ਤਾਜਾ ਖ਼ਬਰਾਂ


ਕਮਲਨਾਥ, ਗਹਿਲੋਤ ਤੇ ਚਿਦੰਬਰਮ ਨੇ ਆਪਣੇ ਨਿੱਜੀ ਹਿੱਤ ਪਾਰਟੀ ਤੋਂ ਰੱਖੇ ਉੱਪਰ - ਰਾਹੁਲ ਗਾਂਧੀ
. . .  11 minutes ago
ਨਵੀਂ ਦਿੱਲੀ, 26 ਮਈ - ਕਾਂਗਰਸ ਵਰਕਿੰਗ ਕਮੇਟੀ ਨੇ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ। ਰਾਹੁਲ ਨੇ ਲੋਕ-ਸਭਾ 'ਚ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਹੁਦੇ ਤੋਂ ਹਟਣ ਦਾ ਪ੍ਰਸਤਾਵ ਦਿੱਤਾ। ਕਾਂਗਰਸ ਦੀ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਨੇ ਸੀਨੀਅਰ ਨੇਤਾਵਾਂ 'ਤੇ ਵੀ ਨਾਰਾਜ਼ਗੀ...
18 ਕਰੋੜ ਦੀ ਹੈਰੋਇਨ ਸਮੇਤ ਦੋ ਕਾਬੂ
. . .  about 1 hour ago
ਲੁਧਿਆਣਾ, 26 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ ਲੁਧਿਆਣਾ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 18 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ, ਜਾਣਕਾਰੀ ਦਿੰਦਿਆਂ ਐਸ.ਟੀ.ਐਫ ਦੇ ਇੰਚਾਰਜ ਇੰਸਪੈਕਟਰ...
ਤ੍ਰਿਪੁਰਾ 'ਚ ਆਇਆ ਹੜ੍ਹ, ਕਈ ਪਰਿਵਾਰ ਹੋਏ ਬੇਘਰ
. . .  about 1 hour ago
ਧਰਮਾਨਗਰ, 26 ਮਈ - ਤ੍ਰਿਪੁਰਾ 'ਚ ਭਾਰੀ ਮੀਂਹ ਦੇ ਚੱਲਦਿਆਂ ਅਚਾਨਕ ਹੜ੍ਹ ਆ ਗਿਆ। ਜਿਸ ਕਾਰਨ ਉਤਰੀ ਤ੍ਰਿਪੁਰਾ, ਉਨਾਕੋਟੀ ਤੇ ਢਾਹਲਾਈ ਜ਼ਿਲ੍ਹਿਆਂ 'ਚ ਇਕ ਹਜ਼ਾਰ ਤੋਂ ਵਧੇਰੇ ਪਰਿਵਾਰ ਪ੍ਰਭਾਵਿਤ ਹੋ ਗਏ ਹਨ। ਐਨ.ਡੀ.ਆਰ.ਐਫ. ਦੀਆਂ ਟੀਮਾਂ ਵਲੋਂ ਬੇਘਰ ਹੋਏ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਭੇਜਿਆ...
ਸਮ੍ਰਿਤੀ ਈਰਾਨੀ ਦੇ ਕਰੀਬੀ ਆਗੂ ਦੀ ਗੋਲੀ ਮਾਰ ਹੱਤਿਆ
. . .  about 1 hour ago
ਨਵੀਂ ਦਿੱਲੀ, 26 ਮਈ - ਯੂ.ਪੀ. ਦੇ ਅਮੇਠੀ 'ਚ ਬੀਤੇ ਕੱਲ੍ਹ ਭਾਜਪਾ ਸੰਸਦ ਮੈਂਬਰ ਸਮ੍ਰਿਤੀ ਈਰਾਨੀ ਦੇ ਕਰੀਬੀ ਸੁਰਿੰਦਰ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹਮਲਾਵਰਾਂ ਨੇ ਸੁਰਿੰਦਰ ਸਿੰਘ 'ਤੇ ਉਸ ਵਕਤ ਗੋਲੀਆਂ ਚਲਾ ਦਿੱਤੀਆਂ, ਜਦੋਂ ਉਹ ਆਪਣੇ ਘਰ ਦੇ ਬਾਹਰ ਸੁੱਤੇ ਹੋਏ ਸਨ। ਲੋਕ ਸਭਾ ਚੋਣਾਂ...
ਅੱਜ ਦਾ ਵਿਚਾਰ
. . .  about 1 hour ago
ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਏਥੇ ਪੁੱਜੇ ਇੱਕ ਯਾਤਰੀ ਕੋਲੋਂ ਕਸਟਮ ...
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਮਈ (ਅਰੁਣ ਅਹੂਜਾ)- ਸਥਾਨਕ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਇਕ ਜੀਅ ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ...
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਗੋਨਿਆਣਾ, 25 ਮਈ (ਬਰਾੜ ਆਰ. ਸਿੰਘ)- ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਬਲਾਹੜ ਵਿੰਝੂ ਅੰਦਰ ਛੱਪੜ ਦੀ ਚੱਲ ਰਹੀ ਖ਼ੁਦਾਈ ਦੌਰਾਨ ਇਸ ਦੀ ਤਹਿ ਥੱਲਿਓਂ ਤਕਰੀਬਨ 500 ਚੱਲੇ ਅਤੇ ਕੁੱਝ ...
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਮੁੰਬਈ, 25 ਮਈ- ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਸ਼ਨੀਵਾਰ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਉਹ ਆਪਣੀ ਪਤਨੀ ਨਾਲ ਵਿਦੇਸ਼ ਜਾ ਰਹੇ...
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ ....
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  1 day ago
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  1 day ago
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  1 day ago
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  1 day ago
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  1 day ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  1 day ago
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  1 day ago
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  1 day ago
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  1 day ago
ਉੱਤਰ ਪ੍ਰਦੇਸ਼ 'ਚ ਚੋਣ ਡਿਊਟੀ 'ਤੇ ਗਏ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ
. . .  1 day ago
16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਰਾਸ਼ਟਰਪਤੀ ਨੇ ਕੀਤੇ ਹਸਤਾਖ਼ਰ
. . .  1 day ago
ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ ਜੇਤੂ ਉਮੀਦਵਾਰਾਂ ਦੀ ਸੂਚੀ
. . .  1 day ago
ਗ਼ਲਤ ਹਨ ਰਾਹੁਲ ਗਾਂਧੀ ਦੇ ਅਸਤੀਫ਼ੇ ਦੀਆਂ ਖ਼ਬਰਾਂ- ਸੁਰਜੇਵਾਲਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਮਾਂ ਦਾ ਪੁੱਤ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਵਲੋਂ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਡੇਰਾਬੱਸੀ 'ਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  1 day ago
ਉੱਤਰ ਪ੍ਰਦੇਸ਼ 'ਚ ਗੋਲੀਆਂ ਮਾਰ ਕੇ ਤਿੰਨ ਬੱਚਿਆਂ ਦੀ ਹੱਤਿਆ, ਟਿਊਬਵੈੱਲ ਦੀ ਹੌਦੀ 'ਚੋਂ ਮਿਲੀਆਂ ਲਾਸ਼ਾਂ
. . .  1 day ago
ਜੰਮੂ-ਪਠਾਨਕੋਟ ਕੌਮੀ ਹਾਈਵੇਅ ਕਿਨਾਰੇ ਦਰਖ਼ਤ ਨਾਲ ਲਟਕਦੀ ਮਿਲੀ ਵਿਅਕਤੀ ਦੀ ਲਾਸ਼
. . .  1 day ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਸ਼ੁਰੂ
. . .  1 day ago
ਤਪਾ ਦੇ ਸਿਵਲ ਹਸਪਤਾਲ 'ਚ ਗੁੰਡਾਗਰਦੀ ਦਾ ਹੋਇਆ ਨੰਗਾ ਨਾਚ, ਕਈ ਜ਼ਖ਼ਮੀ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਸ਼ਾਮਲ ਹੋਣ ਲਈ ਪਾਰਟੀ ਦਫ਼ਤਰ 'ਚ ਪਹੁੰਚੇ ਕੈਪਟਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਭਾਦੋ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ

ਰਮਨਦੀਪ ਸੰਧੂ ਵਲੋਂ ਸੁਖਚੈਨ ਕੌਰ ਤੇ ਗੁਰਮੀਤ ਕੌਰ ਦੇ ਹੱਕ 'ਚ ਚੋਣ ਮੀਟਿੰਗ

ਬਟਾਲਾ, 13 ਸਤੰਬਰ (ਕਾਹਲੋਂ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਨੋਸ਼ਹਿਰਾ ਮੱਝਾ ਸਿੰਘ ਤੋਂ ਉਮੀਦਵਾਰ ਸ੍ਰੀਮਤੀ ਸੁਚਖੈਨ ਕੌਰ ਧਾਰੀਵਾਲ ਭੋਜਾ ਤੇ ਬਲਾਕ ਸੰਮਤੀ ਜ਼ੋਨ ਕਲੇਰ ਕਲਾਂ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਗੁਰਮੀਤ ਕੌਰ ਦੇ ਹੱਕ 'ਚ ਚੋਣ ਮੀਟਿੰਗ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਮਨਦੀਪ ਸਿੰਘ ਸੰਧੂ ਨੇ ਕੀਤੀ | ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਸ੍ਰੀਮਤੀ ਸੁਖਚੈਨ ਕੌਰ ਤੇ ਬੀਬੀ ਗੁਰਮੀਤ ਕੌਰ ਨੂੰ ਭਾਰੀ ਬਹੁਮਤ ਨਾਲ ਜਿਤਾਉਣ | ਇਸ ਮੌਕੇ ਡਾ: ਰਵਿੰਦਰ ਸਿੰਘ, ਧਰਮਵੀਰ ਸਿੰਘ, ਬਲਜੀਤ ਸਿੰਘ ਕਲੇਰ ਖੁਰਦ, ਸਵਿੰਦਰ ਸਿੰਘ ਕਲੇਰ ਖੁਰਦ, ਬਲਬੀਰ ਸਿੰਘ ਵਾਹਲਾ, ਤਰਸੇਮ ਸਿੰਘ ਕਲੇਰ, ਅੰਮਿ੍ਤਪਾਲ ਸਿੰਘ ਕਲੇਰ, ਤਰਸੇਮ ਸਿੰਘ ਚੌਧਰਪੁਰ, ਪਾਲ ਸਿੰਘ ਕਲੇਰ ਖੁਰਦ, ਕੁੰਨਣ ਸਿੰਘ, ਹਰਦਿਆਲ ਸਿੰਘ ਕਲੇਰ, ਸ਼ਮਸ਼ੇਰ ਸਿੰਘ ਚੀਮਾ ਬਟਾਲਾ, ਅੰਗਰੇਜ਼ ਸਿੰਘ ਰੰਧਾਵਾ ਬਹਿਬਲ ਚੱਕ, ਸੁਖਜਿੰਦਰ ਸਿੰਘ ਰੰਧਾਵਾ, ਬਲਵੰਤ ਸਿੰਘ ਬਿਧੀਪੁਰ, ਮਾਸਟਰ ਦਲਵਿੰਦਰ ਸਿੰਘ ਧਾਰੀਵਾਲ ਭੋਜਾ, ਮੁਖ਼ਤਾਰ ਸਿੰਘ ਬੁੱਢਾਕੋਟ, ਸਰਵਨ ਸਿੰਘ ਤੱਤਲਾ, ਆਦਿ ਹਾਜ਼ਰ ਸਨ |

ਲੋਧੀਨੰਗਲ ਤੇ ਵਾਹਲਾ ਵਲੋਂ ਅਕਾਲੀ ਉਮੀਦਵਾਰਾਂ ਦੇ ਹੱਕ 'ਚ ਚੋਣ ਮੀਟਿੰਗਾਂ

ਬਟਾਲਾ, 13 ਸਤੰਬਰ (ਕਾਹਲੋਂ)-ਵਿਧਾਨ ਸਭਾ ਹਲਕਾ ਬਟਾਲਾ ਤੋਂ ਅਕਾਲੀ ਦਲ ਦੇ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਤੇ ਸ਼ੂਗਰਫੈਡ ਪੰਜਾਬ ਦੇ ਚੇਅਰਮੈਨ ਸੁਖਬੀਰ ਸਿੰਘ ਵਾਹਲਾ ਨੇ ਜ਼ਿਲ੍ਹਾ ਉਮੀਦਵਾਰ ਤਰਲੋਕ ਸਿੰਘ ਪੱਡਾ ਤੇ ਸੰਮਤੀ ਉਮੀਦਵਾਰ ਵੱਸਣ ਸਿੰਘ ਰਾਮਪੁਰ ਦੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਡੀਜ਼ਲ ਪੈਟਰੋਲ ਦੇ ਨਾਂਅ 'ਤੇ ਲੋਕਾਂ ਨੂੰ ਉਕਸਾ ਰਹੀ ਹੈ- ਭਾਟੀਆ

ਬਟਾਲਾ, 13 ਸਤੰਬਰ (ਕਾਹਲੋਂ)-ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਸਬੰਧੀ ਕਾਂਗਰਸ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿੱਥੇ ਪੰਜਾਬ 'ਚ ਰਲਵਾਂ ਮਿਲਵਾਂ ਹੁੰਗਾਰਾ ਮਿਲਿਆ ਸੀ, ਉਥੇ ਬਟਾਲਾ 'ਚ ਬੰਦ ਦਾ ਕੋਈ ਬਹੁਤਾ ਅਸਰ ਵਿਖਾਈ ਨਹੀਂ ਦਿੱਤਾ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਜੰਗਲਾਤ ਅਫ਼ਸਰ ਗੁਰਦਾਸਪੁਰ ਵਲੋਂ ਮੰਗਾਂ ਮੰਨਣ ਦਾ ਭਰੋਸਾ

ਬਟਾਲਾ, 13 ਸਤੰਬਰ (ਕਾਹਲੋਂ)-ਜੰਗਲਾਤ ਵਰਕਰ ਯੂਨੀਅਨ ਪੰਜਾਬ ਦੀ ਇਕਾਈ ਰੇਂਜ ਅਲੀਵਾਲ ਦੇ ਪ੍ਰਧਾਨ ਰਣਜੀਤ ਸਿੰਘ ਭਾਗੋਵਾਲ ਤੇ ਜਨਰਲ ਸਕੱਤਰ ਕੁਲਦੀਪ ਸਿੰਘ ਦੀ ਅਗਵਾਈ 'ਚ ਰੇਂਜ ਅਫ਼ਸਰ ਅਲੀਵਾਲ ਅਮਰੀਕ ਸਿੰਘ ਨਾਲ ਮੀਟਿੰਗ ਕੀਤੀ | ਜਿਸ 'ਚ ਜ਼ਿਲ੍ਹਾ ਜੰਗਲਾਤ ਅਫ਼ਸਰ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਸੰਗਤ ਵਲੋਂ ਵਿਆਹ ਦੀਆਂ ਰਸਮਾਂ ਆਰੰਭ

ਬਟਾਲਾ, 13 ਸਤੰਬਰ (ਹਰਦੇਵ ਸਿੰੰਘ ਸੰਧੂ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਬਟਾਲਾ 'ਚ ਗੁਰਦੁਆਰਾ ਡੇਹਰਾ ਸਾਹਿਬ (ਸਹੁਰਾ ਘਰ ਸ੍ਰੀ ਗੁਰੂ ਨਾਨਕ ਦੇਵ ਜੀ) ਦੇਸ਼ ਵਿਦੇਸ਼ ਦੀ ਸੰਗਤਾਂ ਵਲੋਂ ਬਹੁਤ ਹੀ ਸ਼ਰਧਾ ਭਾਵਨਾ ਨਾਲ ...

ਪੂਰੀ ਖ਼ਬਰ »

ਹਲਕਾ ਫ਼ਤਹਿਗੜ੍ਹ ਚੂੜੀਆਂ 'ਚ ਉਮੀਦਵਾਰਾਂ ਦੇ ਕਾਗਜ਼ ਰੱਦ ਹੋਣ ਕਰਕੇ ਬਾਈਕਾਟ ਕੀਤਾ- ਅਕਾਲੀ ਆਗੂ

ਬਟਾਲਾ, 13 ਸਤੰਬਰ (ਕਾਹਲੋਂ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ 'ਚ ਆਪਣੀ ਹਾਰ ਨੂੰ ਵੇਖਦਿਆਂ ਕਾਂਗਰਸੀਆਂ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਸਾਰੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ ਰੱਦ ਕਰਵਾਏ, ਜਿਸ ਕਰਕੇ ਅਕਾਲੀ ਦਲ ਵਲੋਂ ...

ਪੂਰੀ ਖ਼ਬਰ »

ਬਾਦਲ ਦਲ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਆਪਣੇ ਹਿਤਾਂ ਲਈ ਵਰਤਿਆ-ਪੰਥਕ ਜਥੇਬੰਦੀਆਂ

ਬਟਾਲਾ, 13 ਸਤੰਬਰ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ (ਬ) ਨੇ ਇੱਕ ਵਾਰ ਫੇਰ ਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਆਪਣੇ ਨਿੱਜੀ ਹਿੱਤਾਂ ਲਈ ਵਰਤਿਆ ਹੈ ਤੇ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਬਲਵਿੰਦਰ ਸਿੰਘ ਭੂੰਦੜ ਦੇ ਮਾਮਲੇ 'ਚ ਕਾਹਲੀ ਨਾਲ ਫ਼ੈਸਲਾ ...

ਪੂਰੀ ਖ਼ਬਰ »

ਐਸ.ਐਲ. ਬਾਵਾ ਕਾਲਜ ਦੀ ਯੋਗਾ ਟੀਮ ਦਾ ਯੂਨੀਵਰਸਿਟੀ ਅੰਤਰ ਕਾਲਜ ਖੇਡ ਮੁਕਾਬਲਿਆਂ 'ਚੋਂ ਤੀਸਰਾ ਸਥਾਨ

ਬਟਾਲਾ, 13 ਸਤੰਬਰ (ਕਾਹਲੋਂ)-ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਤਸਰ ਵਲੋਂ ਮਿਤੀ 12-9-18 ਨੂੰ ਕਰਵਾਏ ਗਏ ਅੰਤਰ ਕਾਲਜ ਖੇਡ ਮੁਕਾਬਲਿਆਂ 'ਚ ਐਸ.ਐਲ. ਬਾਵਾ ਡੀ.ਏ.ਵੀ. ਕਾਲਜ ਬਟਾਲਾ ਦੇ ਪਿ੍ੰ: ਡਾ: ਵਰਿੰਦਰ ਭਾਟੀਆ ਦੀ ਅਗਵਾਈ 'ਚ ਕਾਲਜ ਦੀ ਯੋਗਾ ਟੀਮ ਨੇ ਸ਼ਾਨਦਾਰ ...

ਪੂਰੀ ਖ਼ਬਰ »

ਮੁੰਬਈ ਤੋਂ ਰੇਲਗੱਡੀ ਰਾਹੀਂ ਪਿੰਡ ਪਰਤ ਰਿਹਾ ਸੀ.ਆਰ.ਪੀ.ਐਫ. ਦਾ ਜਵਾਨ ਭੇਦਭਰੀ ਹਾਲਤ 'ਚ ਲਾਪਤਾ-ਪਰਿਵਾਰ ਪ੍ਰੇਸ਼ਾਨ

ਕਲਾਨੌਰ, 13 ਸਤੰਬਰ (ਪੁਰੇਵਾਲ)-ਮੁੰਬਈ ਵਿਖੇ ਸੀ.ਆਰ.ਪੀ.ਐਫ. 'ਚ ਬਤੌਰ ਹੌਲਦਾਰ ਸੇਵਾਵਾਂ ਨਿਭਾਉਣ ਵਾਲੇ ਬਲਾਕ ਕਲਾਨੌਰ ਦੇ ਪਿੰਡ ਅਗਵਾਨ ਦੇ ਸੁਖਦੇਵ ਸਿੰਘ ਪੁੱਤਰ ਮਹਿੰਦਰ ਸਿੰਘ ਦੇ ਮੁੰਬਈ ਤੋਂ ਰੇਲ ਗੱਡੀ ਰਾਹੀਂ ਵਾਪਸ ਅੰਮਿ੍ਤਸਰ ਆਉਣ ਸਮੇਂ ਭੇਦਭਰੀ ਹਾਲਤ 'ਚ ...

ਪੂਰੀ ਖ਼ਬਰ »

ਅਕਾਲੀ ਦਲ ਦਾ ਅਸਲੀ ਚਿਹਰਾ ਲੋਕਾਂ ਸਾਹਮਣੇ ਨੰਗਾ ਹੋਇਆ-ਰਵੀਨੰਦਨ ਬਾਜਵਾ

ਬਟਾਲਾ, 13 ਸਤੰਬਰ (ਕਾਹਲੋਂ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਰਵੀਨੰਦਨ ਸਿੰਘ ਬਾਜਵਾ ਨੇ ਅੱਜ ਵਡਾਲਾ ਗ੍ਰੰਥੀਆਂ ਜ਼ੋਨ ਵਿੱਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਬੇਅਦਬੀ ਕਾਂਡ ਦੌਰਾਨ ਅਕਾਲੀ ਦਲ ਦੇ ਸਾਰੇ ਰਾਜ ...

ਪੂਰੀ ਖ਼ਬਰ »

ਮਨੁੱਖਤਾ ਦੇ ਭਲੇ ਲਈ ਸਰਬ ਸਾਂਝੇ ਕਾਰਜਾਂ ਦੀ ਲੋੜ-ਡਾ: ਟੋਨੀ

ਬਟਾਲਾ, 13 ਸਤੰਬਰ (ਕਾਹਲੋਂ)-ਮਨੁੱਖਤਾ ਦੇ ਭਲੇ ਲਈ ਅਜੋਕੇ ਸਮੇਂ 'ਚ ਸਰਬ ਸਾਂਝੇ ਕਾਰਜਾਂ ਦੀ ਵੱਡੀ ਲੋੜ ਹੈ ਤੇ ਸਾਨੂੰ ਸਭ ਨੂੰ ਮਾਨਵਤਾ ਦੀ ਭਲਾਈ ਲਈ ਆਪੋ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਸਮਾਜ ਸੇਵੀ ਡਾ: ਹਰਨੇਕ ...

ਪੂਰੀ ਖ਼ਬਰ »

ਗੁਰਪ੍ਰੀਤ ਕੌਰ ਮੰਡ ਦੇ ਹੱਕ 'ਚ ਚੋਣ ਪ੍ਰਚਾਰ

ਪੰਜਗਰਾਈਆਂ, 13 ਸਤੰਬਰ (ਬਲਵਿੰਦਰ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਸੀਨੀਅਰ ਕਾਂਗਰਸੀ ਆਗੂ ਸਾਹਿਬ ਸਿੰਘ ਮੰਡ ਦੁਆਰਾ ਸਿਆਸੀ ਪਿੜ ਪੂਰੀ ਤਰ੍ਹਾਂ ਭਖਿਆ ਹੋਇਆ ਹੈ ਤੇ ਕਾਂਗਰਸੀ ਵਰਕਰ ਇਸ ਸਮੇਂ ਪੂਰੇ ...

ਪੂਰੀ ਖ਼ਬਰ »

ਬੀਰੋ ਪਤਨੀ ਸੁਖਦਿਆਲ ਬਿਨਾਂ ਮੁਕਾਬਲਾ ਬਲਾਕ ਸੰਮਤੀ ਮੈਂਬਰ ਚੁਣੇ ਗਏ

ਕੋਟਲੀ ਸੂਰਤ ਮੱਲ੍ਹੀ, 13 ਸਤੰਬਰ (ਕੁਲਦੀਪ ਸਿੰਘ ਨਾਗਰਾ)-ਕਾਂਗਰਸ ਪਾਰਟੀ ਦੇ ਜ਼ੋਨ ਨੰਬਰ 12 ਧਿਆਨਪੁਰ ਤੋਂ ਬਲਾਕ ਸੰਮਤੀ ਡੇਰਾ ਬਾਬਾ ਨਾਨਕ ਦੇ ਉਮੀਦਵਾਰ ਸੀਨੀਅਰ ਕਾਂਗਰਸੀ ਆਗੂ ਸੁਖਦਿਆਲ ਦੀ ਪਤਨੀ ਬੀਰੋ ਅੱਜ ਬਿਨ੍ਹਾ ਮੁਕਾਬਲੇ ਜਿੱਤ ਗਏ ਹਨ, ਉਨ੍ਹਾਂ ਵਿਰੁੱਧ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸੋਹਲ ਲਈ ਕਾਂਗਰਸੀਆਂ ਵਲੋਂ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

ਧਾਰੀਵਾਲ, 13 ਸਤੰਬਰ (ਸਵਰਨ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਨੰ: 7 ਸੋਹਲ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀਮਤੀ ਜੋਤੀ ਸ਼ਰਮਾ ਦੇ ਹੱਕ 'ਚ ਪਿੰਡ ਸੰਘਰ, ਚੱਕ ਦੀਪੇਵਾਲ ਤੇ ਹੋਰ ਆਸ ਪਾਸ ਦੇ ਪਿੰਡਾਂ 'ਚ ਭਰਵੀਆਂ ਚੋਣ ਮੀਟਿੰਗਾਂ ਕੀਤੀਆਂ ਗਈਆਂ | ਜਿਸ 'ਚ ਪੰਜਾਬ ...

ਪੂਰੀ ਖ਼ਬਰ »

ਤੱਤਲਾ ਤੇ ਅਮਨਦੀਪ ਸਿੰਘ ਦੇ ਹੱਕ 'ਚ ਚੋਣ ਰੈਲੀ

ਵਡਾਲਾ ਗ੍ਰੰਥੀਆਂ, 13 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਨੌਸ਼ਹਿਰਾ ਮੱਝਾ ਸਿੰਘ ਤੋਂ ਕਾਂਗਰਸੀ ਉਮੀਦਵਾਰ ਸ੍ਰੀਮਤੀ ਕਸ਼ਮੀਰ ਕੌਰ ਤੇ ਬਲਾਕ ਸੰਮਤੀ ਜ਼ੋਨ ਸਤਕੋਹਾ ਤੋਂ ਚੋਣ ਲੜ੍ਹ ਰਹੇ ਕਾਂਗਰਸੀ ਉਮੀਦਵਾਰ ਅਮਨਦੀਪ ਸਿੰਘ ਦੇ ਹੱਕ 'ਚ ...

ਪੂਰੀ ਖ਼ਬਰ »

ਗੁਰਪ੍ਰੀਤ ਕੌਰ ਮੰਡ ਦੇ ਹੱਕ ਵਿਚ ਬਲਵਿੰਦਰ ਲਾਡੀ ਵਲੋਂ ਭਰਵੀਆਂ ਮੀਟਿੰਗਾਂ

ਹਰਚੋਵਾਲ, 13 ਸਤੰਬਰ (ਰਣਜੋਧ ਸਿੰਘ ਭਾਮ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ 23 ਹਰਚੋਵਾਲ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਕੌਰ ਮੰਡ ਪਤਨੀ ਸਾਹਿਬ ਸਿੰਘ ਮੰਡ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਦੇ ਹੱਕ 'ਚ ਅੱਜ ਸਤਪਾਲ ਸਿੰਘ ਔਲਖ ਸੀਨੀਅਰ ਕਾਂਗਰਸੀ ਆਗੂ ਤੇ ...

ਪੂਰੀ ਖ਼ਬਰ »

ਗੁਰਦੇਵ ਸਿੰਘ ਮੁਹੱਬਤ ਭਾਗੋਵਾਲ ਬਿਨਾਂ ਮੁਕਾਬਲਾ ਸੰਮਤੀ ਮੈਂਬਰ ਚੁਣੇ ਗਏ

ਕਿਲ੍ਹਾ ਲਾਲ ਸਿੰਘ, 13 ਸਤੰਬਰ (ਬਲਬੀਰ ਸਿੰਘ)-ਸੀਨੀਅਰ ਕਾਂਗਰਸੀ ਆਗੂ ਤੇ ਬਲਾਕ ਸੰਮਤੀ ਜ਼ੋਨ ਭਾਗੋਵਾਲ ਤੋਂ ਕਾਂਗਰਸੀ ਉਮੀਦਵਾਰ ਗੁਰਦੇਵ ਸਿੰਘ ਮੁਹੱਬਤ ਬਿਨ੍ਹਾਂ ਮੁਕਾਬਲਾ ਸੰਮਤੀ ਮੈਂਬਰ ਚੁਣੇ ਗਏ | ਪਿੰਡ ਭਾਗੋਵਾਲ ਪੁੱਜਣ 'ਤੇ ਉਨ੍ਹਾਂ ਦੇ ਸਮਰਥਕਾਂ ਵਲੋਂ ਹਾਰ ...

ਪੂਰੀ ਖ਼ਬਰ »

ਹਲਕਾ ਮਰੜ ਤੋਂ ਸ਼ੋ੍ਰਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਵੱਡੇ ਫ਼ਰਕ ਨਾਲ ਜਿੱਤ ਹਾਸਲ ਕਰਨਗੇ- ਪਵਾਰ

ਬਟਾਲਾ, 13 ਸਤੰਬਰ (ਹਰਦੇਵ ਸਿੰਘ ਸੰਧੂ)-ਹਲਕਾ ਮਰੜ ਜ਼ੋਨ ਨੰ: 17 ਤੋਂ ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਮਲਕੀਤ ਸਿੰਘ ਆਪਣੇ ਵਿਰੋਧੀ ਕਾਂਗਰਸੀ ਉਮੀਦਵਾਰ ਤੋਂ ਵੱਡੇ ਫਰਕ ਨਾਲ ਜਿੱਤ ਹਾਸਲ ਕਰਨਗੇ | ਇਸ ਬਾਰੇ ਸ਼ੋ੍ਰਮਣੀ ਅਕਾਲੀ ...

ਪੂਰੀ ਖ਼ਬਰ »

ਸਰਪੰਚ ਰਾਮ ਲਭਾਇਆ ਨੇ ਸਾਥੀਆਂ ਸਮੇਤ ਨੀਲਮ ਵਰਮਾ ਦੀ ਭਖਾਈ ਚੋਣ ਮੁਹਿੰਮ

ਪੁਰਾਣਾ ਸ਼ਾਲਾ, 13 ਸਤੰਬਰ (ਗੁਰਵਿੰਦਰ ਸਿੰਘ ਗੁਰਾਇਆ)-ਬਲਾਕ ਸੰਮਤੀ ਜ਼ੋਨ ਪੁਰਾਣਾ ਸ਼ਾਲਾ ਦੀ ਉਮੀਦਵਾਰ ਨੀਲਮ ਵਰਮਾ ਪਤਨੀ ਵਿਪਨ ਵਰਮਾ ਦੀ ਚੋਣ ਮੁਹਿੰਮ ਨੰੂ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਸਰਪੰਚ ਰਾਮ ਲਭਾਇਆ ਜਗਤਪੁਰ ਕਲਾਂ ਕਾਂਗਰਸ ਸਮਰਥਕਾਂ ਦੀ ਟੀਮ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਅਮਰੀਕ ਸਿੰਘ ਬੋਲੇਵਾਲ ਵੱਡੇ ਫ਼ਰਕ ਨਾਲ ਜਿੱਤਣਗੇ-ਮੀਕੇ, ਤਲਵੰਡੀ

ਘੁਮਾਣ, 13 ਸਤੰਬਰ (ਬੰਮਰਾਹ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਘੁਮਾਣ ਤੋਂ ਉਮੀਦਵਾਰ ਅਮਰੀਕ ਸਿੰਘ ਬੋਲੇਵਾਲ ਵੱਡੇ ਫਰਕ ਨਾਲ ਜਿੱਤਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਦੇ ਸਰਕਲ ਪ੍ਰਧਾਨ ਸਕੱਤਰ ...

ਪੂਰੀ ਖ਼ਬਰ »

ਹਰਮਨਦੀਪ ਸੰਧੂ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਤੇ ਸਮਰਥਕਾਂ ਦੀ ਮੀਟਿੰਗ

ਨੌਸ਼ਹਿਰਾ ਮੱਝਾ ਸਿੰਘ, 13 ਸਤੰਬਰ (ਤਰਸੇਮ ਸਿੰਘ ਤਰਾਨਾ)-ਕੈਪਟਨ ਸਰਕਾਰ ਦੀਆਂ ਪ੍ਰਾਪਤੀਆਂ ਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਕੀਤੇ ਠੋਸ ਉਪਰਾਲਿਆਂ ਸਦਕਾ ਜਿੱਥੇ ਕਾਂਗਰਸ ਸਰਕਾਰ ਲੋਕ ਹਿਤੂ ਬਣੀ ਹੈ, ਉੱਥੇ ਹੋਣ ਵਾਲੀਆਂ ਚੋਣਾਂ ਮੌਕੇ ਕਾਂਗਰਸੀ ਜ਼ਿਲਾ ...

ਪੂਰੀ ਖ਼ਬਰ »

ਵਾਹਲਾ ਵਲੋਂ ਸੰਮਤੀ ਉਮੀਦਵਾਰ ਪਾਸ਼ੂ ਦੇ ਹੱਕ 'ਚ ਚੋਣ ਮੀਟਿੰਗ

ਬਟਾਲਾ, 13 ਸਤੰਬਰ (ਕਾਹਲੋਂ)-ਸ਼ੂਗਰਫੈਡ ਪੰਜਾਬ ਦੇ ਸਾਬਕਾ ਚੇਅਰਮੈਨ ਸੁਖਬੀਰ ਸਿੰਘ ਵਾਹਲਾ ਨੇ ਅੱਜ ਬਲਾਕ ਸੰਮਤੀ ਜ਼ੋਨ ਬੋਦੇ ਦੀ ਖੂਹੀ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਪਾਸ਼ੂ ਦੇ ਹੱਕ 'ਚ ਚੋਣ ਮੀਟਿੰਗ ਕੀਤੀ | ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ...

ਪੂਰੀ ਖ਼ਬਰ »

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਗਠਨ ਨਾਲ ਪਿੰਡਾਂ ਦੇ ਵਿਕਾਸ 'ਚ ਤੇਜ਼ੀ ਆਵੇਗੀ-ਬਾਜਵਾ

ਡੇਰਾ ਬਾਬਾ ਨਾਨਕ, 13 ਸਤੰਬਰ (ਵਤਨ)-ਡੇਰਾ ਬਾਬਾ ਨਾਨਕ ਦੇ ਕਾਂਗਰਸੀ ਆਗੂ ਤੇ ਸੰਮਤੀ ਮੈਂਬਰ ਨਰਿੰਦਰ ਸਿੰਘ ਬਾਜਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਰਹਿਨੁਮਾਈ ...

ਪੂਰੀ ਖ਼ਬਰ »

ਰਵੀਨੰਦਨ ਵਲੋਂ ਚੋਣ ਮੀਟਿੰਗਾਂ ਦਾ ਸਿਲਸਲਾ ਜਾਰੀ

ਵਡਾਲਾ ਗ੍ਰੰਥੀਆਂ, 13 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਵਡਾਲਾ ਗ੍ਰੰਥੀਆਂ ਤੋਂ ਚੋਣ ਲੜ੍ਹ ਰਹੇ ਹਨ ਕਾਂਗਰਸੀ ਉਮੀਦਵਾਰ ਰਵੀਨੰਦਨ ਸਿੰਘ ਬਾਜਵਾ ਵਲੋਂ ਜ਼ੋਨ ਵਿਚਲੇ ਪਿੰਡਾਂ 'ਚ ਚੋਣ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਅੱਜ ਉਨ੍ਹਾਂ ...

ਪੂਰੀ ਖ਼ਬਰ »

ਬੀਬੀ ਮਲਕੀਤ ਕੌਰ ਛੀਨਾ ਵਲੋਂ ਚੋਣ ਮੀਟਿੰਗ

ਧਾਰੀਵਾਲ, 13 ਸਤੰਬਰ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਦੀ ਰਹਿਨੁਮਾਈ ਕਰ ਰਹੇ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਦੀ ਅਗਵਾਈ 'ਚ ਆਪਣੇ ਚੋਣ ਕਾਗਜ ਦਾਖ਼ਲ ਕਰਨ ਉਪਰੰਤ ਜ਼ੋਨ ਲੇਹਲ 8 ਤੋਂ ਬਲਾਕ ਸੰਮਤੀ ਦੇ ਕਾਂਗਰਸ ਪਾਰਟੀ ਵਲੋਂ ਨਿਯੁਕਤ ਉਮੀਦਵਾਰ ਬੀਬੀ ਮਲਕੀਤ ...

ਪੂਰੀ ਖ਼ਬਰ »

ਚੋਣਾਂ 'ਚ ਕਾਂਗਰਸ ਨੂੰ ਵੇਖਣਾ ਪਵੇਗਾ ਹਾਰ ਦਾ ਮੂੰਹ-ਲਵਲੀ ਰੰਧਾਵਾ

ਧਾਰੀਵਾਲ, 13 ਅਗਸਤ (ਜੇਮਸ ਨਾਹਰ)-ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤੀ ਚੋਣਾਂ ਵਿਧਾਨ ਸਭਾ ਹਲਕਾ ਕਾਦੀਆਂ ਦੀ ਰਹਿਨੁਮਾਈ ਕਰ ਰਹੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਤੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀ ਅਗਵਾਈ ਹੇਠ ਲੜੀਆਂ ...

ਪੂਰੀ ਖ਼ਬਰ »

ਨੀਲਮ ਵਰਮਾ ਵਲੋਂ ਚੋਣ ਪ੍ਰਚਾਰ

ਪੁਰਾਣਾ ਸ਼ਾਲਾ, 13 ਸਤੰਬਰ (ਅਸ਼ੋਕ ਸ਼ਰਮਾ)-ਬਲਾਕ ਸੰਮਤੀ ਮੈਂਬਰ ਸ੍ਰੀਮਤੀ ਨੀਲਮ ਵਰਮਾ ਨੇ ਆਪਣਾ ਚੋਣ ਪ੍ਰਚਾਰ ਤੇਜ਼ ਕਰਦੇ ਹੋਏ ਪਿੰਡ ਜਗਤਪੁਰ ਤੇ ਟਾਂਡਾ ਵਿਖੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੰੂ ਘਰ-ਘਰ ਪਹੰੁਚਾਉਣ ਲਈ ਸਿਰਤੋੜ ਯਤਨ ਕਰਨਗੇ | ਨੀਲਮ ...

ਪੂਰੀ ਖ਼ਬਰ »

ਵਾਤਾਵਰਨ ਪ੍ਰੇਮੀ ਰਣਜੀਤ ਸਿੰਘ ਛੀਨਾ ਅਧਿਆਪਕਾਂ ਵਲੋਂ ਸਨਮਾਨਿਤ

ਨੌਸ਼ਹਿਰਾ ਮੱਝਾ ਸਿੰਘ, 13 ਸਤੰਬਰ (ਤਰਸੇਮ ਸਿੰਘ ਤਰਾਨਾ)-ਤੰਦਰੁਸਤ ਸਿਹਤ ਤੇ ਸਮਾਜ ਦੇ ਚੰਗੇਰੇ ਭਵਿੱਖ ਲਈ ਸਾਨੂੰੂ ਵਾਤਾਵਰਨ ਦੀ ਸ਼ੁੱਧਤਾ ਤੇ ਕੁਦਰਤਿ ਦੇ ਅਣਮੁੱਲੇ ਖਜਾਨੇ ਪਾਣੀ ਦੀ ਦੁਰਵਰਤੋਂ ਰੋਕਣ ਦੇ ਨਾਲ-ਨਾਲ ਬੂਟੇ ਲਗਾਉਣਾ ਅਜੋਕੇ ਸਮੇਂ ਦੀ ਮੁੱਖ ਲੋੜ ਹੈ | ...

ਪੂਰੀ ਖ਼ਬਰ »

ਬਖਸ਼ੀਸ਼ ਸਿੰਘ ਨੇ ਗੁਰਦੁਆਰਾ ਕੰਧ ਸਾਹਿਬ ਦੇ ਮੈਨੇਜਰ ਦਾ ਚਾਰਜ ਸੰਭਾਲਿਆ

ਬਟਾਲਾ, 13 ਸਤੰਬਰ (ਹਰਦੇਵ ਸਿੰਘ ਸੰਧੂ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਇਤਿਹਾਸਕ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਬਖ਼ਸ਼ੀਸ਼ ਸਿਘ ਨੇ ਮੈਨਜਰ ਦਾ ਅਹੁਦਾ ਸੰਭਾਲਿਆ ਤੇ ਆਪਣੀਆਂ ਸੇਵਾਵਾਂ ਆਰੰਭ ਕਰ ਦਿੱਤੀਆਂ | ਅਹੁਦਾ ਸੰਭਾਲਣ ਉਪਰੰਤ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿਖੇ ਐਨ.ਸੀ.ਸੀ. ਯੂਨਿਟ ਦੀਆਂ ਗਤੀਵਿਧੀਆਂ ਦਾ ਨਿਰੀਖਣ

ਕਾਦੀਆਂ, 13 ਸਤੰਬਰ (ਕੁਲਵਿੰਦਰ ਸਿੰਘ)-ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿਖੇ ਐਨ.ਸੀ.ਸੀ. ਯੂਨਿਟ (ਲੜਕੇ ਤੇ ਲੜਕੀਆਂ) ਦਾ ਨਵੇਂ ਸ਼ੈਸ਼ਨ ਦੌਰਾਨ ਸ਼ੁਰੂਆਤ ਕਰਦਿਆਂ 22 ਪੰਜਾਬ ਬਟਾਲੀਅਨ ਐਨ.ਸੀ.ਸੀ. ਦੇ ਕਮਾਂਡਿੰਗ ਅਫ਼ਸਰ ਕਰਨਲ ਰਵੀ ਸ਼ਰਮਾ ਵਲੋਂ ਵਿਸ਼ੇਸ਼ ਨਿਰੀਖਣ ...

ਪੂਰੀ ਖ਼ਬਰ »

ਗਰੀਬ ਨਿਵਾਜ ਚੈਰੀਟੇਬਲ ਟਰੱਸਟ ਵਲੋਂ ਕੱਲ੍ਹ ਹੋਣਗੇ ਸਮੂਹਿਕ ਵਿਆਹ- ਬਾਬਾ ਹਰਜੀਤ ਸਿੰਘ

ਬਟਾਲਾ, 13 ਸਤੰਬਰ (ਹਰਦੇਵ ਸਿੰਘ ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਗਰੀਬ ਨਿਵਾਜ ਚੈਰੀਟੇਬਲ ਟਰੱਸਟ ਉਮਰਪੁਰਾ ਵਲੋਂ ਟਰੱਸਟ ਦੇ ਮੁਖੀ ਬਾਬਾ ਹਰਜੀਤ ਸਿੰਘ ਮਹਿਤਾ ਚੌਕ ਵਾਲੇ ਦੇ ਉਪਰਾਲੇ ਸਦਕਾ ਹਰ ਸਾਲ ਗਰੀਬ ਲੋੜਵੰਦ ਲੜਕੇ ਲੜਕੀਆਂ ਦੇ ...

ਪੂਰੀ ਖ਼ਬਰ »

ਸ਼ਹੀਦ ਚਮਨ ਲਾਲ ਦੀ ਸ਼ਹੀਦੀ ਨੰੂ ਕਦੇ ਵੀ ਨਹੀਂ ਭੁਲਾਇਆ ਜਾਵੇਗਾ-ਐਸ.ਡੀ.ਐਮ. ਬੱਲ

ਗੁਰਦਾਸਪੁਰ, 13 ਸਤੰਬਰ (ਸੁਖਵੀਰ ਸਿੰਘ ਸੈਣੀ)-1965 'ਚ ਭਾਰਤ ਤੇ ਪਾਕਿਸਤਾਨ ਦੀ ਹੋਈ ਲੜਾਈ 'ਚ ਸ਼ਹੀਦੀ ਦਾ ਜਾਮ ਪੀਣ ਵਾਲੇ ਅਸ਼ੋਕ ਚੱਕਰ ਵਿਜੇਤਾ ਫਾਇਰਮੈਨ ਚਮਨ ਲਾਲ ਦਾ 53ਵਾਂ ਸ਼ਹੀਦੀ ਸਮਾਗਮ ਸ਼ਹੀਦ ਦੇ ਪਿੰਡ ਹੈਬਤ ਪਿੰਡੀ ਵਿਖੇ ਸ਼ਹੀਦ ਦੇ ਨਾਂਅ 'ਤੇ ਬਣੇ ਸਰਕਾਰੀ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਗੁਰਦਾਸਪੁਰ, 13 ਸਤੰਬਰ (ਸੁਖਵੀਰ ਸਿੰਘ ਸੈਣੀ)-ਆਂਗਣਵਾੜੀ ਇੰਪਲਾਈਜ਼ ਫੈਡਰੇਸ਼ਨ ਦੇ ਸੱਦੇ 'ਤੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਬਲਾਕ ਗੁਰਦਾਸਪੁਰ ਦੀ ਪ੍ਰਧਾਨ ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਨਹਿਰੂ ਪਾਰਕ ਵਿਖੇ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਅਕਾਲੀ ਸਰਕਾਰ ਸਮੇਂ ਪਾਸ ਹੋਏ ਪ੍ਰੋਜੈਕਟਾਂ ਨੰੂ ਨੇਪਰੇ ਚਾੜ੍ਹ ਰਹੇ ਹਨ ਵਿਧਾਇਕ ਪਾਹੜਾ-ਬੱਬੇਹਾਲੀ

ਗੁਰਦਾਸਪੁਰ, 13 ਸਤੰਬਰ (ਆਰਿਫ਼)-ਬੀਤੇ ਦਿਨੀਂ ਅਕਾਲੀ ਤੇ ਕਾਂਗਰਸੀ ਵਰਕਰਾਂ ਦਰਮਿਆਨ ਹੋਏ ਝਗੜੇ ਤੋਂ ਬਾਅਦ ਦੋਨੋਂ ਪਾਰਟੀਆਂ ਦੀ ਸ਼ਬਦੀ ਜੰਗ ਰੁਕਣ ਦਾ ਨਾਂਅ ਨਹੀਂ ਲੈ ਰਹੀ | ਦੋਨੋਂ ਹੀ ਸਿਆਸੀ ਆਗੂਆਂ ਵਲੋਂ ਇਕ-ਦੂਜੇ ਉੱਪਰ ਪਿਛਲੇ ਕੁਝ ਦਿਨਾਂ ਤੋਂ ਦੋਸ਼ ਲਗਾਏ ਜਾ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕੇ ਦੇ ਡਰਾਈਵਰ 'ਤੇ ਅਣਪਛਾਤੇ ਨੌਜਵਾਨਾਂ ਨੇ ਕੀਤਾ ਹਮਲਾ

ਗੁਰਦਾਸਪੁਰ, 13 ਸਤੰਬਰ (ਆਲਮਬੀਰ ਸਿੰਘ)-ਸਥਾਨਕ ਸ਼ਹਿਰ ਅੰਦਰ ਸ਼ਰਾਬ ਦੇ ਠੇਕੇ ਦੀ ਗੱਡੀ ਚਲਾਉਂਦੇ ਇਕ ਵਿਅਕਤੀ 'ਤੇ ਅਣਪਛਾਤੇ ਨੌਜਵਾਨਾਂ ਵਲੋਂ ਹਮਲਾ ਕੀਤਾ ਗਿਆ ਤੇ ਨਕਦੀ ਲੈ ਕੇ ਫ਼ਰਾਰ ਹੋ ਗਏ | ਇਸ ਸਬੰਧੀ ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਜ਼ਖ਼ਮੀ ਧਰਮਪਾਲ ...

ਪੂਰੀ ਖ਼ਬਰ »

ਸਰਕਾਰੀ ਸਮਾਰਟ ਸਕੂਲ ਵਡਾਲਾ ਗ੍ਰੰਥੀਆਂ ਵਲੋਂ ਕੇਰਲ ਹੜ੍ਹ ਪੀੜਤਾਂ ਦੀ ਮਦਦ ਲਈ ਫੰਡ ਇਕੱਠਾ ਕੀਤਾ

ਵਡਾਲਾ ਗ੍ਰੰਥੀਆਂ, 13 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਪਿਛਲੇ ਦਿਨੀਂ ਭਾਰਤ ਦੇ ਰਾਜ ਕੇਰਲਾ ਵਿਖੇ ਵੱਡੀ ਪੱਧਰ 'ਤੇ ਹੜ੍ਹ ਆਉਣ ਕਾਰਨ ਭਿਆਨਕ ਤਬਾਹੀ ਹੋਈ, ਜਿਸ ਨਾਲ ਹਜ਼ਾਰਾਂ ਲੋਕ ਘਰੋਂ ਬੇਘਰ ਹੋ ਗਏ ਤੇ ਭਾਰੀ ਜਾਨੀ ਮਾਲੀ ਨੁਕਸਾਨ ਹੋਇਆ | ਇਸ 'ਤੇ ਚੱਲਦਿਆਂ ਅੱਜ ...

ਪੂਰੀ ਖ਼ਬਰ »

ਜੀ.ਜੀ.ਐੱਸ. ਮਾਡਰਨ ਸਕੂਲ ਬਖਤਪੁਰ ਦੇ ਖਿਡਾਰੀਆਂ ਨੇ ਜ਼ੋਨਲ ਪੱਧਰੀ ਖੇਡਾਂ 'ਚ ਮਾਰੀਆਂ ਮੱਲਾਂ

ਧਾਰੀਵਾਲ, 13 ਸਤੰਬਰ (ਸਵਰਨ ਸਿੰਘ)-ਇਥੋਂ ਨਜ਼ਦੀਕੀ ਗੁਰੂ ਗੋਬਿੰਦ ਸਿੰਘ ਮਾਡਰਨ ਸਕੂਲ ਬਖਤਪੁਰ ਦੇ ਖਿਡਾਰੀਆਂ ਨੇ ਜ਼ੋਨਲ ਪੱਧਰੀ ਹੋਈਆਂ ਸਕੂਲ ਖੇਡਾਂ 'ਚ ਅਹਿਮ ਮੱਲ੍ਹਾਂ ਮਾਰੀਆਂ ਹਨ | ਇਸ ਬਾਬਤ ਸਕੂਲ ਪਿ੍ੰਸੀਪਲ ਮੇਜਰ ਸਿੰਘ ਚਾਹਲ ਨੇ ਦੱਸਿਆ ਕਿ ਬੱਬੇਹਾਲੀ ਤੇ ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲਾਂ ਸਮੇਤ 2 ਕਾਬੂ

ਗੁਰਦਾਸਪੁਰ, 13 ਸਤੰਬਰ (ਆਲਮਬੀਰ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਦੇ ਨਿਰਦੇਸ਼ਾਂ 'ਤੇ ਨਸ਼ਿਆਂ ਿਖ਼ਲਾਫ਼ ਚਲਾਈ ਗਈ ਮੁਹਿੰਮ ਤਹਿਤ ਥਾਣਾ ਸਿਟੀ ਦੀ ਪੁਲਿਸ ਵਲੋਂ ਇਕ ਨੌਜਵਾਨ ਨੰੂ ਨਸ਼ੀਲੇ ਕੈਪਸੂਲਾਂ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਏ.ਐਸ.ਆਈ ...

ਪੂਰੀ ਖ਼ਬਰ »

ਗੋਇੰਦਵਾਲ ਸਾਹਿਬ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਜ਼ੋਰਾਂ 'ਤੇ-ਮੈਨੇਜਰ ਰਿਆੜ

ਗੋਇੰਦਵਾਲ ਸਾਹਿਬ, 13 ਸਤੰਬਰ (ਵਰਿੰਦਰ ਸਿੰਘ ਰੰਧਾਵਾ)-ਸ੍ਰੀ ਗੁਰੂ ਅਮਰਦਾਸ ਜੀ ਦੀ ਯਾਦ 'ਚ ਬਣੇ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਵਿਖੇ ਮਨਾਏ ਜਾਂਦੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਵੱਡੇ ਪੱਧਰ 'ਤੇ ਚੱਲ ਰਹੀਆਂ ਹਨ | ਗੋਇੰਦਵਾਲ ਸਾਹਿਬ ...

ਪੂਰੀ ਖ਼ਬਰ »

ਰਵੀਨੰਦਨ ਸਿੰਘ ਬਾਜਵਾ ਜ਼ਿਲ੍ਹਾ ਪ੍ਰੀਸ਼ਦ ਚੋਣ ਸ਼ਾਨ ਨਾਲ ਜਿੱਤਣਗੇ- ਆਗੂ

ਬਟਾਲਾ, 13 ਸਤੰਬਰ (ਕਾਹਲੋਂ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਵਡਾਲਾ ਗ੍ਰੰਥੀਆਂ ਤੋਂ ਚੋਣ ਲੜ ਰਹੇ ਪੜ੍ਹੇ ਲਿਖੇ ਤੇ ਅਗਾਂਹਵਧੂ ਸੋਚ ਦੇ ਮਾਲਕ ਰਵੀਨੰਦਨ ਸਿੰਘ ਬਾਜਵਾ ਆਪਣੀ ਚੋਣ ਸ਼ਾਨ ਨਾਲ ਜਿੱਤਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫਤਹਿਗੜ੍ਹ ਚੂੜੀਆਂ ਦੇ ...

ਪੂਰੀ ਖ਼ਬਰ »

ਲੋੜਵੰਦ ਲੜਕੀਆਂ ਦੇ ਸਮੂਹਿਕ ਆਨੰਦ ਕਾਰਜ ਅੱਜ-ਪਵਾਰ

ਬਟਾਲਾ, 13 ਸਤੰਬਰ (ਬੁੱਟਰ)-ਗੁਰਦਾਸਪੁਰ ਟਰਾਂਸਪੋਰਟ ਦੁਬਈ ਵਾਲਿਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਤੇ ਹਰ ਸਾਲ ਦੀ ਤਰ੍ਹਾਂ ਲੋੜਵੰਦ ਲੜਕੀਆਂ ਦੇ ਸਮੂਹਿਕ ਆਨੰਦ ਕਾਰਜ 14 ਸਤੰਬਰ ਨੂੰ ਸਥਾਨਕ ਜਲੰਧਰ ਰੋਡ ਪਵਾਰ ਇਮਾਰਤ ...

ਪੂਰੀ ਖ਼ਬਰ »

ਵਿਆਹ ਪੁਰਬ ਦੇ ਸਬੰਧ 'ਚ ਗੁਰਦੁਆਰਾ ਅੱਚਲ ਸਾਹਿਬ ਵਿਖੇ ਤਿਆਰੀਆਂ ਮੁਕੰਮਲ-ਜੱਸਲ

ਬਟਾਲਾ, 13 ਸਤੰਬਰ (ਹਰਦੇਵ ਸਿੰਘ ਸੰਧੂ)-ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ ਹੋ ਕੇ ਗੁਰਦੁਆਰਾ ਡੇਹਰਾ ਸਾਹਿਬ ਬਟਾਲਾ ਵਿਖੇ ਪਹੰੁਚਣ ਵਾਲੇ ਵਿਸ਼ਾਲ ਨਗਰ ਕੀਰਤਨ ...

ਪੂਰੀ ਖ਼ਬਰ »

ਅਠਵਾਲ ਜ਼ੋਨ ਨੰਬਰ 9 ਤੋਂ ਬਿਨਾਂ ਮੁਕਾਬਲਾ ਬਲਾਕ ਸੰਮਤੀ ਮੈਂਬਰ ਚੁਣੇ

ਕੋਟਲੀ ਸੂਰਤ ਮੱਲ੍ਹੀ, 13 ਸਤੰਬਰ (ਕੁਲਦੀਪ ਸਿੰਘ ਨਾਗਰਾ)-ਕਾਂਗਰਸ ਪਾਰਟੀ ਦੇ ਜ਼ੋਨ ਨੰਬਰ 9 ਤੋਂ ਬਲਾਕ ਸੰਮਤੀ ਡੇਰਾ ਬਾਬਾ ਨਾਨਕ ਦੇ ਉਮੀਦਵਾਰ ਸੀਨੀਅਰ ਕਾਂਗਰਸੀ ਆਗੂ ਸਰਦੂਲ ਸਿੰਘ ਅਠਵਾਲ ਅੱਜ ਬਿਨ੍ਹਾਂ ਮੁਕਾਬਲੇ ਜਿੱਤ ਗਏ ਹਨ, ਉਨ੍ਹਾਂ ਵਿਰੁੱਧ ਹੋਰ ਕੋਈ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਪਟਵਾਰੀ ਤੇ ਬੀਬੀ ਕੋਟਲਾ ਦੇ ਹੱਕ 'ਚ ਚੋਣ ਪ੍ਰਚਾਰ

ਘੁਮਾਣ, 13 ਸਤੰਬਰ (ਬੰਮਰਾਹ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਘੁਮਾਣ ਤੋਂ ਉਮੀਦਵਾਰ ਜੋਗਿੰਦਰ ਸਿੰਘ ਪਟਵਾਰੀ ਤੇ ਬਲਾਕ ਸੰਮਤੀ ਜ਼ੋਨ ਬੋਹਜਾ ਤੋਂ ਉਮੀਦਵਾਰ ਬਲਬੀਰ ਕੌਰ ਕੋਟਲਾ ਸੂਬਾ ਸਿੰਘ ਦੇ ਹੱਕ 'ਚ ਸੀਨੀਅਰ ਕਾਂਗਰਸੀ ਆਗੂ ਅਵਤਾਰ ਸਿੰਘ ਬੋਹਜਾ ਤੇ ...

ਪੂਰੀ ਖ਼ਬਰ »

ਅਕਾਲੀ ਉਮੀਦਵਾਰ ਬੋਲੇਵਾਲ ਦੇ ਹੱਕ 'ਚ ਚੋਣ ਪ੍ਰਚਾਰ

ਘੁਮਾਣ, 13 ਸਤੰਬਰ (ਬੰਮਰਾਹ)-ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਘੁਮਾਣ ਤੋਂ ਉਮੀਦਵਾਰ ਅਮਰੀਕ ਸਿੰਘ ਬੋਲੇਵਾਲ ਦੇ ਹੱਕ 'ਚ ਵੱਖ-ਵੱਖ ਪਿੰਡਾਂ ਵਿਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਪਿੰਡ ਕੋਟਲਾ ਸੂਬਾ ਸਿੰਘ ਵਿਖੇ ਬੋਲੇਵਾਲ ਦੇ ਹੱਕ 'ਚ ਦਿਲਬਾਗ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਪਟਵਾਰੀ ਦੇ ਹੱਕ 'ਚ ਚੋਣ ਪ੍ਰਚਾਰ

ਘੁਮਾਣ, 13 ਸਤੰਬਰ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਘੁਮਾਣ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜੋਗਿੰਦਰ ਸਿੰਘ ਪਟਵਾਰੀ ਦੇ ਹੱਕ 'ਚ ਪਿੰਡ ਮਢਿਆਲਾ ਵਿਖੇ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਪਾਰਟੀ ਆਗੂਆਂ ਨੇ ਜੋਗਿੰਦਰ ...

ਪੂਰੀ ਖ਼ਬਰ »

ਬਲਾਕ ਸੰਮਤੀ ਜ਼ੋਨ ਬੋਲੇਵਾਲ ਤੋਂ ਕਾਂਗਰਸੀ ਉਮੀਦਵਾਰ ਖੁਵਾਹਿਸਪ੍ਰੀਤ ਕੌਰ ਬਿਨਾਂ ਮੁਕਾਬਲੇ ਜੇਤੂ

ਘੁਮਾਣ, 13 ਸਤੰਬਰ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਪੰਚਾਇਤ ਸੰਮਤੀ ਜ਼ੋਨ ਬੋਲੇਵਾਲ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਖੁਵਾਹਿਸ਼ਪ੍ਰੀਤ ਕੌਰ ਬੋਲੇਵਾਲ ਬਿਨ੍ਹਾਂ ਮੁਕਾਬਲੇ ਜੇਤੂ ਰਹੇ | ਇਸ ਜਿੱਤ ਤੋਂ ਬਾਅਦ ਹਲਕਾ ਕਾਦੀਆਂ ਦੇ ਵਿਧਾਇਕ ਫਤਹਿਜੰਗ ...

ਪੂਰੀ ਖ਼ਬਰ »

ਬਿੱਲ ਕੁਲੈਕਟਰ ਵਲੋਂ ਲਗਾਇਆ ਜਾ ਰਿਹਾ ਸਰਕਾਰੀ ਖ਼ਜ਼ਾਨੇ ਨੰੂ ਚੂਨਾ

ਪਠਾਨਕੋਟ, 13 ਸਤੰਬਰ (ਆਸ਼ੀਸ਼ ਸ਼ਰਮਾ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਅੰਦਰ ਕੁਝ ਕਰਮਚਾਰੀ ਤੇ ਅਧਿਕਾਰੀ ਸਰਕਾਰੀ ਖ਼ਜ਼ਾਨੇ ਨੰੂ ਖੋਰਾ ਲਾ ਰਹੇ ਹਨ | ਜਿਸ ਨਾਲ ਜਿੱਥੇ ਸਰਕਾਰੀ ਖ਼ਜ਼ਾਨੇ ਨੰੂ ਕਥਿਤ ਤੌਰ 'ਤੇ ਲੁੱਟਿਆ ਜਾ ਰਿਹਾ ਹੈ | ਉੱਥੇ ਲੋਕਾਂ ਦੀਆਂ ...

ਪੂਰੀ ਖ਼ਬਰ »

ਵਿਧਾਇਕ ਜੋਗਿੰਦਰਪਾਲ ਵਲੋਂ ਵਰਕਰਾਂ ਨਾਲ ਮੀਟਿੰਗ

ਨਰੋਟ ਮਹਿਰਾ, 13 ਸਤੰਬਰ (ਰਾਜ ਕੁਮਾਰੀ)-ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਸੁੰਦਰਚੱਕ ਵਿਖੇ ਮੀਟਿੰਗ ਕੀਤੀ ਗਈ | ਮੀਟਿੰਗ ਦੀ ਅਗਵਾਈ ਜ਼ਿਲ੍ਹਾ ਮੀਤ ਪ੍ਰਧਾਨ ਵਿਜੇ ਕਟਾਰੂਚੱਕ ਤੇ ਗੋਲਡੀ ਸਰਨਾ ਨੇ ਕੀਤੀ | ਮੀਟਿੰਗ ਵਿਚ ਹਲਕਾ ਭੋਆ ਦੇ ਵਿਧਾਇਕ ਜੋਗਿੰਦਰਪਾਲ ਮੁੱਖ ...

ਪੂਰੀ ਖ਼ਬਰ »

ਪਿੰਡ ਭੋਆ ਵਾਸੀਆਂ ਵਲੋਂ ਪੁਲਿਸ ਿਖ਼ਲਾਫ਼ ਰੋਸ ਪ੍ਰਦਰਸ਼ਨ

ਨਰੋਟ ਮਹਿਰਾ, 13 ਸਤੰਬਰ (ਰਾਜ ਕੁਮਾਰੀ)-ਪਿੰਡ ਭੋਆ ਦੇ ਲੋਕਾਂ ਨੇ ਕੋਟਲੀ ਸੁੰਦਰ ਚੱਕ ਸੰਪਰਕ ਸੜਕ 'ਤੇ ਪਿੰਡ ਭੋਆ ਵਿਖੇ ਦੋ ਘੰਟੇ ਧਰਨਾ ਦੇ ਕੇ ਪੁਲਿਸ ਿਖ਼ਲਾਫ਼ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ | ਜਾਣਕਾਰੀ ਦਿੰਦਿਆਂ ਮਾਤਾ ਭੋਲੀ ਰਾਣੀ ਨੇ ਦੱਸਿਆ ਕਿ ਪਿਛਲੇ ਦਿਨੀਂ ...

ਪੂਰੀ ਖ਼ਬਰ »

ਡਾਇਰੈਕਟਰ ਦਫ਼ਤਰ ਅੱਗੇ ਧਰਨਾ 26 ਨੂੰ

ਪਠਾਨਕੋਟ, 13 ਸਤੰਬਰ (ਚੌਹਾਨ)-ਪੰਜਾਬ ਸਟੇਟ ਇੰਸਪੈਕਟਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਬਰਿੰਦਰਪਾਲ ਸਿੰਘ ਕੈਰੋਂ, ਨਿਰਮਲ ਸੈਣੀ, ਕਿਸ਼ਨ ਚੰਦਰ ਮਹਾਜਨ, ਯਸ਼ ਚੌਧਰੀ ਆਦਿ ਆਗੂਆਂ ਨੇ ਪੱਤਰਕਾਰਾਂ ਨੰੂ ਦੱਸਿਆ ਕਿ ਮੌਜੂਦਾ ਕੰਮ ਚਲਾਊ ਡਾਇਰੈਕਟਰ ਇਕ ਵਿਸ਼ੇਸ਼ ਵਰਗ ...

ਪੂਰੀ ਖ਼ਬਰ »

ਵਿਧਾਇਕ ਵਲੋਂ ਸਰਹੱਦੀ ਪਿੰਡਾਂ ਦਾ ਦੌਰਾ

ਬਮਿਆਲ, 13 ਸਤੰਬਰ (ਰਾਕੇਸ਼ ਸ਼ਰਮਾ)-ਪੰਚਾਇਤ ਸੰਮਤੀ ਚੋਣਾਂ ਦੇ ਚੱਲਦੇ ਭੋਆ ਹਲਕੇ ਦੇ ਵਿਧਾਇਕ ਜੋਗਿੰਦਰ ਪਾਲ ਨੇ ਬਲਾਕ ਬਮਿਆਲ ਦਾ ਵਿਸ਼ੇਸ਼ ਦੌਰਾ ਕੀਤਾ | ਜਿਸ ਦੌਰਾਨ ਉਨ੍ਹਾਂ ਨੇ ਸਰਹੱਦੀ ਪਿੰਡ ਬਮਿਆਲ, ਮੁੱਠੀ, ਜਨਿਆਲ, ਪਲਾਹ, ਕੋਟਲੀ ਜਵਾਹਰ, ਸਕੋਲ, ਸਿੰਬਲ ਆਦਿ ...

ਪੂਰੀ ਖ਼ਬਰ »

ਬਮਿਆਲ ਤੇ ਨਰੋਟ ਜੈਮਲ ਸਿੰਘ ਬਲਾਕ ਦੇ 2 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਵਾਪਸ ਲਏ

ਬਮਿਆਲ, 13 ਸਤੰਬਰ (ਰਾਕੇਸ਼ ਸ਼ਰਮਾ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਸਰਹੱਦੀ ਬਲਾਕ ਨਰੋਟ ਜੈਮਲ ਸਿੰਘ ਤੇ ਬਲਾਕ ਬਮਿਆਲ ਤੋਂ ਨਾਮਜ਼ਦਗੀ ਭਰਨ ਤੋਂ ਬਾਅਦ ਅੱਜ ਭਾਰਤੀ ਜਨਤਾ ਪਾਰਟੀ ਦੇ ਦੋ ਉਮੀਦਵਾਰਾਂ ਦੁਆਰਾ ਆਪਣੇ ਨਾਮਜ਼ਦਗੀ ਪੱਤਰ ਵਾਪਸ ...

ਪੂਰੀ ਖ਼ਬਰ »

ਐਡਵੋਕੇਟ ਕਾਲਰਾ ਵਲੋਂ ਪਠਾਨਕੋਟ ਜ਼ਿਲ੍ਹਾ ਬਾਰ ਦਾ ਦੌਰਾ

ਪਠਾਨਕੋਟ, 13 ਸਤੰਬਰ (ਚੌਹਾਨ)-ਐਡਵੋਕੇਟ ਅਮਰੀਕ ਸਿੰਘ ਕਾਲਰਾ ਹਾਈਕੋਰਟ ਪੰਜਾਬ ਤੇ ਹਰਿਆਣਾ ਚੰਡੀਗੜ੍ਹ ਤੇ ਸਾਬਕਾ ਵਾਈਸ ਚੇਅਰਮੈਨ ਬਾਰ ਕੌਾਸਲ ਪੰਜਾਬ ਤੇ ਹਰਿਆਣਾ ਆਪਣੇ ਸਾਥੀਆਂ ਅੰਮਿ੍ਤ ਰਾਣਾ ਤੇ ਹਰੀਮਤ ਸਿੰਘ ਬਾਜਵਾ ਨਾਲ ਜ਼ਿਲ੍ਹਾ ਕੋਰਟ ਪਠਾਨਕੋਟ ਵਿਖੇ ਚੋਣ ...

ਪੂਰੀ ਖ਼ਬਰ »

ਸੰਤ ਵਿਨੋਬਾ ਭਾਵੇ ਦੀ 124ਵੀਂ ਜੈਅੰਤੀ ਮਨਾਈ

ਪਠਾਨਕੋਟ, 13 ਸਤੰਬਰ (ਆਰ. ਸਿੰਘ)-ਸੰਤ ਵਿਨੋਬਾ ਭਾਵੇਂ ਦੀ 124ਵੀਂ ਜੈਯੰਤੀ ਪ੍ਰਸਥਾਨ ਆਸ਼ਰਮ ਖ਼ਾਨਪੁਰ ਪਠਾਨਕੋਟ ਵਿਖੇ ਸੰਸਥਾ ਦੇ ਸੰਚਾਲਕ ਕੀਰਤੀ ਮਿੱਤਲ ਸੋਨੂੰ ਦੀ ਦੇਖਰੇਖ ਹੇਠ ਸ਼ਰਧਾ ਨਾਲ ਮਨਾਈ ਗਈ | ਇਸ ਮੌਕੇ ਸੰਘ ਦੇ ਕੌਮੀ ਪ੍ਰਧਾਨ ਮਹਾਂਦੇਵ ਵਿਦਰੋਹੀ, ਸਾਬਕਾ ...

ਪੂਰੀ ਖ਼ਬਰ »

ਐਕਟਿਵਾ ਦਾ ਸੰਤੁਲਨ ਵਿਗੜਨ 'ਤੇ ਡਿਗਣ ਕਾਰਨ ਵਿਅਕਤੀ ਦੀ ਮੌਤ

ਸੁਜਾਨਪੁਰ, 13 ਸਤੰਬਰ (ਜਗਦੀਪ ਸਿੰਘ)-ਪਠਾਨਕੋਟ-ਜੰਮੂ ਨੈਸ਼ਨਲ ਹਾਈਵੇ 'ਤੇ ਪੁਲ ਨੰਬਰ 5 ਨੇੜੇ ਇਕ ਐਕਟਿਵਾ (ਨੰਬਰ ਪੀ.ਬੀ. 35 ਏ.ਸੀ. 5398) ਦਾ ਅਚਾਨਕ ਸੰਤੁਲਨ ਵਿਗੜਨ ਕਾਰਨ ਐਕਟਿਵਾ ਸਵਾਰ ਵਿਅਕਤੀ ਡਿੱਗ ਗਿਆ ਤੇ ਗੰਭੀਰ ਰੂਪ'ਚ ਜ਼ਖ਼ਮੀ ਹੋ ਗਿਆ | ਜਿਸ ਦੀ ਪਹਿਚਾਣ ਰਾਜੀਵ ...

ਪੂਰੀ ਖ਼ਬਰ »

ਹਰਿਆਲੀ ਯੋਜਨਾ ਅਧੀਨ ਵੱਖ-ਵੱਖ ਪਿੰਡਾਂ 'ਚ ਬੂਟੇ ਲਗਾਏ

ਪਠਾਨਕੋਟ, 13 ਸਤੰਬਰ (ਆਰ.ਸਿੰਘ)-ਆਰ.ਆਰ.ਐਮ.ਕੇ. ਆਰੀਆ ਮਹਿਲਾ ਕਾਲਜ ਪਠਾਨਕੋਟ ਦੇ ਈਕੋ ਵਿਭਾਗ ਨੇ ਪਿ੍ੰਸੀਪਲ ਡਾ: ਗੁਰਮੀਤ ਕੌਰ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਦੇ ਉਦੇਸ਼ ਨਾਲ ਹਰਿਆਲੀ ਯੋਜਨਾ ਦੇ ਅਧੀਨ ਆਸੇ-ਪਾਸੇ ਦੇ ਕਈ ਪਿੰਡਾਂ ਵਿਚ ਲਗਭਗ ...

ਪੂਰੀ ਖ਼ਬਰ »

ਖੱਡੀ ਪੁਲੀ 'ਤੇ ਰੇਿਲੰਗ ਲਗਾਉਣ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ

ਪਠਾਨਕੋਟ, 13 ਸਤੰਬਰ (ਆਰ. ਸਿੰਘ)-ਬਰਸਾਤਾਂ ਦੇ ਦਿਨਾਂ 'ਚ ਖੱਡੀ ਪੁਲ 'ਤੇ ਪਾਣੀ ਬਹੁਤ ਜ਼ਿਆਦਾ ਆਉਣ ਕਾਰਨ ਬਹੁਤ ਸਾਰੇ ਹਾਦਸੇ ਹੋ ਚੁੱਕੇ ਹਨ ਤੇ ਬੀਤੇ ਦਿਨੀਂ ਵੀ ਲਾਮੀਨੀ ਵਾਸੀ ਇਕ ਵਿਅਕਤੀ ਦੀ ਜਾਨ ਵੀ ਜਾ ਚੁੱਕੀ ਹੈ, ਕਿਉਂਕਿ ਉਕਤ ਪੁਲੀ 'ਤੇ ਰੇਿਲੰਗ ਨਾ ਹੋਣ ਕਾਰਨ ...

ਪੂਰੀ ਖ਼ਬਰ »

ਦੁਕਾਨ ਦਾ ਸ਼ਟਰ ਤੋੜ ਕੇ 20 ਹਜ਼ਾਰ ਰੁਪਏ ਦੇ ਮੋਬਾਈਲ ਚੋਰੀ

ਪਠਾਨਕੋਟ, 13 ਸਤੰਬਰ (ਸੰਧੂ)-ਸਥਾਨਕ ਢਾਂਗੂ ਰੋਡ ਵਿਖੇ ਸਥਿਤ ਐਮ.ਆਰ. ਟੈਲੀਕਾਮ ਦੀ ਦੁਕਾਨ 'ਤੇ ਸ਼ਟਰ ਤੋੜ ਕੇ ਚੋਰਾਂ ਵਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ | ਦੁਕਾਨ ਦੇ ਮਾਲਕ ਸ਼ੁਭਮ ਨੇ ਚੋਰੀ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਰੋਜ਼ਾਨਾ ਦੀ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਵਲੋਂ ਸੰਮਤੀ ਚੋਣਾਂ ਦੇ ਸਬੰਧ 'ਚ ਮੀਟਿੰਗ

ਨਰੋਟ ਜੈਮਲ ਸਿੰਘ, 13 ਸਤੰਬਰ (ਗੁਰਮੀਤ ਸਿੰਘ)-ਬਲਾਕ ਸੰਮਤੀ ਚੋਣਾਂ ਦੇ ਸਬੰਧ 'ਚ ਸਰਹੱਦੀ ਇਲਾਕੇ ਦੇ ਪਿੰਡ ਭਗਵਾਲ ਵਿਖੇ ਜਥੇਦਾਰ ਹਰਜੀਤ ਸਿੰਘ ਦੇ ਹੱਕ 'ਚ ਮੀਟਿੰਗ ਕੀਤੀ ਗਈ | ਜਿਸ 'ਚ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ ਰਾਣਾ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸੁਜਾਨਪੁਰ, 13 ਸਤੰਬਰ (ਜਗਦੀਪ ਸਿੰਘ)-ਸੁਜਾਨਪੁਰ ਪੁਲਿਸ ਵਲੋਂ ਅਡੀਸ਼ਨਲ ਥਾਣਾ ਮੁਖੀ ਇਕਬਾਲ ਸਿੰਘ ਦੀ ਅਗਵਾਈ 'ਚ ਇਕ ਨੌਜਵਾਨ ਨੰੂ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੀ ਕੋਸ਼ਿਸ਼ ਕਰਨ 'ਤੇ ਗਿ੍ਫ਼ਤਾਰ ਕੀਤਾ ਹੈ | ਜਿਸ ਦੀ ਪਹਿਚਾਣ ਰੋਹਿਤ ਪੁੱਤਰ ਕਿਸ਼ਨ ਚੰਦ ਵਾਸੀ ...

ਪੂਰੀ ਖ਼ਬਰ »

ਆਦਰਸ਼ ਚੋਣ ਜਾਬਤੇ ਦੀ ਪਾਲਣਾ ਕੀਤੀ ਜਾਵੇ-ਸਹਾਇਕ ਕਮਿਸ਼ਨਰ ਜਨਰਲ

ਪਠਾਨਕੋਟ, 13 ਸਤੰਬਰ (ਆਰ. ਸਿੰਘ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਸਥਿਤ ਦਫ਼ਤਰ ਵਿਖੇ ਰਿਟਰਨਿੰਗ ਅਫ਼ਸਰ-ਕਮ-ਸਹਾਇਕ ਕਮਿਸ਼ਨਰ ਜਨਰਲ ਬਲਾਕ ਨਰੋਟ ਜੈਮਲ ਸਿੰਘ ਪਿਰਥੀ ਸਿੰਘ ਨੇ ਨਰੋਟ ਜੈਮਲ ਸਿੰਘ ਵਿਖੇ ਚੋਣਾਂ ਲੜ ਰਹੇ ਉਮੀਦਵਾਰਾਂ ਨਾਲ ਮੀਟਿੰਗ ...

ਪੂਰੀ ਖ਼ਬਰ »

ਮੋਬਾਈਲ ਵੈਨ ਰਾਹੀਂ ਲੋਕਾਂ ਨੰੂ ਡੇਂਗੂ ਪ੍ਰਤੀ ਕੀਤਾ ਜਾਗਰੂਕ

ਸ਼ਾਹਪੁਰ ਕੰਢੀ, 13 ਸਤੰਬਰ (ਰਣਜੀਤ ਸਿੰਘ)-ਸਿਵਲ ਸਰਜਨ ਪਠਾਨਕੋਟ ਡਾ: ਨੈਨਾ ਸਲਾਥੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਮ ਜਨਤਾ ਨੰੂ ਡੇਂਗੂ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ਐਸ.ਐਮ.ਓ. ਅਨੀਤਾ ਪ੍ਰਕਾਸ਼ ਦੀ ਅਗਵਾਈ ਹੇਠ ਰਣਜੀਤ ਸਾਗਰ ਡੈਮ ਦੇ ਸਰਕਾਰੀ ਹਸਪਤਾਲ ਤੋਂ ...

ਪੂਰੀ ਖ਼ਬਰ »

ਹਿੰਦੂ ਸਿੱਖ ਏਕਤਾ ਕਲੱਬ ਵਲੋਂ ਜਾਗਰਣ ਮੇਲੇ ਦੇ ਸਬੰਧ 'ਚ ਕਾਰਡ ਜਾਰੀ

ਪਠਾਨਕੋਟ, 13 ਸਤੰਬਰ ( ਾਰ. ਸਿੰਘ)-ਹਿੰਦੂ ਸਿੱਖ ਏਕਤਾ ਕਲੱਬ ਪਠਾਨਕੋਟ ਵਲੋਂ ਸਾਲਾਨਾ ਜਾਗਰਣ ਮੇਲੇ ਦੇ ਸਬੰਧ ਵਿਚ ਪ੍ਰਧਾਨ ਨਿਰਮਲ ਸਿੰਘ ਪੱਪੂ ਦੀ ਪ੍ਰਧਾਨਗੀ ਹੇਠ ਰਾਮ-ਲੀਲ੍ਹਾ ਗਰਾਊਾਡ ਪਠਾਨਕੋਟ ਵਿਖੇ ਮੀਟਿੰਗ ਹੋਈ | ਜਿਸ 'ਚ ਵਿਧਾਇਕ ਅਮਿਤ ਵਿਜ ਮੁੱਖ ਮਹਿਮਾਨ ਦੇ ...

ਪੂਰੀ ਖ਼ਬਰ »

ਕਰੈਸ਼ਰ ਨਾਲ ਸਬੰਧਿਤ ਭਰੀਆਂ ਗੱਡੀਆਂ ਦੇ ਚੱਲਣ 'ਤੇ ਪਾਬੰਦੀ

ਪਠਾਨਕੋਟ, 13 ਸਤੰਬਰ (ਆਰ .ਸਿੰਘ/ਸੰਧੂ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਕੁਲਵੰਤ ਸਿੰਘ ਨੇ ਇਕ ਹੁਕਮ ਰਾਹੀਂ ਸਿਰਫ਼ ਕਰੈਸ਼ਰ ਇੰਡਸਟਰੀ ਨਾਲ ਸਬੰਧਿਤ ਵਾਹਨ/ ਟਰਾਲਿਆਂ ਨੂੰ ਸਵੇਰੇ 7 ਵਜੇ ਤੋਂ ਸਵੇਰੇ 8:30 ਵਜੇ ਤੱਕ ਤੇ ਬਾਅਦ ਦੁਪਹਿਰ 12:30 ਵਜੇ ਤੋਂ 2:30 ਵਜੇ ਤੱਕ ...

ਪੂਰੀ ਖ਼ਬਰ »

ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤੀ ਚੋਣਾਂ ਸ਼ਾਨ ਨਾਲ ਜਿੱਤਾਂਗੇ-ਰਾਠੌਰ

ਪਠਾਨਕੋਟ, 13 ਸਤੰਬਰ (ਚੌਹਾਨ)-ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਦੀ ਚੋਣਾਂ 'ਚ ਰਣਨੀਤੀ ਬਣਾਉਣ ਲਈ ਭਾਜਪਾ ਜ਼ਿਲ੍ਹਾ ਕੋਰ ਕਮੇਟੀ ਮੰਡਲ ਪ੍ਰਧਾਨਾਂ ਤੇ ਅਹੁਦੇਦਾਰਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਨਿਲ ਰਾਮਪਾਲ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਰਕੇਸ਼ ਰਾਠੌਰ ...

ਪੂਰੀ ਖ਼ਬਰ »

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਸਸਤੀ ਰਸੋਈ ਦਾ ਨਿਰੀਖਣ

ਪਠਾਨਕੋਟ, 13 ਸਤੰਬਰ (ਸੰਧੂ/ਆਰ. ਸਿੰਘ)-ਸ੍ਰੀ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਪਠਾਨਕੋਟ ਵਲੋਂ ਸਮਾਜ ਸੇਵੀ ਸੰਸਥਾ ਪਠਾਨਕੋਟ ਵਿਕਾਸ ਮੰਚ ਦੇ ਸਹਿਯੋਗ ਨਾਲ ਸਿਵਲ ...

ਪੂਰੀ ਖ਼ਬਰ »

ਦੋ ਗਵਾਹ ਅਦਾਲਤ 'ਚ ਹੋਏ ਪੇਸ਼ ਮਾਮਲਾ ਕਠੂਆ ਜਬਰ ਜਨਾਹ ਤੇ ਕਤਲ ਕਾਂਡ ਦਾ

ਪਠਾਨਕੋਟ, 13 ਸਤੰਬਰ (ਚੌਹਾਨ)-ਕਠੂਆ ਜਬਰ ਜਨਾਹ ਤੇ ਕਤਲ ਕਾਂਡ ਮਾਮਲੇ 'ਚ ਪਠਾਨਕੋਟ ਦੇ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਵਿਚ ਸਰਕਾਰੀ ਪੱਖ ਨੇ ਦੋ ਗਵਾਹ ਹੋਰ ਪੇਸ਼ ਕੀਤੇ | ਜਿਨ੍ਹਾਂ 'ਚ ਇਕ ਪੁਲਿਸ ਚੌਕੀ ਟੀਕਾ ਅੰਬ ਦਾ ਮੁਨਸ਼ੀ ਸੀ ਤੇ ਦੂਸਰਾ ਕੰਪਿਊਟਰ ਸੈਂਟਰ ਦਾ ਮਾਲਕ ...

ਪੂਰੀ ਖ਼ਬਰ »

ਮਾਮਲਾ ਕਠੂਆ ਜਬਰ ਜਨਾਹ ਤੇ ਕਤਲ ਕਾਂਡ ਦਾ

ਪਠਾਨਕੋਟ, 13 ਸਤੰਬਰ (ਚੌਹਾਨ)-ਕਠੂਆ ਜਬਰ ਜਨਾਹ ਤੇ ਕਤਲ ਕਾਂਡ ਮਾਮਲੇ 'ਚ ਪਠਾਨਕੋਟ ਦੇ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਵਿਚ ਸਰਕਾਰੀ ਪੱਖ ਨੇ ਦੋ ਗਵਾਹ ਹੋਰ ਪੇਸ਼ ਕੀਤੇ | ਜਿਨ੍ਹਾਂ 'ਚ ਇਕ ਪੁਲਿਸ ਚੌਕੀ ਟੀਕਾ ਅੰਬ ਦਾ ਮੁਨਸ਼ੀ ਸੀ ਤੇ ਦੂਸਰਾ ਕੰਪਿਊਟਰ ਸੈਂਟਰ ਦਾ ਮਾਲਕ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਦੇ 24 ਤੇ ਬਲਾਕ ਸੰਮਤੀ ਦੇ 197 ਉਮੀਦਵਾਰ ਮੈਦਾਨ 'ਚ

ਪਠਾਨਕੋਟ, 13 ਸਤੰਬਰ (ਚੌਹਾਨ)-ਪੰਜਾਬ ਅੰਦਰ 19 ਸਤੰਬਰ ਨੰੂ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਜ਼ਿਲ੍ਹਾ ਪਠਾਨਕੋਟ 'ਚ ਜ਼ਿਲ੍ਹਾ ਪ੍ਰੀਸ਼ਦ ਦੀਆਂ 10 ਸੀਟਾਂ ਲਈ ਭਰੇ ਗਏ ਕੁੱਲ 30 ਨਾਮਜ਼ਦਗੀ ਪੇਪਰਾਂ 'ਚ ਇਕ ਉਮੀਦਵਾਰ ਦੀ ਨਾਮਜ਼ਦਗੀ ...

ਪੂਰੀ ਖ਼ਬਰ »

ਇਸ਼ਤਿਹਾਰ ਏਜੰਸੀ ਮਾਲਕ ਜਤਿੰਦਰ ਸ਼ਰਮਾ ਦੀ ਜ਼ਮਾਨਤ ਅਪੀਲ ਰੱਦ

ਪਠਾਨਕੋਟ, 13 ਸਤੰਬਰ (ਆਰ. ਸਿੰਘ/ਆਸ਼ੀਸ਼ ਸ਼ਰਮਾ/ਚੌਹਾਨ)-ਨਗਰ ਸੁਧਾਰ ਟਰੱਸਟ ਪਠਾਨਕੋਟ ਦੇ 4.26 ਕਰੋੜ ਦੇ ਵਿਗਿਆਪਨ ਘਪਲੇ ਦੇ ਮਾਮਲੇ 'ਚ ਇਸ਼ਤਿਹਾਰ ਏਜੰਸੀ ਮਾਲਕ ਜਤਿੰਦਰ ਸ਼ਰਮਾ ਦੀ ਜ਼ਮਾਨਤ ਹਾਈਕੋਰਟ ਦੇ ਜਸਟਿਸ ਇੰਦਰਜੀਤ ਸਿੰਘ ਦੀ ਅਦਾਲਤ ਨੇ ਖ਼ਾਰਜ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਪਠਾਨਕੋਟ ਦੇ ਨਾਮਜ਼ਦ 2 ਪੋ੍ਰਜੈਕਟਾਂ ਦੀ ਜ਼ਿਲ੍ਹਾ ਪ੍ਰਸ਼ਾਸਨ ਨੇ ਕੌਮੀ ਸਮਾਗਮ 'ਚ ਕੀਤੀ ਪੇਸ਼ਕਾਰੀ

ਪਠਾਨਕੋਟ, 13 ਸਤੰਬਰ (ਸੰਧੂ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਿਸਾਨਾਂ ਤੇ ਆਮ ਲੋਕਾਂ ਦੀ ਬਿਹਤਰੀ ਲਈ ਚਲਾਏ 2 ਪ੍ਰੋਜੈਕਟ ਬਿਹਤਰ ਪ੍ਰਸ਼ਾਸਨ ਵਿਚ ਉੱਤਮਤਾ ਲਈ ਪ੍ਰਧਾਨ ਮੰਤਰੀ ਇਨਾਮ 2018 ਲਈ ਨਾਮਜ਼ਦ ਹੋਏ ਹਨ ਜਿਨ੍ਹਾਂ ਦੀ ...

ਪੂਰੀ ਖ਼ਬਰ »

ਥਰਡ ਆਈ ਕਲਚਰਲ ਸਕੂਲ ਦੇ ਵਿਦਿਆਰਥੀ ਕਰਨਗੇ ਰੈਂਪ ਵਾਕ

ਪਠਾਨਕੋਟ, 13 ਸਤੰਬਰ (ਸੰਧੂ)-ਥਰਡ ਆਈ ਕਲਚਰਲ ਸਕੂਲ ਅਬਰੋਲ ਨਗਰ ਪਠਾਨਕੋਟ ਦੇ ਦੋ ਵਿਦਿਆਰਥੀ ਭਾਵੇਸ਼ ਸਿੰਘ ਤੇ ਪਰਲ ਗੁਪਤਾ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕਰਦੇ ਹੋਏ ਚੰਡੀਗੜ੍ਹ ਵਿਖੇ ਹੋਣ ਵਾਲੇ ਫ਼ੈਸ਼ਨ ਸ਼ੋਅ ਵਿਚ ਥਾਂ ਬਣਾਈ ਹੈ ਜਿਸ ਵਿਚ ਉਹ 29 ਸਤੰਬਰ ਨੂੰ ...

ਪੂਰੀ ਖ਼ਬਰ »

ਸਾਲਾਨਾ ਜਗਰਾਤੇ ਤੇ ਮੇਲੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਪਠਾਨਕੋਟ, 13 ਸਤੰਬਰ (ਸੰਧੂ)-ਸੇਵਾ ਕਮੇਟੀ ਮੰਦਰ ਮਾਤਾ ਆਸ਼ਾ ਪੂਰਨੀ ਵਲੋਂ ਪ੍ਰਧਾਨ ਵਿਨੋਦ ਮਲਹੋਤਰਾ ਦੀ ਅਗਵਾਈ 'ਚ 15 ਸਤੰਬਰ ਨੂੰ ਰਾਮ ਲੀਲ੍ਹਾ ਮੈਦਾਨ ਮਿਸ਼ਨ ਰੋਡ ਵਿਖੇ ਕਰਵਾਏ ਜਾਣ ਵਾਲੇ 49ਵੇਂ ਸਾਲਾਨਾ ਜਗਰਾਤੇ ਤੇ ਮੇਲੇ ਦੀ ਤਿਆਰੀਆਂ ਨੂੰ ਲੈ ਕੇ ਮੀਟਿੰਗ ਹੋਈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX