ਤਾਜਾ ਖ਼ਬਰਾਂ


ਇਨਕਮ ਟੈਕਸ ਵਿਭਾਗ ਦੀ ਪਰੀਤਾ ਹਰਿਤ ਕਾਂਗਰਸ 'ਚ ਹੋਈ ਸ਼ਾਮਿਲ
. . .  1 day ago
ਨਵੀਂ ਦਿੱਲੀ ,20 ਮਾਰਚ -ਮੇਰਠ ਦੀ ਇਨਕਮ ਟੈਕਸ ਮੁਖੀ ਪਰੀਤਾ ਹਰਿਤ ਨੇ ਆਪਣੇ ਅਹੁਦੇ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋ ਗਈ ।ਉੱਤਰ ਪ੍ਰਦੇਸ਼ ਇਕਾਈ ਦੇ ਮੁਖੀ ਰਾਜ ਬਾਬਰ ਨੇ ਉਨ੍ਹਾਂ ਨੂੰ ਜੀ ਆਇਆਂ ...
ਅਣਪਛਾਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
. . .  1 day ago
ਢਿਲਵਾਂ{ਕਪੂਰਥਲਾ },20 ਮਾਰਚ {ਪਲਵਿੰਦਰ,ਸੁਖੀਜਾ ,ਪਰਵੀਨ }- 3 ਅਣਪਛਾਤੇ ਕਾਰ ਸਵਾਰਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ । ਇਸ ਮੌਕੇ 'ਤੇ 2 ਲੋਕ ਜ਼ਖ਼ਮੀ ਹੋਏ ਹਨ। ਇਸ ਘਟਨਾ ਤੋਂ ਬਾਅਦ ਸਹਿਮ...
ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ - ਸੁਖਬੀਰ ਬਾਦਲ
. . .  1 day ago
ਮਹਿਲ ਕਲਾਂ, 20 ਮਾਰਚ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ ਮੌਜੂਦ ਹੈ, ਜਿਸ ਦਾ ਖੁਲਾਸਾ ਆਉਣ ...
ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ
. . .  1 day ago
ਅੰਮ੍ਰਿਤਸਰ, 20 ਮਾਰਚ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਦੇ ਪਿੰਡ ਕੋਠੇ ਖ਼ੁਰਦ ਤੇ ਡੋਡੇ ਦੇ ਵਸਨੀਕਾਂ ਨੇ ਪਾਕਿ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਦੋਸ਼ ਲਗਾਇਆ ਹੈ ਕਿ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ .....
ਪੀ.ਐਨ.ਬੀ. ਘੋਟਾਲਾ : 29 ਮਾਰਚ ਨੂੰ ਹੋਵੇਗੀ ਗ੍ਰਿਫ਼ਤਾਰ ਨੀਰਵ ਮੋਦੀ 'ਤੇ ਅਗਲੀ ਸੁਣਵਾਈ
. . .  1 day ago
ਲੰਡਨ, 20 ਮਾਰਚ- ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਫ਼ਰਾਰ ਦੋਸ਼ੀ ਨੀਰਵ ਮੋਦੀ ਨੂੰ ਲੰਡਨ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਨੀਰਵ ਮੋਦੀ ਨੂੰ ਲੰਡਨ ਦੀ ਵੈਸਟਮਿੰਸਟਰ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ....
ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਘੁੜਿਆਣਾ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਕਰਨਗੇ ਘਰ ਵਾਪਸੀ
. . .  1 day ago
ਅਬੋਹਰ, 20 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬੱਲੂਆਣਾ ਤੋਂ ਤਿੰਨ ਵਾਰ ਵਿਧਾਇਕ ਰਹੇ ਸਰਦਾਰ ਗੁਰਤੇਜ ਸਿੰਘ ਘੁੜਿਆਣਾ ਅੱਜ ਦੋ ਸਾਲਾਂ ਬਾਅਦ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਘਰ ਵਾਪਸੀ ਕਰਨਗੇ। ਸਰਦਾਰ ....
ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਸਾਰੇ ਦੋਸ਼ੀ ਬਰੀ
. . .  1 day ago
ਪੰਚਕੂਲਾ, 20 ਮਾਰਚ- ਪੰਚਕੂਲਾ ਦੀ ਵਿਸ਼ੇਸ਼ ਐਨ.ਆਈ.ਏ ਅਦਾਲਤ ਨੇ ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਚਾਰ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। ਅਸੀਮਾਨੰਦ ਦੇ ਇਲਾਵਾ ਲੋਕੇਸ਼ ਸ਼ਰਮਾ, ਕਮਲ ਚੌਹਾਨ ਅਤੇ ਰਾਜਿੰਦਰ ਚੌਧਰੀ ਇਸ ਮਾਮਲੇ ....
ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਤੋਂ ਪੁੱਛਗਿੱਛ ਕਰੇਗੀ ਈ.ਡੀ.
. . .  1 day ago
ਨਵੀਂ ਦਿੱਲੀ, 20 ਮਾਰਚ - ਜੰਮੂ-ਕਸ਼ਮੀਰ ਦੇ ਵੱਖਵਾਦੀ ਨੇਤਾ ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਅਲਤਾਫ਼ ਸ਼ਾਹ ਤੋਂ ਅੱਤਵਾਦੀ ਫੰਡਿਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਪੁੱਛਗਿੱਛ ਕਰੇਗੀ। ਦਿੱਲੀ ਦੀ ਇੱਕ ਅਦਾਲਤ ਨੇ ਬੁੱਧਵਾਰ ਨੂੰ.....
ਮਨੀ ਲਾਂਡਰਿੰਗ ਮਾਮਲੇ 'ਚ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ
. . .  1 day ago
ਨਵੀਂ ਦਿੱਲੀ, 20 ਮਾਰਚ- ਰਾਬਰਟ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਉਂਦੇ ਹੋਏ ਈ.ਡੀ. ਵੱਲੋਂ ਉਨ੍ਹਾਂ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ 'ਚ ਪਟੀਸ਼ਨ ਦਾਇਰ ਕਰਨ ਦੀ.....
ਹਰ ਫਰੰਟ 'ਤੇ ਫੇਲ੍ਹ ਹੋਈ ਕੈਪਟਨ ਸਰਕਾਰ- ਸੁਖਬੀਰ ਬਾਦਲ
. . .  1 day ago
ਤਪਾ ਮੰਡੀ/ਸ਼ਹਿਣਾ, 20 ਮਾਰਚ (ਵਿਜੇ ਸ਼ਰਮਾ, ਸੁਰੇਸ਼ ਗੋਗੀ)- ਸੂਬੇ ਦੀ ਕੈਪਟਨ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋਈ ਹੈ, ਕਿਉਂਕਿ ਹਰ ਵਰਗ ਆਪਣੀਆਂ ਹੱਕੀ ਮੰਗਾਂ ਨੂੰ ਲੈ ਸੜਕਾਂ 'ਤੇ ਧਰਨੇ ਦੇ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ...
ਅਕਾਲੀ ਦਲ ਵੱਲੋਂ ਇੱਕ ਹਫ਼ਤੇ 'ਚ ਕਰ ਦਿੱਤਾ ਜਾਵੇਗਾ ਉਮੀਦਵਾਰਾਂ ਦਾ ਐਲਾਨ- ਸੁਖਬੀਰ ਬਾਦਲ
. . .  1 day ago
ਮਹਿਲ ਕਲਾ, 20 ਮਾਰਚ (ਤਰਸੇਮ ਸਿੰਘ ਚੰਨਣਵਾਲ)- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਲੋਕ ਸਭਾ ਉਮੀਦਵਾਰਾਂ ਦਾ ਐਲਾਨ ਇੱਕ ਹਫ਼ਤੇ 'ਚ ਕਰ ਦਿੱਤਾ .....
ਨੌਕਰੀ ਦੀ ਮੰਗ ਨੂੰ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹੇ ਡੈਮ ਮੁਲਾਜ਼ਮ, ਪ੍ਰਸ਼ਾਸਨ 'ਤੇ ਲਗਾਇਆ ਅਣਦੇਖੀ ਦਾ ਦੋਸ਼
. . .  1 day ago
ਪਠਾਨਕੋਟ, 20 ਮਾਰਚ (ਸੰਧੂ)- ਪ੍ਰਸ਼ਾਸਨ ਨੂੰ ਅੱਜ ਉਦੋਂ ਹੱਥਾਂ ਪੈਰਾਂ ਦੀ ਪੈ ਗਈ ਜਦੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਸਥਿਤ ਪਾਣੀ ਦੀ ਟੈਂਕੀ 'ਤੇ ਨੌਕਰੀ ਦੀ ਮੰਗ ਨੂੰ ਲੈ ਕੇ ਪੰਜ ਡੈਮ ਔਸਤੀ ਪਾਣੀ ਦੀ ਟੈਂਕੀ 'ਤੇ ਚੜ੍ਹ ਗਏ। ਪਾਣੀ ਦੀ ਟੈਂਕੀ 'ਤੇ ਚੜ੍ਹਨ ਤੋਂ ਬਾਅਦ ਉਨ੍ਹਾਂ ....
ਕੌਣ ਹੈ ਅਰੂਸਾ ਆਲਮ, ਕਿਸ ਹੈਸੀਅਤ ਨਾਲ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਚ ਬੈਠੀ ਹੈ- ਬੀਰ ਦਵਿੰਦਰ ਸਿੰਘ
. . .  1 day ago
ਰੂਪਨਗਰ, 20 ਮਾਰਚ (ਸਤਨਾਮ ਸਿੰਘ ਸੱਤੀ)- ਟਕਸਾਲੀ ਅਕਾਲੀ ਦਲ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਉਮੀਦਵਾਰ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਗੰਭੀਰ ਦੋਸ਼...
ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਿਚਾਲੇ ਹੋਇਆ ਗਠਜੋੜ
. . .  1 day ago
ਸ੍ਰੀਨਗਰ, 20 ਮਾਰਚ- ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਲੋਂ ਮਿਲ ਕੇ ਲੋਕ ਸਭਾ ਚੋਣਾਂ ਲੜੀਆਂ ਜਾਣਗੀਆਂ। ਨੈਸ਼ਨਲ ਕਾਨਫ਼ਰੰਸ ਦੇ ਨੇਤਾ ਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਅਤੇ ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ...
ਮੇਰੇ ਨਾਲ ਮੰਤਰ ਉਚਾਰਨ ਦਾ ਮੁਕਾਬਲਾ ਕਰਕੇ ਦਿਖਾਉਣ ਮੋਦੀ ਤੇ ਸ਼ਾਹ - ਮਮਤਾ ਬੈਨਰਜੀ
. . .  1 day ago
ਨਵੀਂ ਦਿੱਲੀ, 20 ਮਾਰਚ - ਲੋਕ ਸਭਾ ਚੋਣਾਂ ਦਾ ਬਿਗਲ ਵਜਦੇ ਹੀ ਨੇਤਾਵਾਂ ਵਿਚਕਾਰ ਸ਼ਬਦੀ ਜੰਗ ਸ਼ੁਰੂ ਹੋ ਗਈ ਹੈ। ਹੁਣ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਆਪਣੇ ਧਰਮ 'ਤੇ ਸਵਾਲ ਉਠਾਉਣ ਨੂੰ ਲੈ ਕੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਮਮਤਾ ਬੈਨਰਜੀ...
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  1 day ago
ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  1 day ago
ਪੀ. ਐੱਨ. ਬੀ. ਘੋਟਾਲੇ ਦਾ ਦੋਸ਼ੀ ਨੀਰਵ ਮੋਦੀ ਲੰਡਨ 'ਚ ਗ੍ਰਿਫ਼ਤਾਰ
. . .  1 day ago
ਤੁਰਕੀ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਐਡਵੋਕੇਟ ਲਾਡੀ 'ਯੰਗ ਲਾਇਰਜ਼ ਐਸੋਸੀਏਸ਼ਨ' ਦੇ ਬਣੇ ਪ੍ਰਧਾਨ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਡਰੋਨ ਨਾਲ ਖਿੱਚੀਆਂ ਗਈਆਂ ਖ਼ੂਬਸੂਰਤ ਤਸਵੀਰਾਂ
. . .  1 day ago
ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦਾ ਆਉਣਾ ਲਗਾਤਾਰ ਜਾਰੀ, ਦੇਖੋ ਤਸਵੀਰਾਂ
. . .  1 day ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਲੌਂਗੋਵਾਲ ਨੇ ਕੀਤੀ ਪ੍ਰੈੱਸ ਕਾਨਫ਼ਰੰਸ, ਨਾਲ ਦਲਜੀਤ ਚੀਮਾ ਵੀ ਮੌਜੂਦ
. . .  1 day ago
ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਮੱਥਾ ਟੇਕਣ ਆਈ ਦਾਦੇ-ਪੋਤੇ ਦੀ ਇਹ ਜੋੜੀ ਲੋਕਾਂ 'ਚ ਬਣੀ ਖਿੱਚ ਦਾ ਕੇਂਦਰ
. . .  1 day ago
ਹੋਲੇ ਮਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਫੁੱਲਾਂ ਨਾਲ ਕੀਤੀ ਗਈ ਖ਼ੂਬਸੂਰਤ ਸਜਾਵਟ, ਦੇਖੋ ਤਸਵੀਰਾਂ
. . .  1 day ago
ਟਰਾਲੇ ਨੇ ਚਾਰ ਵਾਹਨਾਂ ਨੂੰ ਮਾਰੀ ਟੱਕਰ, ਛੇ ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਗੋਆ ਦੇ ਮੁੱਖ ਮੰਤਰੀ ਨੇ ਵਿਧਾਨ ਸਭਾ 'ਚ ਸਾਬਤ ਕੀਤਾ ਬਹੁਮਤ
. . .  1 day ago
ਮਾਇਆਵਤੀ ਦਾ ਐਲਾਨ- ਮੈਂ ਨਹੀਂ ਲੜਾਂਗੀ ਲੋਕ ਸਭਾ ਚੋਣਾਂ
. . .  1 day ago
ਵਿਦਿਆਰਥਣ ਕੋਲੋਂ ਪੇਪਰ ਨਾ ਲਏ ਜਾਣ ਦਾ ਮਾਮਲਾ, ਪ੍ਰਿੰਸੀਪਲ ਤੇ ਅਧਿਆਪਕ ਵਿਰੁੱਧ ਪਰਚਾ ਦਰਜ
. . .  1 day ago
ਹੋਲੀ ਮੌਕੇ ਸੀ. ਆਰ. ਪੀ. ਐੱਫ. ਵਲੋਂ ਨਹੀਂ ਕੀਤਾ ਜਾਵੇਗਾ ਕਿਸੇ ਵੀ ਪ੍ਰੋਗਰਾਮ ਦਾ ਆਯੋਜਨ
. . .  1 day ago
ਓਡੀਸ਼ਾ ਦੇ ਮੁੱਖ ਮੰਤਰੀ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਗੋਆ 'ਚ ਭਾਜਪਾ ਸਰਕਾਰ ਦਾ ਬਹੁਮਤ ਪ੍ਰੀਖਣ, ਮੁੱਖ ਮੰਤਰੀ ਨੂੰ ਜਿੱਤ ਦਾ ਭਰੋਸਾ
. . .  1 day ago
ਮਸੂਦ ਅਜ਼ਹਰ ਨੂੰ ਕੌਮਾਂਤਰੀ ਅੱਤਵਾਦੀ ਐਲਾਨਣ ਲਈ ਜਰਮਨੀ ਨੇ ਕੀਤੀ ਵੱਡੀ ਪਹਿਲ
. . .  1 day ago
ਮੁੰਬਈ 'ਚ ਅੱਜ ਹੋਲਿਕਾ ਦੇ ਨਾਲ ਸੜੇਗਾ ਅੱਤਵਾਦੀ ਮਸੂਦ ਅਜ਼ਹਰ!
. . .  1 day ago
ਭਿਆਨਕ ਅੱਗ ਲੱਗਣ ਕਾਰਨ 200 ਘਰ ਸੜ ਕੇ ਹੋਏ ਸੁਆਹ
. . .  1 day ago
ਪਟੜੀ ਤੋਂ ਉਤਰੀ ਟਰੇਨ, ਵਾਲ-ਵਾਲ ਬਚੇ ਯਾਤਰੀ
. . .  1 day ago
ਅਰੁਣਾਚਲ ਪ੍ਰਦੇਸ਼ ਵਿਚ ਭਾਜਪਾ ਨੂੰ ਲੱਗਾ ਵੱਡਾ ਝਟਕਾ
. . .  1 day ago
ਭਾਜਪਾ ਦੀ ਦੇਰ ਰਾਤ 5 ਘੰਟੇ ਤੱਕ ਚਲੀ ਬੈਠਕ
. . .  1 day ago
ਜਹਿਰੀਲੀ ਗੈਸ ਚੜਨ ਕਾਰਨ ਤਿੰਨ ਕਿਸਾਨਾਂ ਦੀ ਮੌਤ
. . .  about 1 hour ago
ਕਰਨਾਟਕਾ 'ਚ ਇਮਾਰਤ ਡਿੱਗਣ ਕਾਰਨ 3 ਲੋਕਾਂ ਦੀ ਮੌਤ, ਬਚਾਅ ਮੁਹਿੰਮ ਜਾਰੀ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਦੇਸ਼ ਦੇ ਪਹਿਲੇ ਲੋਕਪਾਲ ਬਣੇ ਜਸਟਿਸ ਪੀ ਸੀ ਘੋਸ਼
. . .  2 days ago
ਬਾਲੀਵੁੱਡ ਦੇ ਮਸ਼ਹੂਰ ਕਲਾਕਾਰ ਰਜ਼ਾ ਮੁਰਾਦ ਨੇ ਸਾਥੀਆਂ ਸਮੇਤ ਰੀਟਰੀਟ ਸੈਰਾਮਨੀ ਦਾ ਆਨੰਦ ਮਾਣਿਆ
. . .  2 days ago
1 ਕਰੋੜ ਦੀ ਪੁਰਾਣੀ ਕਰੰਸੀ ਨਾਲ 3 ਕਾਬੂ
. . .  2 days ago
ਕਮਿਊਨਿਸਟ ਪਾਰਟੀ ਆਫ਼ ਇੰਡੀਆ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ
. . .  2 days ago
ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ
. . .  2 days ago
ਈ.ਡੀ. ਨੇ ਹਿਜ਼ਬੁਲ ਮੁਜ਼ਾਹਦੀਨ ਦੇ ਮੁਖੀ ਸਈਦ ਸਲਾਹੁਦੀਨ ਦੀਆਂ 13 ਜਾਇਦਾਦਾਂ ਕੀਤੀਆਂ ਜ਼ਬਤ
. . .  2 days ago
ਮਾਝੇ ਦਾ ਲੋੜੀਂਦਾ ਗੈਂਗਸਟਰ ਜਲੰਧਰ 'ਚ ਗ੍ਰਿਫ਼ਤਾਰ
. . .  2 days ago
ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  2 days ago
ਪੁਲਵਾਮਾ ਹਮਲੇ ਕਾਰਨ ਹੋਲੀ ਦਾ ਤਿਉਹਾਰ ਨਹੀਂ ਮਨਾਉਣਗੇ ਰਾਜਨਾਥ ਸਿੰਘ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਤਰਨਤਾਰਨ

ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਰਾਜ ਵਿਚ 3500 ਕਿਲੋਮੀਟਰ ਨਵੀਆਂ ਲਿੰਕ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ- ਵਿਜੈ ਇੰਦਰ ਸਿੰਗਲਾ

ਪੱਟੀ, 15 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਪ੍ਰਭਾਤ ਮੌਾਗਾ)- ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਫੇਜ-3 ਤਹਿਤ ਰਾਜ ਵਿਚ ਲਗਪਗ 3500 ਕਿਲੋਮੀਟਰ ਨਵੀਆਂ ਲਿੰਕ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ | ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾਂ ਕੈਬਨਿਟ ਮੰਤਰੀ ਲੋਕ ਨਿਰਮਾਣ ਵਿਭਾਗ ਤੇ ਸੂਚਨਾ ਤੇ ਤਕਨਾਲੋਜੀ ਵਿਭਾਗ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਅੱਜ ਪੱਟੀ ਦੇ ਨਦੋਹਰ ਚੌਾਕ ਵਿਖੇ 14 ਕਰੋੜ 90 ਲੱਖ 43 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਹਲਕੇ ਦੀਆਂ 4 ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਨ ਮੌਕੇ ਕੀਤਾ | ਇਸ ਮੌਕੇ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ, ਵਿਧਾਇਕ ਕੁਲਬੀਰ ਸਿੰਘ ਜ਼ੀਰਾ ਤੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ | ਇਸ ਮੌਕੇ ਹਲਕੇ ਦੇ ਲੋਕਾਂ ਨੂ ਸੰਬੋਧਨ ਕਰਦਿਆਂ ਵਿਜੇ ਇੰਦਰ ਸਿੰਗਲਾ ਨੇ ਕਿਹਾ ਰਾਜ ਦੀਆਂ ਸਾਰੀਆਂ ਲਿੰਕ ਸੜਕਾਂ ਦੀ ਮੁਰੰਮਤ ਲਈ 2000 ਹਜ਼ਾਰ ਕਰੋੜ ਰੁਪਏ ਖ਼ਰਚੇ ਜਾ ਰਹੇ ਹਨ | ਮਾਰਚ 2019 ਤੱਕ ਸੂਬੇ ਦੀਆਂ ਸਾਰੀਆਂ ਲਿੰਕ ਸੜਕਾਂ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ 'ਤੇ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਾਲ 2018-19 ਦੌਰਾਨ 1200 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਦੀਆਂ 20 ਹਜ਼ਾਰ ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ | ਇਸ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ ਵਲੋਂ ਰਾਜ ਦੀਆਂ ਨਵੀਆਂ ਸੜਕਾਂ ਦੀ ਉਸਾਰੀ ਲਈ 400 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ | ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸੜਕੀ ਸਹੂਲਤਾਂ ਦੇਣ ਲਈ ਵਚਨਬੱਧ ਹੈ, ਇਸ ਲਈ ਰਾਜ ਵਿਚ ਆਧੁਨਿਕ ਕਿਸਮ ਦੀਆਂ ਸੜਕਾਂ ਦਾ ਜਾਲ ਵਿਛਾਇਆ ਜਾ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਸੁਖਾਲੀ ਆਵਾਜਾਈ ਦੀ ਸਹੂਲਤ ਮਿਲੇਗੀ | ਉਨ੍ਹਾਂ ਕਿਹਾ ਕਿ ਰਾਜ ਵਿਚ ਨਵੀਆਂ ਸੜਕਾਂ ਦੀ ਉਸਾਰੀ ਵਿਚ ਸੜਕਾਂ ਦੀ ਕੁਆਲਿਟੀ ਨੂੰ ਬਰਕਾਰ ਰੱਖਣਾ ਸਾਡਾ ਮੁੱਖ ਏਜੰਡਾ ਹੋਵੇਗਾ | ਇਸ ਮੰਤਵ ਲਈ ਸਰਕਾਰ ਵਲੋਂ ਹੇਠਲੇ ਪੱਧਰ ਤੇ ਨਜ਼ਰਸਾਨੀ ਕੀਤੀ ਜਾਵੇਗੀ | ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਪੱਟੀ ਸਰਹਾਲੀ ਤੋਂ ਐਨ. ਐਚ.-54 ਵਾਇਆ ਨਦੋਹਰ, ਪਨਗੋਟਾ, ਸੜਕਾਂ ਨੂੰ ਚੌੜਾ ਤੇ ਮਜ਼ਬੂਤ ਕਰਨ ਲਈ 449.72 ਲੱਖ ਰੁਪਏ ਲਾਗਤ ਨਾਲ 9.80 ਕਿਲੋਮਟੀਰ ਸੜਕ ਦਾ ਨਿਰਮਾਣ ਕੀਤਾ ਜਾਵੇਗਾ, ਜਿਸ ਨਾਲ ਪੱਟੀ ਦੇ ਵਸਨੀਕਾਂ ਨੂੰ ਗੋਇੰਦਵਾਲ ਸਾਹਿਬ, ਮੱਖੂ, ਮੋਗਾ ਤੇ ਹੋਰ ਰਸਤਿਆਂ ਦੇ ਜਾਣ ਵਿਚ ਸਿੱਧੇ ਤੌਰ 'ਤੇ ਬਹੁਤ ਫਾਇਦਾ ਹੋਵੇਗਾ | ਇਸ ਤੋਂ ਇਲਾਵਾ ਪੱਟੀ ਸਰਹਾਲੀ ਰੋਡ ਤੋਂ ਪੱਟੀ ਕੰਡਿਆਲਾ ਰੋਡ ਵਾਇਆ ਪੀਰਾਂ ਸ਼ਾਹਾਬ ਸੜਕ ਨੂੰ ਚੌੜਾ ਤੇ ਮਜ਼ਬੂਤ ਕਰਨ ਅਤੇ ਪੱਟੀ ਡਰੇਨ ਤੇ 2.15 ਕਿਲੋਮੀਟਰ ਨਵੇਂ ਆਧੁਨਿਕ ਪੁਲ ਦੀ ਉਸਾਰੀ ਕੀਤੀ ਜਾਵੇਗੀ, ਜਿਸ 'ਤੇ ਅਨੁਮਾਨ 331.73 ਲੱਖ ਰੁਪਏ ਦੀ ਲਾਗਤ ਆਵੇਗੀ | ਇਸ ਸੜਕ 'ਤੇ ਪੁਲ ਬਣਨ ਨਾਲ ਪੱਟੀ ਸ਼ਹਿਰ ਦੀ ਤੰਗ ਆਵਾਜਾਈ ਸੁਖਾਲੀ ਹੋ ਜਾਵੇਗੀ ਅਤੇ ਇਹ ਪੁਲ ਉੱਤਰ ਪੂਰਬ ਦੀ ਦਿਸ਼ਾ ਵੱਲ ਬਾਈਪਾਸ ਦਾ ਕੰਮ ਕਰੇਗਾ | ਉਨ੍ਹਾਂ ਦੱਸਿਆ ਕਿ ਪੱਟੀ ਸਰਹਾਲੀ ਰੋਡ 'ਤੇ ਪੈਂਦੀ ਪੱਟੀ ਡਰੇਨ ਤੇ ਨਵੇਂ ਆਧੁਨਿਕ ਪੁਲ ਦੀ ਉਸਾਰੀ ਕਰਨ ਲਗਪਗ 437.33 ਲੱਖ ਰੁਪਏ ਦੀ ਲਾਗਤ ਆਵੇਗੀ | ਇਸ ਤੋਂ ਇਲਾਵਾ ਪੱਟੀ ਸਰਹਾਲੀ ਰੋਡ ਤੋਂ ਹਰੀਕੇ ਖਾਲੜਾ ਰੋਡ ਵਾਇਆ ਆਸਲ, ਭੱਗੂਪੁਰ 3.66 ਕਿਲੋਮਟੀਰ ਸੜਕ ਨੂੰ ਚੌੜਾ ਤੇ ਮਜ਼ਬੂਤ ਕਰਨ ਅਨੁਮਾਨ ਲਾਗਤ 271. 65 ਲੱਖ ਰੁਪਏ ਆਵੇਗੀ | ਇਹ ਸੜਕ ਪੱਟੀ ਸ਼ਹਿਰ ਦੇ ਨਾਲ ਨੈਸ਼ਨਲ ਹਾਈਵੇ-703ਬੀ (ਹਰੀਕੇ ਖਾਲੜਾ ਰੋਡ) ਨੂੰ ਜੋੜੇਗੀ, ਉਥੇ ਹੀ ਪੱਟੀ ਸ਼ਹਿਰ ਦੇ ਦੱਖਣ ਵਾਲੇ ਪਾਸੇ ਦੇ ਬਾਈਪਾਸ ਦਾ ਕੰਮ ਕਰੇਗੀ | ਇਸ ਸੜਕ ਤੇ ਯੂਨੀਵਰਸਿਟੀ ਕਾਲਜ ਪੱਟੀ, ਪੀ. ਐੱਸ. ਪੀ. ਐੱਲ. ਪਾਵਰ ਗ੍ਰੀਡ, ਅਨਾਜ ਮੰਡੀ ਤੇ ਵੇਅਰਹਾਊਸ ਦੇ ਗੋਦਾਮ ਆਉਂਦੇ ਹਨ | ਇਸ ਤੋਂ ਇਲਾਵਾ ਪੱਟੀ-ਤਰਨ ਤਾਰਨ ਵਾਲੀ ਸੜਕ ਜਿਸ ਦੀ ਲੰਬਾਈ 18.75 ਕਿਲੋਮੀਟਰ ਹੈ, ਨੂੰ 2282.54 ਲੱਖ ਰੁਪਏ ਲਾਗਤ ਨਾਲ ਚੌੜਾ ਕਰਨ ਦਾ ਕੰਮ ਚੱਲ ਰਿਹਾ ਹੈ | ਇਸ ਸੜਕ ਨੂੰ ਸੀ. ਆਰ. ਐੱਫ. ਸਕੀਮ ਤਹਿਤ 23 ਫੁੱਟ ਤੋਂ 33 ਫੁੱਟ ਤੱਕ ਚੌੜਾ ਤੇ ਮਜ਼ਬੂਤ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜ਼ੁਡੀਸੀਅਲ ਕੋਰਟ ਕੰਪਲੈਸਕ ਪੱਟੀ ਦੀ ਇਮਾਰਤ ਦਾ ਨਿਰਮਾਣ ਅਧੀਨ ਹੈ ਅਤੇ ਇਹ ਕੰਪਲੈਕਸ 8.25 ਏਕੜ ਵਿਚ ਉਸਾਰਿਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਪੱਟੀ ਵਿਚ 2018-19 ਦੌਰਾਨ 1937.63 ਲੱਖ ਰੁਪਏ ਦੀ ਲਾਗਤ ਨਾਲ ਲਗਪਗ 156.06 ਕਿਲੋਮੀਟਰ ਸੜਕਾਂ ਦੀ ਸਪੈਸ਼ਲ ਮੁਰੰਮਤ ਚੱਲ ਰਹੀ ਹੈ | ਇਸ ਤੋਂ ਇਲਾਵਾ ਪੱਟੀ ਹਲਕੇ ਦੀਆਂ 88.15 ਕਿਲੋਮੀਟਰ ਸੜਕਾਂ ਦੀ ਮੁਰੰਮਤ ਲਈ 1760.65 ਲੱਖ ਰੁਪਏ ਦਾ ਪ੍ਰੋਜੈਕਟ ਸਰਕਾਰ ਨੂੰ ਮਨਜ਼ੂਰੀ ਲਈ ਭੇਜੀਆਂ ਗਈਆਂ ਹਨ | ਇਸ ਮੌਕੇ ਜਸਬੀਰ ਸਿੰਘ ਸੋਢੀ ਐਕਸੀਅਨ, ਦਿਆਲ ਸ਼ਰਮਾ ਐੱਸ. ਡੀ. ਓ., ਗਰੁਮੀਤ ਸਿੰਘ ਜੇ.ਈ., ਲਖਬੀਰ ਸਿੰਘ ਜੇ.ਈ., ਤਿਲਕ ਰਾਜ ਐੱਸ.ਪੀ., ਸੋਹਲ ਸਿੰਘ ਡੀ.ਐੱਸ.ਪੀ., ਸਰਬਜੀਤ ਸਿੰਘ ਤਹਿਸੀਲਦਾਰ, ਅਨੁਪ੍ਰੀਤ ਕੌਰ ਐੱਸ.ਡੀ.ਐੱਮ,. ਜਗਤਾਰ ਸਿੰਘ ਬੁਰਜ, ਵਜ਼ੀਰ ਸਿੰਘ ਪਾਰਸ, ਸੁਖਵਿੰਦਰ ਸਿੰਘ ਸਿੱਧੂ, ਗੁਰਜਿੰਦਰ ਸਿੰਘ ਬਿੱਟੂ ਸੰਧੂ, ਦਿਆਲ ਸਿੰਘ ਦੁਬਲੀ, ਹਰਮਨ ਸੇਖੋਂ, ਗੋਪੀ ਬੁਰਜ, ਪਿ੍ੰਸੀਪਲ ਹਰਦੀਪ ਸਿੰਘ, ਵਿਨੋਦ ਸ਼ਰਮਾ, ਲਾਲਜੀਤ ਸਿੰਘ ਭੁੱਲਰ ਪ੍ਰਧਾਨ, ਗੁਰਪ੍ਰੀਤ ਸਿੰਘ ਪਨਗੋਟਾ, ਸਤਨਾਮ ਸਿੰਘ ਸੇਖੋਂ, ਰਮਨਦੀਪ ਸਿੰਘ ਸੋਨੂੰ, ਕੁਲਦੀਪ ਸਿੰਘ ਪਨਗੋਟਾ, ਕੇ.ਪੀ. ਗਿੱਲ ਪੀ.ਏ., ਬਾਬਾ ਬਲਜਿੰਦਰ ਸਿੰਘ, ਰਾਜਕਰਨ ਸਿੰਘ ਭੱਗੂਪੁਰ ਆਦਿ ਹਾਜ਼ਰ ਸਨ |

ਝੋਨੇ ਦੀ ਪਰਾਲੀ ਨਾ ਸਾੜਨ ਵਾਲੀਆਂ ਪੰਚਾਇਤਾਂ ਤੇ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤਾ ਜਾਵੇਗਾ ਸਨਮਾਨਿਤ- ਡੀ. ਸੀ.

ਤਰਨ ਤਾਰਨ 15 ਅਕਤੂਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਝੋਨੇ ਦੀ ਪਰਾਲੀ ਨਾ ਸਾੜਨ ਵਾਲੀਆਂ ਪੰਚਾਇਤਾਂ ਤੇ ਕਿਸਾਨਾਂ ਨੂੰ ਵਿਸ਼ੇਸ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਖਾਲੜਾ, 15 ਅਕਤੂਬਰ (ਜੱਜਪਾਲ ਸਿੰਘ)- ਸਥਾਨਕ ਕਸਬੇ ਤੋਂ ਕਰੀਬ ਡੇਢ ਕਿਲੋਮੀਟਰ ਦੂਰ ਸਰਹੱਦੀ ਪਿੰਡ ਨਾਰਲੀ ਦੇ ਬਿਜਲੀ ਘਰ ਨੇੜੇ ਵਾਪਰੇ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਹੈ | ਇਕੱਤਰ ਵੇਰਵਿਆਂ ਅਨੁਸਾਰ ਅਕਾਸ਼ਦੀਪ ਸਿੰਘ (15) ਪੁੱਤਰ ਸਰਪੰਚ ...

ਪੂਰੀ ਖ਼ਬਰ »

ਜ਼ਿਲ੍ਹਾ ਮੰਡੀ ਅਫ਼ਸਰ ਵਲੋਂ ਵੱਖ-ਵੱਖ ਦਾਣਾ ਮੰਡੀਆਂ ਦੀ ਚੈਕਿੰਗ

ਖਾਲੜਾ, 15 ਅਕਤੂਬਰ (ਜੱਜਪਾਲ ਸਿੰਘ)- ਜ਼ਿਲ੍ਹਾ ਮੰਡੀ ਅਫ਼ਸਰ ਤਰਨ ਤਾਰਨ ਵਲੋਂ ਦਾਣਾ ਮੰਡੀਆਂ ਦੀ ਅਚਨਚੇਤ ਚੈਕਿਗ ਕੀਤੀ ਗਈ ਅਤੇ ਮੰਡੀ ਸਹਿਬਾਜਪੁਰ, ਦਿਆਲਪੁਰਾ ਤੇ ਭਿੱਖੀਵਿੰਡ ਦਾਣੀ ਮੰਡੀਆਂ ਦੀ ਚੈਕਿੰਗ ਕੀਤੀ | ਜ਼ਿਲ੍ਹਾ ਮੰਡੀ ਅਫ਼ਸਰ ਪਾਲ ਸਿੰਘ ਨੇ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਕਾਬੂ

ਤਰਨ ਤਾਰਨ, 15 ਅਕਤੂਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਹੈਰੋਇਨ, ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਬਰਾਮਦ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ...

ਪੂਰੀ ਖ਼ਬਰ »

ਬਲਾਕ ਖ਼ੇਤੀਬਾੜੀ ਦਫ਼ਤਰ ਵਿਖੇ ਪਰਾਲੀ ਸਾੜ ਕੇ ਕਿਸਾਨਾਂ ਵਲੋਂ ਵਿਰੋਧ ਪ੍ਰਦਰਸਨ

ਭਿੱਖੀਵਿੰਡ, 15 ਅਕਤੂੁਬਰ (ਬੌਬੀ)- ਕਿਸਾਨ-ਮਜ਼ਦੁੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਬਾਬਾ ਸੂਰਜਨ ਸਿੰਘ ਤੇ ਜ਼ੋਨ ਪੱਟੀ ਵਲੋਂ ਰੇਸ਼ਮ ਸਿੰਘ ਘੁਰਕਵਿੰਡ ਤੇ ਅਵਤਾਰ ਸਿੰਘ ਮਨਿਹਾਲਾ ਅਤੇ ਪ੍ਰਧਾਨ ਮੇਹਰ ਸਿੰਘ ਤਲਵੰਡੀ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਦੀ ਹਾਜ਼ਰੀ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਡੀ. ਸੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

ਤਰਨ ਤਾਰਨ, 15 ਅਕਤੂਬਰ (ਹਰਿੰਦਰ ਸਿੰਘ, ਕੱਦਗਿੱਲ)- ਆਂਗਣਵਾੜੀ ਇੰਪਲਾਈਜ਼ ਫੈੱਡਰੇਸ਼ਨ ਆਫ਼ ਇੰਡੀਆ ਦੇ ਸੱਦੇ 'ਤੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਵਲੋਂ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਕੌਰ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ ਠੱਗੀ

ਤਰਨ ਤਾਰਨ, 15 ਅਕਤੂਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ਜਾਣਕਾਰੀ ...

ਪੂਰੀ ਖ਼ਬਰ »

ਚੋਰੀ ਦੇ ਚਾਰ ਮੋਟਰਸਾਈਕਲਾਂ ਸਮੇਤ ਇਕ ਕਾਬੂ, ਇਕ ਫ਼ਰਾਰ

ਖਾਲੜਾ, 15 ਅਕਤੂਬਰ (ਜੱਜਪਾਲ ਸਿੰਘ)- ਥਾਣਾ ਖਾਲੜਾ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਚਾਰ ਚੋਰੀ ਦੇ ਮੋਟਰਸਾਈਕਲਾਂ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ ਤੇ ਜਦੋਂਕਿ ਉਸ ਦਾ ਇਕ ਸਾਥੀ ਮੌਕੇ ਦਾ ਫ਼ਾਇਦਾ ਉਠਾ ਕੇ ਫ਼ਰਾਰ ਹੋ ਗਿਆ | ਐੱਸ. ਐੱਚ. ਓ. ਖਾਲੜਾ ...

ਪੂਰੀ ਖ਼ਬਰ »

ਸਵੱਛ ਭਾਰਤ ਸਵੱਛ ਵਿਦਿਆਲਾ ਤਹਿਤ ਜਾਗਰੂਕਤਾ ਰੈਲੀ ਕੱਢੀ

ਤਰਨ ਤਾਰਨ, 15 ਅਕਤੂਬਰ (ਲਾਲੀ ਕੈਰੋਂ)- ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ਮਹਾਤਮਾ ਗਾਂਧੀ ਦੀ ਜਨਮ ਵਰੇਗੰਢ ਮੌਕੇ ਸ਼ਰਧਾ ਭੇਟ ਕਰਨ ਲਈ ਜਾਗਰੂਕਤਾ ਰੈਲੀ ਕੱਢੀ ਗਈ | ਇਸ ਮੌਕੇ ਪਿ੍ੰ; ਰੰਜੀਤ ਭਾਟੀਆ ਨੇ ਬੋਲਦਿਆਂ ਕਿਹਾ ਕਿ ਸਾਨੂੰ ਮਹਾਤਮਾ ਗਾਧੀ ...

ਪੂਰੀ ਖ਼ਬਰ »

ਰੈਗੂਲਰ ਕਰਨ ਦਾ ਝਾਂਸਾ ਦੇ ਕੇ ਪੰਜਾਬ ਸਰਕਾਰ ਨੇ ਅਧਿਆਪਕਾਂ ਦਾ ਆਰਥਿਕ ਸ਼ੋਸ਼ਣ ਕੀਤਾ- ਸੋਹਲ

ਤਰਨ ਤਾਰਨ, 15 ਅਕਤੂਬਰ (ਲਾਲੀ ਕੈਰੋਂ)- ਆਮ ਆਦਮੀ ਪਾਰਟੀ ਦੇ ਬੁੱਧੀ ਜੀਵੀ ਵਿੰਗ ਦੇ ਪੰਜਾਬ ਪ੍ਰਧਾਨ ਡਾ. ਕਸ਼ਮੀਰ ਸਿੰਘ ਸੋਹਲ ਨੇ ਲੰਮੇ ਸਮੇਂ ਤੋਂ ਕੰਮ ਕਰ ਰਹੇ ਅਧਿਆਪਕਾਂ ਦੀ ਤਨਖ਼ਾਹ ਘਟਾ ਕੇ ਉਨ੍ਹਾਂ ਨੂੰ ਉੱਕਾ ਪੁੱਕਾ 15000 ਰੁਪਏ ਮਹੀਨਾ ਵੇਤਨ ਦੇਣ ਦੀ ਨਿੰਦਾ ਕੀਤੀ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਸਕੂਲ ਬਣਿਆ ਵਾਲੀਬਾਲ ਚੈਂਪੀਅਨ

ਫਤਿਆਬਾਦ, 15 ਅਕਤੂਬਰ (ਧੂੰਦਾ)- ਸੀ.ਬੀ.ਐੱਸ.ਈ. ਕਲਸਟਰ-16 ਵਾਲੀਬਾਲ ਵਿਚੋਂ ਅੰਡਰ-17 ਲੜਕਿਆਂ ਦੇ ਗਰੁੱਪ 'ਚੋਂ ਬਾਬਾ ਦੀਪ ਸਿੰਘ ਪਬਲਿਕ ਸਕੂਲ ਡੇਹਰਾ ਸਾਹਿਬ ਦੀ ਵਾਲੀਬਾਲ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਵਾਲੀਬਾਲ ਚੈਂਪੀਅਨ ਹੋਣ ਦਾ ਮਾਣ ਪ੍ਰਾਪਤ ਕੀਤਾ ਹੈ | ਇਸ ਬਾਰੇ ...

ਪੂਰੀ ਖ਼ਬਰ »

10 ਦਸੰਬਰ ਨੂੰ ਮਹਾਂ-ਰੈਲੀ ਕੀਤੀ ਜਾਵੇਗੀ- ਪਾਸਲਾ

ਤਰਨ ਤਾਰਨ, 15 ਅਕਤੂਬਰ (ਹਰਿੰਦਰ ਸਿੰਘ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਜ਼ਿਲ੍ਹਾ ਤਰਨ ਤਾਰਨ ਦੀ ਜਨਰਲ ਬਾਡੀ ਦੀ ਮੀਟਿੰਗ ਰਾਮਗੜੀਆ ਬੁੰਗਾ ਤਰਨ ਤਾਰਨ ਵਿਖੇ ਜ਼ਿਲ੍ਹਾ ਪ੍ਰਧਾਨ ਮੁਖਤਾਰ ਸਿੰਘ ਮੱਲਾ ਦੀ ਪ੍ਰਧਾਨਗੀ ਹੇਠ ਹੋਈ¢ ਮੀਟਿੰਗ ਵਿਚ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਪਿੰਡ ਨੰਦਪੁਰ ਵਿਖੇ ਕਿਸਾਨ ਜਥੇਬੰਦੀ ਦੀ ਨਵੀਂ ਇਕਾਈ ਦੀ ਚੋਣ ਹੋਈ

ਤਰਨ ਤਾਰਨ, 15 ਅਕਤੂਬਰ (ਹਰਿੰਦਰ ਸਿੰਘ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ ਨੂੰ ਲਾਮਬੰਦ ਕਰਨ ਲਈ 'ਜਾਗੋ ਤੇ ਜਥੇਬੰਦ ਹੋਵੋ' ਦੀ ਮੁਹਿੰਮ ਲਗਾਤਾਰ ਜਾਰੀ ਹੈ | ਪਿੰਡ ਨੰਦਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਕਿਸਾਨਾਂ ਦਾ ਵਿਸ਼ਾਲ ਇਕੱਠ ਹੋਇਆ, ਜਿਸ ...

ਪੂਰੀ ਖ਼ਬਰ »

ਮਾਝਾ ਕਾਲਜ ਵਿਖੇ 'ਵਿਸ਼ਵ ਗਣਿਤ ਦਿਵਸ' ਮਨਾਇਆ

ਤਰਨ ਤਾਰਨ, 15 ਅਕਤੂਬਰ (ਹਰਿੰਦਰ ਸਿੰਘ)- ਮਾਝਾ ਕਾਲਜ ਫਾਰ ਵੂਮੈਨ, ਤਰਨ-ਤਾਰਨ ਵਿਖੇ 'ਵਿਸ਼ਵ ਗਣਿਤ ਦਿਵਸ' ਮਨਾਇਆ ਗਿਆ | ਇਹ ਪ੍ਰੋਗਰਾਮ ਕਾਲਜ ਦੇ ਗਣਿਤ ਵਿਭਾਗ ਦੁਆਰਾ ਕਰਵਾਇਆ ਗਿਆ | ਇਸ ਵਿਚ ਵਿਦਿਆਰਥਣਾਂ ਨੂੰ ਗਣਿਤ ਵਿਸ਼ੇ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ ਤੇ ...

ਪੂਰੀ ਖ਼ਬਰ »

ਭਾਈ ਬਿਧੀ ਚੰਦ ਦੇ ਸਲਾਨਾ ਜੋੜ ਮੇਲੇ 'ਚ ਪਹੁੰਚਣ ਵਾਲੀਆਂ ਸੰਗਤਾਂ ਦਾ ਬਾਬਾ ਗੁਰਬਚਨ ਸਿੰਘ ਵਲੋਂ ਧੰਨਵਾਦ

ਪੱਟੀ, 15 ਅਕਤੂਬਰ (ਅਵਤਾਰ ਸਿੰਘ ਖਹਿਰਾ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਅਨਿੰਨ ਸੇਵਕ ਗੁਰੂ ਕਾ ਸੀਨਾ ਵਲੋਂ ਬਲਦੇ ਭੱਠ 'ਚ ਬੈਠਣ ਦੇ ਗੁਰਦੁਆਰਾ ਭੱਠ ਸਾਹਿਬ ਵਿਖੇ ਮਨਾਏ ਗਏ ਸਾਲਾਨਾ ਜੋੜ ਮੇਲੇ 'ਚ ਦੇਸ਼ ਵਿਦੇਸ਼ ਦੀ ਸੰਗਤ ਵਲੋਂ ਦਿੱਤੇ ਗਏ ਸਹਿਯੋਗ ਅਤੇ ਜੋੜ ...

ਪੂਰੀ ਖ਼ਬਰ »

ਭਾਈ ਬਿਧੀ ਚੰਦ ਦੇ ਸਲਾਨਾ ਜੋੜ ਮੇਲੇ 'ਚ ਪਹੁੰਚਣ ਵਾਲੀਆਂ ਸੰਗਤਾਂ ਦਾ ਬਾਬਾ ਗੁਰਬਚਨ ਸਿੰਘ ਵਲੋਂ ਧੰਨਵਾਦ

ਪੱਟੀ, 15 ਅਕਤੂਬਰ (ਅਵਤਾਰ ਸਿੰਘ ਖਹਿਰਾ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਅਨਿੰਨ ਸੇਵਕ ਗੁਰੂ ਕਾ ਸੀਨਾ ਵਲੋਂ ਬਲਦੇ ਭੱਠ 'ਚ ਬੈਠਣ ਦੇ ਗੁਰਦੁਆਰਾ ਭੱਠ ਸਾਹਿਬ ਵਿਖੇ ਮਨਾਏ ਗਏ ਸਾਲਾਨਾ ਜੋੜ ਮੇਲੇ 'ਚ ਦੇਸ਼ ਵਿਦੇਸ਼ ਦੀ ਸੰਗਤ ਵਲੋਂ ਦਿੱਤੇ ਗਏ ਸਹਿਯੋਗ ਅਤੇ ਜੋੜ ...

ਪੂਰੀ ਖ਼ਬਰ »

ਲੋਕ ਨਿਰਮਾਣ ਮੰਤਰੀ ਵਿਜੇ ਸਿੰਗਲਾ ਦੀ ਪੱਟੀ ਆਮਦ ਤੋਂ ਪਹਿਲਾਂ ਟੁੱਟੀਆਂ ਸੜਕਾਂ ਨੂੰ ਲੱਗੇ ਪੈਂਚਰ

ਪੱਟੀ, 15 ਅਕਤੂਬਰ (ਅਵਤਾਰ ਸਿੰਘ ਖਹਿਰਾ)- ਵਿਧਾਨ ਸਭਾ ਹਲਕਾ ਪੱਟੀ ਦੀਆਂ ਸੜਕਾਂ ਟੁੱਟੀਆਂ ਅਤੇ ਟੋਏ ਹੋਣ ਕਰਕੇ ਕਈ ਵਾਰ ਮਨੁੱਖੀ ਜਾਨਾਂ ਜਾ ਚੁੱਕੀਆਂ ਹਨ, ਇਸਦੇ ਬਾਵਜੂਦ ਵੀ 18 ਮਹੀਨਿਆਂ ਅੰਦਰ ਪੱਟੀ ਹਲਕੇ ਦੇ ਆਸ ਪਾਸ ਦੀਆਂ ਸੜਕਾਂ ਨਹੀ ਬਣ ਸਕੀਆਂ ਤੇ ਪੀ. ਡਬਲਯੂ. ਡੀ. ...

ਪੂਰੀ ਖ਼ਬਰ »

ਈ. ਟੀ. ਟੀ. ਤੋਂ ਐੱਚ. ਟੀ. ਦੀ ਤਰੱਕੀ ਦਾ ਪੱਤਰ ਜਾਰੀ

ਤਰਨ ਤਾਰਨ, 15 ਅਕਤੂਬਰ (ਹਰਿੰਦਰ ਸਿੰਘ)- ਸਿੱਖਿਆ ਵਿਭਾਗ ਵਿਚ ਪ੍ਰਾਇਮਰੀ ਕਾਡਰ ਦੀਆਂ ਤਰੱਕੀਆਂ ਦੀ ਸ਼ੁਰੂਆਤ ਹੋ ਗਈ ਹੈ | ਪ੍ਰਾਇਮਰੀ ਸਕੂਲਾਂ ਵਿਚ ਕੰਮ ਕਰ ਰਹੇ ਈ.ਟੀ.ਟੀ. ਅਧਿਆਪਕਾਂ ਨੂੰ ਹੈੱਡ ਟੀਚਰ ਦੀ ਤਰੱਕੀ ਦੇਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਪੱਤਰ ਜਾਰੀ ...

ਪੂਰੀ ਖ਼ਬਰ »

ਸੰਤ ਕਰਤਾਰ ਸਿੰਘ ਖਾਲਸਾ ਦਾ ਜਨਮ ਦਿਨ 21 ਨੂੰ ਮਨਾਇਆ ਜਾਵੇਗਾ- ਭਾਈ ਮਨਜੀਤ ਸਿੰਘ

ਝਬਾਲ, 15 ਅਕਤੂਬਰ (ਸਰਬਜੀਤ ਸਿੰਘ)-ਦਮਦਮੀ ਟਕਸਾਲ ਦੇ ਤੇਰਵੇਂ ਮੁਖੀ ਸੰਤ ਗਿਆਨੀ ਕਰਤਾਰ ਸਿੰਘ ਖਾਲਸਾ ਭਿੰਡਰਾਵਾਲਿਆਂ ਦੇ ਜਨਮ ਦਿਨ ਮੌਕੇ ਸਲਾਨਾ ਜੋੜ ਮੇਲਾ ਗੁਰਦੁਆਰਾ ਖਾਲਸਾ ਦਰਬਾਰ ਪਿੰਡ ਭੂਰਾ ਕੋਹਨਾ ਵਿਖੇ 21 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਵਿਖੇ 'ਇੰਟਰਨੈਸ਼ਨਲ ਗਰਲ ਚਾਈਲਡ ਡੇ' ਮਨਾਇਆ

ਤਰਨ ਤਾਰਨ, 15 ਅਕਤੂਬਰ (ਹਰਿੰਦਰ ਸਿੰਘ)- ਜ਼ਿਲ੍ਹੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਿਿ੍ਕਸ਼ਨ ਪਬਲਿਕ ਸਕੂਲ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁੁਸਾਇਟੀ, ਅੰਮਿ੍ਤਸਰ ਤਰਨ ਤਾਰਨ ਵਿਖੇ 'ਇੰਟਰਨੈਸ਼ਨਲ ਗਰਲ ਚਾਈਲਡ ਡੇ' ਬੜੇ ਹੀ ਵਿਲੱਖਣ ਢੰਗ ਦੇ ਨਾਲ ...

ਪੂਰੀ ਖ਼ਬਰ »

ਸੁਲਤਾਨ ਆਫ਼ ਜੌਹਰ ਮਲੇਸ਼ੀਆ ਟੂਰਨਾਮੈਂਟ ਖੇਡ ਕੇ ਵਾਪਸ ਆਏ ਖਿਡਾਰੀਆਂ ਦਾ ਸਨਮਾਨ

ਖਡੂਰ ਸਾਹਿਬ, 15 ਅਕਤੂਬਰ (ਮਾਨ ਸਿੰਘ)- ਬਾਬਾ ਉਤਮ ਸਿੰਘ ਨੈਸ਼ਨਲ ਹਾਕੀ ਅਕੈਡਮੀ ਦੇ ਦੋ ਖਿਡਾਰੀ ਪ੍ਰਭਜੋਤ ਸਿੰਘ ਤੇ ਹਸਪ੍ਰੀਤ ਸਿੰਘ ਜੋ ਕਿ ਮਲੇਸ਼ੀਆ ਵਿਖੇ ਹੋਏ ਸੁਲਤਾਨ ਆਫ਼ ਜੌਹਰ ਹਾਕੀ ਟੂਰਨਾਮੈਂਟ ਵਿਚ ਭਾਰਤ ਦੀ ਜੂਨੀਅਰ ਹਾਕੀ ਟੀਮ ਵਲੋਂ ਖੇਡਣ ਲਈ ਗਏ ਸਨ | ਇਸ ...

ਪੂਰੀ ਖ਼ਬਰ »

ਦੇਸ਼ ਦੇ ਹਾਕਮਾਂ ਨੇ ਸ਼ਹੀਦਾਂ ਦੇ ਮਿਸ਼ਨ ਨੂੰ ਅੱਖੋਂ ਓਹਲੇ ਕਰ ਕੇ ਭਿ੍ਸ਼ਟਾਚਾਰ ਨਾਲ ਆਪਣੇ ਘਰ ਭਰੇ- ਪੰਨੂੰ

ਤਰਨ ਤਾਰਨ, 15 ਅਕਤੂਬਰ (ਹਰਿੰਦਰ ਸਿੰਘ)- ਪਿੰਡ ਗੋਹਲਵੜ੍ਹ ਵਿਖੇ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਦੀ ਮੀਟਿੰਗ ਜ਼ਿਲ੍ਹਾ ਆਗੂ ਕਾ: ਬਲਵਿੰਦਰ ਸਿੰਘ ਗੋਹਲਵੜ੍ਹ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਨਵੀਂ ਮੈਂਬਰਸ਼ਿਪ, ਪਿਛਲੇ ਕੰਮਾਂ ਦਾ ਲੇਖਾ ਜੋਖਾ ਕੀਤਾ ਅਤੇ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਦੇ ਘਰ ਅੱਗੇ ਅਧਿਆਪਕ ਅੱਜ ਕਰਨਗੇ ਸੰਘਰਸ਼ੀ ਜਗਰਾਤਾ

ਤਰਨ ਤਾਰਨ, 15 ਅਕਤੂਬਰ (ਹਰਿੰਦਰ ਸਿੰਘ)- ਸਾਂਝਾ ਅਧਿਆਪਕ ਮੋਰਚਾ ਜ਼ਿਲ੍ਹਾ ਤਰਨ ਤਾਰਨ ਦੇ ਅਧਿਆਪਕਾਂ ਦੀ ਮੀਟਿੰਗ ਗਾਂਧੀ ਪਾਰਕ ਵਿਖੇ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਅਧਿਆਪਕ ਆਗੂਆਂ ਦੱਸਿਆ ਕਿ 13 ਅਕਤੂਬਰ ਦੀ ਪਟਿਆਲਾ ਖੋਲ ਖੋਲ ਰੈਲੀ ਦੌਰਾਨ ਸਾਂਝਾ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਨੌਜਵਾਨਾਂ ਨੂੰ ਹਰੀ ਦੀਵਾਲੀ ਮਨਾਉਣ ਲਈ ਕੀਤਾ ਜਾ ਰਿਹੈ ਜਾਗਰੂਕ- ਗਿੱਲ

ਤਰਨ ਤਾਰਨ, 15 ਅਕਤੂਬਰ (ਕੱਦਗਿੱਲ)- ਡਿਪਟੀ ਕਮਿਸ਼ਨਰ ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਹਿਰੂ ਯੁਵਾ ਕੇਂਦਰ ਵਲੋਂ ਜਿਥੇ ਪਹਿਲਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ਹੀ ਹੁਣ ਨਹਿਰੂ ਯੁਵਾ ਕੇਂਦਰ ਨਾਲ ਸਬੰਧਤ ...

ਪੂਰੀ ਖ਼ਬਰ »

ਐੱਸ. ਏ. ਐੱਸ. ਸਕੂਲ ਦੀਆਂ ਲੜਕੀਆਂ ਨੇ ਖੇਡਾਂ 'ਚ ਮਾਰੀਆਂ ਮੱਲਾਂ

ਤਰਨ ਤਾਰਨ, 15 ਅਕਤੂਬਰ (ਹਰਿੰਦਰ ਸਿੰਘ)- ਸਾਹਿਬਜਾਦਾ ਅਜੀਤ ਸਿੰਘ ਪਬਲਿਕ ਸਕੂਲ ਕੰਗ ਦੇ ਵਿਦਿਆਰਥੀਆਂ ਨੇ 64ਵੀਆਂ ਪੰਜਾਬ ਸਕੂਲ ਖੇਡਾਂ ਕਿੱਕ ਬਾਕਸਿੰਗ ਮੁਕਾਬਲੇ ਜੋ ਕਿ ਮਿਤੀ 8 ਤੋਂ 12 ਅਕਤੂਬਰ ਤੱਕ ਹੁਸ਼ਿਆਰਪੁਰ ਵਿਖੇ ਹੋਏ | ਇਸ ਵਿਚ ਸਟੇਟ ਲੈਵਲ ਤੇ ਸਕੂਲ ਦੇ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਜਥੇਬੰਦੀਆਂ ਵਲੋਂ ਸੜਕਾਂ 'ਤੇ ਪਰਾਲੀ ਨੂੰ ਅੱਗ ਲਗਾ ਕੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਝਬਾਲ, 15 ਅਕਤੂਬਰ (ਸੁਖਦੇਵ ਸਿੰਘ, ਸਰਬਜੀਤ ਸਿੰਘ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬੀੜ ਬਾਬਾ ਬੁੱਢਾ ਸਾਹਿਬ ਦੇ ਕਿਸਾਨਾਂ ਤੇ ਮਜ਼ਦੂਰਾਂ ਨੇ ਝਬਾਲ ਤਰਨ ਤਾਰਨ ਰੋਡ 'ਤੇ ਪਰਾਲੀ ਸੁੱਟ ਕੇ ਅੱਗ ਲਗਾਉਣ ਤੋਂ ਬਾਅਦ ਰੋਸ ਪ੍ਰਦਰਸ਼ਨ ਕਰਕੇ ਸੂਬਾ ਤੇ ਕੇਂਦਰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਤੁੜ ਵਿਖੇ ਸ਼ਹੀਦ ਬਲਦੇਵ ਸਿੰਘ ਨਮਿਤ ਸ਼ਹੀਦੀ ਸਮਾਗਮ

ਫਤਿਆਬਾਦ, 15 ਅਕਤੂਬਰ (ਹਰਵਿੰਦਰ ਸਿੰੰਘ ਧੂੰਦਾ)- ਅੱਤਵਾਦ ਦੇ ਦੌਰ ਦੌਰਾਨ ਸ਼ਹੀਦ ਹੋਏ ਕਰਮਚਾਰੀਆਂ ਦੇ ਸ਼ਹੀਦੀ ਦਿਵਸ ਨੂੰ ਵੱਖ-ਵੱਖ ਸਕੂਲਾਂ ਵਿਚ ਕਰਵਾਏ ਜਾ ਰਹੇ ਸ਼ਹੀਦੀ ਸਮਾਗਮਾਂ ਦੀ ਲੜੀ ਤਹਿਤ ਪਿੰਡ ਤੁੜ ਵਿਖੇ, ਜਥੇ: ਮੋਹਣ ਸਿੰਘ ਤੁੜ ਸੀ: ਸੈ: ਸਕੂਲ ਵਿਖੇ ...

ਪੂਰੀ ਖ਼ਬਰ »

ਆਸ਼ਾ ਵਰਕਰ ਤੇ ਫੈਸੀਲੀਟੇਟਰ ਯੂਨੀਅਨ ਦੇ ਵਫ਼ਦ ਵਲੋਂ ਸਿਵਲ ਸਰਜਨ ਨੂੰ ਮੰਗ ਪੱਤਰ

ਤਰਨ ਤਾਰਨ, 15 ਅਕਤੂਬਰ (ਲਾਲੀ ਕੈਰੋਂ)- ਆਸ਼ਾ ਵਰਕਰ ਅਤੇ ਫੈਸਿਲੀਟੇਟਰ ਵਰਕਰ ਯੂਨੀਅਨ ਦਾ ਵਫ਼ਦ ਲਖਵਿੰਦਰ ਕੌਰ ਝਬਾਲ, ਚਰਨਜੀਤ ਕੌਰ, ਰਜਿੰਦਰ ਕੌਰ ਪਹੂਵਿੰਡ, ਜਸਬੀਰ ਦੀ ਅਗਵਾਈ ਹੇਠ ਸਿਵਲ ਸਰਜਨ ਤਰਨ ਤਾਰਨ ਡਾ: ਸ਼ਮਸ਼ੇਰ ਸਿੰਘ ਨੂੰ ਮਿਲਿਆ, ਜਿਸ ਵਿਚ ਉਨ੍ਹਾਂ ਮੰਗ ...

ਪੂਰੀ ਖ਼ਬਰ »

ਇੰਟਰ ਸਕੂਲ ਮੁਕਾਬਲਿਆਂ 'ਚ ਹਾਵਰਡਲੇਨ ਸਕੂਲ ਦੇ ਵਿਦਿਆਰਥੀਆਂ ਦੀ ਜਿੱਤ

ਝਬਾਲ, 15 ਅਕਤੂਬਰ (ਸੁਖਦੇਵ ਸਿੰਘ)- ਸਹੋਦਿਆ ਵਲੋਂ ਕਰਵਾਏ ਗਏ ਇੰਟਰ ਹਾਊਸ ਸਕੂਲ ਦੇ ਵੱਖ-ਵੱਖ ਮੁਕਾਬਲਿਆਂ ਵਿਚ ਹਾਵਰਡਲੇਨ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਜਿੱਤ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰ ਫਰੰਟ ਤੇ ਫੇਲ੍ਹ ਹੋਈ- ਮੰਨਾ

ਮੀਆਂਵਿੰਡ, 15 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)- ਕਾਂਗਰਸ ਸਰਕਾਰ ਹਰ ਫਰੰਟ ਤੇ ਫੇਲ ਸਾਬਤ ਹੋਈ ਹੈ | ਚੋਣਾਂ ਸਮੇਂ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ, ਵਿਦਿਆਰਥੀਆਂ ਅਤੇ ਗ਼ਰੀਬ ਲੋਕਾਂ ਨਾਲ ਕਈ ਵਾਅਦੇ ਕੀਤੇ ਸਨ | ਜਿਨ੍ਹਾਂ ਵਾਅਦਿਆਂ ਕਰਕੇ ਸੂਬੇ ਦੇ ਲੋਕਾਂ ਨੇ ...

ਪੂਰੀ ਖ਼ਬਰ »

ਹੈਲਥ ਇੰਪਲਾਈਜ਼ ਐਸੋਸੀਏਸ਼ਨ ਦੀ ਸਿਵਲ ਸਰਜਨ ਨਾਲ ਮੀਟਿੰਗ

ਤਰਨ ਤਾਰਨ, 15 ਅਕਤੂਬਰ (ਹਰਿੰਦਰ ਸਿੰਘ)- ਹੈਲਥ ਇੰਪਲਾਈਜ਼ ਐਸੋਸੀਏਸ਼ਨ ਤਰਨ ਤਾਰਨ ਵਲੋਂ ਜ਼ਿਲ੍ਹਾ ਪ੍ਰਧਾਨ ਵਿਰਸਾ ਸਿੰਘ ਪੰਨੂੰ ਦੀ ਅਗਵਾਈ ਹੇਠ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਤੇ ਮੁਸ਼ਕਿਲਾਂ ਸਬੰਧੀ ਮੰਗ ਪੱਤਰ ਸਿਵਲ ਸਰਜਨ ਤਰਨ ਤਾਰਨ ਡਾ: ਸ਼ਮਸ਼ੇਰ ਸਿੰਘ ਨੂੰ ...

ਪੂਰੀ ਖ਼ਬਰ »

ਵਿਗੜ ਰਹੇ ਵਾਤਾਵਰਨ ਲਈ ਮਨੁੱਖ ਖ਼ੁਦ ਜ਼ਿੰਮੇਵਾਰ- ਡਾ. ਸੋਹਲ

ਤਰਨ ਤਾਰਨ, 15 ਅਕਤੂਬਰ (ਗੁਰਪ੍ਰੀਤ ਸਿੰਘ ਕੱਦਗਿੱਲ)- ਵਿਕਾਸ ਮੰਚ ਪੰਜਾਬ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਖੇਤਾਂ ਵਿਚ ਨਾ ਸਾੜਨ ਦੀ ਅਪੀਲ ਕਰਦੇ ਹੋਏ ਇਸ ਨੂੰ ਖੇਤਾਂ ਵਿਚ ਹੀ ਕੁਤਰਾ ਕਰਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਦੀ ਸਲਾਹ ਦਿੱਤੀ ਹੈ | ਮੰਚ ਦੇ ਪ੍ਰਧਾਨ ...

ਪੂਰੀ ਖ਼ਬਰ »

ਕਿਸਾਨਾਂ ਨੇ ਇਕੱਠੇ ਹੋ ਕੇ ਪਰਾਲੀ ਨੂੰ ਅੱਗ ਲਗਾਈ

ਤਰਨ ਤਾਰਨ, 15 ਅਕਤੂਬਰ (ਕੱਦਗਿੱਲ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸਤਨਾਮ ਸਿੰਘ ਮਾਣੋਚਾਲ੍ਹ, ਸਲਵਿੰਦਰ ਸਿੰਘ ਡਾਲੇਕੇ, ਸਤਨਾਮ ਸਿੰਘ ਖਹਿਰਾ ਦੀ ਅਗਵਾਈ ਵਿਚ ਕਿਸਾਨਾਂ ਨੇ ਇਕੱਠੇ ਹੋ ਕੇ ਪਿੰਡ ਪਲਾਸੌਰ ਵਿਖੇ ਪਰਾਲੀ ਨੂੰ ਅੱਗ ਲਗਾ ਕੇ ਸਰਕਾਰ ਨੂੰ ...

ਪੂਰੀ ਖ਼ਬਰ »

ਪਿੰਡ ਸੂਰੋਪੱਡਾ ਦੇ ਮਹਿਤਾ ਮੁੱਖ ਮਾਰਗ ਦੀ ਵਿਧਾਇਕ ਡੈਨੀ ਬੰਡਾਲਾ ਨੇ ਲਈ ਸਾਰ

ਚੌਕ ਮਹਿਤਾ, 15 ਅਕਤੂਬਰ (ਧਰਮਿੰਦਰ ਸਿੰਘ ਭੰਮਰਾ)-ਮਹਿਤਾ ਮੁੁੱਖ ਮਾਰਗ (ਮੇਨ ਹਾਈਵੇ) ਸੜਕ ਤੇ ਥਾਂ-ਥਾਂ ਪਏ ਡੂੰਗੇ ਟੋਇਆਂ ਤੋਂ ਰਾਹਗੀਰ ਨੂੰ ਪਿੱਛਲੇ ਲੰਮੇਂ ਸਮੇਂ ਤੋਂ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਹੋਰ ਵੀ ਕਈ ਥਾਵਾਂ ਤੋਂ ਸੜਕ ਦੀ ਅੱਤ ...

ਪੂਰੀ ਖ਼ਬਰ »

ਸਰਕਾਰੀ ਜਗ੍ਹਾ 'ਤੇ ਮੂੰਗਫਲੀ ਵੇਚਣ ਵਾਲਿਆਂ ਤੋਂ ਵਸੂਲਿਆ ਜਾ ਰਿਹਾ 1500 ਤੋਂ 3 ਹਜ਼ਾਰ ਰੁਪਏ

ਰਾਮ ਤੀਰਥ, 15 ਅਕਤੂਬਰ (ਧਰਵਿੰਦਰ ਸਿੰਘ ਔਲਖ)-ਯੂ.ਪੀ., ਬਿਹਾਰ ਜਾਂ ਹੋਰਨਾਂ ਸੂਬਿਆਂ ਤੋਂ ਪੰਜਾਬ ਦੇ ਵੱਖ-ਵੱਖ ਅੱਡਿਆਂ ਵਿਚ ਸੜਕ ਕਿਨਾਰੇ ਭੱਠੀ 'ਤੇ ਭੁੰਨ ਕੇ ਮੁੰਗਫ਼ਲੀ ਵੇਚਣ ਵਾਲੇ ਗਰੀਬ ਪ੍ਰਵਾਸੀ ਲੋਕਾਂ ਦੀ ਦੁਕਾਨਦਾਰਾਂ ਤੇ ਘਰਾਂ ਵਾਲਿਆਂ ਵਲੋਂ ਆਰਥਿਕ ਲੁੱਟ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਬਾਬਾ ਬਕਾਲਾ ਨੇ ਬੱਚਿਆਂ ਨੂੰ ਕਰਾਇਆ ਸਾਇੰਸ ਸਿਟੀ ਦਾ ਦੌਰਾ

ਬਾਬਾ ਬਕਾਲਾ ਸਾਹਿਬ, 15 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਦੀ ਨਾਮਵਰ ਵਿਦਿਅਕ ਸੰਸਥਾ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸਾਹਿਬ ਵਲੋਂ ਵਿਦਿਆਰਥੀਆਂ ਨੂੰ ਵਿਦਿਆ ਦੇ ਗਿਆਨ 'ਚ ਵਾਧਾ ਕਰਨ ਲਈ ਸਮੇਂ-ਸਮੇਂ 'ਤੇ ...

ਪੂਰੀ ਖ਼ਬਰ »

ਸਿਟੀਜ਼ਨ ਕੌਾਸਲ ਵਲੋਂ ਐੱਨ.ਆਰ.ਆਈ. ਵਿੰਗ ਦਾ ਗਠਨ

ਤਰਨ ਤਾਰਨ, 15 ਅਕਤੂਬਰ (ਕੱਦਗਿੱਲ)- ਸਿਟੀਜ਼ਲ ਕੌਾਸਲ ਤਰਨ ਤਾਰਨ ਨੇ ਆਪਣੀਆਂ ਧਾਰਮਿਕ ਗਤੀਵਿਧੀਆਂ ਨੂੰ ਦੇਸ਼ਾਂ ਵਿਦੇਸ਼ਾਂ ਤੱਕ ਪਹੁੰਚਾਉਣ, ਸੰਸਥਾ ਦੀ ਆਰਥਿਕ ਮਜ਼ਬੂਤੀ ਕਰਨ ਅਤੇ ਸੰਸਥਾ ਦਾ ਘੇਰਾ ਵਧਾਉਣ ਆਦਿ ਦੇ ਮੰਤਵ ਨੂੰ ਮੁੱਖ ਰੱਖਦਿਆਂ ਸਿਟੀਜ਼ਨ ਕੌਾਸਲ ...

ਪੂਰੀ ਖ਼ਬਰ »

ਵਿਧਾਇਕ ਅਗਨੀਹੋਤਰੀ ਦੀ ਅਗਵਾਈ 'ਚ ਹਲਕੇ ਦਾ ਵਿਕਾਸ ਜ਼ੋਰਾਂ 'ਤੇ- ਡਾ. ਜੱਜ ਸ਼ਰਮਾ

ਤਰਨ ਤਾਰਨ, 15 ਅਕਤੂਬਰ (ਪਰਮਜੀਤ ਜੋਸ਼ੀ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਜਿਥੇ ਸੂਬੇ ਵਿਚ ਵਿਕਾਸ ਕਾਰਜ ਤੇ ਹੋਰ ਸਕੀਮਾਂ ਬੜੇ ਵਧੀਆ ਢੰਗ ਨਾਲ ਲੋਕਾਂ ਨੂੰ ਮਿਲ ਰਹੀਆਂ ਹਨ, ਉਥੇ ਹੀ ਵਿਧਾਨ ਸਭਾ ਹਲਕਾ ਤਰਨ ਤਾਰਨ ਵਿਚ ਵੀ ਵਿਕਾਸ ਕਾਰਜ ਨਿਰੰਤਰ ...

ਪੂਰੀ ਖ਼ਬਰ »

ਝਬਾਲ ਖਾਮ ਵਿਖੇ ਲੜਕੀ ਦੇ ਵਿਆਹ 'ਤੇ ਹਲਕਾ ਵਿਧਾਇਕ ਆਸ਼ੀਰਵਾਦ ਦੇਣ ਪਹੁੰਚੇ

ਝਬਾਲ, 15 ਅਕਤੂਬਰ (ਸਰਬਜੀਤ ਸਿੰਘ)- ਵਿਧਾਨ ਸਭਾ ਹਲਕਾ ਤਰਨ ਤਾਰਨ 'ਚ ਪੈਂਦੇ ਸਥਾਨਕ ਗ੍ਰਾਮ ਪੰਚਾਇਤ ਪਿੰਡ ਝਬਾਲ ਖਾਮ 'ਚ ਦਿਲਬਾਗ ਸਿੰਘ ਦੀ ਲੜਕੀ ਦੇ ਵਿਆਹ ਮੌਕੇ ਪੁੱਜੇ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੇ ਵਿਆਹ ਵਾਲੀ ਲੜਕੀ ਤੇ ਲੜਕੇ ਨੂੰ ਸ਼ਗਨ ਰਾਸ਼ੀ ...

ਪੂਰੀ ਖ਼ਬਰ »

'ਆਪ' ਦੀ ਮੀਟਿੰਗ ਹੋਈ

ਤਰਨ ਤਾਰਨ, 15 ਅਕਤੂਬਰ (ਹਰਿੰਦਰ ਸਿੰਘ)- ਆਮ ਆਦਮੀ ਪਾਰਟੀ ਵਲੋਂ ਇਕ ਹੰਗਾਮੀ ਮੀਟਿੰਗ ਗੰਡਾਂ ਵਾਲੀ ਧਰਮਸ਼ਾਲਾ ਤਰਨ ਤਾਰਨ ਵਿਖੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਮਾਝਾ ਜ਼ੋਨ ਦੇ ਪ੍ਰਧਾਨ ਕੁਲਦੀਪ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX