ਤਾਜਾ ਖ਼ਬਰਾਂ


ਸੜਕ ਹਾਦਸੇ ਵਿਚ ਕਾਰਾਂ ਦੀ ਜ਼ਬਰਦਸਤ ਟੱਕਰ, 1 ਦੀ ਮੌਤ, 1 ਜ਼ਖਮੀ
. . .  1 day ago
ਭੋਗਪੁਰ, 9 ਦਸੰਬਰ (ਕੁਲਦੀਪ ਸਿੰਘ ਪਾਬਲਾ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਉੱਪਰ ਸਥਿਤ ਪਿੰਡ ਕਾਲਾ ਬੱਕਰਾ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਕਾਰ ਡਰਾਈਵਰ ਇੱਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ...
ਸੰਵਿਧਾਨਕ ਵਿਵਸਥਾ ਅਨੁਸਾਰ ਹਰ ਐਕਟ ਨੂੰ ਲਾਗੂ ਕਰਨਾ ਮਮਤਾ ਦੀ ਜ਼ਿੰਮੇਵਾਰੀ - ਰਾਮ ਮਾਧਵ
. . .  1 day ago
ਨਵੀਂ ਦਿੱਲੀ, 9 ਦਸੰਬਰ - ਭਾਜਪਾ ਆਗੂ ਰਾਮ ਮਾਧਵ ਦਾ ਕਹਿਣਾ ਹੈ ਕਿ ਸੰਵਿਧਾਨਿਕ ਵਿਵਸਥਾ ਅਨੁਸਾਰ ਲੋਕ ਸਭਾ ਵੱਲੋਂ ਪਾਸ ਕੀਤੇ ਹਰ ਐਕਟ ਨੂੰ ਲਾਗੂ ਕਰਨਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਜ਼ਿੰਮੇਵਾਰੀ ਹੈ।
ਨਾਗਰਿਕਤਾ ਮਿਲਣ ਤੋਂ ਬਾਅਦ ਕਿੰਨੀ ਵਧੇਗੀ ਦੇਸ਼ ਦੀ ਆਬਾਦੀ? - ਸ਼ਿਵ ਸੈਨਾ ਸੰਸਦ ਮੈਂਬਰ
. . .  1 day ago
ਨਵੀਂ ਦਿੱਲੀ, 9 ਦਸੰਬਰ -ਸ਼ਿਵ ਸੈਨਾ ਦੇ ਸੰਸਦ ਮੈਂਬਰ ਵਿਨਾਇਕ ਰਾਊਤ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਵਿਚ ਜ਼ਿਕਰ ਕੀਤੇ ਗਏ 6 ਭਾਈਚਾਰਿਆ ਦੇ ਕਿੰਨੇ ਲੋਕ ਭਾਰਤ 'ਚ ਰਹਿ ਰਹੇ ਹਨ?ਕੇਂਦਰੀ ਗ੍ਰਹਿ ਮੰਤਰੀ ਨੇ...
ਕਿਸਾਨ ਜਗਸੀਰ ਸਿੰਘ ਦਾ ਤੀਜੇ ਦਿਨ ਵੀ ਨਹੀਂ ਹੋਇਆ ਸਸਕਾਰ
. . .  1 day ago
ਜੈਤੋ, 9 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦੌਰਾਨ ਪਰਸੋਂ ਸਵੇਰੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੋੜਿਆਂਵਾਲੀ ਦੇ ਜਗਸੀਰ...
ਚੋਰਾਂ ਨੇ ਬੰਦ ਮਕਾਨ ਚੋਂ 14 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ 'ਤੇ ਕੀਤਾ ਹੱਥ ਸਾਫ਼
. . .  1 day ago
ਡੇਰਾਬਸੀ, 9 ਨਵੰਬਰ( ਸ਼ਾਮ ਸਿੰਘ ਸੰਧੂ ) - ਬੀਤੀ ਦੇਰ ਡੇਰਾਬਸੀ ਸਥਿਤ ਪੰਜਾਬੀ ਬਾਗ ਕਾਲੋਨੀ ਵਿਚ ਇੱਕ ਬੰਦ ਮਕਾਨ ਦੇ ਤਾਲੇ ਤੋੜ ਕੇ ਚੋਰ ਕਰੀਬ 12 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ ਸਮੇਤ ਹੋਰ ਘਰੇਲੂ ਸਾਮਾਨ ਚੋਰੀ ਕਰ ਕੇ ਲੈ ਗਏ। ਚੋਰੀ ਦੀ ਵਾਰਦਾਤ...
ਸਵਾਤੀ ਮਾਲੀਵਾਲ ਨੇ ਸਮ੍ਰਿਤੀ ਈਰਾਨੀ ਨਿਰਭਿਆ ਫ਼ੰਡ ਵੰਡਣ ਲਈ ਲਿਖੀ ਚਿੱਠੀ
. . .  1 day ago
ਨਵੀਂ ਦਿੱਲੀ, 9 ਦਸੰਬਰ - ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਈਰਾਨੀ ਨੂੰ ਚਿੱਠੀ ਲਿਖ ਸੂਬਿਆ ਨੂੰ ਨਿਰਭਿਆ...
ਦਿੱਲੀ ਅਗਨੀਕਾਂਡ : ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਸਰਕਾਰ ਸਮੇਤ ਹੋਰਨਾਂ ਨੂੰ ਭੇਜਿਆ ਨੋਟਿਸ
. . .  1 day ago
ਨਵੀਂ ਦਿੱਲੀ, 9 ਦਸੰਬਰ - ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ (ਐਨ.ਐੱਚ.ਆਰ.ਸੀ) ਨੇ ਦਿੱਲੀ ਅਗਨੀਕਾਂਡ ਨੂੰ ਲੈ ਕੇ ਮੁੱਖ ਸਕੱਤਰ, ਦਿੱਲੀ ਸਰਕਾਰ, ਪੁਲਿਸ ਕਮਿਸ਼ਨਰ ਦਿੱਲੀ ਅਤੇ ਨਗਰ ਨਿਗਮ ਦਿੱਲੀ ਦੇ ਕਮਿਸ਼ਨਰ...
ਡਮਟਾਲ ਪੁਲਿਸ ਵੱਲੋਂ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਡਮਟਾਲ, 9 ਦਸੰਬਰ (ਰਾਕੇਸ਼ ਕੁਮਾਰ) - ਥਾਣਾ ਡਮਟਾਲ ਦੀ ਪੁਲਿਸ ਨੇ ਗਸ਼ਤ ਦੌਰਾਨ 21 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਹਿਚਾਣ...
ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ ਨਹੀਂ - ਮਮਤਾ ਬੈਨਰਜੀ
. . .  1 day ago
ਕੋਲਕਾਤਾ, 9 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਖੜਗਪੁਰ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ...
ਸਾਵਰਕਰ ਨੇ ਰੱਖੀ ਸੀ ਦੋ ਰਾਸ਼ਟਰ ਸਿਧਾਂਤ ਦੀ ਨੀਂਹ - ਮਨੀਸ਼ ਤਿਵਾੜੀ
. . .  1 day ago
ਨਵੀਂ ਦਿੱਲੀ, 9 ਦਸੰਬਰ - ਕਾਂਗਰਸ ਦੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਹਿੰਦੇ ਹਨ ਕਿ ਧਰਮ ਦੇ...
ਸੰਸਦ ਕੰਪਲੈਕਸ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਵਿਅਕਤੀ ਕਾਬੂ
. . .  1 day ago
ਨਵੀਂ ਦਿੱਲੀ, 9 ਦਸੰਬਰ - ਸੰਸਦ ਕੰਪਲੈਕਸ 'ਚ ਦਾਖਲ ਹੋ ਰਹੇ ਇੱਕ ਵਿਅਕਤੀ ਨੂੰ ਸੁਰੱਖਿਆ ਬਲਾਂ ਨੇ ਕਾਬੂ ਕਰ ਲਿਆ, ਜਿਸ ਨੂੰ ਕਿ ਦਿੱਲੀ ਪੁਲਿਸ ਹਵਾਲੇ ਕਰ ਦਿੱਤਾ...
ਮਣੀਪੁਰ 'ਚ ਇਨਰ ਲਾਈਨ ਪਰਮਿਟ ਲਾਗੂ ਹੋਵੇਗਾ- ਅਮਿਤ ਸ਼ਾਹ
. . .  1 day ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਬਹਿਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮਣੀਪੁਰ ਨੂੰ ਇਨਰ ਲਾਈਨ ਪਰਮਿਟ ਸਿਸਟਮ 'ਚ ਸ਼ਾਮਲ...
ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਚਰਚਾ ਜਾਰੀ
. . .  1 day ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 2019 'ਤੇ ਲੋਕ ਸਭਾ 'ਚ ਚਰਚਾ ਜਾਰੀ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਬਿੱਲ...
ਅਸਲਾ ਸੋਧ ਬਿੱਲ ਲੋਕ ਸਭਾ 'ਚ ਪਾਸ
. . .  1 day ago
ਨਵੀਂ ਦਿੱਲੀ, 9 ਦਸੰਬਰ- ਚਰਚਾ ਤੋਂ ਬਾਅਦ ਅਸਲਾ ਸੋਧ ਬਿੱਲ 2019 ਲੋਕ ਸਭਾ......
ਟੋਕੀਓ ਓਲੰਪਿਕ ਤੋਂ ਬਾਹਰ ਹੋਇਆ ਰੂਸ
. . .  1 day ago
ਮਾਸਕੋ, 9 ਦਸੰਬਰ- ਟੋਕੀਓ ਓਲੰਪਿਕ 'ਚ ਸ਼ਾਮਲ ਹੋਣ ਦੀਆਂ ਰੂਸ ਦੀਆਂ ਉਮੀਦਾਂ ਖ਼ਤਮ ਹੋ ਗਈਆਂ ਹਨ। ਵਰਲਡ ਐਂਟੀ ਡੋਪਿੰਗ ਏਜੰਸੀ (ਡਬਲਯੂ. ਏ. ਡੀ. ਏ.) ਨੇ ਡੋਪਿੰਗ ਦੇ ਦੋਸ਼...
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਰਾਸ਼ਟਰਪਤੀ ਭਵਨ ਵੱਲ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀਆਂ 'ਤੇ ਪੁਲਿਸ ਵਲੋਂ ਲਾਠੀਚਾਰਜ
. . .  1 day ago
ਜੈਤੋ-ਕੋਟਕਪੂਰਾ ਰੋਡ 'ਤੇ ਪਿੰਡ ਮੱਤਾ ਦੇ ਲੋਕਾਂ ਨੇ ਨੌਜਵਾਨ ਦੀ ਲਾਸ਼ ਰੱਖ ਕੇ ਲਾਇਆ ਧਰਨਾ
. . .  1 day ago
ਜਲੰਧਰ: ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਮੀਟਿੰਗ 'ਚ ਪਹੁੰਚੇ ਸੁਨੀਲ ਜਾਖੜ
. . .  1 day ago
ਕਰਨਾਟਕ ਜ਼ਿਮਨੀ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਸਿਧਰਾਮਈਆ ਨੇ ਦਿੱਤਾ ਅਸਤੀਫ਼ਾ
. . .  1 day ago
ਬੰਬ ਧਮਾਕੇ ਦੇ ਮਾਮਲੇ 'ਚ ਭਾਈ ਹਵਾਰਾ ਬਰੀ
. . .  1 day ago
ਕਰਨਾਟਕ ਵਿਧਾਨ ਸਭਾ ਚੋਣਾਂ : 6 ਸੀਟਾਂ 'ਤੇ ਅੱਗੇ ਚੱਲ ਰਹੀ ਹੈ ਭਾਜਪਾ
. . .  1 day ago
ਸੁਪਰੀਮ ਕੋਰਟ ਨੇ ਦਿੱਲੀ 'ਚ ਨਿਰਮਾਣ ਕਾਰਜਾਂ 'ਤੇ ਲੱਗੀ ਰੋਕ ਹਟਾਈ
. . .  1 day ago
ਰਾਹੁਲ ਬੋਲੇ- ਔਰਤਾਂ ਨੂੰ ਬਾਹਰ ਨਿਕਲਣ 'ਚ ਡਰ, ਕਿਹੋ ਜਿਹੀ ਰੱਖਿਆ ਕਰ ਰਹੇ ਪ੍ਰਧਾਨ ਮੰਤਰੀ?
. . .  1 day ago
ਭੁੱਖ ਨਾਲ ਹੋਈਆਂ ਮੌਤਾਂ 'ਤੇ ਸੁਪਰੀਮ ਕੋਰਟ ਨੇ ਸਾਰਿਆਂ ਸੂਬਿਆਂ ਨੂੰ ਜਾਰੀ ਕੀਤਾ ਨੋਟਿਸ
. . .  1 day ago
ਅਦਾਲਤ ਨੇ ਵਾਡਰਾ ਨੂੰ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ
. . .  1 day ago
ਦਿੱਲੀ : ਜਾਂਚ ਲਈ ਅਨਾਜ ਮੰਡੀ ਪਹੁੰਚੀ ਫੋਰੈਂਸਿਕ ਟੀਮ
. . .  1 day ago
ਕੜਾਕੇ ਦੀ ਠੰਢ ਕਾਰਨ ਬਜ਼ੁਰਗ ਵਿਅਕਤੀ ਦੀ ਹੋਈ ਮੌਤ
. . .  1 day ago
ਵੋਟਿੰਗ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ
. . .  1 day ago
ਕਾਂਗਰਸ ਨੇ ਧਰਮ ਦੇ ਆਧਾਰ 'ਤੇ ਦੇਸ਼ ਨੂੰ ਵੰਡਿਆ- ਅਮਿਤ ਸ਼ਾਹ
. . .  1 day ago
ਜਲੰਧਰ: ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਹੰਗਾਮਾ
. . .  1 day ago
ਦਿੱਲੀ : ਅਨਾਜ ਮੰਡੀ 'ਚ ਲੋਕਾਂ ਵਲੋਂ ਪ੍ਰਦਰਸ਼ਨ
. . .  1 day ago
ਬਾਘਾਪੁਰਾਣਾ : ਨਗਰ ਨਿਗਮ ਦੇ ਵਿਹੜੇ 'ਚ ਮੱਚਿਆ ਘਮਸਾਣ
. . .  1 day ago
'ਆਪ' ਵਲੋਂ ਨਾਗਰਿਕਤਾ ਸੋਧ ਬਿੱਲ ਦਾ ਕੀਤਾ ਜਾਵੇਗਾ ਵਿਰੋਧ
. . .  1 day ago
ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ, ਅਮਿਤ ਸ਼ਾਹ ਨੇ ਕਿਹਾ- ਹਰੇਕ ਸਵਾਲ ਦਾ ਜਵਾਬ ਦੇਵਾਂਗਾ
. . .  1 day ago
ਮਹਿੰਗਾਈ ਦੇ ਮੁੱਦੇ 'ਤੇ 'ਆਪ' ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨੇ ਦੇ ਕੇ ਸੌਂਪੇ ਮੰਗ ਪੱਤਰ
. . .  1 day ago
ਨਾਗਰਿਕਤਾ ਸੋਧ ਬਿੱਲ 'ਤੇ ਸੰਸਦ 'ਚ ਹੰਗਾਮਾ
. . .  1 day ago
ਨਾਗਰਿਕਤਾ ਸੋਧ ਬਿੱਲ 'ਤੇ ਵਿਰੋਧੀ ਧਿਰ ਨੂੰ ਬੋਲਣ ਦਾ ਪੂਰਾ ਮੌਕਾ ਦੇਵਾਂਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਨਾਗਰਿਕਤਾ ਸੋਧ ਬਿੱਲ 'ਤੇ ਹਰੇਕ ਸਵਾਲ ਦਾ ਜਵਾਬ ਦੇਵਾਂਗਾ- ਅਮਿਤ ਸ਼ਾਹ
. . .  1 day ago
ਨਾਗਰਿਕਤਾ ਸੋਧ ਬਿੱਲ ਘੱਟ ਗਿਣਤੀ ਦੇ ਵਿਰੁੱਧ ਨਹੀਂ- ਅਮਿਤ ਸ਼ਾਹ
. . .  1 day ago
ਜਲੰਧਰ : ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪਹੁੰਚੇ ਜਾਖੜ
. . .  1 day ago
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ 'ਚ ਪੇਸ਼ ਕੀਤਾ ਨਾਗਰਿਕਤਾ ਸੋਧ ਬਿੱਲ 2019
. . .  1 day ago
ਨਿਊਜ਼ੀਲੈਂਡ 'ਚ ਫਟਿਆ ਜਵਾਲਾਮੁਖੀ, ਇੱਕ ਦੀ ਮੌਤ
. . .  1 day ago
ਹੈਦਰਾਬਾਦ ਮੁਠਭੇੜ 'ਤੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਬੁੱਧਵਾਰ ਨੂੰ ਸੁਣਿਆ ਜਾਵੇਗਾ ਕੇਸ
. . .  1 day ago
ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਅੱਜ 'ਆਪ' ਵਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ
. . .  1 day ago
ਭਾਜਪਾ ਨੇ ਰਾਜ ਸਭਾ 'ਚ ਚੁੱਕਿਆ ਦਿੱਲੀ ਅਗਨੀਕਾਂਡ ਦਾ ਮੁੱਦਾ
. . .  1 day ago
ਸੰਸਦ 'ਚ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਕਰਨਾਟਕ ਜ਼ਿਮਨੀ ਚੋਣਾਂ : 12 ਸੀਟਾਂ 'ਤੇ ਭਾਜਪਾ ਅਤੇ 2 'ਤੇ ਕਾਂਗਰਸ ਅੱਗੇ
. . .  1 day ago
ਪ੍ਰਸ਼ਨਕਾਲ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਵੇਗਾ ਨਾਗਰਿਕਤਾ ਸੋਧ ਬਿੱਲ
. . .  1 day ago
ਕਰਨਾਟਕ ਜ਼ਿਮਨੀ ਚੋਣਾਂ : 11 ਸੀਟਾਂ 'ਤੇ ਭਾਜਪਾ ਅੱਗੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਅੱਸੂ ਸੰਮਤ 550

ਸ੍ਰੀ ਮੁਕਤਸਰ ਸਾਹਿਬ

ਬੇਮੌਸਮੀ ਬਾਰਿਸ਼ ਕਾਰਨ ਅਗੇਤੇ ਝੋਨੇ ਅਤੇ ਨਰਮੇ ਦੀ ਫ਼ਸਲ ਦਾ ਨੁਕਸਾਨ

ਰਣਜੀਤ ਸਿੰਘ ਢਿੱਲੋਂ
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ- ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ ਕਿਉਂਕਿ ਪੱਕਣ ਕਿਨਾਰੇ ਖੜ੍ਹੀ ਫ਼ਸਲ ਮੌਕੇ ਮੌਸਮ ਦਾ ਬਦਲਿਆ ਮਿਜ਼ਾਜ ਕਿਸਾਨਾਂ ਲਈ ਆਫ਼ਤ ਬਣ ਕੇ ਆਇਆ ਹੈ | 2 ਦਿਨ ਤੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਪਈ ਵਰਖਾ ਨਾਲ ਅਗੇਤੇ ਝੋਨੇ ਅਤੇ ਨਰਮੇ ਦੀ ਫ਼ਸਲ ਨੂੰ ਨੁਕਸਾਨ ਪਹੁੰਚਿਆ ਹੈ ਅਤੇ ਪਿਛੇਤੇ ਝੋਨੇ ਦੇ ਬੂਰ ਝੜਨ ਨਾਲ ਝਾੜ 'ਤੇ ਅਸਰ ਪੈਣ ਦੀ ਸੰਭਾਵਨਾ ਹੈ | ਇਸ ਬਾਰਿਸ਼ ਸਮੇਂ ਹਨੇਰੀ ਨਾ ਵਗਣ ਕਰਕੇ ਫ਼ਸਲਾਂ ਦਾ ਵੱਡੇ ਪੱਧਰ 'ਤੇ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ | ਉੱਧਰ ਡਿਪਟੀ ਕਮਿਸ਼ਨਰ ਨੇ ਵੀ ਬਾਰਿਸ਼ ਦੇ ਮੱਦੇਨਜ਼ਰ ਸਾਰੇ ਵਿਭਾਗਾਂ ਨੂੰ ਚੌਕਸ ਰਹਿਣ ਦੀ ਹਦਾਇਤ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਵਿਚ 96 ਹਜ਼ਾਰ ਏਕੜ ਵਿਚ ਝੋਨੇ, 61 ਹਜ਼ਾਰ ਏਕੜ ਵਿਚ ਬਾਸਮਤੀ ਅਤੇ 52 ਹਜ਼ਾਰ ਹੈੱਕਟੇਅਰ ਰਕਬੇ ਵਿਚ ਨਰਮੇ ਦੀ ਬਿਜਾਈ ਕੀਤੀ ਗਈ ਹੈ | ਇਸ ਸੀਜ਼ਨ ਦੌਰਾਨ ਪਿਛਲੇ ਸਾਲ ਦੇ ਮੁਕਾਬਲੇ ਨਰਮੇ ਹੇਠ 16 ਹਜ਼ਾਰ ਹੈੱਕਟੇਅਰ ਰਕਬਾ ਵਧਿਆ ਹੈ | ਬਾਰਿਸ਼ ਕਾਰਨ ਕੁਝ ਵਿਰਲੇ ਟਾਵੇਂ ਖੇਤਾਂ ਵਿਚ ਝੋਨੇ ਦੀ ਫ਼ਸਲ ਧਰਤੀ 'ਤੇ ਵਿਛੀ ਹੈ ਅਤੇ ਨਰਮੇ ਦੀ ਫ਼ਸਲ ਨੂੰ ਨੁਕਸਾਨ ਪਹੁੰਚਿਆ ਹੈ | ਰਾਹਤ ਵਾਲੀ ਗੱਲ ਇਹ ਰਹੀ ਕਿ ਹਨੇਰੀ ਜਾਂ ਹਵਾ ਨਾ ਵਗਣ ਕਰਕੇ ਫ਼ਸਲਾਂ ਦੇ ਵੱਡੇ ਨੁਕਸਾਨ ਤੋਂ ਬਚਾਅ ਹੋ ਗਿਆ | ਸ੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਲੰਬੀ, ਮਲੋਟ ਤੇ ਗਿੱਦੜਬਾਹਾ ਇਲਾਕੇ ਵਿਚ ਵੀ ਬਾਰਿਸ਼ ਹੋਈ ਹੈ | ਇਸ ਵਾਰ ਜ਼ਿਲ੍ਹੇ ਵਿਚ ਬਾਰਿਸ਼ ਘੱਟ ਹੋਣ ਕਾਰਨ ਜਿੱਥੇ ਕਿਸਾਨਾਂ ਨੇ ਝੋਨੇ ਦੀ ਫ਼ਸਲ ਨੂੰ ਟਿਊਬਵੈੱਲ ਦੇ ਪਾਣੀ ਨਾਲ ਪਾਲਿਆ, ਉੱਥੇ ਮੌਸਮ ਖ਼ੁਸ਼ਕ ਰਹਿਣ ਕਾਰਨ ਨਰਮੇ ਦੀ ਬੰਪਰ ਫ਼ਸਲ ਹੋਣ ਲਈ ਕਿਸਾਨ ਆਸਵੰਦ ਹਨ | 2 ਦਿਨਾਂ ਦੀ ਬਾਰਿਸ਼ ਨੇ ਨਰਮੇ ਦੀ ਫ਼ਸਲ ਨੂੰ ਝੰਬਿਆ ਹੈ ਅਤੇ ਨਰਮੇ ਦੀ ਫ਼ੁੱਲ-ਫ਼ਲ ਤੇ ਖਿੜੇ ਨਰਮੇ ਦਾ ਕੁਝ ਨੁਕਸਾਨ ਹੋਇਆ ਹੈ | ਜ਼ਿਲ੍ਹੇ ਵਿਚ ਕਈ ਪਿੰਡਾਂ ਦਾ ਰਕਬਾ ਸੇਮ ਦੀ ਮਾਰ ਹੇਠ ਹੈ, ਉਸ ਜਗ੍ਹਾ 'ਤੇ ਨਰਮੇ ਦੀ ਫ਼ਸਲ ਅਤੇ ਹਰੇ ਚਾਰੇ ਦੇ ਖੇਤਾਂ ਵਿਚ ਪਾਣੀ ਖੜ੍ਹਾ ਹੈ, ਜਿਸ ਨਾਲ ਫ਼ਸਲ ਨੂੰ ਨੁਕਸਾਨ ਹੋਣ ਦਾ ਡਰ ਹੈ | ਆਰਥਿਕ ਤੌਰ 'ਤੇ ਮਾਲਵਾ ਖੇਤਰ ਦੇ ਕਿਸਾਨ ਮੰਦਹਾਲੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਤੇ ਇਸ ਵਾਰ ਭਰਵੀਂ ਫ਼ਸਲ ਹੋਣ ਦੀ ਆਸ ਨਾਲ ਕਿਸਾਨ ਚੰਗੇ ਭਵਿੱਖ ਲਈ ਆਸਵੰਦ ਸੀ ਪਰ ਅੱਸੂ ਦੇ ਮਹੀਨੇ ਵਿਚ ਬੇਮੌਸਮੀ ਬਾਰਿਸ਼ ਅਤੇ ਖ਼ਰਾਬ ਹੋਏ ਮੌਸਮ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ | ਜੇਕਰ ਆਉਣ ਵਾਲੇ ਦਿਨਾਂ ਵਿਚ ਮੌਸਮ ਠੀਕ ਨਾ ਹੋਇਆ ਤਾਂ ਫ਼ਸਲਾਂ ਦਾ ਝਾੜ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਸਕਦਾ ਹੈ | ਬਾਰਿਸ਼ ਕਾਰਨ ਸ਼ਹਿਰ ਦੇ ਨੀਵੇ ਖੇਤਰਾਂ ਵਿਚ ਵੀ ਪਾਣੀ ਭਰ ਗਿਆ ਅਤੇ 2 ਦਿਨ ਤੋਂ ਦੁਕਾਨਦਾਰਾਂ ਦਾ ਕੰਮ ਵੀ ਚੌਪਟ ਹੋ ਕੇ ਰਹਿ ਗਿਆ | ਇਸ ਦੌਰਾਨ ਅੱਜ ਬੇਮੌਸਮੀ ਬਾਰਿਸ਼ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਐੱਮ. ਕੇ. ਅਰਾਵਿੰਦ ਕੁਮਾਰ ਨੇ ਹੰਗਾਮੀ ਮੀਟਿੰਗ ਸੱਦ ਕੇ ਸਮੂਹ ਵਿਭਾਗਾਂ ਨੂੰ ਚੌਕਸ ਰਹਿਣ ਦੀ ਹਦਾਇਤ ਕੀਤੀ | ਉਨ੍ਹਾਂ ਦੱਸਿਆ ਕਿ ਫਿਲਹਾਲ ਨਹਿਰਾਂ ਵਿਚ ਪਾਣੀ ਦੀ ਸਪਲਾਈ ਬੰਦ ਕਰ ਦਿੱਤੀ ਗਈ ਹੈ | ਉਨ੍ਹਾਂ ਨੇ ਸਿੰਚਾਈ ਵਿਭਾਗ ਨੂੰ ਸਰਹੰਦ ਫੀਡਰ ਨਹਿਰ ਦੀ ਚੌਕਸੀ ਕਰਨੀ ਲਈ ਕਿਹਾ | ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ਨੇ ਦਿਹਾਤੀ ਵਿਕਾਸ ਵਿਭਾਗ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਪਿੰਡਾਂ ਦੇ ਛੱਪੜਾਂ ਤੋਂ ਪਾਣੀ ਆਬਾਦੀ ਖੇਤਰ ਵਿਚ ਦਾਖਲ ਨਾ ਹੋਵੇ | ਉਨ੍ਹਾਂ ਨੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਨੰੂ ਪੇਂਡੂ ਖੇਤਰਾਂ ਦੀ ਨਿਗਰਾਨੀ ਕਰਨ ਲਈ ਕਿਹਾ | ਇਸੇ ਤਰ੍ਹਾਂ ਉਨ੍ਹਾਂ ਨੇ ਡਰੇਨਜ਼ ਵਿਭਾਗ ਨੂੰ ਆਪਣੇ ਸੇਮ ਨਾਲਿਆਂ ਦੀ ਨਿਗਰਾਨੀ ਕਰਨ ਲਈ ਵੀ ਕਿਹਾ | ਇਸ ਸਬੰਧੀ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਜਿਸ ਦਾ ਫੋਨ ਨੰਬਰ 01633-260341 ਹੈ | ਇਹ ਹੜ੍ਹ ਨਿਯੰਤਰਨ ਕੰਟਰੋਲ ਰੂਮ 24 ਘੰਟੇ ਖੁੱਲ੍ਹਾ ਰਹੇਗਾ | ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸਹਾਇਤਾ ਦੀ ਸੂਚਨਾ ਲਈ ਇਸ ਨੰਬਰ 'ਤੇ ਸੰਪਰਕ ਕੀਤਾ ਜਾ ਸਕਦਾ ਹੈ | ਪਿਛਲੇ 48 ਘੰਟਿਆਂ ਵਿਚ ਸ੍ਰੀ ਮੁਕਤਸਰ ਸਾਹਿਬ ਬਲਾਕ ਵਿਚ 68 ਮਿਲੀਮੀਟਰ, ਮਲੋਟ ਵਿਚ 25.67 ਮਿਲੀਮੀਟਰ, ਗਿੱਦੜਬਾਹਾ ਵਿਚ 12 ਮਿਲੀਮੀਟਰ ਅਤੇ ਲੰਬੀ ਬਲਾਕ ਵਿਚ 26 ਮਿਲੀਮੀਟਰ ਵਰਖਾ ਹੋਈ ਹੈ | ਇਸ ਦੌਰਾਨ ਬਾਰਿਸ਼ ਦੌਰਾਨ ਪਿੰਡ ਸੁਖਨਾ ਅਬਲੂ ਵਿਖੇ ਕਮਰੇ ਦੀ ਛੱਡ ਡਿੱਗਣ ਕਾਰਨ ਬਜ਼ੁਰਗ ਦਿਆਲ ਸਿੰਘ ਅਤੇ ਉਸ ਦੀ ਪਤਨੀ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਇਸ ਤੋਂ ਇਲਾਵਾ ਚੱਕ ਬੀੜ ਸਰਕਾਰ ਵਿਖੇ ਬਾਰਿਸ਼ ਮਗਰੋਂ ਸਟਰੀਟ ਲਾਈਟ ਵਾਲੇ ਖੰਭੇ ਵਿਚ ਕਰੰਟ ਆਉਣ ਨਾਲ ਦੋ ਗਊਆਂ ਦੀ ਮੌਤ ਹੋ ਜਾਣ ਦੀ ਵੀ ਖ਼ਬਰ ਹੈ |

ਐੱਸ. ਸੀ. ਜਥੇਬੰਦੀਆਂ ਨੇ ਜ਼ਿਲ੍ਹਾ ਪੁਲਿਸ ਮੁਖੀ ਦੇ ਨਾਂਅ ਦਿੱਤਾ ਮੰਗ-ਪੱਤਰ

ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਵੱਖ-ਵੱਖ ਐੱਸ. ਸੀ. ਵਰਗ ਨਾਲ ਸਬੰਧਿਤ ਜਥੇਬੰਦੀਆਂ ਨੇ ਅੱਜ ਉਨ੍ਹਾਂ 'ਤੇ ਹੋਰ ਰਹੇ ਅੱਤਿਆਚਾਰਾਂ ਵਿਰੁੱਧ ਜ਼ਿਲ੍ਹਾ ਪੁਲਿਸ ਮੁਖੀ ਦੇ ਨਾਂਅ ਐੱਸ. ਪੀ. (ਡੀ.) ਜਸਪਾਲ ਸਿੰਘ ਨੂੰ ਮੰਗ ਪੱਤਰ ਸੌਾਪਿਆ | ਉਨ੍ਹਾਂ ...

ਪੂਰੀ ਖ਼ਬਰ »

ਵਿਕਰਮ ਕੁਮਾਰ ਦੀ ਮਿ੍ਤਕ ਦੇਹ ਚੌਕ 'ਚ ਰੱਖ ਕੇ ਲਗਾਇਆ ਧਰਨਾ

ਗਿੱਦੜਬਾਹਾ 24 ਸਤੰਬਰ (ਬਲਦੇਵ ਸਿੰਘ ਘੱਟੋਂ)- ਬੀਤੇ 5 ਦਿਨ ਪਹਿਲਾਂ ਗਿੱਦੜਬਾਹਾ ਦੇ ਲੰਬੀ ਰੋਡ ਸਥਿਤ ਘੁਮਿਆਰਾਂ ਵਾਲੀ ਗਲੀ ਵਿਚ ਇਕ ਨੌਜਵਾਨ ਨੇ ਆਪਣੀ ਪਤਨੀ ਅਤੇ ਉਸ ਦੇ ਪੇਕਾ ਪਰਿਵਾਰ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ ਸੀ ਤੇ ਮਿ੍ਤਕ ਨੌਜਵਾਨ ਦੇ ਪਰਿਵਾਰ ਵਲੋਂ ...

ਪੂਰੀ ਖ਼ਬਰ »

ਅਧਿਕਾਰੀਆਂ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਸ਼ਹਿਰ ਵਾਸੀਆਂ ਨੇ ਭੋਗਿਆ ਸੰਤਾਪ

ਮਲੋਟ, 24 ਸਤੰਬਰ (ਗੁਰਮੀਤ ਸਿੰਘ ਮੱਕੜ)- ਡਿਪਟੀ ਸਪੀਕਰ ਅਤੇ ਵਿਧਾਇਕ ਅਜਾਇਬ ਸਿੰਘ ਭੱਟੀ ਵਲੋਂ ਬਾਰਿਸ਼ ਦੇ ਪਾਣੀ ਦੀ ਨਿਕਾਸੀ ਦੇ ਹੱਲ ਲਈ ਨਗਰ ਕੌਾਸਲ ਨੂੰ 5 ਲੱਖ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਗਈ ਸੀ ਤਾਂ ਜੋ ਬਿਰਲਾ ਰੋਡ 'ਤੇ ਸਥਿਤ ਵੱਡੇ ਨਾਲੇ ਰਾਹੀਂ ਬਾਰਿਸ਼ ...

ਪੂਰੀ ਖ਼ਬਰ »

ਡਿੰਪੀ ਢਿੱਲੋਂ, ਸ਼ਨੀ ਢਿੱਲੋਂ ਤੇ ਜਗਤਾਰ ਸਿੰਘ ਧਾਲੀਵਾਲ ਨੂੰ ਅਦਾਲਤ 'ਚ ਕੀਤਾ ਪੇਸ਼

ਗਿੱਦੜਬਾਹਾ, 24 ਸਤੰਬਰ (ਪਰਮਜੀਤ ਸਿੰਘ ਥੇੜ੍ਹੀ, ਬਲਦੇਵ ਸਿੰਘ ਘੱਟੋਂ)-ਮੈਡਮ ਮੇਘਾ ਧਾਲੀਵਾਲ ਸਿਵਲ ਜੱਜ ਜੁਡੀਸ਼ੀਅਲ ਮੈਜਿਸਟੇ੍ਰਟ ਫ਼ਸਟ ਕਲਾਸ ਦੀ ਅਦਾਲਤ ਵਿਚ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਹਲਕਾ ਗਿੱਦੜਬਾਹਾ ਦੇ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ, ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ 2 ਪਸ਼ੂਆਂ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਕੁਲਦੀਪ ਸਿੰਘ ਘੁਮਾਣ)- ਬੀਤੀ ਰਾਤ ਸਥਾਨਕ ਚੱਕ ਬੀੜ ਸਰਕਾਰ ਪਿੰਡ 'ਚੋਂ ਲੰਘ ਰਹੇ ਬਾਈਪਾਸ ਉੱਪਰ ਸਟਰੀਟ ਲਾਈਟ ਦੇ ਖੰਭੇ ਵਿਚ ਬਿਜਲੀ ਦਾ ਕਰੰਟ ਆਉਣ ਨਾਲ 2 ਗਊਆਂ ਦੀ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਜਗਦੀਪ ਸਿੰਘ ...

ਪੂਰੀ ਖ਼ਬਰ »

6 ਮਹੀਨੇ ਦੇ ਬਾਅਦ ਕੋਲਾ ਵਪਾਰੀ ਦੇ ਕਾਤਲ ਗਿ੍ਫ਼ਤਾਰ

ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਹਰਮਹਿੰਦਰ ਪਾਲ)- ਸ਼ਹਿਰ ਦੇ ਬਠਿੰਡਾ ਰੋਡ 'ਤੇ ਕਰੀਬ 6 ਮਹੀਨੇ ਪਹਿਲਾਂ ਕੋਲਾ ਵਪਾਰੀ ਦੇ ਹੋਏ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਂਦਿਆਂ ਓ. ਕੇ. (ਆਰਗੇਨਾਈਜ ਕ੍ਰਾਈਮ ਕੰਟਰੋਲ ਯੂਨਿਟ) ਚੰਡੀਗੜ੍ਹ ਨੇ ਤਿੰਨ ਨੌਜਵਾਨਾਂ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਬੱਲਮਗੜ੍ਹ ਦੇ ਗ਼ਰੀਬ ਪਰਿਵਾਰ ਦੀ ਛੱਤ ਡਿੱਗੀ

ਮੰਡੀ ਲੱਖੇਵਾਲੀ, 24 ਸਤੰਬਰ (ਰੁਪਿੰਦਰ ਸਿੰਘ ਸੇਖੋਂ)- ਲਗਾਤਾਰ ਪੈ ਰਹੀ ਬਾਰਿਸ਼ ਨੇ ਨੇੜਲੇ ਪਿੰਡ ਬੱਲਮਗੜ੍ਹ ਦੇ ਅਤਿ ਗ਼ਰੀਬ ਪਰਿਵਾਰ 'ਤੇ ਦੁੱਖਾਂ ਦਾ ਕਹਿਰ ਸੁੱਟ ਦਿੱਤਾ, ਜਦੋਂ ਸ਼ਾਮ ਸਮੇਂ ਘਰ ਦਾ ਇਕੋ-ਇਕ ਪਰਿਵਾਰ ਦਾ ਸਿਰ ਲਕੋਣ ਵਾਲਾ ਆਸ਼ਿਆਨਾ ਡੇਗ ਦਿੱਤਾ ਪਰ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ ਪੰਚਾਇਤ ਸੰਮਤੀ 'ਚ ਕਾਂਗਰਸ, ਲੰਬੀ ਤੇ ਮਲੋਟ 'ਚ ਅਕਾਲੀ ਦਲ ਨੂੰ ਬਹੁਮਤ ਮਿਲਿਆ

ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਚਾਰ ਪੰਚਾਇਤ ਸੰਮਤੀਆਂ ਦੀਆਂ ਕੁੱਲ 98 ਸੀਟਾਂ 'ਚੋਂ 60 ਸੀਟਾਂ 'ਤੇ ਕਾਂਗਰਸ ਅਤੇ 35 ਸੀਟਾਂ 'ਤੇ ਅਕਾਲੀ ਦਲ ਸਫਲ ਰਿਹਾ ਹੈ ਜਦਕਿ ਇਕ ਸੀਟ 'ਤੇ ਭਾਜਪਾ ਅਤੇ ਦੋ ਆਜ਼ਾਦ ਉਮੀਦਵਾਰ ...

ਪੂਰੀ ਖ਼ਬਰ »

ਨੌਜਵਾਨ ਕਵਿੱਤਰੀ ਦਿਲਪ੍ਰੀਤ ਕੌਰ ਚਹਿਲ ਅੱਜ ਦੂਰਦਰਸ਼ਨ ਜਲੰਧਰ 'ਤੇ

ਮਲੋਟ, 24 ਸਤੰਬਰ (ਗੁਰਮੀਤ ਸਿੰਘ ਮੱਕੜ)- ਇਲਾਕੇ ਦੀ ਨੌਜਵਾਨ ਕਵਿੱਤਰੀ ਦਿਲਪ੍ਰੀਤ ਕੌਰ ਚਹਿਲ 25 ਸਤੰਬਰ ਨੂੰ ਸ਼ਾਮ 4 ਵਜੇ ਦੂਰਦਰਸ਼ਨ ਜਲੰਧਰ 'ਤੇ ਪ੍ਰਕਾਸ਼ਿਤ ਹੋਣ ਵਾਲੇ ਪ੍ਰੋਗਰਾਮ 'ਘਰ ਬਾਰ ਵਿਚ' ਦਰਸ਼ਕਾਂ ਦੇ ਰੂ-ਬਰੂ ਹੋਵੇਗੀ, ਜਿਸ ਵਿਚ ਕੈਲਗ੍ਰਾਫ਼ੀ ਅੱਖਰਕਾਰੀ ...

ਪੂਰੀ ਖ਼ਬਰ »

ਤਿਰੰਗਾ ਭੋਜਨ ਬਾਰੇ ਸਕੂਲ 'ਚ ਜਾਗਰੂਕਤਾ ਕੈਂਪ ਲਗਾਇਆ

ਲੰਬੀ, 24 ਸਤੰਬਰ (ਸ਼ਿਵਰਾਜ ਸਿੰਘ ਬਰਾੜ)- ਬਾਲ ਵਿਕਾਸ ਤੇ ਪ੍ਰਾਜੈਕਟ ਅਫ਼ਸਰ ਮੈਡਮ ਗੁਰਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੁਪਰਵਾਈਜ਼ਰ ਮੈਡਮ ਸ਼ਵਿੰਦਰਪਾਲ ਕੌਰ ਦੀ ਅਗਵਾਈ 'ਚ ਪਿੰਡ ਭਾਈਕੇਰਾ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਪੋਸ਼ਣ ਅਭਿਆਨ ਤਹਿਤ ...

ਪੂਰੀ ਖ਼ਬਰ »

ਡੇਂਗੂ ਵਿਰੋਧੀ ਜਾਗਰੂਕਤਾ ਵੈਨ ਨੇ ਕੀਤਾ ਪਿੰਡਾਂ ਦਾ ਦੌਰਾ

ਮੰਡੀ ਬਰੀਵਾਲਾ, 24 ਸਤੰਬਰ (ਨਿਰਭੋਲ ਸਿੰਘ)- ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਸਿਹਤ ਵਿਭਾਗ ਵਲੋਂ ਅੰਦਰ ਲੋਕਾਂ ਨੂੰ ਡੇਂਗੂ, ਚਿਕਨਗੁਨੀਆ, ਮਲੇਰੀਆ ਬਾਰੇ ਜਾਗਰੂਕਤਾ ਕਰਨ ਲਈ ਡੇਂਗੂ ਵਿਰੋਧੀ ਜਾਗਰੂਕਤਾ ਵੈਨ ਨੇ ਹਰੀਕੇ ਕਲਾਂ, ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਲਈ ਗਤੀਵਿਧੀਆਂ ਜਾਰੀ

ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)- ਡਾ. ਵਿਕਰਮ ਅਸੀਜਾ, ਜ਼ਿਲ੍ਹਾ ਐਪੀਡਿਮੀਲੋਜਿਸਟ ਰਾਸ਼ਟਰੀ ਵੈਕਟਰ ਬੋਰਨ ਡਜ਼ੀਜ ਕੰਟਰੋਲ ਪ੍ਰੋਗਰਾਮ ਅਤੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਮੱਛਰ ਦੇ ਕੱਟਣ ਨਾਲ ਹੋਣ ਵਾਲੀਆਂ ਬਿਮਾਰੀਆਂ ਮਲੇਰੀਆ, ਡੇਂਗੂ, ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮੀਟਿੰਗ

ਮੰਡੀ ਲੱਖੇਵਾਲੀ, 24 ਸਤੰਬਰ (ਰੁਪਿੰਦਰ ਸਿੰਘ ਸੇਖੋਂ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਲੱਖੇਵਾਲੀ ਦੀ ਮਹੀਨਾਵਾਰ ਮੀਟਿੰਗ ਪਿੰਡ ਭਾਗਸਰ ਵਿਖੇ ਹੋਈ | ਬਲਾਕ ਪ੍ਰਧਾਨ ਬਲਵਿੰਦਰ ਸਿੰਘ ਮਦਰੱਸਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 'ਚ ਪੇਂਡੂ ਡਾਕਟਰਾਂ ਨੂੰ ...

ਪੂਰੀ ਖ਼ਬਰ »

ਡੇਂਗੂ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਮਲੋਟ, 24 ਸਤੰਬਰ (ਗੁਰਮੀਤ ਸਿੰਘ ਮੱਕੜ)- ਪੰਜਾਬ ਸਰਕਾਰ ਤੇ ਸਿਹਤ ਵਿਭਾਗ ਪੰਜਾਬ ਵਲੋਂ ਲੋਕਾਂ ਨੂੰ ਡੇਂਗੂ ਤੋਂ ਜਾਗਰੂਕ ਕਰਨ ਸਬੰਧੀ ਵੈਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਭੇਜੀ ਗਈ, ਜਿਸ ਨੂੰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਡਾ. ਸੁਖਪਾਲ ਸਿੰਘ ਦੀਆਂ ...

ਪੂਰੀ ਖ਼ਬਰ »

ਡਿੱਗ ਰਹੇ ਬਿਜਲੀ ਦੇ ਖੰਭਿਆਂ ਨੂੰ ਬਦਲਣ ਦੀ ਮੰਗ

ਮਲੋਟ, 24 ਸਤੰਬਰ (ਗੁਰਮੀਤ ਸਿੰਘ ਮੱਕੜ)- ਸਥਾਨਕ ਬਿਰਲਾ ਰੋਡ 'ਤੇ ਲੱਗੇ ਬਿਜਲੀ ਦੇ ਖੰਭੇ ਡਿੱਗਣ ਕਾਰਨ ਕਿਸੇ ਵੀ ਸਮੇਂ ਵੱਡਾ ਹਾਦਸਾ ਵਾਪਰ ਸਕਦਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉੱਘੇ ਸਮਾਜ ਸੇਵੀ ਅਤੇ ਰਿਟਾ: ਜੇ. ਈ. ਫ਼ਕੀਰ ਚੰਦ ਫ਼ੁਟੇਲਾ ਨੇ ਦੱਸਿਆ ਕਿ ਬੀਤੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਮੁਕਤਸਰ (ਅਨਮੋਲ) ਨੇ ਮੁਫ਼ਤ ਸ਼ੂਗਰ ਜਾਂਚ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਗੁਲਵਿੰਦਰ ਸਿੰਘ)- ਇੰਟਰਨੈਸ਼ਨਲ ਲਾਇਨਜ਼ ਕਲੱਬ ਮੁਕਤਸਰ (ਅਨਮੋਲ) ਵਲੋਂ ਸਥਾਨਕ ਕੋਟਕਪੂਰਾ ਰੋਡ 'ਤੇ ਗੁਰੂ ਗੋਬਿੰਦ ਸਿੰਘ ਪਾਰਕ ਵਿਚ ਸ਼ੂਗਰ ਦੇ ਪੀੜਤ ਮਰੀਜ਼ਾਂ ਲਈ ਮੁਫ਼ਤ ਜਾਚ ਕੈਂਪ ਲਗਾਇਆ ਗਿਆ | ਕੈਂਪ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਜੰਗਲਾਤ ਵਰਕਰ ਯੂਨੀਅਨ ਵਲੋਂ ਰੁਕੀਆਂ ਤਨਖ਼ਾਹਾਂ ਜਾਰੀ ਕਰਨ ਦੀ ਮੰਗ

ਮਲੋਟ 24 ਸਤੰਬਰ (ਰਣਜੀਤ ਸਿੰਘ ਪਾਟਿਲ)- ਜੰਗਲਾਤ ਵਿਭਾਗ ਵਿਚ ਕੰਮ ਕਰ ਰਹੇ ਵਰਕਰਾਂ ਨੇ ਪ੍ਰੈੱਸ ਨੂੰ ਜਾਰੀ ਬਿਆਨ 'ਚ ਦੱਸਿਆ ਕਿ ਉਨ੍ਹਾਂ ਨੂੰ ਬੀਤੇ ਕਈ ਮਹੀਨਿਆਂ ਤੋਂ ਤਨਖ਼ਾਹਾਂ ਜਾਰੀ ਨਹੀਂ ਕੀਤੀਆਂ ਗਈਆਂ | ਜੰਗਲਾਤ ਵਰਕਰ ਯੂਨੀਅਨ ਦੇ ਆਗੂ ਕਿ੍ਸ਼ਨ ਕੁਮਾਰ ਅਤੇ ...

ਪੂਰੀ ਖ਼ਬਰ »

ਕੁਦਰਤੀ ਕਰੋਪੀ ਕਾਰਨ ਹੋਏ ਨੁਕਸਾਨ ਲਈ ਮੁਆਵਜ਼ੇ ਦੀ ਮੰਗ

ਮੰਡੀ ਬਰੀਵਾਲਾ, 24 ਸਤੰਬਰ (ਨਿਰਭੋਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਬਰੀਵਾਲਾ ਦੇ ਪ੍ਰਧਾਨ ਅਵਤਾਰ ਸਿੰਘ ਵੱਟੂ, ਜਨਰਲ ਸਕੱਤਰ ਦਲਜੀਤ ਸਿੰਘ ਰੰਧਾਵਾ, ਦਵਿੰਦਰ ਸਿੰਘ ਭੰਗੇਵਾਲਾ, ਹਰਮੇਲ ਸਿੰਘ ਡੋਹਕ ਆਦਿ ਨੇ ਬਾਰਿਸ਼ ਕਾਰਨ ਕਿਸਾਨਾਂ ਦੀਆਂ ਜਿਣਸਾਂ ...

ਪੂਰੀ ਖ਼ਬਰ »

ਸ੍ਰੀ ਗਣੇਸ਼ ਮਹਾਰਾਜ ਦੀ ਮੂਰਤੀ ਦਾ ਕੀਤਾ ਵਿਸਰਜਨ

ਮਲੋਟ, 24 ਸਤੰਬਰ (ਗੁਰਮੀਤ ਸਿੰਘ ਮੱਕੜ)- ਸਥਾਨਕ ਪਟੇਲ ਨਗਰ ਸਥਿਤ ਇੱਛਾਪੂਰਨੀ ਸਾਈ ਧਾਮ ਮੰਦਿਰ ਦੇ ਸੇਵਾਦਾਰਾਂ ਵਲੋਂ ਬੜੇ ਹੀ ਉਤਸ਼ਾਹ ਅਤੇ ਸ਼ਰਧਾ ਨਾਲ ਮੰਦਿਰ ਵਿਚ ਸਥਾਪਿਤ ਕੀਤੀ ਗਈ ਸ੍ਰੀ ਗਣੇਸ਼ ਮਹਾਰਾਜ ਦੀ ਮੂਰਤੀ ਦਾ ਵਿਸਰਜਨ ਕੀਤਾ ਗਿਆ | ਇਸ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਕੁਦਰਤੀ ਕਰੋਪੀ ਕਾਰਨ ਹੋਏ ਨੁਕਸਾਨ ਲਈ ਮੁਆਵਜ਼ੇ ਦੀ ਮੰਗ

ਮੰਡੀ ਬਰੀਵਾਲਾ, 24 ਸਤੰਬਰ (ਨਿਰਭੋਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਬਰੀਵਾਲਾ ਦੇ ਪ੍ਰਧਾਨ ਅਵਤਾਰ ਸਿੰਘ ਵੱਟੂ, ਜਨਰਲ ਸਕੱਤਰ ਦਲਜੀਤ ਸਿੰਘ ਰੰਧਾਵਾ, ਦਵਿੰਦਰ ਸਿੰਘ ਭੰਗੇਵਾਲਾ, ਹਰਮੇਲ ਸਿੰਘ ਡੋਹਕ ਆਦਿ ਨੇ ਬਾਰਿਸ਼ ਕਾਰਨ ਕਿਸਾਨਾਂ ਦੀਆਂ ਜਿਣਸਾਂ ...

ਪੂਰੀ ਖ਼ਬਰ »

ਕਿਸਾਨਾਂ ਦੀ ਮਿਹਨਤ 'ਤੇ ਫਿਰਿਆ ਮੀਂਹ ਦਾ ਪਾਣੀ

ਮੰਡੀ ਕਿੱਲਿਆਂਵਾਲੀ, 23 ਸਤੰਬਰ (ਇਕਬਾਲ ਸਿੰਘ ਸ਼ਾਂਤ)- ਮੀਹਾਂ ਦਾ ਪਾਣੀ ਕਿਸਾਨਾਂ ਦੀ ਮਿਹਨਤ 'ਤੇ ਪਾਣੀ ਫੇਰ ਰਿਹਾ ਹੈ | ਅੱਜ ਤੜਕੇ ਮੀਹਾਂ ਦੇ ਪਾਣੀ ਨੱਕੋ-ਨੱਕ ਹੋਈ ਮਿਠੜੀ ਮਾਈਨਰ 'ਚ 70 ਫੁੱਟ ਚੌੜਾ ਪਾੜ ਪੈ ਗਿਆ, ਜਿਸ ਕਰਕੇ ਕਿੱਲਿਆਂਵਾਲੀ ਅਤੇ ਲੁਹਾਰਾ ਦੇ ...

ਪੂਰੀ ਖ਼ਬਰ »

ਅਕਾਲੀ ਦਲ ਨੇ ਸਿਆਸੀ ਰਾਜਧਾਨੀ ਲੰਬੀ ਦੀ ਪੰਚਾਇਤ ਸੰਮਤੀ 'ਤੇ ਕਬਜ਼ਾ ਰੱਖਿਆ ਬਰਕਰਾਰ

ਮੰਡੀ ਕਿੱਲਿਆਂਵਾਲੀ, 24 ਸਤੰਬਰ (ਇਕਬਾਲ ਸਿੰਘ ਸ਼ਾਂਤ)- ਜ਼ਿਲ੍ਹਾ ਪ੍ਰੀਸ਼ਦ-ਬਲਾਕ ਸੰਮਤੀ ਚੋਣਾਂ 'ਚ ਕਾਂਗਰਸੀਆਂ ਵਲੋਂ ਵੱਡੇ ਪੱਧਰ 'ਤੇ ਬੂਥਾਂ ਕਬਜ਼ਿਆਂ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਆਪਣੀ ਸਿਆਸੀ ਰਾਜਧਾਨੀ ਲੰਬੀ 'ਚ ਪੰਚਾਇਤ ਸੰਮਤੀ 'ਤੇ ਆਪਣਾ ਕਬਜ਼ਾ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਮਨਪ੍ਰੀਤ ਨੰਗਲ ਦੀ ਜ਼ਿਲ੍ਹੇ ਭਰ 'ਚੋਂ ਸਭ ਤੋਂ ਵੱਧ ਲੀਡ

ਫ਼ਰੀਦਕੋਟ, 24 ਸਤੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਜ਼ਿਲੇ੍ਹ 'ਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਪੂਰੇ ਅਮਨ ਅਮਾਨ ਨਾਲ ਸਮਾਪਤ ਹੋ ਗਈਆਂ ਹਨ | ਇਨ੍ਹਾਂ ਚੋਣਾਂ ਵਿਚ ਕਾਂਗਰਸ ਪਾਰਟੀ ਨੇ ਜ਼ਿਲੇ੍ਹ ਦੇ ਸਾਰੇ ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਵਲੋਂ ਪਾਲ ਕੌਰ ਦਾ ਵਿਸ਼ੇਸ਼ ਸਨਮਾਨ

ਕੋਟਕਪੂਰਾ, 24 ਸਤੰਬਰ (ਮੋਹਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ ਦਿਹਾਤੀ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਅਤੇ ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਆਪਣੇ ਨਿਵਾਸ ਸਥਾਨ 'ਤੇ ਬਲਾਕ ਸੰਮਤੀ ਦੇ ਜ਼ੋਨ ਧੂੜਕੋਟ ਤੋਂ ਆਪਣੇ ਵਿਰੋਧੀ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਖੇਡ ਮੰਤਰੀ ਵਲੋਂ ਬਾਬਾ ਫ਼ਰੀਦ ਹਾਕੀ ਕਲੱਬ ਨੂੰ 3 ਲੱਖ ਰੁਪਏ ਦੇਣ ਦਾ ਐਲਾਨ

ਫ਼ਰੀਦਕੋਟ, 24 ਸਤੰਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਪਹਿਲੀ ਵਾਰ ਬਾਬਾ ਫ਼ਰੀਦ ਆਗਮਨ ਪੁਰਬ 'ਚ ਆਪਣੀ ਹਾਜ਼ਰੀ ਲਗਵਾਈ ਅਤੇ ਵੱਖ-ਵੱਖ ਖੇਡਾਂ 'ਚ ਸ਼ਾਮਿਲ ਹੋ ਕੇ ਕਲੱਬਾਂ ਨੂੰ ਆਪਣੇ ਅਖਤਿਆਰੀ ਫ਼ੰਡ ਵਿਚੋਂ ਵਿੱਤੀ ...

ਪੂਰੀ ਖ਼ਬਰ »

ਪਿੰਡ ਜਿਉਣ ਵਾਲਾ ਤੇ ਔਲਖ ਤੋਂ ਕਾਂਗਰਸ ਜੇਤੂ

ਪੰਜਗਰਾਈਾ ਕਲਾਂ, 24 ਸਤੰਬਰ (ਕੁਲਦੀਪ ਸਿੰਘ ਗੋਂਦਾਰਾ)- ਬਲਾਕ ਸੰਮਤੀ ਜ਼ੋਨ ਦੇ ਐਲਾਨ ਗਏ ਨਤੀਜਿਆਂ 'ਚ ਜਿਉਣ ਵਾਲਾ ਤੋਂ ਬੀਬੀ ਕਿਰਨਜੀਤ ਕੌਰ ਬਰਾੜ ਸਪੁਤਨੀ ਤਰਸੇਮ ਸਿੰਘ ਬਰਾੜ ਨੇ 1100 ਵੋਟਾਂ ਦੇ ਫਰਕ ਨਾਲ ਚੋਣ ਜਿੱਤੀ | ਤਰਸੇਮ ਸਿੰਘ ਬਰਾੜ ਨੇ ਜੈਤੋ ਹਲਕੇ ਦੇ ...

ਪੂਰੀ ਖ਼ਬਰ »

ਭਾਈ ਮੰਝ ਭਲਾਈ ਕੇਂਦਰ 'ਚ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਮਨਾਇਆ

ਮਲੋਟ, 24 ਸਤੰਬਰ (ਰਣਜੀਤ ਸਿੰਘ ਪਾਟਿਲ)- ਖ਼ਾਲਸਾ ਧਰਮ ਪ੍ਰਚਾਰ ਕਮੇਟੀ ਵਲੋਂ ਗੁਰੂ ਨਾਨਕ ਦੇਵ ਜੀ ਦੇ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ | ਭਾਈ ਮੰਝ ਭਲਾਈ ਕੇਂਦਰ ਪਿੰਡ ਮਲੋਟ ਵਿਖੇ ਕਰਵਾਏ ਗਏ ਕੀਰਤਨ ਦਰਬਾਰ ਸਮਾਗਮ 'ਚ ਇਲਾਕੇ ...

ਪੂਰੀ ਖ਼ਬਰ »

ਸ੍ਰੀ ਗਣੇਸ਼ ਉਤਸਵ ਧੂਮਧਾਮ ਨਾਲ ਮਨਾਇਆ

ਮਲੋਟ, 24 ਸਤੰਬਰ (ਗੁਰਮੀਤ ਸਿੰਘ ਮੱਕੜ)- ਸ਼ਹਿਰ ਵਿਖੇ ਸ਼ਰਧਾਲੂਆਂ ਵਲੋਂ ਸ੍ਰੀ ਗਣੇਸ਼ ਉਤਸਵ ਧੂਮਧਾਮ ਨਾਲ ਮਨਾਇਆ ਗਿਆ | ਸ਼ਰਧਾਲੂਆਂ ਵਲੋਂ 10 ਦਿਨ ਤੱਕ ਸ਼ਰਧਾਪੂਰਵਕ ਸ੍ਰੀ ਗਣੇਸ਼ ਜੀ ਦੀ ਮੂਰਤੀ ਦੀ ਪੂਜਾ ਕੀਤੀ ਗਈ ਅਤੇ ਇਸ ਉਪਰੰਤ ਅੱਜ ਸ੍ਰੀ ਗਣੇਸ਼ ਜੀ ਦੀ ਮੂਰਤੀ ...

ਪੂਰੀ ਖ਼ਬਰ »

ਅਗਰੋਹਾ ਧਾਮ ਦੀ ਯਾਤਰਾ ਕਰਵਾਈ

ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਗੁਲਵਿੰਦਰ ਸਿੰਘ)- ਅਗਰਵਾਲ ਸਮਾਜ ਸਭਾ ਸ੍ਰੀ ਮੁਕਤਸਰ ਸਾਹਿਬ ਵਲੋਂ ਮਹਾਰਾਜਾ ਅਗਰਸੈਨ ਜੀ ਦੇ ਧਾਰਮਿਕ ਪਵਿੱਤਰ ਸਥਾਨ ਅਗਰੋਹਾ ਧਾਮ ਦੀ ਯਾਤਰਾ ਕਰਵਾਈ ਗਈ | ਇਕ ਦਿਨ ਦੀ ਇਸ ਯਾਤਰਾ 'ਚ ਸ਼ਹਿਰ ਦੇ ਅਗਰਵਾਲ ਭਾਈਚਾਰੇ ਦੇ ਵੱਡੀ ਗਿਣਤੀ ...

ਪੂਰੀ ਖ਼ਬਰ »

ਇਨਸਾਨੀਅਤ ਬਲੱਡ ਸੇਵਾ ਤੇ ਵੈੱਲਫ਼ੇਅਰ ਕਲੱਬ ਵਲੋਂ ਖ਼ੂਨਦਾਨ ਕੈਂਪ

ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਇਨਸਾਨੀਅਤ ਬਲੱਡ ਸੇਵਾ ਤੇ ਵੈੱਲਫ਼ੇਅਰ ਕਲੱਬ ਵਲੋਂ ਥੈਲੇਸੀਮਿਆਂ ਨਾਲ ਪੀੜਤ ਬੱਚਿਆਂ ਦੀ ਸਹਾਇਤਾ ਦੇ ਲਈ ਗੁਰਦੁਆਰਾ ਤਰਨਤਾਰਨ ਸਾਹਿਬ ਵਿਖੇ ਪਹਿਲਾ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ...

ਪੂਰੀ ਖ਼ਬਰ »

ਬੇਅਦਬੀ ਘਟਨਾਵਾਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ-ਸਟੱਡੀ ਸਰਕਲ

ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)- ਅੰਤਰਰਾਸ਼ਟਰੀ ਵਿੱਦਿਅਕ, ਧਾਰਮਿਕ, ਸਮਾਜਿਕ ਤੇ ਸਮਾਜ ਸੇਵੀ ਗ਼ੈਰ-ਰਾਜਨੀਤਕ ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਸਾਲ 2015 ਦੌਰਾਨ ਬਰਗਾੜੀ ਅਤੇ ਹੋਰਨਾਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 3 ਕਾਬੂ

ਮੰਡੀ ਲੱਖੇਵਾਲੀ, 24 ਸਤੰਬਰ (ਰੁਪਿੰਦਰ ਸਿੰਘ ਸੇਖੋਂ)- ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਦੀ ਅਗਵਾਈ ਹੇਠ ਇਕਬਾਲ ਸਿੰਘ ਕਪਤਾਨ ਮਲੋਟ ਅਤੇ ਭੁਪਿੰਦਰ ਸਿੰਘ ਉਪ ਪੁਲਿਸ ਕਪਤਾਨ ਮਲੋਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿੱਢੀ ਨਸ਼ਿਆਂ ਿਖ਼ਲਾਫ਼ ਮੁਹਿੰਮ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜਾਗਰੂਕਤਾ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸਿਵਲ ਜੱਜ (ਸੀਨੀਅਰ ਡਿਵੀਜ਼ਨ)/ਚੀਫ ਜੁਡੀਸ਼ੀਅਲ ਮੈਜਿਸਟੇ੍ਰਟ ਪਿ੍ਤਪਾਲ ਸਿੰਘ ਦੀ ਅਗਵਾਈ ਹੇਠ ਪਿੰਡ ਬੂੜਾ ਗੁੱਜਰ ਸਥਿਤ ਜੇਲ੍ਹ ਵਿਚ ਕਾਨੂੰਨੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX