ਤਾਜਾ ਖ਼ਬਰਾਂ


ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਬਣੇ
. . .  1 day ago
ਅੰਮ੍ਰਿਤਸਰ -24 ਫਰਵਰੀ {ਅ.ਬ.} -ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਅੱਜ ਸਰਬਸੰਮਤੀ ਨਾਲ ਪੰਜਾਬ ਵਾਲੀਬਾਲ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ਹੈ। ਇਸ ਮੌਕੇ ਪੱਤਰਕਾਰਾਂ ...
ਕੈਪਟਨ ਨੇ ਐੱਨ. ਸੀ. ਸੀ. ਟਰੇਨਿੰਗ ਜਹਾਜ਼ ਹਾਦਸੇ 'ਤੇ ਜਤਾਇਆ ਦੁੱਖ
. . .  1 day ago
ਚੰਡੀਗੜ੍ਹ, 24 ਫਰਵਰੀ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ 'ਚ ਐੱਨ. ਸੀ. ਸੀ. ਦੇ ਇੱਕ ਟਰੇਨਿੰਗ ਜਹਾਜ਼ ਦੇ ਹਾਦਸਾਗ੍ਰਸਤ ਹੋਣ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਹਾਦਸੇ ਵਿਚ...
ਯੋਗੀ ਆਦਿਤਆਨਾਥ ਨੇ ਟਰੰਪ ਨੂੰ ਭੇਟ ਕੀਤੀ ਤਾਜ ਮਹਿਲ ਦੀ ਵਿਸ਼ਾਲ ਤਸਵੀਰ
. . .  1 day ago
ਆਗਰਾ, 24੪ ਫਰਵਰੀ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਆਨਾਥ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਮੇਲਾਨੀਆ ਟਰੰਪ ਨੂੰ ਆਗਰਾ ਤੋਂ ਦਿੱਲੀ ਲਈ ਰਵਾਨਾ ਹੋਣ ਸਮੇਂ ਤਾਜ ਮਹਿਲ ਦੀ...
88.88 ਲੱਖ ਦੇ ਸੋਨੇ ਸਮੇਤ 4 ਗ੍ਰਿਫ਼ਤਾਰ
. . .  1 day ago
ਚੇਨਈ, 24 ਫਰਵਰੀ - ਕਸਟਮ ਵਿਭਾਗ ਨੇ ਚੇਨਈ ਦੇ ਹਵਾਈ ਅੱਡੇ ਤੋਂ 2.059 ਕਿੱਲੋ ਸੋਨਾ ਬਰਾਮਦ ਕਰ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 88.88 ਲੱਖ ਰੁਪਏ ਦੱਸੀ ਜਾ...
ਫ਼ੌਜ ਮੁਖੀ ਕੱਲ੍ਹ ਕਰਨਗੇ ਕਸ਼ਮੀਰ ਘਾਟੀ ਦਾ ਦੌਰਾ
. . .  1 day ago
ਨਵੀਂ ਦਿੱਲੀ, 24 ਫਰਵਰੀ - ਪਾਕਿਸਤਾਨ ਵੱਲੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ ਦੌਰਾਨ ਫ਼ੌਜ ਮੁਖੀ ਜਨਰਲ ਐਮ.ਐਮ ਨਰਵਾਣੇ ਕੱਲ੍ਹ ਕਸ਼ਮੀਰ ਘਾਟੀ ਦਾ ਦੌਰਾ ਕਰਨਗੇ। ਇਸ ਦੌਰਾਨ...
ਭਰਾ ਵੱਲੋਂ ਪਿਤਾ ਤੇ ਹੋਰਨਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  1 day ago
ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ) - ਤਰਨ ਤਾਰਨ ਦੇ ਨਜ਼ਦੀਕੀ ਪਿੰਡ ਕੋਟ ਜਸਪਤ ਵਿਖੇ ਜ਼ਮੀਨੀ ਵਿਵਾਦ ਦੇ ਕਾਰਨ ਉਸ ਸਮੇਂ ਖ਼ੂਨ ਸਫ਼ੇਦ ਹੋ ਗਿਆ, ਜਦ ਭਰਾ ਨੇ ਆਪਣੇ ਪਿਤਾ, ਪੁੱਤਰਾਂ ਅਤੇ ਹੋਰਨਾਂ ਨਾਲ ਮਿਲ ਕੇ ਛੋਟੇ ਭਰਾ ਬਲਦੇਵ ਸਿੰਘ ਦਾ ਗੋਲੀਆਂ...
ਹਿੰਸਾ ਨੂੰ ਦੇਖਦੇ ਹੋਏ ਕਈ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ
. . .  1 day ago
ਨਵੀਂ ਦਿੱਲੀ, 24 ਫਰਵਰੀ - ਦਿੱਲੀ ਦੇ ਉੱਤਰ ਪੂਰਬ ਜ਼ਿਲ੍ਹੇ ਵਿਚ ਹਿੰਸਾ ਨੂੰ ਦੇਖਦੇ ਹੋਏ ਜਾਫਰਾਬਾਦ, ਮੌਜਪੁਰ-ਬਾਬਰਪੁਰ, ਗੋਕਲਪੁਰੀ, ਜੌਹਰੀ ਐਨਕਲੇਵ ਅਤੇ ਸ਼ਿਵ ਵਿਹਾਰ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ...
ਕੈਬਨਿਟ ਮੰਤਰੀ ਸਿੰਗਲਾ ਨੇ ਲੌਂਗੋਵਾਲ ਵੈਨ ਹਾਦਸੇ ਦੇ ਪੀੜਤਾਂ ਨੂੰ ਦਿੱਤੇ ਸਹਾਇਤਾ ਰਾਸ਼ੀ ਦੇ ਚੈੱਕ
. . .  1 day ago
ਲੌਂਗੋਵਾਲ, 24 ਫਰਵਰੀ (ਸ. ਸ. ਖੰਨਾ, ਵਿਨੋਦ ਸ਼ਰਮਾ)- ਬੀਤੇ ਦਿਨੀਂ ਲੌਂਗੋਵਾਲ ਵਿਖੇ ਵਾਪਰੇ ਦਰਦਨਾਕ ਵੈਨ ਹਾਦਸੇ ਵਿਚ ਮਾਰੇ ਗਏ 4 ਮਾਸੂਮ ਬੱਚਿਆਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਵਲੋਂ ਐਲਾਨੀ ਗਈ ਪ੍ਰਤੀ...
ਬਜਟ ਇਜਲਾਸ : ਰੌਲੇ-ਰੱਪੇ ਮਗਰੋਂ ਸਦਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਟਰੰਪ ਦੀ ਧੀ ਅਤੇ ਜਵਾਈ ਨੇ ਕੀਤੇ ਤਾਜ ਮਹਿਲ ਦੇ ਦੀਦਾਰ
. . .  1 day ago
ਆਗਰਾ, 24 ਫਰਵਰੀ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਅਤੇ ਜਵਾਈ ਜੇਰੇਡ ਕੁਸ਼ਨਰ ਨੇ ਵੀ ਆਗਰਾ ਸਥਿਤ ਤਾਜ ਮਹਿਲ...
ਬਜਟ ਇਜਲਾਸ : ਮਜੀਠੀਆ ਵਲੋਂ ਸਪੀਕਰ ਵਿਰੁੱਧ ਨਾਅਰੇਬਾਜ਼ੀ ਕਰਨ ਮਗਰੋਂ ਆਪਸ 'ਚ ਉਲਝੇ ਅਕਾਲੀ ਦਲ ਅਤੇ ਕਾਂਗਰਸ ਦੇ ਵਿਧਾਇਕ
. . .  1 day ago
ਬਜਟ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਨੇ 'ਪੰਜਾਬ ਪੁਲਿਸ ਦੀ ਗੁੰਡਾਗਰਦੀ ਬੰਦ ਕਰ' ਦੇ ਲਾਏ ਨਾਅਰੇ
. . .  1 day ago
ਬਜਟ ਇਜਲਾਸ : ਮਾਰਸ਼ਲਾਂ ਵਲੋਂ 'ਆਪ' ਵਿਧਾਇਕਾਂ ਨੂੰ ਸਦਨ 'ਚੋਂ ਬਾਹਰ ਕੱਢਣ ਦੀ ਕੋਸ਼ਿਸ਼
. . .  1 day ago
ਬਜਟ ਇਜਲਾਸ : ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ
. . .  1 day ago
ਬਜਟ ਇਜਲਾਸ : 'ਆਪ' ਦੇ ਵਿਧਾਇਕਾਂ ਵਲੋਂ ਮਾਰਸ਼ਲਾਂ ਦਾ ਮਹਿਲਾ ਮਾਰਸ਼ਲਾਂ ਦਾ ਸੁਰੱਖਿਆ ਘੇਰਾ ਤੋੜਨ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ
. . .  1 day ago
ਤਾਜ ਮਹਿਲ ਪਹੁੰਚੇ ਟਰੰਪ ਨੇ ਵਿਜ਼ਟਰ ਬੁੱਕ 'ਚ ਲਿਖਿਆ ਸੰਦੇਸ਼
. . .  1 day ago
ਤਾਜ ਮਹਿਲ ਦੇ ਦੀਦਾਰ ਕਰ ਰਹੇ ਹਨ ਰਾਸ਼ਟਰਪਤੀ ਟਰੰਪ ਅਤੇ ਮੇਲਾਨੀਆ
. . .  1 day ago
ਬਜਟ ਇਜਲਾਸ : ਡੀ. ਜੀ. ਪੀ. ਨੂੰ ਬਰਖ਼ਾਸਤ ਕਰਨ ਦੀ ਲਗਾਤਾਰ ਕੀਤੀ ਜਾ ਰਹੀ ਹੈ ਮੰਗ
. . .  1 day ago
ਜਲਦ ਹੀ ਤਾਜ ਮਹਿਲ 'ਚ ਪਹੁੰਚਣਗੇ ਰਾਸ਼ਟਰਪਤੀ ਟਰੰਪ ਅਤੇ ਫ਼ਸਟ ਲੇਡੀ ਮੇਲਾਨੀਆ
. . .  1 day ago
ਬਜਟ ਇਜਲਾਸ : 'ਆਪ' ਤੇ ਅਕਾਲੀ-ਭਾਜਪਾ ਵਿਧਾਇਕ ਸਰਕਾਰ ਵਿਰੁੱਧ ਕਰ ਰਹੇ ਹਨ ਨਾਅਰੇਬਾਜ਼ੀ, ਸਦਨ 'ਚ ਹੰਗਾਮਾ ਜਾਰੀ
. . .  1 day ago
ਬਜਟ ਇਜਲਾਸ : 'ਆਪ' ਤੇ ਅਕਾਲੀ ਵਿਧਾਇਕਾਂ ਵਲੋਂ ਸੁਰੱਖਿਆ ਘੇਰਾ ਤੋੜਨ ਦੀ ਕੋਸ਼ਿਸ਼, ਹੋਰ ਸਿਵਲ ਸੁਰੱਖਿਆ ਕਰਮੀ ਬੁਲਾਏ ਗਏ
. . .  1 day ago
ਬਜਟ ਇਜਲਾਸ : 'ਆਪ' ਤੇ ਅਕਾਲੀ ਵਿਧਾਇਕਾਂ ਵਲੋਂ ਮਾਰਸ਼ਲਾਂ ਦਾ ਸੁਰੱਖਿਆ ਘੇਰਾ ਤੋੜ ਕੇ ਸਪੀਕਰ ਦੀ ਕੁਰਸੀ ਵੱਲ ਜਾਣ ਦੀ ਕੋਸ਼ਿਸ਼
. . .  1 day ago
ਬਜਟ ਇਜਲਾਸ : ਹੰਗਾਮੇ ਦੌਰਾਨ ਕਾਂਗਰਸ ਵਿਧਾਇਕਾਂ ਵਲੋਂ ਅਕਾਲੀ ਦਲ ਵਿਰੁੱਧ ਨਾਅਰੇਬਾਜ਼ੀ, ਸਦਨ ਬਣਿਆ ਰੌਲ਼ੇ-ਰੱਪੇ ਅਤੇ ਹੰਗਾਮੇ ਦਾ ਮੈਦਾਨ
. . .  1 day ago
ਤਾਜ ਮਹਿਲ ਲਈ ਰਵਾਨਾ ਹੋਇਆ ਟਰੰਪ ਅਤੇ ਉਨ੍ਹਾਂ ਦਾ ਪਰਿਵਾਰ
. . .  1 day ago
ਆਗਰਾ ਪਹੁੰਚਣ 'ਤੇ ਯੋਗੀ ਨੇ ਕੀਤਾ ਰਾਸ਼ਟਰਪਤੀ ਟਰੰਪ ਅਤੇ ਮੇਲਾਨੀਆ ਦਾ ਸਵਾਗਤ
. . .  1 day ago
ਬਜਟ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਦਾ ਸਦਨ 'ਚ ਰੌਲ਼ਾ-ਰੱਪਾ ਜਾਰੀ
. . .  1 day ago
ਆਗਰਾ ਹਵਾਈ ਅੱਡੇ 'ਤੇ ਪਹੁੰਚਿਆ ਟਰੰਪ ਦਾ ਜਹਾਜ਼
. . .  1 day ago
ਸੀ.ਏ.ਏ ਪ੍ਰਦਰਸ਼ਨ ਦੌਰਾਨ ਝੜਪ 'ਚ ਹੈੱਡ ਕਾਂਸਟੇਬਲ ਦੀ ਮੌਤ
. . .  1 day ago
ਵਿਰੋਧ ਪ੍ਰਦਰਸ਼ਨਾਂ ਦੇ ਚੱਲਦਿਆਂ ਉੱਤਰੀ-ਪੂਰਬੀ ਦਿੱਲੀ 'ਚ ਧਾਰਾ 144 ਲਾਗੂ
. . .  1 day ago
ਬਜਟ ਇਜਲਾਸ : ਜਿਨ੍ਹਾਂ ਨੇ ਪੰਜਾਬ ਨੂੰ ਕਰਜ਼ੇ 'ਚ ਡੋਬਿਆ ਹੈ, ਉਨ੍ਹਾਂ 'ਤੇ ਸਰਕਾਰ ਕਾਰਵਾਈ ਕਰੇ, ਪਰਚੇ ਦਰਜ ਕੀਤੇ ਜਾਣ- ਹਰਮਿੰਦਰ ਗਿੱਲ
. . .  1 day ago
ਬਜਟ ਇਜਲਾਸ : ਕੱਲ੍ਹ ਕੈਪਟਨ ਸਦਨ 'ਚ ਹਾਜ਼ਰ ਹੋਣਗੇ, ਉਨ੍ਹਾਂ ਕੋਲੋਂ ਡੀ. ਜੀ. ਪੀ. ਅਤੇ ਆਸ਼ੂ ਦੇ ਮਾਮਲੇ 'ਤੇ ਵਿਰੋਧੀ ਧਿਰਾਂ ਨੂੰ ਜਵਾਬ ਮਿਲ ਜਾਣਗੇ- ਸਪੀਕਰ
. . .  1 day ago
ਬਜਟ ਇਜਲਾਸ : ਡੀ. ਜੀ. ਪੀ. ਬਰਖ਼ਾਸਤ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਵਿਧਾਇਕਾਂ ਦਾ ਸਦਨ 'ਚ ਹੰਗਾਮਾ ਜਾਰੀ
. . .  1 day ago
ਦਿੱਲੀ ਦੇ ਮੌਜਪੁਰ ਇਲਾਕੇ 'ਚ ਨਾਗਰਿਕਤਾ ਕਾਨੂੰਨ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਜੰਮ ਹੋ ਕੇ ਹੋਈ ਪੱਥਰਬਾਜ਼ੀ
. . .  1 day ago
ਲੌਂਗੋਵਾਲ ਵੈਨ ਹਾਦਸਾ : ਪੀੜਤ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਨੇ ਦਿੱਤੇ ਮਾਲੀ ਸਹਾਇਤਾ ਦੇ ਚੈੱਕ
. . .  1 day ago
ਬਜਟ ਇਜਲਾਸ: ਡੀ.ਜੀ.ਪੀ ਅਤੇ ਭਾਰਤ ਭੂਸ਼ਨ ਆਸ਼ੂ ਦੇ ਮਾਮਲੇ 'ਚ ਸਦਨ 'ਚ ਹੰਗਾਮਾ ਜਾਰੀ
. . .  1 day ago
ਮੋਟੇਰਾ ਸਟੇਡੀਅਮ 'ਚ ਲੋਕਾਂ ਨੇ ਇਵਾਂਕਾ ਨਾਲ ਲਈਆਂ ਸੈਲਫੀਆਂ
. . .  1 day ago
ਪੈਨਸ਼ਨਰਾਂ ਅਤੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਰੈਲੀ ਕਰਨ ਉਪਰੰਤ ਵਿਧਾਨ ਸਭਾ ਵੱਲ ਰੋਸ ਮਾਰਚ
. . .  1 day ago
ਬਜਟ ਇਜਲਾਸ: ਅਕਾਲੀ ਅਤੇ ਆਪ ਵਿਧਾਇਕਾਂ ਵੱਲੋਂ ਕੀਤੇ ਜਾ ਰਹੇ ਭਾਰੀ ਹੰਗਾਮੇ ਦੌਰਾਨ ਹੀ ਰਾਜਪਾਲ ਦੇ ਭਾਸ਼ਣ 'ਤੇ ਬਹਿਸ ਸ਼ੁਰੂ
. . .  1 day ago
ਬਜਟ ਇਜਲਾਸ: ਡੀ.ਜੀ.ਪੀ ਅਤੇ ਭਾਰਤ ਭੂਸ਼ਨ ਆਸ਼ੂ ਦੇ ਮਾਮਲੇ 'ਤੇ ਅਕਾਲੀ ਵਿਧਾਇਕਾਂ ਵੱਲੋਂ ਸਦਨ 'ਚ ਭਾਰੀ ਹੰਗਾਮਾ
. . .  1 day ago
ਬਜਟ ਇਜਲਾਸ: ਕਾਂਗਰਸੀ ਵਿਧਾਇਕ ਵੀ ਹੰਗਾਮੇ 'ਚ ਹੋਏ ਸ਼ਾਮਿਲ, ਅਕਾਲੀ ਦਲ ਖ਼ਿਲਾਫ਼ ਸ਼ੁਰੂ ਕੀਤੀ ਨਾਅਰੇਬਾਜ਼ੀ
. . .  1 day ago
ਬਜਟ ਇਜਲਾਸ: ਅਕਾਲੀ ਵਿਧਾਇਕਾਂ ਵੱਲੋਂ ਸਦਨ 'ਚ ਭਾਰੀ ਰੌਲਾ ਰੱਪਾ ਅਤੇ ਨਾਅਰੇਬਾਜ਼ੀ
. . .  1 day ago
ਬਜਟ ਇਜਲਾਸ: ਆਪ ਵਿਧਾਇਕਾਂ ਵੱਲੋਂ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਮੁੜ ਨਾਅਰੇਬਾਜ਼ੀ ਸ਼ੁਰੂ
. . .  1 day ago
ਤਾਜ ਮਹਿਲ ਦੇ ਦੀਦਾਰ ਕਰਨ ਲਈ ਆਗਰਾ ਰਵਾਨਾ ਹੋਏ ਰਾਸ਼ਟਰਪਤੀ ਟਰੰਪ
. . .  1 day ago
ਬਜਟ ਇਜਲਾਸ: ਹਰਪਾਲ ਚੀਮਾ ਨੇ ਡੀ.ਜੀ.ਪੀ ਵੱਲੋਂ ਦਿੱਤੇ ਵਿਵਾਦਿਤ ਬਿਆਨ ਅਤੇ ਭਾਰਤ ਭੂਸ਼ਨ ਆਸ਼ੂ ਦਾ ਸਦਨ ਚੁੱਕਿਆ ਮੁੱਦਾ
. . .  1 day ago
ਬਜਟ ਇਜਲਾਸ: ਪ੍ਰਸ਼ਨਕਾਲ ਤੋਂ ਬਾਅਦ ਸਪੀਕਰ ਨੇ ਅਗਲੀ ਕਾਰਵਾਈ ਕੀਤੀ ਸ਼ੁਰੂ
. . .  1 day ago
ਬਜਟ ਇਜਲਾਸ: ਸਦਨ ਦੀ ਕਾਰਵਾਈ ਮੁੜ ਹੋਈ ਸ਼ੁਰੂ
. . .  1 day ago
ਬਜਟ ਇਜਲਾਸ: ਸਪੀਕਰ ਵੱਲੋਂ ਸਦਨ ਦੀ ਕਾਰਵਾਈ ਮੁੜ ਤੋਂ ਅੱਧੇ ਘੰਟੇ ਲਈ ਮੁਲਤਵੀ
. . .  1 day ago
ਬਜਟ ਇਜਲਾਸ : 'ਆਪ' ਤੇ ਅਕਾਲੀ ਵਰਕਰਾਂ ਵੱਲੋਂ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ
. . .  1 day ago
ਪਟਿਆਲਾ 'ਚ ਐੱਨ. ਸੀ. ਸੀ. ਟਰੇਨਿੰਗ ਦਾ ਜਹਾਜ਼ ਹੋਇਆ ਹਾਦਸੇ ਦਾ ਸ਼ਿਕਾਰ, ਗਰੁੱਪ ਲੀਡਰ ਦੀ ਮੌਤ
. . .  1 day ago
ਬਜਟ ਇਜਲਾਸ : ਡੀ.ਜੀ.ਪੀ ਅਤੇ ਆਸ਼ੂ ਦੇ ਮੁੱਦੇ 'ਤੇ ਫਿਰ ਤੋਂ ਆਪ ਤੇ ਅਕਾਲੀ ਵਿਧਾਇਕਾਂ ਵੱਲੋਂ ਨਾਅਰੇਬਾਜ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 10 ਅੱਸੂ ਸੰਮਤ 550

ਕਪੂਰਥਲਾ / ਫਗਵਾੜਾ

ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਵਲੋਂ ਮੁੱਖ ਡਾਕ ਘਰ ਮੂਹਰੇ ਧਰਨਾ

ਕਪੂਰਥਲਾ, 25 ਸਤੰਬਰ (ਵਿ. ਪ੍ਰ.)- ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਵਲੋਂ ਡਵੀਜ਼ਨ ਪ੍ਰਧਾਨ ਰਮੇਸ਼ ਖੈੜਾ ਦੀ ਅਗਵਾਈ ਵਿਚ ਯੂਨੀਅਨ ਵਲੋਂ ਕਪੂਰਥਲਾ ਮੁੱਖ ਡਾਕਘਰ ਦੇ ਸਾਹਮਣੇ ਭੁੱਖ ਹੜਤਾਲ ਕਰਕੇ ਧਰਨਾ ਦਿੱਤਾ ਗਿਆ | ਇਸ ਮੌਕੇ ਰੋਹ ਵਿਚ ਆਏ ਮੁਲਾਜ਼ਮਾਂ ਨੇ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੋਲਿਆਂ ਕੀਤੇ ਜਾਣ ਦੇ ਰੋਸ ਵਜੋਂ ਨਾਅਰੇਬਾਜ਼ੀ ਕੀਤੀ | ਧਰਨੇ ਨੂੰ ਸੰਬੋਧਨ ਕਰਦਿਆਂ ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਦੇ ਪੰਜਾਬ ਸਰਕਲ ਦੇ ਪ੍ਰਧਾਨ ਰਮੇਸ਼ ਕੁਮਾਰ ਗਿੱਲ ਨੇ ਕਿਹਾ ਕਿ ਗ੍ਰੈਚੂਇਟੀ ਦੀ ਰਕਮ ਡੇਢ ਲੱਖ ਤੋਂ ਵਧਾ ਕੇ 5 ਲੱਖ ਰੁਪਏ ਕੀਤੀ ਜਾਵੇ ਤੇ ਪੇ ਕਮਿਸ਼ਨ ਦੀ ਰਿਪੋਰਟ ਵਿਚ ਰਹਿ ਗਈਆਂ ਤਰੁੱਟੀਆਂ ਦੂਰ ਕੀਤੀਆਂ ਜਾਣ | ਧਰਨਾਕਾਰੀ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਡਵੀਜ਼ਨ ਸਕੱਤਰ ਕੁਲਦੀਪ ਸਿੰਘ ਸਹੋਤਾ ਨੇ ਕਿਹਾ ਕਿ ਸੱਤਵੇਂ ਪੇ ਕਮਿਸ਼ਨ ਦੀ ਰਿਪੋਰਟ ਨੂੰ ਤੋੜ ਮਰੋੜ ਕੇ ਪੇਸ਼ ਕੀਤੇ ਜਾਣ ਤੇ ਇਸ ਨੂੰ ਪੂਰੇ ਰੂਪ ਵਿਚ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਅੱਜ ਆਲ ਇੰਡੀਆ ਗਰਾਮ ਡਾਕ ਸੇਵਕ ਯੂਨੀਅਨ ਵਲੋਂ ਇਕ ਰੋਜ਼ਾ ਧਰਨਾ ਦਿੱਤਾ ਗਿਆ ਹੈ | ਧਰਨੇ ਨੂੰ ਸੰਬੋਧਨ ਕਰਦਿਆਂ ਡਵੀਜ਼ਨ ਪ੍ਰਧਾਨ ਰਮੇਸ਼ ਖੈੜਾ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਯੂਨੀਅਨ ਆਉਣ ਵਾਲੇ ਦਿਨਾਂ 'ਚ ਸੰਘਰਸ਼ ਹੋਰ ਤੇਜ਼ ਕਰੇਗੀ, ਜਿਸ ਦੀ ਜ਼ਿੰਮੇਵਾਰੀ ਸਰਕਾਰ ਤੇ ਡਾਕ ਵਿਭਾਗ ਦੀ ਹੋਵੇਗੀ | ਇਸ ਮੌਕੇ ਯੂਨੀਅਨ ਦੀ ਖ਼ਜ਼ਾਨਚੀ ਸਰਬਜੀਤ ਕੌਰ, ਕੁਲਵੰਤ ਕੌਰ, ਚਰਨ ਸਿੰਘ, ਕੁਲਦੀਪ ਸਿੰਘ ਲੋਹੀਆ, ਪਰਮਿੰਦਰ ਸਿੰਘ ਕਰਤਾਰਪੁਰ, ਬਿੰਦਰ ਸਿੰਘ, ਕੁਲਵੰਤ ਸਿੰਘ, ਗੁਰਮੇਜ ਸਿੰਘ, ਸ਼ਿਵ ਮੁਨੀ, ਪਰਮਜੀਤ ਨੂਰਪੁਰ, ਸੋਹਣ ਲਾਲ, ਰੇਸ਼ਮ ਸਿੰਘ ਠੱਟਾ, ਪਰਮਿੰਦਰ ਸਿੰਘ ਆਦਿ ਹਾਜ਼ਰ ਸਨ |

ਪਿੰਡ ਫ਼ਿਆਲੀ ਨੇੜੇ ਬਰਸਾਤੀ ਨਾਲੇ ਦਾ ਬੰਨ੍ਹ ਟੁੱਟਣ ਕਾਰਨ 70 ਏਕੜ ਝੋਨੇ ਦੀ ਫ਼ਸਲ ਪਾਣੀ ਦੀ ਲਪੇਟ 'ਚ

ਕਪੂਰਥਲਾ, 25 ਸਤੰਬਰ (ਅਮਰਜੀਤ ਕੋਮਲ)- ਬੀਤੀ ਰਾਤ ਪਿੰਡ ਫਿਆਲੀ ਨੇੜੇ ਬਰਸਾਤੀ ਨਾਲੇ ਦਾ ਬੰਨ੍ਹ ਟੁੱਟਣ ਨਾਲ ਪਿੰਡ ਫ਼ਿਆਲੀ ਦੇ ਕਿਸਾਨਾਂ ਦੀ 70 ਏਕੜ ਝੋਨੇ ਦੀ ਫ਼ਸਲ ਪਾਣੀ ਦੀ ਲਪੇਟ ਵਿਚ ਆ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਨੰਬਰਦਾਰ ਅਮਰਜੀਤ ਸਿੰਘ ਨੇ ...

ਪੂਰੀ ਖ਼ਬਰ »

ਰਾਮਪੁਰ ਜਗੀਰ ਦੇ ਕਿਸਾਨ ਦੀ ਜ਼ਮੀਨ ਦੀ ਨੀਲਾਮੀ ਦੇ ਵਿਰੋਧ 'ਚ ਕਿਰਤੀ ਕਿਸਾਨ ਤੇ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਧਰਨਾ

ਸੁਲਤਾਨਪੁਰ ਲੋਧੀ, 25 ਸਤੰਬਰ (ਥਿੰਦ, ਹੈਪੀ)- ਪੇਂਡੂ ਮਜ਼ਦੂਰ ਯੂਨੀਅਨ ਤੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਬਰਦਸਤ ਵਿਰੋਧ ਕਾਰਨ ਅੱਜ ਪਿੰਡ ਰਾਮਪੁਰ ਜਗੀਰ ਦੇ ਕਿਸਾਨ ਪਰਮਜੀਤ ਸਿੰਘ ਦੀ ਜ਼ਮੀਨ ਨੀਲਾਮ ਨਾ ਹੋ ਸਕੀ | ਨੀਲਾਮੀ ਸਬੰਧੀ ਜਦੋਂ ਉਕਤ ਜਥੇਬੰਦੀਆਂ ਨੂੰ ਪਤਾ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾਈ ਜਾਵੇ-ਡਾ: ਉਪਿੰਦਰਜੀਤ ਕੌਰ

ਕਪੂਰਥਲਾ, 25 ਸਤੰਬਰ (ਵਿ.ਪ੍ਰ.)-ਪੰਜਾਬ ਦੀ ਸਾਬਕਾ ਵਿੱਤ ਮੰਤਰੀ ਡਾ: ਉਪਿੰਦਰਜੀਤ ਕੌਰ, ਸ਼ੋ੍ਰਮਣੀ ਕਮੇਟੀ ਦੀ ਅੰਤਿ੍ੰਗ ਕਮੇਟੀ ਦੀ ਮੈਂਬਰ ਬੀਬੀ ਗੁਰਪ੍ਰੀਤ ਕੌਰ, ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਉਪ ਚੇਅਰਮੈਨ ਮਾਸਟਰ ਗੁਰਦੇਵ ਸਿੰਘ, ਪਾਵਰਕਾਮ ਦੇ ਸੇਵਾ ਮੁਕਤ ...

ਪੂਰੀ ਖ਼ਬਰ »

ਡਿਊਟੀ ਡਾਕਟਰ ਦੀ ਮਾਰਕੁੱਟ ਕਰਨ ਦੇ ਦੋਸ਼ ਹੇਠ ਤਿੰਨ ਵਿਰੁੱਧ ਕੇਸ ਦਰਜ

ਕਪੂਰਥਲਾ, 25 ਸਤੰਬਰ (ਸਡਾਨਾ)- ਸਿਵਲ ਹਸਪਤਾਲ ਵਿਖੇ ਤਾਇਨਾਤ ਡਿਊਟੀ ਡਾਕਟਰ 'ਤੇ ਹਮਲਾ ਕਰਕੇ ਉਸ ਦੀ ਮਾਰਕੁੱਟ ਕਰਨ ਤੇ ਡਿਊਟੀ ਵਿਚ ਵਿਘਨ ਪਾਉਣ ਦੇ ਦੋਸ਼ ਤਹਿਤ ਸਿਟੀ ਪੁਲਿਸ ਨੇ ਦੋ ਕਥਿਤ ਦੋਸ਼ੀਆਂ ਤੇ ਇਨ੍ਹਾਂ ਦੇ ਨਾਮਾਲੂਮ ਸਾਥੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ

ਤਲਵੰਡੀ ਚੌਧਰੀਆਂ, 25 ਸਤੰਬਰ (ਪਰਸਨ ਲਾਲ ਭੋਲਾ)- ਮਨੁੱਖ ਜਿੰਨਾ ਮਰਜ਼ੀ ਬਚਾ ਕਰੇ ਲਵੇ ਮੌਤ ਸਮੇਂ ਤੇ ਸਥਾਨ ਮੁਤਾਬਿਕ ਆਪਣੇ ਕਲਾਵੇ ਵਿਚ ਲੈ ਹੀ ਲੈਂਦੀ ਹੈ | ਬਲਕਾਰ ਪੁੱਤਰ ਫ਼ਕੀਰ ਚੰਦ (50) ਘਰ ਸੂਈ ਮੱਝ ਦੀ ਖੀਰ ਚਾੜ੍ਹਣ ਲਈ ਬਾਬਾ ਸ਼ੇਖਫੱਤ ਆਪਣੇ ਮੋਟਰਸਾਈਕਲ ਨੰਬਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ

ਕਪੂਰਥਲਾ, 25 ਸਤੰਬਰ (ਸਡਾਨਾ)- ਥਾਣਾ ਸਿਟੀ ਮੁਖੀ ਇੰਸਪੈਕਟਰ ਸੁਖਪਾਲ ਸਿੰਘ ਦੀ ਅਗਵਾਈ ਹੇਠ ਏ.ਐੱਸ.ਆਈ. ਦਵਿੰਦਰਪਾਲ ਸਿੰਘ ਨੇ ਮਨਸੂਰਵਾਲ ਦੇ ਇਕ ਘਰ ਵਿਚੋਂ ਭਾਰੀ ਮਾਤਰਾ ਵਿਚ ਨਜਾਇਜ਼ ਸ਼ਰਾਬ ਬਰਾਮਦ ਕੀਤੀ, ਜਦਕਿ ਦੋਸ਼ੀ ਪੁਲਿਸ ਦੀ ਗਿ੍ਫ਼ਤ ਤੋਂ ਬਾਹਰ ਹੈ | ਸਿਟੀ ...

ਪੂਰੀ ਖ਼ਬਰ »

ਲੁਟੇਰਿਆਂ ਨੇ ਬੈਂਕ ਆਈ ਬਜ਼ੁਰਗ ਔਰਤ ਨੂੰ ਲੁੱਟਿਆ

ਨਡਾਲਾ, 25 ਸਤੰਬਰ (ਮਾਨ)- ਬਲਾਕ ਨਡਾਲਾ ਖੇਤਰ 'ਚ ਇਹਨੀ ਦਿਨੀਂ ਚੋਰਾਂ ਲੁਟੇਰਿਆਂ ਦਾ ਰਾਜ ਚੱਲ ਰਿਹਾ ਹੈ | ਲੰਘੇ ਦਿਨ ਬੇਖ਼ੌਫ ਮੋਟਰਸਾਈਕਲ ਸਵਾਰ 2 ਲੁਟੇਰਿਆਂ ਨੇ ਪੰਜਾਬ ਐਾਡ ਸਿੰਧ ਬੈਂਕ ਨਡਾਲਾ 'ਚੌ ਪੈਸੇ ਕਢਵਾਕੇ ਕੇ ਨਿਕਲੀ ਚੱਕੋਕੀ ਵਾਸੀ ਬਜ਼ੁਰਗ ਔਰਤ ਮਹਿੰਦਰ ...

ਪੂਰੀ ਖ਼ਬਰ »

ਇਨਸਰਵਿਸ ਟਰੇਨਿੰਗ ਸੈਂਟਰ ਵਿਖੇ ਸਿਖਲਾਈ ਲਈ ਆਏ ਸਿਪਾਹੀ ਦੀ ਮੌਤ

ਕਪੂਰਥਲਾ, 25 ਸਤੰਬਰ (ਸਡਾਨਾ)- ਅੱਜ ਸਵੇਰ ਸਮੇਂ ਪੁਲਿਸ ਇਨਸਰਵਿਸ ਟਰੇਨਿੰਗ ਸੈਂਟਰ ਵਿਖੇ ਇਕ ਸਿਪਾਹੀ ਦੀ ਡਿਊਟੀ ਦੌਰਾਨ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਰਵੇਲ ਸਿੰਘ ਨੇ ਦੱਸਿਆ ਕਿ ਤਰਸੇਮ ਸਿੰਘ ਵਾਸੀ ਖੰਨਾ ਜੋ ਦੋ ਦਿਨ ਪਹਿਲਾਂ ਗੰਨਮੈਨ ਦੀ ...

ਪੂਰੀ ਖ਼ਬਰ »

ਬਰਸਾਤ ਕਾਰਨ ਦਰਿਆ ਬਿਆਸ 'ਚ ਆਏ ਪਾਣੀ ਤੋਂ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ-ਮੁਹੰਮਦ ਤਇਅਬ

ਕਪੂਰਥਲਾ/ਸੁਲਤਾਨਪੁਰ ਲੋਧੀ, 25 ਸਤੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ)- ਬਰਸਾਤ ਕਾਰਨ ਦਰਿਆ ਬਿਆਸ 'ਚ ਪਾਣੀ ਦੇ ਵਧੇ ਪੱਧਰ ਨੂੰ ਦੇਖਦਿਆਂ ਡਿਪਟੀ ਕਮਿਸ਼ਨਰ ਕਪੂਰਥਲਾ ਮੁਹੰਮਦ ਤਇਅਬ ਨੇ ਅੱਜ ਦੂਜੇ ਦਿਨ ਵੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਵਤਾਰ ਸਿੰਘ ਭੁੱਲਰ ਤੇ ...

ਪੂਰੀ ਖ਼ਬਰ »

ਹੈਰੀ 'ਆਪ' ਯੂਥ ਵਿੰਗ ਦੋਆਬਾ ਜ਼ੋਨ ਦੇ ਉਪ ਪ੍ਰਧਾਨ ਨਿਯੁਕਤ

ਫਗਵਾੜਾ, 25 ਸਤੰਬਰ (ਤਰਨਜੀਤ ਸਿੰਘ ਕਿੰਨੜਾ)- ਆਮ ਆਦਮੀ ਪਾਰਟੀ ਵਲੋਂ ਫਗਵਾੜਾ ਦੇ ਯੂਥ ਵਲੰਟੀਅਰ ਯਾਦਵਿੰਦਰ ਸਿੰਘ ਹੈਰੀ ਨੂੰ ਦੋਆਬਾ ਜ਼ੋਨ ਯੂਥ ਵਿੰਗ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਆਪਣੀ ਨਿਯੁਕਤੀ ਲਈ ਹੈਰੀ ਨੇ ਸਮੁੱਚੀ ਹਾਈਕਮਾਂਡ ਦਾ ਤਹਿ ਦਿਲੋਂ ...

ਪੂਰੀ ਖ਼ਬਰ »

ਦਰਿਆ ਬਿਆਸ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨਾਂ ਦੀ ਹਜ਼ਾਰਾਂ ਏਕੜ ਫ਼ਸਲ ਪ੍ਰਭਾਵਿਤ

ਤਲਵੰਡੀ ਚੌਧਰੀਆਂ, 25 ਸਤੰਬਰ (ਪਰਸਨ ਲਾਲ ਭੋਲਾ)- ਬੀਤੇ ਤਿੰਨ ਦਿਨ ਹੋਈ ਭਾਰੀ ਬਾਰਸ਼ ਕਾਰਨ ਦਰਿਆ ਬਿਆਸ 'ਚ ਹੜ੍ਹ ਆ ਗਿਆ ਹੈ | ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਐਡਵਾਂਸ ਧੁੱਸੀ ਬੰਨ੍ਹ ਨੰ. 2 ਦੇ ਅੰਦਰ ਕਿਸਾਨਾਂ ਦੀ ਹਜ਼ਾਰਾਂ ਏਕੜ ਜ਼ਮੀਨ ਵਿੱਚ ਖੜ੍ਹੀ ਝੋਨੇ, ਕਮਾਦ ਤੇ ...

ਪੂਰੀ ਖ਼ਬਰ »

ਹਰਿੰਦਰਪਾਲ ਸਿੰਘ ਦੀ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਵਜੋਂ ਨਿਯੁਕਤੀ

ਕਪੂਰਥਲਾ, 25 ਸਤੰਬਰ (ਅਮਰਜੀਤ ਕੋਮਲ)- ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਇਕ ਹੁਕਮ ਜਾਰੀ ਕਰਕੇ ਹਰਿੰਦਰਪਾਲ ਸਿੰਘ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨਿਯੁਕਤ ਕੀਤਾ ਹੈ, ਇਸ ਤੋਂ ਪਹਿਲਾਂ ਉਹ ਮਾਨਸਾ ਜ਼ਿਲ੍ਹੇ ਵਿਚ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਵਲੋਂ ਰੈਸ਼ਨੇਲਾਈਜ਼ੇਸ਼ਨ ਨੀਤੀ ਰੱਦ

ਸੁਲਤਾਨਪੁਰ ਲੋਧੀ, 25 ਸਤੰਬਰ (ਥਿੰਦ, ਹੈਪੀ, ਸੋਨੀਆ)- ਸਾਂਝਾ ਅਧਿਆਪਕ ਮੋਰਚਾ ਦੀ ਇਕ ਵਿਸ਼ੇਸ਼ ਮੀਟਿੰਗ ਕਨਵੀਨਰ ਅਸ਼ਵਨੀ ਟਿੱਬਾ ਦੀ ਅਗਵਾਈ ਹੇਠ ਸਥਾਨਕ ਆਤਮਾ ਸਿੰਘ ਪਾਰਕ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਅਸ਼ਵਨੀ ਟਿੱਬਾ ਨੇ ਕਿਹਾ ਕਿ ਸਿੱਖਿਆ ਮੰਤਰੀ ...

ਪੂਰੀ ਖ਼ਬਰ »

ਝੋਨੇ ਦੀ ਰਹਿੰਦ-ਖੂੰਹਦ ਤੇ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ

ਕਪੂਰਥਲਾ, 25 ਸਤੰਬਰ (ਅ.ਬ.)- ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਮੁਹੰਮਦ ਤਇਅਬ ਨੇ ਇਕ ਹੁਕਮ ਜਾਰੀ ਕਰਕੇ ਕਪੂਰਥਲਾ ਜ਼ਿਲ੍ਹੇ ਦੀ ਹਦੂਦ ਵਿਚ ਝੋਨੇ ਦੀ ਰਹਿੰਦ ਖੰੂਹਦ ਤੇ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ ਲਗਾ ਦਿੱਤੀ ਹੈ | ਪਾਬੰਦੀ ਦੇ ਇਹ ਹੁਕਮ 30 ਨਵੰਬਰ ਤੱਕ ਲਾਗੂ ...

ਪੂਰੀ ਖ਼ਬਰ »

ਫਗਵਾੜਾ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦਾ ਆਮ ਇਜਲਾਸ ਹੋਇਆ

ਫਗਵਾੜਾ, 25 ਸਤੰਬਰ (ਅਸ਼ੋਕ ਕੁਮਾਰ ਵਾਲੀਆ)- ਦੀ ਫਗਵਾੜਾ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਫਗਵਾੜਾ ਦਾ ਆਮ ਇਜਲਾਸ ਸੱਦਿਆ ਗਿਆ, ਜਿਸ ਦੀ ਪ੍ਰਧਾਨਗੀ ਬੈਂਕ ਦੇ ਪ੍ਰਧਾਨ ਜਸਵੀਰ ਸਿੰਘ ਭੁੱਲਾਰਾਈ ਵਲੋਂ ਕੀਤੀ ਗਈ ਤੇ ਇਹ ਆਮ ਇਜਲਾਸ ਸਹਾਇਕ ਜਨਰਲ ...

ਪੂਰੀ ਖ਼ਬਰ »

ਦਰਿਆ ਬਿਆਸ 'ਚ ਪਾਣੀ ਦਾ ਪੱਧਰ ਵਧਣ ਨਾਲ ਸੁਲਤਾਨਪੁਰ ਖੇਤਰ ਦੇ ਨੀਵੇਂ ਇਲਾਕਿਆਂ 'ਚ ਪਾਣੀ ਭਰਿਆ

ਸੁਲਤਾਨਪੁਰ ਲੋਧੀ, 25 ਸਤੰਬਰ (ਨਰੇਸ਼ ਹੈਪੀ, ਥਿੰਦ)- ਬੀਤੇ ਦਿਨੀਂ ਪਏ ਭਾਰੀ ਮੀਂਹ ਨਾਲ ਤੇ ਵੱਖ-ਵੱਖ ਡੈਮਾਂ ਤੋਂ ਪਾਣੀ ਛੱਡਣ ਨਾਲ ਬਿਆਸ ਦਰਿਆ ਵਿਚ ਜਿੱਥੇ ਮੰਡ ਖੇਤਰ ਸੁਲਤਾਨਪੁਰ ਲੋਧੀ ਦੇ ਨੀਵੇਂ ਇਲਾਕਿਆਂ ਵਿਚ ਪਾਣੀ ਆ ਗਿਆ ਹੈ, ਉੱਥੇ ਦਰਿਆ ਦੇ ਅੰਦਰਵਾਰ ਬਣੇ ਘਰ ...

ਪੂਰੀ ਖ਼ਬਰ »

ਸਰਬ ਨੌਜਵਾਨ ਸਭਾ ਵਲੋਂ 12 ਦੇ ਸਮਾਗਮਾਂ ਲਈ ਸਾਰਿਆਂ ਨੂੰ ਖੁੱਲ੍ਹਾ ਸੱਦਾ-ਸੁਖਵਿੰਦਰ ਸਿੰਘ

ਫਗਵਾੜਾ, 25 ਸਤੰਬਰ (ਤਰਨਜੀਤ ਸਿੰਘ ਕਿੰਨੜਾ)- ਅਕਤੂਬਰ ਮਹੀਨੇ ਦੀ 12 ਤਰੀਕ ਨੂੰ ਫਗਵਾੜਾ ਵਿਖੇ ਜ਼ਰੂਰਤਮੰਦ ਧੀਆਂ ਦੇ ਸਮੂਹਿਕ ਵਿਆਹ ਤੇ ਅੱਠਵੀਂ ਤੋਂ ਬਾਰ੍ਹਵੀਂ ਤੱਕ ਦੇ ਹੋਣਹਾਰ ਵਿਦਿਆਰਥੀਆਂ ਨੂੰ ਅਡੌਪਟ ਕਰਨ ਸਬੰਧੀ 28ਵੇਂ ਸਮਾਗਮ ਦੀਆਂ ਤਿਆਰੀਆਂ ਨੂੰ ਅਮਲੀ ...

ਪੂਰੀ ਖ਼ਬਰ »

ਮੁੱਢਲਾ ਸਿਹਤ ਕੇਂਦਰ 'ਚ ਆਸ਼ਾ ਵਰਕਰਾਂ ਲਈ ਸਿਖ਼ਲਾਈ ਕੈਂਪ ਲਗਾਇਆ

ਢਿਲਵਾਂ, 25 ਸਤੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)- ਡਾ: ਬਲਵੰਤ ਸਿੰਘ ਸਿਵਲ ਸਰਜਨ ਕਪੂਰਥਲਾ ਦੇ ਦਿਸ਼ਾ ਨਿਰਦੇਸ਼ ਤਹਿਤ ਡਾ: ਸੁਰਿੰਦਰ ਕੁਮਾਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਦੀ ਅਗਵਾਈ ਹੇਠ ਮੁੱਢਲਾ ਸਿਹਤ ਕੇਂਦਰ ਢਿਲਵਾਂ ਵਿਖੇ ਡਾ: ਜਸਵਿੰਦਰ ਕੁਮਾਰੀ ...

ਪੂਰੀ ਖ਼ਬਰ »

ਮੀਂਹ ਕਾਰਨ ਗਰੀਬ ਰੇਹੜਾ ਚਾਲਕ ਦਾ ਮਕਾਨ ਡਿੱਗਾ

ਨਡਾਲਾ, 25 ਸਤੰਬਰ (ਮਾਨ)- ਭਾਰੀ ਬਾਰਸ਼ ਕਾਰਨ ਪਿੰਡ ਟਾਾਡੀ ਦਾਖਲੀ ਵਿਚ ਇਕ ਗਰੀਬ ਰੇਹੜਾ ਚਾਲਕ ਦਾ ਮਕਾਨ ਢਹਿ ਢੇਰੀ ਹੋ ਗਿਆ | ਇਸ ਮੌਕੇ ਜਾ ਕੋ ਰਾਖੇ ਸਾਈਾਆਂ ਦੇ ਕਥਨ ਅਨੁਸਾਰ ਘਰ ਦੇ 6 ਜੀਅ ਵਾਲ-ਵਾਲ ਬਚ ਗਏ | ਘਰ ਦੇ ਮਾਲਕ ਬਲਦੇਵ ਸਿੰਘ ਪੁੱਤਰ ਬੰਤਾ ਰਾਮ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਹਿਲਾਂਵਾਲੀ ਚੋਅ 'ਚ ਆਇਆ ਹੜ੍ਹ ਨਸੀਰਾਬਾਦ ਲਈ ਬਣਿਆ ਖ਼ਤਰਾ

ਪਾਂਸ਼ਟਾ, 25 ਸਤੰਬਰ (ਸਤਵੰਤ ਸਿੰਘ)-ਬੀਤੇ ਤਿੰਨ ਦਿਨ ਨਿਰੰਤਰ ਜਾਰੀ ਰਹੀ ਬਰਸਾਤ ਦੇ ਸਿੱਟੇ ਵਜੋਂ ਮਹਿਲਾਂਵਾਲੀ ਚੋਅ 'ਚ ਆਇਆ ਹੜ੍ਹ ਪਿੰਡ ਨਸੀਰਾਬਾਦ ਲਈ ਖ਼ਤਰਾ ਬਣਦਾ ਜਾ ਰਿਹਾ ਹੈ | ਕੁੱਝ ਥਾਵਾਂ ਤੋਂ ਪਾਣੀ ਦੇ ਰਿਸਾਅ ਤੋਂ ਬਿਨਾ ਬੰਨ੍ਹ ਨੂੰ ਕੋਈ ਵੱਡਾ ਨੁਕਸਾਨ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਨੇ ਗ਼ਰੀਬ ਪਰਿਵਾਰਾਂ ਨੂੰ ਸਬਜ਼ੀਆਂ ਦੀ ਪਨੀਰੀ ਵੰਡੀ

ਕਪੂਰਥਲਾ, 25 ਸਤੰਬਰ (ਵਿ.ਪ੍ਰ.)- ਜੰਗਲਾਤ ਵਿਭਾਗ ਵਲੋਂ ਕਪੂਰਥਲਾ ਰੇਂਜ ਵਿਚ ਵਿਕਰਮ ਸਿੰਘ ਕੁੰਦਰਾ ਵਣ ਮੰਡਲ ਅਫ਼ਸਰ ਫਿਲੌਰ ਦੀ ਅਗਵਾਈ ਵਿਚ ਵੱਖ-ਵੱਖ ਪਿੰਡਾਂ ਦੇ ਗ਼ਰੀਬ ਪਰਿਵਾਰਾਂ, ਭੱਠਿਆਂ ਤੇ ਝੁੱਗੀਆਂ ਵਿਚ ਰਹਿ ਰਹੇ ਲੋਕਾਂ ਨੂੰ ਹਾਈਬਿ੍ਡ ਸਬਜ਼ੀਆਂ ਦੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਡੁਮੇਲੀ ਨੇ ਭਾਈ ਘਨੱਈਆ ਜੀ ਫਸਟ ਏਡ ਟਰੇਨਿੰਗ ਕੈਂਪ 'ਚ ਭਾਗ ਲਿਆ

ਰਿਹਾਣਾ ਜੱਟਾਂ, 25 (ਹਰਜੀਤ ਸਿੰਘ ਜੁਨੇਜਾ)- ਭਾਈ ਘਨੱਈਆ ਜੀ ਚੈਰਿਟੀ ਐਾਡ ਪੀਸ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਸਹਿਯੋਗ ਨਾਲ ਭਾਈ ਗੁਰਦਾਸ ਹਾਲ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਲਗਾਏ ਗਏ ਭਾਈ ਘਨੱਈਆ ਜੀ ਫਸਟ ਏਡ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਦੀ ਕਾਰਜਕਾਰੀ ਇੰਜੀਨੀਅਰ ਨਾਲ ਮੀਟਿੰਗ

ਕਪੂਰਥਲਾ, 25 ਸਤੰਬਰ (ਵਿ.ਪ੍ਰ.)- ਜਲ ਸਪਲਾਈ ਸੈਨੀਟੇਸ਼ਨ ਤੇ ਮਸਟਰੋਲ ਇੰਪਲਾਈਜ਼ ਯੂਨੀਅਨ ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ ਗੁਰਮੁਖ ਸਿੰਘ ਢੋਡ ਤੇ ਪੰਜਾਬ ਦੇ ਪ੍ਰੈੱਸ ਸਕੱਤਰ ਸੰਜੀਵ ਕੌਾਡਲ ਦੀ ਅਗਵਾਈ ਵਿਚ ਅੱਜ ਯੂਨੀਅਨ ਦੀ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ...

ਪੂਰੀ ਖ਼ਬਰ »

ਲਾਡੀ ਤੇ ਬਿੱਟੂ ਵਲੋਂ ਰਜਨੀਤ ਡੇਜ਼ੀ ਦਾ ਸਨਮਾਨ

ਬੇਗੋਵਾਲ, 25 ਸਤੰਬਰ (ਸੁਖਜਿੰਦਰ ਸਿੰਘ)-ਪਿਛਲੇ ਦਿਨੀਂ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਨੰਗਲ ਲੁਬਾਣਾ ਜ਼ੋਨ ਤੋਂ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਜਨੀਤ ਕੌਰ ਡੇਜ਼ੀ ਦਾ ਅੱਜ ਨਗਰ ਪੰਚਾਇਤ ਦੇ ਪ੍ਰਧਾਨ ਰਜਿੰਦਰ ਸਿੰਘ ਲਾਡੀ ਤੇ ਵਾਈਸ ਪ੍ਰਧਾਨ ...

ਪੂਰੀ ਖ਼ਬਰ »

ਪੱਡੇ ਬੇਟ ਦਾ ਸਾਲਾਨਾ ਜੋੜ ਮੇਲਾ ਕਰਵਾਇਆ

ਭੰਡਾਲ ਬੇਟ, 25 ਸਤੰਬਰ (ਜੋਗਿੰਦਰ ਸਿੰਘ ਜਾਤੀਕੇ)-ਸਮੂਹ ਐੱਨ. ਆਰ. ਆਈ. ਵੀਰਾਂ ਤੇ ਨਗਰ ਨਿਵਾਸੀ ਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਧੰਨ ਬਾਬਾ ਸਾਹਿਬ ਦਿੱਤਾ ਜੀ ਦੀ ਯਾਦ ਨੂੰ ਸਮਰਪਿਤ ਸਾਲਾਨਾ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਸਮੂਹ ਗੁਰਦੁਆਰਾ ...

ਪੂਰੀ ਖ਼ਬਰ »

ਐਸ. ਡੀ. ਪ੍ਰੇਮ ਡਰਾਮਾਟਿਕ ਕਲੱਬ ਦੀ ਮੀਟਿੰਗ ਹੋਈ

ਸੁਲਤਾਨਪੁਰ ਲੋਧੀ, 25 ਸਤੰਬਰ (ਨਰੇਸ਼ ਹੈਪੀ, ਥਿੰਦ)- ਐੱਸ. ਡੀ. ਪ੍ਰੇਮ ਡਰਾਮਾਟਿਕ ਕਲੱਬ ਦੀ ਇਕ ਜ਼ਰੂਰੀ ਮੀਟਿੰਗ ਅੱਜ ਐੱਸ. ਡੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਸੰਦੀਪ ਕਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸ੍ਰੀ ਰਾਮ ਲੀਲਾ ਦੀਆਂ ...

ਪੂਰੀ ਖ਼ਬਰ »

ਸਾਬਕਾ ਮੰਤਰੀ ਮਾਨ ਤੇ ਐੱਸ. ਡੀ. ਐੱਮ. ਫਗਵਾੜਾ ਵਲੋਂ ਮੀਂਹ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ

ਖਲਵਾੜਾ, 25 ਸਤੰਬਰ (ਮਨਦੀਪ ਸਿੰਘ ਸੰਧੂ)- ਪਿੰਡ ਬ੍ਰਹਮਪੁਰ ਵਿਖੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਸਾਬਕਾ ਕੈਬਨਿਟ ਮੰਤਰੀ ਜੋਗਿੰਦਰ ਸਿੰਘ ਮਾਨ, ਮੇਜਰ ਸੁਮਿਤ ਮੁੱਧ ਐੱਸ.ਡੀ.ਅੱੈਮ. ਫਗਵਾੜਾ ਸਮੇਤ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਪਹੁੰਚੇ ਅਤੇ ਪਿੰਡ ਦਾ ਦੌਰਾ ...

ਪੂਰੀ ਖ਼ਬਰ »

'ਕੌਣ ਬਣੇਗਾ ਪਿਆਰੇ ਦਾ ਪਿਆਰਾ' ਧਾਰਮਿਕ ਪ੍ਰੀਖਿਆ ਤੇ ਸਵਾਲ-ਜਵਾਬ ਮੁਕਾਬਲੇ ਕਰਵਾਏ

ਕਪੂਰਥਲਾ, 25 ਸਤੰਬਰ (ਸਡਾਨਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਦਮਦਮੀ ਟਕਸਾਲ ਜਥਾ ਰਾਜਪੁਰਾ ਵਲੋਂ ਜੀਵਨ ਜਾਂਚ ਚੈਰੀਟੇਬਲ ਸੁਸਾਇਟੀ ਸਿੱਧੂਵਾਲ ਦੇ ਸਹਿਯੋਗ ਨਾਲ ਨੌਜਵਾਨ ...

ਪੂਰੀ ਖ਼ਬਰ »

ਰਾਣੀਪੁਰ ਵਿਖੇ ਛੱਤ ਡਿੱਗਣ ਨਾਲ ਹੋਏ ਨੁਕਸਾਨ ਨੂੰ ਕੋਈ ਵੀ ਸਰਕਾਰੀ ਅਧਿਕਾਰੀ ਦੇਖਣ ਨਹੀਂ ਪੁੱਜਾ

ਫਗਵਾੜਾ, 25 ਸਤੰਬਰ (ਅਸ਼ੋਕ ਕੁਮਾਰ ਵਾਲੀਆ)- ਰਾਣੀਪੁਰ ਵਿਖੇ ਬੀਤੇ ਦਿਨੀਂ ਮੀਂਹ ਕਾਰਨ ਡਿੱਗੀ ਛੱਤ ਕਾਰਨ ਹੋਏ ਨੁਕਸਾਨ ਦਾ ਹਾਲੇ ਪ੍ਰਸ਼ਾਸਨ ਦਾ ਕੋਈ ਵੀ ਅਧਿਕਾਰੀ ਡਿੱਗੀ ਛੱਤ ਨੂੰ ਦੇਖਣ ਨਹੀਂ ਗਿਆ | ਇਸ ਸਬੰਧੀ ਘਰ ਦੇ ਮਾਲਕ ਬਹਾਦਰ ਸਿੰਘ ਤੇ ਉਸ ਦੀ ਪਤਨੀ ਜਤਿੰਦਰ ...

ਪੂਰੀ ਖ਼ਬਰ »

ਰਾਜਵੀਰ ਕੌਰ ਤੇ ਮਾਨਿਆ ਸ਼ਰਮਾ 8 ਬੈਂਡ ਹਾਸਲ ਕਰਕੇ ਬਣੀਆਂ ਆਕਸਫੋਰਡ ਦੀਆਂ ਸਟਾਰ ਵਿਦਿਆਰਥਣਾਂ

ਫਗਵਾੜਾ, 25 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਆਕਸਫੋਰਡ ਇੰਸਟੀਚਿਊਟ ਆਫ਼ ਪ੍ਰੋਫੈਸ਼ਨਲ ਦੇ ਵਿਦਿਆਰਥੀਆਂ ਨੇ ਦੁਨੀਆ ਦੇ ਲਗਪਗ ਹਰ ਮੁਲਕ ਵਿਚ ਸਫ਼ਲਤਾ ਦੀਆਂ ਨਵੀਆਂ ਮੰਜ਼ਿਲਾਂ ਨੂੰ ਸਰ ਕੀਤਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੰਸਟੀਚਿਊਟ ਦੇ ਡਾਇਰੈਕਟਰ ...

ਪੂਰੀ ਖ਼ਬਰ »

'ਆਰ. ਸੇਟੀ' ਵਲੋਂ ਮੁਫ਼ਤ ਟ੍ਰੇਨਿੰਗ ਪ੍ਰਾਪਤ ਕਰਨ ਵਾਲੀਆਂ ਸਿਖਿਆਰਥਣਾਂ ਨੂੰ ਸਰਟੀਫਿਕੇਟ ਤਕਸੀਮ

ਫਗਵਾੜਾ, 25 ਸਤੰਬਰ (ਅਸ਼ੋਕ ਕੁਮਾਰ ਵਾਲੀਆ)- ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਅਤੇ ਘਰੇਲੂ ਔਰਤਾਂ ਨੂੰ ਸਵੈ-ਰੁਜ਼ਗਾਰ ਮੁਹੱਈਆ ਕਰਵਾਉਣ ਦੀ ਲੜੀ ਨੂੰ ਅੱਗੇ ਤੋਰਦਿਆਂ ਪੇਂਡੂ ਵਿਕਾਸ ਵਿਭਾਗ, ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੈਸ਼ਨਲ ਬੈਂਕ ਵਲੋਂ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਿਸ਼ਵਾਸ ਦੀ ਮੀਟਿੰਗ ਹੋਈ

ਨਡਾਲਾ, 25 ਸਤੰਬਰ (ਮਾਨ)- ਲਾਇਨਜ਼ ਕਲੱਬ ਵਿਸ਼ਵਾਸ ਨਡਾਲਾ ਦੀ ਮੀਟਿੰਗ ਪ੍ਰਧਾਨ ਸਰਬੱਤ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਮੌਕੇ ਕਲੱਬ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅਰੰਭ ਕੀਤੀ ਸਵੱਛ ਭਾਰਤ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਫ਼ੈਸਲਾ ...

ਪੂਰੀ ਖ਼ਬਰ »

ਭੁਲੱਥ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦਾ ਆਮ ਇਜਲਾਸ ਹੋਇਆ

ਭੁਲੱਥ, 25 ਸਤੰਬਰ (ਪ. ਪ.)-ਦੀ ਭੁਲੱਥ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਭੁਲੱਥ ਦਾ ਆਮ ਇਜਲਾਸ ਬੈਂਕ ਦੇ ਕਪੂਰਥਲਾ ਗੁਰਮੀਤ ਸਿੰਘ ਥਾਪਰ ਤੇ ਉਪ ਪ੍ਰਧਾਨ ਪ੍ਰੀਤਮ ਸਿੰਘ ਦੀ ਪ੍ਰਧਾਨਗੀ ਹੇਠ ਹੋਇਆ | ਇਜਲਾਸ ਦੇ ਆਰੰਭ ਵਿਚ ਬੈਂਕ ਮੈਨੇਜਰ ...

ਪੂਰੀ ਖ਼ਬਰ »

ਸ਼ੋੋ੍ਰਮਣੀ ਕਮੇਟੀ ਨੇ ਭਾਈ ਲਾਲੋ ਜੀ ਨੂੰ ਜਨਮ ਦਿਹਾੜੇ ਮੌਕੇ ਵਿਸਾਰਿਆ

ਅੰਮਿ੍ਤਸਰ, 25 ਸਤੰਬਰ (ਜਸਵੰਤ ਸਿੰਘ ਜੱਸ)-ਇਕ ਪਾਸੇ ਜਿੱਥੇ ਸ਼ੋ੍ਰਮਣੀ ਕਮੇਟੀ, ਸਮੁੱਚੇ ਸਿੱਖ ਪੰਥ, ਭਾਰਤ ਤੇ ਪਾਕਿਸਤਾਨ ਸਰਕਾਰਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਉਥੇ ਗੁਰੂ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਭੁਲੱਥ ਵਿਸ਼ਵਾਸ ਦਾ ਡਿਸਟਿ੍ਕ ਗਵਰਨਰ ਵਲੋਂ ਵਿਸ਼ੇਸ਼ ਸਨਮਾਨ

ਭੁਲੱਥ, 25 ਸਤੰਬਰ (ਸੁਖਜਿੰਦਰ ਸਿੰਘ ਮੁਲਤਾਨੀ)-ਲਾਇਨਜ਼ ਕਲੱਬ ਭੁਲੱਥ ਵਿਸ਼ਵਾਸ ਦੀ ਸਮੂਹ ਟੀਮ ਵਲੋਂ ਬੀਤੇ ਚਾਰ ਸਾਲਾਂ ਵਿਚ ਵੱਡੇ-ਵੱਡੇ ਪ੍ਰਾਜੈਕਟ ਲਗਾ ਕੇ ਕਈ ਮੱਲਾਂ ਮਾਰ ਕੇ ਲਾਇਨਜ਼ ਵਿਚ ਆਪਣੀ ਵਧੀਆ ਹੋਂਦ ਸਥਾਪਤ ਕਰਨ ਵਿਚ ਕਾਮਯਾਬੀ ਹਾਸਲ ਕੀਤੀ ਹੈ | ਬੀਤੇ ...

ਪੂਰੀ ਖ਼ਬਰ »

ਬਿਜਲੀ ਦੀ ਲੁਕਣ ਮੀਟੀ ਤੋਂ ਲੋਕ ਪ੍ਰੇਸ਼ਾਨ

ਫਗਵਾੜਾ, 25 ਸਤੰਬਰ (ਚਾਵਲਾ)- ਬੇਮੌਸਮੀ ਪੈ ਰਹੀ ਬਾਰਿਸ਼ ਤੇ ਕਈ ਦਿਨ ਸਟਰੀਟ ਲਾਈਟ ਦੀਆਂ ਪ੍ਰੇਸ਼ਾਨੀਆਂ ਨਾਲ ਜੂਝ ਰਹੇ ਹਰਿਗੋਬਿੰਦ ਨਗਰ ਵਿਚ ਬਿਜਲੀ ਦੇ ਨਾਕਸ ਪ੍ਰਬੰਧ ਤੋਂ ਲੋਕ ਬਹੁਤ ਪ੍ਰੇਸ਼ਾਨ ਹਨ | ਹਰ 2-2 ਘੰਟੇ ਬਾਅਦ ਅਚਾਨਕ ਬਿਜਲੀ ਦੀ ਲੁਕਣ ਮੀਟੀ ਨੇ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਨੂੰ ਲੈ ਕੇ ਧਾਰਮਿਕ ਜਥੇਬੰਦੀਆਂ ਦੀ ਹੋਈ ਮੀਟਿੰਗ

ਕਪੂਰਥਲਾ, 25 ਸਤੰਬਰ (ਸਡਾਨਾ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਗੁਰਦੁਆਰਾ ਸਾਹਿਬ ਸਾਧ ਸੰਗਤ ਮੁਹੱਲਾ ਕਿਲੇਵਾਲਾ ਵਿਖੇ 28 ਤੇ 29 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਧਾਰਮਿਕ ਜਥੇਬੰਦੀਆਂ ਦੀ ...

ਪੂਰੀ ਖ਼ਬਰ »

ਕਰੋੜਾਂ ਖ਼ਰਚ ਕੇ ਮੁਰੰਮਤ ਕਰਵਾਈ ਗਈ ਮਸਜਿਦ ਦੀਆਂ ਛੱਤਾਂ ਬਰਸਾਤ ਦੌਰਾਨ ਕਈ ਥਾਵਾਂ ਤੋਂ ਚੋਈਆਂ

ਕਪੂਰਥਲਾ, 25 ਸਤੰਬਰ (ਸਡਾਨਾ)- ਸਰਕਾਰਾਂ ਵਲੋਂ ਭਾਵੇਂ ਇਤਿਹਾਸਕ ਇਮਾਰਤਾਂ ਨੂੰ ਸਾਂਭਣ ਲਈ ਮੋਟੀਆਂ ਰਕਮਾਂ ਖ਼ਰਚੀਆਂ ਜਾ ਰਹੀਆਂ ਹਨ, ਪਰ ਇਨ੍ਹਾਂ ਇਮਾਰਤਾਂ ਵਿਚ ਹੋਏ ਕੰਮ ਤੇ ਚੱਲ ਰਹੇ ਕੰਮ ਦਾ ਸੰਜੀਦਗੀ ਨਾਲ ਨਿਰੀਖਣ ਨਾ ਕਰਨ ਤੇ ਕੰਮ ਹੋਣ ਉਪਰੰਤ ਵੀ ਉਸ ਨੂੰ ਪੂਰੀ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਇਕ ਕਾਬੂ

ਕਪੂਰਥਲਾ, 25 ਸਤੰਬਰ (ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਹੈ | ਥਾਣਾ ਮੁਖੀ ਹਰਗੁਰਦੇਵ ਸਿੰਘ ਦੀ ਅਗਵਾਈ ਹੇਠ ਐੱਸ.ਆਈ. ਵਰਿੰਦਰ ਸਿੰਘ ਨੇ ਪਿੰਡ ਬੂਟ ਨੇੜੇ ਗਸ਼ਤ ਦੌਰਾਨ ਕਥਿਤ ਦੋਸ਼ੀ ਜੋਗਿੰਦਰ ਸਿੰਘ ਵਾਸੀ ਬੂਟ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX