ਤਾਜਾ ਖ਼ਬਰਾਂ


ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਰੇਲ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ
. . .  about 6 hours ago
ਅੰਮ੍ਰਿਤਸਰ ਪ੍ਰਸ਼ਾਸਨ ਦਾ ਹੈਲਪ ਲਾਈਨ ਨੰਬਰ : 0183- 2421050
. . .  1 day ago
ਅੰਮ੍ਰਿਤਸਰ ਰੇਲ ਹਾਦਸਾ : ਰੇਲਵੇ ਦੇ ਹੈਲਪ ਲਾਈਨ ਨੰਬਰ-0183-22223171 , 0183-2564485
. . .  1 day ago
ਸ਼ੋਕ ਵਜੋਂ ਕੱਲ੍ਹ ਨੂੰ ਸਮੂਹਿਕ ਅਦਾਰੇ ਬੰਦ
. . .  1 day ago
ਚੰਡੀਗੜ੍ਹ ,19 ਅਕਤੂਬਰ - ਅੰਮ੍ਰਿਤਸਰ ਵਿਖੇ ਹੋਏ ਦਰਦਨਾਕ ਰੇਲ ਹਾਦਸੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਹਾਦਸੇ ਦੀ ਨਿਆਇਕ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਇਕ ਰੋਜ਼ਾ ਸ਼ੋਕ ਦਾ...
ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ 'ਚ ਛੁੱਟੀ ਦਾ ਐਲਾਨ
. . .  1 day ago
ਮੇਰੇ ਨਿਕਲਣ ਦੇ ਬਾਅਦ 15 ਮਿੰਟ ਬਾਅਦ ਹੋਇਆ ਟਰੇਨ ਹਾਦਸਾ - ਨਵਜੋਤ ਕੌਰ ਸਿੱਧੂ ਨੇ ਦਿੱਤੀ ਸਫ਼ਾਈ
. . .  1 day ago
ਬੀ.ਐਸ.ਐਫ ਨੇ ਭਾਰਤ ਪਾਕਿਸਤਾਨ ਸਰਹੱਦ ਤੋਂ ਇੱਕ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 19 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀ.ਐਸ.ਐਫ 32 ਬਟਾਲੀਅਨ ਵੱਲੋਂ ਅੱਜ ਭਾਰਤ ਪਾਕਿਸਤਾਨ ਸਰਹੱਦ ਤੋਂ ਇੱਕ ਪਾਕਿਸਤਾਨੀ ਨਾਗਰਿਕ ਨੂੰ ਕਾਬੂ ਕੀਤਾ। ਸਰਹੱਦ ਤੋਂ ਫੜ੍ਹੇ ਗਏ ਇਸ ਪਾਕਿਸਤਾਨੀ ਨਾਗਰਿਕ ...
ਮੁੱਖ ਮੰਤਰੀ ਨੇ ਰੇਲ ਹਾਦਸੇ 'ਤੇ ਜਤਾਇਆ ਦੁੱਖ
. . .  1 day ago
ਚੰਡੀਗੜ੍ਹ, 19 ਅਕਤੂਬਰ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਰੇਲ ਹਾਦਸੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ...
ਅੰਮ੍ਰਿਤਸਰ 'ਚ ਵੱਡਾ ਹਾਦਸਾ, ਟਰੇਨ ਹੇਠ ਆਉਣ ਨਾਲ 60 ਤੋਂ ਵੱਧ ਮੌਤਾਂ
. . .  1 day ago
ਅੰਮ੍ਰਿਤਸਰ, 19 ਅਕਤੂਬਰ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਖੇ ਅੱਜ ਉਸ ਸਮੇਂ ਵੱਡਾ ਹਾਦਸਾ ਹੋ ਗਿਆ ਜਦੋਂ ਦੁਸਹਿਰਾ ਉਤਸਵ ਦੌਰਾਨ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ...
ਰਬੜ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਜਲੰਧਰ, 19 ਅਕਤੂਬਰ - ਜਲੰਧਰ ਦੇ ਲੰਮਾ ਪਿੰਡ-ਜੰਡੂਸਿੰਘਾ ਮਾਰਗ 'ਤੇ ਇੱਕ ਰਬੜ ਫ਼ੈਕਟਰੀ ਨੂੰ ਦੇਰ ਸ਼ਾਮ ਅਚਾਨਕ ਅੱਗ ਲੱਗ ਗਈ। ਜਿਸ ਨੇ ਦੇਖਦੇ ਹੀ ਦੇਖਦੇ ਪੂਰੀ ਫ਼ੈਕਟਰੀ...
ਦੇਸ਼ ਭਰ 'ਚ ਧੂਮ ਧਾਮ ਨਾਲ ਮਨਾਇਆ ਗਿਆ ਦੁਸਹਿਰਾ ਉਤਸਵ
. . .  1 day ago
ਨਵੀਂ ਦਿੱਲੀ, 19 ਅਕਤੂਬਰ - ਦੇਸ਼ ਭਰ ਵਿਚ ਨੇਕੀ ਦੀ ਬਦੀ ਉੱਪਰ ਜਿੱਤ ਦਾ ਪ੍ਰਤੀਕ ਦੁਸਹਿਰਾ ਉਤਸਵ ਬੜੀ ਧੂਮ ਧਾਮ ਨਾਲ ਮਨਾਇਆ। ਇਸ ਮੌਕੇ ਜਿੱਥੇ ਸ੍ਰੀਰਾਮ ਚੰਦਰ ਜੀ ਦੇ ਜੀਵਨ ਕਾਲ...
ਮਹਿਲਾਵਾਂ ਨੂੰ ਲੈ ਕੇ ਪਾਕਿਸਤਾਨ ਵੱਲੋਂ ਨਵਾਂ ਫ਼ਰਮਾਨ ਜਾਰੀ
. . .  1 day ago
ਇਸਲਾਮਾਬਾਦ, 19 ਅਕਤੂਬਰ - ਪੰਜਾਬ ਸਿਵਲ ਸਕੱਤਰੇਤ ਨੇ ਪੰਜਾਬ(ਪਾਕਿਸਤਾਨ) ਦੇ ਲਾਹੌਰ ਸੂਬੇ 'ਚ ਇਹ ਹੁਕਮ ਜਾਰੀ ਕੀਤਾ ਹੈ ਕਿ ਮਹਿਲਾਵਾਂ ਨੂੰ ਬਿਨਾਂ ਦੁਪੱਟੇ ਦੇ ਸਰਕਾਰੀ ਇਮਾਰਤਾਂ 'ਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਇਹ ਫ਼ਰਮਾਨ ਪੰਜਾਬ ਦੇ ਪ੍ਰਾਇਮਰੀ ਅਤੇ...
23 ਨਵੰਬਰ ਤੱਕ ਪੁਲਿਸ ਰਿਮਾਂਡ 'ਤੇ ਬਾਦਲ ਦੇ ਕਤਲ ਦੀ ਸਾਜ਼ਿਸ਼ 'ਚ ਸ਼ਾਮਿਲ ਜਰਮਨ ਸਿੰਘ
. . .  1 day ago
ਪਟਿਆਲਾ, 19 ਅਕਤੂਬਰ (ਆਤਿਸ਼ ਗੁਪਤਾ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹੱਤਿਆ ਦੀ ਸਾਜ਼ਿਸ਼ 'ਚ ਸ਼ਾਮਿਲ ਜਰਮਨ ਸਿੰਘ ਨੂੰ ਸੀ.ਆਈ.ਏ. ਸਟਾਫ਼ ਪਟਿਆਲਾ ਦੀ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਕੇ ਸਮਾਣਾ ਦੀ ਅਦਾਲਤ 'ਚ ਪੇਸ਼ ਕੀਤਾ.....
ਖੈਰੜ 'ਚ ਸ਼ੱਕੀ ਪੰਜ ਮੁਸਲਮਾਨ ਨੌਜਵਾਨ ਲੋਕਾਂ ਵੱਲੋਂ ਕਾਬੂ ਕਰਕੇ ਕੀਤੇ ਗਏ ਪੁਲਿਸ ਹਵਾਲੇ
. . .  1 day ago
ਕੋਟ ਫ਼ਤੂਹੀ (ਅਵਤਾਰ ਸਿੰਘ ਅਟਵਾਲ) - ਪਿੰਡਾਂ 'ਚ ਲੁੱਟ-ਖੋਹ ਦੀਆ ਚੱਲ ਰਹੀਆਂ ਅਫ਼ਵਾਹਾਂ ਤਹਿਤ ਬਾਅਦ ਦੁਪਹਿਰ ਪਿੰਡ 'ਚ ਪੰਜ ਮੁਸਲਮਾਨ ਨੌਜਵਾਨ ਗੱਡੀ 'ਚ ਆਏ ਤੇ ਪਿੰਡ 'ਚ ਘਰ-ਘਰ 'ਚ 350 ਰੁਪਏ ਦਾ ਇੱਕ ਕੂਪਨ ਵੇਚਦੇ ਸਨ ਜੋ ਮੌਕੇ ਉੱਪਰ ਸਕਰੈਚ ਕਰਨ....
ਟਰੈਕਟਰ ਟਰਾਲੀ ਦੇ ਪਲਟਣ ਕਾਰਨ ਦੋ ਮੌਤਾਂ, 12 ਜ਼ਖਮੀ
. . .  1 day ago
ਭੋਪਾਲ, 19 ਅਕਤੂਬਰ -ਮੱਧ ਪ੍ਰਦੇਸ਼ ਦੇ ਦਤੀਆ ਜ਼ਿਲ੍ਹੇ 'ਚ ਇਕ ਟਰੈਕਟਰ ਟਰਾਲੀ ਦੇ ਪਲਟਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 12 ਹੋਰ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਮੌਕੇ....
ਕੱਲ੍ਹ ਤੇਲੰਗਾਨਾ ਜਾਣਗੇ ਰਾਹੁਲ ਗਾਂਧੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਕਾਂਗਰਸ ਦੇ ਇਕ ਧੜੇ ਨੇ ਦੁਸਹਿਰਾ ਕਾਲੇ ਦਿਵਸ ਵਜੋਂ ਮਨਾਇਆ
. . .  1 day ago
ਦੁਸਹਿਰੇ ਮੌਕੇ ਸ਼ਾਮ 5 ਤੋਂ ਰਾਤ 8 ਵਜੇ ਤੱਕ ਹੀ ਪਟਾਕੇ ਚਲਾਉਣ ਦੇ ਹੁਕਮ ਜਾਰੀ
. . .  1 day ago
ਹੰਸਰਾਜ ਅਹੀਰ ਨੇ ਦੁਸਹਿਰੇ ਮੌਕੇ ਜੰਮੂ-ਕਸ਼ਮੀਰ 'ਚ ਬੀ. ਐੱਸ. ਐੱਫ. ਕੈਂਪ 'ਚ ਕੀਤੀ ਸ਼ਾਸਤਰ ਪੂਜਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲਿਆ ਇੱਕ ਹੋਰ ਨੌਜਵਾਨ, ਓਵਰ ਡੋਜ਼ ਕਾਰਨ ਹੋਈ ਮੌਤ
. . .  1 day ago
ਭਾਈ ਲੌਂਗੋਵਾਲ ਨੇ 22 ਅਕਤੂਬਰ ਨੂੰ ਸੱਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ
. . .  1 day ago
ਜੰਮੂ-ਕਸ਼ਮੀਰ 'ਚ ਦੋ ਅੱਤਵਾਦੀ ਢੇਰ
. . .  1 day ago
ਅਦਾਲਤ ਨੇ ਖ਼ਾਰਜ ਕੀਤੀ ਆਸ਼ੀਸ਼ ਪਾਂਡੇ ਦੀ ਜ਼ਮਾਨਤ ਪਟੀਸ਼ਨ
. . .  1 day ago
ਸੀਤਾਰਮਨ ਨੇ ਅਮਰੀਕਾ ਦੇ ਰੱਖਿਆ ਮੰਤਰੀ ਜੇਮਸ ਮੈਟਿਸ ਨਾਲ ਕੀਤੀ ਮੁਲਾਕਾਤ
. . .  1 day ago
ਤਾਮਿਲਨਾਡੂ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ 4 ਲੋਕਾਂ ਦੀ ਮੌਤ
. . .  1 day ago
ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨੀਲ ਵਿਕਰਮਾਸਿੰਘੇ ਨੇ ਕਈ ਕਾਂਗਰਸ ਨੇਤਾਵਾਂ ਨਾਲ ਕੀਤੀ ਮੁਲਾਕਾਤ
. . .  1 day ago
ਟਰੇਨ ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਐਨ.ਡੀ. ਤਿਵਾਰੀ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਕਾਂਗਰਸ ਦੇ ਕਈ ਨੇਤਾ
. . .  1 day ago
ਤੇਜ਼ ਰਫ਼ਤਾਰ ਜੀਪ ਨੇ ਛੇ ਲੋਕਾਂ ਨੂੰ ਕੁਚਲਿਆ, ਦੋ ਮੌਤਾਂ
. . .  1 day ago
ਸਾਡੀ ਸਰਕਾਰ ਨੇ ਪਿਛਲੇ ਚਾਰ ਸਾਲਾਂ 'ਚ ਬਣਾਏ 1 ਕਰੋੜ, 25 ਲੱਖ ਘਰ- ਮੋਦੀ
. . .  1 day ago
ਟਰੇਨ 'ਚੋਂ ਮੋਬਾਈਲ ਚੋਰੀ ਕਰਨ ਦੇ ਮਾਮਲੇ 'ਚ ਦੋ ਵਿਅਕਤੀਆਂ ਨੂੰ ਸੱਤ-ਸੱਤ ਸਾਲ ਦੀ ਕੈਦ
. . .  1 day ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਵਲੋਂ ਕੀਤੇ ਆਈ. ਈ. ਡੀ. ਧਮਾਕੇ 'ਚ ਕਈ ਜਵਾਨ ਜ਼ਖ਼ਮੀ
. . .  1 day ago
ਬਾਦਲ 'ਤੇ ਹਮਲੇ ਦੀ ਸਾਜ਼ਿਸ਼ 'ਚ ਉੱਤਰ ਪ੍ਰਦੇਸ਼ 'ਚ ਹੋਈ ਇੱਕ ਹੋਰ ਗ੍ਰਿਫ਼ਤਾਰੀ
. . .  1 day ago
ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼ਵਾਸੀਆਂ ਨੂੰ ਦੁਸਹਿਰੇ ਦੀਆਂ ਵਧਾਈਆਂ
. . .  1 day ago
ਜੰਮੂ-ਕਸ਼ਮੀਰ : ਘੁਸਪੈਠ ਦੀ ਕੋਸ਼ਿਸ਼ ਨਾਕਾਮ, 3 ਅੱਤਵਾਦੀ ਢੇਰ
. . .  1 day ago
ਨਹੀਂ ਬਣ ਸਕਿਆ ਇਤਿਹਾਸ, ਭਾਰੀ ਵਿਰੋਧ ਤੋਂ ਬਾਅਦ ਸਰਬੀਮਾਲਾ ਮੰਦਰ ਤੋਂ ਵਾਪਸ ਪਰਤੀਆਂ ਦੋਵੇਂ ਔਰਤਾਂ
. . .  1 day ago
ਕਸ਼ਮੀਰ 'ਚ ਪਾਕਿਸਤਾਨ ਤੋਂ ਆ ਰਹੇ ਹਨ ਅੱਤਵਾਦੀ- ਰਾਜਨਾਥ ਸਿੰਘ
. . .  1 day ago
ਆਈ. ਐੱਸ. ਨੇ ਸੀਰੀਆ 'ਚ ਸੈਂਕੜੇ ਲੋਕਾਂ ਨੂੰ ਬਣਾਇਆ ਬੰਦੀ
. . .  1 day ago
ਸ਼ਿਰਡੀ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਭਾਰੀ ਸੁਰੱਖਿਆ ਹੇਠ ਸਬਰੀਮਾਲਾ ਮੰਦਰ ਵੱਲ ਵਧੀਆਂ ਦੋ ਔਰਤਾਂ
. . .  1 day ago
ਰਾਜਸਥਾਨ : ਦੁਸਹਿਰੇ ਮੌਕੇ ਗ੍ਰਹਿ ਮੰਤਰੀ ਨੇ ਬੀ. ਐੱਸ. ਐੱਫ. ਹੈੱਡਕੁਆਟਰ 'ਚ ਕੀਤੀ ਸ਼ਾਸਤਰ ਪੂਜਾ
. . .  1 day ago
ਤੇਲ ਦੀਆਂ ਕੀਮਤਾਂ 'ਚ ਇਕ ਵਾਰ ਫਿਰ ਹੋਈ ਮਾਮੂਲੀ ਕਟੌਤੀ
. . .  1 day ago
ਅੱਜ ਸ਼ਿਰਡੀ ਸਾਈਂ ਧਾਮ ਜਾਣਗੇ ਮੋਦੀ
. . .  1 day ago
ਦੇਸ਼ ਭਰ 'ਚ ਅੱਜ ਮਨਾਇਆ ਜਾਵੇਗਾ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸਹਿਰਾ
. . .  1 day ago
ਅੱਜ ਦਾ ਵਿਚਾਰ
. . .  1 day ago
ਸਰਕਾਰੀ ਲਾਟਰੀ ਦੀ ਆੜ ਹੇਠ ਸੱਟਾ ਲਾਉਂਦੇ 3 ਵਿਅਕਤੀ ਨਗਦੀ ਸਮੇਤ ਪੁਲਿਸ ਅੜਿੱਕੇ
. . .  2 days ago
ਪੁਲਵਾਮਾ ਆਈ ਡੀ ਧਮਾਕੇ 'ਚ 7 ਜਵਾਨ ਜ਼ਖ਼ਮੀ
. . .  2 days ago
ਜੰਡਿਆਲਾ ਗੁਰੂ ਵਿਖੇ ਚੱਲੀ ਗੋਲੀ , ਇਕ ਜ਼ਖਮੀ
. . .  2 days ago
ਵਿਜਿਲੈਂਸ ਵੱਲੋਂ ਐੱਸ.ਡੀ.ਓ. ਪ੍ਰਦੂਸ਼ਨ ਬੋਰਡ ਤੇ ਇੱਕ ਹੋਰ ਵਿਅਕਤੀ ਨੂੰ ਰਿਸ਼ਵਤ ਦੇ ਦੋਸ਼ਾਂ ਤਹਿਤ ਕੀਤਾ ਕਾਬੂ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਰੂਪਨਗਰ

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਵੋਟਾਂ ਦੀ ਗਿਣਤੀ ਅੱਜ-ਤਿਆਰੀਆਂ ਮੁਕੰਮਲ

ਰੂਪਨਗਰ, 21 ਸਤੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪ੍ਰੀਸ਼ਦ ਅਤੇ 5 ਬਲਾਕ ਸੰਮਤੀਆਂ ਦੀਆਂ ਵੋਟਾਂ ਦੀ ਗਿਣਤੀ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਜ਼ਿਲ੍ਹੇ ਵਿਚ ਗਿਣਤੀ ਲਈ 5 ਕੇਂਦਰ ਬਣਾਏ ਗਏ ਹਨ ਜਿਨ੍ਹਾਂ ਵਿਚ ਰੂਪਨਗਰ ਬਲਾਕ ਸੰਮਤੀ ਲਈ ਸਰਕਾਰੀ ਕਾਲਜ ਰੂਪਨਗਰ, ਸ੍ਰੀ ਚਮਕੌਰ ਸਾਹਿਬ ਬਲਾਕ ਲਈ ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ, ਮੋਰਿੰਡਾ ਬਲਾਕ ਸੰਮਤੀ ਲਈ ਖ਼ਾਲਸਾ ਕਾਲਜ ਫਾਰ ਗਰਲਜ਼ ਮੋਰਿੰਡਾ, ਨੂਰਪੁਰ ਬੇਦੀ ਬਲਾਕ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਤੇ ਸ੍ਰੀ ਅਨੰਦਪੁਰ ਸਾਹਿਬ ਬਲਾਕ ਲਈ ਜੀ. ਟੀ. ਬੀ. ਪੋਲੀਟੈਕਨਿਕ ਕਾਲਜ ਅਗੰਮਪੁਰ ਸ਼ਾਮਿਲ ਹਨ | ਹਰੇਕ ਗਿਣਤੀ ਕੇਂਦਰ ਵਿਚ 7-7 ਟੇਬਲ ਲਗਾਏ ਜਾਣਗੇ ਜਿਸ 'ਤੇ 4-4 ਕਰਮਚਾਰੀ ਅਤੇ ਇਕ ਦਰਜਾ ਚਾਰ ਮੁਲਾਜ਼ਮ ਦੀ ਟੀਮ ਤਾਇਨਾਤ ਕੀਤੀ ਜਾਵੇਗੀ ਜਦੋਂ ਕਿ 5-5 ਟੀਮਾਂ ਰਿਜ਼ਰਵ ਰੱਖੀਆਂ ਜਾ ਰਹੀਆਂ ਹਨ | ਵੋਟਾਂ ਦੀ ਗਿਣਤੀ ਦਾ ਕੰਮ ਸਵੇਰੇ 8 ਵਜੇ ਅਰੰਭ ਹੋਵੇਗਾ | ਗਿਣਤੀ ਕੇਂਦਰਾਂ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਲਈ ਵੋਟਾਂ ਦੀ ਗਿਣਤੀ ਦੇ ਬਲਾਕ ਵੱਖੋ-ਵੱਖ ਹੋਣਗੇ, ਗਿਣਤੀ ਜ਼ੋਨ ਵਾਈਜ਼ ਹੋਵੇਗੀ | ਪੁਲਿਸ ਫੋਰਸ ਨੂੰ ਅਧਿਕਾਰੀਆਂ ਨੇ ਦਿਸ਼ਾ ਨਿਰਦੇਸ਼ ਦੇ ਦਿੱਤੇ ਹਨ | ਆਮ ਲੋਕਾਂ ਦਾ ਗਿਣਤੀ ਕੇਂਦਰਾਂ ਦੇ ਨੇੜੇ ਆਉਣਾ ਬੰਦ ਕੀਤਾ ਗਿਆ ਹੈ | ਪੁਲਿਸ ਨੇ ਬੈਰੀਗੇਡਿੰਗ ਕਰ ਦਿੱਤੀ ਹੈ ਅਤੇ ਨਾਕੇਬੰਦੀ ਵੀ ਕੀਤੀ ਗਈ ਹੈ | ਗਿਣਤੀ ਕੇਂਦਰਾਂ ਵਿਚ ਅਬਜ਼ਰਵਰ ਅਤੇ ਏ. ਆਰ. ਓ. ਤੇ ਆਰ. ਓ. ਤੋਂ ਇਲਾਵਾ ਕਿਸੇ ਨੂੰ ਮੋਬਾਈਲ ਅੰਦਰ ਲੈ ਕੇ ਜਾਣ 'ਤੇ ਪਾਬੰਦੀ ਹੋਵੇਗੀ |
ਪੰਚਾਇਤ ਸੰਮਤੀ ਨੂਰਪੁਰ ਬੇਦੀ ਲਈ ਵੋਟਾਂ ਦੀ ਗਿਣਤੀ ਅੱਜ, 56 ਕਰਮਚਾਰੀ ਗਿਣਤੀ ਲਈ ਕੀਤੇ ਤੈਨਾਤ-ਆਰ. ਓ.
ਨੂਰਪੁਰ ਬੇਦੀ, (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਪੰਚਾਇਤ ਸੰਮਤੀ ਨੂਰਪੁਰ ਬੇਦੀ ਦੇ 18 ਅਤੇ ਜ਼ਿਲ੍ਹਾ ਪ੍ਰੀਸ਼ਦ ਤਖਤਗੜ੍ਹ ਤੇ ਕਲਮਾਂ ਜ਼ੋਨ ਦੇ ਉਮੀਦਵਾਰਾਂ ਦੀਆਂ ਵੋਟਾਂ ਦੀ ਗਿਣਤੀ 22 ਸਤੰਬਰ ਨੂੰ ਸਵੇਰੇ 8 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਨੂਰਪੁਰ ਬੇਦੀ ਵਿਖੇ ਸ਼ੁਰੂ ਹੋ ਜਾਵੇਗੀ | ਵੋਟਾਂ ਦੀ ਗਿਣਤੀ ਨੂੰ ਲੈ ਕੇ ਅੱਜ ਰਿਟਰਨਿੰਗ ਅਧਿਕਾਰੀ ਜਸਪ੍ਰੀਤ ਸਿੰਘ ਜੀ. ਏ. ਟੂ ਡਿਪਟੀ ਕਮਿਸ਼ਨਰ ਰੂਪਨਗਰ ਵਲੋਂ ਵੋਟਾਂ ਦੀ ਗਿਣਤੀ ਕਰਨ ਵਾਲੇ ਅਮਲੇ ਦੀ ਸਿਖਲਾਈ ਰਿਹਸਲ ਕਰਵਾਈ ਗਈ | ਜਿਸ ਦੌਰਾਨ ਸਾਰੇ ਕਾਊਾਟਿੰਗ ਕਰਮਚਾਰੀਆਂ ਨੂੰ ਮੁਕੰਮਲ ਜਾਣਕਾਰੀ ਦਿੱਤੀ ਗਈ। ਗਿਣਤੀ ਦਾ ਕੰਮ ਸਕੂਲ ਦੇ ਹਾਲ ਵਿਚ ਕੀਤਾ ਜਾਵੇਗਾ। ਜਿਸ ਲਈ ਸੁਰੱਖਿਆ ਦੇ ਸਾਰੇ ਪ੍ਰਬੰਧ ਕੀਤੇ ਗਏ ਹਨ। ਵੋਟਾਂ ਦੀ ਗਿਣਤੀ ਨੂੰ ਲੈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ 22 ਸਤੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੇ ਨੂਰਪੁਰ ਬੇਦੀ ਵਿਖੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆ ਰਿਟਰਨਿੰਗ ਅਧਿਕਾਰੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਸਵੇਰੇ ਠੀਕ 8 ਵਜੇ ਗੜਬਾਗਾ ਜ਼ੋਨ ਨੰਬਰ 1 ਤੋਂ ਵੋਟਾਂ ਦੀ ਗਿਣਤੀ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ, ਜ਼ਿਲ੍ਹਾ ਪ੍ਰੀਸ਼ਦ ਦੇ ਤਖਤਗੜ੍ਹ ਅਤੇ ਕਲਮਾਂ ਜ਼ੋਨ ਲਈ ਵੋਟਾਂ ਦੀ ਗਿਣਤੀ ਦਾ ਕੰਮ ਵੀ ਨਾਲੋ-ਨਾਲ ਚੱਲੇਗਾ। ਉਨ੍ਹਾਂ ਨੇ ਦੱਸਿਆ ਕਿ ਕਾਊਂਟਿੰਗ ਹਾਲ ਵਿਚ ਸਿਰਫ ਤਿੰਨ ਅਬਜ਼ਰਬਰ ਅਤੇ ਏ. ਆਰ. ਓ. ਤੇ ਆਰ. ਓ. ਤੋਂ ਇਲਾਵਾ ਕਿਸੇ ਨੂੰ ਵੀ ਮੋਬਾਇਲ ਫ਼ੋਨ ਲੈ ਕੇ ਜਾਣ ਦੀ ਪਾਬੰਦੀ ਰਹੇਗੀ। ਜਸਪ੍ਰੀਤ ਸਿੰਘ ਨੇ ਦੱਸਿਆ ਕਿ ਨੂਰਪੁਰ ਬੇਦੀ ਵਿਖੇ ਗਿਣਤੀ ਲਈ 56 ਗਿਣਤੀਕਾਰ ਕਰਮਚਾਰੀਆਂ ਨੂੰ ਤੈਨਾਤ ਕੀਤਾ ਗਿਆ ਹੈ ਜਦਕਿ 24 ਕਰਮਚਾਰੀਆਂ ਨੂੰ ਰਿਜ਼ਰਵ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਦੇ ਦੋਨਾਂ ਜ਼ੋਨਾਂ ਦਾ ਨਤੀਜਾ ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਵਲੋਂ ਐਲਾਨਿਆ ਜਾਵੇਗਾ ਜਦਕਿ ਪੰਚਾਇਤ ਸੰਮਤੀ ਦੇ ਸਾਰੇ 18 ਜ਼ੋਨਾਂ ਦਾ ਨਤੀਜਾ ਨੂਰਪੁਰ ਬੇਦੀ ਵਿਖੇ ਉਨ੍ਹਾਂ ਵਲੋਂ ਹੀ ਐਲਾਨਿਆ ਜਾਵੇਗਾ।
ਗੁਰੂ ਤੇਗ ਬਹਾਦਰ ਪੋਲੀਟੈਕਨਿਕ ਕਾਲਜ ਸ੍ਰੀ ਅਨੰਦਪੁਰ ਸਾਹਿਬ 'ਚ ਹੋਵੇਗੀ ਵੋਟਾਂ ਦੀ ਗਿਣਤੀ
ਸ੍ਰੀ ਅਨੰਦਪੁਰ ਸਾਹਿਬ, (ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੇ ਸ੍ਰੀ ਗੁਰੂ ਤੇਗ ਬਹਾਦਰ ਪੋਲੀਟੈਕਨਿਕ ਕਾਲਜ ਵਿਖੇ 22 ਸਤੰਬਰ ਨੂੰ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ, ਜਿਸ ਨੂੰ ਲੈ ਕੇ ਤਹਿਸੀਲ ਪ੍ਰਸ਼ਾਸਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਥਾਂ 'ਤੇ ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ 24 ਜ਼ੋਨ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਦੜੋਲੀ ਲੋਅਰ, ਬਿਭੌਰ ਸਾਹਿਬ, ਕੋਟਲਾ ਅਤੇ ਭਰਤਗੜ ਜ਼ੋਨ ਦੀ ਵੀ ਗਿਣਤੀ ਹੋਵੇਗੀ। ਜਾਣਕਾਰੀ ਅਨੁਸਾਰ ਬਲਾਕ ਸੰਮਤੀ ਚੋਣਾਂ ਵਿਚ ਸਭ ਤੋਂ ਵੱਧ ਸਮਲਾਹ ਵਿਖੇ 70.74 ਫ਼ੀਸਦੀ ਵੋਟਾਂ ਪਈਆਂ ਜਦੋਂ ਕਿ ਸਾਰਿਆਂ ਤੋਂ ਘੱਟ ਪੱਟੀ ਜ਼ੋਨ ਵਿਖੇ 43.15 ਫ਼ੀਸਦੀ ਵੋਟ ਪਈ। ਇਸ ਤੋਂ ਬਿਨਾ ਭਲਾਣ ਵਿਚ 49.97, ਗੰਗੂਵਾਲ ਵਿਚ 61.70, ਛੋਟੇਵਾਲ ਵਿਚ 41.77, ਸੁਖਸਾਲ ਵਿਚ 57.58, ਸਹਿਜੋਵਾਲ ਵਿਚ 55.42, ਸੁਆਮੀਪੁਰ ਵਿਚ 65.20, ਦੜੋਲੀ ਲੋਅਰ ਵਿਚ 53.90, ਟੱਪਰੀਆਂ ਵਿਚ 49.93, ਥਲੂਹ ਵਿਚ 69.39, ਕੋਟਲਾ ਵਿਚ 52.39, ਬਾਸੋਵਾਲ ਵਿਚ 48.11, ਢੇਰ ਵਿਚ 57.03, ਦਸਗਰਾਈ ਵਿਚ 63.91, ਅਜੋਲੀ ਵਿਚ 50.11, ਲੋਦੀਪੁਰ ਵਿਚ 50.16, ਮੱਸੇਵਾਲ ਵਿਚ 69.36, ਝਿੰਜੜੀ ਵਿਚ 59 ਫ਼ੀਸਦੀ, ਦੁਬੇਟਾ ਵਿਚ 46.86, ਮਾਂਗੇਵਾਲ ਵਿਚ 57.95, ਦੜੋਲੀ ਅੱਪਰ ਵਿਚ 54.27 ਫ਼ੀਸਦੀ ਵੋਟਾਂ ਪਾਈਆਂ ਗਈਆਂ।

ਥਾਣੇਦਾਰ ਖੜ੍ਹੀ ਇਨੋਵਾ ਵਿਚ ਕਾਰ ਠੋਕ ਕੇ ਫਰਾਰ

ਮੋਰਿੰਡਾ, 21 ਸਤੰਬਰ (ਕੰਗ)-ਅੱਜ ਸ਼ਾਮੀਂ ਖੜ੍ਹੇ ਦਿਨ ਇਕ ਵਰਦੀਧਾਰੀ ਏ. ਐੱਸ. ਆਈ. ਆਪਣੀ ਕਾਰ ਨੰਬਰ ਪੀ. ਬੀ.-65ਜੈੱਡ-0841 ਵਿਚ ਮੋਰਿੰਡਾ ਤੋਂ ਸਰਹਿੰਦ ਸਾਈਡ ਨੂੰ ਜਾ ਰਿਹਾ ਸੀ ਤਾਂ ਸ੍ਰੀ ਚਮਕੌਰ ਸਾਹਿਬ ਚੌਕ ਨੇੜੇ ਇਕ ਦੁਕਾਨ ਅੱਗੇ ਖੜ੍ਹੀ ਇਨੋਵਾ ਨੰਬਰ ਸੀ. ਐੱਚ.-01ਏਜੀ-2936 ...

ਪੂਰੀ ਖ਼ਬਰ »

ਬਿਜਲੀ ਦੀ ਸਪਲਾਈ ਘੱਟ ਆਉਣ 'ਤੇ ਕਿਸਾਨ ਪ੍ਰੇਸ਼ਾਨ

ਮੋਰਿੰਡਾ, 21 ਸਤੰਬਰ (ਕੰਗ)-ਪੰਜਾਬ ਪਾਵਰ ਕਾਮ ਵੱਲੋਂ ਕਿਸਾਨਾਂ ਨੂੰ ਜੀਰੀ ਦੇ ਸੀਜ਼ਨ ਲਈ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦਾ ਵਾਅਦਾ ਕੀਤਾ ਹੋਇਆ ਹੈ | ਜੀਰੀ ਦਾ ਸੀਜ਼ਨ 30 ਸਤੰਬਰ ਤੱਕ ਹੁੰਦਾ ਹੈ ਪਰੰਤੂ ਪਾਵਰ ਕਾਮ ਵੱਲੋਂ ਪਹਿਲਾਂ ਹੀ ਬਿਜਲੀ ਕਿਸਾਨਾਂ ਨੂੰ ...

ਪੂਰੀ ਖ਼ਬਰ »

ਕੁਸ਼ਤੀ ਮੁਕਾਬਲੇ ਵਿਚ ਖ਼ਾਲਸਾ ਸਕੂਲ ਰੂਪਨਗਰ ਦੀ ਝੰਡੀ

ਰੂਪਨਗਰ, 21 ਸਤੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ ਅਕਬਰਪੁਰ ਵਿਖੇ ਸਹਾਇਕ ਸਿੱਖਿਆ ਅਫ਼ਸਰ ਜਤਿੰਦਰ ਕੌਰ ਦੀ ਰਹਿਨੁਮਾਈ ਹੇਠ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਮਾਮੇ ਦੇ ਘਰੋਂ ਨਕਦੀ ਚੋਰੀ ਕਰਨ ਵਾਲੇ ਭਾਣਜੇ ਸਮੇਤ 2 ਜਣੇ ਕਾਬੂ-ਨਕਦੀ ਤੇ ਨਸ਼ੀਲੀਆਂ ਦਵਾਈਆਂ ਬਰਾਮਦ

ਰੂਪਨਗਰ, 21 ਸਤੰਬਰ (ਸਤਨਾਮ ਸਿੰਘ ਸੱਤੀ)-ਸਿਟੀ ਪੁਲਿਸ ਰੂਪਨਗਰ ਨੇ ਕੁਝ ਦਿਨ ਪਹਿਲਾਂ ਮਾਮੇ ਦੇ ਘਰੋਂ 4 ਲੱਖ 57 ਹਜ਼ਾਰ ਦੀ ਨਕਦੀ ਚੋਰੀ ਕਰਨ ਦੇ ਦੋਸ਼ ਹੇਠ ਭਾਣਜੇ ਸਮੇਤ ਦੋ ਜਣਿਆਂ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਕੋਲੋਂ ਸਾਢੇ ਤਿੰਨ ਲੱਖ ਨਕਦੀ ਅਤੇ ਨਸ਼ੇ ਦੀਆਂ ...

ਪੂਰੀ ਖ਼ਬਰ »

ਡੀ. ਈ. ਓ. ਐਲੀਮੈਂਟਰੀ ਵਲੋਂ ਸਕੂਲਾਂ ਦੀ ਅਚਨਚੇਤ ਚੈਕਿੰਗ

ਨੂਰਪੁਰ ਬੇਦੀ, 21 ਸਤੰਬਰ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਰੂਪਨਗਰ ਦਿਨੇਸ਼ ਕੁਮਾਰ ਵਲੋਂ ਅੱਜ ਤਖਤਗੜ੍ਹ ਸਿੱਖਿਆ ਬਲਾਕ ਦੇ ਦਰਜਨਾਂ ਸਕੂਲਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ | ਇਸ ਚੈਕਿੰਗ ਦੌਰਾਨ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਮਾਮਲੇ 'ਚ ਸਰਪੰਚ ਗਿ੍ਫ਼ਤਾਰ

ਨੰਗਲ, 21 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਨੰਗਲ ਪੁਲਿਸ ਨੇ ਊਨਾ-ਰੂਪਨਗਰ ਸਰਹੱਦ 'ਤੇ ਸਥਿਤ ਇਕ ਪਿੰਡ ਦੇ ਸਰਪੰਚ ਨੂੰ ਨਾਜਾਇਜ਼ ਮਾਈਨਿੰਗ ਮਾਮਲੇ 'ਚ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੇ ਤਕਰੀਬਨ 10 ਵਿਅਕਤੀਆਂ ਅਤੇ ਕੁਝ ਅਣਪਛਾਤਿਆਂ ਵਿਰੁੱਧ ਨਾਜਾਇਜ਼ ਮਾਈਨਿੰਗ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਕਰਵਾਏ ਪੇਪਰ ਰੀਡਿੰਗ ਮੁਕਾਬਲੇ

ਸ੍ਰੀ ਚਮਕੌਰ ਸਾਹਿਬ, 21 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਕਮੇਟੀ ਅਧੀਨ ਸਥਾਨਕ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਿਖੇ ਕਾਮਰਸ ਫੋਰਮ ਵਲੋਂ 'ਪੇਪਰ ਰੀਡਿੰਗ ਮੁਕਾਬਲੇ' ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ 11ਵੀਂ ਜਮਾਤ ਤੋਂ ਲੈ ਕੇ ਬੀ. ਕਾਮ. ਭਾਗ ...

ਪੂਰੀ ਖ਼ਬਰ »

ਕੰਨਿਆ ਸਕੂਲ 'ਚ ਸਵੱਛਤਾ ਪਦੰ੍ਹਰਵਾੜਾ ਮਨਾਇਆ

ਸ੍ਰੀ ਚਮਕੌਰ ਸਾਹਿਬ, 21 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਰਕਾਰੀ (ਕੰਨਿਆ) ਸੀਨੀਅਰ ਸੈਕੰਡਰੀ ਸਕੂਲ ਵਿਖੇ 1 ਤੋਂ 15 ਸਤੰਬਰ ਤੱਕ ਸਵੱਛਤਾ ਪਖਵਾੜਾ ਮਨਾਇਆ ਗਿਆ | ਇਸ ਮੁਹਿੰਮ ਦੇ ਇੰਚਾਰਜ ਰਵੀਪ੍ਰੀਤ ਕੌਰ ਨੇ ਦੱਸਿਆ ਕਿ ਇਸ ਸਵੱਛਤਾ ਪਖਵਾੜੇ ਦੀ ਸ਼ੁਰੂਆਤ ...

ਪੂਰੀ ਖ਼ਬਰ »

ਬਲਾਕ ਪੱਧਰੀ ਖੇਡਾਂ 'ਚ ਖੇੜੀ ਸਕੂਲ ਦੇ ਬੱਚੇ ਛਾਏ

ਨੂਰਪੁਰ ਬੇਦੀ, 21 ਸਤੰਬਰ (ਰਾਜੇਸ਼ ਚੌਧਰੀ)-ਬਲਾਕ ਨੂਰਪੁਰ ਬੇਦੀ ਦੀਆਂ ਬਲਾਕ ਪੱਧਰੀ ਖੇਡਾਂ 'ਚ ਸ: ਪ੍ਰ: ਸਕੂਲ ਖੇੜੀ ਨੇ ਵੱਖ-ਵੱਖ ਵਰਗਾਂ 'ਚ ਜਿੱਤਾਂ ਦਰਜ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਕੁਸ਼ਤੀ ਦੇ 25 ਕਿਲੋ ਵਰਗ 'ਚ ਅੰਸ਼ੂਮਨ ਖੇੜੀ ਤੇ ਹਰਮਨਪ੍ਰੀਤ ਖੇੜੀ ਨੇ ...

ਪੂਰੀ ਖ਼ਬਰ »

ਬਲਾਕ ਪੱਧਰੀ ਖੇਡਾਂ 'ਚ ਅੱਵਲ ਰਹੇ ਬੱਚਿਆਂ ਦਾ ਸਨਮਾਨ

ਨੂਰਪੁਰ ਬੇਦੀ, 21 ਸਤੰਬਰ (ਝਾਂਡੀਆਂ, ਚੌਧਰੀ)-ਸਰਕਾਰੀ ਪ੍ਰਾਇਮਰੀ ਸਕੂਲ ਖਟਾਣਾ ਬਾਸ ਦੇ ਬਲਾਕ ਪੱਧਰੀ ਖੇਡਾਂ 'ਚ ਅੱਵਲ ਆਏ ਬੱਚਿਆਂ ਦਾ ਪੰਚਾਇਤ, ਸਕੂਲ ਤੇ ਪਤਵੰਤਿਆਂ ਵਲੋਂ ਸਨਮਾਨ ਕੀਤਾ ਗਿਆ | ਖੇਡਾਂ 'ਚ ਨਮਰੀਨ ਨੇ 100, 200 ਮੀ: ਰਿਲੇਅ ਦੌੜ ਵਿਚ ਪਹਿਲਾ ਅਤੇ ਬੈਸਟ ...

ਪੂਰੀ ਖ਼ਬਰ »

ਫਾਰਮੇਸੀ ਕਾਲਜ 'ਚ ਮਲਟੀ ਨੈਸ਼ਨਲ ਕੰਪਨੀਆਂ ਵਲੋਂ ਪਲੇਸਮੈਂਟ

ਬੇਲਾ, 21 ਸਤੰਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ਼ ਫਾਰਮੇਸੀ, ਬੇਲਾ (ਰੋਪੜ) ਵਿਖੇ ਮਲਟੀ ਨੈਸ਼ਨਲ ਕੰਪਨੀ ਐਬਰਾਇਲ ਲੈਬੋਟਰੀ ਡੇਰਾ ਬੱਸੀ ਵੱਲੋਂ ਕੈਂਪਸ ਪਲੇਸਮੈਂਟ ਕੀਤੀ ਗਈ | ਇਸ ਵਿਚ ਬੀ. ਫਾਰਮੇਸੀ ਦੇ ਫਾਈਨਲ ...

ਪੂਰੀ ਖ਼ਬਰ »

ਗਰੀਬ ਵਿਧਵਾ ਨੂੰ ਸਿਲੰਡਰ ਤੇ ਚੁੱਲ੍ਹਾ ਕੀਤਾ ਭੇਟ

ਸ੍ਰੀ ਚਮਕੌਰ ਸਾਹਿਬ, 21 ਸਤੰਬਰ (ਨਾਰੰਗ)-ਇੱਥੇ ਪੁਰਾਣੀ ਤਹਿਸੀਲ ਨਜ਼ਦੀਕ ਇੱਕ ਵਿਧਵਾ ਮੁਖਤਿਆਰ ਕੌਰ (75) ਪਤਨੀ ਸਵ: ਨਾਨਕ ਸਿੰਘ ਬੀਤੇ ਕੱਲ੍ਹ ਇਥੋਂ ਦੇ ਸਮਾਜਸੇਵੀ ਅਮਨਦੀਪ ਸਿੰਘ ਮਾਂਗਟ ਵੱਲੋਂ ਇੱਕ ਗੈਸ ਸਿਲੰਡਰ ਤੇ ਚੁੱਲ੍ਹਾ ਭੇਂਟ ਕੀਤਾ | ਸਾਬਕਾ ਐੱਮ.ਸੀ. ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਡਵੀਜ਼ਨ ਖਰੜ ਦੀ ਇਕੱਤਰਤਾ

ਮੋਰਿੰਡਾ, 21 ਸਤੰਬਰ (ਕੰਗ)-ਪੈਨਸ਼ਨਰਜ਼ ਐਸੋਸੀਏਸ਼ਨ ਮੋਰਿੰਡਾ ਡਵੀਜ਼ਨ ਖਰੜ (ਪੰਜਾਬ) ਦੀ ਮਹੀਨਾਵਾਰ ਇਕੱਤਰਤਾ ਇੱਥੇ ਜਸਪਾਲ ਸਿੰਘ ਬਰਸਾਲਪੁਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਡਵੀਜ਼ਨ ਦੇ ਪੈਨਸ਼ਨਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਕੈਡਿਟਾਂ ਨੇ ਸ਼ਹਿਰ ਸਾਫ਼ ਕਰਨ 'ਚ ਪਾਇਆ ਯੋਗਦਾਨ

ਸ੍ਰੀ ਅਨੰਦਪੁਰ ਸਾਹਿਬ, 21 ਸਤੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਕਮਾਂਡਿੰਗ ਅਫ਼ਸਰ ਕਰਨਲ ਬੀ. ਪੀ. ਐਸ. ਠਾਕੁਰ ਦੇ ਦਿਸ਼ਾ-ਨਿਰਦੇਸ਼ ਅਧੀਨ ਅਤੇ ਪਿ੍ੰਸੀਪਲ ਸੁਖਪਾਲ ਕੌਰ ਵਾਲੀਆ ਅਤੇ ਐਨ. ਸੀ. ਸੀ. ਅਫ਼ਸਰ ਰਣਜੀਤ ਸਿੰਘ ਦੀ ਅਗਵਾਈ ਵਿਚ ਐਸ. ਜੀ. ਐਸ. ਖ਼ਾਲਸਾ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਧਾਮ ਝਾਂਡੀਆਂ ਕਲਾਂ ਦਾ ਛਿੰਝ ਮੇਲਾ

ਨੂਰਪੁਰ ਬੇਦੀ, 21 ਸਤੰਬਰ (ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਧਾਮ ਝਾਂਡੀਆਂ ਕਲਾਂ ਵਿਖੇ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਦੇ ਅਸ਼ੀਰਵਾਦ ਸਕਦਾ ਸਮੂਹ ਗਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਦੋ ਰੋਜ਼ਾ ...

ਪੂਰੀ ਖ਼ਬਰ »

ਦੋ ਰੋਜ਼ਾ ਜ਼ਿਲ੍ਹਾ ਪੱਧਰੀ ਭਾਰ ਤੋਲਣ ਮੁਕਾਬਲੇ ਕਰਵਾਏ

ਨੂਰਪੁਰ ਬੇਦੀ, 21 ਸਤੰਬਰ (ਰਾਜੇਸ਼ ਚੌਧਰੀ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨੌਲੀ ਬਸੀ ਵਿਖੇ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਭਾਰ ਤੋਲਣ ਮੁਕਾਬਲੇ ਸ਼ੁਰੂ ਹੋ ਗਏ | ਪਹਿਲੇ ਦਿਨ ਲੜਕੀਆਂ ਦੇ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਦਾ ਉਦਘਾਟਨ ਵੇਟ ਲਿਫ਼ਟਿੰਗ ਕਨਵੀਨਰ ਤੇ ...

ਪੂਰੀ ਖ਼ਬਰ »

ਮਾਡਲ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਸ੍ਰੀ ਅਨੰਦਪੁਰ ਸਾਹਿਬ, 21 ਸਤੰਬਰ (ਕਰਨੈਲ ਸਿੰਘ, ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਦੇ ਕੰਪਿਊਟਰ ਵਿਭਾਗ ਵਲੋਂ ਵਿਦਿਆਰਥੀਆਂ ਦੇ ਮਾਡਲ ਮੇਕਿੰਗ ਅਤੇ ਪੋਸਟਰ ਮੇਕਿੰਗ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵਿਦਿਆਰਥੀਆਂ ਨੇ ਕੰਪਿਊਟਰ ਦੀਆਂ ...

ਪੂਰੀ ਖ਼ਬਰ »

ਤਿੰਨ ਰੋਜ਼ਾ ਬਲਾਕ ਪ੍ਰਾਇਮਰੀ ਸਕੂਲ ਖੇਡਾਂ ਸਮਾਪਤ

ਸ੍ਰੀ ਅਨੰਦਪੁਰ ਸਾਹਿਬ, 21 ਸਤੰਬਰ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਇਥੋਂ ਦੇ ਸ੍ਰੀ ਦਸਮੇਸ਼ ਮਾਰਸ਼ਲ ਆਰਟਸ ਅਕੈਡਮੀ ਵਿਖੇ ਚੱਲ ਰਹੀਆ ਤਿੰਨ ਰੋਜ਼ਾ ਬੀਤੇ ਕੱਲ੍ਹ ਬਲਾਕ ਪ੍ਰਾਇਮਰੀ ਸਕੂਲ ਖੇਡਾ ਸ਼ਾਨੋ ਸ਼ੌਕਤ ਨਾਲ ਸੰਪੰਨ ਹੋ ਗਈਆਂ | ਅੰਤਿਮ ਦਿਨ ਇਨਾਮਾਂ ਦੀ ਵੰਡ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਕਰਵਾਏ ਗਏ ਮੁਕਾਬਲੇ

ਸ੍ਰੀ ਅਨੰਦਪੁਰ ਸਾਹਿਬ, 21 ਸਤੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਅੰਗਰੇਜ਼ੀ ਵਿਭਾਗ ਦੀ ਲਿਟਰੇਰੀ ਸੁਸਾਇਟੀ ਵਲੋਂ ਕੈਪਸ਼ਨ ਲੇਖਣੀ, ਕਹਾਣੀ ਲਿਖਣਾ, ਦਸਤਾਵੇਜ਼ੀ ਸਮੀਖਿਆ ਲਿਖਣਾ ਅਤੇ ...

ਪੂਰੀ ਖ਼ਬਰ »

ਸਿਹਤ ਮੁਲਾਜ਼ਮ ਘਰ-ਘਰ ਪਹੁੰਚ ਕੇ ਲੋਕਾਂ ਨੂੰ ਡੇਂਗੂ ਸਬੰਧੀ ਦੇ ਰਹੇ ਹਨ ਜਾਣਕਾਰੀ

ਸ੍ਰੀ ਅਨੰਦਪੁਰ ਸਾਹਿਬ, 21 ਸਤੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸੀਨੀਅਰ ਮੈਡੀਕਲ ਅਫ਼ਸਰ ਕੀਰਤਪੁਰ ਸਾਹਿਬ ਡਾ: ਪਵਨ ਕੁਮਾਰ ਦੀ ਅਗਵਾਈ ਹੇਠ ਸਿਹਤ ਮੁਲਾਜ਼ਮਾਂ ਵਲੋਂ ਵਿੱਢੀ ਮੁਹਿੰਮ ਤਹਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ...

ਪੂਰੀ ਖ਼ਬਰ »

ਪੁਲਿਸ ਵੱਲੋਂ ਹੋਟਲ 'ਤੇ ਛਾਪੇਮਾਰੀ-ਦੋ ਜੋੜੇ ਕਾਬੂ

ਸ੍ਰੀ ਅਨੰਦਪੁਰ ਸਾਹਿਬ, 21 ਸਤੰਬਰ( ਜੇ ਐਸ ਨਿੱਕੂਵਾਲ ਕਰਨੈਲ ਸਿੰਘ) - ਸਥਾਨਕ ਪੁਲੀਸ ਨੇ ਇੱਥੋਂ ਦੇ ਇੱਕ ਹੋਟਲ 'ਤੇ ਛਾਪਾ ਮਾਰ ਕੇ ਦੋ ਜੋੜਿਆਂ ਨੂੰ ਕਾਬੂ ਕੀਤਾ ਹੈ ਅਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਚੌਕੀ ਇੰਚਾਰਜ ਸੋਹਣ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਵਾਤਾਵਰਨ ਮੰਤਰੀ ਵਲੋਂ ਅੰਬੂਜਾ ਫ਼ੈਕਟਰੀ ਦਾ ਦੌਰਾ

ਰੂਪਨਗਰ/ਘਨੌਲੀ, 21 ਸਤੰਬਰ (ਸੱਤੀ, ਸੈਣੀ)-ਵਾਤਾਵਰਨ ਮੰਤਰੀ ਪੰਜਾਬ ਸ੍ਰੀ ਓਮ ਪ੍ਰਕਾਸ਼ ਸੋਨੀ ਵਲੋਂ ਘਨੌਲੀ ਨਜ਼ਦੀਕ ਲੋਧੀ ਮਾਜਰਾ ਸਥਿਤ ਅੰਬੂਜਾ ਫ਼ੈਕਟਰੀ ਦਾ ਦੌਰਾ ਕੀਤਾ ਗਿਆ | ਆਪਣੇ ਇਸ ਦੌਰੇ ਦੌਰਾਨ ਵਾਤਾਵਰਨ ਮੰਤਰੀ ਵਲੋਂ ਕੰਪਨੀ ਦੀ ਕਾਰਜਪ੍ਰਣਾਲੀ ਦਾ ...

ਪੂਰੀ ਖ਼ਬਰ »

ਖ਼ਾਲੀ ਪਲਾਟਾਂ ਵਿਚ ਖੜ੍ਹੇ ਗੰਦੇ ਪਾਣੀ ਅਤੇ ਕੂੜੇ ਦੇ ਲੱਗੇ ਢੇਰਾਂ ਕਾਰਨ ਵਾਰਡ ਵਾਸੀ ਪ੍ਰੇਸ਼ਾਨ

ਮੋਰਿੰਡਾ, 21 ਸਤੰਬਰ (ਪਿ੍ਤਪਾਲ ਸਿੰਘ)-ਸਥਾਨਕ ਵਾਰਡ ਨੰ. 5 ਵਿਖੇ ਖੜ੍ਹ•ੇ ਗੰਦੇ ਪਾਣੀ ਅਤੇ ਕੂੜੇ ਦੇ ਲੱਗੇ ਢੇਰਾਂ ਕਾਰਨ ਜਿੱਥੇ ਮੱਛਰ-ਮੱਖੀ ਵਿਚ ਵਾਧਾ ਹੋ ਰਿਹਾ ਹੈ ਉੱਥੇ ਹੀ ਸਥਾਨਕ ਵਾਰਡ ਨਿਵਾਸੀਆਂ 'ਚ ਡੇਂਗੂ ਵਰਗੀਆਂ ਭਿਆਨਕ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ...

ਪੂਰੀ ਖ਼ਬਰ »

ਬੇਲੇ ਦੀ ਛਿੰਝ 'ਚ ਝੰਡੀ 'ਤੇ ਹਿਤੇਸ਼ ਦਿੱਲੀ ਨੇ ਕੀਤਾ ਕਬਜ਼ਾ

ਬੇਲਾ, 21 ਸਤੰਬਰ (ਮਨਜੀਤ ਸਿੰਘ ਸੈਣੀ)-ਪੁਰਾਤਨ ਸਮਿਆਂ ਤੋਂ ਚਲੀ ਆਉਂਦੀ ਕਸਬਾ ਬੇਲਾ ਦੀ ਛਿੰਝ ਵਿਚ ਝੰਡੀ ਦੀ ਕੁਸ਼ਤੀ ਹਿਤੇਸ਼ ਦਿੱਲੀ ਨੇ ਪ੍ਰਦੀਪ ਚੀਕਾ ਨੂੰ ਹਰਾ ਕੇ ਪਹਿਲੇ 41 ਹਜ਼ਾਰ ਰੁਪਏ ਦੇ ਇਨਾਮ 'ਤੇ ਕਬਜ਼ਾ ਕੀਤਾ ਅਤੇ ਪ੍ਰਦੀਪ ਚੀਕਾ ਨੂੰ ਤੀਹ ਹਜ਼ਾਰ ਰੁਪਏ ਦੇ ...

ਪੂਰੀ ਖ਼ਬਰ »

ਡੀ. ਸੀ. ਦੇ ਪੀ. ਐਸ. ਓ. ਤੇ ਗੰਨਮੈਨ ਦਾ ਸਹਾਇਕ ਪ੍ਰੋਜੈਕਟ ਅਫ਼ਸਰ ਨਾਲ ਝਗੜਾ

ਰੂਪਨਗਰ, 21 ਸਤੰਬਰ (ਸਤਨਾਮ ਸਿੰਘ ਸੱਤੀ)-ਬੀਤੇ ਦਿਨ ਇਕ ਵਿਆਹ 'ਚ ਛਕੀ ਲਾਲਪਰੀ ਨੇ ਡੀ. ਸੀ. ਰੂਪਨਗਰ ਦੇ ਪੀ. ਐਸ. ਓ. ਏ. ਐਸ. ਆਈ. ਦਲਜੀਤ ਸਿੰਘ ਅਤੇ ਗੰਨਮੈਨ ਸੋਹਣ ਸਿੰਘ ਨੂੰ ਲਾਈਨ ਹਾਜ਼ਰ ਕਰਵਾ ਦਿੱਤਾ ਜਿਨ੍ਹਾਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸਨ ਅਧੀਨ ਸਹਾਇਕ ਪ੍ਰੋਜੈਕਟ ...

ਪੂਰੀ ਖ਼ਬਰ »

ਜ਼ੋਨਲ ਅਤੇ ਜ਼ਿਲ੍ਹਾ ਪੱਧਰ ਦੀਆਂ ਖੇਡਾਂ ਵਿਚ ਗਾਰਡਨ ਵੈਲੀ ਦੇ ਵਿਦਿਆਰਥੀਆਂ ਦੀ ਵਧੀਆ ਕਾਰਗੁਜ਼ਾਰੀ

ਬੇਲਾ, 21 ਸਤੰਬਰ (ਮਨਜੀਤ ਸਿੰਘ ਸੈਣੀ)-ਜ਼ੋਨਲ ਅਤੇ ਜ਼ਿਲ੍ਹਾ ਪੱਧਰ ਦੀਆਂ ਖੇਡਾਂ ਵਿਚ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ, ਬੇਲਾ ਦੇ ਵਿਦਿਆਰਥੀਆਂ ਵੱਲੋਂ ਬਹੁਤ ਹੀ ਵਧੀਆ ਪ੍ਰਦਰਸ਼ਨ ਕੀਤਾ ਗਿਆ | ਸ੍ਰ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਦਸਗਰਾਈਆਂ ਵਿਖੇ ਅੰਡਰ-14 (ਲੜਕੇ) ...

ਪੂਰੀ ਖ਼ਬਰ »

ਬਲਾਕ ਮੋਰਿੰਡਾ ਦੇ ਪ੍ਰਾਇਮਰੀ ਸਕੂਲਾਂ ਦੇ ਖੇਡ ਮੁਕਾਬਲੇ ਸਮਾਪਤ

ਮੋਰਿੰਡਾ, 21 ਸਤੰਬਰ (ਪਿ੍ਤਪਾਲ ਸਿੰਘ)-ਬਲਾਕ ਦੇ ਪ੍ਰਾਇਮਰੀ ਸਕੂਲਾਂ ਦੇ ਖੇਡ ਮੁਕਾਬਲੇ ਆਰਮੀ ਗਰਾੳਾੂਡ ਮੋਰਿੰਡਾ ਵਿਖੇ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਸਟਰ ਦਵਿੰਦਰ ਸਿੰਘ ਸਮਾਣਾ ਨੇ ਦੱਸਿਆ ਕਿ ਇਸ ਮੌਕੇ ਮੋਰਿੰਡਾ ਬਲਾਕ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ ਕਰਵਾਈਆਂ

ਢੇਰ, 14 ਸਤੰਬਰ (ਸ਼ਿਵ ਕੁਮਾਰ ਕਾਲੀਆ)-ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਸਰਕਾਰੀ ਹਾਈ ਸਕੂਲ ਦਸਗਰਾਈ ਵਿਖੇ ਖੋ-ਖੋ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿਚ ਅੰਡਰ 14, 17 ਅਤੇ 19 ਦੀਆਂ ਲੜਕੀਆਂ ਨੇ ਭਾਗ ਲਿਆ | ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਜਗਤਪੁਰ ਵਿਖੇ ਵੋਟਾਂ ਕੱਟਣ ਅਤੇ ਵਾਰਡਬੰਦੀ ਗਲਤ ਬਣਾਉਣ ਕਾਰਨ ਪਿੰਡ ਵਸੀਆਂ 'ਚ ਰੋਸ-ਧਰਨੇ ਦੀ ਤਿਆਰੀ

ਬੇਲਾ, 21 ਸਤੰਬਰ (ਮਨਜੀਤ ਸਿੰਘ ਸੈਣੀ)-ਬਲਾਕ ਸ੍ਰੀ ਚਮਕੌਰ ਸਾਹਿਬ ਅਧੀਨ ਆਉਂਦੇ ਨੇੜਲੇ ਪਿੰਡ ਜਗਤਪੁਰ ਵਿਖੇ ਬੀਤੇ ਦਿਨੀਂ ਪਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਵੋਟਾਂ ਵਿਚ ਪਿੰਡ ਦੀਆਂ ਤੀਹ ਤੋਂ ਵੱਧ ਵੋਟਾਂ ਕੱਟੀਆਂ ਹੋਈਆਂ ਹੋਣ ਕਾਰਨ ਪੋਲ ਨਾ ਹੋਣ ...

ਪੂਰੀ ਖ਼ਬਰ »

ਮੁੱਖ ਸੜਕ ਦੇ ਵਿਚਕਾਰ ਡਿੱਗੀ ਮਿੱਟੀ ਦੀ ਢਿਗ ਰਾਹਗੀਰਾਂ ਲਈ ਬਣੀ ਮੁਸੀਬਤ

ਨੂਰਪੁਰ ਬੇਦੀ, 21 ਸਤੰਬਰ (ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ-ਰੂਪਨਗਰ ਮੁੱਖ ਮਾਰਗ 'ਤੇ ਸ਼ਿਵਾਲਿਕ ਪਹਾੜੀਆਂ ਦੇ ਨਾਲ ਲੱਗਦੇ ਪਿੰਡ ਖੱਡ ਬਠਲੌਰ ਤੇ ਗੜਬਾਗਾ ਵਿਚਕਾਰ ਸੜਕ 'ਤੇ ਬੀਤੇ ਕਈ ਦਿਨਾਂ ਤੋਂ ਭਾਰੀ ਬਾਰਸ਼ ਕਾਰਨ ਡਿੱਗੀ ਮਿੱਟੀ ਦੀ ਢਿੱਗ ਇਸ ਸਮੇਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX