ਤਾਜਾ ਖ਼ਬਰਾਂ


ਯਾਤਰੀਆਂ ਨਾਲ ਭਰੀ ਬੱਸ ਨਹਿਰ 'ਚ ਡਿੱਗੀ, ਪੰਜ ਦੀ ਮੌਤ
. . .  16 minutes ago
ਕੋਲਕਾਤਾ, 16 ਅਕਤੂਬਰ- ਪੱਛਮੀ ਬੰਗਾਲ ਦੇ ਹੁਗਲੀ ਜ਼ਿਲ੍ਹੇ ਦੇ ਹਰੀਪਾਲ ਇਲਾਕੇ 'ਚ ਅੱਜ ਯਾਤਰੀਆਂ ਨਾਲ ਭਰੀ ਇੱਕ ਬੱਸ ਨਹਿਰ 'ਚ ਡਿੱਗ ਪਈ। ਇਸ ਹਾਦਸੇ 'ਚ ਪੰਜ ਲੋਕਾਂ ਦੀ ਮੌਤ ਹੋ ਗਈ, ਜਦਕਿ 20 ਹੋਰ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਹਰੀਪਾਲ ਦੇ...
ਮੱਧ ਪ੍ਰਦੇਸ਼ 'ਚ ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ
. . .  32 minutes ago
ਭੋਪਾਲ, 16 ਅਕਤੂਬਰ- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅੱਜ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਦਾਤਾ ਬੰਦੀ ਛੋੜ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਕਾਂਗਰਸ ਨੇਤਾ ਜਯੋਤੀਰਾਦਿਤਿਯ ਸਿੰਧੀਆ ਅਤੇ ਕਮਲ ਨਾਥ ਵੀ ਹਾਜ਼ਰ...
ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ 'ਚ ਦੋ ਜਵਾਨ ਜ਼ਖ਼ਮੀ
. . .  42 minutes ago
ਸ੍ਰੀਨਗਰ, 16 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਅੱਤਵਾਦੀਆਂ ਨੇ ਸੋਮਵਾਰ ਦੇਰ ਰਾਤ ਸੀ. ਆਰ. ਪੀ. ਐੱਫ. ਦੇ ਇੱਕ ਕੈਂਪ 'ਤੇ ਗ੍ਰੇਨੇਡ ਹਮਲਾ ਕਰਨ ਮਗਰੋਂ ਗੋਲੀਬਾਰੀ ਕੀਤੀ, ਜਿਸ 'ਚ ਦੋ ਜਵਾਨ ਜ਼ਖ਼ਮੀ ਹੋ ਗਏ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ...
ਐਮ. ਜੇ. ਅਕਬਰ ਵਲੋਂ ਦਾਇਰ ਮਾਣਹਾਨੀ ਦੇ ਮਾਮਲੇ ਦੀ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  58 minutes ago
ਨਵੀਂ ਦਿੱਲੀ, 16 ਅਕਤੂਬਰ- ਕੇਂਦਰੀ ਮੰਤਰੀ ਐਮ. ਜੇ. ਅਕਬਰ ਵਲੋਂ ਦਾਇਰ ਮਾਣਹਾਨੀ ਦੇ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਆਉਣ ਵਾਲੀ 18 ਅਕਤੂਬਰ ਨੂੰ ਸੁਣਵਾਈ ਹੋਵੇਗੀ। ਉਨ੍ਹਾਂ ਨੇ ਕੱਲ੍ਹ ਪੱਤਰਕਾਰ ਪ੍ਰਿਯਾ ਰਮਾਨੀ ਵਿਰੁੱਧ ਇਹ ਕੇਸ ਦਾਇਰ...
ਹੱਤਿਆ ਮਾਮਲੇ 'ਚ ਰਾਮਪਾਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਹਿਸਾਰ 'ਚ ਵਧੀ ਸੁਰੱਖਿਆ
. . .  about 1 hour ago
ਚੰਡੀਗੜ੍ਹ, 16 ਅਕਤੂਬਰ- ਹੱਤਿਆ ਦੇ ਦੋ ਮਾਮਲਿਆਂ 'ਚ ਦੋਸ਼ੀ ਕਰਾਰੇ ਗਏ ਰਾਮਪਾਲ ਦੀ ਸਜ਼ਾ ਦਾ ਐਲਾਨ ਅੱਜ ਕੀਤਾ ਜਾਵੇਗਾ। ਬੀਤੀ 11 ਅਕਤੂਬਰ ਨੂੰ ਹਿਸਾਰ ਦੀ ਇੱਕ ਵਿਸ਼ੇਸ਼ ਅਦਾਲਤ ਨੇ ਰਾਮਪਾਲ ਸਮੇਤ ਹੋਰ ਕਈ ਦੋਸ਼ੀਆਂ ਨੂੰ ਦੋਸ਼ੀ ਕਰਾਰਿਆ ਸੀ। ਅੱਜ ਹੋਣ...
ਰੇਲਵੇ ਫਾਟਕ ਪਾਰ ਕਰਦੇ ਸਮੇਂ ਟਰੇਨ ਦੀ ਲਪੇਟ 'ਚ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ, ਚਾਰ ਜ਼ਖ਼ਮੀ
. . .  47 minutes ago
ਲਖਨਊ, 16 ਅਕਤੂਬਰ- ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਸ਼ਹਿਰ 'ਚ ਅੱਜ ਰੇਲਵੇ ਫਾਟਕ ਨੂੰ ਪਾਰ ਕਰਦੇ ਸਮੇਂ ਪੰਜ ਵਿਅਕਤੀ ਟਰੇਨ ਦੀ ਲਪੇਟ 'ਚ ਆ ਗਏ। ਇਸ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਚਾਰ ਹੋਰ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ...
ਜੰਮੂ ਕਸ਼ਮੀਰ 'ਚ ਆਖ਼ਰੀ ਪੜਾਅ ਤਹਿਤ ਨਿਗਮ ਚੋਣਾਂ ਲਈ ਵੋਟਿੰਗ ਜਾਰੀ
. . .  about 2 hours ago
ਸ੍ਰੀਨਗਰ, 16 ਅਕਤੂਬਰ - ਜੰਮੂ ਕਸ਼ਮੀਰ 'ਚ 13 ਸਾਲ ਬਾਅਦ ਹੋ ਰਹੀਆਂ ਸਥਾਨਕ ਸ਼ਹਿਰੀ ਨਿਗਮ ਚੋਣਾਂ ਦੇ ਚੌਥੇ ਤੇ ਆਖ਼ਰੀ ਪੜਾਅ ਤਹਿਤ ਵੋਟਿੰਗ ਜਾਰੀ ਹੈ। ਸੁਰੱਖਿਆ ਦੇ ਮੱਦੇਨਜ਼ਰ ਦੱਖਣੀ ਤੇ ਮੱਧ ਕਸ਼ਮੀਰ 'ਚ ਹਾਈ ਸਪੀਡ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ...
ਉਤਰ ਪ੍ਰਦੇਸ਼ 'ਚ ਪੰਜ ਦਿਨਾਂ ਦੇ ਅੰਦਰ 3 ਬਸਪਾ ਨੇਤਾਵਾਂ ਦੇ ਹੋਏ ਕਤਲ
. . .  about 2 hours ago
ਲਖਨਊ, 16 ਅਕਤੂਬਰ - ਉਤਰ ਪ੍ਰਦੇਸ਼ 'ਚ ਕਾਨੂੰਨ ਵਿਵਸਥਾ ਦਾ ਬਹੁਤ ਬੁਰਾ ਹਾਲ ਹੈ। ਅਪਰਾਧੀ ਬੇਖੌਖ ਹੋ ਕੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਰਿਪੋਰਟਾਂ ਮੁਤਾਬਿਕ ਪਿਛਲੇ ਪੰਜ ਦਿਨਾਂ ਦੇ ਅੰਦਰ ਤਿੰਨ ਬਹੁਜਨ ਸਮਾਜ ਪਾਰਟੀ ਦੇ ਨੇਤਾਵਾਂ ਦੀ ਹੱਤਿਆ ਹੋ ਚੁੱਕੀ ਹੈ। ਇਨ੍ਹਾਂ ਨੇਤਾਵਾਂ 'ਚ ਜੁਗ੍ਰਾਮ ਮਹਿੰਦੀ...
ਮਾਈਕ੍ਰੋਸਾਫਟ ਦੇ ਸਹਿ ਸੰਸਥਾਪਕ ਦਾ ਹੋਇਆ ਦਿਹਾਂਤ
. . .  about 3 hours ago
ਨਿਊਯਾਰਕ, 16 ਅਕਤੂਬਰ - ਮਾਈਕ੍ਰੋਸਾਫਟ ਦੇ ਸਹਿ ਸੰਸਥਾਪਕ ਪਾਲ ਏਲਨ ਦਾ ਸੋਮਵਾਰ ਨੂੰ ਦਿਹਾਂਤ ਹੋ ਗਿਆ। ਉਹ 65 ਸਾਲ ਦੇ ਸਨ ਤੇ ਕੈਂਸਰ ਤੋਂ ਪੀੜਤ ਸਨ। 70 ਦੇ ਦਹਾਕੇ 'ਚ ਉਨ੍ਹਾਂ ਨੇ ਬਿਲ ਗੇਟਸ ਨਾਲ ਮਿਲ ਕੇ ਮਾਈਕ੍ਰੋਸਾਫਟ ਦੀ ਨੀਂਹ ਰੱਖੀ ਸੀ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੇ ਸਾਥੀਆਂ ਦਾ ਕਹਿਣਾ...
ਮਾਓਵਾਦੀਆਂ ਨੇ ਰੇਲ ਪਟੜੀ ਉਡਾਈ
. . .  about 3 hours ago
ਨਵੀਂ ਦਿੱਲੀ, 16 ਅਕਤੂਬਰ - ਝਾਰਖੰਡ 'ਚ ਦਿੱਲੀ-ਗਯਾ-ਹਾਵੜਾ ਰੇਲ ਸੈਕਸ਼ਨ 'ਤੇ ਰੇਲ ਆਵਾਜਾਈ ਉਸ ਵੇਲੇ ਠੱਪ ਹੋ ਗਈ, ਜਦੋਂ ਮਾਓਵਾਦੀਆਂ ਨੇ ਰੇਲ ਟਰੈਕ ਨੂੰ ਬੰਬ ਧਮਾਕੇ ਨਾਲ ਉਡਾ ਦਿੱਤਾ। ਇਹ ਵਾਰਦਾਤ ਚੌਧਰੀ ਬੰਦ ਰੇਲਵੇ ਸਟੇਸ਼ਨ ਤੇ ਚੇਂਗਰੂ ਹਾਲਟ ਗਿਰੀਧੀਹ ਵਿਚਕਾਰ ਲੰਘੀ ਰਾਤ ਨੂੰ ਵਾਪਰੀ। ਰੇਲਵੇ...
ਉੱਤਰਾਖੰਡ 'ਚ ਭੁਚਾਲ ਦੇ ਝਟਕੇ
. . .  about 4 hours ago
ਦੇਹਰਾਦੂਨ, 16 ਅਕਤੂਬਰ - ਉੱਤਰਾਖੰਡ 'ਚ ਅੱਜ 4:06 ਮਿੰਟ 'ਤੇ ਦਰਮਿਆਨੇ ਝਟਕੇ ਮਹਿਸੂਸ ਕੀਤੇ ਗਏ। ਇਹ ਭੁਚਾਲ ਦੇ ਝਟਕੇ ਉੱਤਰਾਖੰਡ ਦੇ ਜ਼ਿਲ੍ਹੇ ਉਤਰਕਾਸ਼ੀ 'ਚ ਮਹਿਸੂਸ ਕੀਤੇ ਗਏ। ਭੁਚਾਲ ਦੇ ਝਟਕਿਆਂ ਦੀ ਤੀਬਰਤਾ 3.2 ਮਾਪੀ...
ਅੱਜ ਦਾ ਵਿਚਾਰ
. . .  about 4 hours ago
ਯਮੁਨਾ 'ਚ 2 ਵਿਦਿਆਰਥੀਆਂ ਦੇ ਡੁੱਬਣ ਨਾਲ ਮੌਤ
. . .  1 day ago
ਪੁਲਵਾਮਾ 'ਚ ਸੀ ਆਰ ਪੀ ਐਫ ਕੈਂਪ 'ਤੇ ਅੱਤਵਾਦੀਆਂ ਦਾ ਹਮਲਾ
. . .  1 day ago
ਇੰਡੋ-ਨੇਪਾਲ ਬਾਰਡਰ ਤੋਂ 50 ਲੱਖ ਦੀ ਹੈਰੋਇਨ ਨਾਲ 2 ਤਸਕਰ ਕਾਬੂ
. . .  1 day ago
ਅਫ਼ਗ਼ਾਨਿਸਤਾਨ: ਗੱਠਜੋੜ ਸੈਨਾ ਦੇ ਹਵਾਈ ਹਮਲੇ 'ਚ ਮਾਰੇ ਗਏ 13 ਅੱਤਵਾਦੀ
. . .  1 day ago
10 ਕਿੱਲੋ ਅਫ਼ੀਮ ਸਮੇਤ ਦੋ ਕਾਬੂ
. . .  1 day ago
ਰੂਸ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਕੋਲਕਾਤਾ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਉਤਰਾਖੰਡ : ਨਗਰ ਨਿਗਮ ਚੋਣਾਂ ਦਾ ਐਲਾਨ
. . .  1 day ago
ਮੰਤਰੀ ਸਿੰਗਲਾ ਨੇ ਹਲਕਾ ਰਾਏਕੋਟ ਦੀਆਂ ਦੋ ਸੜਕਾਂ ਦੀ ਮੁਰੰਮਤ ਦੇ ਕੰਮਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਭਾਜਪਾ ਦਾ ਅਸਲ ਨਾਅਰਾ 'ਬੇਟੀ ਪੜ੍ਹਾਓ ਤੇ ਬੇਟੀ ਨੂੰ ਭਾਜਪਾ ਦੇ ਐੱਮ. ਐੱਲ. ਏ. ਤੋਂ ਬਚਾਓ' ਹੋਣਾ ਚਾਹੀਦੈ- ਰਾਹੁਲ
. . .  1 day ago
ਦਿੱਲੀ ਹਾਈਕੋਰਟ ਨੇ ਦਿੱਤੇ ਤਿਹਾੜ ਜੇਲ੍ਹ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਹੁਕਮ
. . .  1 day ago
ਜੰਮੂ-ਕਸ਼ਮੀਰ 'ਚ ਪੁਲਿਸ ਕਰਮਚਾਰੀਆਂ ਤੋਂ ਬੰਦੂਕਾਂ ਖੋਹ ਕੇ ਫ਼ਰਾਰ ਹੋਏ ਅੱਤਵਾਦੀ
. . .  1 day ago
ਪਰਾਲੀ ਮਾਮਲੇ 'ਤੇ ਬੋਲੇ ਕੈਪਟਨ- ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਅਪੀਲ ਦਾ ਕੇਂਦਰ ਸਰਕਾਰ ਨਹੀਂ ਦੇ ਰਹੀ ਕੋਈ ਜਵਾਬ
. . .  1 day ago
ਸ਼ਰਾਬ ਦੀ ਫੈਕਟਰੀ 'ਚ ਧਮਾਕੇ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਉੱਤਰ ਪ੍ਰਦੇਸ਼ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਚਾਰ ਦੀ ਮੌਤ
. . .  1 day ago
ਕੈਪਟਨ ਨੇ ਪੰਜਾਬ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾਉਣ ਤੋਂ ਕੀਤਾ ਇਨਕਾਰ
. . .  1 day ago
ਲੁਟੇਰਿਆਂ ਨੇ ਦਿਨ-ਦਿਹਾੜੇ ਮੈਨੇਜਰ ਨੂੰ ਗੋਲੀ ਮਾਰ ਕੇ ਲੁੱਟੇ ਲੱਖਾਂ ਰੁਪਏ
. . .  1 day ago
ਕਸ਼ਮੀਰੀ ਵਿਦਿਆਰਥੀਆਂ ਦਾ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੂੰ ਛੱਡਣਾ ਮੰਦਭਾਗਾ - ਓਵੈਸੀ
. . .  1 day ago
ਆਉਂਦੇ ਵਿਧਾਨ ਸਭਾ ਸੈਸ਼ਨ 'ਚ ਅਧਿਆਪਕਾਂ ਦੇ ਮਸਲੇ 'ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ- ਕੈਪਟਨ
. . .  1 day ago
ਐੱਮ. ਜੇ. ਅਕਬਰ ਨੇ ਪ੍ਰਿਯਾ ਰਮਾਣੀ 'ਤੇ ਕੀਤਾ ਮਾਣਹਾਨੀ ਦਾ ਕੇਸ
. . .  1 day ago
ਪੰਜਾਬ ਦੇ ਸਟੇਟ ਐਵਾਰਡ ਪ੍ਰਾਪਤ 40 ਅਧਿਆਪਕਾਂ ਨੂੰ ਇਕ ਸਾਲ ਬੀਤ ਜਾਣ ਦੇ ਬਾਵਜੂਦ ਨਹੀਂ ਮਿਲੀ ਇਨਾਮੀ ਰਾਸ਼ੀ
. . .  1 day ago
ਸਕੂਲੀ ਬੱਸ ਪਲਟਣ ਕਾਰਨ ਇੱਕ ਦੀ ਮੌਤ
. . .  1 day ago
ਨਗਰ ਕੌਂਸਲ ਰਾਏਕੋਟ ਦੇ ਪ੍ਰਧਾਨ ਦੀ ਬਰਖ਼ਾਸਤਗੀ ਮਾਮਲੇ 'ਚ ਹਾਈਕੋਰਟ ਵੱਲੋਂ ਰੋਕ
. . .  1 day ago
2032 ਓਲੰਪਿਕ ਖੇਡਾਂ ਦੀ ਮੇਜ਼ਬਾਨੀ ਲਈ ਉੱਤਰੀ ਕੋਰੀਆ ਅਤੇ ਦੱਖਣੀ ਕੋਰੀਆ ਵਿਚਾਲੇ ਹੋਵੇਗੀ ਮੁਲਾਕਾਤ
. . .  1 day ago
ਕੱਲ੍ਹ ਹੋਵੇਗੀ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ
. . .  1 day ago
ਉੜੀਸਾ 'ਚ ਨਿਰਮਾਣ ਅਧੀਨ ਪੁਲ ਦੇ ਢਹਿ ਢੇਰੀ ਹੋਣ ਕਾਰਨ 14 ਮਜ਼ਦੂਰ ਜ਼ਖਮੀ
. . .  1 day ago
ਐੱਨ. ਆਈ. ਏ. ਵਲੋਂ ਖ਼ੁਲਾਸਾ, ਹਾਫ਼ਿਜ਼ ਸਈਦ ਦੇ ਪੈਸੇ ਨਾਲ ਹਰਿਆਣਾ 'ਚ ਬਣੀ ਮਸਜਿਦ
. . .  1 day ago
ਸਤੰਬਰ 'ਚ 5.13 ਫ਼ੀਸਦੀ 'ਤੇ ਪਹੁੰਚੀ ਮੁਦਰਾਸਫੀਤੀ ਦਰ
. . .  1 day ago
ਉਤਰਾਖੰਡ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 4 ਲੋਕਾਂ ਦੀ ਮੌਤ
. . .  about 1 hour ago
ਕੈਪਟਨ ਵੱਲੋਂ ਗੁਰੂ ਨਗਰੀ 'ਚ 5 ਪੁਲਾਂ ਤੇ ਖੇਡ ਅਕੈਡਮੀ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ
. . .  about 1 hour ago
ਪਟਿਆਲਾ : ਭੁੱਖ ਹੜਤਾਲ 'ਤੇ ਬੈਠੀ ਅਧਿਆਪਕਾਂ ਦੀ ਵਿਗੜੀ ਹਾਲਤ, ਹਸਪਤਾਲ 'ਚ ਦਾਖਲ
. . .  about 1 hour ago
ਭਾਰਤੀ ਖੇਤਰ 'ਚ ਦਾਖ਼ਲ ਹੋਏ ਫੌਜੀ ਚੀਨੀ
. . .  about 1 hour ago
ਪਟਿਆਲਾ ਵਿਖੇ ਅਧਿਆਪਕਾਂ ਵੱਲੋਂ ਲਾਏ ਪੱਕੇ ਮੋਰਚੇ ਨੂੰ ਸਮਰਥਨ ਦੇਣ ਪਹੁੰਚੇ ਸੁਰਜੀਤ ਸਿੰਘ ਰੱਖੜਾ
. . .  about 1 hour ago
ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ
. . .  1 minute ago
ਭਾਰਤੀ ਕਿਸਾਨ ਯੂਨੀਅਨ ਵਲੋਂ 21 ਅਕਤੂਬਰ ਨੂੰ ਅਧਿਆਪਕਾਂ ਦੀ ਹੋਣ ਵਾਲੀ ਰੈਲੀ 'ਚ ਪੂਰਨ ਸਾਥ ਦੇਣ ਦਾ ਐਲਾਨ
. . .  10 minutes ago
ਫਲਾਈਓਵਰਾਂ ਅਤੇ ਸਪੋਰਟਸ ਅਕੈਡਮੀ ਦਾ ਉਦਘਾਟਨ ਕਰਨ ਲਈ ਅੰਮ੍ਰਿਤਸਰ ਪਹੁੰਚੇ ਕੈਪਟਨ
. . .  19 minutes ago
ਕੱਲ੍ਹ ਤੋਂ ਸਵੇਰੇ 9 ਵਜੇ ਖੁੱਲ੍ਹਣਗੇ ਪੰਜਾਬ ਦੇ ਸਿਹਤ ਕੇਂਦਰ
. . .  29 minutes ago
ਕੈਨੇਡਾ 'ਚ ਵਾਪਰੇ ਸੜਕ ਹਾਦਸੇ 'ਚ ਪੰਜਾਬੀ ਨੌਜਵਾਨ ਦੀ ਮੌਤ
. . .  41 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਰਾਜਨੀਤੀ ਦਾ ਨਿਸ਼ਾਨਾ ਆਮ ਆਦਮੀ ਦੀ ਭਲਾਈ ਹੋਣਾ ਚਾਹੀਦਾ ਹੈ। -ਅਰਸਤੂ

ਫਰੀਦਕੋਟ / ਮੁਕਤਸਰ

ਪੁਲਿਸ ਮੁਖੀ ਵਲੋਂ ਬਾਬਾ ਫ਼ਰੀਦ ਆਗਮਨ ਪੁਰਬ ਦੇ ਧਾਰਮਿਕ ਸਮਾਗਮਾਂ ਦਾ ਪੋਸਟਰ ਜਾਰੀ

ਫ਼ਰੀਦਕੋਟ, 18 ਸਤੰਬਰ (ਜਸਵੰਤ ਸਿੰਘ ਪੁਰਬਾ)- ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਸਬੰਧੀ ਧਾਰਮਿਕ ਪ੍ਰੋਗਰਾਮਾਂ ਦਾ ਪੋਸਟਰ ਫ਼ਰੀਦਕੋਟ ਜ਼ਿਲ੍ਹੇ ਦੇ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਵਲੋਂ ਸੰਗਤਾਂ ਦੀ ਜਾਣਕਾਰੀ ਲਈ ਜਾਰੀ ਕੀਤਾ ਗਿਆ | ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਸੇਵਾਦਾਰ ਮਹੀਪ ਇੰਦਰ ਸਿੰਘ ਨੇ ਕਿਹਾ ਕਿ ਸਮਾਗਮਾਂ ਦੀ ਲੜੀ ਮੁਤਾਬਿਕ 19 ਸਤੰਬਰ ਨੂੰ ਸਮਾਂ ਸਵੇਰੇ 6:00 ਵਜੇ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਬਾਬਾ ਫ਼ਰੀਦ ਆਗਮਨ ਪੁਰਬ ਦਾ ਆਗਾਜ਼ ਟਿੱਲਾ ਬਾਬਾ ਫ਼ਰੀਦ ਜੀ ਤੋਂ ਹੋਵੇਗਾ | ਇਸੇ ਤਰ੍ਹਾਂ 19 ਸਤੰਬਰ ਸ਼ਾਮ ਨੂੰ 7:00 ਤੋਂ 10:00 ਵਜੇ ਤੱਕ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਕਵੀਸ਼ਰੀ ਦਰਬਾਰ ਹੋਵੇਗਾ, ਜਿਸ 'ਚ ਪੰਥ ਦੇ ਪ੍ਰਸਿੱਧ ਕਵੀਸ਼ਰ ਭਾਈ ਮਹਿਲ ਸਿੰਘ (ਚੰਡੀਗੜ੍ਹ ਵਾਲੇ) ਨਿਹੰਗ ਸਿੰਘ ਜਥਾ ਸੰਗਤਾਂ ਨੂੰ ਸੰਬੋਧਨ ਕਰਨਗੇ | ਇਸੇ ਤਰ੍ਹਾਂ 20 ਸਤੰਬਰ ਨੂੰ ਸਮਾਂ ਸ਼ਾਮ 7:00 ਤੋਂ 10:00 ਵਜੇ ਤੱਕ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਭਾਈ ਰਣਧੀਰ ਸਿੰਘ ਹਜ਼ੂਰੀ ਰਾਗੀ (ਸ੍ਰੀ ਦਰਬਾਰ ਸਾਹਿਬ) ਦੇ ਨਾਲ ਭਾਈ ਸੁਰਿੰਦਰ ਸਿੰਘ ਜੋਧਪੁਰੀ ਪਹੁੰਚਣਗੇ | ਇਸ ਮੌਕੇ ਸਤਬੀਰ ਸਿੰਘ ਡੋਡ ਕਥਾਵਾਚਕ ਵੀ ਉਨ੍ਹਾਂ ਦਾ ਸਾਥ ਦੇਣਗੇ | ਸੇਵਾਦਾਰ ਮਹੀਪ ਇੰਦਰ ਸਿੰਘ ਨੇ ਦੱਸਿਆ ਕਿ ਬਾਬਾ ਫ਼ਰੀਦ ਆਗਮਨ ਪੁਰਬ ਨਾਲ ਸਬੰਧਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਆਰੰਭ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਸਵੇਰੇ 9:00 ਵਜੇ ਹੋਵੇਗਾ, ਜਿਸ ਦਾ ਭੋਗ 23 ਸਤੰਬਰ ਨੂੰ ਸਵੇਰੇ 8:00 ਵਜੇ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਹੀ ਸੰਗਤ ਦੀ ਹਾਜ਼ਰੀ ਵਿਚ ਪਵੇਗਾ | ਇਸੇ ਤਰ੍ਹਾਂ 22 ਸਤੰਬਰ ਨੂੰ ਸਮਾਂ ਸ਼ਾਮ 7:00 ਤੋਂ 10:30 ਵਜੇ ਤੱਕ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਕੀਰਤਨ ਦਰਬਾਰ ਹੋਵੇਗਾ, ਜਿਸ 'ਚ ਭਾਈ ਗਗਨਦੀਪ ਸਿੰਘ (ਗੰਗਾਨਗਰ ਵਾਲੇ) ਅਤੇ ਭਾਈ ਗੁਰਚਰਨ ਸਿੰਘ (ਰਸੀਆ) ਵਲੋਂ ਕੀਰਤਨ ਕੀਤਾ ਜਾਵੇਗਾ | ਆਗਮਨ ਪੁਰਬ ਦੇ ਅੰਤਿਮ ਦਿਨ 23 ਸਤੰਬਰ ਨੂੰ ਸਵੇਰੇ 6:30 ਤੋਂ 8:00 ਵਜੇ ਤੱਕ ਕੀਰਤਨ ਹੋਵੇਗਾ, ਜਿਸ 'ਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਤਜਿੰਦਰ ਸਿੰਘ (ਖੰਨੇ ਵਾਲੇ) ਆਉਣਗੇ ਅਤੇ ਇਸ ਉਪਰੰਤ ਸਵੇਰੇ 9:00 ਵਜੇ ਇਤਿਹਾਸਕ ਨਗਰ ਕੀਰਤਨ ਟਿੱਲਾ ਬਾਬਾ ਫ਼ਰੀਦ ਤੋਂ ਆਰੰਭ ਹੋ ਕੇ ਕੋਟਕਪੂਰਾ ਰੋਡ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਸਮਾਪਤ ਹੋਵੇਗਾ, ਜਿਸ ਉਪਰੰਤ ਦੁਪਹਿਰੇ 12:00 ਵਜੇ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਜਾਣਗੇ | ਇਸ ਮੌਕੇ ਬਾਬਾ ਫ਼ਰੀਦ ਸੰਸਥਾਵਾਂ ਵਲੋਂ ਇਮਾਨਦਾਰੀ ਪੁਰਸਕਾਰ ਅਤੇ ਮਨੁੱਖਤਾ ਦੀ ਸੇਵਾ ਦਾ ਪੁਰਸਕਾਰ ਦਿੱਤਾ ਜਾਵੇਗਾ | ਇਸ ਸਾਲ ਬਾਬਾ ਫ਼ਰੀਦ ਲਾਅ ਕਾਲਜ ਵਲੋਂ ਉਲੀਕੇ ਗਏ ਪ੍ਰੋਗਰਾਮਾਂ ਸਬੰਧੀ ਸੇਵਾਦਾਰ ਮਹੀਪ ਇੰਦਰ ਸਿੰਘ ਨੇ ਦੱਸਿਆ ਕਿ 20 ਸਤੰਬਰ ਨੂੰ ਦੁਪਹਿਰ 12:00 ਵਜੇ ਲਾਅ ਕਾਲਜ ਵਿਖੇ (ਧਰਮ ਅਤੇ ਇਮਾਨਦਾਰੀ) ਵਿਸ਼ੇ 'ਤੇ ਸੈਮੀਨਾਰ ਕਰਵਾਇਆ ਜਾ ਰਿਹਾ ਹੈ, ਜਿਸ 'ਚ ਪੰਜਾਬ ਪ੍ਰਸਿੱਧ ਪ੍ਰੋ. ਹਰਪਾਲ ਸਿੰਘ ਪੰਨੂੰ, ਨਾਮਵਰ ਲੇਖਕ ਜਸਪਾਲ ਸਿੰਘ ਸਿੱਧੂ ਅਤੇ ਮਸ਼ਹੂਰ ਕਹਾਣੀਕਾਰ ਜਸਵੰਤ ਸਿੰਘ ਜ਼ਫਰ ਪਹੁੰਚਣਗੇ | 21 ਸਤੰਬਰ ਨੂੰ ਬਾਬਾ ਫ਼ਰੀਦ ਲਾਅ ਕਾਲਜ ਵਲੋਂ ਜ਼ਿਲ੍ਹਾ ਪੱਧਰੀ ਕਾਲਜਾਂ ਦਾ ਪ੍ਰਸ਼ਨੋਤਰੀ ਇਮਤਿਹਾਨ ਜੋ ਬਾਬਾ ਫ਼ਰੀਦ ਜੀ ਦੀ ਜੀਵਨੀ 'ਤੇ ਆਧਾਰਿਤ ਹੈ, ਕਰਵਾਇਆ ਜਾਵੇਗਾ¢ ਅੰਤ 'ਚ ਬਾਬਾ ਫਰੀਦ ਆਗਮਨ ਪੁਰਬ ਦੇ ਸਮਾਪਤੀ ਸਮਾਗਮ ਜੋ ਸੰਗਤਾਂ ਦੀ ਮੰਗ 'ਤੇ ਪਿਛਲੇ ਸਾਲ ਬਾਬਾ ਫ਼ਰੀਦ ਲਾਅ ਕਾਲਜ ਵਿਖੇ ਸ਼ੁਰੂ ਕੀਤਾ ਗਿਆ ਹੈ, ਵਿਚ ਮਸ਼ਹੂਰ ਕਥਾਵਾਚਕ ਗੁਲਾਮ ਹੈਦਰ ਕਾਦਰੀ ਤੋਂ ਇਲਾਵਾ ਪ੍ਰਚਾਰਕ ਹਰਪ੍ਰੀਤ ਸਿੰਘ ਮੱਖੂ ਤੇ ਪਰਮਪ੍ਰੀਤ ਸਿੰਘ ਖਾਲਸਾ (ਨੱਥਮਲਪੁਰ ਵਾਲੇ) ਸੰਗਤਾਂ ਨੂੰ ਸੰਬੋਧਨ ਕਰਨਗੇ ਜੋ 23 ਸਤੰਬਰ ਵਾਲੇ ਦਿਨ ਸ਼ਾਮ 7:00 ਤੋਂ 10:00 ਵਜੇ ਤੱਕ ਹੋਵੇਗਾ¢ ਉਨ੍ਹਾਂ ਕਿਹਾ ਕਿ ਇਸ ਸਮਾਗਮ 'ਚ ਅੰਮਿ੍ਤਸਰ ਦੀਆਂ ਟੀਮਾਂ ਵਲੋਂ ਪ੍ਰਦੂਸ਼ਣ ਰਹਿਤ ਆਤਿਸ਼ਬਾਜ਼ੀ ਦੇ ਸ਼ੋਅ ਵੀ ਕਰਵਾਏ ਜਾਣਗੇ ¢ ਉਨ੍ਹਾਂ ਕਿਹਾ ਕਿ ਉਪਰੋਕਤ ਸਾਰੇ ਸਮਾਗਮਾਂ 'ਚ ਗੁਰੂ ਕਾ ਦੇਸੀ ਘਿਓ ਦਾ ਲੰਗਰ ਅਤੁੱਟ ਵਰਤੇਗਾ ¢ ਇਸ ਮੌਕੇ ਪ੍ਰੀਤ ਭਗਵਾਨ ਅਤੇ ਯਸ਼ਪਾਲ ਵੀ ਹਾਜ਼ਰ ਸਨ |

ਗੁਰੂ ਨਾਨਕ ਸਕੂਲ 'ਚ ਹਿੰਦੀ ਦਿਵਸ ਮਨਾਇਆ

ਪੰਜਗਰਾੲੀਂ ਕਲਾਂ, 18 ਸਤੰਬਰ (ਸੁਖਮੰਦਰ ਸਿੰਘ ਬਰਾੜ)- ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਿਉਣ ਵਾਲਾ-ਘਣੀਏ ਵਾਲਾ ਵਿਖੇ ਹਿੰਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਸਕੂਲ ਦੀ ਪਿ੍ੰਸੀਪਲ ਸੋਨੀਆ ਸੇਠੀ ਨੇ ਕੀਤੀ | ਸਮਾਗਮ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੀ ਮੀਟਿੰਗ

ਫ਼ਰੀਦਕੋਟ, 18 ਸਤੰਬਰ (ਜਸਵੰਤ ਸਿੰਘ ਪੁਰਬਾ)-ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਬਾਬਾ ਫ਼ਰੀਦ ਯੂਨੀਵਰਸਿਟੀ ਵਿਖੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਤੇ ਉਪ ਪ੍ਰਧਾਨ ਮਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਜਾਂਚ ਦੌਰਾਨ ਡੇਂਗੂ ਦਾ ਲਾਰਵੇ ਦਾ ਮਿਲਣਾ ਲਗਾਤਾਰ ਜਾਰੀ

ਕੋਟਕਪੂਰਾ, 18 ਸਤੰਬਰ (ਮੇਘਰਾਜ)- ਸਿਵਲ ਸਰਜਨ ਫ਼ਰੀਦਕੋਟ ਡਾ. ਰਾਜਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੋਟਕਪੂਰਾ ਵਿਖੇ ਡੇਂਗੂ ਸਰਵੇਅ ਜੁਲਾਈ ਮਹੀਨੇ ਤੋਂ ਲਗਾਤਾਰ ਜਾਰੀ ਹਨ | ਡਾ. ਕਮਲਦੀਪ ਕੌਰ ਜ਼ਿਲ੍ਹਾ ਐਪੀਡੀਮੋਲੋਜਿਸਟ ਨੇ ਦੱਸਿਆ ਕੋਟਕਪੂਰਾ ਵਿਖੇ ...

ਪੂਰੀ ਖ਼ਬਰ »

ਪੁਲਿਸ ਪ੍ਰਸ਼ਾਸਨ ਵਲੋਂ ਚੋਣ ਬੂਥਾਂ 'ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ

ਕੋਟਕਪੂਰਾ, 18 ਸਤੰਬਰ (ਮੇਘਰਾਜ, ਮੋਹਰ ਗਿੱਲ)- ਪੰਜਾਬ 'ਚ 19 ਸਤੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਨੂੰ ਸ਼ਾਂਤੀ ਪੂਰਨ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਪੁਲਿਸ ਵਲੋਂ ਪੂਰੇ ਇਲਾਕੇ ਵਿਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ...

ਪੂਰੀ ਖ਼ਬਰ »

ਪੱਤਰਕਾਰਾਂ ਵਲੋਂ ਡਿਪਟੀ ਕਮਿਸ਼ਨਰ ਤੇ ਪ੍ਰਸ਼ਾਸਨ ਦੇ ਸਾਰੇ ਸਮਾਗਮਾਂ ਦਾ ਬਾਈਕਾਟ

ਫ਼ਰੀਦਕੋਟ, 18 ਸਤੰਬਰ (ਸ. ਰਿ.)- ਪੰਜ ਰੋਜ਼ਾ ਵਿਰਾਸਤ ਮੇੇਲੇ 'ਚ ਪ੍ਰਸ਼ਾਸਨ ਵਲੋਂ ਦਿਖਾਈ ਲਾਪ੍ਰਵਾਹੀ ਅਤੇ ਡਿਪਟੀ ਕਮਿਸ਼ਨਰ ਵਲੋਂ ਵਿਰਾਸਤ ਮੇਲੇ ਦੇ ਸਮੁੱਚੇ ਪ੍ਰੋਗਰਾਮਾਂ ਨੂੰ ਪੱਤਰਕਾਰਾਂ ਤੋਂ ਗੁਪਤ ਰੱਖਣ ਦੇ ਰੋਸ ਵਜੋਂ ਪ੍ਰੈੱਸ ਕਲੱਬ ਫ਼ਰੀਦਕੋਟ ਨੇ ਅੱਜ ...

ਪੂਰੀ ਖ਼ਬਰ »

ਵਰਕਰਾਂ ਨੂੰ ਹਿਰਾਸਤ 'ਚ ਲੈਣ ਦੇ ਰੋਸ ਵਜੋਂ ਅਕਾਲੀ ਆਗੂਆਂ ਨੇ ਪੁਲਿਸ ਚੌਕੀ ਮੂਹਰੇ ਲਗਾਇਆ ਧਰਨਾ

ਪੰਜਗਰਾਂੲੀਂ ਕਲਾਂ, 18 ਸਤੰਬਰ (ਸੁਖਮੰਦਰ ਸਿੰਘ ਬਰਾੜ)- ਪੁਲਿਸ ਵਲੋਂ ਅੱਜ ਬਾਅਦ ਦੁਪਹਿਰ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਦਲ ਸਿੰਘ ਬਰਾੜ ਅਤੇ ਸਰਕਲ ਬਾਜਾਖਾਨਾ ਦੇ ਯੂਥ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਬੱਬਲੀ ਗਿੱਲ ਨੂੰ ਪੁਲਿਸ ...

ਪੂਰੀ ਖ਼ਬਰ »

'ਸੀਰ' ਵਲੋਂ ਰਾਜ ਪੱਧਰੀ ਪੰਛੀ ਫੋਟੋਗ੍ਰਾਫੀ ਪ੍ਰਰਦਰਸ਼ਨੀ 21 ਤੋਂ

ਫ਼ਰੀਦਕੋਟ, 18 ਸਤੰਬਰ (ਜਸਵੰਤ ਸਿੰਘ ਪੁਰਬਾ)- ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ 'ਤੇ 'ਸੀਰ' ਸੁਸਾਇਟੀ ਵਲੋਂ ਦੋ ਰੋਜ਼ਾ ਪੰਛੀ ਫੋਟੋਗ੍ਰਾਫੀ ਪ੍ਰਦਰਸ਼ਨੀ 21 ਸਤੰਬਰ ਤੋਂ ਲੈ ਕੇ 23 ਸਤੰਬਰ ਤੱਕ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ (ਬੀ. ਐੱਡ. ਕਾਲਜ) ਫ਼ਰੀਦਕੋਟ ...

ਪੂਰੀ ਖ਼ਬਰ »

ਮੁੱਢਲਾ ਸਿਹਤ ਕੇਂਦਰ ਵਿਖੇ ਸਾਫ਼-ਸਫ਼ਾਈ ਸਬੰਧੀ ਕੀਤਾ ਜਾਗਰੂਕ

ਪੰਜਗਰਾੲੀਂ ਕਲਾਂ, 18 ਸਤੰਬਰ (ਸੁਖਮੰਦਰ ਸਿੰਘ ਬਰਾੜ)- ਡਾ. ਸਵਰੂਪ ਕੌਰ ਰੋਮਾਣਾ ਮੈਡੀਕਲ ਅਫ਼ਸਰ ਦੀ ਅਗਵਾਈ 'ਚ ਮੁੱਢਲਾ ਸਿਹਤ ਕੇਂਦਰ ਪੰਜਗਰਾਈਾ ਕਲਾਂ ਵਿਖੇ ਸਵੱਛਤਾ ਹੀ ਸੇਵਾ ਸਬੰਧੀ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਡਾ. ਸਵਰੂਪ ਕੌਰ, ਬੀ. ਈ. ਈ. ਫਲੈਗ ...

ਪੂਰੀ ਖ਼ਬਰ »

10ਵਾਂ ਅੰਗਹੀਣ ਜਾਣ-ਪਹਿਚਾਣ ਸਮਾਗਮ 21 ਨੂੰ

ਫ਼ਰੀਦਕੋਟ, 18 ਸਤੰਬਰ (ਹਰਮਿੰਦਰ ਸਿੰਘ ਮਿੰਦਾ)- ਅਖਿਲ ਭਾਰਤੀਆ ਵਿਕਲਾਂਗ ਚੇਤਨਾ ਪ੍ਰੀਸ਼ਦ ਦੀ ਸੂੁਬਾ ਇਕਾਈ ਪੰਜਾਬ ਵਲੋਂ 21 ਸਤੰਬਰ ਨੂੰ ਗੁਰਦੁਆਰਾ ਖਾਲਸਾ ਦੀਵਾਨ ਫ਼ਰੀਦਕੋਟ ਵਿਖੇ 10ਵਾਂ ਅੰਗਹੀਣ ਜਾਣ-ਪਹਿਚਾਣ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ 'ਚ ਅੰਗਹੀਣ ਤੋਂ ...

ਪੂਰੀ ਖ਼ਬਰ »

ਮੈਡੀਕਲ ਦੇ 56 ਤੇ ਦੰਦਾਂ ਦੇ 68 ਮਰੀਜ਼ਾਂ ਦੀ ਕੀਤੀ ਮੁਫ਼ਤ ਜਾਂਚ

ਫ਼ਰੀਦਕੋਟ, 18 ਸਤੰਬਰ (ਜਸਵੰਤ ਸਿੰਘ ਪੁਰਬਾ)- ਦਸਮੇਸ਼ ਡੈਂਟਲ ਕਾਲਜ ਫ਼ਰੀਦਕੋਟ ਵਲੋਂ ਆਮ ਲੋਕਾਂ ਨੂੰ ਚੰਗੀ ਸਿਹਤ ਪ੍ਰਦਾਨ ਕਰਨ ਵਾਸਤੇ ਕਾਲਜ ਦੇ ਡਾਇਰੈਕਟਰ ਡਾ. ਗੁਰਸੇਵਕ ਸਿੰਘ ਅਤੇ ਪਿ੍ੰਸੀਪਲ ਡਾ. ਐੱਸ. ਪੀ. ਐੱਸ. ਸੋਢੀ ਦੀ ਅਗਵਾਈ ਹੇਠ ਨਿਰੰਤਰ ਕੀਤੇ ਜਾ ਰਹੇ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਬੈਠਕ

ਸਾਦਿਕ, 18 ਸਤੰਬਰ (ਆਰ. ਐੱਸ. ਧੰੁਨਾ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਸਾਦਿਕ ਦੀ ਮਹੀਨਾਵਾਰ ਬੈਠਕ ਬਲਾਕ ਪ੍ਰਧਾਨ ਡਾ. ਗੁਰਤੇਜ ਮਚਾਕੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਹੋਈ, ਜਿਸ 'ਚ ਬਲਾਕ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ...

ਪੂਰੀ ਖ਼ਬਰ »

ਗਾਂਧੀ ਮੈਮੋਰੀਅਲ ਹਾਈ ਸਕੂਲ ਵਿਖੇ ਡਰਾਇੰਗ ਮੁਕਾਬਲੇ ਕਰਵਾਏ

ਕੋਟਕਪੂਰਾ, 18 ਸਤੰਬਰ (ਮੇਘਰਾਜ, ਮੋਹਰ ਸਿੰਘ ਗਿੱਲ)- ਅੱਜ ਮਾਲ ਗੋਦਾਮ ਰੋਡ 'ਤੇ ਸਥਿਤ ਗਾਂਧੀ ਮੈਮੋਰੀਅਲ ਹਾਈ ਸਕੂਲ ਵਿਖੇ ਵੀਰਪਾਲ ਬੇਦੀ, ਪਿ੍ੰਸੀਪਲ ਸ਼ੈਲੀ ਅਗਰਵਾਲ, ਪ੍ਰਬੰਧਕ ਸ਼੍ਰੀਕਿ੍ਸ਼ਨ ਸ਼ਰਮਾ, ਅਧਿਆਪਕ ਰਾਜਨ ਮਲਿਕ ਅਤੇ ਪ੍ਰੋਗਰਾਮ ਕੋਆਰਡੀਨੇਟਰ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਵਿਖੇ ਹਿੰਦੀ ਦਿਵਸ ਮਨਾਇਆ

ਫ਼ਰੀਦਕੋਟ, 18 ਸਤੰਬਰ (ਸ. ਰਿ.)- ਸਰਕਾਰੀ ਹਾਈ ਸਕੂਲ ਔਲਖ ਵਿਖੇ ਸਕੂਲ ਦੇ ਮੁੱਖ ਅਧਿਆਪਕ ਇਕਬਾਲ ਸਿੰਘ ਗਿੱਲ ਦੀ ਅਗਵਾਈ 'ਚ ਹਿੰਦੀ ਦਿਵਸ ਮਨਾਇਆ ਗਿਆ | ਸਕੂਲ ਦੀ ਹਿੰਦੀ ਅਧਿਆਪਕਾ ਪੂਜਾ ਰਾਣੀ ਨੇ ਸਾਡੇ ਦੇਸ਼ ਦੀ ਰਾਸ਼ਟਰੀ ਭਾਸ਼ਾ ਹਿੰਦੀ ਦੀ ਮਹੱਤਤਾ ਬਾਰੇ ਚਾਨਣਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਟੈਨਿਸ ਮੁਕਾਬਲਿਆਂ 'ਚ ਡੀ. ਸੀ. ਐੱਮ. ਇੰਟਰਨੈਸ਼ਨਲ ਸਕੂਲ ਚੈਂਪੀਅਨ ਬਣਿਆ

ਕੋਟਕਪੂਰਾ, 18 ਸਤੰਬਰ (ਮੋਹਰ ਸਿੰਘ ਗਿੱਲ)- ਸਥਾਨਕ ਬਾਹਮਣ ਵਾਲਾ ਸੜਕ 'ਤੇ ਸਥਿਤ ਡੀ. ਸੀ. ਐੱਮ. ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰ ਦੇ ਹੋਏ ਲਾਅਨ ਟੈਨਿਸ ਖੇਡ ਮੁਕਾਬਲਿਆਂ 'ਚ ਚੈਂਪੀਅਨਸ਼ਿਪ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਟਕਸਾਲੀ ਅਕਾਲੀ ਆਗੂ ਬਲਦੇਵ ਸਿੰਘ ਘੁਗਿਆਣਾ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਸਾਦਿਕ, 18 ਸਤੰਬਰ (ਗੁਰਭੇਜ ਸਿੰਘ ਚੌਹਾਨ)- ਅਕਾਲੀ ਦਲ ਬਾਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ 60 ਸਾਲਾਂ ਤੋਂ ਲਗਾਤਾਰ ਅਕਾਲੀ ਦਲ ਦੇ ਵਫਾਦਾਰ ਸਿਪਾਹੀ ਰਹਿਣ ਵਾਲੇ ਸਾਬਕਾ ਸਰਪੰਚ ਬਲਦੇਵ ਸਿੰਘ ਘੁਗਿਆਣਾ ਅੱਜ ਕੁਸ਼ਲਦੀਪ ਸਿੰਘ ਢਿੱਲੋਂ ਹਲਕਾ ਵਿਧਾਇਕ ...

ਪੂਰੀ ਖ਼ਬਰ »

ਜ਼ਿਲ੍ਹਾ ਬਾਕਸਿੰਗ ਖੇਡਾਂ 'ਚ ਐੱਸ. ਡੀ. ਸਕੂਲ ਨੇ ਮਾਰੀ ਬਾਜ਼ੀ

ਮਲੋਟ, 18 ਸਤੰਬਰ (ਗੁਰਮੀਤ ਸਿੰਘ ਮੱਕੜ)- ਸਥਾਨਕ ਐੱਸ. ਡੀ. ਸੀ. ਸੈ. ਸਕੂਲ ਵਿਖੇ 23ਵੀਆਂ ਬਾਕਸਿੰਗ ਖੇਡਾਂ ਦੇ ਪਹਿਲੇ ਦਿਨ ਸਵੇਰੇ ਲੜਕਿਆਂ ਦੇ ਮੁਕਾਬਲਿਆਂ ਦਾ ਸਕੂਲ ਮੁਖੀ ਮੈਡਮ ਪੂਜਾ ਕਾਮਰਾ ਨੇ ਬੱਚਿਆਂ ਨੂੰ ਆਸ਼ੀਰਵਾਦ ਦੇ ਕੇ ਉਦਘਾਟਨ ਕੀਤਾ | ਸਾਰਾ ਦਿਨ ਬੱਚਿਆਂ ਦੇ ...

ਪੂਰੀ ਖ਼ਬਰ »

ਦਰਬਾਰ ਗੰਜ ਵਿਖੇ ਹੋਵੇਗਾ 14ਵਾਂ ਤਰਕਸ਼ੀਲ ਨਾਟਕ ਮੇਲਾ

ਫ਼ਰੀਦਕੋਟ, 18 ਸਤੰਬਰ (ਜਸਵੰਤ ਸਿੰਘ ਪੁਰਬਾ)- ਤਰਕਸ਼ੀਲ ਸੁਸਾਇਟੀ ਭਾਰਤ ਇਕਾਈ ਫ਼ਰੀਦਕੋਟ ਯੂਨਿਟ ਦੀ ਮੀਟਿੰਗ ਦਰਬਾਰ ਗੰਜ ਫ਼ਰੀਦਕੋਟ ਵਿਖੇ ਹੋਈ | ਇਸ ਮੌਕੇ ਤਰਕਸ਼ੀਲ ਸੁਸਾਇਟੀ ਦੇ ਪ੍ਰਧਾਨ ਲਖਵਿੰਦਰ ਸਿੰਘ ਹਾਲੀ ਅਤੇ ਸਰਪ੍ਰਸਤ ਜਗਪਾਲ ਸਿੰਘ ਬਰਾੜ ਨੇ ਜਾਣਕਾਰੀ ...

ਪੂਰੀ ਖ਼ਬਰ »

ਸੰਤ ਮੋਹਨ ਦਾਸ ਸਕੂਲ 'ਚ ਵਿਸ਼ਵ ਪੋਸ਼ਣ ਦਿਵਸ ਮਨਾਇਆ

ਫ਼ਰੀਦਕੋਟ, 18 ਸਤੰਬਰ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਵਿਖੇ ਵਿਸ਼ਵ ਪੋਸ਼ਣ ਦਿਵਸ ਮਨਾਇਆ ਗਿਆ, ਜਿਸ 'ਚ ਸੰਸਥਾ ਦੇ ਜੀਵ ਵਿਗਿਆਨ ਦੇ ਲੈਕਚਰਾਰ ਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਖਾਣ ਪੀਣ ਵਾਲੇ ਪਦਾਰਥਾਂ ਦੀ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਦੀ ਬੈਡਮਿੰਟਨ ਟੀਮ ਜ਼ਿਲ੍ਹਾ ਜੇਤੂ ਰਹੀ

ਫ਼ਰੀਦਕੋਟ, 18 ਸਤੰਬਰ (ਸਰਬਜੀਤ ਸਿੰਘ)- ਡਾ. ਹਰੀ ਸਿੰਘ ਸੇਵਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਕੋਟਕਪੂਰਾ ਵਖੇ ਹੋਏ ਜ਼ਿਲ੍ਹਾ ਪੱਧਰੀ ਅੰਡਰ-14 ਲੜਕੀਆਂ ਦੇ ਬੈਡਮਿੰਟਨ ਮੁਕਾਬਲਿਆਂ 'ਚ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਦੀਆਂ ਲੜਕੀਆਂ ਨੇ ਜ਼ਿਲ੍ਹੇ ਵਿਚੋਂ ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਮਨਾਇਆ

ਫ਼ਰੀਦਕੋਟ, 18 ਸਤੰਬਰ (ਜਸਵੰਤ ਸਿੰਘ ਪੁਰਬਾ)- ਅੱਜ ਡੇਰਾ ਸਮਾਧਾਂ ਵਿਖੇ ਮਹੰਤ ਬਲਦੇਵ ਦਾਸ ਵਲੋਂ ਅਤੇ ਬਾਬਾ ਸ੍ਰੀ ਚੰਦ ਸੇਵਾ ਸੁਸਾਇਟੀ ਵਲੋਂ ਬਾਬਾ ਸ੍ਰੀ ਚੰਦ ਜੀ ਦਾ 524ਵਾਂ ਜਨਮ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਬਾਬਾ ਸ੍ਰੀ ਚੰਦ ਜੀ ਦੇ ਮਾਤਰਾ ...

ਪੂਰੀ ਖ਼ਬਰ »

ਕਿਲ੍ਹਾ ਪਾਰਕ ਵਿਖੇ ਸ੍ਰੀ ਗਣੇਸ਼ ਮਹਾਰਾਜ ਜੀ ਦੀ ਮੂਰਤੀ ਦੀ ਸਥਾਪਨਾ

ਕੋਟਕਪੂਰਾ, 18 ਸਤੰਬਰ (ਮੇਘਰਾਜ)- ਅੱਜ ਪੁਰਾਣਾ ਸ਼ਹਿਰ ਕਿਲ੍ਹਾ ਪਾਰਕ ਕੋਟਕਪੂਰਾ ਵਿਖੇ ਸ੍ਰੀ ਗਣੇਸ਼ ਮਹਾਰਾਜ ਜੀ ਦੀ ਸਥਾਪਨਾ ਧੂਮਧਾਮ ਨਾਲ ਕੀਤੀ ਗਈ, ਜਿਸ ਦੀ ਪੂਜਾ ਸ਼ਸ਼ੀ ਚੋਪੜਾ ਅਤੇ ਉਨ੍ਹਾਂ ਦੀ ਧਰਮ ਪਤਨੀ ਰਜਨਾ ਚੋਪੜਾ ਨੇ ਕਰਵਾਈ | ਇਸ ਮੌਕੇ ਆਲ ਇੰਡੀਆ ਹਿੰਦੂ ...

ਪੂਰੀ ਖ਼ਬਰ »

ਗੁੁਰੂ ਘਰ ਦੀ ਨਵੀਂ ਇਮਾਰਤ ਦਾ ਲੈਂਟਰ ਪਾਇਆ

ਕੋਟਕਪੂਰਾ, 18 ਸਤੰਬਰ (ਮੋਹਰ ਸਿੰਘ ਗਿੱਲ)- ਪਿੰਡ ਚਮੇਲੀ ਵਿਖੇ ਭੋਗ ਅਤੇ ਹੋਰ ਧਾਰਮਿਕ ਸਮਾਗਮਾਂ ਮੌਕੇ ਗੁਰਦੁਆਰਾ ਸਾਹਿਬ ਵਿਖੇ ਜਗ੍ਹਾ ਦੀ ਘਾਟ ਨੂੰ ਮਹਿਸੂਸ ਕਰਦਿਆਂ ਸਮੂਹ ਨਗਰ ਨਿਵਾਸੀਆਂ ਨੇ ਨਵੀਂ ਇਮਾਰਤ ਉਸਾਰਨ ਦਾ ਫ਼ੈਸਲਾ ਕੀਤਾ, ਜਿਸ 'ਤੇ 40 ਲੱਖ ਤੋਂ ਵਧੇਰੇ ...

ਪੂਰੀ ਖ਼ਬਰ »

ਅਗਰਵਾਲ ਸੇਵਾ ਸੰਮਤੀ ਦੀ ਇਕੱਤਰਤਾ

ਕੋਟਕਪੂਰਾ, 18 ਸਤੰਬਰ (ਮੋਹਰ ਸਿੰਘ ਗਿੱਲ)- ਸਮਾਜ ਸੇਵੀ ਸੰਸਥਾ ਅਗਰਵਾਲ ਸੇਵਾ ਸੰਮਤੀ ਦੀ ਇਕ ਵਿਸ਼ੇਸ਼ ਮੀਟਿੰਗ ਹੋਈ, ਜਿਸ 'ਚ ਸੰਸਥਾ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਕਾਰਜਕਾਰਨੀ ਵਲੋਂ 10 ਅਕਤੂਬਰ ਨੂੰ ਮਹਾਰਾਜਾ ...

ਪੂਰੀ ਖ਼ਬਰ »

ਦੁਕਾਨਦਾਰਾਂ ਨੂੰ ਕੂੜਾਦਾਨ ਰੱਖਣ ਦੀ ਕੀਤੀ ਅਪੀਲ

ਕੋਟਕਪੂਰਾ, 18 ਸਤੰਬਰ (ਮੇਘਰਾਜ)- ਚੈਂਬਰ ਆਫ ਕਾਮਰਸ ਐਾਡ ਇੰਡਸਟਰੀਜ਼ ਕੋਟਕਪੂਰਾ ਵਲੋਂ ਪ੍ਰਧਾਨ ਓਮਕਾਰ ਗੋਇਲ ਦੀ ਅਗਵਾਈ ਹੇਠ ਕੋਟਕਪੂਰਾ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਨੂੰ ਸਾਫ-ਸੁਥਰਾ ਰੱਖਣ ਤੋਂ ਇਲਾਵਾ ਖੁੱਲ੍ਹੇ ਅਤੇ ਚੌੜੇ ਬਣਾਉਣ ਲਈ ਚਲਾਈ ਮੁਹਿੰਮ ਤਹਿਤ ...

ਪੂਰੀ ਖ਼ਬਰ »

ਮੋਰਚੇ ਦੇ 30 ਲੱਖ ਰੁਪਏ ਨਿੱਜੀ ਲੋੜਾਂ ਲਈ ਵਰਤਣ ਦੇ ਦੋਸ਼ਾਂ ਨੂੰ ਜਥੇਦਾਰ ਮੰਡ ਨੇ ਸਿਰੇ ਤੋਂ ਕੀਤਾ ਖਾਰਿਜ

ਬਰਗਾੜੀ, 18 ਸਤੰਬਰ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਬਰਗਾੜੀ ਦੀ ਅਨਾਜ ਮੰਡੀ ਵਿਖੇ ਚੱਲ ਰਿਹਾ ਇਨਸਾਫ ਮੋਰਚਾ ਅੱਜ 110ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਤਖ਼ਤ ...

ਪੂਰੀ ਖ਼ਬਰ »

ਆਲ ਇੰਡੀਆ ਭਾਰਤੀ ਕਿਸਾਨ ਯੂਨੀਅਨ 23 ਨੂੰ ਹਰਿਦੁਆਰ ਤੋਂ ਕਿਸਾਨ ਕ੍ਰਾਂਤੀ ਮਾਰਚ ਸ਼ੁਰੂ ਕਰੇਗੀ-ਭਾਕਿਯੂ ਲੱਖੋਵਾਲ

ਸਾਦਿਕ, 18 ਸਤੰਬਰ (ਗੁਰਭੇਜ ਸਿੰਘ ਚੌਹਾਨ)- ਆਲ ਇੰਡੀਆ ਭਾਰਤੀ ਕਿਸਾਨ ਯੂਨੀਅਨ 23 ਸਤੰਬਰ ਨੂੰ ਹਰਿਦੁਆਰ ਤੋਂ ਕਿਸਾਨ ਕ੍ਰਾਂਤੀ ਪੈਦਲ ਮਾਰਚ ਸ਼ੁਰੂ ਕਰੇਗੀ, ਜਿਸ 'ਚ ਸਾਰੇ ਸੂਬਿਆਂ ਦੇ ਕਿਸਾਨ ਸ਼ਾਮਿਲ ਹੋਣਗੇ ਕਿਉਂਕਿ ਭਾਰਤੀ ਜਨਤਾ ਪਾਰਟੀ ਦੇ ਮੌਜੂਦਾ ਗ੍ਰਹਿ ਮੰਤਰੀ ...

ਪੂਰੀ ਖ਼ਬਰ »

ਬਰਜਿੰਦਰਾ ਕਾਲਜ ਵਿਖੇ ਹਿੰਦੀ ਦਿਵਸ ਮਨਾਇਆ

ਫ਼ਰੀਦਕੋਟ, 18 ਸਤੰਬਰ (ਜਸਵੰਤ ਸਿੰਘ ਪੁਰਬਾ)- ਸਰਕਾਰੀ ਬਰਜਿੰਦਰਾ ਕਾਲਜ ਵਿਖੇ ਹਿੰਦੀ ਰਾਸ਼ਟਰ ਭਾਸ਼ਾ ਪ੍ਰੀਸ਼ਦ ਵਲੋਂ ਨਹਿਰੂ ਯੁਵਾ ਕਾੇਦਰ ਫ਼ਰੀਦਕੋਟ ਦੇ ਸਹਿਯੋਗ ਨਾਲ ਹਿੰਦੀ ਦਿਵਸ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਡਾ. ਰਜਿੰਦਰ ਕੁਮਾਰ ਸੇਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX