ਤਾਜਾ ਖ਼ਬਰਾਂ


ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  55 minutes ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 minute ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  about 2 hours ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  about 2 hours ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  about 3 hours ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  about 3 hours ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  about 3 hours ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  about 4 hours ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  about 4 hours ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  about 5 hours ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  about 5 hours ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  about 5 hours ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  about 5 hours ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  about 5 hours ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  about 5 hours ago
ਚੰਡੀਗੜ੍ਹ, 23 ਜਨਵਰੀ (ਸੁਰਿੰਦਰਪਾਲ) - ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਸ. ਸੁਖਬੀਰ ਸਿੰਘ ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਇਸ ਮੌਕੇ ਕਈ ਹੋਰ ਅਕਾਲੀ ਆਗੂ ਵੀ ਹਾਜ਼ਰ...
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  about 6 hours ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  about 6 hours ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  about 6 hours ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  about 6 hours ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  about 7 hours ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  about 7 hours ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  about 7 hours ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  about 7 hours ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  about 8 hours ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  1 minute ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  about 9 hours ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  about 9 hours ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  about 10 hours ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  about 10 hours ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  about 9 hours ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 10 hours ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 10 hours ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 10 hours ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  about 8 hours ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 11 hours ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 11 hours ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 11 hours ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 12 hours ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 13 hours ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 13 hours ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  about 1 hour ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  about 1 hour ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਅੱਸੂ ਸੰਮਤ 550

ਬਠਿੰਡਾ /ਮਾਨਸਾ

ਬਠਿੰਡਾ ਪੁਲਿਸ ਨੇ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ

ਬਠਿੰਡਾ, 17 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਪੁਲਿਸ ਨੇ 14 ਸਤੰਬਰ ਨੂੰ ਪਿੰਡ ਚੱਕ ਫ਼ਤਿਹ ਸਿੰਘ ਵਾਲਾ ਥਾਣਾ ਨਥਾਣਾ ਜ਼ਿਲ੍ਹਾ ਬਠਿੰਡਾ ਵਿਚ ਹਾਕਮ ਸਿੰਘ ਪੁੱਤਰ ਹਰਨਾਮ ਸਿੰਘ ਦੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਕੇ ਕਤਲ ਲਈ ਦੋਸ਼ੀ ਮਾਂ, ਧੀ ਅਤੇ ਉਨ੍ਹਾਂ ਦੇ ਇਕ ਹੋਰ ਰਿਸ਼ਤੇਦਾਰ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਅੱਜ ਜਾਣਕਾਰੀ ਦਿੰਦੇ ਹੋਏ ਐਸ. ਐਸ. ਪੀ. ਬਠਿੰਡਾ ਡਾ: ਨਾਨਕ ਸਿੰਘ ਨੇ ਦੱਸਿਆ ਕਿ 14 ਸਤੰਬਰ ਨੂੰ ਪਿੰਡ ਚੱਕ ਫ਼ਤਹਿ ਸਿੰਘ ਵਾਲਾ ਦੇ ਵਸਨੀਕ ਹਾਕਮ ਸਿੰਘ ਦਾ ਅਣਪਛਾਤੇ ਵਿਅਕਤੀਆਂ ਵਲੋਂ ਉਸ ਦੇ ਘਰ ਵਿਚ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਸੀ ਤੇ ਕਤਲ ਨੂੰ ਹਾਦਸੇ ਦਾ ਰੂਪ ਦੇਣ ਲਈ ਉਸ ਦੀ ਲਾਸ਼ ਨੂੰ ਸੜਕ ਉੱਪਰ ਨੇੜੇ ਮਾਤਾ ਰਾਣੀ ਦੀ ਸਮਾਧ ਪਿੰਡ ਚੱਕ ਫ਼ਤਿਹ ਸਿੰਘ ਵਾਲਾ ਸੁੱਟ ਦਿੱਤੀ ਸੀ, ਜਿਸ ਸਬੰਧੀ ਹਾਕਮ ਸਿੰਘ ਦੇ ਲੜਕੇ ਸੰਦੀਪ ਸਿੰਘ ਦੇ ਬਿਆਨ 'ਤੇ ਪੁਲਿਸ ਨੇ 182 ਨੰਬਰ ਮੁਕੱਦਮਾ ਅ/ਧ 302,34 ਆਈ. ਪੀ. ਸੀ. ਥਾਣਾ ਨਥਾਣਾ ਦਰਜ ਰਜਿਸਟਰ ਕੀਤਾ ਗਿਆ ਸੀ | ਇਸ ਸਬੰਧੀ ਜਾਂਚ ਸਵਰਨ ਸਿੰਘ ਖੰਨਾ, ਕਪਤਾਨ ਪੁਲਿਸ (ਇਨਵੈ) ਬਠਿੰਡਾ ਤੇ ਸ਼੍ਰੀ ਜਸਵੀਰ ਸਿੰਘ, ਉੱਪ ਕਪਤਾਨ ਪੁਲਿਸ (ਇਨਵੈ) ਬਠਿੰਡਾ, ਐਸ. ਆਈ. ਤਰਜਿੰਦਰ ਸਿੰਘ ਇੰਚ: ਸੀ. ਆਈ. ਏ. ਸਟਾਫ਼-2 ਬਠਿੰਡਾ ਨੇ ਮਾਮਲੇ ਦੀ ਤਫ਼ਤੀਸ਼ ਕਰਕੇ ਇਸ ਮਾਮਲੇ ਵਿਚ ਰਾਮ ਸਿੰਘ ਉਰਫ਼ ਰਾਮ ਬਾਬਾ ਪੁੱਤਰ ਸੁਮੇਰ ਸਿੰਘ, ਕਿਰਨਜੀਤ ਕੌਰ ਪਤਨੀ ਊਧਮ ਸਿੰਘ ਅਤੇ ਸੁਖਪਾਲ ਕੌਰ ਉਰਫ਼ ਗੁੱਡੀ ਪਤਨੀ ਜਗਜੀਤ ਸਿੰਘ ਵਾਸੀਆਨ ਪਿੰਡ ਚੱਕ ਫ਼ਤਹਿ ਸਿੰਘ ਵਾਲਾ ਨੂੰ ਨਾਮਜ਼ਦ ਕਰਦਿਆਂ ਤਿੰਨਾਂ ਨੂੰ ਗਿ੍ਫ਼ਤਾਰ ਕਰਕੇ ਇੰਨ੍ਹਾਂ ਪਾਸੋਂ ਕਤਲ ਸਮੇ ਵਰਤੀ ਗਈ ਪਾਈਪ ਲੋਹਾ ਤੇ ਇਕ ਪੱਲੀ ਤੇ ਕੰਬਲ ਬਰਾਮਦ ਕਰ ਲਿਆ ਹੈ | ਐਸ. ਐਸ. ਪੀ. ਡਾ: ਨਾਨਕ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਕੀਤੀ ਮੁੱਢਲੀ ਤਫ਼ਤੀਸ਼ ਦੌਰਾਨ ਉਕਤਾਂ ਨੇ ਮੰਨਿਆ ਕਿ ਹਾਕਮ ਸਿੰਘ ਜੋ ਦਿਹਾੜੀਦਾਰ ਮਜ਼ਦੂਰ ਸੀ, ਪਰ ਉਹ ਕੁਝ ਪੈਸੇ ਬਚਾਕੇ ਲੋਕਾਂ ਨੂੰ ਵਿਆਜ 'ਤੇ ਦਿੰਦਾ ਸੀ | ਕਿਰਨਜੀਤ ਕੌਰ, ਮਿ੍ਤਕ ਹਾਕਮ ਸਿੰਘ ਦੇ ਘਰ ਦੇ ਨੇੜੇ ਹੀ ਰਹਿੰਦੀ ਸੀ, ਜਿਸ ਨੇ ਰਾਮ ਸਿੰਘ ਬਾਬੇ ਨਾਲ ਸਕੀਮ ਬਣਾਕੇ ਇਕ ਜਾਅਲੀ ਸੋਨੇ ਦੀ ਚੇਨ ਬਣਾਈ ਅਤੇ ਉਹ ਜਾਅਲੀ ਚੇਨ ਅਸਲ ਸੋਨੇ ਦੀ ਦੱਸਕੇ ਮਿ੍ਤਕ ਹਾਕਮ ਸਿੰਘ ਪਾਸੋਂ 11000/- ਰੁਪਏ ਵਿਆਜ ਪਰ ਦੋ ਮਹੀਨੇ ਦਾ ਇਕਰਾਰ ਕਰਕੇ ਲੈ ਲਏ | ਪਰ ਜਦੋਂ ਮਿ੍ਤਕ ਹਾਕਮ ਸਿੰਘ ਨੂੰ ਪਤਾ ਲੱਗਾ ਕਿ ਇਹ ਸੋਨੇ ਦੀ ਚੇਨ ਜਾਅਲੀ ਹੈ ਤਾਂ ਉਸ ਨੇ ਕਿਰਨਜੀਤ ਕੌਰ ਪਾਸੋਂ ਆਪਣੇ ਪੈਸੇ ਵਾਪਿਸ ਮੰਗੇ ਅਤੇ ਕਿਹਾ ਕਿ ਜੇਕਰ ਉਹ ਪੈਸੇ ਨਹੀਂ ਦੇਵੇਗੀ ਤਾਂ ਉਹ 420 ਦਾ ਪਰਚਾ ਦਰਜ ਕਰਵਾਵੇਗਾ | ਇਹ ਸਾਰੀ ਕਹਾਣੀ ਕਿਰਨਜੀਤ ਕੌਰ ਨੇ ਰਾਮ ਸਿੰਘ ਉਰਫ਼ ਰਾਮ ਬਾਬਾ ਨੂੰ ਦੱਸਿਆ ਤੇ ਹਾਕਮ ਸਿੰਘ ਨੂੰ ਖ਼ਤਮ ਕਰਨ ਦੀ ਯੋਜਨਾ ਬਣਾਈ | ਕਿਉਂਕਿ ਉਹ ਉਨ੍ਹਾਂ ਤੋਂ ਚੈਨੀ ਦੇ 11 ਹਜ਼ਾਰ ਰੁਪਏ ਮੰਗ ਰਿਹਾ ਸੀ | ਬਦਨਾਮੀ ਦੇ ਡਰ ਤੋਂ ਬਣਾਈ ਯੋਜਨਾ ਤਹਿਤ ਉਕਤਾਂ ਨੇ ਯੋਜਨਾਬੱੱਧ ਤਰੀਕੇ ਨਾਲ ਹਾਕਮ ਸਿੰਘ ਦੇ ਘਰ ਜਾ ਕੇ ਲੋਹੇ ਦੀ ਰਾਡ ਹਾਕਮ ਸਿੰਘ ਦੇ ਸਿਰ ਵਿਚ ਮਾਰਕੇ ਉਸ ਦਾ ਕਤਲ ਕਰ ਦਿੱਤਾ | ਬਾਅਦ ਵਿਚ ਕਿਰਨਜੀਤ ਕੌਰ ਅਤੇ ਉਸ ਦੀ ਮਾਂ ਸੁਖਪਾਲ ਕੌਰ ਉਰਫ਼ ਗੁੱਡੀ ਨੇ ਹਾਕਮ ਸਿੰਘ ਦੀ ਲਾਸ਼ ਪੱਲੀ ਵਿਚ ਪਾ ਕੇ ਆਪਣੇ ਘਰ ਲਿਆਂਦੀ | ਜਿਥੋਂ ਰਾਮ ਸਿੰਘ ਉਰਫ਼ ਰਾਮ ਬਾਬਾ ਨੇ ਲਾਸ਼ ਨੂੰ ਪੱਲੀ ਸਮੇਤ ਚੁੱਕ ਕੈਲਾਸ਼ ਗੁਰਦੁਆਰਾ ਸਾਹਿਬ ਦੇ ਪਿੱੱਛੇ ਮਾਤਾ ਰਾਣੀ ਦੀ ਸਮਾਧ ਪਾਸ ਸੜਕ (ਫ਼ਿਰਨੀ) ਪਰ ਸੁੱਟ ਦਿੱਤੀ ਤਾਂ ਜੋ ਲੋਕਾਂ ਨੂੰ ਲੱਗੇ ਕਿ ਹਾਕਮ ਸਿੰਘ ਦਾ ਐਕਸੀਡੈਂਟ ਹੋ ਗਿਆ ਹੈ | ਐਸ. ਐਸ. ਪੀ. ਡਾ: ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਮਾਮਲਾ ਸ਼ੱਕੀ ਲੱਗਣ 'ਤੇ ਕੀਤੀ ਗਈ ਤਫ਼ਤੀਸ਼ ਦੌਰਾਨ ਪੁਲਿਸ ਜਾਂਚ ਟੀਮ ਨੇ ਇਸ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ ਇਸ ਮਾਮਲੇ ਦੇ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਨ੍ਹਾਂ ਤੋਂ ਕਤਲ ਲਈ ਵਰਤਿਆ ਗਿਆ ਸਾਮਾਨ ਵੀ ਬਰਾਮਦ ਕਰ ਲਿਆ ਹੈ |

ਬਹੁਰਾਜਯ ਮਹਾਂ ਸੰਗਠਨ ਪਾਵਰ ਕਾਲੋਨੀ ਲਹਿਰਾ ਮੁਹੱਬਤ ਦੀ ਚੋਣ

ਲਹਿਰਾ ਮੁਹੱਬਤ, 17 ਸਤੰਬਰ (ਭੀਮ ਸੈਨ ਹਦਵਾਰੀਆ)-ਬਹੁਰਾਜਯ ਮਹਾਂ ਸੰਗਠਨ ਪਾਵਰ ਕਾਲੋਨੀ ਲਹਿਰਾ ਮੁਹੱਬਤ ਦੀ ਚੋਣ ਮੀਟਿੰਗ ਕਾਰਜਕਾਰੀ ਪ੍ਰਧਾਨ ਸ੍ਰੀ ਸਤੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਨਵੇਂ ਅਹੁਦੇਦਾਰਾਂ ਦੀ ਹੋਈ ਸਰਬਸੰਮਤੀ ਨਾਲ ਚੋਣ ਦੌਰਾਨ ...

ਪੂਰੀ ਖ਼ਬਰ »

ਗ਼ਲਤ ਰਜਿਸਟਰੀ ਕਰਵਾ ਕੇ ਡੇਢ ਕਰੋੜ ਦੀ ਠੱਗੀ ਮਾਰਨ 'ਤੇ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ

ਤਲਵੰਡੀ ਸਾਬੋ, 17 ਸਤੰਬਰ (ਰਣਜੀਤ ਸਿੰਘ ਰਾਜੂ)-ਤਲਵੰਡੀ ਸਾਬੋ ਪੁਲਿਸ ਨੇ ਇਕ ਅਜਿਹੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ ਜਿਸ ਨੇ ਬਿਨ੍ਹਾਂ ਮਾਲਕੀਅਤ ਤਾੋ ਗ਼ਲਤ ਰਜਿਸਟਰੀ ਕਰਵਾ ਕੇ ਡੇਢ ਕਰੋੜ ਰੁਪਏ ਤੋਂ ਉੱਪਰ ਦੀ ਠੱਗੀ ਮਾਰੀ ਹੈ, ਪੁਲਿਸ ਨੇ ਮਾਮਲਾ ਦਰਜ ਕਰਕੇ ...

ਪੂਰੀ ਖ਼ਬਰ »

ਡਾ. ਗਜਾੇਦਰ ਸ਼ਿਖਾਵਤ ਵਲੋਂ ਅਦਾਲਤ 'ਚ ਆਤਮ ਸਮਰਪਣ- 28 ਤੱਕ ਜੇਲ੍ਹ ਭੇਜਿਆ

ਬਠਿੰਡਾ, 17 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)-ਆਪਣੀ ਪਤਨੀ ਡਾ. ਦੀਪਸ਼ਿਖਾ ਸ਼ਿਖਾਵਤ ਨੂੰ ਕਥਿਤ ਤੌਰ 'ਤੇ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੀ ਡਾ. ਗਜੇਂਦਰ ਸ਼ਿਖਾਵਤ ਨੇ ਅੱਜ ਬਠਿੰਡਾ ਦੀ ਅਦਾਲਤ ਨੰਬਰ 8 ਵਿਚ ਆਤਮ ਸਮਰਪਣ ਕਰ ਦਿੱਤਾ | ...

ਪੂਰੀ ਖ਼ਬਰ »

ਜਸਟਿਸ ਰਣਜੀਤ ਸਿੰਘ ਰਿਪੋਰਟ 'ਚ ਮੇਰੇ ਿਖ਼ਲਾਫ਼ ਇਤਰਾਜ਼ਯੋਗ ਕੁਝ ਵੀ ਨਹੀਂ ਹੈ-ਬਾਦਲ

ਮੰਡੀ ਕਿੱਲਿਆਂਵਾਲੀ/ਡੱਬਵਾਲੀ, 17 ਸਤੰਬਰ (ਇਕਬਾਲ ਸਿੰਘ ਸ਼ਾਂਤ)-ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਖਿਆ ਕਿ ਅਮਰਿੰਦਰ ਸਿੰਘ ਜੀਅ ਸਦਕੇ ਲੰਬੀ 'ਚ ਰੈਲੀ ਕਰੇ | ਅਸੀਂ ਸੌ ਫ਼ੀਸਦੀ ਸੱਚਾਈ 'ਤੇ ਚੱਲ ਰਹੇ ਹਾਂ ਅਤੇ ਜ਼ਿੰਦਗੀ 'ਚ ਵੱਡੀਆਂ ਲੜਾਈਆਂ ਲੜੀਆਂ ਹਨ, ...

ਪੂਰੀ ਖ਼ਬਰ »

ਚੋਣਾਂ ਵਾਲੇ ਦਿਨ 19 ਤੇ 22 ਨੂੰ ਸ਼ਰਾਬ ਦੀ ਵਿਕਰੀ 'ਤੇ ਪੂਰਨ ਪਾਬੰਦੀ ਦੇ ਹੁਕਮ-

ਬਠਿੰਡਾ, 17 ਸਤੰਬਰ (ਸਟਾਫ਼ ਰਿਪੋਰਟਰ)-ਵਧੀਕ ਜ਼ਿਲ੍ਹਾ ਮੈਜਿਸਟਰੇਟ, ਬਠਿੰਡਾ ਸੁਖਪ੍ਰੀਤ ਸਿੰਘ ਸਿੱਧੂ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਬਠਿੰਡਾ ਅਧੀਨ ਪੈਂਦੀਆਂ ਗ੍ਰਾਮ ਪੰਚਾਇਤਾਂ ...

ਪੂਰੀ ਖ਼ਬਰ »

ਰੇਲਵੇ ਪੁਲਿਸ ਆਰ.ਪੀ.ਐਫ. ਦੇ ਉੱਚ ਅਧਿਕਾਰੀ ਬਾਬੂ ਲਾਲ ਮੀਨਾ ਵਲੋਂ ਅਚਾਨਕ ਚੈਕਿੰਗ-

ਰਾਮਾਂ ਮੰਡੀ, 17 ਸਤੰਬਰ (ਤਰਸੇਮ ਸਿੰਗਲਾ)-ਰੇਲਵੇ ਪੁਲਿਸ ਆਰ.ਪੀ.ਐਫ. ਦੇ ਉੱਚ ਅਧਿਕਾਰੀ ਬਾਬੂ ਲਾਲ ਮੀਨਾ ਵਲੋਂ ਰਾਮਾਂ ਮੰਡੀ ਚੌਕੀ ਦੀ ਅਚਾਨਕ ਚੈਕਿੰਗ ਕੀਤੀ ਗਈ | ਇਸ ਦੌਰਾਨ ਉਨ੍ਹਾਂ ਵਲੋਂ ਚੌਕੀ ਕਰਮਚਾਰੀਆਂ ਦੀ ਸਹੀ ਡਿਊਟੀ 'ਤੇ ਤਸੱਲੀ ਪ੍ਰਗਟ ਕੀਤੀ ਅਤੇ ਬੀਤੇ ...

ਪੂਰੀ ਖ਼ਬਰ »

1280 ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਵਿਅਕਤੀ ਗਿ੍ਫ਼ਤਾਰ

ਸੰਗਤ ਮੰਡੀ, 17 ਸਤੰਬਰ (ਸ਼ਾਮ ਸੁੰਦਰ ਜੋਸ਼ੀ)-ਥਾਣਾ ਸੰਗਤ ਅਧੀਨ ਪੈਂਦੇ ਪਿੰਡ ਨਰ ਸਿੰਘ ਕਲੋਨੀ ਨਜ਼ਦੀਕ ਮੰਡੀ ਡੱਬਵਾਲੀ ਵਿਖੇ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ 1280 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਸਹਾਇਕ ਥਾਣੇਦਾਰ ਦਿਲਬਾਗ ਸਿੰਘ ਮੁਤਾਬਿਕ ਰਤਨ ...

ਪੂਰੀ ਖ਼ਬਰ »

ਗ਼ਲਤ ਦਸਤਖ਼ਤ ਕਰਵਾ ਕੇ ਮਾਰੀ ਪੱਚੀ ਲੱਖ ਪੰਜਾਹ ਹਜ਼ਾਰ ਰੁਪਏ ਦੀ ਠੱਗੀ

ਸੰਗਤ ਮੰਡੀ, 17 ਸਤੰਬਰ (ਸ਼ਾਮ ਸੁੰਦਰ ਜੋਸ਼ੀ)-ਨਜ਼ਦੀਕੀ ਪਿੰਡ ਪਥਰਾਲਾ ਵਿਖੇ ਧੋਖੇ ਨਾਲ ਗ਼ਲਤ ਦਸਤਖ਼ਤ ਕਰਵਾਕੇ ਪੱਚੀ ਲੱਖ ਪੰਜਾਹ ਹਜ਼ਾਰ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸੰਗਤ ਦੇ ਮੁੱਖ ਮੁਨਸ਼ੀ ਅਨੁਸਾਰ ਅਨਿਰੁਧ ਗੁਪਤਾ ਪੁੱਤਰ ਪ੍ਰਦੀਪ ...

ਪੂਰੀ ਖ਼ਬਰ »

10 ਗ੍ਰਾਮ ਹੈਰੋਈਨ (ਚਿੱਟੇ) ਸਮੇਤ ਇਕ ਕਾਬੂ

ਰਾਮਾਂ ਮੰਡੀ, 17 ਸਤੰਬਰ (ਤਰਸੇਮ ਸਿੰਗਲਾ)-ਸਥਾਨਕ ਥਾਣੇ ਦੇ ਏ.ਐਸ.ਆਈ. ਰਾਜਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਸ਼ਹਿਰ ਦੀ ਹੱਦ ਵਿਚੋਂ ਇਕ ਵਿਅਕਤੀ ਮੋਨੂੰ ਗਰਗ ਪੁੱਤਰ ਪ੍ਰਵੀਨ ਗਰਗ ਵਾਸੀ ਰਾਮਾਂ ਮੰਡੀ ਨੂੰ 10 ਗਰਾਮ (ਚਿੱਟੇ) ਸਮੇਤ ਕਾਬੂ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਵਲੋਂ ਗਿੱਲ ਕਲਾਂ 'ਚ ਕਿਸਾਨ ਦੀ ਕੁਰਕੀ ਦੇ ਿਖ਼ਲਾਫ਼ ਰੋਸ ਧਰਨਾ

ਚਾਉਕੇ, 17 ਸਤੰਬਰ (ਮਨਜੀਤ ਸਿੰਘ ਘੜੈਲੀ)-ਭਾਕਿਯੂ ਏਕਤਾ ਉਗਰਾਹਾਂ ਵਲੋਂ ਅੱਜ ਪਿੰਡ ਗਿੱਲ ਕਲਾਂ ਦੇ ਕਿਸਾਨ ਅਜੀਤ ਸਿੰਘ ਦੀ ਇਕ ਆੜ੍ਹਤੀਏ ਵਲੋਂ ਪਟਵਾਰਖ਼ਾਨਾ ਗਿੱਲ ਕਲਾਂ ਵਿਖੇ ਕਰਜ਼ੇ ਬਦਲੇ ਕਰਵਾਈ ਜਾ ਰਹੀ ਕੁਰਕੀ ਦੇ ਰੋਸ ਵਜੋਂ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ...

ਪੂਰੀ ਖ਼ਬਰ »

ਆਖ਼ਰੀ ਗੇੜ ਦੀਆਂ ਚੋਣ ਮੀਟਿੰਗਾਂ 'ਚ ਕਾਂਗਰਸ ਪਾਰਟੀ ਵਲੋਂ ਭਰਵੇਂ ਇਕੱਠ

ਭਾਗੀਵਾਂਦਰ, 17 ਸਤੰਬਰ (ਮਹਿੰਦਰ ਸਿੰਘ ਰੂਪ)-ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣ ਮੀਟਿੰਗਾਂ ਦੇ ਆਖ਼ਰੀ ਗੇੜ 'ਚ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦੇ ਮੁੱਖ ਸੇਵਾਦਾਰ ਖੁਸ਼ਬਾਜ਼ ਸਿੰਘ ਜਟਾਣਾ ਨੇ ਪਾਰਟੀ ਉਮੀਦਵਾਰਾਂ ਦੇ ਹੱਕ 'ਚ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਕਾਂਗੜ ਵਲੋਂ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ-

ਚਾਉਕੇ, 17 ਸਤੰਬਰ (ਮਨਜੀਤ ਸਿੰਘ ਘੜੈਲੀ)-ਪੰਜਾਬ ਦੇ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਗਿੱਲ ਕਲਾਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜੁਗਰਾਜ ਸਿੰਘ ਗਿੱਲ ਅਤੇ ਬਲਾਕ ਸੰਮਤੀ ਜ਼ੋਨ ਕਰਾੜਵਾਲਾ ਤੋਂ ਕਾਂਗਰਸ ਪਾਰਟੀ ਦੇ ...

ਪੂਰੀ ਖ਼ਬਰ »

ਜਨਮੇਜਾ ਸਿੰਘ ਸੇਖੋਂ ਵਲੋਂ ਅਕਾਲੀ ਉਮੀਦਵਾਰਾਂ ਦੇ ਹੱਕ 'ਚ ਜ਼ੋਰਦਾਰ ਚੋਣ ਪ੍ਰਚਾਰ

ਚਾਉਕੇ, 17 ਸਤੰਬਰ (ਮਨਜੀਤ ਸਿੰਘ ਘੜੈਲੀ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਗਿੱਲ ਕਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਰਪੰਚ ਗੁਰਨੈਬ ਸਿੰਘ ਕਰਾੜਵਾਲਾ ਅਤੇ ਬਲਾਕ ਸੰਮਤੀ ਜ਼ੋਨ ਕਰਾੜਵਾਲਾ ...

ਪੂਰੀ ਖ਼ਬਰ »

ਚੋਣ ਪ੍ਰਚਾਰ ਦੇ ਆਖ਼ਰੀ ਦਿਨ ਖੁਸ਼ਬਾਜ਼ ਜਟਾਣਾ ਵੱਲੋਂ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਧੰੂਆਂਧਾਰ ਪ੍ਰਚਾਰ

ਤਲਵੰਡੀ ਸਾਬੋ, 17 ਸਤੰਬਰ (ਰਵਜੋਤ ਸਿੰਘ ਰਾਹੀ)-19 ਸਤੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਤੋਂ ਬਾਅਦ ਪੰਜਾਬ 'ਚ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਜੋ ਥੋੜ੍ਹਾ-ਬਹੁਤ ਵਜੂਦ ਬਚਿਆ ਹੋਇਆ ਹੈ ਉਹ ਵੀ ਬਿਲਕੁਲ ...

ਪੂਰੀ ਖ਼ਬਰ »

ਪਿੰਡ ਚੱਠੇਵਾਲਾ ਵਿਚ ਆਮ ਆਦਮੀ ਪਾਰਟੀ ਦੇ ਇਕ ਦਰਜਨ ਆਗੂ ਕਾਂਗਰਸ ਵਿਚ ਸ਼ਾਮਿਲ-

ਤਲਵੰਡੀ ਸਾਬੋ, ਸੀਂਗੋ ਮੰਡੀ, 17 ਸਤੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ/ਲੱਕਵਿੰਦਰ ਸ਼ਰਮਾ)-ਹਲਕੇ ਅੰਦਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਕਾਂਗਰਸ ਦੇ ਹਲਕਾ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਦੀ ਅਗਵਾਈ ਹੇਠ ਚੱਲ ਰਹੀ ਚੋਣ ...

ਪੂਰੀ ਖ਼ਬਰ »

ਸਿਕੰਦਰ ਸਿੰਘ ਮਲੂਕਾ ਨੇ ਵੱਖ-ਵੱਖ ਚੋਣ ਜਲਸਿਆਂ ਨੂੰ ਕੀਤਾ ਸੰਬੋਧਨ

ਗੋਨਿਆਣਾ, 17 ਸਤੰਬਰ (ਮਨਦੀਪ ਸਿੰਘ ਮੱਕੜ)-ਸਿਕੰਦਰ ਸਿੰਘ ਮਲੂਕਾ ਸਾਬਕਾ ਮੰਤਰੀ ਪੰਜਾਬ ਨੇ ਹਲਕਾ ਭੁੱਚੋ ਦੇ ਅਧੀਨ ਆਉਂਦੇ ਬਲਾਕ ਗੋਨਿਆਣਾ ਦੇ ਅਧੀਨ ਆਉਂਦੇ ਬਲਾਹੜ ਵਿੰਝੂ ਜ਼ੋਨ-1 ਦੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਅਮਰਜੀਤ ਸਿੰਘ ਜੰਡਾਂਵਾਲਾ ਅਤੇ ਜਸਵੀਰ ਕੌਰ ...

ਪੂਰੀ ਖ਼ਬਰ »

ਐੱਸ. ਐੱਸ. ਏ / ਰਮਸਾ ਅਧਿਆਪਕ ਯੂਨੀਅਨ ਇਕਾਈ ਬਠਿੰਡਾ ਦਾ ਵਫ਼ਦ ਕੈਬਨਿਟ ਮੰਤਰੀ ਕਾਂਗੜ ਨੂੰ ਮਿਲਿਆ

ਭਾਈਰੂਪਾ, 17 ਸਤੰਬਰ (ਵਰਿੰਦਰ ਲੱਕੀ)-ਐੱਸ. ਐੱਸ. ਏ./ਰਮਸਾ ਅਧਿਆਪਕ ਯੂਨੀਅਨ ਪੰਜਾਬ ਇਕਾਈ ਬਠਿੰਡਾ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਅਪਰਅਪਾਰ ਸਿੰਘ ਤੇ ਜ਼ਿਲ੍ਹਾ ਜਨਰਲ ਸਕੱਤਰ ਮਨਜੀਤ ਸਿੰਘ ਦੀ ਅਗਵਾਈ 'ਚ ਪੰਜਾਬ ਦੇ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਮਿਲਿਆ ...

ਪੂਰੀ ਖ਼ਬਰ »

ਕਾਂਗਰਸ ਉਮੀਦਵਾਰ ਸੁਖਜੀਤ ਸਿੰਘ ਬੁੱਟਰ ਨੂੰ ਪਿੰਡ ਦਾਨ ਸਿੰਘ ਵਾਲਾ ਵਿਖੇ ਘਰ-ਘਰ ਵੋਟਾਂ ਮੰਗਣ ਸਮੇਂ ਭਰਵਾਂ ਹੁੰਗਾਰਾ

ਗੋਨਿਆਣਾ, 17 ਸਤੰਬਰ (ਬਰਾੜ ਆਰ. ਸਿੰਘ)-ਵਿਧਾਨ ਸਭਾ ਹਲਕਾ ਭੁੱਚੋ ਮੰਡੀ ਦੇ ਬਲਾਕ ਸੰਮਤੀ ਜੋਨ ਦਾਨ ਸਿੰਘ ਵਾਲਾ ਤੋਂ ਕਾਾਗਰਸ ਪਾਰਟੀ ਦੇ ਉਮੀਦਵਾਰ ਸੁਖਜੀਤ ਸਿੰਘ ਬੁੱਟਰ ਨੂੰ ਪਿੰਡ ਦਾਨ ਸਿੰਘ ਵਾਲਾ ਵਿਖੇ ਘਰ-ਘਰ ਜਾਕੇ ਵੋਟਾਾ ਮੰਗਣ ਦੌਰਾਨ ਉਨ੍ਹਾਂ ਦੇ ਸਮੂਹ ...

ਪੂਰੀ ਖ਼ਬਰ »

ਸਾਬਕਾ ਮੰਤਰੀ ਸਿੰਕਦਰ ਸਿੰਘ ਮਲੂਕਾ ਵਲੋਂ ਉਮੀਦਵਾਰ ਦੇ ਹੱਕ ਵਿਚ ਚੋਣ ਜਲਸਿਆਂ ਨੂੰ ਕੀਤਾ ਸੰਬੋਧਨ

ਮਹਿਮਾ ਸਰਜਾ, 17 ਸਤੰਬਰ (ਬਲਦੇਵ ਸੰਧੂ/ਰਾਮਜੀਤ ਸ਼ਰਮਾ)-ਸੂਬੇ ਦੇ ਸਾਬਕਾ ਮੰਤਰੀ ਸਿੰਕਦਰ ਸਿੰਘ ਮਲੂਕਾ ਅੱਜ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਦੇ ਹੱਕ ਚੋਣ ਪ੍ਰਚਾਰ ਕਰਨ ਲਈ ਮਹਿਮਾ ਸਰਜਾ, ਆਕਲੀਆ ਕਲਾਂ ਤੇ ਅਬਲੂ (ਕੋਟਲੀ) ਵਿਖੇ ਪੁੱਜੇ | ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਜ਼ੋਨ ਬਲਾਹੜ ਵਿੰਝੂ ਤੋਂ ਅਕਾਲੀ ਦਲ ਤੇ ਕਾਂਗਰਸ ਦੀ ਫ਼ਸਵੀਂ ਟੱਕਰ

ਗੋਨਿਆਣਾ, 17 ਸਤੰਬਰ (ਮਨਦੀਪ ਸਿੰਘ ਮੱਕੜ)-19 ਸਤੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਵਿਚ ਹਲਕਾ ਭੁੱਚੋ ਦੇ ਬਲਾਕ ਗੋਨਿਆਣਾ ਦੇ ਅਧੀਨ ਆਉਂਦੇ ਜ਼ਿਲ੍ਹਾ ਪ੍ਰੀਸ਼ਦ ਦੇ ਬਲਾਹੜ੍ਹ ਵਿੰਝੂ ਜ਼ੋਨ 1 ਤੋਂ ਕਾਂਗਰਸ ਅਤੇ ਅਕਾਲੀ ...

ਪੂਰੀ ਖ਼ਬਰ »

'ਕਿਸਮਤ' ਪੰਜਾਬੀ ਫ਼ਿਲਮ 'ਚ ਐਮੀ ਵਿਰਕ ਨਾਲ ਗਾਏ ਡਿਊਟ 'ਗੱਲਾਂ ਤੇਰੀਆਂ' ਨੂੰ ਸਰੋਤਿਆਂ ਵਲੋਂ ਭਰਪੂਰ ਹੁੰਗਾਰਾ- ਨੀਤੂ ਭੱਲਾ

ਮਾਨਸਾ, 17 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-21 ਸਤੰਬਰ ਨੂੰ ਜਾਰੀ ਹੋ ਰਹੀ ਪੰਜਾਬੀ ਫ਼ਿਲਮ 'ਕਿਸਮਤ' 'ਚ ਗਾਇਕ ਤੇ ਅਦਾਕਾਰ ਐਮੀ ਵਿਰਕ ਨਾਲ ਗਾਏ ਡਿਊਟ 'ਗੱਲਾਂ ਤੇਰੀਆਂ' ਨੂੰ ਸਰੋਤਿਆਂ ਵਲੋਂ ਪਹਿਲਾਂ ਹੀ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ | ਇਹ ਦਾਅਵਾ ਗਾਇਕਾ ...

ਪੂਰੀ ਖ਼ਬਰ »

ਜ਼ੋਨ ਗਹਿਲੇਵਾਲਾ ਤੋਂ ਅਕਾਲੀ ਦਲ ਦੇ ਉਮੀਦਵਾਰ ਤਰਸੇਮ ਸਿੰਘ ਵਲੋਂ ਘਰ-ਘਰ ਵੋਟਾਂ ਮੰਗੀਆਂ

ਸੀਂਗੋ ਮੰਡੀ, 17 ਸਤੰਬਰ (ਪਿ੍ੰਸ ਸੌਰਭ ਗਰਗ)-ਬਲਾਕ ਸੰਮਤੀ ਜ਼ੋਨ ਗਹਿਲੇਵਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਤਰਸੇਮ ਸਿੰਘ ਵਲੋਂ ਚੋਣ ਪ੍ਰਚਾਰ ਨੂੰ ਸਿੱਖਰਾਂ 'ਤੇ ਪਹੁੰਚਾਉਂਦਿਆਂ ਅੰਤਲੇ ਪੜ੍ਹਾਅ ਦੌਰਾਨ ਆਪਣੇ ਸਮੱਰਥਕਾਂ ਸਮੇਤ ਡੋਰ ਟੂ ਡੋਰ ...

ਪੂਰੀ ਖ਼ਬਰ »

ਵਿਧਾਇਕ ਅਮਨ ਅਰੋੜਾ ਵਲੋਂ ਬਲਾਕ ਨਥਾਣਾ ਵਿਚ ਚੋਣ ਪ੍ਰਚਾਰ

ਨਥਾਣਾ, 17 ਸਤੰਬਰ (ਗੁਰਦਰਸ਼ਨ ਲੁੱਧੜ)-ਆਮ ਆਦਮੀ ਪਾਰਟੀ ਦੇ ਸੀਨੀਅਰ ਵਿਧਾਇਕ ਅਮਨ ਅਰੋੜਾ ਵਲੋਂ ਬਲਾਕ ਸੰਮਤੀ ਜ਼ੋਨ ਢੇਲਵਾਂ ਦੇ ਉਮੀਦਵਾਰ ਕੁਲਵਿੰਦਰ ਸਿੰਘ ਦੇ ਹੱਕ ਵਿਚ ਚੋਣ ਪ੍ਰਚਾਰ ਦੌਰਾਨ ਪਿੰਡ ਗੰਗਾ ਵਿਖੇ ਚੋਣ ਰੈਲੀ ਕੀਤੀ ਗਈ | ਜਿਸ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਉਮੀਦਵਾਰਾਂ ਦੇ ਹੱਕ 'ਚ ਕਾਂਗਰਸੀਆਂ ਨੇ ਘਰ-ਘਰ ਵੋਟਾਂ ਮੰਗੀਆਂ

ਮਹਿਮਾ ਸਰਜਾ, 17 ਸਤੰਬਰ (ਬਲਦੇਵ ਸੰਧੂ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕਿਲੀ ਨਿਹਾਲ ਸਿੰਘ ਵਾਲਾ ਤੋਂ ਉਮੀਦਵਾਰ ਜਸਵਿੰਦਰ ਕੌਰ ਅਤੇ ਬਲਾਕ ਸੰਮਤੀ ਜ਼ੋਨ ਮਹਿਮਾ ਸਵਾਈ ਤੋਂ ਉਮੀਦਵਾਰ ਮੰਦਰ ਸਿੰਘ ਦੀ ਚੋਣ ਮੁਹਿੰਮ ਦਿਨ-ਬ-ਦਿਨ ਜ਼ੋਰ ਫੜਦੀ ਜਾ ਰਹੀ ਹੈ | ਕਾਂਗਰਸ ਦੇ ...

ਪੂਰੀ ਖ਼ਬਰ »

ਲਾਈਨਮੈਨ/ਐਸ.ਐਸ.ਏ. 281/13 ਨੂੰ ਪੂਰੇ ਸਕੇਲ 'ਤੇ ਰੈਗੂਲਰ ਕਰਨ ਲਈ ਮੰਗ ਪੱਤਰ ਦਿੱਤਾ

ਸੀਂਗੋ ਮੰਡੀ, 17 ਸਤੰਬਰ (ਲੱਕਵਿੰਦਰ ਸ਼ਰਮਾ)-ਖੇਤਰ ਦੇ ਲਾਈਨਮੈਨ/ ਐਸ.ਐਸ.ਏ. 281/13 ਨੂੰ ਪੂਰੇ ਸਕੇਲ 'ਤੇ ਰੈਗੂਲਰ ਕਰਨ ਲਈ ਹਲਕਾ ਸੇਵਾਦਾਰ ਤੇ ਕਾਂਗਰਸ ਦੇ ਰਾਸ਼ਟਰੀ ਮੈਂਬਰ ਖੁਸ਼ਬਾਜ ਸਿੰਘ ਜਟਾਣਾ ਨੂੰ ਸੂਬਾਈ ਆਗੂ ਕੁਲਵਿੰਦਰ ਨਥੇਹਾ ਦੀ ਅਗਵਾਈ 'ਚ ਉਕਤ ਯੂਨੀਅਨ ...

ਪੂਰੀ ਖ਼ਬਰ »

ਸੀਨੀਅਰ ਅਕਾਲੀ ਆਗੂ ਗੁਰਪ੍ਰੀਤ ਸਿੰਘ ਮਲੂਕਾ ਵਲੋਂ ਜ਼ੋਰਦਾਰ ਚੋਣ ਪ੍ਰਚਾਰ

ਬਠਿੰਡਾ, 17 ਸਤੰਬਰ (ਸਟਾਫ਼ ਰਿਪੋਰਟਰ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ 19 ਸਤੰਬਰ ਨੂੰ ਪੈਣ ਜਾ ਰਹੀਆਂ ਵੋਟਾਂ ਲਈਆਂ ਪਾਰਟੀ ਦੇ ਸੀਨੀਅਰ ਆਗੂ ਵਲੋਂ ਆਪੋ-ਆਪਣੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਨੂੰ ਤੇਜ਼ ਕਰਦਿਆਂ ਪ੍ਰਚਾਰ ਵਿਚ ...

ਪੂਰੀ ਖ਼ਬਰ »

ਬਲਾਕ ਸੰਮਤੀ ਜ਼ੋਨ ਕਰਾੜਵਾਲਾ ਤੋਂ ਆਜ਼ਾਦ ਉਮੀਦਵਾਰ ਫ਼ੌਜੀ ਵਲੋਂ ਕਾਂਗਰਸ ਦੇ ਉਮੀਦਵਾਰ ਦੇ ਸਮਰਥਨ ਦਾ ਐਲਾਨ-

ਚਾਉਕੇ, 17 ਸਤੰਬਰ (ਮਨਜੀਤ ਸਿੰਘ ਘੜੈਲੀ)- ਜ਼ਿਲ੍ਹਾ ਕਾਂਗਰਸ ਬਠਿੰਡਾ ਦਿਹਾਤੀ ਦੇ ਪ੍ਰਧਾਨ ਨਰਿੰਦਰ ਸਿੰਘ ਭੁਲੇਰੀਆ ਵਲੋਂ ਬਲਾਕ ਸੰਮਤੀ ਜ਼ੋਨ ਕਰਾੜਵਾਲਾ ਤੋਂ ਆਜ਼ਾਦ ਉਮੀਦਵਾਰ ਦੇ ਤੌਰ ਤੇ ਚੋਣ ਲੜ ਰਹੇ ਸੀਨੀਅਰ ਕਾਂਗਰਸੀ ਆਗੂ ਮੱਘਰ ਸਿੰਘ ਫ਼ੌਜੀ ਬਲਾਕ ਮੀਤ ...

ਪੂਰੀ ਖ਼ਬਰ »

ਕਾਂਗਰਸ ਦੇ ਤੇਜ਼ ਸਿੰਘ ਨੇ ਬਲਾਕ ਸੰਮਤੀ ਲਈ ਵੋਟਾਂ ਮੰਗੀਆਂ-

ਕੋਟਫੱਤਾ, 17 ਸਤੰਬਰ (ਰਣਜੀਤ ਸਿੰਘ ਬੁੱਟਰ)-ਬਲਾਕ ਸੰਮਤੀ ਦੇ ਗੁਲਾਬਗੜ੍ਹ ਜ਼ੋਨ ਤੋਂ ਕਾਂਗਰਸ ਆਈ ਦੇ ਪਿੰਡ ਕਟਾਰ ਸਿੰਘ ਵਾਲਾ ਤੋਂ ਉਮੀਦਵਾਰ ਤੇਜ਼ ਸਿੰਘ ਜਿਨ੍ਹਾਂ ਦਾ ਚੋਣ ਹੱਥ ਪੰਜਾ ਹੈ ਨੇ ਪਿੰਡ ਦੇ ਘਰ ਘਰ ਜਾ ਕੇ ਖ਼ੁਦ ਲਈ ਵੋਟ ਮੰਗੇ | ਇਸ ਮੌਕੇ ਉਨ੍ਹਾਂ ਨਾਲ ...

ਪੂਰੀ ਖ਼ਬਰ »

ਨਾਬਾਲਗ ਨਾਲ ਜਬਰ ਜਨਾਹ ਕਰਨ ਦੇ ਦੋਸ਼ਾਂ ਵਿਚੋਂ 3 ਬਰੀ-ਜਬਰ ਜਨਾਹ ਦੀ ਵੀਡੀਓ ਬਣਾ ਕੇ ਵਾਇਰਲ ਕਰਨ ਦੇ ਵੀ ਲੱਗੇ ਸਨ ਦੋਸ਼-

ਬਠਿੰਡਾ, 17 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)-ਬਹੁ-ਚਰਚਿਤ ਕਿਲੀ ਨਿਹਾਲ ਸਿੰਘ ਵਾਲਾ ਜਬਰ ਜਨਾਹ ਮਾਮਲੇ ਵਿਚ ਦੋਸ਼ਾਂ ਦਾ ਸਾਹਮਣਾ ਕਰ ਰਹੇ 3 ਨੌਜਵਾਨਾਂ ਨੂੰ ਅੱਜ ਬਠਿੰਡਾ ਦੇ ਐਡੀਸ਼ਨਲ ਸੈਸ਼ਨ ਜੱਜ ਰਾਜ ਕੁਮਾਰ ਦੀ ਅਦਾਲਤ ਨੇ ਮੁੱਦਈ ਧਿਰ ਦੇ ਸੀਨੀਅਰ ਵਕੀਲ ਹਰਪਾਲ ...

ਪੂਰੀ ਖ਼ਬਰ »

ਪਤਨੀ ਲਈ ਵੋਟਾਂ ਮੰਗ ਰਹੇ ਪਤੀ ਨੂੰ ਲੱਡੂਆਂ ਨਾਲ ਤੋਲਿਆ

ਰਾਮਾਂ ਮੰਡੀ, 17 ਸਤੰਬਰ (ਤਰਸੇਮ ਸਿੰਗਲਾ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਪੱਕਾ ਤੋਂ ਚੋਣ ਲੜ ਰਹੀ ਆਮ ਆਦਮੀ ਪਾਰਟੀ ਦੀ ਉਮੀਦਵਾਰ ਜਸਪਾਲ ਕੌਰ ਗਰੇਵਾਲ ਲਈ ਪਿੰਡਾਂ ਵਿਚ ਪ੍ਰਚਾਰ ਕਰ ਰਹੇ ਉਸਦੇ ਪਤੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਹਰਭਗਵਾਨ ਸਿੰਘ ਕਾਕਾ ਨੂੰ ਪਿੰਡ ਬੰਗੀ ...

ਪੂਰੀ ਖ਼ਬਰ »

ਨਗਰ ਪੰਚਾਇਤ ਤਲਵੰਡੀ ਸਾਬੋ ਦੇ ਮੌਜੂਦਾ ਤੇ ਸਾਬਕਾ ਪ੍ਰਧਾਨ ਨੇ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਪ੍ਰਚਾਰ-

ਤਲਵੰਡੀ ਸਾਬੋ, 17 ਸਤੰਬਰ (ਰਵਜੋਤ ਸਿੰਘ ਰਾਹੀ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਚੋਣਾਂ ਲਈ ਅੱਜ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਨਗਰ ਪੰਚਾਇਤ ਤਲਵੰਡੀ ਸਾਬੋ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮਾਨਸ਼ਾਹੀਆ ਅਤੇ ਸਾਬਕਾ ਪ੍ਰਧਾਨ ਗੁਰਤਿੰਦਰ ਸਿੰਘ ਰਿੰਪੀ ਮਾਨ ਵਲੋਂ ...

ਪੂਰੀ ਖ਼ਬਰ »

ਅਕਾਲੀ ਦਲ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਵਲੋਂ ਲਹਿਰਾ ਬੇਗਾ ਵਿਖੇ ਉਮੀਦਵਾਰਾਂ ਦੇ ਹੱਕ 'ਚ ਭਰਵੀਂ ਚੋਣ ਮੀਟਿੰਗ

ਲਹਿਰਾ ਮੁਹੱਬਤ, 17 ਸਤੰਬਰ (ਸੁਖਪਾਲ ਸਿੰਘ ਸੁੱਖੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਵਲੋਂ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਭੁੱਚੋ ਕਲਾਂ ਤੋਂ ਉਮੀਦਵਾਰ ਸੁਖਜੀਤ ਕੌਰ ਲਹਿਰਾ ਧੂਰਕੋਟ ਪਤਨੀ ਰਾਜਪਾਲ ਸਿੰਘ ਸਾਬਕਾ ਸਰਪੰਚ ਤੇ ...

ਪੂਰੀ ਖ਼ਬਰ »

ਵਿਧਾਇਕਾ ਪ੍ਰੋ: ਬਲਜਿੰਦਰ ਕੌਰ ਵਲੋਂ ਪਾਰਟੀ ਉਮੀਦਵਾਰ ਦੇ ਹੱਕ 'ਚ ਵੋਟ ਪਾਉਣ ਦੀ ਅਪੀਲ

ਸੀਂਗੋ ਮੰਡੀ, 17 ਸਤੰਬਰ (ਲੱਕਵਿੰਦਰ ਸ਼ਰਮਾ)-ਚੋਣ ਪ੍ਰਚਾਰ ਦੇ ਆਖ਼ਰੀ ਦਿਨ ਆਪ ਪਾਰਟੀ ਦੀ ਵਿਧਾਇਕਾ ਪ੍ਰੋ: ਬਲਜਿੰਦਰ ਕੌਰ ਨੇ ਆਪ ਪਾਰਟੀ ਦੇ ਹੱਕ ਵਿਚ ਚੋਣ ਪ੍ਰਚਾਰ ਕਰਕੇ ਪਾਰਟੀ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ | ਇਸ ਮੌਕੇ ਉਨ੍ਹਾਂ ਗੋਲੇਵਾਲਾ ਜ਼ੋਨ ਤੋਂ ...

ਪੂਰੀ ਖ਼ਬਰ »

ਵਿਧਾਇਕਾ ਪ੍ਰੋ.ਬਲਜਿੰਦਰ ਕੌਰ ਨੇ 'ਆਪ' ਉਮੀਦਵਾਰਾਂ ਦੇ ਹੱਕ 'ਚ ਕੀਤੇ ਚੋਣ ਜਲਸੇ

ਤਲਵੰਡੀ ਸਾਬੋ/ਸੀਂਗੋ ਮੰਡੀ, 17 ਸਤੰਬਰ (ਰਵਜੋਤ ਸਿੰਘ ਰਾਹੀ/ਰਣਜੀਤ ਸਿੰਘ ਰਾਜੂ/ਲੱਕਵਿੰਦਰ ਸ਼ਰਮਾ)-19 ਸਤੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਅੱਜ ਹਲਕਾ ਵਿਧਾਇਕ ਪ੍ਰੋ.ਬਲਜਿੰਦਰ ਕੌਰ ਵਲੋਂ ਆਮ ...

ਪੂਰੀ ਖ਼ਬਰ »

ਪਿੰਡ ਅਬਲੂ ਵਿਖੇ ਕਾਂਗਰਸ ਦੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ

ਮਹਿਮਾ ਸਰਜਾ, 17 ਸਤੰਬਰ (ਬਲਦੇਵ ਸੰਧੂ/ਰਾਮਜੀਤ ਸ਼ਰਮਾ)-ਕਾਂਗਰਸ ਪਾਰਟੀ ਦੇ ਯੂਥ ਦੇ ਸਾਬਕਾ ਕੌਮੀ ਪ੍ਰਧਾਨ ਤੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਜਸਵਿੰਦਰ ਕੌਰ ਤੇ ਅਬਲੂ ਤੋਂ ਬਲਾਕ ਸੰਮਤੀ ਦੇ ਉਮੀਦਵਾਰ ...

ਪੂਰੀ ਖ਼ਬਰ »

ਜੈਸੀ ਕਾਂਗੜ ਵਲੋਂ ਕਾਂਗਰਸ 'ਚ ਸ਼ਾਮਿਲ ਪਰਿਵਾਰਾਂ ਦਾ ਸਵਾਗਤ

ਭਗਤਾ ਭਾਈਕਾ, 17 ਸਤੰਬਰ (ਸੁਖਪਾਲ ਸਿੰਘ ਸੋਨੀ)-ਅਕਾਲੀ ਭਾਜਪਾ ਉਮੀਦਵਾਰਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਅੰਦਰ ਸ਼ਰਮਨਾਕ ਹਾਰ ਦਾ ਸਾਹਮਣਾ ਕਰਨ ਲਈ ਮਜ਼ਬੂਰ ਹੋਣਾ ਪਵੇਗਾ | ਕਾਂਗਰਸ ਦੇ ਉਮੀਦਵਾਰਾਂ ਪ੍ਰਤੀ ਲੋਕਾਂ 'ਚ ਭਾਰੀ ਉਤਸ਼ਾਹ ਦੇਖਣ ...

ਪੂਰੀ ਖ਼ਬਰ »

ਮਾਤਾ ਅਮਰਜੀਤ ਕੌਰ ਮਾਨ ਦੇ ਹੱਕ 'ਚ ਸਾਬਕਾ ਕੈਬਨਿਟ ਮੰਤਰੀ ਸੇਖੋਂ ਵਲੋਂ ਚੋਣ ਜਲਸੇ

ਬਲਿਆਂਵਾਲੀ, 17 ਸਤੰਬਰ (ਕੁਲਦੀਪ ਮਤਵਾਲਾ)-ਜ਼ੋਨ ਕੁੱਤੀਵਾਲ ਕਲਾਂ ਤੋਂ ਜ਼ਿਲ੍ਹਾ ਪ੍ਰੀਸ਼ਦ ਇਸਤਰੀ ਜਨਰਲ ਲਈ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਮਾਤਾ ਅਮਰਜੀਤ ਕੌਰ ਮਾਨ ਪਤਨੀ ਸਾਬਕਾ ਸਰਪੰਚ ਨਗੋਰ ਸਿੰਘ ਮਾਨ ਵਾਸੀ ਮਾਨਸਾ ਖੁਰਦ ਵਾਲੇ ਲਈ ਅਤੇ ਬਲਾਕ ...

ਪੂਰੀ ਖ਼ਬਰ »

ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੇ ਉਮੀਦਵਾਰਾਂ ਦੇ ਹੱਕ ਵਿਚ ਵੋਟਾਂ ਪਾ ਕੇ ਜਿਤਾਉਣ ਦੀ ਅਪੀਲ ਕੀਤੀ

ਸੀਂਗੋ ਮੰਡੀ, 17 ਸਤੰਬਰ (ਲੱਕਵਿੰਦਰ ਸ਼ਰਮਾ)-ਚੋਣਾਂ ਪ੍ਰਚਾਰ ਦੇ ਆਖ਼ਰੀ ਦਿਨ ਅਕਾਲੀ ਦਲ ਦੇ ਸਾਬਕਾ ਵਿਧਾਇਕ ਦੇ ਦਿਸ਼ਾ ਨਿਰਦੇਸ਼ਾਂ ਤੇ ਪ੍ਰਧਾਨ ਬਾਬੂ ਸਿੰਘ ਰੀਡਰ, ਹਲਕਾ ਪ੍ਰਧਾਨ ਭਾਗ ਸਿੰਘ ਕਾਕਾ, ਸਰਪੰਚ ਗੁਰਜੀਵਨ ਸਿੰਘ ਗਾਟਵਾਲੀ, ਯੂਥ ਹਲਕਾ ਪ੍ਰਧਾਨ ਸੁਖਵੀਰ ...

ਪੂਰੀ ਖ਼ਬਰ »

ਪਿੰਡ ਜਗ੍ਹਾ ਰਾਮ ਤੀਰਥ ਵਿਖੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਉਮੀਦਵਾਰਾਂ ਲਈ ਅਕਾਲੀਆਂ ਨੇ ਮੰਗੀਆਂ ਵੋਟਾਂ-

ਤਲਵੰਡੀ ਸਾਬੋ, 17 ਸਤੰਬਰ (ਰਣਜੀਤ ਸਿੰਘ ਰਾਜੂ)-ਜਿਉਂ-ਜਿਉਂ ਵੋਟਿੰਗ ਦਾ ਦਿਨ ਨੇੜੇ ਆ ਰਿਹਾ ਹੈ ਜ਼ਿਲ੍ਹਾ ਪ੍ਰੀਸ਼ਦ ਬਲਾਕ ਸੰਮਤੀ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦਾ ਚੋਣ ਪ੍ਰਚਾਰ ਸਿਖ਼ਰਾਂ ਛੋਹ ਰਿਹਾ ਹੈ | ਇਸੇ ਲੜੀ ਵਿਚ ਅੱਜ ਜਿੱਥੇ ਸ਼੍ਰੋਮਣੀ ਅਕਾਲੀ ਦਲ ਜਨ: ...

ਪੂਰੀ ਖ਼ਬਰ »

ਸੀਨੀਅਰ ਕਾਂਗਰਸੀ ਆਗੂਆਂ ਵਲੋਂ ਮਾ: ਦਰਸ਼ਨ ਸਿੱਧੂ ਕੋਟੜਾ ਤੇ ਕਰਮਜੀਤ ਕੌਰ ਗਿੱਲ ਲਈ ਕੀਤਾ ਚੋਣ ਪ੍ਰਚਾਰ

ਬਾਲਿਆਂਵਾਲੀ­, 17 ਸਤੰਬਰ (ਕੁਲਦੀਪ ਮਤਵਾਲਾ)-ਬਲਾਕ ਸੰਮਤੀ ਜ਼ੋਨ ਨੰਦਗੜ੍ਹ ਕੋਟੜਾ ਦੀ ਚੋਣ ਮੁਹਿੰਮ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਸਪੁੱਤਰ ਨੌਜਵਾਨ ਕਾਂਗਰਸੀ ਆਗੂ ਹਰਮਨਵੀਰ ਸਿੰਘ ਜੈਸੀ ਕਾਂਗੜ ਨੇ ਜ਼ੋਨ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇੇ ਉਮੀਦਵਾਰਾਂਵ ਨੇ ਘਰ-ਘਰ ਜਾਕੇ ਵੋਟਾਂ ਮੰਗੀਆਂ

ਭਾਗੀਵਾਂਦਰ, 17 ਸਤੰਬਰ (ਮਹਿੰਦਰ ਸਿੰਘ ਰੂਪ)-ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਬਲਾਕ ਸੰਮਤੀ ਜ਼ੋਨ ਭਾਗੀਵਾਂਦਰ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਤੇ ਜ਼ਿਲ੍ਹਾ ਪ੍ਰੀਸ਼ਦ ਜੋਨ ਬੰਗੀ ਰੁਲਦੂ ਤੋਂ ਉਮੀਦਵਾਰ ਬੀਬੀ ਸੁਖਦੀਪ ਕੌਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਵੋਟਾਂ ਲਈ ਹੋਇਆ ਚੋਣ ਪ੍ਰਚਾਰ ਸਮਾਪਤ

ਭੁੱਚੋ ਮੰਡੀ, 17 ਸਤੰਬਰ (ਬਲਵਿੰਦਰ ਸਿੰਘ ਸੇਠੀ)-ਪੰਜਾਬ ਵਿਚ ਪੈਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਪਿਛਲੇ ਦਿਨਾਂ ਦੌਰਾਨ ਭਾਂਵੇ ਆਮ ਲੋਕਾਂ ਦੀ ਦਿਲਚਸਪੀ ਬਹੁਤ ਘੱਟ ਦਿਖਾਈ ਦਿੱਤੀ, ਪਰ ਚੋਣ ਪ੍ਰਚਾਰ ਦੇ ਅੰਤਿਮ ਦਿਨਾਂ 'ਚ ਵੱਖ-ਵੱਖ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX