ਤਾਜਾ ਖ਼ਬਰਾਂ


ਵੇਰਕਾ ਵੱਲਾ ਰੋਡ 'ਤੇ ਮੈਰਿਜ ਪੈਲੇਸ ਨੂੰ ਲੱਗੀ ਅੱਗ
. . .  22 minutes ago
ਵੇਰਕਾ ,20 ਫ਼ਰਵਰੀ{ਪਰਮਜੀਤ ਸਿੰਘ ਬੱਗਾ }- ਵੇਰਕਾ ਵੱਲਾ ਰੋਡ 'ਤੇ ਅਸਲਾ ਡੀਪੂ ਕੋਲ ਇਕ ਮੈਰਿਜ ਪੈਲੇਸ ਦੀ ਰਸੋਈ 'ਚ ਸਲੰਡਰ ਫੱਟਣ ਨਾਲ ਹੋਏ ਹਾਦਸੇ 'ਚ ਪੈਲੇਸ ਦਾ ਅੰਦਰਲ ਹਿੱਸਾ ਸੜ ਕੇ ਰਾਖ
ਹਾਦਸੇ ਦੌਰਾਨ ਇਕ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ
. . .  about 1 hour ago
ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)-ਇੱਥੋਂ ਨਜ਼ਦੀਕ ਸਰਹਾਲੀ ਰੋਡ 'ਤੇ ਇਕ ਬੱਸ ਅਤੇ ਸਵਿਫ਼ਟ ਕਾਰ ਵਿਚ ਹੋਈ ਭਿਆਨਕ ਟੱਕਰ ਦੌਰਾਨ ਕਾਰ ਸਵਾਰ ਪੁਲਿਸ ਮੁਲਾਜ਼ਮ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਇਕ ਦੀ ਹੋਰ ...
ਸਾਉਦੀ ਅਰਬ ਭਾਰਤ 'ਚ ਨਿਵੇਸ਼ ਕਰੇਗਾ 100 ਅਰਬ ਡਾਲਰ ਦਾ ਨਿਵੇਸ਼ - ਵਿਦੇਸ਼ ਮੰਤਰਾਲਾ
. . .  about 2 hours ago
ਨਵੀਂ ਦਿੱਲੀ, 20 ਫਰਵਰੀ - ਸਾਉਦੀ ਅਰਬ ਭਾਰਤ 'ਚ 100 ਅਰਬ ਡਾਲਰ ਦਾ ਨਿਵੇਸ਼ ਕਰੇਗਾ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ...
ਯੇਦੀਯੁਰੱਪਾ ਵੱਲੋਂ ਆਡੀਓ ਟੇਪ ਦੇ ਦੋਸ਼ਾਂ ਦੀ ਐੱਫ.ਆਈ.ਆਰ ਖ਼ਾਰਜ ਕਰਨ ਲਈ ਪਟੀਸ਼ਨ
. . .  about 2 hours ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਰਨਾਟਕ ਭਾਜਪਾ ਪ੍ਰਮੁੱਖ ਬੀ.ਐੱਸ.ਯੇਦੀਯੁਰੱਪਾ ਨੇ ਉਨ੍ਹਾਂ ਖ਼ਿਲਾਫ਼ ਆਡੀਓ ਟੇਪ ਦੇ ਦੋਸ਼ਾਂ ਦੀ ਦਰਜ ਐੱਫ.ਆਈ.ਆਰ...
ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ, 5 ਫਸੇ
. . .  about 2 hours ago
ਸ਼ਿਮਲਾ, 20 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕਿੱਨੌਰ ਜ਼ਿਲ੍ਹੇ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ ਹੋ ਗਈ, ਜਦਕਿ 5 ਜਵਾਨ ਫਸੇ ਹੋਏ ਹਨ। ਸਥਾਨਕ...
ਫ਼ਰਾਰ ਕਾਂਗਰਸੀ ਵਿਧਾਇਕ ਗ੍ਰਿਫ਼ਤਾਰ - ਗ੍ਰਹਿ ਮੰਤਰੀ ਕਰਨਾਟਕ
. . .  about 3 hours ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਗ੍ਰਹਿ ਮੰਤਰੀ ਐਮ.ਬੀ ਪਾਟਿਲ ਨੇ ਦੱਸਿਆ ਕਿ ਫ਼ਰਾਰ ਕਾਂਗਰਸੀ ਵਿਧਾਇਕ ਜੇ.ਐਨ ਗਣੇਸ਼ ਨੂੰ ਪੁਲਿਸ ਨੇ ਗੁਜਰਾਤ ਦੇ ਸੋਮਨਾਥ ਤੋਂ ਗ੍ਰਿਫ਼ਤਾਰ...
ਸਮਾਂ ਆ ਗਿਆ ਹੈ ਧਾਰਾ 370 ਨੂੰ ਖ਼ਤਮ ਕਰਨ ਦਾ - ਰਾਜਪਾਲ ਰਾਜਸਥਾਨ
. . .  about 3 hours ago
ਜੈਪੁਰ, 20 ਫਰਵਰੀ - ਰਾਜਸਥਾਨ ਦੇ ਰਾਜਪਾਲ ਕਲਿਆਣ ਸਿੰਘ ਦਾ ਕਹਿਣਾ ਹੈ ਕਿ ਧਾਰਾ 370 ਨੂੰ ਖ਼ਤਮ ਕਰਨ ਦਾ ਸਮਾਂ ਆ ਗਿਆ ਹੈ। ਕਿਉਂਕਿ ਇਹ ਵੱਖਵਾਦੀਆਂ ਨੂੰ ਉਤਸ਼ਾਹਿਤ...
ਰੂਹਾਨੀ ਰੰਗ 'ਚ ਰੰਗੀ 'ਪੰਜ ਤਖਤ ਐਕਸਪ੍ਰੈੱਸ' ਯਾਤਰਾ 'ਚ ਸ਼ਾਮਲ ਸ਼ਰਧਾਲੂ ਪਹੁੰਚੇ ਸ੍ਰੀ ਨਾਂਦੇੜ ਸਾਹਿਬ, ਦੇਖੋ ਤਸਵੀਰਾਂ
. . .  about 3 hours ago
25 ਤੱਕ ਕਲਮ ਛੋੜ ਹੜਤਾਲ ਤੇ ਤਹਿਸੀਲ ਕਰਮਚਾਰੀ
. . .  about 4 hours ago
ਖਮਾਣੋਂ, 20 ਫ਼ਰਵਰੀ (ਪਰਮਵੀਰ ਸਿੰਘ) - ਪੀ. ਐਮ. ਐਸ. ਯੂ ਪੰਜਾਬ ਦੇ ਸੱਦੇ ਤੇ ਤਹਿਸੀਲ ਕਰਮਚਾਰੀ 25 ਫ਼ਰਵਰੀ ਤੱਕ ਕਲਮ ਛੋੜ ਹਡ਼ਤਾਲ ਤੇ ਚਲੇ ਗਏ ਹਨ। ਮੰਗਾ ਨੂੰ ਲੈਕੇ...
ਪੰਜਾਬ ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ ਖੋਲ੍ਹੇਗਾ 'ਆਪ' ਦਾ ਯੂਥ ਵਿੰਗ
. . .  about 4 hours ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੀ ਬੁਲਾਰੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਯੂਥ ਵਿੰਗ, ਪੰਜਾਬ ਦੇ ਪਿੰਡ-ਪਿੰਡ ਜਾ ਕੇ ਪੰਜਾਬ ਸਰਕਾਰ ਦੇ 2019-20 ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ .....
7 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਨੂੰ ਪੰਜ ਸੌ ਆਵਾਰਾ ਡੰਗਰ ਅਤੇ ਦੋ ਸੌ ਕੁੱਤੇ ਪੇਸ਼ ਕੀਤੇ ਜਾਣਗੇ- ਲੱਖੋਵਾਲ
. . .  about 4 hours ago
ਚੰਡੀਗੜ੍ਹ, 20 ਫਰਵਰੀ (ਅਜਾਇਬ ਸਿੰਘ ਔਜਲਾ)- ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਕਿਸਾਨਾਂ ਲਈ ਮਾਰੂ ਨੀਤੀ ਵਿਰੁੱਧ ਅੱਜ ਕਿਸਾਨ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਲੱਖੋਵਾਲ ਦੇ ਪ੍ਰਧਾਨ ਸਰਦਾਰ ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ
ਪੌਂਟੀ ਚੱਢਾ ਦੇ ਭਤੀਜੇ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  about 4 hours ago
ਨਵੀਂ ਦਿੱਲੀ, 20 ਫਰਵਰੀ - ਪਟਿਆਲਾ ਹਾਊਸ ਕੋਰਟ ਨੇ ਪੌਂਟੀ ਚੱਢਾ ਦੇ ਭਤੀਜੇ ਆਸ਼ੀਸ਼ ਚੱਡਾ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ, ਜਿਸ ਨੂੰ ਕਿ 18 ਫਰਵਰੀ ਨੂੰ ਸੜਕ ਹਾਦਸਾ ਕਰਨ...
ਸੰਗਰੂਰ ਦੇ ਵਕੀਲਾਂ ਨੇ ਚੋਣ ਮੈਨੀਫੈਸਟੋ ਲਈ ਮੋਦੀ ਨੂੰ ਭੇਜੇ ਸੁਝਾਅ
. . .  about 4 hours ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਕਈ ਵਕੀਲਾਂ ਨੇ ਅੱਜ ਸਾਬਕਾ ਪ੍ਰਧਾਨ ਗੁਰਬਿੰਦਰ ਸਿੰਘ ਚੀਮਾ ਦੀ ਅਗਵਾਈ 'ਚ 2019 ਦੀਆਂ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਬਣਾਉਣ ਲਈ ਸੁਝਾਅ ਭੇਜੇ ਹਨ। ਵਕੀਲਾਂ ਦੇ ਦੇਸ਼ ....
ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ - ਡਸਾਲਟ ਸੀ.ਈ.ਓ
. . .  about 4 hours ago
ਨਵੀਂ ਦਿੱਲੀ, 20 ਫਰਵਰੀ - ਡਸਾਲਟ ਏਵੀਅਸ਼ਨ ਦੇ ਸੀ.ਈ.ਓ ਐਰਿਕ ਟ੍ਰੈਪਿਅਰ ਦਾ ਕਹਿਣਾ ਹੈ ਕਿ ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ। ਭਾਰਤ ਨੇ 36 ਜਹਾਜਾਂ ਦੀ ਬੇਨਤੀ ਕੀਤੀ...
ਜੈਪੁਰ ਜੇਲ੍ਹ 'ਚ ਕੈਦੀਆਂ ਵੱਲੋਂ ਪਾਕਿਸਤਾਨੀ ਕੈਦੀ ਦਾ ਕਤਲ
. . .  about 5 hours ago
ਜੈਪੁਰ, 20 ਫਰਵਰੀ - ਜੈਪੁਰ ਦੀ ਕੇਂਦਰੀ ਜੇਲ੍ਹ 'ਚ ਸ਼ਕਰ ਉੱਪe ਨਾਂਅ ਦੇ ਇੱਕ ਪਾਕਿਸਤਾਨੀ ਕੈਦੀ ਦੀ ਮੌਤ ਹੋ ਗਈ। ਇਸ ਸਬੰਧੀ ਆਈ.ਜੀ ਜੇਲ੍ਹ ਰੁਪਿੰਦਰ ਸਿੰਘ ਨੇ ਦੱਸਿਆ ਕਿ...
ਵਿੱਤੀ ਤੌਰ 'ਤੇ ਮਜ਼ਬੂਤ ਹੋਣ 'ਤੇ ਮੁਲਾਜ਼ਮਾਂ ਸਮੇਤ ਹਰ ਵਰਗ ਦੀਆਂ ਮੰਗਾ ਕੀਤੀਆਂ ਜਾਣਗੀਆਂ ਪੂਰੀਆਂ - ਕੈਪਟਨ
. . .  about 5 hours ago
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਲਈ ਪਾਸਪੋਰਟ ਦੀ ਜ਼ਰੂਰਤ ਨਹੀਂ - ਕੈਪਟਨ
. . .  about 4 hours ago
ਪਾਕਿਸਤਾਨੀ ਨਿਸ਼ਾਨੇਬਾਜ਼ ਲੈਣਗੇ ਵਿਸ਼ਵ ਸ਼ੂਟਿੰਗ ਕੱਪ 'ਚ ਹਿੱਸਾ
. . .  about 5 hours ago
ਹਾਈਕੋਰਟ ਦੀ ਇਕਹਿਰੀ ਬੈਂਚ ਵੱਲੋਂ 25 ਮਾਰਚ ਨੂੰ ਸੁਖਬੀਰ ਅਤੇ ਮਜੀਠੀਆ ਨੂੰ ਪੇਸ਼ ਹੋਣ ਦੇ ਹੁਕਮ
. . .  about 5 hours ago
ਸੁਲਤਾਨਪੁਰ ਲੋਧੀ 'ਚ ਬਣੇਗਾ 'ਪਿੰਡ ਬਾਬਾ ਨਾਨਕ ਦਾ ਅਜਾਇਬ ਘਰ'- ਕੈਪਟਨ
. . .  about 5 hours ago
ਪੁਲਵਾਮਾ ਅੱਤਵਾਦੀ ਹਮਲਾ : ਐਨ.ਆਈ.ਏ ਨੇ ਮੁੜ ਤੋਂ ਦਰਜ ਕੀਤਾ ਕੇਸ
. . .  about 5 hours ago
ਇਮਰਾਨ ਖਾਨ ਨੂੰ ਇੱਕ ਮੌਕਾ ਦਿੱਤਾ ਜਾਵੇ - ਮਹਿਬੂਬਾ ਮੁਫ਼ਤੀ
. . .  about 5 hours ago
ਪਾਣੀ ਦੀ ਸੰਭਾਲ ਮਿਲ ਕੇ ਕਰਨੀ ਹੈ ਜ਼ਰੂਰੀ- ਕੈਪਟਨ
. . .  about 5 hours ago
ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਲਈ 65 ਹਜ਼ਾਰ ਕਰੋੜ ਰੁਪਏ ਦੀ ਲੋੜ- ਕੈਪਟਨ
. . .  about 6 hours ago
ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਤਲਵੰਡੀ ਸਾਬੋ ਪਹੁੰਚ ਕੇ ਦੋ ਸਮਾਗਮਾਂ 'ਚ ਕੀਤੀ ਸ਼ਿਰਕਤ
. . .  about 6 hours ago
ਨਸ਼ਿਆਂ ਦੇ ਮਾਮਲੇ 'ਚ ਕਿਸੇ 'ਤੇ ਬੇਵਜ੍ਹਾ ਦੋਸ਼ ਨਾ ਲਗਾਵੇ ਵਿਰੋਧੀ ਧਿਰ- ਕੈਪਟਨ
. . .  about 6 hours ago
ਬਿਜਲੀ ਰੈਗੂਲੇਟਰੀ ਕਮਿਸ਼ਨ ਦੀ ਮੀਟਿੰਗ 'ਚ ਸਰਕਾਰ ਵਿਰੁੱਧ ਪ੍ਰਦਰਸ਼ਨ
. . .  about 6 hours ago
ਕੈਪਟਨ ਨੇ ਸਦਨ 'ਚ ਸ਼ੁਰੂ ਕੀਤਾ ਭਾਸ਼ਣ, ਬੈਂਸ ਭਰਾਵਾਂ ਵੱਲੋਂ ਵਿਰੋਧ
. . .  about 6 hours ago
ਪੰਜਾਬ ਵਿਧਾਨ ਸਭਾ 'ਚ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ 'ਤੇ ਮਤਾ ਪਾਸ, ਭਾਰਤ ਤੋਂ ਮੁਆਫ਼ੀ ਮੰਗੇ ਬ੍ਰਿਟਿਸ਼ ਸਰਕਾਰ
. . .  about 6 hours ago
ਸਰਕਾਰ ਨੇ 51 ਨਵੇਂ ਕਾਲਜ ਖੋਲ੍ਹਣ ਦਾ ਵਾਅਦਾ ਵੀ ਨਹੀਂ ਕੀਤਾ ਪੂਰਾ- ਰਜ਼ੀਆ ਸੁਲਤਾਨਾ
. . .  about 6 hours ago
ਅਦਾਲਤ 'ਚ ਪੇਸ਼ ਕੀਤੇ ਗਏ ਲੁਧਿਆਣਾ ਜਬਰ ਜਨਾਹ ਮਾਮਲੇ ਦੇ ਤਿੰਨੋਂ ਦੋਸ਼ੀ
. . .  about 6 hours ago
ਆਪ ਵਿਧਾਇਕਾਂ ਤੋਂ ਬਾਅਦ ਮਜੀਠੀਏ ਦਾ ਕੈਪਟਨ 'ਤੇ ਵਿਅੰਗਮਈ ਨਿਸ਼ਾਨਾ
. . .  about 6 hours ago
ਸਰਦੀਆਂ ਖ਼ਤਮ ਹੋਣ ਨੂੰ ਹਨ ਪਰ ਸਰਕਾਰੀ ਸਕੂਲਾਂ ਦੇ ਬੱਚਿਆ ਨੂੰ ਨਹੀਂ ਮਿਲੀਆਂ ਵਰਦੀਆਂ- ਸੰਧੂ
. . .  about 6 hours ago
ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹੋਏ ਕਈ ਸਮਝੌਤੇ, ਮੋਦੀ ਨੇ ਕਿਹਾ- ਅੱਤਵਾਦ ਦੇ ਸਮਰਥਕ ਦੇਸ਼ਾਂ 'ਤੇ ਦਬਾਅ ਬਣਾਉਣ ਦੀ ਲੋੜ
. . .  about 7 hours ago
'ਸਹੁੰਆਂ ਖਾ ਕੇ ਮੁਕਰ ਗਿਆ, ਹੁਣ ਵੱਸ ਨਹੀਂ ਰਾਜਿਆਂ ਤੇਰੇ' ਗੀਤ ਰਾਹੀਂ ਰੂਬੀ ਨੇ ਸਦਨ 'ਚ ਕੈਪਟਨ 'ਤੇ ਸਾਦਿਆਂ ਨਿਸ਼ਾਨਾ
. . .  about 6 hours ago
ਪੱਕਾ ਕਰਨ ਦੀ ਮੰਗ ਨੂੰ ਲੈ ਕੇ ਨਰਸਿੰਗ ਸਟਾਫ਼ ਵੱਲੋਂ ਖ਼ਜ਼ਾਨਾ ਮੰਤਰੀ ਦਾ ਅਰਥੀ ਫੂਕ ਮੁਜ਼ਾਹਰਾ
. . .  about 7 hours ago
ਪੰਜਾਬ ਵਿਧਾਨ ਸਭਾ 'ਚ ਅੱਜ ਫਿਰ ਗੂੰਜਿਆ ਨਿੱਜੀ ਬੱਸਾਂ ਦਾ ਦਿੱਲੀ ਹਵਾਈ ਅੱਡੇ 'ਤੇ ਜਾਣ ਦਾ ਮੁੱਦਾ
. . .  about 7 hours ago
ਵਿਧਾਨ ਸਭਾ 'ਚ ਪੰਜਾਬ ਦੇ ਰਾਜਪਾਲ ਵੱਲੋਂ ਦਿੱਤੇ ਭਾਸ਼ਣ 'ਤੇ ਬਹਿਸ ਜਾਰੀ
. . .  about 7 hours ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਕੌਮੀ ਹਾਈਵੇਅ ਬੰਦ
. . .  about 7 hours ago
ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਪੰਜ ਮੈਂਬਰੀ ਕਮੇਟੀ ਵੱਲੋਂ ਰੋਸ ਧਰਨਾ
. . .  about 7 hours ago
ਵਿਸ਼ਵ ਕੱਪ 2019 'ਚ ਭਾਰਤ-ਪਾਕਿ ਮੈਚ 'ਤੇ ਦੁਬਈ 'ਚ ਬੈਠਕ ਦੌਰਾਨ ਹੋਵੇਗੀ ਚਰਚਾ
. . .  about 8 hours ago
ਉਤਰਾਖੰਡ ਦੀ ਯੂਨੀਵਰਸਿਟੀ ਨੇ ਸੱਤ ਕਸ਼ਮੀਰੀ ਵਿਦਿਆਰਥੀਆਂ ਨੂੰ ਕੀਤਾ ਮੁਅੱਤਲ
. . .  about 8 hours ago
ਜਨਰਲ ਡਾਇਰ ਨੂੰ ਸਿਰਪਾਉ ਦੇਣ ਵਾਲੇ ਸਿਆਸੀ ਆਗੂ ਪੰਜਾਬ ਦੇ ਲੋਕਾਂ ਤੋਂ ਮੰਗਣ ਮੁਆਫ਼ੀ ਸੰਧਵਾਂ
. . .  about 8 hours ago
ਪੁਲਵਾਮਾ ਹਮਲੇ 'ਤੇ ਨਿਊਜ਼ੀਲੈਂਡ ਦੀ ਸੰਸਦ 'ਚ ਪਾਸ ਹੋਇਆ ਨਿੰਦਾ ਪ੍ਰਸਤਾਵ
. . .  about 8 hours ago
ਸਕੂਲ ਵੈਨ ਦੀ ਲਪੇਟ 'ਚ ਆਉਣ ਕਾਰਨ ਡੇਢ ਸਾਲਾ ਬੱਚੇ ਦੀ ਮੌਤ
. . .  about 8 hours ago
ਤਰਨ ਤਾਰਨ 'ਚ ਦੋ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ, ਫੈਲੀ ਸਨਸਨੀ
. . .  about 9 hours ago
ਪੰਜਾਬ ਵਿਧਾਨ ਸਭਾ 'ਚ ਗੂੰਜਿਆ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ ਦਾ ਮੁੱਦਾ
. . .  about 9 hours ago
ਸੀ. ਏ. ਜੀ. ਟੈੱਸਟ ਰਿਪੋਰਟਾਂ ਮੁਤਾਬਿਕ 2800 ਕਰੋੜ ਰੁਪਏ ਚਲਾ ਗਿਆ ਵਾਪਸ- ਕੰਵਰ ਸੰਧੂ
. . .  about 9 hours ago
ਵਿਧਾਨ ਸਭਾ 'ਚ ਗੂੰਜਿਆਂ ਪੰਜਾਬ 'ਚ ਸਵਾਈਨ ਫਲੂ ਨਾਲ ਹੋ ਰਹੀਆਂ ਮੌਤਾਂ ਦਾ ਮੁੱਦਾ
. . .  about 9 hours ago
ਪਟਿਆਲਾ 'ਚ ਸਰਕਾਰੀ ਕਾਰਜਾਂ 'ਚ ਇਸਤੇਮਾਲ ਹੋ ਰਿਹਾ ਪਾਕਿਸਤਾਨੀ ਸੀਮਿੰਟ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਕੁਦਰਤ ਨੂੰ ਬੁਰਾ ਭਲਾ ਨਾ ਕਹੋ, ਉਸ ਨੇ ਆਪਣਾ ਫ਼ਰਜ਼ ਪੂਰਾ ਕੀਤਾ ਹੈ, ਤੁਸੀਂ ਆਪਣਾ ਕਰੋ। -ਜੌਹਨ ਮਿਲਟਨ

ਧਰਮ ਤੇ ਵਿਰਸਾ

ਸਿੱਖ ਪੰਥ ਲਈ ਵਿਚਾਰਨ ਦਾ ਸਮਾਂ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਮਨਜੀਤ ਸਿੰਘ ਜੀ. ਕੇ. ਦੀ ਨਿਊਯਾਰਕ ਤੇ ਯੂਬਾ ਸਿਟੀ, ਅਮਰੀਕਾ ਵਿਚ ਹੋਈ ਕੁੱਟਮਾਰ ਅਤੇ ਸ਼ਾਇਦ ਇਤਿਹਾਸ ਵਿਚ ਪਹਿਲੀ ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਸਬੰਧਤ ਘਟਨਾਵਾਂ ਦੀ ਪੜਤਾਲ ਲਈ ਪੰਜਾਬ ਸਰਕਾਰ ਵਲੋਂ ਬਣਾਏ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦੀ ਪੰਜਾਬ ਅਸੈਂਬਲੀ ਵਿਚ ਹੋਈ ਚਰਚਾ ਗੰਭੀਰ ਚਿੰਤਨ ਦਾ ਵਿਸ਼ਾ ਹਨ।
ਭਾਰਤ ਵਿਚ 2011 ਦੀ ਮਰਦਮਸ਼ੁਮਾਰੀ ਦੇ ਅੰਕੜਿਆਂ ਅਨੁਸਾਰ 2,08,33,116 ਸਿੱਖ ਵਸਦੇ ਹਨ, ਜਿਨ੍ਹਾਂ ਵਿਚੋਂ ਕਰੀਬ 1.60 ਕਰੋੜ ਭਾਵ 77 ਫੀਸਦੀ ਪੰਜਾਬ ਵਿਚ ਵਸਦੇ ਹਨ, ਜੋ ਪੰਜਾਬ ਦੀ ਕੁੱਲ ਆਬਾਦੀ ਦਾ 57.69 ਫੀਸਦੀ ਹਨ। ਬਾਕੀ ਆਬਾਦੀ ਭਾਰਤ ਦੇ ਤਕਰੀਬਨ ਸਾਰੇ ਸੂਬਿਆਂ ਤੇ ਕਂੇਦਰੀ ਸ਼ਾਸਤ ਪ੍ਰਦੇਸਾਂ ਵਿਚ ਹੈ। ਭਾਰਤ ਦੀ ਰਾਜਧਾਨੀ ਦਿੱਲੀ ਵਿਚ ਸਿੱਖ ਆਬਾਦੀ ਕਰੀਬ 5.70 ਲੱਖ ਹੈ। ਦੁਨੀਆ ਭਰ ਦੀ ਕੁੱਲ ਸਿੱਖ ਆਬਾਦੀ ਦਾ ਗੈਰ-ਸਰਕਾਰੀ ਅਨੁਮਾਨ 2.77 ਕਰੋੜ ਹੈ, ਜਿਸ ਵਿਚ ਭਾਰਤ ਤੋਂ ਬਾਅਦ ਇੰਗਲੈਂਡ, ਅਮਰੀਕਾ, ਕੈਨੇਡਾ, ਮਲੇਸ਼ੀਆ, ਅਸਟ੍ਰੇਲੀਆ ਆਦਿ ਦੇਸ਼ਾਂ ਵਿਚ ਵੀ ਚੰਗੀ ਸਿੱਖ ਆਬਾਦੀ ਹੈ। ਇਸ ਤਰ੍ਹਾਂ ਕੁੱਲ ਆਬਾਦੀ ਦਾ 83 ਫੀਸਦੀ ਸਿੱਖ ਭਾਰਤ ਵਿਚ ਵਸਦਾ ਹੈ ਤੇ ਕਰੀਬ 17 ਫੀਸਦੀ ਵਿਦੇਸ਼ਾਂ ਦੀ ਧਰਤੀ 'ਤੇ ਜੀਵਨ ਬਸਰ ਕਰ ਰਿਹਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਵਿਸ਼ਵਾਸ ਰੱਖਣ ਵਾਲਾ ਹਰ ਵਿਅਕਤੀ, ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਨਤਮਸਤਕ ਹੋਣਾ ਲੋੜਦਾ ਹੈ ਤੇ ਧਾਰਮਿਕ ਰਹਿਬਰੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਵੇਖਦਾ ਹੈ।
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪੰਥ ਇਕ ਸੰਪੂਰਨ ਕ੍ਰਾਂਤੀ ਦਾ ਨਾਂਅ ਹੈ, ਜਿਸ ਨੇ ਧਾਰਮਿਕ, ਸਮਾਜਿਕ, ਆਰਥਿਕ ਤੇ ਰਾਜਨੀਤਕ ਖੇਤਰ ਵਿਚ ਅਗਵਾਈ ਕੀਤੀ।
ਸਿੱਖ ਗੁਰੂ ਸਾਹਿਬਾਨ ਨੇ ਭਾਵੇਂ 21 ਲੜਾਈਆਂ (ਸ੍ਰੀ ਗੁਰੂ ਹਰਿਗੋਬਿੰਦ ਸਾਹਿਬ 4 ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ 17) ਮੁਗਲ ਹਕੂਮਤ ਵਿਰੁੱਧ ਲੜੀਆਂ ਪਰ ਜਿੱਤ ਕੇ ਇਕ ਇੰਚ ਜ਼ਮੀਨ 'ਤੇ ਕਬਜ਼ਾ ਵੀ ਨਹੀਂ ਕੀਤਾ। ਪਰ ਕਲਿਆਣਕਾਰੀ, ਹਲੇਮੀ ਤੇ ਨਿਆਂਪੂਰਕ ਰਾਜ ਦਾ ਜ਼ਰੂਰੀ ਹੋਣਾ ਬਿਆਨ ਕੀਤਾ। 'ਰਾਜ ਬਿਨਾ ਨ ਧਰਮ ਚਲੈ ਹੈਂ, ਧਰਮ ਬਿਨਾ ਸਭ ਦਲੈ ਮਲੈ ਹੈਂ' ਦੀ ਗੱਲ ਵੀ ਆਖੀ। ਦੁਨੀਆ ਵਿਚ ਚੰਗੇ ਸਮਾਜ ਦੀ ਸਿਰਜਣਾ ਲਈ ਹਲੇਮੀ ਰਾਜ ਜਿਥੇ ਸਾਰੇ ਸੁਖੀ ਵਸਣ ਲਈ, ਬਾਬਾ ਬੰਦਾ ਸਿੰਘ ਬਹਾਦਰ ਨੂੰ ਥਾਪੜਾ ਦੇ ਕੇ ਮੁਗਲ ਰਾਜ ਦੀਆਂ ਜੜ੍ਹਾਂ ਪੁੱਟਣ ਲਈ ਪ੍ਰੇਰਿਆ। ਮਿਸਲਾਂ ਤੇ ਫਿਰ ਮਹਾਰਾਜਾ ਰਣਜੀਤ ਸਿੰਘ ਨੇ 1839 ਈ: ਤੱਕ ਵੱਡੇ ਹਿੱਸੇ 'ਤੇ ਰਾਜ ਸਥਾਪਿਤ ਕਰਕੇ ਗੁਰੂ ਆਸ਼ੇ ਅਨੁਸਾਰ ਰਾਜ ਦਾ ਸੰਕਲਪ ਪ੍ਰਗਟ ਕੀਤਾ।
ਬਰਤਾਨੀਆ ਸਰਕਾਰ ਨੇ ਗਦਾਰਾਂ ਦੀ ਮਦਦ ਨਾਲ 'ਰਾਜੀ ਬਹੁਤ ਰਹਿੰਦੇ ਮੁਸਲਮਾਨ ਹਿੰਦੂ ਕਦੇ ਨਹੀਂ ਸੀ ਤੀਸਰੀ ਜਾਤਿ ਆਈ' ਵਾਲੇ ਰਾਜ ਨੂੰ ਖ਼ਤਮ ਕਰਕੇ, ਬਹਾਦਰ ਸਿੱਖ ਕੌਮ ਨੂੰ ਹੀ ਖਤਮ ਕਰਨ ਦੀ ਨੀਤੀ ਬਣਾਈ। 19ਵੀਂ ਸਦੀ ਦੇ ਇਕ ਅੰਗਰੇਜ਼ੀ ਅਖ਼ਬਾਰ ਨੇ ਲਿਖਿਆ ਕਿ 'ਇਸਾਈ ਧਰਮ ਚੰਗੀ ਤਰੱਕੀ ਕਰ ਰਿਹਾ ਹੈ ਅਤੇ ਅਗਲੇ 25 ਸਾਲ ਵਿਚ ਮਾਝਾ ਖੇਤਰ ਦਾ ਤੀਜਾ ਹਿੱਸਾ ਇਸਾਈ ਬਣ ਜਾਵੇਗਾ, ਫੇਰ ਮਾਲਵਾ ਵੀ ਇਸੇ ਤਰ੍ਹਾਂ ਹੋਵੇਗਾ। ਇਸ ਤਰ੍ਹਾਂ ਜਿਵੇਂ ਬੁੱਧ ਧਰਮ ਹੁਣ ਕੇਵਲ ਮੂਰਤੀਆਂ, ਫੋਟੋਆਂ ਵਿਚ ਹੈ, ਵਾਂਗ ਸਿੱਖ ਜੋ ਹੁਣ ਦਸਤਾਰਾਂ, ਕੜੇ ਤੇ ਕਿਰਪਾਨਾਂ ਨਾਲ ਨਜ਼ਰ ਆਉਂਦੇ ਹਨ, ਵੀ ਅਜਾਇਬ ਘਰਾਂ ਦੀਆਂ ਫੋਟੋਆਂ ਤੱਕ ਹੀ ਰਹਿ ਜਾਣਗੇ ਤੇ ਇਨ੍ਹਾਂ ਦੀਆਂ ਆਉਣ ਵਾਲੀਆਂ ਨਸਲਾਂ ਵੇਖ ਕੇ ਆਖਣਗੀਆਂ ਕਿ ਕਦੇ ਇਥੇ ਇਸ ਤਰ੍ਹਾਂ ਦੇ ਸਿੱਖ ਵਸਦੇ ਸਨ, ਜੋ ਇਸਾਈ ਮੱਤ ਦਾ ਵਿਰੋਧ ਕਰ ਸਕਦੇ ਸਨ, ਉਹ ਕਮਜ਼ੋਰ ਹੋ ਚੁੱਕੇ ਹਨ।' ਇਸੇ ਸਮੇਂ ਹੀ ਮਹਾਰਾਜਾ ਦਲੀਪ ਸਿੰਘ ਤੇ ਸਰਦਾਰ ਹਰਨਾਮ ਸਿੰਘ ਆਹੂਲਵਾਲੀਆ ਨੂੰ ਇਸਾਈ ਬਣਾ ਲਿਆ ਗਿਆ ਹੈ। 1852 ਈ: ਵਿਚ ਸ੍ਰੀ ਅੰਮ੍ਰਿਤਸਰ ਸਾਿਹਬ ਵਿਖੇ ਇਕ ਵੱਡੇ ਚਰਚ ਦੀ ਸਥਾਪਨਾ ਵੀ ਕਰ ਦਿੱਤੀ।
15 ਦਸੰਬਰ, 1904 ਈ: ਦੇ 'ਖਾਲਸਾ ਐਡਵੋਕੇਟ' ਅਖ਼ਬਾਰ ਦੇ ਐਡੀਟਰ ਲਿਖਦੇ ਹਨ ਕਿ ਵੱਡੀ ਗਿਣਤੀ ਵਿਚ ਝੂਠੇ ਗੁਰੂ ਸਿੱਖ ਧਰਮ ਵਿਚ ਆ ਗਏ ਹਨ, ਜਿਨ੍ਹਾਂ ਦਾ ਕੇਵਲ ਮੰਤਵ ਆਪਣੇ ਲੋਕਾਂ ਨੂੰ ਲੁੱਟਣਾ ਤੇ ਆਪਣਾ ਘਰ ਭਰਨਾ ਹੈ। ਸੱਚ ਤਾਂ ਇਹ ਹੈ ਕਿ ਸਿੱਖ ਧਰਮ ਤੇ ਗੁਰੂਆਂ 'ਤੇ ਵਿਸ਼ਵਾਸ ਖਤਮ ਹੋ ਗਿਆ ਹੈ। ਸਿੱਖ ਧਰਮ ਦਾ ਭਾਈਚਾਰਾ ਖਤਮ ਹੋ ਚੁੱਕਾ ਹੈ। ਅਤਿ ਸਤਿਕਾਰਤ 'ਭਾਈ' ਸ਼ਬਦ ਜਾਂ ਉਪਾਧੀ ਦਾ ਚਲਣ ਹੀ ਬੰਦ ਹੋ ਗਿਆ ਹੈ, ਜਿਸ ਦਾ ਪਹਿਲਾਂ ਬਹੁਤ ਸਤਿਕਾਰ ਸੀ। ਸਿੱਖ ਵਹਿਮਾਂ-ਭਰਮਾਂ ਤੇ ਮੂਰਤੀ ਪੂਜਾ ਵੱਲ ਤੁਰ ਪਏ ਹਨ ਤੇ ਸਿੱਖ ਸਿਧਾਂਤ ਨੂੰ ਛੱਡਦੇ ਜਾ ਰਹੇ ਹਨ।
ਸਰਦਾਰ ਠਾਕੁਰ ਸਿੰਘ ਸੰਧਾਵਾਲੀਆ, ਰਾਜਾ ਬਿਕਰਮ ਸਿੰਘ, ਗਿਆਨੀ ਦਿੱਤ ਸਿੰਘ ਤੇ ਪ੍ਰੋਫੈਸਰ ਗੁਰਮੁਖ ਸਿੰਘ ਆਦਿ ਦੀ ਅਗਵਾਈ ਤੇ ਯਤਨਾਂ ਨਾਲ ਸਿੰਘ ਸਭਾ ਲਹਿਰ ਲਾਹੌਰ ਤੇ ਅੰਮ੍ਰਿਤਸਰ ਵਲੋਂ ਸਿੱਖ ਧਰਮ, ਸਿੱਖ ਸੱਭਿਆਚਾਰ ਦੀ ਰਾਖੀ ਤੇ ਮੁੜ ਵਾਪਸੀ ਦਾ ਕੰਮ ਸ਼ੁੁਰੂ ਹੋਇਆ।
1920 ਤੋਂ 1925 ਈ: ਦੀ ਗੁਰਦੁਆਰਾ ਸੁਧਾਰ ਲਹਿਰ ਵਿਚ ਸਰਦਾਰ ਕਰਤਾਰ ਸਿੰਘ ਝੱਬਰ, ਸੁੰਦਰ ਸਿੰਘ ਲਾਇਲਪੁਰੀ, ਟਹਿਲ ਸਿੰਘ ਧੰਜੂ ਤੇ ਬੂਟਾ ਸਿੰਘ ਲਾਇਲਪੁਰੀ ਆਦਿ ਆਗੂਆਂ ਦੀ ਅਗਾਵਈ ਹੇਠ 400 ਸ਼ਹੀਦੀਆਂ, 2,000 ਜ਼ਖ਼ਮੀ ਤੇ 30,000 ਗ੍ਰਿਫ਼ਤਾਰੀ ਤੇ ਭਾਰੀ ਮਾਲੀ ਨੁਕਸਾਨ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਂਦ ਵਿਚ ਆਈ।
ਭਾਵੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਕੇਵਲ ਸਿੱਧੇ ਜਾਂ ਲੋਕਲ ਕਮੇਟੀਆਂ ਰਾਹੀਂ 482 ਗੁਰਦੁਆਰਾ ਸਾਹਿਬਾਨ ਹੀ ਹਨ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹੋਰ ਤਖ਼ਤਾਂ 'ਤੇ ਜਥੇਦਾਰ ਸਾਹਿਬਾਨ ਦੇ ਹੁਕਮਨਾਮੇ ਵਿਸ਼ਵ ਭਰ ਵਿਚ ਪੰਥ ਨੂੰ ਅਗਵਾਈ ਦਿੰਦੇ ਹਨ। ਮੂਲ ਰੂਪ ਵਿਚ ਇਹ ਸੰਸਥਾ ਮਹੰਤਾਂ ਦੀ ਥਾਂ ਗੁਰਦੁਆਰਾ ਪ੍ਰਬੰਧ ਲਈ ਬਣੀ ਸੀ ਅਤੇ ਧਰਮ ਪ੍ਰਚਾਰ ਇਸ ਦੀ ਜ਼ਿੰਮੇਵਾਰੀ ਨਹੀਂ ਸੀ, 1956 ਤੋਂ ਬਾਅਦ ਹੀ ਧਰਮ ਪ੍ਰਚਾਰ ਲਈ ਬਜਟ ਰੱਖਣ ਲਈ ਕਾਨੂੰਨ ਤੇ ਨਿਯਮ ਬਣੇ। ਜੇਕਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੇਵਲ 482 ਗੁਰਦੁਆਰਾ ਸਾਹਿਬਾਨ ਦਾ ਹੀ ਪ੍ਰਬੰਧ ਦੇਖਦੀ ਹੈ ਫਿਰ ਦੁਨੀਆ ਭਰ ਦੇ ਹਜ਼ਾਰਾਂ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਤੇ ਪ੍ਰਚਾਰ-ਪ੍ਰਸਾਰ ਵਿਚ ਇਕਸੁਰਤਾ ਕਿਵੇਂ ਹੋ ਸਕਦੀ ਹੈ? ਜਿਸ ਬਾਰੇ ਅਜੇ ਸੋਚਿਆ ਵੀ ਨਹੀਂ ਗਿਆ।
ਰਾਜਨੀਤਕ ਰੂਪ ਵਿਚ ਆਜ਼ਾਦੀ ਤੋਂ ਪਹਿਲਾਂ ਤੇ ਬਆਦ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਅੰਮ੍ਰਿਤਸਰ ਸਮੂਹ ਨੂੰ ਰਾਜਨੀਤੀ ਦਾ ਕੇਂਦਰ ਬਣਾਇਆ। ਸੰਨ 1950 ਦੇ ਪੰਜਾਬੀ ਸੂਬੇ ਦੇ ਮੋਰਚੇ ਤੋਂ ਲੈ ਕੇ 1982 ਈ: ਦੇ ਧਰਮ ਯੁੱਧ ਮੋਰਚੇ ਤੱਕ ਹਰ ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ੍ਰੀ ਦਰਬਾਰ ਸਾਹਿਬ ਸਮੂਹ ਤੋਂ ਆਰੰਭਤਾ ਦੀ ਅਰਦਾਸ ਹੁੰਦੀ ਹੈ। ਭਾਵੇਂ ਸ੍ਰੀ ਅਸ਼ਵਨੀ ਕੁਮਾਰ ਦੀ ਅਗਵਾਈ ਹੇਠ ਪੁਲਿਸ ਜਾਂ ਜਨਰਲ ਕੇ.ਐਸ. ਬਰਾੜ ਦੀ ਕਮਾਂਡ ਹੇਠ ਫ਼ੌਜ ਹੋਵੇ, ਦੇ ਦਰਬਾਰ ਸਾਹਿਬ ਅੰਦਰ ਦਾਖਲ ਹੋਣ ਨੇ ਕੌਮੀ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਤੇ ਇਸ ਕੌਮੀ ਦੁਖਾਂਤ ਦਾ ਲਾਭ ਸ਼੍ਰੋਮਣੀ ਅਕਾਲੀ ਦਲ ਦੇ ਧੜਿਆਂ ਨੇ ਸਮੇਂ-ਸਮੇਂ 'ਤੇ ਰਾਜਨੀਤਕ ਰੂਪ ਵਿਚ ਲਿਆ ਹੈ।
ਦੇਸ਼ ਦੀ ਆਜ਼ਾਦੀ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਹਰ ਰਾਜਨੀਤਕ ਤੇ ਧਾਰਮਿਕ ਮੰਗ ਜਿਸ ਦਾ ਰਲ-ਗੱਡ ਅਕਾਲੀ ਰਾਜਨੀਤੀ ਹੈ, ਦਾ ਵਿਰੋਧ ਕਾਂਗਰਸ ਤੇ ਹੋਰਾਂ ਵਲੋਂ ਪੰਜਾਬ ਵਿਚ ਹੀ ਰਿਹਾ ਹੈ, ਮੰਗ ਭਾਵੇਂ ਪੰਜਾਬੀ ਮਾਂ ਬੋਲੀ ਦੀ ਹੋਵੇ ਜਾਂ ਪੰਜਾਬੀ ਬੋਲਦੇ ਇਲਾਕੇ ਦੀ, ਭਾਵੇਂ ਵੱਧ ਅਧਿਕਾਰਾਂ ਲਈ ਜਾਂ ਅਨੰਦਪੁਰ ਸਾਹਿਬ ਦੇ ਮਤੇ ਦੀ ਹੋਵੇ।
13 ਅਪ੍ਰੈਲ, 1978 ਈ: ਦੇ ਸ੍ਰੀ ਅੰਮ੍ਰਿਤਸਰ ਦੇ ਸਿੱਖ-ਨਿਰੰਕਾਰੀ ਝਗੜੇ ਤੇ 17 ਵਿਅਕਤੀਆਂ ਦੇ ਕਤਲ ਵੀ ਰਾਜਨੀਤੀ ਦੀ ਭੇਟ ਚੜ੍ਹ ਗਏ। ਦੋਸ਼ੀ ਅਦਾਲਤ ਨੇ ਬਿਨਾਂ ਕਿਸੇ ਵੱਡੀ ਤਫਤੀਸ਼ੀ ਗ਼ਲਤੀ ਤੋਂ ਬਰੀ ਕਰ ਦਿੱਤੇ ਤੇ ਵਕਤ ਦੀ ਪੰਜਾਬ ਸਰਕਾਰ ਨੇ ਉਸ ਵਿਰੁੱਧ ਅਪੀਲ ਨਹੀਂ ਕੀਤੀ। ਨਿਰੰਕਾਰੀਆਂ ਵਿਰੁੱਧ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਜਾਂ ਦੇਹਧਾਰੀ ਗੁਰੂ ਬਣ ਕੇ ਗੁਰਬਾਣੀ ਦੀ ਦੁਰਵਰਤੋਂ ਕਰਨ ਦਾ ਦੋਸ਼ ਸੀ। ਇਸੇ ਅੰਦੋਲਨ ਨੇ ਸੰਤ ਜਰਨੈਲ ਸਿੰਘ ਭਿੰਡਰਾਂ ਵਾਲੇ ਨੂੰ ਸਿੱਖ ਧਾਰਮਿਕ ਆਗਆਂ ਦੇ ਰੂਪ ਵਿਚ ਪੇਸ਼ ਕੀਤਾ।
(ਬਾਕੀ ਅਗਲੇ ਮੰਗਲਵਾਰ ਦੇ ਅੰਕ 'ਚ)

ਅੱਜ ਆਗਮਨ ਪੁਰਬ 'ਤੇ ਵਿਸ਼ੇਸ਼

ਬਾਬਾ ਸ਼ੇਖ਼ ਫ਼ਰੀਦ ਦੀ ਮਹਿਮਾ

ਬਾਬਾ ਸ਼ੇਖ਼ ਫ਼ਰੀਦ (1173-1266 ਈ:) ਦੀ ਮਹਿਮਾ ਅਪਰੰਪਾਰ ਹੈ। ਉਨ੍ਹਾਂ ਦੇ ਵੱਡੇ-ਵਡੇਰੇ ਬਾਰ੍ਹਵੀਂ ਸਦੀ ਦੇ ਆਰੰਭ ਵਿਚ ਅਫ਼ਗਾਨਿਸਤਾਨ ਤੋਂ ਪੰਜਾਬ ਵਿਚ ਤਸ਼ਰੀਫ਼ ਲਿਆਏ ਸਨ। ਆਪ ਦਾ ਜਨਮ ਪਿੰਡ ਕੋਠੇਵਾਲ (ਨੇੜੇ ਕਸੂਰ) ਵਿਚ ਹੋਇਆ ਸੀ। ਆਪ ਨੇ ਦੀਨੀ ਸਿੱਖਿਆ ਮੁਲਤਾਨ ਦੇ ਇਕ ...

ਪੂਰੀ ਖ਼ਬਰ »

20 ਸਤੰਬਰ ਨੂੰ ਕਰਵਾਏ ਜਾ ਰਹੇ ਸਮਾਗਮਾਂ 'ਤੇ ਵਿਸ਼ੇਸ਼

ਰੱਬੀ ਰੰਗ 'ਚ ਰੰਗੀ ਸ਼ਖ਼ਸੀਅਤ ਭਾਈ ਘਨੱਈਆ

ਸੰਪੂਰਨ ਸੰਤ ਭਾਈ ਘਨੱਈਆ ਦਾ ਜੀਵਨ ਜਗਤ ਨੂੰ ਸੱਚ ਦਾ ਮਾਰਗ ਦਰਸਾਉਣ ਵਾਲਾ ਸਰਬ ਉੱਤਮ ਜੀਵਨ ਹੈ। ਉਨ੍ਹਾਂ ਦੇ ਅੰਦਰ ਇਹ ਅਮੋਲਕ ਗੁਣ ਸਨ। ਉਹ ਦਇਆਵਾਨ ਤੇ ਪਰਉਪਕਾਰੀ, ਪਰਿਵਾਰਕ ਮੋਹ ਤੋਂ ਰਹਿਤ, ਦੁਨਿਆਵੀ ਮਾਣ, ਵਡਿਆਈ ਤੋਂ ਉਪਰਾਮ, ਸਤਸੰਗੀ ਤੇ ਸੰਤ ਸੇਵੀ, ਗੁਰਮਤਿ ...

ਪੂਰੀ ਖ਼ਬਰ »

ਅੰਗਰੇਜ਼ਾਂ ਤੇ ਦਰਬਾਰ ਦੀਆਂ ਫ਼ੌਜਾਂ ਦਰਮਿਆਨ ਲੜਾਈ ਦੀ ਸ਼ੁਰੂਆਤ ਕਿਸ ਨੇ ਕੀਤੀ?

(ਲੜੀ ਜੋੜਨ ਲਈ ਪਿਛਲੇ ਮੰਗਲਵਾਰ ਦਾ ਅੰਕ ਦੇਖੋ) ਦੋ ਹੋਰ ਬ੍ਰਿਟਿਸ਼ ਅਫਸਰ ਜੋ ਅੰਗਰੇਜ਼-ਪੰਜਾਬ ਦੇ ਸਬੰਧਾਂ ਨਾਲ ਬਹੁਤ ਗਹਿਰੇ ਜੁੜੇ ਹੋਏ ਸਨ, ਦੇ ਵਿਚਾਰ ਵੀ ਬਹੁਤ ਅਰਥ ਭਰਪੂਰ ਸਨ। ਨਾਰਥ ਵੈਸਟਰਨ ਏਜੰਸੀ ਦੇ ਮੇਜਰ ਜੀ. ਕਾਰਮੀਚਾਇਲ ਸਮਿੱਥ ਨੇ ਲਿਖਿਆ ਕਿ, 'ਪੰਜਾਬ ਦੀ ...

ਪੂਰੀ ਖ਼ਬਰ »

ਸਰਹੱਦ ਪਾਰ ਅੱਜ ਵੀ ਕਾਇਮ ਹੈ ਹਿੰਦੂ ਸੰਸਥਾਵਾਂ ਦਾ ਨਾਂਅ ਤੇ ਸ਼ਾਨ

(ਲੜੀ ਜੋੜਨ ਲਈ ਪਿਛਲੇ ਮੰਗਲਵਾਰ ਦਾ ਅੰਕ ਦੇਖੋ) ਕੀ ਕਦੇ ਸਕੂਲ ਦਾ ਨਾਂਅ ਬਦਲਣ ਦਾ ਸਕੂਲ ਦੇ ਪ੍ਰਬੰਧਕਾਂ ਜਾਂ ਸਰਕਾਰ 'ਤੇ ਕੋਈ ਦਬਾਅ ਨਹੀਂ ਪਾਇਆ ਗਿਆ? ਪੁੱਛਣ 'ਤੇ ਹਰਲ ਸਾਹਿਬ ਕਹਿੰਦੇ ਹਨ ਕਿ ਬਹੁਤ ਵਾਰ ਸਕੂਲ ਨਾਲੋਂ ਡੀ. ਏ. ਵੀ. ਸ਼ਬਦ ਹਟਾਉਣ ਦੀ ਮੰਗ ਉਠ ਚੁੱਕੀ ਹੈ, ਪਰ ...

ਪੂਰੀ ਖ਼ਬਰ »

ਛੇਵੇਂ ਪਾਤਸ਼ਾਹ ਦੇ ਅਨਿਨ ਸੇਵਕ ਬਾਬਾ ਬਿਧੀ ਚੰਦ

ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਅਨਿਨ ਪਿਆਰੇ ਸੇਵਕ ਬਹਾਦਰ ਬਾਬਾ ਬਿਧੀ ਚੰਦ ਦਾ ਜਨਮ 13 ਵੈਸਾਖ ਸੰਮਤ 1636 ਮੁਤਾਬਿਕ 8 ਅਪ੍ਰੈਲ, ਸੰਨ 1560 ਨੂੰ ਬਾਬਾ ਦੇਵਾ ਜੀ ਦੇ ਗ੍ਰਹਿ ਮਾਤਾ ਸੰਭਲੀ ਜੀ ਦੀ ਕੁੱਖੋਂ ਪਿੰਡ ਛੀਨਾ ਜ਼ਿਲ੍ਹਾ ਲਾਹੌਰ (ਹਾਲ ਜ਼ਿਲ੍ਹਾ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਜੀ ਦਾ ਜੀਵਨ ਤੇ ਮਿਸ਼ਨ

(ਲੜੀ ਜੋੜਨ ਲਈ ਪਿਛਲੇ ਮੰਗਲਵਾਰ ਦਾ ਅੰਕ ਦੇਖੋ) ਗਵਾਲੀਅਰ ਦੇ ਕਿਲ੍ਹੇ ਵਿਚ ਇਉਂ ਜਾਪਦਾ ਹੈ ਕਿ ਮੁਗ਼ਲ ਸਰਕਾਰ ਗੁਰੂ ਹਰਿਗੋਬਿੰਦ ਜੀ ਦੀ ਸੰਤ ਸਿਪਾਹੀ ਵਾਲੀ ਨੀਤੀ ਤੋਂ ਡਰ ਗਈ ਤੇ ਗੁਰੂ ਸਾਹਿਬ ਨੂੰ ਗਵਾਲੀਅਰ ਦੇ ਕਿਲ੍ਹੇ ਵਿਚ ਕੈਦ ਕਰ ਦਿੱਤਾ। ਉਨ੍ਹਾਂ ਦੇ ...

ਪੂਰੀ ਖ਼ਬਰ »

ਸ਼ਬਦ ਵਿਚਾਰ

ਇਕੁ ਤਿਲੁ ਪਿਆਰਾ ਵੀਸਰੈ ਦੁਖੁ ਲਾਗੈ ਸੁਖੁ ਜਾਇ॥

(ਲੜੀ ਜੋੜਨ ਲਈ ਦੇਖੋ ਪਿਛਲੇ ਮੰਗਲਵਾਰ ਦਾ ਅੰਕ) ਸਿਰੀਰਾਗੁ ਮਹਲਾ ੧ ਇਕੁ ਤਿਲੁ ਪਿਆਰਾ ਵੀਸਰੈ ਦੁਖੁ ਲਾਗੈ ਸੁਖੁ ਜਾਇ॥ ਜਿਹਵਾ ਜਲਉ ਜਲਾਵਣੀ ਨਾਮੁ ਨ ਜਾਪੈ ਰਸਾਇ॥ ਘਟੁ ਬਿਨਸੈ ਦੁਖ ਅਗਲੋ ਜਮੁ ਪਕੜੈ ਪਛੁਤਾਇ॥ ੫॥ ਮੇਰੀ ਮੇਰੀ ਕਰਿ ਗਏ ਤਨੁ ਧਨੁ ਕਲਤੁ ਨ ...

ਪੂਰੀ ਖ਼ਬਰ »

ਪ੍ਰੇਰਨਾ-ਸਰੋਤ

ਯੋਗ ਸਾਧਨਾ ਦਾ ਆਧਾਰ ਹੈ ਨਿਰਲੇਪ ਹੋਣਾ

ਕਮਲ ਦਾ ਪੌਦਾ ਹਮੇਸ਼ਾ ਪਾਣੀ ਜਾਂ ਚਿੱਕੜ ਵਿਚ ਪੈਦਾ ਹੁੰਦਾ ਹੈ ਪਰ ਨਾ ਹੀ ਕਮਲ ਦੇ ਪੱਤੇ ਤੇ ਨਾ ਹੀ ਫੁੱਲ ਪਾਣੀ ਨੂੰ ਛੂੰਹਦਾ ਹੈ। ਇਹ ਹੈ ਨਿਰਲੇਪ ਹੋਣਾ। ਸਵਾਮੀ ਵਿਵੇਕਾਨੰਦ ਕਰਮਯੋਗ ਵਿਚ ਲਿਖਦੇ ਹਨ ਕਿ ਸਭ ਤੋਂ ਪਹਿਲਾਂ ਤੁਸੀਂ ਖ਼ੁਦਗ਼ਰਜੀ ਨੂੰ ਵਧਾਉਣ ਵਾਲਾ ਸੁਭਾਅ ...

ਪੂਰੀ ਖ਼ਬਰ »

ਸ਼ਾਹ ਹੁਸੈਨ : ਸਿੱਖ ਇਤਿਹਾਸਕ ਗ੍ਰੰਥਾਂ ਵਿਚ

(ਲੜੀ ਜੋੜਨ ਲਈ ਪਿਛਲੇ ਮੰਗਲਵਾਰ ਦਾ ਅੰਕ ਦੇਖੋ) ਉਨ੍ਹਾਂ ਨੇ ਭਾਈ ਲੱਧਾ ਨੂੰ ਤਿਆਰ ਹੋ ਰਹੇ ਗ੍ਰੰਥ ਬਾਰੇ ਪੁੱਛਿਆ। ਉਸ ਨੇ ਭਗਤਾਂ ਨੂੰ ਦੱਸਿਆ ਕਿ ਗੁਰੂ ਜੀ ਜਿਸ ਦੀ ਬਾਣੀ ਗੁਰਮਤਿਆਸ਼ੇ ਅਨੁਕੂਲ ਸਮਝਦੇ ਹਨ, ਉਹ ਬੀੜ ਵਿਚ ਦਰਜ ਕਰ ਲੈਂਦੇ ਹਨ। ਅਜਿਹਾ ਸੁਣ ਕੇ ਭਗਤ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ

* ਸਰਦਾਰ ਪੰਛੀ *

ਜੇ ਗੁਰ ਤੇਗ਼ ਬਹਾਦਰ ਦਾ ਬਲੀਦਾਨ ਨਾ ਹੁੰਦਾ। ਹਿੰਦੂ ਧਰਮ ਦਾ ਕਿਧਰੇ ਨਾਮ ਨਿਸ਼ਾਨ ਨਾ ਹੁੰਦਾ। ਜ਼ਾਲਿਮ ਔਰੰਗਜ਼ੇਬ ਵੀ ਡਾਹਡਾ ਜ਼ੁਲਮ ਕਮਾਉਂਦਾ ਸੀ। ਜ਼ੋਰ ਨਾਲ ਤਲਵਾਰ ਦੇ ਹੀ ਇਸਲਾਮ ਫੈਲਾਉਂਦਾ ਸੀ। ਜਿਹੜਾ ਦੀਨ ਨਾ ਮੰਨੇ ਉਸ ਨੂੰ ਕਤਲ ਕਰਾਉਂਦਾ ਸੀ। ਵੇਖ ਕੇ ਮੰਦਰ ...

ਪੂਰੀ ਖ਼ਬਰ »

ਮੇਲੇ 'ਤੇ ਵਿਸ਼ੇਸ਼

ਗੁਰਦੁਆਰਾ ਗੁਰੂ ਕੀ ਢਾਬ (ਫਰੀਦਕੋਟ)

ਜੈਤੋ ਤੋਂ 5 ਕਿਲੋਮੀਟਰ ਦੂਰ ਕੋਟਕਪੂਰਾ ਮਾਰਗ 'ਤੇ ਸਥਿਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਗੁਰੂ ਕੀ ਢਾਬ ਵਿਖੇ ਹਰ ਸਾਲ ਲੱਗਣ ਵਾਲਾ ਇਤਿਹਾਸਕ ਮੇਲਾ ਮਾਲਵੇ ਖੇਤਰ ਦੇ ਦੂਜੇ ਮੇਲਿਆਂ ਵਿਚੋਂ ਆਪਣਾ ਅਹਿਮ ਸਥਾਨ ਰੱਖਦਾ ਹੈ। ...

ਪੂਰੀ ਖ਼ਬਰ »

ਧਾਰਮਿਕ ਸਾਹਿਤ

ਤਰਕ ਅਤਰਕ ਲੇਖਕ : ਕਰਨ ਅਜਾਇਬ ਸਿੰਘ ਸੰਘਾ ਪ੍ਰਕਾਸ਼ਕ : ਚੇਤਨਾ ਪ੍ਰਕਾਸ਼ਨ, ਲੁਧਿਆਣਾ। ਪੰਨੇ : 152, ਕੀਮਤ : 200 ਰੁਪਏ ਸੰਪਰਕ : 98152-98459 ਵਿਦਵਾਨ ਪੁਰਸ਼ ਕਰਨ ਅਜਾਇਬ ਸਿੰਘ ਸੰਘਾ, ਧਾਰਮਿਕ, ਸਦਾਚਾਰਕ, ਨੈਤਿਕ, ਸਮਾਜਿਕ ਕਦਰਾਂ-ਕੀਮਤਾਂ ਨੂੰ ਪ੍ਰਣਾਏ ਹੋਏ ਗੁਰਸਿੱਖ ਹਨ। ਮੈਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX