ਤਾਜਾ ਖ਼ਬਰਾਂ


ਹੁਸ਼ਿਆਰਪੁਰ ਵਿਖੇ ਪਲਾਈਵੁੱਡ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  35 minutes ago
ਹੁਸ਼ਿਆਰਪੁਰ, 16 ਦਸੰਬਰ (ਬਲਜਿੰਦਰਪਾਲ ਸਿੰਘ)- ਅੱਜ ਬਾਅਦ ਦੁਪਹਿਰ ਹੁਸ਼ਿਆਰਪੁਰ-ਦਸੂਹਾ ਰੋਡ 'ਤੇ ਅੱਡਾ ਬਾਗਪੁਰ ਵਿਖੇ ਸਥਿਤ ਇੱਕ ਪਲਾਈਵੁੱਡ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ...
ਨਾਗਰਿਕਤਾ ਸੋਧ ਕਾਨੂੰਨ 'ਤੇ ਹਿੰਸਕ ਪ੍ਰਦਰਸ਼ਨ ਮੰਦਭਾਗਾ ਅਤੇ ਦੁਖਦਾਈ ਹੈ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 16 ਦਸੰਬਰ- ਨਾਗਰਿਕਤਾ ਸੋਧ ਕਾਨੂੰਨ 'ਤੇ ਹੋ ਰਹੇ ਵਿਰੋਧ ਪ੍ਰਦਰਸ਼ਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ, ''ਨਾਗਰਿਕਤਾ ਸੋਧ ਕਾਨੂੰਨ 'ਤੇ ਹਿੰਸਕ ਵਿਰੋਧ-ਪ੍ਰਦਰਸ਼ਨ ਮੰਦਭਾਗਾ ਅਤੇ ਦੁਖਦਾਈ...
ਜਾਮੀਆ ਹਿੰਸਾ ਦੇ ਵਿਰੋਧ 'ਚ ਇੰਡੀਆ ਗੇਟ ਵਿਖੇ ਧਰਨੇ 'ਤੇ ਬੈਠੀ ਪ੍ਰਿਯੰਕਾ ਗਾਂਧੀ
. . .  about 1 hour ago
ਨਵੀਂ ਦਿੱਲੀ, 16 ਦਸੰਬਰ- ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਅਤੇ ਦੂਜੀਆਂ ਸਿੱਖਿਆ ਸੰਸਥਾਵਾਂ 'ਚ ਪੁਲਿਸ ਦੀ ਕਾਰਵਾਈ ਦੇ ਵਿਰੋਧ 'ਚ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ...
ਟਰੇਨ ਹੇਠਾਂ ਆ ਕੇ ਵਿਅਕਤੀ ਵਲੋਂ ਖ਼ੁਦਕੁਸ਼ੀ
. . .  about 1 hour ago
ਲਹਿਰਾਗਾਗਾ, 16 ਦਸੰਬਰ (ਸੂਰਜ ਭਾਨ ਗੋਇਲ)- ਪਿੰਡ ਅੜਕਵਾਸ ਦੇ ਇੱਕ ਵਿਅਕਤੀ ਵਲੋਂ ਮੇਲ ਗੱਡੀ ਥੱਲੇ ਆ ਕੇ ਜੀਵਨ ਲੀਲਾ ਸਮਾਪਤ ਕਰਨ ਦੀ ਖ਼ਬਰ ਮਿਲੀ ਹੈ। ਰੇਲਵੇ ਚੌਕੀ ਇੰਚਾਰਜ ਏ. ਐੱਸ. ਆਈ...
ਉਨਾਓ ਜਬਰ ਜਨਾਹ ਮਾਮਲਾ : ਕੁਲਦੀਪ ਸੇਂਗਰ ਨੂੰ ਕੱਲ੍ਹ ਸੁਣਾਈ ਜਾਵੇਗੀ ਸਜ਼ਾ
. . .  about 1 hour ago
ਨਵੀਂ ਦਿੱਲੀ, 16 ਦਸੰਬਰ- ਉਨਾਓ ਜਬਰ ਜਨਾਹ ਮਾਮਲੇ 'ਚ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਵਲੋਂ ਭਾਜਪਾ ਦੇ ਸਾਬਕਾ ਵਿਧਾਇਕ ਕੁਲਦੀਪ ਸੇਂਗਰ ਨੂੰ...
ਭਾਈ ਸ਼ਕੀਨ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਕੀਰਤਨੀ ਜਥੇ ਨੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਕੀਤਾ ਕੀਰਤਨ
. . .  about 2 hours ago
ਡੇਰਾ ਬਾਬਾ ਨਾਨਕ, 16 ਦਸੰਬਰ (ਕਮਲ ਕਾਹਲੋਂ, ਮਾਂਗਟ)- ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਿਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ...
ਉਨਾਓ ਜਬਰ ਜਨਾਹ ਮਾਮਲੇ 'ਚ ਕੁਲਦੀਪ ਸੇਂਗਰ ਦੋਸ਼ੀ ਕਰਾਰ
. . .  about 2 hours ago
ਨਵੀਂ ਦਿੱਲੀ, 16 ਦਸੰਬਰ- ਉਨਾਓ ਜਬਰ ਜਨਾਹ ਅਤੇ ਅਗਵਾ ਮਾਮਲੇ 'ਚ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਭਾਜਪਾ 'ਚੋਂ ਬਾਹਰ ਕੱਢੇ ਗਏ ਵਿਧਾਇਕ ਕੁਲਦੀਪ ਸੇਂਗਰ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ...
ਨਾਗਰਿਕਤਾ ਸੋਧ ਕਾਨੂੰਨ ਅਤੇ ਐੱਨ. ਆਰ. ਸੀ. ਦੇ ਵਿਰੋਧ 'ਚ ਮਮਤਾ ਬੈਨਰਜੀ ਨੇ ਕੋਲਕਾਤਾ 'ਚ ਕੱਢਿਆ ਮਾਰਚ
. . .  about 2 hours ago
ਕੋਲਕਾਤਾ, 16 ਦਸੰਬਰ- ਪੱਛਮੀ ਬੰਗਾਲ ਦੀ ਮੰਤਰੀ ਮਮਤਾ ਬੈਨਰਜੀ ਨੇ ਅੱਜ ਕੋਲਕਾਤਾ ਨਾਗਰਿਕਤਾ ਸੋਧ ਕਾਨੂੰਨ ਅਤੇ ਐੱਨ. ਆਰ. ਸੀ. ਦੇ ਖ਼ਿਲਾਫ਼ ਮਾਰਚ ਕੱਢਿਆ ਹੈ। ਦੱਸ ਦਈਏ ਕਿ...
ਫਗਵਾੜਾ ਦੇ ਪਿੰਡ ਰਾਣੀਪੁਰ ਵਿਖੇ ਡਰੱਗ ਇੰਸਪੈਕਟਰ ਵਲੋਂ ਮੈਡੀਕਲ ਸਟੋਰਾਂ 'ਤੇ ਛਾਪੇਮਾਰੀ
. . .  1 minute ago
ਫਗਵਾੜਾ, 16 ਦਸੰਬਰ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਦਾ ਪਿੰਡ ਰਾਣੀਪੁਰ ਵਿਖੇ ਮੈਡੀਕਲ ਸਟੋਰਾਂ 'ਤੇ ਡਰੱਗ ਇੰਸਪੈਕਟਰ ਅਨੁਪਮਾ ਕਾਲੀਆ ਵਲੋਂ ਅੱਜ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ। ਇਸ ਸੰਬੰਧੀ ਡਰੱਗ...
ਨਾਭਾ ਪੁਲਿਸ ਵਲੋਂ 50 ਪੇਟੀਆਂ ਅੰਗਰੇਜ਼ੀ ਸ਼ਰਾਬ ਬਰਾਮਦ
. . .  about 3 hours ago
ਨਾਭਾ, 16 ਦਸੰਬਰ (ਕਰਮਜੀਤ ਸਿੰਘ)- ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਨੇ ਨਾਕੇਬੰਦੀ ਦੌਰਾਨ 50 ਪੇਟੀਆਂ ਸ਼ਰਾਬ ਨੈਨਾ ਪ੍ਰੀਮੀਅਮ ਵਿਸਕੀ ਚੰਡੀਗੜ੍ਹ ਮਾਰਕਾ, ਜਿਹੜੀਆਂ ਕਿ ਸਮੱਗਲ...
ਬਰਫ਼ ਦੀ ਚਿੱਟੀ ਚਾਦਰ ਨਾਲ ਢਕਿਆ ਲਾਹੌਲ ਸਪਿਤੀ
. . .  about 3 hours ago
ਸ਼ਿਮਲਾ, 16 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ ਦੇ ਕੋਕਸਰ ਇਲਾਕੇ 'ਚ ਅੱਜ ਤਾਜ਼ਾ ਬਰਫ਼ਬਾਰੀ ਹੋਈ। ਇਸ ਤੋਂ ਬਾਅਦ ਹਰ ਪਾਸੇ ਬਰਫ਼ ਦੀ ਚਿੱਟੀ ਚਾਦਰ...
ਦਿੱਲੀ ਦੇ ਹਾਲਾਤ 'ਤੇ ਕੇਜਰੀਵਾਲ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 3 hours ago
ਨਵੀਂ ਦਿੱਲੀ, 16 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਲਿਖਿਆ ਹੈ ਕਿ ਉਹ ਦਿੱਲੀ ਦੀ ਵਿਗੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਚਿੰਤਾ 'ਚ ਹਨ। ਕੇਜਰੀਵਾਲ ਨੇ ਅੱਗੇ ਲਿਖਿਆ ਹੈ...
ਹਿੰਸਾ 'ਤੇ ਬੋਲੀ ਜਾਮੀਆ ਦੀ ਵੀ. ਸੀ.- ਬਿਨਾਂ ਆਗਿਆ ਯੂਨੀਵਰਸਿਟੀ 'ਚ ਵੜੀ ਪੁਲਿਸ, ਦਰਜ ਕਰਾਵਾਂਗੇ ਐੱਫ. ਆਈ. ਆਰ.
. . .  about 4 hours ago
ਨਵੀਂ ਦਿੱਲੀ, 16 ਦਸੰਬਰ- ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੀ ਵਾਇਸ ਚਾਂਸਲਰ ਨਜ਼ਮਾ ਅਖ਼ਤਰ ਨੇ ਯੂਨੀਵਰਸਿਟੀ ਕੈਂਪਸ 'ਚ ਦਿੱਲੀ ਪੁਲਿਸ ਦੇ ਦਾਖ਼ਲੇ ਵਿਰੁੱਧ ਐੱਫ. ਆਈ. ਆਰ. ਦਰਜ ਕਰਾਉਣ ਦੀ ਗੱਲ...
ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ
. . .  about 4 hours ago
ਕਾਹਨੂੰਵਾਨ, 16 ਦਸੰਬਰ (ਹਰਜਿੰਦਰ ਸਿੰਘ ਜੱਜ)- ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਮੱਲੀਆਂ ਦੇ ਨਜ਼ਦੀਕ ਕਾਹਨੂੰਵਾਨ-ਬਟਾਲਾ ਰੋਡ 'ਤੇ ਵਾਪਰੇ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌਤ ਹੋ...
ਕਾਦੀਆਂ ਵਿਖੇ 54ਵੀਂ ਓਪਨ ਪੰਜਾਬ ਚੈਂਪੀਅਨਸ਼ਿਪ ਸ਼ੁਰੂ
. . .  about 4 hours ago
ਬਟਾਲਾ, 16 ਦਸੰਬਰ (ਕਾਹਲੋਂ)- ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਗੁਰਦਾਸਪੁਰ ਵਲੋਂ ਕਰਾਈ ਜਾ ਰਹੀ 54ਵੀਂ ਓਪਨ ਪੰਜਾਬ ਕਰਾਸ ਕੰਟਰੀ ਚੈਂਪੀਅਨਸ਼ਿਪ ਅੱਜ ਸ਼ੁਰੂ ਹੋ ਗਈ। ਕੈਬਨਿਟ ਮੰਤਰੀ ਓ. ਪੀ. ਸੋਨੀ ਅਤੇ...
ਵਿਰੋਧੀ ਦਲਾਂ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 4 hours ago
8 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜੀ ਗਈ ਪਾਇਲ ਰੋਹਤਗੀ
. . .  about 5 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 5 hours ago
ਅੰਮ੍ਰਿਤਸਰ 'ਚ ਨੇਪਾਲੀ ਜੋੜੇ ਨੇ ਕਰਾਈ ਕਰੋੜਾਂ ਰੁਪਏ ਦੀ ਲੁੱਟ
. . .  about 5 hours ago
ਜਾਮੀਆ ਤੋਂ ਬਾਅਦ ਲਖਨਊ ਦੇ ਨਦਵਾ ਕਾਲਜ 'ਚ ਬਵਾਲ, ਪੁਲਿਸ ਅਤੇ ਵਿਦਿਆਰਥੀਆਂ ਵਿਚਾਲੇ ਝੜਪ
. . .  about 6 hours ago
ਅਧਿਆਪਕ ਕੋਲੋਂ ਖੋਹੀ ਕਾਰ ਲਾਵਾਰਸ ਹਾਲਤ 'ਚ ਮਿਲੀ
. . .  about 6 hours ago
ਜਾਮੀਆ ਹਿੰਸਾ 'ਤੇ ਸੁਪਰੀਮ ਕੋਰਟ ਸਖ਼ਤ, ਕਿਹਾ- ਹਿੰਸਾ ਰੁਕੇਗੀ ਤਾਂ ਹੋਵੇਗੀ ਸੁਣਵਾਈ
. . .  about 6 hours ago
ਬਿਆਸ : ਦੂਜੀ ਜਮਾਤ ਦੀ ਵਿਦਿਆਰਥਣ ਨਾਲ ਹੋਏ ਜਬਰ ਜਨਾਹ ਦੇ ਰੋਸ ਵਜੋਂ ਲੋਕਾਂ ਨੇ ਨੈਸ਼ਨਲ ਹਾਈਵੇਅ ਕੀਤਾ ਜਾਮ
. . .  about 6 hours ago
ਜਾਮੀਆ ਹਿੰਸਾ : ਪੁਲਿਸ ਨੇ ਦਰਜ ਕੀਤੇ ਦੋ ਕੇਸ
. . .  about 7 hours ago
ਬਿਆਸ : ਦੂਜੀ ਜਮਾਤ ਦੀ ਵਿਦਿਆਰਥਣ ਨਾਲ ਹੋਏ ਜਬਰ ਜਨਾਹ ਦੇ ਰੋਸ 'ਚ ਸਕੂਲ ਮੂਹਰੇ ਇਕੱਤਰ ਹੋਏ ਇਲਾਕਾ ਵਾਸੀ
. . .  about 7 hours ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਈ ਪੋਹ ਮਹੀਨੇ ਦੀ ਅਰਦਾਸ
. . .  about 7 hours ago
ਜਾਮੀਆ ਯੂਨੀਵਰਸਿਟੀ 5 ਜਨਵਰੀ ਤੱਕ ਬੰਦ, ਘਰਾਂ ਨੂੰ ਪਰਤ ਰਹੇ ਹਨ ਵਿਦਿਆਰਥੀ
. . .  about 7 hours ago
ਉਨਾਓ ਜਬਰ ਜਨਾਹ ਮਾਮਲੇ 'ਚ ਕੁਲਦੀਪ ਸੇਂਗਰ 'ਤੇ ਅੱਜ ਫ਼ੈਸਲਾ ਸੁਣਾਏਗੀ ਕੋਰਟ
. . .  about 8 hours ago
ਪ੍ਰਦਰਸ਼ਨ ਦੇ ਖ਼ਤਮ ਹੁੰਦਿਆਂ ਹੀ ਖੋਲ੍ਹੇ ਗਏ ਦਿੱਲੀ ਦੇ ਮੈਟਰੋ ਸਟੇਸ਼ਨ
. . .  about 9 hours ago
ਝਾਰਖੰਡ ਵਿਧਾਨਸਭਾ ਚੋਣਾਂ ਦੇ ਚੌਥੇ ਪੜਾਅ ਦੇ ਲਈ ਵੋਟਿੰਗ ਸ਼ੁਰੂ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੇ ਭਾਰਤ ਨੂੰ ਦਿੱਤੀ ਕਰਾਰ ਮਾਤ, 8 ਵਿਕਟਾਂ ਨਾਲ ਹਰਾਇਆ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ 36 ਗੇਂਦਾਂ ਵਿਚ 40 ਰਨਾਂ ਦੀ ਲੋੜ
. . .  1 day ago
ਭਾਰਤ ਵੈਸਟਇੰਡੀਜ਼ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਨੂੰ ਜਿੱਤ ਲਈ 68 ਗੇਂਦਾਂ 'ਚ ਚਾਹੀਦੀਆਂ ਹਨ 59 ਦੌੜਾਂ, ਹੱਥ ਵਿਚ 8 ਵਿਕਟਾਂ
. . .  1 day ago
ਭਾਰਤ ਵੈਸਟ ਇੰਡੀਜ਼ ਪਹਿਲਾ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਦੀ ਸਥਿਤੀ ਮਜ਼ਬੂਤ, 27 ਓਵਰਾਂ ਮਗਰੋਂ ਬਣਾਏ 150 ਰਨ, ਹੱਥ 'ਚ 9 ਵਿਕਟਾਂ
. . .  1 day ago
ਜੇ.ਪੀ ਨੱਢਾ ਵੱਲੋਂ ਭਾਜਪਾ ਦੇ 6 ਸੂਬਾ ਪ੍ਰਧਾਨਾਂ ਨੂੰ ਕਾਂਗਰਸ, ਟੀ.ਐਮ.ਸੀ ਤੇ ਕਮਿਊਨਿਸਟ ਪਾਰਟੀਆਂ ਖ਼ਿਲਾਫ਼ ਪ੍ਰਦਰਸ਼ਨ ਦੇ ਨਿਰਦੇਸ਼
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 36/1
. . .  about 1 hour ago
ਜਾਮੀਆ ਹਿੰਸਕ ਪ੍ਰਦਰਸ਼ਨ ਦੌਰਾਨ ਕਈ ਸਟੇਸ਼ਨਾਂ 'ਤੇ ਮੈਟਰੋ ਬੰਦ
. . .  about 1 hour ago
ਨਾਗਰਿਕਤਾ ਸੋਧ ਬਿੱਲ : ਪ੍ਰਦਰਸ਼ਨਕਾਰੀਆਂ ਨੇ ਫੂਕੀਆਂ ਬੱਸਾਂ
. . .  about 1 hour ago
ਕੱਪੜਿਆਂ ਤੋਂ ਪਹਿਚਾਣੇ ਜਾ ਸਕਦੇ ਹਨ ਅੱਗ ਲਾਉਣ ਵਾਲੇ - ਪ੍ਰਧਾਨ ਮੰਤਰੀ
. . .  about 1 hour ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਦਾ ਪਹਿਲਾ ਖਿਡਾਰੀ (ਅੰਬ੍ਰਿਸ) 9 ਦੌੜਾਂ ਬਣਾ ਕੇ ਆਊਟ
. . .  about 1 hour ago
ਮੁਸੀਬਤ ਵਿਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਉਣ ਪੱਛਮੀ ਬੰਗਾਲ ਦੇ ਲੋਕ - ਰਾਜਪਾਲ ਜਗਦੀਪ ਧਨਖੜ
. . .  about 1 hour ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਨਿਰਧਾਰਿਤ 50 ਓਵਰਾਂ 'ਚ ਭਾਰਤ 287/8
. . .  10 minutes ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 288 ਦੌੜਾਂ ਦਾ ਟੀਚਾ
. . .  19 minutes ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ 8ਵਾਂ ਖਿਡਾਰੀ (ਸ਼ਿਵਮ ਦੂਬੇ) 9 ਦੌੜਾਂ ਬਣਾ ਕੇ ਆਊਟ
. . .  21 minutes ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 7ਵੀਂ ਸਫਲਤਾ, ਜਡੇਜਾ 21 ਦੌੜਾਂ ਬਣਾ ਕੇ ਆਊਟ
. . .  33 minutes ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 6ਵੀਂ ਸਫਲਤਾ
. . .  35 minutes ago
ਫ਼ਿਰੋਜ਼ਪੁਰ 'ਚ ਹਿੰਦ-ਪਾਕਿ ਸਰਹੱਦ ਤੋਂ ਸਾਢੇ 12 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  47 minutes ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 45 ਓਵਰਾਂ ਤੋਂ ਬਾਅਦ ਭਾਰਤ 250/5
. . .  51 minutes ago
ਸਕੂਲ ਦੀ ਵਿਰਾਸਤੀ ਇਮਾਰਤ ਦੇ 100 ਸਾਲ ਪੂਰੇ ਹੋਣ 'ਤੇ ਸਿੱਖਿਆ ਮੰਤਰੀ ਵਲੋਂ ਲੋਗੋ ਜਾਰੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਅੱਸੂ ਸੰਮਤ 550

ਕਪੂਰਥਲਾ / ਫਗਵਾੜਾ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਲਈ ਪਈਆਂ ਵੋਟਾਂ ਦੀ ਗਿਣਤੀ ਅੱਜ

ਕਪੂਰਥਲਾ, 21 ਸਤੰਬਰ (ਅਮਰਜੀਤ ਕੋਮਲ)- ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਲਈ ਪਈਆਂ ਵੋਟਾਂ ਦੀ ਗਿਣਤੀ ਅੱਜ ਸਵੇਰੇ 8 ਵਜੇ ਵਿਰਸਾ ਵਿਹਾਰ ਕਪੂਰਥਲਾ, ਬੀ. ਡੀ. ਪੀ. ਓ. ਦਫ਼ਤਰ ਸੁਲਤਾਨਪੁਰ ਲੋਧੀ, ਸ੍ਰੀ ਜਗੀਰੀ ਲਾਲ ਲੰੂਬਾ ਸੀਨੀਅਰ ਸੈਕੰਡਰੀ ਸਕੂਲ ਢਿਲਵਾਂ, ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਨਡਾਲਾ ਤੇ ਰਾਮਗੜ੍ਹੀਆ ਪੋਲੀਟੈਕਨਿਕ ਕਾਲਜ ਫਗਵਾੜਾ ਵਿਚ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਹੰਮਦ ਤਇਅਬ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣਕਾਰ ਅਫ਼ਸਰ ਕਪੂਰਥਲਾ ਨੇ ਦੱਸਿਆ ਕਿ ਜ਼ਿਲ੍ਹੇ ਵਿਚਲੇ 5 ਗਿਣਤੀ ਕੇਂਦਰਾਂ ਵਿਚ ਵੋਟਾਂ ਦੀ ਗਿਣਤੀ ਲਈ 250 ਮੁਲਾਜ਼ਮਾਂ ਨੂੰ ਡਿਊਟੀ 'ਤੇ ਲਗਾਇਆ ਗਿਆ ਹੈ ਤੇ ਕੁੱਝ ਸਟਾਫ਼ ਰਿਜ਼ਰਵ ਰੱਖਿਆ ਗਿਆ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰੇਕ ਗਿਣਤੀ ਕੇਂਦਰ ਵਿਚ 14 ਟੇਬਲ ਲਗਾਏ ਜਾਣਗੇ ਤੇ ਹਰੇਕ ਟੇਬਲ 'ਤੇ 3 ਮੈਂਬਰਾਂ ਦੀ ਡਿਊਟੀ ਹੋਵੇਗੀ, ਇਨ੍ਹਾਂ ਵਿਚੋਂ 1 ਕਾਉਂਟਿੰਗ ਸਹਾਇਕ, 1 ਕਾਉਂਟਿੰਗ ਸੁਪਰਵਾਈਜ਼ਰ ਤੇ 1 ਕਾਉਂਟਿੰਗ ਮਾਈਕਰੋ ਅਬਜ਼ਰਵਰ ਹੋਵੇਗਾ | ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਨੂੰ ਲੈ ਕੇ ਗਿਣਤੀ ਕੇਂਦਰਾਂ ਲਈ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ | ਵੋਟਾਂ ਦੀ ਗਿਣਤੀ ਨੂੰ ਮੁੱਖ ਰੱਖਦਿਆਂ ਅੱਜ ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਵਤਾਰ ਸਿੰਘ ਭੁੱਲਰ ਨੇ ਅੱਜ ਵਿਰਸਾ ਵਿਹਾਰ ਕਪੂਰਥਲਾ, ਨਡਾਲਾ, ਸੁਲਤਾਨਪੁਰ ਲੋਧੀ ਵਿਚ ਪੈਂਦੇ ਗਿਣਤੀ ਕੇਂਦਰਾਂ ਦਾ ਦੌਰਾ ਕੀਤਾ ਤੇ ਗਿਣਤੀ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ | ਉਨ੍ਹਾਂ ਡਿਊਟੀ 'ਤੇ ਲੱਗੇ ਸਟਾਫ਼ ਨੂੰ ਹਦਾਇਤ ਕੀਤੀ ਕਿ ਉਹ ਵੋਟਾਂ ਦੀ ਗਿਣਤੀ ਸਮੇਂ ਆਪਣੀ ਡਿਊਟੀ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਨਿਭਾਉਣ | ਇਸ ਦੌਰਾਨ ਐਸ.ਡੀ.ਐਮ. ਕਮ ਰਿਟਰਨਿੰਗ ਅਫ਼ਸਰ ਡਾ: ਨਯਨ ਭੁੱਲਰ ਨੇ ਵਿਰਸਾ ਵਿਹਾਰ ਕਪੂਰਥਲਾ ਵਿਚਲੇ ਗਿਣਤੀ ਕੇਂਦਰ ਵਿਚ ਵੋਟਾਂ ਦੀ ਗਿਣਤੀ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਡਿਪਟੀ ਕਮਿਸ਼ਨਰ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਤਹਿਸੀਲਦਾਰ ਕਪੂਰਥਲਾ ਮਨਦੀਪ ਸਿੰਘ ਤੇ ਹੋਰ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਹਾਜ਼ਰ ਸਨ | ਇੱਥੇ ਜ਼ਿਕਰਯੋਗ ਹੈ ਕਿ ਪੁਲਿਸ ਵੱਲੋਂ ਸੁਰੱਖਿਆ ਨੂੰ ਮੱਦੇਨਜ਼ਰ ਰੱਖਦਿਆਂ ਗਿਣਤੀ ਕੇਂਦਰ ਨੂੰ ਜਾਣ ਵਾਲੇ ਰਸਤੇ 'ਤੇ ਬੈਰੀਕੇਡ ਲਗਾਏ ਗਏ ਹਨ ਤਾਂ ਜੋ ਆਮ ਵਿਅਕਤੀ ਗਿਣਤੀ ਕੇਂਦਰ ਵੱਲ ਨਾ ਆ ਸਕੇ | ਗਿਣਤੀ ਕੇਂਦਰ 'ਚ ਉਮੀਦਵਾਰਾਂ ਵੱਲੋਂ ਨਿਯੁਕਤ ਕੀਤੇ ਗਏ ਕਾਉਂਟਿੰਗ ਏਜੰਟ ਹੀ ਗਿਣਤੀ ਕੇਂਦਰ 'ਚ ਪ੍ਰਵੇਸ਼ ਕਰ ਸਕਣਗੇ |

ਔਰਤ ਨੇ ਭੇਦਭਰੀ ਹਾਲਤ 'ਚ ਜ਼ਹਿਰ ਨਿਗਲਿਆ

ਫਗਵਾੜਾ, 21 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਇੱਥੋਂ ਦੇ ਪਿੰਡ ਰਾਮਪੁਰ ਸੁੰਨੜਾ ਦੀ ਇਕ ਔਰਤ ਵਲੋਂ ਭੇਦਭਰੀ ਹਾਲਤ ਵਿਚ ਜ਼ਹਿਰੀਲਾ ਪਦਾਰਥ ਨਿਗਲਣ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਔਰਤ ਦੀ ਪਹਿਚਾਣ ਸੁਰਿੰਦਰ ਪਤਨੀ ਸਲੀਮ ਵਾਸੀ ਪਿੰਡ ਰਾਮਪੁਰ ਸੁੰਨੜਾ ਦੇ ਰੂਪ ਵਿਚ ...

ਪੂਰੀ ਖ਼ਬਰ »

ਜਿਸ ਦਾ ਹੈ ਭਾਈ ਲੈ ਜਾਓ ਸੋਨੇ ਦਾ ਝੁਮਕਾ

ਕਾਲਾ ਸੰਘਿਆਂ, 21 ਸਤੰਬਰ (ਸੰਘਾ)- ਸਥਾਨਕ ਕਸਬੇ ਦੇ ਨੌਜਵਾਨ ਕੁਲਜੀਤ ਸਿੰਘ ਸਪੁੱਤਰ ਚਰਨਜੀਤ ਸਿੰਘ ਨੂੰ ਗੁਰਦੁਆਰਾ ਬਾਬਾ ਕਾਹਨ ਦਾਸ ਕਾਲਾ ਸੰਘਿਆਂ ਵਿਖੇ ਮੱਥਾ ਟੇਕਣ ਜਾਂਦੇ ਸਮੇਂ ਸੋਨੇ ਦਾ ਕੰਨਾਂ ਦਾ ਝੁਮਕਾ ਲੱਭਾ | ਨੌਜਵਾਨ ਨੇ ਇਮਾਨਦਾਰੀ ਦੀ ਮਿਸਾਲ ਕਾਇਮ ...

ਪੂਰੀ ਖ਼ਬਰ »

ਰੇਲ ਕੋਚ ਫ਼ੈਕਟਰੀ ਵਿਖੇ ਇਨਕਲਾਬੀ ਨਾਟਕ ਮੇਲਾ ਕਰਵਾਇਆ

ਕਪੂਰਥਲਾ, 21 ਸਤੰਬਰ (ਸਡਾਨਾ)- ਸ਼ਹੀਦ ਭਗਤ ਸਿੰਘ ਵਿਚਾਰ ਮੰਚ ਵਲੋਂ ਆਰ.ਸੀ.ਐੱਫ. ਦੇ ਰਾਮ ਲੀਲਾ ਮੈਦਾਨ ਵਿਚ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਇਨਕਲਾਬੀ ਨਾਟਕ ਮੇਲਾ ਕਰਵਾਇਆ ਗਿਆ | ਜਿਸ ਦੀ ਸ਼ੁਰੂਆਤ ਨੌਜਵਾਨ ਸਾਥੀ ਬਰਜਿੰਦਰ ਸਿੰਘ ਨੇ ਇਨਕਲਾਬੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਵਿਅਕਤੀ ਦੀ ਮੌਤ

ਫਗਵਾੜਾ, 21 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਪਿਛਲੇ ਦਿਨੀਂ ਚਹੇੜੂ ਦੇ ਨੇੜੇ ਸੜਕ ਹਾਦਸੇ ਦੇ ਵਿਚ ਜ਼ਖਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ | ਮਿ੍ਤਕ ਦੀ ਪਛਾਣ ਸੁਮਿਤ ਸ਼ਰਮਾ ਪੁੱਤਰ ਅਰੁਣ ਸ਼ਰਮਾ ਵਾਸੀ ਅਰੋੜਿਆਂ ਮੁਹੱਲਾ ਫਗਵਾੜਾ ਦੇ ਰੂਪ ਵਿਚ ਹੋਈ ਹੈ | ...

ਪੂਰੀ ਖ਼ਬਰ »

ਪੁਲਿਸ ਨੂੰ ਚਕਮਾ ਦੇ ਕੇ ਕੈਦੀ ਫ਼ਰਾਰ, ਕੇਸ ਦਰਜ

ਫਗਵਾੜਾ, 21 ਸਤੰਬਰ (ਹਰੀਪਾਲ ਸਿੰਘ)- ਲੁਧਿਆਣਾ ਪੁਲਿਸ ਦੀ ਗਿ੍ਫ਼ਤ ਵਿਚੋਂ ਇਕ ਕੈਦੀ ਪੁਲਿਸ ਨੂੰ ਚਕਮਾ ਦੇ ਕਿ ਸਥਾਨਕ ਜੀ.ਟੀ. ਰੋਡ 'ਤੇ ਲੱਕੀ ਢਾਬੇ ਤੋਂ ਫ਼ਰਾਰ ਹੋ ਗਿਆ | ਪੁਲਿਸ ਨੇ ਇਸ ਸਬੰਧੀ ਕੇਸ ਦਰਜ਼ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਲੁਧਿਆਣਾ ਦੀ ...

ਪੂਰੀ ਖ਼ਬਰ »

ਅਣਪਛਾਤੇ ਚੋਰ ਗਹਿਣੇ ਤੇ ਨਕਦੀ ਲੈ ਕੇ ਫ਼ਰਾਰ

ਕਪੂਰਥਲਾ, 21 ਸਤੰਬਰ (ਸਡਾਨਾ)- ਬੀਤੀ ਰਾਤ ਅਣਪਛਾਤੇ ਚੋਰ ਸ਼ਕਤੀ ਨਗਰ ਵਿਖੇ ਇਕ ਕੋਠੀ ਅੰਦਰੋਂ ਗਹਿਣੇ ਤੇ ਨਗਦੀ ਚੋਰੀ ਕਰਕੇ ਫ਼ਰਾਰ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਭਿਸ਼ੇਕ ਗੁਪਤਾ ਨੇ ਦੱਸਿਆ ਕਿ ਉਹ ਕੱਲ੍ਹ ਆਪਣੇ ਪਰਿਵਾਰ ਸਮੇਤ ਘਰੋਂ ਬਾਹਰ ਗਏ ਹੋਏ ਸਨ ਤੇ ...

ਪੂਰੀ ਖ਼ਬਰ »

ਪੈਟਰੋਲ, ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਸ਼ਿਵ ਸੈਨਾ ਬਾਲ ਠਾਕਰੇ ਵਲੋਂ ਰੋਸ ਵਿਖਾਵਾ

ਕਪੂਰਥਲਾ, 21 ਸਤੰਬਰ (ਸਡਾਨਾ)- ਸ਼ਿਵ ਸੈਨਾ (ਬਾਲ ਠਾਕਰੇ) ਦੇ ਸੈਂਕੜੇ ਵਰਕਰਾਂ ਵਲੋਂ ਸ਼ਿਵ ਸੈਨਾ ਆਗੂ ਸੁਨੀਲ ਸਹਿਗਲ, ਰਜਿੰਦਰ ਵਰਮਾ, ਇੰਦਰਪਾਲ, ਯੋਗੇਸ਼ ਸੋਨੀ, ਧਰਮਿੰਦਰ ਕਾਕਾ, ਮਨੂੰ ਪੁਰੀ, ਪਿੰਟਾ ਪਹਿਲਵਾਨ ਤੇ ਸਚਿਨ ਬਹਿਲ ਦੀ ਅਗਵਾਈ 'ਚ ਪੈਟ੍ਰੋਲ, ਡੀਜ਼ਲ ਤੇ ...

ਪੂਰੀ ਖ਼ਬਰ »

ਅਮਰੀਕਾ/ਕੈਨੇਡਾ ਵੀਜ਼ਾ ਸਬੰਧੀ ਮੁਫ਼ਤ ਸੈਮੀਨਾਰ ਅੱਜ ਤੇ ਕੱਲ੍ਹ

ਜਲੰਧਰ, 21 ਸਤੰਬਰ (ਅ. ਬ.)-ਅਮਰੀਕਾ/ਕੈਨੇਡਾ ਦੇ ਸਭ ਤੋਂ ਵੱਧ ਵੀਜ਼ਾ ਲਗਵਾ ਚੁੱਕੀ ਕੰਪਨੀ ਦੇ ਬ੍ਰਾਂਚ ਮੈਨੇਜਰ ਨੇ ਕਿਹਾ ਕਿ ਉਹ ਕੰਪਨੀ ਦੇ ਵੀਜ਼ਾ ਐਕਸਪਰਟ ਨਾਲ ਜਲੰਧਰ ਸ਼ਹਿਰ 'ਚ ਈਜ਼ੀ ਵੀਜ਼ਾ ਜਲੰਧਰ ਦਫ਼ਤਰ ਪਹੁੰਚ ਚੁੱਕੇ ਹਨ, ਜੋ ਕਿ ਸਾਹਮਣੇ ਹੋਟਲ ਪ੍ਰੈਜ਼ੀਡੈਂਟ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਸੁਲਤਾਨਪੁਰ ਲੋਧੀ, 21 ਸਤੰਬਰ (ਨਰੇਸ਼ ਹੈਪੀ, ਥਿੰਦ)-ਇੱਥੋਂ ਬੂਸੋਵਾਲ ਜਾਂਦੀ ਸੜਕ ਵਿਚ ਪੁਲੀ ਦੇ ਨੇੜੇ ਸੜਕ ਦੇ ਦੂਜੇ ਪਾਸੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਲਖਵਿੰਦਰ ਸਿੰਘ ਤੇ ਐੱਸ.ਆਈ. ਮਨਦੀਪ ਕੌਰ ਨੇ ਦੱਸਿਆ ...

ਪੂਰੀ ਖ਼ਬਰ »

ਸਾਨੂੰ ਲੋੜਵੰਦਾਂ ਦੀ ਸਹਾਇਤਾ ਕਰਨਾ ਆਪਣਾ ਫ਼ਰਜ਼ ਸਮਝਣਾ ਚਾਹੀਦਾ-ਸ਼ਿੰਗਾਰ ਸਿੰਘ

ਹੁਸੈਨਪੁਰ, 21 ਸਤੰਬਰ (ਸੋਢੀ)- ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਜਿੱਥੇ ਪਿੰਡ-ਪਿੰਡ ਖੇਡ ਮੇਲੇ ਹੋਣੇ ਚਾਹੀਦੇ ਉੱਥੇ ਉੱਭਰਦੇ ਖਿਡਾਰੀਆਂ ਨੂੰ ਨਸ਼ਿਆਂ ਵਰਗੀਆਂ ਭੈੜੀਆਂ ਆਦਤਾਂ ਤੋਂ ਦੂਰ ਰੱਖਣ ਲਈ ਤੇ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਨੌਜਵਾਨਾਂ ਦਾ ਹੌਸਲਾ ...

ਪੂਰੀ ਖ਼ਬਰ »

ਪਿੰਡ ਖਾਲੂ 'ਚ ਛਿੰਝ ਮੇਲਾ ਕਰਵਾਉਣ ਸਬੰਧੀ ਮੀਟਿੰਗ ਹੋਈ

ਹੁਸੈਨਪੁਰ, 21 ਸਤੰਬਰ (ਸੋਢੀ)- ਪਿੰਡ ਖਾਲੂ ਵਿਖੇ ਛਿੰਝ ਮੇਲਾ ਪ੍ਰਬੰਧਕ ਕਮੇਟੀ ਵਲੋਂ ਪ੍ਰਵਾਸੀ ਭਾਰਤੀਆਂ ਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪੀਰ ਬਾਬਾ ਸਖੀ ਸੁਲਤਾਨ ਦੀ ਯਾਦ 'ਚ ਸਾਲਾਨਾ 87ਵਾਂ ਛਿੰਝ ਮੇਲਾ ਕਰਵਾਉਣ ਸਬੰਧੀ ਮੇਲਾ ਪ੍ਰਬੰਧਕ ਕਮੇਟੀ ਦੀ ਸਾਂਝੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਟੇਡੀਅਮ ਬਲੇਰਖਾਨਪੁਰ ਤੋਂ ਮੈਰਾਥਨ ਦੌੜ ਅੱਜ

ਕਾਲਾ ਸੰਘਿਆਂ, 21 ਸਤੰਬਰ (ਸੰਘਾ)-ਪਿੰਡ ਬਲੇਰਖਾਨਪੁਰ ਵਿਖੇ ਸੰਤ ਬਾਬਾ ਦਇਆ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਟਾਹਲੀ ਸਾਹਿਬ ਦੀ ਯੋਗ ਅਗਵਾਈ ਹੇਠ ਮਿਸ਼ਨ ਤੰਦਰੁਸਤ ਪੰਜਾਬ ਤੇ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਮੈਰਾਥਨ ਦੌੜ ਕਰਵਾਈ ਜਾ ਰਹੀ ਹੈ ਜੋ 22 ਸਤੰਬਰ ਨੂੰ ...

ਪੂਰੀ ਖ਼ਬਰ »

ਸਿਵਲ ਹਸਪਤਾਲ ਕਪੂਰਥਲਾ ਦੇ ਡੈਂਟਲ ਵਿਭਾਗ ਨੇ ਤੀਜੀ ਵਾਰ ਲਿਆ ਰਾਜ ਪੁਰਸਕਾਰ

ਕਪੂਰਥਲਾ, 21 ਸਤੰਬਰ (ਅਮਰਜੀਤ ਕੋਮਲ)- ਸਿਵਲ ਹਸਪਤਾਲ ਕਪੂਰਥਲਾ ਦੇ ਡੈਂਟਲ ਵਿਭਾਗ ਨੇ ਸਿਹਤ ਵਿਭਾਗ ਵਲੋਂ ਮਨਾਏ ਗਏ 29ਵੇਂ ਦੰਦਾਂ ਦੇ ਪੰਦ੍ਹਰਵਾੜੇ ਦੌਰਾਨ ਪੰਜਾਬ ਵਿਚ ਨਿਰਧਾਰਿਤ ਟੀਚੇ ਨਾਲੋਂ ਵੱਧ ਡੈਂਚਰ ਬਣਾ ਕੇ ਤੀਜੀ ਵਾਰ ਲਗਾਤਾਰ ਰਾਜ ਪੱਧਰ 'ਤੇ ਸਟੇਟ ...

ਪੂਰੀ ਖ਼ਬਰ »

ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਨਿਪਾਲ ਭੇਜ ਕਿ ਠੱਗੇ ਲੱਖਾਂ ਰੁਪਏ, ਤਿੰਨ ਏਜੰਟਾਂ ਿਖ਼ਲਾਫ਼ ਕੇਸ ਦਰਜ

ਫਗਵਾੜਾ, 21 ਸਤੰਬਰ (ਹਰੀਪਾਲ ਸਿੰਘ)- ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਨਿਪਾਲ ਭੇਜ ਕੇ ਲੱਖਾਂ ਰੁਪਏ ਠੱਗਣ ਵਾਲੇ ਤਿੰਨ ਕਥਿਤ ਟਰੈਵਲ ਏਜੰਟਾਂ ਦੇ ਿਖ਼ਲਾਫ਼ ਧੋਖਾਧੜੀ ਦਾ ਕੇਸ ਦਰਜ਼ ਕੀਤਾ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸੰਦੀਪ ਸਿੰਘ ਪੁੱਤਰ ਮਨੋਹਰ ਲਾਲ ਵਾਸੀ ...

ਪੂਰੀ ਖ਼ਬਰ »

ਫ਼ਰਦ ਕੇਂਦਰ ਦੀ ਬਿਜਲੀ ਸਪਲਾਈ ਠੱਪ ਹੋਣ ਨਾਲ ਲੋਕ ਹੋਏ ਪੇ੍ਰਸ਼ਾਨ

ਸੁਲਤਾਨਪੁਰ ਲੋਧੀ, 21 ਸਤੰਬਰ (ਥਿੰਦ, ਹੈਪੀ)- ਤਹਿਸੀਲ ਕੰਪਲੈਕਸ ਸੁਲਤਾਨਪੁਰ ਲੋਧੀ ਵਿਖੇ ਸਥਿਤ ਫ਼ਰਦ ਕੇਂਦਰ ਦੀ ਬਿਜਲੀ ਸਪਲਾਈ ਸਵੇਰੇ ਤੋਂ ਪ੍ਰਭਾਵਿਤ ਹੋਣ ਨਾਲ ਉੱਥੇ ਸਾਰਾ ਕੰਮ ਕਾਜ ਠੱਪ ਰਿਹਾ, ਜਿਸ ਨਾਲ ਕਿਸਾਨਾਂ ਤੇ ਆਮ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਪਰਾਲੀ ਨੂੰ ਖੇਤਾਂ 'ਚ ਮਿਲਾਉਣ ਵਾਲੀ ਮਸ਼ੀਨਰੀ ਦੀ ਪ੍ਰਦਰਸ਼ਨੀ ਲਗਾਈ

ਸੁਲਤਾਨਪੁਰ ਲੋਧੀ, 21 ਸਤੰਬਰ (ਥਿੰਦ, ਹੈਪੀ)- ਪੰਜਾਬ ਸਰਕਾਰ ਵਲੋਂ ਚਲਾਈ ਮਿਸ਼ਨ ਤੰਦਰੁਸਤ ਸਕੀਮ ਤਹਿਤ ਵਾਤਾਵਰਨ ਨੂੰ ਹਰਿਆ ਭਰਿਆ ਤੇ ਪ੍ਰਦੂਸ਼ਣ ਮੁਕਤ ਰੱਖਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਸੀਟੂ ਮੈਨੇਜਮੈਂਟ ਦੇ ਸਹਿਯੋਗ ਨਾਲ ਅੱਜ ਸੁਲਤਾਨਪੁਰ ...

ਪੂਰੀ ਖ਼ਬਰ »

ਗੁਰਬਾਣੀ ਤੇ ਸਿੱਖ ਇਤਿਹਾਸ ਸਬੰਧੀ ਸਟੇਟ ਗੁਰਦੁਆਰਾ ਸਾਹਿਬ ਵਿਖੇ ਮੁਕਾਬਲਾ 23 ਨੂੰ

ਕਪੂਰਥਲਾ, 21 ਸਤੰਬਰ (ਵਿ.ਪ੍ਰ.)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਬਾਣੀ ਤੇ ਸਿੱਖ ਇਤਿਹਾਸ ਸਬੰਧੀ ਮੁਕਾਬਲਾ 23 ਸਤੰਬਰ ਨੂੰ ਐਤਵਾਰ ਸ਼ਾਮ 4 ਵਜੇ ਤੋਂ 9 ਵਜੇ ਤੱਕ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਵਿਖੇ ਹੋਵੇਗਾ | ਇਸ ਸਬੰਧੀ ...

ਪੂਰੀ ਖ਼ਬਰ »

ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਭੁਲੱਥ, 21 ਸਤੰਬਰ (ਮਨਜੀਤ ਸਿੰਘ ਰਤਨ)- ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਬਲਾਕ ਪ੍ਰਧਾਨ ਗੁਰਬਚਨ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੰਗ ਕੀਤੀ ਗਈ ਕਿ ਸਰਕਾਰ ਆਪਣੇ ਸਰਕਾਰੀ ਪੈਨਸ਼ਨਰਾਂ ਦਾ ਬਿਨਾ ਕਿਸੇ ਦੇਰੀ ਦੇ 22 ਮਹੀਨੇ ਦਾ ਡੀ.ਏ. ਦੀਆਂ ...

ਪੂਰੀ ਖ਼ਬਰ »

ਮਹਾਂਕਵੀ ਭਾਈ ਸੰਤੋਖ ਸਿੰਘ ਦੇ ਜਨਮ ਦਿਵਸ ਸਬੰਧੀ ਸਮਾਗਮ 25 ਨੂੰ

ਜਲੰਧਰ, 21 ਸਤੰਬਰ (ਹਰਵਿੰਦਰ ਸਿੰਘ ਫੁੱਲ)-ਮਹਾਂਕਵੀ ਭਾਈ ਸੰਤੋਖ ਸਿੰਘ ਯਾਦਗਾਰ ਕਮੇਟੀ ਜਲੰਧਰ ਵਲੋਂ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਸੂਰਜ ਪ੍ਰਕਾਸ਼ ਦੇ ਕਰਤਾ ਮਹਾਂਕਵੀ ਭਾਈ ਸੰਤੋਖ ਸਿੰਘ ਦਾ ਜਨਮ ਦਿਵਸ 25 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਡਡਵਿੰਡੀ, 21 ਸਤੰਬਰ (ਬਲਬੀਰ ਸੰਧਾ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਪ੍ਰਚਾਰਕ ਭਾਈ ਹਰਜੀਤ ਸਿੰਘ ਦੀ ਅਗਵਾਈ ਹੇਠ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਪਿੰਡ ਝੁੱਗੀਆਂ ਬੰਧੂ ਦੇ ਗੁਰਦੁਆਰਾ ਸਾਹਿਬ ਵਿਖੇ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਵਲੋਂ ਰੋਸ ਮਾਰਚ ਕਰੇਗਾ 10 ਨੂੰ -ਕੇਵਲ ਸਿੰਘ

ਕਪੂਰਥਲਾ, 21 ਸਤੰਬਰ (ਵਿ. ਪ੍ਰ.)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਵਲੋਂ 10 ਅਕਤੂਬਰ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਾ ਹੈੱਡ ਕੁਆਰਟਰਾਂ 'ਤੇ ਰੋਸ ਮਾਰਚ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜੁਆਇੰਟ ਫ਼ਰੰਟ ਦੇ ਕਨਵੀਨਰ ਕੇਵਲ ਸਿੰਘ ਕਪੂਰਥਲਾ, ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਦਾ ਜ਼ੋਨ ਪੱਧਰੀ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ

ਕਪੂਰਥਲਾ, 21 ਸਤੰਬਰ (ਵਿ. ਪ੍ਰ.)- ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਆਰ.ਸੀ.ਐੱਫ. ਦੇ ਵਿਦਿਆਰਥੀਆਂ ਨੇ ਸੁਲਤਾਨਪੁਰ ਲੋਧੀ ਜ਼ੋਨ-2 ਦੇ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਪੀ.ਈ. ਰਣਧੀਰ ਸਿੰਘ ਤੇ ਅਧਿਆਪਕਾ ...

ਪੂਰੀ ਖ਼ਬਰ »

ਜ਼ਿਆਦਾ ਨਹੀਂ ਤਾਂ ਹਰ ਪਿੰਡ ਆਪਣੇ ਹੱਦਬਸਤ ਤੱਕ ਸੜਕ ਦੀਆਂ ਬਰਮਾਂ ਦਾ ਸੁੰਦਰੀਕਰਨ ਕਰੇ-ਸੰਤ ਸੀਚੇਵਾਲ

ਤਲਵੰਡੀ ਚੌਧਰੀਆਂ, 21 ਸਤੰਬਰ (ਪਰਸਨ ਲਾਲ ਭੋਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਉਤਸਵ ਨੂੰ ਮੁੱਖ ਰੱਖਦਿਆਂ ਵਾਤਾਵਰਨ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵਾਲਿਆਂ ਨੇ ਸੁਲਤਾਨਪੁਰ ਲੋਧੀ ਪਵਿੱਤਰ ਸ਼ਹਿਰ ਨੂੰ ਆਉਣ ਵਾਲੀਆਂ ਸੜਕਾਂ ਤੇ ...

ਪੂਰੀ ਖ਼ਬਰ »

ਜ਼ਰੂਰਤਮੰਦ ਪਰਿਵਾਰ ਨੂੰ ਲੜਕੀ ਦੇ ਵਿਆਹ ਲਈ ਭੇਟ ਕੀਤੀ ਆਰਥਕ ਸਹਾਇਤਾ

ਫਗਵਾੜਾ, 21 ਸਤੰਬਰ (ਤਰਨਜੀਤ ਸਿੰਘ ਕਿੰਨੜਾ)- ਸੋਚ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਸਰਬਜੀਤ ਸਿੰਘ ਲੁਬਾਣਾ ਨੇ ਆਪਣੀ ਧਰਮ ਪਤਨੀ ਬੀਬੀ ਬਲਜੀਤ ਕੌਰ ਦੇ ਜਨਮ ਦਿਵਸ ਮੌਕੇ ਪਿੰਡ ਢੱਕ ਪੰਡੋਰੀ ਵਿਖੇ ਇਕ ਲੋੜਵੰਦ ਪਰਿਵਾਰ ਨੂੰ ਲੜਕੀ ਦੇ ਵਿਆਹ ਲਈ 5100 ਰੁਪਏ ਦੀ ਸਹਾਇਤਾ ...

ਪੂਰੀ ਖ਼ਬਰ »

ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਵਿਚਾਰਧਾਰਾ ਤੋਂ ਲਾਭ ਪ੍ਰਾਪਤ ਕਰਨ ਦੀ ਲੋੜ-ਭਾਈ ਜੈਦੀਪ ਸਿੰਘ

ਫਗਵਾੜਾ, 21 ਸਤੰਬਰ (ਅਸ਼ੋਕ ਕੁਮਾਰ ਵਾਲੀਆ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਉਹ ਇਲਾਹੀ ਖ਼ਜ਼ਾਨਾ ਹੈ ਜੋ ਕਿ ਸੰਸਾਰ ਦਾ ਭਲਾ ਕਰ ਸਕਦੀ ਹੈ ਸਾਨੂੰ ਹਰ ਪੱਖ ਤੋਂ ਗੁਰਬਾਣੀ ਵਿਚੋਂ ਸੇਧ ਮਿਲਦੀ ਹੈ, ਇਸ ਲਈ ਸਾਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਚਾਰਧਾਰਾ ...

ਪੂਰੀ ਖ਼ਬਰ »

5178 ਅਧਿਆਪਕ ਯੂਨੀਅਨ ਦੀ ਮੀਟਿੰਗ ਹੋਈ

ਕਪੂਰਥਲਾ, 21 ਸਤੰਬਰ (ਵਿ. ਪ੍ਰ.)- 5178 ਮਾਸਟਰ ਕੇਡਰ ਯੂਨੀਅਨ ਦੀ ਇਕ ਮੀਟਿੰਗ ਸਥਾਨਕ ਸ਼ਾਲੀਮਾਰ ਬਾਗ ਵਿਚ ਪ੍ਰਧਾਨ ਕੁਸ਼ਲ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਬੀਤੀ 4 ਸਤੰਬਰ ਨੂੰ ਯੂਨੀਅਨ ਵਲੋਂ ਡਿਪਟੀ ...

ਪੂਰੀ ਖ਼ਬਰ »

ਆਨੰਦ ਕਾਲਜ ਵਿਖੇ ਪੁਸਤਕ ਮੇਲਾ ਲਗਾਇਆ

ਕਪੂਰਥਲਾ, 21 ਸਤੰਬਰ (ਸਡਾਨਾ)- ਮੋਬਾਈਲ ਤੇ ਇੰਟਰਨੈੱਟ ਦੇ ਜ਼ਮਾਨੇ ਵਿਚ ਕਿਤਾਬਾਂ ਅੱਜ ਵੀ ਸਾਡੇ ਜੀਵਨ ਵਿਚ ਮਹੱਤਵਪੂਰਨ ਸਥਾਨ ਰੱਖਦੀਆਂ ਹਨ, ਉਕਤ ਸ਼ਬਦਾਂ ਦਾ ਪ੍ਰਗਟਾਵਾ ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਾਡ ਮੈਨੇਜਮੈਂਟ ਵਿਖੇ ਕਾਲਜ ਦੀ ਚੇਅਰਪਰਸਨ ਵਰਿੰਦਰ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਬੱਚਿਆਂ ਨੂੰ ਡੇਂਗੂ ਬਾਰੇ ਦਿੱਤੀ ਜਾਣਕਾਰੀ

ਤਲਵੰਡੀ ਚੌਧਰੀਆਂ, 21 ਸਤੰਬਰ (ਪਰਸਨ ਲਾਲ ਭੋਲਾ)- ਨੈਸ਼ਨਲ ਹੈਲਥ ਮਿਸ਼ਨ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਨੈਸ਼ਨਲ ਵੈਕਟਰ ਬੌਰਨ ਡਜ਼ੀਜ਼ ਕੰਟਰੋਲ ਪ੍ਰੋਗਰਾਮ ਪੰਜਾਬ ਵਲੋਂ ਸਿਵਲ ਸਰਜਨ ਡਾ. ਬਲਵੰਤ ਸਿੰਘ ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾਂ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ

ਕਪੂਰਥਲਾ, 21 ਸਤੰਬਰ (ਸਡਾਨਾ)- ਸ੍ਰੀ ਸਤਨਰਾਇਣ ਮੰਦਰ ਕਮੇਟੀ ਵਲੋਂ ਲਗਾਏ ਗਏ ਮੁਫ਼ਤ ਅੱਖਾਂ ਦੇ ਜਾਂਚ ਤੇ ਆਪ੍ਰੇਸ਼ਨ ਕੈਂਪ ਦੌਰਾਨ ਰੂਬੀ ਨੈਲਸੇਨ ਮੈਮੋਰੀਅਲ ਹਸਪਤਾਲ ਜਲੰਧਰ ਦੇ ਡਾ: ਜੈਕਬ ਪ੍ਰਭਾਕਰ ਤੇ ਉਨ੍ਹਾਂ ਦੀ ਟੀਮ ਵਲੋਂ 1210 ਮਰੀਜ਼ਾਂ ਦੀ ਜਾਂਚ ਕੀਤੀ ਗਈ | ...

ਪੂਰੀ ਖ਼ਬਰ »

ਐੱਸ. ਡੀ. ਕਾਲਜ 'ਚ ਹਿੰਦੀ ਦਿਵਸ ਮਨਾਇਆ

ਸੁਲਤਾਨਪੁਰ ਲੋਧੀ, 21 ਸਤੰਬਰ (ਥਿੰਦ, ਹੈਪੀ, ਸੋਨੀਆ)- ਐੱਸ. ਡੀ. ਕਾਲਜ ਸੁਲਤਾਨਪੁਰ ਲੋਧੀ ਵਿਖੇ ਹਿੰਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਪਿ੍ੰਸੀਪਲ ਡਾ: ਵੰਦਨਾ ਸ਼ੁਕਲਾ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ | ਸਮਾਗਮ ਦਾ ਆਗਾਜ਼ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਹਿੰਦੀ ਦਿਵਸ ਮਨਾਇਆ

ਸੁਲਤਾਨਪੁਰ ਲੋਧੀ, 21 ਸਤੰਬਰ (ਥਿੰਦ, ਹੈਪੀ, ਸੋਨੀਆ)- ਗੁਰੂ ਨਾਨਕ ਖ਼ਾਲਸਾ ਕਾਲਜ ਗਰਲਜ਼ ਵਿੰਗ ਵਿਚ ਕੋਆਰਡੀਨੇਟਰ ਤਰੁਣ ਬਾਲਾ ਦੀ ਅਗਵਾਈ ਹੇਠ ਹਿੰਦੀ ਦਿਵਸ ਮਨਾਇਆ ਗਿਆ | ਕਾਲਜ ਦੇ ਪਿ੍ੰਸੀਪਲ ਸੁਖਵਿੰਦਰ ਸਿੰਘ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ | ਕਾਲਜ ਦੀਆਂ ...

ਪੂਰੀ ਖ਼ਬਰ »

ਗੁਰਦੁਆਰਾ ਬਾਉਲੀ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ

ਨਡਾਲਾ, 21 ਸਤੰਬਰ (ਮਨਜਿੰਦਰ ਸਿੰਘ ਮਾਨ)- ਛੇਵੇਂ ਪਾਤਸ਼ਾਹ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਗੁਰੂ ਗੰ੍ਰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਗੁਰੂ ਨਾਨਕ ਮਿਸ਼ਨ ਸੇਵਕ ਸਭਾ ਨਡਾਲਾ ਵਲੋਂ ਸਮਾਗਮ ...

ਪੂਰੀ ਖ਼ਬਰ »

ਸਰੀਰਕ ਸਿੱਖਿਆ ਤੇ ਆਰਟ ਐਾਡ ਕਰਾਫ਼ਟ ਯੂਨੀਅਨ ਨੇ ਵਿਧਾਇਕ ਚੀਮਾ ਨੂੰ ਦਿੱਤਾ ਮੰਗ ਪੱਤਰ

ਸੁਲਤਾਨਪੁਰ ਲੋਧੀ, 21 ਸਤੰਬਰ (ਥਿੰਦ, ਹੈਪੀ, ਸੋਨੀਆ)- ਸਿੱਖਿਆ ਵਿਭਾਗ ਵਲੋਂ ਰੈਸ਼ਨੇਲਾਈਜੇਸ਼ਨ ਨੀਤੀ ਤਹਿਤ ਮਿਡਲ ਸਕੂਲਾਂ ਵਿਚੋਂ ਖ਼ਤਮ ਕੀਤੀਆਂ ਜਾ ਰਹੀਆਂ ਸਰੀਰਕ ਸਿੱਖਿਆ ਤੇ ਡਰਾਇੰਗ ਅਧਿਆਪਕਾਂ ਦੀ ਅਸਾਮੀਆਂ ਦੇ ਵਿਰੋਧ ਵਿਚ ਸਰੀਰਕ ਸਿੱਖਿਆ ਤੇ ਆਰਟ ਐਾਡ ...

ਪੂਰੀ ਖ਼ਬਰ »

ਐਡਵਾਂਸ ਬਰਾਈਡਲ ਮੇਕਅਪ ਸਬੰਧੀ ਹਿੰਦੂ ਕੰਨਿਆ ਕਾਲਜ 'ਚ ਸੈਮੀਨਾਰ

ਕਪੂਰਥਲਾ, 21 ਸਤੰਬਰ (ਵਿ.ਪ੍ਰ.)- ਸਥਾਨਕ ਹਿੰਦੂ ਕੰਨਿਆ ਕਾਲਜ ਦੇ ਕਾਸਮੋਟੋਲੋਜੀ ਵਿਭਾਗ ਵਲੋਂ ਐਡਵਾਂਸ ਬਰਾਈਡਲ ਮੇਕਅਪ ਤਕਨੀਕ ਬਾਰੇ ਇਕ ਸੈਮੀਨਾਰ ਕਮ ਵਰਕਸ਼ਾਪ ਲਗਾਈ ਗਈ, ਜਿਸ ਵਿਚ ਕਾਲਜ ਦੀਆਂ 46 ਵਿਦਿਆਰਥਣਾਂ ਨੇ ਭਾਗ ਲਿਆ | ਇਸ ਮੌਕੇ ਵਿਦਿਆਰਥਣਾਂ ਨੂੰ ਮੇਕਅਪ ...

ਪੂਰੀ ਖ਼ਬਰ »

'ਆਪ' ਵਲੋਂ ਯੂਥ ਵਿੰਗ ਦਾ ਵੱਡੇ ਪੱਧਰ 'ਤੇ ਵਿਸਥਾਰ

ਚੰਡੀਗੜ੍ਹ•, 21 ਸਤੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਯੂਥ ਵਿੰਗ ਦੇ ਢਾਂਚੇ ਦਾ ਵੱਡੇ ਪੱਧਰ 'ਤੇ ਵਿਸਥਾਰ ਕੀਤਾ | ਪਾਰਟੀ ਦੇ ਸੂਬਾ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ, ਯੂਥ ਵਿੰਗ ਦੇ ਇੰਚਾਰਜ ਅਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਤੇ ...

ਪੂਰੀ ਖ਼ਬਰ »

ਮਾਣਕ ਵਲੋਂ ਸ਼ੋ੍ਰ. ਅ. ਦ. ਦੇ ਆਗੂਆਂ ਨਾਲ ਵਿਕਾਸ ਸਬੰਧੀ ਮੀਟਿੰਗ

ਫਗਵਾੜਾ, 21 ਸਤੰਬਰ (ਅਸ਼ੋਕ ਕੁਮਾਰ ਵਾਲੀਆ)- ਪਿੰਡ ਮਾਣਕਾ ਦੇ ਵਿਕਾਸ ਦੇ ਮਸੀਹਾ ਪ੍ਰਵਾਸੀ ਭਾਰਤੀ ਰਾਜਬੀਰ ਸਿੰਘ ਨੇ ਵਿਕਾਸ ਕਾਰਜਾਂ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਫਗਵਾੜਾ ਹਲਕਾ ਇੰਚਾਰਜ ਜਥੇਦਾਰ ਸਰਵਣ ਸਿੰਘ ਕੁਲਾਰ ਨਾਲ ਮੀਟਿੰਗ ਕੀਤੀ | ਉਨ੍ਹਾਂ ਕਿਹਾ ਕਿ ਪਿੰਡ ...

ਪੂਰੀ ਖ਼ਬਰ »

ਵੋਕੇਸ਼ਨਲ ਟੀਚਰ ਯੂਨੀਅਨ ਦੀ ਮੀਟਿੰਗ ਹੋਈ

ਕਪੂਰਥਲਾ, 21 ਸਤੰਬਰ (ਵਿ. ਪ੍ਰ.)- ਵੋਕੇਸ਼ਨਲ ਟੀਚਰ ਯੂਨੀਅਨ ਦੀ ਮੀਟਿੰਗ ਸਥਾਨਕ ਸ਼ਾਲੀਮਾਰ ਬਾਗ ਵਿਚ ਹਰਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਯੂਨੀਅਨ ਦੇ ਸੂਬਾਈ ਪ੍ਰਧਾਨ ਅਨੂਪਜੀਤ ਸਿੰਘ ਟਾਂਡਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਬਿਸ਼ਪ ਦੀ ਗਿ੍ਫ਼ਤਾਰੀ 'ਤੇ ਲੱਡੂ ਵੰਡਣ ਲਈ ਨਮੋਸ਼ੀ ਹੋਈ ਈਸਾਈ ਆਗੂਆਂ ਨੂੰ

ਜਲੰਧਰ, 21 ਸਤੰਬਰ (ਮੇਜਰ ਸਿੰਘ)-ਕੁਝ ਟੀ. ਵੀ. ਚੈਨਲਾਂ ਤੇ ਵੈੱਬ ਪੋਰਟਲਾਂ 'ਤੇ ਜਲੰਧਰ ਦੇ ਸਾਬਕਾ ਬਿਸ਼ਪ ਫਰੈਂਕੋ ਦੀ ਗਿ੍ਫ਼ਤਾਰੀ ਬਾਰੇ ਦੁਪਹਿਰ ਸਮੇਂ ਨਸ਼ਰ ਹੋਈ ਖ਼ਬਰ ਤੋਂ ਉਤਸ਼ਾਹਿਤ ਹੋਏ ਪੰਜਾਬ ਕ੍ਰਿਸਚੀਅਨ ਮੂਵਮੈਂਟ ਦੇ ਆਗੂ ਹਮੀਦ ਮਸੀਹ ਤੇ ਪੀਟਰ ਸਹੋਤਾ ਨੇ ...

ਪੂਰੀ ਖ਼ਬਰ »

ਸੰਸਦ ਮੈਂਬਰ ਚੌਧਰੀ ਨੇ ਰੇਲਵੇ ਦੇ ਉੱਚ ਅਧਿਕਾਰੀਆਂ ਕੋਲ ਉਠਾਏ ਲੋਕਾਂ ਦੇ ਮਸਲੇ

ਜਲੰਧਰ, 21 ਸਤੰਬਰ (ਜਸਪਾਲ ਸਿੰਘ)-ਉੱਤਰੀ ਰਾਜਾਂ ਦੇ ਸੰਸਦ ਮੈਂਬਰਾਂ ਵਲੋਂ ਅੱਜ ਰੇਲਵੇ ਦੇ ਉੱਚ ਅਧਿਕਾਰੀਆਂ ਨਾਲ ਨਵੀਂ ਦਿੱਲੀ ਵਿਖੇ ਕੀਤੀ ਗਈ ਮੀਟਿੰਗ 'ਚ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਵਲੋਂ ਵੀ ਜ਼ਿਲ੍ਹੇ ਦੇ ਲੋਕਾਂ ਦੇ ਰੇਲਵੇ ਨਾਲ ...

ਪੂਰੀ ਖ਼ਬਰ »

ਸੰਸਦ ਮੈਂਬਰ ਚੌਧਰੀ ਨੇ ਰੇਲਵੇ ਦੇ ਉੱਚ ਅਧਿਕਾਰੀਆਂ ਕੋਲ ਉਠਾਏ ਲੋਕਾਂ ਦੇ ਮਸਲੇ

ਜਲੰਧਰ, 21 ਸਤੰਬਰ (ਜਸਪਾਲ ਸਿੰਘ)-ਉੱਤਰੀ ਰਾਜਾਂ ਦੇ ਸੰਸਦ ਮੈਂਬਰਾਂ ਵਲੋਂ ਅੱਜ ਰੇਲਵੇ ਦੇ ਉੱਚ ਅਧਿਕਾਰੀਆਂ ਨਾਲ ਨਵੀਂ ਦਿੱਲੀ ਵਿਖੇ ਕੀਤੀ ਗਈ ਮੀਟਿੰਗ 'ਚ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਵਲੋਂ ਵੀ ਜ਼ਿਲ੍ਹੇ ਦੇ ਲੋਕਾਂ ਦੇ ਰੇਲਵੇ ਨਾਲ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ (ਲੜਕੀਆਂ) 'ਚ 'ਤਣਾਅ ਪ੍ਰਬੰਧਨ' 'ਤੇ ਵਰਕਸ਼ਾਪ

ਜਲੰਧਰ, 21 ਸਤੰਬਰ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ ਫ਼ਾਰ ਵਿਮੈਨ ਜਲੰਧਰ ਵਿਚ ਤਣਾਅ ਪ੍ਰਬੰਧਨ 'ਤੇ ਵਰਕਸ਼ਾਪ ਦਾ ਪ੍ਰਬੰਧ ਕੀਤਾ ਗਿਆ ਜਿਸ ਦੇ ਤਹਿਤ ਮੈਡਮ ਜਸਵਿੰਦਰ ਕੌਰ ਜੋ ਕਿ ਸਰਕਾਰੀ ਕਰਮਚਾਰੀ ਦੇ ਅਹੁਦੇ ਤੇ ਕਾਰਜਸ਼ੀਲ ਹਨ, ਜੋ ਵਰਤਮਾਨ ਸਮੇਂ ਵਿਚ ...

ਪੂਰੀ ਖ਼ਬਰ »

ਮੇਕਅਪ ਵਿਸ਼ੇ 'ਤੇ ਲੈਕਮੇ ਅਕੈਡਮੀ ਨੇ ਕਰਵਾਇਆ ਮੈਗਾ ਸੈਮੀਨਾਰ

ਜਲੰਧਰ, 21 ਸਤੰਬਰ (ਹਰਵਿੰਦਰ ਸਿੰਘ ਫੁੱਲ)- ਸੁੰਦਰ ਦਿੱਖ ਲਈ ਉਤਪਾਦ ਬਣਾਉਣ ਵਾਲੀ ਕੰਪਨੀ ਲੈਕਮੇ ਵਲੋਂ ਸ਼ਹਿਰ ਦੇ ਮਾਡਲ ਟਾਊਨ ਸਥਿਤ ਲੈਕਮੇ ਅਕੈਡਮੀ ਦੇ ਵਿਦਿਆਰਥੀਆਂ ਲਈ ਇਕ ਮੈਗਾ ਸੈਮੀਨਾਰ ਅਤੇ ਇਕ ਦਿਨਾ ਵਰਕਸ਼ਾਪ ਲਗਾਈ ਗਈ, ਜਿਸ ਵਿਚ ਅਕੈਡਮੀ ਨਾਲ ਸਬੰਧਿਤ 250 ...

ਪੂਰੀ ਖ਼ਬਰ »

ਨਿਊਰੋ, ਸਪਾਈਨ ਤੇ ਜਨਰਲ ਕਲੀਨਿਕ ਦੀ ਸ਼ੁਰੂਆਤ 'ਤੇ ਮੁਫ਼ਤ ਜਾਂਚ ਕੈਂਪ ਕੱਲ੍ਹ

ਜਲੰਧਰ, 21 ਸਤੰਬਰ (ਐੱਮ.ਐੱਸ. ਲੋਹੀਆ) - ਦਿਮਾਗ ਅਤੇ ਰੀੜ੍ਹ ਦੀ ਹੱਡੀ ਦੇ ਸਰਜਨ ਡਾ. ਬਿਕਰਮਜੀਤ ਸਿੰਘ, ਦੂਰਬੀਨ ਅਤੇ ਜਨਰਲ ਸਰਜਨ ਡਾ. ਨਵਨੀਤ ਕੌਰ ਵਲੋਂ ਇਨਕਮ ਟੈਕਸ ਕਾਲੋਨੀ, ਵਸੰਤ ਵਿਹਾਰ ਰੋਡ ਜਲੰਧਰ ਵਿਖੇ ਖੋਲ੍ਹੇ ਗਏ ਨਿਊਰੋ ਸਪਾਈਨ ਅਤੇ ਜਨਰਲ ਕਲੀਨਿਕ ਦੀ ...

ਪੂਰੀ ਖ਼ਬਰ »

ਪੰਜਾਬ ਦੇ ਮੱੁਖ ਚੋਣ ਅਧਿਕਾਰੀ ਨੇ ਐਲ. ਪੀ. ਯੂ. ਦੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਜਲੰਧਰ, 21 ਸਤੰਬਰ (ਰਣਜੀਤ ਸਿੰਘ ਸੋਢੀ)-ਪੰਜਾਬ ਸਰਕਾਰ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾ ਰਾਜੂ, ਆਈ. ਏ. ਐੈੱਸ. ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਮਿੱਤਲ ਸਕੂਲ ਆਫ਼ ਬਿਜਨਸ 'ਚ ਪਹੁੰਚੇ, ਜਿੱਥੇ ਉਨ੍ਹਾਂ ਨੇ ਨੌਜਵਾਨ ਵਿਦਿਆਰਥੀਆਂ ਨੂੰ ਦੱਸਿਆ ਕਿ ਚੋਣਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX