ਤਾਜਾ ਖ਼ਬਰਾਂ


ਆਸਮਾਨੀ ਬਿਜਲੀ ਨੇ ਕਈ ਫੁੱਟ ਉੱਪਰ ਚੁੱਕ ਕੇ ਜ਼ਮੀਨ 'ਤੇ ਸੁੱਟਿਆ ਨੌਜਵਾਨ, ਮੌਤ
. . .  15 minutes ago
ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਰਾਤ ਭਰ ਪਏ ਮੀਂਹ ਤੋਂ ਬਾਅਦ ਅੱਜ ਪਿੰਡ ਬਾਜ਼ੀਦਪੁਰ 'ਚ ਆਸਮਾਨੀ ਬਿਜਲੀ ਪੈਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ 21 ਸਾਲਾ ਨਿਸ਼ਾਨ ਸਿੰਘ ਪੁੱਤਰ ਮਹਿੰਦਰ ਸਿੰਘ ਵਜੋਂ ਹੋਈ ਹੈ...
ਰਵਨੀਤ ਸਿੰਘ ਬਿੱਟੂ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  50 minutes ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਕਾਂਗਰਸੀ ਆਗੂ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ...
ਚਮਕੀ ਬੁਖ਼ਾਰ ਦਾ ਕਹਿਰ- ਮੁਜ਼ੱਫਰਪੁਰ ਦੇ ਹਸਪਤਾਲ 'ਚ ਪਹੁੰਚੇ ਨਿਤਿਸ਼ ਕੁਮਾਰ
. . .  56 minutes ago
ਪਟਨਾ, 18 ਜੂਨ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅੱਜ ਚਮਕੀ ਬੁਖ਼ਾਰ (ਏ. ਈ. ਐੱਸ.) ਨਾਲ ਪੀੜਤ ਬੱਚਿਆਂ ਨੂੰ ਦੇਖਣ ਅਤੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੁਜ਼ੱਫਰਪੁਰ ਸਥਿਤ ਸਰਕਾਰੀ ਸ਼੍ਰੀ ਕ੍ਰਿਸ਼ਨਾ ਮੈਡੀਕਲ ਕਾਲਜ ਤੇ ਹਸਪਤਾਲ 'ਚ ਪਹੁੰਚੇ ਹਨ। ਚਮਕੀ...
ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 1 hour ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਕਾਂਗਰਸੀ ਆਗੂ ਅਤੇ ਪੰਜਾਬ ਦੇ ਹਲਕੇ ਤਰਨਤਾਰਨ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ ਹੈ। ਦੱਸਣਯੋਗ ਹੈ ਕਿ ਡਿੰਪਾ ਪਹਿਲੀ ਵਾਰ...
ਕੈਨੇਡਾ 'ਚ ਹੋਈ ਗੋਲੀਬਾਰੀ ਦੌਰਾਨ ਚਾਰ ਲੋਕ ਜ਼ਖ਼ਮੀ
. . .  about 1 hour ago
ਓਟਾਵਾ, 18 ਜੂਨ- ਕੈਨੇਡਾ 'ਚ ਬਾਸਕਟਬਾਲ ਟੀਮ ਐੱਨ. ਬੀ. ਏ. ਚੈਂਪੀਅਨ ਰੈਪਟਰਜ਼ ਲਈ ਸੋਮਵਾਰ ਨੂੰ ਹੋਈ ਰੈਲੀ ਦੌਰਾਨ ਵੱਡੀ ਗਿਣਤੀ 'ਚ ਲੋਕ ਇਕੱਠੇ ਹੋਏ ਅਤੇ ਇਸੇ ਦੌਰਾਨ ਹੋਈ ਗੋਲੀਬਾਰੀ 'ਚ ਚਾਰ ਲੋਕ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਸਿਟੀ ਹਾਲ ਚੌਰਾਹੇ 'ਤੇ...
ਐੱਸ. ਡੀ. ਐੱਮ. ਅਤੇ ਤਹਿਸੀਲ ਦਫ਼ਤਰ ਦੇ ਕਾਮਿਆਂ ਨੇ 'ਕਲਮ ਛੋੜ' ਹੜਤਾਲ ਕਰਕੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
. . .  about 1 hour ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਕਰ ਰਹੇ ਡੀ. ਸੀ., ਐੱਸ. ਡੀ. ਐੱਮ. ਅਤੇ ਤਹਿਸੀਲ ਦਫ਼ਤਰ ਵਲੋਂ ਅੱਜ ਸੂਬੇ ਭਰ 'ਚ 'ਕਲਮ ਛੋੜ' ਹੜਤਾਲ ਕੀਤੀ ਜਾ ਰਹੀ...
ਗੁਰਜੀਤ ਸਿੰਘ ਔਜਲਾ ਨੇ ਪੰਜਾਬੀ 'ਚ ਚੁੱਕੀ ਸਹੁੰ
. . .  about 2 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਦੋ ਵਾਰ ਸੰਸਦ ਮੈਂਬਰ ਚੁਣੇ ਗਏ ਕਾਂਗਰਸੀ ਨੇਤਾ ਗੁਰਜੀਤ ਸਿੰਘ ਔਜਲਾ ਨੇ ਅੱਜ 17ਵੀਂ ਲੋਕ ਸਭਾ ਲਈ ਪੰਜਾਬੀ ਬੋਲੀ...
ਭਗਵੰਤ ਮਾਨ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ, 'ਇਨਕਲਾਬ ਜ਼ਿੰਦਾਬਾਦ' ਦਾ ਲਾਇਆ ਨਾਅਰਾ
. . .  about 2 hours ago
ਨਵੀਂ ਦਿੱਲੀ, 18 ਜੂਨ- ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਦੇ ਸੰਗਰੂਰ ਹਲਕੇ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਉਨ੍ਹਾਂ ਨੇ ਸਹੁੰ ਪੰਜਾਬੀ ਬੋਲੀ 'ਚ ਚੁੱਕੀ ਅਤੇ ਇਸ ਤੋਂ ਮਗਰੋਂ 'ਇਨਕਲਾਬ ਜ਼ਿੰਦਾਬਾਦ' ਦਾ...
ਸੁਖਬੀਰ ਬਾਦਲ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 2 hours ago
ਨਵੀਂ ਦਿੱਲੀ, 18 ਜੂਨ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ਪੰਜਾਬ ਦੇ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ...
ਸੰਨੀ ਦਿਓਲ ਨੇ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 2 hours ago
ਨਵੀਂ ਦਿੱਲੀ, 18 ਜੂਨ- ਬਾਲੀਵੁੱਡ ਅਦਾਕਾਰ ਅਤੇ ਪੰਜਾਬ ਦੇ ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਸੰਨੀ ਦਿਓਲ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ...
ਪੁਲਵਾਮਾ 'ਚ ਆਈ. ਈ. ਡੀ. ਹਮਲੇ ਦੌਰਾਨ ਜ਼ਖ਼ਮੀ ਹੋਏ 2 ਜਵਾਨਾਂ ਨੇ ਤੋੜਿਆ ਦਮ
. . .  about 2 hours ago
ਸ੍ਰੀਨਗਰ, 18 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਆਈ. ਈ. ਡੀ. ਹਮਲੇ ਦੌਰਾਨ ਜ਼ਖ਼ਮੀ ਹੋਏ ਸੁਰੱਖਿਆ ਬਲਾਂ ਦੇ ਦੋ ਜਵਾਨਾਂ ਨੇ ਅੱਜ ਇਲਾਜ ਦੌਰਾਨ ਦਮ ਤੋੜ ਦਿੱਤਾ। ਅੱਤਵਾਦੀਆਂ ਨੇ ਲੰਘੇ ਦਿਨ 44 ਰਾਸ਼ਟਰੀ ਰਾਈਫ਼ਲਜ਼ ਦੀ ਗੱਡੀ ਨੂੰ ਉਸ ਸਮੇਂ ਆਈ. ਈ...
ਅਨੰਤਨਾਗ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ
. . .  about 2 hours ago
ਸ੍ਰੀਨਗਰ, 18 ਜੂਨ- ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਅੱਜ ਸਵੇਰੇ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਸ ਮੁਠਭੇੜ 'ਚ ਸੁਰੱਖਿਆ ਬਲਾਂ ਦਾ ਇੱਕ ਜਵਾਨ ਵੀ ਸ਼ਹੀਦ ਹੋ ਗਿਆ। ਮੁਠਭੇੜ ਵਾਲੀ ਥਾਂ ਤੋਂ ਸੁਰੱਖਿਆ ਬਲਾਂ ਨੇ ਹਥਿਆਰ...
ਮੋਗਾ 'ਚ ਮਿਲਿਆ ਜਿੰਦਾ ਬੰਬ
. . .  about 2 hours ago
ਮੋਗਾ, 18 ਜੂਨ- ਮੋਗਾ 'ਚ ਲੁਧਿਆਣਾ ਰੋਡ 'ਤੇ ਟਾਟਾ ਮੋਟਰਜ਼ ਦੇ ਨੇੜੇ ਅੱਜ ਇੱਕ ਜਿੰਦਾ ਬੰਬ ਮਿਲਿਆ। ਬੰਬ ਮਿਲਣ ਦੀ ਖ਼ਬਰ ਸੁਣਦਿਆਂ ਹੀ ਪੂਰੇ ਇਲਾਕੇ 'ਚ ਸਨਸਨੀ ਫੈਲ ਗਈ। ਉੱਧਰ ਇਸ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ...
ਚੀਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕਿਆਂ ਕਾਰਨ 12 ਲੋਕਾਂ ਦੀ ਮੌਤ, 100 ਤੋਂ ਵੱਧ ਜ਼ਖ਼ਮੀ
. . .  about 3 hours ago
ਬੀਜਿੰਗ, 18 ਜੂਨ- ਚੀਨ ਦੇ ਸਿਚੁਆਨ ਸੂਬੇ 'ਚ ਬੀਤੀ ਰਾਤ ਅਤੇ ਅੱਜ ਸਵੇਰੇ ਲੱਗੇ ਭੂਚਾਲ ਦੇ ਦੋ ਜ਼ਬਰਦਸਤ ਝਟਕਿਆਂ ਕਾਰਨ 12 ਲੋਕਾਂ ਦੀ ਮੌਤ ਹੋ ਗਈ, ਜਦਕਿ 100 ਤੋਂ ਵੱਧ ਜ਼ਖ਼ਮੀ ਹੋ ਗਏ। ਚੀਨੀ ਭੂਚਾਲ ਕੇਂਦਰ ਮੁਤਾਬਕ ਪਹਿਲਾ ਝਟਕਾ ਸਥਾਨਕ ਸਮੇਂ ਮੁਤਾਬਕ...
ਓਮ ਪ੍ਰਕਾਸ਼ ਬਿੜਲਾ ਹੋ ਸਕਦੇ ਹਨ ਲੋਕ ਸਭਾ ਦੇ ਨਵੇਂ ਸਪੀਕਰ
. . .  about 3 hours ago
ਨਵੀਂ ਦਿੱਲੀ, 18 ਜੂਨ- ਰਾਜਸਥਾਨ ਦੇ ਕੋਟਾ ਤੋਂ ਸੰਸਦ ਮੈਂਬਰ ਅਤੇ ਭਾਜਪਾ ਨੇਤਾ ਓਮ ਪ੍ਰਕਾਸ਼ ਬਿੜਲਾ ਲੋਕ ਸਭਾ ਦੇ ਨਵੇਂ ਸਪੀਕਰ ਹੋ ਸਕਦੇ ਹਨ। ਸੂਤਰਾਂ ਵਲੋਂ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ। ਬਿੜਲਾ ਦੂਜੀ ਵਾਰ ਕੋਟਾ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਸੰਸਦ...
ਅਯੁੱਧਿਆ ਅੱਤਵਾਦੀ ਹਮਲੇ 'ਤੇ ਅਦਾਲਤ ਅੱਜ ਸੁਣਾਏਗੀ ਫ਼ੈਸਲਾ
. . .  about 3 hours ago
ਝਾਵਲਾ ਮਾਈਨਰ 'ਚ ਪਿਆ ਪਾੜ, ਕਈ ਖੇਤ ਪਾਣੀ ਨਾਲ ਭਰੇ
. . .  about 3 hours ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 107 ਬੱਚਿਆਂ ਦੀ ਮੌਤ
. . .  about 4 hours ago
ਨਹਿਰ 'ਚ ਪਾੜ ਪੈਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਪਾਣੀ 'ਚ ਡੁੱਬੀਆਂ
. . .  about 4 hours ago
ਅਨੰਤਨਾਗ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 5 hours ago
ਅੰਡੇਮਾਨ ਦੀਪ ਸਮੂਹ 'ਚ ਲੱਗੇ ਭੂਚਾਲ ਦੇ ਝਟਕੇ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਬੰਗਲਾਦੇਸ਼ ਨੇ ਵੈਸਟ ਇੰਡੀਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਾਰਸ਼ ਨੇ ਮੌਸਮ ਕੀਤਾ ਸੁਹਾਵਣਾ, ਤਾਪਮਾਨ 'ਚ ਆਈ ਗਿਰਾਵਟ
. . .  1 day ago
ਸਤਲੁਜ ਦਰਿਆ 'ਚ ਬੇੜੀ ਡੁੱਬੀ, ਇਕੋ ਪਰਿਵਾਰ ਦੇ ਤਿੰਨ ਨੌਜਵਾਨ ਬੱਚਿਆਂ ਦੀ ਮੌਤ
. . .  1 day ago
ਤੇਜ਼ ਹਨੇਰੀ ਨੇ ਬਿਜਲੀ ਦੇ ਟਾਵਰ ਪੁੱਟੇ
. . .  1 day ago
ਨਵੀਂ ਦਿੱਲੀ : ਜੇ ਪੀ ਨੱਢਾ ਨੂੰ ਬਣਾਇਆ ਭਾਜਪਾ ਦਾ ਕਾਰਜਕਾਰੀ ਪ੍ਰਧਾਨ
. . .  1 day ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਹੁਣ ਤੱਕ 104 ਬੱਚਿਆ ਦੀ ਮੌਤ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : 6 ਓਵਰਾਂ ਤੋਂ ਬਾਅਦ ਬੰਗਲਾਦੇਸ਼ 38/0
. . .  1 day ago
ਪੁਲਵਾਮਾ 'ਚ ਫੌਜ ਦੇ ਕਾਫ਼ਲੇ 'ਤੇ ਹੋਏ ਹਮਲੇ 'ਚ 5 ਜਵਾਨ ਜ਼ਖਮੀ, 1 ਅੱਤਵਾਦੀ ਢੇਰ
. . .  1 day ago
ਮੇਹੁਲ ਚੌਕਸੀ ਨੇ ਬੰਬੇ ਹਾਈਕੋਰਟ ਨੂੰ ਸੌਂਪਿਆ ਹਲਫ਼ਨਾਮਾ, ਕਿਹਾ- ਇਲਾਜ ਲਈ ਛੱਡਿਆ ਦੇਸ਼
. . .  1 day ago
ਪ੍ਰਵਾਸੀ ਮਜ਼ਦੂਰ ਦੀ ਨਬਾਲਗ ਬਾਲੜੀ ਨਾਲ ਰਿਸ਼ਤੇਦਾਰ ਵੱਲੋਂ ਜਬਰ ਜਨਾਹ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੇ ਬੰਗਲਾਦੇਸ਼ ਨੂੰ ਜਿੱਤ ਲਈ ਦਿੱਤਾ 322 ਦੌੜਾਂ ਦਾ ਟੀਚਾ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਸੱਤਵਾਂ ਝਟਕਾ
. . .  1 day ago
ਸੋਸ਼ਲ ਮੀਡੀਆ 'ਤੇ ਅੱਪ ਸ਼ਬਦ ਬੋਲਣ ਵਾਲੀ ਮਹਿਲਾ ਅਕਾਲੀ ਆਗੂ 'ਤੇ ਪਰਚਾ ਦਰਜ
. . .  1 day ago
ਚੀਮਾ ਨੇ ਸਿੱਖਾਂ 'ਤੇ ਹੋ ਰਹੇ ਹਮਲਿਆਂ ਨੂੰ ਮੋਦੀ ਸਰਕਾਰ ਦੀ ਸਾਜ਼ਿਸ਼ ਦੱਸਿਆ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਪੰਜਵਾਂ ਝਟਕਾ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਚੌਥਾ ਝਟਕਾ
. . .  1 day ago
ਟੈਂਪੂ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਅਜਨਾਲਾ 'ਚ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਪੁਲਿਸ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
. . .  1 day ago
ਝੋਨਾ ਲਾਉਂਦੇ ਸਮੇਂ ਗਰਮੀ ਲੱਗਣ ਕਾਰਨ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 193/3
. . .  1 day ago
ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਲਿਪਤ ਪੁਲਿਸ ਦੇ 11 ਮੁਲਾਜ਼ਮ ਮੁਅੱਤਲ
. . .  1 day ago
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਸਿਰ 'ਚ ਮਾਰੀ ਗੋਲੀ, ਹਾਲਤ ਗੰਭੀਰ
. . .  1 day ago
31 ਓਵਰਾਂ ਤੋਂ ਬਾਅਦ ਵੈਸਟਇੰਡੀਜ਼ 156/2
. . .  1 day ago
ਸਿੱਖਾਂ ਨਾਲ ਕੁੱਟਮਾਰ ਦੇ ਮਾਮਲੇ 'ਚ ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ ਕਮਿਸ਼ਨਰ ਕੋਲੋਂ ਮੰਗੀ ਰਿਪੋਰਟ
. . .  1 day ago
ਦਿੱਲੀ ਪੁਲਿਸ ਵਲੋਂ ਦੋ ਸਿੱਖਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ ਨੂੰ ਲੈ ਕੇ ਪਾਕਿ ਸਿੱਖਾਂ 'ਚ ਰੋਸ
. . .  1 day ago
ਸ਼੍ਰੋਮਣੀ ਕਮੇਟੀ ਵੱਲੋਂ ਮਾਮਲੇ ਸਬੰਧੀ ਦੇਸ਼ ਦੇ ਗ੍ਰਹਿ ਸਕੱਤਰ ਨੂੰ ਲਿਖਿਆ ਪੱਤਰ
. . .  1 day ago
ਬਿਹਾਰ 'ਚ 22 ਜੂਨ ਤੱਕ ਸਾਰੇ ਸਰਕਾਰੀ ਸਕੂਲ ਰਹਿਣਗੇ ਬੰਦ
. . .  1 day ago
ਭਾਈ ਲੌਂਗੋਵਾਲ ਨੇ ਪੁਲਿਸ ਵਲੋਂ ਦੋ ਸਿੱਖਾਂ ਦੀ ਜ਼ਾਲਮਾਨਾ ਕੁੱਟਮਾਰ ਦੀ ਕੀਤੀ ਨਿੰਦਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਅੱਸੂ ਸੰਮਤ 550

ਬਠਿੰਡਾ /ਮਾਨਸਾ

ਸ਼੍ਰੋਮਣੀ ਅਕਾਲੀ ਦਲ ਵਲੋਂ ਚੋਣਾਂ 'ਚ ਧੱਕੇਸ਼ਾਹੀਆਂ ਵਿਰੁੱਧ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ 'ਚ ਮਿਨੀ ਸਕੱਤਰੇਤ ਅੱਗੇ ਵਿਸ਼ਾਲ ਧਰਨਾ

ਬਠਿੰਡਾ, 20 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਦੇ ਮਿੰਨੀ ਸਕੱਤਰੇਤ ਸਾਹਮਣੇ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਅਤੇ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੇ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਦੀ ਪ੍ਰਧਾਨਗੀ ਵਿਚ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਰੋਸ ਧਰਨਾ ਦਿੱਤਾ | ਧਰਨੇ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਾਂਗਰਸ ਵਜ਼ਾਰਤ ਵਿਚ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ 'ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਹਲਕਾ ਰਾਮਪੁਰਾ ਫੂਲ ਦੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਵਿਚ ਕਾਂਗਰਸੀਆਂ ਨੇ ਉਨ੍ਹਾਂ ਦੀ ਹੱਲਾਸ਼ੇਰੀ ਅਤੇ ਪੁਲਿਸ ਦੀ ਸ਼ੈਅ 'ਤੇ ਗੁੰਡਾਗਰਦੀ ਦਾ ਨੰਗਾ ਨਾਚ ਨੱਚਦਿਆਂ ਜੰਮ ਕੇ ਅਮਨ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਹਨ | ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਹੀ ਕਰਨਾ ਸੀ ਤਾਂ ਇਨ੍ਹਾਂ ਚੋਣਾਂ 'ਤੇ ਇੰਨਾ ਖ਼ਰਚਾ ਤੇ ਸਰਕਾਰ ਨੂੰ ਸਿਵਲ ਅਤੇ ਪੁਲਿਸ ਸਿਸਟਮ ਦੀ ਮਸ਼ੀਨਰੀ ਤੇ ਇੰਨਾ ਭਾਰੀ ਖ਼ਰਚ ਕਰਨ ਦੀ ਕੀ ਲੋੜ ਸੀ, ਕਾਂਗਰਸ ਸਰਕਾਰ ਸਿੱਧੇ ਆਪਣੇ ਨੁਮਾਇੰਦਿਆਂ ਨੂੰ ਇਨ੍ਹਾਂ ਸੀਟਾਂ 'ਤੇ ਨਾਮਜ਼ਦ ਕਰ ਦਿੰਦੀ | ਸ ਮਲੂਕਾ ਨੇ ਦੋਸ਼ ਲਗਾਏ ਕਿ ਦਿਆਲਪੁਰਾ ਮਿਰਜ਼ਾ ਵਿਖੇ ਨਾਲੇ ਤਾਂ ਕਾਂਗਰਸੀਆਂ ਨੇ ਫਾਇਰਿੰਗ ਕੀਤੀ ਅਤੇ ਨਾਲ ਹੀ ਅਕਾਲੀਆਂ ਨਾਲ ਧੱਕੇਸ਼ਾਹੀ ਕੀਤੀ ਪਰ ਜ਼ੁਲਮ ਦੀ ਹੱਦ ਇਸ ਕਦਰ ਕੀਤੀ | ਉਨ੍ਹਾਂ ਦੇ 10 ਪਾਰਟੀ ਵਰਕਰਾਂ 'ਤੇ ਸਿੱਧੇ ਤੌਰ 'ਤੇ ਅਤੇ 50 ਨੂੰ ਅਣਪਛਾਤੇ ਰੱਖ ਕੇ ਝੂਠਾ ਪਰਚਾ ਪਾ ਦਿੱਤਾ | ਸ: ਮਲੂਕਾ ਨੇ ਚੋਣ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਪਿੰਡ ਕਾਂਗੜ, ਸਲਾਬਤਪੁਰਾ, ਹਰਨਾਮ ਸਿੰਘ ਵਾਲਾ, ਦੁੱਲੇਵਾਲਾ, ਦਿਆਲਪੁਰਾ ਮਿਰਜ਼ਾ, ਬੁਰਜ ਗਿੱਲ, ਜਲਾਲ ਵਿਖੇ ਪੋਿਲੰਗ ਰੱਦ ਕਰਕੇ ਦੁਬਾਰਾ ਚੋਣ ਕਰਵਾਈ ਜਾਵੇ ਕਿਉਂਕਿ ਇਨ੍ਹਾਂ ਸਥਾਨਾਂ 'ਤੇ ਕਾਂਗਰਸੀਆਂ ਨੇ ਗੱਡੀਆਂ ਦੇ ਕਾਫ਼ਲਿਆਂ ਨਾਲ ਹਲਕੇ ਵਿਚ ਜੰਮ ਕੇ ਗੁੰਡਾਗਰਦੀ ਦਾ ਨੰਗਾ ਨਾਚ ਨੱਚਦਿਆਂ ਲੋਕਤੰਤਰ ਦਾ ਕਤਲ ਕੀਤਾ ਹੈ | ਸ ਮਲੂਕਾ ਨੇ ਕਿਹਾ ਉਨ੍ਹਾਂ ਇਸ ਦੇ ਵਿਰੁੱਧ ਵਾਰ-ਵਾਰ ਡੀ.ਐਸ.ਪੀ ਗੁਰਪ੍ਰੀਤ ਸਿੰਘ ਅਤੇ ਐਸ.ਐਸ.ਪੀ. ਅਤੇ ਚੋਣ ਕਮਿਸ਼ਨ ਨੂੰ ਇਸ ਬਾਬਤ ਜਾਣੂੰ ਕਰਵਾਇਆ ਪਰ ਇਸ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ | ਸ: ਮਲੂਕਾ ਨੇ ਦੋਸ਼ ਲਗਾਏ ਕਿ ਪੁਲਿਸ 'ਤੇ ਰਾਜਸੀ ਆਗੂਆਂ ਵਲੋਂ ਆਪਸੀ ਸਹਿਯੋਗ ਨਾਲ ਇਨ੍ਹਾਂ ਚੋਣਾ ਦੌਰਾਨ ਜੋ ਲਾਕਾਨੂੰਨੀ ਕਾਰਵਾਈਆਂ ਕਰਕੇ ਲੋਕਤੰਤਰ ਦਾ ਕਤਲ ਕੀਤਾ ਹੈ ਦੇ ਵਿਰੁੱਧ ਕੱਲ੍ਹ ਵੀ ਕਾਂਗੜ ਟੀ ਪੁਆਇੰਟ ਤੇ ਧਰਨਾ ਲਗਾਇਆ ਸੀ ਅਤੇ ਅੱਜ ਵੀ ਉਹ ਇਸ ਦੇ ਵਿਰੁੱਧ ਅੱਜ ਬਠਿੰਡਾ ਵਿਖੇ ਇਹ ਧਰਨਾ ਦਿੱਤਾ ਗਿਆ ਹੈ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਇਨ੍ਹਾਂ ਚੋਣਾਂ ਦੌਰਾਨ ਕਾਂਗਰਸੀਆਂ ਦੀਆਂ ਧੱਕੇਸ਼ਾਹੀਆਂ ਨੇ ਸਪਸ਼ਟ ਕਰ ਦਿੱਤਾ ਹੈ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਬਣ ਚੁੱਕੀ ਹੈ ਜਿਸ ਲਈ ਗਵਰਨਰੀ ਰਾਜ਼ ਲਗਾ ਦੇਣਾ ਚਾਹੀਦਾ ਹੈ | ਅਗਲੀ ਰਣਨੀਤੀ ਤਹਿਤ ਸ: ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਕਿ 23 ਸਤੰਬਰ ਨੂੰ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਪਿੰਡ ਬਾਦਲ ਵਿਖੇ ਮੀਟਿੰਗ ਕਰਨ ਜਾ ਰਹੇ ਹਨ ਇਸ ਉਪਰੰਤ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ | ਇਸ ਮੌਕੇ ਹਲਕਾ ਨਿਗਰਾਨ ਭੁੱਚੋ ਜਗਸੀਰ ਸਿੰਘ ਜੱਗਾ ਕਲਿਆਣ, ਮੇਅਰ ਬਲਵੰਤ ਰਾਏ ਨਾਥ, ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ, ਸ਼ੋ੍ਰਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਸਤਨਾਮ ਸਿੰਘ ਭਾਈਰੂਪਾ, ਬਲਕਾਰ ਸਿੰਘ ਬਰਾੜ, ਸ: ਗੁਰਤੇਜ ਸਿੰਘ ਢੱਡੇ ਮੈਂਬਰ ਐਸ.ਜੀ.ਪੀ.ਸੀ., ਸ: ਸੁਖਦੇਵ ਸਿੰਘ ਬਾਹੀਆ ਮੈਂਬਰ ਐਸ.ਜੀ.ਪੀ.ਸੀ., ਸਾਬਕਾ ਚੇਅਰਮੈਨ ਜਸਵੀਰ ਸਿੰਘ ਬਰਾੜ, ਕੌਾਸਲਰ ਮਾਸਟਰ ਹਰਮੰਦਰ ਸਿੰਘ ਸਿੱਧੂ, ਸਾਬਕਾ ਚੇਅਰਮੈਨ ਗੁਰਮੀਤ ਸਿੰਘ ਪੱਪੀ ਧਾਲੀਵਾਲ, ਸੁਨੀਲ ਬਿੱਟਾ ਸਾਬਕਾ ਚੇਅਰਮੈਨ ਗਗਨਦੀਪ ਸਿੰਘ ਗਰੇਵਾਲ, ਮਨਜੀਤ ਸਿੰਘ ਧੁੰਨਾ, ਰਾਮਪੁਰਾ ਸ਼ਹਿਰੀ ਪ੍ਰਧਾਨ ਸਤਪਾਲ ਗਰਗ, ਕੌਾਸਲਰ ਹਰਵਿੰਦਰ ਗੰਜੂ ਸ਼ਰਮਾ, ਡਾ.ਜਸਪਾਲ ਸਿੰਘ, ਅਮਰਜੀਤ ਸਿੰਘ ਭੁੱਲਰ ਕਾਨੂੰਨੀ ਸਲਾਹਕਾਰ, ਅਮਰਜੀਤ ਸਿੰਘ ਜੰਡਾਂਵਾਲਾ, ਬਲਵਿੰਦਰ ਸਿੰਘ ਬਾਹੀਆ, ਦੀਪਾ ਘੋਲੀਆ, ਹਰਮੀਤ ਸਿੰਘ ਜੰਡਾਵਾਲਾ, ਰਾਜਬੀਰ ਸਿੰਘ ਸਿੱਧੂ, ਪਰਮਪਾਲ ਸਿੰਘ ਸਿੱਧੂ, ਡਾ: ਜਸਪਾਲ ਸਿੰਘ ਸਿੱਧੂ, ਸਮੇਤ ਵੱਡੀ ਗਿਣਤੀ ਵਿਚ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ |

ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਸਬੰਧੀ ਦਰਸਾਉਂਦੀ ਵੈਨ ਨੂੰ ਕੀਤਾ ਰਵਾਨਾ

ਬਠਿੰਡਾ, 20 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਡੀ.ਸੀ ਬਠਿੰਡਾ ਪ੍ਰਨੀਤ ਵਲੋਂ ਵਾਤਾਵਰਣ ਨੂੰ ਬਚਾਉਣ, ਮਿੱਟੀ ਦੀ ਸਾਂਭ-ਸੰਭਾਲ ਹਿਤ ਅਤੇ ਝੋਨੇ ਦੀ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਸਬੰਧੀ ਦਰਸਾਉਂਦੀ ਵੈਨ ਨੂੰ ਪਹਿਲੇ ਫੇਸ ਤਹਿਤ ਅੱਜ ਦਫ਼ਤਰ ਖੇਤੀ ਭਵਨ, ...

ਪੂਰੀ ਖ਼ਬਰ »

ਸ਼ਰਾਬ ਠੇਕਿਆਂ ਤੋਂ ਨਕਦੀ ਤੇ ਹੋਰ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ 6 ਮੈਂਬਰ ਗਿ੍ਫ਼ਤਾਰ

ਬਠਿੰਡਾ, 20 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)-ਥਾਣਾ ਸਿਵਲ ਲਾਈਨ ਪੁਲਿਸ ਬਠਿੰਡਾ ਵਲੋਂ ਸ਼ਰਾਬ ਦੇ ਠੇਕਿਆਂ ਤੋਂ ਨਕਦੀ ਅਤੇ ਹੋਰ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 6 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ 1 ਲੱਖ ਰੁਪਏ ਦੀ ਖੋਹ ਕੀਤੀ ਨਕਦੀ, 2 ਮੋਟਰ ...

ਪੂਰੀ ਖ਼ਬਰ »

21 ਸਤੰਬਰ ਨੂੰ 2 ਥਾਵਾਂ 'ਤੇ ਪੈਣਗੀਆਂ ਦੁਬਾਰਾ ਵੋਟਾਂ: ਜ਼ਿਲ੍ਹਾ ਚੋਣ ਅਫ਼ਸਰ

ਬਠਿੰਡਾ, 20 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਜ਼ਿਲ੍ਹਾ ਬਠਿੰਡਾ ਦੇ ਬਲਾਕ ਭਗਤਾ ਦੇ ਪਿੰਡ ਦਿਆਲਪੁਰਾ ਮਿਰਜਾ ਦੇ ਬੂਥ ਨੰਬਰ 17 ਅਤੇ ਬਲਾਕ ਤਲਵੰਡੀ ਸਾਬੋ ਪਿੰਡ ਰਤਨਗੜ੍ਹ ਕਣਕਵਾਲ ਦੇ ਬੂਥ ਨੰਬਰ 46 ਵਿਖੇ ਰਾਜ ਚੋਣ ਕਮਿਸ਼ਨ ਪੰਜਾਬ ਦੇ ਹੁਕਮਾਂ ਅਨੁਸਾਰ 21 ਸਤੰਬਰ ਨੂੰ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਨੂੰ ਅਸ਼ਲੀਲ ਫ਼ੋਨ ਕਾਲਾਂ ਕਰਨ ਦੇ ਮਾਮਲੇ ਵਿਚ ਇਕ ਵਿਅਕਤੀ ਗਿ੍ਫ਼ਤਾਰ

ਸੰਗਤ ਮੰਡੀ, 20 ਸਤੰਬਰ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਬਠਿੰਡਾ ਜ਼ਿਲੇ੍ਹ ਦੇ ਪਿੰਡ ਪੱਕਾ ਕਲਾਂ ਤੋਂ ਥਾਣਾ ਨੰਦਗੜ੍ਹ ਦੀ ਪੁਲਿਸ ਨੇ ਇਕ ਅਜਿਹੇ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ ਜਿਹੜਾ ਪਿਛਲੇ ਲੰਬੇ ਸਮੇਂ ਤੋਂ ਆਪਣੇ ਕੁੱਝ ਸਾਥੀਆਂ ਨਾਲ ਮਿਲ ਕੇ ...

ਪੂਰੀ ਖ਼ਬਰ »

ਵਿਕਟੋਰੀਆ ਕਰਾਸ/ਮਹਾਵੀਰ ਚੱਕਰ ਜੇਤੂ ਸ਼ਹੀਦ ਜਮਾਂਦਾਰ ਨੰਦ ਸਿੰਘ ਦੇ ਜਨਮ ਦਿਨ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਹੀਦ ਜਮਾਂਦਾਰ ਨੰਦ ਸਿੰਘ ਚੌਕ ਦਾ ਉਦਘਾਟਨ ਕਰਨਗੇ

-ਕੰਵਲਜੀਤ ਸਿੰਘ ਸਿੱਧੂ- ਬਠਿੰਡਾ, 20 ਸਤੰਬਰ- ਭਾਰਤੀ ਫ਼ੌਜ ਦੇ ਮਾਣ ਅਤੇ ਫ਼ੌਜ ਵਿਚ ਸਭ ਤੋਂ ਵੱਡੇ ਫ਼ੌਜੀ ਸਨਮਾਨ ਵਿਕਟੋਰੀਆ ਕਰਾਸ ਅਤੇ ਪਰਮਵੀਰ ਚੱਕਰ ਨਾਲ ਸਨਮਾਨਿਤ ਸ਼ਹੀਦ ਜਮਾਾਦਾਰ ਨੰਦ ਸਿੰਘ ਚੌਾਕ ਨੂੰ ਨਵੇਂ ਰੂਪ ਵਿਚ ਉਨ੍ਹਾਂ ਦੇ ਜਨਮ ਦਿਵਸ ਮੌਕੇ ਦੇਸ਼ ...

ਪੂਰੀ ਖ਼ਬਰ »

ਰਿਫਾਇਨਰੀ 'ਚ ਦੋ ਮਹਿੰਗੇ ਮੋਬਾਈਲ ਚੋਰੀ

ਰਾਮਾਂ ਮੰਡੀ, 20 ਸਤੰਬਰ (ਤਰਸੇਮ ਸਿੰਗਲਾ)-ਇਲਾਕੇ ਅੰਦਰ ਰੋਜ਼ਾਨਾ ਵਾਪਰ ਰਹੀਆਂ ਚੋਰੀ ਦੀਆਂ ਘਟਨਾਵਾਂ ਕਾਰਨ ਰਿਫਾਇਨਰੀ 'ਚ ਨੌਕਰੀ ਕਰਦੇ ਪ੍ਰਵਾਸੀ ਮੁਲਾਜ਼ਮਾਂ ਦੇ ਨੱਕ 'ਚ ਦਮ ਆ ਚੁੱਕਿਆ ਹੈ | ਇਸ ਸਬੰਧੀ ਗੁਲਵੇਜ ਪੁੱਤਰ ਮੀਰ ਮੁਹੰਮਦ ਇੰਚੋਲੀ ਵਾਸੀ ਮੇਰਠ (ਯੂ.ਪੀ) ...

ਪੂਰੀ ਖ਼ਬਰ »

ਪ੍ਰਧਾਨਗੀ ਨੂੰ ਲੈ ਕੇ ਨੌਜਵਾਨਾਂ ਵਲੋਂ ਕਾਲਜ ਕੈਂਪਸ ਦੀ ਭੰਨਤੋੜ ਤੇ ਚਲਾਈਆਂ ਗੋਲੀਆਂ

ਤਲਵੰਡੀ ਸਾਬੋ, 20 ਸਤੰਬਰ (ਰਣਜੀਤ ਸਿੰਘ ਰਾਜੂ)-ਪੰਜਾਬੀ ਯੂਨੀਵਰਸਿਟੀ ਗੁਰੂ ਕਾਂਸ਼ੀ ਕੈਂਪਸ ਦੇ ਇੰਚਾਰਜ ਨੇ ਦੱਸਿਆ ਕਿ ਕਾਲਜ ਦੇ ਗੇਟ ਨੰਬਰ 3 ਤੇ ਸਕਿਉਰਿਟੀ ਗਾਰਡ ਬਲਵੀਰ ਸਿੰਘ, ਜਗਦੀਪ ਸਿੰਘ, ਜਸਵੀਰ ਸਿੰਘ, ਜਗਰੂਪ ਸਿੰਘ ਤੈਨਾਤ ਸਨ | ਉਨ੍ਹਾਂ ਦੱਸਿਆ ਕਿ 18 ਸਤੰਬਰ ...

ਪੂਰੀ ਖ਼ਬਰ »

ਸ਼ਰੀਕੇ 'ਚ ਚਾਚੇ ਦੀ ਲੜਕੀ ਨੂੰ ਭਜਾ ਕੇ ਲਿਜਾਣ ਵਾਲਾ 3 ਸਾਲ ਬਾਅਦ ਪੁਲਿਸ ਵਲੋਂ ਗਿ੍ਫ਼ਤਾਰ

ਕੋਟਫੱਤਾ, 20 ਸਤੰਬਰ (ਰਣਜੀਤ ਸਿੰਘ ਬੁੱਟਰ)-ਕੋਟਫੱਤਾ ਨਗਰ ਦਾ ਵਸਨੀਕ ਸੋਹਨ ਲਾਲ ਪੁੱਤਰ ਕਾਲਾ ਸਿੰਘ ਸ਼ਰੀਕੇ 'ਚੋਂ ਲੱਗਦੇ ਆਪਣੇ ਚਾਚੇ ਦੀ ਲੜਕੀ ਨੂੰ 2015 ਵਿਚ ਭਜਾ ਕੇ ਲੈ ਗਿਆ ਸੀ ਅਤੇ ਹੁਣ ਤੱਕ ਉਸ ਨਾਲ ਬਲਾਤਕਾਰ ਕਰਦਾ ਰਿਹਾ ਅਤੇ ਬੀਤੇ ਦਿਨੀਂ ਉਸ ਨੂੰ ਹਿਮਾਚਲ ਦੇ ...

ਪੂਰੀ ਖ਼ਬਰ »

ਸੇਂਟ ਪੌਲ'ਜ਼ ਸਕੂਲ ਦੇ ਖਿਡਾਰੀਆਂ ਨੇ 11 ਸੋਨ ਤਗਮਿਆਂ ਸਣੇ ਜਿੱਤੇ 51 ਤਗਮੇ

ਬਠਿੰਡਾ, 20 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)-64ਵੀਂਆਂ ਪੰਜਾਬ ਸਕੂਲ ਖੇਡਾਂ ਵਿਚ ਮੱਲਾਂ ਮਾਰਦਿਆਂ ਸੇਂਟ ਪੌਲ'ਜ਼ ਹਾਈ ਸਕੂਲ ਬਠਿੰਡਾ ਦੇ ਖਿਡਾਰੀਆਂ ਨੇ 11 ਸੋਨ ਤਗਮੇ, 19 ਚਾਂਦੀ ਅਤੇ 21 ਕਾਂਸੀ ਸਣੇ ਕੁਲ 51 ਤਗਮੇ ਜਿੱਤੇ ਹਨ | ਸਕੂਲ ਦੇ ਖਿਡਾਰੀਆਂ ਨੇ ਬੈਡਮਿੰਟਨ ਅਤੇ ...

ਪੂਰੀ ਖ਼ਬਰ »

ਲੋਕਾਂ ਦੇ ਸੰਘਰਸ਼ ਕਾਰਨ ਬਾਈਪਾਸ ਤੋਂ ਗੰਦਗੀ ਦੇ ਢੇਰ ਹੋਏ ਦੂਰ-ਐਸ.ਡੀ.ਐਮ. ਨੇ ਮੌਕੇ 'ਤੇ ਪੁੱਜ ਕੇ ਕੀਤੇ ਹੁਕਮ

ਰਾਮਪੁਰਾ ਫੂਲ, 20 ਸਤੰਬਰ (ਗੁਰਮੇਲ ਸਿੰਘ ਵਿਰਦੀ)-ਬੀਤੇ ਲੰਬੇ ਸਮੇਂ ਤੋਂ ਬਾਈਪਾਸ ਨਿਵਾਸੀਆਂ ਲਈ ਪਰੇਸ਼ਾਨੀ ਦਾ ਸਬੱਬ ਬਣੇ ਗੰਦਗੀ ਦੇ ਢੇਰਾਂ ਤੋਂ ਆਿਖ਼ਰ ਇਲਾਕਾ ਵਾਸੀਆਂ ਨੂੰ ਨਿਜਾਤ ਮਿਲ ਗਈ ਹੈ | ਮੁਹੱਲਾ ਵਾਸੀਆਂ ਸਮੇਤ ਸਵੇਰ ਸਮੇਂ ਸੈਰ ਕਰਨ ਵਾਲੇ ਲੋਕਾਂ ਦੀਆਂ ...

ਪੂਰੀ ਖ਼ਬਰ »

ਦੂਨ ਸਕੂਲ ਕਰਾੜਵਾਲਾ ਦੇ ਚੇਅਰਪਰਸਨ ਤੇ ਅਧਿਆਪਕ ਨਵੀਂ ਦਿੱਲੀ ਵਿਖੇ ਸਨਮਾਨਿਤ

ਚਾਉਕੇ, 20 ਸਤੰਬਰ (ਮਨਜੀਤ ਸਿੰਘ ਘੜੈਲੀ)-ਸਵ: ਸਰਦਾਰ ਗਮਦੂਰ ਸਿੰਘ ਢਿੱਲੋਂ ਦੁਆਰਾ ਸਥਾਪਿਤ ਮਾਲਵਾ ਖੇਤਰ ਦੀ ਸਹਿ ਵਿੱਦਿਅਕ ਸੰਸਥਾ ਦੂਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕਰਾੜਵਾਲਾ ਦੇ ਚੇਅਰਪਰਸਨ ਸ੍ਰੀਮਤੀ ਚਰਨਜੀਤ ਕੌਰ ਢਿੱਲੋਂ ਨੂੰ ਆਈਕਾਨਿਕ ਸਕੂਲ ਲੀਡਰ ...

ਪੂਰੀ ਖ਼ਬਰ »

ਪੀ. ਡਬਲਯੂ. ਡੀ. ਦੇ ਕਰਮਚਾਰੀਆਂ ਨੇ ਰੈਲੀ ਕਰ ਕੇ ਪ੍ਰਗਟਾਇਆ ਰੋਸ

ਬਠਿੰਡਾ, 20 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਪੀ. ਡਬਲਯੂ. ਡੀ. ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਸੀਵਰੇਜ ਬੋਰਡ ਬਠਿੰਡਾ ਵਲੋਂ ਸੀਵਰੇਜ ਬੋਰਡ ਦੇ ਐਕਸੀਅਨ ਨੰਬਰ 2 ਦੇ ਦਫ਼ਤਰ ਅਤੇ ਐਸ. ਡੀ. ਓ. ਨੰਬਰ 3 ਦੇ ਦਫ਼ਤਰ ਅੱਗੇ ਰੋਸ ਰੈਲੀ ਕੀਤੀ ਗਈ ਅਤੇ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਕਾਲਜ ਆਫ਼ ਕਾਮਰਸ ਤੇ ਮੈਨੇਜਮੈਂਟ ਨੇ ਇੰਟਰਨੈੱਟ ਬੈਂਕਿੰਗ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਤਲਵੰਡੀ ਸਾਬੋ, 20 ਸਤੰਬਰ (ਰਵਜੋਤ ਸਿੰਘ ਰਾਹੀ/ਰਣਜੀਤ ਸਿੰਘ ਰਾਜੂ)-ਵਿਦਿਆਰਥੀਆਂ ਨੂੰ ਆਧੁਨਿਕ ਇੰਟਰਨੈੱਟ ਬੈਂਕਿੰਗ ਪ੍ਰਣਾਲੀ ਬਾਰੇ ਜਾਣਕਾਰੀ ਮੁਹੱਈਆ ਕਰਵਾਉਣ ਦੇ ਮਕਸਦ ਤਹਿਤ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਕਾਲਜ ਆਫ਼ ਕਾਮਰਸ ਤੇ ਮੈਨੇਜਮੈਂਟ ਵਲੋਂ ਸਟੇਟ ...

ਪੂਰੀ ਖ਼ਬਰ »

ਹੈਂਡਬਾਲ ਮੁਕਾਬਲਿਆਂ ਵਿਚ ਆਕਸਫੋਰਡੀਅਨ ਖਿਡਾਰੀ ਬਣੇ ਚੈਂਪੀਅਨ

ਭਗਤਾ ਭਾਈਕਾ, 20 ਸਤੰਬਰ (ਸੁਖਪਾਲ ਸਿੰਘ ਸੋਨੀ)-ਬੀਤੇ ਦਿਨੀਂ ਗੁਰੂ ਕਾਸ਼ੀ ਪਬਲਿਕ ਸਕੂਲ ਵਿਖੇ ਹੈਂਡਬਾਲ ਦੇ ਜ਼ੋਨ ਪੱਧਰੀ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਇਲਾਕੇ ਦੇ ਮੰਨੇ-ਪ੍ਰਮੰਨੇ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ | ਸਭ ਨੂੰ ਕਰਾਰੀ ਟੱਕਰ ...

ਪੂਰੀ ਖ਼ਬਰ »

ਭਾਈ ਮਸਤਾਨ ਸਕੂਲ ਪੱਕਾ ਕਲਾਂ ਦੇ ਖਿਡਾਰੀਆਂ ਨੇ ਬਲਾਕ ਪੱਧਰੀ ਮੁਕਾਬਲਿਆਂ 'ਚ ਜਿੱਤੇ ਤਗ਼ਮੇ

ਰਾਮਾਂ ਮੰਡੀ, 20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਪੱਕਾ ਕਲਾਂ ਦੇ ਭਾਈ ਮਸਤਾਨ ਸਿੰਘ ਪਬਲਿਕ ਸਕੂਲ ਖਿਡਾਰੀਆਂ ਦਾ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਪਿ੍ੰਸੀਪਲ ਸ੍ਰੀਮਤੀ ...

ਪੂਰੀ ਖ਼ਬਰ »

ਬਲਾਕ ਪੱਧਰੀ ਪ੍ਰਾਇਮਰੀ ਸਕੂਲੀ ਖੇਡਾਂ ਸ਼ਾਨੋ ਸੌਕਤ ਨਾਲ ਸਮਾਪਤ

ਬਾਲਿਆਂਵਾਲੀ, 20 ਸਤੰਬਰ (ਕੁਲਦੀਪ ਮਤਵਾਲਾ)-ਸਿੱਖਿਆਾ ਵਿਭਾਗ ਵਲੋਂ ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਪਿੰਡ ਮੰਡੀ ਕਲਾਂ ਦੇ ਖੇਡ ਮੈਦਾਨ 'ਚ ਕਰਵਾਈਆਂ ਗਈਆਂ | ਇਨ੍ਹਾਂ ਖੇਡਾਂ 'ਚ ਵੱਖ-ਵੱਖ ਸੈਂਟਰਾਂ ਤੋਂ 500 ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ | ਜਿਸ ਦਾ ...

ਪੂਰੀ ਖ਼ਬਰ »

ਮੁਲਤਾਨੀਆ ਸਕੂਲ ਦੀ ਕਬੱਡੀ ਨੈਸ਼ਨਲ ਟੀਮ ਨੇ ਜ਼ਿਲ੍ਹੇ 'ਚੋਂ ਸੋਨ ਤਗਮਾ ਜਿੱਤਿਆ

ਬੱਲੂਆਣਾ, 20 ਸਤੰਬਰ (ਗੁਰਨੈਬ ਸਾਜਨ)-ਖੇਲੋਂ੍ਹ ਪੰਜਾਬ ਤਹਿਤ 63ਵੀਆਂ ਜ਼ਿਲ੍ਹਾ ਸਕੂਲ ਖੇਡਾਂ ਜੋ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਵਿਖੇ ਹੋਈਆਂ 'ਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਲਤਾਨੀਆ ਦੀ 17 ਸਾਲਾ ਕਬੱਡੀ ਨੈਸ਼ਨਲ ਲੜਕਿਆਂ ਦੀ ਟੀਮ ਨੇ ਜ਼ਿਲ੍ਹਾ 'ਚੋਂ ...

ਪੂਰੀ ਖ਼ਬਰ »

ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ 'ਪਾਣੀ ਬਚਾਓ-ਰੁੱਖ ਬਚਾਓ' ਬਾਰੇ ਸੈਮੀਨਾਰ ਕਰਵਾਇਆ

ਬਠਿੰਡਾ, 20 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਬਾਬਾ ਫ਼ਰੀਦ ਕਾਲਜ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ ਦੇ ਐਨ.ਸੀ.ਸੀ. ਯੂਨਿਟ ਵਲੋਂ 'ਪਾਣੀ ਬਚਾਓ-ਰੁੱਖ ਬਚਾਓ' ਬਾਰੇ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਕਾਲਜ ਦੇ 20, ...

ਪੂਰੀ ਖ਼ਬਰ »

ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਮੁਫ਼ਤ ਕੋਚਿੰਗ ਕਲਾਸਾਂ 2 ਅਕਤੂਬਰ ਤੋਂ ਸ਼ੁਰੂ

ਬਠਿੰਡਾ, 20 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਬਠਿੰਡਾ ਜ਼ਿਲ੍ਹੇ ਵਿਚ ਰੋਜ਼ਗਾਰ ਬਿਊਰੋ, ਨੇੜੇ ਨਹਿਰੂ ਪਾਰਕ, ਸਾਹਮਣੇ ਸਹਿਕਾਰਤਾ ਬੈਂਕ, ਸਿਵਲ ਸਟੇਸ਼ਨ ਬਠਿੰਡਾ ਵਿਖੇ ਮੁਫ਼ਤ ਕੋਚਿੰਗ ਕਲਾਸਾਂ 2 ਅਕਤੂਬਰ 2018 ਤੋਂ ...

ਪੂਰੀ ਖ਼ਬਰ »

ਵੀਨੂੰ ਬਾਦਲ ਵਲੋਂ ਬਠਿੰਡਾ ਸ਼ਹਿਰੀ ਹਲਕੇ ਦਾ ਦੌਰਾ-ਵਿੱਤ ਮੰਤਰੀ ਕਰਨਗੇ ਸੁਰਖਪੀਰ ਰੋਡ ਦੇ ਵਿਕਾਸ ਕਾਰਜ ਦਾ ਆਗਾਜ਼

ਬਠਿੰਡਾ, 20 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੇ ਪਤਨੀ ਵੀਨੂੰ ਬਾਦਲ ਵਲੋਂ ਬਠਿੰਡਾ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ ਅਤੇ ਉੱਥੋ ਦੇ ਵਸਨੀਕਾਂ ਨਾਲ ਦਰਪੇਸ਼ ਸਮੱਸਿਆਵਾਂ ਨੂੰ ਸਾਂਝਿਆਂ ਕਰਦਿਆਂ ਮੌਕੇ ਤੇ ਹੱਲ ...

ਪੂਰੀ ਖ਼ਬਰ »

ਬਿਨਾਂ ਡੀ. ਪੀ. ਅਧਿਆਪਕ ਤੋਂ ਮਾਡਲ ਸਕੂਲ ਦੀਆਂ ਲੜਕੀਆਂ ਨੇ ਜ਼ਿਲੇ੍ਹ 'ਚ ਜਿੱਤੇ ਨੌਾ ਗੋਲਡ ਮੈਡਲ

ਸੀਂਗੋ ਮੰਡੀ, 20 ਸਤੰਬਰ (ਲੱਕਵਿੰਦਰ ਸ਼ਰਮਾ)-ਪਿੰਡ ਨਥੇਹਾ 'ਚ ਬਲਾਕ ਦੇ ਸਰਕਾਰੀ ਮਾਡਲ ਸਕੂਲ ਦੀਆਂ ਨੌਾ ਲੜਕੀਆਂ ਨੇ ਬਿਨਾਂ ਸਰੀਰਕ ਸਿੱਖਿਆ ਤੋਂ ਜ਼ਿਲ੍ਹਾ ਪੱਧਰ ਤੇ ਚੰਗਾ ਪ੍ਰਦਰਸ਼ਨ ਕਰਕੇ ਨੌਾ ਗੋਲਡ ਮੈਡਲ ਜਿੱਤ ਕੇ ਰਿਕਾਰਡ ਕਾਇਮ ਕੀਤਾ ਹੈ ਜਿਨ੍ਹਾਂ ਨੂੰ ਸਕੂਲ ...

ਪੂਰੀ ਖ਼ਬਰ »

-ਮਾਮਲਾ ਬੈਂਕ ਮੈਨੇਜਰ ਵਲੋਂ ਜਬਰੀ ਐਕਸੀਡੈਂਟਲ ਬੀਮਾ ਕਰਨਾ ਤੇ ਵੱਧ ਵਿਆਜ ਵਸੂਲਣ ਦਾ- ਏ.ਜੀ.ਐਮ ਨੂੰ ਕੀਤੀ ਸ਼ਿਕਾਇਤ ਤੋਂ ਬੈਂਕ ਦਾ ਬ੍ਰਾਂਚ ਮੈਨੇਜਰ ਭੜਕਿਆ

ਮਹਿਮਾ ਸਰਜਾ, 20 ਸਤੰਬਰ (ਬਲਦੇਵ ਸੰਧੂ)-ਮਹਿਮਾ ਸਰਕਾਰੀ ਗੋਇਲ ਆਟਾ ਫ਼ੈਕਟਰੀ ਦੇ ਮਾਲਕ ਪਵਨ ਕੁਮਾਰ ਪੁੱਤਰ ਬਾਬੂ ਰਾਮ ਵਾਸੀ ਮਹਿਮਾ ਸਵਾਈ ਨੇ ਸਟੇਟ ਬੈਂਕ ਆਫ਼ ਇੰਡੀਆ ਦੇ ਬਰਾਂਚ ਮਹਿਮਾ ਸਰਜਾ ਦੇ ਮੈਨੇਜਰ ਰਾਜਵਿੰਦਰ ਸਿੰਘ ਿਖ਼ਲਾਫ਼ ਦੁਰਵਿਹਾਰ, ਗਾਲੀ ਗਲੋਚ ਤੇ ...

ਪੂਰੀ ਖ਼ਬਰ »

5178 ਅਧਿਆਪਕਾਂ ਦੀ ਇਕ ਰੋਜ਼ਾ ਭੁੱਖ ਹੜਤਾਲ ਦੀ ਡੀ.ਟੀ.ਐੱਫ, ਲੰਬੀ ਗਰੁੱਪ ਵਲੋਂ ਪੂਰਨ ਹਮਾਇਤ

ਤਲਵੰਡੀ ਸਾਬੋ, 20 ਸਤੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)-5178 ਮਾਸਟਰ ਕਾਡਰ ਯੂਨੀਅਨ ਵਲੋਂ ਪੱਕੇ ਹੋਣ ਲਈ ਚਲਾਏ ਜਾ ਰਹੇ ਸੰਘਰਸ਼ ਦੀ ਬਲਾਕ ਤਲਵੰਡੀ ਸਾਬੋ ਤੋਂ ਡੀ.ਟੀ.ਐੱਫ. (ਲੰਬੀ ਗਰੁੱਪ) ਪੂਰਨ ਹਮਾਇਤ ਕਰਦਾ ਹੈ ਅਤੇ 5178 ਯੂਨੀਅਨ ਦੀ 23 ਸਤੰਬਰ ਦੀ ਇਕ ਰੋਜ਼ਾ ...

ਪੂਰੀ ਖ਼ਬਰ »

ਐਮ.ਐਸ.ਸੀ. (ਆਈ.ਟੀ.) ਚੌਥਾ ਸਮੈਸਟਰ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਨਤੀਜੇ ਪ੍ਰਾਪਤ

ਬਠਿੰਡਾ, 20 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀ ਲਗਾਤਾਰ ਸਾਲਾਨਾ ਇਮਤਿਹਾਨਾਂ ਵਿਚ ਵਧੀਆ ਪ੍ਰਦਰਸ਼ਨ ਕਰਕੇ ਸ਼ਾਨਦਾਰ ਨਤੀਜੇ ਪ੍ਰਾਪਤ ਕਰ ਰਹੇ ਹਨ | ਪੰਜਾਬੀ ਯੂਨੀਵਰਸਿਟੀ ਵਲੋਂ ਐਲਾਨੇ ਗਏ ਐਮ.ਐਸ.ਸੀ. ...

ਪੂਰੀ ਖ਼ਬਰ »

ਪਿੰਡ ਲੱਕੜਵਾਲੀ ਦੀਆਂ ਖਿਡਾਰਨਾਂ ਦਾ ਮਲੇਸ਼ੀਆ ਤੋਂ ਵਾਪਸ ਪਰਤਨ 'ਤੇ ਹੋਇਆ ਜ਼ੋਰਦਾਰ ਸਵਾਗਤ

ਕਾਲਾਂਵਾਲੀ, 20 ਸਤੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਲੱਕੜਵਾਲੀ ਦੀਆਂ ਕਬੱਡੀ ਖਿਡਾਰਨਾਂ ਕਿਰਨਪਾਲ ਕੌਰ ਅਤੇ ਰਾਜਪਾਲ ਕੌਰ ਦਾ ਮਲੇਸ਼ੀਆ ਖੇਡ ਕੇ ਵਾਪਸ ਪਿੰਡ ਪੁੱਜਣ 'ਤੇ ਜ਼ੋਰਦਾਰ ਸਵਾਗਤ ਕੀਤਾ ਗਿਆ | ਕੋਚ ਰਾਜਪਾਲ ਸਿੰਘ ਨੇ ਦੱਸਿਆ ਕਿ ਇਨ੍ਹਾਂ ...

ਪੂਰੀ ਖ਼ਬਰ »

ਸੰਤ ਬਾਬਾ ਫ਼ਤਿਹ ਸਿੰਘ ਪਬਲਿਕ ਸਕੂਲ ਨੇ ਜ਼ੋਨਲ ਅਤੇ ਜ਼ਿਲ੍ਹਾ ਪੱਧਰੀ ਖੇਡਾਂ 'ਚ ਮਾਰੀਆਂ ਮੱਲਾਂ

ਚਾਉਕੇ, 20 ਸਤੰਬਰ (ਮਨਜੀਤ ਸਿੰਘ ਘੜੈਲੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਸੰਤ ਬਾਬਾ ਫ਼ਤਿਹ ਸਿੰਘ ਪਬਲਿਕ ਸਕੂਲ ਬੱਲ੍ਹੋ-ਬਦਿਆਲਾ ਦੇ ਵਿਦਿਆਰਥੀਆਂ ਨੇ ਜ਼ੋਨਲ ਅਤੇ ਜ਼ਿਲ੍ਹਾ ਪੱਧਰੀ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਕੰਬਾਈਨ ਮਾਲਕਾਂ ਦੇ ਹਿਤਾਂ ਲਈ ਕਿਸਾਨ ਯੂਨੀਅਨ ਦੀ ਮੀਟਿੰਗ

ਨਥਾਣਾ, 20 ਸਤੰਬਰ (ਗੁਰਦਰਸ਼ਨ ਲੁੱਧੜ)-ਪਿੰਡ ਕਲਿਆਣ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਕੰਬਾਈਨ ਮਾਲਕਾਂ ਦੀਆਂ ਸਮੱਸਿਆਵਾਂ ਸਬੰਧੀ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਦੌਰਾਨ ਸਰਕਾਰ ਵਲੋਂ ਹਾਰਵੈਸਟਰ ਕੰਬਾਈਨਾਂ 'ਤੇ ਐਸ.ਐਮ.ਐਸ. ਫਿੱਟ ਕਰਵਾਉਣ ...

ਪੂਰੀ ਖ਼ਬਰ »

ਮਾਲਵਾ ਕਾਲਜ ਦੀ ਵਿਦਿਆਰਥਣ ਸ਼ਿਵਾਨੀ ਨੇ ਸੀਨੀਅਰ ਸਟੇਟ ਵੁਸ਼ੂ ਚੈਂਪੀਅਨਸ਼ਿਪ ਵਿਚ ਜਿੱਤਿਆ ਕਾਂਸੀ ਦਾ ਤਮਗ਼ਾ

ਬਠਿੰਡਾ, 20 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਦੇ ਮਾਲਵਾ ਕਾਲਜ ਦੀ ਐਮ.ਬੀ.ਏ. ਭਾਗ ਦੂਜਾ ਦੀ ਵਿਦਿਆਰਥਣ ਸ਼ਿਵਾਨੀ ਨੇ ਲੁਧਿਆਣਾ ਅਤੇ ਜਲੰਧਰ ਵਿਖੇ ਸੰਪੰਨ ਹੋਈ ਸੀਨੀਅਰ ਸਟੇਟ ਵੁਸ਼ੂ ਚੈਂਪੀਅਨਸ਼ਿਪ 2018 ਵਿਚ ਕਾਂਸੀ ਤਮਗ਼ਾ ਪ੍ਰਾਪਤ ਕਰਕੇ ਕਾਲਜ ਦਾ ਨਾਮ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਰਾਮਾਂ ਮੰਡੀ ਕੀਟਨਾਸ਼ਕ ਦਵਾਈਆਂ ਦੇ ਸੈਂਪਲ ਭਰੇ

ਰਾਮਾਂ ਮੰਡੀ, 20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਖੇਤੀਬਾੜੀ ਵਿਭਾਗ ਵਲੋਂ ਰਾਮਾਂ ਮੰਡੀ ਵਿਚ ਅਚਨਚੇਤ ਚੈਕਿੰਗ ਕਰਦਿਆਂ ਕੀਟਨਾਸ਼ਕ ਦੁਕਾਨਾਂ 'ਤੇ ਕੀਟਨਾਸ਼ਕ ਦਵਾਈਆਂ ਦੇ ਸੈਂਪਲ ਭਰੇ | ਰਾਮਾਂ ਮੰਡੀ ਸੈਂਪਲ ਭਰਨ ਉਪਰੰਤ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਬਲਜਿੰਦਰ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨ ਯੂਨੀਅਨ (ਮਾਨ) ਪੰਜਾਬ ਵਲੋਂ ਰੁਜ਼ਗਾਰ ਲੈਣ ਸਬੰਧੀ ਭੁੱਖ ਹੜਤਾਲ 24 ਨੂੰ

ਰਾਮਾਂ ਮੰਡੀ, 20 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ)-ਬੇਰੁਜ਼ਗਾਰ ਲਾਈਨਮੈਨ ਯੂਨੀਅਨ (ਮਾਨ) ਪੰਜਾਬ ਦੇ ਪ੍ਰਧਾਨ ਬਲਕੌਰ ਸਿੰਘ ਮਾਨ ਵਲੋਂ ਰੁਜ਼ਗਾਰ ਲੈਣ ਸਬੰਧੀ 24 ਸਤੰਬਰ ਨੂੰ ਪਾਵਰਕਾਮ ਹੈੱਡ ਆਫ਼ਿਸ ਪਟਿਆਲਾ ਦੇ ਸਾਹਮਣੇ ਰਹਿੰਦੇ 3500 ਸਾਥੀਆਂ ਨੂੰ ਰੁਜ਼ਗਾਰ ਦਬਾਉਣ ...

ਪੂਰੀ ਖ਼ਬਰ »

ਬਲਜਿੰਦਰ ਕੋਟਸ਼ਮੀਰ ਭਾਜਪਾ ਐਸ. ਸੀ. ਵਿੰਗ ਦੇ ਸ਼ਹਿਰੀ ਪ੍ਰਧਾਨ ਨਿਯੁਕਤ

ਕੋਟਫੱਤਾ, 20 ਸਤੰਬਰ (ਰਣਜੀਤ ਸਿੰਘ ਬੁੱਟਰ)-ਲੋਕ ਸਭਾ 2019 ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਭਾਰਤੀ ਜਨਤਾ ਪਾਰਟੀ ਵਲੋਂ ਨੌਜਵਾਨਾਂ ਨੂੰ ਪ੍ਰਤੀਨਿਧਤਾ ਦਿੰਦਿਆਂ ਕੋਟਸ਼ਮੀਰ ਦੇ ਮਿਹਨਤੀ ਅਤੇ ਨਗਰ ਪੰਚਾਇਤ ਵਿਚ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਤੇ ਸੇਵਾ ਨਿਭਾਅ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਟੀ. ਬੀ. ਦੀ ਬਿਮਾਰੀ ਸਬੰਧੀ ਜਾਂਚ ਲਈ ਵੈਨ ਰਵਾਨਾ

ਨਥਾਣਾ, 20 ਸਤੰਬਰ (ਗੁਰਦਰਸ਼ਨ ਲੁੱਧੜ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਸੂਬਾ ਪੱਧਰ 'ਤੇ ਟੀ.ਬੀ. ਦੀ ਬਿਮਾਰੀ ਸਬੰਧੀ ਚਲਾਈ ਗਈ ਸੀ.ਬੀ.ਨੈੱਟ ਵੈਨ ਨੂੰ ਨਥਾਣਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਤੇਜਵੰਤ ਸਿੰਘ ਢਿੱਲੋਂ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਡਾ. ...

ਪੂਰੀ ਖ਼ਬਰ »

ਬ੍ਰਾਹਮਣ ਸਭਾ ਵਿਖੇ ਮੂਰਤੀਆ ਦੀ ਸਥਾਪਨਾ ਕੀਤੀ

ਰਾਮਪੁਰਾ ਫੂਲ, 20 ਸਤੰਬਰ (ਗੁਰਮੇਲ ਸਿੰਘ ਵਿਰਦੀ)-ਸ਼ਹਿਰ ਦੀ ਬ੍ਰਾਹਮਣ ਸਭਾ ਵਲੋਂ ਸ੍ਰੀ ਰਾਮ ਪਰਿਵਾਰ ਸਮੇਤ ਸ੍ਰੀ ਹਨੂਮਾਨ ਜੀ ਦੀਆ ਮੂਰਤੀਆਂ ਧਾਰਮਿਕ ਸਮਾਗਮ ਦੌਰਾਨ ਸਥਾਪਿਤ ਕੀਤੀਆਂ ਗਈਆਂ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਬ੍ਰਾਹਮਣ ਸਭਾ ਦੇ ਪ੍ਰਧਾਨ ਡਾਕਟਰ ...

ਪੂਰੀ ਖ਼ਬਰ »

ਬੀਬਾ ਹਰਸਿਮਰਤ ਕੌਰ ਬਾਦਲ ਦਾ ਪਿੰਡ ਮਲਕਾਣਾ 'ਚ ਵਿਰੋਧ

ਰਾਮਾ ਮੰਡੀ, 20 ਸਤੰਬਰ (ਤਰਸੇਮ ਸਿੰਗਲਾ)-ਅੱਜ ਕੇਂਦਰੀ ਫੂਡ ਪੋ੍ਰਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਨੇੜਲੇ ਪਿੰਡ ਮਲਕਾਣਾ ਵਿਖੇ ਇਕ ਧਾਰਮਿਕ ਸਮਾਗਮ ਵਿਚ ਭਾਰੀ ਫੋਰਸ ਸਮੇਤ ਪਹੁੰਚਣ 'ਤੇ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਅੱਜ ਜੋੜ ਮੇਲੇ 'ਤੇ ਵਿਸ਼ੇਸ਼:- ਨਾਥ ਸੰਪ੍ਰਦਾਇ ਦੇ ਮਹਾਨ ਤਪੱਸਵੀ ਸਿੱਧ ਬਾਬਾ ਪ੍ਰੀਤਮ ਨਾਥ ਜੀ ਘੜੈਲੀ

ਚਾਉਕੇ:-ਨਾਥ ਸੰਪਰਦਾਇ ਨਾਲ ਸਬੰਧਿਤ ਪੰਜਾਬ ਵਿਚ ਬਹੁਤ ਹੀ ਘੱਟ ਡੇਰੇ ਮੌਜੂਦ ਹਨ, ਇਨ੍ਹਾਂ ਪੁਰਾਤਨ ਡੇਰਿਆਂ ਵਿਚੋਂ ਇਕ ਹੈ ਜ਼ਿਲ੍ਹਾ ਬਠਿੰਡਾ ਦੇ ਪਿੰਡ ਘੜੈਲੀ ਵਿਚ ਸਥਿਤ ਮਹਾਨ ਤਪੱਸਵੀ ਅਤੇ ਸਿੱਧ ਬਾਬਾ ਪ੍ਰੀਤਮ ਨਾਥ ਜੀ ਦਾ ਡੇਰਾ ਜੋ ਕਿ ਇਲਾਕੇ ਦੇ ਲੋਕਾਂ ਦਾ ...

ਪੂਰੀ ਖ਼ਬਰ »

ਹਿੰਦੀ ਫ਼ਿਲਮ 'ਮਨਮਰਜ਼ੀਆਂ' 'ਚ ਭਖਣ ਲੱਗਾ ਸਿੱਖ ਕਿਰਦਾਰਕੁਸ਼ੀ ਦਾ ਮਾਮਲਾ

ਬਠਿੰਡਾ, 20 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)-ਹਿੰਦੀ ਫ਼ਿਲਮ 'ਮਨਮਰਜ਼ੀਆਂ' ਵਿਚ ਅਭਿਨੇਤਾ ਅਭਿਸ਼ੇਕ ਬਚਨ ਵਲੋਂ ਨਿਭਾਏ ਗਏ ਸਿੱਖ ਕਿਰਦਾਰ ਰਾਹੀਂ ਸਿੱਖ ਕਿਰਦਾਰਕੁਸ਼ੀ ਦਾ ਮਾਮਲਾ ਦਿਨੋਂ-ਦਿਨ ਭਖਦਾ ਜਾ ਰਿਹਾ ਹੈ, ਜਿਸ ਨੂੰ ਲੈ ਕੇ ਵੱਖ-ਵੱਖ ਸਿੱਖ ਜਥੇਬੰਦੀਆਂ ...

ਪੂਰੀ ਖ਼ਬਰ »

ਡੇਅਰੀ ਹਟਵਾਉਣ ਨੂੰ ਲੈ ਕੇ ਵਾਰਡ ਵਾਸੀਆਾ ਨੇ ਨਗਰ ਪਾਲਿਕਾ ਅਧਿਕਾਰੀਆਂ ਨੂੰ ਸੌਾਪਿਆ ਮੈਮੋਰੰਡਮ

ਕਾਲਾਂਵਾਲੀ, 20 ਸਤੰਬਰ (ਭੁਪਿੰਦਰ ਪੰਨੀਵਾਲੀਆ)- ਇੱਥੋਂ ਦੇ ਵਾਰਡ ਨੰਬਰ 2 ਵਿੱਚ ਸਥਿਤ ਬਾਣਵੱਟ ਮੁਹੱਲੇ ਦੇ ਲੋਕਾਾ ਨੇ ਰਿਹਾਇਸ਼ੀ ਖੇਤਰ ਵਿੱਚ ਚੱਲ ਰਹੀ ਡੇਅਰੀ ਨੂੰ ਹਟਵਾਉਣ ਲਈ ਨਗਰ ਪਾਲਿਕਾ ਪ੍ਰਧਾਨ ਦੇ ਨਾਂ ਐਮਈ ਨਰੇਸ਼ ਯਾਦਵ ਅਤੇ ਨਗਰ ਪਾਲਿਕਾ ਉਪ ਪ੍ਰਧਾਨ ...

ਪੂਰੀ ਖ਼ਬਰ »

ਸਫ਼ਾਈ ਦੀ ਖਸਤਾ ਹਾਲਤ ਨੂੰ ਲੈ ਕੇ ਗਲੀ ਵਾਸੀਆਂ ਨੇ ਦਿੱਤਾ ਐਸ.ਡੀ.ਐਮ ਨੂੰ ਮੰਗ-ਪੱਤਰ

ਕਾਲਾਂਵਾਲੀ, 20 ਸਤੰਬਰ (ਭੁਪਿਦਰ ਪੰਨੀਵਾਲੀਆ)-ਇੱਥੋਂ ਦੀ ਗਲੀ ਟੈਲੀਫ਼ੋਨ ਐਕਸਚੇਂਜ ਵਾਲੀ ਵਿਚ ਸਫ਼ਾਈ ਦੀ ਖਸਤਾ ਹਾਲਤ ਕਾਰਨ ਦੁਕਾਨਦਾਰਾਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਿਸ ਦੋ ਰੋਸ ਸਰੂਪ ਅੱਜ ਗਲੀ ਦੇ ਦੁਕਾਨਦਾਰ ਇਕੱਠੇ ਹੋਕੇ ਨਗਰ ...

ਪੂਰੀ ਖ਼ਬਰ »

ਵਿਕਟੋਰੀਅਸ ਕਾਨਵੈਂਟ ਸਕੂਲ ਦੇ ਖਿਡਾਰੀਆਂ ਨੇ ਜਿੱਤੇ 6 ਸੋਨ ਤਗਮੇ

ਭੁੱਚੋ ਮੰਡੀ, 20 ਸਤੰਬਰ (ਬਿੱਕਰ ਸਿੰਘ ਸਿੱਧੂ)- ਪ੍ਰਾਇਮਰੀ ਸਕੂਲਾਂ ਦੀਆਂ ਬਲਾਕ ਪੱਧਰ ਖੇਡਾਂ 'ਚ ਪਿੰਡ ਚੱਕ ਰਾਮ ਸਿੰਘ ਵਾਲਾ ਦੇ ਵਿਕਟੋਰੀਅਸ ਕਾਨਵੈਂਟ ਸਕੂਲ ਦੇ ਖਿਡਾਰੀਆਂ ਨੇ ਭੁੱਚੋ ਮੰਡੀ ਸੈਂਟਰ ਵਲੋਂ ਹਿੱਸਾ ਲੈ ਕੇ ਛੇ ਸੋਨ ਤਗਮੇ ਜਿੱਤ ਕੇ ਸੈਂਟਰ ਦੀ ਝੋਲੀ ...

ਪੂਰੀ ਖ਼ਬਰ »

ਸਿੱਧੂ ਦਾ ਪਲੇਠਾ ਕਹਾਣੀ ਸੰਗ੍ਰਹਿ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਕੀਤਾ ਜਾਰੀ

ਤਲਵੰਡੀ ਸਾਬੋ, 20 ਸਤੰਬਰ (ਰਣਜੀਤ ਸਿੰਘ ਰਾਜੂ)- ਪੱਤਰਕਾਰੀ ਖੇਤਰ ਤੋਂ ਸਾਹਿਤ ਦੇ ਖੇਤਰ ਵਿਚ ਪੈਰ ਧਰਨ ਵਾਲੇ ਪਿੰਡ ਬੁਰਜ ਸੇਮਾ ਦੇ ਵਸਨੀਕ ਜਸਵੀਰ ਸਿੰਘ ਸਿੱਧੂ ਦੇ ਪਲੇਠੇ ਕਹਾਣੀ ਸੰਗ੍ਰਹਿ 'ਬਾਤਾਂ ਸੜਕੋਂ ਪਾਰ ਦੀਆਂ' ਨੂੰ ਭਾਵੇਂ ਉੱਘੇ ਸਾਹਿਤਕਾਰ ਓਮ ਪ੍ਰਕਾਸ਼ ...

ਪੂਰੀ ਖ਼ਬਰ »

ਪ੍ਰਾਇਮਰੀ ਬਲਾਕ ਖੇਡਾਂ ਵਿਚ ਮਾਸਟਰ ਮਾਈਾਡ ਸਕੂਲ ਦੇ ਖਿਡਾਰੀਆਂ ਨੇ 13 ਖੇਡ ਮੁਕਾਬਲਿਆਂ ਵਿਚੋਂ ਜਿੱਤੇ 13 ਮੈਡਲ

ਰਾਮਾਂ ਮੰਡੀ, 20 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ)-ਬੀਤੇ ਦਿਨੀਂ ਸਮਾਪਤ ਹੋਈਆਂ ਬਲਾਕ ਪ੍ਰਾਇਮਰੀ ਖੇਡਾਂ ਵਿਚ ਨੇੜਲੇ ਪਿੰਡ ਬੰਗੀ ਰੁੱਘੂ ਦੇ ਮਾਸਟਰ ਮਾਈਾਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਐਥਲੈਟਿਕਸ ਤੇ ਹੋਰ ਖੇਡਾਂ ਸਮੇਤ 13 ਖੇਡ ਮੁਕਾਬਲਿਆਂ ...

ਪੂਰੀ ਖ਼ਬਰ »

ਗਲੋਬਲ ਡਿਸਕਵਰੀ ਸਕੂਲ ਸਟੇਟ ਪੱਧਰ ਦੀਆਂ ਖੇਡਾਂ 'ਚ ਚਮਕਿਆ

ਲਹਿਰਾ ਮੁਹੱਬਤ, 20 ਸਤੰਬਰ (ਸੁਖਪਾਲ ਸਿੰਘ ਸੁੱਖੀ)-ਗਲੋਬਲ ਡਿਸਕਵਰੀ ਸਕੂਲ ਲਹਿਰਾ ਧੂਰਕੋਟ ਦੇ ਵਿਦਿਆਰਥੀਆਂ ਨੇ ਅੰਡਰ 14 ਤੇ ਅੰਡਰ 17 ਦੀਆਂ ਬੈਡਮਿੰਟਨ, ਬਾਸਕਟਬਾਲ, ਨੈੱਟਬਾਲ, ਫੁੱਟਬਾਲ, ਫੈਨਸਿੰਗ, ਕਰਾਟੇ, ਤਾਈਕਵਾਂਡੋ, ਜੋਨ ਲੈਵਲ ਦੀਆਂ ਖੇਡਾਂ 'ਚ ਭਾਗ ਲਿਆ | ਇਸ ...

ਪੂਰੀ ਖ਼ਬਰ »

ਬਠਿੰਡਾ ਜ਼ਿਲੇ੍ਹ ਦੇ ਪਿੰਡ ਜੱਜਲ ਦੇ ਮਾਸਟਰ ਗੁਰਮੀਤ ਸਿੰਘ ਦੀ ਮਲੇਸ਼ੀਆ 'ਚ ਧੂਮ-ਏਸ਼ੀਆ ਪੇਸੈਫਿਕ ਮਾਸਟਰ ਗੇਮਜ-2018

ਰਾਮਾਂ ਮੰਡੀ, 20 ਸਤੰਬਰ (ਤਰਸੇਮ ਸਿੰਗਲਾ)-ਬਠਿੰਡਾ ਜ਼ਿਲੇ੍ਹ 'ਚ ਪੈਂਦੇ ਪਿੰਡ ਜੱਜਲ ਦੇ ਮਾਸਟਰ ਗੁਰਮੀਤ ਸਿੰਘ ਨੇ ਵਿਦੇਸ਼ 'ਚ ਧੂਮ ਮਚਾ ਦਿੱਤੀ ਅਤੇ ਦੋ ਕਾਂਸੀ ਦੇ ਤਗਮੇ ਜਿੱਤ ਲਏ | ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਮਲੇਸ਼ੀਆ ਦੇ ਸ਼ਹਿਰ ਪੇਨਾਂਗ ਵਿਖੇ ...

ਪੂਰੀ ਖ਼ਬਰ »

ਕੁਲਦੀਪ ਮਤਵਾਲਾ ਸਰਬਸੰਮਤੀ ਨਾਲ ਰਾਮ ਨਾਟਕ ਕਲੱਬ ਬਾਲਿਆਂਵਾਲੀ ਦੇ ਦੂਜੀ ਵਾਰ ਬਣੇ ਪ੍ਰਧਾਨ

ਬਠਿੰਡਾ, 20 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਾਲਿਆਂਵਾਲੀ ਦੀ 100 ਸਾਲ ਪੁਰਾਣੀ ਧਾਰਮਿਕ ਸੰਸਥਾ ਸ੍ਰੀ ਰਾਮ ਨਾਟਕ ਕਲੱਬ ਰਜਿ: ਬਾਲਿਆਂਵਾਲੀ ਦੀ ਚੋਣ ਸ਼ਿਵ ਮੰਦਿਰ ਬਾਲਿਆਂਵਾਲੀ ਵਿਖੇ ਕੀਤੀ ਗਈ | ਜਿਸ 'ਚ ਸਰਬਸੰਮਤੀ ਨਾਲ ਕੁਲਦੀਪ ਮਤਵਾਲਾ ਨੂੰ ਪ੍ਰਧਾਨ ਚੁਣਿਆ ...

ਪੂਰੀ ਖ਼ਬਰ »

ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਵਲੋਂ 23 ਸਤੰਬਰ ਦੀ ਪਟਿਆਲਾ ਕਨਵੈੱਨਸ਼ਨ ਸਬੰਧੀ ਇਕੱਤਰਤਾ

ਬਠਿੰਡਾ, 20 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਪੰਜਾਬ ਇਕਾਈ ਬਠਿੰਡਾ ਦੀ ਇਕੱਤਰਤਾ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਜਿਸ ਵਿਚ ਅਧਿਆਪਕਾਂ ਨੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਪਟਿਆਲਾ 'ਚ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX