੇ ਬਲਾਕ ਸੰਮਤੀ ਜ਼ੋਨ ਲਹਿਰਾ ਖਾਨਾ ਤੋਂ ਉਮੀਦਵਾਰ ਕੁਲਜੀਤ ਕੌਰ ਪਤਨੀ ਲਖਵਿੰਦਰ ਸਿੰਘ ਬੇਗਾ ਦੇ ...

ਪੂਰੀ ਖ਼ਬਰ »

ਬਠਿੰਡਾ ਦਿਹਾਤੀ ਦੇ 61 ਪਿੰਡਾਂ ਦੇ ਵੋਟਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ

ਬੱਲੂਆਣਾ, 11 ਸਤੰਬਰ (ਗੁਰਨੈਬ ਸਾਜਨ)-ਪੰਜਾਬ 'ਚ 19 ਸਤੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤੀ ਸੰਮਤੀ ਦੀਆਂ ਚੋਣਾਂ ਅਕਾਲੀ ਦਲ ਕਈ ਜ਼ੋਨਾਂ 'ਤੇ ਆਪਣੇ ਉਮੀਦਵਾਰ ਵੀ ਨਹੀਂ ਖੜ੍ਹ ਕਰ ਸਕਿਆ | ਅੱਜ ਕਾਗ਼ਜ਼ ਵਾਪਸ ਲੈਣ ਤੋਂ ਬਾਅਦ ਉਮੀਦਵਾਰਾਂ ਨੂੰ ...

ਪੂਰੀ ਖ਼ਬਰ »

ਫੁੱਲੋ ਖਾਰੀ ਤੋਂ ਆਜ਼ਾਦ ਉਮੀਦਵਾਰ ਨੇ ਅਕਾਲੀ ਦਲ ਦੀ ਉਮੀਦਵਾਰ ਦੇ ਹੱਕ 'ਚ ਲਏ ਕਾਗਜ਼ ਵਾਪਸ

ਰਾਮਾਂ ਮੰਡੀ, 11 ਸਤੰਬਰ (ਅਮਰਜੀਤ ਸਿੰਘ ਲਹਿਰੀ)-19 ਸਤੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਦੇ ਹੱਕ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ | ਇਸ ਕੜੀ ਤਹਿਤ ਬਲਾਕ ਸੰਮਤੀ ਜ਼ੋਨ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਅਕਾਲੀ ਦਲ ਦੀ ਇਕ ਹੋਰ ਉਮੀਦਵਾਰ ਨੇ ਕਾਗ਼ਜ਼ ਲਏ ਵਾਪਸ

ਬਠਿੰਡਾ, 11 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)-ਬਲਾਕ ਸੰਮਤੀ ਜ਼ੋਨ ਬਹਿਮਣ ਦੀਵਾਨਾ ਤੋਂ ਸ਼ੋ੍ਰਮਣੀ ਅਕਾਲੀ ਦਲ ਉਮੀਦਵਾਰ ਗੁਰਵਿੰਦਰ ਕੌਰ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ, ਜਿਸ ਨਾਲ ਸ਼ੋ੍ਰਮਣੀ ਅਕਾਲੀ ਦਲ ਵਲੋਂ ਹੁਣ ਤੱਕ ਕੁਲ 6 ਬਲਾਕ ਸੰਮਤੀ ਜ਼ੋਨਾਂ ...

ਪੂਰੀ ਖ਼ਬਰ »

ਪ੍ਰਕਾਸ਼ ਉਤਸਵ ਨੁੰ ਸਮਰਪਿਤ ਕੁਇਜ਼, ਚਾਰਟ ਮੇਕਿੰਗ ਮੁਕਾਬਲੇ ਕਰਵਾਏ

ਭਗਤਾ ਭਾਈਕਾ, 11 ਸਤੰਬਰ (ਸੁਖਪਾਲ ਸਿੰਘ ਸੋਨੀ)-ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ (ਮੋਗਾ) ਵਿਖੇ ਜੁਗੋ-ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਨੁੰ ਸਮਰਪਿਤ ਕੁਇਜ਼ ਮਕਾਬਲੇ, ਚਾਰਟ ਮੇਕਿੰਗ ...

ਪੂਰੀ ਖ਼ਬਰ »

ਮਲੂਕਾ ਵਲੋਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰਾਂ ਦੇ ਹੱਕ 'ਚ ਚੋਣ ਜਲਸੇ ਸ਼ੁਰੂ

ਭਗਤਾ ਭਾਈਕਾ, 11 ਸਤੰਬਰ (ਸੁਖਪਾਲ ਸਿੰਘ ਸੋਨੀ)-19 ਸਤੰਬਰ ਨੂੰ ਹੋਣ ਵਾਲੀਆਂ ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਅੱਜ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਵਲੋਂ ਪੰਚਾਇਤ ਸੰਮਤੀ ਭਗਤਾ ਭਾਈਕਾ ਅਤੇ ਜ਼ਿਲ੍ਹਾ ਪ੍ਰੀਸ਼ਦ ਬੁਰਜ ਅਧੀਨ ...

ਪੂਰੀ ਖ਼ਬਰ »

ਮਲੂਕਾ ਨੇ ਪੱਤਰਕਾਰ ਜਗਤਾਰ ਸਿੱਧੂ ਤੇ ਬੀਬੀ ਜੁਗਿੰਦਰਪਾਲ ਕੌਰ ਨਾਲ ਦੁੱਖ ਸਾਂਝਾ ਕੀਤਾ

ਭਾਈਰੂਪਾ, 11 ਸਤੰਬਰ (ਵਰਿੰਦਰ ਲੱਕੀ)-ਸ਼੍ਰੋਮਣੀ ਅਕਾਲੀ ਦਲ (ਬ) ਕਿਸਾਨ ਵਿੰਗ ਦੇ ਪ੍ਰਧਾਨ ਤੇ ਸਾਬਕਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਸਬਾ ਭਾਈਰੂਪਾ ਵਿਖੇ ਪਹੁੰਚ ਕੇ ਸੀਨੀਅਰ ਪੱਤਰਕਾਰ ਜਗਤਾਰ ਸਿੰਘ ਸਿੱਧੂ ਦੇ ਨੌਜ਼ਵਾਨ ਭਤੀਜੇ ...

ਪੂਰੀ ਖ਼ਬਰ »

ਯੂਨੀਵਰਸਲ ਸਕੂਲ ਦੀ ਵਿਦਿਆਰਥਣ ਗਗਨਦੀਪ ਕੌਰ ਨੇ ਨੈਸ਼ਨਲ ਪੱਧਰੀ ਬਾਕਸਿੰਗ ਮੁਕਾਬਲਿਆਂ 'ਚੋਂ ਹਾਸਲ ਕੀਤਾ ਤਾਂਬੇ ਦਾ ਮੈਡਲ

ਤਲਵੰਡੀ ਸਾਬੋ, 11 ਸਤੰਬਰ (ਰਵਜੋਤ ਸਿੰਘ ਰਾਹੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਯੂਨੀਵਰਸਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਗਗਨਦੀਪ ਕੌਰ ਨੇ ਸਬ ਜੂਨੀਅਰ ਨੈਸ਼ਨਲ ਬਾਕਸਿੰਗ ਮੁਕਾਬਲਿਆਂ 'ਚੋਂ ਤਾਂਬੇ ਦਾ ਮੈਡਲ ਜਿੱਤ ਕੇ ਸਕੂਲ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਕਾਲਜ ਆਫ਼ ਫ਼ੈਸ਼ਨ ਟੈਕਨਾਲੋਜੀ ਨੇ ਸਾਖਰਤਾ ਦਿਵਸ ਮਨਾਇਆ

ਤਲਵੰਡੀ ਸਾਬੋ­, 11 ਸਤੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)-ਗੁਰੂ ਕਾਸ਼ੀ ਯੂਨੀਵਰਸਿਟੀ ਦੇ ਕਾਲਜ ਆਫ਼ ਫ਼ੈਸ਼ਨ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ ਵਿਸ਼ਵ ਸਾਖਰਤਾ ਦਿਵਸ ਮਨਾਇਆ | ਇਸ ਮੌਕੇ ਵਿਭਾਗ ਦੇ ਮੁਖੀ ਪ੍ਰੋ. ਸ਼ਰਨਜੀਤ ਕੌਰ ਧੀਮਾਨ ਵਲੋਂ ਸਾਖਰਤਾ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਿਚ ਕਰਵਾਈ ਪੋਸਟਰ-ਮੇਕਿੰਗ ਪ੍ਰਤੀਯੋਗਤਾ

ਬਠਿੰਡਾ, 11 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡੀ. ਏ. ਵੀ. ਕਾਲਜ ਬਠਿੰਡਾ ਵਿਖੇ ਕੰਪਿਊਟਰ ਸਾਇੰਸ ਵਿਭਾਗ ਦੇ ਏਐਸਸੀਐਲਐਲ ਕਲੱਬ ਵਲੋਂ ਪੋਸਟਰ ਮੇਕਿੰਗ ਪ੍ਰਤੀਯੋਗਤਾ ਕਰਵਾਈ ਗਈ ¢ ਪ੍ਰਤੀਯੋਗਤਾ ਦਾ ਵਿਸ਼ਾ ਕੰਪਿਊਟਰ ਨਾਲ ਸਬੰਧਿਤ ਹਾਰਡ-ਵੇਅਰ, ਨੈੱਟਵਰਕਿੰਗ, ...

ਪੂਰੀ ਖ਼ਬਰ »

324 ਬੋਤਲਾਂ ਹਰਿਆਣਾ ਸ਼ਰਾਬ ਦੀਆਂ ਬਰਾਮਦ-ਇਕ ਕਾਬੂ

ਕੋਟਫੱਤਾ, 11 ਸਤੰਬਰ (ਰਣਜੀਤ ਸਿੰਘ ਬੁੱਟਰ)-ਸੀ. ਆਈ. ਸਟਾਫ਼-2 ਬਠਿੰਡਾ ਨੇ ਥਾਣਾ ਕੋਟਫੱਤਾ ਦੀ ਹੱਦ ਅੰਦਰ 324 ਬੋਤਲਾਂ ਹਰਿਆਣਾ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਨੂੰ ਕਾਬੂ ਕਰ ਲਿਆ ਜਦੋਂਕਿ ਉਸ ਦਾ ਦੂਜਾ ਸਾਥੀ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ ਹੈ | ਸੀ. ਆਈ. ਸਟਾਫ਼-2 ਦੇ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਨੂੰ ਲੈ ਕੇ ਕਿਸਾਨ ਯੂਨੀਅਨ ਤੇ ਕੰਬਾਇਨ ਮਾਲਕਾਂ ਦੀਆਂ ਮੀਟਿੰਗਾਂ

ਭਾਈਰੂਪਾ, 11 ਸਤੰਬਰ (ਵਰਿੰਦਰ ਲੱਕੀ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵਲੋਂ ਝੋਨੇ ਦੀ ਪਰਾਲੀ ਸਬੰਧੀ ਵੱਖ-ਵੱਖ ਪਿੰਡਾਂ 'ਚ ਕਿਸਾਨਾਂ ਤੇ ਕੰਬਾਇਨ ਮਾਲਕਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਜਿਸ 'ਚ ਪਰਾਲੀ ਨੂੰ ਨਸ਼ਟ ਕਰਨ ਲਈ ਪੰਜਾਬ ਸਰਕਾਰ ਵਲੋਂ ਕੰਬਾਇਨਾਂ ...

ਪੂਰੀ ਖ਼ਬਰ »

ਬਲਾਕ ਸੰਮਤੀ ਜ਼ੋਨ ਲਹਿਰਾ ਖਾਨਾ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਉਮੀਦਵਾਰ ਬੇਅੰਤ ਕੌਰ ਦੇ ਹੱਕ 'ਚ ਵੋਟਾਂ ਮੰਗੀਆਂ

ਲਹਿਰਾ ਮੁਹੱਬਤ, 11 ਸਤੰਬਰ (ਸੁਖਪਾਲ ਸਿੰਘ ਸੁੱਖੀ)-ਬਲਾਕ ਸੰਮਤੀ ਜ਼ੋਨ ਲਹਿਰਾ ਖਾਨਾ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਉਮੀਦਵਾਰ ਬੇਅਾੰਤ ਕੌਰ ਪਤਨੀ ਦਰਬਾਰਾ ਸਿੰਘ ਦਾਰਾ ਬੇਗਾ ਦੇ ਹੱਕ 'ਚ 19 ਸਤੰਬਰ ਨੂੰ ਹੋਣ ਜਾ ਰਹੀ ਚੋਣ ਲਈ ਉਨ੍ਹਾਂ ਦੇ ਪਿੰਡ ਲਹਿਰਾ ਬੇਗਾ ...

ਪੂਰੀ ਖ਼ਬਰ »

ਬਲਾਕ ਔਢਾਂ ਨੂੰ ਸਮਰੱਥਾਵਾਨ ਬਣਾਉਣ ਲਈ ਬਲਾਕ ਸਿੱਖਿਆ ਅਧਿਕਾਰੀ ਵਲੋਂ ਬੈਠਕ

ਕਾਲਾਂਵਾਲੀ, 11 ਸਤੰਬਰ (ਭੁਪਿੰਦਰ ਪੰਨੀਵਾਲੀਆ)-ਬਲਾਕ ਔਢਾਂ ਦੇ ਪ੍ਰਾਈਮਰੀ ਸਕੂਲਾਂ ਨੂੰ ਸਮਰੱਥਾਵਾਨ ਬਣਾਉਣ ਲਈ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕਾਲਾਂਵਾਲੀ ਵਿਖੇ ਇੱਕ ਮੀਟਿੰਗ ਕੀਤੀ ਗਈ ਜਿਸ ਵਿੱਚ ਬਲਾਕ ਸਿੱਖਿਆ ਅਧਿਕਾਰੀ ਅਨਿਲ ਗੁਪਤਾ ਨੇ ਬਲਾਕ ਔਢਾਾ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX