ਤਾਜਾ ਖ਼ਬਰਾਂ


ਰਾਬਰਟ ਵਾਡਰਾ ਨੂੰ ਰਾਹਤ, 2 ਮਾਰਚ ਤੱਕ ਅੰਤਰਿਮ ਜ਼ਮਾਨਤ ਬਰਕਰਾਰ
. . .  21 minutes ago
ਨਵੀਂ ਦਿੱਲੀ, 16 ਫਰਵਰੀ- ਮਨੀ ਲਾਂਡਰਿੰਗ ਕੇਸ 'ਚ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਵਾਡਰਾ ਦੇ ਪਤੀ ਰਾਬਰਟ ਵਾਡਰਾ ਨੂੰ ਰਾਹਤ ਮਿਲੀ ਹੈ। ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਇਸ ਮਾਮਲੇ 'ਚ ਉਨ੍ਹਾਂ ਦੀ ਅੰਤਰਿਮ ਜ਼ਮਾਨਤ ਨੂੰ ਬਰਕਰਾਰ ਰੱਖਦਿਆਂ...
ਪਿੰਡ ਗੰਡੀ ਵਿੰਡ ਧੱਤਲ ਵਿਖੇ ਸ਼ਹੀਦ ਸੁਖਜਿੰਦਰ ਸਿੰਘ ਦਾ ਸਰਕਾਰੀ ਸਨਮਾਨ ਨਾਲ ਕੀਤਾ ਗਿਆ ਅੰਤਿਮ ਸਸਕਾਰ
. . .  31 minutes ago
ਹਰੀਕੇ ਪੱਤਣ, 16 ਫਰਵਰੀ (ਸੰਜੀਵ ਕੁੰਦਰਾ)- ਜੰਮੂ-ਕਸ਼ਮੀਰ ਦੇ ਪੁਲਵਾਮਾ ਅੱਤਵਾਦੀ ਹਮਲੇ ਦੌਰਾਨ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਗੰਡੀ ਵਿੰਡ ਧੱਤਲ ਦੇ ਸ਼ਹੀਦ ਹੋਏ ਜਵਾਨ ਸੁਖਜਿੰਦਰ ਸਿੰਘ ਦਾ ਪਿੰਡ ਦੇ ਸਮਸ਼ਾਨ ਘਾਟ ਵਿਖੇ ਸਰਕਾਰੀ ਸਨਮਾਨ ਨਾਲ ਅੰਤਿਮ ਸਸਕਾਰ .....
ਦਿੱਲੀ ਹਾਈਕੋਰਟ 'ਚ ਲੱਗੀ ਭਿਆਨਕ ਅੱਗ
. . .  about 1 hour ago
ਨਵੀਂ ਦਿੱਲੀ, 16 ਫਰਵਰੀ- ਦਿੱਲੀ ਹਾਈਕੋਰਟ ਦੀ ਕੰਟੀਨ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤਿਆਂ ਦੀਆਂ 2 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ .....
ਸ਼ਹੀਦ ਜੈਮਲ ਸਿੰਘ ਦੇ ਅੰਤਿਮ ਸਸਕਾਰ ਮੌਕੇ ਪਹੁੰਚੇ ਹਰਸਿਮਰਤ ਬਾਦਲ ਨੇ ਕਿਹਾ- ਫ਼ੌਜੀ ਵੀਰਾਂ ਦੀ ਸ਼ਹਾਦਤ 'ਤੇ ਸਦਾ ਰਹੇਗਾ ਮਾਣ
. . .  about 1 hour ago
ਕੋਟ ਈਸੇ ਖਾਂ, 16 ਫਰਵਰੀ (ਗੁਰਮੀਤ ਸਿੰਘ ਖ਼ਾਲਸਾ)- ਜੰਮੂ-ਕਸ਼ਮੀਰ ਦੇ ਪੁਲਵਾਮਾ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਜੈਮਲ ਸਿੰਘ ਦੇ ਅੰਤਿਮ ਸਸਕਾਰ ਮੌਕੇ ਪਹੁੰਚੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਦੁੱਖ ...
ਪਿੰਡ ਗੰਡੀ ਵਿੰਡ ਧੱਤਲ ਪਹੁੰਚੀ ਸ਼ਹੀਦ ਸੁਖਜਿੰਦਰ ਸਿੰਘ ਦੀ ਮ੍ਰਿਤਕ ਦੇਹ
. . .  about 1 hour ago
ਹਰੀਕੇ ਪੱਤਣ, 16 ਫਰਵਰੀ (ਸੰਜੀਵ ਕੁੰਦਰਾ)- ਜੰਮੂ-ਕਸ਼ਮੀਰ ਦੇ ਪੁਲਵਾਮਾ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਗੰਡੀ ਵਿੰਡ ਧੱਤਲ ਦੇ ਵਸਨੀਕ ਸੁਖਜਿੰਦਰ ਸਿੰਘ ਦੀ ਮ੍ਰਿਤਕ ਦੇਹ ਪਿੰਡ ਪਹੁੰਚ ਗਈ.....
ਸ਼ਹੀਦ ਮਨਿੰਦਰ ਸਿੰਘ ਦਾ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ਗਿਆ
. . .  about 2 hours ago
ਦੀਨਾਨਗਰ 16 ਫਰਵਰੀ(ਸੰਧੂ/ਸੋਢੀ/ਸ਼ਰਮਾ) -ਜੰਮੂ ਕਸ਼ਮੀਰ ਦੇ ਪੁਲਵਾਮਾ ਦੇ ਆਵੰਤੀਪੁਰਾ ਖੇਤਰ ਵਿਚ ਬੀਤੇ ਦਿਨੀਂ ਅੱਤਵਾਦੀਆਂ ਵੱਲੋਂ ਕੀਤੇ ਗਏ ਆਤਮਘਾਤੀ ਹਮਲੇ 'ਚ ਸ਼ਹੀਦ ਹੋਏ ਦੀਨਾਨਗਰ ਦੇ ਆਰੀਆ ਨਗਰ ਦੇ ਨਿਵਾਸੀ ਸੀ.ਆਰ.ਪੀ.ਐਫ. ਦੀ 75 ਬਟਾਲੀਅਨ ....
ਪੁਲਵਾਮਾ ਹਮਲਾ : ਯੂਥ ਅਕਾਲੀ ਦਲ ਵੱਲੋਂ ਪਟਿਆਲਾ 'ਚ ਸਿੱਧੂ ਅਤੇ ਪਾਕਿ ਫ਼ੌਜ ਮੁਖੀ ਦੇ ਫੂਕੇ ਗਏ ਪੁਤਲੇ
. . .  about 2 hours ago
ਪਟਿਆਲਾ, 16 ਫਰਵਰੀ (ਅਮਨਦੀਪ ਸਿੰਘ)- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਆਤਮਘਾਤੀ ਹਮਲੇ 'ਚ ਸ਼ਹੀਦ ਹੋਏ 42 ਜਵਾਨਾਂ ਦੇ ਰੋਸ ਵਜੋਂ ਪੂਰੇ ਦੇਸ਼ 'ਚ ਲਗਾਤਾਰ ਪਾਕਿਸਤਾਨ ਦੇ ਪੁਤਲੇ ਫੂਕੇ ਜਾ ਰਹੇ ਹਨ ਅਤੇ ਪਾਕਿਸਤਾਨ.....
ਸ੍ਰੀ ਮੁਕਤਸਰ ਸਾਹਿਬ: ਦੋ ਕਾਰਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਨੌਜਵਾਨਾਂ ਦੀ ਮੌਤ, 3 ਜ਼ਖਮੀ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 16 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਅੱਜ ਸ੍ਰੀ ਮੁਕਤਸਰ ਸਾਹਿਬ ਤੋਂ ਬਠਿੰਡਾ ਰੋਡ 'ਤੇ ਪਿੰਡ ਭੁੱਲਰ ਵਿਖੇ ਦੋ ਕਾਰਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ 2 ਔਰਤਾਂ ਸਮੇਤ 3 ਜਣੇ ਜ਼ਖ਼ਮੀ ਹੋਏ ਹਨ। ਇਕ ਕਾਰ ....
ਸ਼ਹੀਦ ਸੁਖਜਿੰਦਰ ਸਿੰਘ ਦੀ ਮ੍ਰਿਤਕ ਦੇਹ ਤਰਨਤਾਰਨ ਤੋਂ ਪਿੰਡ ਗੰਡੀ ਵਿੰਡ ਧੱਤਲ ਲਈ ਹੋਈ ਰਵਾਨਾ
. . .  about 2 hours ago
ਤਰਨਤਾਰਨ, 16 ਫਰਵਰੀ (ਹਰਿੰਦਰ ਸਿੰਘ)- ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਖੇ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਤਰਨਤਾਰਨ ਦੇ ਪਿੰਡ ਗੰਡੀ ਵਿੰਡ ਧੱਤਲ ਨਿਵਾਸੀ ਸ਼ਹੀਦ ਸੁਖਜਿੰਦਰ ਸਿੰਘ ਦੀ ਮ੍ਰਿਤਕ ਦੇਹ ਅੰਤਿਮ ਸਸਕਾਰ ਲਈ ਤਰਨਤਾਰਨ ....
ਸਰਕਾਰੀ ਸਨਮਾਨਾਂ ਨਾਲ ਸ਼ਹੀਦ ਜੈਮਲ ਸਿੰਘ ਨੂੰ ਦਿੱਤੀ ਗਈ ਅੰਤਿਮ ਵਿਦਾਈ
. . .  about 2 hours ago
ਕੋਟ ਈਸੇ ਖਾਂ, 16 ਫਰਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਜੈਮਲ ਸਿੰਘ ਦਾ ਅੱਜ ਪੂਰੇ ਸਰਕਾਰੀ ਸਨਮਾਨਾਂ ਨਾਲ ਮੋਗਾ ਜ਼ਿਲ੍ਹੇ ਦੇ ਕਸਬੇ ਕੋਟ ਈਸੇ ਖਾਂ ਦੇ ਪਿੰਡ ਗਲੋਟੀ ਖੁਰਦ ਵਿਖੇ ਅੰਤਿਮ ਸਸਕਾਰ ਕੀਤਾ ਗਿਆ। ਅੰਤਿਮ...
ਵਿਦੇਸ਼ ਮੰਤਰਾਲੇ ਪਹੁੰਚੇ ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰੀਆ
. . .  about 3 hours ago
ਨਵੀਂ ਦਿੱਲੀ, 16 ਫਰਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੀ. ਆਰ. ਪੀ. ਐੱਫ. ਦੇ ਜਵਾਨਾਂ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰੀਆ ਸੀਨੀਅਰ ਅਧਿਕਾਰੀਆਂ ਅਤੇ ਲੀਡਰਸ਼ਿਪ ਨਾਲ ਸਲਾਹ-ਮਸ਼ਵਰੇ ਲਈ ....
ਪੁਰਾਣੀ ਰੰਜਸ਼ ਦੇ ਚੱਲਦਿਆਂ ਦਿਨ ਦਿਹਾੜੇ ਨੌਜਵਾਨ 'ਤੇ ਚਲੀ ਗੋਲੀ
. . .  about 3 hours ago
ਰਾਜਾਸਾਂਸੀ, 16 ਫਰਵਰੀ (ਹਰਦੀਪ ਸਿੰਘ ਖੀਵਾ)- ਅੰਮ੍ਰਿਤਸਰ ਦੇ ਪਿੰਡ ਮੁਰਾਦਪੁਰਾ ਵਿਖੇ ਪੁਰਾਣੀ ਰੰਜਸ਼ ਤਹਿਤ ਨੌਜਵਾਨ ਹਰਿੰਦਰ ਸਿੰਘ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਗੁਆਂਢ ਰਹਿੰਦੇ ਨੌਜਵਾਨ ਜੈ ਦੀਪ ਸਿੰਘ ਲੜਕੇ 'ਤੇ ਅੱਜ ਸਵੇਰੇ ਗੋਲੀਆਂ ਮਾਰਨ ਦੀ...
ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰ ਕੇ ਦਿੱਤੀ ਗਈ ਸ਼ਰਧਾਂਜਲੀ
. . .  about 3 hours ago
ਲੁਧਿਆਣਾ,16 ਫ਼ਰਵਰੀ (ਪੁਨੀਤ ਬਾਵਾ)-ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਲੁਧਿਆਣਾ ਦੇ ਵਿਕਾਸ ਲਈ 570 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਤੋਂ ਪਹਿਲਾਂ ਸਿੱਧੂ, ਕੈਬਨਿਟ ਮੰਤਰੀ ਭਾਰਤ ਭੂਸ਼ਨ....
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਵੱਲੋਂ ਪੁਲਵਾਮਾ ਹਮਲੇ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ
. . .  about 3 hours ago
ਅੰਮ੍ਰਿਤਸਰ, 16 ਫਰਵਰੀ (ਜੱਸ)- ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਸਬੰਧਿਤ ਆਗੂਆਂ ਵੱਲੋਂ ਪੁਲਵਾਮਾ 'ਚ ਸ਼ਹੀਦ ਹੋਏ ਸੀ.ਆਰ.ਪੀ.ਐਫ. ਜਵਾਨਾਂ ਨੂੰ ਸ਼ਰਧਾਂਜਲੀ ਦੇਣ ਅਤੇ ਪਾਕਿਸਤਾਨ ਵਿਰੁੱਧ ਰੋਸ ਪ੍ਰਗਟ ਕਰਨ ਹਿਤ ਸਥਾਨਕ ਥਾਣਾ ਬੀ ਡਿਵੀਜ਼ਨ ਨੇੜੇ ਰੋਸ .....
ਪੁਲਵਾਮਾ ਹਮਲੇ 'ਤੇ ਸੰਸਦ ਭਵਨ 'ਚ ਚੱਲ ਰਹੀ ਹੈ ਸਰਵ ਪਾਰਟੀ ਬੈਠਕ
. . .  about 3 hours ago
ਨਵੀਂ ਦਿੱਲੀ, 16 ਫਰਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਸ਼ਨੀਵਾਰ ਨੂੰ ਕੇਂਦਰ ਸਰਕਾਰ ਦੀ ਸਰਵ ਪਾਰਟੀ ਬੈਠਕ ਸੰਸਦ 'ਚ ਸ਼ੁਰੂ ਹੋ ਗਈ ਹੈ। ਸੰਸਦ ਭਵਨ 'ਚ ਚੱਲ ਰਹੀ ਇਸ ਬੈਠਕ 'ਚ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ....
ਪਿੰਡ ਰੌਲ਼ੀ ਵਿਖੇ ਸਰਕਾਰੀ ਸਨਮਾਨਾਂ ਨਾਲ ਹੋਇਆ ਸ਼ਹੀਦ ਕੁਲਵਿੰਦਰ ਸਿੰਘ ਦਾ ਅੰਤਿਮ ਸਸਕਾਰ
. . .  about 4 hours ago
ਨਵਜੋਤ ਸਿੱਧੂ ਦੀ ਆਮਦ ਤੋਂ ਪਹਿਲਾਂ ਨੌਜਵਾਨਾਂ ਵੱਲੋਂ ਕਾਲੀਆਂ ਝੰਡੀਆਂ ਲੈ ਕੇ ਪ੍ਰਦਰਸ਼ਨ
. . .  about 4 hours ago
ਸ਼ਹੀਦ ਜੈਮਲ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਪਹੁੰਚੇ ਸੁਖਬੀਰ ਬਾਦਲ
. . .  about 4 hours ago
ਸ਼ਹੀਦ ਮਨਿੰਦਰ ਸਿੰਘ ਦੀ ਮ੍ਰਿਤਕ ਦੇਹ ਦੀਨਾਨਗਰ ਪਹੁੰਚੀ, 12 ਵਜੇ ਹੋਵੇਗਾ ਅੰਤਿਮ ਸਸਕਾਰ
. . .  about 4 hours ago
ਪਿੰਡ ਰੌਲ਼ੀ ਪਹੁੰਚੀ ਸ਼ਹੀਦ ਕੁਲਵਿੰਦਰ ਸਿੰਘ ਦੀ ਮ੍ਰਿਤਕ ਦੇਹ, ਸਰਕਾਰੀ ਸਨਮਾਨਾਂ ਨਾਲ ਹੋਵੇਗਾ ਅੰਤਿਮ ਸਸਕਾਰ
. . .  about 5 hours ago
ਸੜਕਾਂ ਨਾ ਬਣਨ ਦੇ ਰੋਸ ਵਜੋਂ ਹਵਾਈ ਅੱਡਾ ਰੋਡ 'ਤੇ ਚੱਕਾ ਜਾਮ, ਯਾਤਰੀ ਪਰੇਸ਼ਾਨ
. . .  about 5 hours ago
ਪੁਲਵਾਮਾ ਅੱਤਵਾਦੀ ਹਮਲਾ : ਪਿੰਡ ਗਲੋਟੀ ਖ਼ੁਰਦ ਪਹੁੰਚੀ ਸ਼ਹੀਦ ਜੈਮਲ ਸਿੰਘ ਦੀ ਮ੍ਰਿਤਕ ਦੇਹ
. . .  about 5 hours ago
ਜੈਤੋ ਸ਼ਹਿਰ ਦੇ ਲੋਕਾਂ ਨੇ ਸ਼ਹੀਦ ਹੋਏ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  about 5 hours ago
ਦਿੱਲੀ ਪਹੁੰਚੇ ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰੀਆ
. . .  about 6 hours ago
ਅਮਰੀਕਾ 'ਚ ਗੋਲੀਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ, ਪੰਜ ਪੁਲਿਸ ਕਰਮਚਾਰੀ ਜ਼ਖ਼ਮੀ
. . .  about 6 hours ago
ਪੁਲਵਾਮਾ ਅੱਤਵਾਦੀ ਹਮਲਾ : ਅੱਜ ਹੋਵੇਗਾ ਸ਼ਹੀਦ ਸੁਖਜਿੰਦਰ ਦਾ ਅੰਤਿਮ ਸਸਕਾਰ
. . .  about 7 hours ago
ਮਾਲਵਾ ਖੇਤਰ ਦੀਆਂ ਸਰਬ ਸੰਮਤੀ ਨਾਲ ਚੁਣੀਆਂ ਪੰਚਾਇਤਾਂ ਦਾ ਅੱਜ ਕੀਤਾ ਜਾਵੇਗਾ ਸਨਮਾਨ
. . .  about 7 hours ago
ਕੈਮਿਸਟ ਐਸੋਸੀਏਸ਼ਨ ਦੀ ਕੌਮੀ ਪੱਧਰ ਦੀ ਦੋ ਦਿਨਾਂ ਬੈਠਕ ਅੱਜ ਤੋਂ
. . .  about 7 hours ago
ਪੁਲਵਾਮਾ ਅੱਤਵਾਦੀ ਹਮਲੇ ਨੂੰ ਲੈ ਕੇ ਅੱਜ ਹੋਵੇਗੀ ਸਰਬ ਪਾਰਟੀ ਬੈਠਕ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਨੌਕਰੀ ਅਤੇ 12-12 ਲੱਖ ਸਹਾਇਤਾ ਦੇਣ ਦਾ ਐਲਾਨ
. . .  1 day ago
ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਨੌਕਰੀ ਅਤੇ 12-12 ਲੱਖ ਸਹਾਇਤਾ ਦੇਣ ਦਾ ਐਲਾਨ
. . .  1 day ago
ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਨੌਕਰੀ ਅਤੇ 12-12 ਲੱਖ ਸਹਾਇਤਾ ਦੇਣ ਦਾ ਐਲਾਨ
. . .  1 day ago
ਫ਼ਾਜ਼ਿਲਕਾ 'ਚ ਕਰੰਟ ਲੱਗਣ ਨਾਲ ਇਕ ਦੀ ਮੌਤ,ਇਕ ਗੰਭੀਰ ਜ਼ਖਮੀ
. . .  1 day ago
ਲੁਟੇਰੇ ਫਾਈਨਾਂਸਰ ਤੋਂ ਸਾਢੇ 3 ਲੱਖ ਰੁਪਏ ਖੋਹ ਕੇ ਹੋਏ ਫ਼ਰਾਰ
. . .  1 day ago
ਦਿੱਲੀ ਦੇ ਪਾਲਮ ਹਵਾਈ ਅੱਡੇ ਪੁੱਜੀਆਂ ਸ਼ਹੀਦਾਂ ਦੀਆਂ ਮ੍ਰਿਤਕ ਦੇਹਾਂ
. . .  1 day ago
ਜੰਮੂ ਕਸ਼ਮੀਰ 'ਚ ਫੌਜ ਦੇ ਕਾਫਲੇ ਦੌਰਾਨ ਹੁਣ ਰੋਕੀ ਜਾਵੇਗੀ ਆਮ ਲੋਕਾਂ ਲਈ ਆਵਾਜਾਈ
. . .  1 day ago
ਵੱਖ ਵੱਖ ਦੇਸ਼ਾਂ ਦੇ ਕੂਟਨੀਤਕ ਵਿਦੇਸ਼ ਮੰਤਰਾਲਾ ਪੁੱਜੇ
. . .  1 day ago
ਭਲਕੇ ਹੋਵੇਗੀ ਸਰਬ ਪਾਰਟੀ ਬੈਠਕ
. . .  1 day ago
ਵਿਜੇ ਮਾਲਿਆ ਨੇ ਹਵਾਲਗੀ ਖਿਲਾਫ ਅਪੀਲ ਕਰਨ ਦੀ ਇਜਾਜ਼ਤ ਦੇਣ ਦੀ ਕੀਤੀ ਅਪੀਲ
. . .  1 day ago
ਮੁਹੰਮਦ ਸਦੀਕ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਨੇ ਸ਼ਹੀਦ ਹੋਏ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਆਸਟ੍ਰੇਲੀਆ ਖਿਲਾਫ ਹੋਣ ਵਾਲੀ ਘਰੇਲੂ ਲੜੀ ਲਈ ਭਾਰਤੀ ਟੀਮ ਦਾ ਐਲਾਨ
. . .  1 day ago
ਪੁਲਵਾਮਾ ਫਿਦਾਈਨ ਹਮਲੇ 'ਚ ਪਿੰਡ ਰੌਲ਼ੀ ਦਾ ਜਵਾਨ ਹੋਇਆ ਸ਼ਹੀਦ
. . .  1 day ago
ਅਮਰੀਕਾ ਫੇਸਬੁੱਕ 'ਤੇ ਲਗਾ ਸਕਦੈ ਭਾਰੀ ਜੁਰਮਾਨਾ
. . .  1 day ago
ਜਬਰ ਜਨਾਹ ਦੇ ਮਾਮਲੇ 'ਚ ਦੋਸ਼ੀ ਐਸ.ਪੀ. ਸਲਵਿੰਦਰ ਸਿੰਘ ਨੂੰ ਭੇਜਿਆ ਗਿਆ ਜੇਲ੍ਹ
. . .  1 day ago
ਪੁਲਵਾਮਾ ਹਮਲਾ : ਮੀਟਿੰਗ ਦੇ ਲਈ ਦਿੱਲੀ ਬੁਲਾਏ ਗਏ ਪਾਕਿ 'ਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰਿਆ
. . .  1 day ago
ਪੁਲਵਾਮਾ ਫਿਦਾਇਨ ਹਮਲੇ ਦੇ ਸ਼ਹੀਦਾਂ ਦੀ ਸੂਚੀ ਜਾਰੀ
. . .  about 1 hour ago
ਪੁਲਵਾਮਾ ਅੱਤਵਾਦੀ ਹਮਲੇ 'ਤੇ ਟਵੀਟ ਕਰਨ ਵਾਲੇ ਵਿਦਿਆਰਥੀ ਖਿਲਾਫ ਐਫ.ਆਈ.ਆਰ ਦਰਜ
. . .  about 1 hour ago
ਅਗਸਤਾ ਵੈਸਟਲੈਂਡ ਮਾਮਲਾ : ਗੌਤਮ ਖੇਤਾਨ ਦੀ ਜ਼ਮਾਨਤ ਅਰਜ਼ੀ 'ਤੇ ਫ਼ੈਸਲਾ 19 ਫਰਵਰੀ ਤੱਕ ਸੁਰੱਖਿਅਤ
. . .  about 1 hour ago
ਨਾ ਭੁੱਲਾਂਗੇ, ਨਾ ਮੁਆਫ਼ ਕਰਾਂਗੇ - ਸੀ.ਆਰ.ਪੀ.ਐਫ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਕੁਦਰਤ ਦੇ ਹਰ ਹੁਕਮ ਦੀ ਪਾਲਣਾ ਕਰਨੀ ਹੀ ਪੈਂਦੀ ਹੈ। -ਬੇਕਨ

ਰੂਪਨਗਰ

ਲਗਾਤਾਰ ਪੈ ਰਹੇ ਮੀਂਹ ਕਾਰਨ ਜਨ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ

ਰੂਪਨਗਰ, 24 ਸਤੰਬਰ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)-ਸ਼ਨੀਵਾਰ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਜਿੱਥੇ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ ਉੱਥੇ ਲੋਕਾਂ ਵਿਚ ਹੜ੍ਹ ਆਉਣ ਦੀ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ | ਰੂਪਨਗਰ ਦੇ ਚੱਪੇ-ਚੱਪੇ 'ਤੇ ਪਾਣੀ ਹੀ ਪਾਣੀ ਨਜ਼ਰ ਆ ਰਿਹਾ ਹੈ ਲੋਕੀਂ ਘਰਾਂ ਵਿਚ ਡੱਕੇ ਹੋਏ ਹਨ | ਅੱਜ ਦਫ਼ਤਰਾਂ ਅਤੇ ਸਕੂਲਾਂ ਤੱਕ ਪਹੁੰਚਣ ਵਿਚ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਸਾਰਾ ਸ਼ਹਿਰ ਜਲਥਲ ਹੋ ਗਿਆ ਤੇ ਮੀਂਹ ਦਾ ਪਾਣੀ ਲੋਕਾਂ ਦੇ ਘਰਾਂ ਤੇ ਦੁਕਾਨਾਂ ਵਿਚ ਦਾਖਲ ਹੋ ਗਿਆ | ਜਾਣਕਾਰੀ ਅਨੁਸਾਰ ਬਰਸਾਤੀ ਪਾਣੀ ਦਾ ਕਹਿਰ ਰੂਪਨਗਰ ਦੇ ਪੁੱਲ ਬਾਜ਼ਾਰ, ਸ਼ੇਖ਼ਾਂ ਮੁਹੱਲਾ, ਮੇਨ ਬਾਜ਼ਾਰ, ਗਿਆਨੀ ਜ਼ੈਲ ਸਿੰਘ ਨਗਰ, ਕਲਗ਼ੀਧਰ ਕੰਨਿਆ ਪਾਠਸ਼ਾਲਾ ਰੋਡ, ਨਵੀਂ ਤੇ ਪੁਰਾਣੀ ਅਨਾਜ ਮੰਡੀ, ਰੈਲੋਂ ਰੋਡ, ਬੇਲਾ ਚੌਾਕ, ਰਾਮ-ਲੀਲ੍ਹਾ ਮੈਦਾਨ ਰੋਡ ਤੇ ਆਲੇ ਦੁਆਲੇ ਦੇ ਪਿੰਡਾਂ ਦੀ ਸੜਕਾਂ 'ਤੇ ਪੂਰੀ ਤਰ੍ਹਾਂ ਭਾਰੂ ਰਿਹਾ | ਪਾਣੀ ਜਮਾਂ ਹੋਣ ਕਾਰਨ ਜਿਸ ਨਾਲ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਤੇ ਸਕੂਲੀ ਬੱਚਿਆਂ ਤੋਂ ਆਮ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਹੈ | ਇਸ ਸਬੰਧੀ ਦੁਕਾਨਦਾਰਾਂ ਨੇ ਕਿਹਾ ਕਿ ਲਗਾਤਾਰ ਮੀਂਹ ਕਾਰਨ ਉਨ੍ਹਾਂ ਦਾ ਕਾਰੋਬਾਰ ਵੀ ਚੌਪਟ ਹੋ ਗਿਆ ਹੈ ਕਿਉਂਕਿ ਮੁੱਖ ਬਾਜ਼ਾਰ ਤੇ ਸ਼ਹਿਰ ਦੇ ਮਾਰਗਾਂ 'ਤੇ ਪਾਣੀ ਭਰ ਜਾਣ ਕਾਰਨ ਗਾਹਕਾਂ ਨੂੰ ਲੰਘਣ 'ਚ ਮੁਸ਼ਕਲ ਆ ਰਹੀ ਹੈ | ਰੂਪਨਗਰ ਦੇ ਹੇਠਲੇ ਇਲਾਕਿਆਂ ਦੇ ਖਾਲੀ ਪਲਾਟਾਂ ਵਿਚ ਪਾਣੀ ਭਰ ਗਿਆ ਅਤੇ ਸੀਵਰੇਜ ਪਿੱਛੇ ਮੁੜਨ ਨਾਲ ਲੋਕਾਂ ਨੂੰ ਪ੍ਰੇਸ਼ਾਨੀ ਅਰੰਭ ਹੋ ਗਈ | ਭਾਖੜਾ ਡੈਮ 'ਚ ਪਾਣੀ ਸੰਭਾਲਣ ਦੀ ਹੋਰ ਸਮਰੱਥਾ ਹੋਣ ਕਾਰਨ ਸਤਲੁਜ ਦਰਿਆ 'ਚ ਪਾਣੀ ਦਾ ਵਹਾਅ ਬੰਦ ਕਰ ਦਿੱਤਾ ਗਿਆ ਹੈ | ਗੋਬਿੰਦ ਸਾਗਰ ਝੀਲ ਵਿਚ ਅਜੇ ਖਤਰੇ ਦੇ ਨਿਸ਼ਾਨ ਤੋਂ ਪਾਣੀ 24.15 ਫ਼ੁਟ ਨੀਵਾਂ ਹੋਣ ਕਰਕੇ ਪਾਣੀ ਸਾਂਭਿਆ ਗਿਆ ਹੈ ਪਰ ਸਤਲੁਜ ਦਰਿਆ 'ਚ ਪੈਂਦੀਆਂ ਕਰੀਬ 5 ਦਰਜ ਛੋਟੀਆਂ ਵੱਡੀਆਂ ਨਦੀਆਂ ਅਤੇ ਚੋਆਂ ਦਾ ਪਾਣੀ ਕਰੀਬ 60 ਹਜ਼ਾਰ ਕਿਊਸਿਕ ਹੈੱਡ ਵਰਕਸ ਰੂਪਨਗਰ ਤੋਂ ਸਤਲੁਜ ਦਰਿਆ 'ਚ ਛੱਡਿਆ ਜਾ ਰਿਹਾ ਹੈ |
ਮੀਂਹ ਕਾਰਨ ਕਾਰ 'ਤੇ ਡਿੱਗਿਆ ਦਰਖਤ-ਰੂਪਨਗਰ ਪ੍ਰੈੱਸ ਕਲੱਬ ਨਜ਼ਦੀਕ ਮੀਂਹ ਕਾਰਨ ਇੱਕ ਦਰਖਤ ਕਾਰ 'ਤੇ ਡਿਗ ਗਿਆ ਭਾਵੇਂ ਉਸ ਵੇਲੇ ਕਾਰ ਵਿਚ ਕੋਈ ਵੀ ਮੌਜੂਦ ਨਹੀਂ ਸੀ, ਜਿਸ ਕਾਰਨ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ | ਦਰਖ਼ਤ ਡਿੱਗਣ ਕਾਰਨ ਰਾਹਗੀਰਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ | ਇਸ ਤੋਂ ਇਲਾਵਾ ਬੇਲਾ ਚੌਕ ਵਿਖੇ ਵੀ ਦਰਖ਼ਤ ਡਿਗ ਗਿਆ ਭਾਵੇਂ ਉਸ ਥਾਂ ਤੋਂ ਆਵਾਜਾਈ ਕਾਫੀ ਹੁੰਦੀ ਹੈ ਉਸ ਵੇਲੇ ਜਾਨੀ ਮਾਲੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਪਰ ਲੋਕਾਂ ਨੂੰ ਆਉਣ ਜਾਣ ਵਿਚ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ | ਲਗਾਤਾਰ ਮੀਂਹ ਕਾਰਨ ਸ਼ਹਿਰ ਵਿਚ ਕੂੜੇ ਦੇ ਅੰਬਾਰ ਲੱਗ ਗਏ ਹਨ, ਬੀਤੇ ਦਿਨ ਐਤਵਾਰ ਦੀ ਕਾਰਨ ਨਗਰ ਕੌਾਸਲ ਦੇ ਕਰਮਚਾਰੀਆਂ ਨੂੰ ਛੁੱਟੀ ਹੋਣ ਕਾਰਨ ਜਗ੍ਹਾ-ਜਗ੍ਹਾ ਬਣੇ ਕੂੜੇ ਦੇ ਡੰਪ ਖਾਲੀ ਨਹੀਂ ਹੋਏ ਅਤੇ ਅੱਜ ਮੀਂਹ ਕਾਰਨ ਕੂੜਾ ਫਿਰ ਨਹੀਂ ਚੁੱਕਿਆ ਗਿਆ ਜਿਸ ਨਾਲ ਸੜਕਾਂ ਅਤੇ ਗਲੀ, ਮੁਹੱਲੇ ਦੀਆਂ ਗਲੀਆਂ ਨਾਲੀਆਂ ਵਿਚ ਕੂੜਾ ਖਿੱਲਰ ਗਿਆ | ਜਿਸ ਨਾਲ ਰੂਪਨਗਰ, ਕਰੂਪਨਗਰ ਦਾ ਰੂਪ ਧਾਰ ਚੁੱਕਾ ਹੈ |
ਨਵੀਂ ਅਨਾਜ ਮੰਡੀ ਬਣੀ ਤਲਾਬ-ਰੂਪਨਗਰ ਦੀ ਨਵੀਂ ਅਨਾਜ ਮੰਡੀ ਵਿਖੇ ਪਿੰਡ ਕੋਟਲਾ ਨਿਹੰਗ ਦੇ ਸੀਵਰੇਜ ਦੇ ਪਾਣੀ ਕਾਰਨ ਮੰਡੀ ਪਾਣੀ ਨਾਲ ਭਰ ਗਈ | ਜ਼ਿਕਰਯੋਗ ਹੈ ਕਿ ਭਾਵੇਂ ਨਵੀਂ ਅਨਾਜ ਮੰਡੀ ਵਿਖੇ ਬਰਸਾਤੀ ਪਾਣੀ ਦਾ ਸੀਵਰੇਜ ਵੀ ਹੈ ਜੋ ਕਿ ਸਰਹਿੰਦ ਨਹਿਰ ਵਿਚ ਜਾ ਕੇ ਡਿਗਦਾ ਹੈ, ਉਹ ਵੀ ਸੀਵਰੇਜ ਦੇ ਪਾਣੀ ਕਾਰਨ ਚੋਕ ਹੋ ਗਿਆ | ਜਿਸ ਨਾਲ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਘਰਾਂ ਅਤੇ ਦੁਕਾਨਾਂ ਵਿਚ ਵੜਿਆ ਪਾਣੀ-ਰੂਪਨਗਰ ਦੀਆਂ ਕਈ ਕਲੋਨੀਆਂ ਵਿਚ ਗਲੀਆਂ ਉੱਚੀਆਂ ਹੋਣ ਕਾਰਨ ਮੀਂਹ ਅਤੇ ਗੰਦਾ ਪਾਣੀ ਲੋਕਾਂ ਦੇ ਘਰਾਂ ਅਤੇ ਦੁਕਾਨਾਂ ਵਿਚ ਦਾਖਲ ਹੋ ਗਿਆ ਜਿਸ ਲਈ ਲੋਕਾਂ ਨੂੰ ਬਾਲਟੀਆਂ ਨਾਲ ਪਾਣੀ ਕੱਢਣਾ ਪਿਆ ਅਤੇ ਕਈ ਕੱਚੀਆਂ ਗਲੀਆਂ ਵਿਚ ਪਾਣੀ ਗੋਡੇ-ਗੋਡੇ ਭਰਿਆ ਹੋਇਆ ਹੈ | ਮਲਹੋਤਰਾ ਕਲੋਨੀ ਤੋਂ ਸਮਾਰਟ ਸਿਨੇਮਾ ਤੱਕ ਪਾਣੀ ਦੀ ਸਹੀ ਨਿਕਾਸੀ ਨਾ ਹੋਣ ਕਾਰਨ ਸੜਕ ਪਾਣੀ 'ਚ ਡੁੱਬੀ ਰਹੀ |
ਟੁੱਟੀਆਂ ਸੜਕਾਂ ਨੇ ਲੋਕਾਂ ਨੂੰ ਕੀਤਾ ਪ੍ਰੇਸ਼ਾਨ-ਪਿੰਡਾਂ ਦੀਆਂ ਉਨ੍ਹਾਂ ਸੜਕਾਂ ਨੇ ਲੋਕਾਂ ਨੂੰ ਆਉਣ ਜਾਣ ਤੋਂ ਅਸਮਰਥ ਕਰ ਦਿੱਤਾ ਜਿਨ੍ਹਾਂ ਪਿੰਡਾਂ ਦੀਆਂ ਸੜਕਾਂ 'ਤੇ ਟੋਏ ਪਏ ਹੋਏ ਸਨ | ਰੂਪਨਗਰ ਦੇ ਕਈ ਪਿੰਡਾਂ ਦੀਆਂ ਿਲੰਕ ਸੜਕਾਂ ਦੇ ਵਿਚ ਟੋਏ ਹੋਣ ਕਾਰਨ ਪਾਣੀ ਭਰ ਗਿਆ | ਜਿਸ ਨਾਲ ਰਾਹਗੀਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਬਹੁਤੇ ਪਿੰਡਾਂ ਦੇ ਵਾਸੀਆਂ ਨੇ ਦੱਸਿਆ ਕਿ ਰੂਪਨਗਰ ਵਿਖੇ ਰੇਤੇ ਅਤੇ ਬਜ਼ਰੀ ਦੇ ਟਿੱਪਰਾਂ ਕਾਰਨ ਉਨ੍ਹਾਂ ਦੀ ਸੜਕ ਖ਼ਰਾਬ ਹੋਈ ਹੈ ਅਤੇ ਹੁਣ ਬਰਸਾਤ ਦੇ ਸਮੇਂ ਉਨ੍ਹਾਂ ਨੂੰ ਆਉਣ ਜਾਣ ਵਿਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੈ |
ਪ੍ਰਸ਼ਾਸਨ ਬੁਧਕੀ ਨਦੀ 'ਤੇ 500 ਫੁੱਟ ਤੋੜਿਆ ਬੰਨ੍ਹ ਲਾਉਣਾ ਭੱਲਿਆ-ਕਰੀਬ ਦੋ ਕੁ ਮਹੀਨੇ ਪਹਿਲਾਂ ਬੁੱਧਕੀ ਨਦੀ 'ਤੇ ਪਿੰਡ ਬਹਿਰਾਮਪੁਰ ਜਿੰਮੀਦਾਰੀ ਦੀ ਜ਼ਮੀਨ 'ਚ ਟੋਲ ਪਲਾਜ਼ਾ ਨੇੜੇ ਭੂ ਮਾਫੀਆ ਨੇ 500 ਫੁੱਟ ਲੰਬਾ ਬੰਨ ਤੋੜ ਦਿੱਤਾ ਸੀ ਅਤੇ ਖੜੇ ਦਰਖਤ ਪੁੱਟ ਦਿੱਤੇ ਸਨ ਪਰ ਅੱਜ ਤੱਕ ਡਰੇਨੇਜ ਵਿਭਾਗ ਨੂੰ ਨਾ ਤਾਂ ਇਸ ਬੰਨ ਨੂੰ ਤੋੜਨ ਵਾਲੇ ਲੱਭੇ ਅਤੇ ਨਾ ਹੀ ਇਹ ਬੰਨ ਮੁੜ ਕੇ ਉਸਾਰਿਆ ਗਿਆ | ਹੁਣ ਇਹ ਜਾਪ ਰਿਹਾ ਸੀ ਕਿ ਮਹਿਕਮਾ ਮਿਲੀ ਭੁਗਤ ਨਾਲ ਦੋਸ਼ੀਆਂ 'ਤੇ ਕੋਈ ਕਾਰਵਾਈ ਨਹੀਂ ਕਰਨਾ ਚਾਹੁੰਦਾ ਅਤੇ ਨਾ ਹੀ ਨਵਾਂ ਬੰਨ ਲਾਉਣਾ ਚਾਹੁੰਦਾ ਹੈ ਪਰ ਹੁਣ ਦੋ ਦਿਨ ਤੋਂ ਪੈ ਰਹੀ ਭਰਵੀਂ ਬਰਸਾਤ ਨੇ ਇਸ ਇਲਾਕੇ ਦੇ ਲੋਕਾਂ 'ਚ ਡਰ ਪੈਦਾ ਕਰ ਦਿੱਤਾ ਹੈ ਕਿ ਜੇ ਪਾਣੀ ਆ ਗਿਆ ਤਾਂ ਪਹਿਲੇ ਹੜਾ ਵਾਂਗੂ ਇੱਥੋਂ ਇੱਕ ਦਰਜਨ ਕਰੀਬ ਪਿੰਡ, ਨੇੜਲੀਆਂ ਸਨਅਤੀ ਇਕਾਈਆਂ ਅਤੇ ਕੌਮੀ ਰਾਜ ਮਾਰਗ ਵੀ ਪ੍ਰਭਾਵਿਤ ਹੋ ਸਕਦਾ ਹੈ | ਇਲਾਕਾ ਵਾਸੀਆਂ ਨੇ ਕਿਹਾ ਕਿ ਜੇ ਇਸ ਟੁੱਟੇ ਬੰਨ੍ਹ ਨਾਲ ਕੋਈ ਨੁਕਸਾਨ ਹੁੰਦਾ ਹੈ ਤਾਂ ਸਰਕਾਰ ਤੇ ਪ੍ਰਸ਼ਾਸਨ ਜਿੰਮੇਵਾਰ ਹੋਵੇਗਾ | ਲੋਕਾਂ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵਿਧਾਇਕ ਅਤੇ ਮੌਜੂਦਾ ਕੈਬਨਿਟ ਮੰਤਰੀ ਨੂੰ ਸਵਾਲ ਕੀਤੇ ਹਨ ਕਿ ਜੇ ਉਹ ਹੁਣ ਕਾਰਵਾਈ ਨਹੀਂ ਕਰ ਸਕਦੇ ਤਾਂ ਬਾਅਦ 'ਚ ਮਗਰਮੱਛ ਦੇ ਹੰਝੂ ਨਾ ਵਹਾਉਣ |

ਕਾਂਗਰਸੀ ਆਗੂ ਬਰਿੰਦਰ ਸਿੰਘ ਢਿੱਲੋਂ ਵੱਲੋਂ ਚੋਣਾਂ ਜਿੱਤੇ 2 ਦਰਜਨ ਮੈਂਬਰਾਂ ਨਾਲ ਸ਼ਕਤੀ ਪ੍ਰਦਰਸ਼ਨ

ਰੂਪਨਗਰ, 24 ਸਤੰਬਰ (ਸਤਨਾਮ ਸਿੰਘ ਸੱਤੀ)-ਹਲਕਾ ਰੂਪਨਗਰ ਤੋਂ ਸਿਆਸੀ ਵਾਰਸ ਦਾ ਦਾਅਵਾ ਜਿਤਾਉਂਦਿਆਂ ਅੱਜ ਹਲਕੇ ਤੋਂ ਚੋਣ ਲੜੇ ਆਗੂ ਬਰਿੰਦਰ ਸਿੰਘ ਢਿੱਲੋਂ ਨੇ ਰੂਪਨਗਰ ਵਿਧਾਨ ਸਭਾ ਹਲਕੇ ਅਧੀਨ ਪੈਂਦੀ ਨੂਰਪੁਰ ਬੇਦੀ ਪੰਚਾਇਤ ਸੰਮਤੀ ਦੇ 14 ਅਤੇ ਰੂਪਨਗਰ ਸੰਮਤੀ ਦੇ 10 ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਅੱਜ ਛੁੱਟੀ

ਰੂਪਨਗਰ, 24 ਸਤੰਬਰ (ਸੱਤੀ, ਚੱਕਲ)-ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਜਾਰੰਗਲ ਨੇ ਬੱਚਿਆਂ ਦੀ ਸਿਹਤ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣਾ ਜਰੂਰੀ ਸਮਝਦੇ ਹੋਏ ਜ਼ਿਲ੍ਹੇ ਵਿਚ ਸਥਿਤ ਸਾਰੇ ਹੀ ਸਰਕਾਰੀ-ਪ੍ਰਾਈਵੇਟ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਸ੍ਰੀ ਅਨੰਦਪੁਰ ਸਾਹਿਬ, 24 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ)-ਬੀਤੀ ਦੇਰ ਰਾਤ ਸ੍ਰੀ ਅਨੰਦਪੁਰ ਸਾਹਿਬ-ਨੰਗਲ ਮੁੱਖ ਮਾਰਗ 'ਤੇ ਪੈਂਦੇ ਪਿੰਡ ਗੰਗੂਵਾਲ ਕੋਲ ਇਕ ਅਣਪਛਾਤੇ ਵਾਹਨ ਦੀ ਲਪੇਟ 'ਚ ਆ ਜਾਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ | ਤਫ਼ਤੀਸ਼ੀ ਅਫ਼ਸਰ ਏ. ਐਸ. ਆਈ. ਰਘਬੀਰ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੂੰ ਹੂੰਝਾਫੇਰ ਜਿੱਤ ਮਿਲਣ 'ਤੇ ਸਪੀਕਰ ਨੇ ਵੋਟਰਾਂ ਦਾ ਕੀਤਾ ਧੰਨਵਾਦ

ਨੰਗਲ, 24 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ.ਪੀ. ਸਿੰਘ ਨੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਵਿਚ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅੰਦਰ ਕਾਂਗਰਸ ਪਾਰਟੀ ਨੂੰ ਪ੍ਰਾਪਤ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਖੇਤਰ ਵਿਚ ਬਰਸਾਤ ਨੇ ਕਿਸਾਨਾਂ ਨੂੰ ਪਾਇਆ ਫ਼ਿਕਰਾਂ 'ਚ

ਸ੍ਰੀ ਚਮਕੌਰ ਸਾਹਿਬ, 24 ਸਤੰਬਰ (ਜਗਮੋਹਣ ਸਿੰਘ ਨਾਰੰਗ)-ਪਿਛਲੇ ਤਿੰਨ ਦਿਨਾਂ ਤੋਂ ਇਲਾਕੇ ਅੰਦਰ ਹੋ ਰਹੀ ਬਰਸਾਤ ਨੇ ਜਿੱਥੇ ਸਮੁੱਚੇ ਜਨਜੀਵਨ ਨੂੰ ਠੱਪ ਕਰ ਦਿੱਤਾ ਹੈ ਉੱਥੇ ਬਰਸਾਤ ਦੇ ਪਾਣੀ ਕਾਰਨ ਇਲਾਕੇ ਅੰਦਰ ਫ਼ਸਲਾਂ ਵਿਚ 2 ਤੋਂ 3 ਫੁੱਟ ਪਾਣੀ ਘੁੰਮ ਰਿਹਾ ਅਤੇ ...

ਪੂਰੀ ਖ਼ਬਰ »

-ਜ਼ਿਲ੍ਹਾ ਊਨਾ (ਹਿ. ਪ੍ਰ.) ਵਿਚ ਆਫ਼ਤ ਬਣੀ ਬਰਸਾਤ- ਫਰੂਟ ਜੂਸ ਕੰਪਨੀ ਦੀ ਇਮਾਰਤ ਡਿੱਗੀ- ਫ਼ੈਕਟਰੀ ਪ੍ਰਬੰਧਕ ਦੀ ਮੌਤ

ਸੰਤੋਖਗੜ੍ਹ, 24 ਸਤੰਬਰ (ਮਲਕੀਅਤ ਸਿੰਘ)-ਬੀਤੇ ਤਿੰਨ ਦਿਨਾਂ ਤੋਂ ਚੱਲ ਰਹੀ ਭਾਰੀ ਬਾਰਿਸ਼ ਕਾਰਨ ਗਗਰੇਟ (ਊਨਾ)-ਹੁਸ਼ਿਆਰਪੁਰ ਸੜਕ 'ਤੇ ਬਣੀ ਗੋਲਡਨ ਫਰੂਟ ਜੂਸ ਕੰਪਨੀ ਦੀ ਸਾਰੀ ਇਮਾਰਤ ਭਾਰੀ ਮੀਂਹ ਨਾਲ ਜ਼ਮੀਨ ਖਿਸਕਣ ਨਾਲ ਡਿੱਗ ਗਈ | ਫ਼ੈਕਟਰੀ ਪ੍ਰਬੰਧਕ ਭਾਰਤ ਸਿੰਘ ...

ਪੂਰੀ ਖ਼ਬਰ »

ਮੰਦਿਰ ਸ੍ਰੀ ਨੈਣਾਂ ਦੇਵੀ ਨੂੰ ਜਾਂਦੀ ਮੁੱਖ ਸੜਕ 'ਤੇ ਪਏ ਖੱਡੇ ਸ਼ਰਧਾਲੂਆਂ ਅਤੇ ਆਮ ਲੋਕਾਂ ਲਈ ਬਣੇ ਪ੍ਰੇਸ਼ਾਨੀ

ਸ੍ਰੀ ਅਨੰਦਪੁਰ ਸਾਹਿਬ, 24 ਸਤੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਤੋਂ ਮੰਦਿਰ ਸ੍ਰੀ ਨੈਣਾ ਦੇਵੀ ਨੂੰ ਜਾਂਦੀ ਮੁੱਖ ਸੜਕ 'ਤੇ ਪਏ ਵੱਡੇ-ਵੱਡੇ ਖੱਡਿਆਂ ਤੋਂ ਦੁਖੀ ਸਥਾਨਕ ਲੋਕਾਂ ਵਲੋਂ ਅੱਜ ਜਿੱਥੇ ਸਬੰਧਿਤ ਵਿਭਾਗ ਿਖ਼ਲਾਫ਼ ਰੋਸ ...

ਪੂਰੀ ਖ਼ਬਰ »

ਬੇਮੌਸਮੀ ਬਾਰਿਸ਼ ਕਿਸਾਨਾਂ ਲਈ ਬਣੀ ਵੱਡੀ ਪ੍ਰੇਸ਼ਾਨੀਆਂ ਦਾ ਸਬੱਬ

ਨੂਰਪੁਰ ਬੇਦੀ, 24 ਸਤੰਬਰ (ਵਿੰਦਰਪਾਲ ਝਾਂਡੀਆਂ, ਹਰਦੀਪ ਢੀਂਡਸਾ)-ਨੂਰਪੁਰ ਬੇਦੀ ਇਲਾਕੇ 'ਚ ਬੀਤੇ ਤਿੰਨ ਦਿਨ ਤੋਂ ਪੈ ਰਹੀ ਬੇਮੌਸਮੀ ਭਾਰੀ ਬਾਰਿਸ਼ ਨੇ ਜਿੱਥੇ ਪੂਰੀ ਤਰ੍ਹਾਂ ਜਲਥਲ ਕਰਕੇ ਜੀਵਨ ਅਸਤ ਵਿਸਤ ਕਰਾ ਦਿੱਤਾ ਉੱਥੇ ਕਿਸਾਨਾਂ ਲਈ ਇਸ ਸਮੇਂ ਭਾਰੀ ...

ਪੂਰੀ ਖ਼ਬਰ »

ਸ੍ਰੀ ਹਜ਼ੂਰ ਸਾਹਿਬ ਦੀ ਯਾਤਰਾ ਲਈ ਜਥਾ ਰਵਾਨਾ

ਨੂਰਪੁਰ ਬੇਦੀ, 24 ਸਤੰਬਰ (ਰਾਜੇਸ਼ ਚੌਧਰੀ)-ਅੱਜ ਸ੍ਰੀ ਝੰਡਾ ਜੀ ਸਾਹਿਬ ਨੋਧੇਮਾਜਰਾ ਤੋਂ ਸਾਬਕਾ ਪ੍ਰਧਾਨ ਮਾ: ਜਵਾਲਾ ਸਿੰਘ ਦੀ ਅਗਵਾਈ ਵਿਚ ਹਜ਼ੂਰ ਸਾਹਿਬ ਦੀ ਯਾਤਰਾ ਲਈ 41 ਮੈਂਬਰੀ ਜਥਾ 6ਵੀਂ ਵਾਰ ਰਵਾਨਾ ਹੋਇਆ | ਹੈਪੀ ਟੱਪਰੀਆਂ ਨੇ ਦੱਸਿਆ ਕਿ ਇਸ ਦੌਰਾਨ ਸੰਗਤਾਂ ...

ਪੂਰੀ ਖ਼ਬਰ »

ਕਰੋੜਾਂ ਦੀ ਲਾਗਤ ਨਾਲ ਬਣੇ ਸਵੀਮਿੰਗ ਪੂਲ ਦਾ ਇਲਾਕੇ ਦੇ ਲੋਕਾਂ ਨੂੰ ਰਤੀ ਭਰ ਵੀ ਨਹੀਂ ਹੋਇਆ ਲਾਭ

ਨੰਗਲ, 24 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਨਗਰ ਕੌਾਸਲ ਨੰਗਲ ਵਲੋਂ ਨੰਗਲ-ਭਾਖੜਾ ਮੁੱਖ ਮਾਰਗ 'ਤੇ ਸਤਲੁਜ ਪਾਰਕ ਪ੍ਰੋਜੈਕਟ 'ਚ ਕਰੋੜਾਂ ਰੁਪਏ ਖ਼ਰਚ ਕੇ ਬਣਾਏ ਗਏ ਸਵੀਮਿੰਗ ਪੂਲ ਦਾ ਇਲਾਕੇ ਦੇ ਲੋਕਾਂ ਨੂੰ ਰਤੀ ਭਰ ਵੀ ਲਾਭ ਨਹੀਂ ਹੋਇਆ | ਪੰਜਾਬ ਦੇ ਸਾਬਕਾ ਮੁੱਖ ...

ਪੂਰੀ ਖ਼ਬਰ »

ਖੇਤੀਬਾੜੀ ਵਿਕਾਸ ਬੈਂਕ ਮੋਰਿੰਡਾ ਦਾ ਆਮ ਇਜਲਾਸ ਹੋਇਆ

ਮੋਰਿੰਡਾ, 24 ਸਤੰਬਰ (ਪਿ੍ਤਪਾਲ ਸਿੰਘ)-ਦੀ ਮੋਰਿੰਡਾ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਮੋਰਿੰਡਾ ਵਲੋਂ ਆਪਣੇ ਖਾਤੇਦਾਰਾਂ ਨੂੰ ਕਾਰੋਬਾਰ ਸ਼ੁਰੂ ਕਰਨ ਲਈ ਸਬਸਿਡੀ ਸਮੇਤ ਕਰਜ਼ੇ ਮੁਹੱਈਆ ਕਰਵਾਏ ਜਾਂਦੇ ਹਨ | ਇਹ ਵਿਚਾਰ ਬੈਂਕ ਦੇ ਚੇਅਰਮੈਨ ਹਰਮਿੰਦਰ ...

ਪੂਰੀ ਖ਼ਬਰ »

ਫਾਰਮੇਸੀ ਕਾਲਜ ਬੇਲਾ ਦੇ ਵਿਦਿਆਰਥੀਆਂ ਵਲੋਂ ਪੀ.ਜੀ.ਆਈ. ਦੇ ਟੈਲੀਮੈਡੀਸਨ ਵਿਭਾਗ ਦਾ ਦੌਰਾ

ਬੇਲਾ, 24 ਸਤੰਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ ਫਾਰਮੇਸੀ, ਬੇਲਾ (ਰੋਪੜ) ਦੇ ਐਮ.ਫਾਰਮੇਸੀ ਦੇ ਵਿਦਿਆਰਥੀਆਂ ਵੱਲੋਂ ਪੀ.ਜੀ.ਆਈ. ਚੰਡੀਗੜ ਦੇ ਟੈਲੀਮੈਡੀਸਨ ਵਿਭਾਗ ਦਾ ਅਕਾਦਮਿਕ ਦੌਰਾ ਕੀਤਾ ਗਿਆ | ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਜਿੱਤੇ ਡਾ: ਦੇਸ ਰਾਜ ਨੰਗਲ ਨੇ ਵੋਟਰਾਂ ਦਾ ਕੀਤਾ ਧੰਨਵਾਦ

ਨੂਰਪੁਰ ਬੇਦੀ, 24 ਸਤੰਬਰ (ਝਾਂਡੀਆਂ, ਢੀਂਡਸਾ, ਚੌਧਰੀ)-ਨੂਰਪੁਰ ਬੇਦੀ ਬਲਾਕ ਅਧੀਨ ਪੈਂਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਤਖਤਗੜ੍ਹ ਤੋਂ ਕਾਂਗਰਸ ਦੇ ਉਮੀਦਵਾਰ ਵਜੋਂ ਚੋਣ ਜਿੱਤੇ ਡਾ: ਦੇਸ ਰਾਜ ਨੰਗਲ ਨੇ ਆਪਣੇ ਜ਼ੋਨ ਦੇ ਸਾਰੇ ਪਿੰਡਾਂ ਦੇ ਵੋਟਰਾਂ ਤੇ ਸਮਰਥਕਾਂ ਦਾ ...

ਪੂਰੀ ਖ਼ਬਰ »

ਸਿੱਖਿਆ ਅਫ਼ਸਰ ਨੂਰਪੁਰ ਬੇਦੀ ਆਂਗਣਵਾੜੀ ਸੈਂਟਰ ਬੈਂਸ ਪਹੰੁਚੇ

ਨੂਰਪੁਰ ਬੇਦੀ, 24 ਸਤੰਬਰ (ਝਾਂਡੀਆਂ, ਚੌਧਰੀ)-ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਦਿਨੇਸ਼ ਕੁਮਾਰ ਵਲੋਂ ਬਲਾਕ ਨੂਰਪੁਰ ਬੇਦੀ ਦੇ ਸਕੂਲਾਂ ਦਾ ਨਿਰੀਖਣ ਕਰਨ ਲਈ ਕੀਤੇ ਦੌਰੇ ਦੌਰਾਨ ਪਿੰਡ ਬੈਂਸ ਵਿਖੇ ਪਹਿਲਾਂ ਸਰਕਾਰੀ ਐਲੀਮੈਂਟਰੀ ਸਕੂਲ ਦਾ ਨਿਰੀਖਣ ਕਰਨ ...

ਪੂਰੀ ਖ਼ਬਰ »

ਬੰਤ ਸਿੰਘ ਕਲਾਰਾਂ ਆਪਣੇ 5 ਜ਼ੋਨਾਂ 'ਚ ਕਾਂਗਰਸੀ ਉਮੀਦਵਾਰਾਂ ਨੂੰ ਜਿਤਾਉਣ ਵਿਚ ਸਫਲ ਰਿਹਾ

ਜ਼ਿਲ੍ਹਾ ਪ੍ਰੀਸ਼ਦ ਵਿਚ ਵੀ ਕਾਂਗਰਸ ਅੱਗੇ, ਪਿੰਡ ਕਲਾਰਾਂ ਤੋਂ ਵੀ ਕਾਂਗਰਸ ਜਿੱਤੀ ਮੋਰਿੰਡਾ, 24 ਸਤੰਬਰ (ਪਿ੍ਤਪਾਲ ਸਿੰਘ)-ਕਾਂਗਰਸ ਪਾਰਟੀ ਹਾਈ ਕਮਾਂਡ ਵਲੋਂ ਸੀਨੀਅਰ ਕਾਂਗਰਸੀ ਆਗੂ ਬੰਤ ਸਿੰਘ ਕਲਾਰਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਰੂਰਲ ਮੋਰਿੰਡਾ ਅਤੇ ਬਲਾਕ ...

ਪੂਰੀ ਖ਼ਬਰ »

ਖੇਡਾਂ ਵਿਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ ਕੀਤੇ ਸਨਮਾਨਿਤ

ਸ੍ਰੀ ਚਮਕੌਰ ਸਾਹਿਬ, 24 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਸ੍ਰੀ ਚਮਕੌਰ ਸਾਹਿਬ ਦੇ ਜ਼ੋਨਲ ਪੱਧਰ ਦੀਆਂ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ, ਦਾ ਅੱਜ ਪਿ੍ੰਸੀਪਲ ਡਾ: ...

ਪੂਰੀ ਖ਼ਬਰ »

ਐਨ. ਸੀ. ਸੀ. ਕੈਡਿਟਾਂ ਨੇ ਬੱਸ ਅੱਡਾ ਅਤੇ ਰੇਲਵੇ ਸਟੇਸ਼ਨ ਦੀ ਕੀਤੀ ਸਫ਼ਾਈ

ਸ੍ਰੀ ਅਨੰਦਪੁਰ ਸਾਹਿਬ, 24 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਚ ਚੱਲ ਰਹੇ 23 ਪੰਜਾਬ ਬਟਾਲੀਅਨ ਐਨ. ਸੀ. ਸੀ. ਦੇ ਕੈਡਿਟਾਂ ਵਲੋਂ 'ਸਵੱਛਤਾ ਹੀ ਸੇਵਾ' ਮੁਹਿੰਮ ਤਹਿਤ ਅਨੰਦਪੁਰ ਸਾਹਿਬ ਦੇ ਬੱਸ ਅੱਡੇ ਅਤੇ ਰੇਲਵੇ ...

ਪੂਰੀ ਖ਼ਬਰ »

ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤੇ ਬਾਬੂ ਕਸ਼ਮੀਰੀ ਲਾਲ ਨੇ ਵੋਟਰਾਂ ਦਾ ਕੀਤਾ ਧੰਨਵਾਦ

ਨੂਰਪੁਰ ਬੇਦੀ, 24 ਸਤੰਬਰ (ਵਿੰਦਰਪਾਲ ਝਾਂਡੀਆਂ)-ਬਲਾਕ ਨੂਰਪੁਰ ਬੇਦੀ ਦੇ ਗੜਬਾਗਾ ਜ਼ੋਨ ਤੋਂ ਬਲਾਕ ਸੰਮਤੀ ਮੈਂਬਰ ਲਈ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤੇ ਬਾਬੂ ਕਸ਼ਮੀਰੀ ਲਾਲ ਹਰੀਪੁਰ ਨੇ ਆਪਣੇ ਜ਼ੋਨ ਦੇ ਸਾਰੇ ਪਿੰਡਾਂ ਦੇ ਵੋਟਰਾਂ ਤੇ ਸਮਰਥਕਾਂ ਦਾ ਧੰਨਵਾਦ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਕਰਵਾਇਆ ਗੈੱਸਟ ਲੈਕਚਰ

ਸ੍ਰੀ ਅਨੰਦਪੁਰ ਸਾਹਿਬ, 24 ਸਤੰਬਰ (ਕਰਨੈਲ ਸਿੰਘ, ਨਿੱਕੂਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸਥਾਨਕ ਸ਼੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ ਬਾਟਨੀ ਵਿਭਾਗ ਵਲੋਂ ਡੀ. ਬੀ. ਟੀ. ਸਟਾਰ ਕਾਲਜ ਸਕੀਮ ਤਹਿਤ ਗੈਸਟ ਲੈਕਚਰ ਕਰਵਾਇਆ ਗਿਆ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਦਿਵਸ ਮਨਾਉਣ ਸਬੰਧੀ ਸਮਾਗਮ ਕਰਵਾਇਆ

ਨੂਰਪੁਰ ਬੇਦੀ, 24 ਸਤੰਬਰ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਬਲਾਕ ਨੂਰਪੁਰ ਬੇਦੀ ਦੇ ਪਿੰਡ ਸਮੀਰੋਵਾਲ ਵਿਖੇ ਸਥਿਤ ਬਾਬਾ ਵਿਸ਼ਵਕਰਮਾ ਮੰਦਰ ਵਿਖੇ ਸ਼ਿਲਪ ਕਲਾ ਦੇ ਬਾਨੀ ਬਾਬਾ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਦਿਵਸ ਮਨਾਉਣ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਪ੍ਰਸ਼ਾਸਨਿਕ ਟੀਮ ਵਲੋਂ ਤਾਜਪੁਰਾ ਦੇ ਕਈ ਘਰਾਂ ਸਹਿਤ ਕਈ ਪਿੰਡਾਂ ਦਾ ਦੌਰਾ

ਮੋਰਿੰਡਾ, 24 ਸਤੰਬਰ (ਪਿ੍ਤਪਾਲ ਸਿੰਘ)-ਪਿਛਲੀ ਦਿਨੀਂ ਹੋਈ ਬਰਸਾਤ ਦੇ ਚੱਲਦਿਆਂ ਨਜ਼ਦੀਕੀ ਪਿੰਡ ਤਾਜਪੁਰਾ ਵਿਖੇ ਇਕ ਗਰੀਬ ਪਰਿਵਾਰ ਦਾ ਮਕਾਨ ਡਿੱਗਣ ਤੇ ਹੋਰ ਘਰਾਂ ਦੇ ਖਸਤਾ ਹਾਲਤ ਨੂੰ ਵੇਖਦਿਆਂ ਤਹਿਸੀਲਦਾਰ ਮੋਰਿੰਡਾ ਰਾਮ ਕਿ੍ਸ਼ਨ ਅਤੇ ਨਾਇਬ ਤਹਿਸੀਲਦਾਰ ...

ਪੂਰੀ ਖ਼ਬਰ »

ਜਥੇ: ਖੇੜਾ ਵਲੋਂ ਕੈਂਸਰ ਪੀੜਤਾਂ ਨੂੰ ਚੈੱਕ ਵੰਡੇ

ਮੋਰਿੰਡਾ, 24 ਸਤੰਬਰ (ਪਿ੍ਤਪਾਲ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਜਮੇਰ ਸਿੰਘ ਖੇੜਾ ਰਾਹੀਂ ਕੈਂਸਰ ਪੀੜਤ 2 ਮਰੀਜ਼ਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਹਰ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੰੂ ਬਣਦਾ ਮਾਣ ਦਿੱਤਾ ਜਾਵੇਗਾ-ਰਾਣਾ

ਢੇਰ, 24 ਸਤੰਬਰ (ਕਾਲੀਆ)-ਇਲਾਕੇ ਦੇ ਵੋਟਰਾਂ ਵਲੋਂ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਵੱਡੇ ਪੱਧਰ 'ਤੇ ਕਾਮਯਾਬ ਕਰਨ ਲਈ ਮੈਂ ਸਮੂਹ ਵੋਟਰਾਂ ਦਾ ਦਿਲੋਂ ਧੰਨਵਾਦੀ ਰਹਾਂਗਾ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

'ਆਪ' ਆਗੂਆਂ ਨੇ ਲੋਕਾਂ ਨੂੰ ਲੀਡਰਾਂ ਦੀਆਂ ਚਾਲਾਂ ਤੋਂ ਸੁਚੇਤ ਰਹਿਣ ਦੀ ਲਗਾਈ ਗੁਹਾਰ

ਰੂਪਨਗਰ, 24 ਸਤੰਬਰ (ਸਟਾਫ ਰਿਪੋਰਟਰ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਉਮੀਦਵਾਰ ਖੜ੍ਹਾਉਣ ਅਤੇ ਜਿਹੜੇ ਖੜੇ ਉਨ੍ਹਾਂ ਨੂੰ ਲੋਕਾਂ ਵਲੋਂ ਨਕਾਰਨ ਤੋਂ ਬਾਅਦ 'ਆਪ' ਦੇ ਜ਼ਿਲ੍ਹਾ ਪ੍ਰਧਾਨ ਅਤੇ ਹੋਰ ਆਗੂਆਂ ਨੇ ਲੋਕਾਂ ਨੂੰ ਲੀਡਰਾਂ ਦੀਆਂ ਚਾਲਾਂ ਤੋਂ ...

ਪੂਰੀ ਖ਼ਬਰ »

ਜਸਵੰਤ ਸਿੰਘ ਬਾਵਾ ਸੱਭ ਤੋਂ ਵੱਧ ਵੋਟਾਂ ਨਾਲ ਜੇਤੂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ

ਸ੍ਰੀ ਚਮਕੌਰ ਸਾਹਿਬ, 24 ਸਤੰਬਰ (ਜਗਮੋਹਣ ਸਿੰਘ ਨਾਰੰਗ)-ਰੂਪਨਗਰ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ 10 ਮੁੰਡੀਆਂ ਤੋਂ ਕਾਂਗਰਸ ਪਾਰਟੀ ਦੇ ਜੇਤੂ ਉਮੀਦਵਾਰ ਜਸਵੰਤ ਸਿੰਘ ਬਾਵਾ ਦੁਲਚੀ ਮਾਜਰਾ ਨੇ ਕਿਹਾ ਕਿ ਉਹ ਪੰਜਾਬ ਵਿਚੋਂ ਸਭ ਤੋਂ ਵੱਧ ਵੋਟਾਂ ਦੇ ਫ਼ਰਕ ਨਾਲ ਜਿੱਤੇ ਹਨ, ...

ਪੂਰੀ ਖ਼ਬਰ »

ਗੋਲਡਨ ਕੰਪਿਊਟਰ ਸੈਂਟਰ ਦੇ ਉਦਘਾਟਨ ਮੌਕੇ 100 ਯੂਨਿਟ ਖ਼ੂਨ ਕੀਤਾ ਦਾਨ

ਰੂਪਨਗਰ, 24 ਸਤੰਬਰ (ਸਤਨਾਮ ਸਿੰਘ ਸੱਤੀ)-ਗੋਲਡਨ ਕੰਪਿਊਟਰ ਸੈਂਟਰ ਦੀ ਨਵੀਂ ਇਮਾਰਤ ਦੇ ਉਦਘਾਟਨ ਸਮੇਂ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਸਰਕਾਰੀ ਹਸਪਤਾਲ ਰੂਪਨਗਰ ਅਤੇ ਰੋਟਰੀ ਬਲੱਡ ਬੈਂਕ ਚੰਡੀਗੜ੍ਹ ਦੀਆਂ ਟੀਮਾਂ ਨੇ 100 ਯੂਨਿਟ ਖ਼ੂਨ ਇਕੱਤਰ ਕੀਤਾ ...

ਪੂਰੀ ਖ਼ਬਰ »

ਬਲਾਕ ਪੱਧਰੀ ਸਕੂਲ ਖੇਡਾਂ ਵਿਚ ਖ਼ਾਲਸਾ ਸਕੂਲ ਦੀ ਝੰਡੀ

ਰੂਪਨਗਰ, 24 ਸਤੰਬਰ (ਸਤਨਾਮ ਸਿੰਘ ਸੱਤੀ)-ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਬਲਾਕ ਪ੍ਰਾਇਮਰੀ ਅਫ਼ਸਰ ਗੁਰਸ਼ਰਨ ਸਿੰਘ ਦੀ ਦੇਖ-ਰੇਖ ਹੇਠ ਖ਼ਾਲਸਾ ਸਕੂਲ ਦੇ ਖੇਡ ਮੈਦਾਨ ਵਿਚ ਹੋਈਆਂ | 11 ਸਾਲ ਉਮਰ ਵਰਗ ਵਿਚ ਸਕੂਲ ਦੀ ਕਬੱਡੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ

ਨੰਗਲ, 24 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ-ਭਾਖੜਾ ਮੁੱਖ ਮਾਰਗ 'ਤੇ ਸਥਿਤ ਰਾਮ ਮੰਦਰ ਲਾਗੇ ਤੰਗ ਪੁਲੀ ਉੱਤੇ ਅੱਜ ਬਾਅਦ ਦੁਪਹਿਰ ਤੇਜ਼ ਰਫ਼ਤਾਰ ਪੈ ਰਹੀ ਬਾਰਿਸ਼ ਦੌਰਾਨ ਇਕ ਇਨੋਵਾ ਅਤੇ ਈਕੋ ਸਪੋਰਟ ਕਾਰ ਦੀ ਹੋਈ ਸਿੱਧੀ ਟੱਕਰ ਵਿਚ ਚਾਰ ਲੋਕ ਜ਼ਖ਼ਮੀ ਹੋ ਜਾਣ ਦਾ ...

ਪੂਰੀ ਖ਼ਬਰ »

ਜਿੰਦਵੜੀ-ਦਬਕੇੜਾ ਰੇਲਵੇ ਅੰਡਰ ਬਿ੍ਜ ਲੋਕਾਂ ਲਈ ਬਣੇ ਵੱਡੀ ਮੁਸੀਬਤ

ਢੇਰ, 24 ਸਤੰਬਰ (ਸ਼ਿਵ ਕੁਮਾਰ ਕਾਲੀਆ)-ਇਲਾਕੇ ਵਿਚ ਕਈ ਦਿਨਾਂ ਤੋਂ ਪੈ ਰਿਹਾ ਭਾਰੀ ਮੀਂਹ ਲੋਕਾਂ ਲਈ ਭਾਰੀ ਮੁਸ਼ਕਿਲਾਂ ਪੈਦਾ ਕਰ ਰਿਹਾ ਹੈ | ਕਿਸਾਨਾਂ ਦੀ ਫ਼ਸਲ ਬਰਬਾਦ ਹੋ ਰਹੀ ਹੈ, ਸੜਕਾਂ ਦਾ ਮੰਦਾ ਹਾਲ ਹੋ ਗਿਆ ਹੈ | ਆਮ ਜਨਤਾ ਮੀਂਹ ਕਾਰਨ ਕਾਫੀ ਪ੍ਰੇਸ਼ਾਨ ਹੈ | ਇਸ ...

ਪੂਰੀ ਖ਼ਬਰ »

ਖੱਡ ਦੇ ਤੇਜ਼ ਪਾਣੀ ਦੇ ਬਹਾਅ 'ਚ ਰੁੜ੍ਹੇ ਪਰਿਵਾਰ ਨੂੰ ਰਾਹਗੀਰਾਂ ਨੇ ਬਚਾਇਆ

ਸੁਖਸਾਲ, 24 ਸਤੰਬਰ (ਧਰਮ ਪਾਲ)-ਖ਼ੇਤਰ ਸੁਖਸਾਲ ਦੇ ਨਾਲ ਲਗਦੇ ਇਤਿਹਾਸਿਕ ਅਸਥਾਨ ਚਰਨ ਗੰਗਾ ਖੁਰਾਲਗੜ੍ਹ ਨੂੰ ਆਉਣ ਵਾਲੀ ਗੜ੍ਹੀ ਮਾਨਸੋਵਾਲ ਤੋਂ ਖੁਰਾਲ ਗੜ੍ਹ ਮੁੱਖ ਸੜਕ 'ਤੇ ਪੈਂਦੀ ਸੋਂਹ ਖੱਡ 'ਚ ਆਏ ਬਰਸਾਤੀ ਪਾਣੀ 'ਚ ਸਵਿਫਟ ਕਾਰ ਰੁੜ ਗਈ ਪਰ ਪਰਿਵਾਰ ਵਾਲ-ਵਾਲ ...

ਪੂਰੀ ਖ਼ਬਰ »

ਮੀਂਹ ਕਾਰਨ ਗਰੀਬ ਲੋਕਾਂ ਦੀਆਂ ਝੁੱਗੀਆਂ ਡੁੱਬੀਆਂ

ਕੀਰਤਪੁਰ ਸਾਹਿਬ, 24 ਸਤੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਪਿਛਲੇ ਦੋ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਜਿਥੇ ਲੋਕਾਂ ਦੇ ਸਾਰੇ ਕੰਮਕਾਜ ਠੱਪ ਹੋ ਕਿ ਰਹਿ ਗਏ ਹਨ ਉੱਥੇ ਹੀ ਲੋਕਾਂ ਨੂੰ ਇਸ ਮੀਂਹ ਕਾਰਨ ਕਈ ਸਮੱਸਿਆਵਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ | ਇਸ ...

ਪੂਰੀ ਖ਼ਬਰ »

ਝੱਲੀਆਂ ਖੁਰਦ ਟੋਭੇ ਦਾ ਪਾਣੀ ਲੋਕਾਂ ਦੇ ਘਰਾਂ ਵਿਚ ਦਾਖਲ

ਬੇਲਾ, 24 ਸਤੰਬਰ (ਮਨਜੀਤ ਸਿੰਘ)-ਤਿੰਨ ਦਿਨਾਂ ਤੋਂ ਹੋ ਰਹੀ ਬਰਸਾਤ ਦੌਰਾਨ ਜਿੱਥੇ ਕਿਸਾਨਾਂ ਦੀ ਝੋਨੇ, ਚਾਰੇ ਦੀ ਫਸਲ ਤਬਾਹ ਹੋ ਗਈ ਹੈ ਉੱਥੇ ਹੀ ਪਿੰਡਾਂ ਵਿਚ ਪਾਣੀ ਦੀ ਨਿਕਸੀ ਦੇ ਪ੍ਰਬੰਧ ਨਾ ਹੋਣ ਕਾਰਨ ਟੋਭਿਆਂ ਦਾ ਪਾਣੀ ਲੋਕਾਂ ਦੇ ਘਰਾਂ ਵਿਚ ਦਾਖਲ ਹੋ ਗਿਆ ਜਿਸ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਫ਼ਸਲਾਂ ਜ਼ਮੀਨ 'ਤੇ ਵਿਛੀਆਂ-ਮਕਾਨ ਡਿਗੇ ਘਰਾਂ 'ਚ ਪਾਣੀ ਵੜਿਆ

ਮੋਰਿੰਡਾ, 24 ਸਤੰਬਰ (ਕੰਗ)-ਇਲਾਕੇ ਵਿਚ ਮਗਰਲੇ ਤਿੰਨ ਦਿਨ ਤੋਂ ਹੋ ਰਹੀ ਲਗਾਤਾਰ ਭਾਰੀ ਵਰਖਾ ਨੇ ਮੋਰਿੰਡਾ ਅਤੇ ਆਸ-ਪਾਸ ਦਾ ਸਾਰਾ ਇਲਾਕਾ ਜਲ ਥਲ ਕਰ ਦਿੱਤਾ | ਪਿੰਡ ਮੜੌਲੀ ਕਲਾਂ ਵਿਚ ਨਛੱਤਰ ਸਿੰਘ ਪੁੱਤਰ ਦਿਆਲ ਸਿੰਘ ਦਾ ਮਕਾਨ ਭਾਰੀ ਵਰਖਾ ਕਾਰਨ ਢਹਿ-ਢੇਰੀ ਹੋ ਗਿਆ | ...

ਪੂਰੀ ਖ਼ਬਰ »

ਲਗਾਤਾਰ ਪੈ ਰਹੇ ਮੀਂਹ ਕਾਰਨ ਇਲਾਕੇ ਦੀਆਂ ਨਦੀਆਂ ਉੱਛਲੀਆਂ-ਖੇਤਾਂ 'ਚ ਵੜਿਆ ਪਾਣੀ

ਪੁਰਖਾਲੀ, 24 ਸਤੰਬਰ (ਅੰਮਿ੍ਤਪਾਲ ਸਿੰਘ ਬੰਟੀ)-ਲਗਾਤਾਰ ਪੈ ਰਹੇ ਤੇਜ਼ ਮੀਂਹ ਕਾਰਨ ਇਲਾਕੇ ਦੀਆਂ ਨਦੀਆਂ ਉੱਛਲ ਗਈਆਂ ਹਨ | ਤੇਜ਼ ਬਰਸਾਤ ਕਾਰਨ ਭੱਦਲ ਪੁਲ ਵਾਲੀ ਨਦੀ ਉੱਛਲ ਕੇ ਖੇਤਾਂ 'ਚ ਆ ਵੜੀ | ਜਿਸ ਕਾਰਨ ਫ਼ਸਲਾਂ ਡੁੱਬ ਗਈਆਂ ਅਤੇ ਪਾਣੀ ਸੜਕ ਤੱਕ ਪੁੱਜ ਗਿਆ | ...

ਪੂਰੀ ਖ਼ਬਰ »

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਦੀ ਨਿੰਦਾ

ਨਵਾਂਸ਼ਹਿਰ, 24 ਸਤੰਬਰ (ਹਰਮਿੰਦਰ ਸਿੰਘ ਪਿੰਟੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਪਰਮਜੀਤ ਸਿੰਘ ਘਟਾਰੋਂ ਨੇ ਕੇਂਦਰ ਸਰਕਾਰ ਵਲੋਂ ਡੀਜਲ ਅਤੇ ਪੈਟਰੋਲ ਦੀਆਂ ਕੀਮਤਾਂ ਵਿਚ ਬੇ ਤਹਾਸ਼ਾ ਵਾਧੇ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਉਨ੍ਹਾਂ ...

ਪੂਰੀ ਖ਼ਬਰ »

ਨਸ਼ੇ ਦੀ ਭੇਟ ਚੜਿ੍ਹਆ ਇਕ ਹੋਰ ਨੌਜਵਾਨ

ਮੁਕੰਦਪੁਰ, 24 ਸਤੰਬਰ (ਦੇਸ ਰਾਜ ਬੰਗਾ) - ਨਜ਼ਦੀਕੀ ਪਿੰਡ ਖਾਨਪੁਰ ਦਾ ਇਕ ਗਰੀਬ ਪਰਿਵਾਰ ਦਾ ਨੌਜਵਾਨ ਨਸ਼ੇ ਕਾਰਨ ਆਪਣੀ ਜਵਾਨੀ ਤੋਂ ਹੱਥ ਧੋ ਬੈਠਾ | ਜਿਕਰਯੋਗ ਹੈ ਕਿ ਇਸ ਨੌਜਵਾਨ ਦਾ ਪਿਤਾ ਕੁੱਝ ਹੀ ਸਮਾਂ ਪਹਿਲਾਂ ਸੰਖੇਪ ਬਿਮਾਰੀ ਕਾਰਨ ਸਵਰਗਵਾਸ ਹੋ ਗਿਆ ਸੀ ਅਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX