ਤਾਜਾ ਖ਼ਬਰਾਂ


ਬਾਲ ਵਿਆਹ ਦੇ ਮਾਮਲੇ 'ਚ ਤਿੰਨ ਗ੍ਰਿਫ਼ਤਾਰ
. . .  29 minutes ago
ਬਾਜਾਖਾਨਾ, 18 ਜਨਵਰੀ (ਜੀਵਨ ਗਰਗ) - ਨੇੜਲੇ ਪਿੰਡ ਬਰਗਾੜੀ ਵਿਖੇ ਬਾਲ ਵਿਆਹ ਦੇ ਦੋਸ਼ ਵਿਚ ਥਾਣਾ ਬਾਜਾਖਾਨਾ ਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਹਰਸਹਾਏ...
ਡੀ.ਐਮ.ਕੇ ਪ੍ਰਮੁੱਖ ਸਟਾਲਿਨ ਪਹੁੰਚੇ ਕੋਲਕਾਤਾ
. . .  1 minute ago
ਕੋਲਕਾਤਾ, 18 ਜਨਵਰੀ - ਕੋਲਕਾਤਾ 'ਚ ਟੀ.ਐਮ.ਸੀ ਦੀ 19 ਜਨਵਰੀ ਨੂੰ ਵਿਰੋਧੀ ਧਿਰ ਵੱਲੋਂ ਹੋਣ ਵਾਲੀ ਰੈਲੀ 'ਚ ਸ਼ਾਮਲ ਹੋਣ ਲਈ ਡੀ.ਐਮ.ਕੇ ਪ੍ਰਮੁੱਖ ਸਟਾਲਿਨ ਕੋਲਕਾਤਾ...
ਸ਼ੱਕੀ ਹਾਲਾਤਾਂ 'ਚ ਵਿਅਕਤੀ ਦੀ ਮੌਤ
. . .  about 1 hour ago
ਚੌਕ ਮਹਿਤਾ, 18 ਜਨਵਰੀ (ਧਰਮਿੰਦਰ ਸਿੰਘ ਭੰਮਰਾ) - ਨੇੜਲੇ ਪਿੰਡ ਮਹਿਸਮਪੁਰ ਵਿਖੇ ਇੱਕ 35 ਤੋਂ 40 ਸਾਲਾਂ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਮੋਤ ਹੋਣ ਦੀ ਖਬਰ ਹੈ। ਥਾਣਾ ਮਹਿਤਾ...
ਹਰ ਬਰਾਤੀ ਨੇ ਬੱਸ 'ਚ ਲਈ ਆਪਣੀ ਆਪਣੀ ਟਿਕਟ, ਸਮਾਜ ਭਲਾਈ ਦਾ ਦਿੱਤਾ ਸੰਦੇਸ਼
. . .  about 2 hours ago
ਬੰਗਾ, 18 ਜਨਵਰੀ (ਜਸਬੀਰ ਸਿੰਘ ਨੂਰਪੁਰ) - ਪਿੰਡ ਭੀਣ ਤਂੋ ਇਕ ਪਰਿਵਾਰ ਨੇ ਬੜੀ ਸਾਦਗੀ ਨਾਲ ਵਿਆਹ ਕੀਤਾ । ਮਹਿੰਗੀਆਂ ਗੱਡੀਆਂ 'ਚ ਬਰਾਤ ਲਿਜਾਣ ਦੀ ਬਜਾਏ ਪਿੰਡ ਭੀਣ ਤੋਂ ਜਗਰਾਉਂ ਲਈ ਬਰਾਤ ਸਵੇਰੇ ਟੈਂਪੂ 'ਤੇ ਬੈਠ ਕੇ ਨਵਾਂਸ਼ਹਿਰ ਬੱਸ ਅੱਡੇ ਪਹੁੰਚੀ । ਉੱਥੋਂ...
ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਵਿਧਾਇਕ ਜ਼ੀਰਾ ਦੀ ਮੁਅੱਤਲੀ ਰੱਦ ਕਰਾਉਣ ਲਈ ਕੋਸ਼ਿਸ਼ਾਂ ਆਰੰਭ
. . .  about 3 hours ago
ਚੰਡੀਗੜ੍ਹ, 18 ਜਨਵਰੀ (ਹਰਕਵਲਜੀਤ ਸਿੰਘ) - ਪਿਛਲੇ ਦਿਨੀਂ ਆਪਣੀ ਹੀ ਸਰਕਾਰ ਤੇ ਪ੍ਰਸ਼ਾਸਨ ਖਿਲਾਫ ਨਸ਼ਿਆਂ ਦੇ ਮਾਮਲੇ 'ਚ ਸਵਾਲ ਚੁੱਕਣ ਸਮੇਤ ਪੁਲਿਸ ਦੀ ਸੀਨੀਅਰ ਅਫ਼ਸਰਸ਼ਾਹੀ 'ਤੇ ਗੰਭੀਰ ਦੋਸ਼ ਲਗਾਉਣ ਵਾਲੇ ਜ਼ੀਰਾ ਤੋਂ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ...
ਖ਼ਰਾਬ ਭੋਜਨ ਦੀ ਸ਼ਿਕਾਇਤ ਕਰਨ ਵਾਲੇ ਫ਼ੌਜੀ ਦੇ ਬੇਟੇ ਦੀ ਸ਼ੱਕੀ ਹਾਲਤ 'ਚ ਮੌਤ
. . .  about 3 hours ago
ਨਵੀਂ ਦਿੱਲੀ, 18 ਜਨਵਰੀ - ਫ਼ੌਜ ਵਿਚ ਖ਼ਰਾਬ ਭੋਜਨ ਦੀ ਵੀਡੀਓ ਬਣਾ ਕੇ ਸ਼ਿਕਾਇਤ ਕਰਨ ਵਾਲੇ ਬੀ.ਐਸ.ਐਫ. ਜਵਾਨ ਤੇਜ਼ ਬਹਾਦੁਰ ਯਾਦਵ ਦੇ ਬੇਟੇ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ। ਤੇਜ ਬਹਾਦੁਰ ਦੇ 22 ਸਾਲ ਦੇ ਬੇਟੇ ਰੋਹਿਤ ਰੇਵਾੜੀ ਦੇ ਸ਼ਾਂਤੀ ਵਿਹਾਰ ਰਿਹਾਇਸ਼ 'ਤੇ...
ਬਰਫ ਦੇ ਤੋਦੇ ਡਿੱਗਣ ਕਾਰਨ ਵਾਪਰੇ ਹਾਦਸੇ ਵਿਚ 5 ਮੌਤਾਂ, 5 ਲਾਪਤਾ
. . .  about 4 hours ago
ਨਵੀਂ ਦਿੱਲੀ, 18 ਜਨਵਰੀ - ਜੰਮੂ ਕਸ਼ਮੀਰ ਦੇ ਲਦਾਖ ਸਥਿਤ ਖਾਰਡੁੰਗ ਲਾ 'ਚ ਅੱਜ ਸਵੇਰੇ ਬਰਫ ਦੇ ਤੋਦੇ ਡਿੱਗਣ ਕਾਰਨ ਵਾਪਰੇ ਹਾਦਸੇ ਵਿਚ 10 ਲੋਕ ਫਸ ਗਏ ਸਨ। ਜਿਨ੍ਹਾਂ ਵਿਚੋਂ 5 ਲੋਕਾਂ ਦੀ ਮ੍ਰਿਤਕ ਦੇਹਾਂ ਬਰਾਮਦ ਕਰ ਲਈਆਂ ਗਈਆਂ ਹਨ। ਪੰਜ ਲੋਕ...
ਮਾਰਚ ਦੇ ਪਹਿਲੇ ਹਫ਼ਤੇ ਹੋ ਸਕਦੀ ਹੈ ਲੋਕ ਸਭਾ ਚੋਣਾਂ ਦੀ ਘੋਸ਼ਣਾ - ਸੂਤਰ
. . .  about 4 hours ago
ਨਵੀਂ ਦਿੱਲੀ, 18 ਜਨਵਰੀ - ਸੂਤਰਾਂ ਦਾ ਕਹਿਣਾ ਹੈ ਕਿ ਚੋਣ ਕਮਿਸ਼ਨ ਲੋਕ ਸਭਾ ਚੋਣਾਂ ਦੀ ਘੋਸ਼ਣਾ ਮਾਰਚ ਦੇ ਪਹਿਲੇ ਹਫ਼ਤੇ ਕਰ ਸਕਦਾ ਹੈ। ਲੋਕ ਸਭਾ ਚੋਣਾਂ 6-7 ਪੜਾਵਾਂ...
ਲੜਕਿਆ ਨੂੰ ਬਲੈਕਮੇਲ ਕਰਨ ਵਾਲੇ ਗਿਰੋਹ ਦੇ 5 ਮੈਂਬਰ ਗ੍ਰਿਫ਼ਤਾਰ
. . .  about 4 hours ago
ਫ਼ਾਜ਼ਿਲਕਾ, 18 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਨੌਜਵਾਨ ਲੜਕਿਆ ਨੂੰ ਆਪਣੇ ਜਾਲ 'ਚ ਫ਼ਸਾਕੇ ਜਬਰਜਨਾਹ ਦਾ ਮਾਮਲਾ ਦਰਜ ਕਰਵਾਉਣ ਦਾ ਡਰ ਪਾ ਕੇ ਬਲੈਕਮੇਲ...
ਸਿਲੰਡਰ ਦੇ ਫਟਣ ਕਾਰਨ ਦੋ ਲੋਕਾਂ ਦੀ ਮੌਤ, 6 ਜ਼ਖਮੀ
. . .  about 4 hours ago
ਹੈਦਰਾਬਾਦ, 18 ਜਨਵਰੀ- ਤੇਲੰਗਾਨਾ ਦੇ ਮਡਚਲ ਜ਼ਿਲ੍ਹੇ 'ਚ ਇੱਕ ਘਰ 'ਚ ਸਿਲੰਡਰ ਫਟਣ ਕਾਰਨ 2 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ ਜਦਕਿ 6 ਹੋਰ ਗੰਭੀਰ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ......
ਟੀ.ਐਮ.ਸੀ ਦੀ ਰੈਲੀ ਲਈ ਅਖਿਲੇਸ਼ ਪਹੁੰਚੇ ਕੋਲਕਾਤਾ
. . .  about 5 hours ago
ਕੋਲਕਾਤਾ, 18 ਜਨਵਰੀ - ਕੋਲਕਾਤਾ 'ਚ ਟੀ.ਐਮ.ਸੀ ਦੀ 19 ਜਨਵਰੀ ਨੂੰ ਹੋਣ ਵਾਲੀ ਰੈਲੀ 'ਚ ਸ਼ਾਮਲ ਹੋਣ ਲਈ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ...
ਅਮਿਤ ਸ਼ਾਹ ਨੂੰ ਨਹੀ ਹੈ ਸਵਾਈਨ ਫਲੂ - ਕਾਂਗਰਸੀ ਆਗੂ ਬੀ.ਕੇ ਹਰੀ ਪ੍ਰਸਾਦ
. . .  about 5 hours ago
ਨਵੀਂ ਦਿੱਲੀ, 18 ਜਨਵਰੀ - ਕਾਂਗਰਸੀ ਆਗੂ ਬੀ.ਕੇ ਹਰੀ ਪ੍ਰਸਾਦ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਰਿਪੋਰਟ ਹੈ ਕਿ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੂੰ ਸਵਾਈਨ ਫਲੂ ਨਹੀ ਹੋਇਆ...
ਸੁਖਜਿੰਦਰ ਰੰਧਾਵਾ ਕੁਲਬੀਰ ਜ਼ੀਰਾ ਨੂੰ ਲੈ ਕੇ ਪਹੁੰਚੇ ਪੰਜਾਬ ਭਵਨ
. . .  about 5 hours ago
ਚੰਡੀਗੜ੍ਹ, 18 ਜਨਵਰੀ (ਵਿਕਰਮਜੀਤ ਸਿੰਘ ਮਾਨ) - ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਕਾਂਗਰਸ ਤੋਂ ਮੁਅੱਤਲ ਕੀਤੇ ਗਏ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਲੈ ਕੇ ਪੰਜਾਬ...
ਅਦਾਲਤ ਨੇ ਮੁਹੰਮਦ ਅਬਸਾਰ ਦੀ ਰਿਮਾਂਡ ਨੂੰ ਸੱਤ ਦਿਨਾਂ ਲਈ ਵਧਾਇਆ
. . .  about 5 hours ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਮੁਹੰਮਦ ਅਬਸਾਰ ਦੀ ਰਿਮਾਂਡ ਨੂੰ ਸੱਤ ਦਿਨਾਂ ਦੇ ਲਈ ਵਧਾ ਦਿੱਤਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ 6 ਦਿਨ ਦੀ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਉਸ ਨੂੰ ਅੱਜ ਕੋਰਟ 'ਚ ਪੇਸ਼ ਕੀਤਾ ਗਿਆ ਸੀ.....
ਹਰਦੀਪ ਸਿੰਘ ਬਣੇ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ
. . .  about 5 hours ago
ਚੰਡੀਗੜ੍ਹ, 18 ਜਨਵਰੀ (ਲਿਬਰੇਟ) - ਸ਼੍ਰੋਮਣੀ ਅਕਾਲੀ ਦਲ ਦੇ ਹਰਦੀਪ ਸਿੰਘ ਚੰਡੀਗੜ੍ਹ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਚੁਣੇ ਗਏ ਹਨ, ਜਦਕਿ ਭਾਜਪਾ ਦੇ ਕੰਵਰਜੀਤ ਰਾਣਾ ਡਿਪਟੀ ਮੇਅਰ...
ਟੈਸਟ ਲੜੀ ਤੋਂ ਬਾਅਦ ਭਾਰਤ ਨੇ ਆਸਟ੍ਰੇਲੀਆ 'ਚ ਪਹਿਲੀ ਵਾਰ ਜਿੱਤੀ ਇੱਕ ਦਿਨਾਂ ਲੜੀ
. . .  about 6 hours ago
ਦਿੱਲੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ 'ਤੇ ਕੋਰਟ ਨੇ ਲਗਾਈ ਰੋਕ
. . .  about 5 hours ago
ਚੱਲਦੀ ਕਾਰ 'ਚ ਲੱਗੀ ਅੱਗ, ਕਾਰ ਚਾਲਕ ਦੀ ਮੌਤ
. . .  about 5 hours ago
ਭਾਰਤ ਨੇ ਆਸਟ੍ਰੇਲੀਆ ਨੂੰ 7 ਵਿਕਟਾਂ ਨਾਲ ਹਰਾਇਆ, 2-1 ਨਾਲ ਜਿੱਤੀ ਲੜੀ
. . .  about 6 hours ago
ਭਾਰਤ ਨੂੰ ਆਖਰੀ ਓਵਰ 'ਚ ਜਿੱਤਣ ਲਈ ਇੱਕ ਦੌੜ ਦੀ ਲੋੜ
. . .  about 6 hours ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : ਕੇਦਾਰ ਜਾਧਵ ਦੀਆਂ 50 ਦੌੜਾਂ ਪੂਰੀਆਂ
. . .  about 6 hours ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : ਭਾਰਤ ਨੂੰ 12 ਗੇਂਦਾ 'ਚ ਜਿੱਤਣ ਲਈ 14 ਦੌੜਾਂ ਦੀ ਲੋੜ
. . .  about 6 hours ago
ਰਾਜੇਸ਼ ਕਾਲੀਆਂ ਬਣੇ ਚੰਡੀਗੜ੍ਹ ਦੇ ਮੇਅਰ
. . .  about 6 hours ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 45 ਓਵਰਾਂ ਤੋਂ ਬਾਅਦ ਭਾਰਤ 187/3
. . .  about 6 hours ago
ਚੰਡੀਗੜ੍ਹ ਮੇਅਰ ਦੀ ਚੋਣ ਸ਼ੁਰੂ, ਕਾਂਗਰਸ ਉਮੀਦਵਾਰ ਨੇ ਵਾਪਸ ਲਿਆ ਨਾਂਅ
. . .  about 6 hours ago
ਕਾਂਗਰਸ ਦੇ ਇਸ਼ਾਰੇ 'ਤੇ ਬਣ ਰਹੀਆਂ ਹਨ ਸਿਆਸੀ ਪਾਰਟੀਆਂ - ਮਜੀਠੀਆ
. . .  about 7 hours ago
ਲਦਾਖ਼ 'ਚ ਆਏ ਬਰਫ਼ੀਲਾ ਤੂਫ਼ਾਨ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 4
. . .  about 7 hours ago
ਪੰਜਾਬ ਦੇ ਡੀ. ਜੀ. ਪੀ. ਨੇ 31 ਜਨਵਰੀ ਤੱਕ ਅਹੁਦੇ ਤੋਂ ਫ਼ਾਰਗ ਹੋਣ ਦੀ ਕੀਤੀ ਮੰਗ
. . .  about 6 hours ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਧੋਨੀ ਦੀਆਂ 50 ਦੌੜਾਂ ਪੂਰੀਆਂ
. . .  about 7 hours ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 35 ਓਵਰਾਂ ਤੋਂ ਬਾਅਦ ਭਾਰਤ 133/3
. . .  about 7 hours ago
ਮੁਗਲਸਰਾਏ ਤਹਿਸੀਲ ਦਾ ਨਾਂਅ ਪੰਡਿਤ ਦੀਨ ਦਿਆਲ ਉਪਾਧਿਆਇ ਤਹਿਸੀਲ ਕਰਨ ਨੂੰ ਮਨਜ਼ੂਰੀ
. . .  about 7 hours ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 30 ਓਵਰਾਂ ਤੋਂ ਬਾਅਦ ਭਾਰਤ 113/3
. . .  about 8 hours ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਕਪਤਾਨ ਵਿਰਾਟ ਕੋਹਲੀ 46 ਦੌੜਾਂ ਬਣਾ ਕੇ ਆਊਟ
. . .  about 8 hours ago
ਉੱਤਰ ਪ੍ਰਦੇਸ਼ ਸਰਕਾਰ ਵਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ
. . .  about 8 hours ago
ਕੋਲਿਆਂ ਦੀ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਪਤੀ-ਪਤਨੀ ਦੀ ਮੌਤ
. . .  about 7 hours ago
ਭਾਰਤ-ਆਸਟ੍ਰੇਲੀਆ ਇਕ ਦਿਨਾ ਮੈਚ : 27ਵੇਂ ਓਵਰ 'ਚ 2 ਵਿਕਟਾਂ ਦੇ ਨੁਕਸਾਨ 'ਤੇ ਭਾਰਤ ਦੀਆਂ 100 ਦੌੜਾਂ ਪੂਰੀਆਂ
. . .  about 8 hours ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : 25 ਓਵਰਾਂ ਤੋਂ ਬਾਅਦ ਭਾਰਤ 93/2
. . .  about 8 hours ago
ਬਠਿੰਡਾ 'ਚ ਕਿਸਾਨ ਜਥੇਬੰਦੀਆਂ ਨੇ ਲਾਇਆ ਧਰਨਾ
. . .  about 8 hours ago
ਸ੍ਰੀਨਗਰ ਦੇ ਲਾਲ ਚੌਂਕ 'ਚ ਹੋਇਆ ਗਰਨੇਡ ਹਮਲਾ
. . .  about 8 hours ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : 20 ਓਵਰਾਂ ਤੋਂ ਬਾਅਦ ਭਾਰਤ 77/2
. . .  about 8 hours ago
ਪੀ. ਸ੍ਰੀਨਿਵਾਸ ਰੈੱਡੀ ਨੂੰ ਤੇਲੰਗਾਨਾ ਵਿਧਾਨਸਭਾ ਦਾ ਚੁਣਿਆ ਗਿਆ ਸਪੀਕਰ
. . .  about 8 hours ago
ਕੋਲੰਬੀਆ 'ਚ ਕਾਰ ਬੰਬ ਧਮਾਕੇ 'ਚ 21 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 9 hours ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਭਾਰਤ ਨੂੰ ਲੱਗਿਆ ਦੂਜਾ ਝਟਕਾ
. . .  about 9 hours ago
ਇੱਕ ਕਿੱਲੋ ਹੈਰੋਇਨ ਸਮੇਤ ਔਰਤ ਤੇ ਇੱਕ ਮਰਦ ਕਾਬੂ
. . .  about 9 hours ago
ਪੰਜ ਸਾਲਾਂ 'ਚ ਪੂਰਾ ਹੋਵੇਗਾ ਰਾਮ ਮੰਦਰ ਦੀ ਉਸਾਰੀ ਦਾ ਕੰਮ : ਭੈਆਜੀ
. . .  about 9 hours ago
ਮਮਤਾ ਬੈਨਰਜੀ ਦੀ ਰੈਲੀ ਨੂੰ ਰਾਹੁਲ ਗਾਂਧੀ ਦਾ ਸਮਰਥਨ
. . .  about 9 hours ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਭਾਰਤ 27/1
. . .  about 9 hours ago
ਭਾਰਤ ਨੂੰ ਲੱਗਾ ਪਹਿਲਾ ਝਟਕਾ, ਰੋਹਿਤ ਸ਼ਰਮਾ 9 ਦੌੜਾਂ ਬਣਾ ਕੇ ਆਊਟ
. . .  about 9 hours ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : 5 ਓਵਰਾਂ ਤੋਂ ਬਾਅਦ ਭਾਰਤ 9/0
. . .  about 9 hours ago
ਸਬਰੀਮਾਲਾ ਮੰਦਰ 'ਚ ਦਾਖਲ ਹੋਈਆਂ ਦੋ ਔਰਤਾਂ ਨੂੰ ਦਿੱਤੀ ਜਾਵੇ ਢੁਕਵੀਂ ਸੁਰੱਖਿਆ - ਸੁਪਰੀਮ ਕੋਰਟ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਰਾਜਨੀਤੀ ਦਾ ਨਿਸ਼ਾਨਾ ਆਮ ਆਦਮੀ ਦੀ ਭਲਾਈ ਹੋਣਾ ਚਾਹੀਦਾ ਹੈ। -ਅਰਸਤੂ

ਤਰਨਤਾਰਨ

ਜ਼ਿਲ੍ਹੇ ਨੂੰ ਹਰਿਆ ਭਰਿਆ ਬਣਾਉਣ ਲਈ 2 ਲੱਖ ਬੂਟੇ ਲਗਾਏ ਗਏ-ਡੀ.ਸੀ.

ਤਰਨ ਤਾਰਨ, 18 ਸਤੰਬਰ (ਹਰਿੰਦਰ ਸਿੰਘ)- ਵਾਤਾਵਰਣ ਨੂੰ ਸ਼ੁੱਧ ਰੱਖਣ ਤੇ ਜ਼ਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਨੌਸ਼ਹਿਰਾ ਪੰਨੂੰਆਂ ਤੋਂ ਲੌਹਕਾ ਨੂੰ ਜਾਂਦੀ ਲਿੰਕ ਰੋਡ 'ਤੇ ਚਕਰੇਸੀਆ, ਤੁਣ, ਜਾਮਣ, ਚਾਂਦਨੀ ਅਤੇ ਸੁਹੰਜਣਾ ਆਦਿ ਦੇ ਲਗਪਗ 3000 ਹਜ਼ਾਰ ਬੂਟੇ ਲਗਾਉਣ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਅਤੇ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਨੇ ਸਾਂਝੇ ਤੌਰ 'ਤੇ ਕੀਤੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਪ੍ਰੋ. ਰਾਕੇਸ਼ ਕੁਮਾਰ, ਐੱਸ.ਪੀ.ਐੱਚ. ਗੁਰਨਾਮ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਜ਼ਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ ਜ਼ਿਲ੍ਹੇ ਵਿਚ 2 ਲੱਖ ਬੂਟੇ ਲਗਾਏ ਜਾ ਚੁੱਕੇ ਤੇ 20 ਹਜ਼ਾਰ ਹੋਰ ਬੂਟੇ ਲਗਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਆਈ ਹਰਿਆਲੀ ਐਪ ਰਾਹੀਂ ਵੀ ਲੋਕਾਂ ਮੁਫ਼ਤ ਬੂਟੇ ਵੰਡੇ ਗਏ ਹਨ | ਉਨ੍ਹਾਂ ਦੱਸਿਆ ਕਿ 16 ਬੂਟਿਆਂ ਤੋਂ ਪੈਦਾ ਹੁੰਦੀ ਆਕਸੀਜਨ ਇਕ ਇਨਸਾਨ ਹਰ ਰੋਜ਼ ਖਪਤ ਕਰਦਾ ਹੈ | ਉਨ੍ਹਾਂ ਦੱਸਿਆ ਕਿ ਬੂਟਿਆਂ ਦੀ ਸਾਂਭ-ਸੰਭਾਲ ਕਾਰ ਸੇਵਾ ਖਡੂਰ ਸਾਹਿਬ ਦੇ ਸੇਵਾਦਾਰ ਅਤੇ ਜੰਗਲਾਤ ਵਿਭਾਗ ਦੇ ਅਧਿਕਾਰੀ ਕਰਨਗੇ | ਇਸ ਤੋਂ ਇਲਾਵਾ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਵੱਧ ਤੋਂ ਵੱਧ ਰੁੱਖ ਲਗਾ ਕੇ ਉਨ੍ਹਾਂ ਦਾ ਪਾਲਣ ਪੋਸ਼ਣ ਕੀਤਾ ਜਾਵੇ | ਉਨ੍ਹਾਂ ਦੱਸਿਆ ਕਿ ਜਿਹੜਾ ਕੋਈ ਬੂਟਿਆਂ ਨਾਲ ਛੇੜਛਾੜ ਕਰੇਗਾ, ਉਸ ਦੇ ਿਖ਼ਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ 'ਤੇ ਬਾਬਾ ਸੇਵਾ ਸਿੰਘ ਨੇ ਦੱਸਿਆ ਕਿ ਵਾਤਵਰਨ ਨੂੰ ਸਾਫ਼-ਸੁਥਰਾ ਰੱਖਣਾ ਸਭ ਦਾ ਫਰਜ਼ ਬਣਦਾ ਹੈ | ਕਾਰ ਸੇਵਾ ਵਲੋਂ ਹੁਣ 400 ਕਿਲੋਮੀਟਰ ਤੱਕ ਦੀਆਂ ਸੜਕਾਂ 'ਤੇ ਰੁੱਖ ਲਗਾਏ ਜਾ ਚੁੱਕੇ ਹਨ, 50 ਕਿਲੋਮੀਟਰ ਨਿੰਮ, 50 ਕਿਲੋਮੀਟਰ ਜਾਮਣ ਅਤੇ 6000 ਹਜ਼ਾਰ ਬੋਹੜ ਅਤੇ ਪਿੱਪਲ ਦੇ ਬੂਟੇ ਲਗਾਏ ਗਏ ਹਨ, ਕਿਉਂਕਿ ਬੋਹੜ ਅਤੇ ਪਿੱਪਲ 24 ਘੰਟੇ ਆਕਸੀਜਨ ਦਿੰਦੇ ਹਨ ਅਤੇ ਰੁੱਖ ਹੜਾਂ ਤੋਂ ਬਚਾਉਂਦੇ ਹਨ | ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਬਹੁਤ ਭਾਗਸ਼ਾਲੀ ਅਤੇ ਮਿਹਨਤੀ ਅਫ਼ਸਰ ਹਨ, ਜੋ ਜ਼ਿਲ੍ਹੇ ਵਿਚ ਵੱਡੇ ਪੱਧਰ 'ਤੇ ਰੁੱਖ ਲਗਾ ਕੇ ਸਮਾਜ ਦੀ ਸੇਵਾ ਕਰ ਰਹੇ ਹਨ | ਇਸ ਮੌਕੇ 'ਤੇ ਸੂਬੇਦਾਰ ਬਲਬੀਰ ਸਿੰਘ, ਮਨਸਾ ਸਿੰਘ, ਬਾਬਾ ਬਲਦੇਵ ਸਿੰਘ, ਬਾਬਾ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਪ੍ਰਬੰਧ ਮੁਕੰਮਲ-ਐੱਸ.ਡੀ.ਐੱਮ.

ਤਰਨ ਤਾਰਨ, 18 ਸਤੰਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 19 ਸਤੰਬਰ ਨੂੰ ਹੋਣ ਜਾ ਰਹੀਆਂ ਹਨ | ਇਸ ਸਬੰਧੀ ਅਮਨ ਅਮਾਨ ਨਾਲ ਚੋਣਾਂ ਕਰਵਾਉਣ ਲਈ ਸਰਕਾਰ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ | ਇਸ ਸਬੰਧੀ ਅੱਜ ਰਿਟਰਨਿੰਗ ਅਫ਼ਸਰ ਸੁਰਿੰਦਰ ਸਿੰਘ ...

ਪੂਰੀ ਖ਼ਬਰ »

ਪੰਜਾਬ ਖ਼ੇਤ ਮਜ਼ਦੂਰ ਸਭਾ ਦੀ 7 ਮੈਂਬਰੀ ਕਮੇਟੀ ਦਾ ਗਠਨ

ਤਰਨ ਤਾਰਨ, 18 ਸਤੰਬਰ (ਪਰਮਜੀਤ ਜੋਸ਼ੀ)- ਪੰਜਾਬ ਖ਼ੇਤ ਮਜ਼ਦੂਰ ਸਭਾ ਦੀ ਮੀਟਿੰਗ ਕਾ: ਲਾਲ ਸਿੰਘ ਵਲਟੋਹਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਖ਼ੇਤ ਮਜ਼ਦੂਰ ਸਭਾ ਦੀ ਜ਼ਿਲ੍ਹਾ ਸਕੱਤਰ ਕਾ: ਦੇਵੀ ਕੁਮਾਰੀ ਸਰਹਾਲੀ ਕਲਾਂ, ਜ਼ਿਲ੍ਹਾ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਅਧਿਕਾਰੀਆਂ ਵਲੋਂ ਐੱਸ. ਡੀ. ਐੱਮ. ਨੂੰ ਮੰਗ ਪੱਤਰ

ਖਡੂਰ ਸਾਹਿਬ, 18 ਸਤੰਬਰ (ਮਾਨ ਸਿੰਘ)- ਸਿਹਤ ਵਿਭਾਗ ਮੀਆਂਵਿੰਡ ਦੇ ਕਰਮਚਾਰੀਆਂ ਨੂੰ ਬੀਤੇ ਕਈ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਰਕੇ ਉਨ੍ਹਾਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਪੈਰਾ ਮੈਡੀਕਲ ਜਥੇਬੰਦੀ ਦੇ ਪ੍ਰਧਾਨ ਵਿਰਸਾ ਸਿੰਘ ...

ਪੂਰੀ ਖ਼ਬਰ »

ਬਾਬਾ ਬਿਧੀ ਚੰਦ ਜੀ ਦਾ ਦੋ ਦਿਨਾ ਸਾਲਾਨਾ ਜੋੜ ਮੇਲਾ ਸਮਾਪਤ

ਸੁਰ ਸਿੰਘ, 18 ਸਤੰਬਰ (ਧਰਮਜੀਤ ਸਿੰਘ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਅਨਿੰਨ ਸੇਵਕ, ਬ੍ਰਹਮ ਗਿਆਨੀ, ਬਹਾਦਰ ਬਾਬਾ ਬਿਧੀ ਚੰਦ ਦੀ ਯਾਦ 'ਚ ਦੇਸ਼-ਵਿਦੇਸ਼ ਦੀਆਂ ਸੰਗਤਾਂ ਵਲੋਂ 'ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਜੀ' ਦੇ ਮੁਖੀ, ਬਾਬਾ ਬਿਧੀ ਚੰਦ ਜੀ ਦੇ ਬਾਰ੍ਹਵੇਂ ...

ਪੂਰੀ ਖ਼ਬਰ »

ਪਤਨੀ ਤੇ ਉਸ ਦੇ ਪ੍ਰੇਮੀ ਤੋਂ ਤੰਗ ਹੋ ਕੇ ਕੀਤੀ ਆਤਮ ਹੱਤਿਆ, ਕੇਸ ਦਰਜ

ਤਰਨ ਤਾਰਨ, 18 ਸਤੰਬਰ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਵਲੋਂ ਆਪਣੀ ਪਤਨੀ ਤੇ ਉਸ ਦੇ ਪ੍ਰੇਮੀ ਤੋਂ ਤੰਗ ਹੋ ਕੇ ਆਤਮ ਹੱਤਿਆ ਕਰਨ ਦੇ ਦੋਸ਼ ਹੇਠ ਪਤਨੀ ਤੇ ਉਸ ਦੇ ਪ੍ਰੇਮੀ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਮਠਿਆਈ ਵਿਕਰੇਤਾ ਖ਼ੁਦ ਤਿਆਰ ਕਰਕੇ ਵੇਚਣ ਖਾਣ ਪੀਣ ਵਾਲੀਆਂ ਵਸਤਾਂ- ਸਹਾਇਕ ਕਮਿਸ਼ਨਰ ਪੰਨੂੰ

ਤਰਨ ਤਾਰਨ, 18 ਸਤੰਬਰ (ਕੱਦਗਿੱਲ)- ਡਿਪਟੀ ਕਮਿਸ਼ਨਰ ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾਂ ਤੇ ਸਿਵਲ ਸਰਜਨ ਡਾ: ਸ਼ਮਸ਼ੇਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਤਰਨ ਤਾਰਨ 'ਚ ਚੱਲ ਰਹੀ ਮਿਸ਼ਨ ਤੰਦਰੁਸਤ ਮੁਹਿੰਮ ਤਹਿਤ ਤਰਨ ਤਾਰਨ ਦੇ ਸਹਾਇਕ ਫੂਡ ਕਮਿਸ਼ਨਰ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਰੁੱਖ ਕੱਟ ਕੇ ਲੈ ਜਾਣ 'ਤੇ ਤਿੰਨ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 18 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਮੜੀਆਂ 'ਚ ਲੱਗੇ ਰੁੱਖ ਕੱਟ ਕੇ ਲੈ ਜਾਣ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਫੌਜੀ ਹਰਦੀਪ ਸਿੰਘ ਦਾ ਮਰਹਾਣਾ ਵਿਖੇ ਅੰਤਿਮ ਸੰਸਕਾਰ ਅੱਜ

ਹਰੀਕੇ ਪੱਤਣ, 18 ਸਤੰਬਰ (ਸੰਜੀਵ ਕੁੰਦਰਾ)- ਹਿਮਾਚਲ ਪ੍ਰਦੇਸ਼ ਦੇ ਮੈਕਲੋਡਗੰਜ ਵਿਖੇ ਇਕ ਫੌਜੀ ਜਵਾਨ ਨੇ 16 ਸਤੰਬਰ ਰਾਤ ਨੂੰ ਦੋ ਸਾਥੀਆਂ ਦੀ ਗੋਲੀ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਆਪ ਖੁਦ ਵੀ ਖੁਦਕੁਸ਼ੀ ਕਰ ਲਈ ਸੀ | ਮਾਰੇ ਗਏ ਦੋ ਜਵਾਨਾਂ ਵਿਚੋਂ ਇਕ ਮਰਹਾਣਾ (ਹਰੀਕੇ ...

ਪੂਰੀ ਖ਼ਬਰ »

ਓ.ਬੀ.ਸੀ. ਸ਼ਾਖਾ ਖਾਲੜਾ 'ਚ ਕੈਂਪ ਲਗਾਇਆ

ਖਾਲੜਾ, 18 ਸਤੰਬਰ (ਜੱਜਪਾਲ ਸਿੰਘ)- ਓਰੀਐਾਟਲ ਬੈਂਕ ਆਫ਼ ਕਾਮਰਸ ਸ਼ਾਖਾ ਖਾਲੜਾ ਵਿਖੇ ਇਕ ਸਮੇਂ ਸਮਝੌਤਾ ਸਕੀਮ ਅਧੀਨ ਕੈਂਪ ਲਗਾਇਆ ਗਿਆ | ਚੀਫ਼ ਮੈਨੇਜਰ ਵਿਪਨ ਅਗਰਵਾਲ ਦੀ ਅਗਵਾਈ ਹੇਠ ਲੱਗੇ ਇਸ ਕੈਂਪ ਵਿਚ ਨਾਰਲੀ, ਸਿਧਵਾਂ, ਮੁਗਲਚੱਕ, ਕਲਸੀਆਂ, ਦੋਦੇ, ਡੱਲ, ਡਲੀਰੀ, ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਕੂਲ ਪੱਟੀ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ ਕਰਵਾਈਆਂ

ਪੱਟੀ, 18 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)- ਜ਼ਿਲ੍ਹਾ ਤਰਨ ਤਾਰਨ ਦੀਆਂ ਜ਼ਿਲ੍ਹਾ ਪੱਧਰੀ ਬਾਸਕਿਟਬਾਲ ਲੜਕੀਆਂ ਦੀਆਂ ਖੇਡਾਂ ਡੀ. ਈ. ਓ. (ਸੈਕੰ.) ਨਿਰਮਲ ਸਿੰਘ ਤੇ ਏ. ਈ. ਓ. ਕੁਲਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼ਹੀਦ ਭਗਤ ਸਿੰਘ ਸਕੂਲ ਪੱਟੀ ਵਿਖੇ ...

ਪੂਰੀ ਖ਼ਬਰ »

ਕੈਂਸਰ ਜਾਂਚ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ

ਤਰਨ ਤਾਰਨ, 18 ਸਤੰਬਰ (ਹਰਿੰਦਰ ਸਿੰਘ)- ਪੰਜਾਬ 'ਚ ਦਿਨੋ ਦਿਨ ਪੈਰ ਪਸਾਰ ਰਹੀ ਕੈਂਸਰ ਵਰਗੀ ਭਿਆਨਕ ਬਿਮਾਰੀ ਦੀ ਰੋਕਥਾਮ ਲਈ ਕੰਮ ਕਰ ਰਹੀ ਗੈਰ ਸਰਕਾਰੀ ਸੰਸਥਾ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵਲੋਂ ਪਿੰਡ ਦੇ ਵਸਨੀਕ ਸਰਦਾਰ ਸੁਖਦੇਵ ਸਿੰਘ ਦੇ ਆਸਟ੍ਰੇਲੀਆ ...

ਪੂਰੀ ਖ਼ਬਰ »

ਵਿਸ਼ਵ ਓਜ਼ੋਨ ਸੁਰੱਖਿਆ ਦਿਵਸ ਮਨਾਇਆ

ਪੱਟੀ 18 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)- ਸਿੱਖਿਆ ਵਿਭਾਗ ਤੋਂ ਪ੍ਰਾਪਤ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸਰਕਾਰੀ ਸੈਕੰਡਰੀ ਸਕੂਲ ਦੁੱਬਲੀ ਵਿਖੇ ਵਿਸ਼ਵ ਓਜ਼ੋਨ ਪਰਤ ਸੁਰਖਿਅਣ ਦਿਵਸ ਮਨਾਇਆ ਗਿਆ | ਇਸ ਮੌਕੇ ਸ੍ਰੀਮਤੀ ਮਮਤਾ, ਰਜੀਵ ਕੁਮਾਰ, ਅਰੁਣ ਕੁਮਾਰ ਤੋਂ ...

ਪੂਰੀ ਖ਼ਬਰ »

ਬਾਬਾ ਪੰਜ ਪੀਰ ਦੀ ਯਾਦ 'ਚ ਮੇਲਾ ਮਨਾਇਆ

ਖੇਮਕਰਨ, 18 ਸਤੰਬਰ (ਰਾਕੇਸ਼ ਬਿੱਲਾ)- ਖੇਮਕਰਨ ਸ਼ਹਿਰ ਅੰਦਰ ਸਥਿਤ ਇਤਿਹਾਸਕ ਮਜਾਰ ਬਾਬਾ ਪੰਜ ਪਰੀ ਵਿਖੇ ਸਲਾਨਾ ਮੇਲਾ ਪ੍ਰਬੰਧਕ ਕਮੇਟੀ ਵਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ | ਮੇਲੇ ਦੀ ਸ਼ੁਰੂਆਤ ਬਾਬਾ ਜੀ ਦੀ ਮਜ਼ਾਰ ਉਪਰ ਚਾਦਰ ਚੜਾਉਣ ਤੇ ਝੰਡਾ ...

ਪੂਰੀ ਖ਼ਬਰ »

ਵਿਸ਼ਵ ਓਜ਼ੋਨ ਦਿਵਸ ਮਨਾਇਆ

ਪੱਟੀ, 18 ਸਤੰਬਰ (ਕੁੁਲਵਿੰਦਰ ਪਾਲ ਸਿੰਘ ਕਾਲੇਕੇ)- ਸ਼ਹੀਦ ਭਗਤ ਸਿੰਘ ਬੀ.ਐੱਡ. ਕਾਲਜ਼ ਕੈਰੋਂ ਵਿਖੇ ਚੇਅ. ਰਾਮ ਇਕਬਾਲ ਸ਼ਰਮਾ, ਡਾਇ. ਰਾਜੇਸ ਭਾਰਦਵਾਜ਼, ਐੱਮ. ਡੀ. ਮਰਿਦੁਲਾ ਭਾਰਦਵਾਜ਼, ਸੀ.ਈ.ਓ. ਇਸ਼ਾਤਾ ਭਾਰਦਵਾਜ਼ ਦੀ ਅਗਵਾਈ ਹੇਠ ਵਿਸ਼ਵ ਓਜ਼ੋਨ ਦਿਵਸ ਮਨਾਇਆ ਗਿਆ | ...

ਪੂਰੀ ਖ਼ਬਰ »

ਨਸ਼ਿਆਂ ਨਾਲ ਮੌਤ ਦੇ ਮੰੂਹ 'ਚ ਜਾ ਰਹੇ ਲੋਕ ਨੂੰ ਬਚਾਉਣ ਲਈ ਸੁਰੱਖਿਆ ਐਕਟ ਬਣਾਇਆ ਜਾਵੇ-ਪੰਨੂੰ

ਤਰਨ ਤਾਰਨ, 18 ਸਤੰਬਰ (ਹਰਿੰਦਰ ਸਿੰਘ)- ਕੇਂਦਰ ਦੀ ਮੋਦੀ ਸਰਕਾਰ ਦੀਆਂ ਗ਼ਲਤ ਆਰਥਿਕ ਨੀਤੀਆਂ ਦੇ ਕਾਰਨ ਮਹਿੰਗਾਈ, ਬੇਰੁਜ਼ਗਾਰੀ ਤੇ ਭਿ੍ਸ਼ਟਾਚਾਰ ਵਿਚ ਪਿਛਲੇ ਚਾਰ ਸਾਲਾਂ ਤੋਂ ਅਥਾਹ ਵਾਧਾ ਹੋਇਆ ਹੈ | ਖੁਰਾਕ ਨਾ ਮਿਲਣ ਦੇ ਕਾਰਨ ਤੇ ਮਹਿੰਗਾ ਇਲਾਜ਼ ਹੋਣ ਦੇ ਕਾਰਨ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਬ੍ਰਹਮਪੁਰਾ ਦੀ ਅਗਵਾਈ 'ਚ ਪਿੰਡ ਦੀਨੇਵਾਲ ਵਿਖੇ ਵਿਸ਼ਾਲ ਇਕੱਠ

ਖਡੂਰ ਸਾਹਿਬ, 18 ਸਤੰਬਰ (ਮਾਨ ਸਿੰਘ)¸ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਸਰਬਜੀਤ ਸਿੰਘ ਤੇ ਸੰਮਤੀ ਉਮੀਦਵਾਰ ਨਰਿੰਦਰ ਕੌਰ ਦੇ ਹੱਕ ਵਿਚ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਗਵਾਈ ਵਿਚ ਪਿੰਡ ਦੀਨੇਵਾਲ ਵਿਖੇ ਵਿਸ਼ਾਲ ਇਕੱਠ ਹੋਇਆ | ਇਸ ਮੌਕੇ ਸਾਬਕਾ ਸਰਪੰਚ, ...

ਪੂਰੀ ਖ਼ਬਰ »

ਹੰਸਾਂਵਾਲਾ ਵਿਖੇ ਭਗਵੰਤ ਕੌਰ ਔਲਖ ਦੇ ਹੱਕ 'ਚ ਚੋਣ ਮੀਟਿੰਗ

ਗੋਇੰਦਵਾਲ ਸਾਹਿਬ, 18 ਸਤੰਬਰ (ਵਰਿੰਦਰ ਸਿੰਘ ਰੰਧਾਵਾ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਗੋਇੰਦਵਾਲ ਸਾਹਿਬ ਤੋਂ ਉਮੀਦਵਾਰ ਭਗਵੰਤ ਕੌਰ ਔਲਖ ਤੇ ਖਵਾਸਪੁਰ ਜ਼ੋਨ ਤੋਂ ਸੰਮਤੀ ਉਮੀਦਵਾਰ ਕੰਵਲਜੀਤ ਕੌਰ ਦੇ ਹੱਕ ਵਿਚ ਨਜ਼ਦੀਕੀ ਪਿੰਡ ਹੰਸਾਂਵਾਲਾ ...

ਪੂਰੀ ਖ਼ਬਰ »

ਵੋਟਰ ਕਾਂਗਰਸ ਦੇ ਹੱਕ 'ਚ ਫ਼ਤਵਾ ਦੇਣਗੇ-ਸਿੱਧੂ

ਪੱਟੀ, 18 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)- ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਸਮੁੱਚੇ ਵੋਟਰ ਕਾਂਗਰਸ ਦੇ ਹੱਕ ਵਿਚ ਫਤਵਾ ਦੇਣਗੇ | ਇਹ ਪ੍ਰਗਟਾਵਾ ਹਲਕਾ ਪੱਟੀ ਤੋਂ ਜ਼ੋਨ ਨੱਥੂਚੱਕ ਦੇ ਕਾਂਗਰਸੀ ਉਮੀਦਵਾਰ ਸੁਖਵਿੰਦਰ ਸਿੰਘ ਸਿੱਧੂ ਸਾਬਕਾ ...

ਪੂਰੀ ਖ਼ਬਰ »

ਪਰਮਿੰਦਰ ਕੌਰ ਦੇ ਹੱਕ 'ਚ ਸਮਰਥਕਾਂ ਵਲੋਂ ਘਰ-ਘਰ ਚੋਣ ਪ੍ਰਚਾਰ

ਖਡੂਰ ਸਾਹਿਬ, 18 ਸਤੰਬਰ (ਪ੍ਰਤਾਪ ਸਿੰਘ ਵੈਰੋਵਾਲ)- ਹਲਕਾ ਬਾਬਾ ਬਕਾਲਾ ਦੇ ਜ਼ੋਨ ਖੋਜਕੀਪੁਰ ਤੋਂ ਪੰਚਾਇਤ ਸੰਮਤੀ ਦੀ ਅਕਾਲੀ ਉਮੀਦਵਾਰ ਪਰਮਿੰਦਰ ਕੌਰ ਪਤਨੀ ਲਵਜੀਤ ਸਿੰਘ ਖੋਜਕੀਪੁਰ ਤੇ ਸਮਰਥਕਾਂ ਵਲੋਂ ਘਰ-ਘਰ ਜਾ ਕੇ ਪਰਮਿੰਦਰ ਕੌਰ ਲਈ ਵੋਟਾਂ ਮੰਗੀਆਂ ਅਤੇ ...

ਪੂਰੀ ਖ਼ਬਰ »

ਸਨਅਤਕਾਰਾਂ ਵਲੋਂ ਅਕਾਲੀ ਉਮੀਦਵਾਰ ਨੂੰ ਸਮਰਥਨ ਦੇਣ ਦਾ ਐਲਾਨ

ਗੋਇੰਦਵਾਲ ਸਾਹਿਬ, 18 ਸੰਤਬਰ (ਵਰਿੰਦਰ ਸਿੰਘ ਰੰਧਾਵਾ)- ਜ਼ਿਲ੍ਹਾ ਪ੍ਰੀਸ਼ਦ ਜੋਨ ਗੋਇੰਦਵਾਲ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਭਗਵੰਤ ਕੌਰ ਔਲਖ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਸਥਾਨਕ ਸਨਅਤੀ ਕੇਂਦਰ ਦੇ ਸਨਅਤਕਾਰਾਂ ...

ਪੂਰੀ ਖ਼ਬਰ »

ਰਾਜਬੀਰ ਸਿੰਘ ਭੁੱਲਰ ਵਲੋਂ ਸਾਥੀਆਂ ਸਮੇਤ ਭੁੱਲਰ ਪਰਿਵਾਰ ਦਾ ਧੰਨਵਾਦ

ਅਮਰਕੋਟ, 18 ਸਤੰਬਰ (ਗੁਰਚਰਨ ਸਿੰਘ ਭੱਟੀ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਘਰਿਆਲਾ ਤੋਂ ਬਗੈਰ ਮੁਕਾਬਲਾ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਾਜਬੀਰ ਸਿੰਘ ਭੁੱਲਰ ਵਰਨਾਲਾ ਨੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਤੇ ਸਾਬਕਾ ਮੰਤਰੀ ਗੁਰਚੇਤ ਸਿੰਘ ਭੁੱਲਰ ਨਾਲ ਮੁਲਾਕਾਤ ...

ਪੂਰੀ ਖ਼ਬਰ »

ਕਾਂਗਰਸ ਹੋਛੇ ਹਥਿਆਰਾਂ 'ਤੇ ਉਤਰੀ ਪੁਲਿਸ ਰਾਹੀਂ ਕਰ ਰਹੀ ਧੱਕੇਸ਼ਾਹੀਆਂ- ਬ੍ਰਹਮਪੁਰਾ

ਫਤਿਆਬਾਦ, 18 ਸਤੰਬਰ (ਹਰਵਿੰਦਰ ਸਿੰਘ ਧੂੰਦਾ)- ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਫ਼ੋਨ ਰਾਹੀਂ ਪੱਤਰਕਾਰ ਅਜੀਤ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਚੋਣਾਂ ਦਾ ਐਲਾਨ ਹੋਣ ਦੇ ਨਾਲ ਹੀ ਜਮਹੂਰੀਅਤ ਵਿਰੋਧੀ ...

ਪੂਰੀ ਖ਼ਬਰ »

ਚੋਣਾਂ ਦੌਰਾਨ ਵੋਟਰ ਭਾਈਚਾਰਕ ਸਾਂਝ ਕਾਇਮ ਰੱਖਣ- ਬ੍ਰਹਮਪੁਰਾ

ਪੱਟੀ, 18 ਸਤੰਬਰ (ਅਵਤਾਰ ਸਿੰਘ ਖਹਿਰਾ)- ਗੋਇੰਦਵਾਲ ਸਾਹਿਬ ਵਿਖੇ ਸਥਿਤ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਅੱਜ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨਤਮਸਤਕ ਹੋਏ ਤੇ ਉਨ੍ਹਾਾ ਨੇ ਕੱਲ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਅਮਨ ਅਮਾਨ ...

ਪੂਰੀ ਖ਼ਬਰ »

ਗੁ. ਬਾਉਲੀ ਸਾਹਿਬ ਦੇ ਕੰਪਲੈਕਸ ਦਾ ਹੋਵੇਗਾ ਸੁੰਦਰੀਕਰਨ- ਬਾਬਾ ਗੁਰਨਾਮ ਸਿੰਘ

ਗੋਇੰਦਵਾਲ ਸਾਹਿਬ, 18 ਸੰਤਬਰ (ਵਰਿੰਦਰ ਸਿੰਘ ਰੰਧਾਵਾ)- ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਤੇ ਗੁਰਦੁਆਰਾ ਚੁਬਾਰਾ ਸਾਹਿਬ ਵਿਖੇ ਇਮਾਰਤਾਂ ਦੇ ਨਿਰਮਾਣ ਕਾਰਜ ਅਤੇ ਹੋਰ ਕਾਰ ਸੇਵਾ ਕਰਵਾ ਰਹੇ ਸੰਤ ਬਾਬਾ ਘੋਲਾ ਸਿੰਘ ਸਰਹਾਲੀ ਸਾਹਿਬ ਵਾਲਿਆਂ ...

ਪੂਰੀ ਖ਼ਬਰ »

ਕਰਮਚਾਰੀ ਦਲ ਤੇ ਏਕਤਾ ਮੰਚ ਵਲੋਂ ਐਕਸੀਅਨ ਸ਼ਹਿਰੀ ਵਿਰੁੱਧ 20 ਨੂੰ ਰੋਸ ਧਰਨਾ ਦੇਣ ਦਾ ਐਲਾਨ

ਤਰਨ ਤਾਰਨ, 18 ਸਤੰਬਰ (ਲਾਲੀ ਕੈਰੋਂ)- ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੇ ਏਕਤਾ ਮੰਚ ਵਲੋਂ ਤਰਨ ਤਾਰਨ ਦੇ ਐਕਸੀਅਨ ਖਿਲਾਫ਼ 20 ਸਤੰਬਰ ਨੂੰ ਦਿੱਤੇ ਜਾ ਰਹੇ ਰੋਸ ਧਰਨੇ ਵਿਚ ਸੈਂਕੜੇ ਲੋਕ ਸ਼ਾਮਲ ਹੋਣਗੇ | ਇਹ ਜਾਣਕਾਰੀ ਪ੍ਰੈੱਸ ਨੂੰ ਦਿੰਦਿਆਂ ਮੰਚ ਦੇ ਆਗੂਆਂ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ (ਕੋਟ ਬੁੱਢਾ) ਵਲੋਂ ਇਕਾਈ ਦਾ ਗਠਨ

ਅਮਰਕੋਟ, 18 ਸਤੰਬਰ (ਭੱਟੀ)- ਪਿੰਡ ਵਲਟੋਹਾ ਵਿਖੇ ਕਿਸਾਨ ਸੁਰਜੀਤ ਸਿੰਘ ਦੀ ਅਗਵਾਈ ਹੇਠ ਕਾਰਜ ਸਿੰਘ ਦਿਓਲ ਦੇ ਗ੍ਰਹਿ ਵਿਖੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਦੀ ਹੰਗਾਮੀ ਮੀਟਿੰਗ ਹੋਈ | ਮੀਟਿੰਗ ਵਿਚ 21 ਮੈਂਬਰੀ ਇਕਾਈ ਦਾ ਗਠਨ ਕੀਤਾ, ਜਿਸ ਦਾ ਸਰਬਸੰਮਤੀ ...

ਪੂਰੀ ਖ਼ਬਰ »

ਫ਼ਤਹਿ ਗਰੁੱਪ ਨੇ ਹਲਕਾ ਖਡੂਰ ਸਾਹਿਬ 'ਚ 55 ਹਜ਼ਾਰ ਬੂਟੇ ਲਗਾਏ- ਸੰਧੂ

ਤਰਨ ਤਾਰਨ, 18 ਸਤੰਬਰ (ਲਾਲੀ ਕੈਰੋਂ)- ਫ਼ਤਹਿ ਗਰੁੱਪ ਵਲੋਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਹਰ ਪਿੰਡ ਹਰ ਘਰ ਬੂਟੇ ਲਗਾਉਣ ਦੀ ਵਿੱਢੀ ਮੁਹਿੰਮ ਪਹਿਲੇ ਪੜਾਅ 'ਚ ਸਫ਼ਲਤਾਪੂਰਵਕ ਨੇਪਰੇ ਚੜ੍ਹੀ ਹੈ ਤੇ ਇਸ ਮੁਹਿੰਮ ਤਹਿਤ ਹਲਕੇ ਦੇ ਪਿੰਡਾਂ ਵਿਚਲੇ ਘਰ-ਘਰ ਜਾ ਕੇ ਕਰੀਬ ...

ਪੂਰੀ ਖ਼ਬਰ »

ਅਕਾਲੀ ਆਗੂ ਨੇ ਗੋਬਰ ਗੈਸ ਪਲਾਂਟ ਤੋਂ ਸਲੈਬਾਂ ਚੁੱਕਣ ਦੇ ਕਾਂਗਰਸੀ ਆਗੂਆਂ 'ਤੇ ਲਾਏ ਦੋਸ਼

ਝਬਾਲ, 18 ਸਤੰਬਰ (ਸਰਬਜੀਤ ਸਿੰਘ)- ਤਰਨ ਤਾਰਨ ਹਲਕੇ 'ਚ ਥਾਣਾ ਝਬਾਲ ਅਧੀਨ ਪੈਂਦੇ ਪਿੰਡ ਗੱਗੋਬੂਹਾ ਵਿਖੇ ਪਿਛਲੀ ਅਕਾਲੀ-ਭਾਜਪਾ ਸਰਕਾਰ ਸਮੇਂ ਗ੍ਰਾਮ ਪੰਚਾਇਤ ਗੱਗੋਬੂਹਾ ਵਲੋਂ ਪਿੰਡ ਦੇ ਲੋੜਵੰਦ ਪਰਿਵਾਰਾਂ ਦੀ ਸਹੂਲਤ ਲਈ ਬਣਾਏ ਜਾ ਰਹੇ ਗੋਬਰ ਗੈਸ ਪਲਾਂਟ ਦੇ ਕੰਮ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੇ ਨਸ਼ੇ ਵਿਰੁੱਧ ਰੈਲੀ ਕੱਢੀ

ਸਰਾਏਾ ਅਮਾਨਤ ਖਾਂ, 18 ਸਤੰਬਰ (ਨਰਿੰਦਰ ਸਿੰਘ ਦੋਦੇ)- ਜ਼ਿਲ੍ਹਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਹਾਈ ਸਕੂਲ ਨੌਸ਼ਿਹਰਾ ਚੀਮਾ ਦੇ ਸਕੂਲੀ ਬੱਚਿਆਂ, ਸਕੂਲ ਸਟਾਫ਼ ਤੇ ਖ਼ੇਤੀਬਾੜੀ ਵਿਭਾਗ ਦੇ ...

ਪੂਰੀ ਖ਼ਬਰ »

ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਦੀ ਚੋਣ ਹੋਈ

ਅਮਰਕੋਟ, 18 ਸਤੰਬਰ (ਭੱਟੀ)- ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਦੀ ਜ਼ਰੂਰੀ ਮੀਟਿੰਗ ਨਗਿੰਦਰ ਸਿੰਘ ਵਲਟੋਹਾ ਦੀ ਪ੍ਰਧਾਨਗੀ ਹੇਠ ਅਮਰਕੋਟ ਬਿਜਲੀ ਘਰ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਰਕਲ ਤਰਨ ਤਾਰਨ ਦੇ ਪ੍ਰਧਾਨ ਪੂਰਨ ਸਿੰਘ ਮਾੜੀਮੇਘਾ ਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX