ਤਾਜਾ ਖ਼ਬਰਾਂ


ਪੀ. ਐੱਮ. ਸੀ. ਬੈਂਕ : ਪੁਲਿਸ ਹਿਰਾਸਤ 'ਚ ਭੇਜੇ ਗਏ ਸਾਬਕਾ ਨਿਰਦੇਸ਼ਕ ਸੁਰਜੀਤ ਅਰੋੜਾ
. . .  3 minutes ago
ਮੁੰਬਈ, 17 ਅਕਤੂਬਰ- ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ (ਪੀ. ਐੱਮ. ਸੀ.) ਬੈਂਕ ਦੇ ਪ੍ਰਬੰਧ ਨਿਰਦੇਸ਼ਕ ਜੋਏ ਥਾਮਸ ਅਤੇ ਸਾਬਕਾ ਨਿਰਦੇਸ਼ਕ ਐੱਸ. ਸੁਰਜੀਤ ਸਿੰਘ ਅਰੋੜਾ ਨੂੰ ਅੱਜ ਮੁੰਬਈ...
25 ਕਿਲੋ ਹੈਰੋਇਨ ਸਣੇ ਤਿੰਨ ਗ੍ਰਿਫ਼ਤਾਰ
. . .  18 minutes ago
ਨਵੀਂ ਦਿੱਲੀ, 17 ਅਕਤੂਬਰ- ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ 25 ਕਿਲੋ ਹੈਰੋਇਨ ਸਣੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ...
ਸਾਊਦੀ ਅਰਬ 'ਚ ਵਾਪਰੇ ਸੜਕ ਹਾਦਸੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ
. . .  34 minutes ago
ਨਵੀਂ ਦਿੱਲੀ, 17 ਅਕਤੂਬਰ- ਪ੍ਰਧਾਨ ਮੰਤਰੀ ਮੋਦੀ ਨੇ ਸਾਊਦੀ ਅਰਬ ਦੇ ਮਦੀਨਾ ਸੂਬੇ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ...
ਪਰਾਲੀ ਨੂੰ ਸਾੜਨ 'ਤੇ ਜੇਕਰ ਕੋਈ ਕਿਸਾਨ 'ਤੇ ਮਾਮਲਾ ਦਰਜ ਕਰਨ ਪਹੁੰਚਿਆ ਤਾਂ ਉਸ ਨੂੰ ਬੰਦੀ ਬਣਾ ਲਿਆ ਜਾਵੇਗਾ- ਕਿਸਾਨ ਆਗੂ
. . .  about 1 hour ago
ਬਠਿੰਡਾ, 17 ਅਕਤੂਬਰ (ਨਾਇਬ ਸਿੱਧੂ)- ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਤੋਂ ਬਾਅਦ ਵੀ ਕਿਸਾਨਾਂ ਵਲੋਂ ਪਰਾਲੀ ਨੂੰ ਸਾੜਿਆ ਜਾ ਰਿਹਾ ਹੈ। ਅੱਜ ਬਠਿੰਡਾ ਦੇ ਪਿੰਡ ਜੋਧਪੁਰ ਪਾਖਰ 'ਚ...
ਜਲਾਲਾਬਾਦ 'ਚ ਗੋਲੀ ਚਲਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 1 hour ago
ਜਲਾਲਾਬਾਦ, 17 ਅਕਤੂਬਰ (ਪ੍ਰਦੀਪ ਕੁਮਾਰ)- ਬੀਤੇ ਦਿਨ ਜਲਾਲਾਬਾਦ 'ਚ ਗੋਲੀ ਚਲਾਉਣ ਵਾਲੇ ਵਿਅਕਤੀ ਨੂੰ ਪੁਲਿਸ ਨੇ ਇੱਕ ਪਿਸਤੌਲ, ਤਿੰਨ ਜਿੰਦਾ ਰਾਊਂਡ, ਦੋ ਖੋਲ੍ਹਾਂ ਅਤੇ ਇੱਕ ਸਿੱਕੇ ਸਣੇ ਗ੍ਰਿਫ਼ਤਾਰ...
ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਰਿਹਾਅ
. . .  about 1 hour ago
ਸ੍ਰੀਨਗਰ, 17 ਅਕਤੂਬਰ- ਨੈਸ਼ਨਲ ਕਾਨਫ਼ਰੰਸ ਦੇ ਨੇਤਾ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਦੀ ਭੈਣ ਸੁਰਈਆ ਅਤੇ ਉਨ੍ਹਾਂ ਦੀ ਧੀ ਸਾਫੀਆ ਨੂੰ ਬੀਤੀ ਰਾਤ ਜ਼ਮਾਨਤ 'ਤੇ...
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦੀ ਗੋਲੀਬਾਰੀ ਕਾਰਨ ਵਪਾਰੀ ਦੀ ਮੌਤ ਤੋਂ ਬਾਅਦ ਅਬੋਹਰ 'ਚ ਸੋਗ ਦੀ ਲਹਿਰ
. . .  about 1 hour ago
ਅਬੋਹਰ, 17 ਅਕਤੂਬਰ (ਕੁਲਦੀਪ ਸਿੰਘ ਸੰਧੂ)- ਬੀਤੀ ਰਾਤ ਜੰਮੂ-ਕਸ਼ਮੀਰ ਦੇ ਸ਼ੋਪੀਆਂ ਇਲਾਕੇ 'ਚ ਅਬੋਹਰ ਦੇ ਦੋ ਵਪਾਰੀਆਂ 'ਤੇ ਅੱਤਵਾਦੀਆਂ ਵਲੋਂ ਗੋਲੀਆਂ ਚਲਾ ਕੇ ਇੱਕ ਵਪਾਰੀ ਨੂੰ ਹਲਾਕ ਕੀਤੇ ਜਾਣ ਦੀ...
ਪਤੀ ਦੀ ਲੰਬੀ ਉਮਰ ਲਈ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  33 minutes ago
ਨਾਭਾ, 17 ਅਕਤੂਬਰ (ਕਰਮਜੀਤ ਸਿੰਘ)- ਪਤੀ ਦੀ ਲੰਬੀ ਉਮਰ ਲਈ ਅੱਜ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਇੱਕ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸਿੱਖਿਆ...
ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ ਸੁਹਾਗਣਾਂ ਦਾ ਤਿਉਹਾਰ ਕਰਵਾ ਚੌਥ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ- ਦੇਸ਼ ਭਰ 'ਚ ਅੱਜ ਕਰਵਾ ਚੌਥ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਹ ਦਿਨ ਸੁਹਾਗਣ ਔਰਤਾਂ ਲਈ ਖ਼ਾਸ ਹੁੰਦਾ ਹੈ। ਇਸ ਦਿਨ ਸੁਹਾਗਣ...
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਲੱਗੀ ਅੱਗ
. . .  about 3 hours ago
ਅੰਮ੍ਰਿਤਸਰ, 17 ਅਕਤੂਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਹਸਨ ਅਬਦਾਲ ਸ਼ਹਿਰ 'ਚ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦੀਵਾਨ ਹਾਲ 'ਚ ਅੱਜ ਸਵੇਰੇ ਅੱਗ ਲੱਗ...
ਸਾਊਦੀ ਅਰਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 35 ਲੋਕਾਂ ਦੀ ਮੌਤ
. . .  about 3 hours ago
ਰਿਆਧ, 17 ਅਕਤੂਬਰ- ਸਾਊਦੀ ਅਰਬ ਦੇ ਪੱਛਮੀ ਇਲਾਕੇ 'ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ 35 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ...
ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਰਵਾਨਾ ਹੋਏ ਰਾਸ਼ਟਰਪਤੀ ਕੋਵਿੰਦ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਉਨ੍ਹਾਂ ਦੀ ਪਤਨੀ ਸਵਿਤਾ ਕੋਵਿੰਦ ਅੱਜ 7 ਦਿਨਾਂ ਦੌਰੇ 'ਤੇ...
ਅੱਜ ਦਾ ਵਿਚਾਰ
. . .  about 4 hours ago
ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  1 day ago
ਅਬੋਹਰ, 16 ਅਕਤੂਬਰ (ਪ੍ਰਦੀਪ ਕੁਮਾਰ) - ਜੰਮੂ ਕਸ਼ਮੀਰ ਇਲਾਕੇ ਵਿਚ ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਅੰਤਕਵਾਦੀਆਂ ਵੱਲੋਂ ਗੋਲੀ ਮਾਰ ਦਿਤੇ ਜਾਣ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ ਕਰੀਬ ਦਸ ...
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  1 day ago
ਜਲਾਲਾਬਾਦ,16 ਅਕਤੂਬਰ (ਪ੍ਰਦੀਪ ਕੁਮਾਰ )- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਸੂਬੇ ਦੇ ਮੁੱਖਮੰਤਰੀ ਵੱਲੋਂ ਕਢੇ ਗਏ ਰੋਡ ਸ਼ੋਅ ਦੌਰਾਨ ਪਾਵਰ ਕਾਮ ਕਰਾਸਕੋ ਠੇਕਾ ਮੁਲਾਜ਼ਮ...
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  1 day ago
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  1 day ago
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  1 day ago
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  1 day ago
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  1 day ago
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  1 day ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ
. . .  1 day ago
ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  1 day ago
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  1 day ago
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  1 day ago
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਮਲੋਟ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  1 day ago
ਸਿੱਖ ਕੈਦੀਆਂ ਦੇ ਮੁਕਾਬਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਸਜ਼ਾ ਮੁਆਫ਼ੀ ਦੀ ਤੁਲਨਾ ਗ਼ਲਤ- ਸੁਖਬੀਰ ਬਾਦਲ
. . .  1 day ago
ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
. . .  1 day ago
ਟਰੱਕ ਡਰਾਈਵਰ ਤੋਂ ਬਾਅਦ ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਗਰਿਕ ਦੀ ਹੱਤਿਆ
. . .  1 day ago
ਅਨੰਤਨਾਗ 'ਚ ਹਿਜ਼ਬੁਲ ਮੁਜਾਹਿਦੀਨ ਦੇ ਕਮਾਂਡਰ ਨਾਸਿਰ ਚਦਰੂ ਸਣੇ 3 ਅੱਤਵਾਦੀ ਢੇਰ
. . .  1 day ago
ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਦੀ ਤਰੀਕ ਬਦਲੀ
. . .  1 day ago
ਓਡੀਸ਼ਾ ਦੇ ਸਾਬਕਾ ਰਾਜ ਮੰਤਰੀ ਦਾਮੋਦਰ ਰਾਓਤ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਦੱਸੀ ਇਹ ਵਜ੍ਹਾ
. . .  1 day ago
ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਦੋਸ਼ੀ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਸਿਧਰਾਮਈਆ ਨੇ ਕੀਤੀ ਸੋਨੀਆ ਗਾਂਧੀ ਨਾਲ ਮੁਲਾਕਾਤ
. . .  about 1 hour ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 1 hour ago
ਨਸ਼ੇੜੀ ਵਲੋਂ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
. . .  about 1 hour ago
ਜਲਾਲਾਬਾਦ ਹਲਕੇ 'ਚ ਕੈਪਟਨ ਦਾ ਰੋਡ ਸ਼ੋਅ ਸ਼ੁਰੂ
. . .  11 minutes ago
ਪੀ. ਐੱਮ. ਸੀ. ਘੋਟਾਲਾ ਮਾਮਲੇ 'ਤੇ ਸੁਪਰੀਮ ਕੋਰਟ 'ਚ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  23 minutes ago
ਪੀ. ਐੱਮ. ਸੀ. ਬੈਂਕ ਮਾਮਲੇ 'ਚ 23 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜੇ ਗਏ ਦੋਸ਼ੀ
. . .  about 1 hour ago
ਈ. ਡੀ. ਨੇ ਪੀ. ਚਿਦੰਬਰਮ ਨੂੰ ਕੀਤਾ ਗ੍ਰਿਫ਼ਤਾਰ
. . .  40 minutes ago
ਅਯੁੱਧਿਆ ਮਾਮਲਾ : ਚੀਫ਼ ਜਸਟਿਸ ਨੇ ਕਿਹਾ- ਹੁਣ ਬਹੁਤ ਹੋ ਗਿਆ, 5 ਵਜੇ ਤੱਕ ਪੂਰੀ ਹੋਵੇਗੀ ਸੁਣਵਾਈ
. . .  57 minutes ago
ਚੋਣ ਜ਼ਾਬਤਾ ਲੱਗੇ ਹੋਣ ਦੇ ਬਾਵਜੂਦ ਵੀ ਜਲਾਲਾਬਾਦ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 1 hour ago
ਸੁਪਰੀਮ ਕੋਰਟ 'ਚ ਅਯੁੱਧਿਆ ਮਾਮਲੇ ਦੀ ਸੁਣਵਾਈ ਸ਼ੁਰੂ
. . .  about 1 hour ago
ਅੰਮ੍ਰਿਤਸਰ 'ਚ ਪਤੀ-ਪਤਨੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 1 hour ago
ਹਿਰਾਸਤ 'ਚ ਲਏ ਗਏ ਫ਼ਾਰੂਕ ਅਬਦੁੱਲਾ
. . .  about 1 hour ago
ਗਾਂਗੁਲੀ ਦੇ ਕਪਤਾਨ ਬਣਨ ਤੱਕ ਸੋਚਿਆ ਨਹੀ ਸੀ ਭਾਰਤ ਪਾਕਿਸਤਾਨ ਨੂੰ ਹਰਾ ਸਕੇਗਾ - ਸ਼ੋਇਬ ਅਖ਼ਤਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਅੱਸੂ ਸੰਮਤ 550

ਸੰਗਰੂਰ

ਲਗਾਤਾਰ ਪੈ ਰਹੇ ਮੀਂਹ ਕਾਰਨ ਹਰ ਪਾਸੇ ਹੋਇਆ ਪਾਣੀ ਹੀ ਪਾਣੀ, ਕਿਸਾਨਾਂ ਦੀ ਫ਼ਸਲ ਹੋਈ ਬਰਬਾਦ

ਭਵਾਨੀਗੜ੍ਹ, 24 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਬੀਤੇ ਦਿਨ ਤੋਂ ਪੈ ਰਹੀ ਤੇਜ਼ ਬਾਰਸ਼ ਨੇ ਜਿੱਥੇ ਪੈ ਰਹੀ ਗਰਮੀ ਤੋਂ ਲੋਕਾਂ ਨੂੰ ਰਾਹਤ ਦਿਵਾਈ ਹੈ, ਉੱਥੇ ਹੀ ਸ਼ਹਿਰ ਦੇ ਬਾਜ਼ਾਰਾਂ ਵਿੱਚ ਖੜੇ ਪਾਣੀ ਕਾਰਨ ਅਤੇ ਪੱਕੀ ਪਈ ਝੋਨੇ ਦੀ ਫ਼ਸਲ ਬਾਰਸ਼ ਨਾਲ ਚੱਲੀ ਹਵਾ ਕਾਰਨ ਖੇਤਾਂ ਵਿੱਚ ਡਿਗ ਜਾਣ ਕਾਰਨ ਕਿਸਾਨਾਂ ਲਈ ਆਫ਼ਤ ਬਣ ਗਈ ਹੈ | ਇਸ ਸਬੰਧੀ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਪਿੰਡ ਭੱਟੀਵਾਲ ਕਲ੍ਹਾਂ ਦੇ ਕਿਸਾਨ ਹਰਜੀਤ ਸਿੰਘ, ਕਰਮਜੀਤ ਸਿੰਘ, ਗੁਰਪ੍ਰੀਤ ਸਿੰਘ, ਦਰਸ਼ਨ ਸਿੰਘ ਆਦਿ ਨੇ ਦੱਸਿਆ ਕਿ ਬੀਤੇ ਦਿਨ ਤੋਂ ਰੁਕ-ਰੁਕ ਕੇ ਪੈ ਰਹੀ ਬਾਰਸ਼ ਦੇ ਕਾਰਨ ਉਨ੍ਹਾਂ ਦੀ ਝੋਨੇ ਦੀ ਪੱਕ ਚੁੱਕੀ 1509 ਕਿਸਮ ਦੀ ਫ਼ਸਲ ਚੱਲੀ ਹਵਾ ਦੇ ਕਾਰਨ ਖੇਤ ਡਿਗ ਜਾਣ ਕਾਰਨ ਉਨ੍ਹਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ | ਉਨ੍ਹਾਂ ਦੱਸਿਆ ਕਿ ਝੋਨਾ ਦੇਰੀ ਨਾਲ ਬੀਜਣ ਕਾਰਨ ਫ਼ਸਲਾਂ ਤੇ ਇਹ ਮਾਰ ਪੈ ਰਹੀ ਹੈ, ਦੇਰੀ ਨਾਲ ਬੀਜਿਆ ਝੋਨਾ ਪਕਾਉਣ ਲਈ ਕਿਸਾਨਾਂ ਨੰੂ ਖਾਦ ਅਤੇ ਹੋਰ ਖ਼ਰਚ ਜ਼ਿਆਦਾ ਕਰਨਾ ਪੈਂਦਾ ਹੈ | ਜੇਕਰ ਝੋਨੇ ਦੀ ਬਿਜਾਈ ਪਹਿਲਾਂ ਕੀਤੀ ਜਾਵੇ ਤਾਂ ਕਿਸਾਨ ਦਾ ਖਰਚਾ ਵੀ ਘੱਟ ਹੁੰਦਾ ਹੈ ਅਤੇ ਲੇਬਰ ਵੀ ਸਸਤੀ ਮਿਲ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਝੋਨੇ ਦੀ ਫ਼ਸਲ ਖੇਤ ਵਿੱਚ ਡਿਗ ਜਾਣ ਕਾਰਨ ਉਸ ਦਾਣਾ ਵੀ ਖ਼ਰਾਬ ਹੋ ਰਿਹਾ ਹੈ ਅਤੇ ਦਾਣਾ ਕਾਲਾ ਹੋ ਜਾਣ ਕਰਕੇ ਫ਼ਸਲ ਦਾ ਸਹੀ ਭਾਅ ਨਹੀਂ ਮਿਲਦਾ | ਉਨ੍ਹਾਂ ਦੱਸਿਆ ਕਿ ਝੋਨੇ ਦੇ ਨਾਲ ਹੀ ਖੇਤਾਂ ਵਿੱਚ ਬੀਜੀਆਂ ਮਿਰਚਾਂ ਅਤੇ ਹਰੇ ਚਾਰੇ ਦੀ ਵੀ ਬਹੁਤ ਨੁਕਸਾਨ ਹੋ ਗਿਆ ਹੈ | ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਫ਼ਸਲ ਦੀ ਬੀਮਾ ਲਾਜ਼ਮੀ ਨੀਤੀ ਬਣਾਈ ਜਾਵੇ ਅਤੇ ਝੋਨੇ ਦੀ ਬਿਜਾਈ 15 ਦਿਨ ਅਗੇਤੀ ਕੀਤੀ ਜਾਵੇ | ਇਸੇ ਤਰ੍ਹਾਂ ਹੀ ਸ਼ਹਿਰ ਵਿੱਚ ਪਾਣੀ ਨਾਲ ਭਰੇ ਬਾਜ਼ਾਰਾਂ ਦੇ ਕਾਰਨ ਦੁਕਾਨਦਾਰਾਂ ਦੀਆਂ ਦੁਕਾਨਾਂ ਵਿਚ ਪਾਣੀ ਵੜ ਜਾਣ ਕਾਰਨ ਅਤੇ ਲਗਾਤਾਰ ਪੈ ਰਹੇ ਮੀਂਹ ਕਾਰਨ ਦੁਕਾਨਦਾਰ ਮੰਦੇ ਦੀ ਮਾਰ ਵਿੱਚ ਹਨ | ਇਸ ਲਗਾਤਾਰ ਪੈ ਰਹੇ ਮੀਂਹ ਕਾਰਨ ਲੋਕਾਂ ਦੇ ਘਰਾਂ ਦੀਆਂ ਛੱਤਾਂ ਚੋਅ ਜਾਣ ਕਾਰਨ ਉਨ੍ਹਾਂ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਮੀਂਹ ਦੇ ਕਾਰਨ ਸਥਾਨਕ ਬਲਿਆਲ ਨੂੰ ਜਾਂਦੀ ਸੜਕ 'ਤੇ ਐਫ਼. ਸੀ.ਆਈ ਦੇ ਗੁਦਾਮਾਂ ਵਿੱਚ ਅਚਾਨਕ ਇੱਕ ਸਫ਼ੈਦਾ ਟੁੱਟ ਕੇ ਗਿਰਨ ਕਾਰਨ ਇੱਕ ਔਰਤ ਵਾਲ-ਵਾਲ ਬਚ ਗਈ | ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਨੇ ਕੁਦਰਤ ਦੀ ਮਾਰ ਹੇਠ ਆਏ ਕਿਸਾਨਾਂ ਦੀ ਮੀਂਹ ਕਾਰਨ ਖ਼ਰਾਬ ਹੋਈ ਫ਼ਸਲ 'ਤੇ ਚਿੰਤਾ ਪਰਗਟ ਕਰਦਿਆਂ ਕਿਹਾ ਕਿ ਪੂਰੇ ਇਲਾਕੇ ਵਿੱਚ ਕਿਸਾਨਾਂ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ, ਇਸ ਲਈ ਪੰਜਾਬ ਸਰਕਾਰ ਨੂੰ ਇਨ੍ਹਾਂ ਕਿਸਾਨਾਂ ਦੀ ਫ਼ਸਲ ਦੀ ਗਿਰਦਾਵਰੀ ਕਰਾ ਕੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ |

ਘੱਗਰ ਦਰਿਆ ਦੇ ਸੰਭਾਵੀ ਹੜ੍ਹ ਨੂੰ ਲੈ ਕੇ ਇਲਾਕੇ ਦੇ ਲੋਕਾਂ 'ਚ ਡਰ ਦਾ ਮਾਹੌਲ

ਮੂਣਕ, 24 ਸਤੰਬਰ (ਕੇਵਲ ਸਿੰਗਲਾ)-ਚੰਡੀਗੜ੍ਹ-ਅੰਬਾਲਾ ਅਤੇ ਪਟਿਆਲਾ ਆਦਿ ਵਿਖੇ ਪੈ ਰਹੀ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਬਰਸਾਤ ਨੇ ਸਬ ਡਵੀਜਨ ਮੂਣਕ ਦੇ ਦੋ ਦਰਜ਼ਨ ਪਿੰਡਾਂ ਦੇ ਲੋਕਾਂ ਵਿਚ ਇਕ ਵਾਰ ਫਿਰ ਘੱਗਰ ਦਰਿਆ ਦੇ ਹੜ੍ਹ ਦਾ ਖੋਫ ਪੈਦਾ ਕਰ ਦਿੱਤਾ ਹੈ | ਮੂਣਕ ...

ਪੂਰੀ ਖ਼ਬਰ »

ਮੀਂਹ ਕਾਰਨ ਝੋਨੇ ਦੀ ਖੜ੍ਹੀ ਫਸਲ ਡਿੱਗੀ

ਸ਼ੇਰਪੁਰ, 24 ਸਤੰਬਰ (ਦਰਸਨ ਸਿੰਘ ਖੇੜੀ)- ਪਿਛਲੇ 3 ਦਿਨਾਾ ਤੋਂ ਰੁਕ-ਰੁਕ ਪੈ ਰਹੇ ਮੀਂਹ ਨਾਲ ਜਿਥੇ ਲੋਕਾਾ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ, ਉਥੇ ਹੀ ਮੌਸਮ ਇਕਦਮ ਕਰਵਟ ਲੈਣ ਕਰ ਕੇ ਠੰਡਾ-ਠਾਰ ਹੋ ਗਿਆ ਹੈ | ਕਸਬੇ ਵਿਚ ਅਤੇ ਇਸਦੇ ਆਲੇ ਦੁਆਲੇ ਪਿੰਡਾਂ ਵਿਚ 3 ਦਿਨਾਾ ...

ਪੂਰੀ ਖ਼ਬਰ »

ਘੱਗਰ ਦਰਿਆ 'ਚ ਤੇਜ਼ੀ ਨਾਲ ਆਏ ਮੀਂਹ ਦੇ ਪਾਣੀ ਨੇ ਕਿਸਾਨਾਂ ਦੇ ਸਾਹ ਸੂਤੇ

ਖਨੌਰੀ, 24 ਸਤੰਬਰ (ਬਲਵਿੰਦਰ ਸਿੰਘ ਥਿੰਦ) - ਪੰਜਾਬ ਹਰਿਆਣਾ ਰਾਜਾਂ ਦੀ ਹੱਦ ਕੋਲ ਸਥਿਤ ਸੰਗਰੂਰ ਜ਼ਿਲ੍ਹੇ ਦੇ ਕਸਬਾ ਖਨੌਰੀ ਦੀਆਂ ਜੜ੍ਹਾਂ ਨਾਲ ਖਹਿ ਕੇ ਲੰਘਦੇ ਘੱਗਰ ਦਰਿਆ ਵਿਚ ਪਿਛਲੇ ਕਈ ਦਿਨ੍ਹਾਂ ਤੋਂ ਪਹਾੜਾਂ ਵਿਚ ਪੈ ਰਹੀਆਂ ਭਾਰੀ ਬਰਸਾਤਾਂ ਦਾ ਅੱਜ ਵੱਡੀ ...

ਪੂਰੀ ਖ਼ਬਰ »

ਬੇਵਕਤੀ ਬਰਸਾਤ ਨੇ ਕਿਸਾਨਾਂ ਦੀ ਰੂਹ ਨੂੰ ਝੰਜੋੜਿਆ

ਜਖੇਪਲ, 24 ਸਤੰਬਰ (ਮੇਜਰ ਸਿੰਘ ਸਿੱਧੂ) - ਭਾਦੋਂ ਦੇ ਮਹੀਨੇ ਵਿੱਚ ਪੱਕੀ ਸੌਣੀ ਦੀ ਫ਼ਸਲ ਨੂੰ ਕੁਦਰਤੀ ਆਫ਼ਤ, ਬੇਵਕਤੀ ਬਰਸਾਤ ਨੇ ਪਹਿਲਾਂ ਤੋਂ ਤੰਗੀ ਨਾਲ ਜੂਝ ਰਹੇ ਕਿਸਾਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ | ਝੋਨੇ ਦੀਆਂ 1505 ਅਤੇ 1121 ਕਿਸਮਾਂ ਜੋ ਕਿ ਪੱਕ ਕੇ ਤਿਆਰ ...

ਪੂਰੀ ਖ਼ਬਰ »

ਬਰਸਾਤ ਦੀ ਭੇਟ ਚੜ੍ਹੀ ਗਰੀਬ ਦੀ ਛੱਤ

ਸੰਗਰੂਰ, 24 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਪਿਛਲੇ ਦੋ ਦਿਨਾਂ ਤੋਂ ਬਰਸਾਤ ਦਾ ਕਹਿਰ ਜ਼ਿਲ੍ਹੇ ਦੇ ਪਿੰਡ ਕੰਮੋਮਾਜਰਾ ਖੁਰਦ ਦੇ ਇਕ ਗਰੀਬ ਪਰਿਵਾਰ ਉੱਤੇ ਉਸ ਵੇਲੇ ਵਾਪਰਿਆ ਜਦ ਇਸ ਪਰਿਵਾਰ ਦੇ ਸਿਰ ਦੀ ਛੱਤ ਰਾਤੀ ਪਈ ਬਰਸਾਤ ਕਾਰਨ ਅਚਨਚੇਤ ਡਿੱਗ ਪਈ | ...

ਪੂਰੀ ਖ਼ਬਰ »

ਦਲਿਤ ਨੌਜਵਾਨ ਦੇ ਕਾਤਲਾਂ ਨੂੰ ਗਿ੍ਫ਼ਤਾਰ ਨਾ ਕਰਨ ਖਿਲਾਫ਼ ਰੇਲਵੇ ਪੁਲਿਸ ਚੌਕੀ ਅੱਗੇ ਦਿੱਤਾ ਧਰਨਾ

ਸੰਗਰੂਰ, 24 ਸਤੰਬਰ (ਧੀਰਜ ਪਸ਼ੌਰੀਆ) - ਪਿਛਲੇ ਦਿਨੀਂ ਪਿੰਡ ਛਾਜਲੀ ਵਿਖੇ ਇਕ ਦਲਿਤ ਨੌਜਵਾਨ ਹਰਮੀਤ ਸਿੰਘ ਕਤਲ ਕਰ ਕੇ ਰੇਲਵੇ ਲਾਇਨ ਉੱਪਰ ਸੁੱਟੇ ਜਾਣ ਤੋਂ ਬਾਅਦ ਰੇਲਵੇ ਪੁਲਿਸ ਕੋਲ ਦਰਜ ਮਾਮਲੇ ਸਬੰਧੀ ਅਜੇ ਤੱਕ ਕੋਈ ਗਿ੍ਫ਼ਤਾਰੀ ਨਾ ਹੋਣ 'ਤੇ ਰੇਲਵੇ ਪੁਲਿਸ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 24 ਸਤੰਬਰ (ਧੀਰਜ ਪਸ਼ੌਰੀਆ) - ਜ਼ਿਲ੍ਹਾ ਅਤੇ ਸੈਸ਼ਨ ਜੱਜ ਅਮਰਜੋਤ ਭੱਟੀ ਦੀ ਅਦਾਲਤ ਨੇ ਜਬਰ ਜਨਾਹ ਦੇ ਦੋਸ਼ਾਂ ਵਿਚ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਪਾਰੁਲ ਚਾਵਲਾ ਨੇ ਦੱਸਿਆ ਕਿ ਪੁਲਿਸ ਥਾਣਾ ਮੂਣਕ ਵਿਖੇ 2 ਮਈ 2018 ਨੂੰ ...

ਪੂਰੀ ਖ਼ਬਰ »

ਬਰਸਾਤ ਤੇ ਹਵਾ ਕਾਰਨ ਪੱਕਣ ਕਿਨਾਰੇ ਆਈਆਂ ਅਗੇਤੀ ਕਿਸਮਾਂ ਦੀਆਂ ਝੋਨੇ ਦੀਆਂ ਫਸਲਾਂ ਵਿਛੀਆਂ, ਝਾੜ ਘਟਣ ਦਾ ਅੰਦੇਸ਼ਾ

ਸੰਗਰੂਰ, 24 ਸਤੰਬਰ (ਧੀਰਜ ਪਸ਼ੌਰੀਆ) - ਪਿਛਲੇ ਤਿੰਨ ਦਿਨਾਂ ਤੋਂ ਜ਼ਿਲ੍ਹੇ ਵਿਚ ਲਗਾਤਾਰ ਹੋ ਰਹੀ ਬਾਰਿਸ ਅਤੇ ਚੱਲ ਰਹੀ ਹਵਾ ਦੇ ਕਾਰਨ ਪੱਕਣ ਕਿਨਾਰੇ ਆਈਆਂ ਅਗੇਤੀ ਕਿਸਮਾਂ ਦੀਆਂ ਝੋਨੇ ਦੀ ਫਸਲਾਂ ਵਿਛ ਗਈਆਂ ਹਨ | ਜ਼ਿਲ੍ਹੇ ਵਿਚ 254 ਲੱਖ ਹੈਕਟੇਅਰ ਕਬਜੇ ਵਿਚ ਝੋਨੇ ਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ

ਭਵਾਨੀਗੜ੍ਹ, 24 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਨਾਭਾ ਨੂੰ ਜਾਂਦੀ ਸੜਕ 'ਤੇ ਕਿਸੇ ਅਣਪਛਾਤੇ ਵਾਹਨ ਵਲੋਂ ਇੱਕ ਮੋਟਰ ਸਾਈਕਲ ਸਵਾਰ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ...

ਪੂਰੀ ਖ਼ਬਰ »

ਕੁੱਟਮਾਰ ਦੇ ਮਾਮਲੇ ਵਿੱਚ ਦੋ ਿਖ਼ਲਾਫ਼ ਮਾਮਲਾ ਦਰਜ

ਅਮਰਗੜ੍ਹ, 24 ਸਤੰਬਰ (ਬਲਵਿੰਦਰ ਸਿੰਘ ਭੁੱਲਰ) - ਥਾਣਾ ਅਮਰਗੜ੍ਹ ਵਿਖੇ ਇੱਕ ਕੁੱਟਮਾਰ ਦਾ ਮਾਮਲਾ ਦਰਜ ਹੋਇਆ ਹੈ ਗੁਰਪ੍ਰੀਤ ਸਿੰਘ ਵਾਸੀ ਦੀਵਾਨੀ ਕਾਲੋਨੀ ਨੇ ਪੁਲਸ ਨੂੰ ਦਿੱਤੀ ਦਰਖਾਸਤ ਅਨੁਸਾਰ ਦੱਸਿਆ ਕਿ ਉਹ ਆਪਣੇ ਕੰਮ ਤੋਂ ਵਿਹਲੇ ਹੋ ਕੇ ਘਰ ਨੂੰ ਆ ਰਿਹਾ ਸੀ, ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰਾਂ ਦੀ ਜਿੱਤ ਕੈਪਟਨ ਸਰਕਾਰ ਪ੍ਰਤੀ ਲੋਕਾਂ ਦੇ ਠੋਸ ਵਿਸ਼ਵਾਸ ਦਾ ਨਤੀਜਾ-ਨਦੀਮ ਅਨਵਾਰ ਖਾਂ

ਮਲੇਰਕੋਟਲਾ, 24 ਸਤੰਬਰ (ਪਾਰਸ ਜੈਨ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪਰੀਸ਼ਦ ਅਤੇ ਬਲਾਕ ਸੰਮਤੀ ਉਮੀਦਵਾਰਾਂ ਵੱਲੋਂ ਜਿੱਥੇ ਪੰਜਾਬ ਭਰ ਵਿਚ ਜਿੱਤ ਦੇ ਝੰਡੇ ਗੱਡੇ ਗਏ ਹਨ ਉੱਥੇ ਹੀ ਸਥਾਨਕ ਹਲਕੇ ਅੰਦਰ ਕੈਬਨਿਟ ਮੰਤਰੀ ਪੰਜਾਬ ਮੈਡਮ ਰਜ਼ੀਆ ਸੁਲਤਾਨਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮਾਤਾ ਕੁਸ਼ੱਲਿਆ ਦੇਵੀ ਦੀ ਚੌਥੀ ਬਰਸੀ ਮੌਕੇ ਲਗਾਇਆ ਖ਼ੂਨਦਾਨ ਅਤੇ ਮੈਡੀਕਲ ਕੈਂਪ

ਲਹਿਰਾਗਾਗਾ, 24 ਸਤੰਬਰ (ਕੰਵਲਜੀਤ ਸਿੰਘ ਢੀਂਡਸਾ, ਸੂਰਜ ਭਾਨ ਗੋਇਲ) - ਲਹਿਰਾਗਾਗਾ ਤੋਂ 'ਅਜੀਤ' ਦੇ ਪੱਤਰਕਾਰ ਅਸ਼ੋਕ ਗਰਗ ਦੀ ਮਾਤਾ ਕੁਸ਼ੱਲਿਆ ਦੇਵੀ ਦੀ ਚੌਥੀ ਬਰਸੀ 'ਤੇ ਸ੍ਰੀ ਸਨਾਤਨ ਧਰਮ ਮੰਦਰ ਕਮੇਟੀ (ਯੂਥ) ਲਹਿਰਾਗਾਗਾ ਵਲੋਂ ਵਿਸ਼ਾਲ ਖ਼ੂਨਦਾਨ ਅਤੇ ਮੁਫ਼ਤ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮਸਤੂਆਣਾ ਸਾਹਿਬ ਦੇ 100 ਦੇ ਕਰੀਬ ਲੋੜਵੰਦ ਵਿਦਿਆਰਥੀਆਂ ਨੂੰ ਚੈਰੀਟੇਬਲ ਟਰੱਸਟ ਦੇਵੇਗਾ ਸਕਾਲਰਸ਼ਿਪ

ਮਸਤੂਆਣਾ ਸਾਹਿਬ, 24 ਸਤੰਬਰ (ਦਮਦਮੀ) - ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂਸਾਗਰ ਮਸਤੂਆਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਸਮਰਪਿਤ 22 ਨਵੰਬਰ 2018 ਨੂੰ 50 ਲੋੜਵੰਦ ਲੜਕੀਆਂ ਦੇ ਵਿਆਹ ਕਰਾਉਣ ਦਾ ਫੈਸਲਾ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਪੱਤਰਕਾਰਾਂ ਨੂੰ ਗਿਣਤੀ ਕੇਂਦਰਾਂ ਤੋਂ ਦੂਰ ਰੱਖਣਾ ਪੈੱ੍ਰਸ ਦੀ ਆਜ਼ਾਦੀ ਲਈ ਖ਼ਤਰੇ ਦਾ ਸੰਕੇਤ

ਸੁਨਾਮ ਊਧਮ ਸਿੰਘ ਵਾਲਾ, 24 ਸਤੰਬਰ (ਭੁੱਲਰ, ਧਾਲੀਵਾਲ) - ਪਹਿਲਾਂ ਹੀ ਧੱਕੇ ਸ਼ਾਹੀ ਅਤੇ ਬੂਥ ਕੈਪਚਰਾਂ ਕਰ ਕੇ ਵਿਵਾਦਾਂ ਵਿਚ ਘਿਰੀਆਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਦੀ ਗਿਣਤੀ ਸਮੇਂ ਪ੍ਰਸ਼ਾਸਨ ਵੱਲੋਂ ਪੱਤਰਕਾਰਾਂ ਨੂੰ ਗਿਣਤੀ ਕੇਂਦਰਾਂ ਤੋਂ ...

ਪੂਰੀ ਖ਼ਬਰ »

ਜੇਤੂ ਅਕਾਲੀ ਉਮੀਦਵਾਰਾਂ ਦਾ ਲੌ ਾਗੋਵਾਲ ਵਲੋਂ ਸਨਮਾਨ

ਲੌਾਗੋਵਾਲ, 24 ਸਤੰਬਰ (ਵਿਨੋਦ) - ਹਲਕਾ ਸੁਨਾਮ ਤੋਂ ਬਲਾਕ ਸੰਮਤੀ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜੇਤੂ ਉਮੀਦਵਾਰਾਂ ਦਾ ਅੱਜ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਸਨਮਾਨ ਕੀਤਾ ਹੈ | ਸ਼੍ਰੋਮਣੀ ...

ਪੂਰੀ ਖ਼ਬਰ »

ਨਤੀਜਾ ਰਿਹਾ ਸ਼ਾਨਦਾਰ

ਮਸਤੂਆਣਾ ਸਾਹਿਬ, 24 ਸਤੰਬਰ (ਦਮਦਮੀ) - ਅਕਾਲ ਕਾਲਜ ਆਫ਼ ਐਜੂਕੇਸ਼ਨ ਮਸਤੂਆਣਾ ਸਾਹਿਬ ਦੇ ਬੀ. ਐਡ ਸਾਲ 2016-2018 ਸਮੈਸਟਰ ਚੌਥਾ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ | ਕਾਲਜ ਦੇ ਸਾਰੇ ਵਿਦਿਆਰਥੀਆਂ ਨੇ ਪਹਿਲੀ ਪੁਜ਼ੀਸ਼ਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਚਮਕਾਇਆ | ਜਿਸ ਵਿੱਚ ...

ਪੂਰੀ ਖ਼ਬਰ »

ਖੇਤਰੀ ਕਲੱਬ ਜ਼ਿਲ੍ਹਾ ਪ੍ਰੀਸ਼ਦ ਦੇ ਨਵੇਂ ਚੁਣੇ ਮੈਂਬਰਾਂ ਦਾ ਕਰੇਗਾ ਸਨਮਾਨ-ਬਡਰੁੱਖਾਂ

ਸੰਗਰੂਰ, 24 ਸਤੰਬਰ (ਅਮਨਦੀਪ ਸਿੰਘ ਬਿੱਟਾ) - ਖੇਤਰੀ ਕਲੱਬ ਬਡਰੁੱਖਾਂ ਦੇ ਪ੍ਰਧਾਨ ਅਤੇ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਸ੍ਰੀ ਕੁਲਜੀਤ ਸਿੰਘ ਤੂਰ ਬਡਰੁੱਖਾਂ ਨੇ ਕਿਹਾ ਕਿ ਕਲੱਬ ਜ਼ਿਲ੍ਹਾ ਪ੍ਰੀਸ਼ਦ ਦੇ ਨਵੇਂ ਚੁਣੇ ਮੈਂਬਰਾਂ ਦਾ ਬਡਰੁੱਖਾਂ ਵਿਖੇ ਸਨਮਾਨ ...

ਪੂਰੀ ਖ਼ਬਰ »

ਹੈੱਡ ਬੁਆਏ ਅਤੇ ਹੈੱਡ ਗਰਲ ਦੀ ਕੀਤੀ ਚੋਣ

ਲਹਿਰਾਗਾਗਾ, 24 ਸਤੰਬਰ (ਅਸ਼ੋਕ ਗਰਗ) - ਸਰਕਾਰੀ ਹਾਈ ਸਕੂਲ ਕਾਲਬੰਜਾਰਾ ਵਿਖੇ ਵਿਦਿਆਰਥੀਆਂ ਦੀਆਂ ਮੋਕ ਪੋਲ ਵੋਟਾਂ ਪਵਾ ਕੇ ਸਕੂਲ ਵਿਚ ਹੈੱਡ ਬੁਆਏ ਅਤੇ ਹੈੱਡ ਗਰਲ ਦੀ ਚੋਣ ਕੀਤੀ ਗਈ | ਇਸ ਮੌਕੇ ਉਮੀਦਵਾਰ ਬਣੇ ਵਿਦਿਆਰਥੀਆਂ ਨੇ ਕਲਾਸਾਂ ਵਿਚ ਜਾ ਕੇ ਵਿਦਿਆਰਥੀਆਂ ...

ਪੂਰੀ ਖ਼ਬਰ »

28 ਅਕਤੂਬਰ ਨੂੰ ਰਾਜ ਪੱਧਰੀ ਧਰਨੇ ਦੀ ਚਿਤਾਵਨੀ

ਸੰਗਰੂਰ, 21 ਸਤੰਬਰ (ਸੁਖਵਿੰਦਰ ਸਿੰਘ ਫੁੱਲ)-ਮੁਲਾਜ਼ਮ ਫ਼ਰੰਟ ਪੰਜਾਬ ਜਿਸ 'ਚ ਅਧਿਆਪਕ ਦਲ ਪੰਜਾਬ, ਪੰਜਾਬ ਸਟੇਟ ਇੰਪਲਾਈਜ਼ ਫੈਡਰੇਸ਼ਨ ਬਿਜਲੀ ਬੋਰਡ, ਪੀ.ਆਰ.ਟੀ.ਸੀ. ਕਰਮਚਾਰੀ ਦਲ ਅਤੇ ਆਲ ਇੰਡੀਆ ਮਜ਼ਦੂਰ ਦਲ ਸ਼ਾਮਲ ਹਨ ਦੇ ਸੂਬਾ ਪ੍ਰਧਾਨ ਸ੍ਰ. ਤੇਜਿੰਦਰ ਸਿੰਘ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਦੌਰਾਨ 109 ਪ੍ਰਾਣੀ ਗੁਰੂ ਵਾਲੇ ਬਣੇ

ਲੌਾਗੋਵਾਲ, 24 ਸਤੰਬਰ (ਵਿਨੋਦ)-ਲੌਾਗੋਵਾਲ ਦੀ ਸਿੱਖ ਸੰਗਤ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਦਾਣਾ ਮੰਡੀ ਲੌਾਗੋਵਾਲ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਪਹਿਲੇ ਦੋ ਦਿਨ ਸਿੱਖ ਪੰਥ ਦੇ ਮਹਾਨ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ...

ਪੂਰੀ ਖ਼ਬਰ »

ਗੁੰਮ ਹੋਏ ਨੌਜਵਾਨ ਦੀ ਮਿ੍ਤਕ ਦੇਹ ਮਿਲੀ

ਲੌਾਗੋਵਾਲ, 24 ਸਤੰਬਰ (ਵਿਨੋਦ) - ਲੌਾਗੋਵਾਲ ਤੋਂ ਭੇਦਭਰੇ ਹਾਲਤਾਂ 'ਚ ਗੁੰਮ ਹੋਏ ਨੌਜਵਾਨ ਦੀ ਮਿ੍ਤਕ ਦੇਹ ਅੱਜ ਤੀਜੇ ਦਿਨ ਭੀਖੀ ਨੇੜਿਉਂ ਕੋਟਲਾ ਬਰਾਂਚ ਨਹਿਰ 'ਚੋਂ ਬਰਾਮਦ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਸਥਾਨਕ ਬਡਬਰ ਰੋਡ ਦੇ ਵਸਨੀਕ ਮਾਸਟਰ ਸੁਖਦਰਸ਼ਨ ਕੁਮਾਰ ...

ਪੂਰੀ ਖ਼ਬਰ »

ਟਰਾਂਸਫ਼ਾਰਮਰ ਚੋਰ ਗਰੋਹ ਕਾਬੂ

ਅਮਰਗੜ੍ਹ, 24 ਸਤੰਬਰ (ਸੁਖਜਿੰਦਰ ਸਿੰਘ ਝੱਲ, ਬਲਵਿੰਦਰ ਸਿੰਘ ਭੁੱਲਰ)-ਥਾਣਾ ਅਮਰਗੜ੍ਹ ਪੁਲਿਸ ਨੇ ਟਰਾਂਸਫਾਰਮਰ ਚੋਰ ਗਰੋਹ ਨੰੂ ਕਾਬੂ ਕਰਦਿਆਂ 12 ਕੁਆਇਲਾਂ, 7 ਪਾਨੇ, 3 ਚਾਬੀਆਂ, ਇਕ ਪਲਾਸ, 13 ਲੋਹਾ ਕੱਟਣ ਵਾਲੇ ਬਲੇਡ ਕਾਰ ਵਿਚੋਂ ਬ੍ਰਾਮਦ ਕੀਤੇ | ਡੀ.ਐਸ.ਪੀ. ਸ. ਪਲਵਿੰਦਰ ...

ਪੂਰੀ ਖ਼ਬਰ »

ਸੁਰੱਖਿਆ ਗਾਰਡ ਦੀ ਆਪਣੀ ਹੀ ਬੰਦੂਕ 'ਚੋਂ ਚੱਲੀ ਗੋਲੀ ਨਾਲ ਮੌਤ

ਮਲੇਰਕੋਟਲਾ, 24 ਸਤੰਬਰ (ਕੁਠਾਲਾ)-ਸਥਾਨਕ ਦਿੱਲੀ ਗੇਟ ਨੇੜੇ ਭਾਰਤੀਯ ਜੀਵਨ ਬੀਮਾ ਨਿਗਮ (ਐਲ.ਆਈ.ਸੀ.) ਦੇ ਦਫ਼ਤਰ ਵਿੱਚ ਰਾਤ ਨੂੰ ਸਕਿਉਰਿਟੀ ਗਾਰਡ ਵਜੋਂ ਡਿਊਟੀ ਕਰ ਰਹੇ ਸਾਬਕਾ ਫੌਜੀ ਦੀਦਾਰ ਸਿੰਘ (40) ਸਰੌਦ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ | ਮਿ੍ਤਕ ਦੀਦਾਰ ਸਿੰਘ ਦੇ ...

ਪੂਰੀ ਖ਼ਬਰ »

ਅਦਾਲਤ ਵਲੋਂ ਭਗੌੜੀ ਕਰਾਰ ਦਿੱਤੀ ਹਰਦੀਪ ਕੌਰ ਗਿ੍ਫ਼ਤਾਰ

ਸੰਗਰੂਰ, 24 ਸਤੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਜੇਲ੍ਹ ਸੰਗਰੂਰ ਵਿਚ ਬੰਦ ਹਵਾਲਾਤੀ ਨੂੰ ਗੋਲੀਆਂ ਸਪਲਾਈ ਕਰਨ ਵਾਲੀ ਔਰਤ ਨੂੰ ਥਾਣਾ ਸਿਟੀ-1 ਸੰਗਰੂਰ ਪੁਲਿਸ ਵਲੋਂ ਉਸ ਦੀ ਇਕ ਸਾਥਣ ਸਣੇ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਥਾਣਾ ਸਿਟੀ-1 ...

ਪੂਰੀ ਖ਼ਬਰ »

ਅੱਸੂ ਮਹੀਨੇ ਦੀ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੇ ਚਿਹਰਿਆਂ ਤੇ ਬੇਰੌਣਕੀ ਪਸਰੀ

ਅਮਰਗੜ੍ਹ, 24 ਸਤੰਬਰ (ਬਲਵਿੰਦਰ ਸਿੰਘ ਭੁੱਲਰ)-ਪੰਜਾਬ ਅੰਦਰ ਅੱਸੂ ਮਹੀਨੇ ਦੀ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੇ ਚਿਹਰਿਆਂ ਤੇ ਬੇਰੌਣਕੀ ਛਾਈ ਹੋਈ ਹੈ | ਸਾਉਣ ਮਹੀਨੇ 'ਚ ਸੌ ਮੀਹਾਂ ਦੀ ਪ੍ਰਾਚੀਨ ਕਹਾਵਤ ਵੀ ਇਸ ਸਾਲ ਗ਼ਲਤ ਸਾਬਤ ਹੋ ਗਈ ਹੈ ਕਿਉਂਕਿ ਸੌ ਵਾਰ ਤਾਂ ...

ਪੂਰੀ ਖ਼ਬਰ »

ਮੀਂਹ ਨਾਲ ਜਨ ਜੀਵਨ ਪ੍ਰਭਾਵਿਤ

ਧੂਰੀ, 24 ਸਤੰਬਰ (ਸੁਖਵੰਤ ਸਿੰਘ ਭੁੱਲਰ) - ਪਿਛਲੇ 48 ਘੰਟਿਆਂ ਤੋਂ ਲਗਾਤਾਰ ਚੱਲ ਰਹੇ ਭਾਰੀ ਮੀਹ ਨੇ ਜਨਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਹੈ | ਇਕ ਪਾਸੇ ਲਗਾਤਾਰ ਪੈ ਰਹੇ ਮੀਹ ਨੂੰ ਰੋਕਣ ਵਿਚ ਅਸਫਲ ਸਾਬਤ ਹੋਣ ਕਾਰਨ ਲੋਕਾਂ ਦੀਆਂ ਛੱਤਾਂ ਤੋਂ ਮੀਂਹ ਦਾ ਪਾਣੀ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਾਂ ਵਲੋਂ ਪ੍ਰਦਰਸ਼ਨ

ਸੰਗਰੂਰ, 24 ਸਤੰਬਰ (ਦਮਨ, ਅਮਨ)-ਅੱਜ ਕੁੱਲ ਹਿੰਦ ਮਿਡ-ਡੇ-ਮੀਲ ਵਰਕਰਜ਼ ਜ਼ਿਲ੍ਹਾ ਸੰਗਰੂਰ ਵਲੋਂ ਰੈਲੀ ਕੀਤੀ ਗਈ | ਰੈਲੀ ਨੂੰ ਸੰਬੋਧਨ ਕਰਦਿਆਂ ਸੂਬੇ ਦੀ ਮੀਤ ਪ੍ਰਧਾਨ ਬੀਬੀ ਜਸਮੇਲ ਕੌਰ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਲਗਾਤਾਰ ਵਰਕਰਾਂ ਨੂੰ ਝੂਠੇ ਲਾਰਿਆਂ ...

ਪੂਰੀ ਖ਼ਬਰ »

ਪੀੜਤ ਮਰੀਜ਼ਾਂ ਦੀ ਗਿਣਤੀ 243 ਹੋਈ, ਤਾਜਾ ਬਰਸਾਤ ਕਾਰਨ ਹੋਰ ਵਧੇਗੀ ਮਰੀਜ਼ਾਂ ਦੀ ਗਿਣਤੀ ਜ਼ਿਲ੍ਹਾ ਸੰਗਰੂਰ 'ਚ ਡੇਂਗੂ ਦਾ ਕਹਿਰ ਪਿਛਲੇ ਸਾਲ ਨਾਲੋਂ ਅੱਠ ਗੁਣਾ

ਸੰਗਰੂਰ, 24 ਸਤੰਬਰ (ਧੀਰਜ ਪਸ਼ੌਰੀਆ) - ਜ਼ਿਲ੍ਹਾ ਸੰਗਰੂਰ ਵਿਚ ਇਸ ਸਾਲ ਡੇਂਗੂ ਦਾ ਕਹਿਰ ਇਸ ਹੱਦ ਤੱਕ ਪਹੁੰਚ ਗਿਆ ਹੈ ਕਿ ਇਸ ਡੇਂਗੂ ਦੇ ਬੁਖ਼ਾਰ ਨੇ ਹੁਣ ਤੱਕ 243 ਮਰੀਜਾਂ ਨੰੂ ਚਪੇਟ ਵਿਚ ਲੈ ਲਿਆ ਹੈ | ਕਾਬਲੇਗੋਰ ਹੈ ਕਿ ਪਿਛਲੇ ਸਾਲ 24 ਸਤੰਬਰ ਤੱਕ ਜ਼ਿਲ੍ਹੇ ਵਿਚ ਡੇਂਗੂ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ 'ਚ ਡੇਂਗੂ ਦਾ ਕਹਿਰ ਪਿਛਲੇ ਸਾਲ ਨਾਲੋਂ ਅੱਠ ਗੁਣਾ

ਸੰਗਰੂਰ, 24 ਸਤੰਬਰ (ਧੀਰਜ ਪਸ਼ੌਰੀਆ) - ਜ਼ਿਲ੍ਹਾ ਸੰਗਰੂਰ ਵਿਚ ਇਸ ਸਾਲ ਡੇਂਗੂ ਦਾ ਕਹਿਰ ਇਸ ਹੱਦ ਤੱਕ ਪਹੁੰਚ ਗਿਆ ਹੈ ਕਿ ਇਸ ਡੇਂਗੂ ਦੇ ਬੁਖ਼ਾਰ ਨੇ ਹੁਣ ਤੱਕ 243 ਮਰੀਜਾਂ ਨੰੂ ਚਪੇਟ ਵਿਚ ਲੈ ਲਿਆ ਹੈ | ਕਾਬਲੇਗੋਰ ਹੈ ਕਿ ਪਿਛਲੇ ਸਾਲ 24 ਸਤੰਬਰ ਤੱਕ ਜ਼ਿਲ੍ਹੇ ਵਿਚ ਡੇਂਗੂ ...

ਪੂਰੀ ਖ਼ਬਰ »

ਗਣੇਸ਼ ਮੂਰਤੀ ਦਾ ਕੀਤਾ ਵਿਸਰਜਨ

ਸ਼ੇਰਪੁਰ, 24 ਸਤੰਬਰ (ਦਰਸ਼ਨ ਸਿੰਘ ਖੇੜੀ) - ਕਸਬਾ ਸ਼ੇਰਪੁਰ ਵਿਖੇ ਸੀ੍ਰ ਆਦਿ ਸ਼ਕਤੀ ਦੁਰਗਾ ਭਜਨ ਮੰਡਲੀ , ਗਊ ਮਾਤਾ ਸਤਸਿੰਗ ਮੰਡਲੀ , ਪੰਡਿਤ ਲਕਸ਼ਮੀ ਨਰਾਇਣ ਗਊਦਲ ਦੇ ਸਹਿਯੋਗ ਨਾਲ ਗਣੇਸ਼ ਉਤਸਵ ਮਨਾਇਆ ਗਿਆ | ਇਸ ਮੌਕੇ ਸੱਤ ਦਿਨ ਗਣੇਸ਼ ਦੀ ਪੂਜਾ ਅਰਚਨਾ ਕੀਤੀ ਅਤੇ ...

ਪੂਰੀ ਖ਼ਬਰ »

28 ਅਕਤੂਬਰ ਨੂੰ ਰਾਜ ਪੱਧਰੀ ਧਰਨੇ ਦੀ ਚਿਤਾਵਨੀ

ਸੰਗਰੂਰ, 24 ਸਤੰਬਰ (ਸੁਖਵਿੰਦਰ ਸਿੰਘ ਫੁੱਲ)-ਮੁਲਾਜ਼ਮ ਫ਼ਰੰਟ ਪੰਜਾਬ ਜਿਸ ਵਿੱਚ ਅਧਿਆਪਕ ਦਲ ਪੰਜਾਬ, ਪੰਜਾਬ ਸਟੇਟ ਇੰਪਲਾਈਜ਼ ਫੈਡਰੇਸ਼ਨ ਬਿਜਲੀ ਬੋਰਡ, ਪੀ.ਆਰ.ਟੀ.ਸੀ. ਕਰਮਚਾਰੀ ਦਲ ਅਤੇ ਆਲ ਇੰਡੀਆ ਮਜ਼ਦੂਰ ਦਲ ਸ਼ਾਮਲ ਹਨ, ਦੇ ਸੂਬਾ ਪ੍ਰਧਾਨ ਸ੍ਰ. ਤੇਜਿੰਦਰ ਸਿੰਘ ...

ਪੂਰੀ ਖ਼ਬਰ »

ਭਾਰੀ ਬਰਸਾਤ ਦੇ ਚੱਲਦਿਆਂ ਟੁੱਟੀਆਂ ਸੜਕਾਂ

ਅਮਰਗੜ੍ਹ, 24 ਸਤੰਬਰ (ਸੁਖਜਿੰਦਰ ਸਿੰਘ ਝੱਲ) - ਹਲਕੇ ਵਿਚ ਹੋ ਰਹੀ ਭਾਰੀ ਬਰਸਾਤ ਨੇ ਆਮ ਜਨਤਾ ਦੀਆਂ ਪ੍ਰੇਸ਼ਾਨੀਆਂ ਵਧਾ ਦਿੱਤੀਆਂ ਹਨ | ਇਸ ਬਰਸਾਤ ਨਾਲ ਜਿੱਥੇ ਗ਼ਰੀਬ ਲੋਕਾਂ ਦੀਆਂ ਛੱਤਾਂ ਚੋ ਰਹੀਆਂ ਹਨ, ਉੱਥੇ ਗਲੀਆਂ ਵਿਚ ਖੜ੍ਹਾ ਬਰਸਾਤ ਦਾ ਪਾਣੀ ਘਰਾਂ ਵਿਚ ਵੜ ...

ਪੂਰੀ ਖ਼ਬਰ »

ਬੇਮੌਸਮੀ ਬਾਰਿਸ਼ ਕਿਸਾਨਾਂ ਦੇ ਨਾਲ-ਨਾਲ ਆਮ ਲੋਕਾਂ ਲਈ ਵੀ ਆਫ਼ਤ ਬਣੀ

ਸੰਦੌੜ, 24 ਸਤੰਬਰ (ਗੁਰਪ੍ਰੀਤ ਸਿੰਘ ਚੀਮਾ)-ਸੰਦੌੜ ਇਲਾਕੇ ਅੰਦਰ ਪਿਛਲੇ ਦੋ ਦਿਨਾਂ ਤੋਂ ਹੋ ਰਹੀ ਬਾਰਸ਼ ਦੇ ਕਾਰਨ ਜਨਜੀਵਨ ਠੱਪ ਹੋ ਕੇ ਰਹਿ ਗਿਆ | 22 ਸਤੰਬਰ ਤੋਂ ਸ਼ੁਰੂ ਹੋਈ ਬਾਰਸ਼ ਅੱਜ ਤੀਜੇ ਦਿਨ ਵੀ ਜਾਰੀ ਰਹੀ ਹਾਲਾਂਕਿ ਕੱਲ੍ਹ ਇਲਾਕੇ ਅੰਦਰ ਬਾਰਸ਼ ਕੁੱਝ ਘੱਟ ਸੀ ...

ਪੂਰੀ ਖ਼ਬਰ »

ਬਸਪਾ ਦੇ ਆਗੂਆਂ ਨੇ ਮੀਟਿੰਗ 'ਚ ਵਿਚਾਰ-ਵਟਾਂਦਰਾ ਕੀਤਾ

ਧੂਰੀ, 24 ਸਤੰਬਰ (ਸੁਖਵੰਤ ਸਿੰਘ ਭੁੱਲਰ)-ਬਹੁਜਨ ਸਮਾਜ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦੀ ਅਹਿਮ ਮੀਟਿੰਗ ਪਾਰਟੀ ਦੇ ਜਨਰਲ ਸਕੱਤਰ ਮੱਖਣ ਸਿੰਘ, ਲੋਕ ਸਭਾ ਇੰਚਾਰਜ ਚਮਕੌਰ ਸਿੰਘ ਵੀਰ, ਜ਼ਿਲ੍ਹਾ ਇੰਚਾਰਜ ਸ: ਜੋਗਿੰਦਰ ਸਿੰਘ ਖਾਲਸਾ ਧੂਰੀ ਦੀ ਅਗਵਾਈ ਹੇਠ ਕੀਤੀ ਗਈ | ਇਸ ...

ਪੂਰੀ ਖ਼ਬਰ »

ਨਹਿਰੀ ਪੁਲ ਕਿਸੇ ਵੱਡੇ ਹਾਦਸੇ ਦੀ ਉਡੀਕ 'ਚ

ਅਮਰਗੜ੍ਹ, 24 ਸਤੰਬਰ (ਬਲਵਿੰਦਰ ਸਿੰਘ ਭੁੱਲਰ) - ਪੰਜਾਬ ਦਾ ਕਾਫ਼ੀ ਸਾਰਾ ਰਕਬਾ ਨਹਿਰਾਂ ਦੁਆਰਾ ਸਿੰਜਿਆ ਜਾਂਦਾ ਹੈ ਇਹ ਨਹਿਰਾਂ ਤਕਰੀਬਨ ਦੇਸ ਆਜ਼ਾਦ ਹੋਣ ਤੋ ਪਹਿਲਾਂ ਅੰਗਰੇਜ਼ਾਂ ਨੇ ਬਣਾਈਆਂ ਸਨ ਇਹਨਾਂ ਨਹਿਰਾਂ ਉੱਪਰ ਕੁੱਝ ਪੁਲ ਤਾਂ ਅੰਗਰੇਜ਼ਾਂ ਵੇਲੇ ਦੇ ਹੀ ...

ਪੂਰੀ ਖ਼ਬਰ »

ਕੇ.ਸੀ.ਟੀ. ਕਾਲਜ 'ਚ ਫਰੈਸ਼ਰ ਪਾਰਟੀ ਕਰਵਾਈ

ਧਰਮਗੜ੍ਹ, 24 ਸਤੰਬਰ (ਗੁਰਜੀਤ ਸਿੰਘ ਚਹਿਲ) - ਕੇ.ਸੀ.ਟੀ. ਕਾਲਜ ਆਫ ਇੰਜੀਨੀਅਰਿੰਗ ਐਾਡ ਤਕਨਾਲੋਜੀ, ਫਤਿਹਗੜ ਵਿਖੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਦੇ ਵੱਖ-ਵੱਖ ਰਾਜਾਂ ਦੇ ਲੋਕ ਨਾਚ ਅਤੇ ਉਨ੍ਹਾਂ ਦੇ ਪਹਿਰਾਵੇ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 24 ਸਤੰਬਰ (ਭੁੱਲਰ, ਧਾਲੀਵਾਲ)-ਸੁਨਾਮ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਤਰਸੇਮ ਚੰਦ ਸਿੰਗਲਾ ਦੀ ਪ੍ਰਧਾਨਗੀ ਹੇਠ ਸਥਾਨਕ ਪੁਰਾਣੀ ਅਨਾਜ ਮੰਡੀ ਦੇ ਇੱਕ ਰੈਸਟੋਰੈਂਟ ਵਿਖੇ ਹੋਈ, ਜਿਸ 'ਚ ਸੀਨੀਅਰ ਸਿਟੀਜ਼ਨ ...

ਪੂਰੀ ਖ਼ਬਰ »

ਐਸ.ਡੀ.ਐਮ. ਨੇ ਜੇਤੂਆਂ ਨੂੰ ਸਰਟੀਫਿਕੇਟ ਵੰਡੇ

ਸੁਨਾਮ ਊਧਮ ਸਿੰਘ ਵਾਲਾ, 24 ਸਤੰਬਰ (ਭੁੱਲਰ, ਧਾਲੀਵਾਲ)-ਰਿਟਰਨਿੰਗ ਅਫ਼ਸਰ /ਐਸ.ਡੀ.ਐਮ.ਸੁਨਾਮ ਊਧਮ ਸਿੰਘ ਵਾਲਾ ਮੈਡਮ ਮਨਜੀਤ ਕੌਰ ਵੱਲੋਂ ਪੰਚਾਇਤ ਸੰਮਤੀ ਚੋਣਾਂ ਵਿਚ ਵੱਖ ਵੱਖ ਪਾਰਟੀਆਂ ਦੇ ਕਾਮਯਾਬ ਹੋਣ ਵਾਲੇ ਉਮੀਦਵਾਰਾਂ ਨੂੰ ਸਥਾਨਕ ਐਸ.ਡੀ.ਐਮ.ਦਫ਼ਤਰ ਵਿਖੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਦੇ ਅਮਰਗੜ੍ਹ ਤੇ ਮਲੇਰਕੋਟਲਾ ਤੋਂ ਜੇਤੂ ਉਮੀਦਵਾਰਾਂ ਨੂੰ ਧੀਮਾਨ ਨੇ ਕੀਤਾ ਸਨਮਾਨਿਤ

ਸੰਗਰੂਰ, 24 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਅਮਰਗੜ੍ਹ ਹਲਕੇ ਦੇ ਵਿਧਾਇਕ ਅਤੇ ਸੀਨੀਅਰ ਕਾਂਗਰਸ ਆਗੂ ਸ੍ਰੀ ਸੁਰਜੀਤ ਸਿੰਘ ਧੀਮਾਨ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਦਾ ਗਰਾਫ ਜਿਸ ਤਰ੍ਹਾਂ ਦਿਨ ਪ੍ਰਤੀ ਦਿਨ ਵੱਧ ਰਿਹਾ ਹੈ, ਉਸ ਦੇ ਮੱਦੇਨਜ਼ਰ ਇਸ ਵਿਚ ...

ਪੂਰੀ ਖ਼ਬਰ »

ਲੋਹਾਖੇੜਾ ਜ਼ੋਨ ਤੋਂ ਜੇਤੂ ਜੱਸੀ ਦਾ ਸ਼ਾਨਦਾਰ ਸਵਾਗਤ

ਲੌਾਗੋਵਾਲ, 24 ਸਤੰਬਰ (ਵਿਨੋਦ) - ਬਲਾਕ ਸੰਮਤੀ ਜ਼ੋਨ ਲੋਹਾਖੇੜਾ ਤੋਂ ਕਾਂਗਰਸ ਪਾਰਟੀ ਦੇ ਜੇਤੂ ਰਹੇ ਉਮੀਦਵਾਰ ਜਸਵੀਰ ਸਿੰਘ ਜੱਸੀ ਦਾ ਉਨ੍ਹਾਂ ਦੇ ਜੱਦੀ ਪਿੰਡ ਲੋਹਾਖੇੜਾ ਪਹੁੰਚਣ 'ਤੇ ਪਿੰਡ ਵਾਸੀਆਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ | ਜੱਸੀ ਨੇ ਆਪਣੇ ਨਿਕਟ ...

ਪੂਰੀ ਖ਼ਬਰ »

ਲੋਕ ਸਭਾ ਦੀਆਂ 13 ਸੀਟਾਂ ਜਿੱਤਣ ਦਾ ਕੀਤਾ ਦਾਅਵਾ ਜ਼ਿਲ੍ਹਾ ਪ੍ਰੀਸ਼ਦ ਦੇ ਅਮਰਗੜ੍ਹ ਤੇ ਮਲੇਰਕੋਟਲਾ ਤੋਂ ਜੇਤੂ ਉਮੀਦਵਾਰਾਂ ਨੂੰ ਧੀਮਾਨ ਨੇ ਕੀਤਾ ਸਨਮਾਨਿਤ

ਸੰਗਰੂਰ, 24 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਅਮਰਗੜ੍ਹ ਹਲਕੇ ਦੇ ਵਿਧਾਇਕ ਅਤੇ ਸੀਨੀਅਰ ਕਾਂਗਰਸ ਆਗੂ ਸ੍ਰੀ ਸੁਰਜੀਤ ਸਿੰਘ ਧੀਮਾਨ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਦਾ ਗਰਾਫ ਜਿਸ ਤਰ੍ਹਾਂ ਦਿਨ ਪ੍ਰਤੀ ਦਿਨ ਵੱਧ ਰਿਹਾ ਹੈ, ਉਸ ਦੇ ਮੱਦੇਨਜ਼ਰ ਇਸ ਵਿਚ ...

ਪੂਰੀ ਖ਼ਬਰ »

ਮੈਡੀਕਲ ਕੈਂਪ ਲਗਾਇਆ

ਮੂਣਕ, 24 ਸਤੰਬਰ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ)-ਸਵਰਗੀ ਸਚਿਨ ਮਾਲਾਣਾ ਦੀ ਯਾਦ ਵਿਚ ਛੇਵੀਂ ਬਰਸੀ ਮੌਕੇ ਸਦਭਾਵਨਾ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਵਿਚ ਵੱਖ ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਦੀ ਟੀਮ ਨੇ ਮਰੀਜਾਂ ਦਾ ਚੈੱਕਅਪ ਕੀਤਾ ਅਤੇ ਦਵਾਈਆਂ ਦਿੱਤੀਆਂ ...

ਪੂਰੀ ਖ਼ਬਰ »

ਬਸਪਾ ਦੇ ਆਗੂਆਂ ਨੇ ਮੀਟਿੰਗ 'ਚ ਵਿਚਾਰ-ਵਟਾਂਦਰਾ ਕੀਤਾ

ਧੂਰੀ, 24 ਸਤੰਬਰ (ਸੁਖਵੰਤ ਸਿੰਘ ਭੁੱਲਰ)-ਬਹੁਜਨ ਸਮਾਜ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦੀ ਅਹਿਮ ਮੀਟਿੰਗ ਪਾਰਟੀ ਦੇ ਜਨਰਲ ਸਕੱਤਰ ਮੱਖਣ ਸਿੰਘ, ਲੋਕ ਸਭਾ ਇੰਚਾਰਜ ਚਮਕੌਰ ਸਿੰਘ ਵੀਰ, ਜ਼ਿਲ੍ਹਾ ਇੰਚਾਰਜ ਸ: ਜੋਗਿੰਦਰ ਸਿੰਘ ਖਾਲਸਾ ਧੂਰੀ ਦੀ ਅਗਵਾਈ ਹੇਠ ਕੀਤੀ ਗਈ | ਇਸ ...

ਪੂਰੀ ਖ਼ਬਰ »

ਨਹਿਰੀ ਪੁਲ ਕਿਸੇ ਵੱਡੇ ਹਾਦਸੇ ਦੀ ਉਡੀਕ 'ਚ

ਅਮਰਗੜ੍ਹ, 24 ਸਤੰਬਰ (ਬਲਵਿੰਦਰ ਸਿੰਘ ਭੁੱਲਰ) - ਪੰਜਾਬ ਦਾ ਕਾਫ਼ੀ ਸਾਰਾ ਰਕਬਾ ਨਹਿਰਾਂ ਦੁਆਰਾ ਸਿੰਜਿਆ ਜਾਂਦਾ ਹੈ ਇਹ ਨਹਿਰਾਂ ਤਕਰੀਬਨ ਦੇਸ ਆਜ਼ਾਦ ਹੋਣ ਤੋ ਪਹਿਲਾਂ ਅੰਗਰੇਜ਼ਾਂ ਨੇ ਬਣਾਈਆਂ ਸਨ ਇਹਨਾਂ ਨਹਿਰਾਂ ਉੱਪਰ ਕੁੱਝ ਪੁਲ ਤਾਂ ਅੰਗਰੇਜ਼ਾਂ ਵੇਲੇ ਦੇ ਹੀ ...

ਪੂਰੀ ਖ਼ਬਰ »

ਕੇ.ਸੀ.ਟੀ. ਕਾਲਜ 'ਚ ਫਰੈਸ਼ਰ ਪਾਰਟੀ ਕਰਵਾਈ

ਧਰਮਗੜ੍ਹ, 24 ਸਤੰਬਰ (ਗੁਰਜੀਤ ਸਿੰਘ ਚਹਿਲ) - ਕੇ.ਸੀ.ਟੀ. ਕਾਲਜ ਆਫ ਇੰਜੀਨੀਅਰਿੰਗ ਐਾਡ ਤਕਨਾਲੋਜੀ, ਫਤਿਹਗੜ ਵਿਖੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਦੇ ਵੱਖ-ਵੱਖ ਰਾਜਾਂ ਦੇ ਲੋਕ ਨਾਚ ਅਤੇ ਉਨ੍ਹਾਂ ਦੇ ਪਹਿਰਾਵੇ ...

ਪੂਰੀ ਖ਼ਬਰ »

ਐਸ.ਡੀ.ਐਮ. ਨੇ ਜੇਤੂਆਂ ਨੂੰ ਸਰਟੀਫਿਕੇਟ ਵੰਡੇ

ਸੁਨਾਮ ਊਧਮ ਸਿੰਘ ਵਾਲਾ, 24 ਸਤੰਬਰ (ਭੁੱਲਰ, ਧਾਲੀਵਾਲ)-ਰਿਟਰਨਿੰਗ ਅਫ਼ਸਰ /ਐਸ.ਡੀ.ਐਮ.ਸੁਨਾਮ ਊਧਮ ਸਿੰਘ ਵਾਲਾ ਮੈਡਮ ਮਨਜੀਤ ਕੌਰ ਵੱਲੋਂ ਪੰਚਾਇਤ ਸੰਮਤੀ ਚੋਣਾਂ ਵਿਚ ਵੱਖ ਵੱਖ ਪਾਰਟੀਆਂ ਦੇ ਕਾਮਯਾਬ ਹੋਣ ਵਾਲੇ ਉਮੀਦਵਾਰਾਂ ਨੂੰ ਸਥਾਨਕ ਐਸ.ਡੀ.ਐਮ.ਦਫ਼ਤਰ ਵਿਖੇ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 24 ਸਤੰਬਰ (ਭੁੱਲਰ, ਧਾਲੀਵਾਲ)-ਸੁਨਾਮ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਤਰਸੇਮ ਚੰਦ ਸਿੰਗਲਾ ਦੀ ਪ੍ਰਧਾਨਗੀ ਹੇਠ ਸਥਾਨਕ ਪੁਰਾਣੀ ਅਨਾਜ ਮੰਡੀ ਦੇ ਇੱਕ ਰੈਸਟੋਰੈਂਟ ਵਿਖੇ ਹੋਈ, ਜਿਸ 'ਚ ਸੀਨੀਅਰ ਸਿਟੀਜ਼ਨ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਦੇ ਅਮਰਗੜ੍ਹ ਤੇ ਮਲੇਰਕੋਟਲਾ ਤੋਂ ਜੇਤੂ ਉਮੀਦਵਾਰਾਂ ਨੂੰ ਧੀਮਾਨ ਨੇ ਕੀਤਾ ਸਨਮਾਨਿਤ

ਸੰਗਰੂਰ, 24 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਅਮਰਗੜ੍ਹ ਹਲਕੇ ਦੇ ਵਿਧਾਇਕ ਅਤੇ ਸੀਨੀਅਰ ਕਾਂਗਰਸ ਆਗੂ ਸ੍ਰੀ ਸੁਰਜੀਤ ਸਿੰਘ ਧੀਮਾਨ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਦਾ ਗਰਾਫ ਜਿਸ ਤਰ੍ਹਾਂ ਦਿਨ ਪ੍ਰਤੀ ਦਿਨ ਵੱਧ ਰਿਹਾ ਹੈ, ਉਸ ਦੇ ਮੱਦੇਨਜ਼ਰ ਇਸ ਵਿਚ ...

ਪੂਰੀ ਖ਼ਬਰ »

ਲੋਹਾਖੇੜਾ ਜ਼ੋਨ ਤੋਂ ਜੇਤੂ ਜੱਸੀ ਦਾ ਸ਼ਾਨਦਾਰ ਸਵਾਗਤ

ਲੌਾਗੋਵਾਲ, 24 ਸਤੰਬਰ (ਵਿਨੋਦ) - ਬਲਾਕ ਸੰਮਤੀ ਜ਼ੋਨ ਲੋਹਾਖੇੜਾ ਤੋਂ ਕਾਂਗਰਸ ਪਾਰਟੀ ਦੇ ਜੇਤੂ ਰਹੇ ਉਮੀਦਵਾਰ ਜਸਵੀਰ ਸਿੰਘ ਜੱਸੀ ਦਾ ਉਨ੍ਹਾਂ ਦੇ ਜੱਦੀ ਪਿੰਡ ਲੋਹਾਖੇੜਾ ਪਹੁੰਚਣ 'ਤੇ ਪਿੰਡ ਵਾਸੀਆਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ | ਜੱਸੀ ਨੇ ਆਪਣੇ ਨਿਕਟ ...

ਪੂਰੀ ਖ਼ਬਰ »

ਲੋਕ ਸਭਾ ਦੀਆਂ 13 ਸੀਟਾਂ ਜਿੱਤਣ ਦਾ ਕੀਤਾ ਦਾਅਵਾ ਜ਼ਿਲ੍ਹਾ ਪ੍ਰੀਸ਼ਦ ਦੇ ਅਮਰਗੜ੍ਹ ਤੇ ਮਲੇਰਕੋਟਲਾ ਤੋਂ ਜੇਤੂ ਉਮੀਦਵਾਰਾਂ ਨੂੰ ਧੀਮਾਨ ਨੇ ਕੀਤਾ ਸਨਮਾਨਿਤ

ਸੰਗਰੂਰ, 24 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਅਮਰਗੜ੍ਹ ਹਲਕੇ ਦੇ ਵਿਧਾਇਕ ਅਤੇ ਸੀਨੀਅਰ ਕਾਂਗਰਸ ਆਗੂ ਸ੍ਰੀ ਸੁਰਜੀਤ ਸਿੰਘ ਧੀਮਾਨ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਦਾ ਗਰਾਫ ਜਿਸ ਤਰ੍ਹਾਂ ਦਿਨ ਪ੍ਰਤੀ ਦਿਨ ਵੱਧ ਰਿਹਾ ਹੈ, ਉਸ ਦੇ ਮੱਦੇਨਜ਼ਰ ਇਸ ਵਿਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX