ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਈਸ਼ਾ ਕਾਲੀਆ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਦੇ 25 ਜ਼ੋਨਾਂ ਤੇ 10 ਬਲਾਕਾਂ ਦੇ 208 ਜ਼ੋਨਾਂ ਲਈ ਪਈਆਂ ਵੋਟਾਂ ਦੀ ਗਿਣਤੀ 22 ਸਤੰਬਰ ਨੂੰ ਸਵੇਰੇ 8 ਵਜੇ ਸ਼ੁਰੂ ਹੋ ਜਾਵੇਗੀ | ਉਨ੍ਹਾਂ ਦੱਸਿਆ ਕਿ ਗਿਣਤੀ ਪ੍ਰਕ੍ਰਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਇਹ ਗਿਣਤੀ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਕਰਵਾਈ ਜਾਵੇਗੀ, ਜਿਸ ਲਈ ਜ਼ਿਲ੍ਹਾ ਪੁਲਿਸ ਮੁਖੀ ਜੇ. ਇਲਨਚੇਲੀਅਨ ਵਲੋਂ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਗਿਣਤੀ ਪ੍ਰਕ੍ਰਿਆ ਲਈ 140 ਟੀਮਾਂ ਬਣਾਈਆਂ ਗਈਆਂ ਹਨ, ਜਿਸ 'ਚ ਕੱੁਲ 480 ਕਾਊਾਟਿੰਗ ਸਟਾਫ਼ ਡਿਊਟੀ ਨਿਭਾਅ ਰਿਹਾ ਹੈ | ਉਨ੍ਹਾਂ ਦੱਸਿਆ ਕਿ ਪੰਚਾਇਤ ਸੰਮਤੀਆਂ ਲਈ 211 ਜ਼ੋਨਾਂ ਦੀ ਚੋਣ ਹੋਣੀ ਸੀ, ਪਰ ਤਿੰਨ ਪੰਚਾਇਤ ਸੰਮਤੀਆਂ ਵਿਚੋਂ ਗੜ੍ਹਸ਼ੰਕਰ ਜ਼ੋਨ ਦੇ ਮਾਨਸੋਵਾਲਾ, ਟਾਂਡਾ ਦੇ ਘੋੜਾਵਾਹਾ ਅਤੇ ਤਲਵਾੜਾ ਦੇ ਬਰਿੰਗਲੀ ਜ਼ੋਨਾਂ ਵਿਚ ਸਰਬਸੰਮਤੀ ਨਾਲ ਚੋਣ ਹੋ ਗਈ ਹੈ, ਜਿਸ ਨਾਲ ਇਹ ਗਿਣਤੀ 208 ਰਹਿ ਗਈ ਹੈ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸ਼ਾਂਤੀਪੂਰਵਕ ਵੋਟ ਪ੍ਰਕ੍ਰਿਆ ਸਫ਼ਲ ਹੋਈ ਹੈ, ਉਸੇ ਤਰ੍ਹਾਂ ਗਿਣਤੀ ਪ੍ਰਕ੍ਰਿਆ ਵੀ ਸ਼ਾਂਤੀਪੂਰਵਕ ਤਰੀਕੇ ਨਾਲ ਨੇਪਰੇ ਚਾੜ੍ਹੀ ਜਾਵੇਗੀ | ਈਸ਼ਾ ਕਾਲੀਆ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ 10 ਸਟਰਾਂਗ ਰੂਮ ਬਣਾਏ ਗਏ ਹਨ, ਜਿਨ੍ਹਾਂ 'ਚ ਜੇ.ਆਰ.ਗੌਰਮਿੰਟ ਪੋਲੀਟੈਕਨਿਕ ਕਾਲਜ ਹੁਸ਼ਿਆਰਪੁਰ, ਸਰਕਾਰੀ ਕਾਲਜ ਹੁਸ਼ਿਆਰਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੂੰਗਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਟਾਂਡਾ, ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ (ਲੜਕੀਆਂ) ਦਸੂਹਾ, ਐਸ.ਪੀ.ਐਨ. ਕਾਲਜ ਮੁਕੇਰੀਆਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਜੀਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤਲਵਾੜਾ ਸੈਕਟਰ-1, ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਅਤੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਸ਼ਾਮਲ ਹਨ | ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਕਾਰਨ 22 ਸਤੰਬਰ ਨੂੰ ਉਕਤ ਵਿੱਦਿਅਕ ਸੰਸਥਾਵਾਂ 'ਚ ਵਿਦਿਆਰਥੀਆਂ ਨੂੰ ਛੁੱਟੀ ਰਹੇਗੀ, ਜਦਕਿ ਸਕੂਲ/ਕਾਲਜ ਦਾ ਸਟਾਫ਼ ਆਮ ਦਿਨਾਂ ਵਾਂਗ ਹਾਜ਼ਰ ਰਹੇਗਾ |
ਗਿਣਤੀ ਕੇਂਦਰਾਂ ਦੇ 500 ਮੀਟਰ ਘੇਰੇ ਨੂੰ 'ਡਰਾਈ' ਐਲਾਨਿਆ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਵੋਟਾਂ ਦੀ ਹੋ ਰਹੀ ਗਿਣਤੀ ਦੇ ਸਬੰਧ ਵਿਚ 22 ਸਤੰਬਰ ਨੂੰ ਗਿਣਤੀ ਕੇਂਦਰਾਂ ਦੇ 500 ਮੀਟਰ ਘੇਰੇ ਨੂੰ 'ਡਰਾਈ' ਐਲਾਨਦਿਆਂ ਸ਼ਰਾਬ ਦੇ ਠੇਕੇ ਬੰਦ ਕਰਨ ਤੇ ਸ਼ਰਾਬ ਸਟੋਰ ਕਰਨ 'ਤੇ ਪੂਰਨ ਰੋਕ ਲਗਾ ਦਿੱਤੀ ਹੈ | ਜ਼ਿਲ੍ਹਾ ਮੈਜਿਸਟਰੇਟ ਨੇ ਪੰਜਾਬ ਆਬਕਾਰੀ ਐਕਟ-1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਾਰੀ ਕੀਤਾ ਇਹ ਹੁਕਮ 500 ਮੀਟਰ ਘੇਰੇ ਵਿਚ ਪੈਂਦੇ ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਜਿਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜਾਜ਼ਤ ਹੈ, 'ਤੇ ਵੀ ਪੂਰਨ ਤੌਰ 'ਤੇ ਲਾਗੂ ਰਹੇਗਾ | ਜ਼ਿਲ੍ਹਾ ਮੈਜਿਸਟਰੇਟ ਵਲੋਂ ਵੋਟਾਂ ਦੀ ਗਿਣਤੀ ਸਮੇਂ ਗਿਣਤੀ ਕੇਂਦਰਾਂ ਨੇੜੇ ਅਮਨ ਤੇ ਕਾਨੂੰਨ ਸਬੰਧੀ ਸ਼ਾਂਤੀ ਬਣਾਏ ਰੱਖਣ ਲਈ ਇਹ ਹੁਕਮ ਜਾਰੀ ਕੀਤਾ ਗਿਆ ਹੈ |
ਟਾਂਡਾ ਉੜਮੁੜ, 21 ਸਤੰਬਰ (ਦੀਪਕ ਬਹਿਲ, ਭਗਵਾਨ ਸੈਣੀ)- ਚਾਹਲ ਗੰਨ ਹਾਊਸ ਟਾਂਡਾ ਵਿਚ ਵਾਪਰੇ ਦੋਹਰੇ ਹੱਤਿਆ ਮਾਮਲੇ ਵਿਚ ਉਸ ਵੇਲੇ ਨਵਾਂ ਮੋੜ ਆ ਗਿਆ ਜਦੋਂ ਮਿ੍ਤਕਾ ਦਲਵੀਰ ਕੌਰ ਦੇ ਪਰਿਵਾਰਕ ਮੈਂਬਰਾਂ ਨੇ ਗੰਨ ਹਾਊਸ ਦੇ ਮਾਲਿਕ ਸਰਬਜੀਤ ਸਿੰਘ ਨਾਲ ਦਲਵੀਰ ਕੌਰ ਦੇ ...
ਕੋਟਫ਼ਤੂਹੀ, 21 ਸਤੰਬਰ (ਅਵਤਾਰ ਸਿੰਘ ਅਟਵਾਲ)- ਸਥਾਨਕ ਬਿਸਤ ਦੁਆਬ ਨਹਿਰ ਵਿਚੋਂ ਪਿੰਡ ਨਡਾਲੋ ਦੇ ਪੁਲ ਦੇ ਹੇਠਾਂ ਇਕ ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਹੈ | ਥਾਣਾ ਮੁਖੀ ਮੇਹਟੀਆਣਾ ਬਲਵਿੰਦਰ ਪਾਲ ਨੇ ਦੱਸਿਆ ਕਿ ਨਡਾਲੋਂ ਪਿੰਡ ਦੇ ਮੋੜ 'ਤੇ ਬਣੇ ਨਹਿਰ ਦੇ ਪੁਲ ਥੱਲੇ ...
ਟਾਂਡਾ ਉੜਮੁੜ, 21 ਸਤੰਬਰ (ਦੀਪਕ ਬਹਿਲ)- ਸਾਲਾਨਾ ਇਕੋਤਰੀ ਸਮਾਗਮ ਦੇ ਮੱਦੇਨਜ਼ਰ ਸੰਤ ਬਾਬਾ ਗੁਰਦਿਆਲ ਸਿੰਘ ਗੁਰਮਤਿ ਦੇ ਪ੍ਰਚਾਰ ਤੇ ਪ੍ਰਸਾਰ ਮਗਰੋਂ ਟਾਂਡਾ ਪੁੱਜੇ ਜਿਥੇ ਸੰਗਤਾਂ ਤੋਂ ਇਲਾਵਾ ਪ੍ਰਬੰਧਕਾਂ ਵਲੋਂ ਪੂਰੀ ਗਰਮਜੋਸ਼ੀ ਨਾਲ ਉਨ੍ਹਾਂ ਦਾ ਸਵਾਗਤ ਕੀਤਾ ...
ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਈਸ਼ਾ ਕਾਲੀਆ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਦੇ 25 ਜ਼ੋਨਾਂ ਤੇ 10 ਬਲਾਕਾਂ ਦੇ 208 ਜ਼ੋਨਾਂ ਲਈ ਪਈਆਂ ਵੋਟਾਂ ਦੀ ਗਿਣਤੀ 22 ਸਤੰਬਰ ਨੂੰ ਸਵੇਰੇ 8 ਵਜੇ ਸ਼ੁਰੂ ...
ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)- ਗਾਹਕਾਂ ਨੰੂ ਬਿਨਾਂ ਦੱਸੇ ਬੈਂਕ ਮੁਲਾਜ਼ਮਾਂ ਵਲੋਂ ਧੋਖੇ ਨਾਲ ਉਨ੍ਹਾਂ ਦੇ ਨਾਂਅ 'ਤੇ ਕਰਜ਼ੇ ਲੈਣ ਦੇ ਅਨੇਕਾਂ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ, ਜਿਸ ਦੇ ਚੱਲਦਿਆਂ ਜਿਥੇ ਬੈਂਕਾਂ ਦੀ ਸ਼ਾਖ ਖਰਾਬ ਹੁੰਦੀ ਹੈ ਉਥੇ ...
ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜ਼ਿਲ੍ਹੇ 'ਚ ਮਿਲਾਵਟਖੋਰੀ ਨੂੰ ਲੈ ਕੇ ਬਹੁਤ ਵੱਡੇ ਪੱਧਰ 'ਤੇ ਮੁਹਿੰਮ ਚਲਾਈ ਗਈ ਹੈ ਅਤੇ ਕਿਸੇ ਵੀ ਕੀਮਤ 'ਤੇ ਖਾਣ-ਪੀਣ ...
ਮੁਕੇਰੀਆਂ, 21 ਸਤੰਬਰ (ਰਾਮਗੜ੍ਹੀਆ)- ਮੁਕੇਰੀਆਂ ਸ਼ਹਿਰ ਅੰਦਰ ਜਿਥੇ ਥਾਂ-ਥਾਂ 'ਤੇ ਲੱਗੇ ਗੰਦਗੀ ਦੇ ਢੇਰ ਮੋਦੀ ਸਰਕਾਰ ਦੀ ਸਵੱਛ ਭਾਰਤ ਮੁਹਿੰਮ ਦੀ ਪੋਲ ਖੋਲ੍ਹਦੇ ਹਨ ਉਥੇ ਹੀ ਹੁਣ ਜੀ. ਟੀ. ਰੋਡ 'ਤੇ ਪੈਂਦੀ ਸਬਜ਼ੀ ਮੰਡੀ ਮੁਕੇਰੀਆਂ ਦੇ ਸਾਹਮਣੇ ਲੱਗੇ ਗੰਦਗੀ ਦੇ ...
ਸੈਲਾ ਖ਼ੁਰਦ, 21 ਸਤੰਬਰ (ਹਰਵਿੰਦਰ ਸਿੰਘ ਬੰਗਾ)- ਸਥਾਨਕ ਕਸਬੇ ਦੇ ਨਜ਼ਦੀਕ ਬੀਤੀ ਦੇਰ ਰਾਤ ਅਣਪਛਾਤੇ ਵਾਹਨ ਚਾਲਕ ਵਲੋਂ ਚੌਕੀਦਾਰ ਨੂੰ ਫੇਟ ਮਾਰ ਦਿੱਤੀ ਗਈ ਜਿਸ ਨਾਲ ਉਸ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪਰਮਜੀਤ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਪਿੰਡ ...
ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਸ਼ਹਿਰ ਵਾਸੀਆਂ ਦੀ ਸਹੂਲਤ ਲਈ 22 ਸਤੰਬਰ ਦਿਨ ਸ਼ਨੀਵਾਰ ਨੂੰ ਛੁੱਟੀ ਵਾਲੇ ਦਿਨ ਨਗਰ ਨਿਗਮ ਦੀ ਪ੍ਰਾਪਰਟੀ ਟੈਕਸ, ਵਾਟਰ ਸਪਲਾਈ ਤੇ ਸੀਵਰੇਜ ਸ਼ਾਖਾ ਆਮ ਦਿਨਾਂ ਵਾਂਗ ਖੁੱਲੇ੍ਹਗੀ, ਜਿਸ ਵਿਚ ਲੋਕ ਆਪਣੇ ...
ਟਾਂਡਾ ਉੜਮੁੜ, 21 ਸਤੰਬਰ (ਭਗਵਾਨ ਸਿੰਘ ਸੈਣੀ)- ਪਿੰਡ ਮੂਨਕ ਖ਼ੁਰਦ ਬਾਬਾ ਭਗਤ ਸਿੰਘ ਆਸ਼ਰਮ ਵਿਖੇ ਸੰਤ ਬਾਬਾ ਸਰੂਪ ਸਿੰਘ ਚੰਡੀਗੜ੍ਹ ਵਾਲਿਆਂ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਨਾਏ ਜਾ ਰਹੇ ਧਾਰਮਿਕ ਸਮਾਗਮ ਦੌਰਾਨ ਹੋ ਰਹੇ ਰੋਜ਼ਾਨਾ ਸ਼ਾਮ ਦੇ ਕੀਰਤਨ ...
ਚੌਲਾਂਗ, 21 ਸਤੰਬਰ (ਸੁਖਦੇਵ ਸਿੰਘ)- ਸੰਮਤੀ ਚੋਣਾਂ ਵਿਚ ਘੋੜਾਵਾਹਾ ਜ਼ੋਨ ਤੋਂ ਨਿਰਵਿਰੋਧ ਸੰਮਤੀ ਮੈਂਬਰ ਚੁਣੇ ਜਾਣ 'ਤੇ ਸੁਧਾ ਵੋਹਰਾ ਤੇ ਉਨ੍ਹਾਂ ਦੇ ਪਤੀ ਪ੍ਰਧਾਨ ਰਕੇਸ਼ ਵੋਹਰਾ ਵਲੋਂ ਕਾਂਗਰਸ ਪਾਰਟੀ ਦੀ ਟਿਕਟ 'ਤੇ ਆਪਣੀ ਇਸ ਜਿੱਤ ਲਈ ਸਮੂਹ ਕਾਂਗਰਸੀ ਵਰਕਰਾਂ, ...
ਦਸੂਹਾ, 21 ਸਤੰਬਰ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦਸੂਹਾ ਦੇ ਪਿ੍ੰਸੀਪਲ ਡਾ: ਸੁਰਜੀਤ ਕੌਰ ਬਾਜਵਾ ਨੇ ਦੱਸਿਆ ਸਕੂਲ ਦੀ ਹੋਣਹਾਰ ਵਿਦਿਆਰਥਣ ਸਿਮਰਨਜੀਤ ਕੌਰ ਨੇ ਬਾਰ੍ਹਵੀਂ ਜਮਾਤ ਮੈਡੀਕਲ ਵਿਸ਼ੇ ਵਿਚ ਪਾਸ ਕਰਨ ਤੋਂ ਬਾਅਦ ...
ਦਸੂਹਾ, 21 ਸਤੰਬਰ (ਭੁੱਲਰ)- ਹੋਮਿਓਪੈਥੀ ਵਿਭਾਗ ਵਲੋਂ ਪਿੰਡ ਸੰਸਾਰਪੁਰ ਵਿਖੇ ਸੰਤ ਬਾਬਾ ਤੇਜਾ ਸਿੰਘ ਖੁੱਡਾ ਦੀ ਅਗਵਾਈ ਹੇਠ ਮੈਡੀਕਲ ਕੈਂਪ ਲਗਾਇਆ ਗਿਆ | ਇਸ ਮੌਕੇ ਡਾ: ਬਲਵਿੰਦਰ ਕੌਰ ਖੁਣਖੁਣ ਕਲਾਂ ਵਲੋਂ ਲਗਪਗ ਦੋ ਸੌ ਵੀ ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ...
ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਡਿਪਟੀ ਕਮਿਸ਼ਨਰ ਈਸ਼ਾ ਕਾਲੀਆਂ ਵਲੋਂ ਭੌਾ ਪਰਖ ਲੈਬੋਰਟਰੀ ਦਾ ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਲੈਬੋਰਟਰੀ ਵਲੋਂ ਚਲਾਏ ਜਾ ਰਹੇ ਪ੍ਰੋਗਰਾਮ ਤੰਦਰੁਸਤ ਪੰਜਾਬ ਤਹਿਤ 'ਸਾਇਲ ...
ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)- ਵਧੀਕ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਪਿ੍ਆ ਸੂਦ ਦੀ ਅਦਾਲਤ ਨੇ ਨਕਲੀ ਵਿਜੀਲੈਂਸ ਇੰਸਪੈਕਟਰ ਬਣ ਕੇ 30 ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ਦੋਸ਼ੀ ਨੂੰ ਚਾਰ ਸਾਲ ਦੀ ਸਜ਼ਾ ਤੇ 25 ...
ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)- ਸੰਤ ਅਨੂਪ ਸਿੰਘ ਊਨਾ ਸਾਹਿਬ ਅਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੰੂ ਸਮਰਪਿਤ 28ਵਾਂ ਅੰਤਰਰਾਸ਼ਟਰੀ ਕੀਰਤਨ ਦਰਬਾਰ 6 ਅਕਤੂਬਰ ਨੂੰ ਰੌਸ਼ਨ ਗਰਾਉਂਡ ਹੁਸ਼ਿਆਰਪੁਰ ...
ਗੜ੍ਹਦੀਵਾਲਾ, 21 ਸਤੰਬਰ (ਚੱਗਰ)- ਗੁਰਦੁਆਰਾ ਰਾਮਪੁਰ ਖੇੜਾ ਵਿਖੇ ਮੁੱਖ ਸੇਵਾਦਾਰ ਸੰਤ ਸੇਵਾ ਸਿੰਘ ਦੀ ਅਗਵਾਈ ਹੇਠ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਤਿੰਨ ਦਿਨਾਂ ਅੱਸੂ ਦਾ ਸਾਲਾਨਾ ਸਮਾਗਮ ਆਰੰਭ ਹੋ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੀ ...
ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)- ਨਿੱਤਨੇਮ ਸੇਵਾ ਸੁਸਾਇਟੀ ਹੁਸ਼ਿਆਰਪੁਰ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 36 ਰੋਜ਼ਾ ਸਵੇਰ ਦੇ ਲੜੀਵਾਰ ਨਿੱਤਨੇਮ ਤੇ ਕੀਰਤਨ ਸਮਾਗਮ ਸ਼ੁਰੂ ਹੋ ਗਏ | ...
ਦਸੂਹਾ, 21 ਸਤੰਬਰ (ਭੁੱਲਰ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਦੁਨੀਆ ਦੇ ਸੱਦੇ 'ਤੇ ਯੂਨੀਅਨ ਦੀਆਂ ਅਹੁਦੇਦਾਰਾਂ ਵਲੋਂ ਬਲਾਕ ਪ੍ਰਧਾਨ ਜਸਬੀਰ ਕੌਰ ਦੀ ਅਗਵਾਈ ਹੇਠ ਦਸੂਹਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਵਰਕਰਾਂ ਨੂੰ ਸਰਕਾਰੀ ...
ਚੱਬੇਵਾਲ, 21 ਸਤੰਬਰ (ਪੱਟੀ)- ਭਾਈ ਘਨ੍ਹੱਈਆ ਜੀ ਦੇ ਤ੍ਰੈਸ਼ਤਾਬਦੀ ਜੋਤੀ ਜੋਤ ਦਿਵਸ ਮੌਕੇ ਨਵਾਂ ਗੁਰਦੁਆਰਾ ਸਾਹਿਬ ਪਿੰਡ ਪੱਟੀ ਦੀ ਪ੍ਰਬੰਧਕ ਕਮੇਟੀ ਵਲੋਂ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀ ਦੇ ਮੁਖੀ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ...
ਸੈਲਾ ਖੁਰਦ, 21 ਸਤੰਬਰ (ਹਰਵਿੰਦਰ ਸਿੰਘ ਬੰਗਾ)- ਪੰਚਾਇਤ ਸੰਮਤੀ ਜ਼ੋਨ ਨੰ: 19 ਸੈਲਾ ਖੁਰਦ ਤੋਂ ਕਾਂਗਰਸ ਉਮੀਦਵਾਰ ਨਿਸ਼ਾ ਗੁਪਤਾ ਤੇ ਅਕਾਲੀ-ਭਾਜਪਾ ਗਠਜੋੜ ਉਮੀਦਵਾਰ ਅਨੁਰਾਧਾ ਗੁਪਤਾ ਦਰਾਣੀ ਤੇ ਜਠਾਣੀ ਦਾ ਆਹਮੋ-ਸਾਹਮਣੇ ਮੁਕਾਬਲਾ ਪਰਿਵਾਰ ਤੇ ਸਮਰਥਕਾਂ ਲਈ ਇਕ ...
ਜਲੰਧਰ, 21 ਸਤੰਬਰ (ਹਰਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਪੰਥ ਅਕਾਲੀ ਦਸਮੇਸ਼ ਤਰਨਾ ਦਲ (ਪੰਜਵਾਂ ਨਿਸ਼ਾਨ) ਦੋਆਬਾ ਦੇ ਸੇਵਾਦਾਰ ਪ੍ਰੀਤਮ ਸਿੰਘ ਪੁੱਤਰ ਬਚਨ ਸਿੰਘ ਨੇ ਜਥੇਬੰਦੀ ਦੇ ਪ੍ਰਮੁੱਖ ਬਾਬਾ ਕੁਲਜੀਤ ਸਿੰਘ ਦੀ ਹਾਜ਼ਰੀ ਵਿਚ ਸਥਾਨਕ ਪੰਜਾਬ ਪੈੱ੍ਰਸ ਕਲੱਬ ਵਿਖੇ ...
ਹੁਸ਼ਿਆਰਪੁਰ, 21 ਸਤੰਬਰ (ਹਰਪ੍ਰੀਤ ਕੌਰ)- ਜ਼ਿਲ੍ਹੇ ਦੇ ਪਿੰਡ ਦੋਲੋਵਾਲ ਵਿਖੇ ਲੱਗੀ ਸੈਂਚੁਰੀ ਪਲਾਈਬੋਰਡ ਫੈਕਟਰੀ ਇਕ ਵਾਰ ਫਿਰ ਚਰਚਾ ਵਿਚ ਹੈ | ਐਮ.ਡੀ.ਐਫ਼. ਤਿਆਰ ਕਰਨ ਵਾਲੀ ਫੈਕਟਰੀ ਤੋਂ ਪ੍ਰਦੂਸ਼ਣ ਪੈਦਾ ਹੋਣ ਦੇ ਖਦਸ਼ੇ ਨੂੰ ਲੈ ਕੇ ਇਲਾਕਾ ਵਾਸੀਆਂ ਨੇ ਲਗਪਗ ...
ਦਸੂਹਾ, 21 ਸਤੰਬਰ (ਭੁੱਲਰ)- ਦਸੂਹਾ ਵਿਖੇ ਨੌਸਰਬਾਜ਼ਾਂ ਵਲੋਂ ਇਕ ਟਰਾਂਸਪੋਰਟ ਕੰਪਨੀ ਦੇ ਮਾਲਕ ਕੋਲੋਂ ਅਨੋਖੇ ਢੰਗ ਨਾਲ ਇਕ ਲੱਖ ਰੁਪਏ ਦੀ ਠੱਗੀ ਮਾਰਨ ਦੀ ਖ਼ਬਰ ਹੈ | ਜਸਬੀਰ ਸਿੰਘ ਮਾਲਕ ਟਰਾਂਸਪੋਰਟ ਕੰਪਨੀ ਨੇ ਦਸੂਹਾ ਪੁਲਿਸ ਨੂੰ ਸ਼ਿਕਾਇਤ ਰਾਹੀਂ ਦੱਸਿਆ ਕਿ ...
ਗੜ੍ਹਸ਼ੰਕਰ, 21 ਸਤੰਬਰ (ਸੁਮੇਸ਼ ਬਾਲੀ)- ਮਾਤਾ ਵਿਦਿਆਵਤੀ ਭਵਨ ਮੋਰਾਂਵਾਲੀ ਵਿਖੇ ਦੋਆਬਾ ਸਾਹਿਤ ਸਭਾ ਤੇ ਦਰਪਣ ਸਾਹਿਤ ਸਭਾ ਸੈਲਾ ਖੁਰਦ ਵਲੋਂ ਸ਼ਹੀਦ ਭਗਤ ਸਿੰਘ ਦੀ ਯਾਦ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ | ਪ੍ਰਧਾਨਗੀ ਮੰਡਲ ਵਿਚ ਪ੍ਰਗਤੀਸ਼ੀਲ ਲੇਖਕ ਸੰਘ ...
ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)- ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਜ਼ਿਲਾ ਹੁਸ਼ਿਆਰਪੁਰ ਦੀ ਮੀਟਿੰਗ ਜ਼ਿਲ੍ਹਾ ਕਨਵੀਰ ਪਰਮਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੁਲਾਜ਼ਮ ਭਵਨ ਵਿਖੇ ਹੋਈ ਜਿਸ 'ਚ ਵਿਸ਼ੇਸ਼ ਤੌਰ 'ਤੇ ਸੂਬਾਈ ਕਨਵੀਨਰ ਮੱਖਣ ਸਿੰਘ ...
ਹੁਸ਼ਿਆਰਪੁਰ, 21 ਸਤੰਬਰ (ਨਰਿੰਦਰ ਸਿੰਘ ਬੱਡਲਾ)- ਗੁਰਦੁਆਰਾ ਸ਼ਹੀਦ ਸਿੰਘਾਂ ਸ਼ਹੀਦ ਬਾਬਾ ਦੀਪ ਸਿੰਘ ਜੀ ਦਸ਼ਮੇਸ਼ ਨਗਰ ਹੁਸ਼ਿਆਰਪੁਰ ਵਿਖੇ ਸੂਫ਼ੀ ਸ਼ੋ੍ਰਮਣੀ ਭਗਤ ਬਾਬਾ ਸ਼ੇਖ ਫਰੀਦ ਦੇ ਜਨਮ ਦਿਹਾੜੇ ਦੇ ਸਬੰਧ 'ਚ 21 ਰੋਜ਼ਾ ਗੁਰਮਤਿ ਸਮਾਗਮ ਸ੍ਰੀ ਗੁਰੂ ਗ੍ਰੰਥ ...
ਮੁਕੇਰੀਆਂ, 21 ਸਤੰਬਰ (ਰਾਮਗੜ੍ਹੀਆ)- ਸਟਾਰ ਪਬਲਿਕ ਸਕੂਲ ਵਿਚ ਪੜ੍ਹਦੇ ਤੀਸਰੀ ਜਮਾਤ ਦੇ ਵਿਦਿਆਰਥੀ ਕੇਸ਼ਵ ਚੌਹਾਨ ਪੁੱਤਰ ਤਿਲਕ ਚੌਹਾਨ ਨੇ ਓਪਨ ਕਰਾਟੇ ਚੈਂਪੀਅਨਸ਼ਿਪ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਆਪਣੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਸ਼ਾਨਦਾਰ ...
ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)- ਹੁਸਿਆਰਪੁਰ ਆਟੋਮੋਬਾਇਲਜ਼ 'ਚ ਕਾਰਾਂ ਦੀ ਖਰੀਦ 'ਤੇ 'ਸਤੰਬਰ ਗੋਲਡਨ' ਦੀ ਸਕੀਮ ਚਲਾਈ ਜਾ ਰਹੀ ਹੈ | ਇਸ ਸਕੀਮ ਦੇ ਅਧੀਨ ਗਾਹਕਾਂ ਨੂੰ ਕਾਰਾਂ ਦੀ ਖਰੀਦ 'ਤੇ ਜਾਂ ਬੁਕਿੰਗ ਕਰਵਾਉਣ 'ਤੇ 23 ਸਤੰਬਰ ਤੱਕ ਇਕ ਗ੍ਰਾਮ ਸੋਨੇ ਦਾ ...
ਮੁਕੇਰੀਆਂ, 21 ਸਤੰਬਰ (ਸਰਵਜੀਤ ਸਿੰਘ)- ਫਿਲਮ 'ਮਨਮਰਜ਼ੀਆਂ' ਵਿਚ ਸਿੱਖ ਕਿਰਦਾਰ ਨੂੰ ਗ਼ਲਤ ਢੰਗ ਨਾਲ ਪੇਸ਼ ਕੀਤੇ ਜਾਣ ਦੇ ਵਿਰੋਧ ਵਿਚ ਮੁਕੇਰੀਆਂ ਦੀਆਂ ਸਮੂਹ ਸਿੱਖ ਜਥੇਬੰਦੀਆਂ ਵਲੋਂ ਇਸ ਫ਼ਿਲਮ 'ਤੇ ਰੋਕ ਲਗਾਉਣ ਸਬੰਧੀ ਐਸ.ਡੀ.ਐਮ. ਮੁਕੇਰੀਆਂ ਨੂੰ ਮੰਗ ਪੱਤਰ ...
ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ)- ਬਿਸਤ-ਦੁਆਬ ਨਹਿਰ ਨਾਲ ਗੜ੍ਹਸ਼ੰਕਰ ਤੋਂ ਆਦਮਪੁਰ ਨੂੰ ਜਾਣ ਵਾਲੀ ਸੜਕ ਦੇ ਆਲੇ-ਦੁਆਲੇ ਬਰਮਾਂ 'ਤੇ ਉੱਗੀ ਬੂਟੀ ਤੇ ਸਰਕੰਡੇ ਕਾਰਨ ਨਹਿਰ ਤੇ ਸੜਕ ਦੇ ਕਿਨਾਰੇ ਨੇ ਜੰਗਲ ਦਾ ਰੂਪ ਧਾਰਨ ਕੀਤਾ ਹੋਇਆ ਹੈ ਜਿਸ ਕਾਰਨ ਪਹਿਲਾ ਹੀ ਘੱਟ ...
ਚੌਲਾਂਗ, 21 ਸਤੰਬਰ (ਸੁਖਦੇਵ ਸਿੰਘ)- ਪਿੰਡ ਖਰਲ-ਖੁਰਦ ਵਿਖੇ ਬਾਬਾ ਸਾਹਿਬ ਦੂਲੋ ਦੇ ਦਰਬਾਰ 'ਤੇ 44ਵਾਂ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ ਜਿਸ ਦੌਰਾਨ ਸੱਭਿਆਚਾਰਕ ਮੇਲੇ ਦਾ ਉਦਘਾਟਨ ਚੇਅਰਮੈਨ ਜਗਦੀਸ਼ ਸਿੰਘ ਖਰਲ ਵਲੋਂ ਕੀਤਾ ਗਿਆ | ਲੋਕ ਗਾਇਕ ਸੁਰਿੰਦਰ ਸ਼ਿੰਦਾ ਤੇ ...
ਮਾਹਿਲਪੁਰ, 21 ਸਤੰਬਰ (ਦੀਪਕ ਅਗਨੀਹੋਤਰੀ)- ਪੰਜਾਬ ਸਰਕਾਰ ਤੇ ਵਣ ਵਿਭਾਗ ਵਲੋਂ ਪੰਜਾਬ ਨੂੰ ਹਰਿਆ ਭਰਿਆ ਬਣਾਉਣ ਲਈ ਕੀਤੇ ਜਾਂਦੇ ਪ੍ਰਚਾਰ ਤੇ ਪ੍ਰਸਾਰ ਦੇ ਉੱਦਮਾਂ ਦੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਮ ਦੀ ਪਿ੍ੰਸੀਪਲ ਤੇ ਪ੍ਰਬੰਧਕ ਕਮੇਟੀ ਨੇ ਫ਼ੂਕ ਕੱਢ ਕੇ ...
ਮੁਕੇਰੀਆਂ, 21 ਸਤੰਬਰ (ਰਾਮਗੜ੍ਹੀਆ)- ਕਰੀਬ ਢਾਈ ਸਾਲ ਪਹਿਲਾਂ ਅੱਡਾ ਦਗਣ ਤੋਂ ਪਿੰਡ ਦਗਣ ਤੱਕ ਨਵੀਂ ਬਣਾਈ ਗਈ ਸੰਪਰਕ ਸੜਕ ਜਿਸ ਦੀ ਲੰਬਾਈ ਕਰੀਬ 2 ਕਿਲੋਮੀਟਰ ਹੈ, ਦੀ ਹਾਲਤ ਅਤਿ ਖਸਤਾ ਬਣੀ ਹੋਈ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਵਿਚੋਂ ਗੁਜ਼ਰਨਾ ਪੈ ...
ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)- ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਣਜੀਤ ਕੁਮਾਰ ਜੈਨ ਦੀ ਅਦਾਲਤ ਨੇ ਹੱਤਿਆ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ਦੋਸ਼ੀ ਨੂੰ ਉਮਰ ਕੈਦ ਤੇ 10 ਹਜ਼ਾਰ ਰੁਪਏ ਜੁਰਮਾਨੇ ਦੇ ਹੁਕਮ ਸੁਣਾਏ ਹਨ | ਜੁਰਮਾਨਾ ਨਾ ਦੇਣ ਦੀ ...
ਮੁਕੇਰੀਆਂ, 21 ਸਤੰਬਰ (ਰਾਮਗੜ੍ਹੀਆ)- ਮੁਕੇਰੀਆਂ ਸ਼ਹਿਰ ਦੇ ਵਾਸੀ ਵਾਹਨਾਂ ਉਤੇ ਲੱਗੇ ਪ੍ਰੈਸ਼ਰ ਹਾਰਨਾਂ ਤੋਂ ਸਖ਼ਤ ਪ੍ਰੇਸ਼ਾਨ ਹਨ ਪ੍ਰੰਤੂ ਅਫ਼ਸੋਸ ਕਿ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਇਨ੍ਹਾਂ ਵਾਹਨ ਚਾਲਕਾਂ ਿਖ਼ਲਾਫ਼ ਮੁਕੇਰੀਆਂ ਪੁਲਿਸ ਅਣਜਾਣ ਬਣੀ ...
ਹੁਸ਼ਿਆਰਪੁਰ, 21 ਸਤੰਬਰ (ਨਰਿੰਦਰ ਸਿੰਘ ਬੱਡਲਾ)- 1965 ਦੀ ਭਾਰਤ-ਪਾਕਿ ਜੰਗ 'ਚ ਸ਼ਹੀਦ ਹੋਏ ਰਸਾਲਦਾਰ ਪਿਆਰਾ ਸਿੰਘ (ਸੈਨਾ ਮੈਡਲ) ਦੀ 52ਵੀਂ ਬਰਸੀ ਉਨ੍ਹਾਂ ਦੇ ਪਿੰਡ ਡਮੁੰਡਾ ਵਿਖੇ ਪਰਿਵਾਰ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਨਾਈ ਗਈ | ਇਸ ਮੌਕੇ ਸਮੂਹ ਸ਼ਹੀਦਾਂ ਦੀ ...
ਗੁਰਦਾਸਪੁਰ, 21 ਸਤੰਬਰ (ਆਰਿਫ਼)-ਪੀ.ਐਸ.ਈ.ਬੀ ਜਾਇੰਟ ਫੋਰਮ ਪੰਜਾਬ ਦੇ ਸਕੱਤਰੇਤ ਭਵਨ ਚੰਡੀਗੜ੍ਹ ਵਿਖੇ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਪੰਜਾਬ ਏ ਵੈਟ ਪ੍ਰਸ਼ਾਦ ਪਾਵਰ ਸਕੱਤਰ, ਇੰਜੀ: ਬਲਦੇਵ ਸਿੰਘ ਸਰਾਂ ਚੇਅਰਮੈਨ ਪਾਵਰਕਾਮ, ਆਰ.ਪੀ.ਪਾਂਡਵ ਡਾਇਰੈਕਟਰ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX