ਤਾਜਾ ਖ਼ਬਰਾਂ


ਜੈਤੋ 'ਚ ਵੱਖ-ਵੱਖ ਜਥੇਬੰਦੀਆਂ ਵੱਲੋਂ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ 'ਚ ਕੀਤਾ ਰੋਸ ਪ੍ਰਦਰਸ਼ਨ
. . .  1 minute ago
ਜੈਤੋ, 29 ਜਨਵਰੀ (ਗੁਰਚਰਨ ਸਿੰਘ ਗਾਬੜੀਆ)- ਬਹੁਜਨ ਕ੍ਰਾਂਤੀ ਮੁਕਤੀ ਮੋਰਚਾ ਅਤੇ ਸੰਵਿਧਾਨ ਬਚਾਓ ਮੋਰਚਾ ਤਹਿ: ਜੈਤੋ ਦੀ ਅਗਵਾਈ ਵਿਚ ਵੱਖ-ਵੱਖ ਜਥੇਬੰਦੀਆਂ ਵੱਲੋਂ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਅਤੇ ਕੌਮੀ ਨਾਗਰਿਕਤਾ ਰਜਿਸਟਰ (ਐਨ.ਆਰ.ਸੀ.) ਦੇ ਵਿਰੋਧ...
ਜ਼ਬਰ-ਜੁਲਮ ਵਿਰੋਧੀ ਫ਼ਰੰਟ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  5 minutes ago
ਨਾਭਾ, 29 ਜਨਵਰੀ (ਕਰਮਜੀਤ ਸਿੰਘ) ਜਬਰ-ਜ਼ੁਲਮ ਵਿਰੋਧੀ ਫ਼ਰੰਟ ਪੰਜਾਬ ਵਲੋਂ ਅੱਜ ਸੂਬਾ ਪ੍ਰਧਾਨ ਰਾਜ ਸਿੰਘ ਟੋਡਰਵਾਲ ਦੀ ਅਗਵਾਈ ਵਿਚ ਸੀ.ਏ.ਏ.,ਐੱਨ.ਆਰ.ਸੀ., ਐੱਨ.ਪੀ.ਆਰ. ਅਤੇ ਈ.ਵੀ.ਐੱਮ. ਖਿਲਾਫ ਇਸ ਕਾਨੂੰਨ ਨੂੰ ਕੈਂਸਲ ਕਰਨ ਦੀ ਮੰਗ ਨੂੰ ਲੈ ਕੇ ਸਥਾਨਕ...
ਕੇਂਦਰ ਸਰਕਾਰ ਖਿਲਾਫ ਦਲਿਤ, ਸਿੱਖ ਅਤੇ ਮੁਸਲਮਾਨ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ
. . .  11 minutes ago
ਬਲਾਚੌਰ 29 ਜਨਵਰੀ (ਦੀਦਾਰ ਸਿੰਘ ਬਲਾਚੌਰੀਆ ) ਲੋਕਤੰਤਰ ਅਤੇ ਭਾਰਤੀ ਸੰਵਿਧਾਨ ਨੂੰ ਬਚਾਉਣ ਅਤੇ ਨਾਗਰਿਕਤਾ ਸੋਧ ਬਿੱਲ ਦੇ ਖਿਲਾਫ ਅੱਜ ਬਹੁਜਨ ਸਮਾਜ ਨਾਲ ਸਬੰਧਤ ਜੱਥੇਬੰਦੀਆਂ, ਸਿੱਖ ਅਤੇ ਮੁਸਲਮਾਨ ਸਮਾਜ ਨਾਲ ਸਬੰਧਤ ਜਥੇਬੰਦੀਆਂ ਦੇ ਆਗੂਆਂ ਵਲੋਂ ਬਲਾਚੌਰ...
ਪੀ. ਜੀ. ਆਈ. 'ਚ ਦਾਖ਼ਲ ਮਰੀਜ਼ 'ਚ ਨਹੀਂ ਮਿਲਿਆ ਕੋਰੋਨਾ ਵਾਇਰਸ, ਰਿਪੋਰਟ ਆਈ ਨੈਗੇਟਿਵ
. . .  36 minutes ago
ਚੰਡੀਗੜ੍ਹ, 29 ਜਨਵਰੀ (ਮਨਜੋਤ ਸਿੰਘ)- ਚੰਡੀਗੜ੍ਹ ਦੇ ਪੀ. ਜੀ. ਆਈ. 'ਚ ਦਾਖ਼ਲ ਮਰੀਜ਼ 'ਚ ਕੋਰੋਨਾ ਵਾਇਰਸ ਨਹੀਂ ਮਿਲਿਆ ਹੈ। ਡਾਕਟਰਾਂ ਵਲੋਂ ਉਕਤ ਮਰੀਜ਼ ਦੇ ਖ਼ੂਨ ਅਤੇ ਥੁੱਕ ਦੇ...
ਕਾਰ ਸਵਾਰਾਂ ਨੇ ਮੋਟਰਸਾਈਕਲ 'ਤੇ ਜਾ ਰਹੇ ਨੌਜਵਾਨਾਂ ਨੂੰ ਮਾਰੀਆਂ ਗੋਲੀਆਂ, ਇੱਕ ਦੀ ਮੌਤ ਅਤੇ ਦੋ ਜ਼ਖ਼ਮੀ
. . .  46 minutes ago
ਪਟਿਆਲਾ, 29 ਜਨਵਰੀ (ਪਰਗਟ ਸਿੰਘ ਬਲਬੇੜ੍ਹਾ)- ਜ਼ਿਲ੍ਹੇ ਦੇ ਕਸਬਾ ਬਲਬੇੜ੍ਹਾ ਨੇੜੇ ਅਣਪਛਾਤੇ ਵਿਅਕਤੀਆਂ ਵਲੋਂ ਮੋਟਰਸਾਈਕਲ 'ਤੇ ਜਾ ਰਹੇ ਤਿੰਨ ਨੌਜਵਾਨਾਂ 'ਤੇ ਕੀਤੀ ਗਈ ਗੋਲੀਬਾਰੀ...
ਦਿੱਲੀ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਵਲੋਂ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ
. . .  about 1 hour ago
ਨਵੀਂ ਦਿੱਲੀ, 29 ਜਨਵਰੀ (ਜਗਤਾਰ ਸਿੰਘ)- ਭਾਜਪਾ ਪ੍ਰਧਾਨ ਜੇ. ਪੀ. ਨੱਢਾ ਦੀ ਮੌਜੂਦਗੀ ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੂੰ ਸਮਰਥਨ ਦੇਣ ਦਾ...
ਡਰੋਨਾਂ ਦੀ ਹੋਰ ਰਹੀ ਵਰਤੋਂ ਨੂੰ ਰੋਕਣ ਲਈ ਆਧੁਨਿਕ ਤਕਨੀਕ ਵਾਲੇ ਯੰਤਰਾਂ ਦੀ ਲੋੜ 'ਤੇ ਕਾਂਗਰਸ ਸੰਸਦਾਂ ਮੈਂਬਰਾਂ ਨੇ ਦਿੱਤਾ ਜ਼ੋਰ
. . .  about 1 hour ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪਾਕਿਸਤਾਨ ਤੋਂ ਡਰੋਨਾਂ ਦੀ ਹੋ ਰਹੀ ਵਰਤੋਂ ਨੂੰ ਰੋਕਣ ਲਈ ਆਧੁਨਿਕ ਤਕਨੀਕ ਵਾਲੇ ਯੰਤਰਾਂ ਦੀ ਲੋੜ 'ਤੇ ਜ਼ੋਰ ਦਿੰਦਿਆਂ ਪੰਜਾਬ ਕਾਂਗਰਸ...
ਸੁਖਬੀਰ ਬਾਦਲ ਦੇ ਘਰ ਪਹੁੰਚੇ ਜੇ. ਪੀ. ਨੱਡਾ
. . .  about 1 hour ago
ਨਵੀਂ ਦਿੱਲੀ, 29 ਜਨਵਰੀ (ਅ. ਬ.)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲਣ ਲਈ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਡਾ...
ਵਿਰਾਸਤੀ ਮਾਰਗ ਤੋਂ ਬੁੱਤ ਹਟਾਉਣ ਲਈ ਪ੍ਰਸ਼ਾਸਨ ਨੇ ਸਿੱਖ ਜਥੇਬੰਦੀਆਂ ਤੋਂ ਲਿਆ ਇੱਕ ਮਹੀਨੇ ਦਾ ਸਮਾਂ
. . .  about 1 hour ago
ਅੰਮ੍ਰਿਤਸਰ, 29 ਜਨਵਰੀ (ਅ. ਬ.)- ਪ੍ਰਸ਼ਾਸਨ ਨੇ ਵਿਰਾਸਤੀ ਮਾਰਗ ਤੋਂ ਸੱਭਿਆਚਾਰਕ ਬੁੱਤ ਹਟਾਉਣ ਲਈ ਸਿੱਖ ਜਥੇਬੰਦੀਆਂ ਕੋਲੋਂ ਇੱਕ ਮਹੀਨੇ ਦਾ ਸਮਾਂ...
ਜੇ. ਡੀ. ਯੂ. ਨੇ ਪ੍ਰਸ਼ਾਂਤ ਕਿਸ਼ੋਰ ਅਤੇ ਪਵਨ ਵਰਮਾ ਨੂੰ ਪਾਰਟੀ 'ਚੋਂ ਕੱਢਿਆ ਬਾਹਰ
. . .  about 1 hour ago
ਪਟਨਾ, 29 ਜਨਵਰੀ- ਜੇ. ਡੀ. ਯੂ. ਨੇ ਪ੍ਰਸ਼ਾਂਤ ਕਿਸ਼ੋਰ ਅਤੇ ਪਵਨ ਵਰਮਾ ਨੂੰ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਹੈ। ਪ੍ਰਸ਼ਾਂਤ ਕਿਸ਼ੋਰ 'ਤੇ ਪਾਰਟੀ ਵਿਰੋਧੀ ਗਤੀਵਿਧੀਆਂ 'ਚ ਸ਼ਾਮਲ ਹੋਣ ਦਾ...
ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਸੁਪਰ ਓਵਰ 'ਚ ਹੋਇਆ ਫ਼ੈਸਲਾ, ਭਾਰਤ ਨੇ 3-0 ਨਾਲ ਲੜੀ 'ਤੇ ਕੀਤਾ ਕਬਜ਼ਾ
. . .  about 1 hour ago
ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਸੁਪਰ ਓਵਰ 'ਚ ਹੋਇਆ ਫ਼ੈਸਲਾ, ਭਾਰਤ ਨੇ 3-0 ਨਾਲ ਲੜੀ 'ਤੇ ਕੀਤਾ ਕਬਜ਼ਾ...
ਮੇਲੇ 'ਚ ਪਹੁੰਚੇ 'ਭਜਨੇ ਅਮਲੀ' ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ 'ਚ ਦਾਖ਼ਲ
. . .  about 1 hour ago
ਫ਼ਾਜ਼ਿਲਕਾ, 29 ਜਨਵਰੀ (ਪ੍ਰਦੀਪ ਕੁਮਾਰ)- ਪੰਜਾਬ ਦੇ ਕਾਮੇਡੀ ਕਲਾਕਾਰ ਗੁਰਦੀਪ ਢਿੱਲੋਂ ਉਰਫ਼ 'ਭਜਨੇ ਅਮਲੀ' ਦੀ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਚੱਕ ਪੱਖੀ 'ਚ ਇੱਕ ਮੇਲੇ ਦੌਰਾਨ ਅਚਾਨਕ ਸਿਹਤ ਖ਼ਰਾਬ ਹੋਣ ਦੀ ਖ਼ਬਰ...
ਜੀ. ਕੇ. ਦੀ ਜਾਗੋ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ
. . .  about 2 hours ago
ਨਵੀਂ ਦਿੱਲੀ, 29 ਜਨਵਰੀ (ਅ. ਬ.)- ਮਨਜੀਤ ਸਿੰਘ ਜੀ. ਕੇ. ਦੀ ਜਾਗੋ ਪਾਰਟੀ ਨੇ ਆਗਾਮੀ ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਜੀ. ਕੇ...
ਕਾਂਗਰਸੀ ਮੈਂਬਰਾਂ ਦੇ ਕੈਪਟਨ ਨਾਲ ਬੈਠਕ ਖ਼ਤਮ, ਬਜਟ ਸਣੇ ਪੰਜਾਬ ਦੇ ਹੋਰ ਭਖਦੇ ਮਸਲਿਆਂ ਬਾਰੇ ਹੋਈ ਚਰਚਾ
. . .  about 2 hours ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਕਾਂਗਰਸ ਦੇ ਸੰਸਦ ਮੈਂਬਰਾਂ ਦੀ ਅੱਜ ਪੰਜਾਬ ਭਵਨ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਚੱਲ ਰਹੀ ਬੈਠਕ ਹੁਣ ਖ਼ਤਮ ਹੋ ਗਈ ਹੈ। ਜਾਣਕਾਰੀ ਦਿੰਦਿਆਂ...
ਪੱਛਮੀ ਬੰਗਾਲ 'ਚ ਨਾਗਰਿਕਤਾ ਕਾਨੂੰਨ-ਐੱਨ. ਆਰ. ਸੀ. ਦੇ ਵਿਰੋਧੀਆਂ ਅਤੇ ਸਮਰਥਕਾਂ ਵਿਚਾਲੇ ਝੜਪ, ਦੋ ਮੌਤਾਂ
. . .  about 2 hours ago
ਕੋਲਕਾਤਾ, 29 ਜਨਵਰੀ- ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ 'ਚ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਅਤੇ ਐੱਨ. ਆਰ. ਸੀ. ਦੇ ਵਿਰੋਧੀਆਂ ਅਤੇ ਸਮਰਥਕਾਂ...
ਭੁਲੇਖੇ ਨਾਲ ਕੀਟਨਾਸ਼ਕ ਦਵਾਈ ਪੀਣ ਕਾਰਨ ਨੌਜਵਾਨ ਦੀ ਮੌਤ
. . .  about 2 hours ago
ਗੜ੍ਹਸ਼ੰਕਰ 'ਚ ਰੇਲਵੇ ਵਿਭਾਗ ਨੇ ਨਜਾਇਜ਼ ਕਬਜ਼ਿਆਂ 'ਤੇ ਚਲਾਇਆ ਪੀਲਾ ਪੰਜਾ
. . .  about 2 hours ago
ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ 'ਚ ਮੰਡੀ ਗੋਬਿੰਦਗੜ੍ਹ 'ਚ ਪ੍ਰਦਰਸ਼ਨ
. . .  about 2 hours ago
ਪੰਜਾਬ ਦੇ ਦੋ ਆਈ. ਏ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 3 hours ago
ਕ੍ਰੈਡਿਟ ਕਾਰਡਾਂ ਦੀਆਂ ਆਨਲਾਈਨ ਠੱਗੀਆਂ ਮਾਰਨ ਵਾਲਾ ਬੈਂਕ ਦਾ ਸੇਲਜ਼ ਅਫ਼ਸਰ ਅਤੇ ਸਾਬਕਾ ਮੁਲਾਜ਼ਮ ਪੁਲਿਸ ਵਲੋਂ ਕਾਬੂ
. . .  about 3 hours ago
ਵੱਖ-ਵੱਖ ਜਥੇਬੰਦੀਆਂ ਵਲੋਂ ਸੀ. ਏ. ਏ. ਤੇ ਐੱਨ. ਆਰ. ਸੀ. ਦੇ ਵਿਰੋਧ 'ਚ ਹੁਸ਼ਿਆਰਪੁਰ 'ਚ ਵਿਸ਼ਾਲ ਰੋਸ ਮਾਰਚ
. . .  about 3 hours ago
ਹੁਸ਼ਿਆਰਪੁਰ 'ਚ ਬਣੇਗਾ ਸਰਕਾਰੀ ਮੈਡੀਕਲ ਕਾਲਜ, ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ
. . .  about 4 hours ago
ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਜਿੱਤ ਲਈ ਭਾਰਤ ਨੇ ਨਿਊਜ਼ੀਲੈਂਡ ਅੱਗੇ ਰੱਖਿਆ 180 ਦੌੜਾਂ ਦਾ ਟੀਚਾ
. . .  about 4 hours ago
ਪੀ. ਜੀ. ਆਈ. ਦੀ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਚਿੱਠੀ, ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਨੂੰ ਇੱਥੇ ਨਾ ਭੇਜੋ
. . .  about 4 hours ago
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਪਤਨੀ ਵਲੋਂ ਕੈਪਟਨ ਨਾਲ ਮੁਲਾਕਾਤ
. . .  about 4 hours ago
ਬੈੱਡ 'ਚੋਂ ਮਿਲੇ ਮ੍ਰਿਤਕ ਲੜਕੇ ਦੀ ਭੈਣ ਦਾ ਚੰਡੀਗੜ੍ਹ ਪੁਲਿਸ ਵਲੋਂ ਪਿੰਜਰ ਬਰਾਮਦ
. . .  about 4 hours ago
ਬੈਡਮਿੰਟਨ ਸਟਾਰ ਸਾਇਨਾ ਨੇਹਵਾਲ ਦੀ ਭਾਜਪਾ 'ਚ 'ਐਂਟਰੀ'
. . .  about 5 hours ago
ਭਾਰਤ ਬੰਦ ਦੇ ਸੱਦੇ 'ਤੇ ਜਲੰਧਰ ਦੇ ਪੀ. ਏ. ਪੀ. ਚੌਕ 'ਚ ਜ਼ੋਰਦਾਰ ਪ੍ਰਦਰਸ਼ਨ
. . .  about 5 hours ago
ਪੰਜਾਬ ਭਵਨ 'ਚ ਸੰਸਦ ਮੈਂਬਰਾਂ ਦੀ ਬੈਠਕ ਜਾਰੀ
. . .  about 5 hours ago
ਭਾਜਪਾ 'ਚ ਸ਼ਾਮਲ ਹੋਵੇਗੀ ਬੈਡਮਿੰਟਨ ਸਟਾਰ ਸਾਇਨਾ ਨੇਹਵਾਲ
. . .  about 5 hours ago
ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  about 5 hours ago
ਸੱਭਿਆਚਾਰਕ ਬੁੱਤਾਂ ਨੂੰ ਹਟਾਉਣ ਦੇ ਫ਼ੈਸਲੇ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸਵਾਗਤ
. . .  about 6 hours ago
ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 6 hours ago
ਬਸੰਤ ਮੌਕੇ ਫਿਲੌਰ 'ਚ ਜ਼ੋਰਾਂ 'ਤੇ ਵਿਕ ਰਹੀ ਏ ਪਾਬੰਦੀ ਸ਼ੁਦਾ ਚਾਈਨਾ ਡੋਰ, ਰੋਕਣ ਵਾਲਾ ਕੋਈ ਨਹੀਂ
. . .  about 6 hours ago
ਸੰਗਰੂਰ 'ਚ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਬਸੰਤ ਪੰਚਮੀ ਦਾ ਤਿਉਹਾਰ
. . .  about 7 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਨੂੰ ਝਟਕਾ, ਸੁਪਰੀਮ ਕੋਰਟ ਨੇ ਖ਼ਾਰਜ ਕੀਤੀ ਪਟੀਸ਼ਨ
. . .  about 7 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ ਸੁਪਰੀਮ ਕੋਰਟ ਵਲੋਂ ਖ਼ਾਰਜ
. . .  about 7 hours ago
ਜਾਪਾਨ 'ਚ ਲੱਗੇ ਭੂਚਾਲ ਦੇ ਤੇਜ਼ ਝਟਕੇ
. . .  about 7 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 132
. . .  about 8 hours ago
ਅਜਨਾਲਾ ਖੇਤਰ 'ਚ ਹੋਈ ਗੜੇਮਾਰੀ
. . .  about 9 hours ago
ਨਿਊਜ਼ੀਲੈਂਡ 'ਚ ਅੱਜ ਪਹਿਲੀ ਟੀ-20 ਲੜੀ ਜਿੱਤਣ ਦੇ ਇਰਾਦੇ ਨਾਲ ਉੱਤਰੇਗਾ ਭਾਰਤ
. . .  about 9 hours ago
ਲਗਾਤਾਰ ਪੈ ਰਹੇ ਮੀਂਹ ਨੇ ਬਸੰਤ ਦਾ ਮਜ਼ਾ ਕੀਤਾ ਕਿਰਕਿਰਾ
. . .  about 9 hours ago
ਅੱਜ ਦਾ ਵਿਚਾਰ
. . .  about 10 hours ago
ਤਰਨਜੀਤ ਸੰਧੂ ਅਮਰੀਕਾ 'ਚ ਭਾਰਤ ਦੇ ਰਾਜਦੂਤ ਨਿਯੁਕਤ
. . .  1 day ago
ਸੁਖਦੇਵ ਸਿੰਘ ਢੀਂਡਸਾ ਦੇ ਨਾਲ ਹਨ 80 ਫ਼ੀਸਦੀ ਅਕਾਲੀ ਵਰਕਰ - ਪਰਮਿੰਦਰ ਢੀਂਡਸਾ
. . .  about 1 hour ago
ਕੈਪਟਨ ਵੱਲੋਂ ਸੱਭਿਆਚਾਰਕ ਬੁੱਤ ਕਿਸੇ ਹੋਰ ਜਗ੍ਹਾ ਲਾਉਣ ਦੇ ਹੁਕਮ
. . .  about 1 hour ago
ਸਭਿਆਚਾਰਕ ਬੁੱਤਾਂ ਦੇ ਵਿਵਾਦ ਸਬੰਧੀ ਮੀਂਹ ਦੇ ਬਾਵਜੂਦ ਧਰਨਾ ਜਾਰੀ
. . .  4 minutes ago
ਪਤੀ ਤੋਂ ਦੁਖੀ ਔਰਤ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  8 minutes ago
1.735 ਕਿੱਲੋ ਅਫ਼ੀਮ ਸਮੇਤ ਇੱਕ ਗ੍ਰਿਫ਼ਤਾਰ
. . .  17 minutes ago
ਗੜੇਮਾਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ
. . .  27 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਅੱਸੂ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਡੀ. ਸੀ. ਵਲੋਂ ਜੁਵੇਨਾਇਲ ਹੋਮ, ਚਿਲਡਰਨ ਹੋਮ ਤੇ ਬਿਰਧ ਆਸ਼ਰਮ ਦਾ ਦੌਰਾ

ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਵਲੋਂ ਰਾਮ ਕਾਲੋਨੀ ਕੈਂਪ ਹੁਸ਼ਿਆਰਪੁਰ ਦਾ ਦੌਰਾ ਕਰਕੇ ਜੁਵੇਨਾਇਲ ਹੋਮ, ਚਿਲਡਰਨ ਹੋਮ ਤੇ ਓਲਡ ਏਜ਼ ਹੋਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਥੇ ਰਹਿ ਰਹੇ ਬੱਚਿਆਂ ਤੇ ਬਜ਼ੁਰਗਾਂ ਦੀ ਸਹੂਲਤ ਲਈ ਕੋਈ ਕਮੀ ਬਾਕੀ ਨਹੀਂ ਛੱਡੀ ਜਾਵੇਗੀ | ਉਨ੍ਹਾਂ ਦਿੱਤੇ ਜਾ ਰਹੇ ਖਾਣੇ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਖਾਣੇ ਦੀ ਪੌਸ਼ਟਿਕਤਾ ਵਿਚ ਕਿਸੇ ਪ੍ਰਕਾਰ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ ਤੇ ਖਾਣਾ ਬਣਾਉਣ ਦੌਰਾਨ ਸਫ਼ਾਈ ਵਿਵਸਥਾ ਬਰਕਰਾਰ ਰੱਖਣੀ ਵੀ ਯਕੀਨੀ ਬਣਾਈ ਜਾਵੇ | ਉਨ੍ਹਾਂ ਕਿਹਾ ਕਿ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਬੱਚਿਆਂ ਤੇ ਬਜ਼ੁਰਗਾਂ ਨੂੰ ਸਾਫ਼-ਸੁਥਰਾ ਅਤੇ ਪੌਸ਼ਟਿਕ ਖਾਣਾ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਚਨਬੱਧ ਹੈ, ਇਸ ਲਈ ਖਾਣੇ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਰੀਰਕ ਤੰਦਰੁਸਤੀ ਲਈ ਵਾਲੀਬਾਲ, ਕ੍ਰਿਕਟ ਤੇ ਬੈਡਮਿੰਟਨ ਗਰਾਉਂਡ ਦਾ ਵੀ ਪ੍ਰਬੰਧ ਕੀਤਾ ਗਿਆ ਹੈ, ਤਾਂ ਜੋ ਉਹ ਆਪਣੀ ਸਿਹਤ ਨੂੰ ਸਿਹਤਮੰਦ ਤੇ ਨਰੋਈ ਰੱਖ ਸਕਣ | ਉਨ੍ਹਾਂ ਦੱਸਿਆ ਕਿ ਆਬਜ਼ਰਵੇਸ਼ਨ ਹੋਮ ਵਿਚ 70 ਅਤੇ ਸਪੈਸ਼ਲ ਹੋਮ ਵਿਚ 46 ਬੱਚੇ ਰਹਿ ਰਹੇ ਹਨ | ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਅੱਗੇ ਵਧਾਉਣ ਲਈ ਸਰਵ ਸਿੱਖਿਆ ਅਭਿਆਨ ਤਹਿਤ ਅਧਿਆਪਕ ਵਲੋਂ ਬੱਚਿਆਂ ਨੂੰ ਪੜ੍ਹਾਇਆ ਜਾ ਰਿਹਾ ਹੈ, ਜਦਕਿ ਬੇਸਿਕ ਕੰਪਿਊਟਰ ਦੀ ਸਿਖਲਾਈ ਤੋਂ ਇਲਾਵਾ ਪਲੰਬਰ ਆਦਿ ਦਾ ਕੰਮ ਵੀ ਸਿਖਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਲੋਂ ਇਥੇ ਸਥਾਪਿਤ ਕੀਤੇ ਗਏ ਕੰਪਿਊਟਰ ਸੈਂਟਰ ਦਾ ਬੱਚੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ। ਇਸ ਉਪਰੰਤ ਈਸ਼ਾ ਕਾਲੀਆ ਨੇ ਚਿਲਡਰਨ ਹੋਮ ਤੇ ਓਲਡ ਏਜ਼ ਹੋਮ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਦੱਸਿਆ ਕਿ ਚਿਲਡਰਨ ਹੋਮ ਵਿਚ 26 ਅਨਾਥ ਬੱਚੇ ਰਹਿ ਰਹੇ ਹਨ ਅਤੇ ਇਹ ਬੱਚੇ ਇਕ ਸਰਕਾਰੀ ਸਕੂਲ ਵਿੱਚੋਂ ਸਿੱਖਿਆ ਵੀ ਪ੍ਰਦਾਨ ਕਰ ਰਹੇ ਹਨ। ਓਲਡ ਏਜ਼ ਹੋਮ ਦਾ ਦੌਰਾ ਕਰਦਿਆਂ ਉਨ੍ਹਾਂ ਕਿਹਾ ਕਿ ਇਥੇ 28 ਬਜ਼ੁਰਗ ਰਹਿ ਰਹੇ ਹਨ। ਉਨ੍ਹਾਂ ਕਿਹਾ ਕਿ ਇਥੇ ਤਾਇਨਾਤ ਡਾ: ਰਜਿੰਦਰ ਪਾਲ ਰੋਜ਼ੀ ਵਲੋਂ ਸਮੇਂ-ਸਮੇਂ 'ਤੇ ਚੈਕਅੱਪ ਕੀਤਾ ਜਾ ਰਿਹਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ, ਆਈ.ਏ.ਐਸ. (ਅੰਡਰ ਟਰੇਨਿੰਗ) ਗੌਤਮ ਜੈਨ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੁਕੇਸ਼ ਗੌਤਮ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਡਾ: ਕੁਲਦੀਪ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਆਦਿ ਹਾਜ਼ਰ ਸਨ।

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਵੋਟਾਂ ਅੱਜ

ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਹੁਸ਼ਿਆਰਪੁਰ ਜ਼ਿਲ੍ਹੇ 'ਚ ਜ਼ਿਲ੍ਹਾ ਪ੍ਰੀਸ਼ਦ ਦੇ 25 ਜ਼ੋਨਾਂ ਤੇ 10 ਬਲਾਕ ਸੰਮਤੀਆਂ ਦੇ 208 ਜ਼ੋਨਾਂ ਦੀਆਂ ਚੋਣਾਂ ਲਈ 19 ਸਤੰਬਰ ਨੂੰ ਸਵੇਰੇ 8 ਵਜੇ ਤੋਂ 4 ਵਜੇ ਤੱਕ ਵੋਟਾਂ ਪੈਣਗੀਆਂ ਤੇ ਇਸ ਵੋਟ ਪ੍ਰਕ੍ਰਿਆ ...

ਪੂਰੀ ਖ਼ਬਰ »

ਸੜਕ ਹਾਦਸੇ ਦੇ ਮਾਮਲੇ 'ਚ ਦੋਸ਼ੀ ਔਰਤ ਨੂੰ ਇਕ ਸਾਲ ਦੀ ਸਜ਼ਾ

ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ)- ਸੀ. ਜੇ. ਐਮ. ਅਮਿਤ ਮੱਲ੍ਹਣ ਦੀ ਅਦਾਲਤ ਨੇ ਸੜਕ ਹਾਦਸੇ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਦੋਸ਼ੀ ਪਾਈ ਗਈ ਕਾਰ ਚਾਲਕ ਔਰਤ ਨੂੰ ਇਕ ਸਾਲ ਦੀ ਸਜ਼ਾ ਤੇ 1500 ਰੁਪਏ ਜੁਰਮਾਨੇ ਦੇ ਹੁਕਮ ਸੁਣਾਏ | ਜੁਰਮਾਨਾ ਨਾ ਦੇਣ ਦੀ ਸੂਰਤ ...

ਪੂਰੀ ਖ਼ਬਰ »

ਜ਼ਮਾਨਤ ਦੇ ਜਾਅਲੀ ਦਸਤਾਵੇਜ਼ ਤਿਆਰ ਕਰਨ ਦੇ ਦੋਸ਼ 'ਚ 4 ਨਾਮਜ਼ਦ

ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜਾਅਲੀ ਦਸਤਾਵੇਜ਼ ਤਿਆਰ ਕਰਕੇ ਜ਼ਮਾਨਤ ਕਰਵਾਉਣ ਦੇ ਦੋਸ਼ 'ਚ ਥਾਣਾ ਸਿਟੀ ਪੁਲਿਸ ਨੇ ਚਾਰ ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸੀ.ਜੇ.ਐਮ. ਅਮਿਤ ਮੱਲ੍ਹਣ ਨੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਹਾਜੀਪੁਰ, 18 ਸਤੰਬਰ (ਰਣਜੀਤ ਸਿੰਘ)- ਥਾਣਾ ਹਾਜੀਪੁਰ ਪੁਲਿਸ ਨੇ ਇਕ ਨਬਾਲਗ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਐਸ. ਐਚ. ਓ. ਰਣਜੀਤ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਕੌਰ ਪੁੱਤਰੀ ਗੁਰਮੁਖ ਸਿੰਘ ਉਮਰ 16 ਸਾਲ ਵਾਸੀ ਬਰਨਾਲਾ ...

ਪੂਰੀ ਖ਼ਬਰ »

ਰੂਪਨ ਮਠਾਰੂ ਦਾ 'ਸ਼ਿਲਪ ਗੁਰੂ-2016' ਤੇ ਉਨ੍ਹਾਂ ਦੇ ਪੁੱਤਰ ਦਾ ਕੌਮੀ ਪੁਰਸਕਾਰ ਨਾਲ ਸਨਮਾਨ

ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਰਾਏਪੁਰ (ਛੱਤੀਸਗੜ੍ਹ) ਵਿਖੇ ਕੱਪੜਾ ਮੰਤਰਾਲੇ ਭਾਰਤ ਸਰਕਾਰ ਵਲੋਂ ਕਰਵਾਏ ਸਮਾਗਮ ਦੌਰਾਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਮੁਹੱਲਾ ਦੀਪ ਨਗਰ ਦੇ ਰੂਪਨ ਮਠਾਰੂ ਨੂੰ 'ਸ਼ਿਲਪ ਗੁਰੂ-2016' ਪੁਰਸਕਾਰ ਤੇ ...

ਪੂਰੀ ਖ਼ਬਰ »

ਡੇਰਾ ਬਾਬਾ ਚਰਨ ਸ਼ਾਹ ਵਿਖੇ ਬਾਬਾ ਸ੍ਰੀ ਚੰਦ ਦਾ ਜਨਮ ਦਿਹਾੜਾ ਮਨਾਇਆ

ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ)- ਬਾਬਾ ਸ੍ਰੀ ਚੰਦ ਦੇ 524ਵੇਂ ਜਨਮ ਦਿਹਾੜੇ ਮੌਕੇ ਉਦਾਸੀਨ ਆਸ਼ਰਮ ਡੇਰਾ ਬਾਬਾ ਚਰਨਸ਼ਾਹ ਬਹਾਦਰਪੁਰ ਹੁਸ਼ਿਆਰਪੁਰ ਵਿਖੇ ਡੇਰਾ ਮੁਖੀ ਮਹੰਤ ਰਮਿੰਦਰ ਦਾਸ ਦੀ ਦੇਖ-ਰੇਖ ਹੇਠ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਨਿਗਮ ਦੇ ਥਾਂ 'ਚ ਸਾਮਾਨ ਰੱਖਣ ਵਾਲਿਆਂ ਦੇ ਚਲਾਨ ਕੀਤੇ ਜਾਣਗੇ-ਕਮਿਸ਼ਨਰ

ਹੁਸ਼ਿਆਰਪੁਰ, 18 ਸਤੰਬਰ (ਨਰਿੰਦਰ ਸਿੰਘ ਬੱਡਲਾ)- ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹਿਰ 'ਚੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਸੁਪਰਡੈਂਟ ਗੁਰਮੇਲ ਸਿੰਘ ਦੀ ਅਗਵਾਈ ਹੇਠ ਤਹਿਬਾਜ਼ਾਰੀ ਟੀਮ ਜਿਸ ਵਿਚ ਇੰਸਪੈਕਟਰ ਸੰਜੀਵ ...

ਪੂਰੀ ਖ਼ਬਰ »

ਦਸੂਹਾ ਵਿਖੇ ਚੋਣ ਸਟਾਫ਼ ਪੋਲਿੰਗ ਬੂਥਾਂ ਲਈ ਰਵਾਨਾ

ਦਸੂਹਾ, 18 ਸਤੰਬਰ (ਭੁੱਲਰ)- ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤੀ ਚੋਣਾਂ ਸਬੰਧੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਐਸ.ਡੀ.ਐਮ. ਹਰਚਰਨ ਸਿੰਘ ਦੀ ਅਗਵਾਈ ਹੇਠ ਚੋਣ ਸਟਾਫ਼ ਨੂੰ ਪੋਲਿੰਗ ਬੂਥਾਂ ਲਈ ਰਵਾਨਾ ਕੀਤਾ ਗਿਆ | ਐੱਸ. ਡੀ. ਐਮ. ਹਰਚਰਨ ਸਿੰਘ ਕਮ ਰਿਟਰਨਿੰਗ ...

ਪੂਰੀ ਖ਼ਬਰ »

ਪਿੰਡ ਪੰਡੋਰੀ ਰੁਕਮਾਣ 'ਚ 4 ਦਿਨਾਂ ਰਾਤਰੀ ਦੇ ਦੀਵਾਨ ਸਜਾਏ

ਨਸਰਾਲਾ, 18 ਸਤੰਬਰ (ਸਤਵੰਤ ਸਿੰਘ ਥਿਆੜਾ)- ਗੁਰਦੁਆਰਾ ਹਰੀਆਂ ਵੇਲਾਂ ਦੇ ਮੁੱਖ ਸੇਵਾਦਾਰ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੇ ਅਸ਼ੀਰਵਾਦ ਨਾਲ ਬਾਬਾ ਨਾਗਰ ਸਿੰਘ ਦੀ ਯੋਗ ਅਗਵਾਈ 'ਚ ਸਰਬਜੀਤ ਸਿੰਘ ਇੰਗਲੈਂਡ, ਸਮੂਹ ਸੰਗਤਾਂ ਤੇ ਗ੍ਰਾਮ ਪੰਚਾਇਤ ...

ਪੂਰੀ ਖ਼ਬਰ »

ਅਸਮਾਜਿਕ ਤੱਤਾਂ ਨਾਲ ਨਿਪਟਣ ਲਈ ਲੋਕ ਪੁਲਿਸ ਦਾ ਸਾਥ ਦੇਣ-ਡੀ. ਐਸ. ਪੀ. ਖੱਖ

ਹੁਸ਼ਿਆਰਪੁਰ, 18 ਸਤੰਬਰ (ਨਰਿੰਦਰ ਸਿੰਘ ਬੱਡਲਾ)- ਥਾਣਾ ਮੇਹਟੀਆਣਾ ਦੇ ਐਸ. ਐਚ .ਓ. ਬਲਵਿੰਦਰਪਾਲ ਸਿੰਘ ਦੀ ਅਗਵਾਈ 'ਚ ਪੁਲਿਸ ਪਬਲਿਕ ਮੀਟਿੰਗ ਕੀਤੀ ਗਈ ਜਿਸ 'ਚ ਰੋਜ਼ਾਨਾ ਵੱਧ ਰਹੀਆਂ ਲੱੁਟਾਂ-ਖੋਹਾਂ ਦੀਆਂ ਵਾਰਦਾਤਾਂ ਅਤੇ ਖਾਸ ਕਰਕੇ ਕਾਲਾ ਕੱਛਾ ਗਰੋਹ ਤੋਂ ਸੁਚੇਤ ...

ਪੂਰੀ ਖ਼ਬਰ »

ਅਰੋੜਾ ਵਲੋਂ ਨੇਤਰਦਾਨੀ ਪਰਿਵਾਰਾਂ ਦਾ ਸਨਮਾਨ

ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ)- ਨੇਤਰਦਾਨ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਮਾਡਲ ਟਾਊਨ ਕਲੱਬ 'ਚ 33ਵਾਂ ਰਾਸ਼ਟਰੀ ਜਾਗਰੂਕਤਾ ਪੰਦਰਵਾੜਾ ਨੇਤਰਦਾਨੀ ਤੇ ਸਰੀਰ ਦਾਨੀ ਪਰਿਵਾਰਾਂ ਨੂੰ ਸਨਮਾਨਿਤ ਕਰਕੇ ਮਨਾਇਆ ਗਿਆ | ਇਸ ਮੌਕੇ ਕੈਬਨਿਟ ਮੰਤਰੀ ਸੰੁਦਰ ...

ਪੂਰੀ ਖ਼ਬਰ »

ਦੋਆਬਾ ਸਕੂਲ 'ਚ 'ਹੈੱਡ ਬੁਆਏ ਤੇ ਗਰਲ' ਦੀ ਚੋਣ

ਗੜ੍ਹਸ਼ੰਕਰ, 18 ਸਤੰਬਰ (ਧਾਲੀਵਾਲ)- ਵਿਦਿਆਰਥੀਆਂ ਅੰਦਰ ਲੋਕਤੰਤਰ ਦੀ ਭਾਵਨਾ ਤੇ ਲੀਡਰਸ਼ਿਪ ਦੇ ਗੁਣ ਪੈਦਾ ਕਰਨ ਦੇ ਉਦੇਸ਼ ਨਾਲ ਦੋਆਬਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਾਰੋਵਾਲ ਵਿਖੇ ਪ੍ਰਬੰਧਕ ਕਮੇਟੀ ਵਲੋਂ 'ਵਿਦਿਆਰਥੀ ਕੌਾਸਲ ਸਮਾਗਮ' ਕਰਵਾਇਆ ਗਿਆ ਜਿਸ 'ਚ ...

ਪੂਰੀ ਖ਼ਬਰ »

ਬਿਨਾਂ ਅਧਿਕਾਰ ਕੁਰਕੀ ਦਾ ਹੁਕਮ ਦੇਣ ਵਾਲੇ ਅਧਿਕਾਰੀ ਿਖ਼ਲਾਫ਼ ਕਾਰਵਾਈ ਦੀ ਮੰਗ

ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ)- ਬਿਨਾਂ ਕਿਸੇ ਅਧਿਕਾਰ ਦੇ ਕੁਰਕੀ ਦੇ ਹੁਕਮ ਦੇਣ ਵਾਲੇ ਅਧਿਕਾਰੀ ਤੇ ਭਿ੍ਸ਼ਟਾਚਾਰ ਲਈ ਮਾਨਸਿਕ ਤੌਰ 'ਤੇ ਤੰਗ ਪ੍ਰੇਸ਼ਾਨ ਕਰਨ ਵਾਲੇ ਹੋਰ ਕਰਮਚਾਰੀਆਂ ਦੇ ਿਖ਼ਲਾਫ਼ 15 ਦਿਨ 'ਚ ਕੋਈ ਉਚਿਤ ਕਦਮ ਨਹੀਂ ਉਠਾਇਆ ਗਿਆ ਤਾਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਨਤੀਜੇ ਸ਼ਾਨਦਾਰ

ਗੜ੍ਹਦੀਵਾਲਾ, 18 ਸਤੰਬਰ (ਚੱਗਰ, ਗੋਂਦਪੁਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਪੀ.ਜੀ.ਡੀ.ਸੀ.ਏ. ਸਮੈਸਟਰ ਦੂਜਾ, ਬੀ.ਏ. ਸਮੈਸਟਰ ਚੌਥਾ ਅਤੇ ਐਮ.ਏ. ਹਿਸਟਰੀ ਸਮੈਸਟਰ ਚੌਥਾ ਦੇ ਨਤੀਜ ਸੰਬੰਧੀ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਪਿ੍ੰਸੀਪਲ ਡਾ. ਸਤਵਿੰਦਰ ...

ਪੂਰੀ ਖ਼ਬਰ »

ਰਘੁਨਾਥ ਸਿੰਘ ਝਰੇੜੀਆਂ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਭੰਗਾਲਾ, 18 ਸਤੰਬਰ (ਸਰਵਜੀਤ ਸਿੰਘ)- ਹਲਕਾ ਮੁਕੇਰੀਆਂ ਤੋਂ ਅਕਾਲੀ-ਭਾਜਪਾ ਗਠਜੋੜ ਦੇ ਭੰਗਾਲਾ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਠਾਕੁਰ ਰਘੁਨਾਥ ਸਿੰਘ ਝਰੇੜੀਆਂ ਨੇ ਘਰ-ਘਰ ਜਾ ਕੇ ਵੋਟਰਾਂ ਨੂੰ ਆਪਣੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ | ਉਨ੍ਹਾਂ ...

ਪੂਰੀ ਖ਼ਬਰ »

ਜਸਵੰਤ ਸਿੰਘ ਰੰਧਾਵਾ ਨੇ ਘਰ-ਘਰ ਜਾ ਕੇ ਵੋਟਰਾਂ ਨਾਲ ਸੰਪਰਕ ਕੀਤਾ

ਭੰਗਾਲਾ, 18 ਸਤੰਬਰ (ਸਰਵਜੀਤ ਸਿੰਘ)- ਹਲਕਾ ਮੁਕੇਰੀਆਂ ਤੋਂ ਕਾਂਗਰਸ ਪਾਰਟੀ ਦੀ ਟਿਕਟ 'ਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਭੰਗਾਲਾ ਤੋਂ ਚੋਣ ਲੜ ਰਹੇ ਉਮੀਦਵਾਰ ਜਸਵੰਤ ਸਿੰਘ ਰੰਧਾਵਾ ਨੇ ਆਪਣੀ ਜਿੱਤ ਯਕੀਨੀ ਬਣਾਉਣ ਲਈ ਪਿੰਡਾਂ ਵਿਚ ਘਰ-ਘਰ ਜਾ ਕੇ ਵੋਟਰਾਂ ਨਾਲ ਸੰਪਰਕ ...

ਪੂਰੀ ਖ਼ਬਰ »

ਧਰਮਿੰਦਰ ਸਿੰਘ ਸਾਬੀ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਐਮਾਂ ਮਾਂਗਟ, 18 ਸਤੰਬਰ (ਗੁਰਾਇਆ)- ਹਿੰਮਤਪੁਰ ਜ਼ੋਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਧਰਮਿੰਦਰ ਸਿੰਘ ਸਾਬੀ ਟੇਰਕਿਆਣਾ ਨੇ ਪਿੰਡ ਵਧਈਆ ਵਿਖੇ ਘਰ-ਘਰ ਜਾ ਕੇ ਵੋਟਰਾਂ ਨਾਲ ਮੀਟਿੰਗਾਂ ਕੀਤੀ ਤੇ ਆਪਣੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ | ਸਾਬੀ ਨੇ ਕਿਹਾ ਕਿ ...

ਪੂਰੀ ਖ਼ਬਰ »

ਬਿੱਕਾ ਚੀਮਾ ਨੇ ਸੋਮਾ ਦੇਵੀ ਲਈ ਵੋਟਾਂ ਮੰਗੀਆਂ

ਦਸੂਹਾ, 18 ਸਤੰਬਰ (ਕੌਸ਼ਲ)- ਹਮਜ਼ਾ ਜ਼ੋਨ ਤੋਂ ਬਲਾਕ ਸੰਮਤੀ ਉਮੀਦਵਾਰ ਸੋਮਾ ਦੇਵੀ ਲਈ ਅਕਾਲੀ ਆਗੂ ਗੁਰਪ੍ਰੀਤ ਸਿੰਘ ਚੀਮਾ ਨੇ ਵੋਟਾਂ ਮੰਗੀਆਂ | ਇਸ ਮੌਕੇੇ ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਆਪਣੇ ਕਾਰਜਕਾਲ ਦੌਰਾਨ ਵੱਡੇ ਪੱਧਰ 'ਤੇ ਵਿਕਾਸ ਤੇ ਲੋਕ ਹਿਤੂ ਸਕੀਮਾਂ ...

ਪੂਰੀ ਖ਼ਬਰ »

ਲਖਵਿੰਦਰ ਠੱਕਰ ਦੇ ਹੱਕ 'ਚ ਨੁੱਕੜ ਮੀਟਿੰਗ

ਦਸੂਹਾ, 18 ਸਤੰਬਰ (ਕੌਸ਼ਲ)- ਦਸੂਹਾ ਦੇ ਪਿੰਡ ਠੱਕਰ ਵਿਖੇ ਰਛਪਾਲਮਾਂ ਜ਼ੋਨ ਦੇ ਸ਼੍ਰੋਮਣੀ ਅਕਾਲੀ ਦਲ ਦੇ ਬਲਾਕ ਸੰਮਤੀ ਦੇ ਉਮੀਦਵਾਰ ਲਖਵਿੰਦਰ ਸਿੰਘ ਲੱਖੀ ਠੱਕਰ ਦੇ ਹੱਕ 'ਚ ਸ਼੍ਰੋਮਣੀ ਅਕਾਲੀ ਦਲ ਦੀ ਟੀਮ ਨੇ ਪਿੰਡਾਂ ਦੇ ਲੋਕਾਂ ਨਾਲ ਨੁੱਕੜ ਮੀਟਿੰਗਾਂ ਕੀਤੀਆਂ | ...

ਪੂਰੀ ਖ਼ਬਰ »

ਬੀਬੀ ਸਾਹੀ ਤੇ ਬਿੱਕਾ ਚੀਮਾ ਨੇ ਸ਼ੀਲਾ ਦੇਵੀ ਲਈ ਵੋਟਾਂ ਮੰਗੀਆਂ

ਦਸੂਹਾ, 18 ਸਤੰਬਰ (ਕੌਸ਼ਲ)- ਪੰਨਵਾਂ ਜ਼ੋਨ ਤੋਂ ਬਲਾਕ ਸੰਮਤੀ ਉਮੀਦਵਾਰ ਸ਼ੀਲਾ ਦੇਵੀ ਦੇ ਹੱਕ 'ਚ ਸਾਬਕਾ ਵਿਧਾਇਕਾ ਬੀਬੀ ਸੁਖਜੀਤ ਕੌਰ ਸਾਹੀ, ਗੁਰਪ੍ਰੀਤ ਸਿੰਘ ਬਿੱਕਾ ਚੀਮਾ ਤੇ ਭੁਪਿੰਦਰ ਸਿੰਘ ਨੀਲੂ ਵਲੋਂ ਵੋਟਾਂ ਮੰਗੀਆਂ ਗਈਆਂ | ਇਸ ਮੌਕੇ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਸਹਿਬਾਜ਼ਪੁਰ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਟਾਂਡਾ ਉੜਮੁੜ, 18 ਸਤੰਬਰ (ਦੀਪਕ ਬਹਿਲ)- ਬਲਾਕ ਸੰਮਤੀ ਜ਼ੋਨ ਸਹਿਬਾਜ਼ਪੁਰ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਨਾਮ ਸਿੰਘ ਸਹਿਬਾਜਪੁਰ ਵਲੋਂ ਘਰ-ਘਰ ਜਾ ਕੇ ਵੋਟਰਾਂ ਨੂੰ ਅਕਾਲੀ ਦਲ ਦੇ ਹੱਕ ਵਿਚ ਫ਼ਤਵਾ ਦੇਣ ਲਈ ਕਿਹਾ ਗਿਆ | ਜਥੇਦਾਰ ਸਹਿਬਾਜ਼ਪੁਰ ਨੇ ...

ਪੂਰੀ ਖ਼ਬਰ »

ਮੇਜਰ ਸਿੰਘ ਵਲੋਂ ਘਰ-ਘਰ ਜਾ ਕੇ ਪ੍ਰਚਾਰ

ਐਮਾਂ ਮਾਂਗਟ, 18 ਸਤੰਬਰ (ਗੁਰਾਇਆ)- ਕਾਂਗਰਸ ਪਾਰਟੀ ਦੇ ਆਗੂਆਂ ਵਲੋਂ ਐਮਾਂ ਮਾਂਗਟ ਜ਼ੋਨ ਤੋਂ ਸੰਮਤੀ ਉਮੀਦਵਾਰ ਮੇਜਰ ਸਿੰਘ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਸੰਗੀਤਾ ਦੇਵੀ ਦੇ ਹੱਕ ਵਿਚ ਵੱਖ-ਵੱਖ ਪਿੰਡਾਂ ਸ਼ੇਰਪੁਰ, ਦੇਵੀਦਾਸ, ਗੌਾਸਪੁਰ, ਐਮਾਂ ਮਾਂਗਟ, ...

ਪੂਰੀ ਖ਼ਬਰ »

ਪ੍ਰੋਫ਼ੈਸਰ ਮੁਲਤਾਨੀ ਨੇ ਘਰ-ਘਰ ਜਾ ਕੇ ਵੋਟਰਾਂ ਨਾਲ ਸੰਪਰਕ ਕੀਤਾ

ਮੁਕੇਰੀਆਂ, 18 ਸਤੰਬਰ (ਸਰਵਜੀਤ ਸਿੰਘ)- ਹਲਕਾ ਮੁਕੇਰੀਆਂ ਤੋਂ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਦੋ ਜ਼ਿਲ੍ਹਾ ਪ੍ਰੀਸ਼ਦ ਤੇ ਗਿਆਰਾਂ ਸੰਮਤੀ ਚੋਣਾਂ ਲੜ ਰਹੇ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਉਪ ਪ੍ਰਧਾਨ ਦੁਆਬਾ ਜ਼ੋਨ ਪ੍ਰੋਫੈਸਰ ਜੀ. ਐਸ. ਮੁਲਤਾਨੀ ਨੇ ਘਰ-ਘਰ ...

ਪੂਰੀ ਖ਼ਬਰ »

ਜਥੇ: ਸਹਿਬਾਜ਼ਪੁਰ ਨੇ ਘਰ-ਘਰ ਜਾ ਕੇ ਵੋਟਰਾਂ ਨੂੰ ਪ੍ਰੇਰਿਆ

ਟਾਂਡਾ ਉੜਮੁੜ, 18 ਸਤੰਬਰ (ਦੀਪਕ ਬਹਿਲ)- ਬਲਾਕ ਸੰਮਤੀ ਟਾਂਡਾ ਦੇ ਸਹਿਬਾਜਪੁਰ ਜ਼ੋਨ ਤੋਂ ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਸਾਂਝੇ ਉਮੀਦਵਾਰ ਜਥੇਦਾਰ ਗੁਰਨਾਮ ਸਿੰਘ ਸਹਿਬਾਜ਼ਪੁਰ ਵਲੋਂ ਚੋਣ ਪ੍ਰਚਾਰ ਦੇ ਬੰਦ ਹੋਣ ਮਗਰੋਂ ਵੋਟਰਾਂ ਨਾਲ ਘਰ-ਘਰ ਜਾ ਕੇ ਸੰਪਰਕ ...

ਪੂਰੀ ਖ਼ਬਰ »

ਐਡਵੋਕੇਟ ਹੁੰਦਲ ਨੇ ਵੋਟਰਾਂ ਨੂੰ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿਚ ਲਾਮਬੰਦ ਕੀਤਾ

ਦਸੂਹਾ, 18 ਸਤੰਬਰ (ਭੁੱਲਰ)- ਅੱਜ ਐਡਵੋਕੇਟ ਬਲਜਿੰਦਰ ਸਿੰਘ ਹੁੰਦਲ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਬਲਾਕ ਸੰਮਤੀ ਉਮੀਦਵਾਰ ਅਮਨਪ੍ਰੀਤ ਕੌਰ ਕੱਲੋਵਾਲ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੀ ਉਮੀਦਵਾਰ ਹਰਪ੍ਰੀਤ ਕੌਰ ਦੇ ਹੱਕ ਵਿਚ ਵੋਟਰਾਂ ਨੂੰ ਘਰ-ਘਰ ਜਾ ਕੇ ...

ਪੂਰੀ ਖ਼ਬਰ »

ਮੰਗਲੇਸ਼ ਜੱਜ ਦੀ ਅਗਵਾਈ ਹੇਠ ਡਾਕਟਰ ਬਹਾਦਰ ਦੇ ਹੱਕ 'ਚ ਚੋਣ ਪ੍ਰਚਾਰ

ਭੰਗਾਲਾ, 18 ਸਤੰਬਰ (ਸਰਵਜੀਤ ਸਿੰਘ)- ਹਲਕਾ ਮੁਕੇਰੀਆਂ ਦੀ ਮਾਨਸਰ ਜੋਨ ਤੋਂ ਸੰਮਤੀ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਡਾਕਟਰ ਬਹਾਦਰ ਦੀ ਜਿੱਤ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਧਾਨ ਵਪਾਰ ਸੈੱਲ ਮੰਗਲੇਸ਼ ਕੁਮਾਰ ਜੱਜ ਨੇ ਚੋਣ ਪ੍ਰਚਾਰ ਕੀਤਾ | ਇਸ ਸਮੇਂ ਉਨ੍ਹਾਂ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ 'ਚ ਚੋਰੀ

ਅੱਡਾ ਸਰਾਂ, 18 ਸਤੰਬਰ (ਹਰਜਿੰਦਰ ਸਿੰਘ ਮਸੀਤੀ)- ਬੱੁਢੀ ਪਿੰਡ ਵਿਖੇ ਚੋਰਾਂ ਨੇ ਗੁਰਦੁਆਰਾ ਸਾਹਿਬ 'ਚ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਰਾਂ ਨੇ ਗੁਰਦੁਆਰਾ ਸਾਹਿਬ ਅੰਦਰ ...

ਪੂਰੀ ਖ਼ਬਰ »

ਪਿੰਡ ਲੋਹਗੜ੍ਹ ਵਿਖੇ ਕਾਂਗਰਸੀਆਂ ਵਲੋਂ ਨੁੱਕੜ ਮੀਟਿੰਗਾਂ

ਐਮਾਂ ਮਾਂਗਟ, 18 ਸਤੰਬਰ (ਗੁਰਾਇਆ)- ਕਾਂਗਰਸ ਪਾਰਟੀ ਦੇ ਵਰਕਰਾਂ ਵਲੋਂ ਪਿੰਡ ਲੋਹਗੜ੍ਹ ਵਿਖੇ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ ਜਿਸ ਦੀ ਅਗਵਾਈ ਹਲਕਾ ਵਿਧਾਇਕ ਰਜਨੀਸ਼ ਕੁਮਾਰ ਬੱਬੀ, ਮੰਗਲੇਸ਼ ਕੁਮਾਰ ਜੱਜ, ਪਿ੍ੰਸੀਪਲ ਗੁਰਦਿਆਲ ਸਿੰਘ ਤੇ ਮਾਸਟਰ ਰਮੇਸ਼ ਵਲੋਂ ...

ਪੂਰੀ ਖ਼ਬਰ »

ਬਸਪਾ ਤੇ 'ਆਪ' ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ

ਸੈਲਾ ਖ਼ੁਰਦ, 18 ਸਤੰਬਰ (ਹਰਵਿੰਦਰ ਸਿੰਘ ਬੰਗਾ)-ਬਹੁਜਨ ਸਮਾਜ ਪਾਰਟੀ ਅਤੇ ਆਮ ਆਦਮੀ ਪਾਰਟੀ ਦੇ ਸਰਬ ਸਾਂਝੇ ਪੰਚਾਇਤ ਸੰਮਤੀ ਸੈਲਾ ਖ਼ੁਰਦ ਤੋਂ ਉਮੀਦਵਾਰ ਜਗਦੀਸ਼ ਕੌਰ ਅਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸੈਲਾ ਖ਼ੁਰਦ ਤੋਂ ਉਮੀਦਵਾਰ ਮਨਜੀਤ ਕੌਰ ਦੇ ਹੱਕ 'ਚ ਬਸਪਾ ...

ਪੂਰੀ ਖ਼ਬਰ »

ਚੋਣਾਂ ਸਬੰਧੀ 1340 ਮੁਲਾਜ਼ਮ ਡਿਊਟੀ 'ਤੇ ਤਾਇਨਾਤ-ਐੱਸ. ਡੀ. ਐੱਮ.

ਦਸੂਹਾ, 18 ਸਤੰਬਰ (ਭੁੱਲਰ)- ਐੱਸ. ਡੀ. ਐਮ. ਹਰਚਰਨ ਸਿੰਘ ਕਮ ਰਿਟਰਨਿੰਗ ਅਫ਼ਸਰ ਦਸੂਹਾ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਸਬੰਧੀ ਹਲਕਾ ਦਸੂਹਾ ਦੇ 165 ਬੂਥ ਬਣਾਏ ਗਏ ਹਨ ਅਤੇ ਇਨ੍ਹਾਂ ਪੋਲਿੰਗ ਬੂਥਾਂ 'ਤੇ ਲਗਭਗ 1340 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਗੱਠਜੋੜ ਦੇ ਉਮੀਦਵਾਰ ਹੰੂਝਾ ਫੇਰ ਜਿੱਤ ਹਾਸਲ ਕਰਨਗੇ- ਚੱਕ

ਮੁਕੇਰੀਆਂ, 18 ਸਤੰਬਰ (ਰਾਮਗੜ੍ਹੀਆ)- ਬਲਾਕ ਮੁਕੇਰੀਆਂ ਅੰਦਰ ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਵਲੋਂ ਖੜੇ ਕੀਤੇ ਗਏ ਉਮੀਦਵਾਰਾਂ ਦੀ ਸਿੱਧੀ ਟੱਕਰ ਕਾਂਗਰਸੀ ਉਮੀਦਵਾਰਾਂ ਨਾਲ ਹੈ ਤੇ ਗਠਜੋੜ ਦੇ ਉਮੀਦਵਾਰ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਹਰਾ ਕੇ ਵੱਡੀ ਲੀਡ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਦੇ ਸਾਰੇ ਉਮੀਦਵਾਰ ਸ਼ਾਨ ਨਾਲ ਜਿੱਤਣਗੇ- ਸਾਬੀ

ਮੁਕੇਰੀਆਂ, 18 ਸਤੰਬਰ (ਰਾਮਗੜ੍ਹੀਆ)- ਹਲਕਾ ਮੁਕੇਰੀਆਂ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਲੋਂ ਚੋਣ ਮੈਦਾਨ ਵਿਚ ਉਤਾਰੇ ਗਏ ਉਮੀਦਵਾਰਾਂ ਦੇ ਹੱਕ ਵਿਚ ਘਰ-ਘਰ ਜਾ ਕੇ ਸਰਬਜੋਤ ਸਿੰਘ ਸਾਬੀ ਮੀਡੀਆ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪ੍ਰਚਾਰ ਕੀਤਾ ...

ਪੂਰੀ ਖ਼ਬਰ »

ਨਗਰ ਕੌਾਸਲ ਗੜ੍ਹਦੀਵਾਲਾ ਵਲੋਂ ਸਵੱਛਤਾ ਹੀ ਸੇਵਾ ਅਭਿਆਨ ਸ਼ੁਰੂ

ਗੜ੍ਹਦੀਵਾਲਾ, 18 ਸਤੰਬਰ (ਕੁਲਦੀਪ ਸਿੰਘ ਗੋਂਦਪੁਰ)-ਕਾਰਜ ਸਾਧਕ ਅਫ਼ਸਰ ਨਗਰ ਕੌਾਸਲ ਗੜ੍ਹਦੀਵਾਲਾ ਰਣਧੀਰ ਸਿੰਘ ਅਤੇ ਸਮੂਹ ਮੈਂਬਰਾਂ ਵਲੋਂ ਸ਼ਹਿਰ 'ਚ ਸਵੱਛਤਾ ਹੀ ਸੇਵਾ ਅਭਿਆਨ ਮੁਹਿੰਮ ਦੌਰਾਨ ਵਿਸ਼ੇਸ਼ ਸਫ਼ਾਈ ਕਰਨ ਦੀ ਸ਼ੁਰੂਆਤ ਕੀਤੀ ਗਈ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਭਾਜਪਾ ਯੁਵਾ ਮੋਰਚਾ ਵਲੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ

ਹੁਸ਼ਿਆਰਪੁਰ, 18 ਸਤੰਬਰ (ਨਰਿੰਦਰ ਸਿੰਘ ਬੱਡਲਾ)- ਸੇਵਾ ਹਫ਼ਤੇ ਤਹਿਤ ਜ਼ਿਲ੍ਹਾ ਭਾਜਪਾ ਯੁਵਾ ਮੋਰਚਾ ਵਲੋਂ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਰਾਣਾ ਦੀ ਅਗਵਾਈ 'ਚ ਬੱਸ ਸਟੈਂਡ ਮੁੱਖ ਮਾਰਗ 'ਤੇ ਸਫ਼ਾਈ ਮੁਹਿੰਮ ਚਲਾਈ ਗਈ | ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਤੀਕਸ਼ਨ ...

ਪੂਰੀ ਖ਼ਬਰ »

ਪਿੰਡ ਕਰਾੜੀ ਦੇ ਛਿੰਝ ਮੇਲੇ 'ਚੋਂ ਗੁਰਦੀਪ ਰਾਜਸਥਾਨੀ ਦੀ ਝੰਡੀ

ਤਲਵਾੜਾ, 18 ਸਤੰਬਰ (ਸੁਰੇਸ਼ ਕੁਮਾਰ)- ਪਿੰਡ ਕਰਾੜੀ ਦੇ ਛਿੰਝ ਮੇਲੇ 'ਚ ਰੁਮਾਲੀ ਦੀ ਕੁਸ਼ਤੀ ਪਹਿਲਵਾਨ ਗੁਰਦੀਪ ਸਿੰਘ ਰਾਜਸਥਾਨ ਨੇ ਜਿੱਤੀ | ਛਿੰਝ ਮੇਲਾ ਕਮੇਟੀ ਮੈਂਬਰ ਜਗੀਰ ਸਿੰਘ ਤੇ ਮਾਸਟਰ ਨਰਦੇਵ ਸਿੰਘ ਨੇ ਦੱਸਿਆ ਛਿੰਝ 'ਚ ਕਰੀਬ 200 ਪਹਿਲਵਾਨਾਂ ਨੇ ਹਿੱਸਾ ਲਿਆ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਸੈਮੀਨਾਰ

ਹੁਸ਼ਿਆਰਪੁਰ, 18 ਸਤੰਬਰ (ਨਰਿੰਦਰ ਸਿੰਘ ਬੱਡਲਾ)- ਕ੍ਰਿਸ਼ੀ ਵਿਗਿਆਨ ਕੇਂਦਰ ਹੁਸ਼ਿਆਰਪੁਰ ਵਲੋਂ ਸਰਕਾਰੀ ਹਾਈ ਸਕੂਲ ਸਕਰੂਲੀ ਵਿਖੇ ਜਾਗਰੂਕਤਾ ਕੈਂਪ ਲਗਾ ਕੇ ਵਿਦਿਆਰਥੀਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਜਾਣੂ ਕਰਵਾਇਆ ...

ਪੂਰੀ ਖ਼ਬਰ »

ਹੈਲਥ ਵਰਕਰਾਂ ਵਲੋਂ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ 27 ਨੂੰ

ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਸਿਲੈੱਕਟਿਡ ਮਲਟੀਪਰਪਜ਼ ਹੈਲਥ ਵਰਕਰ (ਪੁਰਸ਼) ਯੂਨੀਅਨ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਸੂਸ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ...

ਪੂਰੀ ਖ਼ਬਰ »

ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਸਿੱਖ ਵਿੱਦਿਅਕ ਕੌਾਸਲ ਦੀ ਪ੍ਰਧਾਨਗੀ ਦੌੜ 'ਚ ਅੱਗੇ

ਮਾਹਿਲਪੁਰ, 18 ਸਤੰਬਰ (ਦੀਪਕ ਅਗਨੀਹੋਤਰੀ)-ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਦੀ ਪ੍ਰਬੰਧਕੀ ਕਮੇਟੀ ਸਿੱਖ ਵਿੱਦਿਅਕ ਕੌਾਸਲ ਦੀ 2 ਅਕਤੂਬਰ ਨੂੰ ਹੋ ਰਹੀ ਚੋਣ ਦੀਆਂ ਗਤੀਵਿਧੀਆਂ ਤੇਜ਼ ਹੋ ਗਈਆਂ | ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਹੋ ਰਹੀਆਂ ...

ਪੂਰੀ ਖ਼ਬਰ »

ਉਦਾਸੀਨ ਆਸ਼ਰਮ ਨੱਥੂਪੁਰ 'ਚ ਬਾਬਾ ਸ੍ਰੀਚੰਦ ਦਾ ਜਨਮ ਦਿਹਾੜਾ ਮਨਾਇਆ

ਮਿਆਣੀ, 18 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)- ਉਦਾਸੀਨ ਆਸ਼ਰਮ ਨੱਥੂਪੁਰ ਵਿਖੇ ਬਾਬਾ ਅਵਤਾਰ ਦਾਸ ਦੀ ਅਗਵਾਈ ਵਿਚ ਬਾਬਾ ਸ੍ਰੀ ਚੰਦ ਦਾ 524ਵਾਂ ਜਨਮ ਦਿਹਾੜਾ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਸਵੀਰ ਸਿੰਘ, ਬਾਬਾ ਧਰਮ ਦਾਸ ਨੇ ਗੁਰਬਾਣੀ ਦਾ ...

ਪੂਰੀ ਖ਼ਬਰ »

ਭਾਟ ਯੂਥ ਵੈੱਲਫੇਅਰ ਫੈਡਰੇਸ਼ਨ ਵਲੋਂ ਦਸਤਾਰ ਸਜਾਉਣ ਦੇ ਮੁਕਾਬਲੇ

ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ)- ਭਾਟ ਯੂਥ ਵੈੱਲਫੇਅਰ ਫੈਡਰੇਸ਼ਨ ਹੁਸ਼ਿਆਰਪੁਰ ਵਲੋਂ ਗੁਰਦੁਆਰਾ ਭਾਟ ਸਿੰਘ ਸਭਾ ਵਿਖੇ ਬੱਚਿਆਂ ਨੂੰ ਦਸਤਾਰ ਸਜਾਉਣ ਦੀ ਸਿਖਲਾਈ ਦੇਣ ਉਪਰੰਤ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਜ਼ਿਲ੍ਹਾ ਭਾਜਪਾ ਮਹਿਲਾ ਮੋਰਚਾ ਨੇ ਬੂਟੇ ਲਗਾ ਕੇ ਮਨਾਇਆ 'ਸੇਵਾ ਹਫ਼ਤਾ'

ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਤੋਂ ਲੈ ਕੇ ਦੀਨ ਦਿਆਲ ਓਪਾਧਿਆਏ ਦੇ ਜਨਮ ਦਿਨ ਤਕ ਭਾਜਪਾ ਵਲੋਂ ਪੂਰੇ ਦੇਸ਼ 'ਚ 'ਸੇਵਾ ਹਫ਼ਤਾ' ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜ਼ਿਲ੍ਹਾ ਭਾਜਪਾ ਮਹਿਲਾ ...

ਪੂਰੀ ਖ਼ਬਰ »

ਸਵੱਛਤਾ ਹੀ ਸੇਵਾ ਪੰਦ੍ਹਰਵਾੜੇ ਤਹਿਤ ਰੇਲਵੇ ਮੰਡੀ ਸਕੂਲ 'ਚ ਸੈਮੀਨਾਰ

ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ)- ਸਵੱਛਤਾ ਹੀ ਸੇਵਾ ਪੰਦਰਵਾੜੇ ਤਹਿਤ ਨਗਰ ਨਿਗਮ ਵਲੋਂ ਸਰਕਾਰੀ ਸੀਨੀਅਰ ਸਕੈਡਰੀ ਸਕੂਲ (ਲੜਕੀਆਂ) ਰੇਲਵੇ ਮੰਡੀ ਵਿਖੇ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ, ਚੀਫ ਸੈਨਟਰੀ ...

ਪੂਰੀ ਖ਼ਬਰ »

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸ਼ਾਨ ਨਾਲ ਜਿੱਤਾਂਗੇ-ਮੀਨਾਕਸ਼ੀ ਡੋਗਰਾ

ਤਲਵਾੜਾ, 18 ਸਤੰਬਰ (ਮਹਿਤਾ)- ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਸਾਰੀਆਂ ਹੀ ਸੀਟਾਂ ਸ਼ਾਨ ਨਾਲ ਜਿੱਤ ਕੇ ਇਕ ਨਵੇਂ ਇਤਿਹਾਸ ਦੀ ਸਿਰਜਣਾ ਕਰਾਂਗੇ | ਇਹ ਪ੍ਰਗਟਾਵਾ ਸ੍ਰੀਮਤੀ ਮੀਨਾਕਸ਼ੀ ਡੋਗਰਾ ਧਰਮ-ਪਤਨੀ ਸ੍ਰੀ ਅਰੁਣ ਡੋਗਰਾ ਵਿਧਾਇਕ ਦਸੂਹਾ ਨੇ ਰੱਕੜੀ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ 60 ਪ੍ਰਾਣੀ ਗੁਰੂ ਵਾਲੇ ਬਣੇ

ਦਸੂਹਾ, 18 ਸਤੰਬਰ (ਭੁੱਲਰ)- ਅੱਜ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਅੱਸੂ ਮਹੀਨੇ ਦੀ ਸੰਗਰਾਂਦ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਬੀਰ ਸਿੰਘ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦਾ ਤੈਰਾਕੀ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ

ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਕਰਵਾਏ ਗਏ ਅੰਤਰ ਕਾਲਜ ਤੈਰਾਕੀ ਮੁਕਾਬਲੇ 'ਚ ਡੀ. ਏ. ਵੀ. ਕਾਲਜ ਹੁਸ਼ਿਆਰਪੁਰ ਦੇ ਗੌਰਵ ਕੁਮਾਰ ਬੀ. ਕਾਮ ਭਾਗ ਪਹਿਲਾ ਨੇ 50 ਮੀਟਰ ਬਟਰ ਫਲਾਈ ਸਟਰੋਕ 'ਚ ਤੀਜਾ ਸਥਾਨ ਅਤੇ ਬੀ. ਐਸ. ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਮੁਫ਼ਤ ਮੈਡੀਕਲ ਕੈਂਪ

ਦਸੂਹਾ, 18 ਸਤੰਬਰ (ਭੁੱਲਰ)- ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਐਨ. ਐੱਚ. ਐੱਸ. ਹਸਪਤਾਲ ਵਲੋਂ ਮੁਫ਼ਤ ਚੈੱਕਅਪ ਕੈਂਪ ਮੈਨੇਜਰ ਸਤਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਲਗਾਇਆ ਗਿਆ | ਇਸ ਮੌਕੇ ਐਨ. ਐੱਚ. ਐੱਸ. ਹਸਪਤਾਲ ਦੇ ਮਾਹਿਰ ਡਾਕਟਰਾਂ ਦੀ ਟੀਮ ਡਾ. ਨਵੀਨ ...

ਪੂਰੀ ਖ਼ਬਰ »

ਡੀ. ਸੀ. ਵਲੋਂ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ 'ਫਾਰਮ ਮਸ਼ੀਨਰੀ ਬੈਂਕਾਂ' ਦਾ ਨਿਰੀਖਣ

ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਅੱਜ ਲਾਂਬੜਾ-ਕਾਂਗੜੀ ਕੋ-ਮਲਟੀਪਰਪਜ਼ ਸੁਸਾਇਟੀ ਅਤੇ ਕਲਗੀਧਰ ਐਗਰੀਕਲਚਰ ਡਿਵੈਲਪਮੈਂਟ ਤੇ ਵੈਲਫੇਅਰ ਸੁਸਾਇਟੀ ਦਾ ਦੌਰਾ ਕਰਕੇ ਫਾਰਮ ਮਸ਼ੀਨਰੀ ਬੈਂਕਾਂ ਦਾ ਨਿਰੀਖਣ ਕੀਤਾ | ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦਸੂਹਾ ਵਿਖੇ 'ਨੁੱਕੜ ਨਾਟਕ' ਕਰਵਾਇਆ

ਦਸੂਹਾ, 18 ਸਤੰਬਰ (ਭੁੱਲਰ)- ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੇ ਐਨ. ਐੱਸ. ਐੱਸ. ਯੂਨਿਟ ਤੇ ਯੂਥ ਵੈੱਲਫੇਅਰ ਕਲੱਬ ਵਲੋਂ ਆਰੀਆ ਪ੍ਰਦੇਸ਼ਿਕ ਪ੍ਰਤੀਨਿਧੀ ਸਭਾ ਨਵੀਂ ਦਿੱਲੀ ਅਤੇ ਡੀ. ਏ. ਵੀ. ਕਾਲਜ ਮੈਨੇਜਿੰਗ ਕਮੇਟੀ ਨਵੀਂ ਦਿੱਲੀ ਦੇ ਪ੍ਰਧਾਨ ਪਦਮ ਸ੍ਰੀ ਅਤੇ ਆਰੀਆ ਰਤਨ ...

ਪੂਰੀ ਖ਼ਬਰ »

ਗਿੱਲ ਦੀ ਅਗਵਾਈ ਹੇਠ ਕਾਂਗਰਸੀਆਂ ਨੇ ਚੋਣ ਪ੍ਰਚਾਰ ਲਈ ਘਰ-ਘਰ ਜਾਣ ਦਾ ਰਸਤਾ ਚੁਣਿਆ

ਚੱਬੇਵਾਲ, 18 ਸਤੰਬਰ (ਸਖ਼ੀਆ)-ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਜਗਜੀਤ ਸਿੰਘ ਗਿੱਲ, ਸੂਬੇ: ਮੇਜਰ ਸ਼ਿੰਦਰਪਾਲ ਕੋਚ ਪੱਟੀ ਅਤੇ ਚਿਰੰਜੀ ਲਾਲ ਬਿਹਾਲਾ ਵਲੋਂ ਪਿੰਡ ਪੱਟੀ, ਨੌਰੰਗਾਬਾਦ, ਕਾਲੀਆ, ਮੁੱਗੋਵਾਲ, ਚਿਤੋ, ਮੈਹਨਾ, ਬਸੀ ਜੌੜਾ, ਜੱਟਪੁਰ, ਚੱਗਰਾਂ, ਮੱਲਮਜਾਰਾ ...

ਪੂਰੀ ਖ਼ਬਰ »

ਰੈੱਡ ਕਰਾਸ ਵਲੋਂ 'ਮਿ੍ਤਕ ਦੇਹ ਸੰਭਾਲ ਏ. ਸੀ. ਬਾਕਸ' ਦੀ ਸੁਵਿਧਾ ਸ਼ੁਰੂ

ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਵਲੋਂ 'ਮਿ੍ਤਕ ਦੇਹ ਸੰਭਾਲ ਏ.ਸੀ. ਬਾਕਸ' ਦੀ ਸੁਵਿਧਾ ਸ਼ੁਰੂ ਕੀਤੀ ਗਈ ਹੈ ਅਤੇ ਇਸ ਸੁਵਿਧਾ ਦੀ ਸ਼ੁਰੂਆਤ ਕਰਦਿਆਂ ਚੇਅਰਪਰਸਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ-ਕਮ-ਡਿਪਟੀ ...

ਪੂਰੀ ਖ਼ਬਰ »

ਏਸ਼ੀਆ ਪੈਸੀਫਿਕ ਮਾਸਟਰਜ਼ ਖੇਡਾਂ 'ਚ ਲੈਕ. ਦਵਿੰਦਰ ਕੌਰ ਨੇ 3 ਤਗਮੇ ਜਿੱਤ ਕੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ

ਮਾਹਿਲਪੁਰ, 18 ਸਤੰਬਰ (ਰਜਿੰਦਰ ਸਿੰਘ)-ਏਸ਼ੀਆ ਪੈਸੀਫਿਕ ਮਾਸਟਰਜ਼ ਖੇਡਾਂ-2018 'ਚ ਮਾਹਿਲਪੁਰ ਸ਼ਹਿਰ ਦੀ ਲੈਕਚਰਾਰ ਦਵਿੰਦਰ ਕੌਰ ਨੇ ਤਿੰਨ ਅਲੱਗ ਅਲੱਗ ਐਥਲੈਟਿਕ ਖੇਡਾਂ 'ਚ ਤਿੰਨ ਸਿਲਵਰ ਮੈਡਲ ਜਿੱਤ ਕੇ ਆਪਣੇ ਦੇਸ਼ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਤੇ ਆਪਣੇ ਮਾਹਿਲਪੁਰ ...

ਪੂਰੀ ਖ਼ਬਰ »

ਪਿੰਡ ਭੂਸ਼ਾਂ ਵਿਖੇ ਸਵੱਛ ਭਾਰਤ ਅਭਿਆਨ ਤਹਿਤ ਕੂੜੇ ਦੇ ਡਰੰਮ ਲਗਾਏ

ਦਸੂਹਾ, 18 ਸਤੰਬਰ (ਭੁੱਲਰ)- ਪਿੰਡ ਭੂਸ਼ਾਂ ਵਿਖੇ ਸਵੱਛ ਭਾਰਤ ਅਭਿਆਨ ਤਹਿਤ ਜਸਕਰਨ ਸਿੰਘ ਭੂਸ਼ਾਂ ਅਤੇ ਰਣਜੀਤ ਸਿੰਘ ਭਿੰਡਰ ਵਲੋਂ ਸਫ਼ਾਈ ਰੱਖਣ ਲਈ ਕੂੜੇ ਦੇ ਡਰੰਮ ਲਗਾਏ ਗਏ | ਇਸ ਸਬੰਧੀ ਜਸਕਰਨ ਸਿੰਘ ਭੂਸ਼ਾ ਨੇ ਦੱਸਿਆ ਕਿ ਪਿੰਡ ਵਿਚ ਸਫ਼ਾਈ ਰੱਖਣ ਲਈ ਅਤੇ ਕੂੜੇ ...

ਪੂਰੀ ਖ਼ਬਰ »

ਲੋਕ ਗੱਠਜੋੜ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਉਤਾਵਲੇ-ਡਾ: ਰਾਏ

ਹੁਸ਼ਿਆਰਪੁਰ, 18 ਸਤੰਬਰ (ਨਰਿੰਦਰ ਸਿੰਘ ਬੱਡਲਾ)-ਕਾਂਗਰਸ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਦੇ ਚੱਲਦਿਆਂ ਸੂਬੇ ਦਾ ਹਰੇਕ ਵਰਗ ਦੁਖੀ ਅਤੇ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਿਹਾ ਹੈ | ਸੰਮਤੀ ਚੋਣਾਂ 'ਚ ਲੋਕ ਗੱਠਜੋੜ ਦੇ ਉਮੀਦਵਾਰਾਂ ਨੂੰ ਵੱਡੀ ਲੀਡ ਨਾਲ ਜਿਤਾਉਣ ਲਈ ...

ਪੂਰੀ ਖ਼ਬਰ »

ਹਲਕਾ ਸ਼ਾਮਚੁਰਾਸੀ ਦਾ ਵਿਕਾਸ ਸਿਰਫ਼ ਅਕਾਲੀ ਸਰਕਾਰ ਸਮੇਂ ਹੋਇਆ-ਬੀਬੀ ਜੋਸ਼

ਸ਼ਾਮਚੁਰਾਸੀ, 18 ਸਤੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਸਾਬਕਾ ਵਿਧਾਇਕ ਬੀਬੀ ਮਹਿੰਦਰ ਕੌਰ ਜੋਸ਼ ਵਲੋਂ ਸ਼ਾਮਚੁਰਾਸੀ ਹਲਕੇ ਦੇ ਫੰਬੀਆਂ ਜ਼ੋਨ ਤੋਂ ਅਕਾਲੀ ਦਲ ਦੀ ਸੰਮਤੀ ਉਮੀਦਵਾਰ ਬੀਬੀ ਗੁਰਚਰਨ ਕੌਰ ਬਰਿਆਲ ਅਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬੀਬੀ ਕੁਲਵਿੰਦਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX