ਤਾਜਾ ਖ਼ਬਰਾਂ


ਅਣਪਛਾਤੇ ਵਾਹਨ 'ਚ ਗੱਡੀ ਦੀ ਟੱਕਰ ਵੱਜਣ ਕਾਰਨ ਨੌਜਵਾਨ ਦੀ ਮੌਤ
. . .  57 minutes ago
ਅਜਨਾਲਾ, 19 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਥੋਂ ਥੋੜੀ ਦੂਰ ਸਥਿਤ ਅੱਡਾ ਮਹਿਰ ਬੁਖਾਰੀ ਨਜ਼ਦੀਕ ਦੇਰ ਰਾਤ ਕਿਸੇ ਅਣਪਛਾਤੇ ਵਾਹਨ ਵੱਲੋਂ ਫਾਰਚੂਨਰ ਗੱਡੀ ਨੂੰ ਟੱਕਰ ਮਾਰ ਦੇਣ ਨਾਲ ਗੱਡੀ ਚਾਲਕ ਨੌਜਵਾਨ ਦੀ ਮੌਤ...
ਫ਼ਤਹਿਗੜ੍ਹ ਸਾਹਿਬ ਦੇ ਵਿਅਕਤੀ ਦੀ ਸਵਾਈਨ ਫਲੂ ਨਾਲ ਮੌਤ
. . .  about 1 hour ago
ਫ਼ਤਹਿਗੜ੍ਹ ਸਾਹਿਬ, 19 ਫਰਵਰੀ (ਅਰੁਣ ਆਹੂਜਾ)- ਇਸ ਜ਼ਿਲ੍ਹੇ ਦੇ ਪਿੰਡ ਰੰਧਾਵਾਂ ਵਾਸੀ 42 ਸਾਲਾਂ ਸੁਖਵਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ ਦੀ ਸਵਾਈਨ ਫਲੂ ਨਾਲ ਮੌਤ ਹੋ ਜਾਣ ਦੀ ਸੂਚਨਾਂ ਮਿਲੀ ਹੈ। ਜਾਣਕਾਰੀ ਦਿੰਦਿਆਂ...
ਸਰਕਾਰ ਦੀ ਨੀਤੀ ਨੂੰ ਸਰਵਜਨਕ ਨਹੀ ਕਰ ਸਕਦੇ - ਸੀਤਾਰਮਨ
. . .  about 1 hour ago
ਨਵੀਂ ਦਿੱਲੀ, 19 ਫਰਵਰੀ - ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਦਾ ਕਹਿਣਾ ਹੈ ਕਿ ਸਰਕਾਰ ਦੀ ਨੀਤੀ ਨੂੰ ਸਰਵਜਨਕ ਨਹੀ ਕੀਤਾ ਜਾ ਸਕਦਾ।
ਇਮਰਾਨ ਖਾਨ ਨੇ ਜੈਸ਼ ਦੇ ਬਿਆਨ ਨੂੰ ਨਜ਼ਰ ਅੰਦਾਜ਼ ਕੀਤਾ - ਵਿਦੇਸ਼ ਮੰਤਰਾਲਾ
. . .  about 3 hours ago
ਨਵੀਂ ਦਿੱਲੀ, 19 ਫਰਵਰੀ - ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਬਿਆਨ ਨੂੰ ਨਜ਼ਰ ਅੰਦਾਜ਼...
ਭਵਿੱਖ 'ਚ ਪੁਲਵਾਮਾ ਹਮਲੇ ਜਿਹੀ ਘਟਨਾ ਰੋਕਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ - ਰੱਖਿਆ ਮੰਤਰੀ
. . .  about 3 hours ago
ਨਵੀਂ ਦਿੱਲੀ, 19 ਫਰਵਰੀ - ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਦਾ ਕਹਿਣਾ ਹੈ ਕਿ ਭਵਿੱਖ 'ਚ ਪੁਲਵਾਮਾ ਹਮਲੇ ਜਿਹੀ ਘਟਨਾ ਨੂੰ ਰੋਕਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਜ਼ਮੀਨੀ ਪੱਧਰ...
ਇਮਰਾਨ ਖਾਨ ਦੇ ਬਿਆਨ 'ਤੇ ਹੈਰਾਨੀ ਨਹੀ - ਵਿਦੇਸ਼ ਮੰਤਰਾਲਾ
. . .  about 4 hours ago
ਨਵੀਂ ਦਿੱਲੀ, 19 ਫਰਵਰੀ - ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਦਿੱਤੇ ਬਿਆਨ 'ਤੇ ਕੋਈ ਹੈਰਾਨੀ ਨਹੀ ਹੈ। ਉਨ੍ਹਾਂ ਪੁਲਵਾਮਾ...
ਪੁਲਵਾਮਾ ਅੱਤਵਾਦੀ ਹਮਲੇ ਦੇ ਰੋਸ ਵਜੋਂ ਆਰਟਿਸਟ ਨੇ ਸੜਕ 'ਤੇ ਚਿਤਰਿਆ ਪਾਕਿਸਤਾਨ ਦਾ ਝੰਡਾ
. . .  about 5 hours ago
ਰਾਏਪੁਰ, 19 ਫਰਵਰੀ - ਪੁਲਵਾਮਾ ਅੱਤਵਾਦੀ ਹਮਲੇ ਦੇ ਰੋਸ ਵਜੋਂ ਛੱਤੀਸਗੜ੍ਹ ਦੇ ਰਾਏਪੁਰ ਵਿਖੇ ਵਿਨੋਦ ਪਾਂਡਾ ਨਾਂਅ ਦੇ ਆਰਟਿਸਟ ਨੇ ਸੜਕ 'ਤੇ ਪਾਕਿਸਤਾਨ ਦਾ ਝੰਡਾ...
ਅਮਰੀਕੀ ਸੈਨੇਟਰ ਬਰਨੀ ਸੈਂਡਰਸ ਲੜਨਗੇ 2020 'ਚ ਹੋਣ ਵਾਲੀ ਰਾਸ਼ਟਰਪਤੀ ਚੋਣ
. . .  about 5 hours ago
ਵਾਸ਼ਿੰਗਟਨ, 19 ਫਰਵਰੀ - ਅਮਰੀਕੀ ਸੈਨੇਟਰ ਬਰਨੀ ਸੈਂਡਰਸ 2020 'ਚ ਅਮਰੀਕੀ ਰਾਸ਼ਟਰਪਤੀ ਦੀ ਹੋਣ ਵਾਲੀ ਚੋਣ...
ਇਕ ਬੂੰਦ ਵੀ ਦੂਜੇ ਸੂਬੇ ਨੂੰ ਨਹੀਂ ਦੇਵਾਂਗੇ - ਕੈਪਟਨ
. . .  about 5 hours ago
ਮੰਡੋਲੀ (ਪਟਿਆਲਾ), 19 ਫਰਵਰੀ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਪਾਣੀਆਂ ਨੂੰ ਬਾਹਰ ਜਾਣ ਦੀ ਇਜਾਜ਼ਤ ਨਹੀਂ ਦੇਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਾਣੀ ਦੀ ਸਹੀ ਢੰਗ ਨਾਲ ਵਰਤੋਂ...
ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਵਲੋਂ ਸ਼ਹੀਦ ਕੁਲਵਿੰਦਰ ਸਿੰਘ ਰੌਲੀ ਦੇ ਪਰਿਵਾਰ ਨੂੰ 50 ਹਜ਼ਾਰ ਦਾ ਚੈੱਕ ਭੇਟ
. . .  about 5 hours ago
ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)- ਪੁਲਵਾਮਾ ਅੱਤਵਾਦੀ ਹਮਲੇ 'ਚ ਬਲਾਕ ਨੂਰਪੁਰ ਬੇਦੀ ਦੇ ਪਿੰਡ ਰੌਲੀ ਦੇ ਸ਼ਹੀਦ ਹੋਏ ਜਵਾਨ ਕੁਲਵਿੰਦਰ ਸਿੰਘ ਦੇ ਪਰਿਵਾਰ ਦੀ ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਵਲੋਂ ਮਾਇਕ ਮਦਦ ਕੀਤੀ ਗਈ ਹੈ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ...
ਸ਼ੱਕੀ ਹਾਲਤ ਵਿਚ ਮਰੀਜ਼ ਦੀ ਹਸਪਤਾਲ ਵਿਚ ਮੌਤ, ਖੰਨਾ 'ਚ ਇਹ 8ਵੀਂ ਮੌਤ
. . .  about 5 hours ago
ਖੰਨਾ, 19 ਫਰਵਰੀ (ਹਰਜਿੰਦਰ ਸਿੰਘ ਲਾਲ) - ਅੱਜ ਖੰਨਾ ਦੇ ਸਿਵਲ ਹਸਪਤਾਲ ਵਿਚ ਕਰੀਬ 2 ਘੰਟੇ ਦਾਖਿਲ ਰਹਿਣ ਤੋਂ ਬਾਅਦ ਸਵਾਈਨ ਫਲੂ ਦੀ ਇੱਕ ਸ਼ੱਕੀ ਮਰੀਜ਼ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਬੇਸ਼ੱਕ ਖੰਨਾ ਦੇ ਐਸ. ਐਮ.ਓ. ਡਾ.ਰਾਜਿੰਦਰ ਗੁਲਾਟੀ ਇਸ ਮੌਤ ਨੂੰ ਸਵਾਈਨ...
ਸ਼ਰਾਬ ਦੇ ਸ਼ੌਕੀਨਾਂ ਨੂੰ ਲੱਗ ਸਕਦੈ ਝਟਕਾ, ਐਫ.ਡੀ.ਏ. ਦੀ ਰਿਪੋਰਟ 'ਚ ਹੋਏ ਵੱਡੇ ਖ਼ੁਲਾਸੇ
. . .  about 6 hours ago
ਚੰਡੀਗੜ੍ਹ, 19 ਫਰਵਰੀ - ਪੰਜਾਬ ਦੇ ਖ਼ੁਰਾਕ ਤੇ ਡਰੱਗ ਪ੍ਰਸ਼ਾਸਨ ਦੇ ਕਮਿਸ਼ਨਰ ਕੇ.ਐਸ. ਪੰਨੂ ਨੇ ਅੱਜ ਖੁਲਾਸਾ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ ਕਈ ਵੱਡੇ ਬਰੈਂਡਾਂ ਵਲੋਂ ਘਟੀਆ ਗੁਣਵੱਤਾ ਦੀ ਸ਼ਰਾਬ ਵੇਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੁੱਝ ਬਰੈਂਡਾਂ ਦੀ ਅਲਕੋਹਲ 'ਚ 2 ਫੀਸਦੀ...
ਨੌਜਵਾਨ ਕਿਸਾਨ ਨੇ ਕੀਤੀ ਆਤਮ ਹੱਤਿਆ
. . .  about 6 hours ago
ਸੁਨਾਮ ਊਧਮ ਸਿੰਘ ਵਾਲਾ 19 ਫਰਵਰੀ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਕਰਜ਼ੇ ਤੋਂ ਪ੍ਰੇਸ਼ਾਨ ਨੇੜਲੇ ਪਿੰਡ ਦੌਲਾ ਸਿੰਘ ਵਾਲਾ ਦੇ 35 ਕੁ ਵਰ੍ਹਿਆ ਦੇ ਇਕ ਕਿਸਾਨ ਜਗਸੀਰ ਸਿੰਘ ੁਪੁੱਤਰ ਅਜੈਬ ਸਿੰਘ ਵਲੋਂ ਜਹਿਰੀਲੀ ਵਸਤੂ ਨਿਗਲ ਕੇ ਆਤਮ ਹੱਤਿਆ...
ਨਸ਼ਿਆਂ ਦੇ ਕਾਰਨ ਦੋ ਮਾਸੂਮ ਬੱਚੀਆਂ ਦੇ ਪਿਤਾ ਦੀ ਮੌਤ
. . .  about 6 hours ago
ਬੰਗਾ, 19 ਫਰਵਰੀ (ਜਸਬੀਰ ਸਿੰਘ ਨੂਰਪੁਰ) - ਬੰਗਾ ਬਲਾਕ ਪਿੰਡ ਸੁਜੋ ਦੇ ਨੌਜਵਾਨ ਬਲਵੀਰ (30 )ਪੁੱਤਰ ਜ਼ੈਲ ਸਿੰਘ ਦੀ ਨਸ਼ਿਆਂ ਦਾ ਜ਼ਿਆਦਾ ਸੇਵਨ ਕਰਨ ਕਰਕੇ ਪਿੰਡ ਭੌਰਾ ਲਾਗੇ ਮੌਤ ਹੋ ਗਈ। ਉਸ ਪਾਸ ਟੀਕੇ ਅਤੇ ਗੋਲੀਆ ਵੀ ਮਿਲੀਆਂ । ਨੌਜਵਾਨ ਨਸ਼ੇ ਛੱਡਣ ਲਈ...
ਆਪ ਵਿਧਾਇਕਾ ਦੀ ਵਿਆਹ ਰਿਸੈਪਸ਼ਨ 'ਚ ਸ਼ਾਮਲ ਹੋਏ ਸੁਖਬੀਰ ਬਾਦਲ ਤੇ ਕੇਜਰੀਵਾਲ
. . .  about 6 hours ago
ਜਲੰਧਰ, 19 ਫਰਵਰੀ - ਆਪ ਵਿਧਾਇਕ ਪ੍ਰੋ ਬਲਜਿੰਦਰ ਕੌਰ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ 'ਚ ਸੁਖਬੀਰ ਸਿੰਘ ਬਾਦਲ ਤੇ ਅਰਵਿੰਦ ਕੇਜਰੀਵਾਲ ਸਮੇਤ ਕਈ ਨੇਤਾ...
ਆਈ.ਜੀ. ਉਮਰਾਨੰਗਲ ਨੂੰ 23 ਫਰਵਰੀ ਤੱਕ ਪੁਲਿਸ ਰਿਮਾਂਡ 'ਤੇ ਭੇਜਿਆ
. . .  about 7 hours ago
ਇਮਰਾਨ ਦੀ ਸਫ਼ਾਈ 'ਤੇ ਕੈਪਟਨ ਦਾ ਬਿਆਨ- ਮਸੂਦ ਅਜ਼ਹਰ ਨੂੰ ਜੇਕਰ ਨਹੀਂ ਫੜ ਸਕਦੇ ਤਾਂ ਭਾਰਤ ਨੂੰ ਦੱਸੋ
. . .  about 7 hours ago
ਪੁਲਵਾਮਾ ਅੱਤਵਾਦੀ ਹਮਲੇ 'ਤੇ ਬੋਲੇ ਇਮਰਾਨ- ਜੇਕਰ ਭਾਰਤ ਹਮਲਾ ਕਰੇਗਾ ਤਾਂ ਪਾਕਿਸਤਾਨ ਜਵਾਬ ਦੇਵੇਗਾ
. . .  about 8 hours ago
ਪਰਿਵਾਰ ਨਾਲ ਦੁੱਖ ਵੰਡਾਉਣ ਲਈ ਸ਼ਹੀਦ ਕੁਲਵਿੰਦਰ ਸਿੰਘ ਦੇ ਘਰ ਪਹੁੰਚੇ ਰਣਜੀਤ ਬਾਵਾ
. . .  about 8 hours ago
ਲੋਕ ਗਾਇਕ ਮਨਿੰਦਰ ਮੰਗਾ ਦਾ ਦੇਹਾਂਤ
. . .  about 9 hours ago
ਮੁਹਾਲੀ ਦੇ ਗੁਰਦੁਆਰਾ ਸਾਹਿਬ ਤੋਂ 150 ਦੇ ਕਰੀਬ ਵਿਦਿਆਰਥੀਆਂ ਨੂੰ ਜੰਮੂ-ਕਸ਼ਮੀਰ ਲਈ ਕੀਤਾ ਰਵਾਨਾ
. . .  about 9 hours ago
ਪੁਲਵਾਮਾ ਹਮਲੇ ਤੋਂ ਬਾਅਦ ਫੌਜ ਦਾ ਸਖ਼ਤ ਬਿਆਨ- ਕਸ਼ਮੀਰ 'ਚ ਜਿਹੜਾ ਵੀ ਬੰਦੂਕ ਚੁੱਕੇਗਾ, ਉਹ ਜਿਊਂਦਾ ਨਹੀਂ ਬਚੇਗਾ
. . .  about 9 hours ago
ਪਟਿਆਲਾ 'ਚ ਕੈਪਟਨ ਨੇ ਨਹਿਰੀ ਪਾਣੀ 'ਤੇ ਆਧਾਰਿਤ ਜਲ ਸਪਲਾਈ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ
. . .  about 9 hours ago
ਦਹਿਸ਼ਤਗਰਦੀ ਨਾਲ ਪਾਕਿਸਤਾਨ ਨੂੰ ਵੱਡੇ ਪੱਧਰ 'ਤੇ ਨੁਕਸਾਨ ਹੋਇਆ- ਇਮਰਾਨ ਖ਼ਾਨ
. . .  about 9 hours ago
ਪਾਕਿਸਤਾਨ ਨੂੰ ਪੁਲਵਾਮਾ ਹਮਲੇ ਨਾਲ ਕੀ ਫ਼ਾਇਦਾ ਹੋਵੇਗਾ?- ਇਮਰਾਨ ਖ਼ਾਨ
. . .  about 9 hours ago
ਪੁਲਵਾਮਾ ਹਮਲੇ ਨੂੰ ਲੈ ਕੇ ਭਾਰਤ ਨੇ ਬਿਨਾਂ ਸਬੂਤ ਤੋਂ ਪਾਕਿਸਤਾਨ 'ਤੇ ਇਲਜ਼ਾਮ ਲਗਾਏ-ਇਮਰਾਨ ਖ਼ਾਨ
. . .  1 minute ago
ਪੁਲਵਾਮਾ ਹਮਲੇ ਨੂੰ ਲੈ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਲੋਂ ਥੋੜ੍ਹੀ ਦੇਰ ਬਾਅਦ ਜਾਰੀ ਕੀਤਾ ਜਾਵੇਗਾ ਬਿਆਨ
. . .  about 10 hours ago
ਹੁਣ ਸਰਕਾਰੀ ਸਕੂਲਾਂ 'ਚ ਅਧਿਆਪਕ ਰਜਿਸਟਰਾਂ 'ਤੇ ਨਹੀਂ ਲਾਉਣਗੇ ਹਾਜ਼ਰੀ
. . .  about 10 hours ago
ਨਾਭਾ ਪਹੁੰਚੀ 'ਸ਼ਬਦ ਗੁਰੂ ਯਾਤਰਾ'
. . .  about 10 hours ago
ਬੈਂਗਲੁਰੂ ਏਅਰ ਸ਼ੋਅ ਦੌਰਾਨ ਵੱਡਾ ਹਾਦਸਾ, ਦੋ ਜਹਾਜ਼ ਆਪਸ 'ਚ ਟਕਰਾਏ
. . .  1 minute ago
ਜਥੇ. ਅਵਤਾਰ ਸਿੰਘ ਹਿਤ ਨੇ ਤਨਖ਼ਾਹ ਦੀ ਸੇਵਾ ਪੂਰੀ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਖ਼ਸ਼ਾਈ ਭੁੱਲ
. . .  about 11 hours ago
ਪਟਿਆਲਾ 'ਚ ਕੈਪਟਨ ਨੇ ਕੀਤੀ ਕਾਮਨ ਸੀਵਰੇਜ ਪ੍ਰਾਜੈਕਟ ਦੀ ਸ਼ੁਰੂਆਤ
. . .  about 11 hours ago
550 ਸਾਲਾ ਪ੍ਰਕਾਸ਼ ਪੁਰਬ ਸਮਰਪਿਤ 'ਪੰਜ ਤਖ਼ਤ ਐਕਸਪ੍ਰੈੱਸ ਸ਼ੁਰੂ', ਦੇਖੋ ਦਿੱਲੀ ਤੋਂ ਰਵਾਨਾ ਹੋਣ ਸਮੇਂ ਦੀਆਂ ਤਸਵੀਰਾਂ (2)
. . .  about 11 hours ago
550 ਸਾਲਾ ਪ੍ਰਕਾਸ਼ ਪੁਰਬ ਸਮਰਪਿਤ 'ਪੰਜ ਤਖ਼ਤ ਐਕਸਪ੍ਰੈੱਸ ਸ਼ੁਰੂ', ਦੇਖੋ ਦਿੱਲੀ ਤੋਂ ਰਵਾਨਾ ਹੋਣ ਸਮੇਂ ਦੀਆਂ ਤਸਵੀਰਾਂ (1)
. . .  about 11 hours ago
ਹੁਣ ਸਿਰਫ਼ 112 ਡਾਇਲ ਕਰਨ 'ਤੇ ਮਿਲੇਗੀ ਹਰ ਸੰਕਟ 'ਚ ਮਦਦ
. . .  about 11 hours ago
ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ 'ਚ ਟੇਕਿਆ ਮੱਥਾ
. . .  about 10 hours ago
ਜੈਸ਼-ਏ-ਮੁਹੰਮਦ ਪਾਕਿਸਤਾਨੀ ਫੌਜ ਦਾ ਬੱਚਾ ਹੈ- ਭਾਰਤੀ ਫੌਜ
. . .  about 12 hours ago
ਜੈਸ਼-ਏ-ਮੁਹੰਮਦ ਨੂੰ ਪਾਕਿਸਤਾਨੀ ਫੌਜ ਕੰਟਰੋਲ ਕਰ ਰਹੀ ਹੈ- ਲੈਫ਼ਟੀਨੈਂਟ. ਕੇ. ਜੇ. ਐੱਸ. ਢਿੱਲੋਂ
. . .  about 12 hours ago
ਜਿਹੜਾ ਵੀ ਬੰਦੂਕ ਚੁੱਕੇਗਾ, ਉਹ ਮਾਰਿਆ ਜਾਵੇਗਾ- ਫੌਜ
. . .  about 12 hours ago
ਕਸ਼ਮੀਰ 'ਚ ਜੈਸ਼-ਏ-ਮੁਹੰਮਦ ਦੇ ਸਾਰੇ ਟਾਪ ਕਮਾਂਡਰ ਢੇਰ- ਫੌਜ
. . .  about 12 hours ago
ਪਾਕਿਸਤਾਨ ਅਤੇ ਆਈ. ਐੱਸ. ਆਈ. ਦੇ ਇਸ਼ਾਰੇ 'ਤੇ ਹੋਇਆ ਪੁਲਵਾਮਾ ਹਮਲਾ- ਫੌਜ
. . .  about 12 hours ago
ਪ੍ਰਧਾਨ ਮੰਤਰੀ ਮੋਦੀ ਨੇ ਦੁਨੀਆ ਦੇ ਪਹਿਲੇ ਡੀਜ਼ਲ ਤੋਂ ਬਿਜਲੀ ਪਰਿਵਰਤਕ ਇੰਜਨ ਨੂੰ ਦਿਖਾਈ ਹਰੀ ਝੰਡੀ
. . .  about 12 hours ago
ਪੁਲਵਾਮਾ ਹਮਲੇ ਨੂੰ ਲੈ ਕੇ ਸ੍ਰੀਨਗਰ 'ਚ ਫੌਜ, ਸੀ. ਆਰ. ਪੀ. ਐੱਫ. ਅਤੇ ਜੰਮੂ-ਕਸ਼ਮੀਰ ਪੁਲਿਸ ਦੀ ਪ੍ਰੈੱਸ ਕਾਨਫਰੰਸ ਸ਼ੁਰੂ
. . .  about 12 hours ago
ਕਾਰ ਅਤੇ ਐਂਬੂਲੈਂਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  about 13 hours ago
ਬਿਹਾਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਚਾਰ ਲੋਕਾਂ ਦੀ ਮੌਤ
. . .  about 13 hours ago
ਅੱਜ ਅੰਮ੍ਰਿਤਸਰ ਆਉਣਗੇ ਅਰਵਿੰਦ ਕੇਜਰੀਵਾਲ
. . .  about 14 hours ago
ਵਿਆਹ ਸਮਾਰੋਹ ਦੌਰਾਨ ਇਕੱਠੇ ਹੋਏ ਲੋਕਾਂ ਨੂੰ ਟਰੱਕ ਨੇ ਕੁਚਲਿਆ, 13 ਦੀ ਮੌਤ ਅਤੇ ਕਈ ਜ਼ਖ਼ਮੀ
. . .  about 14 hours ago
ਜਦੋਂ ਸੜਕ 'ਤੇ ਜਾ ਰਹੀ ਕਾਰ ਨੂੰ ਅਚਾਨਕ ਲੱਗੀ ਭਿਆਨਕ ਅੱਗ
. . .  about 14 hours ago
ਦਿੱਲੀ ਦੇ ਨਰੇਲਾ ਇੰਡਸਟਰੀਅਲ ਇਲਾਕੇ 'ਚ ਲੱਗੀ ਭਿਆਨਕ ਅੱਗ
. . .  about 14 hours ago
ਅਧਿਆਪਕ ਸੰਘਰਸ਼ ਕਮੇਟੀ ਵਲੋਂ ਅੱਜ ਤੋਂ ਪੰਜਾਬ ਦੇ ਕੈਬਨਿਟ ਮੰਤਰੀਆਂ ਨੂੰ ਦਿੱਤੇ ਜਾਣਗੇ ਚੇਤਾਵਨੀ ਪੱਤਰ
. . .  about 15 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਪਹਿਲਾ ਸਫ਼ਾ

ਹੱਤਿਆ ਦੇ 2 ਮਾਮਲਿਆਂ ਵਿਚ ਰਾਮਪਾਲ ਸਮੇਤ 29 ਦੋਸ਼ੀ ਕਰਾਰ

  • 16 ਅਤੇ 17 ਨੂੰ ਸੁਣਾਈ ਜਾਵੇਗੀ ਸਜ਼ਾ

ਹਿਸਾਰ, 11 ਅਕਤੂਬਰ (ਰਾਜ ਪਰਾਸ਼ਰ)-ਸਤਲੋਕ ਆਸ਼ਰਮ ਦੇ ਮੁਖੀ ਰਾਮਪਾਲ 'ਤੇ ਚੱਲ ਰਹੇ ਹੱਤਿਆ ਦੇ 2 ਕੇਸਾਂ ਵਿਚ 4 ਸਾਲ ਬਾਅਦ ਹਿਸਾਰ ਦੀ ਵਿਸ਼ੇਸ਼ ਅਦਾਲਤ ਨੇ ਅਹਿਮ ਫ਼ੈਸਲਾ ਸੁਣਾਇਆ ਹੈ | ਵਧੀਕ ਸੈਸ਼ਨ ਜੱਜ ਸ੍ਰੀ ਡੀ.ਆਰ. ਚਾਲੀਆ ਦੀ ਅਦਾਲਤ ਨੇ ਹੱਤਿਆ ਦੇ ਦੋਵੇਂ ਮਾਮਲਿਆਂ ਵਿਚ ਰਾਮਪਾਲ ਨੂੰ ਦੋਸ਼ੀ ਕਰਾਰ ਦਿੱਤਾ ਹੈ | ਅਦਾਲਤ ਸਜ਼ਾ ਦਾ ਐਲਾਨ 16 ਅਤੇ 17 ਅਕਤੂਬਰ ਨੂੰ ਕਰੇਗੀ | ਅਦਾਲਤ ਨੇ ਦੋਵੇਂ ਮਾਮਲਿਆਂ ਵਿਚ ਰਾਮਪਾਲ ਸਮੇਤ 29 ਲੋਕਾਂ ਨੂੰ ਦੋਸ਼ੀ ਠਹਿਰਾਇਆ ਹੈ | ਦੋਸ਼ੀ ਕਰਾਰ ਦਿੱਤੇ ਗਏ ਦੋਸ਼ੀਆਂ ਵਿਚ 3 ਔਰਤਾਂ ਸ਼ਾਮਿਲ ਹਨ | ਕੇਂਦਰੀ ਜੇਲ੍ਹ-ਵਨ ਵਿਚ ਬਣਾਈ ਗਈ ਵਿਸ਼ੇਸ਼ ਅਦਾਲਤ ਵਿਚ ਵਧੀਕ ਸੈਸ਼ਨ ਜੱਜ ਡੀ.ਆਰ. ਚਾਲੀਆ ਨੇ ਮਾਮਲੇ 'ਤੇ ਫ਼ੈਸਲਾ ਸੁਣਾਇਆ | ਇਸ ਤੋਂ ਪਹਿਲਾਂ ਰਾਮਪਾਲ ਨੂੰ ਛੱਡ ਕੇ ਬਾਕੀ ਸਾਰੇ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ | ਇਸ ਤੋਂ ਬਾਅਦ ਰਾਮਪਾਲ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ | ਜੇਲ੍ਹ ਕੰਪਲੈਕਸ ਦੇ ਬਾਹਰ ਨਾਕਾ ਲਗਾ ਕੇ ਭਾਰੀ ਪੁਲਿਸ ਬਲ ਅਤੇ ਆਰ.ਏ.ਐਫ. ਦੇ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ | ਅਦਾਲਤ ਨੇ ਰਾਮਪਾਲ ਅਤੇ ਹੋਰ ਦੋਸ਼ੀਆਂ ਨੂੰ ਧਾਰਾਵਾਂ 302, 343 ਅਤੇ 120 ਬੀ ਤਹਿਤ ਦੋਸ਼ੀ ਠਹਿਰਾਇਆ | ਐਫ.ਆਈ.ਆਰ. ਨੰਬਰ 429 ਦੇ ਮਾਮਲੇ ਵਿਚ ਅਦਾਲਤ ਨੇ ਰਾਮਪਾਲ ਸਮੇਤ 15 ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਤੇ ਐਫ.ਆਈ.ਆਰ. ਨੰਬਰ 430 ਵਿਚ 14 ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ | ਇਨ੍ਹਾਂ ਦੋਵੇਂ ਐਫ.ਆਈ.ਆਰ. ਵਿਚ 6 ਸਾਂਝੇ ਦੋਸ਼ੀ ਪਾਏ ਗਏ | ਇਸ ਦੇ ਨਾਲ ਹੀ ਅਦਾਲਤ ਵਲੋਂ ਐਫ.ਆਈ.ਆਰ. 430 ਦੇ ਮਾਮਲੇ ਵਿਚ ਸਜ਼ਾ ਦਾ ਐਲਾਨ 16 ਅਕਤੂਬਰ ਨੂੰ ਕੀਤਾ ਜਾਵੇਗਾ | ਐਫ.ਆਈ.ਆਰ. 429 ਮਾਮਲੇ ਵਿਚ 17 ਅਕਤੂਬਰ ਨੂੰ ਸਜ਼ਾ ਸੁਣਾਈ ਜਾਵੇਗੀ | ਡੀ.ਸੀ. ਅਸ਼ੋਕ ਕੁਮਾਰ ਮੀਣਾ ਨੇ ਦੱਸਿਆ ਕਿ ਇਨ੍ਹਾਂ ਦੋਵੇਂ ਦਿਨਾਂ 'ਚ ਸੁਰੱਖਿਆ ਵਿਵਸਥਾ ਅੱਜ ਦੀ ਤਰ੍ਹਾਂ ਹੀ ਦਰੁਸਤ ਰਹੇਗੀ ਅਤੇ ਕਿਸੇ ਵੀ ਸ਼ਰਧਾਲੂ ਨੂੰ ਸ਼ਹਿਰ 'ਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਰਾਮਪਾਲ ਦੇ ਸ਼ਰਧਾਲੂਆਂ ਦੀ ਭੀੜ ਨੂੰ ਰੋਕਣ ਲਈ ਪ੍ਰਸ਼ਾਸਨ ਨੇ ਨਾ ਕੇਵਲ ਜ਼ਿਲ੍ਹਾ, ਸਗੋਂ ਜ਼ਿਲ੍ਹੇ  ਤੋਂ ਬਾਹਰ ਵੀ ਪ੍ਰਬੰਧ ਕੀਤੇ ਹਨ | ਰੇਲਵੇ ਸਟੇਸ਼ਨ, ਬੱਸ ਅੱਡਾ ਅਤੇ ਬਾਹਰ ਤੋਂ ਆਉਣ ਵਾਲੇ ਨਿੱਜੀ ਵਾਹਨਾਂ ਦੀ ਵਿਸ਼ੇਸ਼ ਜਾਂਚ ਕੀਤੀ ਗਈ | ਚੈਕਿੰਗ ਦੌਰਾਨ ਜੇਕਰ ਕਿਤੇ ਰਾਮਪਾਲ ਸ਼ਰਧਾਲੂ ਮਿਲੇ ਤਾਂ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਗਿਆ | ਅਜਿਹਾ ਹੀ ਕੰਮ ਜ਼ਿਲ੍ਹੇ ਤੋਂ ਬਾਹਰ ਤੇ ਜ਼ਿਲ੍ਹਾ ਦੀਆਂ ਹੱਦਾਂ 'ਤੇ ਕੀਤਾ ਗਿਆ | ਸਖ਼ਤਾਈ ਹੋਣ ਕਾਰਨ ਹਿਸਾਰ ਵਿਚ ਬਹੁਤ ਘੱਟ ਸਮਰਥਕ ਪੁੱਜ ਸਕੇ |
ਪੁਲਿਸ ਦੀ ਰਹੀ ਪੈਨੀ ਨਜ਼ਰ
ਰਾਮਪਾਲ ਨੂੰ ਦੋਸ਼ੀ ਕਰਾਰ ਦਿੱਤੇ ਜਾਣ 'ਤੇ ਕਿਸੇ ਤਰ੍ਹਾਂ ਦਾ ਕੋਈ ਤਣਾਅ ਦਾ ਮਾਹੌਲ ਨਜ਼ਰ ਨਹੀਂ ਆਇਆ, ਜਦਕਿ ਇਸ ਫ਼ੈਸਲੇ ਨੂੰ ਲੈ ਕੇ ਹਿਸਾਰ ਜ਼ਿਲ੍ਹੇ ਦੀ ਸਾਰੀ ਸਰਹੱਦ ਨੂੰ ਸੀਲ ਕਰ ਦਿੱਤਾ ਗਿਆ ਸੀ | ਚੱਪੇ-ਚੱਪੇ 'ਤੇ ਪੁਲਿਸ ਦੀ ਤਿੱਖੀ ਨਜ਼ਰ ਰਹੀ | ਅਦਾਲਤ, ਕੇਂਦਰੀ ਜੇਲ੍ਹ, ਮਿੰਨੀ ਸਕੱਤਰੇਤ ਸਮੇਤ ਹਿਸਾਰ ਅਤੇ ਆਲੇ-ਦੁਆਲੇ ਦੇ ਖੇਤਰਾਂ 'ਚ ਹਾਈ ਅਲਰਟ ਰਿਹਾ | ਸੁਰੱਖਿਆ ਵਜੋਂ ਸਖ਼ਤ ਪ੍ਰਬੰਧ ਕੀਤੇ ਗਏ ਸਨ | ਸੁਰੱਖਿਆ ਪ੍ਰਬੰਧਾਂ ਵਿਚ ਆਈ.ਜੀ., ਡੀ.ਆਈ.ਜੀ. ਸਮੇਤ ਕਈ ਜ਼ਿਲਿ੍ਹਆਂ ਦੇ ਐਸ.ਐਸ.ਪੀ., ਐਸ.ਪੀ. ਵੀ ਲਗਾਏ ਗਏ | ਸ਼ੱਕੀ ਥਾਵਾਂ 'ਤੇ ਅਰਧ ਸੈਨਿਕ ਬਲਾਂ ਦੇ ਜਵਾਨ ਤਾਇਨਾਤ ਰਹੇ | ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਖ਼ੁਦ ਇਸ ਮਾਮਲੇ 'ਤੇ ਧਿਆਨ ਰੱਖ ਰਹੇ ਸਨ | ਸ਼ਹਿਰ 'ਚ ਪੁਲਿਸ ਨੇ ਫ਼ਲੈਗ ਮਾਰਚ ਵੀ ਕੱਢਿਆ |
ਕੁਝ ਦਿਨ ਪਹਿਲਾਂ ਹੀ ਹੋਇਆ ਏ. ਡੀ. ਜੇ. ਅਜੈ ਪਰਾਸ਼ਰ ਦਾ ਤਬਾਦਲਾ
ਇਨ੍ਹਾਂ ਮੁਕੱਦਮਿਆਂ ਦਾ ਟਰਾਇਲ ਸੈਂਟਰਲ ਜੇਲ੍ਹ-ਵਨ 'ਚ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਜੈ ਪਰਾਸ਼ਰ ਦੀ ਅਦਾਲਤ 'ਚ ਹੋਇਆ ਸੀ, ਪਰ ਮੁਕੱਦਮਿਆਂ ਦਾ ਫ਼ੈਸਲਾ ਸੁਣਾਉਣ ਤੋਂ ਪਹਿਲਾਂ ਉਨ੍ਹਾਂ ਦਾ ਤਬਾਦਲਾ ਹੋ ਗਿਆ | ਏ.ਡੀ.ਜੇ. ਅਜੈ ਪਰਾਸ਼ਰ ਦੇ ਤਬਾਦਲੇ ਤੋਂ ਬਾਅਦ ਏ.ਡੀ.ਜੇ. ਡੀ.ਆਰ. ਚਾਲੀਆ ਮੁਕੱਦਮੇ ਦੀ ਸੁਣਵਾਈ ਕਰ ਰਹੇ ਹਨ | ਅਦਾਲਤ ਵਿਚ ਮੁਕੱਦਮਾ ਨੰਬਰ 429 ਵਿਚ 43 ਗਵਾਹਾਂ ਨੇ ਗਵਾਹੀ ਦਿੱਤੀ | ਮੁਕੱਦਮਾ ਨੰਬਰ 430 ਵਿਚ 23 ਗਵਾਹਾਂ ਦੀ ਗਵਾਹੀ ਦਰਜ ਹੋਈ |
ਕੀ ਹੈ ਮਾਮਲਾ
ਕਾਬਿਲੇਜ਼ਿਕਰ ਹੈ ਕਿ 18 ਨਵੰਬਰ 2014 ਨੂੰ ਸਤਲੋਕ ਆਸ਼ਰਮ ਦੇ ਸੰਚਾਲਕ ਰਾਮਪਾਲ ਨੂੰ ਬਰਵਾਲਾ ਸਥਿਤ ਆਸ਼ਰਮ ਤੋਂ ਬਾਹਰ ਕੱਢਣ ਲਈ ਪੁਲਿਸ ਨੇ ਮੁਹਿੰਮ ਸ਼ੁਰੂ ਕੀਤੀ ਸੀ। ਪਹਿਲੇ ਹੀ ਦਿਨ ਕਾਫ਼ੀ ਲੋਕ ਜ਼ਖ਼ਮੀ ਹੋਏ ਸਨ, ਪਰ ਸਮਰਥਕ ਨਹੀਂ ਹਟੇ ਸਨ। ਅਗਲੇ ਦਿਨ ਰਾਮਪਾਲ ਖ਼ੁਦ ਬਾਹਰ ਕੱਢਿਆ ਸੀ। ਇਸ ਦੌਰਾਨ 5 ਔਰਤਾਂ ਸਮੇਤ ਇਕ ਬੱਚੇ ਦੀ ਮੌਤ ਹੋਈ ਸੀ। ਇਸ ਸਬੰਧੀ ਪੁਲਿਸ ਨੇ ਐਫ.ਆਈ.ਆਰ. ਨੰਬਰ 429 ਅਤੇ 430 ਨੰਬਰ ਕੀਤੀ ਸੀ।

 

ਸੁਮੇਧ ਸੈਣੀ ਨੂੰ ਰਾਹਤ, ਹਾਈਕੋਰਟ ਵਲੋਂ ਗਿ੍ਫ਼ਤਾਰੀ ਤੋਂ ਪਹਿਲਾਂ ਨੋਟਿਸ ਦੀ ਹਦਾਇਤ

ਚੰਡੀਗੜ੍ਹ, 11 ਅਕਤੂਬਰ (ਸੁਰਜੀਤ ਸਿੰਘ ਸੱਤੀ)-ਪੰਜਾਬ ਦੇ ਸਾਬਕਾ ਪੁਲਿਸ ਮੁਖੀ ਸੁਮੇਧ ਸਿੰਘ ਸੈਣੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡੀ ਅੰਤਿ੍ਮ ਰਾਹਤ ਦਿੰਦਿਆਂ ਉਨ੍ਹਾਂ ਨੂੰ ਕਿਸੇ ਵੀ ਕੇਸ 'ਚ ਗਿ੍ਫ਼ਤਾਰ ਕਰਨ ਤੋਂ ਪਹਿਲਾਂ ਇਕ ਹਫ਼ਤੇ ਦਾ ਨੋਟਿਸ ਦੇਣ ਦੀ ਪੰਜਾਬ ਸਰਕਾਰ ਨੂੰ ਹਿਦਾਇਤ ਕੀਤੀ ਹੈ | ਸੁਮੇਧ ਸੈਣੀ ਨੇ ਹਾਈਕੋਰਟ 'ਚ ਪਹੁੰਚ ਕਰ ਕੇ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦੇ ਆਧਾਰ 'ਤੇ ਉਨ੍ਹਾਂ ਿਖ਼ਲਾਫ਼ ਹੋਣ ਵਾਲੀ ਕਿਸੇ ਵੀ ਸੰਭਾਵੀ ਕਾਰਵਾਈ ਦਾ ਖ਼ਦਸ਼ਾ ਪ੍ਰਗਟਾਉਂਦਿਆ ਮੰਗ ਕੀਤੀ ਸੀ ਕਿ ਰਿਪੋਰਟ ਦੇ ਆਧਾਰ 'ਤੇ ਜੇਕਰ ਉਨ੍ਹਾਂ ਿਖ਼ਲਾਫ਼ ਕੋਈ ਕਾਰਵਾਈ ਹੋਣੀ ਹੈ ਜਾਂ ਗਿ੍ਫ਼ਤਾਰੀ ਕੀਤੀ ਜਾਣੀ ਹੈ ਤਾਂ ਉਸ ਨੂੰ ਪਹਿਲਾਂ ਇਸ ਸਬੰਧੀ ਨੋਟਿਸ ਦਿੱਤਾ ਜਾਵੇ | ਉਨ੍ਹਾਂ ਇਹ ਵੀ ਕਿਹਾ ਕਿ ਉਹ ਸਾਲ 2007 ਤੋਂ ਸਾਲ 2012 ਤੱਕ ਵਿਜੀਲੈਂਸ ਵਿਚ ਰਹੇ ਹਨ ਤੇ ਇਸ ਦੌਰਾਨ ਉਨ੍ਹਾਂ ਲੁਧਿਆਣਾ ਸਿਟੀ ਸੈਂਟਰ ਦੇ ਕਥਿਤ ਘਪਲੇ ਜਿਹੇ ਕਈ ਵੱਡੇ ਕੇਸ ਹੈਂਡਲ ਕੀਤੇ ਹਨ ਤੇ ਇਸ ਤੋਂ ਇਲਾਵਾ ਅਮਨ ਸਕੋਡਾ ਨਾਂਅ ਨਾਲ ਮਸ਼ਹੂਰ ਕੇਸ ਨਾਲ ਵੀ ਜੁੜੇ ਰਹੇ ਹਨ, ਲਿਹਾਜ਼ਾ ਉਨ੍ਹਾਂ ਨੂੰ ਕਿਸੇ ਵੀ ਕੇਸ ਵਿਚ ਨਾਜਾਇਜ਼ ਤੌਰ 'ਤੇ ਫਸਾਏ ਜਾਣ ਦਾ ਖ਼ਤਰਾ ਬਣਿਆ ਹੋਇਆ ਹੈ | ਉਨ੍ਹਾਂ ਦਲੀਲਾਂ ਨਾਲ ਮੰਗ ਕੀਤੀ ਕਿ ਗਿ੍ਫ਼ਤਾਰੀ ਤੋਂ ਪਹਿਲਾਂ ਨੋਟਿਸ ਦਿੱਤਾ ਜਾਵੇ ਤੇ ਜੇਕਰ ਕੋਈ ਕੇਸ ਦਰਜ ਕੀਤਾ ਜਾਂਦਾ ਹੈ ਤਾਂ ਇਸ ਦੀ ਜਾਂਚ ਸੂਬਾ ਪੁਲਿਸ ਤੋਂ ਇਲਾਵਾ ਕਿਸੇ ਬਾਹਰਲੀ ਏਜੰਸੀ ਤੋਂ ਵੀ ਕਰਵਾਈ ਜਾਵੇ | ਉਨ੍ਹਾਂ ਇਹ ਮੰਗ ਵੀ ਕੀਤੀ ਕਿ ਜਾਂਚ ਸੀ.ਬੀ.ਆਈ. ਜਾਂ ਅਜਿਹੀ ਕਿਸੇ ਹੋਰ ਬਾਹਰਲੀ ਏਜੰਸੀ ਨੂੰ ਜਾਂਚ ਹਿੱਤ ਸੌਾਪਿਆ ਜਾਵੇ, ਜਿਹੜੀ ਕਿ ਸੂਬਾ ਸਰਕਾਰ ਦੇ ਕੰਟਰੋਲ ਹੇਠ ਕੰਮ ਨਾ ਕਰਦੀ ਹੋਵੇ | ਇਸ ਦੇ ਵਿਰੋਧ ਵਿਚ ਪੰਜਾਬ ਦੇ ਐਡਵੋਕੇਟ ਜਨਰਲ ਅਤੁੱਲ ਨੰਦਾ ਨੇ ਦਲੀਲ ਰੱਖੀ ਕਿ ਸੈਣੀ ਨੇ ਉਨ੍ਹਾਂ ਵਿਰੁੱਧ ਕਿਸੇ ਕੇਸ ਦਰਜ ਹੋਣ ਦਾ ਜ਼ਿਕਰ ਨਹੀਂ ਕੀਤਾ ਤੇ ਜੇਕਰ ਉਨ੍ਹਾਂ ਦੀ ਗਿ੍ਫ਼ਤਾਰੀ ਤੋਂ ਪਹਿਲਾਂ ਨੋਟਿਸ ਦੇਣ ਜਿਹੀ ਮੰਗ ਮੰਨੀ ਜਾਂਦੀ ਹੈ ਤਾਂ ਇਸ ਨਾਲ ਹਾਈਕੋਰਟ ਦੇ ਹੁਕਮ ਦੀ ਸਹੀ ਵਰਤੋਂ ਨਹੀਂ ਹੋਵੇਗੀ, ਲਿਹਾਜ਼ਾ ਬਲੈਂਕੇਟ ਬੇਲ ਜਿਹਾ ਕੋਈ ਹੁਕਮ ਨਾ ਦਿੱਤਾ ਜਾਵੇ | ਉਨ੍ਹਾਂ ਇਹ ਦਲੀਲ ਵੀ ਦਿੱਤੀ ਕਿ ਐਸ.ਆਈ.ਟੀ. ਨਿਰਪੱਖ ਜਾਂਚ ਕਰ ਰਹੀ ਹੈ, ਲਿਹਾਜ਼ਾ ਇਸ ਮਾਮਲੇ ਦੀ ਜਾਂਚ ਕਿਸੇ ਹੋਰ ਏਜੰਸੀ ਨੂੰ ਦੇਣ ਦੀ ਲੋੜ ਨਹੀਂ ਹੈ | ਸੈਣੀ ਦੀ ਅਰਜ਼ੀ 'ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਜਿਥੇ ਉਨ੍ਹਾਂ ਦੀ ਗਿ੍ਫ਼ਤਾਰੀ ਤੋਂ ਪਹਿਲਾਂ ਇੱਕ ਹਫ਼ਤੇ ਦਾ ਨੋਟਿਸ ਦੇਣ ਦੀ ਅੰਤਿ੍ਮ ਰਾਹਤ ਦਿੱਤੀ ਹੈ, ਉਥੇ ਸਰਕਾਰ ਨੂੰ ਨੋਟਿਸ ਕਰਕੇ ਜਵਾਬ ਮੰਗ ਲਿਆ ਹੈ |

ਚੰਡੀਗੜ੍ਹ 'ਚ ਸਿੱਖ ਔਰਤਾਂ ਨੂੰ ਹੈਲਮੈਟ ਪਹਿਨਣ ਤੋਂ ਛੋਟ

• ਬਾਦਲ ਦੀ ਅਗਵਾਈ 'ਚ ਰਾਜਨਾਥ ਨੂੰ ਮਿਲਿਆ ਵਫ਼ਦ
• ਗ੍ਰਹਿ ਮੰਤਰਾਲੇ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਦਿੱਤੇ ਨਿਰਦੇਸ਼
ਨਵੀਂ ਦਿੱਲੀ, 11 ਅਕਤੂਬਰ (ਜਗਤਾਰ ਸਿੰਘ)-ਚੰਡੀਗੜ੍ਹ ਵਿਚ ਸਿੱਖ ਔਰਤਾਂ ਨੂੰ ਦੋਪਹੀਆ ਵਾਹਨ ਚਲਾਉਣ ਸਮੇਂ ਹੈਲਮੈਟ ਪਹਿਨਣ ਤੋਂ ਛੋਟ ਮਿਲ ਗਈ ਹੈ | ਭਾਰਤੀ ਗ੍ਰਹਿ ਮੰਤਰਾਲੇ ਨੇ ਕਿਹਾ ਕਿ ਸਿੱਖ ਸੰਗਠਨਾਂ ਵਲੋਂ ਰਾਜਨਾਥ ਕੋਲ ਇਕ ਵਫ਼ਦ ਭੇਜਿਆ ਗਿਆ ਸੀ, ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ | ਇਹ ਵਫ਼ਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲਿਆ ਸੀ | ਸੁਖਬੀਰ ਸਿੰਘ ਬਾਦਲ ਇਸ ਮੰਗ 'ਤੇ ਜ਼ੋਰ ਦੇਣ ਲਈ ਰਾਜਨਾਥ ਸਿੰਘ ਨੂੰ ਮਿਲੇ ਸਨ, ਜਿਸ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਇਹ ਐਲਾਨ ਕੀਤਾ | ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ ਕਿ ਉਸ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਦਿੱਲੀ ਸਰਕਾਰ ਵਲੋਂ ਜਾਰੀ ਕੀਤੇ ਗਏ ਨੋਟੀਫ਼ਿਕੇਸ਼ਨ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਹੈ | ਇਸ ਨੋਟੀਫ਼ਿਕੇਸ਼ਨ ਵਿਚ ਕੇਂਦਰ ਸ਼ਾਸਿਤ ਖੇਤਰ ਚੰਡੀਗੜ੍ਹ ਵਿਚ ਦੋਪਹੀਆ ਵਾਹਨ ਚਲਾਉਣ ਸਮੇਂ ਸਿੱਖ ਔਰਤਾਂ ਨੂੰ ਹੈਲਮੈਟ ਪਾਉਣ ਤੋਂ ਛੋਟ ਦਿੱਤੀ ਗਈ ਹੈ | ਦਿੱਲੀ ਟਰਾਂਸਪੋਰਟ ਵਿਭਾਗ ਨੇ 4 ਜੂਨ 1999 ਦੇ ਨਿਯਮ 115 ਵਿਚ ਸੋਧ ਕਰਦੇ ਹੋਏ ਔਰਤਾਂ ਲਈ ਦੋਪਹੀਆ ਵਾਹਨ ਚਲਾਉਣ ਸਮੇਂ ਹੈਲਮੈਟ ਪਾਉਣ ਲਈ ਛੋਟ ਦੇ ਦਿੱਤੀ ਸੀ | 28 ਅਗਸਤ 2014 ਨੂੰ ਜਾਰੀ ਕੀਤੇ ਨੋਟੀਫ਼ਿਕੇਸ਼ਨ ਦੇ ਜ਼ਰੀਏ ਨਿਯਮ ਵਿਚ ਹੋਰ ਸੋਧ ਕੀਤੀ ਗਈ ਤਾਂ ਕਿ ਦਿੱਲੀ ਮੋਟਰ ਵਾਹਨ ਨਿਯਮ, 1993 ਦੇ ਉਪ ਨਿਯਮ 115 ਵਿਚ
'ਔਰਤਾਂ' ਸ਼ਬਦ ਦੀ ਜਗ੍ਹਾ 'ਸਿੱਖ ਔਰਤਾਂ' ਸ਼ਬਦ ਜੋੜਿਆ ਜਾਵੇ | ਰਾਜਨਾਥ ਸਿੰਘ ਨੂੰ ਮਿਲੇ ਵਫ਼ਦ ਨੂੰ ਇਸ ਤੋਂ ਇਲਾਵਾ ਇਹ ਭਰੋਸਾ ਦਿਵਾਇਆ ਕਿ ਚੰਡੀਗੜ੍ਹ 'ਚ ਪੰਜਾਬ ਅਤੇ ਹਰਿਆਣਾ ਤੋਂ ਕਰਮਚਾਰੀਆਂ ਦੀ ਨਿਯੁਕਤੀ ਨੂੰ ਲੈ ਕੇ 60:40 ਦੇ ਅਨੁਪਾਤ ਨੂੰ ਬਰਕਰਾਰ ਰੱਖਿਆ ਜਾਵੇਗਾ | ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲ ਕਰਦੇ ਹੋਏ ਸ. ਬਾਦਲ ਨੇ ਸਿੱਖ ਭਾਈਚਾਰੇ ਅਤੇ ਪੰਜਾਬੀਆਂ ਦੀਆਂ ਦੋਵੇਂ ਮੰਗਾਂ ਨੂੰ ਮੰਨਣ ਲਈ ਗ੍ਰਹਿ ਮੰਤਰੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਜੁਲਾਈ 2018 ਵਿਚ ਜਾਰੀ ਨੋਟੀਫਿਕੇਸ਼ਨ ਨੂੰ ਵਾਪਸ ਲੈਣ ਉਪਰੰਤ ਪਹਿਲਾਂ ਵਾਂਗ ਹੀ ਦੋਪਹੀਆ ਵਾਹਨ ਦੀ ਸਵਾਰੀ ਕਰਦਿਆਂ ਹੈਲਮੈਟ ਪਾਉਣ ਤੋਂ ਛੋਟ ਹੋਵੇਗੀ | ਸਾਬਕਾ ਮੁੱਖ ਮੰਤਰੀ ਨੇ ਅਕਾਲੀ ਦਲ ਦੀ ਉਸ ਅਪੀਲ ਉੱਤੇ ਸਾਰਥਕ ਹੁੰਗਾਰਾ ਭਰਨ ਲਈ ਵੀ ਗ੍ਰਹਿ ਮੰਤਰੀ ਦਾ ਧੰਨਵਾਦ ਕੀਤਾ, ਜਿਸ ਵਿਚ ਕਿਹਾ ਗਿਆ ਸੀ ਕਿ ਸੰਘੀ ਖੇਤਰਾਂ ਦੇ ਸਾਂਝੇ ਪੁਲਿਸ ਕੇਡਰ ਬਾਰੇ ਨੋਟੀਫ਼ਿਕੇਸ਼ਨ ਲਿਆ ਕੇ ਚੰਡੀਗੜ੍ਹ 'ਤੇ ਪੰਜਾਬ ਦੇ ਅਧਿਕਾਰਾਂ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ | ਸਾਬਕਾ ਮੁੱਖ ਮੰਤਰੀ ਨੇ ਦੱਸਿਆ ਕਿ ਇਹ ਨੋਟੀਫ਼ਿਕੇਸ਼ਨ ਪੰਜਾਬ ਪੁਨਰਗਠਨ ਐਕਟ ਦੀ ਸਿੱਧੀ ਉਲੰਘਣਾ ਹੈ, ਜਿਹੜਾ ਕਿ ਸਪੱਸ਼ਟ ਰੂਪ ਵਿਚ ਨਿਰਧਾਰਿਤ ਕਰਦਾ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਲਈ ਕਰਮਚਾਰੀਆਂ ਦੀ ਭਰਤੀ ਪੰਜਾਬ ਅਤੇ ਹਰਿਆਣਾ ਵਿਚੋਂ ਕ੍ਰਮਵਾਰ 60:40 ਅਨੁਪਾਤ ਨਾਲ ਕੀਤੀ ਜਾਵੇਗੀ | ਸ. ਬਾਦਲ ਨੇ ਸਰਕਾਰ ਨੂੰ ਚੰਡੀਗੜ੍ਹ ਨੂੰ ਪੰਜਾਬ ਨੂੰ ਸੌਾਪੇ ਜਾਣ ਦੀ ਅਪੀਲ ਵੀ ਕੀਤੀ | ਵਫ਼ਦ ਵਿਚ ਬਲਵਿੰਦਰ ਸਿੰਘ ਭੂੰਦੜ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾਕਟਰ ਦਲਜੀਤ ਸਿੰਘ ਚੀਮਾ ਸ਼ਾਮਿਲ ਸਨ |

ਪੀ.ਐਚ.ਡੀ. ਛੱਡ ਹਿਜ਼ਬੁਲ ਕਮਾਂਡਰ ਬਣੇ ਮਨਾਨ ਬਸ਼ੀਰ ਵਾਨੀ ਸਮੇਤ ਦੋ ਅੱਤਵਾਦੀ ਹਲਾਕ

  • ਰੋਸ ਪ੍ਰਦਰਸ਼ਨ 'ਚ ਕਈ ਜ਼ਖ਼ਮੀ, ਸਕੂਲ ਕਾਲਜ ਬੰਦ

ਸ੍ਰੀਨਗਰ, 11 ਅਕਤੂਬਰ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਫ਼ੌਜ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ 'ਚ ਖੋਜ ਵਿਦਿਆਰਥੀ (ਰਿਸਰਚ ਸਕਾਲਰ) ਤੋਂ ਅੱਤਵਾਦੀ ਸੰਗਠਨ ਹਿਜ਼ਬੁਲ ਮੁਜਾਹਦੀਨ ਦਾ ਕਮਾਂਡਰ ਬਣਿਆ ਡਾ: ਮਨਾਨ ਬਸ਼ੀਰ ਵਾਨੀ ਉਰਫ ਹਮਜ਼ਾ ਬਾਈ ਆਪਣੇ ਇਕ ਸਾਥੀ ਸਮੇਤ ਮਾਰਿਆ ਗਿਆ ਅਤੇ ਇਸ ਮੁਕਾਬਲੇ 'ਚ ਸੁਰੱਖਿਆ ਬਲਾਂ ਦੇ 2 ਜਵਾਨ ਵੀ ਜ਼ਖ਼ਮੀ ਹੋ ਗਏ | ਪੜ੍ਹਾਈ ਛੱਡਣ ਦੇ ਬਾਅਦ ਮਨਾਨ ਕਸ਼ਮੀਰ 'ਚ ਇਸਲਾਮਿਕ ਜਿਹਾਦ ਦੀ ਨਵੀਂ ਪਨੀਰੀ ਤਿਆਰ ਕਰਨ 'ਚ ਜੁਟਿਆ ਹੋਇਆ ਸੀ | ਇਸ ਮੁਕਾਬਲੇ ਦੇ ਸ਼ੁਰੂ ਹੋਣ ਦੇ ਨਾਲ ਹੀ ਸੁਰੱਖਿਆ ਦੇ ਮੱਦੇਨਜ਼ਰ ਉੱਤਰੀ ਕਸ਼ਮੀਰ 'ਚ ਮੋਬਾਈਲ ਤੇ ਇੰਟਰਨੈਟ ਸੇਵਾ ਮੁਅੱਤਲ ਕਰਨ ਦੇ ਨਾਲ ਹੀ ਸਕੂਲਾਂ ਤੇ ਕਾਲਜਾਂ 'ਚ ਛੁੱਟੀ ਕਰ ਦਿੱਤੀ ਗਈ ਸੀ | ਐਡੀਸ਼ਨਲ ਡੀ.ਜੀ.ਪੀ. ਸ੍ਰੀ ਮੁਨੀਰ ਅਹਿਮਦ ਖ਼ਾਨ ਨੇ ਮੁਕਾਬਲੇ 'ਚ ਡਾ: ਮਨਾਨ ਦੇ ਮਾਰ ਜਾਣ ਨੂੰ ਕਸ਼ਮੀਰ 'ਚ ਸੁਰੱਖਿਆ ਬਲਾਂ
ਲਈ ਇਕ ਵੱਡੀ ਸਫਲਤਾ ਦੱਸਿਆ ਹੈ | ਉਨ੍ਹਾਂ ਦੱਸਿਆ ਕਿ ਕੁਪਵਾੜਾ ਜ਼ਿਲੇ੍ਹ ਦੇ ਸ਼ਟਗੁੰਡ ਕਲਮਾਬਾਦ (ਹੰਦਵਾੜਾ) ਇਲਾਕੇ 'ਚ 30 ਆਰ.ਆਰ, ਸਪੈਸ਼ਲ ਆਪ੍ਰੇਸ਼ਨ ਗਰੁੱਪ (ਐਸ.ਓ.ਜੀ) ਅਤੇ ਸੀ.ਆਰ.ਪੀ.ਐਫ. ਨੇ ਦੇਰ ਰਾਤ ਕਰੀਬ 2.30 ਵਜੇ ਮਨਾਨ ਬਸ਼ੀਰ ਵਾਨੀ ਦੇ ਕੁਝ ਸਾਥੀਆਂ ਸਮੇਤ ਮੌਜੂਦ ਹੋਣ ਦੀ ਸੂਹ ਮਿਲਣ 'ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ | ਇਸ ਦੌਰਾਨ ਇਕ ਮਕਾਨ 'ਚ ਲੁਕੇ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਨੂੰ ਆਪਣੇ ਟਿਕਾਣੇ ਵੱਲ ਵੱਧਦਾ ਵੇਖ ਫ਼ਰਾਰ ਹੋਣ ਦੀ ਕੋਸ਼ਿਸ਼ ਕਰਦਿਆਂ ਗੋਲੀਬਾਰੀ ਸ਼ੁਰੂ ਕਰ ਦਿੱਤੀ ਪਰ ਫੌਜ ਦੇ ਸਖ਼ਤ ਘੇਰੇ ਕਾਰਨ ਉਹ ਭੱਜਣ 'ਚ ਨਾਕਾਮ ਹੋ ਗਏ | ਸੁਰੱਖਿਆ ਬਲਾਂ ਨੇ ਉਨ੍ਹਾਂ ਨੂੰ ਆਤਮ-ਸਮਰਪਣ ਕਰਨ ਲਈ ਕਿਹਾ ਪਰ ਉਨ੍ਹਾਂ ਗੋਲੀਬਾਰੀ ਜਾਰੀ ਰੱਖੀ ਅਤੇ ਤਕਰਬੀਨ ਅੱਧੇ ਘੰਟੇ ਬਾਅਦ ਅੱਤਵਾਦੀਆਂ ਵਲੋਂ ਗੋਲੀਬਾਰੀ ਦਾ ਸਿਲਸਿਲਾ ਬੰਦ ਹੋ ਗਿਆ | ਸਵੇਰੇ 9 ਕੁ ਵਜੇ ਸੁਰੱਖਿਆ ਬਲਾਂ ਦੇ ਜਵਾਨ ਜਦੋਂ ਤਲਾਸ਼ੀ ਲਈ ਅੱਗੇ ਵਧੇ ਤਾਂ ਅੱਤਵਾਦੀਆਂ ਨੇ ਮੁੜ ਗੋਲੀਬਾਰੀ ਸ਼ੁਰੂ ਕਰ ਦਿੱਤੀ ਜਿਸ 'ਚ 2 ਜਵਾਨ ਜ਼ਖ਼ਮੀ ਹੋ ਗਏ | ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ 'ਚ ਇਕ ਅੱਤਵਾਦੀ ਮਾਰਿਆ ਗਿਆ | ਸੂਤਰਾਂ ਅਨੁਸਾਰ ਮੁਕਾਬਲੇ ਦੌਰਾਨ 3 ਅੱਤਵਾਦੀਆਂ 'ਚੋਂ ਇਕ ਅੱਤਵਾਦੀ ਫ਼ਰਾਰ ਹੋਣ 'ਚ ਸਫਲ ਹੋ ਗਿਆ ਤੇ ਮਕਾਨ ਦੀ ਤਲਾਸ਼ੀ 'ਚ ਪੁਲਿਸ ਨੇ 2 ਅੱਤਵਾਦੀਆਂ ਦੀ ਲਾਸ਼ਾਂ ਹਥਿਆਰਾਂ ਸਮੇਤ ਕਈ ਇਤਰਾਜ਼ਯੋਗ ਦਸਤਾਵੇਜ਼ਾਂ ਸਮੇਤ ਬਰਾਮਦ ਕੀਤੀਆਂ | ਪੁਲਿਸ ਨੇ ਮਾਰੇ ਗਏ ਅੱਤਵਾਦੀਆਂ ਦੀ ਪਛਾਣ ਮਨਾਨ ਬਸ਼ੀਰ ਵਾਨੀ ਵਾਸੀ ਕੁਪਵਾੜਾ ਟਿਕੀਪੋਰਾ (ਲੌਲਾਬ) ਤੇ ਕੁਝ ਦਿਨ ਪਹਿਲੇ ਅੱਤਵਾਦੀ ਬਣੇ ਆਸ਼ਿਕ ਹੁਸੈਨ ਜ਼ਰਗਰ ਵਾਸੀ ਤੁਲਵਾਰੀ ਲੰਗੇਟ ਵਜੋਂ ਕੀਤੀ ਹੈ | ਜ਼ਿਕਰਯੋਗ ਹੈ ਕਿ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦਾ ਰਿਸਰਚ ਸਕਾਲਰ ਮਨਾਨ ਬਸ਼ੀਰ ਇਸ ਸਾਲ ਜਨਵਰੀ 'ਚ ਹਿੰਜ਼ਬੁਲ ਮੁਜਾਹਦੀਨ 'ਚ ਸ਼ਾਮਿਲ ਹੋ ਗਿਆ ਸੀ ਅਤੇ ਇਸ ਸਾਲ ਦੌਰਾਨ ਹਿਜ਼ਬੁਲ ਦੇ ਚੋਟੀ ਦੇ ਕਮਾਂਡਰਾਂ ਦੇ ਮਾਰੇ ਜਾਣ ਦੇ ਬਾਅਦ ੳੁੱਤਰੀ ਕਸ਼ਮੀਰ 'ਚ ਅੱਤਵਾਦੀ ਨੈਟਵਰਕ ਨੂੰ ਮਜ਼ਬੂਤ ਕਰਨ ਲਈ ਨਵੇਂ ਲੜਕਿਆਂ ਦੀ ਭਰਤੀ 'ਚ ਲੱਗਾ ਹੋਇਆ ਸੀ | ਮਨਾਨ ਕਸ਼ਮੀਰ 'ਚ ਚੋਟੀ ਦੇ ਲੋੜੀਂਦੇ ਅਤੱਵਾਦੀਆਂ ਦੀ ਸੂਚੀ 'ਚ ਸ਼ਾਮਿਲ ਸੀ | ਮਨਾਨ ਤੇ ਉਸ ਦੇ ਸਾਥੀ ਦੀ ਮੁਕਾਬਲੇ 'ਚ ਮਾਰੇ ਜਾਣ ਦੇ ਖ਼ਬਰ ਮਿਲਦਿਆਂ ਹੀ ਕੁਪਵਾੜਾ, ਹੰਦਵਾੜਾ, ਸੋਪੋਰ, ਪਟਨ ਦੇ ਇਲਾਵਾ ਦੱਖਣੀ ਕਸ਼ਮੀਰ 'ਚ ਪ੍ਰਦਰਸ਼ਨਕਾਰੀਆਂ ਨੇ ਇੱਕਠੇ ਹੋ ਕੇ ਮਾਰਚ ਕਰਦਿਆਂ ਸੁਰੱਖਿਆ ਬਲਾਂ 'ਤੇ ਭਾਰੀ ਪਥਰਾਅ ਕੀਤਾ | ਸੁਰੱਖਿਆ ਬਲਾਂ ਤੇ ਪੁਲਿਸ ਵਲੋਂ ਅੱਥਰੂ ਗੈਸ ਦੇ ਗੋਲੇ ਸੁੱਟਣ ਤੇ ਹਵਾਈ ਫਾਇਰਿੰਗ ਦੌਰਾਨ ਹੋਈਆਂ ਝੜਪਾਂ 'ਚ 6 ਪ੍ਰਦਰਸ਼ਨਕਾਰੀ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ 'ਚ ਦਾਖਲ ਕੀਤਾ ਗਿਆ | ਇਸ ਦੌਰਾਨ ਅੱਤਵਾਦੀਆਂ ਦੇ ਜਨਾਜ਼ਿਆਂ 'ਚ ਸ਼ਮੂਲੀਅਤ ਕਰਨ ਲਈ ਵੱਡੀ ਗਿਣਤੀ 'ਚ ਲੋਕ ਟਿਕੀਪੋਰਾ ਲੌਲਾਬ ਪਹੁੰਚੇ |
ਕੌਣ ਸੀ ਮਨਾਨ ਵਾਨੀ ਅਤੇ ਕਿਵੇਂ ਬਣਿਆ ਅੱਤਵਾਦੀ
ਮਨਾਨ ਬਸ਼ੀਰ ਵਾਨੀ ਉਰਫ ਹਮਜ਼ਾ ਬਾਈ ਇਸ ਸਾਲ ਜਨਵਰੀ 'ਚ ਉਸ ਸਮੇਂ ਸੁਰਖੀਆਂ 'ਚ ਆਇਆ ਸੀ, ਜਦੋਂ ਉਸ ਦੀ ਯੂ.ਬੀ.ਜੀ.ਐਲ. ਨਾਲ ਸੋਸ਼ਲ ਮੀਡੀਆ ਤੇ ਤਸਵੀਰ ਵਾਇਰਲ ਹੋਈ ਸੀ | ਉਹ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਤੋਂ ਪੀ.ਐਚ. ਡੀ. ਕਰ ਰਿਹਾ ਸੀ, 2017 ਦੇ ਅਖੀਰ 'ਚ ਉਹ ਘਰ ਵਾਲਿਆਂ ਨੂੰ ਮਿਲਣ ਆਇਆ ਤੇ 4 ਜਨਵਰੀ 2018 ਤੱਕ ਪਰਿਵਾਰ ਦੇ ਸੰਪਰਕ 'ਚ ਰਿਹਾ ਅਤੇ 5 ਜਨਵਰੀ ਨੂੰ ਉਸ ਨੇ ਹਿਜ਼ਬੁਲ 'ਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ ਸੀ | ਉਸ ਦਾ ਪਿਤਾ ਲੈਕਚਰਾਰ ਤੇ ਇਕ ਭਰਾ ਇੰਜੀਨੀਅਰ ਹੈ | ਮਨਾਨ ਨੂੰ 'ਵਾਟਰ ਇਨਵਾਇਰਮੈਂਟ ਐਨਰਜੀ ਐਾਡ ਸੁਸਾਇਟੀ' ਵਿਸ਼ੇ 'ਤੇ ਭੋਪਾਲ ਵਿਖੇ ਹੋਏ ਅੰਤਰਰਾਸ਼ਟਰੀ ਸੰਮੇਲਨ 'ਚ ਸਭ ਤੋਂ ਵਧੀਆ ਪੱਤਰ ਪੇਸ਼ ਕਰਨ ਲਈ ਸਨਮਾਨਿਤ ਵੀ ਕੀਤਾ ਗਿਆ ਸੀ, ਜਿਸ 'ਚ ਲਗਪਗ 400 ਦੇਸ਼ਾਂ ਦੇ ਖੋਜ ਵਿਦਿਆਰਥੀਆਂ ਨੇ ਹਿੱਸਾ ਲਿਆ ਸੀ | ਉਹ ਕਸ਼ਮੀਰ 'ਚ ਇਸਲਾਮਿਕ ਸ਼ਰੀਅਤ (ਇਸਲਾਮਿਕ ਕਾਨੂੰਨ) ਲਾਗੂ ਕਰਨ ਦਾ ਕੱਟੜ ਸਮਰਥਕ ਸੀ | ਅੱਤਵਾਦੀ ਬਣਨ ਤੋਂ ਬਾਅਦ ਉਸ ਨੇ ਸੋਸ਼ਲ ਮੀਡੀਆ 'ਤੇ ਕਈ ਵਾਰ ਕਸ਼ਮੀਰ 'ਚ ਜਾਰੀ ਜ਼ਿਹਾਦ ਨੂੰ ਜ਼ਾਇਜ ਠਹਿਰਾਇਆ ਸੀ | ਪਰ ਉਸ ਦੇ ਜ਼ਾਕਿਰ ਮੂਸਾ ਵਰਗੇ ਕੱਟੜ ਇਸਲਾਮਿਕ ਸੋਚ ਰੱਖਣ ਵਾਲੇ ਅੱਤਵਾਦੀਆਂ ਨਾਲ ਮਤਭੇਦ ਸਨ |
ਸਾਂਝੀ ਵੱਖਵਾਦੀ ਲੀਡਰਸ਼ਿਪ ਵਲੋਂ ਕਸ਼ਮੀਰ ਬੰਦ ਦਾ ਸੱਦਾ
ਸਈਦ ਅਲੀ ਸ਼ਾਹ ਗਿਲਾਨੀ, ਯਾਸੀਨ ਮਲਿਕ ਤੇ ਮੀਰਵਾਇਜ਼ ਉਮਰ ਫਾਰੂਕ ਦੀ ਅਗਵਾਈ ਵਾਲੀ ਸਾਂਝੀ ਕਸ਼ਮੀਰੀ ਲੀਡਰਸ਼ਿਪ (ਜੇ.ਆਰ.ਐਲ.) ਵਲੋਂ ਮਨਾਨ ਬਸ਼ੀਰ ਵਾਨੀ ਤੇ ਉਸ ਦੇ ਸਾਥੀ ਦੇ ਹੰਦਵਾੜਾ ਮੁਕਬਾਲੇ 'ਚ ਮਾਰੇ ਜਾਣ ਦੇ ਰੋਸ 'ਚ ਸ਼ੁੱਕਰਵਾਰ ਨੂੰ ਕਸ਼ਮੀਰ ਬੰਦ ਦਾ ਸੱਦਾ ਦਿੱਤਾ ਹੈ | ਮੌਲਵੀ ਉਮਰ ਫਾਰੂਕ ਨੇ ਟਵੀਟ ਕਰ ਕੇ ਲੋਕਾਂ ਨੂੰ ਮਨਾਨ ਜਿਹੇ ਸਕਾਲਰ ਦੇ ਆਪਣੇ ਸਾਥੀ ਸਮੇਤ ਕਸ਼ਮੀਰ ਲਈ ਲੜ੍ਹਦਿਆਂ ਮੌਤ ਦੇ ਮੂੰਹ ਜਾ ਪੈਣ ਦੇ ਰੋਸ 'ਚ ਕਸ਼ਮੀਰ ਬੰਦ ਰੱਖਣ ਦੀ ਅਪੀਲ ਕੀਤੀ |
ਸ਼ੋਪੀਆਂ 'ਚ ਹੁਰੀਅਤ ਕਾਰਕੁੰਨ ਦੀ ਅਣਪਛਾਤੇ ਬੰਦੂਕਧਾਰੀਆਂ ਵਲੋਂ ਹੱਤਿਆ
ਸ਼ੋਪੀਆਂ ਜ਼ਿਲ੍ਹੇ ਦੇ ਮਾਮਿੰਦਰ ਇਲਾਕੇ 'ਚ ਅਣਪਛਾਤੇ ਬੰਦੂਕਧਾਰੀਆਂ ਨੇ ਅੱਜ ਹੁਰੀਅਤ ਕਾਨਫਰੰਸ ਦੇ ਗਿਲਾਨੀ ਧੜੇ ਦੇ ਸਰਗਰਮ ਕਾਰਕੁੰਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ | ਸੂਤਰਾਂ ਅਨੁਸਾਰ ਮੌਲਵੀ ਤਾਰਿਕ ਅਹਿਮਦ ਗਨਾਈ ਉੱਘੇ ਵੱਖਵਾਦੀ ਮਸਰਤ ਆਲਮ ਦੀ ਅਗਵਾਈ ਵਾਲੀ ਮੁਸਲਿਮ ਲੀਗ ਨਾਲ ਸੰਬੰਧਿਤ ਸੀ ਤੇ 1996 ਤੱਕ ਸਰਗਰਮ ਅੱਤਵਾਦੀ ਵੀ ਰਿਹਾ ਸੀ | ਉਹ ਸਵੇਰੇ ਆਪਣੇ ਬਾਗ 'ਚ ਕੰਮ ਕਰ ਰਿਹਾ ਸੀ, ਜਦੋਂ ਕੁਝ ਹਥਿਆਰਬੰਦ ਲੋਕ ਉਸ ਨੂੰ ਗੋਲੀਆਂ ਮਾਰ ਕੇ ਫ਼ਰਾਰ ਹੋ ਗਏ, ਉਸ ਨੂੰ ਨਜ਼ਦੀਕ ਦੇ ਹਸਪਤਲ ਲਿਜਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ | ਇਸ ਦੌਰਾਨ ਮਾਰੇ ਗਏ ਹੁਰੀਅਤ ਕਾਰਕੁੰਨ ਦੇ ਜਨਾਜ਼ੇ 'ਚ ਸ਼ਾਮਿਲ ਹੋਏ 7 ਅੱਤਵਾਦੀ ਹਵਾ 'ਚ ਗੋਲੀਆਂ ਚਲਾ ਕੇ ਉਸ ਨੂੰ ਸਲਾਮੀ ਦਿੰਦੇ ਹੋਏ ਫਰਾਰ ਹੋ ਗਏ |
ਅੱਤਵਾਦੀਆਂ ਨੇ ਐਸ.ਪੀ.ਓ. ਨੂੰ ਗੋਲੀ ਮਾਰੀ, ਜ਼ਖ਼ਮੀ
ਪੁਲਵਾਮਾ ਜ਼ਿਲ੍ਹੇ ਦੇ ਕਰੀਮਾਬਾਦ ਕਾਕਪੋਰਾ ਇਲਾਕੇ 'ਚ ਸ਼ੱਕੀ ਅੱਤਵਾਦੀਆਂ ਨੇ ਇਕ ਐਸ.ਪੀ.ਓ. ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ | ਪੁਲਿਸ ਅਨੁਸਾਰ ਸ਼ੱਕੀ ਅੱਤਵਾਦੀਆਂ ਨੇ ਬੀਤੀ ਦੇਰ ਰਾਤ 11.45 ਵਜੇ ਐਸ.ਪੀ.ਓ. ਬਿਲਾਲ ਅਹਿਮਦ ਗਨਾਈ ਦੇ ਘਰ ਵੜ ਕੇ ਉਸ ਨੂੰ ਗੋਲੀਆਂ ਮਾਰੀਆਂ ਅਤੇ ਫ਼ਰਾਰ ਹੋ ਗਏ | ਉਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ |
ਮਨਾਨ ਵਾਨੀ ਨੇ ਜ਼ਿੰਦਗੀ ਦੀ ਬਜਾਇ ਮੌਤ ਨੂੰ ਤਰਜੀਹ ਦਿੱਤੀ-ਮਹਿਬੂਬਾ ਮੁਫ਼ਤੀ
ਪੀ.ਡੀ.ਪੀ. ਦੀ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦੇ ਰਿਸਰਚ ਸਕਾਲਰ 'ਤੋਂ ਅੱਤਵਾਦੀ ਬਣੇ ਮਨਾਨ ਵਾਨੀ ਦੀ ਮੌਤ 'ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਟਵੀਟ ਕਰ ਕੇ ਕਿਹਾ ਹੈ ਕਿ ਉਸ ਨੇ ਜਿੰਦਗੀ ਨਾਲੋਂ ਮੌਤ ਨੂੰ ਤਰਜੀਹ ਦਿੱਤੀ ਹੈ | ਮਹਿਬੂਬਾ ਮੁਫਤੀ ਨੇ ਲਿਖਿਆ ਕਿ ਅਸੀਂ ਰੋਜ਼ਾਨਾ ਆਪਣੇ ਪੜ੍ਹੇ ਲਿਖੇ ਨੌਜਵਾਨਾਂ ਨੂੰ ਖੋਹ ਰਹੇ ਹਾਂ, ਉਨ੍ਹਾਂ ਸਭ ਰਾਜਨੀਤਕ ਪਾਰਟੀਆਂ ਨੂੰ ਸੂਬੇ ਦੀ ਮੌਜੂਦਾ ਸਥਿਤੀ ਨੂੰ ਵੇਖਦਿਆਂ ਕਸ਼ਮੀਰ ਮਸਲੇ ਦੇ ਹੱਲ ਲਈ ਸਭ ਸਬੰਧਿਤ ਧਿਰਾਂ ਸਮੇਤ ਪਾਕਿਸਤਾਨ ਨਾਲ ਗੱਲਬਾਤ ਦੀ ਪਹਿਲ ਕਰਨ ਅਤੇ ਕਸ਼ਮੀਰ 'ਚ ਜਾਰੀ ਖੂਨ ਖਰਾਬੇ ਨੂੰ ਰੋਕਣ ਦੇ ਲਈ ਕਦਮ ਉਠਾਉਣ ਲਈ ਕਿਹਾ ਹੈ |

ਈ.ਡੀ. ਦੇ ਡਿਪਟੀ ਡਾਇਰੈਕਟਰ ਨਿਰੰਜਣ ਸਿੰਘ ਨੇ ਸਮੇਂ ਤੋਂ ਪਹਿਲਾਂ ਸੇਵਾ ਮੁਕਤੀ ਲੈਣ ਦੀ ਦਰਖ਼ਾਸਤ ਵਾਪਸ ਲਈ

ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)-ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਡਿਪਟੀ ਡਾਇਰੈਕਟਰ ਖੇਤਰੀ ਦਫ਼ਤਰ ਜਲੰਧਰ ਨਿਰੰਜਣ ਸਿੰਘ ਨੇ ਵਿਭਾਗ ਨੂੰ ਜੋ 5 ਅਕਤੂਬਰ, 2018 ਨੂੰ ਸਮੇਂ ਤੋਂ ਪਹਿਲਾਂ ਸੇਵਾ ਮੁਕਤੀ ਲੈਣ ਦੀ ਦਰਖ਼ਾਸਤ ਭੇਜੀ ਸੀ, ਹਫ਼ਤੇ ਬਾਅਦ ਉਨ੍ਹਾਂ ਨੇ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਈ. ਮੇਲ ਕਰਕੇ ਦਰਖ਼ਾਸਤ ਰੱਦ ਕਰਨ ਦੀ ਅਪੀਲ ਕੀਤੀ ਹੈ | ਈ.ਡੀ. ਦੇ ਡਿਪਟੀ ਡਾਇਰੈਕਟਰ ਨਿਰੰਜਣ ਸਿੰਘ ਉਹ ਅਧਿਕਾਰੀ ਹਨ,
ਜਿਹੜੇ 6 ਹਜ਼ਾਰ ਕਰੋੜ ਰੁਪਏ ਦੇ ਭੋਲਾ ਨਸ਼ਾ ਤਸਕਰੀ ਮਾਮਲੇ ਦੀ ਪੜਤਾਲ ਕਰ ਰਹੇ ਹਨ | ਈ.ਡੀ. ਵਲੋਂ ਦਰਜ ਕੀਤੇ 6 ਹਜ਼ਾਰ ਕਰੋੜ ਰੁਪਏ ਦੇ ਭੋਲਾ ਨਸ਼ਾ ਤਸਕਰੀ ਮਾਮਲੇ 'ਚ ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ, ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਅਵਿਨਾਸ਼ ਚੰਦਰ ਅਤੇ ਦਮਨਪ੍ਰੀਤ ਸਿੰਘ ਖਿਲਾਫ਼ ਭਾਵੇਂ ਦੋਸ਼ ਤੈਅ ਹੋ ਗਏ ਹਨ, ਪਰ ਇਸ ਮਾਮਲੇ 'ਚ ਵੀ ਸਾਬਕਾ ਕੈਬਨਿਟ ਮੰਤਰੀ, ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦੇ ਸਰਪ੍ਰਸਤ ਤੇ ਹਲਕਾ ਮਜੀਠਾ ਤੋਂ ਵਿਧਾਇਕ ਬਿਕਰਮ ਸਿੰਘ ਮਜੀਠੀਆ ਦਾ ਨਾਂਅ ਵੀ ਨਾਮਜ਼ਦ ਕੀਤਾ ਹੋਇਆ ਹੈ | ਈ.ਡੀ. ਮੁੱਖ ਦਫ਼ਤਰ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਡਿਪਟੀ ਡਾਇਰੈਕਟਰ ਨਿਰੰਜਣ ਸਿੰਘ ਨੇ ਈ. ਮੇਲ ਰਾਹੀਂ ਭਾਵੇਂ ਮੁੱਖ ਦਫ਼ਤਰ ਨੂੰ ਅੱਜ ਦੁਪਹਿਰ ਸਮੇਂ ਤੋਂ ਪਹਿਲਾਂ ਸੇਵਾ ਮੁਕਤ ਹੋਣ ਦੀ ਆਪਣੀ ਦਰਖ਼ਾਸਤ ਵਾਪਸ ਲੈ ਲਈ ਹੈ ਤੇ ਅੱਜ ਹਾਈਕੋਰਟ ਚੰਡੀਗੜ੍ਹ ਵਿਖੇ ਮਾਮਲੇ ਦੀ ਸੁਣਵਾਈ 'ਚ ਹਾਜ਼ਰ ਹੋਣ ਦੀ ਵੀ ਉਨ੍ਹਾਂ ਨੇ ਵਿਭਾਗ ਨੂੰ ਸੂਚਨਾ ਦਿੱਤੀ ਹੈ | ਨਿਰੰਜਣ ਸਿੰਘ ਨੇ ਜੋ ਈ.ਡੀ. ਦਫ਼ਤਰ ਦੇ ਪ੍ਰਮੁੱਖ ਗਿਰੀਜ਼ ਬਾਲੀ ਨੂੰ ਸੇਵਾ ਮੁਕਤੀ ਦੀ ਦਰਖ਼ਾਸਤ ਭੇਜੀ ਸੀ, ਉਸ 'ਚ ਨਿੱਜੀ ਕਾਰਨਾਂ ਦੀ ਗੱਲ ਆਖੀ ਗਈ ਸੀ ਤੇ ਵਿਭਾਗ ਵਲੋਂ ਇਸ ਮਾਮਲੇ 'ਚ ਤਿੰਨ ਮਹੀਨੇ ਦੇ ਅੰਦਰ-ਅੰਦਰ ਫ਼ੈਸਲਾ ਲਿਆ ਜਾਣਾ ਸੀ | ਉਨ੍ਹਾਂ ਇਹ ਵੀ ਲਿਖਿਆ ਹੈ ਕਿ ਉਨ੍ਹਾਂ ਦੀ ਦਰਖ਼ਾਸਤ ਅਜੇ ਵਿਭਾਗ ਵਲੋਂ ਮਨਜ਼ੂਰ ਨਹੀਂ ਕੀਤੀ ਗਈ, ਜਿਸ ਕਰਕੇ ਮੁੜ ਅਹੁਦਾ ਸੰਭਾਲਣ 'ਚ ਕੋਈ ਸਮੱਸਿਆ ਨਹੀਂ ਆਵੇਗੀ | ਜ਼ਿਕਰਯੋਗ ਹੈ ਕਿ ਭੋਲਾ ਨਸ਼ਾ ਤਸਕਰੀ ਮਾਮਲੇ 'ਚ ਨਿਰੰਜਣ ਸਿੰਘ ਦਾ ਤਬਾਦਲਾ ਭਾਵੇਂ ਕੋਲਕਾਤਾ ਵਿਖੇ ਕਰ ਦਿੱਤਾ ਗਿਆ ਸੀ, ਪਰ ਹਾਈਕੋਰਟ ਦੇ ਦਖ਼ਲ ਤੋਂ ਬਾਅਦ ਨਿਰੰਜਣ ਸਿੰਘ ਦਾ ਤਬਾਦਲਾ ਰੁਕ ਗਿਆ ਸੀ |

ਝੱਜਰ 'ਚ ਜਬਰ ਜਨਾਹ ਤੋਂ ਬਾਅਦ ਔਰਤ ਦੀ ਹੱਤਿਆ

ਚੰਡੀਗੜ੍ਹ, 11 ਅਕਤੂਬਰ (ਪੀ. ਟੀ. ਆਈ.)-ਹਰਿਆਣਾ ਦੇ ਝੱਜਰ ਜ਼ਿਲ੍ਹੇ 'ਚ ਅਣਪਛਾਤੇ ਵਿਅਕਤੀਆਂ ਵਲੋਂ ਇਕ 45 ਸਾਲਾ ਔਰਤ ਦੀ ਜਬਰ ਜਨਾਹ ਤੋਂ ਬਾਅਦ ਹੱਤਿਆ ਕਰ ਦਿੱਤੀ ਗਈ | ਐਸ.ਪੀ. ਪੰਕਜ ਨੈਣ ਨੇ ਦੱਸਿਆ ਕਿ ਇਹ ਘਟਨਾ ਉਦੋਂ ਵਾਪਰੀ ਜਦੋਂ ਔਰਤ ਘਰ 'ਚ ਇਕੱਲੀ ਸੀ | ਉਨ੍ਹਾਂ ਕਿਹਾ ਕਿ ਬੁੱਧਵਾਰ ਨੂੰ ਉਸ ਦੀ ਲਾਸ਼ ਮਿਲੀ ਤੇ ਰੱਸੀ ਨਾਲ ਉਸ ਦੇ ਹੱਥ ਬੰਨ੍ਹੇ ਹੋਏ ਸਨ | ਉਨ੍ਹਾਂ ਕਿਹਾ ਕਿ ਪੁਲਿਸ ਨੂੰ ਸ਼ੱਕ ਹੈ ਕਿ ਦੋਸ਼ੀਆਂ ਵਲੋਂ ਮਾਰਨ ਤੋਂ ਪਹਿਲਾਂ ਪੀੜਤਾ ਨਾਲ ਜਬਰ ਜਨਾਹ ਕੀਤਾ ਗਿਆ ਸੀ | ਅਧਿਕਾਰੀ ਨੇ ਦੱਸਿਆ ਕਿ ਦੋਸ਼ੀਆਂ ਨੂੰ ਫੜ੍ਹਨ ਲਈ ਵਿਸ਼ੇਸ਼ ਜਾਂਚ ਟੀਮ ਬਣਾਈ ਗਈ ਹੈ ਤੇ ਦੋਸ਼ੀਆਂ ਦੀ ਸੂਚਨਾ ਦੇਣ ਲਈ 1 ਲੱਖ ਰੁਪਏ ਇਨਾਮ ਦਾ ਐਲਾਨ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਕਰ ਲਿਆ ਜਾਵੇਗਾ |

ਕੋਟਕਪੂਰਾ ਤੇ ਬਹਿਬਲ ਕਲਾਂ ਘਟਨਾਵਾਂ ਸਬੰਧੀ ਐਸ.ਆਈ.ਟੀ. ਅੱਜ ਤੋਂ ਸ਼ੁਰੂ ਕਰੇਗੀ ਜਾਂਚ

ਚੰਡੀਗੜ੍ਹ, 11 ਅਕਤੂਬਰ (ਹਰਕਵਲਜੀਤ ਸਿੰਘ)-ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਹੋਈ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਸਿੱਖ ਸੰਸਥਾਵਾਂ ਦੇ ਧਰਨੇ ਅਤੇ ਵਿਰੋਧ ਮੁਜ਼ਾਹਰੇ ਮੌਕੇ ਚੱਲੀ ਗੋਲੀ ਅਤੇ ਪੁਲਿਸ ਤਸ਼ੱਦਦ ਜਿਸ ਵਿਚ 2 ਸਿੱਖ ਨੌਜਵਾਨ ਸ਼ਹੀਦ ਹੋ ਗਏ ਸਨ ਅਤੇ ਹੋਰ ਬਹੁਤ ਸਾਰੇ ਲੋਕ ਜ਼ਖ਼ਮੀ ਵੀ ਹੋਏ ਸਨ, ਸਬੰਧੀ ਜਾਂਚ ਲਈ ਬਣਾਈ ਗਈ ਐਸ.ਆਈ.ਟੀ. ਵਲੋਂ ਕੱਲ੍ਹ ਸਵੇਰ ਤੋਂ ਆਪਣਾ ਕੰਮ ਸ਼ੁਰੂ ਕਰ ਦਿੱਤਾ
ਜਾਵੇਗਾ ਅਤੇ ਇਸ ਮੰਤਵ ਲਈ ਵਿਸ਼ੇਸ਼ ਜਾਂਚ ਟੀਮ ਕੱਲ੍ਹ ਕੋਟਕਪੂਰਾ ਅਤੇ ਬਹਿਬਲ ਕਲਾਂ ਆਦਿ ਵਿਖੇ ਵਾਪਰੀਆਂ ਘਟਨਾਵਾਂ ਦੀ ਮੁੱਢਲੀ ਜਾਂਚ ਵਜੋਂ ਮੌਕਾ ਦੇਖੇਗੀ ਅਤੇ ਸਬੰਧਿਤ ਪੁਲਿਸ ਰਿਕਾਰਡ ਨੂੰ ਕਬਜ਼ੇ ਵਿਚ ਲੈਣ ਤੋਂ ਇਲਾਵਾ ਮੌਕੇ ਦੇ ਗਵਾਹਾਂ ਅਤੇ ਜ਼ਖ਼ਮੀਆਂ ਆਦਿ ਦੇ ਬਿਆਨ ਵੀ ਰਿਕਾਰਡ  ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਜਾਵੇਗੀ | ਇਹ ਫ਼ੈਸਲਾ ਅੱਜ ਇਥੇ ਸਰਕਾਰੀ ਪੱਧਰ 'ਤੇ ਲਿਆ ਗਿਆ ਜਿਸ ਤੋਂ ਪਹਿਲਾਂ ਰਾਜ ਸਰਕਾਰ ਵਲੋਂ ਇਨ੍ਹਾਂ ਘਟਨਾਵਾਂ ਨਾਲ ਸਬੰਧਿਤ ਕੁਝ ਪੁਲਿਸ ਅਧਿਕਾਰੀਆਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਮਿਲੀ ਸਟੇਅ ਦੇ ਮੁੱਦੇ 'ਤੇ ਵੀ ਕਾਨੂੰਨੀ ਪੱਖ ਨੂੰ ਚੰਗੀ ਤਰ੍ਹਾਂ ਵਿਚਾਰਿਆ ਗਿਆ | ਰਾਜ ਸਰਕਾਰ ਨੂੰ ਕਾਨੂੰਨੀ ਮਾਹਿਰਾਂ ਵਲੋਂ ਦੱਸਿਆ ਗਿਆ ਕਿ ਹਾਈਕੋਰਟ ਵਲੋਂ ਐਸ.ਆਈ.ਟੀ. ਦੀ ਜਾਂਚ 'ਤੇ ਰੋਕ ਨਹੀਂ ਲਗਾਈ ਗਈ ਅਤੇ ਨਾ ਹੀ ਕਾਨੂੰਨੀ ਤੌਰ 'ਤੇ ਕਿਸੇ ਜਾਂਚ ਨੂੰ ਰੋਕਿਆ ਜਾ ਸਕਦਾ ਹੈ | ਕਾਨੂੰਨੀ ਮਾਹਿਰਾਂ ਨੇ ਸਪੱਸ਼ਟ ਕੀਤਾ ਕਿ ਵਿਸ਼ੇਸ਼ ਜਾਂਚ ਟੀਮ ਇਨ੍ਹਾਂ ਘਟਨਾਵਾਂ ਨਾਲ ਮੌਕੇ ਦੇ ਗਵਾਹਾਂ ਦੇ ਬਿਆਨ ਰਿਕਾਰਡ ਕਰ ਸਕਦੀ ਹੈ ਅਤੇ ਮੌਕੇ ਨਾਲ ਸਬੰਧਿਤ ਸਬੂਤ ਇਕੱਤਰ ਕਰਨ ਤੋਂ ਇਲਾਵਾ ਇਨ੍ਹਾਂ ਘਟਨਾਵਾਂ ਵਿਚ ਜ਼ਖ਼ਮੀ ਹੋਣ ਵਾਲੇ ਲੋਕਾਂ ਤੋਂ ਵੀ ਪੁੱਛਗਿੱਛ ਕਰਕੇ ਉਨ੍ਹਾਂ ਦੇ ਬਿਆਨ ਰਿਕਾਰਡ 'ਤੇ ਲਿਆ ਸਕਦੀ ਹੈ | ਜਿਸ ਸਬੰਧੀ ਅਜੇ ਤੱਕ ਸਰਕਾਰੀ ਪੱਧਰ 'ਤੇ ਮਗਰਲੇ ਸਾਲਾਂ ਦੌਰਾਨ ਕੋਈ ਕਾਰਵਾਈ ਨਹੀਂ ਕੀਤੀ ਗਈ | ਸੂਚਨਾ ਅਨੁਸਾਰ ਰਾਜ ਸਰਕਾਰ ਵਲੋਂ ਐਸ.ਆਈ.ਟੀ. ਵਿਚ ਸ਼ਾਮਿਲ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਇਸ ਜਾਂਚ ਦੇ ਕੰਮ ਨੂੰ ਲਗਾਤਾਰ ਅਤੇ ਤੇਜ਼ੀ ਨਾਲ ਪੂਰਾ ਕਰਨ ਦੀ ਕੋਸ਼ਿਸ਼ ਕਰਨ | ਇਹ ਵੀ ਪਤਾ ਲੱਗਾ ਹੈ ਕਿ ਰਾਜ ਸਰਕਾਰ ਵਲੋਂ ਕੁਝ ਇਨ੍ਹਾਂ ਘਟਨਾਵਾਂ ਨਾਲ ਸਬੰਧਤ ਕੁਝ ਪੁਲਿਸ ਕਰਮਚਾਰੀਆਂ ਵਲੋਂ ਹਾਈਕੋਰਟ ਤੋਂ ਲਏ ਗਏ ਸਟੇਅ ਦੇ ਹੁਕਮਾਂ ਨੂੰ ਵੀ ਚੁਣੌਤੀ ਦੇਣ ਦਾ ਫੈਸਲਾ ਲਿਆ ਹੈ, ਤਾਂ ਜੋ ਆਉਂਦੇ ਕੁਝ ਦਿਨਾਂ ਦੌਰਾਨ ਉਕਤ ਅਧਿਕਾਰੀਆਂ ਨੂੰ ਵੀ ਜਾਂਚ ਦੇ ਘੇਰੇ ਵਿਚ ਲਿਆਂਦਾ ਜਾ ਸਕੇ | ਵਰਨਣਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕੀਤੀ ਗਈ ਰਿਪੋਰਟ ਤੋਂ ਬਾਅਦ ਮੁੱਖ ਮੰਤਰੀ ਨੇ ਕੋਟਕਪੁਰਾ ਅਤੇ ਬਹਿਬਲ ਕਲਾਂ ਵਿਖੇ ਹੋਈ ਪੁਲਿਸ ਗੋਲੀ ਦੀ ਘਟਨਾ ਸਬੰਧੀ ਵੀ ਵਿਸ਼ੇਸ਼ ਜਾਂਚ ਟੀਮ ਬਨਾਉਣ ਦਾ ਐਲਾਨ ਕੀਤਾ ਸੀ | ਜਿਸ 'ਤੇ ਅਮਲ ਕਰਦਿਆਂ ਮੁੱਖ ਮੰਤਰੀ ਵਲੋਂ ਬਾਅਦ ਵਿਚ ਬਿਊਰੋ ਆਫ਼ ਇੰਵੈਸਟੀਗੇਸ਼ਨ ਦੇ ਐਡੀਸ਼ਨਲ ਡੀ.ਜੀ.ਪੀ. ਸ੍ਰੀ ਪ੍ਰਬੋਧ ਕੁਮਾਰ ਨੂੰ ਇਸ ਜਾਂਚ ਟੀਮ ਦਾ ਮੁਖੀ ਬਣਾਇਆ ਸੀ, ਜਦੋਂਕਿ ਆਈ.ਜੀ.ਪੀ. ਕਰਾਈਮ ਅਰੁਣ ਪਾਲ ਸਿੰਘ ਅਤੇ ਆਈ.ਜੀ.ਪੀ. ਕਰਾਈਮ ਵਿਜੈ ਪ੍ਰਤਾਪ ਸਿੰਘ ਅਤੇ ਐਸ.ਐਸ.ਪੀ. ਕਪੂਰਥਲਾ ਸਤਿੰਦਰ ਸਿੰਘ ਅਤੇ ਕਮਾਂਡੈਂਟ ਪੀ.ਆਰ.ਟੀ.ਸੀ. ਜਹਾਨ ਖੇਲ੍ਹਾਂ ਭੁਪਿੰਦਰ ਸਿੰਘ ਨੂੰ ਇਸ ਦਾ ਮੈਂਬਰ ਬਣਾਇਆ ਗਿਆ ਸੀ | ਇਸ ਜਾਂਚ ਟੀਮ ਨੂੰ 21 ਅਕਤੂਬਰ, 2015 ਨੂੰ ਵਾਪਰੀਆਂ ਘਟਨਾਵਾਂ ਜਿਨ੍ਹਾਂ ਸਬੰਧੀ ਬਾਜਾਖਾਨਾ ਥਾਣੇ ਵਿਚ ਐਫ.ਆਈ.ਆਰ. ਨੰਬਰ 130 ਦਰਜ ਕੀਤੀ ਗਈ ਸੀ | ਸਬੰਧੀ 7 ਅਗਸਤ, 2018 ਨੂੰ ਦੁਬਾਰਾ ਕੇਸ ਦਰਜ ਕਰਕੇ ਜਾਂਚ ਦਾ ਕੰਮ ਵਿਸ਼ੇਸ਼ ਜਾਂਚ ਟੀਮ ਨੂੰ ਦਿੱਤਾ ਗਿਆ ਸੀ ਅਤੇ 24 ਅਗਸਤ, 2018 ਨੂੰ ਉਕਤ ਮਾਮਲੇ ਸੀ.ਬੀ.ਆਈ. ਨੂੰ ਦੇਣ ਸਬੰਧੀ ਜਾਰੀ ਕੀਤੇ ਗਏ ਨੋਟੀਫ਼ਿਕੇਸ਼ਨ ਨੂੰ ਵੀ ਰਾਜ ਸਰਕਾਰ ਵਲੋਂ 6 ਸਤੰਬਰ, 2018 ਨੂੰ ਵਾਪਸ ਲੈਂਦਿਆਂ ਇਹ ਜਾਂਚ ਰਾਜ ਸਰਕਾਰ ਵਲੋਂ ਬਣਾਈ ਐਸ.ਆਈ.ਟੀ. ਨੂੰ ਦੇਣ ਦਾ ਫੈਸਲਾ ਲਿਆ ਸੀ |

ਬਾਦਲ ਅਤੇ ਚੌਟਾਲਾ ਪਰਿਵਾਰਾਂ ਦੀ ਮਿੱਤਰਤਾ ਕਾਇਮ ਰਹੇਗੀ-ਚੌਟਾਲਾ

ਚੰਡੀਗੜ੍ਹ, 11 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੇ ਜ਼ੋਰ ਦੇ ਕੇ ਕਿਹਾ ਕਿ ਭਾਵੇਂ ਹੁਣ ਸਾਡੀ ਰਾਜਨੀਤੀ ਵੱਖ-ਵੱਖ ਹੈ ਪਰ 50 ਸਾਲਾਂ ਤੋਂ ਵੱਧ ਸ. ਪ੍ਰਕਾਸ਼ ਸਿੰਘ ਬਾਦਲ ਤੇ ਦੇਵੀ ਲਾਲ ਪਰਿਵਾਰਾਂ ਦੀ ਮਿੱਤਰਤਾ ...

ਪੂਰੀ ਖ਼ਬਰ »

ਦਸੌਲਟ 'ਤੇ ਦਬਾਅ ਬਣਾਉਣ ਫ਼ਰਾਂਸ ਗਏ ਰੱਖਿਆ ਮੰਤਰੀ-ਰਾਹੁਲ ਗਾਂਧੀ

ਨਵੀਂ ਦਿੱਲੀ, 11 ਅਕਤੂਬਰ (ਉਪਮਾ ਡਾਗਾ ਪਾਰਥ)-ਰਾਫ਼ੇਲ ਸੌਦੇ ਨੂੰ ਲੈ ਕੇ ਫਰਾਂਸ ਦੀ ਇਕ ਵੈੱਬਸਾਈਟ 'ਤੇ ਹੋਏ ਨਵੇਂ ਖ਼ੁਲਾਸੇ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਮੁੜ ਰਾਫ਼ੇਲ ਮਾਮਲੇ 'ਚ ਸਰਕਾਰ 'ਤੇ ਨਿਸ਼ਾਨਾ ਬਣਾਇਆ ਹੈ | ਰਾਹੁਲ ਗਾਂਧੀ ਨੇ ਰੱਖਿਆ ...

ਪੂਰੀ ਖ਼ਬਰ »

ਸੀਤਾਰਮਨ ਵਲੋਂ ਫ਼ਰਾਂਸ ਦੀ ਰੱਖਿਆ ਮੰਤਰੀ ਨਾਲ ਗੱਲਬਾਤ

ਰਣਨੀਤਕ ਤੇ ਰੱਖਿਆ ਸਹਿਯੋਗ ਮਜ਼ਬੂਤ ਕਰਨ ਸਬੰਧੀ ਕੀਤੀ ਚਰਚਾ ਪੈਰਿਸ, 11 ਅਕਤੂਬਰ (ਏਜੰਸੀ)-ਰਾਫੇਲ ਸੌਦੇ 'ਤੇ ਛਿੜੇ ਵਿਵਾਦ ਦਰਮਿਆਨ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਫਰਾਂਸ ਦੀ ਰੱਖਿਆ ਮੰਤਰੀ ਫਲੋਰੈਂਸ ਪਾਰਲੀ ਨਾਲ ਦੋਵੇਂ ਦੇਸ਼ਾਂ ਦਰਮਿਆਨ ਰਣਨੀਤਕ ...

ਪੂਰੀ ਖ਼ਬਰ »

ਓਡੀਸ਼ਾ 'ਚ 'ਤਿੱਤਲੀ' ਤੂਫ਼ਾਨ ਨੇ ਦਿੱਤੀ ਦਸਤਕ ਆਂਧਰਾ ਪ੍ਰਦੇਸ਼ 'ਚ 8 ਲੋਕਾਂ ਦੀ ਮੌਤ

ਭੁਵਨੇਸ਼ਵਰ, 11 ਅਕਤੂਬਰ (ਏਜੰਸੀ)- 'ਤਿੱਤਲੀ' ਤੂਫ਼ਾਨ ਨੇ ਅੱਜ ਵੀਰਵਾਰ ਨੂੰ ਓਡੀਸ਼ਾ ਤੇ ਆਂਧਰਾ ਪ੍ਰਦੇਸ਼ 'ਚ ਦਸਤਕ ਦੇ ਦਿੱਤੀ ਹੈ | ਓਡੀਸ਼ਾ ਦੇ ਗੰਜਮ ਤੇ ਗਜਪਤੀ ਜ਼ਿਲਿ੍ਹਆਂ 'ਚ ਤੇਜ਼ ਤੂਫ਼ਾਨ ਨੇ ਦਰੱਖਤ ਤੇ ਬਿਜਲੀ ਦੇ ਖੰਭਿਆਂ ਨੂੰ ਤੋੜ ਦਿੱਤਾ ਅਤੇ ...

ਪੂਰੀ ਖ਼ਬਰ »

ਚੌਥੀ ਉਦਯੋਗਿਕ ਕ੍ਰਾਂਤੀ ਨਾਲ ਵਿਕਾਸ ਦੀਆਂ ਨਵੀਆਂ ਬੁਲੰਦੀਆਂ 'ਤੇ ਹੋਵੇਗਾ ਭਾਰਤ-ਮੋਦੀ

ਨਵੀਂ ਦਿੱਲੀ, 11 ਅਕਤੂਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ 'ਫੋਰਥ ਇੰਡਸਟਰੀਅਲ ਰੈਵੋਲੂਸ਼ਨ ਸੈਂਟਰ' ਦਾ ਉਦਘਾਟਨ ਕੀਤਾ | ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਚੌਥੀ ਉਦਯੋਗਿਕ ਕ੍ਰਾਂਤੀ ਵਿਚ ਭਾਰਤ ਦਾ ਯੋਗਦਾਨ ਪੂਰੇ ਵਿਸ਼ਵ ਵਿਚ ਹੈਰਾਨ ਕਰਨ ...

ਪੂਰੀ ਖ਼ਬਰ »

ਅਮਰਪਾਲੀ ਗਰੁੱਪ ਦੇ ਤਿੰਨ ਡਾਇਰੈਕਟਰਾਂ ਦੀ ਹਿਰਾਸਤ 'ਚ 15 ਦਿਨ ਲਈ ਵਾਧਾ, ਹੋਟਲ 'ਚ ਰੱਖਣ ਦੇ ਨਿਰਦੇਸ਼

ਨਵੀਂ ਦਿੱਲੀ, 11 ਅਕਤੂਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਰੀਅਲ ਇਸਟੇਟ ਗਰੁੱਪ ਅਮਰਪਾਲੀ ਦੇ ਤਿੰਨੇ ਡਾਇਰੈਕਟਰ ਅਨਿਲ ਕੁਮਾਰ ਸ਼ਰਮਾ, ਸ਼ੋਵ ਪਿ੍ਆ ਅਤੇ ਅਜੇ ਕੁਮਾਰ ਦੀ ਪੁਲਿਸ ਹਿਰਾਸਤ 15 ਦਿਨ ਲਈ ਹੋਰ ਵਧਾ ਦਿੱਤੀ | ਇਹ ਤਿੰਨੇ ਪੁਲਿਸ ਨਿਗਰਾਨੀ ਵਿਚ ਨੋਇਡਾ ਦੇ ...

ਪੂਰੀ ਖ਼ਬਰ »

ਗੰਗਾ ਸਾਫ਼ ਕਰਵਾਉਣ ਲਈ ਭੁੱਖ ਹੜਤਾਲ 'ਤੇ ਬੈਠੇ ਕਾਰਕੁਨ ਅਗਰਵਾਲ ਦੀ ਰਿਸ਼ੀਕੇਸ਼ 'ਚ ਮੌਤ

ਰਿਸ਼ੀਕੇਸ਼, 11 ਅਕਤੂਬਰ (ਪੀ. ਟੀ. ਆਈ.)-ਵਾਤਾਵਰਨ ਕਾਰਕੁੰਨ ਜੀ.ਡੀ. ਅਗਰਵਾਲ, ਜੋ ਸਰਕਾਰ ਤੋਂ ਗੰਗਾ ਨਦੀ ਨੂੰ ਸਾਫ਼ ਕਰਵਾਉਣ ਦੀ ਮੰਗ ਦੇ ਮੱਦੇਨਜ਼ਰ ਅਣਮਿਥੇ ਸਮੇਂ ਲਈ ਭੁੱਖ ਹੜਤਾਲ 'ਤੇ ਬੈਠੇ ਸਨ, ਦੀ ਏਮਜ਼ ਹਸਪਤਾਲ 'ਚ ਮੌਤ ਹੋ ਗਈ ਹੈ | ਅਧਿਕਾਰੀਆਂ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਵਲੋਂ ਮੀਡੀਆ ਖੇਤਰ ਨਾਲ ਜੁੜੇ ਰਾਘਵ ਬਹਿਲ ਦੇ ਟਿਕਾਣਿਆਂ 'ਤੇ ਛਾਪੇਮਾਰੀ

ਨਵੀਂ ਦਿੱਲੀ, 11 ਅਕਤੂਬਰ (ਜਗਤਾਰ ਸਿੰਘ)-ਟੈਕਸ ਚੋਰੀ ਦੇ ਇਕ ਮਾਮਲੇ 'ਚ ਆਮਦਨ ਕਰ ਵਿਭਾਗ ਨੇ ਮੀਡੀਆ ਖੇਤਰ ਦੇ ਦਿੱਗਜ਼ ਰਾਘਵ ਬਹਿਲ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | ਅਧਿਕਾਰੀਆਂ ਨੇ ਦੱਸਿਆ ਕਿ ਆਮਦਨ ਕਰ ਵਿਭਾਗ ਦੀ ਟੀਮ ਨੇ ਤੜਕੇ ਨੋਇਡਾ ਸਥਿਤ ਰਾਘਵ ਦੇ ਘਰ ਛਾਪਾ ...

ਪੂਰੀ ਖ਼ਬਰ »

ਕਾਰਤੀ ਚਿਦੰਬਰਮ ਦੀ ਦੇਸ਼-ਵਿਦੇਸ਼ 'ਚ 54 ਕਰੋੜ ਦੀ ਸੰਪਤੀ ਜ਼ਬਤ

ਨਵੀਂ ਦਿੱਲੀ, 11 ਅਕਤੂਬਰ (ਉਪਮਾ ਡਾਗਾ ਪਾਰਥ)-ਆਈ. ਐਨ. ਐਕਸ. ਮੀਡੀਆ ਮਾਮਲੇ 'ਚ ਈ. ਡੀ. ਨੇ ਵੱਡੀ ਕਾਰਵਾਈ ਕਰਦਿਆਂ ਸਾਬਕਾ ਖਜ਼ਾਨਾ ਮੰਤਰੀ ਪੀ. ਚਿਦੰਬਰਮ ਦੇ ਬੇਟੇ ਕਾਰਤੀ ਚਿਦੰਬਰਮ ਦੀਆਂ 54 ਕਰੋੜ ਦੀਆਂ ਸੰਪਤੀਆਂ ਜ਼ਬਤ ਕਰ ਲਈਆਂ ਹਨ | ਇਨ੍ਹਾਂ 'ਚ ਕਾਰਤੀ ਦੇ ਨਵੀਂ ਦਿੱਲੀ ...

ਪੂਰੀ ਖ਼ਬਰ »

ਵਿਦੇਸ਼ ਰਾਜ ਮੰਤਰੀ ਐਮ.ਜੇ. ਅਕਬਰ ਦੀਆਂ ਮੁਸ਼ਕਿਲਾਂ ਵਧੀਆਂ

ਅਕਬਰ 'ਤੇ ਅਸਤੀਫ਼ਾ ਦੇਣ ਦਾ ਬਣਿਆ ਦਬਾਅ ਨਵੀਂ ਦਿੱਲੀ, 11 ਅਕਤੂਬਰ (ਉਪਮਾ ਡਾਗਾ ਪਾਰਥ)-ਜਿਨਸੀ ਸ਼ੋਸ਼ਣ ਦੇ ਦੋਸ਼ਾਂ 'ਚ ਘਿਰੇ ਵਿਦੇਸ਼ ਰਾਜ ਮੰਤਰੀ ਐਮ. ਜੇ. ਅਕਬਰ ਦੀਆਂ ਮੁਸ਼ਕਿਲਾਂ 'ਚ ਇਜ਼ਾਫਾ ਹੋਣ ਦਾ ਅੰਦੇਸ਼ਾ ਹੈ | ਹਲਕਿਆਂ ਮੁਤਾਬਿਕ ਕੇਂਦਰ ਵਲੋਂ ਅਕਬਰ ਨੂੰ ...

ਪੂਰੀ ਖ਼ਬਰ »

ਨਿਤਿਸ਼ ਕੁਮਾਰ ਵੱਲ ਸੁੱਟੀ ਚੱਪਲ, ਦੋਸ਼ੀ ਗਿ੍ਫ਼ਤਾਰ

ਪਟਨਾ, 11 ਅਕਤੂਬਰ (ਪੀ. ਟੀ. ਆਈ.)-ਇਥੇ ਇਕ ਵਿਅਕਤੀ ਵਲੋਂ ਇਕ ਮੰਚ ਵੱਲ ਚੱਪਲ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਮੰਚ 'ਤੇ ਬਿਹਾਰ ਦੇ ਮੁੱਖ ਮੰਤਰੀ ਤੇ ਜੇ.ਡੀ.(ਯੂ.) ਦੇ ਕੌਮੀ ਪ੍ਰਧਾਨ ਨਿਤੀਸ਼ ਕੁਮਾਰ ਇਕ ਸਮਾਗਮ 'ਚ ਬੈਠੇ ਹੋਏ ਸਨ | ਹਾਲਾਂਕਿ ਚੱਪਲ ਮੰਚ ਤੱਕ ਪਹੁੰਚੀ ...

ਪੂਰੀ ਖ਼ਬਰ »

ਪਦਮ ਪੁਰਸਕਾਰਾਂ ਲਈ ਹੋਈਆਂ ਰਿਕਾਰਡ ਨਾਮਜ਼ਦਗੀਆਂ

ਅੰਕੜਾ 50,000 ਤੱਕ ਪੁੱਜਾ ਨਵੀਂ ਦਿੱਲੀ, 11 ਅਕਤੂਬਰ (ਏਜੰਸੀ)-ਭਾਰਤ ਸਰਕਾਰ ਵਲੋਂ 2016 ਤੋਂ ਪਦਮ ਪੁਰਸਕਾਰਾਂ ਲਈ ਨਾਮਜ਼ਦਗੀ ਪ੍ਰਕਿਰਿਆ ਆਸਾਨ ਅਤੇ ਆਨਲਾਈਨ ਕੀਤੀ ਸੀ ਅਤੇ ਉਸ ਸਮੇਂ ਤੋਂ ਇਨ੍ਹਾਂ ਪੁਰਸਕਾਰਾਂ ਲਈ ਹਰ ਸਾਲ ਨਾਮਜ਼ਦਗੀਆਂ ਦਾ ਅੰਕੜਾ ਵਧਦਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਵਿਗਿਆਨੀਆਂ ਨੇ ਲੱਭਿਆ ਬਦਲ

ਹੁਣ ਪਰਾਲੀ ਤੋਂ ਬਣਨਗੀਆਂ ਛੱਤਾਂ, ਦਰਵਾਜ਼ੇ ਤੇ ਟਾਇਲਾਂ

ਨਵੀਂ ਦਿੱਲੀ, 11 ਅਕਤੂਬਰ (ਏਜੰਸੀਆਂ)-ਪਰਾਲੀ ਨੂੰ ਹੁਣ ਤੱਕ ਕਿਸਾਨਾਂ ਅਤੇ ਵਾਤਾਵਰਨ ਲਈ ਸਮੱਸਿਆ ਮੰਨਿਆ ਜਾਂਦਾ ਰਿਹਾ ਹੈ ਪਰ ਵਿਗਿਆਨੀਆਂ ਨੇ ਇਸ ਦਾ ਹੱਲ ਅਤੇ ਬਦਲ ਲੱਭ ਲਿਆ ਹੈ | ਨਵੀਂ ਤਕਨੀਕ ਨਾਲ ਪਰਾਲੀ ਦੀ ਵਰਤੋਂ ਹੁਣ ਘਰਾਂ ਦੀਆਂ ਛੱਤਾਂ, ਕੰਧਾਂ, ਫ਼ਰਸ਼ ਆਦਿ ...

ਪੂਰੀ ਖ਼ਬਰ »

ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਚੋਣ ਪ੍ਰਚਾਰ 'ਤੇ ਰੋਕ

ਨਵੀਂ ਦਿੱਲੀ, 11 ਅਕਤੂਬਰ (ਏਜੰਸੀ)-ਪੰਜ ਰਾਜਾਂ 'ਚ ਵਿਧਾਨ ਸਭਾ ਚੋਣਾਂ ਦੇ ਐਲਾਨ ਦੇ ਮੱਦੇਨਜ਼ਰ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਕਿਸੇ ਦੇ ਘਰ ਜਾ ਕੇ, ਵਟਸਐਪ ਕਾਲ ਜਾਂ ਐਸ.ਐਮ.ਐਸ. ਕਰਕੇ ਚੋਣ ਪ੍ਰਚਾਰ ਕਰਨ 'ਤੇ ਪਾਬੰਦੀ ਲਗਾ ਦਿੱਤੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX