ਨਵੀਂ ਦਿੱਲੀ, 24 ਸਤੰਬਰ (ਜਗਤਾਰ ਸਿੰਘ)-ਭੀੜਤੰਤਰ ਨੂੰ ਲੈ ਕੇ ਸੁਪਰੀਮ ਕੋਰਟ ਨੇ ਇਕ ਵਾਰ ਫਿਰ ਸਖ਼ਤੀ ਵਿਖਾਉਂਦੇ ਹੋਏ 8 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਤੋਂ ਜਵਾਬ ਮੰਗਿਆ ਹੈ। ਸਰਬ ਉੱਚ ਅਦਾਲਤ ਨੇ ਸਖ਼ਤ ਟਿੱਪਣੀ ਕਰਦੇ ਹੋਏ ਕਿਹਾ ਕਿ ਇਨ੍ਹਾਂ ਸੂਬਿਆਂ ਨੇ ਹਾਲੇ ਤੱਕ ਇਹ ਨਹੀਂ ਦੱਸਿਆ ਹੈ ਕਿ ਇਨ੍ਹਾਂ ਨੇ ਗਊ ਰੱਖਿਆ ਦੇ ਨਾਂਅ 'ਤੇ ਹੋ ਰਹੀ ਹਿੰਸਾ ਤੇ ਭੀੜਤੰਤਰ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਿਹੜੇ ਕਦਮ ਚੁੱਕੇ ਹਨ। ਇਹੀ ਨਹੀਂ ਅਦਾਲਤ ਨੇ ਸਾਰੇ ਸੂਬਿਆਂ ਨੂੰ 2 ਹਫ਼ਤਿਆਂ ਦੇ ਅੰਦਰ ਇਸ ਸਬੰਧੀ ਰਿਪੋਰਟ ਸੌਂਪਣ ਲਈ ਵੀ ਆਖਿਆ ਹੈ। ਅਦਾਲਤ ਨੇ ਕੇਂਦਰ ਸਰਕਾਰ ਨੂੰ ਪੁੱਛਿਆ ਕਿ ਭੀੜਤੰਤਰ ਦੀਆਂ ਘਟਨਾਵਾਂ ਰੋਕਣ ਲਈ ਲੋਕਾਂ ਨੂੰ ਜਾਗਰੂਕ ਕਰਨ ਦੀ ਦਿਸ਼ਾ 'ਚ ਕੋਈ ਕਦਮ ਕਿਉਂ ਨਹੀਂ ਚੁੱਕਿਆ ਗਿਆ? ਇਸ ਮਾਮਲੇ 'ਚ ਅਪੀਲ ਕਰਤਾ ਨੇ ਅਦਾਲਤ ਨੂੰ ਦੱਸਿਆ ਕਿ ਜੋ ਲੋਕ ਭੀੜਤੰਤਰ ਦੇ ਦੋਸ਼ੀ ਹਨ, ਉਨ੍ਹਾਂ ਖ਼ਿਲਾਫ਼ ਦੋਸ਼-ਪੱਤਰ ਵੀ ਦਾਇਰ ਹੋਇਆ ਹੈ ਪ੍ਰੰਤੂ ਅਜਿਹੇ ਲੋਕ ਚੋਣ ਲੜਨ ਲਈ ਨਾਮਜ਼ਦਗੀ ਪਰਚਾ ਦਾਖ਼ਲ ਕਰ ਰਹੇ ਹਨ। ਅਟਾਰਨੀ ਜਨਰਲ ਕੇ.ਕੇ. ਵੇਣੁਗੋਪਾਲ ਨੇ ਅਦਾਲਤ ਨੂੰ ਦੱਸਿਆ ਕਿ ਕੁਝ ਹੀ ਹਫ਼ਤਿਆਂ 'ਚ ਭੀੜਤੰਤਰ ਤੇ ਗਊ ਰੱਖਿਆ ਦੇ ਨਾਂਅ 'ਤੇ ਹੋ ਰਹੀ ਹਿੰਸਾ ਖ਼ਿਲਾਫ਼ ਟੀ.ਵੀ.ਅਤੇ ਪ੍ਰਿੰਟ ਮੀਡੀਆ ਰਾਹੀਂ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨਾਲ ਲੋਕਾਂ ਨੂੰ ਫਾਇਦਾ ਹੋਵੇਗਾ ਅਤੇ ਕਾਨੂੰਨ ਵਿਵਸਥਾ ਨੂੰ ਸੰਭਾਲਣ 'ਚ ਮਦਦ ਮਿਲੇਗੀ।
ਨਵੀ ਦਿੱਲੀ, 24 ਸਤੰਬਰ (ਉਪਮਾ ਡਾਗਾ ਪਾਰਥ)-ਰਾਫ਼ੇਲ ਲੜਾਕੂ ਜਹਾਜਾਂ ਦੇ ਸੌਦੇ 'ਚ ਘੁਟਾਲੇ ਦੇ ਸਬੰਧ 'ਚ ਭ੍ਰਿਸ਼ਟਾਚਾਰ ਦਾ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਕਾਂਗਰਸ ਦੇ ਸੀਨੀਅਰ ਆਗੂਆਂ ਦਾ ਕਿ ਵਫ਼ਦ ਅੱਜ ਕੇਂਦਰੀ ਵਿਜੀਲੈਂਸ ਕਮਿਸ਼ਨਰ (ਸੀ.ਵੀ.ਸੀ.) ਨੂੰ ਮਿਲਿਆ। ਵਫ਼ਦ ਨੇ ਰਾਫ਼ੇਲ ਸੌਦੇ ਨੂੰ ਭਾਰਤ ਦਾ ਸਭ ਤੋਂ ਵੱਡਾ ਰੱਖਿਆ ਘੁਟਾਲਾ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਸਰਕਾਰੀ ਖ਼ਜ਼ਾਨੇ ਨੂੰ 40 ਹਜ਼ਾਰ ਕਰੋੜ ਦਾ ਨੁਕਸਾਨ ਹੋਇਆ ਹੈ। ਕਾਂਗਰਸੀ ਵਫ਼ਦ ਨੇ ਸੀ.ਵੀ.ਸੀ. ਕੇ.ਵੀ. ਚੌਧਰੀ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਇਕ ਵਿਸਥਾਰਪੂਰਵਕ ਮੈਮੋਰੈਂਡਮ ਸੌਂਪਿਆ ਜ਼ਿਕਰਯੋਗ ਹੈ ਕਿ ਕਾਂਗਰਸੀ ਨੇਤਾਵਾਂ ਵਲੋਂ ਸੀ.ਵੀ.ਸੀ. ਤੱਕ ਪਹੁੰਚ ਕਰਨ ਦੀ ਕਵਾਇਦ ਕੈਗ ਨਾਲ ਕੀਤੀ ਮੁਲਾਕਾਤ ਤੋਂ ਕੁਝ ਦਿਨ ਬਾਅਦ ਹੀ ਕੀਤੀ ਗਈ, ਜਿਸ 'ਚ ਕਾਂਗਰਸ ਨੇ ਸਰਬਉੱਚ ਆਡਿਟਰ ਨੂੰ ਮੰਦੇ 'ਚ ਹੋਈਆਂ ਕਥਿਤ ਬੇਨਿਯਮੀਆਂ ਨੂੰ ਲੈ ਕੇ ਰਿਪੋਰਟ ਤਿਆਰ ਕਰ ਕੇ ਸੰਸਦ 'ਚ ਪੇਸ਼ ਕਰਨ ਦੀ ਮੰਗ ਕੀਤੀ ਸੀ। ਸੀਨੀਅਰ ਕਾਂਗਰਸੀ ਆਗੂ ਗੁਲਾਮ ਨਬੀ ਆਜ਼ਾਦ, ਅਹਿਮਦ ਪਟੇਲ ਅਤੇ ਆਨੰਦ ਸ਼ਰਮਾ ਦੀ ਅਗਵਾਈ ਹੇਠ ਗਏ ਕਾਂਗਰਸੀ ਵਫ਼ਦ ਨੇ ਇਸ ਨੂੰ ਸਦੀ ਦਾ ਸਭ ਤੋਂ ਵੱਡਾ ਘੁਟਾਲਾ ਕਰਾਰ ਦਿੰਦਿਆਂ ਇਸ ਨੂੰ ਦੇਸ਼ ਦੀ ਰੱਖਿਆ ਤਿਆਰੀ ਦਾ ਵੱਡਾ ਨੁਕਸਾਨ ਕਰਾਰ ਦਿੱਤਾ।
ਨਵੀਂ ਦਿੱਲੀ, 24 ਸਤੰਬਰ 2018 (ਅਜੀਤ ਬਿਊਰੋ)-ਐਨ. ਆਰ. ਆਈ. ਲਾੜਿਆਂ ਵਲੋਂ ਛੱਡੀਆਂ ਲੜਕੀਆਂ ਅਤੇ ਭਵਿੱਖ 'ਚ ਐਨ. ਆਰ. ਆਈ. ਲਾੜਿਆਂ ਨਾਲ ਵਿਆਹ ਦੀ ਉਮੀਦ ਲਗਾਈ ਬੈਠੀਆਂ ਲੜਕੀਆਂ ਲਈ ਅੱਜ ਇਕ ਉਮੀਦ ਦੀ ਕਿਰਨ ਜਾਗੀ ਹੈ। ਦਿੱਲੀ ਕਮੇਟੀ ਵਲੋਂ ਦਿੱਲੀ ਹਾਈ ਕੋਰਟ 'ਚ ਇਸ ਸਬੰਧੀ ਦਾਖ਼ਲ ਕੀਤੀ ਅਰਜ਼ੀ 'ਤੇ ਸੁਣਵਾਈ ਦੌਰਾਨ ਚੀਫ਼ ਜਸਟਿਸ ਰਾਜਿੰਦਰ ਮੇਨਨ ਦੀ ਬੈਂਚ ਨੇ ਮਾਮਲੇ ਨੂੰ ਗੰਭੀਰ ਅਤੇ ਜ਼ਰੂਰੀ ਦੱਸਦਿਆਂ ਸਰਕਾਰ ਨੂੰ ਕਿਹਾ ਕਿ ਅਜਿਹੇ ਮਾਮਲਿਆਂ ਨੂੰ ਗੰਭੀਰਤਾ ਨਾਲ ਲਿਆ ਜਾਵੇ। ਹਾਈਕੋਰਟ ਨੇ ਇਸ ਮਾਮਲੇ 'ਚ ਤਤਕਾਲ ਪ੍ਰਭਾਵ ਨਾਲ ਭਾਰਤ ਸਰਕਾਰ ਅਤੇ ਸਬੰਧਿਤ ਮੰਤਰਾਲਿਆਂ ਨੂੰ ਛੇਤੀ ਜਵਾਬ ਦੇਣ ਲਈ ਨੋਟਿਸ ਵੀ ਜਾਰੀ ਕੀਤਾ। ਇਸ ਮਾਮਲੇ 'ਚ ਅਗਲੀ ਸੁਣਵਾਈ 9 ਨਵੰਬਰ ਨੂੰ ਹੋਵੇਗੀ। ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਹਾਈਕੋਰਟ ਵਲੋਂ ਇਸ ਮਾਮਲੇ 'ਤੇ ਦਿਖਾਈ ਗੰਭੀਰਤਾ ਲਈ ਧੰਨਵਾਦ ਕਰਦਿਆ ਪੱਤਰਕਾਰਾਂ ਨੂੰ ਅਰਜ਼ੀ 'ਚ ਕੀਤੀਆਂ ਮੰਗਾਂ ਦੀ ਜਾਣਕਾਰੀ ਦਿੱਤੀ। ਜੀ. ਕੇ. ਨੇ ਕਿਹਾ ਕਿ ਸਿਰਫ ਪੰਜਾਬ 'ਚ ਐਨ. ਆਈ. ਆਰ. ਲਾੜਿਆਂ ਵਲੋਂ ਛੱਡੀਆਂ ਕਰੀਬ 30 ਹਜ਼ਾਰ ਲੜਕੀਆਂ ਇਸ ਸਮੇਂ ਨਰਕ ਭਰਿਆ ਜੀਵਨ ਜਿਊਣ ਲਈ ਮਜ਼ਬੂਰ ਹਨ। ਜੀ. ਕੇ. ਨੇ ਦੱਸਿਆ ਕਿ ਇਸ ਸਬੰਧ 'ਚ ਦਿੱਲੀ ਕਮੇਟੀ ਵਲੋਂ 9 ਮਈ, 2018 ਨੂੰ ਪੀੜਤ ਲੜਕੀਆਂ ਦੀ ਸਹਾਇਤਾ ਲਈ ਐਨ. ਆਰ. ਆਈ. ਸੈੱਲ ਦੀ ਸਥਾਪਨਾ ਕਮੇਟੀ ਦੇ ਕਾਨੂੰਨੀ ਵਿਭਾਗ ਦੇ ਚੇਅਰਮੈਨ ਜਸਵਿੰਦਰ ਸਿੰਘ ਜੌਲੀ ਦੀ ਪ੍ਰਧਾਨਗੀ 'ਚ ਕੀਤੀ ਗਈ ਸੀ। ਉਸ ਤੋਂ ਬਾਅਦ ਲਗਾਤਾਰ ਕਮੇਟੀ ਕੋਲ ਪੀੜਤ ਲੜਕੀਆਂ ਨੇ ਪਹੁੰਚ ਕਰਨੀ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਬਿਨਾਂ ਕਿਸੇ ਭੇਦਭਾਵ ਦੇ ਹਰੇਕ ਪੀੜਤ ਦੀ ਸਹਾਇਤਾ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਿਸ ਕਰਕੇ ਦਿੱਲੀ ਕਮੇਟੀ ਅੱਜ ਤੱਕ ਲਗਭਗ 50 ਭਗੌੜੇ ਲਾੜਿਆਂ ਦੇ ਪਾਸਪੋਰਟ ਰੱਦ ਕਰਵਾਉਣ 'ਚ ਕਾਮਯਾਬ ਹੋਈ ਹੈ।
ਨਵੀਂ ਦਿੱਲੀ, 24 ਸਤੰਬਰ (ਪੀ.ਟੀ.ਆਈ.)- ਮੁੰਬਈ 'ਚ ਪੈਟਰੋਲ ਦੀ ਕੀਮਤ 90 ਦੇ ਅੰਕੜੇ ਨੂੰ ਪਾਰ ਕਰਦਿਆਂ ਹੁਣ 90.08 ਰੁਪਏ ਪ੍ਰਤੀ ਲੀਟਰ ਹੋ ਗਈ ਹੈ, ਜੋ ਕਿ ਹੁਣ ਤੱਕ ਦੀ ਸਭ ਤੋਂ ਵੱਧ ਕੀਮਤ ਹੈ। ਸਰਕਾਰੀ ਮਾਲਕੀ ਵਾਲੀਆਂ ਤੇਲ ਫ਼ਰਮਾਂ ਦੀ ਨੋਟੀਫ਼ਿਕੇਸ਼ਨ ਅਨੁਸਾਰ ਪੈਟਰੋਲ ਦੀ ਕੀਮਤ 'ਚ 11 ਪੈਸੇ ਜਦ ਕਿ ਡੀਜ਼ਲ ਦੀ ਕੀਮਤ 'ਚ 5 ਪੈਸੇ ਦਾ ਵਾਧਾ ਦਰਜ ਕਰਨ ਤੋਂ ਬਾਅਦ ਮੁੰਬਈ 'ਚ ਹੁਣ ਇੰਡੀਅਨ ਆਇਲ ਕਾਰਪੋਰੇਸ਼ਨ (ਆਈ.ਓ.ਸੀ.) ਦਾ ਪੈਟਰੋਲ 90.17, ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚ.ਪੀ.ਸੀ.ਐਲ.) ਦਾ 90.14 ਅਤੇ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਬੀ. ਪੀ. ਸੀ. ਐਲ.) ਦਾ 90.14 , ਜਦ ਕਿ ਡੀਜ਼ਲ ਕ੍ਰਮਵਾਰ 78.58, 78.67 ਤੇ 78.67 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਦਿੱਲੀ 'ਚ ਪੈਟਰੋਲ ਦੀ ਕੀਮਤ 82.72 ਤੇ ਡੀਜ਼ਲ ਦੀ 74.02 ਰੁਪਏ ਪ੍ਰਤੀ ਲੀਟਰ ਹੈ। ਇਸੇ ਤਰਾਂ ਕੋਲਕਾਤਾ 'ਚ ਪੈਟਰੋਲ ਤੇ ਡੀਜ਼ਲ ਕ੍ਰਮਵਾਰ 84.63 ਤੇ 75.95 ਅਤੇ ਚੇਨਈ 'ਚ ਕ੍ਰਮਵਾਰ 86.08 ਤੇ 78.35 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।
ਸੰਯੁਕਤ ਰਾਸ਼ਟਰ, 24 ਸਤੰਬਰ (ਏਜੰਸੀ)-'ਮੈਂ ਭਾਰਤ ਨਾਲ ਪਿਆਰ ਕਰਦਾ ਹਾਂ ਅਤੇ ਮੇਰੇ ਮਿੱਤਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੇਰੇ ਵਲੋਂ ਸ਼ੁੱਭਕਾਮਨਵਾਂ ਦਿਓ'। ਇਹ ਸ਼ਬਦ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਸਮੇਂ ਕਹੇ। ਟਰੰਪ ਵਲੋਂ ਭਾਰਤ ਪ੍ਰਤੀ ਅਜਿਹਾ ਸਕਾਰਾਤਮਕ ਵਤੀਰਾ ਵਿਸ਼ਵ ਭਰ 'ਚ ਨਸ਼ੀਲੇ ਪਦਾਰਥਾਂ ਦੀ ਮੁਸ਼ਕਿਲ ਸਬੰਧੀ ਹੋਈ ਇਕ ਅਜਿਹੀ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਭਾਰਤੀ ਵਿਦੇਸ਼ ਮੰਤਰੀ ਸਾਹਮਣੇ ਪ੍ਰਗਟ ਕੀਤੇ ਗਏ। ਇਸ ਸਮਾਗਮ ਤੋਂ ਬਾਅਦ ਅਮਰੀਕਾ ਦੀ ਸੰਯੁਕਤ ਰਾਸ਼ਟਰ ਲਈ ਚੁਣੀ ਰਾਜਦੂਤ ਨਿੱਕੀ ਹੈਲੇ ਨੇ ਭਾਰਤੀ ਵਿਦੇਸ਼ ਮੰਤਰੀ ਦੀ ਰਾਸ਼ਟਰਪਤੀ ਨਾਲ ਮੁਲਾਕਾਤ ਕਰਵਾਈ ਅਤੇ ਜਦੋਂ ਸੁਸ਼ਮਾ ਸਵਰਾਜ ਨੇ ਟਰੰਪ ਨੂੰ ਸ੍ਰੀ ਮੋਦੀ ਵਲੋਂ ਭੇਜੀਆਂ ਸ਼ੁੱਭਇਛਾਵਾਂ ਦਿੱਤੀਆਂ ਤਾਂ ਟਰੰਪ ਨੇ ਭਾਰਤ ਅਤੇ ਸ੍ਰੀ ਮੋਦੀ ਪ੍ਰਤੀ ਆਪਣਾ ਪਿਆਰ ਪ੍ਰਗਟ ਕੀਤਾ।
ਪਾਕਯੌਂਗ (ਸਿੱਕਮ), 24 ਸਤੰਬਰ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਪਾਕਯੌਂਗ 'ਚ ਬਣਾਏ ਗਏ ਸਿੱਕਮ ਦੇ ਪਹਿਲੇ ਹਵਾਈ ਅੱਡੇ ਨੂੰ ਦੇਸ਼ ਨੂੰ ਸਮਰਪਿਤ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਵਿਕਾਸ ਕਾਰਜਾਂ ਦੀ ਰਫ਼ਤਾਰ ਬਹੁਤ ਹੌਲੀ ਸੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਉੱਤਰ ਪੂਰਬ ਨੂੰ ਭਾਰਤੀ ਵਿਕਾਸ ਦਾ ਇੰਜਣ ਬਣਾਉਣ ਲਈ ਵਚਨਬੱਧ ਹੈ। ਮੋਦੀ ਨੇ ਕਿਹਾ ਕਿ ਇਸ ਹਵਾਈ ਅੱਡੇ ਦੇ ਉਦਘਾਟਨ ਦੇ ਨਾਲ ਹੀ ਦੇਸ਼ 'ਚ 100 ਹਵਾਈ ਅੱਡੇ ਚਾਲੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਲੈ ਕੇ 2014 ਤੱਕ ਦੇਸ਼ 'ਚ ਸਿਰਫ਼ 65 ਹਵਾਈ ਅੱਡੇ ਸਨ ਅਤੇ ਪਿਛਲੇ ਚਾਰ ਸਾਲਾਂ ਦੌਰਾਨ ਅਸੀਂ 35 ਹਵਾਈ ਅੱਡੇ ਬਣਾਏ ਹਨ। ਹਵਾਈ ਅੱਡੇ ਦਾ ਉਦਘਾਟਨ ਕਰਨ ਉਪਰੰਤ ਮੋਦੀ ਨੇ ਕਿਹਾ ਕਿ ਪਹਿਲਾਂ ਹਰੇਕ ਸਾਲ ਇਕ ਹਵਾਈ ਅੱਡੇ ਦੀ ਔਸਤ ਸੀ ਪਰ ਹੁਣ ਹਰੇਕ ਸਾਲ ਇਹ ਔਸਤ 9 ਹਵਾਈ ਅੱਡੇ ਹੈ। ਉਨ੍ਹਾਂ ਕਿਹਾ ਕਿ ਪਿਛਲੇ 70 ਸਾਲਾਂ 'ਚ ਦੇਸ਼ ਕੋਲ 400 ਜਹਾਜ਼ ਸਨ ਪਰ ਇਕ ਸਾਲ 'ਚ ਵੱਖ-ਵੱਖ ਏਅਰਲਾਈਨਾਂ ਵਲੋਂ 1000 ਨਵੇਂ ਜਹਾਜ਼ਾਂ ਦੇ ਆਦੇਸ਼ ਦਿੱਤੇ ਗਏ ਹਨ। ਇਸੇ ਤੋਂ ਪਤਾ ਲੱਗਦਾ ਹੈ ਕਿ ਹਵਾਈ ਚੱਪਲ ਪਾਉਣ ਵਾਲੇ ਆਮ ਲੋਕਾਂ ਨੂੰ ਹਵਾਈ ਯਾਤਰਾ ਕਰਾਉਣ ਦਾ ਸਾਡਾ ਸੁਪਨਾ ਕਿੰਨੀ ਤੇਜ਼ੀ ਨਾਲ ਪੂਰਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹਵਾ ਤੇ ਰੇਲ ਸੰਪਰਕ ਵਧਾਉਣ, ਉੱਤਰੀ ਪੂਰਬ ਦੇ ਪਛੜੇ ਇਲਾਕਿਆਂ 'ਚ ਬਿਜਲੀ ਪਹੁੰਚਾਉਣ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ 'ਤੇ ਜ਼ੋਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਕਮ 'ਚ ਬਣੇ ਗ੍ਰੀਨਫ਼ੀਲਡ ਹਵਾਈ ਅੱਡੇ ਨਾਲ ਸੈਰ-ਸਪਾਟਾ ਵਧੇਗਾ ਅਤੇ ਸੂਬੇ 'ਚ ਹੋਰ ਆਰਥਿਕ ਸਰਗਰਮੀਆਂ 'ਚ ਵੀ ਵਾਧਾ ਹੋਵੇਗਾ। ਇਹ ਹਵਾਈ ਅੱਡਾ 4 ਅਕਤੂਬਰ ਤੋਂ ਅਧਿਕਾਰਕ ਤੌਰ 'ਤੇ ਚਾਲੂ ਹੋ ਜਾਵੇਗਾ। ਪਹਿਲਾਂ ਸ਼ੁਰੂਆਤੀ ਉਡਾਣਾਂ ਕੋਲਕਾਤਾ ਤੇ ਗੁਹਾਟੀ ਤੱਕ ਚੱਲਣਗੀਆਂ ਅਤੇ ਬਾਅਦ 'ਚ ਇਨ੍ਹਾਂ ਨੂੰ ਦੇਸ਼ ਦੇ ਹੋਰਨਾਂ ਹਿੱਸਿਆਂ ਨਾਲ ਜੋੜ ਦਿੱਤਾ ਜਾਵੇਗਾ। ਰਾਜਧਾਨੀ ਗੰਗਟੋਕ ਤੋਂ 33 ਕਿਲੋਮੀਟਰ ਦੂਰ ਬਣੇ ਇਸ ਹਵਾਈ ਅੱਡੇ ਦਾ ਨੀਂਹ ਪੱਥਰ 2009 'ਚ ਰੱਖਿਆ ਗਿਆ ਸੀ। ਇਸ ਤਰ੍ਹਾਂ ਸਿੱਕਮ ਵਾਸੀਆਂ ਦਾ ਹਵਾਈ ਅੱਡੇ ਦਾ ਸੁਪਨਾ 9 ਸਾਲਾਂ ਬਾਅਦ ਪੂਰਾ ਹੋਇਆ। ਭਾਰਤ-ਚੀਨ ਸਰਹੱਦ ਤੋਂ 60 ਕਿਲੋਮੀਟਰ ਦੂਰ ਇਹ ਹਵਾਈ ਅੱਡਾ 201 ਏਕੜ 'ਚ ਫ਼ੈਲਿਆ ਹੋਇਆ ਹੈ ਅਤੇ ਇਹ ਸਮੁੰਦਰੀ ਪੱਧਰ ਤੋਂ 4500 ਫੁੱਟ ਦੀ ਉਚਾਈ 'ਤੇ ਹੈ। ਸੂਬੇ 'ਚ ਜੈਵਿਕ ਖੇਤੀ 'ਤੇ ਬੋਲਦਿਆਂ ਮੋਦੀ ਨੇ ਕਿਹਾ ਕਿ ਇਸ ਨੂੰ ਉਤਸ਼ਾਹਿਤ ਕਰਨ ਲਈ ਕੇਂਦਰ ਸਰਕਾਰ ਕਦਮ ਚੁੱਕ ਰਹੀ ਹੈ। ਉਨ੍ਹਾਂ ਦੱਸਿਆ ਕਿ ਅਸੀਂ ਉੱਤਰ ਪੂਰਬ 'ਚ ਮਿਸ਼ਨ ਔਰਗੈਨਿਕ ਵੈਲਿਯੂ ਡਿਵੈਲਪਮੈਂਟ ਚਲਾਇਆ ਹੈ। ਇਸ ਯੋਜਨਾ ਲਈ ਕਰੀਬ 400 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ।
ਸਿੱਕਮ ਜਾਂਦਿਆਂ ਪ੍ਰਧਾਨ ਮੰਤਰੀ ਨੇ ਕੈਮਰੇ 'ਚ ਕੈਦ ਕੀਤੇ ਕੁਦਰਤੀ ਦ੍ਰਿਸ਼
ਸਿੱਕਮ ਜਾਂਦਿਆਂ ਪ੍ਰਧਾਨ ਮੰਤਰੀ ਉੱਥੋਂ ਦੇ ਕੁਦਰਤੀ ਦ੍ਰਿਸ਼ਾਂ ਨੂੰ ਵੇਖ ਕੇ ਏਨੇ ਪ੍ਰਭਾਵਿਤ ਹੋਏ ਕਿ ਉਨ੍ਹਾਂ ਖ਼ੁਦ ਕੈਮਰੇ ਨਾਲ ਇਨ੍ਹਾਂ ਮਨਮੋਹਕ ਕੁਦਰਤੀ ਦ੍ਰਿਸ਼ਾਂ ਦੀਆਂ ਤਸਵੀਰਾਂ ਖਿੱਚੀਆਂ ਅਤੇ ਬਾਅਦ 'ਚ ਉਨ੍ਹਾਂ ਨੂੰ ਸੋਸ਼ਲ ਸਾਈਟ ਟਵਿੱਟਰ 'ਤੇ ਸਾਂਝੀਆਂ ਕੀਤਾ। ਉਨ੍ਹਾਂ ਨੇ ਟਵਿੱਟਰ 'ਤੇ ਤਸਵੀਰਾਂ ਨੂੰ ਸਾਂਝੀਆਂ ਕਰਦਿਆਂ ਇਨ੍ਹਾਂ ਸ਼ਾਨਦਾਰ ਕੁਦਰਤੀ ਨਜ਼ਾਰਿਆਂ ਦੀ ਖੂਬ ਪ੍ਰਸੰਸਾ ਕੀਤੀ।
ਸੰਯੁਕਤ ਰਾਸ਼ਟਰ, 24 ਸਤੰਬਰ (ਪੀ. ਟੀ. ਆਈ.)-ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਇੱਥੇ ਕਈ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨਾਲ ਦੁਵੱਲੀਆਂ ਮੁਲਾਕਾਤਾਂ ਕਰਦਿਆਂ ਵਪਾਰ, ਨਿਵੇਸ਼ ਅਤੇ ਸਮਰੱਥਾ ਨਿਰਮਾਣ ਸਮੇਤ ਕਈ ਮੁੱਦਿਆਂ 'ਤੇ ਚਰਚਾ ਕੀਤੀ। ਇੱਥੇ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਦੇ ਸ਼ੁਰੂ ਹੋਏ 73ਵੇਂ ਇਜਲਾਸ ਤੋਂ ਵੱਖ ਸੁਸ਼ਮਾ ਸਵਰਾਜ ਨੇ ਕੋਲੰਬੀਆ ਦੇ ਵਿਦੇਸ਼ ਮੰਤਰੀ ਕਾਰੋਲਸ ਹੋਲਮਸ, ਸਪੇਨ ਦੇ ਜੋਸ਼ਪ ਬੋਰੈਲ, ਨਿਪਾਲ ਦੇ ਆਪਣੇ ਹਮਰੁਤਬਾ ਪ੍ਰਦੀਪ ਕੁਮਾਰ ਗਯਾਵਾਲੀ, ਮੋਰਾਕੋ ਦੇ ਨਾਸੀਰ ਬੋਰੀਤਾ, ਯੂਰਪੀਅਨ ਯੂਨੀਅਨ ਦੀ ਵਿਦੇਸ਼ੀ ਮਾਮਲਿਆਂ ਦੀ ਉੱਚ ਪ੍ਰਤੀਨਿਧੀ ਫ਼ੈਡਰਿਕਾ ਮੋਗੇਰਿਨੀ ਤੇ ਲੀਚਟੈਂਸਟਾਈਨ ਦੇ ਵਿਦੇਸ਼ ਮੰਤਰੀ ਔਰੇਲੀਆ ਫਰਿੱਕ ਨਾਲ ਮੁਲਾਕਾਤ ਕੀਤੀ। ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਦੱਸਿਆ ਕਿ ਸੁਸ਼ਮਾ ਨੇ ਕੋਲੰਬੀਆ ਦੇ ਆਪਣੇ ਹਮਰੁਤਬਾ ਨਾਲ ਮੁਲਾਕਾਤ ਦੌਰਾਨ ਵਪਾਰ ਤੇ ਨਿਵੇਸ਼, ਫ਼ਾਰਮਾ, ਮਾਈਨਿੰਗ, ਪੈਟਰੋਲੀਅਮ ਤੇ ਸਮਰੱਥਾ ਨਿਰਮਾਣ 'ਚ ਸਹਿਯੋਗ 'ਤੇ ਚਰਚਾ ਕੀਤੀ। ਨਿਪਾਲ ਦੇ ਵਿਦੇਸ਼ ਮੰਤਰੀ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੁਵੱਲੇ ਰਿਸ਼ਤਿਆਂ ਦੀ ਸਮੀਖ਼ਿਆ ਕੀਤੀ। ਲੀਚਟੈਂਸਟਾਈਨ ਨਾਲ ਆਪਣੇ ਰਣਨੀਤਕ ਰਿਸ਼ਤਿਆਂ ਦੇ 25 ਸਾਲ ਪੂਰੇ ਹੋਣ 'ਤੇ ਦੋਵਾਂ ਨੇਤਾਵਾਂ ਨੇ ਭਾਰਤੀ ਵਪਾਰ ਮੇਲਿਆਂ ਅਤੇ ਸੈਰ-ਸਪਾਟੇ ਦੇ ਜ਼ਰੀਏ ਵਪਾਰ 'ਚ ਦੁਵੱਲਾ ਸਹਿਯੋਗ ਵਧਾਉਣ 'ਤੇ ਗੱਲਬਾਤ ਕੀਤੀ।
ਕੋਟਾਯਮ (ਕੇਰਲ), 24 ਸਤੰਬਰ (ਏਜੰਸੀ)-ਰੋਮਨ ਕੈਥੋਲਿਕ ਬਿਸ਼ਪ ਫਰੈਂਕੋ ਮੁਲੱਕਲ ਜਿਨ੍ਹਾਂ ਨੂੰ ਬੀਤੇ ਦਿਨੀਂ ਇਕ ਨੱਨ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ, ਨੂੰ ਅੱਜ ਅਦਾਲਤ ਨੇ 2 ਦਿਨ ਦੀ ਪੁਲਿਸ ਹਿਰਾਸਤ ਖ਼ਤਮ ਹੋਣ ਬਾਅਦ 6 ਅਕਤੂਬਰ ਤੱਕ 12 ਦਿਨਾਂ ...
ਚੰਡੀਗੜ੍ਹ, 24 ਸਤੰਬਰ (ਏਜੰਸੀ)- ਹਰਿਆਣਾ ਦੀ ਇਕ ਅਦਾਲਤ ਨੇ 19 ਸਾਲਾ ਵਿਦਿਆਰਥਣ ਨਾਲ ਸਮੂਹਿਕ ਜਬਰ ਜਨਾਹ ਮਾਮਲੇ ਦੇ ਦੋਵਾਂ ਮੁੱਖ ਦੋਸ਼ੀਆਂ ਨੂੰ ਚਾਰ ਦਿਨ ਦੀ ਪੁਲਿਸ ਹਿਰਾਸਤ 'ਚ ਭੇਜ ਦਿੱਤਾ ਹੈ। ਹਰਿਆਣਾ ਪੁਲਿਸ ਦੀ ਐਸ.ਆਈ.ਟੀ. ਨੇ ਐਤਵਾਰ ਨੂੰ ਦੋ ਮੁੱਖ ਦੋਸ਼ੀਆਂ ਪੰਕਜ ...
ਅੰਮ੍ਰਿਤਸਰ, 24 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਅਤੇ ਸ਼ਾਹਿਦ ਖਾਕਾਨ ਅੱਬਾਸੀ ਵਲੋਂ 26/11 ਦੇ ਮੁੰਬਈ ਹਮਲਿਆਂ 'ਚ ਸਿੱਧੇ ਤੌਰ 'ਤੇ ਪਾਕਿਸਤਾਨ ਦਾ ਹੱਥ ਹੋਣ ਸਬੰਧੀ ਦਿੱਤੇ ਬਿਆਨ ਖ਼ਿਲਾਫ਼ ਦਰਜ ਕੇਸ ਨੂੰ ਲੈ ਕੇ ਅੱਜ ਲਾਹੌਰ ...
ਨਿੱਕੇ ਘੁੰਮਣ, 24 ਸਤਬੰਰ (ਸਤਬੀਰ ਸਿੰਘ ਘੁੰਮਣ, ਗੁਰਵਿੰਦਰ ਸਿੰਘ ਰੰਧਾਵਾ)-ਦੇਸ਼ ਦੀ ਰੱਖਿਆ ਕਰਦਿਆਂ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਕੋਟਲਾ ਖੁਰਦ ਦਾ ਫ਼ੌਜੀ ਜਵਾਨ ਲਾਂਸ ਨਾਇਕ ਸੰਦੀਪ ਸਿੰਘ (32) ਪੁੱਤਰ ਜਗਦੇਵ ਸਿੰਘ ਸ੍ਰੀਨਗਰ ਵਿਖੇ ਅੱਤਵਾਦੀਆਂ ਨਾਲ ਹੋਏ ...
ਮਨਜੀਤ ਸਿੰਘ ਸ੍ਰੀਨਗਰ, 24 ਸਤੰਬਰ -ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਤੰਗਧਾਰ ਸੈਕਟਰ 'ਚ ਕੰਟਰੋਲ ਰੇਖਾ 'ਤੇ ਫੌਜ ਨੇ ਸਨਿਚਰਵਾਰ ਤੋਂ ਜਾਰੀ ਘੁਪਸੈਠ ਵਿਰੋਧੀ ਆਪਰੇਸ਼ਨ ਦੌਰਾਨ 3 ਹੋਰ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ ਜਦਕਿ ਇਸ ਦੌਰਾਨ ਫੌਜ ਦਾ ਇਕ ਜਵਾਨ ਵੀ ...
ਕਪੂਰਥਲਾ, ਸੁਭਾਨਪੁਰ 24 ਸਤੰਬਰ (ਅਮਰਜੀਤ ਸਿੰਘ ਸਡਾਨਾ, ਕੰਵਰ ਬਰਜਿੰਦਰ ਸਿੰਘ ਜੱਜ)-ਬੀਤੇ ਦੋ ਦਿਨਾਂ ਤੋਂ ਹੋ ਰਹੀ ਤੇਜ਼ ਬਰਸਾਤ ਕਾਰਨ ਕਪੂਰਥਲਾ ਸ਼ਹਿਰ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ 8 ਮਕਾਨਾਂ ਦੀਆਂ ਛੱਤਾਂ ਢਹਿ ਗਈਆਂ, ਜਿਸ ਕਾਰਨ 2 ਮਾਸੂਮ ਬੱਚਿਆਂ ਸਮੇਤ ਇਕ ...
- ਅਜੀਤ ਬਿਊਰੋ -
ਸ਼ਿਮਲਾ, 24 ਸਤੰਬਰ -ਹਿਮਾਚਲ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ ਤੋਂ ਪੈ ਰਹੀ ਭਾਰੀ ਬਾਰਿਸ਼ ਨੇ ਕਹਿਰ ਮਚਾਇਆ ਹੋਇਆ ਹੈ। ਬਾਰਿਸ਼ ਕਾਰਨ ਕਾਂਗੜਾ ਤੇ ਕੁੱਲੂ 'ਚ ਹੜ੍ਹਾਂ ਕਾਰਨ 2 ਮੌਤਾਂ ਸਮੇਤ ਸੂਬੇ 'ਚ 8 ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਕੁੱਲੂ ...
ਹਰਕਵਲਜੀਤ ਸਿੰਘ, ਵਿਕਰਮਜੀਤ ਸਿੰਘ ਮਾਨ
ਚੰਡੀਗੜ੍ਹ, 24 ਸਤੰਬਰ -ਪੰਜਾਬ 'ਚ ਪਿਛਲੇ 36 ਘੰਟਿਆਂ ਤੋਂ ਪੈ ਰਹੀ ਬਾਰਿਸ਼ ਕਾਰਨ ਸੂਬੇ 'ਚ ਹੜ੍ਹ ਵਰਗੀ ਸਥਿਤੀ ਬਣ ਗਈ ਹੈ ਅਤੇ ਗੁਆਂਢੀ ਸੂਬਿਆਂ 'ਚ ਵੀ ਬਾਰਿਸ਼ ਹੋਣ ਕਾਰਨ ਡੈਮਾਂ 'ਚੋਂ ਪਾਣੀ ਛੱਡਿਆ ਜਾ ਰਿਹਾ ਹੈ, ਜਿਸ ਕਾਰਨ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX