ਤਾਜਾ ਖ਼ਬਰਾਂ


ਸ੍ਰੀ ਗੰਗਾਨਗਰ-ਹਾਵੜਾ ਉਧੈਨ ਆਭਾ ਐਕਸਪ੍ਰੈਸ ਖ਼ਰਾਬ ਮੌਸਮ ਤੇ ਧੁੰਦ ਕਾਰਨ ਇਕ ਮਹੀਨੇ ਲਈ ਰੱਦ
. . .  1 day ago
ਦਿੱਲੀ ਵਿਚ ਮੌਸਮ ਦੀ ਖ਼ਰਾਬੀ ਹੋਣ ਕਾਰਨ ਪਟਨਾ ਤੋਂ ਦਿੱਲੀ ਆਉਣ ਵਾਲੀ ਹਵਾਈ ਉਡਾਣ ਨੂੰ ਰਾਜਾਸਾਂਸੀ ਦੇ ਹਵਾਈ ਅੱਡੇ 'ਤੇ ਉਤਾਰਿਆ
. . .  1 day ago
ਡੇਰਾਬਸੀ ਥਾਣੇ 'ਚ ਤਾਇਨਾਤ ਸਬ -ਇੰਸਪੈਕਟਰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  1 day ago
ਡੇਰਾਬਸੀ, 12 ਨਵੰਬਰ (ਸ਼ਾਮ ਸਿੰਘ ਸੰਧੂ) - ਵੀਰਵਾਰ ਦੇਰ ਸ਼ਾਮ ਚੌਕਸੀ ਵਿਭਾਗ ਦੇ ਐੱਸ.ਐੱਸ.ਪੀ ਵਰਿੰਦਰ ਕੁਮਾਰ ਬਖ਼ਸ਼ੀ ਵੱਲੋਂ ਆਪਣੀ ਟੀਮ ਸਮੇਤ ਡੇਰਾਬਸੀ ਪੁਲਿਸ ਸਟੇਸ਼ਨ 'ਚ ਛਾਪਾ ਮਾਰ ਕੇ ਥਾਣੇ 'ਚ ਤੈਨਾਤ ਸਬ ਇੰਸਪੈਕਟਰ ਹਰਜੀਤ ਸਿੰਘ ਨੂੰ ਇੱਕ ਧਿਰ ਵੱਲੋਂ ਦਿੱਤੀ 10 ਹਜ਼ਾਰ ਰੁਪਏ ਦੀ ਰਿਸ਼ਵਤ ਸਮੇਤ...
ਪੰਜਾਬ 'ਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ - ਕੈਪਟਨ
. . .  1 day ago
ਚੰਡੀਗੜ੍ਹ, 12 ਦਸੰਬਰ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਤਾ ਸੋਧ ਬਿੱਲ ਨੂੰ ਭਾਰਤ ਦੇ ਧਰਮ ਨਿਰਪੱਖ ਚਰਿੱਤਰ ਉੱਪਰ ਸਿੱਧਾ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ...
ਕੇਂਦਰੀ ਖੇਤੀਬਾੜੀ ਕੀਮਤ ਤੇ ਲਾਗਤ ਕਮਿਸ਼ਨ ਦੇ ਚੇਅਰਮੈਨ ਵੱਲੋਂ ਮਾਝੇ ਦੇ ਕਿਸਾਨਾਂ ਨਾਲ ਮਿਲਣੀ
. . .  1 day ago
ਮਾਨਾਂਵਾਲਾ, 12 ਦਸੰਬਰ (ਗੁਰਦੀਪ ਸਿੰਘ ਨਾਗੀ) - ਮਾਝੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ, ਖੇਤੀਬਾੜੀ ਲਾਗਤਾਂ ਤੇ ਕੀਮਤ, ਘੱਟੋ ਘੱਟ ਸਮਰਥਨ ਮੁੱਲ ਤੇ ਪਰਾਲੀ ਦੀ ਸਾਂਭ ਸੰਭਾਲ ਜਾਂ ਖੇਤ 'ਚ ਮਿਲਾਉਣ ਲਈ ਆਉਂਦੇ ਖ਼ਰਚਿਆਂ ਦਾ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ...
ਹਲਕੀ ਬੂੰਦਾ-ਬਾਂਦੀ ਨਾਲ ਠੰਢ ਨੇ ਦਿੱਤੀ ਦਸਤਕ, 13 ਡਿਗਰੀ ਤੇ ਪਹੁੰਚਿਆ ਤਾਪਮਾਨ
. . .  1 day ago
ਅਜਨਾਲਾ, 12 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੱਜ ਸਵੇਰ ਤੋਂ ਸ਼ੁਰੂ ਹੋਈ ਹਲਕੀ ਬੂੰਦਾ-ਬਾਂਦੀ ਨਾਲ ਸੂਬੇ 'ਚ ਠੰਢ ਨੇ ਦਸਤਕ ਦੇ ਦਿੱਤੀ ਹੈ, ਇਸ ਨਾਲ ਵੱਧ ਤੋ ਵੱਧ ਤਾਪਮਾਨ ਵੀ ਹੇਠਾਂ ਆ ਗਿਆ ਹੈ ਤੇ ਅੱਜ ਸ਼ਾਮ ਸਮੇਂ ਤਾਪਮਾਨ 13 ਡਿਗਰੀ ਤੇ ਪੁੱਜ ਗਿਆ, ਜਿਸ ਦਾ ਅਸਰ...
ਭਾਜਪਾ ਐਮ.ਪੀ ਦੀ ਰਿਹਾਇਸ਼ 'ਚ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਮਾਰੀ ਗੋਲੀ, ਮੌਤ
. . .  1 day ago
ਨਵੀਂ ਦਿੱਲੀ, 12 ਦਸੰਬਰ - ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਰਿਹਾਇਸ਼ 'ਤੇ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ...
ਆਵਾਰਾ ਪਸ਼ੂਆਂ ਨੂੰ ਲੈ ਕੇ ਸਬ ਕਮੇਟੀ ਵੱਲੋਂ ਮੀਟਿੰਗ
. . .  1 day ago
ਚੰਡੀਗੜ੍ਹ, 12 ਦਸੰਬਰ - ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਪਸ਼ੂ ਪਾਲ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸਿੱਖਿਆ ਮੰਤਰੀ...
ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਵਿਦਿਆਰਥੀਆ ਵੱਲੋਂ ਪ੍ਰਦਰਸ਼ਨ
. . .  1 day ago
ਕੋਲਕਾਤਾ, 12 ਦਸੰਬਰ - ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਦੇਸ਼ ਭਰ ਵਿਚ ਪ੍ਰਦਰਸ਼ਨਾਂ ਦਾ ਸਿਲਸਿਲਾ ਜਾਰੀ ਹੈ। ਇਸ ਦੇ ਤਹਿਤ ਪ੍ਰੈਜ਼ੀਡੈਂਸੀ ਯੂਨੀਵਰਸਿਟੀ ਦੇ ਵਿਦਿਆਰਥੀਆ ਨੇ ਨਾਗਰਿਕਤਾ ਸੋਧ ਬਿੱਲ...
ਯੂ.ਕੇ ਦੀਆਂ ਚੋਣਾਂ ਵਿਚ ਪੰਜਾਬੀਆਂ ਦੀ ਗਹਿਮਾ ਗਹਿਮੀ
. . .  1 day ago
ਲੰਡਨ, 12 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬਰਤਾਨੀਆ ਦੀਆਂ ਆਮ ਚੋਣਾਂ ਵਿਚ ਜਿੱਥੇ ਪੰਜਾਬੀ ਮੂਲ ਦੇ ਉਮੀਦਵਾਰ ਵੱਖ ਵੱਖ ਪਾਰਟੀਆਂ ਵੱਲੋਂ ਕਿਸਮਤ ਅਜ਼ਮਾ ਰਹੇ ਹਨ। ਉੱਥੇ ਪੰਜਾਬੀ...
ਮਾਲਵਾ ਖੇਤਰ ਵਿਚ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਲਗਾਤਾਰ ਜਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਦਸੰਬਰ (ਰਣਜੀਤ ਸਿੰਘ ਢਿੱਲੋਂ) - ਮਾਲਵਾ ਖੇਤਰ ਦੇ ਜ਼ਿਲ੍ਹਿਆਂ ਵਿਚ ਲਗਾਤਾਰ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਰਹੀ ਹੈ। ਲਗਾਤਾਰ ਲੱਗੀ ਝੜੀ ਕਾਰਨ ਜਨਜੀਵਨ ਬੇਹੱਦ ਪ੍ਰਭਾਵਿਤ ਹੋ ਰਿਹਾ ਹੈ। ਮੀਂਹ ਕਾਰਨ ਜਿੱਥੇ ਠੰਢ...
ਖੁਦਰਾ ਮਹਿੰਗਾਈ ਦਰ ਵੱਧ ਕੇ ਹੋਈ 5.54 ਫ਼ੀਸਦੀ - ਭਾਰਤ ਸਰਕਾਰ
. . .  1 day ago
ਨਵੀਂ ਦਿੱਲੀ, 12 ਦਸੰਬਰ - ਭਾਰਤ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਨਵੰਬਰ ਮਹੀਨੇ ਵਿਚ ਖੁਦਰਾ ਮਹਿੰਗਾਈ ਦਰ ਅਕਤੂਬਰ ਮਹੀਨੇ 'ਚ 4.62 ਤੋਂ ਵੱਧ ਕੇ 5.54 ਫ਼ੀਸਦੀ...
ਡਿਬਰੂਗੜ੍ਹ ਹਵਾਈ ਅੱਡੇ 'ਤੇ ਫਸੇ 178 ਯਾਤਰੀ ਲਿਆਂਦੇ ਗਏ ਗੁਹਾਟੀ
. . .  1 day ago
ਦਿਸਪੁਰ, 12 ਦਸੰਬਰ - ਅਸਮ ਵਿਚ ਨਾਗਰਿਕਤਾ ਸੋਧ ਬਲ ਨੂੰ ਲੈ ਕੇ ਚੱਲ ਰਹੀ ਹਿੰਸਾ ਦੌਰਾਨ ਡਿਬੂਰਗੜ੍ਹ ਹਵਾਈ ਅੱਡੇ 'ਚ ਫਸੇ 178 ਯਾਤਰੀ ਹਵਾਈ ਜਹਾਜ਼ ਰਾਹੀ ਸੁਰੱਖਿਅਤ ਗੁਹਾਟੀ...
ਟਰੈਕਟਰ ਹੇਠਾਂ ਆਉਣ ਕਾਰਨ ਚਾਲਕ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 12 ਦਸੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ, ਦਲਜੀਤ ਸਿੰਘ ਮੱਕੜ)- ਪਿੰਡ ਤੋਲਾਵਾਲ ਦੇ ਇੱਕ ਨੌਜਵਾਨ ਦੀ ਟਰੈਕਟਰ ਹੇਠ ਆਉਣ ਕਾਰਨ ਮੌਤ...
ਨਿਰਭਯਾ ਮਾਮਲਾ : ਦੋਸ਼ੀ ਅਕਸ਼ੈ ਦੀ ਪੁਨਰ ਸਮੀਖਿਆ ਪਟੀਸ਼ਨ 'ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
. . .  1 day ago
ਨਵੀਂ ਦਿੱਲੀ, 12 ਦਸੰਬਰ- ਨਿਰਭਯਾ ਮਾਮਲੇ ਦੇ ਦੋਸ਼ੀ ਅਕਸ਼ੈ ਕੁਮਾਰ ਸਿੰਘ ਦੀ ਪੁਨਰ ਸਮੀਖਿਆ ਪਟੀਸ਼ਨ 'ਤੇ ਸੁਪਰੀਮ ਕੋਰਟ...
ਹਮੀਰਾ ਵਿਖੇ ਐੱਸ. ਟੀ. ਐੱਫ. 'ਤੇ ਹਮਲਾ ਕਰਨ ਵਾਲਿਆਂ 'ਚੋਂ 6 ਵਿਅਕਤੀ ਗ੍ਰਿਫ਼ਤਾਰ
. . .  1 day ago
ਖੇਡ ਉਦਯੋਗ ਦੀਆਂ ਸਮੱਸਿਆਵਾਂ ਸੁਣਨ ਲਈ ਜਲੰਧਰ ਪਹੁੰਚੇ ਰਾਣਾ ਸੋਢੀ
. . .  1 day ago
ਅਯੁੱਧਿਆ ਮਾਮਲੇ 'ਚ ਦਾਇਰ ਪੁਨਰ ਸਮੀਖਿਆ ਪਟੀਸ਼ਨਾਂ ਸੁਪਰੀਮ ਕੋਰਟ ਵਲੋਂ ਖ਼ਾਰਜ
. . .  1 day ago
ਆਸਾਮ : ਭਾਜਪਾ ਨੇਤਾ ਜਤਿਨ ਬੋਰਾ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  1 day ago
ਕਾਰਗੁਜ਼ਾਰੀ ਦੇ ਆਧਾਰ 'ਤੇ ਕੈਬਨਿਟ 'ਚ ਫੇਰਬਦਲ ਹੋਣਾ ਚਾਹੀਦਾ ਹੈ- ਰਾਜਾ ਵੜਿੰਗ
. . .  1 day ago
ਔਰੰਗਾਬਾਦ 'ਚ ਭਾਜਪਾ ਨੇਤਾ ਪੰਕਜਾ ਮੁੰਡੇ ਨੇ ਇੱਕ ਰੋਜ਼ਾ ਭੁੱਖ ਹੜਤਾਲ 'ਤੇ ਬੈਠਣ ਦਾ ਕੀਤਾ ਐਲਾਨ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਧੋਨੀ ਨੇ ਰਾਂਚੀ 'ਚ ਪਾਈ ਵੋਟ
. . .  1 day ago
ਬਿਜਲੀ ਵਿਭਾਗ 'ਚ ਠੇਕੇ ਤੇ ਭਰਤੀ ਕੀਤੇ ਲਾਈਨਮੈਨਾਂ ਨੂੰ ਰੈਗੂਲਰ ਕਰਨ ਦੇ ਲਏ ਫ਼ੈਸਲੇ ਦਾ ਟੀ.ਐਸ.ਯੂ ਵੱਲੋਂ ਸਵਾਗਤ
. . .  1 day ago
ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਨੇ ਰੱਦ ਕੀਤਾ ਭਾਰਤ ਦਾ ਦੌਰਾ
. . .  1 day ago
ਸ਼੍ਰੋਮਣੀ ਕਮੇਟੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਰੋਜ਼ਾਨਾ ਭੇਜੇਗੀ ਇੱਕ ਕੀਰਤਨੀ ਜਥਾ
. . .  1 day ago
ਸਿੱਧੀ ਭਰਤੀ ਰਾਹੀਂ ਨਿਯੁਕਤ ਕੀਤੇ ਮੁੱਖ ਅਧਿਆਪਕਾਂ ਕੱਲ੍ਹ ਅਲਾਟ ਕੀਤੇ ਜਾਣਗੇ ਸਟੇਸ਼ਨ
. . .  1 day ago
ਜਾਖੜ ਨੇ ਲੰਚ 'ਤੇ ਬੁਲਾਏ ਜਲਾਲਾਬਾਦ ਹਲਕੇ ਦੇ ਕਾਂਗਰਸੀ ਆਗੂ
. . .  1 day ago
ਹਲਕੀ ਕਿਣ-ਮਿਣ ਨਾਲ ਠੰਢ 'ਚ ਹੋਇਆ ਵਾਧਾ
. . .  1 day ago
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਨਾਗਰਿਕਤਾ ਬਿੱਲ 'ਤੇ ਆਸਾਮ 'ਚ ਬਵਾਲ, ਗੁਹਾਟੀ 'ਚ ਪੁਲਿਸ ਨੇ ਪ੍ਰਦਰਸ਼ਨਕਾਰੀਆਂ 'ਤੇ ਕੀਤੀ ਗੋਲੀਬਾਰੀ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਦੁਪਹਿਰ 1 ਵਜੇ ਤੱਕ 45.14 ਫ਼ੀਸਦੀ ਵੋਟਿੰਗ
. . .  1 day ago
ਨੌਜਵਾਨ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਗੜ੍ਹਸ਼ੰਕਰ ਵਿਖੇ ਧਰਨਾ, ਆਵਾਜਾਈ ਪ੍ਰਭਾਵਿਤ
. . .  1 day ago
ਯੂ. ਕੇ. 'ਚ ਵੋਟਾਂ ਪੈਣ ਦਾ ਕੰਮ ਸ਼ੁਰੂ
. . .  1 day ago
ਕੁੱਲੂ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਦਰਦਨਾਕ ਸੜਕ ਹਾਦਸੇ 'ਚ ਦੋ ਔਰਤਾਂ ਦੀ ਮੌਤ, ਦੋ ਜ਼ਖ਼ਮੀ
. . .  1 day ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਅੱਜ ਫਿਰ ਪੈਦਾ ਹੋਈ ਤਣਾਅਪੂਰਨ ਸਥਿਤੀ
. . .  1 day ago
ਹੈਦਰਾਬਾਦ ਮੁਠਭੇੜ : ਜਾਂਚ ਲਈ ਸੁਪਰੀਮ ਕੋਰਟ ਨੇ ਬਣਾਇਆ ਤਿੰਨ ਮੈਂਬਰੀ ਕਮਿਸ਼ਨ
. . .  1 day ago
ਅਕਾਲੀ ਆਗੂਆਂ ਕੀਤੀ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ
. . .  1 day ago
ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਕਾਰਨ ਆਸਾਮ ਅਤੇ ਤ੍ਰਿਪੁਰਾ 'ਚ ਰਣਜੀ ਟਰਾਫ਼ੀ ਮੈਚ ਰੱਦ
. . .  1 day ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਸੁਪਰੀਮ ਕੋਰਟ 'ਚ ਦਾਇਰ ਹੋਈ ਪਹਿਲੀ ਪਟੀਸ਼ਨ
. . .  1 day ago
ਅਕਾਲੀ ਦਲ ਵਲੋਂ ਜੋੜੇ ਝਾੜਨ ਦੀ ਸੇਵਾ ਆਰੰਭ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 12.89 ਫ਼ੀਸਦੀ ਵੋਟਿੰਗ
. . .  1 day ago
ਆਸਾਮ : ਤਣਾਅਪੂਰਨ ਹਾਲਾਤ ਦੇ ਚੱਲਦਿਆਂ ਇੰਡੀਗੋ ਨੇ ਦਿਬਰੂਗੜ੍ਹ ਦੀਆਂ ਸਾਰੀਆਂ ਉਡਾਣਾਂ ਕੀਤੀਆਂ ਰੱਦ
. . .  1 day ago
ਆਸਾਮ ਦੇ ਭੈਣ-ਭਰਾਵਾਂ ਨੂੰ ਨਾਗਰਿਕਤਾ ਬਿੱਲ ਨਾਲ ਡਰਨ ਦੀ ਲੋੜ ਨਹੀਂ- ਪ੍ਰਧਾਨ ਮੰਤਰੀ ਮੋਦੀ
. . .  1 day ago
ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਸੁਖਬੀਰ ਬਾਦਲ ਸਮੇਤ ਹੋਰ ਆਗੂ ਹਾਜ਼ਰ
. . .  1 day ago
ਆਈ.ਯੂ.ਐਮ.ਐਲ ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਦਾਇਰ ਕਰੇਗੀ ਪਟੀਸ਼ਨ
. . .  1 day ago
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ 'ਤੇ ਰਖਵਾਇਆ ਜਾ ਰਿਹਾ ਸ੍ਰੀ ਅਖੰਡ ਪਾਠ ਸਾਹਿਬ
. . .  about 1 hour ago
ਪਹਾੜਾਂ ਦੀ ਰਾਣੀ ਸ਼ਿਮਲਾ 'ਚ ਹੋਈ ਬਰਫ਼ਬਾਰੀ
. . .  about 1 hour ago
ਝਾਰਖੰਡ ਵਿਧਾਨ ਸਭਾ ਚੋਣਾਂ : ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਵੋਟਿੰਗ ਜਾਰੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਅੱਸੂ ਸੰਮਤ 550

ਬਰਨਾਲਾ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਲਈ ਵੋਟਾਂ ਪਾਉਣ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚੜਿ੍ਹਆ

ਬਰਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਅਤੇ ਪੰਚਾਇਤ ਸੰਮਤੀਆਂ ਦੇ 61 ਜ਼ੋਨਾਂ ਲਈ ਆਪਣੇ ਨੁਮਾਇੰਦੇ ਚੁਣ ਕੇ ਭੇਜਣ ਲਈ 368 ਪੋਿਲੰਗ ਬੂਥਾਂ 'ਤੇ ਤਕਰੀਬਨ 57 ਫ਼ੀਸਦੀ ਵੋਟਰਾਂ ਵਲੋਂ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਗਿਆ | ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਧਰਮ ਪਾਲ ਗੁਪਤਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਬਰਨਾਲਾ ਲਈ ਤਕਰੀਬਨ 57 ਫ਼ੀਸਦੀ ਪੋਿਲੰਗ ਹੋਈ ਜਦਕਿ ਪੰਚਾਇਤ ਸੰਮਤੀ ਬਰਨਾਲਾ ਲਈ ਤਕਰੀਬਨ 60 ਫ਼ੀਸਦੀ, ਪੰਚਾਇਤ ਸੰਮਤੀ ਮਹਿਲ ਕਲਾਂ ਲਈ ਤਕਰੀਬਨ 56 ਫ਼ੀਸਦੀ ਅਤੇ ਪੰਚਾਇਤ ਸੰਮਤੀ ਸ਼ਹਿਣਾ ਲਈ ਤਕਰੀਬਨ 55 ਫ਼ੀਸਦੀ ਪੋਿਲੰਗ ਹੋਈ ਅਤੇ ਜ਼ਿਲ੍ਹੇ ਵਿਚ ਪੂਰੀ ਅਮਨ-ਅਮਾਨ ਨਾਲ ਵੋਟਾਂ ਦਾ ਕੰਮ ਨੇਪਰੇ ਚਾੜਿ੍ਹਆ ਗਿਆ¢ ਉਨ੍ਹਾਂ ਦੱਸਿਆ ਕਿ ਨਿਰਪੱਖ ਤੇ ਸਹੀ ਢੰਗ ਨਾਲ ਚੋਣਾਂ ਕਰਵਾਉਣ ਲਈ ਬਰਨਾਲਾ ਜ਼ਿਲ੍ਹੇ 'ਚ ਤਾਇਨਾਤ ਚੋਣ ਅਬਜ਼ਰਵਰ ਸ: ਮਨਜੀਤ ਸਿੰਘ ਨਾਰੰਗ ਦੇ ਨਾਲ-ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੂਹੀ ਦੁੱਗ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਰਵੀਨ ਕੁਮਾਰ ਅਤੇ ਐਸ.ਡੀ.ਐਮ. ਸੰਦੀਪ ਕੁਮਾਰ ਵਲੋਂ ਵੱਖ-ਵੱਖ ਖੇਤਰਾਂ ਦਾ ਦੌਰਾ ਵੀ ਕੀਤਾ ਗਿਆ | ਸ੍ਰੀ ਗੁਪਤਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਬਰਨਾਲਾ ਦੀਆਂ 10 ਜ਼ੋਨਾਂ 'ਤੇ 27 ਉਮੀਦਵਾਰਾਂ ਵਲੋਂ, ਪੰਚਾਇਤ ਸੰਮਤੀ ਬਰਨਾਲਾ ਦੀਆਂ ਕੁੱਲ 25 ਜ਼ੋਨਾਂ 'ਤੇ 68 ਉਮੀਦਵਾਰਾਂ ਵਲੋਂ, ਪੰਚਾਇਤ ਸੰਮਤੀ ਮਹਿਲ ਕਲਾਂ ਲਈ ਕੁੱਲ 15 ਜ਼ੋਨਾਂ 'ਤੇ 39 ਉਮੀਦਵਾਰਾਂ ਅਤੇ ਪੰਚਾਇਤ ਸੰਮਤੀ ਸ਼ਹਿਣਾ ਲਈ ਕੁੱਲ 19 ਜ਼ੋਨਾਂ 'ਤੇ 41 ਉਮੀਦਵਾਰ ਮੈਦਾਨ ਵਿਚ ਹਨ¢ ਜ਼ਿਕਰਯੋਗ ਹੈ ਕਿ ਪੰਚਾਇਤ ਸੰਮਤੀ ਮਹਿਲ ਕਲਾਂ ਦੀ ਗਹਿਲ ਜ਼ੋਨ ਤੋਂ ਕਾਂਗਰਸ ਦੇ ਸਾਉਣ ਸਿੰਘ ਅਤੇ ਪੰਚਾਇਤ ਸੰਮਤੀ ਸ਼ਹਿਣਾ ਦੀ ਬਖਤਗੜ੍ਹ ਜ਼ੋਨ ਤੋਂ ਕਾਂਗਰਸ ਦੀ ਉਮੀਦਵਾਰ ਨਿਰਮਲ ਕੌਰ ਪਹਿਲਾਂ ਹੀ ਨਿਰਵਿਰੋਧ ਹੋਣ ਕਾਰਨ ਜੇਤੂ ਐਲਾਨੇ ਜਾ ਚੁੱਕੇ ਹਨ¢ ਸ੍ਰੀ ਗੁਪਤਾ ਨੇ ਕਿਹਾ ਕਿ ਸਮੂਹ ਰਿਟਰਨਿੰਗ ਅਫ਼ਸਰਾਂ ਵਲੋਂ ਬੈਲਟ ਪੇਪਰਾਂ ਵਾਲੀਆਂ ਪੇਟੀਆਂ ਨੂੰ ਆਪਣੀ ਨਿਗਰਾਨੀ ਹੇਠ ਸਖ਼ਤ ਸੁਰੱਖਿਆ ਵਾਲੇ ਪ੍ਰਬੰਧਾਂ ਵਾਲੇ ਸਬੰਧਤ ਇਲਾਕੇ ਦੇ ਸਟਰਾਂਗ ਰੂਮ 'ਚ ਰਖਵਾ ਦਿੱਤਾ ਗਿਆ ਹੈ | ਹੁਣ ਇਨ੍ਹਾਂ ਬਕਸਿਆਂ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਭਾਵ 22 ਸਤੰਬਰ ਨੂੰ ਹੀ ਖੋਲਿ੍ਹਆ ਜਾਵੇਗਾ |
ਧਨੌਲਾ ਅਧੀਨ ਆਉਂਦੇ ਪਿੰਡਾਂ ਵਿਚ ਵੋਟਰਾਂ ਵਲੋਂ ਰਲਵਾਂ ਮਿਲਵਾਂ ਸਹਿਯੋਗ
ਧਨੌਲਾ, (ਚੰਗਾਲ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਧਨੌਲਾ ਅਧੀਨ ਪੈਂਦੇ ਪਿੰਡਾਂ ਵਿਚ ਅਮਨ ਸ਼ਾਂਤੀ ਨਾਲ ਨੇਪਰੇ ਚੜ੍ਹੀਆਂ | ਵੱਖ-ਵੱਖ ਪਿੰਡਾਂ ਵਿਚ ਕੋਈ ਵੀ ਅਣਸੁਖਾਵੀਂ ਘਟਨਾ ਵਾਪਰਨ ਦੀ ਖ਼ਬਰ ਨਹੀਂ ਮਿਲੀ | ਉੱਥੇ ਹੀ ਸੂਬੇ ਦੀਆਂ ਤਿੰਨੋਂ ਪਾਰਟੀਆਂ ਕਾਂਗਰਸ, ਸ਼ੋ੍ਰਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚ ਚੋਣਾਂ ਨੂੰ ਲੈ ਕੇ ਜੋਸ਼ ਖ਼ੂਬ ਵੇਖਣ ਨੂੰ ਮਿਲਿਆ ਲੇਕਿਨ ਵੱਖ-ਵੱਖ ਪਿੰਡਾਂ ਦੇ ਵੋਟਰਾਂ ਵਿਚ ਚੋਣਾਂ ਨੂੰ ਲੈ ਕੇ ਰਲਵਾਂ ਮਿਲਵਾਂ ਜੋਸ਼ ਵੇਖਣ ਨੂੰ ਮਿਲਿਆ | ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਕੀਤੂ ਨੇ ਪਿੰਡਾਂ ਦੇ ਦੌਰੇ ਦੌਰਾਨ ਚੋਣਾਂ ਦਾ ਜਾਇਜ਼ਾ ਲਿਆ ਗਿਆ | ਕੋਠੇ ਅਕਾਲਗੜ੍ਹ ਵਿਖੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕੁਲਵੰਤ ਸਿੰਘ ਕੀਤੂ ਨੇ ਕਿਹਾ ਕਿ ਧਨੌਲਾ ਅਧੀਨ ਆਉਂਦੇ ਪਿੰਡਾਂ ਵਿਚ ਚੋਣਾਂ ਨੂੰ ਲੈ ਕੇ ਮਾਹੌਲ ਠੀਕ ਰਿਹਾ ਹੈ ਉਮੀਦ ਹੈ ਲੋਕ ਚੰਗੇ ਉਮੀਦਵਾਰਾਂ ਨੂੰ ਜਿੱਤਾ ਕੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਵਿਚ ਲੈ ਕੇ ਆਉਣਗੇ | ਕਾਂਗਰਸ ਪਾਰਟੀ ਯੂਥ ਕਾਂਗਰਸੀ ਆਗੂ ਵਿੱਕੀ ਪਿਵਾਲ ਤੇ ਬੱਬੂ ਧਨੌਲਾ ਨੇ ਕਿਹਾ ਕਿ ਚੋਣਾਂ ਨੂੰ ਲੈ ਕੇ ਜਿੱਥੇ ਵੋਟਰਾਂ ਵਿਚ ਜੋਸ਼ ਦੇਖਣ ਨੂੰ ਮਿਲਿਆ ਉੱਥੇ ਹੀ ਵੋਟਰਾਂ ਅਤੇ ਵੱਖ-ਵੱਖ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਲੋਂ ਅਮਨ ਸ਼ਾਂਤੀ ਨਾਲ ਵੋਟਿੰਗ ਕੀਤੀ ਗਈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਇਨ੍ਹਾਂ ਚੋਣਾਂ ਵਿਚ ਜ਼ਰੂਰ ਜਿੱਤ ਹਾਸਲ ਕਰਨਗੇ | ਧਨੌਲਾ ਅਧੀਨ ਪੈਂਦੇ ਪਿੰਡ ਬਡਬਰ ਵਿਚ 62 ਪ੍ਰਤੀਸ਼ਤ, ਭੈਣੀ ਮਹਿਰਾਜ ਵਿਚ 69 ਪ੍ਰਤੀਸ਼ਤ, ਹਰੀਗੜ੍ਹ ਵਿਚ 63 ਪ੍ਰਤੀਸ਼ਤ, ਬਾਜ਼ੀਗਰ ਬਸਤੀ ਬਡਬਰ ਵਿਚ 81 ਪ੍ਰਤੀਸ਼ਤ, ਪੱਠਲਾਂ ਵਿਚ 69 ਪ੍ਰਤੀਸ਼ਤ, ਕੋਠੇ ਰਾਜਿੰਦਰਪੁਰਾ 56 ਪ੍ਰਤੀਸ਼ਤ, ਕੋਠੇ ਅਕਾਲਗੜ੍ਹ 63 ਪ੍ਰਤੀਸ਼ਤ, ਅਤਰਗੜ੍ਹ 54 ਪ੍ਰਤੀਸ਼ਤ, ਭੂਰੇ 60 ਪ੍ਰਤੀਸ਼ਤ, ਕੁੱਬੇ ਵਿਚ 71 ਪ੍ਰਤੀਸ਼ਤ ਵੋਟ ਪੋਲ ਹੋਈ |
ਪਾਰਟੀ ਦੇ ਵਰਕਰ ਘਰਾਂ 'ਚੋਂ ਕੱਢ ਕੇ ਲਿਆਏ ਵੋਟਰਾਂ ਨੂੰ
ਰੂੜੇਕੇ ਕਲਾਂ, (ਗੁਰਪ੍ਰੀਤ ਸਿੰਘ ਕਾਹਨੇਕੇ)-ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਲਈ ਸਥਾਨਕ ਇਲਾਕੇ ਦੇ ਵੋਟਰਾਂ ਵਿਚ ਬਹੁਤਾ ਉਤਸ਼ਾਹ ਦੇਖਣ ਨੂੰ ਨਹੀਂ ਮਿਲਿਆ | ਵੋਟਰਾਂ ਨੂੰ ਘਰਾਂ ਤੋਂ ਲਿਆਉਣ ਲਈ ਸਾਰੇ ਪਾਰਟੀਆਂ ਦੇ ਵਰਕਰ ਆਪਣੇ ਵਾਹਨਾਂ ਰਾਹੀ ਜੱਦੋ-ਜਹਿਦ ਕਰਦੇ ਰਹੇ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਰੂੜੇਕੇ ਕਲਾਂ 4441 ਵੋਟਾਂ ਵਿਚੋਂ 2946 ਪੋਲ, ਰੂੜੇਕੇ ਖ਼ੁਰਦ ਵਿਖੇ 785 ਵਿਚੋਂ 528 ਵੋਟਾਂ ਪੋਲ, ਪੱਖੋਂ ਕਲਾਂ 7379 ਵਿਚੋਂ 3925 ਪੋਲ, ਧੂਰਕੋਟ 2287 ਵਿਚੋਂ 1735 ਪੋਲ, ਪਿਰਥਾ ਪੱਤੀ ਧੂਰਕੋਟ 1701 ਵਿਚੋਂ 1381 ਵੋਟਾਂ ਪੋਲ, ਬਦਰਾ ਵਿਖੇ 2100 ਵਿਚੋਂ 1518 ਵੋਟਾਂ ਪੋਲ, ਭੈਣੀ ਫੱਤਾ ਵਿਖੇ 2079 ਵਿਚੋਂ 1312 ਵੋਟਾਂ ਪੋਲ, ਭੈਣੀ ਜੱਸਾ ਵਿਖੇ 2205 ਵਿਚੋਂ 1467 ਵੋਟਾਂ ਪੋਲ, ਫ਼ਤਿਹਗੜ੍ਹ ਛੰਨਾ ਵਿਖੇ 1832 ਵਿਚੋਂ 822 ਵੋਟਾਂ ਪੋਲ, ਕਾਹਨੇਕੇ ਵਿਖੇ 2025 ਵਿਚੋਂ 1464 ਵੋਟਾਂ ਪੋਲ ਹੋਈਆਂ | ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਕੀਲ ਸਤਨਾਮ ਸਿੰਘ ਰਾਹੀ, ਕਾਂਗਰਸ ਪਾਰਟੀ ਦੇ ਹਲਕਾ ਭਦੌੜ ਦੇ ਨੇਤਾ ਜੋਗਿੰਦਰ ਸਿੰਘ ਪੰਜਗਰਾਈਆਂ ਨੇ ਪੋਿਲੰਗ ਬੂਥਾਂ 'ਤੇ ਪਹੁੰਚ ਕੇ ਆਪਣੇ ਵਰਕਰਾਂ ਦਾ ਉਤਸ਼ਾਹ ਵਧਾਉਣ ਦੇ ਯਤਨ ਕੀਤੇ | ਸ਼ੋ੍ਰਮਣੀ ਅਕਾਲੀ ਦਲ, ਕਾਂਗਰਸ, ਆਪ ਪਾਰਟੀ ਦੇ ਵਰਕਰਾਂ ਦੀ ਆਪਸ ਵਿਚ ਵੋਟਾਂ ਨੂੰ ਲੈ ਕੇ ਗਰਮੋ-ਗਰਮੀ ਹੁੰਦੀ ਰਹੀ | ਸ਼੍ਰੋਮਣੀ ਅਕਾਲੀ ਦਲ ਅਤੇ ਆਪ ਪਾਰਟੀ ਦੇ ਉਮੀਦਵਾਰਾਂ ਅਤੇ ਵਰਕਰਾਂ ਨੇ ਦੋਸ਼ ਲਾਇਆ ਕਿ ਕਾਂਗਰਸ ਪਾਰਟੀ ਦੇ ਵਰਕਰਾਂ ਨੇ ਕਈ ਪ੍ਰਕਾਰ ਦੀਆਂ ਧੱਕੇਸ਼ਾਹੀਆਂ ਕੀਤੀਆਂ ਜਦੋਂਕਿ ਕਾਂਗਰਸ ਧੱਕੇਸ਼ਾਹੀਆਂ ਦਾ ਖੰਡਨ ਕਰ ਰਹੀ ਹੈ |

ਵੋਟਰ ਸੂਚੀਆਂ ਦਾ ਆਪਸੀ ਮੇਲ ਨਾ ਖਾਣ ਕਾਰਨ ਹੋਣਾ ਪਿਆ ਕਾਫ਼ੀ ਸਮਾਂ ਪ੍ਰੇਸ਼ਾਨ

ਸ਼ਹਿਣਾ, 19 ਸਤੰਬਰ (ਸੁਰੇਸ਼ ਗੋਗੀ)-ਵੋਟਰ ਸੂਚੀਆਂ ਦਾ ਆਪਸੀ ਮੇਲ ਨਾ ਖਾਣ ਕਾਰਨ ਪਿੰਡ ਉਗੋਕੇ ਵਿਖੇ ਕਾਫ਼ੀ ਸਮਾਂ ਪੋਿਲੰਗ ਅਮਲੇ ਅਤੇ ਚੋਣ ਲੜ ਰਹੇ ਉਮੀਦਵਾਰਾਂ ਦੇ ਪੋਿਲੰਗ ਏਜੰਟਾਂ ਨੂੰ ਪਰੇਸ਼ਾਨ ਹੋਣਾ ਪਿਆ | ਪ੍ਰਾਪਤ ਜਾਣਕਾਰੀ ਅਨੁਸਾਰ ਪੋਿਲੰਗ ਅਮਲੇ ਕੋਲ ...

ਪੂਰੀ ਖ਼ਬਰ »

ਬਾਈਕਾਟ ਕਾਰਨ ਧੌਲਾ ਦੇ ਬਹੁਤ ਘੱਟ ਲੋਕਾਂ ਨੇ ਪਾਈਆਂ ਵੋਟਾਂ

ਰੂੜੇਕੇ ਕਲਾਂ, 19 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸਾਬਕਾ ਮੁੱਖ ਮੰਤਰੀ ਸ: ਸੁਰਜੀਤ ਸਿੰਘ ਬਰਨਾਲਾ, ਸਾਬਕਾ ਮੰਤਰੀ ਸੰਪੂਰਨ ਸਿੰਘ ਧੌਲਾ, ਹਲਕਾ ਭਦੌੜ ਤੋਂ ਵਿਧਾਇਕ ਸ: ਪਿਰਮਲ ਸਿੰਘ ਖ਼ਾਲਸਾ ਦੇ ਪਿੰਡ ਧੌਲਾ ਵਾਸੀਆਂ ਵਲੋਂ ਪਿਛਲੇ ਸਮੇਂ ਹੋਈਆਂ ਸ੍ਰੀ ਗੁਰੂ ...

ਪੂਰੀ ਖ਼ਬਰ »

ਅਕਾਲੀ ਤੇ ਕਾਂਗਰਸੀਆਂ ਦੀ ਧੜੇਬੰਦੀ ਵਾਲੇ ਪਿੰਡਾਂ 'ਚ ਵੱਧ ਵੋਟ ਹੋਈ ਪੋਲ

ਮਹਿਲ ਕਲਾਂ, 19 ਸਤੰਬਰ (ਤਰਸੇਮ ਸਿੰਘ ਚੰਨਣਵਾਲ)-ਬਲਾਕ ਮਹਿਲ ਕਲਾਂ ਅਧੀਨ ਪੈਂਦੇ ਖੇਤਰ ਦੇ ਪਿੰਡਾਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਅਮਨ ਅਮਾਨ ਨਾਲ ਨੇਪਰੇ ਚੜ ਗਈਆਂ ਹਨ | ਚੋਣਾਂ ਦੌਰਾਨ ਵੱਖ-ਵੱਖ ਪਿੰਡਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਨਾਲੋਂ ਵਧ ਕੇ ...

ਪੂਰੀ ਖ਼ਬਰ »

ਪਿੰਡ ਨਿੰਮਵਾਲਾ ਮੌੜ ਵਿਖੇ ਲਗਾਇਆ ਸਾਂਝਾ ਪੋਿਲੰਗ ਬੂਥ

ਸ਼ਹਿਣਾ 19 ਸਤੰਬਰ (ਸੁਰੇਸ਼ ਗੋਗੀ)-ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਨੂੰ ਲੈ ਕੇ ਜਿੱਥੇ ਵੱਖ-ਵੱਖ ਪਿੰਡਾਂ ਵਿਚ ਮਾਹੌਲ ਤਣਾਅ ਪੂਰਵਕ ਹੋਣ ਦੇ ਚਰਚੇ ਵੀ ਹੋਏ, ਪਰ ਇਸ ਦੇ ਉਲਟ ਪਿੰਡ ਨਿੰਮਵਾਲਾ ਮੌੜ ਦੇ ਸੂਝਵਾਨ ਨੌਜਵਾਨਾਂ ਵਲੋਂ ਸਾਂਝੇ ਤੌਰ 'ਤੇ ਅਕਾਲੀ ਦਲ, ...

ਪੂਰੀ ਖ਼ਬਰ »

ਝੂਠੀਆਂ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਦਾ ਸੱਚ ਭਲਕੇ ਸਾਹਮਣੇ ਆ ਜਾਵੇਗਾ-ਪੰਜਗਰਾਈਆਂ

ਸ਼ਹਿਣਾ, 19 ਸਤੰਬਰ (ਸੁਰੇਸ਼ ਗੋਗੀ)-ਹਲਕਾ ਭਦੌੜ ਤੋਂ ਕਾਂਗਰਸ ਪਾਰਟੀ ਦੇ ਮੁੱਖ ਸੇਵਾਦਾਰ ਜੋਗਿੰਦਰ ਸਿੰਘ ਪੰਜਗਰਾਈਆਂ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਸ਼ਹਿਣਾ ਵਿਖੇ ਬਣਾਏ ਪਾਰਟੀ ਦੇ ਦਫ਼ਤਰ ਵਿਖੇ ਪੋਿਲੰਗ ਬੂਥਾਂ ਦਾ ਹਲਕੇ ਵਿਚ ਜਾਇਜ਼ਾ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੀ ਆੜ 'ਚ 8 ਲੱਖ ਦੀ ਠੱਗੀ ਮਾਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 19 ਸਤੰਬਰ (ਰਾਜ ਪਨੇਸਰ)-ਥਾਣਾ ਸਿਟੀ ਵਲੋਂ ਕੈਨੇਡਾ ਭੇਜਣ ਤੇ ਇੰਟਰਵਿਊ 'ਚੋਂ ਪਾਸ ਕਰਵਾਉਣ ਦੀ ਆੜ 'ਚ 8 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਆਈ. ਸੁਖਜਿੰਦਰ ਸਿੰਘ ਨੇ ਦੱਸਿਆ ਕਿ ਇਕ ...

ਪੂਰੀ ਖ਼ਬਰ »

ਹਾਕੀ ਖਿਡਾਰਨਾਂ ਦੀ ਸਟੇਟ ਪੱਧਰੀ ਚੋਣ

ਟੱਲੇਵਾਲ, 19 ਸਤੰਬਰ (ਸੋਨੀ ਚੀਮਾ)-ਇਲਾਕੇ ਦੀ ਨਾਮਵਰ ਅਤੇ ਪਿ੍ੰਸੀਪਲ ਡਾ: ਗੁਰਵੀਰ ਸਿੰਘ ਦੀ ਅਗਵਾਈ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ/ਕਾਲਜੀਏਟ ਸਕੂਲ, ਗਹਿਲ ਦੀਆਂ ਪੰਜ ਹਾਕੀ ਖਿਡਾਰਨਾਂ ਸਟੇਟ ਪੱਧਰ ਲਈ ਚੁਣੀਆਂ ਗਈਆਂ¢ ਪਿਛਲੇ ...

ਪੂਰੀ ਖ਼ਬਰ »

ਐਨ. ਟੀ. ਐਸ. ਈ. ਪ੍ਰੀਖਿਆ ਦੀ ਸਟੇਜ-2 (ਫਾਈਨਲ) ਕੀਤੀ ਪਾਸ

ਬਰਨਾਲਾ, 19 ਸਤੰਬਰ (ਅਸ਼ੋਕ ਭਾਰਤੀ)-ਵਾਈ.ਐਸ. ਹੰਡਿਆਇਆ ਦੇ ਹੋਣਹਾਰ ਵਿਦਿਆਰਥੀ ਸੁਖਜਿੰਦਰ ਕੁਮਾਰ ਨੇ ਰਾਸ਼ਟਰੀ ਪੱਧਰ 'ਤੇ ਐਨ.ਟੀ.ਐਸ.ਈ. ਪ੍ਰੀਖਿਆ ਦੀ ਸਟੇਜ-2 (ਫਾਈਨਲ) ਪਾਸ ਕੀਤੀ | ਵਾਈਸ ਪਿ੍ੰਸੀਪਲ ਸਚਿਨ ਗੁਪਤਾ ਨੇ ਦੱਸਿਆ ਕਿ ਇਹ ਰਾਸ਼ਟਰੀ ਪੱਧਰ ਦੀ ਸਕਾਲਰਸ਼ਿਪ ...

ਪੂਰੀ ਖ਼ਬਰ »

ਸਰਕਾਰੀ ਪੋਲੀਟੈਕਨਿਕ ਕਾਲਜ ਬਡਬਰ ਵਿਚ ਖੇਡ ਦਿਵਸ ਮਨਾਇਆ

ਧਨੌਲਾ, 19 ਸਤੰਬਰ (ਚੰਗਾਲ)-ਸੰਤ ਬਾਬਾ ਅਤਰ ਸਿੰਘ ਸਰਕਾਰੀ ਪਾਲੀਟੈਕਨਿਕ ਕਾਲਜ ਬਡਬਰ ਵਿਖੇ ਸਰਕਾਰ ਵਲੋਂ ਚਲਾਏ ਬਡੀ ਪ੍ਰੋਗਰਾਮ ਤਹਿਤ ਕਾਲਜ ਦੇ ਵਿਦਿਆਰਥੀਆਂ ਦੇ ਅੰਤਰ ਵਿਭਾਗੀ ਵਾਲੀਬਾਲ, ਕਬੱਡੀ ਅਤੇ ਖੋ-ਖੋ ਦੇ ਖੇਡ ਮੁਕਾਬਲੇ ਕਰਵਾਏ ਗਏ¢ ਇਨ੍ਹਾਂ ਮੁਕਾਬਲਿਆਂ ...

ਪੂਰੀ ਖ਼ਬਰ »

ਦਿਲ ਦੀਆਂ ਬਿਮਾਰੀਆਂ ਸਬੰਧੀ ਮੁਫ਼ਤ ਜਾਂਚ ਕੈਂਪ ਲਗਾਇਆ

ਮਹਿਲ ਕਲਾਂ, 19 ਸਤੰਬਰ (ਅਵਤਾਰ ਸਿੰਘ ਅਣਖੀ)-ਨਾਨਕਸਰ ਠਾਠ ਮਹਿਲ ਕਲਾਂ ਵਿਖੇ ਸੰਤ ਬਾਬਾ ਨੰਦ ਸਿੰਘ , ਸੰਤ ਬਾਬਾ ਈਸ਼ਰ ਸਿੰਘ (ਕਲੇਰਾਂ ਵਾਲਿਆਂ) ਦੀ ਯਾਦ ਨੂੰ ਸਰਪਿਤ ਦਿਲ ਦੀਆਂ ਬਿਮਾਰੀਆਂ ਸਬੰਧੀ ਪੰਚਮ ਹਸਪਤਾਲ ਲੁਧਿਆਣਾ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ...

ਪੂਰੀ ਖ਼ਬਰ »

ਦੋ ਕਿਸਾਨਾਂ ਦੇ 3 ਟਰਾਂਸਫ਼ਾਰਮਰ ਚੋਰੀ

ਟੱਲੇਵਾਲ, 19 ਸਤੰਬਰ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਗਹਿਲ ਦੇ ਦੋ ਕਿਸਾਨਾਂ ਦੇ ਬੀਤੀ ਰਾਤ 3 ਟਰਾਂਸਫ਼ਾਰਮਰ ਚੋਰੀ ਹੋ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਦਰਸ਼ਨ ਸਿੰਘ ਮਾਨ ਅਤੇ ਪਾਲ ਸਿੰਘ ਨੰਬਰਦਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੁਲਿਸ ਹੌਲਦਾਰ ਦੇ ਘਰ 'ਚ ਹਮਲਾ ਕਰਕੇ ਕੀਤੀ ਕੁੱਟਮਾਰ

ਸੰਗਰੂਰ, 19 ਸਤੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਥਾਣਾ ਸਿਟੀ ਸੰਗਰੂਰ ਪੁਲਿਸ ਵਲੋਂ ਇਕ ਪੁਲਿਸ ਹੌਲਦਾਰ ਦੀ ਕੁੱਟਮਾਰ ਕਰਨ ਵਾਲੇ 4 ਨੌਜਵਾਨਾਂ ਵਿਰੁੱਧ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਸਿਟੀ ਸੰਗਰੂਰ ਦੇ ਹੌਲਦਾਰ ਜਗਤਾਰ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਲਾਂਘੇ 'ਤੇ ਸਿਆਸੀ ਲਾਹਾ ਲੈ ਰਹੇ ਹਨ ਸਿੱਧੂ-ਢੀਂਡਸਾ

ਲਹਿਰਾਗਾਗਾ/ਚੋਟੀਆਂ, 19 ਸਤੰਬਰ (ਗਰਗ, ਢੀਂਡਸਾ, ਖੋਖਰ) - ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਅਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਇੱਥੇ ਹਲਕੇ ਅੰਦਰ ਵੱਖ-ਵੱਖ ਪੋਲਿੰਗ ਬੂਥਾਂ ਉੱਪਰ ਜਾ ਕੇ ਸਥਿਤੀ ਦਾ ਜਾਇਜ਼ਾ ਲੈਣ ਮਗਰੋਂ ਪਿੰਡ ਘੋੜੇਨਬ ਵਿਖੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX