ਤਾਜਾ ਖ਼ਬਰਾਂ


ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  1 day ago
ਲੋਹਟਬੱਦੀ, 27 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਪਿੰਡ ਡਾਂਗੋ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋਈ ਮਿੰਨੀ ਬੱਸ ਪਲਟ ਗਈ।ਜਿਸ ਨਾਲ ਪਿੰਡ ਡਾਂਗੋ ਨਿਵਾਸੀ ਨੌਜਵਾਨ ਜਸਵਿੰਦਰ ਸਿੰਘ ਬੁਰੀ ਤਰ੍ਹਾਂ ਬੱਸ ਹੇਠ ਦੱਬਿਆ ਗਿਆ ਜਿਸ ਨੂੰ ...
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  1 day ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  1 day ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  1 day ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  1 day ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  1 day ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  1 day ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  1 day ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  1 day ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  1 day ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  1 day ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  1 day ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  1 day ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  1 day ago
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  1 day ago
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  1 day ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  1 day ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  1 day ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  1 day ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  1 day ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  1 day ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  1 day ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  1 day ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  1 day ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  1 day ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  1 day ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  1 day ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  1 day ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  1 day ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  1 day ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  1 day ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  1 day ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  1 day ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  1 day ago
ਅੱਜ ਦਾ ਵਿਚਾਰ
. . .  1 day ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 1 hour ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  2 days ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  2 days ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  2 days ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  2 days ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  2 days ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  2 days ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  2 days ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  2 days ago
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਅੱਸੂ ਸੰਮਤ 550

ਬਠਿੰਡਾ /ਮਾਨਸਾ

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਲਈ ਚੋਣਾਂ ਲਈ ਪ੍ਰਸ਼ਾਸਨ ਵਲੋਂ ਸਾਰੇ ਪ੍ਰਬੰਧ ਮੁਕੰਮਲ

ਕੰਵਲਜੀਤ ਸਿੰਘ ਸਿੱਧੂ
ਬਠਿੰਡਾ, 18 ਸਤੰਬਰ-ਪੰਜਾਬ ਵਿਚ 22 ਜ਼ਿਲ੍ਹਾ ਪ੍ਰੀਸ਼ਦ ਅਤੇ 150 ਬਲਾਕ ਸੰਮਤੀ ਦੀਆਂ ਚੋਣਾਂ ਅੱਜ ਹੋਣ ਜਾ ਰਹੀਆਂ ਹਨ,ਜਿਸ ਵਿਚ 354 ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ 2900 ਬਲਾਕ ਸੰਮਤੀਆਂ ਦੇ ਮੈਂਬਰਾਂ ਦੀ ਗ੍ਰਾਮੀਣ ਖੇਤਰਾਂ ਨਾਲ ਸਬੰਧਿਤ 1 ਕਰੋੜ 27 ਲੱਖ 87 ਹਜ਼ਾਰ 395 ਵੋਟਰਾਂ, ਜਿਨ੍ਹਾਂ ਵਿਚ 6688245 ਮਰਦ ਅਤੇ 60 ਲੱਖ 99 ਹਜ਼ਾਰ 053 ਮਹਿਲਾ ਵੋਟਰ ਹਨ | ਆਪਣੇ ਸੰਵਿਧਾਨਿਕ ਅਧਿਕਾਰ ਦਾ ਇਸਤੇਮਾਲ ਕਰਕੇ ਚੋਣ ਕਰਨਗੇ | ਇਸ ਵਾਰ ਇਨ੍ਹਾਂ ਵੋਟਾਂ ਦਾ ਚੋਣ ਅਮਲ ਬੈਲਟ ਪੇਪਰਾਂ ਨਾਲ ਸਿਰੇ ਚੜ੍ਹਾਇਆ ਜਾਣਾ ਹੈ | ਸੂਬੇ ਭਰ ਵਿਚ ਚੋਣਾਂ ਦਾ ਅਮਲ ਨੂੰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੇ ਮੁਕੰਮਲ ਕਰਦਿਆਂ ਪੰਚਾਇਤੀ ਢਾਂਚੇ ਦੇ ਮਜ਼ਬੂਤ ਥੰਮ ਵਜੋਂ ਪ੍ਰਚਾਰੀਆਂ ਜਾਂਦੀਆਂ ਇਨ੍ਹਾਂ ਚੋਣਾਂ ਲਈ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਹਨ | ਸਿਵਲ ਪ੍ਰਸ਼ਾਸ਼ਨ ਵਲੋਂ ਜਿਥੇ ਸਾਰੇ ਸੂਬੇ ਵਿਚ ਪੋਿਲੰਗ ਕੇਂਦਰਾਂ 'ਤੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਉਥੇ ਜ਼ਿਲ੍ਹਾ ਪੁਲਿਸ ਵਲੋਂ ਹੀ ਵੋਟਾਂ ਦਾ ਅਮਲ ਅਮਨ-ਅਮਾਨ ਤੇ ਪਾਰਦਰਸ਼ੀ ਤਰੀਕੇ ਨਾਲ ਸਿਰੇ ਚਾੜਨ ਲਈ ਆਪਣੀਆਂ ਡਿਊਟੀਆਂ ਸੰਭਾਲ ਲਈਆਂ ਹਨ | ਚੋਣ ਪਾਰਟੀਆਂ ਨੂੰ ਅੱਜ ਵੱਖ-ਵੱਖ ਸਬੰਧਿਤ ਰਿਟਰਨਿੰਗ ਅਫ਼ਸਰਾਂ ਵਲੋਂ ਚੋਣ ਸਮੱਗਰੀ ਦੇ ਕੇ ਆਪਣੇ-ਆਪਣੇ ਪੋਿਲੰਗ ਸਟੇਸ਼ਨਾਂ 'ਤੇ ਜਾਣ ਲਈ ਰਵਾਨਾ ਕਰ ਦਿੱਤਾ ਗਿਆ ਹੈ, ਜੋ ਅੱਜ 19 ਨੂੰ ਚੋਣ ਪ੍ਰਕਿਆ ਨੂੰ ਸਿਰੇ ਚੜ੍ਹਾਉਣਗੇ | ਜ਼ਿਕਰਯੋਗ ਹੈ ਕਿ ਬਠਿੰਡਾ ਜ਼ਿਲ੍ਹੇ ਦੀਆਂ 16 ਜ਼ਿਲ੍ਹਾ ਪ੍ਰੀਸ਼ਦ ਦੀਆਂ ਸੀਟਾਂ ਲਈ 40 ਉਮੀਦਵਾਰ ਅਤੇ 148 ਬਲਾਕ ਸੰਮਤੀ ਲਈ ਜ਼ਿਲ੍ਹਾ ਦੇ 4 ਲਈ ਨਿਰਵਿਰੋਧ ਚੁਣੇ ਜਾਣ 'ਤੇ 144 ਸੀਟਾਂ ਲਈ 353 ਉਮੀਦਵਾਰ ਚੋਣ ਮੈਦਾਨ ਵਿਚ ਹਨ, ਜਿੰਨ੍ਹਾਂ ਦੀ ਚੋਣ ਲਈ 5 ਲੱਖ 85 ਹਜ਼ਾਰ 155 ਵੋਟਰ ਜਿਨ੍ਹਾਂ ਵਿਚ 3 ਲੱਖ 8 ਹਜ਼ਾਰ 964 ਪੁਰਸ਼ ਅਤੇ 2 ਲੱਖ 76 ਹਜ਼ਾਰ 182 ਮਹਿਲਾ ਵੋਟਰ, ਜਿਨ੍ਹਾਂ ਵਿਚ 9 ਕਿੰਨਰ ਵੋਟਰ ਵੀ ਸ਼ਾਮਿਲ ਹਨ, ਆਪੋ-ਆਪਣੇ ਜ਼ੋਨਾਂ ਵਿਚ ਆਪਣੇ ਚੋਣ ਅਧਿਕਾਰ ਦਾ ਇਸਤੇਮਾਲ ਕਰਕੇ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ | ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਭਰ 'ਚ 51 ਬੂਥ ਅਤਿ ਸੰਵੇਦਨਸ਼ੀਲ ਅਤੇ 147 ਬੂਥ ਸੰਵੇਦਨਸ਼ੀਲ ਹਨ | ਜ਼ਿਲ੍ਹੇ ਦੇ 5,85,155 ਵੋਟਰ 382 ਪੋਿਲੰਗ ਸਟੇਸ਼ਨਾਂ ਅਤੇ 790 ਪੋਿਲੰਗ ਬੂਥਾਂ 'ਤੇ ਆਪਣੀ-ਆਪਣੀ ਵੋਟ ਦਾ ਇਸਤੇਮਾਲ ਕਰਨਗੇ | ਇਹ ਵੋਟਾਂ 19 ਸਤੰਬਰ ਅੱਜ ਬੁੱਧਵਾਰ ਵਾਲੇ ਦਿਨ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 4 ਵਜੇ ਪੈਣਗੀਆਂ | ਜ਼ਿਕਰਯੋਗ ਹੈ ਕਿ ਪਿਛਲੇ ਪਲਾਨ ਵਿਚ 19 ਮਈ 2013 ਨੂੰ ਇਹ ਵੋਟਾਂ ਦਾ ਅਮਲ ਸਿਰੇ ਚੜਿਆ ਸੀ, ਇਸ ਦੌਰਾਨ ਬਠਿੰਡਾ ਜ਼ਿਲ੍ਹਾ ਪ੍ਰੀਸ਼ਦ ਦੇ 16 ਵਿਚੋਂ 14 ਹਲਕਿਆਂ ਅਤੇ 8 ਬਲਾਕ ਸੰਮਤੀਆਂ ਦੀਆਂ ਚੋਣਾਂ ਵਿਚ 5.25 ਲੱਖ ਪੇਂਡੂ ਵੋਟਰ ਆਪਣੇ ਵੋਟ ਅਧਿਕਾਰ ਵਰਤੋਂ ਕੀਤੀ |

ਦੋ ਵੱਖ-ਵੱਖ ਮਾਮਲਿਆਂ ਵਿਚ 45 ਡੱਬੇ ਹਰਿਆਣਾ ਸ਼ਰਾਬ ਸਮੇਤ ਤਿੰਨ ਕਾਬੂ

ਤਲਵੰਡੀ ਸਾਬੋ, 18 ਸਤੰਬਰ (ਰਣਜੀਤ ਸਿੰਘ ਰਾਜੂ)-ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰਾਂ ਖਿਲਾਫ਼ ਚਲਾਈ ਮੁਹਿੰਮ ਤਹਿਤ ਪੁਲਿਸ ਨੇ ਵੱਖ-ਵੱਖ ਦੋ ਮਾਮਲਿਆਂ ਵਿਚ ਤਿੰਨ ਲੋਕਾਂ ਨੂੰ ਵੱਡੀ ਮਾਤਰਾ ਵਿਚ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ, ਪੁਲਿਸ ਨੇ ਮਾਮਲਾ ਦਰਜ ਕਰਕੇ ...

ਪੂਰੀ ਖ਼ਬਰ »

ਨਗਰ ਨਿਗਮ ਵਲੋਂ ਪ੍ਰੋਪਰਟੀ ਟੈਕਸ ਨਾ ਭਰਨ ਵਾਲੇ ਖਪਤਕਾਰ ਦੀ ਪ੍ਰੋਪਰਟੀ ਸੀਲ ਕਰਨ ਦਾ ਕੋਈ ਹੱਕ ਨਹੀਂ- ਹਿਊਮਨ ਰਾਈਟਸ

ਰਾਮਾਂ ਮੰਡੀ, 18 ਸਤੰਬਰ (ਤਰਸੇਮ ਸਿੰਗਲਾ)-ਨਗਰ ਨਿਗਮ ਬਠਿੰਡਾ ਵਲੋਂ ਪ੍ਰੋਪਰਟੀ ਟੈਕਸ ਨਾ ਭਰਨ ਵਾਲਿਆਂ ਦੀ 1 ਅਕਤੂਬਰ ਤੋਂ ਬਾਅਦ 20 ਫ਼ੀਸਦੀ ਜੁਰਮਾਨੇ ਦੇ ਨਾਲ 18 ਫ਼ੀਸਦੀ ਵਿਆਜ ਅਤੇ ਪ੍ਰੋਪਰਟੀ ਸੀਲ ਕਰਨ ਦਾ ਨਾਦਰਸ਼ਾਹੀ ਫੁਰਮਾਨ ਲੋਕਾਂ ਦੇ ਗਲੇ ਨਹੀਂ ਉੱਤਰ ਰਿਹਾ | ...

ਪੂਰੀ ਖ਼ਬਰ »

ਵਿਆਹੁਤਾ ਮਹਿਲਾ ਨੂੰ ਅਜਨਬੀ ਤੋਂ ਕਾਰ ਦੀ ਲਿਫ਼ਟ ਲੈਣੀ ਮਹਿੰਗੀ ਪਈ

ਰਾਮਾਂ ਮੰਡੀ, 18 ਸਤੰਬਰ (ਤਰਸੇਮ ਸਿੰਗਲਾ)-ਇਕ ਵਿਆਹੁਤਾ ਮਹਿਲਾ ਨੂੰ ਅਜਨਬੀ ਤੋਂ ਕਾਰ ਦੀ ਲਿਫ਼ਟ ਲੈਣੀ ਉਸ ਸਮੇਂ ਮਹਿੰਗੀ ਪੈ ਗਈ ਜਦ ਅਜਨਬੀ ਕਾਰ ਨੂੰ ਭਜਾ ਕੇ ਖੇਤ ਵਿਚ ਮੋਟਰ ਵਾਲੇ ਕਮਰੇ ਕੋਲ ਲੈ ਗਿਆ ਅਤੇ ਮਹਿਲਾ ਨਾਲ ਜਬਰ ਦਸਤੀ ਉਸ ਦੀ ਮਰਜ਼ੀ ਦੇ ਿਖ਼ਲਾਫ਼ ਸਰੀਰਕ ...

ਪੂਰੀ ਖ਼ਬਰ »

ਪਾਵਰਕਾਮ ਦੇ ਠੇਕਾ ਕਾਮਿਆਂ ਨੇ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਪ੍ਰਗਟਾਇਆ ਰੋਸ

ਬਠਿੰਡਾ, 18 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੀ ਜ਼ੋਨ ਕਮੇਟੀ ਦੇ ਸੱਦੇ 'ਤੇ ਮੰਡਲ ਬਠਿੰਡਾ ਦੇ ਠੇਕਾ ਕਾਮਿਆਂ ਨੇ ਸਥਾਨਕ ਪਾਵਰ ਹਾਊਸ ਰੋਡ ਸਥਿਤ ਗਰਿੱਡ ਕੋਲ ਇਕੱਠੇ ਹੋ ਕੇ ਪੰਜਾਬ ਸਰਕਾਰ ਦੀ ਅਰਥੀ ਸਾੜੀ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ 'ਤੇ ਪਾਬੰਦੀ

ਬਠਿੰਡਾ, 18 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਸੁਖਪ੍ਰੀਤ ਸਿੰਘ ਸਿੱਧੂ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਤੱਕ ...

ਪੂਰੀ ਖ਼ਬਰ »

ਪੀ.ਡਬਲਯੂ. ਡੀ. ਦੇ ਕਰਮਚਾਰੀਆਂ ਵਲੋਂ ਕਾਰਜਕਾਰੀ ਇੰਜੀਨੀਅਰ ਿਖ਼ਲਾਫ਼ ਧਰਨਾ

ਬਠਿੰਡਾ, 18 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਪੀ.ਡਬਲਯੂ.ਡੀ. ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਸੀਵਰੇਜ ਬੋਰਡ ਬਠਿੰਡਾ ਵਲੋਂ ਆਪਣੇ ਸੰਘਰਸ਼ੀ ਪ੍ਰੋਗਰਾਮ ਦੇ ਦੂਸਰੇ ਦਿਨ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਸੀਵਰੇਜ ਬੋਰਡ ਨੰ: 2 ਅਤੇ ਉਪ ...

ਪੂਰੀ ਖ਼ਬਰ »

ਗਊ ਰਾਖਿਆਂ ਨੂੰ ਅਗਵਾ ਕਰ ਕੇ ਕੁੱਟਮਾਰ ਕਰ ਕੇ ਪੈਸੇ ਖੋਹਣ ਦਾ ਮਾਮਲਾ ਦਰਜ

ਕੋਟਫੱਤਾ, 18 ਸਤੰਬਰ (ਰਣਜੀਤ ਸਿੰਘ ਬੁੱਟਰ)-ਕੋਟਫੱਤਾ ਦੇ ਕਿਸਾਨਾਂ ਵੱਲੋਂ ਕਣਕ ਦੀ ਰਾਖੀ ਲਈ ਰੱਖੇ ਰਾਖਿਆਂ ਨੂੰ ਪਿੰਡ ਭਾਈ ਬਖਤੌਰ ਦੇ ਕੁਝ ਕਿਸਾਨਾਂ ਨੇ ਬੀਤੀ ਰਾਤ ਪਿੰਡ ਭਾਈ ਬਖਤੌਰ ਤੋਂ ਕਾਲੂ ਅਤੇ ਮਾੜਾ ਰਾਮ ਨੂੰ ਚੁੱਕ ਲਿਆ ਅਤੇ ਪਿੰਡ ਭਾਈ ਬਖਤੌਰ ਦੀ ਸੱਥ ਵਿਚ ...

ਪੂਰੀ ਖ਼ਬਰ »

ਅੱਜ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਵੋਟਾਂ

ਤਲਵੰਡੀ ਸਾਬੋ, 18 ਸਤੰਬਰ (ਰਵਜੋਤ ਸਿੰਘ ਰਾਹੀ, ਰਣਜੀਤ ਰਾਜੂ)-ਅੱਜ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਚੋਣ ਅਧਿਕਾਰੀਆਂ ਨੇ ਤਿਆਰੀਆਂ ਪੂਰੀਆਂ ਕਰ ਲਈਆਂ ਤੇ ਪੋਲਿੰਗ ਪਾਰਟੀਆਂ ਨੂੰ ਨਿਰਧਾਰਿਤ ...

ਪੂਰੀ ਖ਼ਬਰ »

ਆਜ਼ਾਦ ਉਮੀਦਵਾਰ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਸਮਰਥਨ

ਮਹਿਰਾਜ, 18 ਸਤੰਬਰ (ਸੁਖਪਾਲ ਮਹਿਰਾਜ)-ਪੰਚਾਇਤ ਸੰਮਤੀ ਚੋਣ ਲਈ ਸਿਧਾਣਾ ਜ਼ੋਨ ਨੰਬਰ 14 ਤੋਂ ਆਜ਼ਾਦ ਉਮੀਦਵਾਰ ਜਸਵੀਰ ਸਿੰਘ ਜੋ ਮੈਦਾਨ ਵਿਚ ਉੱਤਰਿਆ ਸੀ | ਪਰ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੀਆਂ ਲੋਕ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਦੇ ...

ਪੂਰੀ ਖ਼ਬਰ »

ਪ੍ਰਧਾਨ ਮਾਨਸ਼ਾਹੀਆ ਨੇ ਕਾਂਗਰਸੀ ਉਮੀਦਵਾਰ ਪਰਮਜੀਤ ਕੌਰ ਤੇ ਜੋਗਿੰਦਰ ਸਿੰਘ ਦੇ ਹੱਕ 'ਚ ਕੀਤਾ ਡੋਰ ਟੂ ਡੋਰ

ਤਲਵੰਡੀ ਸਾਬੋ/ਸੀਂਗੋ ਮੰਡੀ, 18 ਸਤੰਬਰ (ਰਵਜੋਤ ਸਿੰਘ ਰਾਹੀ/ਲੱਕਵਿੰਦਰ ਸ਼ਰਮਾ)-ਨਗਰ ਪੰਚਾਇਤ ਤਲਵੰਡੀ ਸਾਬੋ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮਾਨਸ਼ਾਹੀਆ ਵਲੋਂ ਕਾਂਗਰਸੀ ਉਮੀਦਵਾਰ ਪਰਮਜੀਤ ਕੌਰ ਅਤੇ ਜੋਗਿੰਦਰ ਸਿੰਘ ਦੇ ਹੱਕ 'ਚ ਡੋਰ-ਟੂ-ਡੋਰ ਕੀਤਾ ਗਿਆ | ਪ੍ਰਧਾਨ ...

ਪੂਰੀ ਖ਼ਬਰ »

ਚੋਣ ਪ੍ਰਚਾਰ ਖ਼ਤਮ ਹੋ ਜਾਣ ਉਪਰੰਤ ਘਰ-ਘਰ ਪ੍ਰਚਾਰ ਲਈ ਪੁੱਜੇ ਅਕਾਲੀ ਆਗੂ

ਤਲਵੰਡੀ ਸਾਬੋ, 18 ਸਤੰਬਰ (ਰਣਜੀਤ ਸਿੰਘ ਰਾਜੂ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ 19 ਸਤੰਬਰ ਨੂੰ ਹੋਣ ਜਾ ਰਹੀਆਂ ਚੋਣਾਂ ਲਈ ਚੋਣ ਪ੍ਰਚਾਰ ਖ਼ਤਮ ਹੋ ਜਾਣ ਤੋਂ ਬਾਅਦ ਭਾਂਵੇ ਅੱਜ ਚੋਣ ਸਭਾਵਾਂ ਤੇ ਸਪੀਕਰਾਂ ਰਾਹੀਂ ਚੋਣ ਪ੍ਰਚਾਰ ਦਿਖਾਈ ਨਹੀ ਦਿੱਤਾ ...

ਪੂਰੀ ਖ਼ਬਰ »

ਚੋਣ ਪ੍ਰਚਾਰ ਦੇ ਖ਼ਾਤਮੇ ਉਪਰੰਤ ਕਾਂਗਰਸੀਆਂ ਨੇ ਘਰ-ਘਰ ਜਾ ਮੰਗੇ ਵੋਟ

ਤਲਵੰਡੀ ਸਾਬੋ 18 ਸਤੰਬਰ (ਰਣਜੀਤ ਸਿੰਘ ਰਾਜੂ) ਜਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਚੋਣ ਪ੍ਰਚਾਰ ਖ਼ਤਮ ਹੋ ਜਾਣ ਉਪਰੰਤ ਅੱਜ ਸੱਤਾਧਿਰ ਕਾਂਗਰਸ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਵੋਟਰਾਂ ਦੇ ਦਰਾਂ ਤੱਕ ਪਹੁੰਚ ਕਰਕੇ ਵੋਟ ਮੰਗੇ | ਅੱਜ ਪਿੰਡ ਜਗ੍ਹਾ ਰਾਮ ...

ਪੂਰੀ ਖ਼ਬਰ »

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰਾਂ ਦੇ ਹੱਕ 'ਚ ਵੋਟਰਾਂ ਵਲੋਂ ਫਤਵਾ ਅੱਜ

ਭਾਗੀਵਾਂਦਰ, 18 ਸਤੰਬਰ (ਮਹਿੰਦਰ ਸਿੰਘ ਰੂਪ)-ਪੰਜਾਬ ਦੇ ਪੇਂਡੂ ਖੇਤਰ ਦੀ ਹੇਠਲੀ ਲੋਕ ਸਰਕਾਰ ਚੁਣਨ ਲਈ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਤੇ ਆਜ਼ਾਦ ਉਮੀਦਵਾਰਾਂ ਦੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰਾਂ 'ਚ ਚੋਣ ਦੰਗਲ ਅੱਜ ਹੋ ਰਿਹਾ ਹੈ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਜੋਗਿੰਦਰ ਜਗ੍ਹਾ ਨੇ ਘਰ-ਘਰ ਜਾ ਕੇ ਮੰਗੀਆਂ ਵੋਟਾਂ

ਤਲਵੰਡੀ ਸਾਬੋ/ਸੀਂਗੋ ਮੰਡੀ, 18 ਸਤੰਬਰ (ਰਵਜੋਤ ਸਿੰਘ ਰਾਹੀ/ਲੱਕਵਿੰਦਰ ਸ਼ਰਮਾ)-19 ਸਤੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਸੀਂਗੋ ਜ਼ੋਨ ਤੋਂ ਕਾਂਗਰਸ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਜੋਗਿੰਦਰ ਸਿੰਘ ਜਗਾ ਨੇ ਘਰ-ਘਰ ਜਾ ਕੇ ...

ਪੂਰੀ ਖ਼ਬਰ »

ਪਰਦੁਮਨ ਗਰਗ ਨੇ ਚੋਣ ਮੁਹਿੰਮ 'ਚ ਲਿਆਂਦੀ ਤੇਜ਼ੀ

ਮਾਨਸਾ, 18 ਸਤੰਬਰ (ਸਟਾਫ਼ ਰਿਪੋਰਟਰ)-ਪੰਜਾਬ ਅਤੇ ਹਰਿਆਣਾ ਬਾਰ ਕੌਾਸਲ ਦੀ 1 ਅਤੇ 2 ਨਵੰਬਰ ਨੂੰ ਹੋ ਰਹੀ ਚੋਣ 'ਚ ਉਮੀਦਵਾਰ ਐਡਵੋਕੇਟ ਪਰਦੁਮਨ ਗਰਗ ਨੇ ਚੋਣ ਮੁਹਿੰਮ ਤੇਜ਼ ਕਰਦਿਆਂ ਮਾਨਸਾ ਦੇ ਵਕੀਲਾਂ ਨਾਲ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਸਮੂਹ ਵਕੀਲਾਂ ਤੋਂ ਆਪਣੇ ...

ਪੂਰੀ ਖ਼ਬਰ »

ਸਾਬਕਾ ਪ੍ਰਧਾਨ ਰਿੰਪੀ ਨੇ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਘਰ-ਘਰ ਜਾ ਕੇ ਮੰਗੀਆਂ ਵੋਟਾਂ

ਤਲਵੰਡੀ ਸਾਬੋ/ਸੀਂਗੋ ਮੰਡੀ, 18 ਸਤੰਬਰ (ਰਵਜੋਤ ਸਿੰਘ ਰਾਹੀ/ਲੱਕਵਿੰਦਰ ਸ਼ਰਮਾ/ਪਿ੍ੰਸ ਸੌਰਭ ਗਰਗ)-19 ਤਾਰੀਕ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਨਗਰ ਪੰਚਾਇਤ ਤਲਵੰਡੀ ਸਾਬੋ ਦੇ ਸਾਬਕਾ ਪ੍ਰਧਾਨ ਗੁਰਤਿੰਦਰ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ- ਜ਼ਿਲ੍ਹਾ ਚੋਣ ਅਫ਼ਸਰ

ਮਾਨਸਾ, 18 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦਾਅਵਾ ਕੀਤਾ ਹੈ ਕਿ ਭਲਕੇ 19 ਸਤੰਬਰ ਨੂੰ ਪੈਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਵੋਟਾਂ ਲਈ ਸਾਰੇ ਪ੍ਰਬੰਧ ਮੁਕੰਮਲ ਹਨ | ...

ਪੂਰੀ ਖ਼ਬਰ »

ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਸੀਂਗੋ ਮੰਡੀ, 18 ਸਤੰਬਰ (ਲੱਕਵਿੰਦਰ ਸ਼ਰਮਾ)-ਵੋਟਾਂ ਪੈਣ ਤੋਂ ਇੱਕ ਦਿਨ ਪਹਿਲਾਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ |ਕਾਂਗਰਸ ਪਾਰਟੀ ਵੱਲੋਂ ਹਲਕਾ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਦੇ ...

ਪੂਰੀ ਖ਼ਬਰ »

ਇਨੈਲੋ ਆਗੂਆਂ ਨੇ ਗੋਹਾਣਾ ਰੈਲੀ ਨੂੰ ਲੈਕੇ ਕੀਤਾ ਹਲਕਾ ਕਾਲਾਂਵਾਲੀ ਦੇ ਪਿੰਡਾਂ ਦਾ ਦੌਰਾ

ਕਾਲਾਂਵਾਲੀ, 18 ਸਤੰਬਰ (ਭੁਪਿੰਦਰ ਪੰਨੀਵਾਲੀਆ)-ਸਰਕਾਰ ਦੀ ਲੋਕ ਵਿਰੋਧੀ ਨੀਤੀਆਂ ਕਾਰਨ ਅੱਜ ਪ੍ਰਦੇਸ਼ ਦਾ ਹਰ ਵਰਗ ਸਰਕਾਰ ਤੋਂ ਦੁਖੀ ਅਤੇ ਪੇ੍ਰਸ਼ਾਨ ਹੈ | ਮਹਿੰਗਾਈ ਆਖਰੀ ਹੱਦ ਉੱਤੇ ਹੈ | ਆਮ ਲੋਕਾਂ ਨੂੰ ਦੋ ਵਕਤ ਦੀ ਰੋਟੀ ਦਾ ਗੁਜਾਰਾ ਕਰਨਾ ਮੁਸ਼ਕਲ ਹੋ ਗਿਆ ਹੈ | ...

ਪੂਰੀ ਖ਼ਬਰ »

ਰਾਜਿੰਦਰਾ ਕਾਲਜ ਦੇ ਵਿਦਿਆਰਥੀਆਂ ਨੇ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ

ਬਠਿੰਡਾ, 18 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਪੰਜਾਬ ਸਟੂਡੈਂਟਸ ਯੂਨੀਅਨ ਦੇ ਬੈਨਰ ਹੇਠ ਇਕੱਠੇ ਹੋਏ ਵਿਦਿਆਰਥੀਆਂ ਨੇ ਸਰਕਾਰੀ ਰਾਜਿੰਦਰਾ ਕਾਲਜ ਦੇ ਅੰਦਰਲੇ ਗੇਟ ਅੱਗੇ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ | ਧਰਨਾਕਾਰੀ ਵਿਦਿਆਰਥੀਆਂ ਦਾ ਰੋਸ ਹੈ ਕਿ ...

ਪੂਰੀ ਖ਼ਬਰ »

ਦਿ ਕਾਲਾਂਵਾਲੀ ਮਾਰਕੀਟਿੰਗ ਸੁਸਾਇਟੀ ਦੀ ਮੀਟਿੰਗ ਹੋਈ ਕਈ ਮੁੱਦਿਆਂ 'ਤੇ ਚਰਚਾ

ਕਾਲਾਂਵਾਲੀ, 18 ਸਤੰਬਰ (ਭੁਪਿੰਦਰ ਪੰਨੀਵਾਲੀਆ)-ਸਥਾਨਕ ਅਨਾਜ ਮੰਡੀ ਵਿੱਚ ਸਥਿਤ ਦਿ ਕਾਲਾਂਵਾਲੀ ਕੋ-ਆਪਰੇਟਿਵ ਮਾਰਕਿਟਿੰਗ ਕਮ ਪ੍ਰੋਸਸਿੰਗ ਸੁਸਾਇਟੀ ਲਿਮਟਿਡ ਦੀ ਅੱਜ ਇੱਕ ਮੀਟਿੰਗ ਹੋਈ | ਇਸ ਮੀਟਿੰਗ ਦੀ ਪ੍ਰਧਾਨਗੀ ਸੁਸਾਇਟੀ ਦੇ ਚੇਅਰਮੈਨ ਹਨੂਮਾਨ ਗੋਦਾਰਾ ਨੇ ...

ਪੂਰੀ ਖ਼ਬਰ »

ਪੈਨਸ਼ਨ ਕੇਸਾਂ ਦੇ ਨਿਪਟਾਰੇ ਲਈ ਵਿਸ਼ੇਸ਼ ਅਦਾਲਤ ਆਯੋਜਿਤ ਕੀਤੀ ਗਈ

ਬਠਿੰਡਾ, 18 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਪੈਨਸ਼ਨ ਕੇਸਾਂ ਦੇ ਨਿਪਟਾਰੇ ਸਬੰਧੀ ਵਿਸ਼ੇਸ਼ ਅਦਾਲਤ ਅੱਜ ਡਿਪਟੀ ਕਮਿਸ਼ਨਰ ਮੀਟਿੰਗ ਹਾਲ , ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਠਿੰਡਾ ਵਿਖੇ ਆਯੋਜਿਤ ਕੀਤੀ ਗਈ | ਇਸ ਅਦਾਲਤ ਦੀ ਪ੍ਰਧਾਨਗੀ ਮਹਾਂਲੇਖਕਾਰ ਪੰਜਾਬ, ...

ਪੂਰੀ ਖ਼ਬਰ »

ਪਾਰਕ ਦੀ ਤਰਸਯੋਗ ਹਾਲਤ ਨੂੰ ਲੈ ਕੇ ਦੁਕਾਨਦਾਰਾਂ ਨੇ ਐਸ. ਡੀ. ਐਮ. ਨੂੰ ਦਿੱਤਾ ਮੰਗ ਪੱਤਰ

ਕਾਲਾਂਵਾਲੀ, 18 ਸਤੰਬਰ (ਭੁਪਿੰਦਰ ਪੰਨੀਵਾਲੀਆ)-ਸਥਾਨਕ ਪੰਜਾਬ ਬੱਸ ਅੱਡੇ ਦੇ ਨਜਦੀਕ ਨੰਦਨਪੁਰੀ ਹਸਪਤਾਲ ਦੇ ਸਾਹਮਣੇ ਸਥਿਤ ਪਾਰਕ ਦੀ ਖਸਤਾ ਹਾਲਤ ਹੋਣ ਕਾਰਨ ਦੁਕਾਨਦਾਰਾਂ ਨੂੰ ਕਾਫ਼ੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਿਸ ਦੇ ਰੋਸ਼ ਸਰੂਪ ਅੱਜ ...

ਪੂਰੀ ਖ਼ਬਰ »

'ਮਨਮਰਜ਼ੀਆਂ' ਫ਼ਿਲਮ ਵਿਚ ਸਿੱਖ ਕਿਰਦਾਰ ਨੂੰ ਬੇਹੂਦਾ ਤਰੀਕੇ ਨਾਲ ਪੇਸ਼ ਕਰਨ ਦੀ ਸਿੰਘ ਸਾਹਿਬ ਵਲੋਂ ਨਿੰਦਾ

ਤਲਵੰਡੀ ਸਾਬੋ, 18 ਸਤੰਬਰ (ਰਣਜੀਤ ਸਿੰਘ ਰਾਜੂ)-ਰਿਲੀਜ਼ ਹੋਣ ਜਾ ਰਹੀ ਹਿੰਦੀ ਫ਼ਿਲਮ ਵਿਚ ਇਕ ਸਿੱਖ ਕਿਰਦਾਰ ਨੂੰ ਬੇਹੂਦਾ ਤਰੀਕੇ ਨਾਲ ਪੇਸ਼ ਕਰਕੇ ਸਿੱਖੀ ਦਾ ਮਜ਼ਾਕ ਉਡਾਉਣ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ...

ਪੂਰੀ ਖ਼ਬਰ »

ਸਕੂਲ ਖੇਡਾਂ 'ਚ ਸ੍ਰੀ ਗੁਰੂ ਹਰਿਗੋਬਿੰਦ ਸਕੂਲ ਲਹਿਰੀ ਨੇ ਜਿੱਤੇ 27 ਗੋਲਡ ਮੈਡਲ ਅਤੇ ਟਰਾਫ਼ੀਆਂ

ਸੀਂਗੋ ਮੰਡੀ, 18 ਸਤੰਬਰ (ਲੱਕਵਿੰਦਰ ਸ਼ਰਮਾ)-ਪਿੰਡ ਲਹਿਰੀ ਸਕੂਲ ਦੇ ਗੁਰੂ ਹਰਗੋਬਿੰਦ ਸਕੂਲ ਦੇ ਖਿਡਾਰੀਆਂ ਨੇ ਖੇਡ ਵਿਭਾਗ ਪੰਜਾਬ ਦੁਆਰਾ ਕਰਵਾਈਆਂ ਗਈਆਂ ਬਾਲਕ ਅਤੇ ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ ਬਹੁਤ ਵਧੀਆ ਪ੍ਰਦਰਸ਼ਨ ਕਰਦਿਆਂ 27 ਗੋਲਡ ਮੈਡਲ ਹਾਸਲ ਕੀਤੇ ਹਨ ...

ਪੂਰੀ ਖ਼ਬਰ »

ਪਿੰਡ ਪਥਰਾਲਾ ਵਿਖੇ ਨਾਬਾਰਡ ਵਲੋਂ ਵਿੱਤੀ ਸਾਖਰਤਾ ਕੈਂਪ ਲਗਾਇਆ

ਸੰਗਤ ਮੰਡੀ, 18 ਸਤੰਬਰ (ਸ਼ਾਮ ਸੁੰਦਰ ਜੋਸ਼ੀ)-ਨਜ਼ਦੀਕੀ ਪਿੰਡ ਪਥਰਾਲਾ ਵਿਖੇ ਵਿੱਤੀ ਸਾਖਰਤਾ ਸੈਂਟਰ ਨਬਾਰਡ ਵਲੋਂ ਪਿੰਡ ਪਥਰਾਲਾ ਵਿਖੇ ਵਿੱਤੀ ਸਾਖਰਤਾ ਕੈਂਪ ਲਗਾਇਆ ਗਿਆ | ਇਹ ਕੈਂਪ ਸਹਿਕਾਰੀ ਕੋਆਪਰੇਟਿਵ ਬੈਂਕ ਪਥਰਾਲਾ ਦੇ ਸਹਿਯੋਗ ਨਾਲ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਛੋਟੇ ਬੱਚੇ ਵੀ ਤੇਜ਼ੀ ਨਾਲ ਹੋ ਰਹੇ ਸਰਵਾਈਕਲ ਰੋਗ ਦੇ ਸ਼ਿਕਾਰ

ਰਾਮਾਂ ਮੰਡੀ, 18 ਸਤੰਬਰ (ਤਰਸੇਮ ਸਿੰਗਲਾ)-ਆਪਣੇ ਘਰ ਅੰਦਰ ਸਰਵਾਈਕਲ ਦੇ ਦਰਜਨਾਂ ਮਰੀਜ਼ਾਂ ਦਾ ਰੋਜ਼ਾਨਾ ਐਕੂਪੈਸ਼ਰ ਵਿਧੀ ਰਾਹੀਂ ਮੁਫ਼ਤ ਇਲਾਜ ਕਰ ਰਹੇ ਸਥਾਨਕ ਓਮ ਪ੍ਰਕਾਸ਼ ਨਿੱਕਾ ਨੇ ਦੱਸਿਆ ਕਿ ਦੇਸ਼ ਅੰਦਰ ਸਰਵਾਈਕਲ ਦੀ ਬਿਮਾਰੀ ਬਹੁਤ ਹੀ ਤੇਜ਼ੀ ਨਾਲ ਵੱਧ ਰਹੀ ...

ਪੂਰੀ ਖ਼ਬਰ »

ਕੋਠਾ ਗੁਰੂ ਵਿਖੇ ਇੱਕੋ ਦਿਨ ਦੋ ਅਣਪਛਾਤੀਆਂ ਲਾਸ਼ਾਂ ਮਿਲਣ 'ਤੇ ਪਿੰਡ 'ਚ ਸਨਸਨੀ ਫੈਲੀ

ਭਗਤਾ ਭਾਈਕਾ, 18 ਸਤੰਬਰ (ਸੁਖਪਾਲ ਸਿੰਘ ਸੋਨੀ)-ਪਿੰਡ ਕੋਠਾ ਗੁਰੂ ਵਿਖੇ ਅੱਜ ਸਵੇਰੇ ਇਕ ਨੌਜਵਾਨ ਦੀ ਲਾਸ਼ ਮਿਲਣ ਤੋਂ ਕੁਝ ਸਮੇਂ ਬਾਅਦ ਹੀ ਸੂਏ ਵਿਚੋਂ ਇਕ ਔਰਤ ਦੀ ਲਾਸ਼ ਮਿਲਣ ਦੀ ਖ਼ਬਰ ਨੇ ਇਲਾਕੇ ਅੰਦਰ ਸਨਸਨੀ ਪੈਦਾ ਕਰ ਦਿੱਤੀ | ਦੋ ਲਾਸ਼ਾਂ ਦੀ ਭਾਵੇਂ ਅਜੇ ਤੱਕ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ-ਸਵੱਛਤਾ ਹੀ ਸੇਵਾ ਹੈ ਮੁਹਿੰਮ ਤਹਿਤ ਬੱਸ ਅੱਡੇ ਦੀ ਸਫ਼ਾਈ ਕਰਵਾਈ

ਬਠਿੰਡਾ, 18 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਮਿਸ਼ਨ ਤੰਦਰੁਸਤ ਪੰਜਾਬ ਅਧੀਨ ਚਲਾਏ ਜਾ ਰਹੇ ਸਵੱਛਤਾ ਹੀ ਸੇਵਾ ਹੈ ਮੁਹਿੰਮ ਤਹਿਤ ਅੱਜ ਨਗਰ ਨਿਗਮ ਬਠਿੰਡਾ ਵਲੋਂ ਸਥਾਨਕ ਬੱਸ ਅੱਡੇ ਦੀ ਸਫ਼ਾਈ ਕਰਵਾਈ ਗਈ | 'ਸਾਰੇ ਰੋਗਾਂ ਦੀ ਇਕ ਦਵਾਈ, ਘਰ-ਘਰ ਵਿਚ ਹੋਵੇ ਸਫ਼ਾਈ' ਦੇ ...

ਪੂਰੀ ਖ਼ਬਰ »

ਪਲਾਸਟਿਕ ਲਿਫ਼ਾਫ਼ੇ ਵਰਤਣ 'ਤੇ ਹੋਵੇਗਾ ਜੁਰਮਾਨਾ- ਕੁਆਰਡੀਨੇਟਰ

ਮਹਿਰਾਜ, 18 ਸਤੰਬਰ (ਸੁਖਪਾਲ ਮਹਿਰਾਜ)-ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾਂ ਤਹਿਤ ਪਲਾਸਟਿਕ ਲਿਫਾਇਆਂ ਦੀ ਵਰਤੋਂ ਨਾ ਕਰਨ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਇਸ ਸਬੰਧੀ ਗੱਲਬਾਤ ਕਰਦਿਆਂ ਨਗਰ ਪੰਚਾਇਤ ਮਹਿਰਾਜ ਵਿਖੇ ਪੀ.ਐਮ.ਆਈ.ਡੀ.ਸੀ ਕੁਆਰਡੀਨੇਟਰ ...

ਪੂਰੀ ਖ਼ਬਰ »

ਹਿੰਦੋਸਤਾਨ ਦਾ ਕਿਸਾਨ 23 ਸਤੰਬਰ ਨੂੰ ਹਰਿਦੁਆਰ ਤੋਂ 'ਕਿਸਾਨ ਕ੍ਰਾਂਤੀ ਯਾਤਰਾ' ਸ਼ੁਰੂ ਕਰੇਗਾ

ਤਲਵੰਡੀ ਸਾਬੋ, 18 ਸਤੰਬਰ (ਰਣਜੀਤ ਸਿੰਘ ਰਾਜੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਪੱਧਰੀ ਮੀਟਿੰਗ ਗੁਰਦੁਆਰਾ ਮਸਤੂਆਣਾ ਸਾਹਿਬ ਦੇ ਸਰੋਵਰ ਦੇ ਕੰਢੇ 'ਤੇ ਬਲਾਕ ਪ੍ਰਧਾਨ ਗੁਰਮੀਤ ਸਿੰਘ ਗੁਰੂਸਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਯੂਨੀਅਨ ਦੇ ਸੂਬਾ ...

ਪੂਰੀ ਖ਼ਬਰ »

ਫ਼ਤਿਹ ਗਰੁੱਪ ਦੀਆਂ ਖਿਡਾਰਨਾਂ ਨੇ ਕਬੱਡੀ ਤੇ ਕਿ੍ਕਟ 'ਚ ਜਿੱਤੇ ਕਾਂਸੀ ਦੇ ਤਗਮੇ

ਰਾਮਪੁਰਾ ਫੂਲ, 18 ਸਤੰਬਰ (ਗੁਰਮੇਲ ਸਿੰਘ ਵਿਰਦੀ)-ਲੜਕੀਆਂ ਦੀ ਸਿੱਖਿਆ ਨੂੰ ਸਮਰਪਿਤ ਇਲਾਕੇ ਦੀ ਮੋਹਰੀ ਸੰਸਥਾ ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੀਆਂ ਖਿਡਾਰਨਾਂ ਨੇ ਬਠਿੰਡਾ ਵਿਖੇ ਹੋਏ ਜ਼ਿਲ੍ਹਾ ਪੱਧਰੀ ਕਬੱਡੀ ਅਤੇ ਕ੍ਰਿਕਟ ਦੇ ਟੂਰਨਾਮੈਂਟਾਂ 'ਚ ...

ਪੂਰੀ ਖ਼ਬਰ »

ਏਸ਼ੀਅਨ ਖੇਡਾਂ ਵਿਚ ਕੋਟਸ਼ਮੀਰ ਦੇ ਨੰਬਰਦਾਰ ਦੀ ਝੰਡੀ ਰਹੀ

ਕੋਟਫੱਤਾ, 18 ਸਤੰਬਰ (ਰਣਜੀਤ ਸਿੰਘ ਬੁੱਟਰ)- ਕਹਿੰਦੇ ਜਦੋਂ ਮਨ ਵਿਚ ਕੁਝ ਕਰਨ ਦੀ ਤਮੰਨਾ ਹੋਵੇ ਤਾਂ ਕੀਤੀ ਮਿਹਨਤ ਨੂੰ ਬੂਰ ਜ਼ਰੂਰ ਪੈਂਦਾ ਹੈ | ਇਸ ਗੱਲ ਨੂੰ ਸਿੱਧ ਕੀਤਾ ਹੈ ਪਿਛਲੇ 15 ਸਾਲਾਂ ਤੋਂ ਆਪਣੇ ਮਨ ਵਿਚ ਏਸ਼ੀਅਨ ਖੇਡਾਂ ਵਿਚ ਭਾਗ ਲੈਣ ਦੇ ਸੁਪਨੇ ਸੰਜੋਈ ਬੈਠੇ ...

ਪੂਰੀ ਖ਼ਬਰ »

ਗੁਰਦੁਆਰਾ ਭਾਈ ਜਗਤਾ ਜੀ ਵਿਖੇ ਭਾਈ ਲਖਵਿੰਦਰ ਸਿੰਘ ਦੇ ਹਜ਼ੂਰੀ ਰਾਗੀ ਜਥੇ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ

ਬਠਿੰਡਾ, 18 ਸਤੰਬਰ (ਭਰਪੂਰ ਸਿੰਘ)-ਬੀਤੀ ਰਾਤ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਵਿਖੇ ਸ੍ਰੀ ਦਰਬਾਰ ਸਾਹਿਬ ਜੀ ਤੋਂ ਉਚੇਚੇ ਤੌਰ 'ਤੇ ਪਹੁੰਚੇ | ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਦੇ ਜਥੇ ਨੇ ਹਫ਼ਤਾਵਾਰੀ ਕੀਰਤਨ ਸਮਾਗਮ ਵਿਚ ਗੁਰਬਾਣੀ ਦਾ ਰਸਭਿੰਨਾ ਕੀਰਤਨ ਸਰਵਣ ...

ਪੂਰੀ ਖ਼ਬਰ »

ਭਾਈ ਮਸਤਾਨ ਸਕੂਲ ਪੱਕਾ ਕਲਾਂ ਦੇ ਖਿਡਾਰੀਆਂ ਨੇ ਬਲਾਕ ਪੱਧਰੀ ਮੁਕਾਬਲਿਆਂ 'ਚ ਜਿੱਤੇ ਤਗਮੇ

ਰਾਮਾਂ ਮੰਡੀ, 18 ਸਤੰਬਰ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਪੱਕਾ ਕਲਾਂ ਦੇ ਭਾਈ ਮਸਤਾਨ ਸਿੰਘ ਪਬਲਿਕ ਸਕੂਲ ਖਿਡਾਰੀਆਂ ਦਾ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਪਿ੍ੰਸੀਪਲ ਸ੍ਰੀਮਤੀ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜੀ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ 'ਚ ਸਕੇਟਿੰਗ 'ਚੋਂ ਜਿੱਤੇ ਤਗਮੇ

ਲਹਿਰਾ ਮੁਹੱਬਤ, 18 ਸਤੰਬਰ (ਸੁਖਪਾਲ ਸਿੰਘ ਸੁੱਖੀ)-ਮਾਊਾਟ ਲਿਟਰਾ ਜੀ ਲਹਿਰਾ ਧੂਰਕੋਟ (ਰਾਮਪੁਰਾ) ਦੇ ਵਿਦਿਆਰਥੀਆਂ ਨੇ ਬਠਿੰਡਾ ਵਿਖੇ ਹੋਈਆਂ ਪੰਜਾਬ ਸਕੂਲ ਖੇਡਾਂ 'ਚ ਸਕੇਟਿੰਗ ਪ੍ਰਤੀਯੋਗਤਾ ਚੋਂ ਸਕੂਲ ਦੇ ਵਿਦਿਆਰਥੀਆਂ ਨੇ ਜਿੱਤ ਹਾਸਿਲ ਕਰਦੇ ਹੋਏ ਸਕੂਲ ਦਾ ਨਾਮ ...

ਪੂਰੀ ਖ਼ਬਰ »

ਜ਼ੋਨ ਦੁੱਲੇਵਾਲਾ ਤੋਂ ਕਾਂਗਰਸੀ ਉਮੀਦਵਾਰ ਬਲਵੀਰ ਕੌਰ ਲਈ ਘਰ-ਘਰ ਵੋਟਾਂ ਮੰਗੀਆਂ

ਭਾਈਰੂਪਾ, 18 ਸਤੰਬਰ (ਵਰਿੰਦਰ ਲੱਕੀ)-ਪੰਚਾਇਤ ਸੰਮਤੀ ਜ਼ੋਨ ਦੁੱਲੇਵਾਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਬਲਵੀਰ ਕੌਰ ਪਤਨੀ ਕਰਮਜੀਤ ਸਿੰਘ ਸੰਧੂ ਦੇ ਹੱਕ 'ਚ ਸਥਾਨਕ ਕਸਬੇ ਦੇ ਕਾਂਗਰਸੀ ਵਰਕਰਾਂ ਵਲੋਂ ਘਰ-ਘਰ ਪ੍ਰਚਾਰ ਕੀਤਾ ਗਿਆ ਤੇ ਵੋਟਰਾਂ ਨੂੰ ਅਪੀਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX