ਤਾਜਾ ਖ਼ਬਰਾਂ


ਅੰਮ੍ਰਿਤਸਰ 'ਚ ਵੱਡਾ ਹਾਦਸਾ, ਟਰੇਨ ਹੇਠ ਆਉਣ ਨਾਲ 60 ਤੋਂ ਵੱਧ ਮੌਤਾਂ
. . .  42 minutes ago
ਅੰਮ੍ਰਿਤਸਰ, 19 ਅਕਤੂਬਰ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਖੇ ਅੱਜ ਉਸ ਸਮੇਂ ਵੱਡਾ ਹਾਦਸਾ ਹੋ ਗਿਆ ਜਦੋਂ ਦੁਸਹਿਰਾ ਉਤਸਵ ਦੌਰਾਨ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ...
ਰਬੜ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  57 minutes ago
ਜਲੰਧਰ, 19 ਅਕਤੂਬਰ - ਜਲੰਧਰ ਦੇ ਲੰਮਾ ਪਿੰਡ-ਜੰਡੂਸਿੰਘਾ ਮਾਰਗ 'ਤੇ ਇੱਕ ਰਬੜ ਫ਼ੈਕਟਰੀ ਨੂੰ ਦੇਰ ਸ਼ਾਮ ਅਚਾਨਕ ਅੱਗ ਲੱਗ ਗਈ। ਜਿਸ ਨੇ ਦੇਖਦੇ ਹੀ ਦੇਖਦੇ ਪੂਰੀ ਫ਼ੈਕਟਰੀ...
ਦੇਸ਼ ਭਰ 'ਚ ਧੂਮ ਧਾਮ ਨਾਲ ਮਨਾਇਆ ਗਿਆ ਦੁਸਹਿਰਾ ਉਤਸਵ
. . .  about 1 hour ago
ਨਵੀਂ ਦਿੱਲੀ, 19 ਅਕਤੂਬਰ - ਦੇਸ਼ ਭਰ ਵਿਚ ਨੇਕੀ ਦੀ ਬਦੀ ਉੱਪਰ ਜਿੱਤ ਦਾ ਪ੍ਰਤੀਕ ਦੁਸਹਿਰਾ ਉਤਸਵ ਬੜੀ ਧੂਮ ਧਾਮ ਨਾਲ ਮਨਾਇਆ। ਇਸ ਮੌਕੇ ਜਿੱਥੇ ਸ੍ਰੀਰਾਮ ਚੰਦਰ ਜੀ ਦੇ ਜੀਵਨ ਕਾਲ...
ਮਹਿਲਾਵਾਂ ਨੂੰ ਲੈ ਕੇ ਪਾਕਿਸਤਾਨ ਵੱਲੋਂ ਨਵਾਂ ਫ਼ਰਮਾਨ ਜਾਰੀ
. . .  about 1 hour ago
ਇਸਲਾਮਾਬਾਦ, 19 ਅਕਤੂਬਰ - ਪੰਜਾਬ ਸਿਵਲ ਸਕੱਤਰੇਤ ਨੇ ਪੰਜਾਬ(ਪਾਕਿਸਤਾਨ) ਦੇ ਲਾਹੌਰ ਸੂਬੇ 'ਚ ਇਹ ਹੁਕਮ ਜਾਰੀ ਕੀਤਾ ਹੈ ਕਿ ਮਹਿਲਾਵਾਂ ਨੂੰ ਬਿਨਾਂ ਦੁਪੱਟੇ ਦੇ ਸਰਕਾਰੀ ਇਮਾਰਤਾਂ 'ਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਇਹ ਫ਼ਰਮਾਨ ਪੰਜਾਬ ਦੇ ਪ੍ਰਾਇਮਰੀ ਅਤੇ...
23 ਨਵੰਬਰ ਤੱਕ ਪੁਲਿਸ ਰਿਮਾਂਡ 'ਤੇ ਬਾਦਲ ਦੇ ਕਤਲ ਦੀ ਸਾਜ਼ਿਸ਼ 'ਚ ਸ਼ਾਮਿਲ ਜਰਮਨ ਸਿੰਘ
. . .  about 2 hours ago
ਪਟਿਆਲਾ, 19 ਅਕਤੂਬਰ (ਆਤਿਸ਼ ਗੁਪਤਾ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹੱਤਿਆ ਦੀ ਸਾਜ਼ਿਸ਼ 'ਚ ਸ਼ਾਮਿਲ ਜਰਮਨ ਸਿੰਘ ਨੂੰ ਸੀ.ਆਈ.ਏ. ਸਟਾਫ਼ ਪਟਿਆਲਾ ਦੀ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਕੇ ਸਮਾਣਾ ਦੀ ਅਦਾਲਤ 'ਚ ਪੇਸ਼ ਕੀਤਾ.....
ਖੈਰੜ 'ਚ ਸ਼ੱਕੀ ਪੰਜ ਮੁਸਲਮਾਨ ਨੌਜਵਾਨ ਲੋਕਾਂ ਵੱਲੋਂ ਕਾਬੂ ਕਰਕੇ ਕੀਤੇ ਗਏ ਪੁਲਿਸ ਹਵਾਲੇ
. . .  about 2 hours ago
ਕੋਟ ਫ਼ਤੂਹੀ (ਅਵਤਾਰ ਸਿੰਘ ਅਟਵਾਲ) - ਪਿੰਡਾਂ 'ਚ ਲੁੱਟ-ਖੋਹ ਦੀਆ ਚੱਲ ਰਹੀਆਂ ਅਫ਼ਵਾਹਾਂ ਤਹਿਤ ਬਾਅਦ ਦੁਪਹਿਰ ਪਿੰਡ 'ਚ ਪੰਜ ਮੁਸਲਮਾਨ ਨੌਜਵਾਨ ਗੱਡੀ 'ਚ ਆਏ ਤੇ ਪਿੰਡ 'ਚ ਘਰ-ਘਰ 'ਚ 350 ਰੁਪਏ ਦਾ ਇੱਕ ਕੂਪਨ ਵੇਚਦੇ ਸਨ ਜੋ ਮੌਕੇ ਉੱਪਰ ਸਕਰੈਚ ਕਰਨ....
ਟਰੈਕਟਰ ਟਰਾਲੀ ਦੇ ਪਲਟਣ ਕਾਰਨ ਦੋ ਮੌਤਾਂ, 12 ਜ਼ਖਮੀ
. . .  about 2 hours ago
ਭੋਪਾਲ, 19 ਅਕਤੂਬਰ -ਮੱਧ ਪ੍ਰਦੇਸ਼ ਦੇ ਦਤੀਆ ਜ਼ਿਲ੍ਹੇ 'ਚ ਇਕ ਟਰੈਕਟਰ ਟਰਾਲੀ ਦੇ ਪਲਟਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 12 ਹੋਰ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਮੌਕੇ....
ਕੱਲ੍ਹ ਤੇਲੰਗਾਨਾ ਜਾਣਗੇ ਰਾਹੁਲ ਗਾਂਧੀ
. . .  about 3 hours ago
ਹੈਦਰਾਬਾਦ, 19 ਅਕਤੂਬਰ- 7 ਦਸੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸ਼ਨੀਵਾਰ ਨੂੰ ਤੇਲੰਗਾਨਾ ਜਾਣਗੇ। ਤੇਲੰਗਾਨਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਸ਼੍ਰਵਣ ਦਾਸੋਜੂ ਨੇ ਦੱਸਿਆ ਕਿ ਰਾਹੁਲ ਆਦਿਲਾਬਾਦ ਜ਼ਿਲ੍ਹੇ ਦੇ...
ਸ੍ਰੀ ਮੁਕਤਸਰ ਸਾਹਿਬ: ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪਿੰਡ ਖਿੜਕੀਆਂ ਵਾਲਾ ਵਿਖੇ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਗੁਰਦੁਆਰਾ ਸਾਹਿਬ ਦੇ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਅੱਜ ਸਵੇਰੇ ਸਾਨੂੰ ਪਤਾ ਲੱਗਾ ਕਿ ....
ਸ੍ਰੀ ਮੁਕਤਸਰ ਸਾਹਿਬ: ਕਾਂਗਰਸ ਦੇ ਇਕ ਧੜੇ ਨੇ ਦੁਸਹਿਰਾ ਕਾਲੇ ਦਿਵਸ ਵਜੋਂ ਮਨਾਇਆ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ 'ਤੇ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਮਾਮਲੇ 'ਚ ਅਜੇ ਤੱਕ ਇਨਸਾਫ਼ ਨਾ ਮਿਲਣ ਕਰ ਕੇ ਸ਼ੋਕ ਵਜੋਂ ਕਾਂਗਰਸ ਪਾਰਟੀ ਦੇ ਇਕ ਧੜੇ ਨੇ....
ਦੁਸਹਿਰੇ ਮੌਕੇ ਸ਼ਾਮ 5 ਤੋਂ ਰਾਤ 8 ਵਜੇ ਤੱਕ ਹੀ ਪਟਾਕੇ ਚਲਾਉਣ ਦੇ ਹੁਕਮ ਜਾਰੀ
. . .  about 4 hours ago
ਗੁਰਦਾਸਪੁਰ, 19 ਅਕਤੂਬਰ (ਆਰਿਫ਼)- ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਪੁਲ ਉਜਵਲ ਵੱਲੋਂ ਅੱਜ ਦੁਸਹਿਰੇ ਦੇ ਮੌਕੇ 'ਤੇ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਸ਼ਾਮ 5 ਵਜੇ ਤੋਂ ਰਾਤ 8 ਵਜੇ ਤੱਕ ਹੀ ਪਟਾਕੇ...
ਹੰਸਰਾਜ ਅਹੀਰ ਨੇ ਦੁਸਹਿਰੇ ਮੌਕੇ ਜੰਮੂ-ਕਸ਼ਮੀਰ 'ਚ ਬੀ. ਐੱਸ. ਐੱਫ. ਕੈਂਪ 'ਚ ਕੀਤੀ ਸ਼ਾਸਤਰ ਪੂਜਾ
. . .  about 4 hours ago
ਸ੍ਰੀਨਗਰ, 19 ਅਕਤੂਬਰ- ਕੇਂਦਰੀ ਗ੍ਰਹਿ ਰਾਜ ਮੰਤਰੀ ਹੰਸਰਾਜ ਅਹੀਰ ਨੇ ਦੁਸਹਿਰੇ ਮੌਕੇ ਅੱਜ ਜੰਮੂ-ਕਸ਼ਮੀਰ ਦੇ ਸ੍ਰੀਨਗਰ ਦੇ ਹੁਮਹਾਮਾ 'ਚ ਬੀ. ਐੱਸ. ਐੱਫ. ਦੇ ਕੈਂਪ 'ਚ ਸ਼ਾਸਤਰ ਪੂਜਾ...
ਨਸ਼ੇ ਦੇ ਦੈਂਤ ਨੇ ਨਿਗਲਿਆ ਇੱਕ ਹੋਰ ਨੌਜਵਾਨ, ਓਵਰ ਡੋਜ਼ ਕਾਰਨ ਹੋਈ ਮੌਤ
. . .  about 4 hours ago
ਜ਼ੀਰਾ 19 ਅਕਤੂਬਰ (ਜਗਤਾਰ ਸਿੰਘ ਮਨੇਸ) - ਭਾਵੇਂ ਪੰਜਾਬ ਸਰਕਾਰ ਵੱਲੋਂ ਨਸ਼ੇ ਤੇ ਕਾਬੂ ਪਾ ਲੈ ਜਾਣ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪ੍ਰੰਤੂ ਪੰਜਾਬ ਵਿਚ ਰੋਜ਼ਾਨਾ ਕਿਤੇ ਨਾ ਕਿਤੇ ਨਸ਼ੇ ਦੀ ਓਵਰ ਡੋਜ਼ ਕਾਰਨ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਸਰਕਾਰ ਦੇ ਇਨ੍ਹਾਂ....
ਭਾਈ ਲੌਂਗੋਵਾਲ ਨੇ 22 ਅਕਤੂਬਰ ਨੂੰ ਸੱਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ
. . .  about 4 hours ago
ਅੰਮ੍ਰਿਤਸਰ, 19 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਵੱਲੋਂ ਅਸਤੀਫ਼ਾ ਦਿੱਤੇ ਜਾਣ ਬਾਅਦ ਅਤੇ ਨਵਾਂ ਜਥੇਦਾਰ ਨਿਯੁਕਤ ਕਰਨ ਸੰਬੰਧੀ ਵਿਚਾਰ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ....
ਜੰਮੂ-ਕਸ਼ਮੀਰ 'ਚ ਦੋ ਅੱਤਵਾਦੀ ਢੇਰ
. . .  about 5 hours ago
ਸ੍ਰੀਨਗਰ, 19 ਅਕਤੂਬਰ-ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨੇ ਅੱਜ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਵੇਂ ਅੱਤਵਾਦੀ ਕਾਰ 'ਚ ਸਵਾਰ ਸਨ ਅਤੇ ਕਰਾਲਹਾਰ 'ਚ ਜਦੋਂ ਉਨ੍ਹਾਂ ਨੂੰ ਰੁਕਣ ਲਈ ਕਿਹਾ ਗਿਆ...
ਅਦਾਲਤ ਨੇ ਖ਼ਾਰਜ ਕੀਤੀ ਆਸ਼ੀਸ਼ ਪਾਂਡੇ ਦੀ ਜ਼ਮਾਨਤ ਪਟੀਸ਼ਨ
. . .  about 5 hours ago
ਸੀਤਾਰਮਨ ਨੇ ਅਮਰੀਕਾ ਦੇ ਰੱਖਿਆ ਮੰਤਰੀ ਜੇਮਸ ਮੈਟਿਸ ਨਾਲ ਕੀਤੀ ਮੁਲਾਕਾਤ
. . .  about 5 hours ago
ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨੀਲ ਵਿਕਰਮਾਸਿੰਘੇ ਨੇ ਕਈ ਕਾਂਗਰਸ ਨੇਤਾਵਾਂ ਨਾਲ ਕੀਤੀ ਮੁਲਾਕਾਤ
. . .  about 6 hours ago
ਟਰੇਨ ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  about 6 hours ago
ਐਨ.ਡੀ. ਤਿਵਾਰੀ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਕਾਂਗਰਸ ਦੇ ਕਈ ਨੇਤਾ
. . .  about 6 hours ago
ਤੇਜ਼ ਰਫ਼ਤਾਰ ਜੀਪ ਨੇ ਛੇ ਲੋਕਾਂ ਨੂੰ ਕੁਚਲਿਆ, ਦੋ ਮੌਤਾਂ
. . .  about 7 hours ago
ਸਾਡੀ ਸਰਕਾਰ ਨੇ ਪਿਛਲੇ ਚਾਰ ਸਾਲਾਂ 'ਚ ਬਣਾਏ 1 ਕਰੋੜ, 25 ਲੱਖ ਘਰ- ਮੋਦੀ
. . .  about 4 hours ago
ਟਰੇਨ 'ਚੋਂ ਮੋਬਾਈਲ ਚੋਰੀ ਕਰਨ ਦੇ ਮਾਮਲੇ 'ਚ ਦੋ ਵਿਅਕਤੀਆਂ ਨੂੰ ਸੱਤ-ਸੱਤ ਸਾਲ ਦੀ ਕੈਦ
. . .  about 7 hours ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਵਲੋਂ ਕੀਤੇ ਆਈ. ਈ. ਡੀ. ਧਮਾਕੇ 'ਚ ਕਈ ਜਵਾਨ ਜ਼ਖ਼ਮੀ
. . .  about 7 hours ago
ਬਾਦਲ 'ਤੇ ਹਮਲੇ ਦੀ ਸਾਜ਼ਿਸ਼ 'ਚ ਉੱਤਰ ਪ੍ਰਦੇਸ਼ 'ਚ ਹੋਈ ਇੱਕ ਹੋਰ ਗ੍ਰਿਫ਼ਤਾਰੀ
. . .  about 8 hours ago
ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼ਵਾਸੀਆਂ ਨੂੰ ਦੁਸਹਿਰੇ ਦੀਆਂ ਵਧਾਈਆਂ
. . .  about 8 hours ago
ਜੰਮੂ-ਕਸ਼ਮੀਰ : ਘੁਸਪੈਠ ਦੀ ਕੋਸ਼ਿਸ਼ ਨਾਕਾਮ, 3 ਅੱਤਵਾਦੀ ਢੇਰ
. . .  about 8 hours ago
ਨਹੀਂ ਬਣ ਸਕਿਆ ਇਤਿਹਾਸ, ਭਾਰੀ ਵਿਰੋਧ ਤੋਂ ਬਾਅਦ ਸਰਬੀਮਾਲਾ ਮੰਦਰ ਤੋਂ ਵਾਪਸ ਪਰਤੀਆਂ ਦੋਵੇਂ ਔਰਤਾਂ
. . .  about 9 hours ago
ਕਸ਼ਮੀਰ 'ਚ ਪਾਕਿਸਤਾਨ ਤੋਂ ਆ ਰਹੇ ਹਨ ਅੱਤਵਾਦੀ- ਰਾਜਨਾਥ ਸਿੰਘ
. . .  about 9 hours ago
ਆਈ. ਐੱਸ. ਨੇ ਸੀਰੀਆ 'ਚ ਸੈਂਕੜੇ ਲੋਕਾਂ ਨੂੰ ਬਣਾਇਆ ਬੰਦੀ
. . .  about 9 hours ago
ਸ਼ਿਰਡੀ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 10 hours ago
ਭਾਰੀ ਸੁਰੱਖਿਆ ਹੇਠ ਸਬਰੀਮਾਲਾ ਮੰਦਰ ਵੱਲ ਵਧੀਆਂ ਦੋ ਔਰਤਾਂ
. . .  about 10 hours ago
ਰਾਜਸਥਾਨ : ਦੁਸਹਿਰੇ ਮੌਕੇ ਗ੍ਰਹਿ ਮੰਤਰੀ ਨੇ ਬੀ. ਐੱਸ. ਐੱਫ. ਹੈੱਡਕੁਆਟਰ 'ਚ ਕੀਤੀ ਸ਼ਾਸਤਰ ਪੂਜਾ
. . .  about 9 hours ago
ਤੇਲ ਦੀਆਂ ਕੀਮਤਾਂ 'ਚ ਇਕ ਵਾਰ ਫਿਰ ਹੋਈ ਮਾਮੂਲੀ ਕਟੌਤੀ
. . .  about 11 hours ago
ਅੱਜ ਸ਼ਿਰਡੀ ਸਾਈਂ ਧਾਮ ਜਾਣਗੇ ਮੋਦੀ
. . .  about 11 hours ago
ਦੇਸ਼ ਭਰ 'ਚ ਅੱਜ ਮਨਾਇਆ ਜਾਵੇਗਾ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸਹਿਰਾ
. . .  about 9 hours ago
ਅੱਜ ਦਾ ਵਿਚਾਰ
. . .  about 12 hours ago
ਸਰਕਾਰੀ ਲਾਟਰੀ ਦੀ ਆੜ ਹੇਠ ਸੱਟਾ ਲਾਉਂਦੇ 3 ਵਿਅਕਤੀ ਨਗਦੀ ਸਮੇਤ ਪੁਲਿਸ ਅੜਿੱਕੇ
. . .  1 day ago
ਪੁਲਵਾਮਾ ਆਈ ਡੀ ਧਮਾਕੇ 'ਚ 7 ਜਵਾਨ ਜ਼ਖ਼ਮੀ
. . .  1 day ago
ਜੰਡਿਆਲਾ ਗੁਰੂ ਵਿਖੇ ਚੱਲੀ ਗੋਲੀ , ਇਕ ਜ਼ਖਮੀ
. . .  1 day ago
ਵਿਜਿਲੈਂਸ ਵੱਲੋਂ ਐੱਸ.ਡੀ.ਓ. ਪ੍ਰਦੂਸ਼ਨ ਬੋਰਡ ਤੇ ਇੱਕ ਹੋਰ ਵਿਅਕਤੀ ਨੂੰ ਰਿਸ਼ਵਤ ਦੇ ਦੋਸ਼ਾਂ ਤਹਿਤ ਕੀਤਾ ਕਾਬੂ
. . .  1 day ago
ਜਥੇਦਾਰ ਸ੍ਰੀ ਅਕਾਲ ਤਖ਼ਤ ਨੇ ਆਪਣੇ ਅਹੁਦੇ ਤੋਂ ਸੇਵਾ ਮੁਕਤ ਹੋਣ ਦੀ ਇੱਛਾ ਕੀਤੀ ਜ਼ਾਹਿਰ
. . .  1 day ago
ਦੇਸ਼ ਭਰ 'ਚ ਫੂਕੇ ਗਏ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲੇ
. . .  19 minutes ago
ਅਫ਼ਗ਼ਾਨਿਸਤਾਨ : ਕੰਧਾਰ ਪੁਲਿਸ ਦੇ ਮੁਖੀ, ਗਵਰਨਰ, ਤੇ ਖ਼ੁਫ਼ੀਆ ਪ੍ਰਮੁੱਖ ਦੀ ਹੱਤਿਆ
. . .  36 minutes ago
ਉੱਤਰਾਖੰਡ ਸਰਕਾਰ ਵੱਲੋਂ ਐਨ.ਡੀ ਤਿਵਾੜੀ ਦੇ ਦੇਹਾਂਤ 'ਤੇ ਤਿੰਨ ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ
. . .  57 minutes ago
ਛੱਤੀਸਗੜ੍ਹ ਚੋਣਾਂ ਲਈ ਕਾਂਗਰਸ ਵੱਲੋਂ 12 ਉਮੀਦਵਾਰਾਂ ਦੀ ਸੂਚੀ ਜਾਰੀ
. . .  about 1 hour ago
ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਪਹੁੰਚੇ ਦਿੱਲੀ
. . .  about 1 hour ago
ਅਧਿਆਪਕਾਂ ਨੇ ਫੂਕਿਆ ਸਰਕਾਰ ਦਾ ਰਾਵਣ ਰੂਪੀ ਪੁਤਲਾ
. . .  about 1 hour ago
13 ਨਵੰਬਰ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ
. . .  1 day ago
ਅਧਿਆਪਕਾਂ ਨੇ ਪੁਤਲੇ ਫੂਕ ਕੇ ਕੀਤਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 10 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਰਾਜਨੀਤੀ ਦਾ ਨਿਸ਼ਾਨਾ ਆਮ ਆਦਮੀ ਦੀ ਭਲਾਈ ਹੋਣਾ ਚਾਹੀਦਾ ਹੈ। -ਅਰਸਤੂ

ਸੰਪਾਦਕੀ

ਰਾਫੇਲ ਸਮਝੌਤੇ ਦਾ ਵਿਵਾਦ

10 ਸਾਲ ਤੱਕ ਕਾਂਗਰਸ ਦੀ ਅਗਵਾਈ ਵਾਲੀ ਸਾਂਝੇ ਪ੍ਰਗਤੀਸ਼ੀਲ ਗੱਠਜੋੜ ਦੀ ਸਰਕਾਰ ਪ੍ਰਸ਼ਾਸਨ ਚਲਾਉਣ ਸਮੇਂ ਆਪਣੀ ਦੂਸਰੀ ਪਾਰੀ ਵਿਚ ਬੁਰੀ ਤਰ੍ਹਾਂ ਘੁਟਾਲਿਆਂ ਵਿਚ ਘਿਰ ਗਈ ਸੀ। ਨਿੱਤ ਦਿਨ ਸਾਹਮਣੇ ਆਉਂਦੇ ਨਵੇਂ ਤੋਂ ਨਵੇਂ ਅਜਿਹੇ ਮਾਮਲਿਆਂ ਕਰਕੇ ਮਨਮੋਹਨ ਸਿੰਘ ਸਰਕਾਰ ਦਾ ਪ੍ਰਭਾਵ ਬੇਹੱਦ ਫਿੱਕਾ ਪੈ ਗਿਆ ਸੀ, ਜਿਸ ਕਰਕੇ ਸਰਕਾਰ ਦੁਬਾਰਾ ਪੈਰਾਂ ਸਿਰ ਖੜ੍ਹੀ ਨਹੀਂ ਹੋ ਸਕੀ। ਉਸ ਤੋਂ ਬਾਅਦ ਭਾਜਪਾ ਦੀ ਅਗਵਾਈ ਵਾਲੀ ਕੌਮੀ ਜਮਹੂਰੀ ਗੱਠਜੋੜ ਦੀ ਮੋਦੀ ਸਰਕਾਰ ਨੇ ਕਾਰਜ ਭਾਗ ਸੰਭਾਲਿਆ। 4 ਸਾਲ ਦੇ ਅਰਸੇ ਤੱਕ ਕਾਂਗਰਸ ਦੇ ਆਗੂ ਖ਼ਾਸ ਕਰਕੇ ਰਾਹੁਲ ਗਾਂਧੀ ਇਸ ਖੋਜ ਵਿਚ ਲੱਗੇ ਰਹੇ ਕਿ ਉਹ ਸਰਕਾਰ ਦਾ ਕੋਈ ਨਾ ਕੋਈ ਅਜਿਹਾ ਮਾਮਲਾ ਸਾਹਮਣੇ ਲਿਆਉਣ ਜਿਸ ਨੂੰ ਘੁਟਾਲੇ ਦੇ ਰੂਪ ਵਿਚ ਬਦਲਿਆ ਜਾ ਸਕੇ।
ਆਖਰ ਰਾਹੁਲ ਗਾਂਧੀ ਦੇ ਹੱਥ ਫਰਾਂਸ ਨਾਲ ਰਾਫੇਲ ਲੜਾਕੂ ਜਹਾਜ਼ਾਂ ਦੇ ਸੌਦੇ ਦਾ ਮੁੱਦਾ ਲੱਗ ਗਿਆ। ਸ਼ਾਇਦ ਰਾਹੁਲ ਨੂੰ ਇਹ ਭੁਲੇਖਾ ਸੀ ਕਿ ਉਹ ਆਪਣੇ ਪਿਤਾ ਰਾਜੀਵ ਗਾਂਧੀ ਦੇ ਸਮੇਂ ਹੋਏ ਬੋਫੋਰਸ ਤੋਪਾਂ ਦੇ ਸਾਹਮਣੇ ਆਏ ਘੁਟਾਲੇ 'ਤੇ ਉਸ ਨਾਲ ਉਸ ਸਮੇਂ ਸਰਕਾਰ ਦੀ ਹੋਈ ਵੱਡੀ ਕਿਰਕਿਰੀ ਦਾ ਬਦਲਾ ਰਾਫੇਲ ਸੌਦੇ ਨੂੰ ਮੁੱਦਾ ਬਣਾ ਕੇ ਲੈ ਲੈਣਗੇ। ਇਸ ਦੇ ਸਬੰਧ ਵਿਚ ਰਾਹੁਲ ਨੇ ਸੰਸਦ ਤੋਂ ਲੈ ਕੇ ਹੁਣ ਤੱਕ ਕੀਤੀਆਂ ਅਨੇਕਾਂ ਜਨਤਕ ਰੈਲੀਆਂ ਵਿਚ ਰਾਫੇਲ ਦਾ ਰਾਗ ਅਲਾਪਿਆ ਹੈ। ਇਸ ਲਈ ਕਾਂਗਰਸ ਨੇ ਪੂਰੀ ਵਾਹ ਲਾਈ ਹੈ। ਉਸ ਨੇ ਦੂਸਰੀਆਂ ਵਿਰੋਧੀ ਪਾਰਟੀਆਂ ਤੋਂ ਵੀ ਇਸ ਮੁੱਦੇ ਦਾ ਵਿਰੋਧ ਕਰਵਾਉਣ ਦਾ ਯਤਨ ਕੀਤਾ ਹੈ ਪਰ ਉਸ ਨੂੰ ਇਸ ਸਬੰਧੀ ਹਾਲੇ ਤੱਕ ਪੂਰੀ ਸਫ਼ਲਤਾ ਨਹੀਂ ਮਿਲੀ। ਰਾਹੁਲ ਵਲੋਂ ਉਭਾਰੇ ਜਾ ਰਹੇ ਇਸ ਮੁੱਦੇ ਵਿਚ ਕੁਝ ਜਾਨ ਉਦੋਂ ਪਈ ਜਦੋਂ ਫਰਾਂਸ ਦੇ ਸਾਬਕਾ ਰਾਸ਼ਟਰਪਤੀ ਫਰਾਂਸਿਸ ਓਲਾਂਦੇ ਨੇ ਆਪਣੇ ਦੇਸ਼ ਦੀ ਕਿਸੇ ਪੱਤ੍ਰਿਕਾ ਵਿਚ ਇਹ ਬਿਆਨ ਦਿੱਤਾ ਕਿ ਇਸ ਸੌਦੇ ਵਿਚ ਫਰਾਂਸ ਦੀ ਕੰਪਨੀ ਡਾਸਾਲਟ ਏਵੀਏਸ਼ਨ ਨੂੰ ਅਨਿਲ ਅੰਬਾਨੀ ਦੀ ਕੰਪਨੀ ਰਿਲਾਇੰਸ ਡਿਫੈਂਸ ਲਿਮਟਿਡ ਨੂੰ ਭਾਰਤ ਵਿਚ ਰਾਫੇਲ ਜਹਾਜ਼ ਤਿਆਰ ਕਰਨ ਲਈ ਸਮਝੌਤੇ ਵਿਚ ਧਿਰ ਬਣਾਉਣ ਲਈ ਭਾਰਤ ਸਰਕਾਰ ਵਲੋਂ ਕਿਹਾ ਗਿਆ ਸੀ। ਸਾਬਕਾ ਫਰਾਂਸੀਸੀ ਰਾਸ਼ਟਰਪਤੀ ਦੇ ਇਸ ਬਿਆਨ ਤੋਂ ਕਾਫੀ ਦਿਨ ਪਹਿਲਾਂ ਰਾਹੁਲ ਨੇ ਇਹ ਬਿਆਨ ਦਿੱਤਾ ਸੀ ਕਿ ਛੇਤੀ ਹੀ ਇਸ ਸੌਦੇ ਸਬੰਧੀ ਕੋਈ ਬੰਬ ਫਟਣ ਵਾਲਾ ਹੈ। ਇਸ ਗੱਲ ਦਾ ਉਨ੍ਹਾਂ ਨੂੰ ਗਿਆਨ ਕਿਵੇਂ ਹੋਇਆ, ਇਹ ਤਾਂ ਉਹੀ ਜਾਣਦੇ ਹਨ।
ਜਿਥੋਂ ਤੱਕ ਰੱਖਿਆ ਸਬੰਧੀ ਜ਼ਰੂਰੀ ਸਾਮਾਨ ਅਤੇ ਉਕਤ ਜਹਾਜ਼ਾਂ ਦੀ ਖਰੀਦ ਦਾ ਸਬੰਧ ਹੈ, ਪਿਛਲੇ ਕਈ ਦਹਾਕਿਆਂ ਤੋਂ ਫ਼ੌਜ ਦੇ ਜਰਨੈਲਾਂ ਵਲੋਂ ਮੰਗ ਕੀਤੀ ਜਾ ਰਹੀ ਸੀ ਕਿ ਭਾਰਤੀ ਹਵਾਈ ਫ਼ੌਜ ਨੂੰ ਪਾਕਿਸਤਾਨ ਅਤੇ ਚੀਨ ਦੋਵਾਂ ਦੇ ਮੁਕਾਬਲੇ ਵਿਚ ਖੜ੍ਹਾ ਕਰਨ ਲਈ ਇਸ ਨੂੰ ਵਧੀਆ ਲੜਾਕੂ ਜਹਾਜ਼ਾਂ ਦੀ ਜ਼ਰੂਰਤ ਹੈ। ਇਸ ਸਬੰਧੀ ਸਮੇਂ ਦੀਆਂ ਸਰਕਾਰਾਂ ਵਲੋਂ ਰੱਖਿਆ ਮੰਤਰਾਲੇ ਤੇ ਹਵਾਈ ਫ਼ੌਜ ਦੇ ਮੁਖੀਆਂ ਨਾਲ ਵਿਚਾਰਾਂ ਹੁੰਦੀਆਂ ਰਹੀਆਂ। ਰਾਫੇਲ ਲੜਾਕੂ ਜਹਾਜ਼ ਖਰੀਦਣ ਦੀ ਯੋਜਨਾ ਮਨਮੋਹਨ ਸਿੰਘ ਦੀ ਸਰਕਾਰ ਸਮੇਂ ਬਣਾਈ ਗਈ ਸੀ। ਉਸ ਸਮੇਂ 126 ਜਹਾਜ਼ ਖਰੀਦਣ ਦੀ ਗੱਲ ਚੱਲੀ ਸੀ, ਜਿਸ ਵਿਚ ਭਾਰਤ ਵਿਚ ਇਨ੍ਹਾਂ ਜਹਾਜ਼ਾਂ ਨੂੰ ਤਿਆਰ ਕਰਨ ਲਈ ਹਿੰਦੁਸਤਾਨ ਐਰੋਨੋਟੀਕਲ ਲਿਮਟਿਡ ਨੂੰ ਵੀ ਭਾਈਵਾਲ ਬਣਾਉਣ ਦੀ ਗੱਲ ਚੱਲੀ ਸੀ। ਮੋਦੀ ਸਰਕਾਰ ਸਮੇਂ ਵੀ ਇਸ ਰੱਖਿਆ ਮਾਮਲੇ ਸਬੰਧੀ ਲੰਮਾ ਸਮਾਂ ਹਰ ਪੱਧਰ 'ਤੇ ਗੱਲਬਾਤ ਚਲਦੀ ਰਹੀ।
ਅਖੀਰ 2015 ਵਿਚ ਨਰਿੰਦਰ ਮੋਦੀ ਦੀ ਫਰਾਂਸ ਯਾਤਰਾ ਸਮੇਂ 36 ਲੜਾਕੂ ਜਹਾਜ਼ਾਂ ਨੂੰ ਖਰੀਦਣ ਦਾ ਸੌਦਾ ਹੋਇਆ ਸੀ। ਇਨ੍ਹਾਂ ਜਹਾਜ਼ਾਂ ਦੀ ਅੰਦਾਜ਼ਨ ਕੀਮਤ 58,000 ਕਰੋੜ ਰੁਪਏ ਬਣਦੀ ਹੈ, ਜਿਨ੍ਹਾਂ ਵਿਚ 30,000 ਕਰੋੜ ਰੁਪਏ ਦੇ ਪੁਰਜ਼ੇ ਅਤੇ ਹੋਰ ਸਾਮਾਨ ਡਾਸਾਲਟ ਰਾਫੇਲ ਕੰਪਨੀ ਵਲੋਂ ਭਾਰਤ ਵਿਚ ਅਨਿਲ ਅੰਬਾਨੀ ਦੀ ਕੰਪਨੀ ਰਿਲਾਇੰਸ ਡਿਫੈਂਸ ਲਿਮਟਿਡ ਨਾਲ ਰਲ ਕੇ ਬਣਾਏ ਜਾਣਗੇ। ਰਾਹੁਲ ਗਾਂਧੀ ਦਾ ਪੱਖ ਇਹ ਹੈ ਕਿ ਇਕ ਤਾਂ ਜਹਾਜ਼ਾਂ ਦੀ ਕੀਮਤ ਵਿਚ ਵਾਧਾ ਕੀਤਾ ਗਿਆ ਹੈ, ਦੂਸਰਾ ਅਨਿਲ ਅੰਬਾਨੀ ਦੀ ਕੰਪਨੀ ਨੂੰ ਇਸ ਸਮਝੌਤੇ ਵਿਚ ਕਿਸ ਤਰ੍ਹਾਂ ਵਿਚ ਸ਼ਾਮਿਲ ਕੀਤਾ ਗਿਆ ਹੈ, ਜਦੋਂ ਕਿ ਇਸ ਕੋਲ ਇਸ ਕੰਮ ਦਾ ਕੋਈ ਤਜਰਬਾ ਨਹੀਂ ਹੈ। ਇਸ ਸਬੰਧੀ ਫਰਾਂਸ ਦੀ ਮੌਜੂਦਾ ਸਰਕਾਰ ਨੇ ਇਹ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਨਿੱਜੀ ਕੰਪਨੀ ਵਿਚ ਸਰਕਾਰ ਦਾ ਕਿਸੇ ਤਰ੍ਹਾਂ ਦਾ ਕੋਈ ਦਖ਼ਲ ਨਹੀਂ ਹੁੰਦਾ ਅਤੇ ਨਾ ਹੀ ਸਰਕਾਰ ਨੇ ਦ ਸਾਲਟ ਕੰਪਨੀ ਨੂੰ ਭਾਈਵਾਲੀ ਲਈ ਭਾਰਤ ਨੇ ਕਿਸੇ ਤਰ੍ਹਾਂ ਦਾ ਨਾਂਅ ਸੁਝਾਇਆ ਸੀ। ਡਾਸਾਲਟ ਏਵੀਏਸ਼ਨ ਕੰਪਨੀ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਬਿਨਾਂ ਸ਼ੱਕ ਭਾਰਤ ਸਰਕਾਰ ਨੇ ਇਸ ਸਬੰਧੀ ਆਪਣੇ ਵਲੋਂ ਕੋਈ ਪੂਰੀ ਸਫ਼ਾਈ ਪੇਸ਼ ਨਹੀਂ ਕੀਤੀ, ਸਗੋਂ ਉਸ ਦੇ ਮੰਤਰੀ ਰਾਹੁਲ ਗਾਂਧੀ ਦੇ ਦੋਸ਼ਾਂ ਦਾ ਹੀ ਜਵਾਬ ਦਿੰਦੇ ਹਨ, ਜਦੋਂ ਕਿ ਕੁਝ ਹੋਰ ਵਿਰੋਧੀ ਪਾਰਟੀਆਂ ਨੇ ਇਸ ਸੌਦੇ ਸਬੰਧੀ ਪੂਰਾ ਸਪੱਸ਼ਟੀਕਰਨ ਦੇਣ ਦੀ ਮੰਗ ਕੀਤੀ ਹੈ। ਪ੍ਰਧਾਨ ਮੰਤਰੀ ਨੇ ਇਸ ਸਬੰਧੀ ਕੋਈ ਵਿਸਥਾਰ ਨਹੀਂ ਦਿੱਤਾ। ਕੇਂਦਰ ਸਰਕਾਰ ਇਹ ਪੱਖ ਪੇਸ਼ ਕਰਦੀ ਆਈ ਹੈ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸਰਕਾਰਾਂ ਵਿਚਕਾਰ ਹੋਏ ਇਸ ਸੌਦੇ ਸਬੰਧੀ ਪੂਰਾ ਵਿਸਥਾਰ ਨਹੀਂ ਦਿੱਤਾ ਜਾ ਸਕਦਾ।
ਅਸੀਂ ਮਹਿਸੂਸ ਕਰਦੇ ਹਾਂ ਕਿ ਸਰਕਾਰ ਨੂੰ ਲਗਾਏ ਜਾ ਰਹੇ ਇਨ੍ਹਾਂ ਦੋਸ਼ਾਂ ਸਬੰਧੀ ਆਪਣਾ ਪੂਰਾ ਵਿਸਥਾਰਤ ਸਪੱਸ਼ਟੀਕਰਨ ਜ਼ਰੂਰ ਦੇਣਾ ਚਾਹੀਦਾ ਹੈ, ਤਾਂ ਜੋ ਇਸ ਸਬੰਧੀ ਸਥਿਤੀ ਸਪੱਸ਼ਟ ਹੋ ਸਕੇ। ਵਿਰੋਧੀ ਪਾਰਟੀਆਂ ਵਲੋਂ ਇਸ ਸਬੰਧੀ ਮਾਮਲਾ ਸੰਸਦ ਦੀ ਸਿਲੈਕਟ ਕਮੇਟੀ ਕੋਲ ਭੇਜਣ ਦੀ ਵੀ ਮੰਗ ਕੀਤੀ ਜਾ ਰਹੀ ਹੈ। ਇਸੇ ਮਹੀਨੇ ਸੁਪਰੀਮ ਕੋਰਟ ਵਿਚ ਇਕ ਜਨਤਕ ਪਟੀਸ਼ਨ ਵੀ ਪਾਈ ਗਈ ਹੈ, ਇਸ ਸਬੰਧੀ ਕਾਂਗਰਸ ਦਾ ਕਹਿਣਾ ਹੈ ਕਿ ਉਹ ਇਸ ਸਬੰਧੀ ਅਦਾਲਤ ਵਿਚ ਹੋਰ ਸਬੂਤ ਲੈ ਕੇ ਜਾਏਗੀ। ਬਿਨਾਂ ਸ਼ੱਕ ਲਗਾਏ ਜਾ ਰਹੇ ਸਰਕਾਰ 'ਤੇ ਇਨ੍ਹਾਂ ਦੋਸ਼ਾਂ ਸਬੰਧੀ ਠੋਸ ਸਬੂਤ ਸਾਹਮਣੇ ਲਿਆਉਣੇ ਚਾਹੀਦੇ ਹਨ, ਜਿਨ੍ਹਾਂ ਨਾਲ ਇਸ ਕੇਸ ਸਬੰਧੀ ਪੂਰਾ ਨਿਤਾਰਾ ਹੋ ਸਕੇ। ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਜੇਕਰ ਤੱਥਾਂ ਤੋਂ ਬਿਨਾਂ ਬਿਆਨਬਾਜ਼ੀ ਕਰਨਗੀਆਂ ਤਾਂ ਲੋਕਾਂ 'ਚ ਉਨ੍ਹਾਂ ਦੀ ਪੁਜ਼ੀਸ਼ਨ ਹੋਰ ਵੀ ਹਲਕੀ ਹੋ ਸਕਦੀ ਹੈ।


-ਬਰਜਿੰਦਰ ਸਿੰਘ ਹਮਦਰਦ

ਬੱਚੀਆਂ ਦੀ ਸੁਰੱਖਿਆ ਕਿਵੇਂ ਯਕੀਨੀ ਬਣਾਈ ਜਾਵੇ?

ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਬੋਨੀਆਰ ਕਸਬਾ ਵਿਚ ਨੌਂ ਸਾਲਾ ਦੀ ਬੱਚੀ ਨਾਲ ਹੋਏ ਸਮੂਹਿਕ ਜਬਰ ਜਨਾਹ ਨੇ ਜ਼ੁਲਮ ਅਤੇ ਵਹਿਸ਼ੀਅਤ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਇਸ ਘਿਨੌਣੀ ਘਟਨਾ ਤੋਂ ਪਤਾ ਲੱਗਾ ਹੈ ਕਿ ਅੱਜਕੱਲ੍ਹ ਕੁਝ ਬੰਦੇ ਕਿੰਨੇ ਗਿਰ ...

ਪੂਰੀ ਖ਼ਬਰ »

ਸੇਵਾ ਦੀ ਮੂਰਤ ਸਨ ਸੰਤ ਭਾਈ ਗੁਰਚਰਨ ਸਿੰਘ 'ਸੇਵਾਪੰਥੀ'

ਬਰਸੀ 'ਤੇ ਵਿਸ਼ੇਸ਼

ਸੇਵਾਪੰਥੀ ਸੰਪਰਦਾਇ ਦੇ ਪ੍ਰਮੁੱਖ ਸੇਵਾ ਕੇਂਦਰ ਗੁਰਦੁਆਰਾ ਟਿਕਾਣਾ ਭਾਈ ਜਗਤਾ ਜੀ ਸਾਹਿਬ ਗੋਨਿਆਣਾ ਮੰਡੀ ਦੇ ਮੁਖੀ ਤੇ ਸੇਵਾਪੰਥੀ ਅੱਡਣ ਸ਼ਾਹੀ ਸਭਾ (ਰਜਿ:) ਅੰਮ੍ਰਿਤਸਰ ਦੇ ਪ੍ਰਧਾਨ ਮਹੰਤ ਤੀਰਥ ਸਿੰਘ 'ਸੇਵਾਪੰਥੀ' ਦੇ ਮੁੱਖ ਸੇਵਾਦਾਰ ਸੰਤ ਭਾਈ ਗੁਰਚਰਨ ਸਿੰਘ ...

ਪੂਰੀ ਖ਼ਬਰ »

ਵਿਧਾਨ ਸਭਾ ਦੇ ਇਜਲਾਸ ਵਿਚ ਸੱਤਾਧਾਰੀ ਧਿਰ ਨੇ ਵਿਰੋਧੀਆਂ ਨੂੰ ਲੜਾਇਆ

ਹਰਿਆਣਾ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਕਈ ਖੱਟੀਆਂ-ਮਿੱਠੀਆਂ ਯਾਦਾਂ ਛੱਡ ਗਿਆ। ਇਜਲਾਸ ਭਾਵੇਂ ਤਿੰਨ ਦਿਨਾਂ ਦੀਆਂ ਚਾਰ ਬੈਠਕਾਂ ਤੱਕ ਹੀ ਸੀਮਤ ਸੀ ਪਰ ਇਸ ਵਿਚ ਹੋਈਆਂ ਘਟਨਾਵਾਂ ਨੂੰ ਸਾਲਾਂਬੱਧੀ ਯਾਦ ਕੀਤਾ ਜਾਵੇਗਾ। ਸਵੇਰ ਸਮੇਂ ਜ਼ੀਰੋ ਕਾਲ ਦੌਰਾਨ ਕਾਂਗਰਸ ...

ਪੂਰੀ ਖ਼ਬਰ »

ਅਸਲ ਮੁੱਦਿਆਂ ਤੋਂ ਧਿਆਨ ਭਟਕਾ ਰਹੀਆਂ ਹਨ ਰਾਜਸੀ ਪਾਰਟੀਆਂ

ਸਮੁੱਚੇ ਤੌਰ 'ਤੇ ਪੰਜਾਬ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਕੇਂਦਰ ਦੀ ਮੋਦੀ ਸਰਕਾਰ ਵਾਂਗ ਪੰਜਾਬ ਦੇ ਕਾਂਗਰਸੀ ਹਾਕਮ ਭਾਵੇਂ 'ਆਰਥਿਕ ਵਿਕਾਸ' ਦਾ ਜਿੰਨਾ ਮਰਜ਼ੀ ਢੰਡੋਰਾ ਪਿੱਟੀ ਜਾਣ ਪਰ ਅਸਲੀਅਤ 'ਵਿਨਾਸ਼' ਵਾਲੀ ਬਣੀ ਹੋਈ ਹੈ। ਖੇਤੀ ਪ੍ਰਧਾਨ ਪੰਜਾਬ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX