ਤਾਜਾ ਖ਼ਬਰਾਂ


100 ਫ਼ੀਸਦੀ ਨਤੀਜਿਆਂ ਅਤੇ ਸਮਾਰਟ ਸਕੂਲ ਬਣਾਉਣ ਵਾਲੇ ਫ਼ਾਜ਼ਿਲਕਾ ਜ਼ਿਲ੍ਹੇ ਦੇ 1800 ਅਧਿਆਪਕ ਸਨਮਾਨਿਤ
. . .  10 minutes ago
ਫ਼ਾਜ਼ਿਲਕਾ, 19 ਸਤੰਬਰ (ਪ੍ਰਦੀਪ ਕੁਮਾਰ) - ਪੰਜਾਬ ਸਿੱਖਿਆ ਵਿਭਾਗ ਵੱਲੋਂ ਅੱਜ 100 ਫ਼ੀਸਦੀ ਨਤੀਜੇ ਦੇਣ ਵਾਲੇ ਅਤੇ ਰਵਾਇਤੀ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਦਾ ਰੂਪ ਦੇਣ ਵਾਲੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ...
ਸਿਮਰਜੀਤ ਸਿੰਘ ਬੈਂਸ ਕੱਲ੍ਹ ਬਟਾਲਾ ਵਿਖੇ ਲਾਉਣਗੇ ਧਰਨਾ
. . .  20 minutes ago
ਬਟਾਲਾ, 19 ਸਤੰਬਰ (ਕਾਹਲੋਂ) - ਪਿਛਲੇ ਦਿਨੀਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਡੀ.ਸੀ. ਗੁਰਦਾਸਪੁਰ ਵਿਪੁਲ ਉੱਜਵਲ ਦੀ ਆਪਸ ਵਿਚ ਬਟਾਲਾ ਪਟਾਕਾ ਫ਼ੈਕਟਰੀ ਦੇ ਪੀੜਤਾਂ ਨੂੰ ਲੈ ਕੇ ਇਕ ਬਹਿਸ ਦੀ ਵੀਡੀਓ ਵਾਇਰਲ ਹੋਈ ਸੀ ਅਤੇ ਡੀ.ਸੀ. ਗੁਰਦਾਸਪੁਰ...
ਭਾਈ ਲੌਂਗੋਵਾਲ ਨੇ 550 ਸਾਲਾਂ ਪ੍ਰਕਾਸ਼ ਪੁਰਬ ਸਾਂਝੇ ਤੌਰ 'ਤੇ ਮਨਾਉਣ ਦੀ ਵਚਨਬੱਧਤਾ ਦੁਹਰਾਈ
. . .  29 minutes ago
ਸੁਲਤਾਨਪੁਰ ਲੋਧੀ, 19 ਸਤੰਬਰ (ਜਗਮੋਹਨ ਥਿੰਦ, ਅਮਰਜੀਤ ਕੋਮਲ, ਬੀ.ਐੱਸ.ਲਾਡੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਐੱਸ.ਜੀ.ਪੀ.ਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ...
ਆਈ.ਪੀ.ਐੱਸ ਤੇ ਪੀ.ਪੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  38 minutes ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ ਆਈ.ਪੀ.ਐੱਸ ਸਚਿਨ ਗੁਪਤਾ ਅਤੇ 8 ਪੀ.ਪੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ
. . .  24 minutes ago
ਜ਼ੀਰਕਪੁਰ, 19 ਸਤੰਬਰ, (ਹੈਪੀ ਪੰਡਵਾਲਾ) - ਨੇੜਲੇ ਪਿੰਡ ਛੱਤ ਦੇ ਵਸਨੀਕ ਬਲਜੀਤ ਸਿੰਘ ਪ੍ਰਿੰਸ (23) ਪੁੱਤਰ ਇੰਦਰਜੀਤ ਸਿੰਘ ਨੂੰ ਅਮਰੀਕਾ ਦੇ ਸ਼ਿਕਾਗੋ 'ਚ ਲੁਟੇਰੇ ਨੇ ਗੋਲੀ ਮਾਰ...
ਹਵਾਈ ਫੌਜ ਦੇ ਅਗਲੇ ਮੁਖੀ ਹੋਣਗੇ ਭਦੌਰੀਆ, ਬੀ. ਐੱਸ. ਧਨੋਆ ਦੀ ਲੈਣਗੇ ਥਾਂ
. . .  about 1 hour ago
ਨਵੀਂ ਦਿੱਲੀ, 19 ਸਤੰਬਰ- ਏਅਰ ਵਾਈਸ ਚੀਫ਼ ਏਅਰ ਮਾਰਸ਼ਲ ਆਰ. ਕੇ. ਐੱਸ. ਭਦੌਰੀਆ ਭਾਰਤੀ ਹਵਾਈ ਫੌਜ ਦੇ ਅਗਲੇ ਮੁਖੀ ਹੋਣਗੇ। ਰੱਖਿਆ ਮੰਤਰਾਲੇ ਦੇ ਪ੍ਰਮੁੱਖ ਬੁਲਾਰੇ ਮੁਤਾਬਕ...
ਵਿਧਾਇਕਾ ਅਲਕਾ ਲਾਂਬਾ ਦਿੱਲੀ ਵਿਧਾਨ ਸਭਾ ਤੋਂ ਅਯੋਗ ਕਰਾਰ
. . .  about 1 hour ago
ਨਵੀਂ ਦਿੱਲੀ, 19 ਸਤੰਬਰ- ਚਾਂਦਨੀ ਚੌਕ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਲਕਾ ਲਾਂਬਾ ਨੂੰ ਵਿਧਾਨ ਸਭਾ ਤੋਂ ਅਯੋਗ ਕਰਾਰ ਦਿੱਤਾ ਗਿਆ ਹੈ। ਅਲਕਾ ਲਾਂਬਾ ਹਾਲ ਹੀ 'ਚ ਕਾਂਗਰਸ 'ਚ ਸ਼ਾਮਲ...
ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਦੀ ਜ਼ਮਾਨਤ ਅਰਜ਼ੀ ਮਨਜ਼ੂਰ
. . .  about 1 hour ago
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਪੰਜਾਬੀ ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਦੇ ਮਾਮਲੇ 'ਚ ਅੱਜ ਅਦਾਲਤ ਵਲੋਂ ਧਾਰਾ-505, 148, 149 'ਚ ਵੀ ਜ਼ਮਾਨਤ ਦੀ ਅਰਜ਼ੀ...
ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਕੀਤਾ ਸਿੱਖਿਆ ਸਕੱਤਰ ਦਾ ਘਿਰਾਓ
. . .  about 2 hours ago
ਫ਼ਾਜ਼ਿਲਕਾ, 19 ਸਤੰਬਰ (ਪ੍ਰਦੀਪ ਕੁਮਾਰ)- ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਅੱਜ ਫ਼ਾਜ਼ਿਲਕਾ ਪੁੱਜਣ 'ਤੇ ਘਿਰਾਓ ਕਰਦਿਆਂ ਪੰਜਾਬ ਸਰਕਾਰ...
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੇ ਧਰਨੇ 'ਚ ਖਹਿਰਾ ਨੇ ਕੀਤੀ ਸ਼ਮੂਲੀਅਤ
. . .  about 2 hours ago
ਸੰਗਰੂਰ, 19 ਸਤੰਬਰ (ਧੀਰਜ ਪਸ਼ੋਰੀਆ)- ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ...
27 ਸਤੰਬਰ ਨੂੰ ਸੰਯੁਕਤ ਰਾਸ਼ਟਰ ਦੀ ਮਹਾਂਸਭਾ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 19 ਸਤੰਬਰ- ਵਿਦੇਸ਼ ਸਕੱਤਰ ਵਿਜੇ ਗੋਖਲੇ ਨੇ ਅੱਜ ਪ੍ਰੈੱਸ ਕਾਨਫ਼ਰੰਸ ਕਰਕੇ ਜਾਣਕਾਰੀ ਦਿੱਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਣ ਵਾਲੀ 27 ਸਤੰਬਰ ਨੂੰ ਸੰਯੁਕਤ ਰਾਸ਼ਟਰ ਦੀ ਮਹਾਂਸਭਾ ਨੂੰ...
ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਆਪਣੇ ਨਿੱਜੀ ਮੋਬਾਇਲ ਨੰਬਰ ਨੂੰ ਹੈਲਪ ਲਾਈਨ ਨੰਬਰ ਵਜੋਂ ਕੀਤਾ ਜਾਰੀ
. . .  about 2 hours ago
ਚੰਡੀਗੜ੍ਹ, 19 ਸਤੰਬਰ- ਪੰਜਾਬ ਦੀਆਂ ਔਰਤਾਂ ਨੂੰ ਸ਼ੋਸ਼ਣ ਤੋਂ ਬਚਾਉਣ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਲੋਂ ਆਪਣੇ ਨਿੱਜੀ ਮੋਬਾਇਨ ਨੰਬਰ ਨੂੰ ਹੈਲਪ ਲਾਈਨ ਨੰਬਰ ਵਜੋਂ ਜਾਰੀ...
ਨਾਭਾ : ਪਿੰਡ ਦੁਲੱਦੀ ਦੀਆਂ ਕੋਆਪਰੇਟਿਵ ਸੁਸਾਇਟੀ ਚੋਣਾਂ ਨੂੰ ਲੈ ਕੇ ਪੈਦਾ ਹੋਇਆ ਵਿਵਾਦ
. . .  about 2 hours ago
ਨਾਭਾ, 19 ਸਤੰਬਰ (ਅਮਨਦੀਪ ਸਿੰਘ ਲਵਲੀ)- ਹਲਕਾ ਨਾਭਾ ਦੇ ਪਿੰਡ ਦੁਲੱਦੀ ਦੀਆਂ ਕੋਆਪਰੇਟਿਵ ਸੁਸਾਇਟੀ ਦੀਆਂ ਚੋਣਾਂ ਨੂੰ ਲੈ ਅੱਜ ਉਸ ਵੇਲੇ ਵੱਡਾ ਵਿਵਾਦ ਖੜ੍ਹਾ ਹੋ ਗਿਆ, ਜਦੋਂ ਕਾਂਗਰਸ ਨੂੰ ਛੱਡ...
ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਬੇਇੱਜ਼ਤੀ ਮਹਿਸੂਸ ਕਰਦਿਆਂ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  about 3 hours ago
ਗੁਰੂਹਰਸਹਾਏ, 19 ਸਤੰਬਰ (ਹਰਚਰਨ ਸਿੰਘ ਸੰਧੂ, ਕਪਿਲ ਕੰਧਾਰੀ)- ਕੁੱਟਮਾਰ ਦੀ ਵੀਡੀਓ ਵਾਇਰਲ ਹੋ ਜਾਣ ਬਾਅਦ ਅੱਜ ਇੱਕ ਨੌਜਵਾਨ ਨੇ ਬੇਇੱਜ਼ਤੀ ਮਹਿਸੂਸ ਕਰਦਿਆਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ...
ਕੈਪਟਨ ਅਮਰਿੰਦਰ ਸਿੰਘ ਡੇਰਾ ਬਾਬਾ ਨਾਨਕ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  about 3 hours ago
ਡੇਰਾ ਬਾਬਾ ਨਾਨਕ, 19 ਮਈ (ਕਾਹਲੋਂ, ਪੁਰੇਵਾਲ, ਸ਼ਰਮਾ, ਮਾਂਗਟ, ਬਾਠ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅੱਜ ਕੈਬਨਿਟ ਦੀ ਬੈਠਕ ਦੀ ਸਮਾਪਤੀ ਤੋਂ ਬਾਅਦ ਡੇਰਾ ਬਾਬਾ ਨਾਨਕ ਵਿਖੇ ਸਥਿਤ...
ਪੰਜਾਬ 'ਚ ਤਿੰਨ ਆਈ. ਪੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 3 hours ago
ਆਈ. ਐੱਨ. ਐਕਸ ਮੀਡੀਆ ਮਾਮਲਾ : ਚਿਦੰਬਰਮ ਦੀ ਨਿਆਇਕ ਹਿਰਾਸਤ 3 ਅਕਤੂਬਰ ਤੱਕ ਵਧੀ
. . .  about 3 hours ago
ਮੁੱਖ ਮੰਤਰੀ ਦੇ ਨਵੇਂ ਸਲਾਹਕਾਰਾਂ ਨੂੰ ਦਿੱਤੇ ਨਿੱਜੀ ਸਹਾਇਕਾਂ ਦੀ ਪੋਸਟਿੰਗ ਰੱਦ ਕਰਨ ਦੇ ਹੁਕਮ
. . .  about 3 hours ago
ਫ਼ਿਰੋਜ਼ਪੁਰ ਵਿਖੇ ਨੌਜਵਾਨਾਂ ਦੀ ਲੜਾਈ 'ਚ ਚੱਲੀ ਗੋਲੀ, ਸਰਪੰਚ ਜ਼ਖ਼ਮੀ
. . .  about 3 hours ago
ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦਾ ਸੰਘਰਸ਼ : ਤਿੰਨ ਅਧਿਆਪਕਾਂ ਦਾ ਮਰਨ ਵਰਤ ਜਾਰੀ
. . .  about 4 hours ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਜ਼ਹਿਰ ਪੀ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਦੀ ਬੈਠਕ ਸ਼ੁਰੂ
. . .  about 5 hours ago
ਮਮਤਾ ਬੈਨਰਜੀ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ
. . .  about 5 hours ago
ਸ਼੍ਰੋਮਣੀ ਕਮੇਟੀ ਵਲੋਂ ਜਗਨਨਾਥ ਪੁਰੀ ਵਿਖੇ ਪਹਿਲੇ ਪਾਤਸ਼ਾਹ ਨਾਲ ਸੰਬੰਧਿਤ ਅਸਥਾਨ ਬਿਲਕੁਲ ਸੁਰੱਖਿਅਤ ਹੋਣ ਦਾ ਦਾਅਵਾ
. . .  about 5 hours ago
ਡੇਰਾ ਬਾਬਾ ਨਾਨਕ ਵਿਖੇ ਕੈਪਟਨ ਕਰ ਰਹੇ ਹਨ ਲੈਂਡ ਪੋਰਟ ਅਥਾਰਿਟੀ ਅਤੇ ਐੱਨ. ਐੱਚ. ਏ. ਦੇ ਅਧਿਕਾਰੀਆਂ ਨਾਲ ਬੈਠਕ
. . .  about 5 hours ago
ਅੱਜ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ ਮਮਤਾ ਬੈਨਰਜੀ
. . .  about 5 hours ago
20 ਡਾਲਰ ਫ਼ੀਸ ਪ੍ਰਕਿਰਿਆ ਖੁੱਲ੍ਹੇ ਦਰਸ਼ਨ-ਦੀਦਾਰੇ ਦੀ ਪਰੰਪਰਾ ਦੇ ਉਲਟ- ਕੈਪਟਨ
. . .  about 5 hours ago
ਬੇਅਦਬੀ ਮਾਮਲਾ : ਅਦਾਲਤ ਨੇ ਸੀ. ਬੀ. ਆਈ. ਨੂੰ 30 ਸਤੰਬਰ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ
. . .  about 6 hours ago
ਕੈਪਟਨ ਨੇ ਦੂਰਬੀਨ ਰਾਹੀਂ ਕੀਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ
. . .  about 6 hours ago
ਸ਼ਿਵ ਸੈਨਾ ਆਗੂ 'ਤੇ ਹਮਲਾ ਕਰਨ ਦਾ ਮਾਮਲਾ : ਅਦਾਲਤ ਨੇ ਮੁਲਜ਼ਮਾਂ ਦੇ ਵਕੀਲ ਨੂੰ ਮੁਹੱਈਆ ਕਰਾਈ ਚਾਰਜਸ਼ੀਟ ਦੀ ਕਾਪੀ
. . .  about 6 hours ago
ਫੌਜ ਮੁਖੀ ਬਿਪਿਨ ਰਾਵਤ ਨੇ ਕੀਤੇ ਬਦਰੀਨਾਥ ਮੰਦਰ ਦੇ ਦਰਸ਼ਨ
. . .  about 6 hours ago
ਡੇਰਾ ਬਾਬਾ ਨਾਨਕ ਪਹੁੰਚੇ ਕੈਪਟਨ ਅਤੇ ਉਨ੍ਹਾਂ ਦੀ ਕੈਬਨਿਟ ਦੇ ਵਜ਼ੀਰ
. . .  1 minute ago
ਕੁਝ ਸਮੇਂ ਬਾਅਦ ਡੇਰਾ ਬਾਬਾ ਨਾਨਕ 'ਚ ਸ਼ੁਰੂ ਹੋਵੇਗੀ ਪੰਜਾਬ ਕੈਬਨਿਟ ਦੀ ਬੈਠਕ
. . .  about 7 hours ago
ਝਾਰਖੰਡ 'ਚ ਕਾਂਗਰਸ ਨੂੰ ਝਟਕਾ, ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ 'ਆਪ' 'ਚ ਹੋਏ ਸ਼ਾਮਲ
. . .  about 7 hours ago
ਸ੍ਰੀਲੰਕਾ ਦੀ ਜਲ ਸੈਨਾ ਨੇ ਪੰਜ ਭਾਰਤੀ ਮਛੇਰਿਆਂ ਨੂੰ ਫੜਿਆ
. . .  about 7 hours ago
ਕਾਰ ਦੀ ਟਰੈਕਟਰ-ਟਰਾਲੀ ਨਾਲ ਹੋਈ ਭਿਆਨਕ ਟੱਕਰ, ਮਾਂ-ਪੁੱਤ ਸਣੇ ਤਿੰਨ ਦੀ ਮੌਤ
. . .  about 8 hours ago
ਘਰ ਨਾਲ ਟਕਰਾਈ ਬੱਸ, 7 ਲੋਕ ਜ਼ਖ਼ਮੀ
. . .  about 8 hours ago
ਲੜਾਕੂ ਜਹਾਜ਼ 'ਤੇਜਸ' 'ਚ ਉਡਾਣ ਭਰਨ ਵਾਲੇ ਦੇਸ਼ ਦੇ ਪਹਿਲੇ ਰੱਖਿਆ ਮੰਤਰੀ ਬਣੇ ਰਾਜਨਾਥ ਸਿੰਘ
. . .  about 8 hours ago
ਐਸ.ਜੀ.ਪੀ.ਸੀ. ਦੀ ਸੁਲਤਾਨਪੁਰ ਲੋਧੀ 'ਚ ਅੱਜ ਅਹਿਮ ਬੈਠਕ
. . .  about 10 hours ago
ਦਹੇਜ ਖ਼ਾਤਰ ਨੂੰਹ ਤੇ ਤਿੰਨ ਮਹੀਨਿਆਂ ਦੀ ਮਾਸੂਮ ਨੂੰ ਲਗਾਈ ਅੱਗ, ਮੌਤ
. . .  about 10 hours ago
ਆਵਾਜਾਈ ਜੁਰਮਾਨਿਆਂ 'ਚ ਵਾਧੇ ਖਿਲਾਫ 34 ਟਰਾਂਪੋਰਟ ਸੰਗਠਨਾਂ ਦੀ ਹੜਤਾਲ
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਬੈਂਕ ਦੀ ਇਮਾਰਤ ਵਿਚ ਅਚਾਨਕ ਲੱਗੀ ਅੱਗ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਸ਼ਕਤੀ ਨਹਿਰ 'ਚ ਡਿੱਗੀ ਕਾਰ ਮਿਲੀ ,ਕਾਰ ਸਵਾਰਾਂ ਦੀ ਭਾਲ ਜਾਰੀ
. . .  1 day ago
ਮਾਂ ਬੋਲੀ ਪੰਜਾਬੀ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ ਉੱਠੀ ਲਹਿਰ
. . .  1 day ago
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਦੋ ਦਰਜਨ ਕਰਮਚਾਰੀਆਂ ਦਾ ਡੋਪ ਟੈੱਸਟ ਪੌਜੀਟਿਵ ਆਇਆ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ ਦਿੱਤਾ 150 ਦੌੜਾਂ ਦਾ ਟੀਚਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਤੀਸਰਾ ਖਿਡਾਰੀ ਆਊਟ
. . .  about 1 hour ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਦੂਸਰਾ ਖਿਡਾਰੀ (ਕੁਵਿੰਟਨ ਡੀ ਕਾਕ) 54 ਦੌੜਾਂ ਬਣਾ ਕੇ ਆਊਟ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਅੱਸੂ ਸੰਮਤ 550

ਅੰਮ੍ਰਿਤਸਰ

ਲਗਾਤਾਰ ਪੈ ਰਹੀ ਮੋਹਲੇਧਾਰ ਬਾਰਿਸ਼ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿਚ ਵੀ ਕੀਤੀ ਜਲਥਲ

ਅੰਮਿ੍ਤਸਰ, 23 ਸਤੰਬਰ (ਜਸਵੰਤ ਸਿੰਘ ਜੱਸ)-ਗੁਰੂ ਨਗਰੀ ਵਿਖੇ ਬੀਤੀ ਰਾਤ ਤੋਂ ਲਗਾਤਾਰ ਪੈ ਰਹੀ ਮੋਹਲੇਧਾਰ ਬਾਰਿਸ਼ ਨੇ ਜਿਥੇ ਸ਼ਹਿਰ ਵਿਚ ਆਮ ਜਨਜੀਵਨ ਅਸਤ-ਵਿਅਸਤ ਕੀਤਾ ਹੋਇਆ ਹੈ, ਉਥੇ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਵੀ ਬਾਰਿਸ਼ ਦਾ ਕਾਫੀ ਪਾਣੀ ਜਮ੍ਹਾਂ ਹੋ ਜਾਣ ਕਾਰਨ ਦਰਸ਼ਨ ਕਰਨ ਆਏ ਸ਼ਰਧਾਲੂਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਅੱਜ ਵੀ ਸਾਰਾ ਦਿਨ ਹੋਈ ਤੇਜ਼ ਬਾਰਿਸ਼ ਕਾਰਨ ਸਵੇਰ ਤੋਂ ਹੀ ਦਰਸ਼ਨੀ ਡਿਉੜੀ ਦੇ ਬਾਹਰ, ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨੀ ਪੁਲ ਤੇ ਪਰਿਕਰਮਾ ਵਿਚ ਪਾਣੀ ਜਮ੍ਹਾਂ ਰਿਹਾ | ਸ਼ਹਿਰ ਦੀਆਂ ਸੜਕਾਂ ਦੇ ਦਰਿਆ ਦਾ ਰੂਪ ਧਾਰਨ ਕਰਨ ਕਰਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾਲੂਆਂ ਦੀ ਆਮਦ ਵੀ ਆਮ ਐਤਵਾਰਾਂ ਦੀ ਨਿਸਬਤ ਕਾਫ਼ੀ ਘੱਟ ਰਹੀ | ਸ਼ਹਿਰ ਦੀਆਂ ਹੋਰ ਸੜਕਾਂ ਵਾਂਗ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ 'ਤੇ ਵੀ ਸਾਰਾ ਦਿਨ ਖੜੇ ਰਹੇ ਬਾਰਿਸ਼ ਦੇ ਗੋਡੇ-ਗੋਡੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਦੇਸ਼ ਵਿਦੇਸ਼ ਤੋਂ ਦਰਸ਼ਨ ਕਰਨ ਆਏ ਸ਼ਰਧਾਲੂ ਵੀ ਕਾਫ਼ੀ ਅਵਾਜ਼ਾਰ ਹੋਏ ਤੇ ਸਾਰਾਗੜੀ ਪਾਰਕਿੰਗ ਤੋਂ ਘੰਟਾ ਘਰ ਤੱਕ ਸ਼ਰਧਾਲੂਆਂ ਨੂੰ ਲਿਜਾਣ ਲਈ ਈਕੋ ਰਿਕਸ਼ਾ ਵਾਲਿਆਂ ਦੀ ਚਾਂਦੀ ਰਹੀ ਤੇ ਉਨ੍ਹਾਂ ਮੂੰਹ ਮੰਗਿਆ ਕਿਰਾਇਆ ਵਸੂਲਿਆ | ਇਸੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨਾਲ ਜਦੋਂ ਇਸ ਸਬੰਧੀ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਵਧੇਰੇ ਬਾਰਿਸ਼ ਨੂੰ ਦੇਖਦਿਆਂ ਪਰਿਕਰਮਾ ਵਿਚੋਂ ਪਾਣੀ ਦੀ ਜਲਦ ਨਿਕਾਸੀ ਲਈ ਮੋਟਰਾਂ ਚਲਾਈਆਂ ਜਾ ਰਹੀਆਂ ਹਨ ਤੇ ਸਟਾਫ ਦੀਆਂ ਵਿਸ਼ੇਸ਼ ਡਿਊਟੀਆਂ ਲਗਾਈਆਂ ਗਈਆਂ ਹਨ, ਪਰ ਲਗਾਤਾਰ ਤੇ ਤੇਜ਼ ਬਾਰਿਸ਼ ਹੁੰਦੀ ਰਹਿਣ ਕਾਰਣ ਪਾਣੀ ਦੀ ਨਿਕਾਸੀ ਜ਼ਰਾ ਹੌਲੀ ਹੋਲੀ ਹੋ ਰਹੀ ਹੈ |
ਛੁੱਟੀ ਦਾ ਐਲਾਨ
ਅੰਮਿ੍ਤਸਰ, (ਸ਼ੈਲੀ)¸ਭਾਰੀ ਹੋ ਰਹੀ ਬਰਸਾਤ ਨੂੰ ਮੁੱਖ ਰੱਖਦਿਆ ਡਿਪਟੀ ਕਮਿਸ਼ਨਰ ਕਮਲਜੀਤ ਸਿੰਘ ਸੰਘਾ ਵਲੋਂ ਅੱਜ ਜ਼ਿਲ੍ਹੇ ਭਰ ਦੇ ਸਮੂਹ ਸਰਕਾਰੀ, ਗੈਰ-ਸਰਕਾਰੀ ਅਤੇ ਆਂਗਨਵਾੜੀ ਸਕੂਲਾਂ 'ਚ ਛੁੱਟੀ ਦਾ ਐਲਾਨ ਕੀਤਾ ਗਿਆ | ਇਹ ਸਕੂਲ ਕੱਲ੍ਹ 24 ਸਤੰਬਰ ਨੂੰ ਬੰਦ ਰਹਿਣਗੇ |

-ਬਰਸਾਤ ਰੂਪੀ ਕੁਦਰਤੀ ਆਫ਼ਤ ਦਾ ਕਹਿਰ-

ਗੁਰੂ ਨਗਰੀ ਵਿਖੇ ਬਰਸਾਤ ਨਾਲ ਹੋਈ ਜਲਥਲ, 145 ਮਿਲੀਮੀਟਰ ਤੱਕ ਦਰਜ ਕੀਤੀ ਬਰਸਾਤ

ਅੰਮਿ੍ਤਸਰ, 23 ਸਤੰਬਰ (ਹਰਮਿੰਦਰ ਸਿੰਘ)¸ਪੰਜਾਬ ਦੇ ਦੂਸਰੇ ਸ਼ਹਿਰਾਂ ਦੀ ਤਰ੍ਹਾਂ ਗੁਰੂ ਨਗਰੀ ਅੰਮਿ੍ਤਸਰ ਅਤੇ ਇਸ ਦੇ ਆਸ-ਪਾਸ ਦੇ ਇਲਕਿਆਂ 'ਚ ਬਰਸਾਤ ਦਾ ਅਸਰ ਬਹੁਤ ਦੇਖਣ ਨੂੰ ਮਿਲਿਆ | ਬੀਤੀ ਰਾਤ ਤੋਂ ਆਰੰਭ ਹੋਈ ਬਰਸਾਤ ਨਾਲ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ...

ਪੂਰੀ ਖ਼ਬਰ »

4 ਮਹੀਨੇ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਹੈੱਡ ਕਾਂਸਟੇਬਲ ਖਿਲਾਫ਼ ਕੇਸ ਦਰਜ

ਅੰਮਿ੍ਤਸਰ, 23 ਸਤੰਬਰ (ਗਗਨਦੀਪ ਸ਼ਰਮਾ)-ਪੁਲਿਸ ਵਿਭਾਗ ਨੂੰ ਪਹਿਲਾਂ ਬਿਨ੍ਹਾਂ ਕੋਈ ਜਾਣਕਾਰੀ ਦਿੱਤੇ ਕਰੀਬ 4 ਮਹੀਨੇ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਅਤੇ ਬਾਅਦ 'ਚ ਫ਼ਰਜ਼ੀ ਮੈਡੀਕਲ ਸਲਿੱਪਾਂ ਦੇਣ ਦੇ ਦੋਸ਼ਾਂ ਹੇਠਾਂ ਪੰਜਾਬ ਪੁਲਿਸ ਦੇ ਇਕ ਹੈੱਡ ਕਾਂਸਟੇਬਲ ...

ਪੂਰੀ ਖ਼ਬਰ »

ਬਰਸਾਤ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਕਾਂਗਰਸੀ ਆਗੂ ਸੜਕਾਂ 'ਤੇ ਉਤਰੇ

ਅੰਮਿ੍ਤਸਰ, 23 ਸਤੰਬਰ (ਹਰਮਿੰਦਰ ਸਿੰਘ)-ਲਗਾਤਰ ਹੋ ਰਹੀ ਬਰਸਾਤ ਦੇ ਕਾਰਨ ਪੈਦਾ ਹੋਈ ਗੰਭੀਰ ਸਥਿਤੀ ਨੂੰ ਦੇਖਣ ਲਈ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਵਿਧਾਇਕ ਡਾ: ਰਾਜ ਕੁਮਾਰ ਵੇਰਕਾ, ਵਿਧਾਇਕ ਸ੍ਰੀ ਸੁਨੀਲ ਦੱਤੀ ਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਹਜ਼ਾਰਾਂ ਦੀ ਧੋਖਾਧੜੀ

ਅੰਮਿ੍ਤਸਰ, 23 ਸਤੰਬਰ (ਗਗਨਦੀਪ ਸ਼ਰਮਾ)-ਵਿਦੇਸ ਭੇਜਣ ਦਾ ਝਾਂਸਾ ਦੇ ਕੇ ਹਜ਼ਾਰਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ਾਂ ਤਹਿਤ ਮਕਬੂਲਪੁਰਾ ਪੁਲਿਸ ਥਾਣੇ 'ਚ ਪਰਚਾ ਦਰਜ ਕੀਤਾ ਗਿਆ ਹੈ | ਇਹ ਸ਼ਿਕਾਇਤ ਦੀਪਕ ਕੁਮਾਰ ਨਾਮਕ ਵਿਕਅਤੀ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ, ...

ਪੂਰੀ ਖ਼ਬਰ »

ਗੁਰਦਾਸਪੁਰ ਵਿਆਹ ਵੇਖਣ ਗਏ ਪਰਿਵਾਰ ਦੇ ਘਰ ਚੋਰੀ

ਅੰਮਿ੍ਤਸਰ, 23 ਸਤੰਬਰ (ਗਗਨਦੀਪ ਸ਼ਰਮਾ)-ਗੁਰਦਾਸਪੁਰ ਆਪਣੇ ਕਿਸੇ ਰਿਸ਼ਤੇਦਾਰ ਦੇ ਵਿਆਹ ਸਮਾਰੋਹ 'ਚ ਸ਼ਾਮਿਲ ਹੋਣਾ ਇਕ ਪਰਿਵਾਰ ਨੂੰ ਮਹਿੰਗਾ ਪੈ ਗਿਆ, ਕਿਉਂਕਿ ਘਰ ਖ਼ਾਲੀ ਹੋਣ ਦਾ ਫ਼ਾਇਦਾ ਚੁੱਕ ਕੇ ਕੋਈ ਅਣਪਛਾਤਾ ਵਿਅਕਤੀ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਗਿਆ | ...

ਪੂਰੀ ਖ਼ਬਰ »

ਨਿਊ ਸ਼ਹੀਦ ਊਧਮ ਸਿੰਘ ਨਗਰ 'ਚੋਂ ਔਰਤ ਦੀ ਲਾਸ਼ ਮਿਲੀ

ਅੰਮਿ੍ਤਸਰ, 23 ਸਤੰਬਰ (ਗਗਨਦੀਪ ਸ਼ਰਮਾ)-ਸੁਲਤਾਨਵਿੰਡ ਰੋਡ ਦੇ ਨਿਊ ਸ਼ਹੀਦ ਊਧਮ ਸਿੰਘ ਨਗਰ 'ਚੋਂ ਇਕ ਔਰਤ ਦੀ ਲਾਸ਼ ਮਿਲਣ ਕਾਰਨ ਪੂਰੇ ਇਲਾਕੇ 'ਚ ਦਹਿਸ਼ਤ ਫ਼ੈਲ ਗਈ ਹੈ | ਮਿ੍ਤਕਾ ਦੀ ਸ਼ਨਾਖਤ ਅਮਨਦੀਪ ਕੌਰ (30) ਦੇ ਤੌਰ 'ਤੇ ਹੋਈ ਹੈ ਜਿਸਦੇ ਇਥੇ ਸ਼ਹੀਦ ਊਧਮ ਸਿੰਘ ਨਗਰ 'ਚ ...

ਪੂਰੀ ਖ਼ਬਰ »

ਗੁ: ਪਲਾਹ ਸਾਹਿਬ ਰੋਡ ਵੈਲਫ਼ੇਅਰ ਸੁਸਾਇਟੀ ਵਲੋਂ ਫ਼ਰੂਟ-ਚਾਟ ਦੇ ਲੰਗਰ ਲਗਾਏ ਗਏ

ਅੰਮਿ੍ਤਸਰ, 23 ਸਤੰਬਰ (ਹਰਮਿੰਦਰ ਸਿੰਘ)-ਇਤਿਹਾਸਕ ਗੁ: ਪਲਾਹ ਸਾਹਿਬ ਦੇ ਸਲਾਨਾ ਜੋੜ ਮੇਲੇ ਦੇ ਸਬੰਧ 'ਚ ਗੁ: ਪਲਾਹ ਸਾਹਿਬ ਰੋਡ ਵੈਲਫ਼ੇਅਰ ਸੁਸਾਇਟੀ ਵਲੋਂ ਅੱਜ ਗੁਰਦੁਆਰਾ ਸਾਹਿਬ ਨੂੰ ਜਾਂਦੀ ਪੁਰਾਣੀ ਜ਼ੇਲ੍ਹ ਦੇ ਸਾਹਮਣੇ ਸੜਕ 'ਤੇ ਫ਼ਰੂਟ-ਚਾਟ ਦੇ ਲੰਗਰ ਲਗਾਏ | ਇਸ ...

ਪੂਰੀ ਖ਼ਬਰ »

ਅਮਨ-ਕਾਨੂੰਨ ਦੀ ਵਿਗੜ ਰਹੀ ਸਥਿਤੀ ਨੂੰ ਲੈ ਕੇ ਮੰਤਰੀ ਸੋਨੀ ਵਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ

ਅੰਮਿ੍ਤਸਰ, 23 ਸਤੰਬਰ (ਹਰਜਿੰਦਰ ਸਿੰਘ ਸ਼ੈਲੀ)-ਅੰਮਿ੍ਤਸਰ ਵਿਚ ਬੀਤੇ ਦਿਨੀਂ ਹੋਈਆਂ ਲੁੱਟ-ਖੋਹ ਦੀਆਂ ਘਟਨਾਵਾਂ ਤੋਂ ਚਿੰਤਤ ਸਿਹਤ ਤੇ ਵਾਤਾਵਰਨ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਜ਼ਿਲ੍ਹੇ ਦੇ ਸਾਰੇ ਚੁਣੇ ਹੋਏ ਪ੍ਰਤੀਨਿੱਧਾਂ, ਜਿਨ੍ਹਾਂ ਵਿਚ ਲੋਕ ਸਭਾ ਮੈਂਬਰ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲਾਂ ਸਮੇਤ 4 ਕਾਬੂ

ਅੰਮਿ੍ਤਸਰ, 23 ਸਤੰਬਰ (ਗਗਨਦੀਪ ਸ਼ਰਮਾ)¸ਸੀ ਡਵੀਜ਼ਨ ਪੁਲਿਸ ਵਲੋਂ ਚੋਰੀ ਦੇ 2 ਮੋਟਰਸਾਈਕਲਾਂ ਸਮੇਤ 4 ਨੂੰ ਗਿ੍ਫ਼ਤਾਰ ਕਰਨ 'ਚ ਕਾਮਯਾਬੀ ਹਾਸਲ ਕੀਤੀ ਗਈ ਹੈ ਤੇ ਇਹ ਸਾਰੇ ਜ਼ਿਲ੍ਹਾ ਤਰਨ ਤਾਰਨ ਦੇ ਰਹਿਣ ਵਾਲੇ ਹਨ | ਪੁਲਿਸ ਮੁਤਾਬਕ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ...

ਪੂਰੀ ਖ਼ਬਰ »

ਸ਼ੋੋ੍ਰਮਣੀ ਕਮੇਟੀ ਨੇ ਭਾਈ ਲਾਲੋ ਜੀ ਨੂੰ ਜਨਮ ਦਿਹਾੜੇ ਮੌਕੇ ਵਿਸਾਰਿਆ!

ਅੰਮਿ੍ਤਸਰ, 23 ਸਤੰਬਰ (ਜਸਵੰਤ ਸਿੰਘ ਜੱਸ)-ਇਕ ਪਾਸੇ ਜਿੱਥੇ ਸ਼ੋ੍ਰਮਣੀ ਕਮੇਟੀ, ਸਮੁੱਚੇ ਸਿੱਖ ਪੰਥ, ਭਾਰਤ ਤੇ ਪਾਕਿਸਤਾਨ ਸਰਕਾਰਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਉਥੇ ਗੁਰੂ ...

ਪੂਰੀ ਖ਼ਬਰ »

ਬਾਬਾ ਕੁਲਵਿੰਦਰ ਸਿੰਘ ਦਬੁਰਜੀ ਦੀ ਪ੍ਰੇਰਣਾ ਸਦਕਾ 13 ਨੌਜਵਾਨਾਂ ਦਾ ਅੰਮਿ੍ਤ ਛਕਣ 'ਤੇ ਸਨਮਾਨ

ਚੇਤਨਪੁਰਾ, 23 ਸਤੰਬਰ (ਮਹਾਂਬੀਰ ਸਿੰਘ ਗਿੱਲ)-ਗੁਰਦੁਆਰਾ ਬਾਬਾ ਨਾਨਕ ਨਾਮ ਜਹਾਜ ਹੈ ਦੇ ਮੁੱਖ ਸੇਵਾਦਾਰ ਸੰਤ ਬਾਬਾ ਕੁਲਵਿੰਦਰ ਸਿੰਘ ਦਬੁਰਜੀ ਦੀ ਪ੍ਰੇਰਨਾਂ ਸਦਕਾ ਗੁਰਦੁਆਰਾ ਸਾਹਿਬ ਵਿਖੇ ਸੇਵਾ ਕਰਦੇ 13 ਨੌਜਵਾਨਾਂ ਨੇ ਜਥੇਦਾਰ ਮਨਿੰਦਰ ਸਿੰਘ ਦਬੁਰਜੀ ਤੇ ...

ਪੂਰੀ ਖ਼ਬਰ »

ਬਾਬਾ ਅਟਲ ਰਾਇ ਦੇ ਸੱਚਖੰਡ ਪਿਆਨਾ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਤੇ ਕੀਰਤਨ

ਅੰਮਿ੍ਤਸਰ, 23 ਸਤੰਬਰ (ਜੱਸ)-ਬਾਬਾ ਅਟਲ ਰਾਇ ਜੀ ਦੇ ਸੱਚਖੰਡ ਪਿਆਨੇ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਤੇ ਕੀਰਤਨ ਦਰਬਾਰ ਗੁ: ਬਾਬਾ ਅਟਲ ਰਾਇ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਸਜਾਇਆ ਗਿਆ | ਸੇਵਕ ਜਥਾ ਇਸ਼ਨਾਨ ਗੁ: ਸ੍ਰੀ ਅਟਲ ਰਾਇ ਜੀ ਵਲੋਂ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਅਜਨਾਲਾ ਦੇ ਮੈਂਬਰਾਂ ਨੇ ਨਿੱਝਰ ਨਾਲ ਚੱਟਾਂਨ ਵਾਂਗ ਖੜ੍ਹਨ ਦਾ ਲਿਆ ਫ਼ੈਸਲਾ

ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿਲੋਂ)-ਬਾਰ ਐਸੋਸੀਏਸ਼ਨ ਅਜਨਾਲਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਅਹਿਮ ਇਕੱਤਰਤਾ ਹੋਈ, ਜਿਸ ਦੌਰਾਨ ਹਾਜ਼ਰ ਸਮੂਹ ਮੈਂਬਰਾਂ ਨੇ ਪੰਜਾਬ ਅਤੇ ਹਰਿਆਣਾ ਬਾਰ ਕੌਾਸਲ ਦੇ ਮੈਂਬਰ ਦੀ ਚੋਣ ਲੜ੍ਹ ਰਹੇ ਬਾਰ ਐਸੋਸੀਏਸ਼ਨ ...

ਪੂਰੀ ਖ਼ਬਰ »

125 ਮੈਂਬਰੀ ਪਾਕਿਸਤਾਨੀ ਹਿੰਦੂ ਸ਼ਰਧਾਲੂਆਂ ਦਾ ਜਥਾ ਭਾਰਤ ਪਹੰੁਚਿਆ

ਅਟਾਰੀ, 23 ਸਤੰਬਰ (ਰੁਪਿੰਦਰਜੀਤ ਸਿੰਘ ਭਕਨਾ)-ਪਾਕਿਸਤਾਨ ਦੇ ਵੱਖ-ਵੱਖ ਸ਼ਹਿਰਾਂ ਤੋਂ 125 ਮੈਂਬਰੀ ਹਿੰਦੂ ਸ਼ਰਧਾਲੂਆਂ ਦਾ ਜਥਾ ਅਟਾਰੀ ਵਾਹਗਾ ਸਰਹੱਦ ਰਸਤੇ ਭਾਰਤ ਪਹੰੁਚਿਆ | ਇਸ ਜਥੇ ਦੇ ਆਗੂ ਰਵੀਦਾਸ ਨੇ ਦੱਸਿਆ ਕਿ ਉਹ 30 ਦਿਨਾਂ ਵੀਜ਼ੇ 'ਤੇ ਭਾਰਤ ਆਏ ਹਨ | ਉਹ ਆਪਣੇ ...

ਪੂਰੀ ਖ਼ਬਰ »

ਤੇਜ਼ਧਾਰ ਹਥਿਆਰ ਦੀ ਨੋਕ 'ਤੇ ਮੋਬਾਈਲ ਖੋਹ ਕੇ ਫ਼ਰਾਰ

ਅੰਮਿ੍ਤਸਰ, 23 ਸਤੰਬਰ (ਗਗਨਦੀਪ ਸ਼ਰਮਾ)¸ਤੇਜ਼ਧਾਰ ਹਥਿਆਰ ਦੀ ਨੋਕ 'ਤੇ ਇਕ ਵਿਅਕਤੀ ਕੋਲੋਂ ਮੋਬਾਇਲ ਖੋਹੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਛਾਓਣੀ ਪੁਲਿਸ ਕੋਲ ਜਸ਼ਨਪ੍ਰੀਤ ਸਿੰਘ ਨਾਮਕ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਉਹ ਕੁਵੀਨਜ਼ ਰੋਡ 'ਤੇ ...

ਪੂਰੀ ਖ਼ਬਰ »

ਨਸ਼ੇ ਲਈ 'ਖੂਨੀ ਖੇਡ' ਖੇਡਣ ਵਾਲਾ ਗਿ੍ਫ਼ਤਾਰ

ਅੰਮਿ੍ਤਸਰ, 23 ਸਤੰਬਰ (ਗਗਨਦੀਪ ਸ਼ਰਮਾ)-ਨਸ਼ੇ ਦੀ ਪੂਰਤੀ ਖਾਤਿਰ 'ਖੂਨੀ ਖੇਡ' ਖੇਡਣ ਵਾਲੇ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ, ਜਿਸ ਕੋਲੋਂ 1050 ਨਸ਼ੀਲੀਆਂ ਗੋਲੀਆਂ ਵੀ ਬਰਾਮਦ ਹੋਈਆਂ ਹਨ | ਡੀ.ਸੀ.ਪੀ. (ਜਾਂਚ) ਜਗਮੋਹਨ ਸਿੰਘ ਨੇ ਇਸ ਗੱਲ ਦਾ ਖ਼ੁਲਾਸਾ ਕਰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਜ਼ੋਨ ਚਮਿਆਰੀ ਤੋਂ ਕਾਂਗਰਸੀ ਉਮੀਦਵਾਰ ਜਸਮਿੰਦਰ ਕੌਰ 342 ਵੋਟਾਂ ਨਾਲ ਚੋਣ ਜਿੱਤੇ

ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਅੱਜ ਆਏ ਨਤੀਜਿਆਂ 'ਚ ਪੰਚਾਇਤ ਸੰਮਤੀ ਚੋਣ ਚਮਿਆਰੀ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਜਸਮਿੰਦਰ ਕੌਰ ਨੇ ਆਪਣੀ ਵਿਰੋਧੀ ਅਕਾਲੀ ਦਲ ਬਾਦਲ ਦੀ ਉਮੀਦਵਾਰ ...

ਪੂਰੀ ਖ਼ਬਰ »

ਜ਼ੋਨ ਸੰਗਤਪੁਰਾ ਤੋਂ ਕਾਂਗਰਸੀ ਉਮੀਦਵਾਰ ਰਾਜਵਿੰਦਰ ਕੌਰ ਚੇਤਨਪੁਰਾ 671 ਵੋਟਾਂ ਨਾਲ ਚੋਣ ਜਿੱਤੇ

ਚੇਤਨਪੁਰਾ 23 ਸਤੰਬਰ (ਮਹਾਂਬੀਰ ਸਿੰਘ ਗਿੱਲ)-ਬਲਾਕ ਹਰਛਾ ਛੀਨਾ ਅਧੀਨ ਆਉਂਦੇ ਬਲਾਕ ਸੰਮਤੀ ਜ਼ੋਨ ਸੰਗਤਪੁਰਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਤੇ ਚੋਣ ਲੜੀ ਰਾਜਵਿੰਦਰ ਕੌਰ ਚੇਤਨਪੁਰਾ ਆਪਣੇ ਵਿਰੋਧੀਆਂ ਨੂੰ ਹਰਾ ਕੇ 671 ਵੋਟਾਂ ਨਾਲ ਜੇਤੂ ਰਹੀ | ਉਨ੍ਹਾਂ ਦੀ ਜਿੱਤ ਤੇ ...

ਪੂਰੀ ਖ਼ਬਰ »

ਡਾ: ਰਤਨ ਸਿੰਘ ਅਜਨਾਲਾ ਵਲੋਂ ਬੱਲੜ੍ਹਵਾਲ ਤੋਂ ਜੇਤੂ ਅਕਾਲੀ ਉਮੀਦਵਾਰ ਬਲਕਾਰ ਸਿੰਘ ਨੂੰ ਕੀਤਾ ਸਨਮਾਨਿਤ

ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੇ ਅੱਜ ਆਏ ਨਤੀਜਿਆਂ ਵਿਚ ਪੰਚਾਇਤ ਸੰਮਤੀ ਅਜਨਾਲਾ ਦੇ ਜ਼ੋਨ ਬੱਲੜ੍ਹਵਾਲ ਤੋਂ ਅਕਾਲੀ ਦਲ ਬਾਦਲ ਦੇ ਜੇਤੂ ਉਮੀਦਵਾਰ ਬਲਕਾਰ ਸਿੰਘ ਨੂੰ ਅੱਜ ਇਥੇ ਕਰਵਾਏ ਸਾਦੇ ਤੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਦੋ ਵਿਦਿਆਰਥੀ ਭਾਰਤੀ ਫ਼ੌਜ 'ਚ ਲੈਫ਼ਟੀਨੈਂਟ ਵਜੋਂ ਨਿਭਾਉਣਗੇ ਸੇਵਾ

ਅੰਮਿ੍ਤਸਰ, 23 ਸਤੰਬਰ (ਜੱਸ)¸ਅੱਜ ਇੱਥੇ ਖ਼ਾਲਸਾ ਕਾਲਜ ਮੈਨੇਜ਼ਮੈਂਟ ਦਫ਼ਤਰ ਵਿਖੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਨੇ ਖ਼ਾਲਸਾ ਕਾਲਜ ਐਗਰੀਕਲਚਰ ਵਿਭਾਗ ਦੇ ਦੋ ਸਾਬਕਾ ਵਿਦਿਆਰਥੀਆਂ ਸੰਦਲਬੀਰ ਸਿੰਘ ਭੁੱਲਰ ਤੇ ਹਰਿੰਦਰਜੀਤ ਸਿੰਘ ਨੂੰ ਭਾਰਤੀ ਫ਼ੌਜ 'ਚ ...

ਪੂਰੀ ਖ਼ਬਰ »

ਦਰਜਾ ਚਾਰ ਕਰਮਚਾਰੀਆਂ ਨੇ ਚੋਣ ਡਿਊਟੀ ਦੇ ਮਿਹਨਤਤਾਨੇ ਦੀ ਕੀਤੀ ਮੰਗ

ਬਾਬਾ ਬਕਾਲਾ ਸਾਹਿਬ, 23 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਦੀ ਕਲਾਸ ਫੌਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੀ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਬਲਵਿੰਦਰ ਸਿੰਘ ਠੱਠੀਆਂ, ਜ਼ਿਲ੍ਹਾ ਅੰਮਿ੍ਤਸਰ ਦੇ ਚੇਅਰਮੈਨ ਰਾਮ ਸਿੰਘ ਟੌਾਗ, ...

ਪੂਰੀ ਖ਼ਬਰ »

ਸਿਰ 'ਚ ਕੀੜੇ ਪਏ ਬਜ਼ੁਰਗ ਦੀ ਬਚੀ ਜਾਨ, ਪਿੰਗਲਵਾੜਾ ਨੇ ਲਈ ਸਾਰ

ਅੰਮਿ੍ਤਸਰ, 23 ਸਤੰਬਰ (ਰੇਸ਼ਮ ਸਿੰਘ)¸ਸਿਰ 'ਚ ਕੀੜੇ ਪਏ ਮਿਲੇ ਇਕ ਲਾਵਾਰਿਸ ਬਜ਼ੁਰਗ ਦੀ ਜਾਨ ਬਚ ਗਈ ਹੈ, ਜਿਸ ਦੇ ਇੱਥੇ ਰਾਮ ਲਾਲ ਸਰਕਾਰੀ ਈ. ਐਨ. ਟੀ. ਅੱਖ ਨੱਕ ਤੇ ਕੰਨਾਂ ਦੇ ਹਸਪਤਾਲ ਨੇ ਸਾਰ ਲਈ ਹੈ | ਮੁਖੀ ਈ. ਐਨ. ਟੀ. ਡਾ. ਜਗਦੀਪਕ ਸਿੰਘ ਨੇ ਦੱਸਿਆ ਕਿ ਇਹ ਮਰੀਜ਼ ਭਗਤ ...

ਪੂਰੀ ਖ਼ਬਰ »

ਭਾਜਪਾ ਵਰਕਰਾਂ ਦੇ ਸਨਮਾਨ ਵਿਚ ਸਮਾਗਮ ਕਰਵਾਇਆ

ਅੰਮਿ੍ਤਸਰ, 23 ਸਤੰਬਰ (ਹਰਮਿੰਦਰ ਸਿੰਘ)-ਭਾਜਪਾ ਦੇ ਜ਼ਿਲ੍ਹਾ ਦਫਤਰ ਵਿਖੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ੍ਰੀ ਅਨੰਦ ਸ਼ਰਮਾ ਵਲੋਂ ਵਰਕਰਾਂ ਦੇ ਸਨਮਾਨ ਵਿਚ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪੰਜਾਬ ਭਾਜਪਾ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ੍ਰੀ ਸ਼ਵੇਤ ਮਲਿਕ ਨੇ ...

ਪੂਰੀ ਖ਼ਬਰ »

ਭਾਈ ਘਨੱ੍ਹਈਆ ਜੀ ਦੀ 300 ਸਾਲਾ ਬਰਸੀ ਨੂੰ ਸਮਰਪਿਤ ਲਗਾਇਆ ਮੁਫ਼ਤ ਮੈਡੀਕਲ ਕੈਂਪ

ਅੰਮਿ੍ਤਸਰ, 23 ਸਤੰਬਰ (ਜੱਸ)-ਗਰੀਬ, ਅਨਾਥ ਅਤੇ ਲੋੜਵੰਦਾਂ ਦੀ ਸਹਾਇਤਾ ਲਈ ਪਿਛਲੇ 22 ਸਾਲਾਂ ਤੋਂ ਯਤਨਸ਼ੀਲ ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਵੱਲੋਂ ਭਾਈ ਘਨ੍ਹਈਆ ਜੀ ਦੀ 300 ਸਾਲਾ ਬਰਸੀ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਜਾਂਚ ਤੇ ਮੈਡੀਕਲ ਕੈਂਪ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਨਿਗਮ ਨੇ ਨਾਜਾਇਜ਼ ਲੱਗੇ ਹੋਰਡਿੰਗ ਉਤਾਰੇ

ਅੰਮਿ੍ਤਸਰ, 23 ਸਤੰਬਰ (ਹਰਮਿੰਦਰ ਸਿੰਘ)¸ਸ਼ਹਿਰ 'ਚ ਨਜਾਇਜ ਤੌਰ 'ਤੇ ਹੋਰਡਿੰਗ ਲਗਾਕੇ ਨਗਰ ਨਿਗਮ ਨੂੰ ਚੂਨਾ ਲਗਾਉਣ ਵਾਲੇ ਲੋਕਾਂ ਦੇ ਖਿਲਾਫ਼ ਨਿਗਮ ਪ੍ਰਸ਼ਾਸਨ ਨੇ ਸ਼ਿਕੰਜਾ ਕੱਸ ਦਿੱਤਾ ਹੈ | ਜਿਸ ਦੇ ਤਹਿਤ ਨਿਗਮ ਦੇ ਇਸ਼ਤਿਹਾਰ ਵਿਭਾਗ ਵਲੋਂ ਨਿਗਮ ਕਮਿਸ਼ਨਰ ਮੈਡਮ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਸਿਖਲਾਈ ਕੋਰਸ ਦੀ ਸਮਾਪਤੀ 'ਤੇ ਸਿਖਿਆਰਥੀਆਂ ਨੂੰ ਵੰਡੇ

ਅੰਮਿ੍ਤਸਰ, 23 ਸਤੰਬਰ (ਜੱਸ)¸ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਪਿ੍ੰਸੀਪਲ ਡਾ: ਮਹਿਲ ਸਿੰਘ ਨੇ ਖੁੰਬਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਮੌਕੇ ਸਿਖਿਆਰਥੀਆਂ ਨੂੰ ਸਰਟੀਫ਼ਿਕੇਟ ਤਕਸੀਮ ਕੀਤੇ | ਖੇਤੀਬਾੜੀ ਸੂਚਨਾ ਅਫ਼ਸਰ ਜਸਵਿੰਦਰ ਸਿੰਘ ਭਾਟੀਆ ਦੀ ...

ਪੂਰੀ ਖ਼ਬਰ »

ਹਲਕਾ ਬਾਬਾ ਬਕਾਲਾ ਸਾਹਿਬ ਦੀਆਂ ਜ਼ਿਲ੍ਹਾ ਪ੍ਰੀਸ਼ਦ ਦੀਆਂ ਸਾਰੀਆਂ ਤੇ ਬਲਾਕ ਸੰਮਤੀ 33 ਸੀਟਾਂ 'ਤੇ ਹੂੰਝਾ ਫੇਰ ਜਿੱਤ

ਰਈਆ, 23 ਸਤੰਬਰ (ਸ਼ਰਨਬੀਰ ਸਿੰਘ ਕੰਗ)-ਕਾਂਗਰਸ ਪਾਰਟੀ ਨੇ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਵਿਚ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੀਆਂ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਦੀਆਂ ਸਾਰੀਆਂ ਸਾਢੇ ...

ਪੂਰੀ ਖ਼ਬਰ »

ਬਲਾਕ ਤਰਸਿੱਕਾ 'ਚ ਕਾਂਗਰਸ ਦੀ ਹੂੰਝਾ ਫੇਰ ਜਿੱਤ, ਆਗੂ ਤੇ ਵਰਕਰ ਬਾਗੋਬਾਗ

ਤਰਸਿੱਕਾ, 23 ਸਤੰਬਰ (ਅਤਰ ਸਿੰਘ ਤਰਸਿੱਕਾ)-ਬਲਾਕ ਤਰਸਿੱਕਾ ਤੋਂ ਪੰਚਾਇਤ ਸੰਮਤੀ ਉਮੀਦਵਾਰ ਸ੍ਰੀਮਤੀ ਸ਼ਰਨਜੀਤ ਕੌਰ ਤਰਸਿੱਕਾ, ਕੈਪਟਨ ਲਖਵਿੰਦਰ ਸਿੰਘ ਸੈਦੋਲੇਲ, ਜਗਬੀਰ ਸਿੰਘ ਲਾਲੀ ਜੋਧਾਨਗੀ, ਸਾਧੂ ਸਿੰਘ ਮੁੱਛਲ, ਬੀਬੀ ਨਿਰਮਲ ਕੌਰ ਜਬੋਵਾਲ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਲੋਕਾਂ ਨੇ ਕਾਂਗਰਸ ਦੇ ਹੱਕ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦਾ ਫ਼ਤਵਾ ਦੇ ਕੇ ਅਕਾਲੀ ਦਲ ਨੂੰ ਨਕਾਰਿਆ-ਹਰਪ੍ਰਤਾਪ ਅਜਨਾਲਾ

ਜਗਦੇਵ ਕਲਾਂ, 23 ਸਤੰਬਰ (ਸ਼ਰਨਜੀਤ ਸਿੰਘ ਗਿੱਲ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਲੋਕਾਂ ਨੇ ਕਾਂਗਰਸ ਪਾਰਟੀ ਦੇ ਹੱਕ 'ਚ ਜਿੱਤ ਦਾ ਫਤਵਾ ਦੇ ਕੇ ਅਕਾਲੀ ਦਲ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ | ਇਹ ਪ੍ਰਗਟਾਵਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ...

ਪੂਰੀ ਖ਼ਬਰ »

ਤੂਫ਼ਾਨ ਤੇ ਭਾਰੀ ਮੀਹ ਨੇ ਪੱਕੀਆਂ ਫ਼ਸਲਾਂ ਨੂੰ ਧਰਤੀ 'ਤੇ ਵਿਛਾ ਕੇ ਕਿਸਾਨਾਂ ਦੀਆਂ ਆਸਾਂ 'ਤੇ ਪਾਣੀ ਫੇਰਿਆ

ਚੇਤਨਪੁਰਾ, 23 ਸਤੰਬਰ (ਮਹਾਂਬੀਰ ਸਿੰਘ ਗਿੱਲ)-ਬੀਤੀ ਰਾਤ ਆਏ ਤੇਜ਼ ਤੂਫ਼ਾਨ ਤੇ ਭਾਰੀ ਮੀਹ ਨੇ ਕਿਸਾਨਾਂ ਦੀ ਪੱਕੀ ਹੋਈ ਝੋਨੇ ਦੀ ਫ਼ਸਲ ਨੂੰ ਧਰਤੀ 'ਤੇ ਵਿਛਾ ਕੇ ਕਿਸਾਨਾਂ ਦੀਆਂ ਆਸਾਂ 'ਤੇ ਬੁਰੀ ਤਰ੍ਹਾਂ ਪਾਣੀ ਫੇਰ ਦਿੱਤਾ | ਸਥਾਨਕ ਨਗਰ ਚੇਤਨਪੁਰਾ, ਸੰਤੂਨੰਗਲ, ...

ਪੂਰੀ ਖ਼ਬਰ »

ਚੌਥੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅੰਮਿ੍ਤਸਰ ਸੇਵਕ ਸਭਾ ਵਲੋਂ 11 ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਅੱਜ ਤੋਂ ਆਰੰਭ

ਅੰਮਿ੍ਤਸਰ, 23 ਸਤੰਬਰ (ਜਸਵੰਤ ਸਿੰਘ ਜੱਸ)-ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸੰਨ੍ਹ 1950 ਤੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੱਠੜੀ ਘਰ ਤੇ ਜੋੜੇ ਘਰ ਵਿਖੇ ਨਿਸ਼ਕਾਮ ਸੇਵਾਵਾਂ ਨਿਭਾਅ ਰਹੀ ਸ੍ਰੀ ਅੰਮਿ੍ਤਸਰ ਸੇਵਕ ਸਭਾ ਚੌਕ ...

ਪੂਰੀ ਖ਼ਬਰ »

ਜਹਾਂਗੀਰ ਦੀ ਅਗਵਾਈ ਹੇਠ ਮੁਹਾਵਾ ਖ਼ੂਨੀ ਪੁਲ ਕਾਰਨ ਹਾਦਸੇ ਦੇ ਸ਼ਿਕਾਰ ਬੱਚਿਆਂ ਨੂੰ ਮੋਮਬਤੀਆਂ ਜਗ੍ਹਾ ਕੇ ਸ਼ਰਧਾ ਦੇ ਫ਼ੁੱਲ ਭੇਟ

ਅਟਾਰੀ, 23 ਸਤੰਬਰ (ਰੁਪਿੰਦਰਜੀਤ ਸਿੰਘ ਭਕਨਾ)-ਸਰਹੱਦੀ ਇਲਾਕੇ ਵਿਚਲੇ ਖਸਤਾ ਹਾਲ ਪੁਲ ਜੋ ਕਈ ਕੀਮਤੀ ਜਾਨਾਂ ਲੈ ਚੁੱਕੇ ਹਨ ਪਰ ਸੱਤਾਧਾਰੀ ਪਾਰਟੀ ਦੇ ਮੁੱਖ ਮੰਤਰੀ ਤੇ ਮਾਝੇ ਦੇ ਪ੍ਰਮੁੱਖ ਮੰਤਰੀ ਨਵਜੋਤ ਸਿੱਧੂ ਸਮੇਂ-ਸਮੇਂ ਮੁਹਾਵਾ ਵਿਚਲੇ ਖ਼ੂਨੀ ਪੁਲ ਜਿਸ ਕਾਰਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX