ਪਟਿਆਲਾ, 21 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਲੰਘੇ ਦਿਨੀਂ ਚੋਣਾਂ ਦੌਰਾਨ ਹੋਈਆਂ ਗੜਬੜੀਆਂ ਨੂੰ ਦੇਖਦੇ ਹੋਏ ਬਲਾਕ ਸੰਮਤੀ ਪਟਿਆਲਾ ਦੇ ਬਖ਼ਸ਼ੀਵਾਲਾ ਬੂਥ ਅਤੇ ਬਲਾਕ ਸੰਮਤੀ ਸਨੌਰ ਦੇ ਖੁੱਡਾ ਬੂਥ ਵਿਖੇ ਚੋਣਾਂ ਦਾ ਅਮਲ ਅੱਜ ਦੁਬਾਰਾ ਸ਼ੁਰੂ ਹੋਇਆ ਜੋ ਸ਼ਾਂਤੀਪੂਰਵਕ ਨੇਪਰੇ ਚੜ੍ਹ ਗਿਆ | ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕੁਮਾਰ ਅਮਿੱਤ ਨੇ ਦੱਸਿਆ ਕਿ ਬਖ਼ਸ਼ੀਵਾਲਾ ਬੂਥ ਵਿਖੇ 50.99 ਫ਼ੀਸਦੀ ਵੋਟਰਾਂ ਨੇ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਜਦਕਿ ਖੁੱਡਾ ਵਿਖੇ 77.21 ਫ਼ੀਸਦੀ ਵੋਟਰਾਂ ਨੇ ਵੋਟ ਪਾਈ | ਜ਼ਿਲ੍ਹਾ ਪ੍ਰੀਸ਼ਦ ਦੇ 25 ਚੋਣ ਹਲਕਿਆਂ ਅਤੇ ਜ਼ਿਲ੍ਹੇ ਦੀਆਂ 9 ਬਲਾਕ ਸੰਮਤੀਆਂ ਦੇ 193 ਜ਼ੋਨਾਂ ਲਈ ਪਈਆਂ ਵੋਟਾਂ ਦੀ ਗਿਣਤੀ 22 ਸਤੰਬਰ ਨੂੰ ਸਵੇਰੇ 8 ਵਜੇ ਅਰੰਭ ਹੋਵੇਗੀ ਅਤੇ ਵੋਟਾਂ ਦੀ ਗਿਣਤੀ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਉਨ੍ਹਾਂ ਦੱਸਿਆ ਕਿ ਬਲਾਕ ਸੰਮਤੀ ਪਟਿਆਲਾ ਦੀਆਂ ਵੋਟਾਂ ਦੀ ਗਿਣਤੀ ਸਟੇਟ ਕਾਲਜ ਆਫ਼ ਐਜੂਕੇਸ਼ਨ ਵਿਖੇ ਰਿਟਰਨਿੰਗ ਅਧਿਕਾਰੀ-ਕਮ-ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਸ੍ਰੀਮਤੀ ਜੀਵਨਜੋਤ ਕੌਰ ਦੀ ਦੇਖ-ਰੇਖ ਹੇਠ ਹੋਵੇਗੀ ਜਦਕਿ ਸਨੌਰ ਦੀ ਗਿਣਤੀ ਰਿਟਰਨਿੰਗ ਅਧਿਕਾਰੀ-ਕਮ-ਸਹਾਇਕ ਕਮਿਸ਼ਨਰ ਜਨਰਲ ਨਮਨ ਮੜਕਨ ਦੀ ਦੇਖ-ਰੇਖ ਹੇਠ ਰਾਜਾ ਭਿਲੰਦਰ ਸਿੰਘ ਖੇਡ ਸਟੇਡੀਅਮ ਪੋਲੋ ਗਰਾਊਾਡ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਬੈਡਮਿੰਟਨ ਹਾਲ ਵਿਖੇ ਹੋਵੇਗੀ | ਬਲਾਕ ਸੰਮਤੀ ਭੁੱਨਰਹੇੜੀ ਦੀਆਂ ਪਈਆਂ ਵੋਟਾਂ ਦੀ ਗਿਣਤੀ ਪੀ.ਆਰ.ਟੀ.ਸੀ. ਦੇ ਵਧੀਕ ਮੈਨੇਜਿੰਗ ਡਾਇਰੈਕਟਰ ਅਮਿਤ ਬੈਂਬੀ ਦੀ ਦੇਖ-ਰੇਖ ਹੇਠ ਸਰਕਾਰੀ ਬਹੁ-ਤਕਨੀਕੀ ਕਾਲਜ ਲੜਕੀਆਂ ਐੱਸ.ਐੱਸ.ਟੀ. ਨਗਰ ਵਿਖੇ ਹੋਵੇਗੀ | ਬਲਾਕ ਸੰਮਤੀ ਰਾਜਪੁਰਾ ਦੀਆਂ ਵੋਟਾਂ ਦੀ ਗਿਣਤੀ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਰਾਜਪੁਰਾ ਸ਼ਿਵ ਕੁਮਾਰ ਦੀ ਦੇਖ-ਰੇਖ ਹੇਠ ਕਮਰਾ ਨੰਬਰ 410, ਕਾਊਾਟਿੰਗ ਹਾਲ ਦਫ਼ਤਰ ਉਪ ਮੰਡਲ ਮੈਜਿਸਟਰੇਟ ਮਿੰਨੀ ਸਕੱਤਰੇਤ ਰਾਜਪੁਰਾ ਵਿਖੇ ਹੋਵੇਗੀ | ਜਦਕਿ ਬਲਾਕ ਸੰਮਤੀ ਘਨੌਰ ਦੀਆਂ ਵੋਟਾਂ ਦੀ ਗਿਣਤੀ ਰਿਟਰਨਿੰਗ ਅਧਿਕਾਰੀ-ਕਮ-ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਮਨਪ੍ਰੀਤ ਸਿੰਘ ਦੁਆ ਦੀ ਨਿਗਰਾਨੀ ਹੇਠ ਯੂਨੀਵਰਸਿਟੀ ਕਾਲਜ ਘਨੌਰ ਵਿਖੇ ਹੋਵੇਗੀ | ਬਲਾਕ ਸੰਮਤੀ ਸਮਾਣਾ ਦੀਆਂ ਵੋਟਾਂ ਦੀ ਗਿਣਤੀ ਰਿਟਰਨਿੰਗ ਅਧਿਕਾਰੀ-ਕਮ ਐੱਸ.ਡੀ.ਐਮ. ਸਮਾਣਾ ਸ੍ਰੀ ਅਰਵਿੰਦ ਕੁਮਾਰ ਦੀ ਦੇਖ-ਰੇਖ ਹੇਠ ਪਬਲਿਕ ਕਾਲਜ ਸਮਾਣਾ ਵਿਖੇ ਹੋਵੇਗੀ ਅਤੇ ਬਲਾਕ ਸੰਮਤੀ ਸ਼ੰਭੂ ਕਲਾਂ ਦੀਆਂ ਵੋਟਾਂ ਦੀ ਗਿਣਤੀ ਰਿਟਰਨਿੰਗ ਅਫ਼ਸਰ-ਕਮ-ਕਾਰਜਕਾਰੀ ਇੰਜੀਨੀਅਰ ਸ੍ਰੀ ਚੰਦਰ ਮੋਹਨ ਸ਼ਰਮਾ ਦੀ ਦੇਖ-ਰੇਖ ਹੇਠ ਪਟੇਲ ਕਾਲਜ ਰਾਜਪੁਰਾ ਵਿਖੇ ਹੋਵੇਗੀ | ਬਲਾਕ ਸੰਮਤੀ ਪਾਤੜਾਂ ਦੀਆਂ ਵੋਟਾਂ ਦੀ ਗਿਣਤੀ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਪਾਤੜਾਂ ਸ੍ਰੀਮਤੀ ਪਲਿਕਾ ਅਰੋੜਾ ਦੀ ਦੇਖ-ਰੇਖ ਹੇਠ ਸਰਕਾਰੀ ਕਿਰਤੀ ਕਾਲਜ ਨਿਆਲ ਪਾਤੜਾਂ ਵਿਖੇ ਹੋਵੇਗੀ | ਬਲਾਕ ਸੰਮਤੀ ਨਾਭਾ ਦੀਆਂ ਵੋਟਾਂ ਦੀ ਗਿਣਤੀ ਰਿਟਰਨਿੰਗ ਅਫ਼ਸਰ-ਕਮ-ਐੱਸ.ਡੀ.ਐਮ. ਨਾਭਾ ਕਾਲਾ ਰਾਮ ਕਾਂਸਲ ਦੀ ਦੇਖ-ਰੇਖ ਹੇਠ ਰਿਪੁਦਮਨ ਕਾਲਜ ਨਾਭਾ ਵਿਖੇ ਹੋਵੇਗੀ | ਵੋਟਾਂ ਦੀ ਗਿਣਤੀ ਕਾਰਨ 22 ਸਤੰਬਰ ਨੂੰ ਵੋਟਾਂ ਦੀ ਗਿਣਤੀ ਵਾਲੀਆਂ ਸੰਸਥਾਵਾਂ ਜਿਨ੍ਹਾਂ ਵਿਚ ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ, ਸਰਕਾਰੀ ਬਹੁ-ਤਕਨੀਕੀ ਕਾਲਜ ਲੜਕੀਆਂ ਪਟਿਆਲਾ, ਯੂਨੀਵਰਸਿਟੀ ਕਾਲਜ ਘਨੌਰ, ਪਬਲਿਕ ਕਾਲਜ ਸਮਾਣਾ, ਸਰਕਾਰੀ ਕਿਰਤੀ ਕਾਲਜ ਨਿਆਲ ਪਾਤੜਾਂ, ਪਟੇਲ ਕਾਲਜ ਰਾਜਪੁਰਾ ਅਤੇ ਸਰਕਾਰੀ ਰਿਪੁਦਮਨ ਕਾਲਜ ਨਾਭਾ ਵਿਖੇ 22 ਸਤੰਬਰ ਦੀ ਛੁੱਟੀ ਹੋਵੇਗੀ |
ਪਿੰਡ ਖੁੱਡਾ ਦੀ ਚੋਣ ਅਮਨ-ਅਮਾਨ ਨਾਲ ਨੇਪਰੇ ਚੜ੍ਹੀ
ਸਨੌਰ, 21 ਸਤੰਬਰ (ਸੋਖਲ)-ਵਿਧਾਨ ਸਭਾ ਹਲਕਾ ਸਨੌਰ ਦੇ ਬਲਾਕ ਸੰਮਤੀ ਜ਼ੋਨ ਲਲੀਨਾ ਦੇ ਪਿੰਡ ਖੁੱਡਾ ਵਿਖੇ ਦੁਬਾਰਾ ਹੋਈ ਚੋਣ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅੱਜ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹ ਗਈ | ਪਿਛਲੇ ਦਿਨੀਂ ਇਸ ਪਿੰਡ ਵਿਚ ਬੈਲਟ ਪੇਪਰਾਂ ਨੂੰ ਲੈ ਕੇ ਵਿਵਾਦ ਹੋ ਗਿਆ ਸੀ, ਜਿਸ ਦਾ ਇਕ ਵਿਅਕਤੀ 'ਤੇ ਕੇਸ ਦਰਜ ਹੋ ਚੁੱਕਾ ਹੈ ਇਸੇ ਕਾਰਨ ਇਸ ਪਿੰਡ ਦੀ ਚੋਣ ਦੁਬਾਰਾ ਹੋਈ ਹੈ | ਅੱਜ ਇੱਥੇ 77.21 ਫ਼ੀਸਦੀ ਵੋਟਰਾਂ ਨੇ ਵੋਟ ਪਾਈ | ਅੱਜ ਇੱਥੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਪੀ.ਏ. ਜਗਜੀਤ ਸਿੰਘ ਕੋਹਲੀ ਅਤੇ ਕਾਂਗਰਸ ਪਾਰਟੀ ਦੇ ਬਲਾਕ ਸਨੌਰ ਤੋਂ ਪ੍ਰਧਾਨ ਅਸ਼ਵਨੀ ਬੱਤਾ ਨੇ ਆਪਣੇ-ਆਪਣੇ ਸਮਰਥਕਾਂ ਤੇ ਚੰਗੀ ਪਕੜ ਬਣਾ ਕੇ ਉਨ੍ਹਾਂ ਨੂੰ ਨਿਰਪੱਖ ਚੋਣ ਹੋਣ ਲਈ ਪ੍ਰੇਰਿਤ ਕੀਤਾ | ਬਾਅਦ 'ਚ ਅਕਾਲੀ ਦਲ ਅਤੇ ਕਾਂਗਰਸ ਆਗੂਆਂ ਨੇ ਸਾਂਝੇ ਤੌਰ 'ਤੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿ ਅੱਜ ਜੋ ਪ੍ਰਸ਼ਾਸਨ ਦੇ ਸਹਿਯੋਗ ਨਾਲ ਚੋਣ ਹੋਈ ਹੈ ਤੋਂ ਦੋਵੇਂ ਪਾਰਟੀਆਂ ਦੇ ਆਗੂ ਸਹਿਮਤ ਹਨ | ਇਸ ਨਾਲ ਆਪਸੀ ਭਾਈਚਾਰਾ ਵਧਦਾ ਹੈ |
ਰਾਜਪੁਰਾ, 21 ਸਤੰਬਰ (ਜੀ.ਪੀ. ਸਿੰਘ)-ਰਣਜੀਤ ਸਿੰਘ ਸਥਾਨਕ ਨਵੀਂ ਅਨਾਜ ਮੰਡੀ 'ਚ ਝੋਨੇ ਦੀ ਆਮਦ ਸ਼ੁਰੂ ਹੋਣ ਨਾਲ ਰੌਣਕਾਂ ਲੱਗ ਗਈਆਂ ਹਨ | ਮੰਡੀ ਦੇ ਫੜਾਂ 'ਤੇ ਵੱਖ-ਵੱਖ ਥਾਵਾਂ ਤੋਂ ਆਏ ਕਿਸਾਨਾਂ ਵਲੋਂ ਵੇਚਣ ਲਈ ਲਿਆਂਦੀ ਬਾਸਮਤੀ ਅਤੇ ਪਰਮਲ ਕਿਸਮ ਦਾ ਝੋਨਾ ਸੁੱਕਣ ਲਈ ...
ਪਾਤੜਾਂ, 21 ਸਤੰਬਰ (ਜਗਦੀਸ਼ ਸਿੰਘ ਕੰਬੋਜ, ਗੁਰਇਕਬਾਲ ਸਿੰਘ ਖਾਲਸਾ)-ਧਾਰਮਿਕ ਸਥਾਨ 'ਤੇ ਲੱਗੇ ਮੇਲੇ ਨੂੰ ਦੇਖਣ ਮਗਰੋਂ ਵਾਪਸ ਆ ਰਹੇ ਪਾਤੜਾਂ ਦੇ ਰਹਿਣ ਵਾਲੇ 2 ਨੌਜਵਾਨ ਸਿਰਸਾ ਨਹਿਰ ਵਿਚ ਰੁੜ੍ਹ ਗਏ, ਜਿਨ੍ਹਾਂ ਵਿਚੋਂ 1 ਨੂੰ ਲੋਕਾਂ ਨੇ ਸੁਰੱਖਿਅਤ ਬਾਹਰ ਕੱਢ ਲਿਆ ...
ਪਟਿਆਲਾ, 21 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਚੱਲ ਰਹੇ ਵਿਦਿਆਰਥੀ ਅੰਦੋਲਨ ਦੇ ਸੰਬੰਧੀ ਉਪ-ਕੁਲਪਤੀ ਡਾ. ਬੀ.ਐੱਸ. ਘੁੰਮਣ ਵਲੋਂ ਗੈੱਸਟ ਹਾਊਸ ਵਿਖੇ ਇਕ ਪ੍ਰੈੱਸ ਕਾਨਫ਼ਰੰਸ ਬੁਲਾਈ ਗਈ | ਉਨ੍ਹਾਂ ਪੱਤਰਕਾਰਾਂ ਨੂੰ ਉਪਰੋਕਤ ਸਾਰੇ ...
ਪਟਿਆਲਾ, 21 ਸਤੰਬਰ (ਖਰੋੜ)-ਕਕਰਾਲਾ ਬੱਸ ਅੱਡੇ ਨੇੜੇ ਵਾਪਰੇ ਇਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ 'ਚ ਕਾਰ ਦੀ ਟੱਕਰ ਵੱਜਣ ਕਾਰਨ ਉਸ ਦੀ ਮੌਤ ਗਈ | ਇਸ ਹਾਦਸੇ ਦੀ ਰਿਪੋਰਟ ਮਿ੍ਤਕ ਦੀ ਪਤਨੀ ਨੇ ਪੁਲਿਸ ਕੋਲ ਦਰਜ ਕਰਵਾਈ ਕਿ ਸਵੇਰੇ 6 ਵਜੇ ਦੇ ਕਰੀਬ ਇਕ ਅਣਪਛਾਤੇ ਚਾਲਕ ਨੇ ...
ਰਾਜਪੁਰਾ, 21 ਸਤੰਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਸ਼ੰਭੂ-ਘਨੌਰ ਸੜਕ 'ਤੇ ਪਿੰਡ ਮਰਦਾਂਪੁਰ ਦੇ ਪੈਟਰੋਲ ਪੰਪ ਨੇੜੇ ਵਾਪਰੇ ਇਕ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਰਜਿੰਦਰ ਸਿੰਘ ਵਾਸੀ ਪਿੰਡ ਮਰਦਾਂਪੁਰ ਆਪਣੇ ...
ਪਟਿਆਲਾ, 21 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਪੰਜਾਬ ਵਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਪਟਿਆਲਾ ਵਿਖੇ 'ਕੈਪਟਨ ਵਾਅਦਾ ਪੂਰਾ ਕਰੋ' ਦੇ ਬੈਨਰ ਹੇਠ ਕਨਵੈੱਨਸ਼ਨ ਕੀਤੀ ਜਾ ਰਹੀ ਹੈ | ਪਟਿਆਲਾ ਦੇ ਜ਼ਿਲ੍ਹਾ ...
ਪਟਿਆਲਾ, 21 ਸਤੰਬਰ (ਚਹਿਲ)-ਦੇਸ਼ ਦਾ ਇਕਲੌਤਾ ਆਈ.ਐਸ.ਆਈ ਮਾਰਕਾ ਪ੍ਰਾਪਤ ਸਰਕਾਰੀ ਸੀਨੀਅਰ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਅੱਜ ਉਸ ਵੇਲੇ ਨੱਚ ਉੱਠਿਆ ਜਦੋਂ ਇਸ ਸਕੂਲ ਦੀ ਵਿਦਿਆਰਥਣ ਤੇ ਮੁੱਕੇਬਾਜ਼ ਸੰਦੀਪ ਕੌਰ ਪੋਲੈਂਡ 'ਚ ਹੋਏ ਸੈਲਸੀਅਨ ਕੱਪ 'ਚੋਂ ...
ਭਾਦਸੋਂ, 21 ਸਤੰਬਰ (ਪਰਦੀਪ ਦੰਦਰਾਲ਼ਾ)-ਬਾਬਾ ਸ੍ਰੀ ਚੰਦ ਸੇਵਾ ਸੁਸਾਇਟੀ ਪਿੰਡ ਲੌਟ ਵਲੋਂ ਬਾਬਾ ਸ੍ਰੀ ਚੰਦ ਦੇ 524ਵੇਂ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਮੁੱਖ ਪ੍ਰਬੰਧਕ ਰਾਜੂ ਬਾਬਾ ਲੌਟ ਦੀ ਅਗਵਾਈ ਵਿਚ ਡੇਰਾ ਸੰਤ ਬਾਬਾ ਕਰਤਾਰ ...
ਸਮਾਣਾ, 21 ਸਤੰਬਰ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ) ਸ੍ਰੀ ਸਿੱਧੀ ਵਿਨਾਇਕ ਗਣੇਸ਼ ਮੰਡਲ ਸਮਾਣਾ ਦਾ ਸਾਲਾਨਾ ਮਹਾਂਉਤਸਵ ਸ੍ਰੀ ਗਣੇਸ਼ ਦੀ ਮੂਰਤੀ ਭਾਖੜਾ ਨਹਿਰ ਵਿਚ ਕਰੇਨ ਨਾਲ ਵਿਸਰਜਨ ਕਰਨ ਉਪਰੰਤ ਸਮਾਪਤ ਹੋ ਗਿਆ | ਸਮਾਪਤੀ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ...
ਪਟਿਆਲਾ, 21 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਜ਼ਿਲ੍ਹਾ ਪਟਿਆਲਾ ਅੰਦਰ ਅਣ-ਅਧਿਕਾਰਤ ਤੌਰ 'ਤੇ ਸੀਮਨ ਦਾ ਭੰਡਾਰਨ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ 'ਤੇ ਪਾਬੰਦੀ ਲਗਾਈ ਹੈ | ਇਹ ਹੁਕਮ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਕੁਮਾਰ ਅਮਿਤ ਨੇ ਜਾਰੀ ਕਰਦਿਆਂ ...
ਪਟਿਆਲਾ, 21 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਸਕਾਲਰ ਫੀਲਡਜ਼ ਪਬਲਿਕ ਸਕੂਲ ਵਿਚ 'ਬਾਲ ਯੋਨ ਸ਼ੋਸ਼ਣ' ਵਰਕਸ਼ਾਪ ਕਰਵਾਈ ਗਈ | ਜਿਸ ਦਾ ਵਿਸ਼ਾ 'ਆਓ ਗੱਲ ਕਰੀਏ' ਰੱਖਿਆ ਗਿਆ | ਇਹ ਵਰਕਸ਼ਾਪ ਐਨ.ਜੀ.ਓ. ਦੀ ਸਹਾਇਤਾ ਨਾਲ ਕਰਵਾਈ ਗਈ | ਮੁੱਖ ਮਹਿਮਾਨ ਦੇ ਤੌਰ 'ਤੇ ਸ੍ਰੀਮਤੀ ...
ਰਾਜਪੁਰਾ, 21 ਸਤੰਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਧੋਖਾਧੜੀ ਕਰਕੇ ਦੂਜਾ ਵਿਆਹ ਕਰਵਾਉਣ ਵਾਲੇ ਦੇ ਿਖ਼ਲਾਫ਼ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਲਲਿਤ ਕੁਮਾਰ ਵਾਸੀ ਰਾਜਪੁਰਾ ਨੇ ਸ਼ਿਕਾਇਤ ਦਰਜ ਕਰਵਾਈ ਕਿ ...
ਭਾਦਸੋਂ, 21 ਸਤੰਬਰ (ਪਰਦੀਪ ਦੰਦਰਾਲ਼ਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿੱਤੂਪੁਰ ਜੱਟਾਂ ਵਿਖੇ ਸਮੂਹ ਅਧਿਆਪਕਾਂ ਤੇ ਬੱਚਿਆਂ ਨੇ ਮਿਲ ਕੇ ਹਿੰਦੀ ਦਿਵਸ ਮਨਾਇਆ | ਇਸ ਸਮੇਂ ਸਕੂਲ ਮੁਖੀ ਡਾ. ਅੰਮਿ੍ਤਪਾਲ ਕੌਰ ਨੇ ਆਖਿਆ ਕਿ ਹਿੰਦੀ ਸਾਡੀ ਰਾਸ਼ਟਰੀ ਭਾਸ਼ਾ ਹੈ ਜੋ ...
ਪਟਿਆਲਾ, 21 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਨਾਲ ਹੋਈ ਬੈਠਕ ਦੌਰਾਨ ਬਿਜਲੀ ਤੇ ਨਵਿਆਉਣਯੋਗ ਊਰਜਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅਹਿਮ ਫ਼ੈਸਲੇ ਲੈਂਦੇ ਦੱਸਿਆ ਕਿ ਰੋਪੜ ਥਰਮਲ ਪਲਾਂਟ ਦੀ ਜ਼ਮੀਨ 'ਤੇ 800-800 ...
ਪਟਿਆਲਾ, 21 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਕੁਮਾਰਿਲ ਯੋਗੀ ਦੀ ਯਾਦ ਵਿਚ ਉਨ੍ਹਾਂ ਦੇ ਵੱਡੇ ਭਰਾ ਗੀਤਾਸ਼ੂ ਯੋਗੀ ਵਲੋਂ ਸ਼ਹਿਰ ਦੇ ਯੁਵਾ ਵਰਗ ਨੂੰ ਨਾਲ ਜੋੜ ਕੇ ਬਣਾਈ ਗਈ ਨੌਜਵਾਨ ਸੇਵਾ ਸੁਸਾਇਟੀ ਵਲੋਂ ਰਜਿੰਦਰਾ ਹਸਪਤਾਲ ਵਿਚ ਮਰੀਜ਼ਾਂ ਅਤੇ ਉਨ੍ਹਾਂ ਦੀ ...
ਭਾਦਸੋਂ, 21 ਸਤੰਬਰ (ਪਰਦੀਪ ਦੰਦਰਾਲਾ)-ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਭਾਦਸੋਂ-2 ਦੇ ਅਧੀਨ ਆਉਂਦੇ ਵੱਖ-ਵੱਖ ਕਲਸਟਰਾਂ ਵਿਚੋਂ ਜੇਤੂ ਟੀਮਾਂ ਦੇ ਬਲਾਕ ਪੱਧਰੀ ਮੁਕਾਬਲੇ ਧੂਮ ਧੜੱਕੇ ਨਾਲ ਸ਼ੁਰੂ ਹੋ ਗਏ, ਜਿਸ ਦਾ ਉਦਘਾਟਨ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੈਡਮ ...
ਪਟਿਆਲਾ, 21 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਾਰਜਸ਼ੀਲ ਸਾਹਿਤ ਅਕਾਦਮੀ ਅਵਾਰਡੀ ਡਾ. ਦਰਸ਼ਨ ਸਿੰਘ 'ਆਸ਼ਟ' ਅਤੇ ਪੰਜਾਬੀ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਡਾ. ਰਾਜਵੰਤ ਕੌਰ 'ਪੰਜਾਬੀ' ਵਲੋਂ ਸਾਂਝੇ ਤੌਰ 'ਤੇ ਆਪਣੀ ਨਿੱਜੀ ...
ਭਾਦਸੋਂ, 21 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ)-ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦਾ ਜਨਮ ਦਿਨ ਪਿੰਡ ਟੌਹੜਾ ਵਿਖੇ 24 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ ¢ ਇਸ ਸਮਾਗਮ ਲਈ 22 ਸਤੰਬਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਅਰੰਭ ਕਰਵਾਏ ਜਾਣਗੇ¢ ਇਹ ਜਾਣਕਾਰੀ ਪੰਥ ਜਥੇਦਾਰ ...
ਪਟਿਆਲਾ, 21 ਸਤੰਬਰ (ਸਿੱਧੂ/ਖਰੋੜ)-ਭਾਈ ਘਨੱਈਆ ਜੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਉਨ੍ਹਾਂ ਦੀ ਯਾਦ 'ਚ ਸੀਨੀਅਰ ਮੈਡੀਕਲ ਅਫ਼ਸਰ ਕਮਿਊਨਿਟੀ ਸਿਹਤ ਕੇਂਦਰ ਮਾਡਲ ਟਾਊਨ ਡਾ. ਨਵਜਿੰਦਰ ਸੋਢੀ ਦੀ ਦੇਖਰੇਖ 'ਚ ਆਦਰਸ਼ ਕਾਲੋਨੀ ਦੇ ਗਰੂੁਦੁਆਰਾ ਸਾਹਿਬ ਵਿਖੇ ਮੁਫ਼ਤ ਸਿਹਤ ...
ਪਟਿਆਲਾ, 21 ਸਤੰਬਰ (ਖਰੋੜ)-ਰਾਜੀਵ ਕੁਮਾਰ ਵਾਸੀ ਗੁਰੂ ਨਾਨਕ ਨਗਰ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ ਮਾਰੂਤੀ ਕਾਰ ਕੋਈ ਸਿਲਵਰ ਅੋਕ ਪੈਲੇਸ ਸਰਹਿੰਦ ਰੋਡ ਪਟਿਆਲਾ ਤੋਂ ਚੋਰੀ ਕਰਕੇ ਲੈ ਗਿਆ ਹੈ | ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਕਾਰ ਨੰਬਰ ਪੀ.ਬੀ 44, 8837 ਦੇ ਆਧਾਰ 'ਤੇ ...
ਪਟਿਆਲਾ, 21 ਸਤੰਬਰ (ਖਰੋੜ)-ਥਾਣਾ ਬਖਸ਼ੀਵਾਲਾ ਦੀ ਪੁਲਿਸ ਨੇ ਪ੍ਰਬੰਧਕੀ ਅਫ਼ਸਰ ਦੀ ਸ਼ਿਕਾਇਤ 'ਤੇ ਸੁਰਿੰਦਰ ਸਿੰਘ ਵਾਸੀ ਦਦਹੇੜਾ ਿਖ਼ਲਾਫ਼ ਧੋਖੇ ਨਾਲ ਕਾਰਪੋਰੇਸ਼ਨ ਵਿਭਾਗ ਤੋਂ 8 ਹਜ਼ਾਰ ਰੁਪਏ ਸਬਸਿਡੀ ਲੈਣ ਦੇ ਮਾਮਲੇ 'ਚ ਧੋਖਾਧੜੀ ਦਾ ਕੇਸ ਦਰਜ ਕਰ ਲਿਆ ਹੈ | ਕੇਸ ...
ਨਾਭਾ, 21 ਸਤੰਬਰ (ਕਰਮਜੀਤ ਸਿੰਘ)-ਨੇੜਲੇ ਪਿੰਡ ਸੁਰਾਜਪੁਰ ਵਿਖੇ ਸੰਤ ਬਾਬਾ ਹਰਭਜਨ ਸਿੰਘ ਦੀ ਅਗਵਾਈ ਹੇਠ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲੇ ਅਤੇ ਸੰਤ ਬਾਬਾ ਸੁਖਦੇਵ ਸਿੰਘ ਸਿਧਸਰ ਵਾਲਿਆਂ ਦੀ ਬਰਸੀ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ | ਇਸ ਮੌਕੇ ...
ਰਾਜਪੁਰਾ, 21 ਸਤੰਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਆਪਣੀ ਮਾਂ ਅਤੇ ਉਸ ਦੀ ਨੂੰ ਹ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਦੋ ਪੁੱਤਰਾਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ...
ਪਟਿਆਲਾ, 21 ਅਗਸਤ (ਮਨਦੀਪ ਸਿੰਘ ਖਰੋੜ)-ਪਿਛਲੇ ਦਿਨੀਂ ਪੁਲਿਸ ਅਤੇ ਸਿਹਤ ਵਿਭਾਗ ਵਲੋਂ ਦੇਵੀਗੜ੍ਹ ਸਥਿਤ ਸਿੰਗਲਾ ਚਿਿਲੰਗ ਸੈਂਟਰ 'ਤੇ ਮਾਰੇ ਗਏ ਛਾਪੇ ਦੌਰਾਨ ਖਾਦ ਪਦਾਰਥਾਂ ਦੇ 11 ਸੈਂਪਲ ਭਰੇ ਗਏ ਸਨ, ਜਿਨ੍ਹਾਂ ਵਿਚੋਂ 8 ਸਿਹਤ ਵਿਭਾਗ ਦੇ ਮਾਪਦੰਡਾਂ 'ਤੇ ਖਰੇ੍ਹ ...
ਪਟਿਆਲਾ, 21 ਸਤੰਬਰ (ਖਰੋੜ)-ਯੂਨੀਵਰਸਿਟੀ ਦੇ ਇਕ ਵਿਦਿਆਰਥੀ ਅਤੇ ਉਸ ਦੇ ਦੋਸਤਾਂ ਦੀ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਚ 11 ਜਣਿਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਰਵਿੰਦਰਪ੍ਰੀਤ ਸਿੰਘ ਵਾਸੀ ਫ਼ਰੀਦਕੋਟ ਨੇ ਇਸ ਮਾਮਲੇ ਦੀ ਰਿਪੋਰਟ ...
ਪਟਿਆਲਾ, 21 ਸਤੰਬਰ (ਗੁਰਵਿੰਦਰ ਸਿੰਘ ਔਲਖ)-ਸਥਾਨਕ ਮੁਲਤਾਨੀ ਮੱਲ ਕਾਲਜ, ਪਟਿਆਲਾ ਵਲੋਂ ਅੱਜ ਕੇਰਲ ਦੇ ਹੜ੍ਹ ਪੀੜਤਾਂ ਲਈ 65,000 ਦਾ ਇਕ ਚੈੱਕ ਪ੍ਰਧਾਨ ਮੰਤਰੀ ਰਾਹਤ ਕੋਸ਼ ਵਿਚ ਜਮ੍ਹਾਂ ਕਰਵਾਇਆ ਗਿਆ¢ ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਖੁਸ਼ਵਿੰਦਰ ਕੁਮਾਰ ਨੇ ਕਾਲਜ ਦੇ ...
ਬਨੂੜ, 21 ਸਤੰਬਰ (ਭੁਪਿੰਦਰ ਸਿੰਘ)-ਬਨੂੜ ਓਵਰਬਿ੍ਜ 'ਤੇ ਭੂੰਗ ਦੀ ਟਰਾਲੀ ਪਲਟਣ ਕਾਰਨ ਭਾਵੇਂ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਪਰ ਕੌਮੀ ਮਾਰਗ ਦੀ ਇਕ ਪਾਸੇ ਦੀ ਆਵਾਜਾਈ 12 ਘੰਟੇ ਤੋਂ ਵੱਧ ਸਮੇਂ ਤੱਕ ਬੰਦ ਰਹੀ | ਜਿਸ ਕਾਰਨ ਪਟਿਆਲਾ ਤੋਂ ਜ਼ੀਰਕਪੁਰ ਜਾਣ ਵਾਲੀ ...
ਪਟਿਆਲਾ, 21 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨ ਤੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਹਿਕਾਰੀ ਸਭਾਵਾਂ ਪਟਿਆਲਾ ਵਲੋਂ ਪਿੰਡ ਕਲਿਆਣ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ...
ਪਟਿਆਲਾ, 21 ਸਤੰਬਰ (ਖਰੋੜ)-ਤਿੰਨ ਜਣਿਆਂ ਤੋਂ ਤੰਗ ਪ੍ਰੇਸ਼ਾਨ ਹੋ ਕੇ ਇਕ ਵਿਅਕਤੀ ਨੇ ਭਾਖੜਾ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ | ਅਰਜਨ ਸਿੰਘ ਵਾਸੀ ਮਜੀਠੀਆ ਇਨਕਲੇਵ ਨੇ ਇਸ ਮਾਮਲੇ ਦੀ ਰਿਪੋਰਟ ਪੁਲਿਸ ਕੋਲ ਦਰਜ ਕਰਵਾਈ ਕਿ ਉਸ ਦੇ ਪਿਤਾ ਦਾ ਕੱਲ੍ਹ ਸਵੇਰੇ ...
ਬਨੂੜ, 21 ਸਤੰਬਰ (ਭੁਪਿੰਦਰ ਸਿੰਘ)-ਬਨੂੜ ਪੁਲਿਸ ਨੇ ਮੁਹਾਲੀ ਦੇ ਫ਼ੇਜ਼ ਦੋ ਦੀ ਵਸਨੀਕ ਸੁਰਿੰਦਰਪਾਲ ਕੌਰ ਪਤਨੀ ਸੇਵਾਮੁਕਤ ਕਰਨਲ ਬੀ.ਐਸ. ਸੋਹੀ ਦੀ ਸ਼ਿਕਾਇਤ 'ਤੇ ਚਾਰ ਵਿਅਕਤੀਆਂ ਿਖ਼ਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ | ਬੀਤੀ ਰਾਤ ਅਵਤਾਰ ਸਿੰਘ ਵਾਸੀ ਰਾਮਪੁਰ ...
ਬਹਾਦਰਗੜ੍ਹ, 21 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਬਹਾਦਰਗੜ੍ਹ ਸਥਿਤ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਐਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 'ਗੁਰੂ ਨਾਨਕ ਦੇਵ ...
ਬਨੂੜ, 21 ਸਤੰਬਰ (ਭੁਪਿੰਦਰ ਸਿੰਘ)-ਬਨੂੜ ਦੇ ਹਾਊਸਫੈੱਡ ਕੰਪਲੈਕਸ ਦਾ ਪ੍ਰਬੰਧ ਚਲਾਉਣ ਵਾਲੀ ਦੀ ਬਾਬਾ ਜ਼ੋਰਾਵਰ ਸਿੰਘ ਸਹਿਕਾਰੀ ਸਭਾ ਦੀ ਚੋਣ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਈ ਹੈ ਅਤੇ 9 ਮੈਂਬਰੀ ਕਮੇਟੀ ਵਿਚ 8 ਮੈਂਬਰਾਂ ਦੀ ਚੋਣ ਕਰ ਲਈ ਗਈ ਹੈ ਤੇ ਇਕ ਮੈਂਬਰ ਐਸ.ਸੀ. ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX