ਤਾਜਾ ਖ਼ਬਰਾਂ


ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਨੂੰ ਮਾਰੀ ਗੋਲੀ
. . .  1 day ago
ਡੇਰਾਬਸੀ , 16 ਜਨਵਰੀ ( ਸ਼ਾਮ ਸਿੰਘ ਸੰਧੂ)-ਡੇਰਾਬਸੀ ਪੁਲਿਸ ਸਟੇਸ਼ਨ ਵਿਖੇ ਇੱਕ ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਡੇਰਾਬਸੀ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਹੈ
ਸੀਰੀਆ ਧਮਾਕੇ 'ਚ 30 ਨਾਗਰਿਕਾਂ ਦੀ ਮੌਤ
. . .  1 day ago
ਅਮਿੱਤ ਸ਼ਾਹ ਨੂੰ ਹੋਇਆ ਸਵਾਈਨ ਫਲੂ , ਏਮਜ਼ 'ਚ ਭਰਤੀ
. . .  1 day ago
ਨਵੀਂ ਦਿੱਲੀ ,16 ਜਨਵਰੀ - ਭਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿੱਤ ਸ਼ਾਹ ਨੂੰ ਸਵਾਈਨ ਫਲੂ ਹੋਣ ਕਰਕੇ ਏਮਜ਼ 'ਚ ਭਰਤੀ ਕੀਤਾ ਗਿਆ ਹੈ।
'ਖੇਲੋ ਇੰਡੀਆ' 'ਚ ਬੁਢਲਾਡਾ ਤਹਿਸੀਲ ਦੀ ਪ੍ਰਦੀਪ ਕੌਰ ਨੇ ਜਿੱਤਿਆ ਕਾਂਸੇ ਦਾ ਮੈਡਲ
. . .  1 day ago
ਬੁਢਲਾਡਾ, 16 ਜਨਵਰੀ (ਸਵਰਨ ਸਿੰਘ ਰਾਹੀ) - ਮਹਾਰਾਸ਼ਟਰ ਦੇ ਪੁਣੇ 'ਚ ਚੱਲ ਰਹੀਆਂ 'ਖੇਲੋ ਇੰਡੀਆ' ਖੇਡਾਂ 'ਚ ਬੁਢਲਾਡਾ ਤਹਿਸੀਲ ਦੇ ਪਿੰਡ ਦੋਦੜਾ ਦੀ ਨਿਸ਼ਾਨੇਬਾਜ਼ ਪ੍ਰਦੀਪ ਕੌਰ ਸਿੱਧੂ ਨੇ 10 ਮੀਟਰ ਏਅਰ ਪਿਸਟਲ (ਮਿਕਸ) ਜੂਨੀਅਰ ਵਰਗ 'ਚ ਕਾਂਸੇ ਦਾ ਮੈਡਲ ਜਿੱਤ ਕੇ ਪਿੰਡ ਅਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ।
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਮਹੇਸ਼ਵਰੀ ਸੁਪਰੀਮ ਕੋਰਟ ਦੇ ਜੱਜ ਨਿਯੁਕਤ
. . .  1 day ago
ਨਵੀਂ ਦਿੱਲੀ, 16 ਜਨਵਰੀ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਲੀ ਹਾਈਕੋਰਟ ਦੇ ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਕਰਨਾਟਕ ਹਾਈਕੋਰਟ ਦੇ ਜੱਜ ਦਿਨੇਸ਼ ਮਹੇਸ਼ਵਰੀ ਨੂੰ ਸੁਪਰੀਮ ਕੋਰਟ ਦਾ...
ਤਾਮਿਲਨਾਡੂ ਦਾ ਡੀ ਗੁਕੇਸ਼ ਬਣਿਆ ਦੁਨੀਆ ਦਾ ਦੂਜਾ ਸਭ ਤੋਂ ਛੋਟੀ ਉਮਰ ਦਾ ਸ਼ਤਰੰਜ ਗ੍ਰੈਂਡਮਾਸਟਰ
. . .  1 day ago
ਚੇਨਈ, 16 ਜਨਵਰੀ - ਤਾਮਿਲਨਾਡੂ ਦਾ ਡੀ ਗੁਕੇਸ਼ ਦੁਨੀਆ ਦਾ ਦੂਜਾ ਸਭ ਤੋਂ ਛੋਟੀ ਉਮਰ ਦਾ ਸ਼ਤਰੰਜ ਗ੍ਰੈਂਡ ਮਾਸਟਰ ਬਣਿਆ ਹੈ। ਇਸ ਮੌਕੇ ਡੀ ਗੁਕੇਸ਼ ਨੇ ਆਪਣੇ ਮਾਤਾ ਪਿਤਾ, ਕੋਚ, ਦੋਸਤਾਂ...
ਜਸਟਿਸ ਸੰਜੀਵ ਖੰਨਾ ਦੀ ਤਰੱਕੀ ਦੀ ਸਿਫ਼ਾਰਸ਼ ਤੋਂ ਬਾਰ ਕੌਂਸਲ ਨਾਰਾਜ਼
. . .  1 day ago
ਨਵੀਂ ਦਿੱਲੀ, 16 ਜਨਵਰੀ - ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਮਹੇਸ਼ਵਰੀ ਦੇ ਤਰੱਕੀ ਦੀ ਸਿਫ਼ਾਰਿਸ਼ 'ਤੇ ਬਾਰ ਕੌਂਸਲ ਨੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਬਾਰ ਕੌਂਸਲ ਦੇ ਪ੍ਰਧਾਨ ਆਫ਼ ਇੰਡੀਆ...
ਵੀਜ਼ਾ ਖ਼ਤਮ ਹੋਣ ਦੇ ਬਾਵਜੂਦ ਭਾਰਤ ਰਹਿਣ ਵਾਲਾ ਵਿਦੇਸ਼ੀ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 16 ਜਨਵਰੀ - ਸੀ.ਆਈ.ਐੱਸ.ਐੱਫ ਨੇ 8 ਸਾਲ ਦਾ ਵੀਜ਼ਾ ਖ਼ਤਮ ਹੋਣ ਤੋਂ ਬਾਅਦ ਵੀ ਭਾਰਤ ਰਹਿਣ ਵਾਲੇ ਇਮਾਨੁਅਲ ਚਿਨਵੇਨਵਾ ਅਜੂਨੁਮਾ ਨਾਂਅ ਦੇ ਵਿਦੇਸ਼ੀ ਨੂੰ ਦਿੱਲੀ ਦੇ...
ਸਿੱਖਿਆ ਬੋਰਡ ਵਲੋਂ 12ਵੀਂ ਸ੍ਰੇਣੀ ਦੀ ਡੇਟਸ਼ੀਟ 'ਚ ਤਬਦੀਲੀ
. . .  1 day ago
ਐੱਸ. ਏ. ਐੱਸ. ਨਗਰ, 16 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਜਾਰੀ ਡੇਟਸ਼ੀਟ ਵਿਚ ਗਣਿਤ ਵਿਸ਼ੇ ਦੀ ਪ੍ਰੀਖਿਆ ਦੀ ਮਿਤੀ 'ਚ...
ਸੁਖਪਾਲ ਖਹਿਰਾ ਵੱਲੋਂ ਬ੍ਰਹਮਪੁਰਾ ਤੇ ਸੇਖਵਾਂ ਨਾਲ ਮੁੜ ਕੀਤੀ ਜਾ ਰਹੀ ਹੈ ਬੰਦ ਕਮਰਾ ਮੀਟਿੰਗ
. . .  1 day ago
ਅੰਮ੍ਰਿਤਸਰ, 16 ਜਨਵਰੀ (ਜਸਵੰਤ ਸਿੰਘ ਜੱਸ) - ਬੀਤੇ ਦਿਨੀਂ ਨਵੀਂ ਰਾਜਨੀਤਕ ਪਾਰਟੀ ਪੰਜਾਬੀ ਏਕਤਾ ਪਾਰਟੀ ਦਾ ਗਠਨ ਕਰਨ ਵਾਲੇ ਕਾਂਗਰਸ ਤੇ 'ਆਪ' ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ...
ਪੰਜਾਬ ਸਮੇਤ 12 ਸੂਬਿਆਂ 'ਚ ਸਥਾਪਿਤ ਹੋਣਗੀਆਂ ਨਵੀਆਂ ਯੂਨੀਵਰਸਿਟੀਆਂ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰੀ ਕੈਬਨਿਟ ਵਲੋਂ ਅੱਜ ਬੁੱਧਵਾਰ ਨੂੰ 13 ਨਵੀਆਂ ਕੇਂਦਰੀ ਯੂਨੀਵਰਸਿਟੀਆਂ ਦੀ ਸਥਾਪਨਾ ਲਈ 3,600 ਕਰੋੜ ਰੁਪਏ ਖਰਚੇ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਨਵੀਆਂ ਯੂਨੀਵਰਸਿਟੀਆਂ 36 ਮਹੀਨਿਆਂ ਵਿਚ ਸਥਾਪਿਤ ਕੀਤੀਆਂ ਜਾਣਗੀਆਂ। ਪੰਜਾਬ...
ਨਵੇਂ ਸੀ.ਬੀ.ਆਈ. ਡਾਇਰੈਕਟਰ 'ਤੇ 24 ਜਨਵਰੀ ਹੋਵੇਗੀ ਬੈਠਕ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰੀ ਵਿਜੀਲੈਂਸ ਕਮਿਸ਼ਨ (ਸੀ.ਵੀ.ਸੀ.) ਵਲੋਂ ਹਟਾਏ ਜਾਣ ਤੇ ਸਾਬਕਾ ਸੀ.ਬੀ.ਆਈ. ਡਾਇਰੈਕਟਰ ਅਲੋਕ ਵਰਮਾ ਵਲੋਂ ਸਰਵਿਸ ਤੋਂ ਅਸਤੀਫ਼ਾ ਦੇਣ ਮਗਰੋਂ ਨਿਯੁਕਤੀ ਪੈਨਲ ਵਲੋਂ ਨਵੇਂ ਸੀ.ਬੀ.ਆਈ. ਡਾਇਰੈਕਟਰ ਦੀ ਚੋਣ ਲਈ 24 ਜਨਵਰੀ ਨੂੰ...
ਅਮਰੀਕੀ ਸਰਕਾਰ ਦੇ ਮੁਲਾਜ਼ਮਾਂ ਲਈ ਸਿੱਖ ਸੰਗਤ ਨੇ ਚਲਾਇਆ ਲੰਗਰ
. . .  1 day ago
ਹਿਊਸਟਨ, 16 ਜਨਵਰੀ - ਇਨ੍ਹੀਂ ਦਿਨੀਂ ਅਮਰੀਕਾ ਵਿਚ ਸਰਕਾਰ ਦਾ ਕੰਮਕਾਜ ਅੰਸ਼ਿਕ ਰੂਪ ਨਾਲ ਠੱਪ ਚੱਲ ਰਿਹਾ ਹੈ। ਜੋ ਚੌਥੇ ਹਫ਼ਤੇ 'ਚ ਦਾਖਲ ਹੋ ਚੁੱਕਾ ਹੈ। ਜਿਸ ਕਾਰਨ 8 ਲੱਖ ਤੋਂ ਵਧੇਰੇ ਸੰਘੀ ਸਰਕਾਰ ਦੇ ਮਹੱਤਵਪੂਰਨ ਵਿਭਾਗਾਂ ਦੇ ਮੁਲਾਜ਼ਮ ਵਿਹਲੇ ਹੋਣ ਕਾਰਨ ਪ੍ਰਭਾਵਿਤ...
ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਨੂੰ ਮਿਲਿਆ 9 ਮਹੀਨਿਆਂ ਦਾ ਵਾਧਾ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰ ਵਲੋਂ ਲੋਕ ਹਿੱਤ 'ਚ ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਦੇ ਸੇਵਾ ਕਾਲ ਵਿਚ 9 ਮਹੀਨਿਆਂ ਦਾ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਕਰਮਚਾਰੀ ਮੰਤਰਾਲਾ ਵਲੋਂ ਅੱਜ ਨਿਰਦੇਸ਼ ਜਾਰੀ ਕੀਤਾ...
ਕੁਲਬੀਰ ਜ਼ੀਰਾ ਕਾਂਗਰਸ ਪਾਰਟੀ ਤੋਂ ਮੁਅੱਤਲ
. . .  1 day ago
ਚੰਡੀਗੜ੍ਹ, 16 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਵਿਰੁੱਧ ਬਿਆਨਬਾਜ਼ੀ ਕਰਨ ਵਾਲੇ ਕਾਂਗਰਸ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਪਾਰਟੀ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਗੱਲ ਦੀ ਜਾਣਕਾਰੀ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ...
ਭੇਦਭਰੇ ਹਾਲਾਤ 'ਚ ਮਿਲੀ ਨੌਜਵਾਨ ਦੀ ਲਾਸ਼, ਜਾਂਚ 'ਚ ਜੁਟੀ ਪੁਲਿਸ
. . .  1 day ago
ਵੀਡੀਓ ਕਾਨਫਰੰਸਿੰਗ ਰਾਹੀਂ ਰਾਮ ਰਹੀਮ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਜਲੰਧਰ ਦੇ ਸਾਬਕਾ ਮੇਅਰ ਸੁਰੇਸ਼ ਸਹਿਗਲ ਨੇ ਅਦਾਲਤ 'ਚ ਕੀਤਾ ਆਤਮ ਸਮਰਪਣ
. . .  1 day ago
ਅਰੁਣਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਗੇਗਾਂਗ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ
. . .  1 day ago
'84 ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਨੂੰ ਦੋਸ਼ੀ ਕਰਾਰੇ ਜਾਣ 'ਤੇ ਟਾਈਟਲਰ ਨੇ ਦਿੱਤਾ ਇਹ ਬਿਆਨ
. . .  1 day ago
ਸ਼ੀਲਾ ਦੀਕਸ਼ਤ ਦੀ ਤਾਜਪੋਸ਼ੀ ਮੌਕੇ ਟਾਈਟਲਰ ਦੀ ਮੌਜੂਦਗੀ 'ਤੇ ਹਰਸਿਮਰਤ ਬਾਦਲ ਨੇ ਚੁੱਕੇ ਸਵਾਲ
. . .  1 day ago
ਸਵਾਈਨ ਫਲੂ ਕਾਰਨ 45 ਸਾਲਾ ਵਿਅਕਤੀ ਦੀ ਮੌਤ
. . .  1 day ago
ਸ਼ੀਲਾ ਦੀਕਸ਼ਤ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਪ੍ਰੋਗਰਾਮ 'ਚ ਨਜ਼ਰ ਆਏ ਜਗਦੀਸ਼ ਟਾਈਟਲਰ
. . .  1 day ago
ਡੀ. ਜੀ. ਪੀ. ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਮੇਤ ਪੰਜ ਸੂਬਿਆਂ ਨੂੰ ਸੁਪਰੀਮ ਕੋਰਟ ਵਲੋਂ ਝਟਕਾ
. . .  1 day ago
ਕਰਤਾਰਪੁਰ ਸਾਹਿਬ ਲਾਂਘਾ ਬਣਾਉਣ 'ਚ ਦੇਰੀ ਕਾਂਗਰਸ ਸਰਕਾਰ ਦੀ ਨਾਕਾਮੀ- ਸਾਂਪਲਾ
. . .  1 day ago
ਆਪਣੇ ਅਸਤੀਫ਼ੇ 'ਚ ਮਾਸਟਰ ਬਲਦੇਵ ਨੇ ਕੇਜਰੀਵਾਲ ਨੂੰ ਲਿਖੀਆਂ ਇਹ ਗੱਲਾਂ
. . .  1 day ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਭਾਖੜਾ ਨਹਿਰ 'ਚ ਡਿੱਗੀ ਕਾਰ, ਤਿੰਨ ਨੌਜਵਾਨਾਂ ਦੀ ਮੌਤ
. . .  1 day ago
ਫਿਲੌਰ ਸਥਿਤ ਪੰਜਾਬ ਐਂਡ ਸਿੰਧ ਬੈਂਕ 'ਚ ਚੋਰੀ ਦੀ ਨਾਕਾਮ ਕੋਸ਼ਿਸ਼
. . .  1 day ago
ਨਾਗੇਸ਼ਵਰ ਰਾਓ ਦੀ ਨਿਯੁਕਤੀ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅਗਲੇ ਹਫ਼ਤੇ ਹੋਵੇਗੀ ਸੁਣਵਾਈ
. . .  1 day ago
ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਧਮਾਕਾ, 15 ਲੋਕਾਂ ਦੀ ਮੌਤ
. . .  1 day ago
'ਆਪ' ਨੂੰ ਵੱਡਾ ਝਟਕਾ, ਵਿਧਾਇਕ ਮਾਸਟਰ ਬਲਦੇਵ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  1 day ago
ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਚਲਾਏ ਜਾਣ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਵਿਆਹ ਦੀਆਂ ਤਿਆਰੀਆਂ ਵਿਚਾਲੇ ਘਰ 'ਚ ਲੱਗੀ ਅੱਗ, ਦੁਲਹਨ ਸਮੇਤ ਚਾਰ ਸਹੇਲੀਆਂ ਦੀ ਮੌਤ
. . .  1 day ago
ਮੁਖ਼ਬਰੀ ਦੇ ਸ਼ੱਕ 'ਚ ਨਕਸਲੀਆਂ ਨੇ ਦੋ ਲੋਕਾਂ ਦੀ ਕੀਤੀ ਹੱਤਿਆ
. . .  1 day ago
6 ਦਿਨਾਂ ਬਾਅਦ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਕੀਮਤ 'ਚ ਵਾਧਾ
. . .  1 day ago
ਬਸਪਾ ਨੇਤਾ ਦਾ ਵਿਵਾਦਿਤ ਬਿਆਨ, ਕਿਹਾ- ਚੋਣਾਂ 'ਚ ਭਾਜਪਾ ਵਾਲਿਆਂ ਨੂੰ ਦੌੜਾ-ਦੌੜਾ ਕੇ ਮਾਰਾਂਗੇ
. . .  1 day ago
ਦੋ ਔਰਤਾਂ ਨੇ ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਦੀ ਕੀਤੀ ਕੋਸ਼ਿਸ਼, ਪ੍ਰਦਰਸ਼ਨਕਾਰੀਆਂ ਨੇ ਰੋਕਿਆ
. . .  1 day ago
ਅੱਜ ਦਾ ਵਿਚਾਰ
. . .  1 day ago
ਕੇਂਦਰ ਵੱਲੋਂ ਸੂਬਾ ਸਰਕਾਰਾਂ ਦੇ ਤਕਨੀਕੀ ਅਦਾਰਿਆਂ 'ਚ 7ਵੇਂ ਤਨਖ਼ਾਹ ਕਮਿਸ਼ਨ 'ਚ ਵਾਧੇ ਨੂੰ ਮਨਜ਼ੂਰੀ
. . .  2 days ago
2019 ਦੇ ਸੈਸ਼ਨ ਤੋਂ ਸਾਰੇ ਵਿੱਦਿਅਕ ਅਦਾਰਿਆਂ 'ਚ ਲਾਗੂ ਹੋਵੇਗਾ 10 ਫ਼ੀਸਦੀ ਰਾਖਵਾਂਕਰਨ - ਪ੍ਰਕਾਸ਼ ਜਾਵੜੇਕਰ
. . .  2 days ago
ਕੀਨੀਆ ਦੇ ਨੈਰੋਬੀ 'ਚ ਧਮਾਕਾ
. . .  2 days ago
ਏ.ਟੀ.ਐਮ 'ਚੋਂ ਸੜੇ ਹੋਏ ਨਿਕਲੇ 2 ਹਜ਼ਾਰ ਦੇ ਤਿੰਨ ਨੋਟ
. . .  2 days ago
ਡੇਰਾ ਮੁਖੀ ਨੂੰ ਵੀਡੀਓ ਕਾਨਫਰੰਂਸਿੰਗ ਰਾਹੀ ਪੇਸ਼ ਕਰਨ ਦੀ ਅਰਜ਼ੀ ਮਨਜ਼ੂਰ
. . .  2 days ago
ਝਾਰਖੰਡ ਵੱਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ
. . .  2 days ago
ਕਿਸ਼ਤੀ ਪਲਟਣ ਕਾਰਨ 6 ਮੌਤਾਂ
. . .  2 days ago
ਕੈਪਟਨ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ, ਕਰਤਾਰਪੁਰ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਕੀਤੀ ਮੰਗ
. . .  2 days ago
ਪੰਜਾਬ ਵਿਚ ਕਈ ਥਾਵਾਂ 'ਤੇ ਮਨਾਇਆ ਗਿਆ ਮਾਇਆਵਤੀ ਦਾ ਜਨਮ ਦਿਨ
. . .  2 days ago
ਅਧਿਆਪਕਾਂ ਆਗੂਆਂ ਦੀ ਮੁਅੱਤਲੀ ਦੀਆਂ ਫੂਕੀਆਂ ਕਾਪੀਆਂ
. . .  2 days ago
ਕਰਨਾਟਕ 'ਚ ਸੰਕਟ 'ਚ ਘਿਰੀ ਕੁਮਾਰਸਵਾਮੀ ਦੀ ਸਰਕਾਰ, ਆਜ਼ਾਦ ਵਿਧਾਇਕਾਂ ਨੇ ਵਾਪਸ ਲਿਆ ਸਮਰਥਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਕੁਦਰਤ ਦੇ ਹਰ ਹੁਕਮ ਦੀ ਪਾਲਣਾ ਕਰਨੀ ਹੀ ਪੈਂਦੀ ਹੈ। -ਬੇਕਨ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸਰਪੰਚ ਪਾਲ ਸਿੰਘ ਹੇੜੀਆਂ ਨੇ ਗੁਰਦੁਆਰਾ ਬਾਪੂ ਇੰਦਰਪੁਰੀ ਵਿਖੇ ਟੇਕਿਆ ਮੱਥਾ

ਔੜ/ਝਿੰਗੜਾਂ, 24 ਸਤੰਬਰ (ਕੁਲਦੀਪ ਸਿੰਘ ਝਿੰਗੜ)- ਸ਼੍ਰੋਮਣੀ ਅਕਾਲੀ ਦਲ ਭਾਜਪਾ ਗੱਠਜੋੜ ਜ਼ਿਲ੍ਹਾ ਪ੍ਰੀਸ਼ਦ ਦੇ ਸਾਂਝੇ ਉਮੀਦਵਾਰ ਸਰਪੰਚ ਪਾਲ ਸਿੰਘ ਹੇੜੀਆਂ ਪਹਿਲੀ ਵਾਰ ਜ਼ੋਨ ਮੁਕੰਦਪੁਰ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਣੇ | ਇਸ ਜਿੱਤ ਦੀ ਖ਼ੁਸ਼ੀ 'ਚ ਉਨ੍ਹਾਂ ਆਪਣੇ ਸਮਰਥਕਾਂ ਨਾਲ ਗੁਰਦੁਆਰਾ ਬਾਪੂ ਇੰਦਰਪੁਰੀ ਹੇੜੀਆਂ ਵਿਖੇ ਸ਼ੁਕਰਾਨੇ ਵਜੋਂ ਮੱਥਾ ਟੇਕਿਆ | ਇਸ ਮੌਕੇ ਸੁਖਦੀਪ ਸਿੰਘ ਸ਼ੁਕਾਰ ਜ਼ਿਲ੍ਹਾ ਯੂਥ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਸਰਪੰਚ ਪਾਲ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਬਲਜੀਤ ਕੌਰ ਹੇੜੀਆਂ ਸੰਮਤੀ ਮੈਂਬਰ ਬਣਨ ਨਾਲ ਪਿੰਡ ਨੂੰ ਵੱਡਾ ਮਾਣ ਪ੍ਰਾਪਤ ਹੋਇਆ ਹੈ | ਇਸ ਮੌਕੇ ਨਿਰਮਲ ਸਿੰਘ ਹੇੜੀਆਂ, ਸਤਨਾਮ ਸਿੰਘ ਪਰਾਗਪੁਰ ਯੂ.ਐੱਸ.ਏ, ਡਾ: ਕੁਲਦੀਪ ਸਿੰਘ ਹੇੜੀਆਂ, ਸਤਨਾਮ ਸਿੰਘ ਯੂ.ਕੇ, ਨਰਿੰਦਰ ਕੌਰ, ਸੂਬੇਦਾਰ ਮਹਿੰਦਰ ਸਿੰਘ, ਜਰਨੈਲ ਸਿੰਘ ਹੇੜੀਆਂ, ਜਸਵਿੰਦਰ ਸਿੰਘ ਅਤੇ ਕੁਲਵਿੰਦਰ ਸਿੰਘ ਪੰਚ, ਰਮਨ ਖੋਸਲਾ ਬੰਗਾ, ਜਸਵਿੰਦਰ ਸੈਣੀ, ਬਲਿਹਾਰ ਬੀ.ਕੇ, ਗੋਲਡੀ ਬੰਗਾ, ਤਾਰਾ ਸਿੰਘ, ਕਾ: ਮਹਿੰਦਰ ਸਿੰਘ, ਡਾ: ਲਛਮਣ ਸਿੰਘ, ਮੇਹਰ ਚੰਦ, ਨੰਬਰਦਾਰ ਬਲਵੀਰ ਸਿੰਘ, ਜਸਕਰਨ ਸਿੰਘ, ਹੈਪੀ ਹੇੜੀਆਂ, ਗੁਰਮੀਤ ਸਿੰਘ, ਮੱਖਣ ਸਿੰਘ, ਗੁਰਦੀਪ ਸਿੰਘ, ਜੋਗਾ ਸਿੰਘ ਆਦਿ ਹਾਜ਼ਰ ਸਨ |

ਬੰਗਾ ਬਲਾਕ ਸੰਮਤੀ ਦੇ 16 ਜੋਨਾਂ 'ਤੇ ਕਾਂਗਰਸ ਹੋਈ ਕਾਬਜ਼

ਬੰਗਾ, 24 ਸਤੰਬਰ (ਜਸਬੀਰ ਸਿੰਘ ਨੂਰਪੁਰ) - ਬੰਗਾ ਬਲਾਕ ਸੰਮਤੀ ਦੇ 21 ਜੋਨਾਂ ਵਿਚੋਂ 16 ਜੋਨ ਕਾਂਗਰਸ ਨੇ ਜਿੱਤ ਕੇ ਬੰਗਾ ਬਲਾਕ ਸੰਮਤੀ 'ਤੇ ਕਬਜਾ ਕੀਤਾ, ਅਕਾਲੀ ਦਲ ਨੇ ਸਿਰਫ਼ 3 ਜੋਨਾਂ 'ਤੇ ਜਿੱਤ ਪ੍ਰਾਪਤ ਕੀਤੀ ਜਦ ਕਿ ਬਸਪਾ ਅਤੇ ਆਮ ਆਦਮੀ ਪਾਰਟੀ ਵਲੋਂ ਖੜ੍ਹੇ ਕੀਤੇ ਦੋ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਨੇ ਬਲਾਕ ਸੰਮਤੀ ਚੋਣਾ 'ਚ ਅਹਿਮ ਭੂਮਿਕਾ ਨਿਭਾਈ- ਚੌ: ਮੋਹਣ ਲਾਲ

ਬੰਗਾ, 24 ਸਤੰਬਰ (ਜਸਬੀਰ ਸਿੰਘ ਨੂਰਪੁਰ) - ਬਹੁਜਨ ਸਮਾਜ ਪਾਰਟੀ ਨੇ ਸਾਂਝੇ ਮੋਰਚੇ ਨਾਲ ਬਲਾਕ ਸੰਮਤੀ ਚੋਣਾਂ 'ਚ ਅਹਿਮ ਭੂਮਿਕਾ ਨਿਭਾਈ ਅਤੇ ਮੇਹਲੀ, ਬਹਿਰਾਮ ਜੋਨ ਤੋਂ ਜਿੱਤ ਪ੍ਰਾਪਤ ਕੀਤੀ | ਇਹ ਪ੍ਰਗਟਾਵਾ ਬਸਪਾ ਉਮੀਦਵਾਰਾਂ ਦੇ ਸਨਮਾਨ ਸਮੇਂ ਚੌ: ਮੋਹਣ ਲਾਲ ਸਾਬਕਾ ...

ਪੂਰੀ ਖ਼ਬਰ »

ਬਲਾਕ ਸੰਮਤੀ ਬੀਸਲਾ ਤੋਂ ਲਾਲੀ ਗਦਾਣੀ ਦੇ ਜਿੱਤਣ 'ਤੇ ਖੁਸ਼ੀ ਮਨਾਈ

ਬਹਿਰਾਮ, 24 ਸਤੰਬਰ (ਨਛੱਤਰ ਸਿੰਘ ਬਹਿਰਾਮ) - ਬਲਾਕ ਸੰਮਤੀ ਜੋਨ ਬੀਸਲਾ ਤੋਂ ਕਾਂਗਰਸੀ ਪਾਰਟੀ ਦੇ ਉਮੀਦਵਾਰ ਸੰਦੀਪ ਸਿੰਘ ਲਾਲੀ ਸਰਪੰਚ ਗਦਾਣੀ ਦੇ ਜਿੱਤਣ ਦੀ ਖੁਸ਼ੀ ਵਿਚ ਉਨ੍ਹਾ ਦੇ ਸਮਰਥਕਾਂ ਵਲੋਂ ਖੁਸ਼ੀ ਮਨਾਈ | ਲਾਲੀ ਨੇ ਜਿਥੇ ਜੋਨ ਦੇ ਵੋਟਰਾਂ, ਸਪੋਰਟਰਾਂ ਦਾ ...

ਪੂਰੀ ਖ਼ਬਰ »

ਲਗਾਤਾਰ ਮੀਂਹ ਪੈਣ ਨਾਲ ਗਰੀਬ ਪਰਿਵਾਰ ਦਾ ਨੁਕਸਾਨ, ਮੁਆਵਜੇ ਦੀ ਮੰਗ

ਬਹਿਰਾਮ, 24 ਸਤੰਬਰ (ਨਛੱਤਰ ਸਿੰਘ ਬਹਿਰਾਮ) - ਲਗਾਤਾਰ ਮੀਂਹ ਪੈਣ ਨਾਲ ਬਹਿਰਾਮ ਨਿਵਾਸੀ ਗਰੀਬ ਪਰਿਵਾਰ ਅਮਰਜੀਤ ਅੰਬੀ ਪੁੱਤਰ ਗੁਰਦੇਵ ਰਾਮ ਦੀ ਪੱਕੀ ਕੰਧ ਸਮੇਤ ਬਾਥਰੂਮਾਂ ਦੇ ਡਿੱਗਣ ਕਾਰਨ ਨੁਕਸਾਨ ਹੋਇਆ ਹੈ | ਪੀੜਤ ਪਰਿਵਾਰ ਨੇ ਦੱਸਿਆ ਕਿ ਅਸੀਂ ਮਿਹਨਤ ਮਜ਼ਦੂਰੀ ...

ਪੂਰੀ ਖ਼ਬਰ »

ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਰਾਜ ਪੱਧਰ 'ਤੇ ਮਨਾਉਣ ਸਬੰਧੀ ਡਿਪਟੀ ਕਮਿਸ਼ਨਰ ਵਲੋਂ ਮੀਟਿੰਗ

ਬੰਗਾ, 24 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ਡਿਪਟੀ ਕਮਿਸ਼ਨਰ ਵਿਨੇ ਬਬਲਾਨੀ ਨੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦੱਸਿਆ ਕਿ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦਾ ਜਨਮ ਦਿਵਸ 28 ਸਤੰਬਰ ਨੂੰ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਵੱਲੋਂ ਕਾਮਿਊਨਿਸਟ ਆਗੂ ਦੇ ਪੁੱਤਰ 'ਤੇ ਹਮਲਾ

ਮਜਾਰੀ/ਸਾਹਿਬਾ, 24 ਸਤੰਬਰ (ਨਿਰਮਲਜੀਤ ਸਿੰਘ ਚਾਹਲ)- ਪਿੰਡ ਰੱਕੜਾਂ ਢਾਹਾਂ ਵਿਖੇ ਕਾਂਗਰਸ ਪਾਰਟੀ ਦੇ ਜੇਤੂ ਰਹੇ ਉਮੀਦਵਾਰ ਦੀ ਖ਼ੁਸ਼ੀ ਵਿਚ ਡੀ. ਜੇ. ਲਗਾ ਕੇ ਸੜਕ ਵਿਚ ਭੰਗੜਾ ਪਾ ਰਹੇ ਨੌਜਵਾਨਾਂ ਵੱਲੋਂ ਆਪਣੇ ਕੰਮ ਤੋਂ ਵਾਪਸ ਆ ਰਹੇ ਸੀ.ਪੀ.ਆਈ.ਐਮ. ਵੱਲੋਂ ਸੰਮਤੀ ਦੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਤੇ ਐੱਸ. ਐੱਸ. ਪੀ. ਵੱਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ

ਨਵਾਂਸ਼ਹਿਰ, 24 ਸਤੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਭਰ 'ਚ ਮੌਸਮ ਵਿਭਾਗ ਵੱਲੋਂ ਤੇਜ਼ ਬਾਰਸ਼ਾਂ ਦੀ ਚਿਤਾਵਨੀ ਦੇ ਮੱਦੇ ਨਜ਼ਰ ਕੱਲ੍ਹ ਤੋਂ ਆਰੰਭੇ ਬਚਾਅ ਪ੍ਰਬੰਧਾਂ ਦੀ ਲੜੀ 'ਚ ਅੱਜ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਤੇ ਐੱਸ.ਐੱਸ.ਪੀ. ...

ਪੂਰੀ ਖ਼ਬਰ »

ਹਲਕੇ ਦੀਆਂ 3 'ਚੋਂ 2 ਜ਼ਿਲ੍ਹਾ ਪ੍ਰੀਸ਼ਦ ਸੀਟਾਂ ਪ੍ਰਾਪਤ ਕਰਨਾ ਸਾਂਝੇ ਮੋਰਚੇ ਦੀ ਵੱਡੀ ਜਿੱਤ-ਚੌਧਰੀ ਨੰਦ ਲਾਲ, ਲੱਕੀ

ਪੋਜੇਵਾਲ ਸਰਾਂ, 24 ਸਤੰਬਰ (ਰਮਨ ਭਾਟੀਆ)-ਹਲਕਾ ਬਲਾਚੌਰ ਅੰਦਰ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਕਾਂਗਰਸ ਪਾਰਟੀ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਅਤੇ ਸਾਂਝੇ ਮੋਰਚੇ ਦੇ ਉਮੀਦਵਾਰਾਂ ਨੂੰ ਵੋਟਾਂ ਪਾਉਣ ਲਈ ਸਾਬਕਾ ਮੁੱਖ ਸੰਸਦੀ ਸਕੱਤਰ ਚੌਧਰੀ ...

ਪੂਰੀ ਖ਼ਬਰ »

ਮੋਹਲ਼ੇਧਾਰ ਮੀਂਹ ਕਾਰਨ ਜਨ ਜੀਵਨ ਬੁਰੀ ਤਰਾਂ ਪ੍ਰਭਾਵਿਤ

ਨਵਾਂਸ਼ਹਿਰ, 24 ਸਤੰਬਰ (ਗੁਰਬਖਸ਼ ਸਿੰਘ ਮਹੇ)-ਪਿਛਲੇ ਤਿੰਨ ਦਿਨਾਂ ਤੋਂ ਪੈ ਰਹੇ ਮੋਹਲ਼ੇਧਾਰ ਮੀਂਹ ਕਾਰਨ ਜਨ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਪਿਆ ਹੈ ਜਦ ਕਿ ਝੋਨੇ ਦੇ ਖੇਤਾਂ 'ਚ ਪਾਣੀ ਭਰਨ ਕਾਰਨ ਕਿਸਾਨਾਂ ਦੇ ਚਿਹਰੇ ਵੀ ਬਦਰੰਗ ਹੋਏ ਪਏ ਹਨ | ਬੀਤੇ ਕੱਲ੍ਹ ...

ਪੂਰੀ ਖ਼ਬਰ »

ਸਤੀ ਮਾਤਾ ਚੋਪੜਾ ਪਰਿਵਾਰ ਕਮੇਟੀ ਵਲੋਂ ਸਲਾਨਾ ਭੰਡਾਰੇ ਸਬੰਧੀ ਮੀਟਿੰਗ

ਨਵਾਂਸ਼ਹਿਰ, 24 ਸਤੰਬਰ (ਪਿੰਟੂ)-ਸਤੀ ਮਾਤਾ ਚੋਪੜਾ ਪਰਿਵਾਰ ਕਮੇਟੀ ਨਵਾਂਸ਼ਹਿਰ ਦੀ ਮੀਟਿੰਗ ਪੰਡੋਰਾ ਮੁਹੱਲਾ ਸਥਿਤ ਸਤੀ ਮਾਤਾ ਮੰਦਰ ਵਿਖੇ ਪ੍ਰਧਾਨ ਅਸ਼ੋਕ ਚੋਪੜਾ ਅਤੇ ਚੇਅਰਮੈਨ ਰਜਿੰਦਰ ਚੋਪੜਾ ਦੀ ਪ੍ਰਧਾਨਗੀ ਹੇਠ ਹੋੋਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਮੈਡਮ ਕਮਲਜੀਤ ਬੰਗਾ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਸਨਮਾਨਿਤ

ਮੁਕੰਦਪੁਰ, 24 ਸਤੰਬਰ (ਦੇਸ ਰਾਜ ਬੰਗਾ) - ਰਾਜ ਪੱਧਰੀ ਪੁਰਸਕਾਰ ਪ੍ਰਾਪਤ ਮੈਡਮ ਕਮਲਜੀਤ ਬੰਗਾ ਨੂੰ ਭਾਰਤ ਵਿਕਾਸ ਪ੍ਰੀਸ਼ਦ ਦੀ ਜ਼ਿਲ੍ਹਾ ਇਕਾਈ ਵਲੋਂ ਰਚਾਏ ਗਏ 'ਬੇਟੀ ਪੜ੍ਹਾਓ-ਬੇਟੀ ਬਚਾਓ' ਸਮਾਗਮ ਵਿਚ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰੀਸ਼ਦ ਦੇ ਸੂਬਾ ਆਗੂ ਡਾ: ...

ਪੂਰੀ ਖ਼ਬਰ »

ਭਾਟੀਆ ਦੀ ਯਾਦ 'ਚ ਲਗਾਏ ਖ਼ੂਨਦਾਨ ਕੈਪ 'ਚ 31 ਖ਼ੂਨਦਾਨੀਆਂ ਨੇ ਦਾਨ ਕੀਤਾ ਖ਼ੂਨ

ਸੜੋਆ, 24 ਸਤੰਬਰ (ਨਾਨੋਵਾਲੀਆ)- ਜੈ ਸੱਚੀ ਸਰਕਾਰ ਪ੍ਰਬੰਧਕ ਕਮੇਟੀ ਅਤੇ ਸ਼੍ਰੀ ਗੁਰੂ ਰਵਿਦਾਸ ਗੁਰਦੁਆਰਾ ਕਮੇਟੀ ਵੱਲੋਂ ਇਲਾਕੇ ਦੀਆਂ ਸੰਗਤਾਂ ਅਤੇ ਬਲੱਡ ਡੋਨਰ ਕੌਸ਼ਲ ਨਵਾਂਸ਼ਹਿਰ ਦੇ ਸਹਿਯੋਗ ਨਾਲ ਬਾਪੂ ਆਨੰਤ ਰਾਮ ਭਾਟੀਆ ਦੀ ਯਾਦ 'ਚ ਪੰਜਵਾਂ ਸਵੈ-ਇੱਛਿਤ ...

ਪੂਰੀ ਖ਼ਬਰ »

ਸੰਤ ਭੂਰੀ ਵਾਲਿਆਂ ਦੀ ਯਾਦ ਨੂੰ ਸਮਰਪਿਤ ਸੰਤ ਸਮਾਗਮ ਕਰਵਾਇਆ

ਭੱਦੀ, 24 ਸਤੰਬਰ (ਨਰੇਸ਼ ਧੌਲ)- ਗੁਰੂਦੇਵ ਬ੍ਰਹਮਲੀਨ ਸਵਾਮੀ ਅਨੁਭਵਾ ਨੰਦ ਭੂਰੀ ਵਾਲਿਆਂ ਜਿਹੇ ਤਿਆਗੀ, ਵੈਰਾਗੀ, ਤਪੱਸਵੀ ਅਤੇ ਫ਼ੱਕਰ ਸੁਭਾਅ ਦੇ ਮਾਲਕ ਸੰਤ ਮਹਾਂ ਪੁਰਸ਼ ਦੁਨੀਆ ਅੰਦਰ ਵਿਰਲੇ ਹੀ ਪੈਦਾ ਹੁੰਦੇ ਹਨ | ਇਹ ਪ੍ਰਵਚਨ ਸਵਾਮੀ ਗੰਗਾ ਨੰਦ, ਸਵਾਮੀ ਓਾਕਾਰਾ ...

ਪੂਰੀ ਖ਼ਬਰ »

ਚੌਧਰੀ ਨੰਦ ਲਾਲ ਵੱਲੋਂ ਨਾਨੋਵਾਲ ਜ਼ੋਨ ਤੋਂ ਜੇਤੂ ਰਹੇ ਉਮੀਦਵਾਰ ਚੰਨੀ ਦਾ ਸਨਮਾਨ

ਪੋਜੇਵਾਲ ਸਰਾਂ, 24 ਸਤੰਬਰ (ਰਮਨ ਭਾਟੀਆ)- ਬਲਾਕ ਸੰਮਤੀ ਜ਼ੋਨ ਨਾਨੋਵਾਲ ਤੋਂ ਉਮੀਦਵਾਰ ਚਰਨਜੀਤ ਚੰਨੀ ਦਾ ਸਾਬਕਾ ਮੁੱਖ ਸੰਸਦੀ ਸਕੱਤਰ ਚੌਧਰੀ ਨੰਦ ਲਾਲ ਵੱਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਚੌਧਰੀ ਨੰਦ ਲਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਇਹ ਚੋਣਾਂ ਧੱਕੇਸ਼ਾਹੀ ...

ਪੂਰੀ ਖ਼ਬਰ »

ਬਲਾਕ ਸਮਤੀ ਮੈਂਬਰ ਬੀਬੀ ਗੁਰਬਖਸ਼ ਕੌਰ ਦਾ ਸਨਮਾਨ

ਮਜਾਰੀ/ਸਾਹਿਬਾ, 24 ਸਤੰਬਰ (ਚਾਹਲ)- ਬਲਾਕ ਸੰਮਤੀ ਬਕਾਪੁਰ ਜ਼ੋਨ ਨੰ: 9 ਤੋਂ ਕਾਂਗਰਸ ਪਾਰਟੀ ਦੀ ਜੇਤੂ ਰਹੀ ਉਮੀਦਵਾਰ ਬੀਬੀ ਗੁਰਬਖਸ਼ ਕੌਰ ਦਾ ਬਹੁਮੰਤਵੀ ਸਹਿਕਾਰੀ ਸਭਾ ਪਿੰਡ ਮਹਿੰਦਪੁਰ ਵਿਖੇ ਮੈਂਬਰਾਂ ਤੇ ਪਿੰਡ ਵਾਸੀਆਂ ਵੱਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਗੁਰੂਆਂ ਦੇ ਉਪਦੇਸ਼ 'ਤੇ ਚੱਲ ਕੇ ਹੀ ਜੀਵਨ ਸਫ਼ਲ ਹੁੰਦਾ ਹੈ - ਸਾਈਾ ਲਖਵੀਰ ਸ਼ਾਹ

ਕਟਾਰੀਆਂ, 24 ਸਤੰਬਰ (ਨਵਜੋਤ ਸਿੰਘ ਜੱਖੂ) - ਗੁਰੂਆਂ ਦੇ ਉਪਦੇਸ਼ 'ਤੇ ਚੱਲ ਕੇ ਹੀ ਜੀਵਨ ਸਫ਼ਲ ਹੁੰਦਾ ਹੈ ਕਿਉਂਕਿ ਗੁਰੂ ਹੀ ਮਨੁੱਖ ਨੂੰ ਸਿੱਧੇ ਰਸਤੇ ਪਾ ਕੇ ਪ੍ਰਮਾਤਮਾ ਨਾਲ ਮਿਲਾਉਦਾ ਹੈ | ਜੋ ਸੰਸਾਰਿਕ ਜੀਵ ਆਪਣੇ ਗੁਰੂਆਂ ਦੇ ਉਪਦੇਸ਼, ਮਾਪਿਆਂ ਦੀ ਸੇਵਾ, ਆਗਿਆ ਦਾ ...

ਪੂਰੀ ਖ਼ਬਰ »

ਲੋਕ ਕਾਂਗਰਸ ਸਰਕਾਰ ਦੀਆਂ ਨੀਤੀਆਂ ਤੋਂ ਖ਼ੁਸ਼- ਪੱਲੀ ਝਿੱਕੀ

ਔੜ/ਝਿੰਗੜਾਂ, 24 ਸਤੰਬਰ (ਕੁਲਦੀਪ ਸਿੰਘ ਝਿੰਗੜ)- ਸੂਬੇ ਦੇ ਲੋਕ ਕਾਂਗਰਸ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਖ਼ੁਸ਼ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਬੰਗਾ ਦੇ ਇੰਚਾਰਜ ਸਤਵੀਰ ਸਿੰਘ ਪੱਲੀ ਝਿੱਕੀ ਨੇ ਕਸਬਾ ...

ਪੂਰੀ ਖ਼ਬਰ »

ਭੀਮ ਆਰਮੀ ਵਲੋਂ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਦਾਇਕ ਸੋਸਾਇਟੀ ਦਾ ਸਮਰਥਨ

ਬਹਿਰਾਮ, 24 ਸਤੰਬਰ (ਨਛੱਤਰ ਸਿੰਘ ਬਹਿਰਾਮ) - ਸ੍ਰੀ ਗੁਰੂ ਰਵਿਦਾਸ ਸਾਧੂ ਸੰਪਦਾਇਕ ਸੋਸਾਇਟੀ ਰਜਿ: ਪੰਜਾਬ ਦੇ ਸਮੂਹ ਸੰਤ ਮਹਾਂਪੁਰਸ਼ ਵਧਾਈ ਦੇ ਪਾਤਰ ਹਨ ਜਿਨ੍ਹਾ ਸਮੇਂ -ਸਮੇਂ 'ਤੇ ਸਮਾਜ, ਕੌਮ ਲਈ ਹਰ ਕਾਰਜ ਵਿਚ ਹਮੇਸ਼ਾ ਵਧੀਆ ਯੋਗਦਾਨ ਪਾਇਆ | ਇਹ ਸ਼ਬਦ ਭੀਮ ਆਰਮੀ ...

ਪੂਰੀ ਖ਼ਬਰ »

ਸੁੰਮਨ ਜਠੇਰਿਆਂ ਦਾ ਮੇਲਾ ਮਨਾਇਆ

ਮੁਕੰਦਪੁਰ, 24 ਸਤੰਬਰ (ਦੇਸ ਰਾਜ ਬੰਗਾ) - ਪਿੰਡ ਖਾਨਪੁਰ ਵਿਖੇ ਸੁੰਮਨ ਗੋਤ ਦੇ ਜਠੇਰਿਆਂ ਦਾ ਸਲਾਨਾ ਮੇਲਾ ਸਮੂਹ ਸੰਗਤਾਂ ਦੀ ਸ਼ਮੂਲੀਅਤ ਵਿਚ ਕਰਵਾਇਆ ਗਿਆ | ਮੇਲੇ ਦੇ ਆਰੰਭ ਵਿਚ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਕੀਰਤਨ ਦੀਵਾਨ ਸਜਾਏ ਗਏ | ਇਸ ਮੌਕੇ ਭਾਈ ਗੁਰਭੇਜ ...

ਪੂਰੀ ਖ਼ਬਰ »

ਭਾਰੀ ਬਾਰਸ਼ ਕਾਰਨ ਜਨ-ਜੀਵਨ ਹੋਇਆ ਠੱਪ

ਕਾਠਗੜ੍ਹ, 24 ਸਤੰਬਰ (ਬਲਦੇਵ ਸਿੰਘ)-ਇਸ ਇਲਾਕੇ ਵਿਚ ਪਿਛਲੇ ਤਿੰਨ ਦਿਨਾਂ ਤੋਂ ਪੈ ਰਹੀ ਭਾਰੀ ਬਾਰਸ਼ ਕਾਰਨ ਆਮ ਜਨ-ਜੀਵਨ ਠੱਪ ਹੋ ਗਿਆ | ਬਾਰਸ਼ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ | ਬੇਟ ਖੇਤਰ ਦੇ ਨੀਵੇਂ ਇਲਾਕਿਆਂ 'ਚ ਪਾਣੀ ਭਰ ਜਾਣ ਕਾਰਨ ਝੋਨੇ ਦੀ ਫ਼ਸਲ ਨੂੰ ...

ਪੂਰੀ ਖ਼ਬਰ »

ਭਾਰੀ ਵਰਖਾ ਕਾਰਨ ਲੋਕ ਪ੍ਰੇਸ਼ਾਨ - ਕਿਸਾਨਾਂ ਦੇ ਸਾਹ ਸੂਤੇ

ਬਲਾਚੌਰ, 24 ਸਤੰਬਰ (ਗੁਰਦੇਵ ਸਿੰਘ ਗਹੰੂਣ)-ਪਿਛਲੇ ਤਿੰਨ ਦਿਨਾਂ ਤੋਂ ਬਲਾਚੌਰ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਵਿਚ ਹੋ ਰਹੀ ਭਾਰੀ ਵਰਖਾ ਕਾਰਨ ਆਮ ਲੋਕਾਂ ਨੂੰ ਬੇਸ਼ੁਮਾਰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਹੈ ਰਿਹਾ ਹੈ | ਭਾਰੀ ਵਰਖਾ ਕਾਰਨ ਕਿਸਾਨਾਂ ਦੇ ਸਾਹ ਸੂਤੇ ...

ਪੂਰੀ ਖ਼ਬਰ »

ਮੋਹਲ਼ੇਧਾਰ ਮੀਂਹ ਕਾਰਨ ਕੱਚੇ ਮਕਾਨ ਦੀ ਛੱਤ ਡਿੱਗੀ

ਬਲਾਚੌਰ, 24 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)- ਲਗਾਤਾਰ ਮੋਹਲ਼ੇਧਾਰ ਮੀਂਹ ਪੈਣ ਕਾਰਨ ਜਿੱਥੇ ਆਮ ਲੋਕ ਬੁਰੀ ਤਰਾਂ ਪ੍ਰਭਾਵਿਤ ਹੋ ਗਏ ਹਨ ਉੱਥੇ ਨਗਰ ਕੌਾਸਲ ਬਲਾਚੌਰ ਦੇ ਵਾਰਡ ਨੰਬਰ 7 ਵਿਖੇ ਤੰਗੀ ਤੁਰਸ਼ੀਆਂ ਭਰੀ ਜ਼ਿੰਦਗੀ ਬਤੀਤ ਕਰਨ ਵਾਲੇ ਇਕ ਬਜ਼ੁਰਗ ਦਿਲਬਾਗ ...

ਪੂਰੀ ਖ਼ਬਰ »

ਕੁਲਜੀਤ ਸਿੰਘ ਸਰਹਾਲ ਦੇ ਦੂਜੀ ਵਾਰ ਜਿੱਤਣ 'ਤੇ ਭਰਵਾਂ ਸਵਾਗਤ

ਬੰਗਾ, 24 ਸਤੰਬਰ (ਨੂਰਪੁਰ) - ਬਲਾਕ ਸੰਮਤੀ ਜੋਨ ਤਾਹਰਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਕੁਲਜੀਤ ਸਿੰਘ ਸਰਹਾਲ (ਸਪੁੱਤਰ ਬਲਵੰਤ ਸਿੰਘ ਸਰਹਾਲ ਸਾਬਕਾ ਵਿਧਾਇਕ) ਦੇ ਦੂਸਰੀ ਵਾਰ ਬਲਾਕ ਸੰਮਤੀ 'ਚ ਜ਼ਿਲ੍ਹੇ ਵਿਚ ਸਭ ਤੋਂ ਵੱਧ ਲੀਡ ਲੈ ਕੇ ਜਿੱਤਣ 'ਤੇ ਸਰਹਾਲ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਨੌਰਾ ਜੋਨ ਤੋਂ ਰਾਕੇਸ਼ ਕੁਮਾਰ ਕਰਨਾਣਾ ਦੂਜੀ ਵਾਰ ਜਿੱਤੇ

ਬੰਗਾ, 24 ਸਤੰਬਰ (ਨੂਰਪੁਰ) - ਬੰਗਾ ਬਲਾਕ ਦੇ ਜ਼ਿਲ੍ਹਾ ਪ੍ਰੀਸ਼ਦ ਜੋਨ ਨੌਰਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਕੇਸ਼ ਕੁਮਾਰ ਕਰਨਾਣਾ ਨੇ ਦੂਸਰੀ ਵਾਰ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਜਿੱਤ ਕੇ ਇਤਿਹਾਸ ਸਿਰਜਿਆ | ਉਸ ਨੇ ਇਸ ਤੋਂ ਪਹਿਲਾਂ ਬਲਾਕ ਸੰਮਤੀ ਚੋਣ ਵੀ ...

ਪੂਰੀ ਖ਼ਬਰ »

ਕਮਲਜੀਤ ਸਿੰਘ ਪੁੂੰਨੀ ਸਹਿਕਾਰੀ ਸਭਾ ਔੜ ਦੇ ਪ੍ਰਧਾਨ ਬਣੇ

ਔੜ, 24 ਸਤੰਬਰ (ਗੁਰਨਾਮ ਸਿੰਘ ਗਿਰਨ)-ਦੀ ਔੜ ਮਲਟੀਪਰਪਜ਼ ਖੇਤੀਬਾੜੀ ਸਹਿਕਾਰੀ ਸਭਾ ਲਿਮ. ਅਧੀਨ ਪੈਂਦੇ ਪਿੰਡ ਔੜ, ਗੜੁੱਪੜ, ਬਲੋਣੀ, ਮੱਲਾ ਬੇਦੀਆਂ ਤੇ ਬੁਹਾਰਾਂ ਆਦਿ ਪਿੰਡਾਂ ਦੇ ਕਿਸਾਨਾਂ ਤੇ ਗੈਰ ਖੇਤੀ ਕਾਮਿਆਂ ਨੇ ਦਫ਼ਤਰ ਔੜ ਵਿਖੇ ਨਵੀਂ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਪਿੰਡ ਕਰਿਆਮ 'ਚ ਡਿੱਗੀਆਂ ਤਿੰਨ ਮਕਾਨਾਂ ਦੀਆਂ ਛੱਤਾਂ-ਦੋ ਪਰਿਵਾਰ ਦੇ ਤਿੰਨ ਜੀਅ ਜ਼ਖਮੀ

ਨਵਾਂਸ਼ਹਿਰ/ਸਾਹਲੋਂ, 24 ਸਤੰਬਰ (ਗੁਰਬਖਸ਼ ਸਿੰਘ ਮਹੇ, ਜਰਨੈਲ ਸਿੰਘ ਨਿੱਘਾ)-ਨਜ਼ਦੀਕੀ ਪਿੰਡ ਕਰਿਆਮ ਵਿਖੇ ਅੱਜ ਤੜਕਸਾਰ ਤਿੰਨ ਮਕਾਨਾਂ ਦੀਆਂ ਛੱਤਾਂ ਡਿੱਗਣ ਕਾਰਨ ਪਿਉ, ਪੁੱਤਰ ਸਮੇਤ ਦੋ ਪਰਿਵਾਰਾਂ ਦੇ ਤਿੰਨ ਜੀਆਂ ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ | ਸਿਵਲ ...

ਪੂਰੀ ਖ਼ਬਰ »

ਕਾਮਰੇਡ ਲੈਂਬਰ ਸਿੰਘ ਬੀਕਾ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਮੁਕੰਦਪੁਰ, 24 ਸਤੰਬਰ (ਦੇਸ ਰਾਜ ਬੰਗਾ) - ਲੋਕ ਹਿੱਤਾਂ ਲਈ ਉਸਾਰੀਆਂ ਗਈਆਂ ਲਹਿਰਾਂ ਦੇ ਮੋਹਰੀ ਰਹੇ ਆਗੂ ਕਾਮਰੇਡ ਲੈਂਬਰ ਸਿੰਘ ਬੀਕਾ ਪਿਛਲੇ ਦਿਨੀ ਸੰਖੇਪ ਬੀਮਾਰੀ ਪਿਛੋਂ ਸਵਰਗਵਾਸ ਹੋ ਗਏ | ਸ਼ਹੀਦ ਹਰਬੰਸ ਸਿੰਘ ਬੀਕਾ ਯਾਦਗਾਰੀ ਲਾਇਬ੍ਰੇਰੀ ਬੀਕਾ ਵਿਖੇ ਉਨ੍ਹਾਂ ...

ਪੂਰੀ ਖ਼ਬਰ »

ਪ੍ਰਗਤੀਸ਼ੀਲ ਲੇਖਕ ਸੰਘ ਨਵਾਂਸ਼ਹਿਰ ਦਾ ਪਲੇਠਾ ਸਮਾਗਮ ਰਿਹਾ ਸ਼ਾਨਦਾਰ

ਨਵਾਂਸ਼ਹਿਰ, 24 ਸਤੰਬਰ (ਹਰਵਿੰਦਰ ਸਿੰਘ)-ਪ੍ਰਗਤੀਸ਼ੀਲ ਲੇਖਕ ਸੰਘ ਰਜਿ. ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪਲੇਠਾ ਸਮਾਗਮ ਖ਼ਰਾਬ ਮੌਸਮ ਹੋਣ ਦੇ ਬਾਵਜੂਦ ਸ਼ਾਨਦਾਰ ਰਿਹਾ | ਪੁਸਤਕ ਵਿਚਾਰ ਚਰਚਾ ਅਤੇ ਕਵੀ ਦਰਬਾਰ ਦੇ ਪਹਿਲੇ ਸੈਸ਼ਨ ਦੌਰਾਨ ਦੋ ਗ਼ਜ਼ਲ ਸੰਗ੍ਰਹਿ ...

ਪੂਰੀ ਖ਼ਬਰ »

ਕੇ.ਸੀ. ਦੇ 2 ਵਿਦਿਆਰਥੀ ਆਈ.ਐਚ.ਜੀ. ਹੋਟਲ ਇੰਡਸਟਰੀਜ਼ ਲਈ ਚੁਣੇ ਗਏ

ਨਵਾਾਸ਼ਹਿਰ, 24 ਸਤੰਬਰ (ਗੁਰਬਖਸ਼ ਸਿੰਘ ਮਹੇ)-ਕੇ.ਸੀ. ਕਾਲਜ ਆਫ਼ ਹੋਟਲ ਮੈਨੇਜਮੈਂਟ ਦੇ ਦੋ ਵਿਦਿਆਰਥੀਆਂ ਨੂੰ ਆਈ.ਐੱਚ.ਜੀ. (ਇੰਟਰ ਕਾਂਟੀਨੈਂਟਲ ਹੋਟਲ ਗਰੁੱਪ) ਨੇ ਨੌਕਰੀ ਲਈ ਚੁਣਿਆ ਹੈ | ਉਸ 'ਚ 2 ਵਿਦਿਆਰਥੀਆਂ ਲਾਮੂ ਅਤੇ ਵਿਸ਼ਾਲ ਰਾਣਾ ਦੀ ਕੰਪਨੀ ਨੁਮਾਇੰਦਿਆਂ ...

ਪੂਰੀ ਖ਼ਬਰ »

ਲਗਾਤਾਰ ਮੀਂਹ ਪੈਣ ਨਾਲ ਸਿਕਲੀਗਰ ਪਰਿਵਾਰ ਦੇ ਕਮਰੇ ਦੀ ਛੱਤ ਡਿੱਗੀ-ਜਾਨੀ ਨੁਕਸਾਨ ਤੋਂ ਬਚਾਅ

ਰਾਹੋਂ, 24 ਸਤੰਬਰ (ਬਲਬੀਰ ਸਿੰਘ ਰੂਬੀ)-ਸਥਾਨਕ ਮੁਹੱਲਾ ਰੌਤਾਂ ਦੇ ਵਸਨੀਕ ਮਾਖਾ ਸਿੰਘ ਪੁੱਤਰ ਬਲਮ ਸਿੰਘ ਦੀ ਭਾਰੀ ਬਰਸਾਤ ਕਾਰਨ ਛੱਤ ਡਿੱਗਣ ਦਾ ਸਮਾਚਾਰ ਹੈ | ਮਾਖਾ ਸਿੰਘ ਨੇ ਦੱਸਿਆ ਕਿ ਪਿਛਲੇ ਤਿੰਨ ਦਿਨਾਂ ਤੋਂ ਪੈ ਰਹੀ ਮੋਹਲ਼ੇਧਾਰ ਬਾਰਸ਼ ਨਾਲ ਮਕਾਨ ਦੀਆਂ ...

ਪੂਰੀ ਖ਼ਬਰ »

ਦੇਹਰਾ ਲੱਖ ਦਾਤਾ ਪੀਰ ਨਿਗਾਹਾ ਯਾਦਗਾਰੀ ਸਾਲਾਨਾ ਸੱਭਿਆਚਾਰਕ ਮੇਲਾ ਕਰਵਾਇਆ

ਔੜ/ਝਿੰਗੜਾਂ, 24 ਸਤੰਬਰ (ਕੁਲਦੀਪ ਸਿੰਘ ਝਿੰਗੜ)-ਦੇਹਰਾ ਲੱਖ ਦਾਤਾ ਪੀਰ ਨਿਗਾਹਾ ਦੀ ਯਾਦ ਨੂੰ ਸਮਰਪਿਤ ਸਾਲਾਨਾ ਸਭਿਆਚਾਰਕ ਮੇਲਾ ਪਿੰਡ ਗੜ੍ਹੀ ਅਜੀਤ ਸਿੰਘ ਵਿਖੇ ਕਰਵਾਇਆ ਗਿਆ | ਚਾਰ ਦਿਨਾਂ ਸਭਿਆਚਾਰਕ ਅਤੇ ਛਿੰਝ ਮੇਲੇ ਦੇ ਤੀਜੇ ਦਿਨ ਪਾਠ ਦੇ ਭੋਗ ਪੈਣ ਉਪਰੰਤ ...

ਪੂਰੀ ਖ਼ਬਰ »

ਬੰਗਾ ਸ਼ਹਿਰ ਭਾਰੀ ਬਾਰਿਸ਼ ਕਾਰਨ ਹੋਇਆ ਜਲ-ਥਲ

ਬੰਗਾ, 24 ਸਤੰਬਰ (ਜਸਬੀਰ ਸਿੰਘ ਨੂਰਪੁਰ) - ਸ਼ਹਿਰ 'ਚ ਲਗਾਤਾਰ ਪੈ ਰਹੀ ਬਾਰਿਸ਼ ਕਾਰਨ ਬੰਗਾ ਬੱਸ ਸਟੈਂਡ, ਮੁੱਖ ਮਾਰਗ, ਗੁਰੂ ਤੇਗ ਬਹਾਦਰ ਚੌਾਕ, ਅਜ਼ਾਦ ਚੌਾਕ, ਗੁਰੂ ਰਵਿਦਾਸ ਰੋਡ 'ਤੇ ਲੰਘਣਾ ਮੁਸ਼ਕਿਲ ਹੈ | ਮੁੱਖ ਮਾਰਗ 'ਤੇ ਨੈਸ਼ਨਲ ਹਾਈਵੇ ਦਾ ਕੰਮ ਚੱਲਣ ਕਰਕੇ ਪਾਣੀ ...

ਪੂਰੀ ਖ਼ਬਰ »

ਨਸ਼ੇ ਦੀ ਭੇਂਟ ਚੜਿ੍ਹਆ ਇਕ ਹੋਰ ਨੌਜਵਾਨ

ਮੁਕੰਦਪੁਰ, 24 ਸਤੰਬਰ (ਦੇਸ ਰਾਜ ਬੰਗਾ) - ਨਜ਼ਦੀਕੀ ਪਿੰਡ ਖਾਨਪੁਰ ਦਾ ਇਕ ਗਰੀਬ ਪਰਿਵਾਰ ਦਾ ਨੌਜਵਾਨ ਨਸ਼ੇ ਕਾਰਨ ਆਪਣੀ ਜਵਾਨੀ ਤੋਂ ਹੱਥ ਧੋ ਬੈਠਾ | ਜਿਕਰਯੋਗ ਹੈ ਕਿ ਇਸ ਨੌਜਵਾਨ ਦਾ ਪਿਤਾ ਕੁੱਝ ਹੀ ਸਮਾਂ ਪਹਿਲਾਂ ਸੰਖੇਪ ਬਿਮਾਰੀ ਕਾਰਨ ਸਵਰਗਵਾਸ ਹੋ ਗਿਆ ਸੀ ਅਤੇ ...

ਪੂਰੀ ਖ਼ਬਰ »

ਛੱਤ ਡਿੱਗਣ ਕਾਰਨ ਮਾਰੇ ਗਏ ਪਿਓ-ਪੁੱਤ ਲਈ ਢੁਕਵਾਂ ਮੁਆਵਜ਼ਾ ਵਿਚਾਰ ਅਧੀਨ-ਵਿਨੈ ਬਬਲਾਨੀ

ਨਵਾਂਸ਼ਹਿਰ, 24 ਸਤੰਬਰ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਤੇਜ਼ ਬਾਰਸ਼ ਕਾਰਨ ਕਲ੍ਹ ਚੂਹੜਪੁਰ ਵਿਖੇ ਛੱਤ ਡਿੱਗਣ ਕਾਰਨ ਮਾਰੇ ਗਏ ਪਿਓ-ਪੁੱਤ ਲਈ ਢੁਕਵਾਂ ਮੁਆਵਜ਼ਾ ਦੇਣ ਲਈ ਨਾਇਬ ਤਹਿਸੀਲਦਾਰ ਤੇ ਸਹਾਇਕ ਕਿਰਤ ਕਮਿਸ਼ਨਰ ਨੂੰ ...

ਪੂਰੀ ਖ਼ਬਰ »

ਲਗਾਤਾਰ ਬੇਮੌਸਮੀ ਬਾਰਸ਼ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ

ਬੰਗਾ, 24 ਸਤੰਬਰ (ਜਸਬੀਰ ਸਿੰਘ ਨੂਰਪੁਰ) - ਬੇਮੌਸਮੀ ਪੈ ਰਹੀ ਬਾਰਸ਼ ਕਾਰਨ ਅਗੇਤਾ ਝੋਨਾ, ਬਾਸਮਤੀ ਅਤੇ ਕਮਾਦ ਦੀ ਫ਼ਸਲ ਦੇ ਸੱਥਰ ਵਿਛ ਗਏ ਹਨ | ਫ਼ਸਲਾਂ ਡਿਗਣ ਕਾਰਨ ਕਿਸਾਨਾਂ ਦੀਆਂ ਆਸਾਂ 'ਤੇ ਪਾਣੀ ਫਿਰ ਗਿਆ | ਅਗੇਤਾ ਝੋਨਾ ਡਿਗਣ ਕਾਰਨ ਫ਼ਸਲ ਦਾ ਜਿਥੇ ਝਾੜ ਘੱਟ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਵੱਲੋਂ ਇਕ ਦਿਨਾ ਹੜਤਾਲ ਕੱਲ੍ਹ

ਨਵਾਂਸ਼ਹਿਰ, 24 ਸਤੰਬਰ (ਪਿੰਟੂ)-ਇੰਪਲਾਈਜ਼ ਜੁਆਇੰਟ ਫੋਰਮ ਪਾਵਰਕਾਮ ਪੰਜਾਬ ਦੇ ਸੱਦੇ 'ਤੇ ਸਮੁੱਚੇ ਬਿਜਲੀ ਕਾਮੇ 26 ਸਤੰਬਰ ਨੂੰ ਆਪਣੀ ਹੱਕੀ ਮੰਗਾਂ ਸਬੰਧੀ ਇਕ ਦਿਨਾਂ ਹੜਤਾਲ ਕਰਨਗੇ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੋਹਣ ਸਿੰਘ ਬੂਟਾ ਉਟਾਲਾਂ ਪ੍ਰਧਾਨ ...

ਪੂਰੀ ਖ਼ਬਰ »

ਦਵਿੰਦਰ ਸਿੰਘ ਲਸਾੜਾ ਬਲਾਕ ਸੰਮਤੀ ਅਤੇ ਹਰਮੇਸ਼ ਲਾਲ ਰਹੇ ਜ਼ਿਲ੍ਹਾ ਪ੍ਰੀਸ਼ਦ ਚੋਣ 'ਚ ਜੇਤੂ

ਉੜਾਪੜ/ਲਸਾੜਾ, 24 ਸਤੰਬਰ (ਲਖਵੀਰ ਸਿੰਘ ਖੁਰਦ) - ਬਲਾਕ ਸੰਮਤੀ ਦੇ ਜੋਨ ਲਸਾੜਾ ਤੋਂ ਕਾਂਗਰਸ ਪਾਰਟੀ ਦੇ ਦਵਿੰਦਰ ਸਿੰਘ ਲਸਾੜਾ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਜੋਨ ਗੰਨਾ ਪਿੰਡ ਤੋਂ ਰਮੇਸ਼ ਕੁਮਾਰ ਲਸਾੜਾ ਨੇ ਆਪਣੀਆਂ-ਆਪਣੀਆਂ ਸੀਟਾਂ ਜਿੱਤ ਕੇ ਪਾਰਟੀ ਦੀ ਝੋਲੀ ਪਾਈਆਂ ...

ਪੂਰੀ ਖ਼ਬਰ »

ਬਲਾਚੌਰ ਹੋਇਆ ਜਲ ਥਲ-ਘਰਾਂ, ਦੁਕਾਨਾਂ 'ਚ ਭਰਿਆ ਪਾਣੀ

ਬਲਾਚੌਰ, 24 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)- ਲਗਾਤਾਰ ਹੋ ਰਹੀ ਤੇਜ਼ ਤੇ ਮੋਹਲ਼ੇ ਧਾਰ ਬਾਰਸ਼ ਕਾਰਨ ਜਿੱਥੇ ਤਾਪਮਾਨ ਵਿਚ ਭਾਰੀ ਗਿਰਾਵਟ ਦਰਜ ਕੀਤੀ ਗਈ ਉੱਥੇ ਕਿਸਾਨਾਂ ਦੇ ਚਿਹਰੇ ਮੁਰਝਾਏ ਦਿਖਾਈ ਦੇ ਰਹੇ ਹਨ, ਕਿਉਂਕਿ ਵੱਢਣ ਦੇ ਕਿਨਾਰੇ ਝੋਨੇ ਦੇ ਖੇਤਾਂ ਵਿਚ ...

ਪੂਰੀ ਖ਼ਬਰ »

ਬੇ-ਮੌਸਮੇ ਮੀਂਹ ਕਾਰਨ ਜਨ-ਜੀਵਨ ਪ੍ਰਭਾਵਿਤ, ਕਿਸਾਨਾਂ ਦੀ ਚਿੰਤਾ ਵਧੀ

*ਕਈ ਥਾਵਾਂ 'ਤੇ ਫ਼ਸਲਾਂ ਵਿਛੀਆਂ ਕਟਾਰੀਆਂ, 24 ਸਤੰਬਰ (ਨਵਜੋਤ ਸਿੰਘ ਜੱਖੂ) - ਪਿਛਲੇ ਦੋ ਦਿਨਾਂ ਤੋਂ ਹੋ ਰਹੀ ਬੇ-ਮੌਸਮੀ ਬਾਰਿਸ਼ ਕਾਰਨ ਇਲਾਕੇ 'ਚ ਜਨ-ਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਰਿਹਾ ਅਤੇ ਲਗਾਤਾਰ ਪੈ ਰਹੇ ਮੀਂਹ ਕਾਰਨ ਕਿਸਾਨਾਂ ਦੀ ਝੋਨੇ ਦੀ ਫ਼ਸਲ 'ਤੇ ਵੀ ...

ਪੂਰੀ ਖ਼ਬਰ »

ਲਗਾਤਾਰ ਭਾਰੀ ਬਾਰਿਸ਼ ਨਾਲ ਹੋਇਆ ਜਲ ਥਲ

ਮੁਕੰਦਪੁਰ, 24 ਸਤੰਬਰ (ਅਮਰੀਕ ਸਿੰਘ ਢੀਂਡਸਾ) - ਬੀਤੇ ਕੱਲ੍ਹ ਤੋਂ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਹੜ੍ਹਾਂ ਵਰਗੀ ਸਥਿਤੀ ਬਣਦੀ ਜਾ ਰਹੀ ਹੈ | ਇਲਾਕੇ ਭਰ ਵਿਚ ਹੋਈ ਜਾ ਰਹੀ ਬਾਰਿਸ਼ ਕਾਰਨ ਖੇਤਾਂ ਵਿਚ ਪਾਣੀ ਓਵਰ ਫਲੋ ਹੋ ਕੇ ਦੂਜੇ ਖੇਤਾਂ ਵਿਚ ਵਗਣ ਲੱਗ ਪਿਆ | ...

ਪੂਰੀ ਖ਼ਬਰ »

ਆਨ ਲਾਈਨ ਦਵਾਈਆਂ ਦੀ ਵਿੱਕਰੀ ਵਿਰੁੱਧ ਕੈਮਿਸਟ ਐਸੋਸੀਏਸ਼ਨ ਨੇ ਡੀ. ਸੀ. ਨੂੰ ਦਿੱਤਾ ਮੰਗ ਪੱਤਰ

ਨਵਾਂਸ਼ਹਿਰ, 24 ਸਤੰਬਰ (ਹਰਵਿੰਦਰ ਸਿੰਘ)-ਦਵਾਈਆਂ ਦੀ ਆਨ ਲਾਈਨ ਵਿੱਕਰੀ ਦੇ ਿਖ਼ਲਾਫ਼ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕੈਮਿਸਟਾਂ ਵਲੋਂ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਉਪਰੰਤ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਡਾ: ...

ਪੂਰੀ ਖ਼ਬਰ »

ਦੋਆਬਾ ਕੰਬਾਈਨ ਯੂਨੀਅਨ ਦੀ ਮੀਟਿੰਗ ਹੋਈ

ਰਾਹੋਂ, 24 ਸਤੰਬਰ (ਬਲਬੀਰ ਸਿੰਘ ਰੂਬੀ)-ਦੋਆਬਾ ਕੰਬਾਈਨ ਯੂਨੀਅਨ ਦੀ ਇੱਥੇ ਹੋਈ ਮੀਟਿੰਗ ਵਿਚ ਦਰਪੇਸ਼ ਮੁਸ਼ਕਲਾਂ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ 'ਤੇ ਕੰਬਾਈਨ ਮਾਲਕਾਂ ਵੱਲੋਂ ਵਿਚਾਰ ਪੇਸ਼ ਕੀਤੇ ਗਏ | ਸਮੁੱਚੀ ਕੰਬਾਈਨ ਯੂਨੀਅਨ ਨੇ ਕੰਬਾਈਨ ਮਾਲਕਾਂ ਨੂੰ ਇਕੱਠੇ ...

ਪੂਰੀ ਖ਼ਬਰ »

ਪੁੰਨਿਆ ਸਬੰਧੀ ਧਾਰਮਿਕ ਸਮਾਗਮ ਅੱਜ

ਸੰਧਵਾਂ, 24 ਸਤੰਬਰ (ਪ੍ਰੇਮੀ) - ਸੰਤ ਹਰੀ ਦਾਸ ਸੰਤ ਆਸ਼ਰਮ ਰਵਿਦਾਸੀਆ ਧਾਰਮਿਕ ਅਸਥਾਨ ਪਿੰਡ ਸੰਧਵਾਂ ਵਿਖੇ 25 ਸਤੰਬਰ ਦਿਨ ਮੰਗਲਵਾਰ ਨੂੰ ਸੰਤ ਕਿ੍ਸ਼ਨਾ ਦੇਵੀ ਮੁੱਖ ਸੰਚਾਲਕ ਡੇਰਾ ਸੰਤ ਹਰੀ ਦਾਸ ਬੋਪਾਰਾਏ ਕਲਾਂ ਦੀ ਰਹਿਨੁਮਾਈ 'ਚ ਪੁੰਨਿਆ ਦੇ ਸਬੰਧ 'ਚ ਮਹੀਨਾਵਾਰੀ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਤਹਿਤ ਰੀਵਿਊ ਮੀਟਿੰਗ ਅੱਜ

ਪੋਜੇਵਾਲ ਸਰਾਂ, 24 ਸਤੰਬਰ (ਨਵਾਂਗਰਾਈਾ)-ਪੰਜਾਬ ਸਿੱਖਿਆ ਵਿਭਾਗ ਵੱਲੋਂ ਪ੍ਰਾਇਮਰੀ ਸਕੂਲਾਂ ਅੰਦਰ ਗੁਣਾਤਮਿਕ ਸਿੱਖਿਆ ਲਈ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਤਹਿਤ ਚਲਾਏ ਜਾ ਰਹੇ ਪ੍ਰਾਜੈਕਟ ਦੀ ਰੀਵਿਊ ਮੀਟਿੰਗ ਕਮ ਵਰਕਸ਼ਾਪ 25 ਸਤੰਬਰ ਨੂੰ ਹੋ ਰਹੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸੰਮਤੀ ਮੈਂਬਰ ਗੌਰਵ ਕੁਮਾਰ ਵਿਕੀ ਨੇ ਵੋਟਰਾਂ ਦਾ ਕੀਤਾ ਧੰਨਵਾਦ

ਪੋਜੇਵਾਲ ਸਰਾਂ, 24 ਸਤੰਬਰ (ਰਮਨ ਭਾਟੀਆ)-ਬਲਾਕ ਸੰਮਤੀ ਜ਼ੋਨ ਪੋਜੇਵਾਲ ਤੋਂ 1166 ਵੋਟਾਂ ਨਾਲ ਜਿੱਤ ਪ੍ਰਾਪਤ ਕਰਨ ਵਾਲੇ ਕਾਂਗਰਸੀ ਉਮੀਦਵਾਰ ਗੌਰਵ ਕੁਮਾਰ ਵਿੱਕੀ ਵੱਲੋਂ ਸਾਰੇ ਵੋਟਰਾਂ ਦਾ ਧੰਨਵਾਦ ਕੀਤਾ ਗਿਆ | ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਬਲਾਕ ...

ਪੂਰੀ ਖ਼ਬਰ »

ਗਲੀ ਦੀ ਸਥਿਤੀ ਛੱਪੜ ਵਰਗੀ ਬਣਨ ਕਰਕੇ ਲੋਕ ਦੁਖੀ

ਸੰਧਵਾਂ, 24 ਸਤੰਬਰ (ਪ੍ਰੇਮੀ ਸੰਧਵਾਂ) - ਇਕ ਤਾਂ ਪਹਿਲਾਂ ਹੀ ਪਿੰਡ ਸੰਧਵਾਂ ਦੇ ਗੰਦੇ ਨਾਲਿਆਂ ਦੀ ਪਿਛਲੇ ਕਈ ਸਾਲਾਂ ਤੋਂ ਸਫ਼ਾਈ ਨਾ ਹੋਣ ਕਾਰਨ ਲੋਕ ਨਰਕ ਭਰੀ ਜਿੰਦਗੀ ਜਿਊਣ ਲਈ ਮਜ਼ਬੂਰ ਹਨ ਤੇ ਹੁਣ ਪਿਛਲੇ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਦਾ ਪਾਣੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX