ਤਾਜਾ ਖ਼ਬਰਾਂ


ਕਮਲਨਾਥ, ਗਹਿਲੋਤ ਤੇ ਚਿਦੰਬਰਮ ਨੇ ਆਪਣੇ ਨਿੱਜੀ ਹਿੱਤ ਪਾਰਟੀ ਤੋਂ ਰੱਖੇ ਉੱਪਰ - ਰਾਹੁਲ ਗਾਂਧੀ
. . .  9 minutes ago
ਨਵੀਂ ਦਿੱਲੀ, 26 ਮਈ - ਕਾਂਗਰਸ ਵਰਕਿੰਗ ਕਮੇਟੀ ਨੇ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ। ਰਾਹੁਲ ਨੇ ਲੋਕ-ਸਭਾ 'ਚ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਹੁਦੇ ਤੋਂ ਹਟਣ ਦਾ ਪ੍ਰਸਤਾਵ ਦਿੱਤਾ। ਕਾਂਗਰਸ ਦੀ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਨੇ ਸੀਨੀਅਰ ਨੇਤਾਵਾਂ 'ਤੇ ਵੀ ਨਾਰਾਜ਼ਗੀ...
18 ਕਰੋੜ ਦੀ ਹੈਰੋਇਨ ਸਮੇਤ ਦੋ ਕਾਬੂ
. . .  1 minute ago
ਲੁਧਿਆਣਾ, 26 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ ਲੁਧਿਆਣਾ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 18 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ, ਜਾਣਕਾਰੀ ਦਿੰਦਿਆਂ ਐਸ.ਟੀ.ਐਫ ਦੇ ਇੰਚਾਰਜ ਇੰਸਪੈਕਟਰ...
ਤ੍ਰਿਪੁਰਾ 'ਚ ਆਇਆ ਹੜ੍ਹ, ਕਈ ਪਰਿਵਾਰ ਹੋਏ ਬੇਘਰ
. . .  about 1 hour ago
ਧਰਮਾਨਗਰ, 26 ਮਈ - ਤ੍ਰਿਪੁਰਾ 'ਚ ਭਾਰੀ ਮੀਂਹ ਦੇ ਚੱਲਦਿਆਂ ਅਚਾਨਕ ਹੜ੍ਹ ਆ ਗਿਆ। ਜਿਸ ਕਾਰਨ ਉਤਰੀ ਤ੍ਰਿਪੁਰਾ, ਉਨਾਕੋਟੀ ਤੇ ਢਾਹਲਾਈ ਜ਼ਿਲ੍ਹਿਆਂ 'ਚ ਇਕ ਹਜ਼ਾਰ ਤੋਂ ਵਧੇਰੇ ਪਰਿਵਾਰ ਪ੍ਰਭਾਵਿਤ ਹੋ ਗਏ ਹਨ। ਐਨ.ਡੀ.ਆਰ.ਐਫ. ਦੀਆਂ ਟੀਮਾਂ ਵਲੋਂ ਬੇਘਰ ਹੋਏ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਭੇਜਿਆ...
ਸਮ੍ਰਿਤੀ ਈਰਾਨੀ ਦੇ ਕਰੀਬੀ ਆਗੂ ਦੀ ਗੋਲੀ ਮਾਰ ਹੱਤਿਆ
. . .  about 1 hour ago
ਨਵੀਂ ਦਿੱਲੀ, 26 ਮਈ - ਯੂ.ਪੀ. ਦੇ ਅਮੇਠੀ 'ਚ ਬੀਤੇ ਕੱਲ੍ਹ ਭਾਜਪਾ ਸੰਸਦ ਮੈਂਬਰ ਸਮ੍ਰਿਤੀ ਈਰਾਨੀ ਦੇ ਕਰੀਬੀ ਸੁਰਿੰਦਰ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹਮਲਾਵਰਾਂ ਨੇ ਸੁਰਿੰਦਰ ਸਿੰਘ 'ਤੇ ਉਸ ਵਕਤ ਗੋਲੀਆਂ ਚਲਾ ਦਿੱਤੀਆਂ, ਜਦੋਂ ਉਹ ਆਪਣੇ ਘਰ ਦੇ ਬਾਹਰ ਸੁੱਤੇ ਹੋਏ ਸਨ। ਲੋਕ ਸਭਾ ਚੋਣਾਂ...
ਅੱਜ ਦਾ ਵਿਚਾਰ
. . .  about 1 hour ago
ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਏਥੇ ਪੁੱਜੇ ਇੱਕ ਯਾਤਰੀ ਕੋਲੋਂ ਕਸਟਮ ...
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਮਈ (ਅਰੁਣ ਅਹੂਜਾ)- ਸਥਾਨਕ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਇਕ ਜੀਅ ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ...
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਗੋਨਿਆਣਾ, 25 ਮਈ (ਬਰਾੜ ਆਰ. ਸਿੰਘ)- ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਬਲਾਹੜ ਵਿੰਝੂ ਅੰਦਰ ਛੱਪੜ ਦੀ ਚੱਲ ਰਹੀ ਖ਼ੁਦਾਈ ਦੌਰਾਨ ਇਸ ਦੀ ਤਹਿ ਥੱਲਿਓਂ ਤਕਰੀਬਨ 500 ਚੱਲੇ ਅਤੇ ਕੁੱਝ ...
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਮੁੰਬਈ, 25 ਮਈ- ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਸ਼ਨੀਵਾਰ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਉਹ ਆਪਣੀ ਪਤਨੀ ਨਾਲ ਵਿਦੇਸ਼ ਜਾ ਰਹੇ...
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ ....
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  1 day ago
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  1 day ago
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  1 day ago
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  1 day ago
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  1 day ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  1 day ago
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  1 day ago
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  1 day ago
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  1 day ago
ਉੱਤਰ ਪ੍ਰਦੇਸ਼ 'ਚ ਚੋਣ ਡਿਊਟੀ 'ਤੇ ਗਏ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ
. . .  1 day ago
16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਰਾਸ਼ਟਰਪਤੀ ਨੇ ਕੀਤੇ ਹਸਤਾਖ਼ਰ
. . .  1 day ago
ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ ਜੇਤੂ ਉਮੀਦਵਾਰਾਂ ਦੀ ਸੂਚੀ
. . .  1 day ago
ਗ਼ਲਤ ਹਨ ਰਾਹੁਲ ਗਾਂਧੀ ਦੇ ਅਸਤੀਫ਼ੇ ਦੀਆਂ ਖ਼ਬਰਾਂ- ਸੁਰਜੇਵਾਲਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਮਾਂ ਦਾ ਪੁੱਤ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਵਲੋਂ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਡੇਰਾਬੱਸੀ 'ਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  1 day ago
ਉੱਤਰ ਪ੍ਰਦੇਸ਼ 'ਚ ਗੋਲੀਆਂ ਮਾਰ ਕੇ ਤਿੰਨ ਬੱਚਿਆਂ ਦੀ ਹੱਤਿਆ, ਟਿਊਬਵੈੱਲ ਦੀ ਹੌਦੀ 'ਚੋਂ ਮਿਲੀਆਂ ਲਾਸ਼ਾਂ
. . .  1 day ago
ਜੰਮੂ-ਪਠਾਨਕੋਟ ਕੌਮੀ ਹਾਈਵੇਅ ਕਿਨਾਰੇ ਦਰਖ਼ਤ ਨਾਲ ਲਟਕਦੀ ਮਿਲੀ ਵਿਅਕਤੀ ਦੀ ਲਾਸ਼
. . .  1 day ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਸ਼ੁਰੂ
. . .  1 day ago
ਤਪਾ ਦੇ ਸਿਵਲ ਹਸਪਤਾਲ 'ਚ ਗੁੰਡਾਗਰਦੀ ਦਾ ਹੋਇਆ ਨੰਗਾ ਨਾਚ, ਕਈ ਜ਼ਖ਼ਮੀ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਸ਼ਾਮਲ ਹੋਣ ਲਈ ਪਾਰਟੀ ਦਫ਼ਤਰ 'ਚ ਪਹੁੰਚੇ ਕੈਪਟਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਭਾਦੋ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਗੁਰਦੁਆਰਾ ਚੋਣਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਲੈਸਟਰ

ਸ਼ੇਰ ਗਰੁੱਪ ਵਲੋਂ ਆਪਣਾ ਚੋਣ ਮਨੋਰਥ ਪੱਤਰ ਜਾਰੀ

ਲੈਸਟਰ (ਇੰਗਲੈਂਡ), 13 ਸਤੰਬਰ (ਸੁਖਜਿੰਦਰ ਸਿੰਘ ਢੱਡੇ)-30 ਸਤੰਬਰ ਨੂੰ ਹੋਰ ਰਹੀਆਂ ਇੰਗਲੈਂਡ ਦੇ ਸ਼ਹਿਰ ਲੈਸਟਰ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਈਸਟ ਪਾਰਕ ਰੋਡ ਦੀ ਪ੍ਰਬੰਧਕ ਕਮੇਟੀ ਦੀਆਂ ਚੋਣਾਂ 'ਚ ਭਾਗ ਲੈ ਰਹੇ ਗੁਰਦੁਆਰਾ ਸਾਹਿਬ ਦੀ ਮੌਜੂਦਾ ਪ੍ਰਬੰਧਕ ਕਮੇਟੀ 'ਸ਼ੇਰ ਗਰੁੱਪ' ਵਲੋਂ ਆਪਣੀ ਚੋਣ ਮੁਹਿੰਮ ਤੇਜ਼ ਕਰਦਿਆਂ ਅੱਜ ਆਪਣਾ ਚੋਣ ਮੈਨੀਫੈਸਟੋ ਜਾਰੀ ਕੀਤਾ ਹੈ | 'ਸ਼ੇਰ ਗਰੁੱਪ' ਵਲੋਂ ਜਾਰੀ ਕੀਤੇ ਗਏ ਆਪਣੇ ਚੋਣ ਮਨੋਰਥ ਪੱਤਰ ਜਨਤਕ ਕੀਤੇ ਹਨ, ਜਿਨ੍ਹਾਂ 'ਤੇ ਆਉਣ ਵਾਲੇ ਸਮੇਂ 'ਚ ਕਾਰਜ ਕੀਤੇ ਜਾਣ ਦਾ ਵਾਅਦਾ ਕੀਤਾ ਗਿਆ ਹੈ | ਚੋਣ ਮਨੋਰਥ ਪੱਤਰ ਜਾਰੀ ਕਰਨ ਮੌੌਕੇ 'ਸ਼ੇਰ ਗਰੁੱਪ' ਦੇ ਆਗੂ ਅਤੇ ਮੌਜੂਦਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮੰਗਲ ਸਿੰਘ, ਜਨਰਲ ਸਕੱਤਰ ਮਹਿੰਦਰ ਸਿੰਘ ਸੰਘਾ, ਖ਼ਜ਼ਾਨਚੀ ਸੋਹਣ ਸਿੰਘ ਪੁਰੇਵਾਲ, ਸਟੇਜ ਸਕੱਤਰ ਰਾਜਿੰਦਰ ਸਿੰਘ ਚਿੱਟੀ ਨੇ ਦਾਅਵਾ ਕੀਤਾ ਕਿ ਇਸ ਵਾਰ ਵੀ ਲੈਸਟਰ ਦੀ ਸੰਗਤ ਉਨ੍ਹਾਂ ਦੇ ਪਰਖੇ ਹੋਏ ਇਮਾਨਦਾਰ ਗਰੁੱਪ 'ਸ਼ੇਰ ਗਰੁੱਪ' ਨੂੰ ਹੀ ਵੱਧ ਤੋਂ ਵੱਧ ਵੋਟਾਂ ਪਾ ਕੇ ਕਾਮਯਾਬ ਕਰਕੇ ਮੁੜ ਪ੍ਰਬੰਧ 'ਚ ਲੈ ਕੇ ਆਉਣਗੇ | ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਜਸਵਿੰਦਰ ਕੌਰ ਰਾਏ, ਜਸਵੀਰ ਕੌਰ ਚੌਹਾਨ, ਦੀਪ ਸਿੰਘ ਕੈਲਾ, ਜਸਪਾਲ ਸਿੰਘ ਕੰਗ, ਹਰਿੰਦਰ ਕੌਰ ਜੌਹਲ, ਜੀਤ ਸਿੰਘ, ਜੁਝਾਰ ਸਿੰਘ, ਕੇਬਲ ਸਿੰਘ, ਕੁਲਵੰਤ ਸਿੰਘ ਸੰਧੂ, ਤਲਵਣ ਸਿੰਘ, ਬਲਬੀਰ ਸਿੰਘ, ਜਗਦੀਪ ਸਿੰਘ, ਗੁਰਦੀਪ ਸਿੰਘ, ਸੋਹਣ ਸਿੰਘ, ਲਖਵਿੰਦਰ ਸਿੰਘ ਵਿਰਕ, ਜਸਵਿੰਦਰ ਕੌਰ, ਲਖਵਿੰਦਰ ਸਿੰਘ ਧਾਮੀ, ਗੁਰਬਿੰਦਰ ਸਿੰਘ ਸਮਰਾ, ਹਰਜਿੰਦਰ ਕੌਰ, ਸੁਖਵਿੰਦਰ ਸਿੰਘ ਢੇਸੀ, ਹਰਕੇਵਲ ਸਿੰਘ, ਅਮਰਜੀਤ ਸਿੰਘ, ਸੁਖਦੇਵ ਸਿੰਘ ਅਤੇ ਸ਼ਿੰਗਾਰਾ ਸਿੰਘ ਅਤੇ 'ਸ਼ੇਰ ਗਰੁੱਪ' ਦੇ ਹੋਰ ਬਹੁਤ ਸਾਰੇ ਆਗੂ ਅਤੇ ਸਪੋਰਟਰ ਹਾਜ਼ਰ ਸਨ | ਇਸ ਮੌਕੇ 'ਤੇ ਸਿੱਖ ਫੈਡਰੇਸ਼ਨ ਯੂ.ਕੇ. ਦੇ ਭਾਈ ਭਜਨ ਸਿੰਘ ਢਾਡੀ, ਭਾਈ ਕਸ਼ਮੀਰ ਸਿੰਘ ਖ਼ਾਲਸਾ, ਭਾਈ ਪ੍ਰੇਮਜੀਤ ਸਿੰਘ ਥਾਂਦੀ, ਭਾਈ ਕੁਲਦੀਪ ਸਿੰਘ ਚਹੇੜੂ ਅਤੇ ਭਾਈ ਸੁਰਜੀਤ ਸਿੰਘ ਬੜਿੰਗ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਦਾ ਬਰਤਾਨੀਆ 'ਚ ਭਰਵਾਂ ਸਵਾਗਤ

ਲੰਡਨ, 13 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ: ਲਾਲ ਸਿੰਘ ਦਾ ਬਰਤਾਨੀਆ ਪਹੁੰਚਣ 'ਤੇ ਇੰਡੀਅਨ ਓਵਰਸੀਜ਼ ਕਾਂਗਰਸ ਯੂ. ਕੇ. ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਇੰਡੀਅਨ ਓਵਰਸੀਜ਼ ਕਾਂਗਰਸ ਯੂ. ਕੇ. ਦੇ ਚੇਅਰਮੈਨ ਬਲਵਿੰਦਰ ...

ਪੂਰੀ ਖ਼ਬਰ »

ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਲੰਡਨ 'ਚ ਸ਼ਰਧਾਂਜਲੀਆਂ

ਲੰਡਨ, 13 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਲੰਡਨ 'ਚ ਬਕਿੰਘਮ ਪੈਲੇਸ ਦੇ ਸਾਹਮਣੇ ਬਣੇ ਸ਼ਹੀਦੀ ਯਾਦਗਾਰੀ ਗੇਟ 'ਤੇ ਇਕ ਵਿਸ਼ੇਸ਼ ਸਮਾਗਮ ਦੌਰਾਨ ਸ਼ਰਧਾ ਦੇ ਫ਼ੁਲ ਭੇਟ ਕੀਤੇ ਗਏ | ਇਸ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਬੁਲਾਰਿਆਂ ...

ਪੂਰੀ ਖ਼ਬਰ »

ਭਾਰਤੀਆਂ ਵਲੋਂ ਅੰਗ ਦਾਨ ਜਾਗਰੂਕਤਾ ਲਹਿਰ ਸਬੰਧੀ ਬਰਤਾਨਵੀ ਸੰਸਦ 'ਚ ਸਮਾਗਮ

ਲੰਡਨ, 13 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤੀ ਮੂਲ ਦੇ ਲੋਕਾਂ ਸਮੇਤ ਦੱਖਣ ਏਸ਼ੀਆਈ ਲੋਕਾਂ 'ਚ ਅੰਗ ਦਾਨ ਦੀ ਘਾਟ ਕਾਰਨ ਇਨ੍ਹਾਂ ਭਾਈਚਾਰੇ ਦੇ ਲੋੜਵੰਦ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਐਮ. ਪੀ. ਤਨਮਨਜੀਤ ਸਿੰਘ ਢੇਸੀ ਦੀ ਅਗਵਾਈ 'ਚ ਬਰਤਾਨਵੀ ...

ਪੂਰੀ ਖ਼ਬਰ »

ਗੁਰਦੁਆਰਾ ਚੋਣਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਲੈਸਟਰ

ਕੁਝ ਕਾਰੋਬਾਰੀਆਂ, ਟਰੱਕ ਡਰਾਈਵਰਾਂ ਅਤੇ ਹੋਰਾਂ ਵਲੋਂ 'ਤੀਰ ਗਰੁੱਪ' ਦੀ ਹਮਾਇਤ ਦਾ ਐਲਾਨ

ਲੈਸਟਰ (ਇੰਗਲੈਂਡ), 13 ਸਤੰਬਰ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਸ਼ਹਿਰ ਲੈਸਟਰ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਪ੍ਰਬੰਧਕ ਦੀਆਂ 30 ਸਤੰਬਰ ਨੂੰ ਹੋ ਰਹੀਆਂ ਚੋਣਾਂ 'ਚ ਇਸ ਵਾਰ 'ਸ਼ੇਰ ਗਰੁੱਪ' ਅਤੇ 'ਤੀਰ ਗਰੁੱਪ' ਆਹਮੋ-ਸਾਹਮਣੇ ਹਨ | ਅਤੇ ਦੋਵਾਂ ਹੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਧਾਲੀਵਾਲ ਤੇ ਸਹੋਤਾ ਪੰਜਾਬ ਰਵਾਨਾ

ਲੰਡਨ, 13 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੰਜਾਬ 'ਚ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਇੰਡੀਅਨ ਓਵਰਸੀਜ਼ ਕਾਂਗਰਸ ਯੂ. ਕੇ. ਦੇ ਪ੍ਰਧਾਨ ਕਮਲਪ੍ਰੀਤ ਸਿੰਘ ਧਾਲੀਵਾਲ, ਸਾਬਕਾ ...

ਪੂਰੀ ਖ਼ਬਰ »

ਪਤੀ-ਪਤਨੀ ਦਾ ਕਤਲ ਕਰਨ ਵਾਲੇ ਦੋਸ਼ੀ ਨੇ ਮਾਨਸਿਕ ਤੌਰ ਤੇ ਬਿਮਾਰ ਹੋਣ ਦੀ ਅਰਜ਼ੀ ਅਦਾਲਤ 'ਚ ਕੀਤੀ ਦਾਖ਼ਲ

*ਮਾਮਲਾ ਮੁੰਡੇ ਦੇ ਸਹੁਰਿਆਂ ਦੇ ਨਾਲ ਰਹਿਣ ਦਾ

ਫਰਿਜਨੋ (ਕੈਲੀਫੋਰਨੀਆ), 13 ਸਤੰਬਰ (ਹੁਸਨ ਲੜੋਆ ਬੰਗਾ)-ਅਪਣੀ ਨੂੰ ਹ ਦੇ ਮਾਪਿਆਂ ਦੀ ਹੱਤਿਆ ਕਰਨ ਦੇ ਦੋਸ਼ 'ਚ ਜੇਲ੍ਹ 'ਚ ਰੱਖੇ ਦਰਸ਼ਨ ਸਿੰਘ ਧੰਜਲ ਦੇ ਵਕੀਲ ਵਲੋਂ ਉਸ ਨੂੰ ਮਾਨਸਿਕ ਤੌਰ 'ਤੇ ਬਿਮਾਰ ਕਰਾਰ ਦੇਣ ਦੀ ਅਦਾਲਤ 'ਚ ਅਰਜ਼ੀ ਦਾਖ਼ਲ ਕੀਤੀ ਹੈ | ਫਰਿਜਨੋ ਕਾਉਂਟੀ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਭਾਰਤੀ ਦੀ ਕਾਰ 'ਤੇ ਨਸਲੀ ਟਿੱਪਣੀਆਂ ਲਿਖੀਆਂ

ਮੈਲਬੌਰਨ, 13 ਸਤੰਬਰ (ਸਰਤਾਜ ਸਿੰਘ ਧੌਲ)-ਭਾਰਤੀ ਦੀ ਕਾਰ 'ਤੇ ਇਥੇ ਕਿਸੇ ਵੱਲੋਂ ਨਸਲੀ ਟਿੱਪਣੀਆਂ ਲਿਖ ਕੇ ਕਿਹਾ ਗਿਆ ਕਿ ਭਾਰਤੀਓ ਵਾਪਸ ਆਪਣੇ ਘਰ ਜਾਓ, ਇਥੇ ਤੁਹਾਡੇ ਲਈ ਕੋਈ ਥਾਂ ਨਹੀਂ ਹੈ | ਉਂਕਾਰ ਸਿੰਘ (24 ਸਾਲ) ਜੋ ਕਿ ਫਾਸਟ ਫੂਡ ਰੈਸਟੋਰੈਂਟ 'ਚ ਕੰਮ ਕਰਦਾ ਹੈ, ਜਦੋਂ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਭਾਰਤੀ ਵਿਅਕਤੀ ਭੇਦਭਰੀ ਹਾਲਤ 'ਚ ਲਾਪਤਾ

ਮੈਲਬੌਰਨ/ਸਿਡਨੀ, 13 ਸਤੰਬਰ (ਧੌਲ, ਸੰਧਰ)-ਨਿਊ ਸਾਊਥ ਪੁਲਿਸ ਵੱਲੋਂ ਲਾਪਤਾ ਹੋਏ ਭਾਰਤੀ ਵਿਅਕਤੀ ਨੂੰ ਲੱਭਣ ਲਈ ਅਪੀਲ ਕਰ ਰਹੀ ਹੈ | ਰਾਮ ਚੰਦਰ ਖੜਕਾ (47 ਸਾਲ) ਰੌਕ ਡੇਲ, ਸਿਡਨੀ ਪਿਛਲੇ ਸੋਮਵਾਰ ਤੋਂ ਦੁਪਹਿਰ ਬਾਅਦ ਲਾਪਤਾ ਹੋ ਗਿਆ ਹੈ | ਪੁਲਿਸ ਅਨੁਸਾਰ ਰਾਮ ਚੰਦਰ ਆਖਰੀ ...

ਪੂਰੀ ਖ਼ਬਰ »

ਪੰਜਾਬੀ ਵਿਰਸਾ 15 ਨੂੰ

ਟੋਰਾਂਟੋ, 13 ਸਤੰਬਰ (ਹਰਜੀਤ ਸਿੰਘ ਬਾਜਵਾ)-ਟੀਮ ਫੋਰ ਇੰਟਰਟੇਨਮੈਂਟ ਵਲੋਂ 15 ਸਤੰਬਰ ਨੂੰ 15ਵਾਂ ਪੰਜਾਬੀ ਵਿਰਸਾ ਬਰੈਂਪਟਨ ਦੇ ਸੀ. ਏ. ਏ.(ਪਾਵਰੇਡ ਸੈਂਟਰ) 'ਚ ਕਰਵਾਇਆ ਜਾ ਰਿਹਾ ਹੈ, ਜਿਥੇ ਕਿ ਪੰਜਾਬੀ ਦੇ ਸਿਰਮੌਰ ਗਾਇਕ ਮਨਮੋਹਨ ਵਾਰਸ ਦੀ ਗਾਇਕੀ ਦੇ 25 ਸਾਲਾ ਜਸ਼ਨ ਵੀ ...

ਪੂਰੀ ਖ਼ਬਰ »

ਸਕ੍ਰਿਪਲ ਨੂੰ ਜ਼ਹਿਰ ਦੇਣ ਦੇ ਦੋਵੇਂ ਸ਼ੱਕੀ ਆਮ ਨਾਗਰਿਕ ਹਨ- ਪੁਤਿਨ

ਲੰਡਨ, 13 ਸਤੰਬਰ (ਮਨਪ੍ਰੀਤ ਸਿੰਘ ਬੱਧਨੀਕਲਾਂ)-ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਅੱਜ ਕਿਹਾ ਕਿ ਬਰਤਾਨੀਆ ਨੇ ਸਾਬਕਾ ਜਾਸੂਸ ਸਰਜੇਈ ਸਕ੍ਰਿਪਲ ਨੂੰ ਨਰਵ ਏਜੰਟ ਜ਼ਹਿਰ ਦੇਣ ਵਾਲੇ ਜਿਨ੍ਹਾਂ ਦੋ ਵਿਅਕਤੀਆਂ ਨੂੰ ਸ਼ੱਕੀ ਦੱਸਿਆ ਹੈ, ਉਹ ਅਪਰਾਧੀ ਨਹੀਂ ਹਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX