ਤਾਜਾ ਖ਼ਬਰਾਂ


ਵਿਪਰੋ, ਅਜ਼ੀਮ ਪ੍ਰੇਮ ਜੀ ਫਾਊਂਡੇਸ਼ਨ ਨੇ ਕੋਰੋਨਾ ਲਈ ਦਿੱਤੇ 1,125 ਕਰੋੜ
. . .  28 minutes ago
ਬੈਂਗਲੁਰੂ, 1 ਅਪ੍ਰੈਲ - ਵਿਪਰੋ ਇੰਟਰਪ੍ਰਾਈਜ਼ਸ ਅਤੇ ਅਜ਼ੀਮ ਪ੍ਰੇਮ ਜੀ ਫਾਊਂਡੇਸ਼ਨ ਨੇ ਕੋਰੋਨਾ ਖ਼ਿਲਾਫ਼ ਲੜਾਈ ਲਈ 1,125 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸ ਵਿਚੋਂ ਵਿਪਰੋ ਲਿਮਟਿਡ...
ਜਲਾਲਾਬਾਦ (ਪੱਛਮੀ) ਦੇ ਵਿਧਾਇਕ ਨੇ ਦੋ ਸਾਲ ਦੀ ਆਪਣੀ ਤਨਖ਼ਾਹ ਦਾਨ ਕਰਨ ਸਬੰਧੀ ਲਿਖਿਆ ਪੱਤਰ
. . .  57 minutes ago
ਜਲੰਧਰ, 1 ਅਪ੍ਰੈਲ - ਜਲਾਲਾਬਾਦ (ਪੱਛਮੀ) ਤੋਂ ਕਾਂਗਰਸੀ ਵਿਧਾਇਕ ਰਮਿੰਦਰ ਸਿੰਘ ਆਵਲਾ ਨੇ ਪੰਜਾਬ ਵਿਧਾਨ ਸਭਾ ਦੇ ਸਕੱਤਰ ਨੂੰ ਪੱਤਰ ਲਿਖਿਆ ਹੈ ਕਿ ਕੋਰੋਨਾਵਾਇਰਸ ਦੇ ਚੱਲਦਿਆਂ ਉਨ੍ਹਾਂ ਦੀ ਦੋ ਸਾਲ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫ਼ੰਡ ਨੂੰ ਦਾਨ...
ਰੰਧਾਵਾ ਵਲੋਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਗਈ ਅਪੀਲ
. . .  about 1 hour ago
ਚੰਡੀਗੜ੍ਹ, 1 ਅਪ੍ਰੈਲ - ਪੰਜਾਬ ਦੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਹੈ ਕਿ ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚਲਦਿਆਂ ਉਹ ਸਿੱਖ ਕੌਮ ਨੂੰ...
ਨਿਜ਼ਾਮੂਦੀਨ ਸਮਾਗਮ ਚੋਂ ਪਰਤੇ 10 ਮੁਸਲਮਾਨ ਮਰਦ ਔਰਤਾਂ ਨੇ ਮਸਜਿਦ 'ਚ ਸ਼ਰਨ ਲਈ
. . .  about 1 hour ago
ਬੁਢਲਾਡਾ , 1 ਅਪ੍ਰੈਲ (ਸਵਰਨ ਸਿੰਘ ਰਾਹੀ) ਨਿਜ਼ਾਮੂਦੀਨ (ਦਿੱਲੀ) ਦੇ ਧਾਰਮਿਕ ਸਮਾਗਮ ਚ ਸ਼ਿਰਕਤ ਕਰਕੇ ਪਰਤੇ 10 ਮੁਸਲਮਾਨਾਂ ਦੀ ਸਿਹਤ ਵਿਭਾਗ ਵੱਲੋਂ ਜਾਂਚ ਕਰਨ ਉਪਰੰਤ ਇਕਾਂਤਵਾਸ ਕਰ ਦਿੱਤਾ ਹੈ।ਜਾਣਕਾਰੀ ਦਿੰਦਿਆ ਨੋਡਲ ਅਫਸਰ ਡਾ: ਅਨੀਸ਼ਪਾਲ ਨੇ ਦੱਸਿਆ...
ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਨੇ ਲੋੜਵੰਦਾਂ ਦੀ ਮਦਦ ਲਈ ਚਲਾਈ ਮੁਹਿੰਮ
. . .  about 1 hour ago
ਸ਼ਾਹਕੋਟ, 1 ਅਪ੍ਰੈਲ (ਦਲਜੀਤ ਸਚਦੇਵਾ)- ਕੋਰੋਨਾ ਵਾਇਰਸ ਕਾਰਨ ਲਗਾਏ ਕਰਫ਼ਿਊ ਦੌਰਾਨ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਵਲੋਂ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਮੁਹਿੰਮ ਚਲਾਈ ਗਈ ਹੈ। ਅੱਜ ਸ਼੍ਰੋਮਣੀ ਕਮੇਟੀ ਅਧੀਨ ਆਉਂਦੇ ਗੁਰਦੁਆਰਾ ਬਾਬਾ ਸੁਖਚੈਨ ਦਾਸ ਬਾਜਵਾ ਕਲਾਂ...
ਉਪ ਮੰਡਲ ਮੈਜਿਸਟਰੇਟ ਪਾਤੜਾਂ ਵੱਲੋਂ ਕਰਫ਼ਿਊ ਦੌਰਾਨ ਸੋਸ਼ਲ ਮੀਡੀਆ ਤੇ ਫੇਕ ਪੋਸਟਾਂ ਪਾਉਣ ਵਾਲਿਆਂ ਨੂੰ ਸਖ਼ਤ ਤਾੜਨਾ
. . .  about 1 hour ago
ਪਾਤੜਾਂ, 1 ਅਪ੍ਰੈਲ (ਗੁਰਇਕਬਾਲ ਸਿੰਘ ਖ਼ਾਲਸਾ)- ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਲਗਾਏ ਗਏ ਕਰਫ਼ਿਊ ਦੌਰਾਨ ਸੋਸ਼ਲ ਮੀਡੀਆ ’ਤੇ ਝੂਠੀਆਂ ਅਤੇ ਫੇਕ ਪੋਸਟਾਂ ਪਾਉਣ ਵਾਲਿਆਂ ਨੂੰ ਉਪ ਮੰਡਲ ਮੈਜਿਸਟਰੇਟ ਪਾਤੜਾਂ ਡਾ. ਪਾਲਿਕਾ ਅਰੋੜਾ...
ਲੋੜਵੰਦਾ ਨੂੰ ਵੰਡੇ ਗਏ ਰਾਸ਼ਨ
. . .  about 1 hour ago
ਜੰਡਿਆਲਾ ਗੁਰੂ / ਲੋਪੋਕੇ , 1 ਅਪ੍ਰੈਲ (ਰਣਜੀਤ ਸਿੰਘ ਜੋਸਨ/ਗੁਰਵਿੰਦਰ ਸਿੰਘ ਕਲਸੀ) - ਕਰੋਨਾ ਵਾਇਰਸ ਦੇ ਚੱਲਦਿਆਂ ਲੱਗੇ ਕਰਫਿਊ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਦੁਰਗਾ ਅਸ਼ਟਮੀ ਦੇ ਮੱਦੇਨਜ਼ਰ ਅੱਜ ਜੰਡਿਆਲਾ ਗੁਰੂ ਵਿਖੇ ਬੱਚਿਆਂ ਨੂੰ ਜਿੱਥੇ ਮਾਸਕ ਪਾ ਕੇ ਆਪਣੇ ਮੂੰਹ...
ਪ੍ਰਧਾਨ ਮੰਤਰੀ ਸਾਰੇ ਮੁੱਖ ਮੰਤਰੀਆਂ ਨਾਲ ਭਲਕੇ ਕਰਨਗੇ ਵੀਡੀਓ ਕਾਨਫ਼ਰੰਸ
. . .  about 1 hour ago
ਨਵੀਂ ਦਿੱਲੀ, 1 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਵਿਡ-19 ਦੇ ਵੱਧ ਰਹੇ ਪ੍ਰਕੋਪ ਨੂੰ ਲੈ ਕੇ ਭਲਕੇ ਦੇਸ਼ ਦੇ ਸਾਰੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਕਰਨ ਜਾ ਰਹੇ...
ਖਰੜ ਵਿਚ ਕਿੰਨਰਾਂ ਨੇ ਰਾਸ਼ਨ ਵੰਡਿਆ
. . .  about 1 hour ago
ਖਰੜ, 1 ਅਪ੍ਰੈਲ (ਜੰਡਪੁਰੀ) - ਲੋਕਾਂ ਤੋਂ ਵਧਾਈਆਂ ਲੈਣ ਵਾਲੇ ਕਿੰਨਰਾਂ ਨੇ ਵੀ ਅੱਜ ਕੋਰੋਨਾ ਵਾਇਰਸ ਦੇ ਪ੍ਰਕੋਪ ਦੇ ਚੱਲਦਿਆਂ ਸ਼ਹਿਰ ਵਿੱਚ ਲੋੜਵੰਦ ਲੋਕਾਂ ਨੂੰ ਰਾਸ਼ਨ ਵੰਡਿਆ। ਇਸ ਮੌਕੇ ਕਿਰਨ ਜੋਤੀ ਮਹੰਤ ਨੇ ਦੱਸਿਆ ਕਿ ਉਨ੍ਹਾਂ ਦੀ ਵੀ ਡਿਊਟੀ ਬਣਦੀ ਹੈ ਕਿ ਉਹ ਲੋਕਾਂ ਨੂੰ...
ਮੁੱਖ ਮੰਤਰੀ ਸਰਬ ਪਾਰਟੀ ਬੈਠਕ ਬੁਲਾਉਣ - ਹਰਪਾਲ ਚੀਮਾ
. . .  about 1 hour ago
ਚੰਡੀਗੜ੍ਹ, 1 ਅਪ੍ਰੈਲ (ਸੁਰਿੰਦਰਪਾਲ) - ਪੰਜਾਬ ਦੇ ਵਿਰੋਧੀ ਧਿਰ ਨੇਤਾ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੋਵਿਡ 19 ਦੇ ਮੁੱਦੇ ’ਤੇ ਸਰਬ ਪਾਰਟੀ ਬੈਠਕ ਬੁਲਾਉਣ ਮੰਗ ਰੱਖੀ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਹੈ ਕਿ ਰਾਸ਼ਨ ਵੰਡਣ ਤੇ ਰਾਹਤ ਕਾਰਜਾਂ...
ਮਾਸਕ ਤੇ ਸੈਨੇਟਾਈਜ਼ਰ ਕਾਲਾਬਾਜ਼ਾਰੀ ਕਰਨ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ
. . .  about 2 hours ago
ਅਜਨਾਲਾ, 1 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ) - ਐਸ.ਐਸ.ਪੀ. ਅੰਮ੍ਰਿਤਸਰ ਵਲੋਂ ਇਕ ਪ੍ਰੈਸ ਨੋਟ ਜਾਰੀ ਕਰਕੇ ਕਿਹਾ ਗਿਆ ਹੈ ਕਿ ਮਾਸਕ ਤੇ ਸੈਨੇਟਾਈਜ਼ਰ ਦੇ ਨਿਰਧਾਰਿਤ ਕੀਤੀਆਂ ਕੀਮਤਾਂ ਤੋਂ ਵੱਧ ਕੀਮਤ ਲਗਾਉਣ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਤੇ ਦੋਸ਼ੀ ਨੂੰ...
ਅਧਿਆਪਕਾਂ ਦੀ ਕੋਰੋਨਾਵਾਇਰਸ ਵਿਜੀਲੈਂਸ ਅਫਸਰ ਵਜੋਂ ਨਿਯੁਕਤ ਕਰਨ ਸਬੰਧੀ ਸੂਚੀ ਜਾਰੀ
. . .  about 2 hours ago
ਚੰਡੀਗੜ੍ਹ, 1 ਅਪ੍ਰੈਲ (ਵਿਕਰਮਜੀਤ ਸਿੰਘ ਮਾਨ) - ਅਧਿਆਪਕ/ਕਰਮਚਾਰੀਆਂ ਦੀ ਡਿਊਟੀ ਵਿਧਾਨ ਸਭਾ ਚੋਣ ਹਲਕਾ 057 ਖੰਨਾ ਵਿਖੇ ਬਤੌਰ ਕੋਰੋਨਾਵਾਇਰਸ ਵਿਜੀਲੈਂਸ ਅਫਸਰ ਵਜੋਂ ਲਗਾਈ ਗਈ। ਉਨ੍ਹਾਂ ਦੇ ਨਾਂ ਸੂਚੀ ਅਨੁਸਾਰ...
ਕੋਰੋਨਾਵਾਇਰਸ ਦੇ ਸ਼ੱਕੀ ਡਰਾਈਵਰ ਦੀ ਰਿਪੋਰਟ ਨੈਗੇਟਿਵ ਆਉਣ ਕਾਰਨ ਪਿੰਡ ਦੇ ਲੋਕਾਂ ਨੇ ਲਿਆ ਸੁੱਖ ਦਾ ਸਾਹ
. . .  about 2 hours ago
ਕੋਰੋਨਾਵਾਇਰਸ ਲਾਕਡਾਊਨ : ਜਲੰਧਰ ’ਚ ਸੀ.ਆਰ.ਪੀ.ਐਫ. ਕੰਪਨੀਆਂ ਤਾਇਨਾਤ
. . .  about 2 hours ago
ਜਲੰਧਰ, 1 ਅਪ੍ਰੈਲ (ਚੰਦੀਪ ਭੱਲਾ) - ਜ਼ਿਲ੍ਹਾ ਜਲੰਧਰ ਪ੍ਰਸ਼ਾਸਨ ਵਲੋਂ ਜਲੰਧਰ ਸਥਿਤ ਦੋ ਸਥਾਨਾਂ ਦਿਲਕੁਸ਼ਾ ਮਾਰਕੀਟ ਤੇ ਸਬਜ਼ੀ ਮੰਡੀ ਮਕਸੂਦਾਂ ਵਿਖੇ ਸੀ.ਆਰ.ਪੀ.ਐਫ. ਦੀ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਇੱਥੇ ਭੀੜ...
ਤਬਲੀਗੀ ਜਮਾਤ ਦੇ ਸੰਮੇਲਨ ਵਿੱਚ ਪਠਾਨਕੋਟ ਦੇ ਦੋ ਵਿਅਕਤੀ ਸਨ ਸ਼ਾਮਿਲ
. . .  about 2 hours ago
ਪਠਾਨਕੋਟ 1 ਅਪ੍ਰੈਲ (ਸੰਧੂ ,ਚੌਹਾਨ ,ਅਸ਼ੀਸ਼ ਸ਼ਰਮਾ) ਦਿੱਲੀ ਦੇ ਨਿਜ਼ਾਮੂਦੀਨ ਵਿਖੇ ਤਬਲੀਗੀ ਜਮਾਤ ਵੱਲੋਂ ਕੀਤੇ ਗਏ ਧਾਰਮਿਕ ਸੰਮੇਲਨ ਵਿੱਚ ਪਠਾਨਕੋਟ ਦੇ ਵੀ ਦੋ ਵਿਅਕਤੀ ਸ਼ਾਮਲ ਸਨ ਜਾਣਕਾਰੀ ਮੁਤਾਬਕ ਸੰਮੇਲਨ ਵਿੱਚ ਗਏ ਪਠਾਨਕੋਟ ਨਿਵਾਸੀਆਂ ਦੀ ਪਹਿਚਾਣ ਮੌਜਦੀਨ...
ਉਤਰ ਪ੍ਰਦੇਸ਼ ਵਿਚ ਕੋਰੋਨਾਵਾਇਰਸ ਕਾਰਨ ਨੌਜਵਾਨ ਦੀ ਹੋਈ ਮੌਤ
. . .  about 2 hours ago
ਸ਼ੱਕੀ ਮਰੀਜਾਂ ਦੀ ਰਿਪੋਰਟ ਵੀ ਨਾਂਹਪੱਖੀ
. . .  about 3 hours ago
ਲੋੜਵੰਦਾਂ ਦੀ ਮਦਦ ਲਈ ਸਾਰਿਆਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ - ਬਾਬਾ ਪ੍ਰਮਾਨੰਦ
. . .  about 2 hours ago
ਗੁਰਦੁਆਰਾ ਮਜਨੂੰ ਕਾ ਟਿੱਲਾ ਤੋਂ 210 ਲੋਕਾਂ ਨੂੰ ਦਿੱਲੀ ਦੇ ਇਕ ਸਕੂਲ ’ਚ ਕੀਤਾ ਗਿਆ ਤਬਦੀਲ
. . .  about 3 hours ago
ਨਿਜ਼ਾਮੂਦੀਨ ਮਰਕਜ਼ ਤੋਂ ਆਂਧਰਾ ਪ੍ਰਦੇਸ਼ ’ਚ ਪਰਤੇ ਸਾਰੇ 43 ਵਿਅਕਤੀਆਂ ਨੂੰ ਕੋਰੋਨਾਵਾਇਰਸ
. . .  about 3 hours ago
ਮੁਹਾਲੀ ਵਿਚ ਦੋ ਔਰਤਾਂ ਤੇ ਇਕ ਵਿਅਕਤੀ ਦਾ ਕੋਰੋਨਾਵਾਇਰਸ ਪਾਇਆ ਗਿਆ ਪਾਜ਼ੀਟਿਵ
. . .  about 3 hours ago
ਭਾਰਤ ’ਚ ਕੋਰੋਨਾਵਾਇਰਸ ਦੇ ਕੇਸਾਂ ’ਚ ਹੋਇਆ ਵਾਧਾ, ਹੁਣ ਤੱਕ 38 ਮੌਤਾਂ
. . .  about 3 hours ago
ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 26 ਜਾਣਿਆਂ ਖ਼ਿਲਾਫ਼ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਵੱਖ ਵੱਖ ਥਾਣਿਆਂ ਵਿਚ ਕੀਤੇ ਮਾਮਲੇ ਦਰਜ
. . .  about 3 hours ago
ਕੋਰੋਨਾਵਾਇਰਸ ਦੇ ਸ਼ੱਕੀ ਮਰੀਜ਼ ਨੂੰ ਕਪੂਰਥਲਾ ਕੀਤਾ ਗਿਆ ਰੈਫਰ
. . .  about 3 hours ago
ਫਗਵਾੜਾ ’ਚ ਸ਼੍ਰੋਮਣੀ ਕਮੇਟੀ ਵਲੋਂ 8 ਤੋਂ 10 ਹਜ਼ਾਰ ਲੋਕਾਂ ਲਈ ਤਿਆਰ ਕੀਤਾ ਜਾਂਦਾ ਹੈ ਲੰਗਰ
. . .  about 4 hours ago
ਨਿਜ਼ਾਮੁਦੀਨ ਧਾਰਮਿਕ ਸੰਮੇਲਨ ਚ ਸ਼ਿਰਕਤ ਕਰਨ ਵਾਲੇ ਲੋਕਾਂ ਦੀ ਜ਼ਿਲ੍ਹਾ ਮੋਗਾ 'ਚ ਵੜ੍ਹਨ ਦੀ ਉੱਡੀ ਅਫ਼ਵਾਹ
. . .  about 4 hours ago
ਬਿਨਾਂ ਸਬਸਿਡੀ ਵਾਲੇ ਐਲ.ਪੀ.ਜੀ. ਸਿਲੰਡਰ ਗੈਸ ਦੀਆਂ ਕੀਮਤਾਂ ’ਚ ਕੀਤੀ ਗਈ ਕਮੀ
. . .  about 4 hours ago
ਪਾਕਿ 'ਚ ਕੋਰੋਨਾ ਨਾਲ 26 ਮੌਤਾਂ, 2039 ਸੰਕ੍ਰਮਿਤ ਮਰੀਜ਼
. . .  about 4 hours ago
ਕੋਰੋਨਾਵਾਇਰਸ : ਭੋਪਾਲ ਤੋਂ ਪਰਤੇ 12 ਨੌਜਵਾਨਾਂ ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  about 4 hours ago
ਲੰਗਰ ਵੰਡਣ ਜਾ ਰਿਹਾ ਯੂਥ ਅਕਾਲੀ ਦਲ ਦਾ ਆਗੂ ਗੋਸ਼ਾ ਹਿਰਾਸਤ ਵਿਚ
. . .  about 4 hours ago
ਜਾਂਚ ਵਿਚ ਨੈਗੇਟਿਵ ਆਏ ਸ਼ੱਕੀ 27 ਵਿਅਕਤੀ, ਵਾਪਸ ਪਿੰਡ ਵਿਰਕ ਭੇਜੇ
. . .  about 4 hours ago
ਅਮਰੀਕਾ ਵਿਚ ਕੋਰੋਨਾਵਾਇਰਸ ਕਾਰਨ ਹੋ ਸਕਦੀਆਂ ਹਨ ਢਾਈ ਲੱਖ ਦੇ ਕਰੀਬ ਮੌਤਾਂ
. . .  about 5 hours ago
ਤਬਲੀਗ਼ੀ ਜਮਾਤ ਦੇ ਸੰਮੇਲਨ ਵਿਚ ਸ਼ਿਰਕਤ ਕਰਨ ਲਈ ਪੰਜਾਬ ਤੋਂ ਗਏ ਸਨ 9 ਲੋਕ
. . .  about 5 hours ago
ਅੰਮ੍ਰਿਤਸਰ ’ਚ ਇਕ ਹਫਤਾ ਮੰਡੀ ਬੰਦ ਰੱਖਣ ਦੇ ਆਦੇਸ਼
. . .  about 3 hours ago
ਮਲੇਸ਼ੀਆ ਤੇ ਫਿਲੀਪਾਈਨਜ਼ ’ਚ ਫਸੇ ਪੰਜਾਬੀਆਂ ਨੂੰ ਭਾਰਤ ਲਿਆਉਣ ਸਬੰਧੀ ਕੈਪਟਨ ਨੇ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ
. . .  about 5 hours ago
ਪੰਜਾਬ ਵਿਚ ਕੋਰੋਨਾਵਾਇਰਸ ਪੀੜਤਾਂ ਦੀ ਗਿਣਤੀ 42 ਹੋਈ
. . .  about 5 hours ago
ਖਾਲੀ ਕਰਾਇਆ ਗਿਆ ਨਿਜ਼ਾਮੁਦੀਨ ਦਾ ਮਰਕਜ਼,6 ਲੋਕਾਂ ਖਿਲਾਫ ਮਾਮਲੇ ਦਰਜ
. . .  about 6 hours ago
ਦਿੱਲੀ ਦੇ ਸਰਕਾਰੀ ਡਾਕਟਰ ਨੂੰ ਕੋਰੋਨਾਵਾਇਰਸ
. . .  about 6 hours ago
ਹੌਜ਼ਰੀ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ
. . .  about 6 hours ago
ਜੈਤੋ ਸ਼ਹਿਰ 'ਚ ਕਰਫ਼ਿਊ ਦੇ ਚਲਦਿਆ ਚੋਰੀਆਂ 'ਚ ਹੋ ਰਿਹਾ ਵਾਧਾ
. . .  about 6 hours ago
ਟੋਲ ਪਲਾਜ਼ਿਆਂ 'ਤੇ ਵਾਹਨਾਂ ਦੀ ਹੋ ਰਹੀ ਹੈ ਗੰਭੀਰਤਾ ਨਾਲ ਜਾਂਚ
. . .  about 7 hours ago
ਅਲਬਰਟਾ 'ਚੋ 1 ਹੋਰ ਮੌਤ ਹੋਣ ਨਾਲ ਮੌਤਾਂ ਦੀ ਗਿਣਤੀ 9 ਹੋਈ ਕੁੱਲ ਕੇਸ 754 ਹੋਏ
. . .  about 7 hours ago
ਜਲੰਧਰ ਜ਼ਿਲ੍ਹੇ 'ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  about 7 hours ago
ਸਹੁਰੇ ਪਰਿਵਾਰ ਨੇ ਨੂੰਹ ਨੂੰ ਜਹਿਰੀਲੀ ਵਸਤੂ ਦੇ ਕੇ ਮੌਤ ਦੇ ਘਾਟ ਉਤਾਰਿਆ
. . .  about 7 hours ago
ਆਲੂਆਂ ਦੀ ਪੁਟਾਈ ਕਰਨ ਗਏ ਲੋਕਾਂ ਨੇ ਪ੍ਰਸ਼ਾਸਨ ਨੂੰ ਪੁਆਈਆਂ ਭਾਜੜਾਂ
. . .  about 7 hours ago
ਅਜਨਾਲਾ 'ਚ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 10 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  about 7 hours ago
ਕਿਸੇ ਵੀ ਚੀਜ਼ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ - ਡੈਨੀ ਬੰਡਾਲਾ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਲੁਧਿਆਣਾ 'ਚ ਹੁਣ ਤੱਕ ਕੋਰੋਨਾ ਦੇ ਲਏ ਗਏ 138 ਨਮੂਨੇ - ਡੀ.ਸੀ
. . .  1 day ago
15 ਅਪ੍ਰੈਲ ਤੱਕ ਬਿਨਾਂ ਜੁਰਮਾਨਾ ਹੋਣਗੇ ਬਿਜਲੀ ਦੇ ਬਿਲ ਜਮਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਅੱਸੂ ਸੰਮਤ 550

ਸੰਪਾਦਕੀ

ਐਸ-400 ਮਿਜ਼ਾਈਲ ਸਮਝੌਤਾ

ਭਾਰਤ-ਰੂਸ ਰਵਾਇਤੀ ਮਿੱਤਰਤਾ ਬਹਾਲ ਕਰਨ ਵੱਲ ਵੱਡਾ ਕਦਮ

ਹੁਣੇ-ਹੁਣੇ ਭਾਰਤ ਅਤੇ ਰੂਸ ਨੇ ਐਸ-400 ਟਰਾਲਿੰਫ ਮਿਜ਼ਾਈਲ ਸਮਝੌਤਾ, ਜੋ ਕਿ 5.43 ਅਰਬ ਡਾਲਰ (39,000 ਕਰੋੜ ਰੁਪਏ) ਦਾ ਹੈ, 'ਤੇ ਦਸਤਖ਼ਤ ਕੀਤੇ ਹਨ। ਰੂਸ ਦੇ ਰਾਸ਼ਟਰਪਤੀ ਪੁਤਿਨ ਇਸ ਸਮਝੌਤੇ 'ਤੇ ਦਸਤਖ਼ਤ ਕਰਨ ਲਈ ਭਾਰਤ ਆਏ। ਇਹ ਮਿਜ਼ਾਈਲ ਤਕਨੀਕ ਸੰਸਾਰ ਵਿਚੋਂ ਸਭ ਤੋਂ ਵਧੀਆ ਸਮਝੀ ਜਾਂਦੀ ਹੈ। ਚੀਨ ਅਤੇ ਤੁਰਕੀ ਇਹ ਮਿਜ਼ਾਈਲ ਲੈਣ ਵਾਸਤੇ ਪਹਿਲਾਂ ਹੀ ਰੂਸ ਨਾਲ ਸਮਝੌਤਾ ਕਰ ਚੁੱਕੇ ਹਨ। ਹੋਰ ਕਈ ਦੇਸ਼ ਜਿਨ੍ਹਾਂ ਵਿਚ ਸਾਊਦੀ ਅਰਬ ਵੀ ਸ਼ਾਮਿਲ ਹੈ, ਇਸ ਨੂੰ ਲੈਣਾ ਚਾਹੁੰਦੇ ਹਨ। ਅਮਰੀਕਾ ਨੇ ਭਾਰਤ 'ਤੇ ਬਹੁਤ ਦਬਾਅ ਪਾਇਆ ਕਿ ਉਹ ਰੂਸ ਤੋਂ ਇਹ ਮਿਜ਼ਾਈਲ ਨਾ ਲਵੇ। ਭਾਰਤ ਤੇ ਕਾਟਸਾ ਕਾਨੂੰਨ, ਜਿਸ ਦਾ ਅਰਥ ਹੈ ਕਾਊਂਟਰਿੰਗ ਅਮੈਰਿਕਾਸ ਐਡਵਰਸਰੀਜ਼ ਥਰੂ ਸੈਂਕਸ਼ਨਜ਼ ਐਕਟ ਭਾਵ ਅਮਰੀਕਾ ਦੇ ਵਿਰੋਧੀਆਂ ਦਾ ਪਾਬੰਦੀਆਂ ਲਾ ਕੇ ਟਾਕਰਾ, ਭਾਵ ਜੇ ਭਾਰਤ ਨੇ ਇਹ ਸਮਝੌਤਾ ਕੀਤਾ ਤਾਂ ਇਸ ਕਾਨੂੰਨ ਅਧੀਨ ਭਾਰਤ 'ਤੇ ਪਾਬੰਦੀਆਂ ਲਾਈਆਂ ਜਾ ਸਕਦੀਆਂ ਹਨ ਪਰ ਭਾਰਤ ਨੇ ਅਮਰੀਕੀ ਧਮਕੀਆਂ ਦਰਕਿਨਾਰ ਕਰਦੇ ਹੋਏ ਰੂਸ ਤੋਂ ਇਹ ਮਿਜ਼ਾਈਲਾਂ ਖਰੀਦਣ ਦਾ ਫ਼ੈਸਲਾ ਕੀਤਾ। ਇਸ ਸਮਝੌਤੇ ਦੇ ਨਾਲ 8 ਹੋਰ ਸਮਝੌਤਿਆਂ 'ਤੇ ਵੀ ਦਸਤਖ਼ਤ ਕੀਤੇ ਗਏ। ਰਵਾਇਤੀ ਭਾਰਤ-ਰੂਸ ਮਿੱਤਰਤਾ ਬਹਾਲ ਕਰਨ ਵੱਲ ਇਹ ਇਕ ਮੀਲ ਪੱਥਰ ਸਾਬਤ ਹੋਏਗਾ। ਇਹ ਭਾਰਤ ਦੀ ਨੀਤੀ ਵਿਚ ਬੁਨਿਆਦੀ ਤਬਦੀਲੀ ਦਾ ਵੀ ਸੰਕੇਤ ਦਿੰਦਾ ਹੈ ਅਤੇ ਇਹ ਕਦਮ ਬਹੁਧਰੁਵੀ ਸੰਸਾਰ ਦੇ ਸੰਕਲਪ ਦੇ ਸਾਕਾਰ ਹੋਣ ਵੱਲ ਵੀ ਇਕ ਲੰਬੀ ਪੁਲਾਂਘ ਹੈ।
ਰਾਸ਼ਟਰਪਤੀ ਪੁਤਿਨ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਹੋਰ ਵੀ ਕਈ ਮਹੱਤਵਪੂਰਨ ਵਿਸ਼ਿਆਂ 'ਤੇ ਗੱਲਬਾਤ ਕੀਤੀ ਜਿਵੇਂ ਭਾਰਤ-ਰੂਸ ਦੀ ਵਿਸ਼ੇਸ਼ ਰਣਨੀਤਕ ਭਾਈਵਾਲਤਾ ਅਤੇ ਕੌਮਾਂਤਰੀ ਤੇ ਖੇਤਰੀ ਮਸਲੇ ਆਦਿ। ਊਰਜਾ ਦੇ ਖੇਤਰ ਵਿਚ ਸਹਿਯੋਗ, ਸੀਰੀਆ ਦੀ ਸਥਿਤੀ, ਅਫ਼ਗਾਨਿਸਤਾਨ ਦੀ ਸਥਿਤੀ, ਈਰਾਨ ਦੇ ਪ੍ਰਮਾਣੂ ਸਮਝੌਤੇ ਤੇ ਰੂਸ ਦੇ ਪਾਕਿਸਤਾਨ ਨਾਲ ਬਣ ਰਹੇ ਫ਼ੌਜੀ ਸਬੰਧਾਂ ਬਾਰੇ ਵੀ ਗੱਲਬਾਤ ਹੋਈ। ਰੂਸ ਅਤੇ ਭਾਰਤ ਵਿਚ ਵਪਾਰ ਵਧਾਉਣ, ਪੁਲਾੜ ਵਿਚ ਸਹਿਯੋਗ, ਖੇਤੀ ਅਤੇ ਪ੍ਰਮਾਣੂ ਖੇਤਰਾਂ ਵਿਚ ਸਹਿਯੋਗ, ਰੇਲਵੇ ਦੇ ਖੇਤਰ ਵਿਚ ਸਹਿਯੋਗ ਬਾਰੇ ਸਮਝੌਤਿਆਂ 'ਤੇ ਵੀ ਵਿਚਾਰ ਹੋਈ ਅਤੇ ਦਸਤਖ਼ਤ ਵੀ ਹੋਏ। ਰੂਸ ਨੇ ਭਾਰਤ ਨੂੰ ਸਾਇਬੇਰੀਆ, ਰੂਸ ਜਲ ਸੀਮਾ ਅਤੇ ਯਮਾਲ ਖਿੱਤੇ ਦੇ ਕੁਦਰਤੀ ਵਸੀਲਿਆਂ ਨੂੰ ਵਰਤੋਂ ਵਿਚ ਲਿਆਉਣ ਦੇ ਯਤਨਾਂ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ। ਦੋਵਾਂ ਦੇਸ਼ਾਂ ਨੇ ਕੌਮਾਂਤਰੀ ਸੰਸਥਾਵਾਂ ਜਿਵੇਂ ਕਿ ਸੰਯੁਕਤ ਰਾਸ਼ਟਰ, ਸ਼ੰਘਾਈ ਕੋਪਰੇਸ਼ਨ ਆਰਗੇਨਾਈਜ਼ੇਸ਼ਨ ਅਤੇ ਜੀ-20 ਆਦਿ ਵਿਚ ਸਹਿਯੋਗ ਅਤੇ ਸਾਂਝੇ ਯਤਨਾਂ ਬਾਰੇ ਵੀ ਗੱਲਬਾਤ ਕੀਤੀ। ਦਹਿਸ਼ਤਵਾਦ ਵਿਰੁੱਧ ਸਾਂਝੇ ਯਤਨਾਂ ਬਾਰੇ ਵੀ ਗੱਲਬਾਤ ਹੋਈ।
ਇਹ ਮਹਿਸੂਸ ਕੀਤਾ ਗਿਆ ਕਿ ਦੋਵਾਂ ਦੇਸ਼ਾਂ ਵਿਚ ਵਪਾਰ ਹੁਣ ਨਾਲੋਂ ਤਿੰਨ ਗੁਣਾ ਵਧਾ ਕੇ 2025 ਤੱਕ 30 ਅਰਬ ਡਾਲਰ ਤੱਕ ਪਹੁੰਚਾਉਣਾ ਚਾਹੀਦਾ ਹੈ। ਅੱਜਕਲ੍ਹ ਇਹ ਵਪਾਰ ਲਗਪਗ 9 ਅਰਬ ਡਾਲਰ ਸਾਲਾਨਾ ਦੇ ਨੇੜੇ ਹੈ। ਭਾਰਤ ਦਾ ਚੀਨ ਨਾਲ ਵਪਾਰ ਲਗਪਗ 85 ਅਰਬ ਡਾਲਰ ਸਾਲਾਨਾ ਹੈ ਅਤੇ ਅਮਰੀਕਾ ਨਾਲ 75 ਅਰਬ ਡਾਲਰ ਸਾਲਾਨਾ ਹੈ। ਜ਼ਾਹਰ ਹੈ ਕਿ ਇਨ੍ਹਾਂ ਦੀ ਤੁਲਨਾ ਵਿਚ ਰੂਸ ਨਾਲ ਵਪਾਰ ਬਹੁਤ ਘੱਟ ਹੈ। ਕੁਝ ਸਮਾਂ ਪਹਿਲਾਂ ਰੂਸ ਦਾ ਚੀਨ ਨਾਲ ਵਪਾਰ ਰੂਸ ਦੇ ਭਾਰਤ ਨਾਲ ਵਪਾਰ ਤੋਂ ਘੱਟ ਸੀ ਪਰ ਹੁਣ ਇਹ ਲਗਪਗ 85 ਅਰਬ ਡਾਲਰ ਸਾਲਾਨਾ ਹੋ ਗਿਆ ਹੈ ਅਤੇ ਦੋਵੇਂ ਦੇਸ਼ ਜਲਦੀ ਹੀ ਇਸ ਨੂੰ 200 ਅਰਬ ਡਾਲਰ ਸਾਲਾਨਾ 'ਤੇ ਪਹੁੰਚਾਉਣਾ ਚਾਹੁੰਦੇ ਹਨ। ਜ਼ਾਹਰ ਹੈ ਕਿ ਰੂਸ ਭਾਰਤ ਨੂੰ ਯੂਰੇਸ਼ੀਅਨ ਇਕਨਾਮਿਕ ਯੂਨੀਅਨ ਵਿਚ ਸ਼ਾਮਿਲ ਹੋਣ ਵਿਚ ਸਹਾਇਤਾ ਕਰ ਸਕਦਾ ਹੈ। ਇਸ ਸੰਸਥਾ ਵਿਚ ਆਰਮੀਨੀਆ, ਬੇਲੂਰਾਸ, ਕਜ਼ਾਖਸਤਾਨ, ਕਿਰਗਿਜ਼ਸਤਾਨ ਅਤੇ ਰੂਸ ਸ਼ਾਮਿਲ ਹਨ। ਇਸ ਖਿੱਤੇ ਵਿਚ ਭਾਰਤ ਦੇ ਵਪਾਰ ਦੇ ਵਧਣ ਨਾਲ ਭਾਰਤ ਦੇ ਕੁੱਲ ਵਪਾਰ ਵਿਚ ਬਹੁਤ ਵੱਡਾ ਵਾਧਾ ਹੋ ਸਕਦਾ ਹੈ, ਕਿਉਂਕਿ ਅਮਰੀਕਾ ਜਾਂ ਯੂਰਪ ਨਾਲ ਵਪਾਰ ਵਿਚ ਏਨਾ ਵਾਧਾ ਸੰਭਵ ਨਹੀਂ ਹੋ ਸਕਦਾ। ਅਮਰੀਕਾ ਤਾਂ ਸਮੁੱਚੇ ਤੌਰ 'ਤੇ ਏਸ਼ੀਆ ਤੇ ਪ੍ਰਸ਼ਾਂਤ ਖਿੱਤੇ ਤੋਂ ਪਿੱਛੇ ਹਟ ਰਿਹਾ ਹੈ। ਇਸੇ ਲਈ ਰਾਸ਼ਟਰਪਤੀ ਟਰੰਪ ਨੇ ਟਰਾਂਸ ਪੈਸੇਫਿਕ ਪਾਰਟਨਰਸ਼ਿਪ ਤੋਂ ਅਮਰੀਕਾ ਨੂੰ ਬਾਹਰ ਕੱਢ ਲਿਆ ਹੈ। ਅਮਰੀਕਾ ਕੈਨੇਡਾ ਅਤੇ ਮੈਕਸੀਕੋ ਨਾਲ ਨਾਫਟਾ (ਉੱਤਰੀ ਅਮਰੀਕਾ ਮੁਕਤ ਵਪਾਰ ਸਮਝੌਤਾ) ਸਮਝੌਤੇ ਨੂੰ ਬਹਾਲ ਕਰਨ ਦੇ ਯਤਨ ਕਰ ਰਿਹਾ ਹੈ ਭਾਵ ਇਨ੍ਹਾਂ ਤਿੰਨਾਂ ਦੇਸ਼ਾਂ ਵਿਚ ਖੁੱਲ੍ਹਾ ਵਪਾਰ ਹੋ ਸਕੇ। ਜ਼ਾਹਰ ਹੈ ਕਿ ਅਮਰੀਕਾ ਅਤੇ ਭਾਰਤ ਦੀਆਂ ਆਪਣਾ-ਆਪਣਾ ਵਪਾਰ ਵਧਾਉਣ ਦੀਆਂ ਵੱਖ-ਵੱਖ ਤਰਜੀਹਾਂ ਹਨ। ਸਮੁੱਚੇ ਤੌਰ 'ਤੇ ਭਾਰਤ ਲਈ ਆਪਣੇ ਵਪਾਰ ਵਿਚ ਵੱਡਾ ਵਾਧਾ ਕਰਨ ਦੀਆਂ ਸੰਭਾਵਨਾਵਾਂ ਅਮਰੀਕਾ ਤੇ ਯੂਰਪ ਦੇ ਮੁਕਾਬਲੇ ਏਸ਼ੀਆ ਵਿਚ ਹਨ। ਭਾਰਤ ਚੀਨ ਅਤੇ ਈਰਾਨ ਵਰਗੇ ਦੇਸ਼ਾਂ ਨਾਲ ਆਪਣਾ ਵਪਾਰ ਬਹੁਤ ਤੇਜ਼ੀ ਨਾਲ ਵਧਾ ਸਕਦਾ ਹੈ। ਭਾਰਤ ਵਾਂਗ ਚੀਨ ਦੀ ਆਰਥਿਕਤਾ ਵੀ ਬਹੁਤ ਤੇਜ਼ੀ ਨਾਲ ਵਧ ਰਹੀ ਹੈ ਅਤੇ ਜਲਦੀ ਹੀ ਚੀਨ ਸੰਸਾਰ ਦੀ ਸਭ ਤੋਂ ਵੱਡੀ ਆਰਥਿਕਤਾ ਬਣਨ ਜਾ ਰਿਹਾ ਹੈ। ਕੁਝ ਅਮਰੀਕੀ ਆਰਥਿਕ ਮਾਹਿਰਾਂ ਦਾ ਵੀ ਵਿਚਾਰ ਹੈ ਕਿ ਮੌਜੂਦਾ ਚੀਨ-ਅਮਰੀਕਾ ਵਪਾਰਕ ਟਕਰਾਅ ਵਿਚ ਚੀਨ ਦੇ ਜਿੱਤਣ ਦੀਆਂ ਜ਼ਿਆਦਾ ਸੰਭਾਵਨਾਵਾਂ ਹਨ। ਈਰਾਨ ਭਾਰਤ ਦੀਆਂ ਵਧ ਰਹੀਆਂ ਊਰਜਾ ਲੋੜਾਂ ਪੂਰੀਆਂ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਅ ਸਕਦਾ ਹੈ। ਜਿਸ ਤਰ੍ਹਾਂ ਰੂਸ ਭਾਰਤ ਨੂੰ ਹਥਿਆਰ ਵੇਚਣ ਅਤੇ ਭਾਰਤ ਦੀ ਸੁਰੱਖਿਆ ਲਈ ਵਿਸ਼ੇਸ਼ ਸਥਾਨ ਰੱਖਦਾ ਹੈ, ਇਸੇ ਤਰ੍ਹਾਂ ਈਰਾਨ ਦੀ ਊਰਜਾ ਖੇਤਰ ਵਿਚ ਬਹੁਤ ਮਹੱਤਤਾ ਹੈ। ਭਾਰਤੀ ਫ਼ੌਜ ਦੇ ਲਗਪਗ 62 ਫ਼ੀਸਦੀ ਹਥਿਆਰ ਰੂਸੀ ਮੂਲ ਦੇ ਹਨ। ਇਸੇ ਤਰ੍ਹਾਂ ਈਰਾਨ ਭਾਰਤ ਨੂੰ ਤੇਲ ਤੇ ਗੈਸ ਸਪਲਾਈ ਕਰਨ ਵਾਲੇ ਦੇਸ਼ਾਂ ਵਿਚ ਵਿਸ਼ੇਸ਼ ਸਥਾਨ ਰੱਖਦਾ ਹੈ। ਭਾਰਤ ਨੂੰ ਈਰਾਨ ਤੋਂ ਇਹ ਖਰੀਦਣਾ ਦੂਜੇ ਦੇਸ਼ਾਂ ਦੀ ਤੁਲਨਾ ਵਿਚ ਬਹੁਤ ਸਸਤਾ ਪੈਂਦਾ ਹੈ। ਇਸੇ ਲਈ ਭਾਰਤ ਨੇ ਈਰਾਨ ਵਿਚ ਚਾਬਹਾਰ ਬੰਦਰਗਾਹ ਨੂੰ ਵਿਕਸਿਤ ਕਰਨ ਵਿਚ ਈਰਾਨ ਦੀ ਸਹਾਇਤਾ ਕਰਨ ਦਾ ਫ਼ੈਸਲਾ ਕੀਤਾ। ਭਾਰਤ ਈਰਾਨ ਤੋਂ ਤੇਲ ਤੇ ਗੈਸ ਪਾਈਪਾਂ ਰਾਹੀਂ ਪਹੁੰਚਾਉਣ ਬਾਰੇ ਵੀ ਸੋਚ ਰਿਹਾ ਹੈ ਅਤੇ ਇਹ ਪਾਈਪਾਂ ਪਾਕਿਸਤਾਨ ਵਿਚੋਂ ਨਹੀਂ ਲੰਘਣਗੀਆਂ। ਅਮਰੀਕਾ ਭਾਰਤ 'ਤੇ ਬਹੁਤ ਦਬਾਅ ਪਾ ਰਿਹਾ ਹੈ ਕਿ ਉਹ ਈਰਾਨ ਤੋਂ ਕੋਈ ਤੇਲ ਨਾ ਖਰੀਦੇ, ਜਿਸ ਤਰ੍ਹਾਂ ਭਾਰਤ ਨੇ ਰੂਸ ਨਾਲ ਐਸ-400 ਮਿਜ਼ਾਈਲ ਤੇ ਹੋਰ ਸਮਝੌਤੇ ਆਪਣੀ ਸੁਰੱਖਿਆ ਤੇ ਆਪਣੇ ਹਿਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਅਮਰੀਕਾ ਦੀਆਂ ਘੂਰੀਆਂ ਨੂੰ ਨਜ਼ਰਅੰਦਾਜ਼ ਕਰ ਕੇ ਕੀਤੇ, ਇਸੇ ਤਰ੍ਹਾਂ ਹੀ ਉਸ ਨੂੰ ਈਰਾਨ ਦੇ ਮਾਮਲੇ ਵਿਚ ਕਰਨਾ ਚਾਹੀਦਾ ਹੈ।
ਭਾਰਤ ਨੂੰ ਰੂਸ ਅਤੇ ਚੀਨ ਨਾਲ ਮਿਲ ਕੇ ਅਜੋਕੀਆਂ ਪੱਛਮੀ ਸਰਦਾਰੀ ਵਾਲੀਆਂ ਆਰਥਿਕ ਅਤੇ ਵਪਾਰਕ ਸੰਸਥਾਵਾਂ ਜੋ ਕਿ ਨਾਬਰਾਬਰਤਾ 'ਤੇ ਆਧਾਰਿਤ ਹਨ, ਨੂੰ ਬਦਲ ਕੇ ਸਾਰਿਆਂ ਲਈ ਬਰਾਬਰਤਾ ਵਾਲੀਆਂ ਸੰਸਥਾਵਾਂ ਵਿਚ ਬਦਲ ਦੇਣਾ ਚਾਹੀਦਾ ਹੈ। ਜੇ ਭਾਰਤ ਇਨ੍ਹਾਂ ਦੇਸ਼ਾਂ ਨਾਲ ਮਿਲ ਕੇ ਚਲਦਾ ਹੈ ਤਾਂ ਉਹ ਅਮਰੀਕੀ ਪਾਬੰਦੀਆਂ ਨੂੰ ਅਸਰਹੀਣ ਬਣਾ ਸਕਦਾ ਹੈ। ਭਾਰਤ ਨੂੰ ਇਨ੍ਹਾਂ ਦੇਸ਼ਾਂ ਨਾਲ ਮਿਲ ਕੇ ਸੰਸਾਰ ਤੇ ਡਾਲਰ ਦੀ ਅਜਾਰੇਦਾਰੀ ਤੋੜਨੀ ਚਾਹੀਦੀ ਹੈ। ਭਾਰਤ ਰੂਸ ਨਾਲ ਵਪਾਰ ਰੁਪਏ ਅਤੇ ਰੂਬਲ ਵਿਚ ਕਰ ਸਕਦਾ ਹੈ ਅਤੇ ਚੀਨ ਨਾਲ ਰੁਪਏ ਅਤੇ ਯੂਆਨ ਨਾਲ ਕਰ ਸਕਦਾ ਹੈ। ਇਹ ਡਾਲਰ ਦੀ ਅਜਾਰੇਦਾਰੀ ਖ਼ਤਮ ਕਰਨ ਵੱਲ ਮਹੱਤਵਪੂਰਨ ਕਦਮ ਹੋਣਗੇ। ਅਮਰੀਕਾ ਤੇ ਹੋਰ ਪੱਛਮੀ ਦੇਸ਼ਾਂ ਨੂੰ ਹੋਰਨਾਂ ਦੇਸ਼ਾਂ ਨਾਲ ਟਕਰਾਅ ਦੀ ਨੀਤੀ ਜੋ ਕਿ ਪਾਬੰਦੀਆਂ ਦਾ ਰੂਪ ਧਾਰਨ ਕਰ ਚੁੱਕੀ ਹੈ, ਨੂੰ ਛੱਡ ਦੇਣਾ ਚਾਹੀਦਾ ਹੈ ਅਤੇ ਟਕਰਾਅ ਦੀ ਥਾਂ 'ਤੇ ਸਹਿਯੋਗ ਦੀ ਨੀਤੀ ਅਪਣਾਉਣੀ ਚਾਹੀਦੀ ਹੈ। ਉਨ੍ਹਾਂ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਉੱਭਰ ਰਿਹਾ ਬਹੁਧਰੁਵੀ ਸੰਸਾਰ ਪੁਰਾਣੇ ਪੱਛਮ ਦੀ ਸਰਦਾਰੀ ਵਾਲੇ ਸੰਸਾਰ ਨਾਲੋਂ ਬਹੁਤ ਵੱਖਰਾ ਹੈ। ਬਹਾਲ ਹੋਈ ਰੂਸ-ਭਾਰਤ ਮਿੱਤਰਤਾ ਤੇ ਸੁਧਰੇ ਹੋਏ ਭਾਰਤ-ਚੀਨ ਸਬੰਧ ਸੰਸਾਰ ਨੂੰ ਹੋਰ ਬਰਾਬਰਤਾ ਵਾਲਾ, ਇਨਸਾਫ਼ ਵਾਲਾ, ਸੁਰੱਖਿਅਤ ਅਤੇ ਖੁਸ਼ਹਾਲ ਬਣਾ ਸਕਦੇ ਹਨ। ਪੁਤਿਨ ਅਤੇ ਮੋਦੀ ਦਾ ਇਹ ਸਿਖ਼ਰ ਸੰਮੇਲਨ ਨਵੀਂ ਸੰਸਾਰਕ ਵਿਵਸਥਾ ਦੇ ਵਿਕਾਸ ਵਿਚ ਇਕ ਬਹੁਤ ਹੀ ਮਹੱਤਵਪੂਰਨ ਮੀਲ ਪੱਥਰ ਸਾਬਤ ਹੋਏਗਾ। ਰੂਸ, ਭਾਰਤ ਅਤੇ ਚੀਨ ਨੂੰ ਮਿਲ ਕੇ ਬਹੁਧਰੁਵੀ ਸੰਸਾਰ ਵੱਲ ਅੱਗੇ ਵਧਣਾ ਚਾਹੀਦਾ ਹੈ। *

ਆਜ਼ਾਦ ਮੀਡੀਆ ਬਿਨਾਂ ਲੋਕਤੰਤਰ ਦਾ ਜੀਵਤ ਰਹਿਣਾ ਮੁਸ਼ਕਿਲ

ਭਾਰਤ ਵਿਚ ਇਸ ਵੇਲੇ ਜਿਵੇਂ ਦਾ ਸਿਆਸੀ ਦ੍ਰਿਸ਼ ਬਣਿਆ ਹੋਇਆ ਹੈ, ਉਸ ਦੌਰਾਨ ਮੀਡੀਆ ਨੂੰ ਰੈਫ਼ਰੀ ਦੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਜਿਹੜਾ ਜਿਥੇ ਜਿੰਨਾ ਗ਼ਲਤ ਹੈ, ਉਸ ਅਨੁਸਾਰ ਉਸ ਨੂੰ ਦੋਸ਼ੀ ਕਰਾਰ ਦਿੱਤਾ ਜਾਵੇ ਅਤੇ ਦਰਸ਼ਕਾਂ/ਵੋਟਰਾਂ ਦੀ ਅਗਵਾਈ ਕੀਤੀ ਜਾਵੇ। ...

ਪੂਰੀ ਖ਼ਬਰ »

ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ

ਭਾਜਪਾ ਸਾਹਮਣੇ ਸਥਾਪਤੀ ਵਿਰੋਧੀ ਲਹਿਰ ਦੀ ਵੱਡੀ ਚੁਣੌਤੀ

ਚੋਣ ਕਮਿਸ਼ਨ ਵਲੋਂ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਮਿਜ਼ੋਰਮ ਅਤੇ ਤੇਲੰਗਾਨਾ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨਾਲ ਰਾਜਨੀਤਕ ਪਾਰਟੀਆਂ ਦੀਆਂ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਨ੍ਹਾਂ ਪੰਜ ਰਾਜਾਂ ਵਿਚੋਂ ਤਿੰਨ ਰਾਜਾਂ ਰਾਜਸਥਾਨ, ਮੱਧ ਪ੍ਰਦੇਸ਼, ...

ਪੂਰੀ ਖ਼ਬਰ »

ਵਧ ਰਿਹਾ ਭ੍ਰਿਸ਼ਟਾਚਾਰ

ਦੇਸ਼ ਵਿਚ ਇਕ ਜਾਂ ਦੋ ਸਾਲ ਦੇ ਵਕਫ਼ੇ ਬਾਅਦ ਭ੍ਰਿਸ਼ਟਾਚਾਰ ਵਿਚ ਬੇਹਤਾਸ਼ਾ ਵਾਧਾ ਹੋ ਜਾਂਦਾ ਹੈ। ਮੌਜੂਦਾ ਨਰਿੰਦਰ ਮੋਦੀ ਸਰਕਾਰ ਦੇ ਗਠਨ ਅਤੇ ਸਾਲ 2014 ਦੀਆਂ ਲੋਕ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਦੀ ਜਿੱਤ ਪਿੱਛੇ ਮੁੱਖ ਤੌਰ 'ਤੇ ਕੁਝ ਅਜਿਹੇ ਜੁਮਲੇ ਹੀ ਸਨ, ਜਿਹੜੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX