ਤਾਜਾ ਖ਼ਬਰਾਂ


ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਡੇਰਾਬੱਸੀ, 20 ਜਨਵਰੀ (ਸ਼ਾਮ ਸਿੰਘ ਸੰਧੂ )-ਵਿਜੀਲੈਂਸ ਵਿਭਾਗ ਦੀ ਟੀਮ ਨੇ ਅੱਜ ਦੇਰ ਸ਼ਾਮ ਡੇਰਾਬਸੀ ਪੁਲੀਸ ਥਾਣੇ 'ਚ ਛਾਪਾ ਮਾਰ ਕੇ ਥਾਣੇ 'ਚ ਤਾਇਨਾਤ ਇਕ ਸਹਾਇਕ ਸਬ-ਇੰਸਪੈਕਟਰ ਓਂਕਾਰ ਸਿੰਘ ਨੂੰ 20 ਹਜ਼ਾਰ ਰੁਪਏ ਰਿਸ਼ਵਤ ...
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇ ਨਵਨਿਯੁਕਤ ਕੌਮੀ ਪ੍ਰਧਾਨ ਜੇ.ਪੀ ਨੱਢਾ ਨੇ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ...
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਰਾਜਾਸਾਂਸੀ , 20 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) 26 ਜਨਵਰੀ ਨੂੰ ਦੇਸ਼ ਭਰ ਵਿਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ...
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਪੂਰਬੀ ਲੰਡਨ ਦੇ ਇਲਾਕੇ ਇਲਫੋਰਡ ਵਿਚ ਤਿੰਨ ਸਿੱਖ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਕੱਲ੍ਹ ਸ਼ਾਮੀ...
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  1 day ago
ਪਠਾਨਕੋਟ ,20 ਜਨਵਰੀ (ਸੰਧੂ)- ਪੂਰੇ ਦੇਸ਼ ਅੰਦਰ ਬਲ਼ੂ ਵੇਲ ਗੇਮ ਦੇ ਨਾਲ ਕਈ ਬਚਿਆ ਦੀਆਂ ਕੀਮਤੀ ਜਾਨਾ ਖ਼ਤਮ ਹੋਣ ਤੋਂ ਬਾਅਦ ਵੀ ਚਾਈਨੀਜ ਗੇਮਾਂ ਦਾ ਖ਼ੁਮਾਰ ਬੱਚਿਆ ਤੋਂ ਉੱਤਰਦਾ ਨਜ਼ਰ ਨਹੀਂ ਆ ਰਿਹਾ ਤੇ ਹੁਣ ਬੱਚਿਆ ਤੇ ਪੱਬ ਜੀ ...
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  1 day ago
ਨਵੀਂ ਦਿੱਲੀ, 20 ਜਨਵਰੀ - ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੇ ਸਹਿਯੋਗੀਆਂ ਨੂੰ 3 ਸੀਟਾਂ ਦੇਣ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  1 day ago
ਨਾਭਾ ,20 ਜਨਵਰੀ (ਕਰਮਜੀਤ ਸਿੰਘ )-ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਪੰਜਾਬ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ਉਪ ਮੰਡਲ ਮਜਿਸਟਰੇਟ ਅਤੇ ਉਪ ਪੁਲਿਸ ਕਪਤਾਨ ਨਾਭਾ ਦੇ ਦਫ਼ਤਰ ...
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਘੱਟ ਗਿਣਤੀਆਂ ਲਈ ਭਾਰਤ ਸਰਕਾਰ ਦੇ ਪ੍ਰਧਾਨ ਮੰਤਰੀ 15 ਨੁਕਾਤੀ ਪ੍ਰੋਗਰਾਮ ਦੀ ...
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  1 day ago
ਨਵੀਂ ਦਿੱਲੀ, 20 ਜਨਵਰੀ- ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਰੋਡ ਬੀਤੀ 15 ਦਸੰਬਰ ਤੋਂ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ...
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  1 day ago
ਨਵੀਂ ਦਿੱਲੀ, 20 ਜਨਵਰੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਅੱਜ ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਈ. ਡੀ. ਦਫ਼ਤਰ 'ਚ...
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  1 day ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ. ਦਿਲਬਾਗ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸ਼ੋਪੀਆਂ 'ਚ ਮੁਠਭੇੜ ਦੌਰਾਨ ਮਾਰੇ ਗਏ ਤਿੰਨੋਂ ਅੱਤਵਾਦੀ ਹਿਜ਼ਬੁਲ ਮੁਜ਼ਾਹਦੀਨ...
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 20 ਜਨਵਰੀ- ਟਾਟਾ ਸੰਨਜ਼ ਦੇ ਬੋਰਡ ਪ੍ਰਧਾਨ ਐੱਨ. ਚੰਦਰਸ਼ੇਖਰਨ ਨੇ ਅੱਜ ਵਿੱਤ ਮੰਤਰੀ ਨਿਰਮਲਾ...
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਨਵੀਂ ਦਿੱਲੀ, 20 ਜਨਵਰੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਰੋਡ ਸ਼ੋਅ 'ਚ ਸਾਰਾ ਸਮਾਂ ਬੀਤਣ ਕਾਰਨ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰ ਸਕਣਗੇ। ਉਨ੍ਹਾਂ ਨੇ ਦਿੱਲੀ ਵਿਧਾਨ...
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  1 day ago
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  1 day ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  1 day ago
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  1 day ago
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  1 day ago
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  1 day ago
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  1 day ago
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  1 day ago
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  1 day ago
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  1 day ago
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  1 day ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  1 day ago
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਚੰਦਰਯਾਨ ਦੇਖਣ ਲਈ ਪੂਰਾ ਦੇਸ਼ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਹੈ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਮਨ 'ਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਪ੍ਰੀਖਿਆ 'ਚ 'ਮੂਡ ਆਫ਼' ਲਈ ਬਾਹਰ ਦੇ ਹਾਲਾਤ ਵਧੇਰੇ ਜ਼ਿੰਮੇਵਾਰ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ ਹਿੰਦੁਸਤਾਨ ਲਈ ਮਹੱਤਵਪੂਰਨ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਵਿਦਿਆਰਥੀਆਂ ਨਾਲ ਪ੍ਰੀਖਿਆ 'ਤੇ ਚਰਚਾ ਸ਼ੁਰੂ
. . .  1 day ago
ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖਣ 'ਤੇ ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ 'ਚ ਬਜ਼ੁਰਗ ਦਾ ਕਤਲ
. . .  1 day ago
ਰਣਦੀਪ ਸੁਰਜੇਵਾਲਾ ਦੇ ਪਿਤਾ ਸ਼ਮਸ਼ੇਰ ਸਿੰਘ ਸੁਰਜੇਵਾਲਾ ਦਾ ਦੇਹਾਂਤ
. . .  1 day ago
ਉੱਤਰ ਪ੍ਰਦੇਸ਼ 'ਚ ਸ਼ੱਕੀ ਆਈ. ਐੱਸ. ਆਈ. ਏਜੰਟ ਗ੍ਰਿਫ਼ਤਾਰ
. . .  1 day ago
ਟਰੱਕ ਅਤੇ ਸਕਾਰਪੀਓ ਵਿਚਾਲੇ ਹੋਈ ਜ਼ਬਰਦਸਤ ਟੱਕਰ, 7 ਲੋਕਾਂ ਦੀ ਮੌਤ
. . .  1 day ago
ਦਿੱਲੀ ਟਰਾਂਸਪੋਰਟ ਵਿਭਾਗ ਦੇ ਦਫ਼ਤਰ 'ਚ ਲੱਗੀ ਅੱਗ
. . .  1 day ago
ਜੇ.ਐਨ.ਯੂ ਸਟੂਡੈਂਟਸ ਯੂਨੀਅਨ ਅੱਜ ਨਵੇਂ ਹੋਸਟਲ ਮੈਨੂਅਲ ਦੇ ਖ਼ਿਲਾਫ਼ ਜਾਵੇਗਾ ਦਿੱਲੀ ਹਾਈ ਕੋਰਟ
. . .  1 day ago
ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  1 day ago
ਨਿਰਭੈਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  1 day ago
ਅੱਜ ਦਾ ਵਿਚਾਰ
. . .  1 day ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  2 days ago
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਅੱਸੂ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਕਿਸਾਨ ਜਥੇਬੰਦੀਆਂ ਪਰਾਲੀ ਸਾੜਨ ਲਈ ਬਜ਼ਿਦ ਤੇ ਰੋਕਣ ਲਈ ਪ੍ਰਸ਼ਾਸਨ, ਕਿਸਾਨ ਦੁਚਿੱਤੀ 'ਚ

ਫ਼ਿਰੋਜ਼ਪੁਰ, 11 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਝੋਨੇ ਦੇ ਰਹਿੰਦ-ਖੂੰਹਦ ਪਰਾਲੀ ਨੂੰ ਖੇਤਾਂ 'ਚ ਖਪਤ ਕਰਨ ਤੇ ਨਾ ਸਾੜੇ ਜਾਣ ਲਈ ਗਰੀਨ ਟਿ੍ਬਿਊਨਲ ਵਲੋਂ ਚੁੱਕੇ ਕਦਮਾਂ ਤਹਿਤ ਸਰਕਾਰ ਵਲੋਂ ਬੇਸ਼ੱਕ ਪਰਾਲੀ ਸਾੜਨ 'ਤੇ ਰੋਕ ਲਗਾਈ ਗਈ ਹੈ ਤੇ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਪੁਲਿਸ ਮੁਕੱਦਮਾ ਵੀ ਦਰਜ ਕਰਨ ਦੇ ਹੁਕਮ ਦਿੱਤੇ ਹੋਏ ਹਨ | ਪਰਾਲੀ ਨੂੰ ਸੜਨ ਤੋਂ ਰੋਕਣ ਲਈ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਫ਼ਰਜ਼ ਨਿਭਾਉਣ ਦੇ ਸਖ਼ਤ ਹੁਕਮ ਸੁਣਾਏ ਗਏ ਹਨ, ਪਰ ਪਰਾਲੀ ਸਾੜਨ ਦਾ ਰੁਝਾਨ ਰੁਕਦਾ ਨਜ਼ਰ ਨਹੀਂ ਆ ਰਿਹਾ | ਕਣਕ ਬੀਜਣ ਲਈ ਖੇਤ ਸਾਫ਼ ਕਰਨ 'ਤੇ ਆਉਂਦੇ ਖ਼ਰਚ ਨੂੰ ਕਿਸਾਨ ਝੱਲਣ ਤੋਂ ਅਸਮਰਥ ਦੱਸ ਕੇ ਕਿਸਾਨ ਜਥੇਬੰਦੀਆਂ ਜਿੱਥੇ ਖੇਤਾਂ 'ਚ ਪਰਾਲੀ ਸਾੜਨ ਲਈ ਬਜ਼ਿਦ ਹਨ, ਉੱਥੇ ਰੋਕਣ ਲਈ ਪ੍ਰਸ਼ਾਸਨ ਸਰਗਰਮ ਹੋਇਆ ਫਿਰਦਾ ਹੈ | ਬੇਸ਼ੱਕ ਖੇਤ ਅੰਦਰ ਪਰਾਲੀ ਨੂੰ ਖ਼ਤਮ ਕਰਨ ਲਈ ਸਰਕਾਰ ਨੇ ਖੇਤੀ ਸੰਦਾਂ ਨੂੰ ਖ਼ਰੀਦਣ ਲਈ ਸਬਸਿਡੀ ਵੀ ਦੇ ਛੱਡੀ ਹੈ, ਪਰ ਯੋਜਨਾ ਸਹੀ ਨਾ ਹੋਣ ਕਰਕੇ ਸੰਦ ਮਹਿੰਗੇ ਹੋਣ ਕਰਕੇ ਖ਼ਰੀਦਣਾ ਹਰੇਕ ਕਿਸਾਨ ਦੇ ਵੱਸ 'ਚ ਨਹੀਂ ਹੈ | ਕੰਬਾਈਨਾਂ 'ਚ ਐੱਸ.ਐਮ.ਐੱਸ. ਲਗਾਏ ਜਾਣ ਦਾ ਫ਼ੈਸਲਾ ਵੀ ਸਹੀ ਸਾਬਤ ਨਹੀਂ ਹੋ ਰਿਹਾ, ਕਿਉਂਕਿ ਨਾ ਤਾਂ ਮਸ਼ੀਨ ਮਾਲਕ ਡੇਢ ਲੱਖ ਦੇ ਕਰੀਬ ਖ਼ਰਚ ਕੇ ਐੱਸ.ਐਮ.ਐੱਸ. ਲਵਾਉਣ ਦੇ ਸਮਰੱਥ ਹੈ ਤੇ ਨਾ ਹੀ ਕਿਸਾਨ ਵਧੇਰੇ ਰੇਟ ਦੇਣ ਨੂੰ ਤਿਆਰ ਹਨ |
ਵਿਭਾਗ ਸਰਗਰਮ ਹੋਏ ਤੇ ਲਾਉਣ ਲੱਗੇ ਪਿੰਡਾਂ 'ਚ ਸੈਮੀਨਾਰ
ਬੇਸ਼ੱਕ ਅਜੇ ਇਲਾਕੇ ਅੰਦਰ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਨਹੀਂ ਪੱਕੀ, ਟਾਂਵੇਂ-ਟਾਂਵੇਂ ਖੇਤਾਂ 'ਚੋਂ ਹੀ ਝੋਨੇ ਦੀ ਫ਼ਸਲ ਕੱਟੀ ਜਾ ਰਹੀ ਹੈ | ਕਿਸਾਨਾਂ ਨੂੰ ਖੇਤਾਂ 'ਚ ਪਰਾਲੀ ਸਾੜਨ ਦੇ ਨੁਕਸਾਨ ਤੋਂ ਜਾਣੂ ਕਰਵਾਉਣ ਲਈ ਖੇਤੀਬਾੜੀ ਵਿਭਾਗ ਵਲੋਂ ਜ਼ਿਲ੍ਹਾ ਮੁੱਖ ਅਫ਼ਸਰ ਰਛਪਾਲ ਸਿੰਘ ਖੋਸਾ ਦੀ ਅਗਵਾਈ ਹੇਠ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਫ਼ਿਰੋਜ਼ਪੁਰ ਸਰਕਲ ਵਲੋਂ ਨਿਗਰਾਨ ਇੰਜੀਨੀਅਰ ਮਹਿੰਦਰਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ, ਯੁਵਕ ਸੇਵਾਵਾਂ ਵਿਭਾਗ ਵਲੋਂ ਡਿਪਟੀ ਡਾਇਰੈਕਟਰ ਜਗਜੀਤ ਸਿੰਘ ਚਾਹਲ ਦੀ ਅਗਵਾਈ ਹੇਠ ਤੇ ਸਮੁੱਚੇ ਜ਼ਿਲੇ੍ਹ ਦੇ ਵਿਭਾਗ ਵਲੋਂ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਲਈ ਪੇ੍ਰਰਿਤ ਕਰਨ ਵਾਸਤੇ ਪੂਰੀ ਸਰਗਰਮੀ ਦਿਖਾਈ ਜਾ ਰਹੀ ਹੈ, ਪਰ ਸਮੂਹ ਕਿਸਾਨ ਪਰਾਲੀ ਨੂੰ ਖੇਤ 'ਚ ਖਪਤ ਕਰਨ ਦੇ ਸਮਰੱਥ ਨਹੀਂ ਦਿਖ ਰਹੇ, ਜਿਸ ਕਾਰਨ ਪਰਾਲੀ ਸੜਨ ਦੀਆਂ ਸੰਭਾਵਨਾਵਾਂ ਬਣੀਆਂ ਹੋਈਆਂ ਹਨ |
ਕਿਸਾਨ ਜਥੇਬੰਦੀਆਂ ਵਲੋਂ ਪਰਾਲੀ ਨੂੰ ਅੱਗ ਲਗਾਉਣ ਦਾ ਐਲਾਨ
ਬੇਸ਼ੱਕ ਸਮੂਹ ਕਿਸਾਨ ਜਥੇਬੰਦੀਆਂ ਪਰਾਲੀ ਨੂੰ ਖੇਤਾਂ 'ਚ ਕਿਸਾਨ ਵਲੋਂ ਖਪਤ ਨਾ ਕਰ ਸਕਣ ਦੇ ਦਾਅਵੇ ਕਰ ਪਰਾਲੀ ਨੂੰ ਅੱਗ ਲਗਾਉਣ ਦੇ ਐਲਾਨ ਕਰ ਰਹੀਆਂ ਹਨ ਪਰ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਗੁਰਮੀਤ ਸਿੰਘ ਮਹਿਮਾ ਦੀ ਅਗਵਾਈ ਹੇਠ ਬੀਤੇ ਦਿਨ ਪਿੰਡ ਮੋਹਨ ਕੇ ਹਿਠਾੜ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਸ਼ਰੇਆਮ ਪਰਾਲੀ ਸਾੜ ਕੇ ਕਿਸਾਨਾਂ ਨੂੰ ਖੇਤਾਂ 'ਚ ਪਰਾਲੀ ਨੂੰ ਅੱਗ ਲਗਾਉਣ ਦਾ ਸੱਦਾ ਦਿੱਤਾ | ਉਨ੍ਹਾਂ ਕਿਹਾ ਕਿ ਸਰਕਾਰ ਘੱਟੋ-ਘੱਟ 6 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ ਜਾਂ ਫਿਰ ਪ੍ਰਤੀ ਕੁਇੰਟਲ 200 ਰੁਪਏ ਬੋਨਸ ਦੇਵੇ |
ਕਿਸਾਨ ਦੁਚਿੱਤੀ 'ਚ ਫਸੇ
ਸਰਕਾਰ ਦੇ ਸਖ਼ਤ ਰੁਖ ਤੇ ਕਿਸਾਨ ਜਥੇਬੰਦੀਆਂ ਦੀ ਹੱਲਾਸ਼ੇਰੀ ਦੇ ਚੱਲਦਿਆਂ ਕਿਸਾਨ ਦੁਚਿੱਤੀ 'ਚ ਫਸਿਆ ਬੈਠਾ ਹੈ | ਪਰਾਲੀ ਖੇਤਾਂ 'ਚ ਨਹੀਂ ਖ਼ਤਮ ਹੁੰਦੀ ਤੇ ਬਾਹਰ ਕੱਢਣ ਦੇ ਉਹ ਸਮਰੱਥ ਨਹੀਂ ਹੈ | ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅਗੇਤਾ ਟਾਂਵਾਂ-ਟਾਂਵਾਂ ਝੋਨਾ ਵੱਢਣ ਵਾਲੇ ਕਿਸਾਨ ਹਨੇਰੇ-ਸਵੇਰੇ ਪਰਾਲੀ ਸਾੜਨ ਤੋਂ ਨਹੀਂ ਹਟ ਰਹੇ | ਪਰੰਤੂ ਨਾਲੋਂ ਨਾਲ ਹੱਲ ਜਾਂ ਤਵੀਆਂ ਚਲਾ ਕੇ ਪਰਾਲੀ ਸਾੜਨ ਵਾਲਾ ਮੁੱਦਾ ਗਾਇਬ ਕਰਨ ਦੀਆਂ ਖਬਰਾਂ ਆ ਰਹੀਆਂ ਹਨ ਪਰ ਝੋਨੇ ਦੀ ਕਟਾਈ ਜ਼ੋਰਾਂ 'ਤੇ ਸ਼ੁਰੂ ਹੋਣ ਬਾਅਦ ਹੀ ਪਰਾਲੀ ਸਾੜਨ ਜਾਂ ਨਾ ਸਾੜੇ ਜਾਣ ਵਾਲੇ ਕਿਸਾਨਾਂ ਦੇ ਰੁਝਾਨ ਸਬੰਧੀ ਸਥਿਤੀ ਸਪੱਸ਼ਟ ਹੋਵੇਗੀ |

ਸੜਕ ਹਾਦਸੇ ਵਿਚ ਗਰਭਵਤੀ ਔਰਤ ਤੇ ਲੜਕੀ ਦੀ ਮੌਤ

ਲੱਖੋ ਕੇ ਬਹਿਰਾਮ, 11 ਅਕਤੂਬਰ (ਰਾਜਿੰਦਰ ਸਿੰਘ ਹਾਂਡਾ)-ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਆਉਂਦੇ ਪਿੰਡ ਮਹਿਮਾ ਨਜ਼ਦੀਕ ਵਾਪਰੇ ਇਕ ਸੜਕ ਹਾਦਸੇ 'ਚ ਕਰੀਬ 7-8 ਮਹੀਨਿਆਂ ਦੀ ਗਰਭਵਤੀ ਔਰਤ ਤੇ ਇਕ ਕਰੀਬ 3 ਸਾਲ ਦੀ ਲੜਕੀ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਹੈ, ਜਦਕਿ ਇਕ ...

ਪੂਰੀ ਖ਼ਬਰ »

ਟੈਂਪੂ ਚੋਰੀ ਮਾਮਲੇ 'ਚ ਅਣਪਛਾਤੇ ਚੋਰਾਂ ਿਖ਼ਲਾਫ਼ ਪਰਚਾ ਦਰਜ

ਅਬੋਹਰ, 11 ਅਕਤੂਬਰ (ਕੁਲਦੀਪ ਸਿੰਘ ਸੰਧੂ)-ਬੀਤੇ ਦਿਨ ਸਥਾਨਕ ਨਾਮਦੇਵ ਚੌਕ ਦੇ ਨੇੜਿਓਾ ਪਿੰਡ ਹਰੀਪੁਰਾ ਵਾਸੀ ਇਕ ਵਿਅਕਤੀ ਦਾ ਟੈਂਪੂ ਚੋਰੀ ਹੋ ਜਾਣ ਦੇ ਮਾਮਲੇ 'ਚ ਥਾਣਾ ਸਿਟੀ-1 ਦੀ ਪੁਲਿਸ ਨੇ ਅਣਪਛਾਤੇ ਚੋਰਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਅੰਡਰ-17 ਲੜਕੀਆਂ ਦੀ ਟੀਮ ਨੇ ਬੈਡਮਿੰਟਨ 'ਚ ਜਿੱਤਿਆ ਕਾਂਸੇ ਦਾ ਤਗਮਾ

ਫ਼ਿਰੋਜ਼ਪੁਰ, 11 ਅਕਤੂਬਰ (ਤਪਿੰਦਰ ਸਿੰਘ)- ਪੰਜਾਬ ਸਕੂਲ ਸਟੇਟ ਖੇਡਾਂ 'ਚ ਫ਼ਿਰੋਜ਼ਪੁਰ ਦੀ ਟੀਮ ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਕਾਂਸੇ ਦਾ ਤਗਮਾ ਹਾਸਿਲ ਕੀਤਾ | ਇਹ ਮੁਕਾਬਲੇ ਫ਼ਾਜ਼ਿਲਕਾ ਦੇ ਰੀਕਸ਼ਨ ਕਲੱਬ 'ਚ ਹੋਏ, ਜਿਸ 'ਚ 22 ਜ਼ਿਲਿਆਂ ਦੇ ਖਿਡਾਰੀਆਂ ਨੇ ਹਿੱਸਾ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਨੇ 60ਵੇਂ ਜ਼ੋਨਲ ਯੁਵਾ ਤੇ ਵਿਰਾਸਤੀ ਮਹਾਂ-ਉਤਸਵ 'ਚ ਓਵਰ ਆਲ ਟਰਾਫ਼ੀ ਜਿੱਤੀ

ਫ਼ਿਰੋਜ਼ਪੁਰ, 11 ਅਕਤੂਬਰ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਸ਼ਹਿਰ ਨੇ ਮੈਡਮ ਡਾ: ਮਧੂ ਪਰਾਸ਼ਰ ਦੀ ਅਗਵਾਈ ਪੰਜਾਬ ਯੂਨੀਵਰਸਿਟੀ ਦੇ ਬੀਤੇ ਚਾਰ ਦਿਨਾਂ 60ਵੇਂ ਜ਼ੋਨਲ ਯੁਵਾ ਤੇ ਵਿਰਾਸਤੀ ਮਹਾਂ ਉਤਸਵ ਮੋਗਾ-ਫ਼ਿਰੋਜ਼ਪੁਰ ਜ਼ੋਨ 'ਬੀ' 'ਚ ...

ਪੂਰੀ ਖ਼ਬਰ »

ਪਰਾਲੀ ਸਾੜਨ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਵਲੋਂ ਐੱਸ.ਡੀ.ਐਮ. ਨੂੰ ਮੰਗ-ਪੱਤਰ

ਗੁਰੂਹਰਸਹਾਏ, 11 ਅਕਤੂਬਰ (ਹਰਚਰਨ ਸਿੰਘ ਸੰਧੂ)- ਝੋਨੇ ਦੀ ਪਰਾਲੀ ਨੂੰ ਨਾ ਸਾੜਨ ਨੂੰ ਲੈ ਕੇ ਜਿੱਥੇ ਪ੍ਰਸ਼ਾਸਨ ਵਲੋਂ ਸਖ਼ਤੀ ਵਰਤੀ ਜਾ ਰਹੀ ਹੈ, ਉੱਥੇ ਹੀ ਡੂੰਘੀ ਚਿੰਤਾ 'ਚ ਦੁਬਿਧਾ 'ਚ ਫਸੇ ਕਿਸਾਨਾਂ ਨੂੰ ਮੁਸ਼ਕਿਲ ਪੇਸ਼ ਆ ਰਹੀ ਹੈ ਤੇ ਕਿਸਾਨਾਂ ਨੂੰ ਵੱਧ ਰਹੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਕੂਲਾਂ ਦੇ ਅਥਲੈਟਿਕ ਮੁਕਾਬਲਿਆਂ 'ਚ ਸਿਟੀ ਹਾਰਟ ਸਕੂਲ ਮਮਦੋਟ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ

ਮਮਦੋਟ, 11 ਅਕਤੂਬਰ (ਜਸਬੀਰ ਸਿੰਘ ਕੰਬੋਜ)- ਸਿੱਖਿਆ ਵਿਭਾਗ ਪੰਜਾਬ ਵਲੋਂ ਜ਼ਿਲ੍ਹਾ ਪੱਧਰੀ ਸਕੂਲਾਂ ਦੇ ਅਥਲੈਟਿਕ ਮੁਕਾਬਲੇ 6 ਤੇ 7 ਅਕਤੂਬਰ ਨੂੰ ਗੁਰੂ ਰਾਮਦਾਸ ਸਟੇਡੀਅਮ ਗੁਰੂਹਰਸਹਾਏ ਵਿਖੇ ਕਰਵਾਏ ਗਏ, ਜਿਸ 'ਚ ਫ਼ਿਰੋਜ਼ਪੁਰ ਜ਼ਿਲ੍ਹੇ ਦੇ 11 ਜ਼ੋਨਾਂ ਦੇ ਵੱਖ-ਵੱਖ ...

ਪੂਰੀ ਖ਼ਬਰ »

ਪਾਵਰਕਾਮ ਸਬ-ਸਟੇਸ਼ਨ ਮੱਲਾਂਵਾਲਾ ਦੇ ਐੱਸ.ਡੀ.ਓ. ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਲਾਮਬੰਦ

ਮੱਲਾਂਵਾਲਾ, 11 ਅਕਤੂਬਰ (ਗੁਰਦੇਵ ਸਿੰਘ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਚਲਾਈ ਗਈ ਮੁਹਿੰਮ ਤਹਿਤ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਮੱਲਾਂਵਾਲਾ ਦੇ ਇੰਜ: ਬਲਜੀਤ ਸਿੰਘ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ

ਮਖੂ, 11 ਅਕਤੂਬਰ (ਮੇਜਰ ਸਿੰਘ ਥਿੰਦ)- ਮਖੂ ਸ਼ਹਿਰ ਵਿਖੇ ਝੋਨੇ ਦੀ ਪਰਾਲੀ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਕਿਸਾਨ ਆਰਾਮ ਘਰ ਵਿਖੇ ਜੰਡ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਕੱਤਰ ਪੰਜਾਬ ਪ੍ਰਗਟ ਸਿੰਘ ਤਲਵੰਡੀ, ਪ੍ਰਧਾਨ ਯੂਥ ਵਿੰਗ ਪੰਜਾਬ ...

ਪੂਰੀ ਖ਼ਬਰ »

ਡੀ.ਸੀ. ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨਾਲ ਮੀਟਿੰਗ

ਫ਼ਿਰੋਜ਼ਪੁਰ, 11 ਅਕਤੂਬਰ (ਤਪਿੰਦਰ ਸਿੰਘ)- ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ...

ਪੂਰੀ ਖ਼ਬਰ »

ਰੱਤਾ ਖੇੜਾ ਕਾਂਗਰਸੀ ਗਰੁੱਪ ਦੀ ਮੀਟਿੰਗ 'ਚ ਉੱਠੇ ਗੰਭੀਰ ਮਸਲੇ

ਫ਼ਿਰੋਜ਼ਪੁਰ, 11 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਵਿਧਾਨ ਸਭਾ ਚੋਣਾਂ 'ਚ ਫ਼ਿਰੋਜ਼ਪੁਰ ਦਿਹਾਤੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਨੂੰ ਜਿੱਤ ਦਿਵਾ ਸਤਿਕਾਰ ਕੌਰ ਗਹਿਰੀ ਨੂੰ ਵਿਧਾਇਕ ਬਣਾਉਣ 'ਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਰੱਤਾ ਖੇੜਾ ਕਾਂਗਰਸੀ ਵੱਡੇ ਗਰੁੱਪ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ 'ਤੇ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਕੇ ਕੀਤਾ ਪ੍ਰਦਰਸ਼ਨ

ਜਲਾਲਾਬਾਦ, 11 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ/ਜਤਿੰਦਰ ਪਾਲ ਸਿੰਘ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਫ਼ੈਸਲੇ ਮੁਤਾਬਕ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਤੇ ਨਰੇਗਾ ਕਰਮਚਾਰੀ ਯੂਨੀਅਨ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਸਰਵ ਸਿੱਖਿਆ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚੋਂ 5 ਦਿਨਾਂ 'ਚ 25 ਤੋਂ 30 ਮੋਟਰਸਾਈਕਲ ਚੋਰੀ

ਫ਼ਿਰੋਜ਼ਪੁਰ, 11 ਅਕਤੂਬਰ (ਪਰਮਿੰਦਰ ਸਿੰਘ)- ਫ਼ਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਖੇ ਹੋ ਰਹੇ ਵਾਹਨ ਚੋਰੀ ਦੇ ਮਾਮਲੇ ਰੁਕਣ ਦਾ ਨਾਂਅ ਨਹੀਂ ਲੈ ਰਹੇ ਤੇ ਪਿਛਲੇ 5 ਦਿਨਾਂ 'ਚ 25 ਤੋਂ ਲੈ ਕੇ 30 ਮੋਟਰਸਾਈਕਲ ਚੋਰੀ ਹੋ ਜਾਣ ਦੀਆਂ ਖ਼ਬਰਾਂ ਹਨ | ਸਿਵਲ ਹਸਪਤਾਲ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਕਾਲੇ ਚੋਲੇ ਪਾ ਕੇ ਅਧਿਆਪਕਾਂ ਨੇ ਕੱਢਿਆ ਮਸ਼ਾਲ ਮਾਰਚ

ਫ਼ਿਰੋਜ਼ਪੁਰ, 11 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੱਕੀਆਂ ਨੌਕਰੀਆਂ ਮਿਲਣ ਦੀ ਬਜਾਏ ਤਨਖ਼ਾਹਾਂ 'ਚ 65 ਤੋਂ 75 ਫ਼ੀਸਦੀ ਕਟੌਤੀ ਲੱਗਣ ਦੇ ਰੋਸ ਵਜੋਂ ਅੱਜ ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਦਿੱਤੇ ਸੱਦੇ 'ਤੇ ਐੱਸ.ਐੱਸ.ਏ. ਰਮਸਾ, ਆਦਰਸ਼ ਮਾਡਲ ਸਕੂਲਾਂ ਦੇ ਅਧਿਆਪਕਾਂ ...

ਪੂਰੀ ਖ਼ਬਰ »

ਸਟੇਟ ਐਵਾਰਡ ਵਾਪਸ ਕਰਨ ਆਏ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਦਫ਼ਤਰ ਅੱਗੇ ਦਿੱਤਾ ਧਰਨਾ

ਫ਼ਾਜ਼ਿਲਕਾ, 11 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਅਧਿਆਪਕਾਂ ਦੀਆਂ ਤਨਖ਼ਾਹਾਂ ਘਟਾਉਣ ਦੇ ਨਾਂਅ 'ਤੇ ਕੀਤੀ ਜਾ ਰਹੀ ਧੋਖੇਬਾਜ਼ੀ ਦੇ ਿਖ਼ਲਾਫ਼ ਰੋਸ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਵਲੋਂ ਚੰਗੀ ਕਾਰਗੁਜ਼ਾਰੀ ਲਈ ਸਟੇਟ ਐਵਾਰਡ ਨਾਲ ਸਨਮਾਨਿਤ ...

ਪੂਰੀ ਖ਼ਬਰ »

ਸਾਲੇ ਭਣਵਈਏ ਤੋਂ ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੇ ਲੱਖਾਂ ਰੁਪਏ

ਫ਼ਿਰੋਜ਼ਪੁਰ, 11 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਵਿਦੇਸ਼ੀ ਧਰਤੀ 'ਤੇ ਜਾ ਕੇ ਡਾਲਰ ਕਮਾਉਣ ਤੇ ਦੁਨੀਆਂ ਨੂੰ ਰੰਗੀਨ ਬਣਾਉਣ ਦੇ ਸੁਪਨੇ ਦਿਖਾ ਕੇ ਇਕ ਏਜੰਟ ਨੁਮਾ ਵਿਅਕਤੀ ਵਲੋਂ ਸਾਲੇ ਭਣਵਈਏ ਤੋਂ ਲੱਖਾਂ ਰੁਪਏ ਠੱਗੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਸਹਾਇਕ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਜ਼ੋਨਲ ਯੁਵਕ ਮੇਲੇ 'ਚ ਮਾਰੀਆਂ ਮੱਲਾਂ

ਤਲਵੰਡੀ ਭਾਈ, 11 ਅਕਤੂਬਰ (ਰਵਿੰਦਰ ਸਿੰਘ ਬਜਾਜ)- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਭਾਈ ਦੀਆਂ ਵਿਦਿਆਰਥਣਾਂ ਨੇ ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਛਾਉਣੀ ਵਿਖੇ ਕਰਵਾਏ ਗਏ ਪੰਜਾਬ ਯੂਨੀਵਰਸਿਟੀ ਦੇ ਜ਼ੋਨਲ ਯੂਥ ਐਾਡ ਹੈਰੀਟੇਜ ਫ਼ੈਸਟੀਵਲ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਅੰਦਰੋਂ ਕੈਦੀ ਪਾਸੋਂ 50 ਨਸ਼ੀਲੀਆਂ ਗੋਲੀਆਂ ਬਰਾਮਦ

ਫ਼ਿਰੋਜ਼ਪੁਰ, 11 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਚੋਂ ਕੈਦੀ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੇ ਜਾਣ ਦੀ ਖ਼ਬਰ ਹੈ | ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਰਨੈਲ ਸਿੰਘ ਨੇ ਦੱਸਿਆ ਕਿ ਬਲਾਕ 2 ਦੀ ਬੈਰਕ ਨੰਬਰ ਦੋ ਦੀ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਮੋਹਨ ਕੇ ਉਤਾੜ ਵਿਖੇ ਹੋਈ ਚੋਰੀ

ਗੋਲੂ ਕਾ ਮੋੜ, 11 ਅਕਤੂਬਰ (ਸੁਰਿੰਦਰ ਸਿੰਘ ਲਾਡੀ)- ਬੀਤੀ ਰਾਤ ਚੋਰਾਂ ਨੇ ਹਲਕਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਮੋਹਨ ਕੇ ਉਤਾੜ ਵਿਖੇ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਹੋਏ ਸਕੂਲ ਦੇ ਕਮਰੇ ਤੇ ਰਸੋਈ 'ਚੋਂ ਕੀਮਤੀ ਸਾਮਾਨ ਚੋਰੀ ਕਰ ...

ਪੂਰੀ ਖ਼ਬਰ »

ਸੜਕ ਕਿਨਾਰੇ ਉੱਗਿਆ ਘਾਹ-ਫੂਸ ਬਣ ਸਕਦੈ ਹਾਦਸਿਆਂ ਦਾ ਕਾਰਨ

ਕੁੱਲਗੜ੍ਹੀ, 11 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ-ਜ਼ੀਰਾ ਮੁੱਖ ਮਾਰਗ 'ਤੇ ਸੜਕ ਕਿਨਾਰੇ ਬਹੁਤ ਸਾਰਾ ਘਾਹ-ਫੂਸ ਉੱਗਿਆ ਹੋਇਆ ਹੈ ਜੋ ਸੜਕ ਦੇ ਕਿਨਾਰੇ 'ਤੇ ਬਣੀ ਚਿੱਟੀ ਲਾਈਨ ਤੋਂ ਅੰਗੇ ਨਿਕਲ ਕੇ ਸੜਕ ਤੱਕ ਪਹੁੰਚ ਗਿਆ | ਕਈ ਜਗ੍ਹਾ 'ਤੇ ਦਰਖਤ ਵੀ ਸੜਕ ਵੱਲ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਗਰਲਜ਼ ਮੋਟੀਵੇਸ਼ਨ ਤੇ ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ

ਜ਼ੀਰਾ, 11 ਅਕਤੂਬਰ (ਜਗਤਾਰ ਸਿੰਘ ਮਨੇਸ)- ਭਾਰਤ ਵਿਕਾਸ ਪ੍ਰੀਸ਼ਦ ਜ਼ੀਰਾ ਵਲੋਂ ਗਰਲਜ਼ ਮੋਟੀਵੇਸ਼ਨ ਤੇ ਅਧਿਆਪਕ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਸਰਕਾਰੀ ਹਾਈ ਸਕੂਲ ਸ਼ੀਹਾਂਪਾੜੀ ਵਿਖੇ ਮੁੱਖ ਅਧਿਆਪਕ ਸੁਰਜੀਤ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ਭਾਰਤ ...

ਪੂਰੀ ਖ਼ਬਰ »

ਸ਼ਿਵ ਲਾਲ ਡੋਡੇ ਸਮੇਤ 5 ਜਣਿਆਂ ਦੀ ਆਗਾਂਹੂ ਜ਼ਮਾਨਤ ਅਰਜ਼ੀ ਹਾਈਕੋਰਟ ਵਲੋਂ ਖ਼ਾਰਜ

ਅਬੋਹਰ, 11 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਭੀਮ ਟਾਂਕ ਕਤਲ ਕਾਂਡ ਦੇ ਕਥਿਤ ਦੋਸ਼ੀ ਸ਼ਿਵ ਲਾਲ ਡੋਡਾ ਦੀ ਇਕ ਹੋਰ ਧੋਖਾਧੜੀ ਦੇ ਮਾਮਲੇ 'ਚ ਹਾਈਕੋਰਟ ਵਲੋਂ ਜ਼ਮਾਨਤ ਅਰਜ਼ੀ ਖਾਰਜ਼ ਕੀਤੀ ਗਈ ਹੈ | ਇਸ ਦੇ ਨਾਲ 4 ਹੋਰ ਜਣਿਆਂ ਦੀ ਜ਼ਮਾਨਤ ਵੀ ਰੱਦ ਹੋਈ ਹੈ ਜਦੋਂ ਕਿ 2 ...

ਪੂਰੀ ਖ਼ਬਰ »

ਪਰਾਲੀ ਸਾੜਨ ਤੋਂ ਰੋਕਣ ਲਈ 123 ਨੋਡਲ ਅਫ਼ਸਰ ਤੇ 7 ਸੁਪਰਵਾਈਜ਼ਰਾਂ ਦੀ ਨਿਯੁਕਤੀ

ਗੁਰੂਹਰਸਹਾਏ, 11 ਅਕਤੂਬਰ (ਪਿ੍ਥਵੀ ਰਾਜ ਕੰਬੋਜ)- ਪੰਜਾਬ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਸਾਰਾ ਪ੍ਰਸ਼ਾਸਨ ਪੱਬਾਂ ਭਾਰ ਹੋਇਆ ਦਿਸ ਰਿਹਾ ਹੈ, ਜਿਸ ਦਾ ਅਸਰ ਸਬ-ਡਵੀਜ਼ਨ ਗੁਰੂਹਰਸਹਾਏ 'ਚ ਵੀ ਵੇਖਣ ਨੂੰ ਮਿਲ ਰਿਹਾ ਹੈ | ਕਿਉਂਕਿ ਕੁਝ ਕਿਸਾਨ ...

ਪੂਰੀ ਖ਼ਬਰ »

ਵਰਿਆਮ ਖੇੜਾ ਦੇ ਸੁਨਿਆਰੇ ਦੀ ਲਾਸ਼ ਸੰਗਰੀਆ ਇਲਾਕੇ ਦੀ ਨਹਿਰ 'ਚੋਂ ਮਿਲੀ

ਅਬੋਹਰ, 11 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਉਪ ਮੰਡਲ ਦੇ ਪਿੰਡ ਵਰਿਆਮ ਖੇੜਾ ਦੇ ਨਿਵਾਸੀ ਇਕ ਸੁਨਿਆਰੇ ਨੇ ਰਾਜਸਥਾਨ ਦੇ ਸੰਗਰੀਆ ਖੇਤਰ 'ਚ ਆਤਮ ਹੱਤਿਆ ਕਰ ਲਈ ਹੈ | ਜਾਣਕਾਰੀ ਅਨੁਸਾਰ 40 ਸਾਲ ਦਾ ਸੁਰੇਸ਼ ਸੋਨੀ 3 ਦਿਨ ਪਹਿਲਾਂ ਆਪਣੇ 12 ਸਾਲ ਦੇ ਬੇਟੇ ਨਾਲ ਅਬੋਹਰ ...

ਪੂਰੀ ਖ਼ਬਰ »

ਪੈੱ੍ਰਸ ਕਲੱਬ ਨੇ ਲਗਾਇਆ ਮੁਫ਼ਤ ਮੈਡੀਕਲ ਚੈੱਕਅਪ ਕੈਂਪ

ਫ਼ਿਰੋਜ਼ਪੁਰ, 11 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੈੱ੍ਰਸ ਕਲੱਬ ਫ਼ਿਰੋਜ਼ਪੁਰ ਵਲੋਂ ਅੱਜ ਸਿਵਲ ਹਸਪਤਾਲ ਫ਼ਿਰੋਜ਼ਪੁਰ ਸ਼ਹਿਰ ਦੇ ਵਿਹੜੇ ਅੰਦਰ ਵੱਖ-ਵੱਖ ਰੋਗਾਂ ਦੇ ਇਲਾਜ ਲਈ ਪ੍ਰਧਾਨ ਮਨਦੀਪ ਕੁਮਾਰ ਮੋਂਟੀ ਤੇ ਚੇਅਰਮੈਨ ਗੁਰਦਰਸ਼ਨ ਸਿੰਘ ਸੰਧੂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਹਰਪਾਲ ਸਿੰਘ ਗਿੱਲ ਨੂੰ ਭਾਵਭਿੰਨੀਆਂ ਸ਼ਰਧਾਂਜਲੀਆਂ

ਤਲਵੰਡੀ ਭਾਈ, 11 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਆਗੂ ਤੇ ਸਹਿਕਾਰੀ ਸਭਾ ਤਲਵੰਡੀ ਭਾਈ ਦੇ ਉਪ ਪ੍ਰਧਾਨ ਲਖਵੀਰ ਸਿੰਘ ਗਿੱਲ ਕੋਟਲਾ ਦੇ ਛੋਟੇ ਭਰਾ ਹਰਪਾਲ ਸਿੰਘ ਗਿੱਲ ਰਾਸ਼ਟਰੀ ਕਿ੍ਕਟ ਖਿਡਾਰੀ ਤੇ ਕੋਚ ਨਮਿਤ ਪਾਠ ਦਾ ਭੋਗ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ 'ਚ ਕੈਰੀਅਰ ਗਾਈਡੈਂਸ ਵਿਭਾਗ ਵਲੋਂ ਸੈਮੀਨਾਰ

ਫ਼ਿਰੋਜ਼ਪੁਰ, 11 ਅਕਤੂਬਰ (ਤਪਿੰਦਰ ਸਿੰਘ)- ਕਿੱਤਾ ਅਗਵਾਈ ਬਿਊਰੋ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਹਰਕਿਰਨ ਕੌਰ ਦੀ ਅਗਵਾਈ ਹੇਠ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਸ਼ਹਿਰ 'ਚ ਕੈਰੀਅਰ ਗਾਈਡੈਂਸ ਵਿਭਾਗ ਵਲੋਂ ਕਾਮਰਸ ਤੇ ਆਰਟਸ ...

ਪੂਰੀ ਖ਼ਬਰ »

ਜਥੇ: ਮੋਠਾਂ ਵਾਲਾ ਵਲੋਂ ਪਿੰਡ ਪਿੰਡੀ ਦੇ ਗੁਰਦੁਆਰਾ ਸਾਹਿਬ ਲਈ ਭਾਂਡੇ ਭੇਟ

ਗੁਰੂਹਰਸਹਾਏ, 11 ਅਕਤੂਬਰ (ਹਰਚਰਨ ਸਿੰਘ ਸੰਧੂ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਪਿੰਡਾਂ ਦੇ ਗੁਰਦੁਆਰਿਆਂ ਦੀ ਕੀਤੀ ਜਾ ਰਹੀ ਸੇਵਾ ਸੰਭਾਲ ਤਹਿਤ ਪਿੰਡੀ ਦੇ ਗੁਰਦੁਆਰਾ ਸਾਹਿਬ ਲਈ ਭਾਂਡੇ ਭੇਜੇ ਗਏ | ਸ਼ੋ੍ਰਮਣੀ ਕਮੇਟੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਅਥਲੈਟਿਕਸ ਟੂਰਨਾਮੈਂਟ 'ਚ ਸੋਹਣਗੜ੍ਹ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਵਧੀਆ ਪ੍ਰਦਰਸ਼ਨ

ਗੁਰੂਹਰਸਹਾਏ, 11 ਅਕਤੂਬਰ (ਅਮਰਜੀਤ ਸਿੰਘ ਬਹਿਲ)- ਸਥਾਨਕ ਗੁਰੂ ਰਾਮਦਾਸ ਸਟੇਡੀਅਮ ਵਿਖੇ ਹੋਏ ਜ਼ਿਲ੍ਹਾ ਪੱਧਰੀ ਐਥਲੈਟਿਕਸ ਮੁਕਾਬਲੇ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹਣਗੜ੍ਹ ਸਕੂਲ ਦੇ ਖਿਡਾਰੀਆਂ ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਆਪਣੇ ਸਕੂਲ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਖਪਤਕਾਰ ਫੋਰਮ ਵਲੋਂ ਬੈਂਕ ਆਫ਼ ਇੰਡੀਆ ਦੀ ਜ਼ੀਰਾ ਬਰਾਂਚ ਨੂੰ 9 ਹਜ਼ਾਰ ਰੁਪਏ ਜੁਰਮਾਨਾ

ਫ਼ਿਰੋਜ਼ਪੁਰ, 11 ਅਕਤੂਬਰ (ਰਾਕੇਸ਼ ਚਾਵਲਾ)- ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਨ ਫੋਰਮ ਨੇ ਬੈਂਕ ਆਫ਼ ਇੰਡੀਆ ਬਰਾਂਚ ਜ਼ੀਰਾ ਨੂੰ ਸੇਵਾਵਾਂ 'ਚ ਕੁਤਾਹੀ ਵਰਤਣ ਦਾ ਦੋਸ਼ੀ ਕਰਾਰ ਦਿੰਦੇ ਹੋਏ ਖਾਤਾ ਧਾਰਕ ਨੂੰ ਕੱੁਲ 9 ਹਜਾਰ ਰੁਪਏ ਅਦਾ ਕਰਨ ਦਾ ਆਦੇਸ਼ ਦਿੱਤਾ ਹੈ | ਦਾਇਰ ...

ਪੂਰੀ ਖ਼ਬਰ »

ਹੁਣ ਅਸ਼ਟਾਮ ਫ਼ਰੋਸ਼ 2 ਲੱਖ ਤੱਕ ਆਨ ਲਾਈਨ ਦੇਣਗੇ ਅਸ਼ਟਾਮ

ਫ਼ਾਜ਼ਿਲਕਾ, 11 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਅਸ਼ਟਾਮ ਫ਼ਰੋਸ਼ਾਂ ਨੂੰ ਦੋ ਲੱਖ ਰੁਪਏ ਤੱਕ ਦੇ ਅਸ਼ਟਾਮ ਵੇਚਣ ਦੇ ਦਿੱਤੇ ਅਧਿਕਾਰਾਂ ਦੀ ਸ਼ੁਰੂਆਤ ਅੱਜ ਨਾਇਬ ਤਹਿਸੀਲਦਾਰ ਫ਼ਾਜ਼ਿਲਕਾ ਵਲੋਂ ਸਥਾਨਕ ਕੋਰਟ ਕੰਪਲੈਕਸ ਵਿਖੇ ਕਰਵਾਈ ਗਈ | ਇਸ ...

ਪੂਰੀ ਖ਼ਬਰ »

ਸੈਂਟਰ, ਬਲਾਕ ਤੇ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਕੁੱਲਗੜ੍ਹੀ, 11 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)- ਸਰਕਾਰੀ ਪ੍ਰਾਇਮਰੀ ਸਕੂਲ ਕੁੱਲਗੜ੍ਹੀ ਵਿਖੇ ਪੋ੍ਰਗਰਾਮ 'ਚ ਸੈਂਟਰ, ਬਲਾਕ ਤੇ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ 'ਚ ਜੇਤੂ ਰਹੇ ਬੱਚਿਆਂ ਨੂੰ ਪਿੰਡ ਦੀ ਪੰਚਾਇਤ ਤੇ ਪਤਵੰਤੇ ਸੱਜਣਾਂ ਵਲੋਂ ਸਨਮਾਨਿਤ ਕੀਤਾ ਗਿਆ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਮੱਲਾਂਵਾਲਾ ਦੇ ਅਧਿਕਾਰੀਆਂ ਨੇ ਵੱਧ ਨਮੀ ਵਾਲੀਆਂ ਝੋਨੇ ਦੀਆਂ ਟਰਾਲੀਆਂ ਕੀਤੀਆਂ ਵਾਪਸ

ਮੱਲਾਂਵਾਲਾ, 11 ਅਕਤੂਬਰ (ਗੁਰਦੇਵ ਸਿੰਘ)- ਮਾਰਕੀਟ ਕਮੇਟੀ ਮੱਲਾਂਵਾਲਾ ਦੇ ਅਧਿਕਾਰੀਆਂ ਨੇ ਗਿੱਲੇ ਝੋਨੇ (ਵੱਧ ਨਮੀ) ਦੀਆਂ ਭਰੀਆਂ ਟਰਾਲੀਆਂ ਵਾਪਸ ਕਰ ਦਿੱਤੀਆਂ ਗਈਆਂ | ਛਿੰਦਰਜੀਤ ਸਿੰਘ ਲੇਖਾਕਾਰ ਨੇ ਦੱਸਿਆ ਕਿ ਕਿਸਾਨਾਂ ਵਲੋਂ ਵੱਧ ਨਮੀ ਵਾਲਾ ਝੋਨਾ ਕਟਾ ਕੇ ...

ਪੂਰੀ ਖ਼ਬਰ »

ਸ਼ਾਰਟ ਸਰਕਟ ਕਾਰਨ ਰੂੰ ਪਿੰਜਣੀ ਨੂੰ ਲੱਗੀ ਅੱਗ

ਜ਼ੀਰਾ, 11 ਅਕਤੂਬਰ (ਜਗਤਾਰ ਸਿੰਘ ਮਨੇਸ)- ਜ਼ੀਰਾ ਸ਼ਹਿਰ ਦੇ ਮੱਲਾਂਵਾਲਾ ਰੋਡ 'ਤੇ ਇਕ ਦੁਕਾਨ 'ਚ ਲੱਗੇ ਰੂੰ ਪਿੰਜਣ ਵਾਲੇ ਪੇਂਜੇ ਨੂੰ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਕਾਰਨ ਦੁਕਾਨ 'ਚ ਪਈਆਂ ਰਜਾਈਆਂ ਦੇ ਸੜ ਕੇ ਸੁਆਹ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਕਿਸਾਨ ਜਾਗਰੂਕਤਾ ਵੈਨ ਨੂੰ ਐੱਸ.ਡੀ.ਐਮ. ਜ਼ੀਰਾ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਜ਼ੀਰਾ, 11 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਵਿਭਾਗ ਤੇ ਕਿਸਾਨ ਭਲਾਈ ਵਿਭਾਗ ਜ਼ੀਰਾ ਵਲੋਂ ਚਲਾਈ ਜਾ ਰਹੀ ਕਿਸਾਨ ਜਾਗਰੂਕਤਾ ਵੈਨ ਨੂੰ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਦੇ ਜੋੜ ਮੇਲੇ ਸਬੰਧੀ ਗੁਰਦੁਆਰਾ ਬੇਰ ਸਾਹਿਬ ਵਿਖੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ

ਜ਼ੀਰਾ, 11 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਧੰਨ-ਧੰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਗ੍ਰੰਥੀ ਸਭਾ ਜ਼ੀਰਾ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਬਾਬਾ ਬੁੱਢਾ ਜੀ ਦੇ ਜੋੜ ਮੇਲੇ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਬੇਰ ਸਾਹਿਬ ਮੁਹੱਲਾ ਚਾਹ ਬੋਰੀਆਂ 'ਚ ਸ੍ਰੀ ...

ਪੂਰੀ ਖ਼ਬਰ »

ਜ਼ਿਲ੍ਹਾ ਪਾਸਟਰ ਐਸੋਸੀਏਸ਼ਨ ਫ਼ਿਰੋਜ਼ਪੁਰ ਅਤੇ ਈਸਾਈ ਆਗੂਆਂ ਦੀ ਮੀਟਿੰਗ

ਜ਼ੀਰਾ, 11 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਪਾਸਟਰ ਐਸੋਸੀਏਸ਼ਨ ਫ਼ਿਰੋਜ਼ਪੁਰ ਤੇ ਈਸਾਈ ਆਗੂਆਂ ਦੀ ਮੀਟਿੰਗ ਪਾਸਟਰ ਬਲਦੇਵ ਮਸੀਹ ਦੀ ਪ੍ਰਧਾਨਗੀ ਹੇਠ ਗਤਸਮਨੀ ਚਰਚ ਜ਼ੀਰਾ ਵਿਖੇ ਹੋਈ, ਜਿਸ 'ਚ 50 ਤੋਂ ਵੱਧ ਪਾਸਟਰ ਸਾਹਿਬਾਨਾਂ ਨੇ ਹਿੱਸਾ ਲਿਆ | ਇਸ ਮੀਟਿੰਗ ...

ਪੂਰੀ ਖ਼ਬਰ »

ਗਾਇਕ ਵਰੁਣ ਕੰਧਾਰੀ ਸੌਰੀ ਗੀਤ ਲੈ ਕੇ ਹਾਜ਼ਰ ਹੋਵੇਗਾ ਸਰੋਤਿਆਂ ਦੀ ਕਚਹਿਰੀ 'ਚ

ਗੁਰੂਹਰਸਹਾਏ, 11 ਅਕਤੂਬਰ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਦੇ ਪੰਜਾਬੀ ਲੋਕ ਗਾਇਕ ਵਰੁਣ ਕੰਧਾਰੀ ਆਪਣਾ ਨਵਾਂ ਗੀਤ ਸੌਰੀ ਲੈ ਕੇ ਸਰੋਤਿਆਂ ਦੀ ਕਚਹਿਰੀ 'ਚ ਹਾਜ਼ਰ ਹੋ ਰਿਹਾ ਹੈ | ਵਰੁਣ ਕੰਧਾਰੀ ਦਾ ਇਹ ਸੌਰੀ ਗੀਤ ਮੰਗਲਾ ਰਿਕਾਰਡ ਵਲੋਂ 15 ਅਕਤੂਬਰ ਨੂੰ ਰਿਲੀਜ਼ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 11 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਵਲੋਂ ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਲੈਣ ਦੀ ਖ਼ਬਰ ਹੈ | ਸੀ.ਆਈ.ਏ. ਸਟਾਫ਼ ਦੇ ਸਹਾਇਕ ਥਾਣੇਦਾਰ ਜਸਬੀਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਦੇਸ਼-ਭਗਤੀ ਤੇ ਰਾਸ਼ਟਰ ਨਿਰਮਾਣ ਵਿਸ਼ੇ 'ਤੇ ਕਰਵਾਏ ਜਾਣਗੇ ਬਲਾਕ ਤੇ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ-ਰਣਜੀਤ ਸਿੰਘ

ਫ਼ਿਰੋਜ਼ਪੁਰ, 11 ਅਕਤੂਬਰ (ਪਰਮਿੰਦਰ ਸਿੰਘ)- ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਬਲਾਕ ਤੇ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ਕਰਵਾਉਣ ਸਬੰਧੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਰਣਜੀਤ ਸਿੰਘ ਸਹਾਇਕ ਕਮਿਸ਼ਨਰ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਸੰਜੀਦਾ ਨਹੀਂ ਖੇਤੀ ਵਿਭਾਗ

ਮਮਦੋਟ, 11 ਅਕਤੂਬਰ (ਸੁਖਦੇਵ ਸਿੰਘ ਸੰਗਮ)- ਬੇਸ਼ੱਕ ਪੰਜਾਬ ਸਰਕਾਰ ਵਲੋਂ ਕੇਂਦਰੀ ਗਰੀਨ ਟਿ੍ਬਿਊਨਲ ਦੀਆਂ ਹਦਾਇਤਾਂ 'ਤੇ ਸੂਬੇ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ, ਪ੍ਰੰਤੂ ਸਰਕਾਰ ਦੇ ਖੇਤੀਬਾੜੀ ਵਿਭਾਗ ਵਲੋਂ ਇਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX