ਤਾਜਾ ਖ਼ਬਰਾਂ


ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  1 day ago
ਲੋਹਟਬੱਦੀ, 27 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਪਿੰਡ ਡਾਂਗੋ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋਈ ਮਿੰਨੀ ਬੱਸ ਪਲਟ ਗਈ।ਜਿਸ ਨਾਲ ਪਿੰਡ ਡਾਂਗੋ ਨਿਵਾਸੀ ਨੌਜਵਾਨ ਜਸਵਿੰਦਰ ਸਿੰਘ ਬੁਰੀ ਤਰ੍ਹਾਂ ਬੱਸ ਹੇਠ ਦੱਬਿਆ ਗਿਆ ਜਿਸ ਨੂੰ ...
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  1 day ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  1 day ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  1 day ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  1 day ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  1 day ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  1 day ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  1 day ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  1 day ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  1 day ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  1 day ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  1 day ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  1 day ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  1 day ago
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  1 day ago
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  1 day ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  1 day ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  1 day ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  1 day ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  1 day ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  1 day ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  1 day ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  1 day ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  1 day ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  1 day ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  1 day ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  1 day ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  1 day ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  1 day ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  1 day ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  1 day ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  1 day ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  1 day ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  1 day ago
ਅੱਜ ਦਾ ਵਿਚਾਰ
. . .  1 day ago
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  2 days ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 1 hour ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  2 days ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  2 days ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  2 days ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  2 days ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  2 days ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  2 days ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  2 days ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਅੱਸੂ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਕਾਂਗਰਸ ਵਲੋਂ ਵੱਡੀਆਂ ਜਿੱਤਾਂ ਦਰਜ

ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਆਏ ਨਤੀਜਿਆਂ 'ਚ ਕਾਂਗਰਸ ਵਲੋਂ ਵੱਡੀਆਂ ਜਿੱਤਾਂ ਦਰਜ ਕਰਨ 'ਤੇ ਕਾਂਗਰਸੀ ਖੇਮੇ 'ਚ ਜਿੱਥੇ ਖ਼ੁਸ਼ੀ ਦੀ ਲਹਿਰ ਹੈ, ਉੱਥੇ ਵਿਧਾਇਕ ਸਤਿਕਾਰ ਕੌਰ ਗਹਿਰੀ ਖ਼ੁਦ ਜੇਤੂ ਉਮੀਦਵਾਰਾਂ ਨੂੰ ਵਧਾਈਆਂ ਦਿੰਦੇ ਹੋਏ ਵੋਟਰਾਂ ਦਾ ਧੰਨਵਾਦ ਕਰਦੇ ਨਹੀਂ ਥੱਕ ਰਹੇ | ਜ਼ਿਲ੍ਹਾ ਪ੍ਰੀਸ਼ਦ ਦੀਆਂ ਚਾਰ ਸੀਟਾਂ ਵਿਚੋਂ ਇਕ ਚੱਕ ਗੁਰਦਿਆਲ ਸਿੰਘ ਵਾਲਾ ਤੋਂ ਕਾਂਗਰਸ ਉਮੀਦਵਾਰ ਬਲਵਿੰਦਰ ਕੌਰ ਨੇ ਆਪਣੇ ਵਿਰੋਧੀ ਅਕਾਲੀ ਦਲ ਦੇ ਉਮੀਦਵਾਰ ਕੁਲਵਿੰਦਰ ਕੌਰ ਨੂੰ 2610 ਵੋਟਾਂ ਨਾਲ ਹਰਾ ਕੇ ਚੋਣ ਜਿੱਤ ਲਈ ਹੈ ਤੇ ਦੋ ਹਲਕਿਆਂ 'ਤੇ ਕਾਂਗਰਸ ਨੇ ਲਗਾਤਾਰ ਬੜ੍ਹਤ ਬਣਾ ਰੱਖੀ ਹੈ, ਜਿਨ੍ਹਾਂ ਦੇ ਨਤੀਜੇ ਆਉਣੇ ਅਜੇ ਬਾਕੀ ਹਨ, ਜਦਕਿ ਚੌਥੇ ਹਲਕੇ ਜੋਧਪੁਰ ਤੋਂ ਗਿਣਤੀ ਦੁਬਾਰਾ ਨੂੰ ਲੈ ਕੇ ਪੈਦਾ ਹੋਏ ਵਿਵਾਦ ਕਾਰਨ ਨਤੀਜਾ ਘੋਸ਼ਿਤ ਨਹੀਂ ਕੀਤਾ ਗਿਆ | ਬਲਾਕ ਸੰਮਤੀ ਦੀਆਂ ਚੋਣਾਂ 'ਚ ਫ਼ਿਰੋਜਪੁਰ ਸ਼ਹਿਰ ਬਲਾਕ, ਘੱਲ ਖ਼ੁਰਦ ਬਲਾਕ ਅਤੇ ਬਲਾਕ ਮਮਦੋਟ ਦੀਆਂ ਕੁਲ 22 ਸੀਟਾਂ ਵਿਚੋਂ 12 ਸੀਟਾਂ ਕਾਂਗਰਸ ਨੇ ਜਿੱਤ ਲਈਆਂ ਹਨ, ਜਦਕਿ ਅਕਾਲੀ ਦਲ ਨੇ ਸਿਰਫ਼ ਚੱਕ ਘੁਬਾਈ ਤਰਾਂ ਵਾਲੀ ਜ਼ੋਨ ਹਲਕੇ ਤੋਂ ਹੀ ਜਿੱਤ ਦਰਜ ਕੀਤੀ ਹੈ |
ਬਲਾਕ ਸੰਮਤੀ ਫ਼ਿਰੋਜ਼ਪੁਰ ਸ਼ਹਿਰ ਤੋਂ ਕਾਂਗਰਸ ਨੇ ਜਿੱਤੀਆਂ ਚਾਰੋ ਸੀਟਾਂ
ਬਲਾਕ ਸੰਮਤੀ ਫ਼ਿਰੋਜ਼ਪੁਰ ਸ਼ਹਿਰ ਦੇ ਕੁਲ 23 ਜ਼ੋਨਾਂ ਵਿਚੋਂ 9 ਜ਼ੋਨ ਕਾਂਗਰਸ ਨਿਰਵਿਰੋਧ ਜਿੱਤ ਚੁੱਕੀ ਹੈ, ਜਦਕਿ 4 ਸੀਟਾਂ ਦੀਆਂ ਵੋਟਾਂ ਪਈਆਂ ਸਨ, ਜੋ ਚਾਰੋ ਦੀਆਂ ਚਾਰੋ ਕਾਂਗਰਸ ਨੇ ਵੱਡੇ ਫ਼ਰਕ ਨਾਲ ਜਿੱਤ ਲਈਆਂ ਹਨ | ਜ਼ੋਨ ਨੰਬਰ 18 ਝੋਕ ਹਰੀ ਹਰ ਤੋਂ ਕਾਂਗਰਸ ਦੇ ਉਮੀਦਵਾਰ ਪਰਮਜੀਤ ਸਿੰਘ ਨੇ 621 ਵੋਟਾਂ ਦੇ ਫ਼ਰਕ ਨਾਲ ਚੋਣ ਜਿੱਤ ਲਈ ਹੈ | ਹਲਕੇ ਦੀਆਂ ਕੁਲ 4300 ਵੋਟਾਂ 'ਚੋਂ 2305 ਵੋਟਾਂ ਪੋਲ ਹੋਈਆਂ ਸਨ, ਜਿਨ੍ਹਾਂ 'ਚੋਂ ਕਾਂਗਰਸ ਉਮੀਦਵਾਰ ਪਰਮਜੀਤ ਸਿੰਘ ਨੇ 1399 ਵੋਟਾਂ ਪ੍ਰਾਪਤ ਕੀਤੀਆਂ, ਜਦਕਿ ਉਨ੍ਹਾਂ ਦੇ ਮੁਕਾਬਲੇ ਚੋਣ ਮੈਦਾਨ 'ਚ ਨਿੱਤਰੇ ਅਕਾਲੀ ਉਮੀਦਵਾਰ ਭਾਰਤਵਾਜ ਨੂੰ ਸਿਰਫ਼ 778 ਵੋਟਾਂ ਹੀ ਮਿਲੀਆਂ | ਜ਼ੋਨ ਨੰਬਰ 21 ਭਾਵੜਾ ਆਜ਼ਮ ਸ਼ਾਹ ਤੋਂ ਕਾਂਗਰਸ ਦੇ ਉਮੀਦਵਾਰ ਬੋਹੜ ਸਿੰਘ ਨੇ 560 ਵੋਟਾਂ ਦੇ ਫ਼ਰਕ ਨਾਲ ਚੋਣ ਜਿੱਤੀ, ਉਨ੍ਹਾਂ ਨੂੰ 1512 ਵੋਟਾਂ ਪ੍ਰਾਪਤ ਹੋਈਆਂ, ਜਦਕਿ ਉਨ੍ਹਾਂ ਦੇ ਵਿਰੋਧੀ ਅਕਾਲੀ ਦਲ ਦੇ ਉਮੀਦਵਾਰ ਸਰੂਪ ਸਿੰਘ ਨੂੰ 952 ਵੋਟਾਂ ਹੀ ਮਿਲੀਆਂ | ਜ਼ੋਨ ਨੰਬਰ 22 ਮਹਿਮਾ ਤੋਂ ਕਾਂਗਰਸ ਦੇ ਉਮੀਦਵਾਰ ਬੀਬੀ ਪ੍ਰਨੀਤ ਕੌਰ ਪਤਨੀ ਐਡਵੋਕੇਟ ਨਿਰਵੈਰ ਸਿੰਘ ਵਾਸੀ ਪਿੰਡ ਮਹਿਮਾ ਸਪੁੱਤਰੀ ਬਲਦੇਵ ਸਿੰਘ ਭੁੱਲਰ ਵਾਸੀ ਵਜੀਦਪੁਰ ਨੇ 693 ਵੋਟਾਂ ਦੇ ਫ਼ਰਕ ਨਾਲ ਵੱਡੀ ਜਿੱਤ ਦਰਜ ਕੀਤੀ, ਉਨ੍ਹਾਂ ਨੂੰ 1782 ਵੋਟਾਂ ਮਿਲੀਆਂ, ਜਦਕਿ ਉਨ੍ਹਾਂ ਦੇ ਵਿਰੋਧੀ ਉਮੀਦਵਾਰ ਰਾਜਬੀਰ ਕੌਰ ਨੂੰ 1089 ਵੋਟਾਂ ਮਿਲੀਆਂ | ਜ਼ੋਨ ਨੰਬਰ 19 ਵਾਹਗੇ ਵਾਲਾ ਤੋਂ ਕਾਂਗਰਸ ਦੇ ਉਮੀਦਵਾਰ ਨਿਸ਼ਾਨ ਸਿੰਘ ਨੇ 171 ਵੋਟਾਂ ਦੇ ਫ਼ਰਕ ਨਾਲ ਜਿੱਤ ਦਰਜ ਕੀਤੀ, ਉਨ੍ਹਾਂ ਨੂੰ 1346 ਵੋਟਾਂ ਮਿਲੀਆਂ ਤੇ ਉਨ੍ਹਾਂ ਦੇ ਵਿਰੋਧੀ ਅਕਾਲੀ ਦਲ ਦੇ ਉਮੀਦਵਾਰ ਜਸਵੰਤ ਸਿੰਘ ਨੂੰ 1075 ਵੋਟਾਂ ਹੀ ਮਿਲੀਆਂ | ਇਸ ਮੁਕਾਬਲੇ 'ਚ ਜਿੱਥੇ 16 ਵੋਟਾਂ ਨੋਟਾ ਨੂੰ ਪਈਆਂ, ਉੱਥੇ 141 ਵੋਟ ਰੱਦ ਹੋ ਗਏ |
ਬਲਾਕ ਸੰਮਤੀ ਮਮਦੋਟ ਤੋਂ ਇਕ ਅਕਾਲੀ ਦਲ ਤੇ ਇਕ ਕਾਂਗਰਸ ਨੇ ਸੀਟ ਜਿੱਤੀ
ਬਲਾਕ ਸੰਮਤੀ ਮਮਦੋਟ ਦੇ 16 ਜ਼ੋਨਾਂ 'ਚੋਂ ਕਾਂਗਰਸ ਦੇ ਉਮੀਦਵਾਰ 14 ਨਿਰਵਿਰੋਧ ਪਹਿਲਾਂ ਹੀ ਜਿੱਤ ਚੁੱਕੇ ਹਨ, ਜਦਕਿ ਦੋ ਜ਼ੋਨਾਂ 'ਤੇ ਹੋਏ ਮੁਕਾਬਲੇ 'ਚ ਇਕ ਕਾਂਗਰਸ ਤੇ ਇਕ ਅਕਾਲੀ ਦਲ ਨੇ ਜਿੱਤ ਦਰਜ ਕੀਤੀ | ਜ਼ੋਨ ਹਲਕਾ ਨੰਬਰ 2 ਜਾਮਾ ਰਖਈਆ ਹਿਠਾੜ ਤੋਂ ਕਾਂਗਰਸ ਦੇ ਉਮੀਦਵਾਰ ਪ੍ਰੀਤਮ ਕੌਰ ਨੇ 151 ਵੋਟਾਂ ਦੇ ਫ਼ਰਕ ਨਾਲ ਚੋਣ ਦਿੱਤੀ, ਉਨ੍ਹਾਂ ਨੂੰ 1553 ਵੋਟ ਮਿਲੇ, ਜਦਕਿ ਉਨ੍ਹਾਂ ਦੇ ਮੁਕਾਬਲੇ ਅਕਾਲੀ ਉਮੀਦਵਾਰ ਅਮਨ ਕੌਰ ਨੂੰ 1323 ਵੋਟ ਹੀ ਮਿਲੇ | ਜ਼ੋਨ ਹਲਕਾ ਨੰਬਰ 4 ਚੱਕ ਘੁਬਾਈ ਤਰਾਂ ਵਾਲੀ ਤੋਂ ਅਕਾਲੀ ਆਗੂ ਜੋਗਾ ਸਿੰਘ ਮੁਰਕ ਵਾਲਾ ਸਾਬਕਾ ਵਾਈਸ ਚੇਅਰਮੈਨ ਬਲਾਕ ਸੰਮਤੀ ਦੇ ਮਾਤਾ ਮਹੰਤ ਕੌਰ ਨੇ 295 ਵੋਟਾਂ ਦੇ ਫ਼ਰਕ ਨਾਲ ਚੋਣ ਜਿੱਤੀ, ਉਨ੍ਹਾਂ ਨੂੰ 1537 ਵੋਟਾਂ ਪ੍ਰਾਪਤ ਹੋਈਆਂ | ਉਨ੍ਹਾਂ ਦੇ ਮੁਕਾਬਲੇ ਕਾਂਗਰਸ ਦੇ ਉਮੀਦਵਾਰ ਗੁਰਵਿੰਦਰ ਕੌਰ ਪਤਨੀ ਜੀਤਾ ਟਿੱਬੀ ਨੂੰ 1242 ਵੋਟ ਹੀ ਮਿਲੇ | ਆਜ਼ਾਦ ਉਮੀਦਵਾਰ ਬਖ਼ਸ਼ੀਸ਼ ਕੌਰ ਨੂੰ 4 ਤੇ ਆਜ਼ਾਦ ਉਮੀਦਵਾਰ ਬਲਜਿੰਦਰ ਕੌਰ ਨੂੰ ਸਿਰਫ਼ 1 ਵੋਟ ਹੀ ਮਿਲਿਆ |
ਬਲਾਕ ਸੰਮਤੀ ਘੱਲ ਖ਼ੁਰਦ ਤੋਂ ਕਾਂਗਰਸ ਨੇ ਕੀਤੀਆਂ ਵੱਡੀਆਂ ਜਿੱਤਾਂ ਦਰਜ
ਬਲਾਕ ਸੰਮਤੀ ਘੱਲ ਖ਼ੁਰਦ ਦੇ ਕੁਲ 23 ਜ਼ੋਨਾਂ'ਚੋਂ 7 ਜ਼ੋਨਾਂ 'ਤੇ ਕਾਂਗਰਸ ਦੇ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਹੋ ਚੁੱਕੇ ਸਨ, 16 ਜ਼ੋਨਾਂ 'ਤੇ ਵੋਟਾਂ ਪਈਆਂ | ਜ਼ੋਨ ਨੰਬਰ 2 ਚੰਦੜ ਤੋਂ ਕਾਂਗਰਸ ਦੇ ਉਮੀਦਵਾਰ ਸੁਖਜਿੰਦਰ ਸਿੰਘ ਡਾਕਟਰ ਛਿੰਦਰ ਨੇ 60 ਵੋਟਾਂ ਦੇ ਫ਼ਰਕ ਨਾਲ ਚੋਣ ਜਿੱਤ ਕੇ ਕਾਂਗਰਸ ਨੂੰ ਜੇਤੂ ਲਹਿਰ ਦਿੱਤੀ, ਉਨ੍ਹਾਂ ਨੂੰ 1302 ਵੋਟਾਂ ਪ੍ਰਾਪਤ ਹੋਈਆਂ | ਉਨ੍ਹਾਂ ਦੇ ਮੁਕਾਬਲੇ ਅਕਾਲੀ ਉਮੀਦਵਾਰ ਸੁਖਚੈਨ ਸਿੰਘ ਨੂੰ 1242 ਵੋਟ ਹੀ ਮਿਲੇ | ਜ਼ੋਨ ਨੰਬਰ 3 ਕੋਟ ਕਰੋੜ ਕਲਾਂ ਤੋਂ ਕਾਂਗਰਸ ਦੇ ਉਮੀਦਵਾਰ ਬੀਬੀ ਸਵਰਨਜੀਤ ਕੌਰ ਨੇ 352 ਵੋਟਾਂ ਦੇ ਫ਼ਰਕ ਨਾਲ ਸ਼ਾਨਦਾਰ ਜਿੱਤ ਦਰਜ ਕੀਤੀ, ਉਨ੍ਹਾਂ ਨੂੰ 1376 ਵੋਟ ਮਿਲੇ | ਉਨ੍ਹਾਂ ਦੇ ਮੁਕਾਬਲੇ ਅਕਾਲੀ ਉਮੀਦਵਾਰ ਗੁਰਮੇਲ ਕੌਰ ਨੂੰ 1024 ਵੋਟ ਹੀ ਪ੍ਰਾਪਤ ਹੋਏ | ਜ਼ੋਨ ਨੰਬਰ 4 ਭੋਲੂ ਵਾਲਾ ਜ਼ੋਨ ਤੋਂ ਕਾਂਗਰਸੀ ਉਮੀਦਵਾਰ ਸਰਬਜੀਤ ਕੌਰ ਪਤਨੀ ਕੁਲਦੀਪ ਸਿੰਘ ਵਾਸੀ ਜਵਾਹਰ ਸਿੰਘ ਵਾਲਾ ਨੇ 565 ਵੋਟਾਂ ਦੇ ਫ਼ਰਕ ਨਾਲ ਚੋਣ ਜਿੱਤੀ, ਉਨ੍ਹਾਂ ਨੂੰ 1632 ਵੋਟ ਮਿਲੇ, ਉਨ੍ਹਾਂ ਦੇ ਵਿਰੋਧੀ ਅਕਾਲੀ ਉਮੀਦਵਾਰ ਕਰਮਜੀਤ ਕੌਰ ਵਾਸੀ ਪਿੰਡ ਲੱਲੇ ਨੂੰ 1067 ਵੋਟਾਂ ਹੀ ਮਿਲੀਆਂ | ਜ਼ੋਨ ਨੰਬਰ 6 ਨਰਾਇਣਗੜ੍ਹ ਤੋਂ ਕਾਂਗਰਸ ਦੇ ਉਮੀਦਵਾਰ ਮਨਪ੍ਰੀਤ ਸਿੰਘ ਸੁਲਹਾਨੀ ਨੇ 953 ਵੋਟਾਂ ਦੇ ਫ਼ਰਕ ਨਾਲ ਵੱਡੀ ਜਿੱਤ ਦਰਜ ਕੀਤੀ, ਉਨ੍ਹਾਂ ਨੂੰ 1997 ਵੋਟ ਪ੍ਰਾਪਤ ਹੋਏ, ਉਨ੍ਹਾਂ ਦੇ ਵਿਰੋਧੀ ਅਕਾਲੀ ਉਮੀਦਵਾਰ ਮੇਜਰ ਸਿੰਘ ਵਾਸੀ ਨਰਾਇਣਗੜ੍ਹ ਨੂੰ 1044 ਵੋਟ, ਆਜ਼ਾਦ ਉਮੀਦਵਾਰ ਅੰਮਿ੍ਤਪਾਲ ਸਿੰਘ ਨੂੰ 2 ਵੋਟ, ਆਜ਼ਾਦ ਉਮੀਦਵਾਰ ਗੁਰਜੀਤ ਸਿੰਘ ਨੂੰ 3 ਵੋਟ ਹੀ ਮਿਲੇ | ਜ਼ੋਨ ਨੰਬਰ 7 ਵਾੜਾ ਭਾਈ ਕਾ ਤੋਂ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਵਾਸੀ ਪਿੰਡ ਲੁਹਾਮ ਨੇ 551 ਵੋਟਾਂ ਦੇ ਫ਼ਰਕ ਨਾਲ ਚੋਣ ਜਿੱਤੀ, ਉਨ੍ਹਾਂ ਨੂੰ 1494 ਵੋਟ ਪ੍ਰਾਪਤ ਹੋਏ, ਜਦਕਿ ਉਨ੍ਹਾਂ ਦੇ ਮੁਕਾਬਲੇ ਅਕਾਲੀ ਉਮੀਦਵਾਰ ਸਵਰਨਜੀਤ ਕੌਰ ਵਾਸੀ ਪਿੰਡ ਵਾੜਾ ਭਾਈ ਕਾ ਨੂੰ ਸਿਰਫ਼ 943 ਵੋਟਾਂ ਹੀ ਮਿਲੀਆਂ, ਜਦਕਿ 120 ਵੋਟਾਂ ਰੱਦ ਹੋ ਗਈਆਂ ਅਤੇ 13 ਜਣਿਆਂ ਨੇ ਨੋਟਾ 'ਤੇ ਵੋਟਾਂ ਪਾਈਆਂ | ਜ਼ੋਨ ਨੰਬਰ 8 ਖ਼ਵਾਜਾ ਖੜਕ ਹਲਕੇ ਤੋਂ ਕਾਂਗਰਸੀ ਉਮੀਦਵਾਰ ਰਾਜਦੀਪ ਸਿੰਘ ਨੇ 233 ਵੋਟਾਂ ਦੇ ਫ਼ਰਕ ਨਾਲ ਚੋਣ ਜਿੱਤੀ | ਉਨ੍ਹਾਂ ਨੂੰ 1350 ਵੋਟ ਮਿਲੇ, ਜਦਕਿ ਉਨ੍ਹਾਂ ਦੇ ਵਿਰੋਧੀ ਅਕਾਲੀ ਉਮੀਦਵਾਰ ਸੁਖਪ੍ਰੀਤ ਸਿੰਘ ਨੂੰ 1117 ਵੋਟ ਹੀ ਮਿਲੇ | ਜ਼ੋਨ ਨੰਬਰ 13 ਸੱਪਾਂ ਵਾਲੀ ਤੋਂ ਕਾਂਗਰਸ ਦੇ ਉਮੀਦਵਾਰ ਪਰਵਿੰਦਰ ਕੌਰ ਨੇ 1422 ਵੋਟਾਂ ਦੇ ਵੱਡੇ ਫ਼ਰਕ ਨਾਲ ਚੋਣ ਜਿੱਤ ਲਈ, ਉਨ੍ਹਾਂ ਨੂੰ 1873 ਵੋਟਾਂ ਮਿਲੀਆਂ, ਜਦਕਿ ਉਨ੍ਹਾਂ ਦੇ ਵਿਰੋਧੀ ਅਕਾਲੀ ਉਮੀਦਵਾਰ ਸੁਖਵੰਤ ਕੌਰ ਦੇ ਹਿੱਸੇ ਸਿਰਫ਼ 451 ਵੋਟ ਹੀ ਆਏ | ਇਸ ਦੌਰਾਨ ਜਿੱਥੇ 20 ਜਣਿਆਂ ਨੇ ਨੋਟਾ 'ਤੇ ਵੋਟ ਪਾ ਕੇ ਉਮੀਦਵਾਰਾਂ ਨੂੰ ਰੱਦ ਕਰ ਦਿੱਤਾ, ਉੱਥੇ 98 ਵੋਟ ਰੱਦ ਹੋ ਗਏ | ਜ਼ੋਨ ਨੰਬਰ 14 ਤੂਤ ਤੋਂ ਕਾਂਗਰਸ ਦੇ ਉਮੀਦਵਾਰ ਰਵਿੰਦਰ ਸਿੰਘ ਤੂਤ ਨੇ 1323 ਵੋਟਾਂ ਦੇ ਵੱਡੇ ਫ਼ਰਕ ਨਾਲ ਚੋਣ ਜਿੱਤ ਲਈ ਹੈ, ਜਿਨ੍ਹਾਂ ਨੂੰ 1248 ਵੋਟਾਂ ਮਿਲੀਆਂ, ਜਦਕਿ ਉਨ੍ਹਾਂ ਦੇ ਵਿਰੋਧੀ ਅਕਾਲੀ ਉਮੀਦਵਾਰ ਸਤਵਿੰਦਰ ਸਿੰਘ ਨੂੰ 925 ਵੋਟਾਂ ਹੀ ਮਿਲੀਆਂ | ਇਸ ਮੌਕੇ 169 ਵੋਟ ਜਿੱਥੇ ਰੱਦ ਹੋ ਗਏ, ਉੱਥੇ 16 ਜਣਿਆਂ ਨੇ ਵੋਟਾਂ ਨੋਟਾ 'ਤੇ ਪਾਈਆਂ |

ਫ਼ਰਜ਼ੀ ਰੈਂਕ ਦੇ ਡੀ.ਐੱਸ.ਪੀਜ਼ ਕਾਰਨ ਸੂਬਾ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਹੋ ਰਹੀ ਹੈ ਠੁੱਸ

ਫ਼ਿਰੋਜ਼ਪੁਰ, 22 ਸਤੰਬਰ (ਤਪਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਪਹਿਲੀ ਵਾਰ 2013 ਤੇ ਬਾਅਦ 'ਚ ਵੱਡੀ ਗਿਣਤੀ 'ਚ ਪੰਜਾਬ ਪੁਲਿਸ ਦੇ ਇੰਸਪੈਕਟਰਾਂ ਨੂੰ ਥੋਕ 'ਚ ਤਰੱਕੀਆਂ ਦੇ ਕੇ ਡੀ.ਐੱਸ.ਪੀ. (ਸੀ. ਐਾਡ ਆਰ.) ਬਣਾ ਦਿੱਤਾ ਗਿਆ | ਉਸ ਸਮੇਂ ਉਨ੍ਹਾਂ ਨੂੰ 'ਚਾਰਜ ਐਾਡ ਰੈਂਕ' ਦਾ ...

ਪੂਰੀ ਖ਼ਬਰ »

ਜੀ.ਆਰ.ਪੀ. ਨੇ ਚੋਰੀ ਦੇ ਮਾਮਲੇ 'ਚ ਫੜੇ 2 ਮੁਲਜ਼ਮਾਂ ਤੋਂ ਬਰਾਮਦ ਕੀਤਾ ਚੋਰੀ ਦਾ ਸਾਮਾਨ

ਫ਼ਿਰੋਜ਼ਪੁਰ, 22 ਸਤੰਬਰ (ਪਰਮਿੰਦਰ ਸਿੰਘ)- ਪਿਛਲੇ ਦਿਨੀਂ ਅਸਿਸਟੈਂਟ ਕਮਾਡੈਂਟ ਸੀ.ਆਈ.ਐੱਸ.ਐਫ਼. ਤਿੰਨ ਬਟਾਲੀਅਨ ਐੱਸ. ਬਲਪਾ ਦੀ ਗੱਡੀ 'ਚ ਹੋਈ ਚੋਰੀ ਦੇ ਸਬੰਧ 'ਚ ਜੀ.ਆਰ.ਪੀ. ਫ਼ਿਰੋਜ਼ਪੁਰ ਵਲੋਂ ਵੱਡੀ ਸਫਲਤਾ ਹਾਸਲ ਕਰਦਿਆਂ ਚੋਰੀ ਦੇ ਸਾਮਾਨ ਅਤੇ 2 ਦੋਸ਼ੀਆਂ ਨੂੰ 2 ...

ਪੂਰੀ ਖ਼ਬਰ »

ਰਸਤੇ ਤੋਂ ਹੋਈ ਲੜਾਈ 'ਚ ਵਿਅਕਤੀ ਦੀ ਮੌਤ

ਮੱਲਾਂਵਾਲਾ, 22 ਸਤੰਬਰ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)- ਥਾਣਾ ਆਰਿਫ਼ ਕੇ ਅਧੀਨ ਪੈਂਦੇ ਪਿੰਡ ਕਟੋਰਾ 'ਚ ਰਸਤੇ ਤੋਂ ਹੋਈ ਲੜਾਈ 'ਚ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਅੱਜ ਸਵੇਰੇ 7.30 ਵਜੇ ਰਸਤੇ ਨੂੰ ਲੈ ਕੇ ਦੋ ਧਿਰਾਂ ...

ਪੂਰੀ ਖ਼ਬਰ »

ਪ੍ਰਸ਼ਾਸਨ ਪਾਸੋਂ ਰੇਤ ਮਾਫ਼ੀਏ ਨੂੰ ਹਦਾਇਤਾਂ ਜਾਰੀ ਕਰ ਕੇ ਸ਼ਹਿਰ ਦੀ ਮੱੁਖ ਸੜਕ ਨੂੰ ਬਚਾਉਣ ਦੀ ਮੰਗ

ਫ਼ਿਰੋਜ਼ਪੁਰ, 22 ਸਤੰਬਰ (ਰਾਕੇਸ਼ ਚਾਵਲਾ)- ਅਕਾਲੀਆਂ ਦੀ ਸਰਕਾਰ ਬਦਲ ਕੇ ਪੰਜਾਬ ਅੰਦਰ ਕਾਂਗਰਸ ਦੀ ਹਕੂਮਤ ਆ ਗਈ, ਪਰ ਨਿਜ਼ਾਮ ਨਹੀਂ ਬਦਲਿਆਂ | ਅਕਾਲੀਆਂ ਦੀ ਕਾਢ ਰੇਤਾ ਦੇ ਖੱਡੇ ਅੱਜ ਵੀ ਬਾਦਸਤੂਰ ਸ਼ਰੇਆਮ ਚੱਲ ਰਹੇ ਹਨ | ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਨਾਕਾਮੀ ...

ਪੂਰੀ ਖ਼ਬਰ »

ਬਾਬਾ ਹਾਮੂ ਸ਼ਾਹ ਦੀ 15ਵੀਂ ਬਰਸੀ ਮੌਕੇ ਤਿੰਨ ਲੜਕੀਆਂ ਦੇ ਵਿਆਹ ਕੀਤੇ

ਜ਼ੀਰਾ, 22 ਸਤੰਬਰ (ਜਗਤਾਰ ਸਿੰਘ ਮਨੇਸ, ਮਨਜੀਤ ਸਿੰਘ ਢਿੱਲੋਂ)- ਬਾਬਾ ਹਾਮੂ ਸ਼ਾਹ ਦੀ 15ਵੀਂ ਬਰਸੀ ਪਿੰਡ ਉਮਰੀਆਣਾ ਵਿਖੇ ਬਾਬਾ ਬਲਦੇਵ ਸਿੰਘ ਦੀ ਦੇਖ-ਰੇਖ ਹੇਠ ਨਗਰ ਨਿਵਾਸੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਮਨਾਈ ਗਈ, ਜਿਸ 'ਚ ਜਸਪਾਲ ਸਿੰਘ ਪੰਨੂੰ ਉਪ ...

ਪੂਰੀ ਖ਼ਬਰ »

ਹਰ ਪਿੰਡ 'ਚ ਆਪਸੀ ਭਾਈਚਾਰਾ ਕਾਇਮ ਕਰਨ ਪੰਚਾਇਤਾਂ- ਵਿਧਾਇਕ ਪਿੰਕੀ

ਫ਼ਿਰੋਜ਼ਪੁਰ, 22 ਸਤੰਬਰ (ਤਪਿੰਦਰ ਸਿੰਘ)- ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ 'ਚ ਵਿਧਾਨ ਸਭਾ ਖੇਤਰ ਫ਼ਿਰੋਜ਼ਪੁਰ ਸ਼ਹਿਰੀ ਤੋਂ ਬਿਨਾਂ ਮੁਕਾਬਲਾ ਜੇਤੂ ਉਮੀਦਵਾਰਾਂ ਵਲੋਂ ਖ਼ੁਸ਼ੀ 'ਚ ਸਮਾਗਮ ਕਰਵਾਏ ਗਏ | ਵਸਤੀ ਕਿਸ਼ਨ ਸਿੰਘ ਵਾਲੀ ਤੇ ਅਲੀਕੇ 'ਚ ਹੋਏ ਇਨ੍ਹਾਂ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਸ਼ਹਿਰ 'ਚ ਚੋਰਾਂ ਦਾ ਬੋਲਬਾਲਾ

ਫ਼ਿਰੋਜ਼ਪੁਰ, 22 ਸਤੰਬਰ (ਪਰਮਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਵਿਖੇ ਏਨੀ ਦਿਨੀਂ ਚੋਰਾਂ ਵਲੋਂ ਘਰਾਂ, ਦੁਕਾਨਾਂ ਆਦਿ 'ਤੇ ਧਾਵਾ ਬੋਲਦਿਆਂ ਏਨੀਆਂ ਚੋਰੀਆਂ ਕੀਤੀਆਂ ਜਾ ਰਹੀਆਂ ਹਨ ਕਿ ਇਨ੍ਹਾਂ ਨੂੰ ਗਿਣਨਾ ਹੀ ਮੁਸ਼ਕਿਲ ਹੋਇਆ ਪਿਆ | ਸ਼ਹਿਰ 'ਚ ਚੋਰੀ ਦੀਆਂ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਤਲਵੰਡੀ ਭਾਈ, 22 ਸਤੰਬਰ (ਰਵਿੰਦਰ ਸਿੰਘ ਬਜਾਜ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਭਾਈ ਦੇ ਪੀ.ਜੀ.ਡੀ.ਸੀ.ਏ. ਵਿਭਾਗ 'ਚੋਂ ਵਿਦਿਆਰਥਣਾਂ ਨੇ ਵਧੀਆ ਅੰਕ ਹਾਸਿਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਉਕਤ ਪ੍ਰਾਪਤੀ 'ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਕਾਲਜ ...

ਪੂਰੀ ਖ਼ਬਰ »

ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸਕੂਲੀ ਬੱਚਿਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ

ਗੁਰੂਹਰਸਹਾਏ, 22 ਸਤੰਬਰ (ਅਮਰਜੀਤ ਸਿੰਘ ਬਹਿਲ)- ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਪਿ੍ੰਸੀਪਲ ਜੀਨ ਪਾਲ ਸਿੰਘ ਸੇਖੋਂ ਦੀ ਅਗਵਾਈ 'ਚ ਸਥਾਨਕ ਸ਼ਹਿਰ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਰੱਖੇ ਗਏ ਇਕ ਪ੍ਰੋਗਰਾਮ 'ਚ ਸਕੂਲੀ ਵਿਦਿਆਰਥੀਆਂ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਕਾਮਲ ਵਾਲਾ ਵਿਖੇ ਬੀ. ਐੱਸ. ਐਫ. ਨੇ ਕਰਵਾਇਆ 'ਸਿਵਿਕ ਐਕਸ਼ਨ ਪ੍ਰੋਗਰਾਮ'

ਫ਼ਿਰੋਜ਼ਪੁਰ, 22 ਸਤੰਬਰ (ਤਪਿੰਦਰ ਸਿੰਘ)- ਸਰਹੱਦੀ ਪਿੰਡ ਕਾਮਲ ਵਾਲਾ ਵਿਖੇ ਬੀ.ਐੱਸ.ਐਫ. ਵਲੋਂ 'ਸਿਵਿਕ ਐਕਸ਼ਨ ਪ੍ਰੋਗਰਾਮ' ਕਰਵਾਇਆ ਗਿਆ | ਸਰਕਾਰੀ ਪ੍ਰਾਇਮਰੀ ਸਕੂਲ ਕਾਮਲ ਵਾਲਾ ਵਿਖੇ ਕਰਵਾਏ ਗਏ ਇਸ ਪ੍ਰੋਗਰਾਮ 'ਚ 105 ਬਟਾਲੀਅਨ ਦੇ ਸੀ.ਓ. ਸ਼ਿਵ ਓਮ ਬਤੌਰ ਮੁੱਖ ...

ਪੂਰੀ ਖ਼ਬਰ »

ਕੇਰਲ ਪਹੁੰਚ ਕੇ ਹੜ ਪੀੜਤਾਂ ਨੂੰ ਵੰਡੀ ਰਾਹਤ ਸਮੱਗਰੀ

ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ)- ਕੇਰਲ ਅੰਦਰ ਆਏ ਹੜ੍ਹ ਕਾਰਨ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਫ਼ਿਰੋਜ਼ਪੁਰ ਤੋਂ ਉੱਘੇ ਸਮਾਜ ਸੇਵੀ ਦਵਿੰਦਰ ਸਿੰਘ ਸੇਖੋਂ ਹਕੂਮਤ ਸਿੰਘ ਵਾਲਾ, ਪੰਥਕ ਆਗੂ ਬਾਬਾ ਅਵਤਾਰ ਸਿੰਘ ਸਾਧਾਂ ਵਾਲਾ, ਨਰਿੰਦਰ ਸਿੰਘ ਪਾਲਾ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਜ਼ੋਨ ਜੋਧਪੁਰ ਤੇ ਬਲਾਕ ਸੰਮਤੀ ਜ਼ੋਨ ਫ਼ਿਰੋਜ਼ਸ਼ਾਹ ਦੇ ਨਤੀਜੇ ਰੋਕੇ

ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੀਆਂ ਪਈਆਂ ਵੋਟਾਂ ਦੀ ਗਿਣਤੀ ਸਮੇਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਜੋਧਪੁਰ ਤੇ ਬਲਾਕ ਸੰਮਤੀ ਘੱਲ ਖ਼ੁਰਦ ਦੇ ਜ਼ੋਨ ...

ਪੂਰੀ ਖ਼ਬਰ »

ਭੋਲੂ ਵਾਲਾ ਜ਼ੋਨ ਤੋਂ ਕਾਂਗਰਸੀ ਉਮੀਦਵਾਰ ਸਰਬਜੀਤ ਕੌਰ ਜੇਤੂ

ਤਲਵੰਡੀ ਭਾਈ, 22 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਬਲਾਕ ਸੰਮਤੀ ਘੱਲ ਦੇ ਜ਼ੋਨ ਭੋਲੂ ਵਾਲਾ ਤੋਂ ਕਾਂਗਰਸੀ ਉਮੀਦਵਾਰ ਸਰਬਜੀਤ ਕੌਰ ਜੇਤੂ ਰਹੀ ਹੈ | ਉਨ੍ਹਾਂ ਦੀ ਜਿੱਤ ਨਾਲ ਜ਼ੋਨ ਦੇ ਅਧੀਨ ਪੈਂਦੇ ਪਿੰਡ ਪਤਲੀ, ਭੋਲੂ ਵਾਲਾ, ਜਵਾਹਰ ਸਿੰਘ ਵਾਲਾ, ਮਾਛੀਬੁਗਰਾ, ਕਾਲੀਏ ...

ਪੂਰੀ ਖ਼ਬਰ »

ਕੋਟ ਕਰੋੜ ਕਲਾਂ ਜ਼ੋਨ ਤੋਂ ਜੇਤੂ ਕਾਂਗਰਸੀ ਉਮੀਦਵਾਰ ਸਵਰਨਜੀਤ ਕੌਰ ਦਾ ਸ਼ਾਨਦਾਰ ਸਵਾਗਤ

ਤਲਵੰਡੀ ਭਾਈ, 22 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਬਲਾਕ ਸੰਮਤੀ ਜ਼ੋਨ ਕੋਟ ਕਰੋੜ ਕਲਾਂ ਤੋਂ ਕਾਂਗਰਸੀ ਉਮੀਦਵਾਰ ਸਵਰਨਜੀਤ ਕੌਰ ਪਤਨੀ ਫਕੀਰੀਆ ਸਿੰਘ ਆਪਣੀ ਵਿਰੋਧੀ ਅਕਾਲੀ ਦਲ ਦੇ ਉਮੀਦਵਾਰ ਨੂੰ ਪਛਾੜਦੀ ਹੋਈ ਜੇਤੂ ਰਹੀ ਹੈ | ਉਨ੍ਹਾਂ ਦੇ ਚੋਣ ਜਿੱਤ ਕੇ ਪਿੰਡ ਕੋਟ ...

ਪੂਰੀ ਖ਼ਬਰ »

ਬਲਾਕ ਸੰਮਤੀ ਘੱਲ ਖ਼ੁਰਦ ਦੇ ਜ਼ੋਨਾਂ ਤੋਂ ਕਾਂਗਰਸ ਦੇ 4 ਉਮੀਦਵਾਰ ਹੋਰ ਜੇਤੂ

ਫ਼ਿਰੋਜ਼ਪੁਰ, (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- ਬਲਾਕ ਸੰਮਤੀ ਘੱਲ ਖ਼ੁਰਦ ਅੰਦਰ ਕਾਂਗਰਸ ਵਲੋਂ 4 ਹੋਰ ਜਿੱਤਾਂ ਦਰਜ ਕੀਤੀਆਂ ਗਈਆਂ ਹਨ | ਜ਼ੋਨ 11 ਸੋਢੀ ਨਗਰ ਤੋਂ ਕਾਂਗਰਸ ਦੇ ਉਮੀਦਵਾਰ ਬਿੰਦਰ ਰਾਣੀ ਨੇ 26 ਵੋਟਾਂ ਨਾਲ ਜਿੱਤ ਦਰਜ ਕੀਤੀ, ਉਨ੍ਹਾਂ ਨੂੰ 1096 ਵੋਟਾਂ ...

ਪੂਰੀ ਖ਼ਬਰ »

ਅਪੰਗ-ਸੁਅੰਗ ਮੰਚ ਵਲੋਂ ਕੀਤੀ ਜਾਣ ਵਾਲੀ ਰੈਲੀ ਸਬੰਧੀ ਤਿਆਰੀਆਂ ਆਰੰਭ

ਗੁਰੂਹਰਸਹਾਏ, 22 ਸਤੰਬਰ (ਅਮਰਜੀਤ ਸਿੰਘ ਬਹਿਲ)- ਅਪੰਗ-ਸੁਅੰਗ ਲੋਕ ਮੰਚ ਵਲੋਂ 30 ਸਤੰਬਰ ਨੂੰ ਜਗਰਾਉਂ ਦੀ ਅਨਾਜ ਮੰਡੀ 'ਚ ਹੋਣ ਜਾ ਰਹੀ ਇਕ ਵਿਸ਼ਾਲ ਅਧਿਕਾਰ ਪੰਜਾਬ ਰੈਲੀ ਸਬੰਧੀ ਜਾਣਕਾਰੀ ਦਿੰਦੇ ਹੋਏ ਸਥਾਨਕ ਇਕਾਈ ਆਗੂ ਅਸ਼ੋਕ ਝਾਵਲਾ, ਗੁਰਦਾਸ ਦੁਸਾਂਝ, ਸੁਖਰਾਜ ...

ਪੂਰੀ ਖ਼ਬਰ »

ਦੰਦਾਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਫ਼ਿਰੋਜ਼ਪੁਰ, 22 ਸਤੰਬਰ (ਪਰਮਿੰਦਰ ਸਿੰਘ)- ਸਟਰੀਮ ਲਾਈਨ ਵੈੱਲਫੇਅਰ ਸੁਸਾਇਟੀ ਫ਼ਿਰੋਜ਼ਪੁਰ ਵਲੋਂ ਪ੍ਰਧਾਨ ਦੀਵਾਨ ਚੰਦ ਸੁਖੀਜਾ ਦੀ ਅਗਵਾਈ 'ਚ ਅਨਿਲ ਬਾਗ਼ੀ ਰੋਡ 'ਤੇ ਸਥਿਤ ਪਾਰਕ 'ਚ ਦੰਦਾਂ ਦੀਆਂ ਬਿਮਾਰੀਆਂ ਤੋਂ ਬਚਾਓ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਸੀਟ ਜੋਧਪੁਰ ਤੋਂ ਅਕਾਲੀ ਦਲ ਦੇ ਸ਼ਲਿੰਦਰ ਸਿੰਘ ਨੇ ਖੇਡ ਮੰਤਰੀ ਦੇ ਪੀ.ਏ. ਨਸੀਬ ਸਿੰਘ ਸੰਧੂ ਨੂੰ ਹਰਾਇਆ, ਰਸਮੀ ਐਲਾਨ ਹੋਣਾ ਅਜੇ ਬਾਕੀ

ਮਮਦੋਟ, 22 ਸਤੰਬਰ (ਜਸਬੀਰ ਸਿੰਘ ਕੰਬੋਜ)- ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਹੋਈਆਂ ਚੋਣਾਂ ਦੀ ਗਿਣਤੀ ਸਮੇਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਮਦੋਟ (ਲੜਕੇ) ਵਿਖੇ ਪ੍ਰਸ਼ਾਸਨ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ | ਸਕੂਲ ਦੇ ਮੁੱਖ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX