ਤਾਜਾ ਖ਼ਬਰਾਂ


ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  3 minutes ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  6 minutes ago
ਨਵੀਂ ਦਿੱਲੀ, 23 ਜਨਵਰੀ - 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਹੋਣ ਵਾਲੀ ਪਰੇਡ ਤੋਂ ਪਹਿਲਾ ਅੱਜ ਰਾਜਪੱਥ 'ਤੇ ਫੁੱਲ ਡਰੈੱਸ ਰੀਹਰਸਲ ਕੀਤੀ...
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  28 minutes ago
ਕਰਾਚੀ, 23 ਜਨਵਰੀ - ਇਕ 15 ਸਾਲਾ ਹਿੰਦੂ ਲੜਕੀ ਜਿਸ ਨੂੰ ਪਾਕਿਸਤਾਨ ਦੇ ਸਿੰਧ ਪ੍ਰਾਂਤ ਵਿਚ ਅਗਵਾ ਕਰਕੇ ਜ਼ਬਰਦਸਤੀ ਇਸਲਾਮ ਕਬੂਲ ਕਰਵਾਉਣ ਮਗਰੋਂ ਮੁਸਲਿਮ ਲੜਕੇ ਨਾਲ ਉਸ ਦਾ ਨਿਕਾਹ ਕੀਤਾ ਗਿਆ ਸੀ। ਇਸ ਮਾਮਲੇ ਵਿਚ ਕੋਰਟ ਦੇ ਆਦੇਸ਼ਾਂ 'ਤੇ ਲੜਕੀ...
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  36 minutes ago
ਐਸ.ਏ.ਐਸ ਨਗਰ, 23 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ )-ਪੰਜਾਬ ਦੇ ਸਿੱਖਿਆ ਵਿਭਾਗ ਵਿਚ ਕੰਮ ਕਰਦੇ ਅਧਿਆਪਕ ਹੁਣ ਸਾਹਿਤਕ ਸਮਾਗਮ ਵਿਚ ਆਨ ਡਿਊਟੀ ਸ਼ਾਮਲ ਹੋ ਸਕਣਗੇ।। ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਚ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ...
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  44 minutes ago
ਚੰਡੀਗੜ੍ਹ, 23 ਜਨਵਰੀ (ਗੁਰਿੰਦਰ ਸਿੰਘ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਪੰਜਾਬ ਰਾਜਸਥਾਨ ਤੋਂ ਪਾਣੀ ਦੇ ਬਦਲੇ ਪੈਸੇ ਨਹੀਂ ਲੈ ਸਕਦਾ। ਕਿਉਂਕਿ ਜਦੋਂ ਰਾਜਸਥਾਨ ਦੇ ਨਾਲ ਸਮਝੌਤਾ ਹੋਇਆ ਸੀ ਤਾਂ ਉਸ ਵਕਤ ਇਹ ਫ਼ੈਸਲਾ...
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  about 1 hour ago
ਨਵੀਂ ਦਿੱਲੀ, 23 ਜਨਵਰੀ - ਪਾਕਿਸਤਾਨ ਦੇ ਸਾਬਕਾ ਕ੍ਰਿਕਟ ਖਿਡਾਰੀ ਤੇ ਤੇਜ਼ ਗੇਂਦਬਾਜ਼ ਸ਼ੋਇਬ ਅਖ਼ਤਰ ਜੋ ਅਕਸਰ ਭਾਰਤੀ ਕ੍ਰਿਕਟ ਦੀ ਪ੍ਰਸੰਸਾ ਕਰਦੇ ਹਨ। ਇਸ ਵਿਚਕਾਰ ਉਨ੍ਹਾਂ ਨੇ ਭਾਰਤ ਦੇ ਸਾਬਕਾ ਬੱਲੇਬਾਜ਼ ਵਰਿੰਦਰ ਸਹਿਵਾਗ 'ਤੇ ਜ਼ੋਰਦਾਰ ਤੰਜ ਕੱਸਦੇ ਹੋਏ ਕਿਹਾ ਹੈ ਕਿ ਵਰਿੰਦਰ...
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  1 minute ago
ਬਠਿੰਡਾ, 23 ਜਨਵਰੀ (ਨਾਇਬ ਸਿੱਧੂ) - ਕੇਂਦਰੀ ਜੇਲ੍ਹ ਬਠਿੰਡਾ ਵਿਚ ਕੈਦੀਆਂ ਕੋਲੋਂ ਮੋਬਾਈਲ ਮਿਲਣ ਦਾ ਮਾਮਲਾ ਲਗਾਤਾਰ ਜਾਰੀ ਹੈ। ਜਦ ਤੋਂ ਜੇਲ੍ਹ ਵਿਚ ਸੀ ਆਰ ਪੀ ਐਫ ਤਾਇਨਾਤ ਕੀਤੀ ਗਈ ਹੈ ਤਾਂ ਜੇਲ੍ਹ ਦੇ ਕੈਦੀਆਂ, ਹਵਾਲਾਤੀਆਂ ਕੋਲੋਂ ਲਗਾਤਾਰ ਮੋਬਾਈਲ ਬਰਾਮਦ...
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  about 2 hours ago
ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਅਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 4 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 10 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਇੰਚਾਰਜ ਹਰਬੰਸ ਸਿੰਘ ਮੁਤਾਬਿਕ...
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  about 2 hours ago
ਗੁਹਾਟੀ, 23 ਜਨਵਰੀ - ਅਸਮ ਦੇ ਮੁੱਖ ਮੰਤਰੀ ਸਰਬ ਨੰਦਾ ਸੋਨੋਵਾਲ ਤੇ ਚੋਟੀ ਦੇ ਫ਼ੌਜ ਤੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿਚ ਅੱਜ 644 ਅੱਤਵਾਦੀ ਲੀਡਰਾਂ ਤੇ ਕਾਡਰਾਂ ਵੱਲੋਂ ਹਥਿਆਰਾਂ ਸਮੇਤ ਆਤਮ ਸਮਰਪਣ ਕਰ ਦਿੱਤਾ ਗਿਆ। ਇਹ ਅੱਤਵਾਦੀ ਉਲਫਾ ਤੇ ਐਨ...
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  about 3 hours ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਅਕਾਲੀ ਦਲ ਸੁਤੰਤਰ ਦੀ ਇੱਕ ਵਿਸ਼ੇਸ਼ ਬੈਠਕ ਪਾਰਟੀ ਦੇ ਮੁੱਖ ਦਫ਼ਤਰ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਹੋਈ। ਇਸ ਬੈਠਕ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਅਕਾਲੀ ਦਲ ਸੁਤੰਤਰ...
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  about 3 hours ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ)ਆਜ਼ਾਦ ਹਿੰਦ ਫ਼ੌਜ ਦੇ ਬਾਨੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ 124ਵਾਂ ਜਨਮ ਦਿਨ ਅੱਜ ਆਜ਼ਾਦ ਹਿੰਦ ਫ਼ੌਜ ਸਕਸੈਸਰਜ਼ ਐਸੋਸੀਏਸ਼ਨ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ। ਐਸੋ: ਦੇ ਪ੍ਰਧਾਨ ਮਨੋਹਰ ਸਿੰਘ ਸੈਣੀ ਦੀ...
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  about 3 hours ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਬਾਲੀਵੁੱਡ ਅਭਿਨੇਤਰੀ ਰਵੀਨਾ ਟੰਡਨ, ਫਰਾਹ ਖਾਨ ਅਤੇ ਭਾਰਤੀ ਸਿੰਘ ਖਿਲਾਫ਼ ਇਸਾਈ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ 'ਚ ਦਰਜ ਮੁਕੱਦਮੇ ਸਬੰਧੀ ਮਾਨਯੋਗ ਹਾਈਕੋਰਟ ਵੱਲੋਂ ਰਵੀਨਾ ਟੰਡਨ...
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  about 3 hours ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿਲੋਂ) - ਸਰਬ ਪਾਰਟੀ ਮੀਟਿੰਗ ਵਿਚ ਬੈਂਸ ਭਰਾਵਾਂ ਨੂੰ ਸੱਦਾ ਨਹੀਂ ਦਿੱਤਾ ਗਿਆ। ਪੰਜਾਬ ਭਵਨ ਚੰਡੀਗੜ੍ਹ ਵਿਚ ਸਰਬ ਪਾਰਟੀ ਮੀਟਿੰਗ ਚੱਲ ਰਹੀ ਹੈ। ਪੰਜਾਬ ਭਵਨ ਦੇ ਬਾਹਰ ਪੁੱਜੇ ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਵੱਲੋਂ ਰੋਕ ਦਿੱਤਾ ਗਿਆ। ਜਿਸ...
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 4 hours ago
ਨਵੀਂ ਦਿੱਲੀ, 23 ਜਨਵਰੀ - ਨਿਰਭੈਆ ਜਬਰ ਜਨਾਹ ਮਾਮਲੇ ਵਿਚ ਚਾਰਾਂ ਦੋਸ਼ੀਆਂ ਦੀ ਫਾਂਸੀ ਦੀ ਤਿਆਰੀ ਸ਼ੁਰੂ ਹੋ ਗਈ ਹੈ। ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਦੀ ਅੰਤਿਮ ਇੱਛਾ ਬਾਰੇ ਵਿਚ ਪੁੱਛਿਆ ਹੈ। ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ...
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 4 hours ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਹਲਕਾ ਮੁਖੀ ਗੁਰਦੇਵ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਧਾਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਵਿਚ ਨਗਰ ਕੌਂਸਲ ਨਾਭਾ ਦੇ ਖਿਲਾਫ ਇਕ ਵਿਸ਼ਾਲ ਰੋਸ ਧਰਨਾ ਸਥਾਨਕ ਅਲਹੌਰਾਂ ਗੇਟ ਵਿਖੇ ਦਿੱਤਾ ਗਿਆ...
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 4 hours ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  about 2 hours ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 4 hours ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 4 hours ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 5 hours ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 5 hours ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 6 hours ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 7 hours ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  about 1 hour ago
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  about 1 hour ago
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  about 1 hour ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  about 1 hour ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  17 minutes ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  29 minutes ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  45 minutes ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  about 1 hour ago
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਾਸਾਂਸੀ ਹਵਾਈ ਅੱਡੇ 'ਤੇ ਸਿਹਤ ਵਿਭਾਗ ਵਲੋਂ ਅਲਰਟ ਜਾਰੀ
. . .  about 1 hour ago
ਨਸ਼ੇ ਦੇ ਓਵਰਡੋਜ਼ ਦਾ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਨੌਜਵਾਨ ਦੇ ਦੂਜੇ ਸਾਥੀ ਦੀ ਹਾਲਤ ਗੰਭੀਰ
. . .  about 1 hour ago
ਸ੍ਰੀ ਦਰਬਾਰ ਸਾਹਿਬ ਦੇ ਰਸਤੇ 'ਚ ਲਾਏ ਬੁੱਤਾਂ ਦੇ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਬ-ਕਮੇਟੀ ਗਠਿਤ
. . .  about 1 hour ago
ਅਵੰਤੀਪੋਰਾ 'ਚ ਮੁੜ ਸ਼ੁਰੂ ਹੋਈ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਅੱਸੂ ਸੰਮਤ 550

ਤਰਨਤਾਰਨ

ਜ਼ਿਲ੍ਹਾ ਪ੍ਰਸ਼ਾਸਨ ਪਾਰਦਰਸ਼ੀ ਤੇ ਨਿਰਪੱਖ ਚੋਣਾਂ ਕਰਵਾਉਣ ਲਈ ਵਚਨਬੱਧ- ਜ਼ਿਲ੍ਹਾ ਚੋਣ ਅਫ਼ਸਰ

ਤਰਨ ਤਾਰਨ 17 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਆਮ ਚੋਣਾਂ-2018 ਦੀ ਤਿਆਰੀਆਂ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਅੱਜ ਸਮੂਹ ਰਿਟਰਨਿੰਗ ਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਮੀਟਿੰਗ ਕੀਤੀ | ਇਸ ਐੱਸ.ਡੀ.ਐਮ. ਤਰਨ ਤਾਰਨ ਸੁਰਿੰਦਰ ਸਿੰਘ ਅਤੇ ਐੱਸ.ਡੀ.ਐਮ. ਪੱਟੀ ਸ੍ਰੀਮਤੀ ਅਨੂਪ੍ਰੀਤ ਕੌਰ, ਜ਼ਿਲ੍ਹਾ ਮਾਲ ਅਫ਼ਸਰ ਅਰਵਿੰਦਰਪਾਲ ਸਿੰਘ, ਤਹਿਸੀਲਦਾਰ ਖਡੂਰ ਸ਼ਾਹਿਬ ਸ੍ਰੀਮਤੀ ਸ਼ੀਮਾ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ | ਉਨ੍ਹਾਂ ਦੱਸਿਆ ਕਿ ਚੋਣਾਂ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ ਤੇ ਜ਼ਿਲ੍ਹਾ ਪ੍ਰਸ਼ਾਸਨ ਪਾਰਦਰਸ਼ੀ ਤੇ ਨਿਰਪੱਖ ਚੋਣਾਂ ਕਰਵਾਉਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕੁੱਲ 895 ਪੋਲਿੰਗ ਬੂਥ ਹਨ, ਜਿਨ੍ਹਾਂ ਵਿਚੋਂ ਜ਼ਿਲ੍ਹਾ ਪ੍ਰੀਸ਼ਦ ਲਈ 483 ਤੇ ਪੰਚਾਇਤ ਸੰਮਤੀਆਂ 429 ਪੋਲਿੰਗ ਬੂਥਾਂ 'ਤੇ ਵੋਟਾਂ ਪਾਈਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਸ਼ਾਂਤੀਪੂਰਵਕ ਤੇ ਸਫ਼ਲ ਚੋਣਾਂ ਕਰਵਾਉਣ ਲਈ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਬਲਾਕ ਤਰਨ ਤਾਰਨ ਵਿਚ 113 ਪੋਲਿੰਗ ਬੂਥਾਂ 'ਤੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਲਈ, 21 ਪੋਲਿੰਗ ਬੂਥਾਂ 'ਤੇ ਜ਼ਿਲ੍ਹਾ ਪ੍ਰੀਸ਼ਦ ਲਈ ਤੇ 28 ਪੋਲਿੰਗ ਬੂਥਾਂ 'ਤੇ ਬਲਾਕ ਸੰਮਤੀ ਲਈ ਵੋਟਾ ਪੈਣਗੀਆਂ | ਬਲਾਕ ਗੰਡੀਵਿੰਡ ਵਿਚ 33 ਪੋਲਿੰਗ ਬੂਥਾਂ 'ਤੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਲਈ ਤੇ 36 ਪੋਲਿੰਗ ਬੂਥਾਂ 'ਤੇ ਜ਼ਿਲ੍ਹਾ ਪ੍ਰੀਸ਼ਦ ਲਈ ਵੋਟਾਂ ਪੈਣਗੀਆਂ | ਬਲਾਕ ਪੱਟੀ ਵਿਚ 10 ਪੋਲਿੰਗ ਬੂਥਾਂ 'ਤੇ ਜ਼ਿਲ੍ਹਾ ਪ੍ਰੀਸ਼ਦ ਲਈ, 3 ਪੋਲਿੰਗ ਬੂਥਾਂ 'ਤੇ ਪੰਚਾਇਤ ਸੰਮਤੀ ਲਈ ਅਤੇ 1 ਪੋਲਿੰਗ ਬੂਥ 'ਤੇ ਦੋਵਾਂ ਲਈ ਵੋਟਾਂ ਪੈਣਗੀਆਂ | ਬਲਾਕ ਨੌਸ਼ਿਹਰਾਂ ਪੰਨੂਆਂ ਵਿਚ 68 ਪੋਲਿੰਗ ਬੂਥਾਂ 'ਤੇ ਜ਼ਿਲ੍ਹਾ ਪ੍ਰੀਸ਼ਦ ਲਈ ਅਤੇ 10 ਪੋਲਿੰਗ ਬੂਥਾਂ 'ਤੇ ਦੋਵਾਂ ਲਈ ਵੋਟਾਂ ਪੈਣਗੀਆਂ | ਉਨ੍ਹਾਂ ਦੱਸਿਆ ਕਿ ਬਲਾਕ ਭਿੱਖੀਵਿੰਡ ਵਿਚ 29 ਪੋੋਲਿੰਗ ਬੂਥਾਂ 'ਤੇ ਪੰਚਾਇਤ ਸੰਮਤੀ ਲਈ ਅਤੇ ਬਲਾਕ ਵਲਟੋਹਾ ਵਿਚ 21 ਪੋਲਿੰਗ ਬੂਥਾਂ 'ਤੇ ਪੰਚਾਇਤ ਸੰਮਤੀ ਲਈ ਵੋਟਾਂ ਪੈਣਗੀਆਂ | ਇਸ ਤੋਂ ਇਲਾਵਾ ਬਲਾਕ ਚੋਹਲਾ ਸਾਹਿਬ ਵਿਚ 69 ਪੋਲਿੰਗ ਬੂਥਾਂ 'ਤੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਲਈ ਵੋਟਾਂ ਪੈਣਗੀਆਂ | ਬਲਾਕ ਖਡੂਰ ਸਾਹਿਬ ਵਿਚ 122 ਪੋਲਿੰਗ ਬੂਥਾਂ 'ਤੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਲਈ ਵੋਟਾਂ ਪੈਣਗੀਆਂ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਤਰਨ ਤਾਰਨ, ਖਡੂਰ ਸਾਹਿਬ, ਗੰਡੀਵਿੰਡ ਬਲਾਕਾਂ ਲਈ ਵਿਮਲ ਸੇਤੀਆ ਚੋਣ ਅਬਜ਼ਰਵ ਹੋਣਗੇ ਤੇ ਵਲਟੋਹਾ, ਭਿੱਖਵਿੰਡ, ਪੱਟੀ, ਨੌਸ਼ਹਿਰਾ ਪੰਨੂਆਂ ਲਈ ਕੇਸ਼ਵ ਹਿੰਗੋਨੀਆ ਚੋਣ ਅਬਜ਼ਰਵਰ ਹੋਣਗੇ | ਉਨ੍ਹਾਂ ਦੱਸਿਆ ਕਿ ਚੋਣਾਂ ਸਬੰਧੀ ਕਿਸੇ ਵੀ ਸ਼ਿਕਾਇਤ ਜਾਂ ਸੁਝਾਅ ਲਈ ਚੋਣ ਅਬਜ਼ਰਵ ਸ੍ਰੀ ਵਿਮਲ ਕੁਮਾਰ ਸੇਤੀਆ ਦੇ ਮੋਬਾਈਲ ਨੰਬਰ 98881-52333 ਅਤੇ ਅਰੁਣ ਸ਼ੇਖੜੀ ਦੇ ਮੋਬਾਈਲ ਨੰਬਰ 98722-21702 'ਤੇ ਸੰਪਰਕ ਕੀਤਾ ਜਾ ਸਕਦਾ ਹੈ |

ਦਿਹਾਤੀ ਮਜ਼ਦੂਰ ਸਭਾ ਵਲੋਂ ਪਲਾਟਾਂ ਦੀ ਪ੍ਰਾਪਤੀ ਲਈ ਲਗਾਇਆ ਗਿਆ ਪੱਕਾ ਮੋਰਚਾ 23ਵੇਂ ਦਿਨ 'ਚ ਦਾਖ਼ਲ- ਦਰਾਜਕੇ

ਭਿੱਖੀਵਿੰਡ, 17 ਸਤੰਬਰ (ਬੌਬੀ)- ਦਿਹਾਤੀ ਮਜ਼ਦੂਰ ਸਭਾ ਵਲੋਂ ਪਿੰਡ ਮੱਖੀ ਕਲਾਂ ਵਿਖੇ ਪਲਾਟਾਂ ਦੀ ਪ੍ਰਾਪਤੀ ਲਈ ਲਗਾਇਆ ਗਿਆ ਪੱਕਾ ਮੋਰਚਾ 23ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ | ਲੱਗੇ ਇਸ ਪੱਕੇ ਮੋਰਚੇ ਵਿਚ ਮਜ਼ਦੂਰ ਪਰਿਵਾਰਾਂ ਸਮੇਤ ਪਹੰੁਚ ਰਹੇ ਹਨ ਅਤੇ ਇਸ ਮੌਕੇ ...

ਪੂਰੀ ਖ਼ਬਰ »

ਅਕਾਲੀ ਉਮੀਦਵਾਰ ਦੇ ਹੱਕ 'ਚ ਵੋਟਾਂ ਪਵਾਉਣ ਲਈ ਲਿਆਂਦੀ ਸ਼ਰਾਬ ਸਮੇਤ ਇਕ ਕਾਬੂ

ਤਰਨ ਤਾਰਨ, 17 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਮੌਕੇ ਅਕਾਲੀ ਉਮੀਦਵਾਰ ਨੂੰ ਵੋਟਾਂ ਪਵਾਉਣ ਲਈ ਲਿਆਂਦੀ ਅੰਗਰੇਜੀ ਸ਼ਰਾਬ ਸਮੇਤ ਇਕ ਵਿਅਕਤੀ ਨੂੰ ...

ਪੂਰੀ ਖ਼ਬਰ »

ਸੱਟਾਂ ਮਾਰ ਕੇ ਜ਼ਖਮੀ ਕਰਨ 'ਤੇ ਚਾਰ ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਤਰਨਤਾਰਨ, 17 ਸਤੰਬਰ (ਹਰਿੰਦਰ ਸਿੰਘ)- ਥਾਣਾ ਸਰਹਾਲੀ ਦੀ ਪੁਲਿਸ ਨੇ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਪੀ.ਡੀ. ਤਿਲਕ ਰਾਜ ਨੇ ਦੱਸਿਆ ਕਿ ਨਿੰਦਰ ਸਿੰਘ ਪੁੱਤਰ ਲਾਭ ...

ਪੂਰੀ ਖ਼ਬਰ »

ਬਾਬਾ ਬਿਧੀ ਚੰਦ ਦੀ ਬਰਸੀ ਸਬੰਧੀ ਦੋ ਦਿਨਾ ਜੋੜ ਮੇਲਾ ਆਰੰਭ

ਸੁਰ ਸਿੰਘ, 17 ਸਤੰਬਰ (ਧਰਮਜੀਤ ਸਿੰਘ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਅਨਿੰਨ ਸੇਵਕ, ਬ੍ਰਹਮ ਗਿਆਨੀ, ਬਹਾਦਰ ਬਾਬਾ ਬਿਧੀ ਚੰਦ ਦੀ ਬਰਸੀ ਸਬੰਧੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਵਲੋਂ 'ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਜੀ' ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰ ...

ਪੂਰੀ ਖ਼ਬਰ »

ਕੁੱਲ ਹਿੰਦ ਕਿਸਾਨ ਸੰਘਰਸ਼ ਕਮੇਟੀ ਵਲੋਂ ਡੀ. ਸੀ. ਦਫ਼ਤਰ ਵਿਖੇ ਧਰਨਾ 21 ਨੂੰ

ਤਰਨ ਤਾਰਨ, 17 ਸਤੰਬਰ (ਹਰਿੰਦਰ ਸਿੰਘ)- ਕੁੱਲ ਹਿੰਦ ਕਿਸਾਨ ਸੰਘਰਸ਼ ਕਮੇਟੀ ਤਾਲਮੇਲ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਨੂੰ 21 ਸਤੰਬਰ ਨੂੰ ਧਰਨਾ ਦਿੱਤਾ ਜਾਵੇਗਾ | ਇਸ ਦੀ ਤਿਆਰੀ ਸਬੰਧੀ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਮੀਟਿੰਗ ਜੈਮਲ ਸਿੰਘ ਬਾਠ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਕਾਂਗਰਸ ਸ਼ਾਨ ਨਾਲ ਜਿੱਤੇਗੀ- ਬੁੰਗੇ ਵਾਲੇ

ਅਮਰਕੋਟ, 17 ਸਤੰਬਰ (ਭੱਟੀ)- ਵਿਧਾਨ ਸਭਾ ਹਲਕਾ ਖੇਮਕਰਨ ਅੰਦਰ ਜਿਹੜੇ ਜ਼ੋਨਾਂ ਤੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਹੋ ਰਹੀਆਂ ਹਨ, ਉਸ 'ਚ ਕਾਂਗਰਸ ਪਾਰਟੀ ਵੱਡੀ ਜਿੱਤ ਪ੍ਰਾਪਤ ਕਰੇਗੀ | ਕਿਉਂਕਿ ਪਿੰਡਾਂ 'ਚ ਕਾਂਗਰਸ ਪਾਰਟੀ ਨੂੰ ਚੰਗਾ ਹੁੰਗਾਰਾ ਮਿਲ ...

ਪੂਰੀ ਖ਼ਬਰ »

'ਆਪ' ਦੇ ਉਮੀਦਵਾਰਾਂ ਦੇ ਹੱਕ 'ਚ ਬਿੱਟੂ ਖਵਾਸਪੁਰ ਨੇ ਕੀਤਾ ਚੋਣ ਪ੍ਰਚਾਰ

ਸ਼ਾਹਬਾਜਪੁਰ, 17 ਸਤੰਬਰ (ਪਰਦੀਪ ਬੇਗੇਪੁਰ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਭੁਪਿੰਦਰ ਸਿੰਘ ਬਿੱਟੂ ਖਵਾਸਪੁਰ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਜੋਨ ਮਾਣੋਂਚਾਹਲ ...

ਪੂਰੀ ਖ਼ਬਰ »

ਸਿੱਕੀ ਵਲੋਂ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਚੋਣ ਜਲਸੇ

ਫਤਿਆਬਾਦ, 17 ਸਤੰਬਰ (ਧੂੰਦਾ)- ਕਾਂਗਰਸੀ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਗੋਇੰਦਵਾਲ ਅਧੀਨ ਆਉਂਦੇ ਪਿੰਡਾਂ ਫਤਿਆਬਾਦ, ਭਰੋਵਾਲ ਤੇ ਵੇਈਾਪੂਈਾ ਵਿਖੇ ਭਰਵੇਂ ਚੋਣ ਜਲਸਿਆਂ 'ਚ ਹਾਜ਼ਰ ਹੋਏ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ...

ਪੂਰੀ ਖ਼ਬਰ »

ਮਾਣੋਚਾਲ੍ਹ ਵਲੋਂ ਡੋਰ ਟੂ ਡੋਰ ਚੋਣ ਪ੍ਰਚਾਰ

ਤਰਨ ਤਾਰਨ, 17 ਸਤੰਬਰ (ਪਰਮਜੀਤ ਜੋਸ਼ੀ)¸ਵਿਧਾਨ ਸਭਾ ਹਲਕਾ ਖਡੂਰ ਸਾਹਿਬ ਜੋਨ ਸਬਾਜਪੁਰ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਗਿਆਨ ਸਿੰਘ ਸਬਾਜਪੁਰ ਤੇ ਜ਼ੋਨ ਮਾਣੋਚਾਲ੍ਹ ਕਲਾਾ ਤੋਂ ਬਲਾਕ ਸੰਮਤੀ ਦੀ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਾ. ਹਰਿੰਦਰ ...

ਪੂਰੀ ਖ਼ਬਰ »

'ਆਪ' ਉਮੀਦਵਾਰਾਂ ਦੇ ਹੱਕ 'ਚ ਭੁਪਿੰਦਰ ਸਿੰਘ ਬਿੱਟੂ ਵਲੋਂ ਚੋਣ ਪ੍ਰਚਾਰ

ਫਤਿਆਬਾਦ, 17 ਸਤੰਬਰ (ਹਰਵਿੰਦਰ ਧੂੰਦਾ)- ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਭੁਪਿੰਦਰ ਸਿੰਘ ਬਿੱਟੂ ਵਲੋਂ ਬਲਾਕ ਸੰਮਤੀ ਜ਼ੋਨ ਭੈਲ ਤੋਂ ਪ੍ਰਕਾਸ਼ ਕੌਰ, ਜ਼ੋਨ ਡੇਹਰਾ ਸਾਹਿਬ ਤੋਂ ਦਵਿੰਦਰ ਕੌਰ, ਜ਼ੋਨ ਮਾਣਕ ਦੇ ਕੇ ਤੋਂ ਸੁਰਜੀਤ ...

ਪੂਰੀ ਖ਼ਬਰ »

ਈ. ਜੀ. ਐੱਸ. ਅਧਿਆਪਕ ਵਲੋਂ ਕੀਤੀ ਖੁਦਕੁਸ਼ੀ ਪੰਜਾਬ ਸਰਕਾਰ ਲਈ ਸ਼ਰਮਨਾਕ ਘਟਨਾ- ਬਾਠ

ਤਰਨ ਤਾਰਨ, 17 ਸਤੰਬਰ (ਹਰਿੰਦਰ ਸਿੰਘ)- ਜਿਥੇ ਇਕ ਪਾਸੇ ਪੰਜਾਬ ਵਿਚ ਕਿਸਾਨ ਹਰ ਰੋਜ਼ ਖੁਦਕੁਸ਼ੀਆਂ ਕਰ ਰਿਹਾ ਹੈ, ਉਥੇ ਸਾਡੇ ਦੇਸ਼ ਦੇ ਨਿਰਮਾਤਾ ਪਿਛਲੇ 14 ਸਾਲਾਂ ਤੋਂ ਨਿਗੁਣੀਆਂ ਤਨਖਾਹਾਂ 'ਤੇ ਕੰਮ ਕਰਦਿਆਂ ਅੱਜ ਖੁਦਕੁਸ਼ੀਆਂ ਦੇ ਰਸਤੇ ਚੱਲ ਪਿਆ ਹੈ, ਜੋ ਕਿ ਪੰਜਾਬ ...

ਪੂਰੀ ਖ਼ਬਰ »

ਅਕਾਲੀ ਦਲ ਦੇ ਹੱਕ 'ਚ ਵੋਟਰਾਂ ਦਾ ਉਤਸ਼ਾਹ ਉਮੀਦਵਾਰਾਂ ਦੀ ਜਿੱਤ ਨੂੰ ਬਣਾਵੇਗਾ ਯਕੀਨੀ- ਬ੍ਰਹਮਪੁਰਾ

ਫਤਿਆਬਾਦ, 17 ਸਤੰਬਰ (ਧੂੰਦਾ)- ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਜ਼ੋਨ ਗੋਇੰਦਵਾਲ ਸਾਹਿਬ ਤੋਂ ਭਗਵੰਤ ਕੌਰ ਔਲਖ, ਜ਼ੋਨ ਮੁੰਡਾਪਿੰਡ ਤੋਂ ਰੁਪਿੰਦਰ ਕੌਰ ਡੇਹਰਾ ਸਾਹਿਬ ਤੇ ਬਲਾਕ ਸੰਮਤੀਆਂ ਦੇ ਮੈਂਬਰਾਂ ਤੇਜਿੰਦਰ ਸਿੰਘ ਪਿ੍ੰਸ ਜ਼ੋਨ ਫਤਿਆਬਾਦ, ਬਲਕਾਰ ਸਿੰਘ ...

ਪੂਰੀ ਖ਼ਬਰ »

ਸਾਡਾ ਸਮੂਹ ਪਰਿਵਾਰ ਕਾਂਗਰਸ ਪਾਰਟੀ ਨਾਲ ਚੱਟਾਨ ਵਾਂਗ ਖੜ੍ਹਾ ਹੈ- ਚੇਅ: ਕੁਲਵੰਤ ਸਿੰਘ ਚੋਹਲਾ

ਚੋਹਲਾ ਸਾਹਿਬ, 17 ਸਤੰਬਰ (ਬਲਵਿੰਦਰ ਸਿੰਘ)- ਬੀਤੇ ਕੱਲ੍ਹ ਸੀਨੀਅਰ ਕਾਂਗਰਸੀ ਆਗੂ ਚੇਅ: ਕੁਲਵੰਤ ਸਿੰਘ ਚੋਹਲਾ ਦੇ ਭਤੀਜੇ ਪਹਿਲਵਾਨ ਬਲਰਾਜ ਸਿੰਘ ਰਾਜਾ ਤੇ ਗੁਰਤਾਜ ਸਿੰਘ ਦੇ ਕਾਂਗਰਸ ਪਾਰਟੀ ਛੱਡ ਕੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਬਾਰੇ ਪ੍ਰਕਾਸ਼ਿਤ ਹੋਈਆਂ ...

ਪੂਰੀ ਖ਼ਬਰ »

ਪਿੰਡ ਛਾਪਾ 'ਚ ਹਲਕਾ ਵਿਧਾਇਕ ਵਲੋਂ ਮੀਟਿੰਗ

ਸਰਾਏਾ ਆਮਾਨਤ ਖਾਂ, ਝਬਾਲ 17 ਸਤੰਬਰ (ਨਰਿੰਦਰ ਸਿੰਘ ਦੋਦੇ, ਸਰਬਜੀਤ ਸਿੰਘ)- ਕਾਂਗਰਸ ਪਾਰਟੀ ਦੇ ਹਲਕਾ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਨੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਸਿਮਰਜੀਤ ਕੌਰ ਤੇ ਪੰਚਾਇਤ ਸੰਮਤੀ ਉਮੀਦਵਾਰ ਬਲਵਿੰਦਰ ਕੌਰ ਦੇ ਹੱਕ ਵਿਚ ਪਿੰਡ ਛਾਪਾ ...

ਪੂਰੀ ਖ਼ਬਰ »

ਪ੍ਰਦੀਪ ਸਿੰਘ ਭਲਾਈਪੁਰ ਵਲੋਂ ਬਲਜੀਤ ਕੌਰ ਰੰਧਾਵਾ ਦੇ ਹੱਕ 'ਚ ਚੋਣ ਮੀਟਿੰਗਾਂ

ਮੀਆਂਵਿੰਡ, 17 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਪਿੰਡ ਘੱਗੇ ਵਿਖੇ ਸਲਵਿੰਦਰ ਸਿੰਘ ਦੇ ਗ੍ਰਹਿ ਵਿਖੇ ਸੀਨੀਅਰ ਯੂਥ ਕਾਂਗਰਸੀ ਆਗੂ ਪ੍ਰਦੀਪ ਸਿੰਘ ਭਲਾਈਪੁਰ, ਮਨਦੀਪ ਕੌਰ ਭਲਾਈਪੁਰ, ਡਾਇ. ਜਸਪਾਲ ਸਿੰਘ ਰੰਧਾਵਾ ਤੇ ਨਿੱਜੀ ਸਕੱਤਰ ਨੌਬੀ ਗਿੱਲ ਨਰੋਤਮਪੁਰ, ਪਿ੍ੰ. ...

ਪੂਰੀ ਖ਼ਬਰ »

ਬ੍ਰਹਮਪੁਰਾ ਦੀ ਅਗਵਾਈ 'ਚ ਪਿੰਡ ਬਾਣੀਆਂ ਵਿਖੇ ਅਕਾਲੀ ਵਰਕਰਾਂ ਦੀ ਮੀਟਿੰਗ ਹੋਈ

ਖਡੂਰ ਸਾਹਿਬ, 17 ਸਤੰਬਰ (ਮਾਨ ਸਿੰਘ)- ਪਿੰਡ ਬਾਣੀਆਂ ਵਿਖੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਵਿਚ ਇਕ ਮੀਟਿੰਗ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਰਬਜੀਤ ਸਿੰਘ ਠੇਕੇਦਾਰ ਤੇ ਸੰਮਤੀ ਮੈਂਬਰ ਸਵਿੰਦਰ ਕੌਰ ਦੇ ਹੱਕ ਵਿਚ ਹੋਈ | ਇਸ ਮੀਟਿੰਗ ਨੂੰ ...

ਪੂਰੀ ਖ਼ਬਰ »

ਹਲਕਾ ਵਿਧਾਇਕ ਭਲਾਈਪੁਰ ਤੇ ਸਾਬਕਾ ਵਿਧਾਇਕ ਡਿੰਪਾ ਵਲੋਂ ਚੋਣ ਮੀਟਿੰਗ

ਮੀਆਂਵਿੰਡ, 17 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਬਲਜੀਤ ਕੌਰ ਰੰਧਾਵਾ ਤੇ ਜ਼ੋਨ ਨਾਗੋਕੇ ਤੋਂ ਸੰਮਤੀ ਉਮੀਦਵਾਰ ਕੰਸ ਹੱਕ ਵਿਚ ਹਰਜਿੰਦਰ ਸਿੰਘ ਰਾਮਪੁਰ ਵਾਲੇ ਦੀ ਅਗਵਾਈ ਵਿਚ ਜੋਬਨਜੀਤ ਸਿੰਘ ਦੇ ਗ੍ਰਹਿ ...

ਪੂਰੀ ਖ਼ਬਰ »

ਜ਼ੋਨ ਥੇਹ ਬ੍ਰਾਹਮਣਾਂ ਤੋਂ ਕਾਂਗਰਸੀ ਉਮੀਦਵਾਰ ਦੇ ਹੱਕ 'ਚ ਸਰਹਾਲੀ ਤੇ ਮੰਮਣਕੇ ਵਲੋਂ ਚੋਣ ਪ੍ਰ੍ਰਚਾਰ

ਸ਼ਾਹਬਾਜ਼ਪੁਰ, 17 ਸਤੰਬਰ (ਪ੍ਰਦੀਪ ਬੇਗੇਪੁਰ)- ਬਲਾਕ ਸੰਮਤੀ ਜ਼ੋਨ ਥੇਹ ਬ੍ਰਾਹਮਣਾਂ ਤੋਂ ਕਾਂਗਰਸ ਦੇ ਉਮੀਦਵਾਰ ਜੋਗਿੰਦਰ ਸਿੰਘ ਸ਼ੇਖ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਗੁਰਮਹਾਂਬੀਰ ਸਿੰਘ ਸਰਹਾਲੀ, ਬਲਾਕ ਪ੍ਰਧਾਨ ਮੇਜਰ ਸਿੰਘ ...

ਪੂਰੀ ਖ਼ਬਰ »

ਹਰਪਾਲ ਸਿੰਘ ਵਲੋਂ ਬਲਜੀਤ ਕੌਰ ਰੰਧਾਵਾ ਦੇ ਹੱਕ 'ਚ ਇਕੱਤਰਤਾ

ਮੀਆਂਵਿੰਡ, ਖਡੂਰ ਸਾਹਿਬ, 17 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ, ਪ੍ਰਤਾਪ ਸਿੰਘ ਵੈਰੋਵਾਲ)- ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਬਲਜੀਤ ਕੌਰ ਰੰਧਾਵਾ ਦੇ ਹੱਕ ਵਿਚ ਬਲਾਕ ਪ੍ਰਧਾਨ ਹਰਪਾਲ ਸਿੰਘ ਨੇ ਆਪਣੇ ਗ੍ਰਹਿ ਵਿਖੇ ਵਿਸ਼ਾਲ ਇਕੱਠ ਕੀਤਾ, ਜਿਸ ...

ਪੂਰੀ ਖ਼ਬਰ »

'ਆਪ' ਉਮੀਦਵਾਰ ਸਰਬਜੋਤ ਸਿੰਘ ਅਤੇ ਬੀਬੀ ਸੁਖਵਿੰਦਰ ਕੌਰ ਦੇ ਹੱਕ 'ਚ ਹੋਈ ਭਰਵੀਂ ਇਕੱਤਰਤਾ

ਫਤਿਆਬਾਦ, 17 ਸਤੰਬਰ (ਹਰਵਿੰਦਰ ਸਿੰਘ ਧੂੰਦਾ)¸ਬਲਾਕ ਸੰਮਤੀ ਜ਼ੋਨ ਫਤਿਆਬਾਦ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਬਜੋਤ ਸਿੰਘ ਸੰਧਾ ਅਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਗੋਇੰਦਵਾਲ ਸਾਹਿਬ ਤੋਂ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਦੇ ਹਕ ਵਿਚ ਮੁਹੱਲਾ ਕੱਟੜਾ ਅਤੇ ...

ਪੂਰੀ ਖ਼ਬਰ »

ਪਿੰਡ ਖੱਖ ਵਿਖੇ ਅਕਾਲੀ ਦਲ ਦੇ ਹੱਕ 'ਚ ਹੋਇਆ ਇਕੱਠ

ਗੋਇੰਦਵਾਲ ਸਾਹਿਬ, 17 ਸੰਤਬਰ (ਵਰਿੰਦਰ ਸਿੰਘ ਰੰਧਾਵਾ)- ਸ਼੍ਰੋਮਣੀ ਅਕਾਲੀ ਦਲ ਦੇ ਜ਼ੋਨ ਗੋਇੰਦਵਾਲ ਸਾਹਿਬ ਤੋਂ ਉਮੀਦਵਾਰ ਭਗਵੰਤ ਕੌਰ ਔਲਖ ਦੇ ਹੱਕ 'ਚ ਨਜ਼ਦੀਕੀ ਪਿੰਡ ਖੱਖ ਵਿਖੇ ਹੋਏ ਇਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਹੋਇਆਂ ਮੈਂਬਰ ਵਰਕਿੰਗ ਕਮੇਟੀ ...

ਪੂਰੀ ਖ਼ਬਰ »

ਮਨਦੀਪ ਕੌਰ ਭਲਾਈਪੁਰ ਨੇ ਪਿੰਡ ਵੈਰੋਵਾਲ ਬਾਵਿਆਂ ਵਿਖੇ ਚੋਣ ਰੈਲੀ ਨੂੰ ਕੀਤਾ ਸੰਬੋਧਨ

ਖਡੂਰ ਸਾਹਿਬ, 17 ਸਤੰਬਰ (ਪ੍ਰਤਾਪ ਸਿੰਘ ਵੈਰੋਵਾਲ)- ਪਿੰਡ ਵੈਰੋਵਾਲ ਬਾਵਿਆਂ ਵਿਖੇ ਜ਼ਿਲ੍ਹਾ ਪ੍ਰੀਸ਼ਦ ਦੀ ਮੈਂਬਰ ਉਮੀਦਵਾਰ ਪਿ੍ੰ. ਬਲਜੀਤ ਕੌਰ ਤੇ ਕੁਲਦੀਪ ਕੌਰ ਉਮੀਦਵਾਰ ਬਲਾਕ ਸੰਮਤੀ ਦੀ ਚੋਣ ਰੈਲੀ ਨੂੰ ਸੰਬੋਧਨ ਕਰਨ ਲਈ ਮਨਦੀਪ ਕੌਰ ਭਲਾਈਪੁਰ ਪਤਨੀ ਸੰਤੋਖ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ 23 ਨੂੰ ਸਿੱਖਿਆ ਮੰਤਰੀ ਦੇ ਘਰ ਛੱਡਣਗੇ ਆਪਣੇ ਬੱਚੇ- ਖਹਿਰਾ

ਤਰਨ ਤਾਰਨ, 17 ਸਤੰਬਰ (ਲਾਲੀ ਕੈਰੋਂ)- ਮੁਲਾਜ਼ਮ ਐਕਸ਼ਨ ਕਮੇਟੀ ਦੇ ਆਗੂ ਹਰਪ੍ਰੀਤ ਸਿੰਘ ਖਹਿਰਾ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਕ ਪਾਸੇ ਤਾਂ ਕਾਂਗਰਸ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਸੜਕਾਂ ਤੇ ਆ ਕੇ ਭਾਰਤ ਬੰਦ ਕਰਵਾ ਰਹੀ ਹੈ | ਉਥੇ ਪੰਜਾਬ ਵਿਚ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਵਲੋਂ ਗੋਇੰਦਵਾਲ ਸਾਹਿਬ ਦੇ ਮੁੱਖ ਬਾਜ਼ਾਰ 'ਚ ਚੋਣ ਪ੍ਰਚਾਰ

ਗੋਇੰਦਵਾਲ ਸਾਹਿਬ, 17 ਸੰਤਬਰ (ਵਰਿੰਦਰ ਸਿੰਘ ਰੰਧਾਵਾ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਗੋਇੰਦਵਾਲ ਸਾਹਿਬ ਤੋਂ ਕਾਗਰਸ ਦੇ ਉਮੀਦਵਾਰ ਕੁਲਵਿੰਦਰ ਕੌਰ ਪਤਨੀ ਬਲਵਿੰਦਰ ਸਿੰਘ ਖਵਾਸਪੁਰ ਦੇ ਸਮਰਥਕਾਂ ਵਲੋਂ ਚੋਣ ਪ੍ਰਚਾਰ ਦੇ ਆਖਰੀ ਦਿਨ ਅੱਜ ਸਥਾਨਕ ਕਸਬੇ ਦੇ ਮੁੱਖ ...

ਪੂਰੀ ਖ਼ਬਰ »

ਅਕਾਲੀ ਉਮੀਦਵਾਰਾਂ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਸ਼ਾਹਬਾਜ਼ਪੁਰ, 17 ਸਤੰਬਰ (ਪ੍ਰਦੀਪ ਬੇਗੇਪੁਰ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮਾਣੋਚਾਲ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੂਝਵਾਨ ਤੇ ਲੰਮੇ ਸਮੇਂ ਤੋਂ ਅਕਾਲੀ ਦਲ ਦੀ ਸੇਵਾ ਕਰਦੇ ਆ ਰਹੇ ਉਮੀਦਵਾਰ ਗਿਆਨ ਸਿੰਘ ਸ਼ਾਹਬਾਜ਼ਪੁਰ ਤੇ ਸੰਮਤੀ ਮੈਂਬਰ ਗੁਰਪ੍ਰੀਤ ਕੌਰ ...

ਪੂਰੀ ਖ਼ਬਰ »

ਸਟਾਫ਼ ਸਿਲੈਕਸ਼ਨ ਕਮਿਸ਼ਨ ਵਲੋਂ ਕਾਂਸਟੇਬਲਾਂ ਤੇ ਰਾਈਫਲਮੈਨ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਦੀ ਤਾਰੀਕ 'ਚ ਵਾਧਾ

ਤਰਨ ਤਾਰਨ 17 ਸਤੰਬਰ (ਹਰਿੰਦਰ ਸਿੰਘ)- ਸਟਾਫ਼ ਸਲੈਕਸ਼ਨ ਕਮਿਸ਼ਨ ਨੇ ਸੀ. ਏ. ਪੀ. ਐੱਫਜ਼, ਐੱਨ. ਆਈ. ਏ, ਐੱਸ. ਐੱਸ. ਐੱਫ. ਵਿਚ 55000 ਕਾਂਸਟੇਬਲਾਂ ਤੇ ਅਸਾਮ ਰਾਈਫਲਜ਼ ਵਿਚ ਰਾਈਫਲਮੈਨ ਦੀਆਂ ਅਸਾਮੀਆਂ ਲਈ ਆਨਲਾਈਨ ਅਪਲਾਈ ਕਰਨ ਦੀ ਤਾਰੀਕ ਵਿਚ ਵਾਧਾ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਮਜ਼ਦੂਰ ਯੂਨੀਅਨ ਦਾਣਾ ਮੰਡੀ ਪੱਟੀ ਵਲੋਂ ਸੈਕਟਰੀ ਦੇ ਨਾਂਅ ਦਿੱਤਾ ਮੰਗ-ਪੱਤਰ

ਪੱਟੀ, 17 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ ਅਨਾਜ ਮੰਡੀ ਮਜ਼ਦੂਰ ਯੂਨੀਅਨ ਦਾਣਾ ਮੰਡੀ ਪੱਟੀ ਵਲੋਂ ਮਾਰਕੀਟ ਕਮੇਟੀ ਪੱਟੀ ਦੇ ਸੈਕਟਰੀ ਦੇ ਨਾਂਅ ਮੰਗ ਪੱਤਰ, ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਦਿੱਤਾ ਗਿਆ, ਜਿਸ ਵਿਚ ਪ੍ਰਧਾਨ ਜੱਗਾ ਸਿੰਘ ਨੇ ਮੰਗ ਕੀਤੀ ਕਿ ...

ਪੂਰੀ ਖ਼ਬਰ »

ਦਰਬਾਰ ਸਾਹਿਬ ਵਿਖੇ ਸੰਗਰਾਂਦ ਦਾ ਦਿਹਾੜਾ

ਤਰਨ ਤਾਰਨ, 17 ਸਤੰਬਰ (ਹਰਿੰਦਰ ਸਿੰਘ)- ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਅੱਸੂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮੈਨੇਜਰ ਬਲਵਿੰਦਰ ਸਿੰਘ ਉਬੋਕੇ ਦੇ ਯੋਗ ਪ੍ਰਬੰਧਾਂ ਹੇਠ ਮਨਾਇਆ ਗਿਆ | ਇਸ ਮੌਕੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਧਰਨਾ

ਖਡੂਰ ਸਾਹਿਬ, 17 ਸਤੰਬਰ (ਪ੍ਰਤਾਪ ਸਿੰਘ ਵੈਰੋਵਾਲ, ਮਾਨ ਸਿੰਘ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਐੱਸ.ਡੀ.ਐੱਮ. ਦਫ਼ਤਰ ਅੰਦਰ ਰੋਜ਼ਮਰਾ ਦੇ ਕੰਮਾਂ ਲਈ ਲੋਕਾਂ ਦੀ ਹੁੰਦੀ ਖੱਜਲ ਖੁਆਰੀ ਵਿਰੁੱਧ ਅਤੇ ਦਫ਼ਤਰ ਅੰਦਰ ਫੈਲੇ ਭਿ੍ਸ਼ਟਾਚਾਰ ਵਿਰੁੱਧ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 20 ਤੋਂ

ਖਡੂਰ ਸਾਹਿਬ, 17 ਸਤੰਬਰ (ਮਾਨ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਮਿਤੀ 20, 21, 22 ਸਤੰਬਰ ਨੂੰ ਗੁਰਦੁਆਰਾ ਸ੍ਰੀ ਤਪਿਆਣਾ ਸਾਹਿਬ ਖਡੂਰ ਸਾਹਿਬ ਵਿਖੇ ਸਜਾਇਆ ਜਾ ਰਿਹਾ ਹੈ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ...

ਪੂਰੀ ਖ਼ਬਰ »

ਆਲ ਇੰਡੀਆ ਆਸ਼ਾ ਵਰਕਰਜ਼ ਯੂਨੀਅਨ ਵਲੋਂ ਸੰਘਰਸ਼ ਦੀ ਚਿਤਾਵਨੀ

ਤਰਨ ਤਾਰਨ, 17 ਸਤੰਬਰ (ਹਰਿੰਦਰ ਸਿੰਘ)- ਸਥਾਨਿਕ ਗਾਂਧੀ ਪਾਰਕ ਵਿਖੇ ਆਲ ਇੰਡੀਆ ਆਸ਼ਾ ਵਰਕਰਜ਼ ਯੂਨੀਅਨ ਦੀ ਭਰਵੀਂ ਮੀਟਿੰਗ ਦਵਿੰਦਰ ਕੌਰ ਨੌਰੰਗਾਬਾਦ ਕੁਲਵੰਤ ਕੌਰ ਵੇਈਾਪੂਈਾ, ਰਮਨਦੀਪ ਕੌਰ ਤਰਨ ਤਾਰਨ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ¢ ਇਸ ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਗੁਰਦੁਆਰਾ ਤਪ ਅਸਥਾਨ ਭੰਬਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਦੌਰਾਨ ਗਿਆਨੀ ਜਸਵੰਤ ਸਿੰਘ ਨੇ ਲਵਾਈ ਹਾਜ਼ਰੀ

Êਪੱਟੀ, 17 ਸਤੰਬਰ (ਅਵਤਾਰ ਸਿੰਘ ਖਹਿਰਾ)- ਗੁਰਦੁਆਰਾ ਭੰਬਰਾ ਸਾਹਿਬ ਵਿਖੇ ਮਨਾਏ ਜਾਂਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਧਾਰਮਿਕ ਗੁਰਮਤਿ ਸਮਾਗਮ ਜੋ ਕਿ ਸਚਖੰਡ ਵਾਸੀ ਸ੍ਰੀ ਮਾਨ ਸੰਤ ਬਾਬਾ ਦਇਆ ਸਿੰਘ ਦੇ ਸਪੁੱਤਰ ਬਾਬਾ ਗੁਰਬਚਨ ਸਿੰਘ ਸੁਰ ਸਿੰਘ ਵਾਲਿਆਂ ਦੀ ...

ਪੂਰੀ ਖ਼ਬਰ »

ਗੁਰਦੁਆਰਾ ਤਪ ਅਸਥਾਨ ਭੰਬਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਦੌਰਾਨ ਗਿਆਨੀ ਜਸਵੰਤ ਸਿੰਘ ਨੇ ਲਵਾਈ ਹਾਜ਼ਰੀ

Êਪੱਟੀ, 17 ਸਤੰਬਰ (ਅਵਤਾਰ ਸਿੰਘ ਖਹਿਰਾ)- ਗੁਰਦੁਆਰਾ ਭੰਬਰਾ ਸਾਹਿਬ ਵਿਖੇ ਮਨਾਏ ਜਾਂਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਧਾਰਮਿਕ ਗੁਰਮਤਿ ਸਮਾਗਮ ਜੋ ਕਿ ਸਚਖੰਡ ਵਾਸੀ ਸ੍ਰੀ ਮਾਨ ਸੰਤ ਬਾਬਾ ਦਇਆ ਸਿੰਘ ਦੇ ਸਪੁੱਤਰ ਬਾਬਾ ਗੁਰਬਚਨ ਸਿੰਘ ਸੁਰ ਸਿੰਘ ਵਾਲਿਆਂ ਦੀ ...

ਪੂਰੀ ਖ਼ਬਰ »

ਵਿਧਾਇਕ ਡਾ: ਅਗਨੀਹੋਤਰੀ ਵਲੋਂ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਚੋਣ ਮੀਟਿੰਗਾਂ

ਤਰਨ ਤਾਰਨ, 17 ਸਤੰਬਰ (ਹਰਿੰਦਰ ਸਿੰਘ)- ਵਿਧਾਨ ਸਭਾ ਹਲਕਾ ਤਰਨ ਤਾਰਨ ਵਿਖੇ ਹੋ ਰਹੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿਚ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਵਲੋਂ ਠੱਠੀ, ...

ਪੂਰੀ ਖ਼ਬਰ »

ਬ੍ਰਹਮਪੁਰਾ ਵਲੋਂ ਅਕਾਲੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

ਤਰਨ ਤਾਰਨ, 17 ਸਤੰਬਰ (ਹਰਿੰਦਰ ਸਿੰਘ)- ਪੱਖੋਕੇ ਜ਼ੋਨ ਤੋਂ ਬਲਾਕ ਸੰਮਤੀ ਦੀ ਚੋਣ ਲੜ ਰਹੇ ਕਵਲਜੀਤ ਸਿੰਘ ਤੇ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜ ਰਹੇ ਬੀਬੀ ਗੁਰਦੀਪ ਕੌਰ ਦੇ ਹੱਕ ਵਿਚ ਪਿੰਡ ਨੋਨੇ ਵਿਖੇ ਨੰਬਰਦਾਰ ਬਲਵਿੰਦਰ ਸਿੰਘ ਵਲੋਂ ਭਰਵਾਂ ਇਕੱਠ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਚੂਰਾ ਪੋਸਤ ਤੇ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਗਿ੍ਫ਼ਤਾਰ

ਤਰਨ ਤਾਰਨ, 17 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਨਸ਼ੇ ਦਾ ਧੰਦਾ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਚੂਰਾ ਪੋਸਤ ਤੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਫੜੇ ਗਏ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX