ਤਾਜਾ ਖ਼ਬਰਾਂ


ਮਹਿਲਾ 20 ਵਿਸ਼ਵ ਕ੍ਰਿਕਟ 'ਚ ਭਾਰਤ 48 ਦੌੜਾਂ ਨਾਲ ਜੇਤੂ
. . .  1 day ago
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਆਸਟ੍ਰੇਲੀਆ ਨੂੰ ਦਿੱਤਾ 168 ਦੌੜਾਂ ਦਾ ਟੀਚਾ
. . .  1 day ago
ਮਹਿਲਾ 20 ਸੈਮੀ ਫਾਈਨਲ 'ਚ ਭਾਰਤ ਦੀ ਵਧੀਆ ਸ਼ੁਰੂਆਤ , 118 'ਤੇ 3 ਆਊਟ
. . .  1 day ago
ਮਾਣਹਾਨੀ ਮਾਮਲੇ 'ਚ ਕੇਜਰੀਵਾਲ ਬਰੀ
. . .  1 day ago
ਨਵੀਂ ਦਿੱਲੀ, 17 ਨਵੰਬਰ - ਪਟਿਆਲਾ ਹਾਊਸ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਜ ਸਭਾ ਸੰਸਦ ਸੁਭਾਸ਼ ਚੰਦਰਾ ਵੱਲੋਂ 2016 'ਚ ਦਾਖਲ ਮਾਣਹਾਨੀ ਮਾਮਲੇ 'ਚ ਬਰੀ ਕਰ ਦਿੱਤਾ....
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਮੁਹੰਮਦ ਸੋਲਿਹ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 17 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਲੇ 'ਚ ਮਾਲਦੀਵ ਦੇ ਰਾਸ਼ਟਰਪਤੀ ਇਬਰਾਹੀਮ ਮੁਹੰਮਦ ਸੋਲਿਹ ਨਾਲ ਮੁਲਾਕਾਤ ਕੀਤੀ....
ਇਬਰਾਹੀਮ ਮੁਹੰਮਦ ਸੋਲਿਹ ਨੇ ਮਾਲਦੀਵ ਦੇ ਰਾਸ਼ਟਰਪਤੀ ਵਜੋਂ ਚੁੱਕਿਆ ਹਲਫ਼
. . .  1 day ago
ਨਵੀਂ ਦਿੱਲੀ, 17 ਨਵੰਬਰ - ਇਬਰਾਹੀਮ ਮੁਹੰਮਦ ਸੋਲਿਹ ਨੇ ਅੱਜ ਮਾਲਦੀਵ ਦੇ ਨਵੇਂ ਰਾਸ਼ਟਰਪਤੀ ਵਜੋਂ ਹਲਫ਼ ਚੁੱਕਿਆ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਮੌਜੂਦ....
ਪਿੰਡ ਨੰਗਲਾ 'ਚ ਪਾਣੀ ਦੀਆਂ ਪਾਈਪਾਂ ਨੂੰ ਲੱਗੀ ਭਿਆਨਕ ਅੱਗ
. . .  1 day ago
ਤਲਵੰਡੀ ਸਾਬੋ/ ਸੀਗੋ ਮੰਡੀ 17 ਨਵੰਬਰ (ਲਕਵਿੰਦਰ ਸ਼ਰਮਾ) - ਸਬ ਡਵੀਜ਼ਨ ਤਲਵੰਡੀ ਸਾਬੋ ਦਾ ਪਿੰਡ ਨੰਗਲਾ ਹਰਿਆਣਾ ਦੀ ਸਰਹੱਦ ਅਤੇ ਜ਼ਿਲ੍ਹਾ ਮਾਨਸਾ ਨਾਲ ਲਗਦੇ ਪਿੰਡ 'ਚ ਨਹਿਰੀ ਪਾਣੀ ਦੀ ਕਮੀ ਕਰ ਕੇ ਜ਼ਮੀਨ ਬੰਜਰ ਹੋ ਰਹੀ ਹੈ । ਇਸ ਕਾਰਨ ਕਿਸਾਨ ਪ੍ਰੇਸ਼ਾਨ....
ਟਾਂਡਾ 'ਚ ਟੁੱਟਿਆ ਰੇਲਵੇ ਟਰੈਕ, ਟਲਿਆ ਵੱਡਾ ਹਾਦਸਾ
. . .  1 day ago
ਟਾਂਡਾ ਉੜਮੁੜ, 17 ਨਵੰਬਰ (ਦੀਪਕ ਬਹਿਲ)- ਟਾਂਡਾ ਨੇੜੇ ਇਕ ਰੇਲਵੇ ਟਰੈਕ ਟੁੱਟਣ ਕਾਰਨ ਅਚਾਨਕ ਸਨਸਨੀ ਫੈਲ ਗਈ। ਰਾਹਤ ਭਰੀ ਗੱਲ ਇਹ ਰਹੀ ਕਿ ਰੇਲਵੇ ਟਰੈਕ ਉੱਪਰ ਕਿਸਾਨਾਂ ਦੇ ਧਰਨੇ ਦੇ ਚੱਲਦਿਆਂ ਅੱਜ ਇਸ ਰੇਲਵੇ ਟਰੈਕ ਤੋਂ ਆਵਾਜਾਈ ਬੰਦ ਰਹੀ। ....
ਚੰਡੀਗੜ੍ਹ 'ਚ ਪੁੱਛਗਿੱਛ ਕਰਨ ਸੰਬੰਧੀ ਸੁਖਬੀਰ ਬਾਦਲ ਵੱਲੋਂ 'ਸਿੱਟ' ਨੂੰ ਲਿਖਤੀ ਅਪੀਲ- ਆਈ.ਜੀ.
. . .  1 day ago
ਚੰਡੀਗੜ੍ਹ, 17 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 'ਸਿੱਟ' ਤੋਂ ਚੰਡੀਗੜ੍ਹ 'ਚ ਪੁੱਛਗਿੱਛ ਕਰਨ ਸੰਬੰਧੀ ਲਿਖਤੀ ਤੌਰ 'ਤੇ ਅਪੀਲ ਕੀਤੀ ਗਈ ਹੈ। ਇਸ ਬਾਰੇ 'ਅਜੀਤ' ਦੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ....
ਪੰਜਾਬ 'ਚ ਸੀ.ਬੀ.ਆਈ. ਨੂੰ ਜਾਂਚ ਤੋਂ ਰੋਕਣ ਦਾ ਕੋਈ ਵਿਚਾਰ ਨਹੀਂ - ਕੈਪਟਨ
. . .  1 day ago
ਚੰਡੀਗੜ੍ਹ, 17 ਨਵੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਸਾਫ਼ ਕਰ ਦਿੱਤਾ ਗਿਆ ਹੈ ਕਿ ਸੂਬੇ 'ਚ ਸੀ.ਬੀ.ਆਈ. ਨੂੰ ਆਮ ਜਾਂਚ ਤੋਂ ਰੋਕਣ ਦਾ ਕੋਈ ਵਿਚਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਪਾਰਟੀ ਦੀ ਕੇਂਦਰੀ ਲੀਡਰਾਂ ਵੱਲੋਂ ਸਾਰੇ ਕਾਂਗਰਸ ....
ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 71
. . .  1 day ago
ਸ਼ਿਕਾਗੋ, 17 ਨਵੰਬਰ- ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 71 ਹੋ ਗਈ ਹੈ ਜਦਕਿ ਇਕ ਹਜ਼ਾਰ ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ। ਬੂਟੇ ਕਾਉਂਟੀ ਦੇ ਸ਼ੈਰਿਫ ਕੋਰੀ ਹੋਨਿਆ ਵੱਲੋਂ ਮਿਲੀ ਜਾਣਕਾਰੀ ਅਨੁਸਾਰ...
ਵਸੁੰਦਰਾ ਰਾਜੇ ਦੇ ਖ਼ਿਲਾਫ਼ ਚੋਣ ਲੜਨਗੇ ਮਾਨਵੇਂਦਰ ਸਿੰਘ
. . .  1 day ago
ਰਾਏਪੁਰ, 17 ਨਵੰਬਰ- ਕਾਂਗਰਸ ਵੱਲੋਂ ਰਾਜਸਥਾਨ ਵਿਧਾਨਸਭਾ ਚੋਣਾਂ ਦੇ ਲਈ 32 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਗਈ ਹੈ ਉਸ 'ਚ ਮੁੱਖ ਮੰਤਰੀ ਵਸੁੰਦਰਾ ਰਾਜੇ ਦੇ ਖ਼ਿਲਾਫ਼ ਹਾਲ ਹੀ 'ਚ ਭਾਰਤੀ ਜਨਤਾ ਪਾਰਟੀ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ ਮਾਨਵੇਂਦਰ ....
ਮੁਹੰਮਦ ਸੋਲਿਹ ਦੇ ਸਹੁੰ ਚੁੱਕ ਸਮਾਗਮ 'ਚ ਹਿੱਸਾ ਲੈਣ ਮਾਲੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 17 ਨਵੰਬਰ - ਮਾਲਦੀਵ ਦੇ ਨਵੇਂ ਰਾਸ਼ਟਰਪਤੀ ਇਬਰਾਹੀਮ ਮੁਹੰਮਦ ਸੋਲਿਹ ਦੇ ਅੱਜ ਹੋਣ ਵਾਲੇ ਸਹੁੰ ਚੁੱਕ ਸਮਾਰੋਹ 'ਚ ਹਿੱਸਾ ਲੈਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਾਲੇ ਪਹੁੰਚੇ....
ਅਫ਼ਗ਼ਾਨਿਸਤਾਨ : ਪਿਛਲੇ 24 ਘੰਟਿਆਂ ਦੌਰਾਨ ਮਾਰੇ ਗਏ 70 ਅੱਤਵਾਦੀ
. . .  1 day ago
ਕਾਬੁਲ, 17 ਨਵੰਬਰ - ਅਫ਼ਗ਼ਾਨਿਸਤਾਨ ਦੇ ਵੱਖ-ਵੱਖ ਸੂਬਿਆਂ 'ਚ ਪਿਛਲੇ 24 ਘੰਟਿਆਂ ਦੌਰਾਨ ਫ਼ੌਜ ਵੱਲੋਂ ਚਲਾਈ ਮੁਹਿੰਮ 'ਚ 70 ਤਾਲਿਬਾਨ ਅੱਤਵਾਦੀ ਮਾਰੇ ਗਏ ਹਨ ਜਦਕਿ 15 ਹੋਰ ਜ਼ਖਮੀ ਹੋਏ...
ਪਹਿਲਾਂ ਆਪਣੇ ਦਾਦਾ-ਦਾਦੀ ਦੇ ਬਾਰੇ 'ਚ ਜਾਣਨ ਪ੍ਰਧਾਨ ਮੰਤਰੀ ਮੋਦੀ- ਕਪਿਲ ਸਿੱਬਲ
. . .  1 day ago
ਨਵੀਂ ਦਿੱਲੀ, 17 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਬਿਆਨ 'ਤੇ ਪਲਟ ਵਾਰ ਕਰਦਿਆਂ ਕਾਂਗਰਸ ਨੇਤਾ ਕਪਿਲ ਸਿਬੱਲ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਲਗਦਾ ਕਿ ਪ੍ਰਧਾਨ ਮੰਤਰੀ ਜੋ ਕਹਿੰਦੇ ਹਨ ਉਹ ...
ਸ਼ੋਪੀਆਂ ਜ਼ਿਲ੍ਹੇ 'ਚੋਂ ਤਿੰਨ ਨਾਗਰਿਕ ਅਗਵਾ
. . .  1 day ago
ਵਿਧਾਨ ਸਭਾ ਕੰਪਲੈਕਸ 'ਚ ਹੋਏ ਗਰਨੇਡ ਹਮਲੇ 'ਚ ਤਿੰਨ ਜ਼ਖਮੀ
. . .  1 day ago
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  1 day ago
ਕਾਂਗਰਸ ਨੇ ਸਪਰਧਾ ਚੌਧਰੀ ਨੂੰ ਪਾਰਟੀ 'ਚੋਂ ਕੱਢਿਆ
. . .  1 day ago
ਕਾਂਗਰਸ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
. . .  1 day ago
ਮਾਂ ਵੱਲੋਂ ਧੀ ਦਾ ਬੇਰਹਿਮੀ ਨਾਲ ਕਤਲ
. . .  1 day ago
ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਤੀਜੀ ਸੂਚੀ
. . .  1 day ago
1984 ਸਿੱਖ ਕਤਲੇਆਮ : ਵੱਧ ਸਕਦੀਆਂ ਹਨ ਸੱਜਣ ਕੁਮਾਰ ਦੀਆਂ ਮੁਸ਼ਕਲਾਂ - ਕੇ.ਟੀ. ਐਸ ਤੁਲਸੀ
. . .  1 day ago
ਦਿੱਲੀ 'ਚ ਇਕ ਰੇਸਤਰਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜੇਕਰ ਬਾਦਲ ਨੇ ਪੁਲਿਸ ਨੂੰ ਸਹੀ ਦਿਸ਼ਾ ਨਿਰਦੇਸ਼ ਦਿੱਤੇ ਹੁੰਦੇ ਤਾਂ ਨਹੀਂ ਚੱਲਣੀ ਸੀ ਦੁਬਾਰਾ ਗੋਲੀ - ਜਾਖੜ
. . .  1 day ago
ਸੀ.ਬੀ.ਆਈ. ਨੂੰ ਆਪਣੇ ਸੂਬਿਆਂ 'ਚ ਆਉਣ ਤੋਂ ਰੋਕਣ ਵਾਲਿਆਂ 'ਤੇ ਜੇਤਲੀ ਨੇ ਸਾਧਿਆ ਨਿਸ਼ਾਨਾ
. . .  1 day ago
5 ਕਰੋੜ ਦੀ ਹੈਰੋਇਨ ਸਮੇਤ ਤਿੰਨ ਕਾਬੂ
. . .  1 day ago
ਮਾਲਦੀਵ ਦੇ ਦੌਰੇ ਲਈ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  1 day ago
ਕਿਸਾਨਾਂ ਵਲੋਂ ਹੁਸ਼ਿਆਰਪੁਰ ਤੇ ਦਸੂਆ ਮਾਰਗ ਬਲਾਕ
. . .  1 day ago
ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦਾ ਹੋਇਆ ਦਿਹਾਂਤ
. . .  1 day ago
ਇਕ ਪਰਿਵਾਰ ਦੇ 4 ਜੀਆਂ ਦਾ ਕਤਲ
. . .  1 day ago
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
. . .  1 day ago
ਕੈਪਟਨ ਦੇ ਸਿਆਸੀ ਸਲਾਹਕਾਰ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
. . .  1 day ago
ਕਰਨਾਟਕਾ 'ਚ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ
. . .  1 day ago
ਨੋਇਡਾ 'ਚ ਸਕੂਲੀ ਬੱਸ ਨਾਲ ਹਾਦਸਾ, 12 ਵਿਦਿਆਰਥੀ ਜ਼ਖਮੀ
. . .  1 day ago
ਕਰਾਚੀ 'ਚ ਜ਼ੋਰਦਾਰ ਬੰਬ ਧਮਾਕਾ
. . .  1 day ago
ਜੰਮੂ ਕਸ਼ਮੀਰ 'ਚ ਪੰਚਾਇਤੀ ਚੋਣਾਂ ਲਈ ਵੋਟਿੰਗ ਅੱਜ
. . .  about 1 hour ago
ਅੱਜ ਮਾਲਦੀਵ ਦੇ ਦੌਰੇ 'ਤੇ ਜਾਣਗੇ ਮੋਦੀ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਬਲਟਾਣਾ 'ਚ ਸ਼ਰਾਬ ਦੇ ਅਹਾਤੇ 'ਚ ਚੱਲੀ ਗੋਲੀ, 2 ਜ਼ਖ਼ਮੀ
. . .  2 days ago
ਮੈਨੂੰ ਮਿਲ ਰਹੀਆਂ ਹਨ ਜਾਨੋਂ ਮਾਰਨ ਦੀਆਂ ਧਮਕੀਆਂ - ਬੋਨੀ
. . .  2 days ago
ਵੱਖ-ਵੱਖ ਦੇਸ਼ਾਂ ਦੀ ਮੁਦਰਾ ਸਮੇਤ ਇਕ ਕਾਬੂ
. . .  2 days ago
ਪ੍ਰਧਾਨ ਮੰਤਰੀ ਮੋਦੀ ਅਤੇ ਸ਼ਾਹ ਰਾਜਸਥਾਨ 'ਚ ਕਰਨਗੇ ਚੋਣ ਰੈਲੀ
. . .  2 days ago
ਅਪ੍ਰੈਲ 'ਚ ਹੋਵੇਗੀ ਧਾਰਾ 370 ਦੀ ਸੰਵਿਧਾਨਿਕ ਵੈਦਤਾ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ
. . .  2 days ago
ਆਂਧਰਾ ਪ੍ਰਦੇਸ਼ 'ਚ ਪਾਬੰਦੀ ਦੀ ਨਹੀ ਮਿਲੀ ਜਾਣਕਾਰੀ - ਸੀ.ਬੀ.ਆਈ
. . .  2 days ago
ਟੀ-20 ਮਹਿਲਾ ਵਿਸ਼ਵ ਕੱਪ : ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਮੁਕਾਬਲਾ ਕੱਲ੍ਹ
. . .  2 days ago
ਝੂਠ ਅਤੇ ਸਚਾਈ ਤੋਂ ਕੋਸਾਂ ਦੂਰ ਹਨ ਨਾਨਾ ਪਾਟੇਕਰ 'ਤੇ ਲਗਾਏ ਦੋਸ਼ -ਵਕੀਲ
. . .  2 days ago
ਟਰਾਂਸਪੋਰਟ ਮੰਤਰੀ ਪੰਜਾਬ ਅਰੁਣਾ ਚੌਧਰੀ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  2 days ago
ਦੋ ਮਹੀਨਿਆਂ ਦੇ ਲਈ ਖੋਲ੍ਹਿਆ ਗਿਆ ਸਬਰੀਮਾਲਾ ਮੰਦਰ
. . .  2 days ago
ਟਰੈਕਟਰ ਟਰਾਲੀ ਦੇ ਪਲਟਣ ਕਾਰਨ 20 ਲੋਕ ਜ਼ਖਮੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਧਰਮ ਤੇ ਵਿਰਸਾ

ਸ੍ਰੀ ਗੁਰੂ ਨਾਨਕ ਦੇਵ ਜੀ ਤੇ ਨੌਜਵਾਨ ਸਿੱਖ ਪੀੜ੍ਹੀ

ਭਵਿੱਖ ਸਦਾ ਹੀ ਨੌਜਵਾਨ ਪੀੜ੍ਹੀ ਦਾ ਹੁੰਦਾ ਹੈ। ਭਵਿੱਖ ਦੀ ਚਿੰਤਾ ਨਾਲ ਵਰਤਮਾਨ ਵੀ ਸੁਧਰ ਜਾਂਦਾ ਹੈ ਤੇ ਭਵਿੱਖ ਵੀ ਬਣ ਜਾਂਦਾ ਹੈ। ਵਰਤਮਾਨ ਸੰਵਾਰਨ ਤੇ ਭਵਿੱਖ ਸੁਰੱਖਿਅਤ ਕਰਨ ਲਈ ਕੋਈ ਆਦਰਸ਼, ਕੋਈ ਸੇਧ ਜ਼ਰੂਰੀ ਹੁੰਦੀ ਹੈ। ਅੱਜ ਦੀ ਨੌਜਵਾਨ ਪੀੜ੍ਹੀ ਨੂੰ ਆਪਣੇ ਸੰਸਕਾਰਾਂ ਤੋਂ ਦੂਰ ਹੁੰਦੀਆਂ ਜੀਵਨ ਦੀਆਂ ਮੁਢਲੀਆਂ ਕਦਰਾਂ-ਕੀਮਤਾਂ ਨੂੰ ਵਿਸਾਰਦੀਆਂ ਵੇਖ ਕੇ ਪਰਿਪੱਕ ਪੀੜ੍ਹੀਆਂ ਦਾ ਦੁਖੀ ਹੋਣਾ ਸੁਭਾਵਿਕ ਹੈ। ਪੂਰੇ ਸੰਸਾਰ ਅੰਦਰ ਮਨੁੱਖੀ ਸਨਮਾਨ ਖਿੰਡਰ ਰਿਹਾ ਹੈ ਤੇ ਆਪਸੀ ਵਿਸ਼ਵਾਸ, ਪ੍ਰੇਮ, ਭਾਈਚਾਰਾ, ਸਿਦਕ ਤੇ ਸਬਰ ਦੁਰਲੱਭ ਹੋ ਗਿਆ ਹੈ। ਜੀਵਨ ਅੰਦਰ ਪਦਾਰਥਵਾਦ ਤੇ ਵਪਾਰਕ ਵ੍ਰਿਤੀ ਘਰ ਕਰ ਗਈ ਹੈ। ਧਰਮ, ਅਧਿਆਤਮ ਤੇ ਨੈਤਿਕਤਾ ਲਈ ਕੋਈ ਥਾਂ ਨਹੀਂ ਰਹੀ। ਸਿੱਖ ਕੌਮ ਵੀ ਇਹੋ ਜਿਹੀਆਂ ਚੁਣੌਤੀਆਂ ਨਾਲ ਜੂਝ ਰਹੀ ਹੈ। ਸਿੱਖ ਨੌਜਵਾਨ ਅੱਜ ਗੁਰੂ-ਘਰ ਅੰਦਰ ਨਤਮਸਤਕ ਭਾਵੇਂ ਹੁੰਦੇ ਹੋਣ ਪਰ ਗੁਰੂ ਦੇ ਸਿੱਖ ਬਣੇ ਨਜ਼ਰ ਨਹੀਂ ਆਉਂਦੇ। ਜਿਸ ਕੌਮ ਦਾ ਜਨਮ ਹੀ ਧਰਮ ਨੂੰ ਬਚਾਉਣ ਲਈ ਹੋਇਆ ਸੀ, ਉਸ ਅੰਦਰ ਧਰਮ ਪ੍ਰਤੀ ਸਮਰਪਣ ਦਾ ਨਿਰੰਤਰ ਘਾਣ ਗਹਿਰੀ ਚਿੰਤਾ ਦਾ ਵਿਸ਼ਾ ਹੈ। ਪੰਜ ਕੱਕਾਰ ਤਿਆਗ ਕੇ ਪੰਜ ਵਿਕਾਰ ਵਿਖਾਵਾ, ਨਸ਼ਾ, ਲੋਭ, ਕਾਮ ਤੇ ਧ੍ਰੋਹ ਧਾਰਨ ਕਰ ਲਏ ਗਏ ਹਨ। ਜਿਸ ਸਿੱਖ ਪੰਥ ਦੀ ਨੀਂਹ ਸ੍ਰੀ ਗੁਰੂ ਨਾਨਕ ਦੇਵ ਜੀ ਨੇ 'ਨਿਧਿ ਸਿਧਿ ਨਿਰਮਲ ਨਾਮੁ ਬੀਚਾਰੁ, ਪੂਰਨ ਪੂਰਿ ਰਹਿਆ ਬਿਖੁ ਮਾਰਿ' ਦੀ ਭਾਵਨਾ ਨਾਲ ਰੱਖੀ, ਉਸ ਦਾ ਮੁੜ ਬਿਖਾਂ ਦਾ ਸ਼ਿਕਾਰ ਹੋ ਜਾਣਾ, ਸ੍ਰੀ ਗੁਰੂ ਨਾਨਕ ਦੇਵ ਜੀ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਗੁਰਸਿੱਖ ਦੇ ਜੀਵਨ ਦਾ ਸੱਖਣਾ ਹੋ ਜਾਣਾ ਹੈ।
ਪੂਰੀ ਸਿੱਖ ਕੌਮ ਖਾਸ ਕਰ ਨੌਜਵਾਨ ਪੀੜ੍ਹੀ ਦੇ ਜੀਵਨ ਅੰਦਰ ਸ੍ਰੀ ਗੁਰੂ ਨਾਨਕ ਦੇਵ ਜੀ ਇਕ ਚਿੱਤਰ, ਇਕ ਪੂਜਨੀਕ ਨਾਮ ਬਣੇ ਤਾਂ ਵਿਖਾਈ ਦਿੰਦੇ ਹਨ ਪਰ ਉਸ ਦੀ ਭਾਵਨਾ ਤੇ ਕਰਮ ਅੰਦਰ ਕਿਤੇ ਵੀ ਰੂਪਮਾਨ ਹੁੰਦੇ ਨਜ਼ਰ ਨਹੀਂ ਆ ਰਹੇ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਚਨ ਹੀ ਇਸ ਦਸ਼ਾ ਨੂੰ ਸਮਝਣ ਲਈ ਸਹਾਇਕ ਹਨ ਕਿ 'ਕੂੜੁ ਅਮਾਵਸ ਸਚੁ ਚੰਦ੍ਰਮਾ ਦੀਸੈ ਨਾਹੀ ਕਹ ਚੜਿਆ।' ਸਿੱਖ ਨੌਜਵਾਨ ਪੀੜ੍ਹੀ ਦਾ ਗੰਭੀਰ ਸੰਕਟ ਹੈ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਉਸ ਦੇ ਵਿਕਾਰਾਂ ਦੀ ਕਾਲੀ ਅਮਾਵਸ ਦੀ ਰਾਤ ਅੰਦਰ ਕਿਧਰੇ ਛੁਪ ਗਈਆਂ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਤਾਂ ਗਿਆਨ ਤੇ ਸੁਚੱਜੇ ਆਚਾਰ ਦੇ ਸੂਰਜ ਹਨ। ਵਿਕਾਰਾਂ ਦੇ ਘੋਰ ਹਨੇਰੇ ਗੰਢ ਜੋੜ ਲੈਣ ਵਾਲੇ ਲੋਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੰਥ ਦੇ ਪਾਂਧੀ ਕਿਵੇਂ ਹੋ ਸਕਦੇ ਹਨ? ਸ੍ਰੀ ਗੁਰੂ ਨਾਨਕ ਦੇਵ ਜੀ ਨੇ ਤਾਂ ਮਨੁੱਖ ਦੀ ਕੂੜ ਅਵਸਥਾ 'ਸੈਸਾਰੀ ਆਪਿ ਖੁਆਇਅਨੁ ਜਿਨੀ ਕੂੜੁ ਬੋਲਿ ਬੋਲਿ ਬਿਖੁ ਖਾਇਆ' ਨੂੰ ਸਹਿਜ ਅਵਸਥਾ 'ਭਗਤ ਆਪੇ ਮੇਲਿਅਨੁ ਜਿਨੀ ਸਚੋ ਸਚੁ ਕਮਾਇਆ' ਵਿਚ ਬਦਲਣ ਦਾ ਮਿਸ਼ਨ ਆਰੰਭਿਆ। ਗੁਰੂ ਸਾਹਿਬ ਦੀ ਪ੍ਰੇਰਨਾ ਬਿਖ ਖਾਣਾ ਤਿਆਗ ਕੇ ਸਚ ਕਮਾਉਣ ਦੀ ਸੀ। ਗੁਰੂ ਸਾਹਿਬ ਨੇ ਭਟਕੀ ਹੋਈ ਮਨੁੱਖਤਾ 'ਚਲਣ ਸਾਰ ਨ ਜਾਣਨੀ ਕਾਮੁ ਕ੍ਰੋਧੁ ਵਿਸੁ ਵਧਾਇਆ' ਨੂੰ ਰਾਹ ਵਿਖਾਈ 'ਭਗਤ ਕਰਨ ਹਰਿ ਚਾਕਰੀ ਜਿਨੀ ਅਨਦਿਨੁ ਨਾਮੁ ਧਿਆਇਆ।' ਸ੍ਰੀ ਗੁਰੂ ਨਾਨਕ ਦੇਵ ਜੀ ਨੇ ਨਿਮਰਤਾ ਨਾਲ ਭਰਪੂਰ, ਪਰਮਾਤਮਾ ਦੇ ਦਾਸ ਦੇ ਵੀ ਦਾਸ ਹੋਣ ਦੀ ਭਾਵਨਾ ਵਾਲੀ ਭਗਤੀ ਦੀ ਰਾਹ ਸੰਸਾਰ ਦੇ ਸਾਹਮਣੇ ਰੱਖੀ 'ਦਾਸਨਿ ਦਾਸ ਹੋਇ ਕੈ ਜਿਨੀ ਵਿਚਹੁ ਆਪੁ ਗਵਾਇਆ।' ਇਹ ਭਾਵ ਭਗਤੀ ਹੀ ਜੀਵਨ ਰੌਸ਼ਨ ਕਰਨ ਵਾਲੀ ਭਗਤੀ ਹੈ 'ਓਨਾ ਖਸਮੈ ਕੈ ਦਰਿ ਮੁਖ ਉਜਲੇ ਸਚੈ ਸਬਦਿ ਸੁਹਾਇਆ।'
ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸੱਚ ਤੇ ਧਰਮ ਨੂੰ ਜੀਵਨ ਦਾ ਮਨੋਰਥ ਦੱਸਿਆ। ਸਚ ਤੇ ਧਰਮ ਨਾਲ ਹੀ ਜੀਵਨ ਚੱਲਦਾ ਹੈ ਤੇ ਪੰਥ ਸੌਖਾ ਹੋ ਜਾਂਦਾ ਹੈ।
ਜਪ ਤਪ ਕਾ ਬੰਧੁ ਬੇੜੁਲਾ ਜਿਤੁ ਲੰਘਹਿ ਵਹੇਲਾ॥
ਨਾ ਸਰਵਰੁ ਨਾ ਉਛਲੈ ਐਸਾ ਪੰਥੁ ਸੁਹੇਲਾ॥ ੧॥
ਤੇਰਾ ਏਕੋ ਨਾਮੁ ਮੰਜੀਠੜਾ ਰਤਾ ਮੇਰਾ ਚੋਲਾ ਸਦ ਰੰਗ ਢੋਲਾ॥ ੧॥ ਰਹਾਉ॥
(ਅੰਗ ੭੨੯ )
ਅੱਜ ਕਿੰਨੇ ਸਿੱਖ ਨੌਜਵਾਨ ਹਨ, ਜੋ ਗੁਰੂ ਸਾਹਿਬ ਦੇ ਉਪਰੋਕਤ ਵਚਨਾਂ 'ਤੇ ਵਿਸ਼ਵਾਸ ਕਰ ਰਹੇ ਹਨ ਤੇ ਜਪ ਤਪ ਦਾ ਬੇੜਾ ਬੰਨ੍ਹਣ 'ਚ ਲੱਗੇ ਹੋਏ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਇਕ ਚਿੱਤਰ, ਇਕ ਪੂਜਨੀਕ ਨਾਮ ਦੀ ਅਵਧਾਰਨਾ ਦੇ ਦਾਇਰੇ ਨੂੰ ਤੋੜ ਕੇ ਬਾਹਰ ਆਉਣਾ ਪਵੇਗਾ। ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਗੁਰੂ ਸਾਹਿਬ ਦੇ ਜੀਵਨ ਤੇ ਉਨ੍ਹਾਂ ਦੀ ਬਾਣੀ ਅੰਦਰ ਵੇਖਣ, ਭਰੋਸਾ ਕਰਨ ਤੇ ਵਿਉਹਾਰ ਅੰਦਰ ਧਾਰਨ ਕਰਨ ਦੀ ਜਾਚ ਸਿੱਖਣੀ ਪਵੇਗੀ। ਜੀਵਨ ਧਨ, ਦੌਲਤ ਨਾਲ ਪਾਰ ਨਹੀਂ ਹੁੰਦਾ। ਨਸ਼ਿਆਂ ਨਾਲ ਸੁਖਾਲਾ ਨਹੀਂ ਹੁੰਦਾ। ਘਰ-ਬਾਰ, ਪਰਿਵਾਰ ਛੱਡ ਕੇ ਪਰਦੇਸ ਚਲੇ ਜਾਣ ਨਾਲ ਨਹੀਂ ਸਰਦਾ। ਇਹ ਇਕ ਗੁਰਸਿੱਖ ਦੀ ਜੀਵਨ ਸ਼ੈਲੀ ਨਹੀਂ ਹੋ ਸਕਦੀ। ਸ੍ਰੀ ਗੁਰੂ ਨਾਨਕ ਦੇਵ ਜੀ ਲਈ ਕਿਸੇ ਵੀ ਗੁਰਸਿੱਖ ਦੀ ਸ਼ਰਧਾ 'ਤੇ ਕੋਈ ਸ਼ੱਕ ਨਹੀਂ ਕੀਤਾ ਜਾਣਾ ਚਾਹੀਦਾ ਪਰ ਇਸ ਸ਼ਰਧਾ ਦੇ ਸਵਰੂਪ ਬਾਰੇ ਖੁੱਲ੍ਹ ਕੇ ਚਰਚਾ ਹੋਣੀ ਚਾਹੀਦੀ ਹੈ।
ਸਿੱਖ ਨੌਜਵਾਨਾਂ ਦਾ ਇਕ ਵੱਡਾ ਵਰਗ ਕੇਸ ਰਹਿਤ ਹੋ ਚੁੱਕਾ ਹੈ। ਘੱਟ ਗਿਣਤੀ ਵਰਗ ਕੇਸਧਾਰੀ ਹੈ। ਪਰ ਧਰਮ ਬਾਰੇ ਦੋਹਾਂ ਵਰਗਾਂ ਦੀ ਸੋਚ ਵਿਚ ਕੋਈ ਜ਼ਿਆਦਾ ਫਰਕ ਨਹੀਂ ਵਿਖਾਈ ਦਿੰਦਾ। ਧਰਮ ਬਾਰੇ ਇਨ੍ਹਾਂ ਦੀ ਸਮਝ ਗੁਰੂ ਸ਼ਬਦ ਅਨੁਸਾਰ ਨਹੀਂ, ਆਪਣੀ ਵਿਕਸਿਤ ਕੀਤੀ ਹੋਈ ਹੈ। ਨੌਜਵਾਨ ਪੀੜ੍ਹੀ ਹੀ ਨਹੀਂ, ਪੂਰੀ ਸਿੱਖ ਕੌਮ ਉਸੇ ਚੱਕਰਵਿਊ ਵਿਚ ਘਿਰ ਗਈ ਹੈ, ਜਿਸ ਤੋਂ ਬਾਹਰ ਕੱਢਣ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦੇ ਦੋ ਦਹਾਕਿਆਂ ਤੋਂ ਜ਼ਿਆਦਾ ਦਾ ਸਮਾਂ ਲਾ ਪੂਰੇ ਸੰਸਾਰ ਦੀ ਯਾਤਰਾ ਕੀਤੀ। ਗੁਰੂ ਸਾਹਿਬ ਨੇ ਕਠਿਨ ਤੋਂ ਕਠਿਨ ਰਸਤਿਆਂ, ਬੀਹੜ ਜੰਗਲਾਂ ਦੀ ਪ੍ਰਵਾਹ ਨਹੀਂ ਕੀਤੀ। ਉੱਚੀਆਂ ਤੋਂ ਉੱਚੀਆਂ ਪਰਬਤ ਚੋਟੀਆਂ 'ਤੇ ਚੜ੍ਹੇ, ਸਮੁੰਦਰ ਵੀ ਪਾਰ ਕੀਤੇ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮਾਜ ਅੰਦਰ ਭਰਮਾਂ, ਅੰਧ-ਵਿਸ਼ਵਾਸ, ਜਬਰ-ਜ਼ੁਲਮ ਦੀਆਂ ਤਾਕਤਾਂ ਨਾਲ ਟਾਕਰਾ ਲਿਆ। ਗੁਰੂ ਸਾਹਿਬ ਨੇ ਆਪਣੀ ਸੋਚ ਬੜੀ ਨਿਰਭੈਤਾ ਨਾਲ ਸਾਹਮਣੇ ਰੱਖੀ। ਗੁਰੂ ਸਾਹਿਬ ਦੀ ਸੋਚ ਦੀ ਤਾਕਤ ਵੇਖ ਕੇ ਪੂਰਾ ਸੰਸਾਰ ਹੈਰਾਨ ਰਹਿ ਗਿਆ। ਗੁਰੂ ਸਾਹਿਬ ਅਜਿਹੇ ਵਿਰਲੇ ਮਹਾਂਪੁਰਖ ਸਨ, ਜੋ ਆਪਣੇ ਜੀਵਨ ਕਾਲ ਵਿਚ ਹੀ ਕਰੋੜਾਂ ਲੋਕਾਂ ਦੇ ਨਾਇਕ ਤੇ ਆਦਰਸ਼ ਬਣ ਗਏ ਸਨ। ਲੋਕ ਸਦੀਆਂ ਤੋਂ ਕਾਇਮ ਰੀਤੀਆਂ, ਪਰੰਪਰਾਵਾਂ ਤਿਆਗ ਕੇ ਗੁਰੂ ਸਾਹਿਬ ਦੇ ਸਿੱਖ ਬਣ ਗਏ। ਕੀ ਅੱਜ ਦੀ ਨੌਜਵਾਨ ਪੀੜ੍ਹੀ ਨੇ ਕਦੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਇਸ ਅਦੁੱਤੀ ਕਰਾਮਾਤ ਬਾਰੇ ਵਿਚਾਰ ਕੇ ਉਸ 'ਚ ਗੁਰੂ ਸਾਹਿਬ ਦੇ ਦਰਸ਼ਨ ਕਰਨ ਦਾ ਯਤਨ ਕੀਤਾ ਹੈ? ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸੰਸਾਰ ਨਾਲ ਇਕੋ ਤਰਕ ਕੀਤਾ-
ਨਾਨਕ ਸਾਚੇ ਕਉ ਸਚੁ ਜਾਣੁ॥ (ਅੰਗ ੧੫)
ਗੁਰੂ ਸਾਹਿਬ ਦਾ ਇਹ ਤਰਕ ਕਿਸੇ ਵੀ ਵਿਵਾਦ, ਸ਼ੰਕਾ, ਦੁਬਿਧਾ, ਭਰਮ ਤੋਂ ਰਹਿਤ ਸੀ ਕਿ ਮਨੁੱਖ ਉਸ ਨੂੰ ਜੀਵਨ ਅੰਦਰ ਸਵੀਕਾਰ ਕਰੇ ਜੋ ਸੱਚ ਹੈ। ਸੱਚ ਜੀਵਨ ਅੰਦਰ ਸੁੱਖ ਲਿਆਉਣ ਵਾਲਾ ਹੀ ਨਹੀਂ, ਪਰਮਾਤਮਾ ਦੀ ਸ਼ਰਨ ਪ੍ਰਾਪਤ ਕਰਨ ਜੋਗ ਬਣਾਉਣ ਵਾਲਾ ਵੀ ਹੈ 'ਜਿਤੁ ਸੇਵਿਐ ਸੁਖੁ ਪਾਈਐ ਤੇਰੀ ਦਰਗਹ ਚਲੈ ਮਾਣੁ।' ਸ੍ਰੀ ਗੁਰੂ ਨਾਨਕ ਦੇਵ ਜੀ ਨੇ ਦੁਨਿਆਵੀ ਭਰਮਾਂ ਨੂੰ ਤੋੜਦਿਆਂ ਕਿਹਾ ਕਿ ਸੱਚ ਤੇ ਸੁੱਖ ਅੰਦਰ ਸੰਸਾਰਕ ਪਦਾਰਥਾਂ, ਰਸਾਂ ਤੇ ਤਾਕਤਾਂ ਦੀ ਕੋਈ ਭੂਮਿਕਾ ਨਹੀਂ, ਜਿਨ੍ਹਾਂ ਪਿੱਛੇ ਲੋਕ ਭੱਜੀ ਜਾ ਰਹੇ ਨੇ। ਗੁਰੂ ਸਾਹਿਬ ਨੇ ਕਿਹਾ ਕਿ ਸੱਚ ਤਾਂ ਪਰਮਾਤਮਾ ਦੇ ਨਾਮ ਅੰਦਰ ਹੈ 'ਸਚੁ ਸਰਾ ਗੁੜ ਬਾਹਰਾ ਜਿਸੁ ਵਿਚਿ ਸਚਾ ਨਾਉ।' ਨੌਜਵਾਨ ਸਿੱਖ ਪੀੜ੍ਹੀ, ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੱਚਾ ਸਿੱਖ ਹੋਣ ਦਾ ਦਾਅਵਾ ਤਾਂ ਕਰ ਸਕਦੀ ਹੈ, ਜੇ ਸੁੱਖਾਂ ਦੀ ਪ੍ਰਾਪਤੀ ਲਈ ਗੁੜ 'ਤੇ ਯਕੀਨ ਕਰਨਾ, ਗੁੜ ਦਾ ਪਿੱਛਾ ਛੱਡ ਦੇਵੇ। ਪਰਮਾਤਮਾ ਦੇ ਆਸਰੇ ਤੋਂ ਬਿਨਾਂ ਸੁੱਖਾਂ ਲਈ ਲਿਆ ਜਾਣ ਵਾਲਾ ਕੋਈ ਵੀ ਆਸਰਾ ਗੁੜ ਹੈ। ਇਸ ਗੁੜ ਨੂੰ ਗੁਰੂ ਸਾਹਿਬ ਨੇ ਹਰ ਤਰ੍ਹਾਂ ਖੁਆਰ ਕਰਨ ਵਾਲਾ ਕਿਹਾ। ਇਹ ਖੁਆਰ ਕਰਨ ਵਾਲਾ ਗੁੜ 'ਹੋਰੁ ਖਾਣਾ', 'ਹੋਰੁ ਪੈਨਣੁ', 'ਹੋਰੁ ਚੜਣਾ', 'ਹੋਰੁ ਸਉਣਾ' ਹੈ, ਜਿਸ ਦੀ ਗੁਰੂ ਸਾਹਿਬ ਨੇ ਸਹਿਲੀ ਵਿਆਖਿਆ ਕੀਤੀ।
ਜੇ ਸੁੱਖ ਚਾਹੀਦੇ ਤਾਂ ਗੁੜ ਦੀਆਂ ਇਨ੍ਹਾਂ ਸਾਰੀਆਂ ਕਿਸਮਾਂ ਤੋਂ ਸੁਚੇਤ ਰਹਿਣਾ ਪਵੇਗਾ। ਇੰਦ੍ਰੀਆਂ ਨੂੰ ਮੋਹ ਲੈਣ ਵਾਲੇ ਸਾਰੇ ਰੰਗ, ਵਾਸ਼ਨਾਵਾਂ ਵਧਾਉਣ ਵਾਲੇ ਸਾਰੇ ਰਸ, ਵਿਕਾਰਾਂ ਨੂੰ ਤ੍ਰਿਪਤ ਕਰਨ ਵਾਲੇ ਸਾਰੇ ਵਿਅੰਜਨ ਅੰਤ ਦੁੱਖਾਂ ਦੇ ਘਰ ਬਣ ਜਾਂਦੇ ਹਨ। ਮਨੁੱਖ ਦੀ ਸਾਰੀ ਸਿਆਣਪ ਨਿਹਫਲ ਚਲੀ ਜਾਂਦੀ ਹੈ ਤੇ ਪਛਤਾਵਾ ਹੀ ਹੱਥ ਲੱਗਦਾ ਹੈ 'ਜਲੀਆ ਸਭਿ ਸਿਆਣਪਾ ਉਠੀ ਚਲਿਆ ਰੋਇ।' ਨਸ਼ਿਆਂ ਦਾ ਪੱਲਾ ਫੜ ਜਵਾਨੀ ਬਰਬਾਦ ਹੋ ਰਹੀ ਹੈ। ਮਾਇਆ ਲਈ ਸ਼ੈਦਾਈ ਹੋਇਆਂ ਨੇ ਪਰਿਵਾਰ ਵੀ ਗੁਆਏ ਤੇ ਜ਼ਿੰਦਗੀ ਵੀ। ਵਾਸ਼ਨਾਵਾਂ ਲਈ ਧਰਮ ਤੋਂ ਦੂਰ ਹੋਣ ਵਾਲੇ ਸੁੱਖਾਂ ਤੋਂ ਦੂਰ ਹੋ ਗਏ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਰੋਕਤ ਵਚਨ ਹਰ ਕਿਸੇ ਦੇ ਆਲੇ-ਦੁਆਲੇ ਸੱਚ ਹੋ ਕੇ ਵਰਤ ਰਹੇ ਹਨ ਪਰ ਚੇਤਨਾ ਨਹੀਂ ਆ ਰਹੀ, ਕਿਉਂਕਿ ਗੁਰੂ ਦੇ ਵਚਨਾਂ 'ਤੇ ਵਿਸ਼ਵਾਸ ਹੀ ਨਹੀਂ ਰਿਹਾ। ਨੌਜਵਾਨ ਪੀੜ੍ਹੀ ਹੀ ਨਹੀਂ, ਹਰ ਸਿੱਖ ਲਈ ਵਾਹਿਗੁਰੂ ਅੱਗੇ ਨਤਮਸਤਕ ਹੋਣਾ ਗੁਰੂ ਦਾ ਹੁਕਮ ਮੰਨਣ ਦਾ ਸੰਕਲਪ ਦ੍ਰਿੜ੍ਹ ਕਰਨਾ ਹੈ। ਗੁਰੂ ਦੀ ਸ਼ਰਨ 'ਚ ਆਉਣ ਦਾ ਮਨੋਰਥ ਗੁੜ ਦੀ ਪ੍ਰਾਪਤੀ ਲਈ ਨਹੀਂ, ਸੱਚ ਦੀ ਦਾਤ ਲਈ ਹੋਣਾ ਚਾਹੀਦਾ। ਸੱਚ ਦੀ ਦਾਤ ਮਿਲ ਜਾਏ, ਪਰਮਾਤਮਾ 'ਤੇ ਭਰੋਸਾ ਟਿਕ ਜਾਏ, ਕਰਮਾਂ ਅੰਦਰ ਪਰਮਾਤਮਾ ਪ੍ਰਤੀ ਪ੍ਰੇਮ ਤੇ ਸਮਰਪਣ ਪ੍ਰਗਟ ਹੋਣ ਲੱਗ ਪਏ ਤਾਂ ਜੀਵਨ ਸੁੱਖ ਨਾਲ ਭਰਪੂਰ ਹੋ ਜਾਂਦਾ ਹੈ 'ਸਭਿ ਰਸ ਮਿਠੇ ਮੰਨਿਐ ਸੁਣਿਐ ਸਾਲੋਣੇ।' ਪਰਮਾਤਮਾ ਦੀ ਨਦਰਿ ਸੁੱਖਾਂ ਦਾ ਖਜ਼ਾਨਾ ਹੈ 'ਛਤੀਹ ਅੰਮ੍ਰਿਤ ਭਾਉ ਏਕੁ ਜਾ ਕਉ ਨਦਰਿ ਕਰੇਇ।' ਨੌਜਵਾਨ ਪੀੜ੍ਹੀ ਨੂੰ ਗੁੜ ਦੀ ਅੰਨ੍ਹੀ ਦੌੜ ਤੋਂ ਬਚਾਉਣ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਖਸ਼ੀ ਸੇਧ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੋੜਨ ਦੀ ਲੋੜ ਹੈ।
ਨਵੀਂ ਪੀੜ੍ਹੀ ਸਾਰੇ ਅਸਰ ਆਪਣੇ ਤੋਂ ਪਹਿਲੀਆਂ ਪੀੜ੍ਹੀਆਂ ਤੋਂ ਲੈਂਦੀ ਹੈ। ਉਨ੍ਹਾਂ ਦੇ ਅੱਜ ਦੇ ਹਾਲਾਤ ਲਈ ਨਿਰਾ ਉਹ ਕਸੂਰਵਾਰ ਨਹੀਂ। ਪਰਿਪੱਕ ਪੀੜ੍ਹੀਆਂ ਵੀ ਇਸ ਲਈ ਬਰਾਬਰ ਦੀਆਂ ਜ਼ਿੰਮੇਵਾਰ ਤੇ ਜਵਾਬਦੇਹ ਹਨ। ਗੁਰੂ ਸਾਹਿਬਾਨ ਦੇ ਪ੍ਰੇਰਨਾਦਾਇਕ ਜੀਵਨ ਤੇ ਗੁਰਬਾਣੀ ਦੇ ਸਹਿਜ ਸੁਨੇਹੇ ਨਾਲ ਨਵੀਂ ਪੀੜ੍ਹੀ ਨੂੰ ਰੂਬਰੂ ਕਰਾਉਣ 'ਚ ਵੱਡੀ ਕੋਤਾਹੀ ਹੋਈ ਹੈ। ਅਸੀਂ ਇਹ ਦੱਸਣ 'ਚ ਨਾਕਾਮਯਾਬ ਰਹੇ ਕਿ ਗੁਰੂ ਦਾ ਦਰ ਕਰਾਮਾਤਾਂ ਦਾ ਨਹੀਂ, ਨਾਮ ਦੀ ਬਖਸ਼ਿਸ਼ ਦਾ ਦਰ ਹੈ 'ਬਾਝੋ ਸਚੇ ਨਾਮ ਦੇ ਹੋਰੁ ਕਰਾਮਾਤਿ ਅਸਾਂ ਤੇ ਨਾਹੀ।' ਅਸੀਂ ਨਾਮ ਦੀ ਤਾਕਤ ਨਾਲ ਵੀ ਨਵੀਂ ਪੀੜ੍ਹੀ ਨੂੰ ਜਾਣੂੰ ਨਹੀਂ ਕਰਵਾ ਸਕੇ 'ਸਤਿਨਾਮੁ ਬਿਨੁ ਬਾਦਰਿ ਛਾਈ।' ਭਾਈ ਗੁਰਦਾਸ ਜੀ ਦੇ ਵਚਨ ਹਨ ਕਿ ਸੰਸਾਰ ਅੰਦਰ ਮਨੁੱਖ ਕਿੰਨੀ ਵੀ ਤਾਕਤ ਇਕੱਤਰ ਕਰ ਲਵੇ ਪਰ ਨਾਮ ਬਿਨਾਂ ਸਭ ਬੱਦਲ ਦੀ ਛਾਂ ਵਰਗੀ ਹੈ, ਜੋ ਵੇਖਦਿਆਂ ਹੀ ਵੇਖਦਿਆਂ, ਉੱਡ ਕੇ ਨਜ਼ਰਾਂ ਤੋਂ ਉਹਲੇ ਹੋ ਜਾਂਦੀ ਹੈ। ਲੋੜ ਹੈ ਕਿ ਪਰਿਪੱਕ ਸਿੱਖ ਪੀੜ੍ਹੀ ਆਪ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਚਿਆਰ ਸਿੱਖ ਬਣ ਕੇ ਨਵੀਂ ਪੀੜ੍ਹੀ ਸਾਹਮਣੇ ਮਿਸਾਲ ਪੇਸ਼ ਕਰੇ।
ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜੀਵਨ ਦੇ ਸਿਧਾਂਤਾਂ 'ਤੇ ਆਪ ਚਲ ਕੇ ਵਿਖਾਇਆ। ਗੁਰੂ ਸਾਹਿਬ ਦੀ ਬਾਣੀ ਉਨ੍ਹਾਂ ਦੇ ਸੰਸਾਰਕ ਜੀਵਨ ਅੰਦਰ ਵਾਪਰਣ ਵਾਲੀਆਂ ਘਟਨਾਵਾਂ ਦਾ ਨਿਚੋੜ ਹੈ। ਇਹੋ ਨਿਵੇਕਲਾ ਕਾਰਨ ਹੈ, ਜੋ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਜੁਗੋ-ਜੁਗ ਵਿਲੱਖਣ ਬਣਾਉਂਦਾ ਹੈ ਤੇ ਗੁਰਮਤਿ ਦੀ ਪ੍ਰਮਾਣਿਕਤਾ ਸਿੱਧ ਕਰਦਾ ਹੈ। ਨੌਜਵਾਨ ਪੀੜ੍ਹੀ ਨੂੰ ਇਸ ਮਹਾਨ ਵਿਰਸੇ ਨਾਲ ਜੋੜਨ ਦੀ ਸਖ਼ਤ ਲੋੜ ਹੈ। ਕਿਸੇ ਵੀ ਕੌਮ, ਸਮਾਜ ਜਾਂ ਦੇਸ਼ ਦੀ ਅਸਲ ਤਾਕਤ ਨੌਜਵਾਨ ਹੁੰਦਾ ਹੈ। ਇਹ ਸਮੂਹਿਕ ਉਪਰਾਲਾ ਹੋਣਾ ਚਾਹੀਦੇ ਕਿ ਪੂਰੀ ਕੌਮ, ਖਾਸ ਤੌਰ 'ਤੇ ਨੌਜਵਾਨ ਸਿੱਖ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਾਰਗ 'ਨਾਨਕ ਸਾਚੇ ਕਉ ਸਚੁ ਜਾਣੁ 'ਤੇ ਚੱਲ ਕੇ ਆਪਣਾ ਹੀ ਨਹੀਂ, ਪੂਰੀ ਮਨੁੱਖਤਾ ਦਾ ਭਲਾ ਕਰਨ 'ਚ ਯੋਗਦਾਨ ਪਾਵੇ।


-ਈ-1716, ਰਾਜਾਜੀਪੁਰਮ, ਲਖਨਊ-226017.
ਮੋਬਾ: 94159-60533, 8417852899

ਦੁਨੀਆ ਦੀ ਸਭ ਤੋਂ ਵੱਧ ਵਾਤਾਵਰਨ ਪ੍ਰੇਮੀ ਕੌਮ, ਬਿਸ਼ਨੋਈ

ਸਲਮਾਨ ਖਾਨ ਦੀ ਸਜ਼ਾ ਕਾਰਨ ਬਿਸ਼ਨੋਈ ਕੌਮ ਚਰਚਾ ਵਿਚ ਹੈ, ਜੋ ਸੰਸਾਰ ਦੀ ਸਭ ਤੋਂ ਵੱਧ ਵਾਤਾਵਰਨ ਪ੍ਰੇਮੀ ਕੌਮ ਹੈ। ਬਿਸ਼ਨੋਈ ਜਾਂ ਵਿਸ਼ਨੋਈ ਇਕ ਹਿੰਦੂ ਧਾਰਮਿਕ ਸਮੂਹ ਹੈ, ਜੋ ਰਾਜਸਥਾਨ, ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿਚ ਪਾਏ ਜਾਂਦੇ ਹਨ। ਇਨ੍ਹਾਂ ਦੀ ਕੁੱਲ ...

ਪੂਰੀ ਖ਼ਬਰ »

ਬਰਸੀ 'ਤੇ ਵਿਸ਼ੇਸ਼

ਮਾਲਵੇ ਦੀ ਦਰਵੇਸ਼ ਹਸਤੀ-ਸੰਤ ਅਤਰ ਸਿੰਘ ਘੁੰਨਸ

ਪੰਜਾਬ ਦੀ ਧਰਤੀ ਗੁਰੂਆਂ-ਪੀਰਾਂ, ਸੰਤਾਂ-ਮਹਾਤਮਾਂ ਦੀ ਧਰਤੀ ਹੈ, ਜਿਸ ਵਿਚ ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲੇ, ਸੰਤ ਅਤਰ ਸਿੰਘ ਘੁੰਨਸਾਂ ਵਾਲੇ, ਸੰਤ ਅਤਰ ਸਿੰਘ ਅਤਲੇ ਵਾਲੇ ਅਤੇ ਸੰਤ ਅਤਰ ਸਿੰਘ ਰੇਰੂ ਸਾਹਿਬ ਵਾਲੇ ਹੋਏ ਹਨ। ਸੰਤ ਅਤਰ ਸਿੰਘ ਘੁੰਨਸਾਂ ਵਾਲੇ ...

ਪੂਰੀ ਖ਼ਬਰ »

ਨਾਮਧਾਰੀ ਸਿੱਖ ਸਮਾਜ ਵਿਚ ਨਾਮ ਸਿਮਰਨ ਜਪ ਪ੍ਰਯੋਗ ਦੀ ਪਰੰਪਰਾ

ਸਿੱਖ ਧਰਮ ਦਾ ਆਧਾਰ ਹੈ-ਨਾਮ ਜਪਣਾ, ਸੱਚੀ-ਸੁੱਚੀ ਕਿਰਤ ਕਰਨੀ ਅਤੇ ਵੰਡ ਛਕਣਾ। ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਆਪ ਦੇ ਜਾਨਸ਼ੀਨ ਸਤਿਗੁਰੂ ਸਾਹਿਬਾਨ ਨੇ ਜੋ ਵੀ ਉਪਦੇਸ਼ ਦਿੱਤੇ, ਪਹਿਲਾਂ ਆਪ ਉਨ੍ਹਾਂ 'ਤੇ ਚੱਲ ਕੇ ਪੈੜਾਂ ਪਾਈਆਂ, ਗਾਡੀ ਰਾਹ ਤੋਰੇ, ਸਿੱਖ ਸਤਿਗੁਰੂ ...

ਪੂਰੀ ਖ਼ਬਰ »

ਪੀਰ ਮੁਰੀਦਾਂ ਪਿਰਹੜੀ-2

ਪੀਰ ਬਹਿਲੋਲ

ਬਗਦਾਦ ਵਿਖੇ ਦਜਲਾ ਦੇ ਕਿਨਾਰੇ ਰੱਬੀ ਰੰਗ ਵਿਚ ਰੰਗਿਆ ਫ਼ਕੀਰ ਬਹਿਲੋਲ ਇਕ ਕੁਟੀਆ ਵਿਚ ਰਹਿੰਦਾ ਸੀ। ਜਦੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਬਗਦਾਦ ਗਏ ਤਾਂ ਇਸ ਪੀਰ ਨਾਲ ਮੇਲ ਹੋਇਆ। ਗਿਆਨ ਦੀਆਂ ਗੱਲਾਂ ਚੱਲੀਆਂ ਅਤੇ ਸਤਿਗੁਰੂ ਜੀ ਦੀ ਪ੍ਰਕਾਸ਼ਮਈ, ਗਿਆਨਮਈ ...

ਪੂਰੀ ਖ਼ਬਰ »

ਫ਼ਤਹਿਗੜ੍ਹ ਚੂੜੀਆਂ ਦਾ ਪੰਚ ਮੰਦਰ

ਅੰਮ੍ਰਿਤਸਰ ਤੋਂ ਕੋਈ 26 ਕੁ ਕਿਲੋਮੀਟਰ ਦੀ ਦੂਰੀ 'ਤੇ ਜ਼ਿਲ੍ਹਾ ਗੁਰਦਾਸਪੁਰ 'ਚ ਆਬਾਦ ਇਤਿਹਾਸਕ ਕਸਬੇ ਫ਼ਤਹਿਗੜ੍ਹ ਚੂੜੀਆਂ ਦੇ ਬੱਸ ਅੱਡੇ ਦੇ ਪਾਸ ਹੀ ਮੇਨ ਬਾਜ਼ਾਰ ਵਿਚ ਮਹਾਰਾਜਾ ਰਣਜੀਤ ਸਿੰਘ ਦੇ ਸਪੁੱਤਰ ਮਹਾਰਾਜਾ ਖੜਕ ਸਿੰਘ ਦੀ ਪਤਨੀ ਰਾਣੀ ਚੰਦ ਕੌਰ ਦੁਆਰਾ ...

ਪੂਰੀ ਖ਼ਬਰ »

ਜਦੋਂ ਤੇਜ ਸਿੰਘ ਨੇ ਸਿੱਖ ਫ਼ੌਜ ਦੇ ਮੁਕਾਬਲਾ ਕਰਨ ਦੇ ਸਾਰੇ ਮੌਕੇ ਗਵਾ ਦਿੱਤੇ

(ਲੜੀ ਜੋੜਨ ਲਈ ਪਿਛਲੇ ਮੰਗਲਵਾਰ ਦਾ ਅੰਕ ਦੇਖੋ) ਆਲੀਵਾਲ-28 ਜਨਵਰੀ, 1846 ਇਹ ਲੜਾਈ 28 ਜਨਵਰੀ, 1846 ਦੀ ਸਵੇਰ ਨੂੰ ਲੜੀ ਗਈ। ਪੰਜਾਬੀਆਂ ਨੇ ਆਪਣੀ ਸੁਰੱਖਿਆ ਤਿਕੋਣ ਬਣਾ ਲਈ ਤੇ ਹਮੇਸ਼ਾ ਦੀ ਤਰ੍ਹਾਂ ਦੁਸ਼ਮਣ ਦੇ ਰੇਂਜ ਵਿਚ ਆਉਣ ਤੋਂ ਪਹਿਲਾਂ ਹੀ ਗੋਲੀਆਂ ਚਲਾਉਣੀਆਂ ਸ਼ੁਰੂ ਕਰ ...

ਪੂਰੀ ਖ਼ਬਰ »

ਮੁਹੰਮਦ ਫਾਜ਼ਿਲਉੱਦੀਨ ਕਾਦਰੀ

ਪੰਜਾਬ ਦੇ ਕਈ ਪਿੰਡ, ਸ਼ਹਿਰ ਅਤੇ ਕਸਬੇ ਆਪੋ-ਆਪਣੀਆਂ ਵਿਲੱਖਣਤਾਵਾਂ ਕਰਕੇ ਪ੍ਰਸਿੱਧ ਰਹੇ ਹਨ। ਕੋਈ ਧਰਮ ਕਰਕੇ, ਕੋਈ ਉਦਯੋਗਾਂ ਕਰਕੇ, ਕੋਈ ਲਿਖਾਰੀਆਂ ਕਰਕੇ ਅਤੇ ਕੋਈ ਦੇਸ਼ ਭਗਤਾਂ ਅਤੇ ਫ਼ੌਜੀ ਜਵਾਨਾਂ ਦੀਆਂ ਕੁਰਬਾਨੀਆਂ ਕਰਕੇ। ਅੱਜ ਅਸੀਂ ਕੇਵਲ ਬਟਾਲਾ (ਜ਼ਿਲ੍ਹਾ ...

ਪੂਰੀ ਖ਼ਬਰ »

ਸ਼ਬਦ ਵਿਚਾਰ

ਪ੍ਰੇਮ ਪਦਾਰਥੁ ਪਾਈਐ ਗੁਰਮੁਖਿ ਤਤੁ ਵੀਚਾਰੁ॥

(ਲੜੀ ਜੋੜਨ ਲਈ ਪਿਛਲੇ ਮੰਗਲਵਾਰ ਦਾ ਅੰਕ ਦੇਖੋ) ਸਿਰੀਰਾਗੁ ਮਹਲਾ ੧ ਪ੍ਰੇਮ ਪਦਾਰਥੁ ਪਾਈਐ ਗੁਰਮੁਖਿ ਤਤੁ ਵੀਚਾਰੁ॥ ਸਾ ਧਨ ਆਪੁ ਗਵਾਇਆ ਗੁਰ ਕੈ ਸਬਦਿ ਸੀਗਾਰੁ॥ ਘਰ ਹੀ ਸੋ ਪਿਰੁ ਪਾਇਆ ਗੁਰ ਕੈ ਹੇਤਿ ਅਪਾਰੁ॥ ੫॥ ਗੁਰ ਕੀ ਸੇਵਾ ਚਾਕਰੀ ਮਨੁ ਨਿਰਮਲੁ ਸੁਖੁ ...

ਪੂਰੀ ਖ਼ਬਰ »

ਪ੍ਰੇਰਨਾ-ਸਰੋਤ

ਸਚਾਈ ਦਾ ਰਸਤਾ ਊਬੜ-ਖਾਬੜ ਹੁੰਦਾ ਹੈ

ਆਪਣੇ-ਆਪ ਨੂੰ ਮਨ ਬਚਨ ਅਤੇ ਕਰਮ ਤੋਂ ਨੇਕ ਅਤੇ ਪਵਿੱਤਰ ਬਣਾਉਣਾ ਕੋਈ ਸੌਖਾ ਕੰਮ ਨਹੀਂ, ਕਿਉਂਕਿ ਸੱਚਾਈ ਦਾ ਰਸਤਾ ਕਦੇ ਵੀ ਪੱਧਰਾ ਤੇ ਸੌਖਾ ਨਹੀਂ, ਸਗੋਂ ਊਬੜ-ਖਾਬੜ ਹੁੰਦਾ ਹੈ। ਇਸ ਵਿਚ ਕੋਈ ਹੈਰਾਨੀ ਨਹੀਂ ਕਿ ਇਸ ਰਾਹ 'ਤੇ ਚਲਦੇ ਹੋਏ ਕਈ ਸਫ਼ਲ ਹੋ ਜਾਂਦੇ ਹਨ ਤਾਂ ਕਈ ...

ਪੂਰੀ ਖ਼ਬਰ »

ਕੰਢੀ ਖੇਤਰ ਦੀਆਂ ਵਿਲੱਖਣਤਾਵਾਂ

ਅਗਿਆਤਵਾਸ ਸਮੇਂ ਪਾਂਡਵਾਂ ਦੀ ਪਨਾਹਗਾਹ ਰਿਹਾ ਹੈ ਕੰਢੀ ਖੇਤਰ

(ਲੜੀ ਜੋੜਨ ਲਈ ਪਿਛਲੇ ਮੰਗਲਵਾਰ ਦਾ ਅੰਕ ਦੇਖੋ) ਮੁਕਤੇਸ਼ਵਰ (ਸ਼ਾਹਪੁਰ ਕੰਢੀ) ਪਾਂਡਵਾਂ ਦੀਆਂ ਗੁਫ਼ਾਵਾਂ-ਪਠਾਨਕੋਟ ਤੋਂ ਲਗਭਗ ਦਸ ਕਿਲੋਮੀਟਰ ਹੈ ਸ਼ਾਹਪੁਰ ਕੰਢੀ। ਇਥੋਂ ਰਣਜੀਤ ਸਾਗਰ ਡੈਮ ਵੱਲ ਜਾਂਦਿਆਂ ਰਸਤੇ ਵਿਚ ਵਸਿਆ ਪਿੰਡ ਡੂੰਘ ਮਹਾਭਾਰਤ ਕਾਲ ਨਾਲ ਸਬੰਧਿਤ ...

ਪੂਰੀ ਖ਼ਬਰ »

ਕੁੱਲੂ ਦਾ ਦੁਸਹਿਰਾ

ਦੇਵ ਭੂਮੀ ਹਿਮਾਚਲ ਦੀ ਕੁੱਲੂ ਘਾਟੀ ਵਿਚ ਬਿਆਸ ਨਦੀ ਕੰਢੇ, ਕੁੱਲੂ ਨਗਰ ਵਿਚ ਦੁਸਹਿਰਾ ਉਤਸਵ 16ਵੀਂ ਸਦੀ ਤੋਂ ਮਨਾਇਆ ਜਾ ਰਿਹਾ ਹੈ। ਇਕ ਸਪਤਾਹ ਤੱਕ ਚਲਣ ਵਾਲੇ ਦੁਸਹਿਰਾ ਉਤਸਵ ਨੂੰ 1974 ਵਿਚ 'ਕੌਮਾਂਤਰੀ ਲੋਕ ਨਾਚ ਉਤਸਵ' ਦਾ ਦਰਜਾ ਪ੍ਰਾਪਤ ਹੋਇਆ ਸੀ। ਕੁੱਲੂ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX