ਤਾਜਾ ਖ਼ਬਰਾਂ


ਸਿਖਿਆ ਮੰਤਰੀ ਵੱਲੋਂ ਪ੍ਰਵਾਸੀ ਮਜ਼ਦੂਰਾਂ ਲਈ ਸਕੂਲ ਖੋਲ੍ਹਣ ਦੇ ਆਦੇਸ਼
. . .  1 day ago
ਲੋਹਟਬੱਦੀ, 30 ਮਾਰਚ (ਕੁਲਵਿੰਦਰ ਸਿੰਘ ਡਾਂਗੋ) - ਕੋਰੋਨਾ ਵਾਇਰਸ ਕਾਰਨ ਪੰਜਾਬ ਅੰਦਰ ਠੱਪ ਹੋਏ ਕੰਮ ਕਾਰ ਉਪਰੰਤ ਕਮਾਈ ਦਾ ਸਾਧਨ ਨਾ ਹੋਣ ਅਤੇ ਪੇਟ ਭਰਨ ਲਈ ਰਾਸ਼ਨ ਦੀ ਘਾਟ ਨੂੰ ਦੇਖਦਿਆਂ ਕਰਫ਼ਿਊ ਦੌਰਾਨ ਪੈਦਲ ਹੀ ਆਪਣੇ ...
ਅੱਜ ਦਿੱਲੀ ਵਿਚ ਕੋਰੋਨਾ ਵਾਇਰਸ ਦੇ 25 ਨਵੇਂ ਕੇਸ, 97 ਕੇਸਾਂ ਦੀ ਪੁਸ਼ਟੀ
. . .  1 day ago
ਸ਼ੱਕੀ ਮਿ੍ਤਕ ਮਰੀਜ਼ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਪਿਆ ਰੋਲਾ
. . .  1 day ago
ਫ਼ਿਰੋਜ਼ਪੁਰ 30 ਮਾਰਚ ( ਜਸਵਿੰਦਰ ਸਿੰਘ ਸੰਧੂ ) ਸ਼ੱਕੀ ਮਰੀਜ ਸੁਖਦੇਵ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਗੋਬਿੰਦ ਨਗਰੀ ਫ਼ਿਰੋਜ਼ਪੁਰ ਸ਼ਹਿਰ ਦੀ ਹੋਈ ਮੌਤ ਦਾ ਕਾਰਣ ਬੇਸ਼ਕ ਅਜੇ ਸਪੱਸ਼ਟ ਨਹੀਂ ਹੋ ਸਕਿਆ ਕਿ ਉਕਤ ਵਿਅਕਤੀ ...
ਪਿੰਡ ਭੂਨੋ ਦੇ 10 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਨਾਂਹ ਪੱਖੀ
. . .  1 day ago
ਮਾਹਿਲਪੁਰ 30 ਮਾਰਚ (ਦੀਪਕ ਅਗਨੀਹੋਤਰੀ)- ਬਲਾਕ ਮਾਹਿਲਪੁਰ ਦੇ ਪਿੰਡ ਭੂਨੋ ਦੇ ਮੋਰਾਂਵਾਲੀ ਦੇ ਕਰੋਨਾ ਨਾਲ ਮਰੇ ਰਿਸ਼ਤੇਦਾਰ ਹਰਭਜਨ ਸਿੰਘ ਦੀ ਮੌਤ ਤੋਂ ਬਾਦ ਉਸ ਦੇ ਪਿੰਡ ਭੂਨੋ ਦੇ 10 ਰਿਸ਼ਤੇਦਾਰਾਂ ਦੇ ...
ਡਿਪਟੀ ਕਮਿਸ਼ਨਰ ਦੀ ਅਪੀਲ ਨੂੰ ਜਲੰਧਰ ਵਾਸੀਆਂ ਵਲੋਂ ਭਰਵਾਂ ਹੁੰਗਾਰਾ ,ਇਕੱਤਰ ਹੋਏ 21.10 ਲੱਖ ਰੁਪਏ
. . .  1 day ago
ਕੋਰੋਨਾ ਵਾਇਰਸ ਨਾਲ ਪੰਜਾਬ 'ਚ ਤੀਜੀ ਮੌਤ
. . .  1 day ago
ਪਟਿਆਲਾ ,30 ਮਾਰਚ { ਅਮਨਦੀਪ ਸਿੰਘ }- ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਪੰਜਾਬ 'ਚ ਵੀ ਕੋਰੋਨਾ ਵਾਇਰਸ ਦੇ ਲਗਾਤਾਰ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਤਕ ਕੋਰਨਾਵਾਇਰਸ ਦੇ 42 ਪਾਜ਼ੀਟਿਵ ਕੇਸ ...
ਜਲੰਧਰ : ਕੋਰੋਨਾ ਵਾਇਰਸ 'ਤੇ ਬੰਦ 13 ਅਪ੍ਰੈਲ ਤੱਕ
. . .  1 day ago
ਉਪ ਪੁਲਿਸ ਕਪਤਾਨ ਪਾਤੜਾਂ ਵੱਲੋਂ ਹਰਿਆਣਾ ਰਾਜ ਨਾਲ ਲੱਗਦੀਆਂ ਸਰਹੱਦਾਂ ‘ਤੇ ਚੌਕਸੀ ਵਧਾਈ
. . .  1 day ago
ਪਾਤੜਾਂ 30 ਮਾਰਚ (ਗੁਰਇਕਬਾਲ ਸਿੰਘ ਖ਼ਾਲਸਾ)- ਕਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਨੂੰ ਰੋਕਣ ਲਈ ਪੰਜਾਬ ਅੰਦਰ ਲਗਾਏ ਗਏ ਕਰਫਿਊ ਦੌਰਾਨ ਉਪ ਪੁਲਿਸ ਕਪਤਾਨ ਪਾਤੜਾਂ ਵੱਲੋਂ ਹਰਿਆਣਾ ਰਾਜ ਨਾਲ ਲੱਗਦੇ ਇੰਟਰਸਟੇਟ ...
ਡਿਪਟੀ ਕਮਿਸ਼ਨਰ ਵੱਲੋਂ ਪ੍ਰਵਾਸੀ ਮਜ਼ਦੂਰਾਂ ਨੂੰ ਡਰ ਕੇ ਜ਼ਿਲ੍ਹਾ ਨਾ ਛੱਡਣ ਦੀ ਅਪੀਲ
. . .  1 day ago
ਜਲੰਧਰ, 30 ਮਾਰਚ (ਚਿਰਾਗ਼ ਸ਼ਰਮਾ)- ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਹਾਲਤ ਵਿਚ ਡਰ ...
ਐੱਸ.ਡੀ.ਐੱਮ. ਸ਼ਾਹਕੋਟ ਵੱਲੋਂ ਰਾਸ਼ਨ ਦੀ ਵੰਡ ਸਬੰਧੀ ਨੋਡਲ ਅਫ਼ਸਰ ਨਿਯੁਕਤ
. . .  1 day ago
ਸ਼ਾਹਕੋਟ, 30 ਮਾਰਚ (ਅਜ਼ਾਦ ਸਚਦੇਵਾ) - ਕੋਰੋਨਾ ਵਾਇਰਸ ਦੇ ਪੂਰੇ ਵਿਸ਼ਵ ਵਿਚ ਦਹਿਸ਼ਤ ਫੈਲਾਈ ਹੈ, ਜਿਸ ਨੂੰ ਸਰਕਾਰ ਵੱਲੋਂ ਵੀ ਮਹਾਂਮਾਰੀ ਬਿਮਾਰੀ ਘੋਸ਼ਿਤ...
ਮਹਾਂਮਾਰੀ ਦੇ ਪ੍ਰਕੋਪ ਕਾਰਨ ਅੰਮ੍ਰਿਤਸਰ ਜੇਲ੍ਹ 'ਚੋਂ ਛੱਡੇ ਗਏ 289 ਕੈਦੀ
. . .  1 day ago
ਅੰਮ੍ਰਿਤਸਰ, 30 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਕੋਵਿਡ-19 ਮਹਾਂਮਾਰੀ ਦੇ ਵਧਦੇ ਪ੍ਰਕੋਪ ਦੇ ਚੱਲਦਿਆਂ ਸੂਬੇ ਦੀਆਂ ਜੇਲ੍ਹਾਂ 'ਚ ...
ਕੋਰੋਨਾ ਵਾਇਰਸ ਤੋਂ ਪੀੜਤ ਹਰਭਜਨ ਸਿੰਘ ਦਾ ਪਿੰਡ ਮੋਰਾਂਵਾਲੀ 'ਚ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਗੜ੍ਹਸ਼ੰਕਰ, 30 ਮਾਰਚ (ਧਾਲੀਵਾਲ)- ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਦੇ ਕੋਰੋਨਾ ਵਾਇਰਸ ਤੋਂ ਪੀੜਤ 62 ਸਾਲਾ ਵਿਅਕਤੀ ਹਰਭਜਨ ...
ਦਿਲਜੀਤ ਦੁਸਾਂਝ ਵੱਲੋਂ ਪੀ.ਐਮ ਕੇਅਰਜ਼ ਫ਼ੰਡ ਦੇ ਲਈ 20 ਲੱਖ ਰੁਪਏ ਦੇਣ ਦਾ ਐਲਾਨ
. . .  1 day ago
ਜਲੰਧਰ, 30 ਮਾਰਚ (ਅ.ਬ)- ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਸਹਾਇਤਾ ਦੇ ਲਈ ...
ਕੋਰੋਨਾ ਵਾਇਰਸ ਦੇ ਦੋ ਸ਼ੱਕੀ ਮਰੀਜ਼ਾਂ 'ਚੋਂ ਇਕ ਦੀ ਮੌਤ
. . .  1 day ago
ਫ਼ਿਰੋਜ਼ਪੁਰ, 30 ਮਾਰਚ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ਿਲ੍ਹੇ 'ਚੋਂ ਮਿਲੇ ਕੋਰੋਨਾ ਵਾਇਰਸ ਦੇ ਦੋ ਸ਼ੱਕੀ ਮਰੀਜ਼ਾਂ ਵਿਚੋਂ ਇਕ ਦੀ ਮੌਤ ਹੋ ਜਾਣ ਦੀ ਖ਼ਬਰ...
ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦੇ 5 ਹੋਰ ਮਾਮਲੇ ਆਏ ਸਾਹਮਣੇ
. . .  1 day ago
ਚੰਡੀਗੜ੍ਹ, 30 (ਮਨਜੋਤ)- ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਚੰਡੀਗੜ੍ਹ 'ਚ 5 ਤੋਂ ਵੱਧ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ...
ਦਿੱਲੀ ਏਅਰਪੋਰਟ ਪਹੁੰਚਿਆ ਅਫ਼ਗ਼ਾਨਿਸਤਾਨ ਦੇ ਕਾਬੁਲ ਤੋਂ 35 ਭਾਰਤੀਆਂ ਦਾ ਜਥਾ
. . .  1 day ago
ਸ਼ਾਹਕੋਟ ਵਿਖੇ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆ ਨੂੰ ਅਧਿਕਾਰੀਆਂ ਨੇ ਦਿੱਤੀ ਸਖ਼ਤ ਚੇਤਾਵਨੀ
. . .  1 day ago
ਕਰਫਿਊ ਦੌਰਾਨ ਅਬੋਹਰ ਦੇ ਐਸ.ਡੀ.ਐਮ ਵਿਨੋਦ ਬਾਂਸਲ ਦੀ ਹੋਈ ਬਦਲੀ
. . .  1 day ago
ਕੂਹਲੀ ਕਲਾਂ ਵਾਸੀਆਂ ਨੇ ਆਪਣੇ ਪੱਧਰ 'ਤੇ ਪਿੰਡ ਕੀਤਾ ਸੀਲ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਕਰਫਿਊ ਦੌਰਾਨ ਕਿਸਾਨਾਂ ਨੇ ਕਣਕ ਦੀ ਵਾਢੀ ਸ਼ੁਰੂ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਅੱਜ ਮੋਰਾਂਵਾਲੀ ਤੋਂ 21 ਸੈਂਪਲ ਹੋਰ ਲਏ-ਡਾ: ਜਸਬੀਰ ਸਿੰਘ
. . .  1 day ago
ਅਫ਼ਵਾਹਾਂ ਫੈਲਾਉਣ ਤੋਂ ਬਾਜ ਨਾ ਆਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ - ਡੀ.ਐੱਸ. ਪੀ. ਸਿੱਧੂ
. . .  1 day ago
ਸੜਕ ਹਾਦਸੇ 'ਚ ਪਿਤਾ-ਪੁੱਤਰ ਦੀ ਮੌਤ, ਚਾਰ ਗੰਭੀਰ ਜ਼ਖ਼ਮੀ
. . .  1 day ago
ਕਰਫਿਊ ਦੌਰਾਨ ਪਾਸ ਬਣਾਉਣ ਲਈ ਆ ਰਹੀਆਂ ਦਿੱਕਤਾਂ ਸਬੰਧੀ ਉਪ ਮੰਡਲ ਮੈਜਿਸਟ੍ਰੇਟ ਪਾਤੜਾਂ ਵੱਲੋਂ ਜਾਰੀ ਵਿਸ਼ੇਸ਼ ਹਦਾਇਤਾਂ
. . .  1 day ago
ਦੋ ਸ਼ੱਕੀ ਮਰੀਜ਼ਾਂ ਨੂੰ ਸਿਹਤ ਵਿਭਾਗ ਨੇ ਇਲਾਜ ਲਈ ਭੇਜਿਆ ਫ਼ਰੀਦਕੋਟ
. . .  1 day ago
ਵਿਧਾਇਕ ਸ਼ੇਰੋਵਾਲੀਆਂ ਵੱਲੋਂ ਦਾਨੀ ਸੱਜਣਾਂ ਨੂੰ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਅੱਗੇ ਆਉਣ ਦੀ ਅਪੀਲ
. . .  1 day ago
ਕਾਲਾਬਾਜ਼ਾਰੀ ਕਰਨ ਵਾਲੇ 'ਤੇ ਤੁਰੰਤ ਐਫ.ਆਈ.ਆਰ. ਦਰਜ ਕੀਤੀ ਜਾਵੇ : ਡਿਪਟੀ ਕਮਿਸ਼ਨਰ
. . .  1 day ago
ਦੇਸ਼ 'ਚ 24 ਘੰਟਿਆਂ ਦੇ ਅੰਦਰ ਕੋਰੋਨਾ ਦੇ 92 ਮਾਮਲੇ ਆਏ ਸਾਹਮਣੇ, 4 ਲੋਕਾਂ ਦੀ ਹੋਈ ਮੌਤ
. . .  1 day ago
ਅਬੋਹਰ ਤੋਂ ਵੀ ਪ੍ਰਵਾਸੀ ਮਜ਼ਦੂਰਾਂ ਨੇ ਆਪਣੇ ਘਰਾਂ ਨੂੰ ਵਾਪਸੀ ਕੀਤੀ
. . .  1 day ago
ਮਰੀਜ਼ਾਂ ਦੀ ਬਾਇਓਮੈਟ੍ਰਿਕ ਤਸਦੀਕ ਦੀ ਪ੍ਰਕਿਰਿਆ 'ਚ ਛੋਟ -ਡਾ: ਜਸਬੀਰ ਸਿੰਘ
. . .  1 day ago
ਪਾਜ਼ੀਟਿਵ ਕੇਸ ਮਿਲਣ 'ਤੇ ਪਿੰਡ ਰਾਮਨਗਰ ਗਈ ਟੀਮ ਨੂੰ ਸਿਵਲ ਸਰਜਨ ਵੱਲੋਂ ਨੋਟਿਸ ਜਾਰੀ
. . .  1 day ago
ਕੋਰੋਨਾ ਵਾਇਰਸ ਦੇ 350 ਸ਼ੱਕੀ ਮਰੀਜ਼ਾਂ ਦੀਆਂ ਮੈਡੀਕਲ ਰਿਪੋਰਟਾਂ ਠੀਕ ਪਾਈਆਂ ਗਈਆਂ- ਐੱਸ.ਐਮ.ਓ.
. . .  1 day ago
ਕਰਫ਼ਿਊ ਦੌਰਾਨ ਧਾਰਮਿਕ ਅਸਥਾਨਾਂ ਦੀਆਂ ਗੋਲਕਾਂ ਤੋੜ ਕੇ ਨਕਦੀ ਚੋਰੀ
. . .  1 day ago
ਪੰਜਾਬ ਬੋਰਡ ਵੱਲੋਂ 5ਵੀਂ, 8ਵੀਂ,10ਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਮੁੜ ਅਗਲੇ ਹੁਕਮਾਂ ਤੱਕ ਮੁਲਤਵੀ
. . .  1 day ago
ਗੁਜਰਾਤ ਤੋਂ ਆਏ ਨੌਜਵਾਨਾਂ ਨੂੰ ਪੁਲਿਸ ਅਤੇ ਸਿਹਤ ਵਿਭਾਗ ਨੇ ਇਕਾਂਤਵਾਸ 'ਚ ਰਹਿਣ ਦੀ ਦਿੱਤੀ ਹਿਦਾਇਤ
. . .  1 day ago
ਪਿੰਡ ਖੁਰਮਣੀਆ ਵਿਖੇ ਕੋਰੋਨਾ ਦੇ ਸ਼ੱਕੀ ਵਿਅਕਤੀ ਦਾ ਘਰ ਅਤੇ ਆਲਾ-ਦੁਆਲਾ ਸੀਲ, ਪੁਲਿਸ ਵੱਲੋਂ ਲਿਆ ਗਿਆ ਜਾਇਜ਼ਾ
. . .  1 day ago
ਕੈਬਨਿਟ ਮੰਤਰੀ ਰਾਣਾ ਸੋਢੀ ਵੱਲੋਂ ਗੁਰੂਹਰਸਹਾਏ ਦੇ 10 ਹਜ਼ਾਰ ਪਰਿਵਾਰਾਂ ਲਈ ਰਾਸ਼ਨ ਰਵਾਨਾ
. . .  1 day ago
ਕੋਵਿਡ-19 ਦੇ ਵਧਦੇ ਪ੍ਰਕੋਪ ਕਾਰਨ ਅੰਮ੍ਰਿਤਸਰ ਜੇਲ੍ਹ 'ਚੋਂ 131 ਕੈਦੀਆਂ ਨੂੰ ਛੱਡਿਆ ਗਿਆ
. . .  1 day ago
ਬਿਆਸ ਦਰਿਆ 'ਚ ਡੁਬੇ ਮੱਛੀਆਂ ਫੜਨ ਗਏ ਇਕ ਵਿਅਕਤੀ ਸਮੇਤ 3 ਨੌਜਵਾਨ
. . .  1 day ago
ਭਾਰੀ ਮਸ਼ੱਕਤ ਤੋਂ ਬਾਅਦ ਜੰਗਲਾਤ ਵਿਭਾਗ ਨੇ ਚੀਤੇ ਨੂੰ ਕੀਤਾ ਕਾਬੂ
. . .  1 day ago
ਦੂਸਰੇ ਸਾਲ ਦੇ ਵਾਧੇ 'ਤੇ ਚਲ ਰਹੇ ਪ੍ਰਿੰਸੀਪਲ ਤੇ ਮੁੱਖ ਅਧਿਆਪਕਾਂ ਨੂੰ ਫਾਰਗ ਕਰਨ ਦੇ ਹੁਕਮ
. . .  1 day ago
ਬੈਂਕਾਂ ਦੇ ਬਾਹਰ ਲੋਕਾਂ ਦੀਆਂ ਲੱਗੀਆਂ ਕਤਾਰਾਂ
. . .  1 day ago
ਸ਼੍ਰੋਮਣੀ ਕਮੇਟੀ ਵੱਲੋਂ ਵਰਤਾਇਆ ਗਿਆ ਲੰਗਰ
. . .  1 day ago
ਕਰਫਿਊ ਦੌਰਾਨ ਗੁਰੂਹਰਸਹਾਏ 'ਚ ਹੋਏ ਲੜਾਈ ਝਗੜੇ 'ਚ ਗੋਲੀ ਚੱਲਣ ਦੀ ਮਿਲੀ ਸੂਚਨਾ
. . .  1 day ago
ਬਿਜਲੀ ਦਾ ਕੰਮ ਕਰਦੇ ਕਰਮਚਾਰੀ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  1 day ago
ਡੀ.ਸੀ. ਵੱਲੋਂ ਜ਼ਿਲ੍ਹਾ ਜਲੰਧਰ ਦੇ ਸਮੂਹ ਪੈਟਰੋਲ ਪੰਪ ਆਮ ਵਾਂਗ ਖੋਲ੍ਹਣ ਦੇ ਹੁਕਮ ਜਾਰੀ
. . .  1 day ago
ਕਰਫਿਊ ਦੌਰਾਨ ਅਜਨਾਲਾ 'ਚ ਹੋਇਆ ਲੜਾਈ-ਝਗੜਾ, ਗੋਲੀ ਚੱਲਣ ਦੀ ਵੀ ਸੂਚਨਾ
. . .  1 day ago
ਲੋੜਵੰਦਾਂ ਨੂੰ ਰਾਸ਼ਨ ਨਾ ਮਿਲਣ 'ਤੇ ਪੱਤੀ ਮਲਕੋ ਵਾਸੀਆਂ ਕੌਂਸਲਰ ਦਾ ਕੀਤਾ ਪਿੱਟ ਸਿਆਪਾ
. . .  1 day ago
ਦੋ ਭਰਾਵਾਂ ਦੀ ਲੜਾਈ 'ਚ ਇਕ ਦੀ ਮੌਤ
. . .  1 day ago
ਅਨੰਦਪੁਰ ਸਾਹਿਬ ਤੋ ਆਏ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਜਾਂਚ ਲਈ ਭੇਜਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਭਾਦੋ ਸੰਮਤ 550

ਪਟਿਆਲਾ

ਪਹਿਲੀ ਜਨਵਰੀ ਨੂੰ 18-19 ਸਾਲ ਦੇ ਵੋਟਰ ਚੋਣ ਕਮਿਸ਼ਨ ਦੀ ਵੈੱਬਸਾਈਟ 'ਤੇ ਜਾ ਕੇ ਖ਼ੁਦ ਆਨਲਾਈਨ ਵੋਟਾਂ ਬਣਵਾਉਣ

ਪਟਿਆਲਾ, 13 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਜ਼ਿਲ੍ਹੇ ਦੇ ਸਾਰੇ ਉਨ੍ਹਾਂ ਨੌਜਵਾਨਾਂ, ਜਿਨ੍ਹਾਂ ਦੀ ਉਮਰ 1 ਜਨਵਰੀ 2019 ਜਾਂ ਇਸ ਤੋਂ ਪਹਿਲਾਂ 18 ਸਾਲਾਂ ਦੀ ਹੋ ਜਾਣੀ ਹੈ, ਉਹ ਆਪਣੀ ਵੋਟ ਖ਼ੁਦ ਭਾਰਤੀ ਚੋਣ ਕਮਿਸ਼ਨ ਦੀ ਵੈੱਬਸਾਈਟ'ਤੇ ਜਾ ਕੇ ਆਨ ਲਾਈਨ ਬਣਵਾ ਸਕਦੇ ਹਨ | ਇਸ ਵੈੱਬਸਾਈਟ 'ਤੇ ਜਾ ਕੇ ਆਪਣੀ ਵੋਟ ਬਨ੍ਹਵਾਉਣ ਵਾਲੇ ਨੂੰ ਫਾਰਮ ਨੰਬਰ 6 ਭਰਨਾ ਹੋਵੇਗਾ ਅਤੇ ਬਿਨੈਕਾਰ ਵਲੋਂ ਆਪਣੀ ਪਾਸਪੋਰਟ ਸਾਈਜ਼ ਤਾਜ਼ਾ ਫ਼ੋਟੋ, ਰਿਹਾਇਸ਼ ਅਤੇ ਜਨਮ ਮਿਤੀ ਦਾ ਸਬੂਤ ਫਾਰਮ ਨਾਲ ਨੱਥੀ ਕੀਤਾ ਜਾਣਾ ਹੋਵੇਗਾ | ਇਹ ਗੱਲ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਨੌਜਵਾਨਾਂ, ਖ਼ਾਸ ਕਰਕੇ ਲੜਕੀਆਂ ਅਤੇ ਅਪੰਗ ਵਿਅਕਤੀਆਂ, ਜਿਹੜੇ ਅਜੇ ਤੱਕ ਵੋਟਰ ਨਹੀਂ ਬਣ ਸਕੇ, ਨੂੰ ਵੋਟਰਾਂ ਵਜੋਂ ਦਰਜ ਕਰਨ ਲਈ ਜ਼ਿਲ੍ਹੇ ਦੀਆਂ ਯੂਨੀਵਰਸਿਟੀਆਂ, ਕਾਲਜਾਂ, ਆਈ. ਟੀ. ਆਈਜ਼ ਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਪ੍ਰਤੀਨਿਧੀਆਂ ਸਮੇਤ ਏ.ਈ.ਆਰ. ਓਜ ਅਤੇ ਹੋਰ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਦੌਰਾਨ ਕਹੀ | ਉਨ੍ਹਾਂ ਨੇ ਵਿੱਦਿਅਕ ਸੰਸਥਾਵਾਂ ਨੂੰ ਇਸ ਮੁਹਿੰਮ 'ਚ ਸਹਿਯੋਗ ਕਰਨ ਦੀ ਅਪੀਲ ਕੀਤੀ ਅਤੇ ਅਧਿਕਾਰੀਆਂ ਨੂੰ ਵੋਟਾਂ ਦੀ ਅਹਿਮੀਅਤ ਬਾਬਤ ਨੌਜਵਾਨਾਂ ਨੂੰ ਜਾਣੂ ਕਰਵਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ | ਚੋਣ ਕਮਿਸ਼ਨ ਵਲੋਂ ਪ੍ਰਾਪਤ ਹੋਏ ਡਾਟੇ ਮੁਤਾਬਿਕ ਪਟਿਆਲਾ ਜ਼ਿਲ੍ਹੇ 'ਚ ਨੌਜਵਾਨ ਵੋਟਰਾਂ ਦਾ ਅਨੁਪਾਤ ਇਨ੍ਹਾਂ ਦੀ ਜਨਸੰਖਿਆ ਦੇ ਮੁਕਾਬਲੇ ਘੱਟ ਹੈ, ਇਸ ਲਈ ਇਸ ਨੰੂ ਪੂਰਾ ਕਰਨ ਹਿਤ ਜ਼ਿਲ੍ਹੇ 'ਚ ਨੌਜਵਾਨਾਂ ਦੀਆਂ ਵੋਟਾਂ 100 ਫ਼ੀਸਦੀ ਬਣਵਾਉਣ ਦਾ ਟੀਚਾ ਮਿਥਿਆ ਗਿਆ ਹੈ | ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਲਈ ਪਹਿਲਾਂ ਇੱਕ ਕੈਂਪ ਲੱਗ ਚੁੱਕਿਆ ਹੈ ਅਤੇ ਅਗਲਾ ਕੈਂਪ ਜ਼ਿਲ੍ਹੇ ਭਰ 'ਚ 16 ਸਤੰਬਰ ਨੂੰ ਲੱਗਣਗੇ |
ਇਸ ਤੋਂ ਬਿਨਾਂ ਦੋ ਹੋਰ ਵਿਸ਼ੇਸ਼ ਕੈਂਪ ਆਪਣੇ ਤੌਰ 'ਤੇ ਵੀ ਲਗਾਏ ਜਾਣਗੇ, ਜਿੱਥੇ ਯੋਗ ਉਮੀਦਵਾਰ ਆਪਣੇ ਏਰੀਏ ਦੇ ਪੋਲਿੰਗ ਸਟੇਸ਼ਨ ਤੇ ਜਾ ਕੇ ਆਪਣੇ ਫਾਰਮ ਮੁਕੰਮਲ ਭਰਕੇ ਬੀ.ਐਲ.ਓ ਨੂੰ ਦੇ ਸਕਦੇ ਹਨ | ਹਰ ਯੋਗ ਵਿਅਕਤੀ ਦੀ ਲਾਜ਼ਮੀ ਵੋਟ ਬਣਾਉਣ ਬਾਰੇ ਜਾਗਰੂਕ ਕਰਦਾ ਇੱਕ ਪੋਸਟਰ ਅਤੇ ਸਟਿੱਕਰ ਵੀ ਜਾਰੀ ਕੀਤਾ | ਇਹ ਸਟਿੱਕਰ ਹਰ ਗੈਸ ਏਜੰਸੀ ਨੂੰ ਭੇਜ ਕੇ ਹਰ ਇੱਕ ਸਿਲੰਡਰ 'ਤੇ ਲਗਵਾਇਆ ਜਾਵੇਗਾ | ਮੀਟਿੰਗ 'ਚ ਵਧੀਕ ਡਿਪਟੀ ਕਮਿਸ਼ਨਰ (ਜ) ਸ਼ੌਕਤ ਅਹਿਮਦ ਪਰੇ, ਸਵੀਪ ਦੇ ਨੋਡਲ ਅਫ਼ਸਰ ਗੁਰਬਖ਼ਸੀਸ਼ ਸਿੰਘ ਅੰਟਾਲ, ਚੋਣ ਕਾਨੰੂਗੋ ਵਿਜੇ ਕੁਮਾਰ ਸਮੇਤ ਅਮਿਤ ਸੈਣੀ, ਤਹਿਸੀਲਦਾਰ ਰਾਮ ਜੀ ਲਾਲ, ਸਕੱਤਰ ਜ਼ਿਲ੍ਹਾ ਪ੍ਰੀਸ਼ਦ ਚਰਨਜੋਤ ਸਿੰਘ ਵਾਲੀਆ, ਡੀ.ਡੀ.ਪੀ.ਓ. ਸੁਰਿੰਦਰ ਸਿੰਘ ਢਿੱਲੋਂ ਸਮੇਤ ਹੋਰ ਅਧਿਕਾਰੀ ਮੌਜੂਦ ਸਨ |

ਧਰੇੜੀ ਜੱਟਾਂ ਟੋਲ ਪਲਾਜ਼ਾ ਦੇ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਬਹਾਦਰਗੜ੍ਹ, 13 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਅੱਜ ਜ਼ੀਰਕਪੁਰ ਬਠਿੰਡਾ ਸੜਕ 'ਤੇ ਧਰੇੜੀ ਜੱਟਾਂ ਟੋਲ ਪਲਾਜ਼ਾ ਦੇ ਕਾਮਿਆਂ ਨੇ ਆਪਣੀਆਂ ਮੰਗਾਂ ਦੇ ਸਬੰਧ ਵਿਚ ਨੈਸ਼ਨਲ ਹਾਈਵੇਜ਼ ਅਥਾਰਿਟੀ ਆਫ਼ ਇੰਡੀਆ ਅਤੇ ਟੋਲ ਪਲਾਜ਼ਾ ਕੰਪਨੀ ਦੇ ਿਖ਼ਲਾਫ਼ ਜੰਮ ਕੇ ...

ਪੂਰੀ ਖ਼ਬਰ »

ਨਗਰ ਨਿਗਮ ਦੀਆਂ ਟੀਮਾਂ ਵਲੋਂ ਦੂਜੇ ਦਿਨ ਵੀ ਬੇਨਿਯਮੀਆਂ ਵਾਲੇ ਮਸ਼ਹੂਰੀ ਬੋਰਡਾਂ 'ਤੇ ਵਰਤੀ ਗਈ ਸਖ਼ਤੀ

ਪਟਿਆਲਾ, 13 ਸਤੰਬਰ (ਜਸਪਾਲ ਸਿੰਘ ਢਿੱਲੋਂ)-ਨਗਰ ਨਿਗਮ ਵਲੋਂ ਸ਼ਹਿਰ ਅੰਦਰ ਦੁਕਾਨਦਾਰਾਂ ਤੇ ਹੋਰ ਵਪਾਰਕ ਅਦਾਰਿਆਂ ਵਲੋਂ ਕੀਤੀ ਜਾ ਰਹੀ ਮਸ਼ਹੂਰੀ ਦੇ ਸਬੰਧ 'ਚ ਲਾਏ ਗਏ ਬੋਰਡ ਤੇ ਫਲੈਕਸਾਂ ਨੂੰ ਜੋ ਨਿਯਮਾਂ ਤੋਂ ਉਲਟ ਲਾਏ ਗਏ ਹਨ ਵਿਰੁੱਧ ਕਾਰਵਾਈ ਜਾਰੀ ਹੈ | ਇਸ ...

ਪੂਰੀ ਖ਼ਬਰ »

ਸਿਹਤ ਵਿਭਾਗ ਅਤੇ ਡੇਅਰੀ ਵਿਭਾਗ ਦੀ ਸਾਂਝੀ ਟੀਮ ਵਲੋਂ ਛਾਪੇਮਾਰੀ

ਬਨੂੜ, 13 ਸਤੰਬਰ (ਭੁਪਿੰਦਰ ਸਿੰਘ)-ਸਿਹਤ ਵਿਭਾਗ ਅਤੇ ਡੇਅਰੀ ਵਿਕਾਸ ਵਿਭਾਗ ਦੀ ਸਾਂਝੀ ਟੀਮ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅੱਜ ਬਨੂੜ ਦੀ ਲਾਇਲਪੁਰ ਸਵੀਟਸ ਸ਼ਾਪ ਉੱਤੇ ਮਾਰੇ ਛਾਪੇ ਦੋਰਾਨ ਦੁੱਧ, ਖੋਆ ਤੇ ਰਸਗੁੱਲੇ ਦੇ ਤਿੰਨ ਸੈਂਪਲ ਲਏ ਗਏ | ਇਹ ਸੈਂਪਲ ਸਿਹਤ ...

ਪੂਰੀ ਖ਼ਬਰ »

ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਵਿਖੇ ਕਿਸਾਨ ਮੇਲਾ ਅੱਜ

ਪਟਿਆਲਾ, 13 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ ਫਾਰਮ ਪਟਿਆਲਾ ਵਿਖੇ ਅੱਜ ਇਕ ਦਿਨਾ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ | ਜਿਸ ਵਿਚ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਮੁੱਖ ਮਹਿਮਾਨ ...

ਪੂਰੀ ਖ਼ਬਰ »

ਪੈਨਸ਼ਨਰਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਸਬੰਧੀ ਪੈਨਸ਼ਨ ਅਦਾਲਤ 18 ਨੂੰ

ਪਟਿਆਲਾ, 13 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਸਰਕਾਰ ਅਧੀਨ ਆਉਂਦੇ ਸਰਕਾਰੀ ਦਫ਼ਤਰਾਂ ਦੇ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਹੱਲ ਲਈ 18 ਸਤੰਬਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ...

ਪੂਰੀ ਖ਼ਬਰ »

140 ਨਸ਼ੀਲੀਆਂ ਗੋਲੀਆਂ ਸਮੇਤ ਝੋਲਾ ਛਾਪ ਡਾਕਟਰ ਗਿ੍ਫ਼ਤਾਰ

ਨਾਭਾ, 13 ਸਤੰਬਰ (ਲਵਲੀ)-ਹਲਕਾ ਨਾਭਾ ਦੇ ਪਿੰਡ ਲੁਬਾਣਾ ਟੇਕੂ ਵਿਖੇ ਸਹੁਰੇ ਘਰ ਵਿਚ ਪਿਛਲੇ 20 ਸਾਲਾਂ ਤੋਂ ਰਹਿ ਰਹੇ ਸੁਖਵਿੰਦਰ ਸਿੰਘ ਸੁਖਾ ਪੁੱਤਰ ਸੁਰਜੀਤ ਸਿੰਘ ਕੋਲੋਂ 140 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸੀ.ਆਈ. ਮੁਖੀ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਇਕ ਔਰਤ ਸਣੇ 7 ਿਖ਼ਲਾਫ਼ ਧੋਖਾਧੜੀ ਦਾ ਕੇਸ ਦਰਜ

ਰਾਜਪੁਰਾ, 13 ਸਤੰਬਰ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਧੋਖਾਧੜੀ ਦੇ 2 ਵੱਖ-ਵੱਖ ਮਾਮਲਿਆਂ 'ਚ ਇਕ ਔਰਤ ਸਮੇਤ 7 ਜਣਿਆਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸੰਜੀਵ ਕੁਮਾਰ ਵਾਸੀ ਮਹਿੰਦਰ ਗੰਜ ...

ਪੂਰੀ ਖ਼ਬਰ »

ਘਰੇਲੂ ਕਲੇਸ਼ ਕਾਰਨ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਖ਼ੁਦਕੁਸ਼ੀ

ਰਾਜਪੁਰਾ, 13 ਸਤੰਬਰ (ਜੀ.ਪੀ. ਸਿੰਘ)-ਥਾਣਾ ਸ਼ੰਭੂ ਅਧੀਨ ਪੈਂਦੇ ਪਿੰਡ ਡਾਹਰੀਆਂ ਦੇ ਇਕ ਵਿਅਕਤੀ ਵਲੋਂ ਘਰੇਲੂ ਕਲੇਸ਼ ਕਾਰਨ ਰੇਲ ਗੱਡੀ ਹੇਠ ਆ ਕੇ ਖ਼ੁਦਕੁਸ਼ੀ ਕਰ ਲਈ ਗਈ | ਸਥਾਨਕ ਰੇਲਵੇ ਪੁਲਿਸ ਚੌਕੀ ਇੰਚਾਰਜ ਥਾਣੇਦਾਰ ਰਵਿੰਦਰ ਕਿ੍ਸ਼ਨ ਨੇ ਦੱਸਿਆ ਕਿ ਰਾਜਾ ਸਿੰਘ ...

ਪੂਰੀ ਖ਼ਬਰ »

ਵਿਧਾਇਕ ਰਜਿੰਦਰ ਸਿੰਘ ਵਲੋਂ ਕਾਂਗਰਸ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

ਸਮਾਣਾ, 13 ਸਤੰਬਰ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਬਲਾਕ ਸੰਮਤੀ ਸਮਾਣਾ ਅਤੇ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜ ਰਹੇ ਕਾਂਗਰਸ ਦੇ ਉਮੀਦਵਾਰਾਂ ਦੇ ਹੱਕ ਵਿਚ ਵਿਧਾਇਕ ਸ. ਰਜਿੰਦਰ ਸਿੰਘ ਨੇ ਧੂੰਆਂਧਾਰ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਕਾਂਗਰਸ ਦਾ ਸਾਥ ਦੇਣ ਲਈ ...

ਪੂਰੀ ਖ਼ਬਰ »

ਕਾਂਗਰਸ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਉਮੀਦਵਾਰਾਂ ਦੇ ਹੱਕ 'ਚ ਚੱਲ ਰਹੀ ਹੈ ਜ਼ੋਰਦਾਰ ਹਵਾ-ਪ੍ਰਨੀਤ ਕੌਰ

ਦੇਵੀਗੜ੍ਹ, 13 ਸਤੰਬਰ (ਮੁਖਤਿਆਰ ਸਿੰਘ ਨੌਗਾਵਾਂ)-ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਜ਼ੋਰਦਾਰ ਵਿਕਾਸ ਅਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਰਿਆਇਤਾਂ ਤੋਂ ਜਨਤਾ ਪੂਰੀ ਤਰ੍ਹਾਂ ਖ਼ੁਸ਼ ਅਤੇ ਇਸੇ ਇਵਜ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ...

ਪੂਰੀ ਖ਼ਬਰ »

ਫ਼ਤਹਿਗੜ੍ਹ ਛੰਨਾ ਜ਼ੋਨ ਦੇ ਆਜ਼ਾਦ ਉਮੀਦਵਾਰ ਜਸਵੀਰ ਸਿੰਘ ਦਾ ਚੋਣ ਪ੍ਰਚਾਰ ਤੇਜ਼

ਸਮਾਣਾ, 13 ਸਤੰਬਰ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਬਲਾਕ ਸੰਮਤੀ ਸਮਾਣਾ ਦੇ ਜ਼ੋਨ ਫ਼ਤਹਿਗੜ੍ਹ ਛੰਨਾ ਤੋਂ ਚੋਣ ਮੈਦਾਨ ਵਿਚ ਉੱਤਰੇ ਉਮੀਦਵਾਰ ਜਸਵੀਰ ਸਿੰਘ ਨੇ ਆਪਣਾ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ | ਉਨ੍ਹਾਂ ਦਾ ਸਾਥ ਦਲਿਤ ਆਗੂ ਗੁਰਦੀਪ ਸਿੰਘ ਨੰਬਰਦਾਰ ਦੇ ...

ਪੂਰੀ ਖ਼ਬਰ »

ਜਲਾਲਪੁਰ ਨੇ ਲੋਹ ਸਿੰਬਲੀ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਦੇ ਵੱਖ-ਵੱਖ ਪਿੰਡਾਂ 'ਚ ਕੀਤਾ ਚੋਣ ਪ੍ਰਚਾਰ

ਘਨੌਰ, 13 ਸਤੰਬਰ (ਬਲਜਿੰਦਰ ਸਿੰਘ ਗਿੱਲ)-ਹਲਕਾ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ ਵਲੋਂ ਲੋਹਸਿੰਬਲੀ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਤੋਂ ਉਮੀਦਵਾਰ ਪਰਮਿੰਦਰ ਸਿੰਘ ਲਾਲੀ, ਬਲਾਕ ਸੰਮਤੀ ਜ਼ੋੋਨ ਮੰਜੌਲੀ ਤੋਂ ਸ਼ਮਸ਼ੇਰ ਸਿੰਘ ਹਰੀਮਾਜਰਾ, ਜ਼ੋੋਨ ਰੁੜਕੀ ਤੋਂ ਮਨਜੀਤ ...

ਪੂਰੀ ਖ਼ਬਰ »

ਪਿੰਡਾਂ ਦੇ ਲੋਕ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਾਖ਼ੁਸ਼-ਚੰਦੂਮਾਜਰਾ

ਦੇਵੀਗੜ੍ਹ, 13 ਸਤੰਬਰ (ਰਾਜਿੰਦਰ ਸਿੰਘ ਮੌਜੀ)-ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪਿੰਡਾਂ ਦੇ ਲੋਕ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਾਖ਼ੁਸ਼ ਹਨ | ਉਨ੍ਹਾਂ ਇਹ ਵਿਚਾਰ ਇੱਥੋਂ ਥੋੜ੍ਹੀ ਦੂਰ ਪਿੰਡ ਮਹਿਮੂਦਪੁਰ ਰੁੜਕੀ ...

ਪੂਰੀ ਖ਼ਬਰ »

ਅਕਾਲੀ ਦਲ ਦੇ ਉਮੀਦਵਾਰ ਨੇ ਘਰ-ਘਰ ਜਾ ਕੇ ਮੰਗੀਆਂ ਵੋਟਾਂ

ਪਟਿਆਲਾ, 13 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਜ਼ੋਨ ਕਲਿਆਣ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਸਪਾਲ ਸਿੰਘ ਕਲਿਆਣ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਜ਼ੋਨ ਜਾਹਲਾਂ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਰਾਜਗੜ੍ਹ ਵੱਲੋਂ ਪਿੰਡ ਵਜੀਦਪੁਰ ਵਿਖੇ ...

ਪੂਰੀ ਖ਼ਬਰ »

ਅਕਾਲੀ ਉਮੀਦਵਾਰ ਨੇ ਪਾਰਟੀ ਲਈ ਕੀਤਾ ਚੋਣ ਪ੍ਰਚਾਰ

ਸਨੌਰ, 13 ਸਤੰਬਰ (ਸੋਖਲ)-ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਬਲਾਕ ਸੰਮਤੀ ਭੁਨਰਹੇੜੀ ਜ਼ੋਨ ਭਾਂਖਰ ਤੋਂ ਉਮੀਦਵਾਰ ਤਰਨਵੀਰ ਸਿੰਘ ਮੰਡੀ ਨੇ ਅੱਜ ਪਿੰਡ ਕਾਨਾਹੇੜੀ ਵਿਖੇ ਪਾਰਟੀ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ¢ ਉਨ੍ਹਾਂ ਆਖਿਆ ਕਿ ਉਨ੍ਹਾਂ ਦੇ ਜ਼ੋਨ ਅਧੀਨ ਆਉਂਦੇ ...

ਪੂਰੀ ਖ਼ਬਰ »

ਪਹਾੜਪੁਰ ਅਤੇ ਸੈਂਸਰਵਾਲ ਦੇ ਹੱਕ 'ਚ ਵਿਧਾਇਕ ਰਜਿੰਦਰ ਸਿੰਘ ਨੇ ਕੀਤੀਆਂ ਚੋਣ ਬੈਠਕਾਂ

ਸਮਾਣਾ, 13 ਸਤੰਬਰ (ਗੁਰਦੀਪ ਸ਼ਰਮਾ)-ਜਿਲ੍ਹਾ ਪ੍ਰੀਸ਼ਦ ਜੋਨ ਕਲਿਆਣ ਤੋਂ ਕਾਂਗਰਸੀ ਉਮੀਦਵਾਰ ਧਰਮ ਸਿੰਘ ਪਹਾੜਪੁਰ ਅਤੇ ਬਲਾਕ ਸੰਮਤੀ ਜੋਨ ਭੇਡਪੁਰਾ ਤੋਂ ਕਾਂਗਰਸੀ ਉਮੀਦਵਾਰ ਨਵਦੀਪ ਕੌਰ ਸੈਂਸਰਵਾਲ ਦੇ ਹੱਕ ਵਿਚ ਹਲਕਾ ਵਿਧਾਇਕ ਰਾਜਿੰਦਰ ਸਿੰਘ ਨੇ ਵੱਖ-ਵੱਖ ...

ਪੂਰੀ ਖ਼ਬਰ »

ਅਕਾਲੀ ਉਮੀਦਵਾਰਾਂ ਦੇ ਹੱਕ 'ਚ ਉਪਲੀ 'ਚ ਚੋਣ ਜਲਸਾ

ਭੁਨਰਹੇੜੀ, 13 ਸਤੰਬਰ (ਧਨਵੰਤ ਸਿੰਘ)-19 ਸਤੰਬਰ ਨੂੰ ਹੋਣ ਜਾ ਰਹੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣ ਲਈ ਉਮੀਦਵਾਰ ਅਤੇ ਉਨ੍ਹਾਂ ਦੇ ਸਮਰਥਕ ਵੋਟਰਾਂ ਨਾਲ ਤਾਲਮੇਲ ਬਣਾਉਣ ਲਈ ਡੋਰ ਟੂ ਡੋਰ ਘਰਾਂ ਤੱਕ ਪਹੁੰਚਕੇ ਵੋਟਾਂ ਆਪਣੇ ਹੱਕ ਵਿਚ ਪਾਉਣ ਲਈ ਪ੍ਰੇਰਿਤ ਦੇ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਨੇ ਕੀਤਾ ਬੀਬੀ ਪਰਮਿੰਦਰ ਕੌਰ ਤੇ ਗੋਗੀ ਟਿਵਾਣਾ ਦੇ ਹੱਕ 'ਚ ਪ੍ਰਚਾਰ

ਭਾਦਸੋਂ, 13 ਸਤੰਬਰ (ਪ੍ਰਦੀਪ ਦੰਦਰਾਲਾ)-ਸੂਬਾਈ ਕਾਂਗਰਸ ਆਗੂਆਂ ਨੇ ਜ਼ਿਲ੍ਹਾ ਪਰਿਸ਼ਦ ਜੋਨ ਟੌਹੜਾ ਤੋਂ ਉਮੀਦਵਾਰ ਤੇਜਪਾਲ ਸਿੰਘ ਗੋਗੀ ਟਿਵਾਣਾ ਤੇ ਬਲਾਕ ਸੰਮਤੀ ਜੋਨ ਭੜੀ ਤੋਂ ਚੋਣ ਲੜ ਰਹੇ ਬੀਬੀ ਪਰਮਿੰਦਰ ਕੌਰ ਭੜੀ ਪਤਨੀ ਕਾਂਗਰਸੀ ਆਗੂ ਪ੍ਰਗਟ ਸਿੰਘ ਭੜੀ ਦੇ ...

ਪੂਰੀ ਖ਼ਬਰ »

ਖੇਡਾਂ ਬੌੜਾਂ ਕਲਾਂ ਦੀਆਂ ਸ਼ਾਨੋ-ਸ਼ੌਕਤ ਨਾਲ ਸਮਾਪਤ

ਨਾਭਾ, 13 ਸਤੰਬਰ (ਅ.ਬ.)-ਨਾਭਾ ਭਵਾਨੀਗੜ੍ਹ ਰੋਡ ਜ਼ਿਲ੍ਹਾ ਪਟਿਆਲਾ ਨੇੜੇ ਗੈਸ ਪਲਾਂਟ ਸਥਿਤ ਪਿੰਡ ਬੌੜਾਂ ਕਲਾਂ ਵਿਖੇ ਮਾਲਵਾ ਸਪੋਰਟਸ ਐਾਡ ਕਲਚਰਲ ਕਲੱਬ ਵਲੋਂ ਬਾਬਾ ਪ੍ਰੇਮ ਸਿੰਘ ਜੀ, ਸੰਤ ਬਾਬਾ ਰਘਵੀਰ ਸਿੰਘ ਜੀ ਤੇ ਬਾਬਾ ਗੁਰਦੇਵ ਸਿੰਘ ਰਾਮ ਤਲਾਈ ਰਾਮ ਸਰੋਵਰ ...

ਪੂਰੀ ਖ਼ਬਰ »

ਥਾਣੇਦਾਰ ਗੁਰਮੇਲ ਸਿੰਘ ਚੂਹਟ ਨਹੀਂ ਰਹੇ

ਦੇਵੀੇਗੜ੍ਹ, 13 ਸਤੰਬਰ (ਮੁਖਤਿਆਰ ਸਿੰਘ ਨੌਗਾਵਾਂ)-ਇਥੋਂ ਨੇੜਲੇ ਪਿੰਡ ਚੂਹਟ ਦੇ ਜੰਮਪਲ ਸੇਵਾ-ਮੁਕਤ ਥਾਣੇਦਾਰ ਗੁਰਮੇਲ ਸਿੰਘ ਉਮਰ 64 ਸਾਲ ਨਹੀਂ ਰਹੇ | ਉਨ੍ਹਾਂ ਦੀ ਮੌਤ 7 ਸਤੰਬਰ ਨੂੰ ਅਚਾਨਕ ਹੋ ਗਈ ਸੀ | ਉਹ ਆਪਣੇ ਪਿੱਛੇ ਦੋ ਬੇਟੀਆਂ ਤੇ ਦੋ ਬੇਟੇ ਛੱਡ ਗਏ ਹਨ | ਜੋ ਕਿ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਕਿਸਾਨ ਕਰਜ਼ਾ ਮੁਕਤੀ ਰੈਲੀ

ਭਾਦਸੋਂ, 13 ਸਤੰਬਰ (ਪਰਦੀਪ ਦੰਦਰਾਲਾ)-ਅਨਾਜ ਮੰਡੀ ਭਾਦਸੋਂ ਵਿਖੇ ਕਿਸਾਨ ਯੂਨੀਅਨ ਏਕਤਾ ਡਕੌਾਦਾ ਬਲਾਕ ਨਾਭਾ 2 ਵਲੋਂ ਕਿਸਾਨ ਕਰਜ਼ਾ ਮੁਕਤੀ ਕਾਨਫ਼ਰੰਸ ਕਰਵਾਈ ਗਈ ਜਿਸ ਵਿਚ ਭਾਰੀ ਗਿਣਤੀ ਵਿਚ ਨੇੜਲੇ ਪਿੰਡਾਂ ਦੇ ਕਿਸਾਨਾਂ ਨੇ ਪਹੰੁਚ ਕੇ ਹਾਜ਼ਰੀ ਭਰੀ | ਬੈਠਕ ਨੂੰ ...

ਪੂਰੀ ਖ਼ਬਰ »

ਨਾਰਥ ਵੈਸਟ ਜ਼ੋਨ ਈ.ਐਨ.ਟੀ. ਕਾਨਫ਼ਰੰਸ 'ਚ ਰਜਿੰਦਰਾ ਹਸਪਤਾਲ ਦੇ ਈ.ਐਨ.ਟੀ. ਵਿਭਾਗ ਨੇ ਲਿਆ ਹਿੱਸਾ

ਪਟਿਆਲਾ, 13 ਸਤੰਬਰ (ਮਨਦੀਪ ਸਿੰਘ ਖਰੋੜ)-ਨਾਰਥ ਵੈਸਟ ਜ਼ੋਨ ਈ.ਐਨ.ਟੀ. ਅਤੇ ਹੈਡ ਐਾਡ ਨੇਕ ਦੀ ਕਾਨਫ਼ਰੰਸ ਪਿਛਲੇ ਦਿਨੀਂ ਬਠਿੰਡਾ ਵਿਚ ਹੋਈ | ਜਿਸ 'ਚ ਸਰਕਾਰੀ ਮੈਡੀਕਲ ਕਾਲਜ, ਰਜਿੰਦਰਾ ਹਸਪਤਾਲ ਦੇ ਈ ਐਨ ਟੀ ਵਿਭਾਗ ਅਤੇ ਜੰਮੂ ਕਸ਼ਮੀਰ, ਹਿਮਾਚਲ, ਦਿੱਲੀ, ਹਰਿਆਣਾ ਅਤੇ ...

ਪੂਰੀ ਖ਼ਬਰ »

ਹਾਰ ਤੋਂ ਬਚਣ ਲਈ ਵਿਰੋਧੀ ਪਾਰਟੀਆਂ ਨੇ ਗ਼ਲਤ ਪਰਚੇ ਭਰੇ-ਵਿਧਾਇਕ ਰਜਿੰਦਰ ਸਿੰਘ

ਡਕਾਲਾ, 13 ਸਤੰਬਰ (ਮਾਨ)-ਸਮਾਣਾ ਹਲਕੇ ਦੇ ਵਿਧਾਇਕ ਕਾਕਾ ਰਜਿੰਦਰ ਸਿੰਘ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ 'ਚ ਅਕਾਲੀ ਭਾਜਪਾ ਸਮੇਤ ਕਾਂਗਰਸ ਦੀਆਂ ਸਾਰੀਆਂ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੇ ਕਾਗ਼ਜ਼ ਵੱਡੀ ਪੱਧਰ 'ਤੇ ਰੱਦ ਹੋਣ ਲਈ ਇਨ੍ਹਾਂ ...

ਪੂਰੀ ਖ਼ਬਰ »

ਸ਼ਰਮਾ ਦਾ ਇੰਦਰਜਾਲ ਲੋਕਾਂ ਨੂੰ ਕਰ ਰਿਹਾ ਹੈ ਆਕਰਸ਼ਿਤ

ਪਟਿਆਲਾ, 13 ਸਤੰਬਰ (ਗੁਰਵਿੰਦਰ ਸਿੰਘ ਔਲਖ)-ਮਾਲਵਾ ਸਿਨੇਮਾ ਵਿਚ ਚੱਲ ਰਹੇ ਵਿਸ਼ਵ ਪ੍ਰਸਿੱਧ ਜਾਦੂਗਰ ਓ.ਪੀ. ਸ਼ਰਮਾ ਜੂਨੀਅਰ ਵਲੋਂ ਦਿਖਾਏ ਜਾ ਰਹੇ ਜਾਦੂ ਕਰਤੱਵ ਲੋਕਾਂ ਦਾ ਮਨੋਰੰਜਨ ਕਰ ਰਹੇ ਹਨ | ਸ੍ਰੀ ਸ਼ਰਮਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇੰਦਰਜਾਲ ਸ਼ੋਅ ਕੋਈ ...

ਪੂਰੀ ਖ਼ਬਰ »

14 ਤੇ 15 ਸਤੰਬਰ ਨੂੰ ਭਾਦਸੋਂ ਦੀ ਬਿਜਲੀ ਸਪਲਾਈ ਬੰਦ ਰਹੇਗੀ

ਭਾਦਸੋਂ, 13 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ)-ਸ਼ਹਿਰ ਭਾਦਸੋਂ ਦੀ ਬਿਜਲੀ ਸਪਲਾਈ ਕਨੈਕਟਰ ਮੋਟਾ ਪਾਉਣ ਤੇ ਜ਼ਰੂਰੀ ਮੁਰੰਮਤ ਲਈ 14 ਸਤੰਬਰ ਨੂੰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਨਾਭਾ ਰੋਡ ਭਾਦਸੋਂ ਸਕਰਾਲੀ, ਨਾਨੋਕੀ, ਕੱਲਰਮਾਜਰੀ ਉਸ ਖੇਤਰ ਦੇ ਮਟੋਰੜਾ ਪਿੰਡ ਅਤੇ 15 ...

ਪੂਰੀ ਖ਼ਬਰ »

ਖੇਤੀਬਾੜੀ ਵਿਕਾਸ ਬੈਂਕ ਦਾ ਸਾਲਾਨਾ ਇਜਲਾਸ ਹੋਇਆ

ਦੇਵੀਗੜ੍ਹ, 13 ਸਤੰਬਰ (ਰਾਜਿੰਦਰ ਸਿੰਘ ਮੌਜੀ)-ਦੁਧਨਸਾਧਾਂ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇਵੀਗੜ੍ਹ ਦਾ ਸਾਲਾਨਾ ਇਜਲਾਸ ਚੇਅਰਮੈਨ ਮਹਿਮਾ ਸਿੰਘ ਕਰਤਾਰਪੁਰ ਦੀ ਰਹਿਨੁਮਾਈ ਹੇਠ ਹੋਇਆ | ਜਿਸ ਵਿਚ ਪਰਮਜੀਤ ਸਿੰਘ ਮਹਿਮੂਦਪੁਰ ਸੀਨੀਅਰ ਮੀਤ ...

ਪੂਰੀ ਖ਼ਬਰ »

ਜੇਮਜ਼ ਪਬਲਿਕ ਸਕੂਲ 'ਚ ਹਿੰਦੀ ਦਿਵਸ ਮਨਾਇਆ

ਸਨੌਰ, 13 ਸਤੰਬਰ (ਸੋਖਲ)-ਜੇਮਜ਼ ਪਬਲਿਕ ਸਕੂਲ 'ਚ ਹਿੰਦੀ ਦਿਵਸ ਮਨਾਇਆ ਗਿਆ¢ ਇਸ ਮੌਕੇ ਹਿੰਦੀ ਦਿਵਸ ਦੇ ਇਤਿਹਾਸ ਬਾਰੇ ਵੀ ਵਿਸਥਾਰ ਸਾਹਿਤ ਚਾਨਣਾ ਪਾਇਆ, ਸੰਸਥਾ ਦੇ ਪਿ੍ੰਸੀਪਲ ਡਾ. ਮੰਜਰੀ ਤੇਜਪਾਲ ਨੇ ਦੱਸਿਆ ਕਿ 14 ਸਤੰਬਰ 1949 ਵਾਲੇ ਦਿਨ ਸਾਡੇ ਭਾਰਤ ਦੇ ਸੰਵਿਧਾਨ ਸਭਾ ...

ਪੂਰੀ ਖ਼ਬਰ »

ਐਨ.ਸੀ.ਸੀ. ਕੈਡਿਟਸ ਦੀ ਹੋਈ ਭਰਤੀ

ਰਾਜਪੁਰਾ, 13 ਸਤੰਬਰ (ਰਣਜੀਤ ਸਿੰਘ)-ਅੱਜ ਇੱਥੇ ਸਰਕਾਰੀ ਆਈ.ਟੀ.ਆਈ. ਵਿਚ ਨਵੇਂ ਐਨ.ਸੀ.ਸੀ. ਕੈਡਿਟਸ ਦੀ ਐਨਰੋਲਮੈਂਟ ਕੀਤੀ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੰਜ ਪੰਜਾਬ ਬਟਾਲੀਅਨ ਐਨ.ਸੀ.ਸੀ ਪਟਿਆਲਾ ਤੋਂ ਕਰਨਲ ਨਵਜੋਤ ਸਿੰਘ ਕੰਗ ਦੇ ਦਿਸ਼ਾ ਨਿਰਦੇਸ਼ਾਂ ਅਧੀਨ ...

ਪੂਰੀ ਖ਼ਬਰ »

ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ 'ਤੇ 21 ਨੂੰ ਬਿਜਲੀ ਮੰਤਰੀ ਦੀ ਰਿਹਾਇਸ਼ ਵਿਖੇ ਪ੍ਰਦਰਸ਼ਨ ਕਰਨਗੇ

ਪਟਿਆਲਾ, 13 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ 'ਤੇ ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ 26 ਸਤੰਬਰ ਨੂੰ ਸੂਬਾ ਪੱਧਰ 'ਤੇ ਇਕ ਦਿਨਾ ਹੜਤਾਲ ਅਤੇ 21 ਸਤੰਬਰ ਨੂੰ ਬਿਜਲੀ ਮੰਤਰੀ ਪੰਜਾਬ ਦੀ ਰਿਹਾਇਸ਼ ਪਿੰਡ ...

ਪੂਰੀ ਖ਼ਬਰ »

ਨਾਭਾ-ਛੀਟਾਂਵਾਲਾ ਸੜਕ ਦੀ ਤਰਸਯੋਗ ਹਾਲਤ, ਰਾਹਗੀਰ ਤੇ ਨੇੜਲੇ ਪਿੰਡਾਂ ਦੇ ਲੋਕ ਪ੍ਰੇਸ਼ਾਨ

ਨਾਭਾ, 13 ਸਤੰਬਰ (ਕਰਮਜੀਤ ਸਿੰਘ)-ਨਾਭਾ-ਛੀਟਾਂਵਾਲਾ ਸੜਕ ਜਿਸ ਉਪਰ ਕੁੱਲ 4,45,49,749 ਰੁ: ਖਰਚ ਹੋਏ ਸਨ ਅਤੇ ਜੋ 2014 ਵਿਚ ਮੁਕੰਮਲ ਹੋਈ ਸੀ, ਉਹ ਸੜਕ ਆਪਣੀ ਮਿੱਥੀ ਮਿਆਦ ਮਈ 2019 ਤੋਂ ਪਹਿਲਾਂ ਹੀ ਖਸਤਾ ਰੂਪ ਧਾਰਨ ਕਰ ਚੁੱਕੀ ਹੈ ਅਤੇ ਨੇੜਲੇ ਪਿੰਡਾਂ ਦੇ ਲੋਕਾਂ ਤੇ ਰਾਹਗੀਰਾਂ ਲਈ ...

ਪੂਰੀ ਖ਼ਬਰ »

ਸੇਵਾ ਭਾਰਤੀ ਵਲੋਂ ਬਾਲ ਸੰਸਕਾਰ ਕੇਂਦਰ ਦਾ ਸਾਲਾਨਾ ਦਿਵਸ ਮਨਾਇਆ

ਰਾਜਪੁਰਾ, 13 ਸਤੰਬਰ (ਜੀ.ਪੀ. ਸਿੰਘ)-ਸੇਵਾ ਭਾਰਤੀ ਦੀ ਰਾਜਪੁਰਾ ਸ਼ਾਖਾ ਵਲੋਂ ਸਥਾਨਕ ਗੁਰੂ ਅੰਗਦ ਦੇਵ ਕਾਲੋਨੀ ਵਿਚ ਚਲਾਇਆ ਜਾ ਰਿਹਾ ਬਾਲ ਸੰਸਕਾਰ ਕੇਂਦਰ ਦਾ ਸਾਲਾਨਾ ਦਿਵਸ ਪ੍ਰਧਾਨ ਆਰ.ਐਸ. ਗੁਪਤਾ ਅਤੇ ਵਕੀਲ ਨਵਦੀਪ ਅਰੋੜਾ ਦੀ ਅਗਵਾਈ 'ਚ ਬੜੇ ਧੂਮਧਾਮ ਨਾਲ ਮਨਾਇਆ ...

ਪੂਰੀ ਖ਼ਬਰ »

ਕਾਗਜ਼-ਕਲਮ ਨਾਲ ਲਿਖਣ ਵਾਲੀ ਆਖ਼ਰੀ ਪੀੜ੍ਹੀ ਦੇ ਲਿਖਾਰੀਆਂ ਦਾ ਸਨਮਾਨ

ਪਟਿਆਲਾ, 13 ਸਤੰਬਰ (ਗੁਰਵਿੰਦਰ ਸਿੰਘ ਔਲਖ)-ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਪਟਿਆਲਾ ਵੱਲੋਂ ਬੀਰ ਦਸੌਾਧੀ ਰਾਮ ਕਮਿਊਨਿਟੀ ਸੈਂਟਰ ਵਿਖੇ ਸਾਹਿਤ ਗੋਸ਼ਟੀ ਸਰਦਾਰ ਭਜਨ ਪ੍ਰਤਾਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਸੰਪੰਨ ਹੋਈ¢ ਨਾਮਵਰ ਸਾਹਿਤਕਾਰ ਡਾ. ...

ਪੂਰੀ ਖ਼ਬਰ »

ਸੁਰਜੀਤ ਸਿੰਘ ਰੱਖੜਾ ਦੀ ਅਗਵਾਈ 'ਚ ਅਕਾਲੀ ਦਲ ਸਰਕਲ ਭਾਦਸੋਂ ਹੋਇਆ ਇੱਕਜੁੱਟ

ਭਾਦਸੋਂ, 13 ਸਤੰਬਰ (ਗੁਰਬਖਸ਼ ਸਿੰਘ ਵੜੈਚ)-ਪਿਛਲੇ ਸਮੇਂ ਤੋਂ ਨਿਰਾਸ਼ ਹੋ ਕੇ ਚੱਲਿਆ ਆ ਰਿਹਾ ਸਰਕਲ ਭਾਦਸੋਂ ਦਾ ਇਕ ਧੜਾ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ 'ਚ ਅਕਾਲੀ ਦਲ ਨਾਲ ਇੱਕਜੁੱਟ ਹੋਇਆ | ...

ਪੂਰੀ ਖ਼ਬਰ »

ਲੋਕ ਅਕਾਲੀ ਉਮੀਦਵਾਰਾਂ ਦਾ ਹਾਲ ਵਿਧਾਨ ਸਭਾ ਜਿਹਾ ਕਰਨਗੇ-ਪ੍ਰਨੀਤ ਕੌਰ

ਸਨੌਰ, 13 ਸਤੰਬਰ (ਸੋਖਲ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਚੌਰਾ ਤੋਂ ਉਮੀਦਵਾਰ ਨਵਦੀਪ ਕੌਰ ਪਤਨੀ ਬਲਿਹਾਰ ਸਿੰਘ ਸਮਸ਼ਪੁਰ ਅਤੇ ਇਸ 'ਚ ਆਉਂਦੇ ਬਲਾਕ ਸੰਮਤੀ ਘਲੋੜੀ ਤੋਂ ਉਮੀਦਵਾਰ ਰਜਿੰਦਰ ਸਿੰਘ, ਪ੍ਰਕਾਸ਼ ਸਿੰਘ ਲਲੀਨਾ ਜ਼ੋਨ, ਗੁਰਦੀਪ ਕੌਰ ਚੌਰਾ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਬੈਠਕ

ਦੇਵੀਗੜ੍ਹ, 13 ਸਤੰਬਰ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਵਿਖੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਬੈਠਕ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਹੋਈ | ਬੈਠਕ ਤੋਂ ਬਾਅਦ ਜਾਣਕਾਰੀ ਦਿੰਦਿਆਂ ਪ੍ਰਧਾਨ ਬਲਵਿੰਦਰ ਕੌਰ ਨੇ ਦੱਸਿਆ ਕਿ 5 ਸਤੰਬਰ ਨੂੰ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ 'ਪੰਜਾਬ ਦੀ ਸੱਭਿਆਚਾਰਕ ਪਛਾਣ' ਵਿਸ਼ੇ 'ਤੇ ਭਾਸ਼ਣ

ਪਟਿਆਲਾ, 13 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਕੂਲ ਆਫ਼ ਸੋਸ਼ਲ ਸਾਇੰਸਜ਼ ਵਿਭਾਗ ਵਲੋਂ 'ਪੰਜਾਬ ਦੀ ਸਭਿਆਚਾਰਕ ਪਛਾਣ' ਵਿਸ਼ੇ 'ਤੇ ਸੈਂਟਰਲ ਯੂਨੀਵਰਸਿਟੀ ਆਫ਼ ਹਿਮਾਚਲ ਪ੍ਰਦੇਸ਼ ਦੇ ਕੁਲਪਤੀ ਡਾ. ਐੱਚ.ਐੱਸ. ਬੇਦੀ ਦਾ ਇਕ ਭਾਸ਼ਣ ...

ਪੂਰੀ ਖ਼ਬਰ »

ਭਾਈ ਗੁਰਦਾਸ ਨਰਸਿੰਗ ਕਾਲਜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਪਟਿਆਲਾ, 13 ਸਤੰਬਰ (ਗੁਰਵਿੰਦਰ ਸਿੰਘ ਔਲਖ)-ਭਾਈ ਗੁਰਦਾਸ ਨਰਸਿੰਗ ਕਾਲਜ, ਪਟਿਆਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕਾਲਜ ਡਾਇਰੈਕਟਰ ਪ੍ਰੋ. ਬਲਦੇਵ ਸਿੰਘ ਬੱਲੂਆਣਾ ਅਤੇ ਕਾਲਜ ਦੇ ਟੀਚਿੰਗ ਸਟਾਫ਼ ਦੇ ਮੈਂਬਰਾਂ, ਜਿਨ੍ਹਾਂ ਵਿਚ ਨਰਿੰਦਰ ...

ਪੂਰੀ ਖ਼ਬਰ »

ਗਿੱਲ ਨੇ ਪਿੰਡ ਸੰਧਾਰਸੀ ਵਿਖੇ ਘਰ-ਘਰ ਮੰਗੀਆਂ ਵੋਟਾਂ

ਘਨੌਰ, 13 ਸਤੰਬਰ (ਬਲਜਿੰਦਰ ਸਿੰਘ ਗਿੱਲ)-ਬਲਾਕ ਸੰਮਤੀ ਜ਼ੋਨ ਨੰਬਰ 5 ਪਿੰਡ ਫਰੀਦਪੁਰ ਜੱਟਾਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਜੀਤ ਸਿੰਘ ਗਿੱਲ ਵਲੋਂ ਆਪਣੀ ਚੋਣ ਮੁਹਿੰਮ ਤਹਿਤ ਜ਼ੋਨ ਦੇ ਪਿੰਡ ਸੰਧਾਰਸੀ ਵਿਖੇ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਅਤੇ ਵੋਟਾਂ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ 'ਸੈਂਟਰ ਫ਼ਾਰ ਯੂਨੀਵਰਸਿਟੀ ਟੀਚਰਜ਼' ਪੂਟਾ ਚੋਣਾ ਕਰਵਾਉਣ ਦੀ ਮੰਗ

ਪਟਿਆਲਾ, 13 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਅਧਿਆਪਕ ਜਥੇਬੰਦੀ 'ਸੈਂਟਰ ਫ਼ਾਰ ਯੂਨੀਵਰਸਿਟੀ ਟੀਚਰਜ਼' ਦੀ ਹੰਗਾਮੀ ਬੈਠਕ ਡਾ. ਭੁਪਿੰਦਰ ਸਿੰਘ ਵਿਰਕ ਦੀ ਅਗਵਾਈ ਵਿਚ ਹੋਈ ਜਿਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਭੁਪਿੰਦਰ ਸਿੰਘ ਵਿਰਕ ...

ਪੂਰੀ ਖ਼ਬਰ »

ਵਿਧਾਇਕ ਕੰਬੋਜ ਤੇ ਗਗਨਦੀਪ ਜਲਾਲਪੁਰ ਨੇ ਕਾਂਗਰਸੀ ਉਮੀਦਵਾਰਾਂ ਲਈ ਮੰਗੀਆਂ ਵੋਟਾਂ

ਰਾਜਪੁਰਾ, 13 ਸਤੰਬਰ (ਜੀ.ਪੀ. ਸਿੰਘ)-ਅੱਜ ਹਲਕਾ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਅਤੇ ਮੈਂਬਰ ਪੰਜਾਬ ਕਾਂਗਰਸ ਕਮੇਟੀ ਗਗਨਦੀਪ ਸਿੰਘ ਜਲਾਲਪੁਰ ਵਲੋਂ ਪਿੰਡ ਆਲਮਪੁਰ, ਨੇਪਰਾ, ਥੂਹਾ, ਗਾਰਦੀ ਨਗਰ, ਮੋਹੀਖੁਰਦ ਵਿਖੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪਰਿਸ਼ਦ ...

ਪੂਰੀ ਖ਼ਬਰ »

ਨਸ਼ੇ ਦੇ ਮਾਰੂ ਪ੍ਰਭਾਵ ਸਬੰਧੀ ਜਾਗਰੂਕਤਾ ਵੈਨ ਨੂੰ ਦਿੱਤੀ ਹਰੀ ਚੰਡੀ

ਪਟਿਆਲਾ, 13 ਸਤੰਬਰ (ਮਨਦੀਪ ਸਿੰਘ ਖਰੋੜ)-ਮਿਸ਼ਨ ਤੰਦਰੁਸਤ ਪੰਜਾਬ ਅਧੀਨ ਜ਼ਿੰਦਗੀ ਨੂੰ ਹਾਂ ਅਤੇ ਨਸ਼ਿਆਂ ਨੂੰ ਨਾਂਹ ਥੀਮ ਤਹਿਤ ਕਮਿਊਨਿਟੀ ਸਿਹਤ ਕੇਂਦਰ ਤਿ੍ਪੜੀ ਤੋਂ ਜਾਗਰੂਕਤਾ ਵੈਨ ਨੂੰ ਡਿਪਟੀ ਮੈਡੀਕਲ ਕਮਿਸ਼ਨਰ ਡਾ. ਐਮ.ਐਸ ਧਾਲੀਵਾਲ ਅਤੇ ਸੀਨੀਅਰ ਮੈਡੀਕਲ ...

ਪੂਰੀ ਖ਼ਬਰ »

ਠੇਕੇਦਾਰੀ ਤਹਿਤ ਕੰਮ ਕਰਦੇ ਕਰਮਚਾਰੀਆਂ ਵਲੋ ਉਪ-ਕੁਲਪਤੀ ਦਫ਼ਤਰ ਅੱਗੇ ਧਰਨਾ

ਪਟਿਆਲਾ, 13 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਆਊਟਸੋਰਸਿੰਗ ਕਰਮਚਾਰੀਆਂ ਵਲੋਂ ਉਪ-ਕੁਲਪਤੀ ਦਫ਼ਤਰ ਅੱਗੇ ਧਰਨਾ ਲਗਾਇਆ ਗਿਆ ਜਿਸ ਸਬੰਧੀ ਜਾਣਕਾਰੀ ਦਿੰਦਿਆਂ ਸੰਘਰਸ਼ ਕਮੇਟੀ ਦੇ ਆਗੂ ਅਜੈ ਅਰੋੜਾ, ਇਕਬਾਲ, ਜਤਿੰਦਰ ...

ਪੂਰੀ ਖ਼ਬਰ »

ਪ੍ਰਨੀਤ ਕੌਰ ਵਲੋਂ ਆੜ੍ਹਤੀ ਐਸੋ. ਦੀ ਡਾਇਰੈਕਟਰੀ ਜਾਰੀ

ਪਟਿਆਲਾ, 13 ਸਤੰਬਰ (ਅ.ਸ. ਆਹਲੂਵਾਲੀਆ)-ਆੜ੍ਹਤੀ ਐਸੋ. ਦੇ ਪ੍ਰਧਾਨ ਮੁਲਖਰਾਜ ਗੁਪਤਾ ਅਤੇ ਚੇਅਰਮੈਨ ਦੇਵੀ ਦਿਆਲ ਗੋਇਲ ਵਲੋਂ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਆੜ੍ਹਤੀ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਵੱਖ-ਵੱਖ ਦੁੱਧ ਦੀਆਂ ਡੇਅਰੀਆਂ ਤੋਂ ਭਰੇ ਸੈਂਪਲ

ਪਟਿਆਲਾ, 13 ਸਤੰਬਰ (ਮਨਦੀਪ ਸਿੰਘ ਖਰੋੜ)-ਮਿਸ਼ਨ ਤੰਦਰੁਸਤ ਪੰਜਾਬ ਚੰਗੀ ਸਿਹਤ ਚੰਗੀ ਸੋਚ ਤਹਿਤ ਲੋਕਾਂ ਨੂੰ ਵਧੀਆਂ ਤੇ ਮਿਲਾਵਟ ਰਹਿਤ ਖਾਧ ਪਦਾਰਥ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਜ਼ਿਲ੍ਹਾ ਸਿਹਤ ਵਿਭਾਗ ਅਤੇ ਡੇਅਰੀ ਡਿਵੈਲਪਮੈਂਟ ਵਿਭਾਗ ਦੀ ਟੀਮ ਵਲੋਂ ਸਾਂਝੀ ...

ਪੂਰੀ ਖ਼ਬਰ »

ਪੰਜਾਬੀ 'ਵਰਸਿਟੀ ਵਲੋਂ ਪੰਜਾਬੀ ਸਾਹਿਤ ਅਧਿਐਨ ਵਿਭਾਗ ਵਿਖੇ ਐਮ. ਫ਼ਿਲ ਕੋਰਸ ਸ਼ੁਰੂ ਕਰਨ ਦਾ ਐਲਾਨ

ਪਟਿਆਲਾ, 13 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਐੱਮ.ਏ. ਪਾਸ ਅਤੇ ਐੱਮ. ਫ਼ਿਲ ਯੋਗਤਾ ਟੈਸਟ ਵਿਚੋਂ ਲੰਘੇ ਵਿਦਿਆਰਥੀਆਂ ਦੀਆਂ ਨਿਗਰਾਨ ਦੀਆਂ ਸਮੱਸਿਆਵਾਂ ਨੂੰ ਦੇਖਦਿਆਂ ਉਪ-ਕੁਲਪਤੀ ਡਾ. ਬੀ.ਐੱਸ. ਘੁੰਮਣ ਨੇ ਪੰਜਾਬੀ ਸਾਹਿੱਤ ...

ਪੂਰੀ ਖ਼ਬਰ »

ਦੀ ਰੈਵੀਨਿਊ ਪਟਵਾਰ ਯੂਨੀਅਨ ਦੀ ਚੋਣ ਸਰਬ ਸੰਮਤੀ ਨਾਲ ਹੋਈ

ਪਟਿਆਲਾ, 13 ਸਤੰਬਰ (ਅ.ਸ. ਆਹਲੂਵਾਲੀਆ)-ਦੀ ਰੈਵੀਨਿਊ ਪਟਵਾਰ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਹੋਈ ¢ ਇਸ ਲਈ ਦੀ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਪਟਵਾਰੀਆਂ ਦੀ ਜਥੇਬੰਦੀਆਂ ਨੂੰ ਮੁਬਾਰਕਾਂ ਪ੍ਰਧਾਨ ਗੁਰਮੁਖ ਨੇ ਦਿੱਤੀਆਂ ¢ ਉਨ੍ਹਾਂ ਕਿਹਾ ਕਿ ਪਟਵਾਰੀਆਂ ਦੀਆਂ ...

ਪੂਰੀ ਖ਼ਬਰ »

ਰੈਸ਼ਨੇਲਾਈਜ਼ੇਸ਼ਨ ਨੀਤੀ ਅਧਿਆਪਕਾਂ ਲਈ ਬਣਦੀ ਜਾ ਰਹੀ ਹੈ ਪ੍ਰੇਸ਼ਾਨੀ ਦਾ ਸਬੱਬ

ਐੱਸ.ਏ.ਐੱਸ. ਨਗਰ, 13 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਅਸਾਮੀਆਂ ਨੂੰ ਤਰਕਸੰਗਤ ਬਣਾਉਣ ਦੇ ਨਾਂਅ 'ਤੇ ਹਰ ਸਾਲ ਦੀ ਤਰ੍ਹਾਂ ਸਰਕਾਰੀ ਸਕੂਲਾਂ ਲਈ ਤਿਆਰ ਕੀਤੀ ਗਈ ਨਵੀਂ ਰੈਸ਼ਨੇਲਾਈਜੇਸ਼ਨ ਦੀ ਨੀਤੀ ਅਧਿਆਪਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣਦੀ ਨਜ਼ਰ ਆ ਰਹੀ ਹੈ | ...

ਪੂਰੀ ਖ਼ਬਰ »

ਮੁਫ਼ਤ ਸਿਲਾਈ ਕੋਰਸ ਪੂਰਾ ਕਰਨ ਵਾਲੀਆਂ 25 ਲੜਕੀਆਂ ਨੂੰ ਵੰਡੇ ਸਰਟੀਫ਼ਿਕੇਟ

ਬਨੂੜ, 13 ਸਤੰਬਰ (ਭੁਪਿੰਦਰ ਸਿੰਘ)-ਬਨੂੜ ਖੇਤਰ ਦੀਆਂ ਹੋਣਹਾਰ ਅਤੇ ਮਿਹਨਤੀ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਤਹਿਤ ਸਮਾਜ ਸੇਵੀ ਸੰਸਥਾ ਆਸਰਾ ਵੈਲਫੇਅਰ ਸੁਸਾਇਟੀ ਬਨੂੜ ਵਲੋਂ ਲੜਕੀਆਂ ਨੂੰ ਸਿਲਾਈ ਸਿਖਾਉਣ ਲਈ ਤਿੰਨ ਮਹੀਨੇ ਦਾ ਮੁਫ਼ਤ ਟਰੇਨਿੰਗ ਕੋਰਸ ...

ਪੂਰੀ ਖ਼ਬਰ »

ਪਬਲਿਕ ਕਾਲਜ 'ਚ ਮੁੱਢਲੀ ਸਹਾਇਤਾ ਅਤੇ ਸੜਕ ਸੁਰੱਖਿਆ ਵਿਸ਼ੇ 'ਤੇ ਸੈਮੀਨਾਰ

ਸਮਾਣਾ, 13 ਸਤੰਬਰ (ਹਰਵਿੰਦਰ ਸਿੰਘ ਟੋਨੀ)-ਪਬਲਿਕ ਕਾਲਜ ਸਮਾਣਾ, ਪਬਲਿਕ ਸਿੱਖਿਆ ਕਾਲਜ ਅਤੇ ਪਬਲਿਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਰਾਸ਼ਟਰੀ ਸੇਵਾ ਯੋਜਨਾ ਵਿਭਾਗ ਵੱਲੋਂ ਰੈੱਡ ਰੀਬਨ ਕਲੱਬ 'ਤੇ ਰੈੱਡ ਕਰਾਸ ਵਿਭਾਗ ਦੇ ਸਹਿਯੋਗ ਨਾਲ ਭਾਈ ਘਨੱਈਆ ਜੀ ਦੀ 300 ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ ਗ਼ਰੀਬ ਪਰਿਵਾਰਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਵੰਡੇ

ਅਰਨੋਂ/ਖਨੌਰੀ, 13 ਸਤੰਬਰ (ਦਰਸ਼ਨ ਸਿੰਘ ਪਰਮਾਰ, ਬਲਵਿੰਦਰ ਸਿੰਘ ਥਿੰਦ)-ਨਜ਼ਦੀਕੀ ਪਿੰਡ ਗੁਲਜਾਰਪੁਰਾ (ਠਰੂਆ) ਵਿਖੇ ਐਚ.ਪੀ ਗੈਸ ਏਜੰਸੀ ਪਾਤੜਾਂ ਵਲੋਂ ਕੇਂਦਰ ਸਰਕਾਰ ਦੀ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ ਗਰੀਬ ਪਰਿਵਾਰਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਵੰਡੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਸਾਰੀਆਂ ਸੀਟਾਂ ਭਾਰੀ ਬਹੁਮਤ ਨਾਲ ਜਿੱਤਾਂਗੇ- ਨਿਰਮਲ ਸਿੰਘ

ਸ਼ੁਤਰਾਣਾ, 13 ਸਤੰਬਰ (ਬਲਦੇਵ ਸਿੰਘ ਮਹਿਰੋਕ) ਪੰਜਾਬ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਹੋ ਰਹੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਸਾਰੀਆਂ ਸੀਟਾਂ ਜਿੱਤੇਗੀ, ਕਿਉਂਕਿ ਲੋਕ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋ ਰਹੇ ਵਿਕਾਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX