ਤਾਜਾ ਖ਼ਬਰਾਂ


ਐਨ.ਆਈ.ਏ ਦੀ ਟੀਮ ਪਹੁੰਚੀ ਨਿਰੰਕਾਰੀ ਭਵਨ
. . .  1 day ago
ਰਾਜਾਸਾਂਸੀ, 18 ਨਵੰਬਰ (ਹੇਰ) - ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਨਿਰੰਕਾਰੀ ਭਵਨ 'ਚ ਹੋਏ ਹਮਲੇ ਤੋਂ ਬਾਅਦ ਦਿੱਲੀ ਤੋਂ ਐਨ.ਆਈ.ਏ ਦੀ ਟੀਮ ਨਿਰੰਕਾਰੀ ਭਵਨ ਪਹੁੰਚ ਗਈ ਹੈ। ਜਿਸ ਨੇ ਕਿ...
ਗਰਨੇਡ ਹਮਲੇ 'ਚ ਸੀ.ਆਰ.ਪੀ.ਐੱਫ ਦਾ ਜਵਾਨ ਸ਼ਹੀਦ
. . .  1 day ago
ਸ੍ਰੀਨਗਰ, 18 ਨਵੰਬਰ - ਅੱਤਵਾਦੀਆਂ ਵੱਲੋਂ ਪੁਲਵਾਮਾ ਦੀ ਰੇਲਵੇ ਕਲੋਨੀ ਕਾਕਾਪੋਰਾ ਵਿਖੇ ਸੀ.ਆਰ.ਪੀ.ਐੱਫ ਕੈਂਪ 'ਤੇ ਕੀਤੇ ਗਏ ਗਰਨੇਡ ਹਮਲੇ ਵਿਚ ਸੀ.ਆਰ.ਪੀ.ਐੱਫ ਦਾ ਇੱਕ ਜਵਾਨ...
ਕਿਸਾਨਾਂ ਦਾ ਧਰਨਾ ਖ਼ਤਮ
. . .  1 day ago
ਟਾਂਡਾ ਉੜਮੁੜ, 18 ਨਵੰਬਰ (ਦੀਪਕ ਬਹਿਲ) - ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਬਣੇ ਨਿਰੰਕਾਰੀ ਭਵਨ ਵਿਖੇ ਹੋਏ ਧਮਾਕੇ ਦੇ ਚੱਲਦਿਆਂ ਸਰਕਾਰ ਝੁਕ ਗਈ ਹੈ। ਪ੍ਰਸ਼ਾਸਨ ਨੇ ਧਰਨੇ 'ਤੇ ਬੈਠੇ ਕਿਸਾਨਾਂ...
ਉੱਤਰਾਖੰਡ ਬੱਸ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 14
. . .  1 day ago
ਦੇਹਰਾਦੂਨ, 18 ਨਵੰਬਰ- ਉੱਤਰਾਖੰਡ ਦੇ ਉਤਰਕਾਸ਼ੀ ਜ਼ਿਲ੍ਹੇ 'ਚ ਬੱਸ ਦੇ 150 ਮੀਟਰ ਡੂੰਘੀ ਖੱਡ 'ਚ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 14 ਹੋ ਗਈ ਹੈ ਜਦਕਿ 13 ਲੋਕ ਜ਼ਖਮੀ ਹੋਏ....
ਮਰਾਠਾ ਰਾਖਵਾਂਕਰਨ ਦਾ ਰਸਤਾ ਸਾਫ਼, ਮਹਾਰਾਸ਼ਟਰ ਸਰਕਾਰ ਨੇ ਬਿਲ ਨੂੰ ਦਿੱਤੀ ਮਨਜ਼ੂਰੀ
. . .  1 day ago
ਮੁੰਬਈ, 18 ਨਵੰਬਰ- ਮਹਾਰਾਸ਼ਟਰ 'ਚ ਮਰਾਠਾ ਰਾਖਵਾਂਕਰਨ ਨੂੰ ਲੈ ਕੇ ਸੂਬੇ ਦੀ ਦਵੇਂਦਰ ਫੜਨਵੀਸ ਸਰਕਾਰ ਨੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਸੂਬੇ 'ਚ ਮਰਾਠਾ ਰਾਖਵਾਂਕਰਨ ਦਾ ਰਸਤਾ ਸਾਫ਼ ਹੋ ਗਿਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਫੜਨਵੀਸ ਨੇ .....
ਆਈ.ਐੱਸ.ਆਈ. ਸਮਰਥਨ ਪ੍ਰਾਪਤ ਖ਼ਾਲਿਸਤਾਨ ਅਤੇ ਕਸ਼ਮੀਰੀ ਦਹਿਸ਼ਤਗਰਦਾਂ ਦਾ ਧਮਾਕੇ 'ਚ ਹੋ ਸਕਦਾ ਹੈ ਹੱਥ - ਕੈਪਟਨ
. . .  1 day ago
ਚੰਡੀਗੜ੍ਹ, 18 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਈ.ਐੱਸ.ਆਈ. ਸਮਰਥਨ ਪ੍ਰਾਪਤ ਖ਼ਾਲਿਸਤਾਨ ਅਤੇ ਕਸ਼ਮੀਰੀ ਦਹਿਸ਼ਤਗਰਦਾਂ ਦਾ ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲ ਵਿਖੇ ਸਥਿਤ ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ .....
ਤਿੰਨ ਕਰੋੜ ਦੇ ਸੋਨੇ ਸਮੇਤ ਇਕ ਯਾਤਰੀ ਕਾਬੂ
. . .  1 day ago
ਕੋਲਕਾਤਾ, 18 ਨਵੰਬਰ - ਮਾਲ ਖੂਫੀਆਂ ਡਾਇਰੈਕਟੋਰੇਟ (ਡੀ.ਆਰ.ਆਈ) ਨੇ ਸਿਲੀਗੁੜੀ ਖੇਤਰੀ ਇਕਾਈ ਵੱਲੋਂ ਨਿਊ ਜਲਪਾਈਗੁੜੀ ਰੇਲਵੇ ਸਟੇਸ਼ਨ ਤੋਂ ਇਕ ਯਾਤਰੀ ਨੂੰ 9.296 ਕਿੱਲੋਗਰਾਮ ਸੋਨੇ ਦੇ ਬਿਸਕੁਟ ਨਾਲ ਗ੍ਰਿਫ਼ਤਾਰ ਕੀਤਾ ਹੈ। ਇਸ ਯਾਤਰੀ ਕੋਲੋਂ ਬਰਾਮਦ ....
ਰਾਜਾਸਾਂਸੀ ਬੰਬ ਧਮਾਕੇ ਤੋਂ ਬਾਅਦ ਨਿਰੰਕਾਰੀ ਭਵਨਾਂ ਦੀ ਵਧਾਈ ਗਈ ਸੁਰੱਖਿਆ
. . .  1 day ago
ਪਠਾਨਕੋਟ, 18 ਨਵੰਬਰ(ਚੌਹਾਨ)- ਨਿਰੰਕਾਰੀ ਭਵਨ ਅੰਮ੍ਰਿਤਸਰ ਵਿਖੇ ਹੋਏ ਬੰਬ ਧਮਾਕੇ ਤੋਂ ਬਾਅਦ ਪਠਾਨਕੋਟ ਦੇ ਮੁੱਖ ਨਿਰੰਕਾਰੀ ਭਵਨ ਸਿਆਲ਼ੀ ਕੁਲੀਆਂ ਵਿਖੇ ਸੁਰੱਖਿਆ ਵਧਾ ਦਿੱਤੀ ਗਈ ਹੈ। ਬੰਬ ਧਮਾਕੇ ਦੀ ਖ਼ਬਰ ਮਿਲਦਿਆਂ ਹੀ ਨਿਰੰਕਾਰੀ ਭਵਨ 'ਚ ਚਲ ਰਹੇ ....
ਨਿਰੰਕਾਰੀ ਭਵਨ 'ਚ ਹੋਏ ਹਮਲੇ ਤੋਂ ਬਾਅਦ ਤਪਾ ਪੁਲਿਸ ਹੋਈ ਅਲਰਟ
. . .  1 day ago
ਤਪਾ ਮੰਡੀ,18 ਨਵੰਬਰ (ਪ੍ਰਵੀਨ ਗਰਗ)- ਅੱਜ ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲਾ ਦੇ ਨਿਰੰਕਾਰੀ ਭਵਨ ਵਿਖੇ ਹੋਏ ਹਮਲੇ ਤੋਂ ਬਾਅਦ ਤਪਾ ਪੁਲਿਸ ਹਰਕਤ 'ਚ ਆ ਗਈ ਹੈ, ਜਿਸ ਤਹਿਤ ਸੁਰੱਖਿਆ ਦੇ ਮੱਦੇਨਜ਼ਰ ਆਉਣ ਜਾਣ ਵਾਲੇ ਵਾਹਨਾਂ ਦੀ ਬਰੀਕੀ ਨਾਲ ਜਾਂਚ...
ਰਾਜਾਸਾਂਸੀ ਬੰਬ ਧਮਾਕੇ 'ਚ ਮਾਰੇ ਗਏ ਲੋਕਾਂ ਦੀ ਹੋਈ ਸ਼ਨਾਖ਼ਤ
. . .  1 day ago
ਰਾਜਾਸਾਂਸੀ, 18 ਨਵੰਬਰ (ਹੇਰ, ਖੀਵਾ) - ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲ ਵਿਖੇ ਸਥਿਤ ਨਿਰੰਕਾਰੀ ਭਵਨ 'ਚ ਹੋਏ ਧਮਾਕੇ 'ਚ ਮਾਰੇ ਗਏ ਲੋਕਾਂ 'ਚ ਦੀ ਸ਼ਨਾਖ਼ਤ ਸੁਖਦੇਵ ਸਿੰਘ ਚੌਕ ਮੀਰਾ ਕੋਟ, ਕੁਲਦੀਪ ਸਿੰਘ ਵਾਸੀ ਬੱਗਾ ਕਲਾਂ ਅਤੇ ਸੰਦੀਪ ਸਿੰਘ(13) ਵਾਸੀ .....
ਉੱਤਰਾਖੰਡ ਬੱਸ ਹਾਦਸੇ 'ਚ 12 ਲੋਕਾਂ ਦੀ ਮੌਤ, 13 ਜ਼ਖਮੀ
. . .  1 day ago
ਦੇਹਰਾਦੂਨ, 18 ਨਵੰਬਰ- ਉੱਤਰਾਖੰਡ ਦੇ ਉਤਰਾ ਕਾਸ਼ੀ ਜ਼ਿਲ੍ਹੇ 'ਚ ਬੰਸ ਦੇ 150 ਮੀਟਰ ਡੂੰਘੀ ਖੱਡ 'ਚ ਡਿੱਗਣ ਕਾਰਨ 12 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 13 ਲੋਕ ਜ਼ਖਮੀ ਹੋਏ ਹਨ। ਇਸ ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟਰੇਟ ਅਸ਼ੀਸ਼ ਚੌਹਾਨ ਨੇ....
ਰਾਜਾਸਾਂਸੀ ਬੰਬ ਧਮਾਕਾ : ਦੋਸ਼ੀਆਂ ਦੇ ਜਲਦ ਫੜੇ ਜਾਣ ਦੀ ਸੰਭਾਵਨਾ - ਡੀ.ਜੀ.ਪੀ
. . .  1 day ago
ਰਾਜਾਸਾਂਸੀ, 18 ਨਵੰਬਰ (ਹੇਰ)- ਡੀ.ਜੀ.ਪੀ. ਪੰਜਾਬ ਸੁਰੇਸ਼ ਅਰੋੜਾ ਨੇ ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲ ਵਿਖੇ ਸਥਿਤ ਨਿਰੰਕਾਰੀ ਭਵਨ 'ਚ ਹੋਏ ਧਮਾਕੇ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਪੁਲਿਸ ਅਜੇ ਕਿਸੇ ਨਤੀਜੇ 'ਤੇ ਨਹੀਂ ਪਹੁੰਚੀ ਹੈ। ਉਨ੍ਹਾਂ.....
ਜ਼ਮੀਨ ਦੇ ਝਗੜੇ ਨੂੰ ਲੈ ਕੇ ਸਹੁਰੇ ਨੇ ਨੂੰਹ ਨੂੰ ਮਾਰੀ ਗੋਲੀ, ਹਾਲਤ ਗੰਭੀਰ
. . .  1 day ago
ਫ਼ਰੀਦਕੋਟ, 18 ਨਵੰਬਰ (ਗਗਨਦੀਪ)- ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬੱਗੇਆਣਾ 'ਚ ਸਹੁਰੇ ਵੱਲੋਂ ਵਿਧਵਾ ਨੂੰਹ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ। ਦੱਸ ਦੇਈਏ ਕਿ ਸਾਂਝੀ ਜ਼ਮੀਨ 'ਚੋਂ ਧੱਕੇ ਨਾਲ ਝੋਨਾ ਵੱਢਣ 'ਤੇ ਹੋਏ ਝਗੜੇ ਨੂੰ ਲੈ ਕੇ ਸਹੁਰੇ ਨੇ ਵਿਧਵਾ ਨੂੰਹ ਨੂੰ....
ਤੇਲੰਗਾਨਾ ਵਿਧਾਨ ਸਭਾ ਚੋਣਾਂ : ਭਾਜਪਾ ਨੇ ਉਮੀਦਵਾਰਾਂ ਦੀ ਪੰਜਵੀ ਸੂਚੀ ਕੀਤੀ ਜਾਰੀ
. . .  1 day ago
ਹੈਦਰਾਬਾਦ, 18 ਨਵੰਬਰ- ਤੇਲੰਗਾਨਾ ਵਿਧਾਨ ਸਭਾ ਚੋਣਾਂ ਦੇ ਲਈ ਭਾਜਪਾ ਵੱਲੋਂ ਪੰਜਵੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ 'ਚ 19 ਉਮੀਦਵਾਰਾਂ ਦੇ ਨਾਂਅ ਸ਼ਾਮਲ ....
ਰਾਜਾਸਾਂਸੀ ਬੰਬ ਧਮਾਕੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਸੁੱਖ ਸਰਕਾਰੀਆ
. . .  1 day ago
ਰਾਜਾਸਾਂਸੀ, 18 ਨਵੰਬਰ (ਹੇਰ,ਖੀਵਾ, ਹਰਮਿੰਦਰ, ਢਿੱਲੋਂ) - ਅੱਜ ਅੰਮ੍ਰਿਤਸਰ ਦੇ ਰਾਜਾਸਾਂਸੀ ਨੇੜਲੇ ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ-ਚਾਲ ਜਾਣਨ ਪੰਜਾਬ ਦੇ ਮਾਲ ਮਾਲ ਮੰਤਰੀ ਸੁਖ ਸਰਕਾਰੀਆ ਨੇ ਹਸਪਤਾਲ ਪਹੁੰਚੇ ਹਨ...
ਪੈਸੇ ਦੇ ਲੈਣ ਦੇਣ ਨੂੰ ਲੈ ਕੇ ਵਿਅਕਤੀ ਦਾ ਕਤਲ
. . .  1 day ago
ਨਕਸਲੀਆਂ ਵੱਲੋਂ ਕੀਤੇ ਆਈ.ਡੀ. ਧਮਾਕੇ 'ਚ 3 ਜਵਾਨ ਜ਼ਖਮੀ
. . .  1 day ago
ਨਿਰੰਕਾਰੀ ਭਵਨ 'ਚ ਹੋਏ ਹਮਲੇ ਤੋਂ ਬਾਅਦ ਪੁਲਿਸ ਵੱਲੋਂ ਵਾਹਨਾਂ ਦੀ ਕੀਤੀ ਜਾ ਰਹੀ ਹੈ ਜਾਂਚ
. . .  1 day ago
ਅੰਮ੍ਰਿਤਸਰ ਬੰਬ ਧਮਾਕਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ ਚਾਰ
. . .  1 day ago
ਖਾੜਕੂ ਜਥੇਬੰਦੀ ਦੇ ਲੈਟਰਪੈਡ 'ਤੇ ਫ਼ਿਰੌਤੀ ਮੰਗਣ ਵਾਲੇ ਗਿਰੋਹ ਦੇ ਚਾਰ ਮੈਂਬਰ ਕਾਬੂ
. . .  1 day ago
ਰਾਜਾਸਾਂਸੀ ਬੰਬ ਧਮਾਕਾ : ਡੀ.ਜੀ.ਪੀ. ਪੰਜਾਬ ਜਲਦ ਕਰਨਗੇ ਘਟਨਾ ਸਥਾਨ ਦਾ ਦੌਰਾ
. . .  1 day ago
ਕਾਂਗਰਸ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ
. . .  1 day ago
ਰਾਜਾਸਾਂਸੀ ਬੰਬ ਧਮਾਕਾ : ਜ਼ਿਲ੍ਹਾ ਡਿਪਟੀ ਕਮਿਸ਼ਨਰ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ
. . .  1 day ago
550 ਸਾਲਾ ਸ਼ਤਾਬਦੀ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮ 'ਚ ਸ਼ਾਮਲ ਹੋਣਗੇ ਬਦਨੌਰ
. . .  1 day ago
ਰਾਜਾਸਾਂਸੀ ਬੰਬ ਧਮਾਕੇ 'ਚ ਮਾਰੇ ਗਏ ਲੋਕਾਂ ਨੂੰ ਕੈਪਟਨ ਵੱਲੋਂ ਮੁਆਵਜ਼ਾ ਦੇਣ ਦਾ ਐਲਾਨ
. . .  1 day ago
ਰਾਜਾਸਾਂਸੀ ਬੰਬ ਧਮਾਕਾ : ਪੰਜਾਬ 'ਚ ਸ਼ਾਂਤੀ ਨੂੰ ਭੰਗ ਕਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼ - ਜਾਖੜ
. . .  1 day ago
ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ ਤੋਂ ਬਾਅਦ ਸਰਹੱਦੀ ਖੇਤਰਾਂ 'ਚ ਵਧਾਈ ਗਈ ਚੌਕਸੀ
. . .  1 day ago
ਅੰਮ੍ਰਿਤਸਰ 'ਚ ਧਾਰਮਿਕ ਸਥਾਨਾਂ ਅਤੇ ਜਨਤਕ ਥਾਵਾਂ ਦੀ ਸੁਰੱਖਿਆ ਵਧਾਉਣ ਦੇ ਆਦੇਸ਼ ਜਾਰੀ - ਡਾ.ਵੇਰਕਾ
. . .  1 day ago
ਉੱਤਰਾਖੰਡ : ਡੂੰਘੀ ਖੱਡ 'ਚ ਡਿੱਗੀ ਬੱਸ
. . .  1 day ago
ਰਾਜਾਸਾਂਸੀ ਵਿਖੇ ਹੋਏ ਬੰਬ ਧਮਾਕੇ 'ਚ ਤਿੰਨ ਦੀ ਮੌਤ, ਕਈ ਜ਼ਖਮੀ
. . .  1 day ago
ਹੈਰੋਇਨ ਸਮੇਤ ਇਕ ਮਹਿਲਾ ਕਾਬੂ
. . .  1 day ago
ਰਾਜਾਸਾਂਸੀ ਬੰਬ ਧਮਾਕਾ : ਹਵਾਈ ਅੱਡੇ ਸਮੇਤ ਨੇੜਲਿਆਂ ਇਲਾਕਿਆਂ 'ਚ ਹਾਈ ਅਲਰਟ
. . .  1 day ago
ਰਾਜਾਸਾਂਸੀ : ਨਿਰੰਕਾਰੀ ਭਵਨ ਵਿਖੇ ਹੋਇਆ ਧਮਾਕਾ
. . .  1 day ago
ਡੇਰਾ ਪ੍ਰੇਮੀਆਂ ਦੇ ਮੁਕੰਮਲ ਬਾਈਕਾਟ ਸਬੰਧੀ ਸਮਾਗਮ ਅੱਜ
. . .  1 day ago
ਟਰੰਪ ਦੀ ਚੇਤਾਵਨੀ - ਖਸ਼ੋਗੀ ਦੀ ਹੱਤਿਆ 'ਤੇ ਜਲਦ ਵੱਡਾ ਫੈਸਲਾ, ਮੁਸ਼ਕਿਲ 'ਚ ਸਾਊਦੀ ਅਰਬ
. . .  1 day ago
ਦਿੱਲੀ 'ਚ ਬਜ਼ੁਰਗ ਮਹਿਲਾ ਦਾ ਗਲਾ ਵੱਢ ਕੇ ਹੱਤਿਆ
. . .  1 day ago
ਸ਼ੋਪੀਆਂ ਤੋਂ ਨੌਜਵਾਨਾਂ ਦਾ ਅਗਵਾ ਹੋਣਾ ਜਾਰੀ
. . .  1 day ago
ਇਟਲੀ 'ਚ ਵਿਆਹ ਕਰਵਾ ਕੇ ਮੁੰਬਈ ਪਰਤੇ ਦੀਪਵੀਰ
. . .  1 day ago
ਪੈਟਰੋਲ 20 ਪੈਸੇ ਤੇ ਡੀਜ਼ਲ 18 ਪੈਸੇ ਹੋਇਆ ਸਸਤਾ
. . .  1 day ago
ਰਾਸ਼ਟਰਪਤੀ ਵੀਅਤਨਾਮ ਤੇ ਆਸਟ੍ਰੇਲੀਆ ਦੇ ਦੌਰੇ ਲਈ ਰਵਾਨਾ
. . .  1 day ago
ਸ਼ੋਪੀਆਂ 'ਚ ਮੁੱਠਭੇੜ 'ਚ ਮਾਰੇ ਗਏ ਦੋ ਅੱਤਵਾਦੀ
. . .  1 day ago
ਅਮਰੀਕਾ 'ਚ 16 ਸਾਲਾ ਲੜਕੇ ਨੇ 61 ਸਾਲਾ ਭਾਰਤੀ ਦਾ ਕੀਤਾ ਕਤਲ
. . .  1 day ago
ਅੱਜ ਦਾ ਵਿਚਾਰ
. . .  1 day ago
ਮਹਿਲਾ 20 ਵਿਸ਼ਵ ਕ੍ਰਿਕਟ 'ਚ ਭਾਰਤ 48 ਦੌੜਾਂ ਨਾਲ ਜੇਤੂ
. . .  2 days ago
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਆਸਟ੍ਰੇਲੀਆ ਨੂੰ ਦਿੱਤਾ 168 ਦੌੜਾਂ ਦਾ ਟੀਚਾ
. . .  2 days ago
ਮਹਿਲਾ 20 ਸੈਮੀ ਫਾਈਨਲ 'ਚ ਭਾਰਤ ਦੀ ਵਧੀਆ ਸ਼ੁਰੂਆਤ , 118 'ਤੇ 3 ਆਊਟ
. . .  2 days ago
ਮਾਣਹਾਨੀ ਮਾਮਲੇ 'ਚ ਕੇਜਰੀਵਾਲ ਬਰੀ
. . .  2 days ago
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਮੁਹੰਮਦ ਸੋਲਿਹ ਨਾਲ ਕੀਤੀ ਮੁਲਾਕਾਤ
. . .  2 days ago
ਇਬਰਾਹੀਮ ਮੁਹੰਮਦ ਸੋਲਿਹ ਨੇ ਮਾਲਦੀਵ ਦੇ ਰਾਸ਼ਟਰਪਤੀ ਵਜੋਂ ਚੁੱਕਿਆ ਹਲਫ਼
. . .  2 days ago
ਪਿੰਡ ਨੰਗਲਾ 'ਚ ਪਾਣੀ ਦੀਆਂ ਪਾਈਪਾਂ ਨੂੰ ਲੱਗੀ ਭਿਆਨਕ ਅੱਗ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਡੀ. ਸੀ. ਨੇ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਮੁਹਿੰਮ ਦਾ ਲਿਆ ਜਾਇਜ਼ਾ

ਨਵਾਂਸ਼ਹਿਰ, 16 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1.1.2019 ਦੇ ਆਧਾਰ 'ਤੇ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦੇ ਇੱਕ ਸਤੰਬਰ ਤੋਂ ਆਰੰਭੇ ਕੰਮ ਦੀ ਪ੍ਰਗਤੀ ਸਬੰਧੀ ਅੱਜ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਿਨੈ ਬਬਲਾਨੀ, ਆਈ.ਏ.ਐੱਸ ਵੱਲੋਂ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ | ਉਨ੍ਹਾਂ ਜ਼ਿਲ੍ਹੇ ਵਿਚ ਮੌਜੂਦ 18 ਸਾਲ ਤੋਂ ਵੱਧ ਉਮਰ ਵਾਲੇ ਪੀ.ਡਬਲਯੂ. ਡੀ ਵਿਅਕਤੀਆਂ ਦੀ ਵੋਟਾਂ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕਰਨ ਦੇ ਆਦੇਸ਼ ਦਿੱਤੇ | ਮੀਟਿੰਗ ਵਿਚ ਮੌਜੂਦ ਅਧਿਕਾਰੀਆਂ ਨੂੰ ਚੋਣ ਤਹਿਸੀਲਦਾਰ ਸ੍ਰੀ ਹਰੀਸ਼ ਕੁਮਾਰ ਵੱਲੋਂ ਜਾਣੂ ਕਰਵਾਇਆ ਗਿਆ ਕਿ ਜ਼ਿਲ੍ਹੇ ਵਿਚ ਆਮ ਜਨਤਾ ਨੂੰ ਜਾਗਰੂਕ ਕਰਨ ਲਈ ਬਣਾਏ ਗਏ ਇਲੈਕਟੋਰਲ ਲਿਟਰੇਸੀ ਕਲੱਬ, ਬੂਥ ਅਵੇਰਨੈਸ ਕਲੱਬਾਂ ਅਤੇ ਪੀ.ਡਬਲਯੂ. ਡੀ ਵੋਟਰਾਂ ਦੀ ਸਹੂਲਤ ਲਈ ਬਣਾਈ ਗਈ ਕਮੇਟੀ ਨਾਲ ਮੀਟਿੰਗ ਕੀਤੀ ਜਾਵੇ ਤਾਂ ਜੋ ਆਮ ਲੋਕਾਂ ਨੂੰ ਵੋਟਾਂ ਸਬੰਧੀ ਵੱਧ ਤੋਂ ਵੱਧ ਜਾਣਕਾਰੀ ਮੁਹੱਈਆ ਕੀਤੀ ਜਾ ਸਕੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਜਗਜੀਤ ਸਿੰਘ ਵੀ ਮੌਜੂਦ ਸਨ |

ਟਿੱਪਰ ਡਰਾਈਵਰ ਨਾਲ ਕੁੱਟਮਾਰ ਕਰਨ ਤੇ ਕਾਮਰੇਡ ਮਹਾਂ ਸਿੰਘ ਰੌੜੀ ਤੇ ਸੱਤ ਹੋਰਾਂ ਵਿਰੁੱਧ ਮਾਮਲਾ ਦਰਜ

ਪੋਜੇਵਾਲ ਸਰਾਂ, 16 ਅਕਤੂਬਰ (ਰਮਨ ਭਾਟੀਆ)-ਥਾਣਾ ਪੋਜੇਵਾਲ ਦੀ ਪੁਲਿਸ ਵੱਲੋਂ ਖ਼ਾਲਸਾ ਕਰੈਸ਼ਰ ਕੁੱਲਪੁਰ ਨਵਾਂਗਰਾਂ ਦੇ ਡਰਾਈਵਰ ਨਾਲ ਕੁੱਟਮਾਰ ਕਰਨ, ਧਮਕਾਉਣ ਵਿਰੁੱਧ ਕਾਮਰੇਡ ਮਹਾ ਸਿੰਘ ਰੌੜੀ , ਉਸ ਦੇ ਸਪੁੱਤਰ ਪਰਮਜੀਤ ਸਿੰਘ ਤੇ ਚਾਂਦਪੁਰ ਰੁੜਕੀ ਦੇ 6 ...

ਪੂਰੀ ਖ਼ਬਰ »

ਕੰਢੀ ਸੰਘਰਸ਼ ਕਮੇਟੀ ਵਲੋਂ ਥਾਣਾ ਪੋਜੇਵਾਲ ਵਿਖੇ ਧਰਨਾ

ਪੋਜੇਵਾਲ ਸਰਾਂ, 16 ਅਕਤੂਬਰ (ਰਮਨ ਭਾਟੀਆ)- ਕੰਢੀ ਇਲਾਕੇ ਅੰਦਰ ਨਾਜਾਇਜ਼ ਮਾਈਨਿੰਗ ਕਾਂਗਰਸ ਸਰਕਾਰ ਤੇ ਹਲਕੇ ਦੇ ਕਾਂਗਰਸੀ ਆਗੂਆਂ ਦੀ ਸ਼ਹਿ 'ਤੇ ਚੱਲ ਰਹੀ ਹੈ ਅਤੇ ਲੋਕ ਕੰਢੀ ਸੰਘਰਸ਼ ਕਮੇਟੀ ਦੇ ਇਸ ਧਰਨੇ ਵਿਚ ਸਰਕਾਰ ਵੱਲੋਂ ਉਨ੍ਹਾਂ ਵਿਰੱੁਧ ਪਰਚੇ ਦਰਜ ਕਰਵਾਉਣ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਜ਼ੋਨਲ ਯੂਥ ਅਤੇ ਹੈਰੀਟੇਜ ਫ਼ੈਸਟੀਵਲ ਦੇ ਤੀਜੇ ਦਿਨ ਵਿਦਿਆਰਥੀਆਂ ਨੇ ਖ਼ੂਬ ਰੰਗ ਬੰਨਿ੍ਹਆ

ਬਲਾਚੌਰ, 16 ਅਕਤੂਬਰ (ਗੁਰਦੇਵ ਸਿੰਘ ਗਹੂੰਣ)- ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕੰਸਟੀਚਿਊਐਾਟ ਕਾਲਜ ਬਲਾਚੌਰ ਵਿਖੇ ਹੁਸ਼ਿਆਰਪੁਰ ਜ਼ੋਨ ਏ ਦੇ 15 ਕਾਲਜਾਂ ਦੇ ਵਿਦਿਆਰਥੀਆਂ ਦੇ ਚੱਲ ਰਹੇ ਪੰਜਾਬ ਯੂਨੀਵਰਸਿਟੀ ਜ਼ੋਨਲ ਯੂਥ ਅਤੇ ਹੈਰੀਟੇਜ ਫ਼ੈਸਟੀਵਲ ਦੇ ਅੱਜ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਦੀਆਂ ਮੰਡੀਆਂ 'ਚ ਵੱਖ-ਵੱਖ ਖ਼ਰੀਦ ਏਜੰਸੀਆਂ ਨੇ 3191 ਮੀਟਰਕ ਟਨ ਝੋਨੇ ਦੀ ਖ਼ਰੀਦ ਕੀਤੀ- ਐਸ. ਡੀ. ਐਮ.

ਸ੍ਰੀ ਅਨੰਦਪੁਰ ਸਾਹਿਬ, 16 ਅਕਤੂਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਦੀਆਂ ਅਨਾਜ ਮੰਡੀਆਂ ਵਿਚ ਹੁਣ ਤੱਕ 3 ਹਜ਼ਾਰ 352 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 3 ਹਜ਼ਾਰ 191 ਮੀਟਰਕ ਟਨ ਝੋਨੇ ਦੀ ਖ਼ਰੀਦ ...

ਪੂਰੀ ਖ਼ਬਰ »

ਆਰ.ਕੇ.ਆਰੀਆ ਕਾਲਜ ਦੇ ਨਾਨ-ਟੀਚਿੰਗ ਸਟਾਫ਼ ਨੇ ਦਿੱਤਾ ਰੋਸ ਧਰਨਾ

ਨਵਾਂਸ਼ਹਿਰ, 16 ਅਕਤੂਬਰ (ਹਰਵਿੰਦਰ ਸਿੰਘ)- ਨਾਨ ਟੀਚਿੰਗ ਇੰਪਲਾਈਜ਼ ਯੂਨੀਅਨ ਵੱਲੋਂ ਆਰ.ਕੇ.ਆਰੀਆ ਕਾਲਜ ਨਵਾਂਸ਼ਹਿਰ ਵਿਖੇ ਪਿ੍ੰਸੀਪਲ ਦਫ਼ਤਰ ਸਾਹਮਣੇ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਪ੍ਰਧਾਨ ਸਤੀਸ਼ ਚਰਨ ਤੇਜਪਾਲ ਨੇ ਮੌਜੂਦਾ ਸਰਕਾਰ ਦੀ ਕਰੜੇ ਸ਼ਬਦਾਂ ਨਾਲ ...

ਪੂਰੀ ਖ਼ਬਰ »

ਮੁਫ਼ਤ ਬਲੱਡ ਚੈੱਕਅਪ ਕਾੈਪ ਲਗਾਇਆ

ਨਵਾਂਸ਼ਹਿਰ, 16 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)- ਅੱਜ ਸਮੂਹ ਨਗਰ ਨਿਵਾਸੀ ਸੰਗਤਾਂ ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਦਸਹਿਰਾ ਮੇਲੇ ਨੂੰ ਸਮਰਪਿਤ ਮੁਫ਼ਤ ਬਲੱਡ ਚੈੱਕਅਪ ਕੈਂਪ ਗੁਰਦੁਆਰਾ ਧੰਨ-ਧੰਨ ਬਾਬਾ ਭਾਈ ਸਿੱਖ ਜੀ ਪਿੰਡ ਹਿਆਲਾ ਵਿਖੇ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਧਾਰਾ-295 ਏ. ਏ ਦੇ ਖ਼ਾਤਮੇ ਲਈ ਮੰਗ ਪੱਤਰ ਦਿੱਤਾ

ਨਵਾਂਸ਼ਹਿਰ, 16 ਅਕਤੂਬਰ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਅੱਜ ਜਮਹੂਰੀ ਅਧਿਕਾਰ ਸਭਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਡਿਪਟੀ ਕਮਿਸ਼ਨਰ ਰਾਹੀਂ ਗਵਰਨਰ ਪੰਜਾਬ ਅਤੇ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਲਿਖ ਕੇ ਧਾਰਾ 295 ਏ ਏ ਦੀ ਕਾਨੂੰਨੀ ਤਰਮੀਮ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਨੇ ਸਿਹਤ ਅਤੇ ਸਿੱਖਿਆ ਮੰਤਰੀਆਂ ਦੇ ਪੁਤਲੇ ਫੂਕੇ

ਨਵਾਂਸ਼ਹਿਰ, 16 ਅਕਤੂਬਰ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਅੱਜ ਆਸ਼ਾ ਵਰਕਰਜ਼ ਅਤੇ ਫੈਸੀਲੀਟੇਟਰ ਯੂਨੀਅਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਆਪਣੀਆਂ ਵਿਭਾਗੀ ਮੰਗਾਂ ਨੂੰ ਲੈ ਕੇ ਸਿਹਤ ਮੰਤਰੀ ਪੰਜਾਬ ਬ੍ਰਹਮ ਮਹਿੰਦਰਾ ਅਤੇ ਸੰਘਰਸ਼ਸ਼ੀਲ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਸਿਹਤ ਵਿਭਾਗ ਦੀ ਮਾਸਿਕ ਮੀਟਿੰਗ ਦੌਰਾਨ ਡੇਂਗੂ ਤੇ ਮਲੇਰੀਆ ਲਈ ਵੱਧ ਤੋਂ ਵੱਧ ਜਾਗਰੂਕਤਾ 'ਤੇ ਜ਼ੋਰ

ਨਵਾਂਸ਼ਹਿਰ, 16 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਅੱਜ ਸਿਹਤ ਵਿਭਾਗ ਦੀ ਮਾਸਿਕ ਮੀਟਿੰਗ ਦੌਰਾਨ ਵਿਭਾਗ ਦੇ ਅਧਿਕਾਰੀਆਂ ਨੂੰ ਡੇਂਗੂ ਅਤੇ ਮਲੇਰੀਆ ਬਿਮਾਰੀਆਂ ਦੀ ਰੋਕਥਾਮ ਲਈ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ 'ਤੇ ਜ਼ੋਰ ਦਿੱਤਾ ...

ਪੂਰੀ ਖ਼ਬਰ »

ਭੌਰਾ ਸਕੂਲ ਦੀਆਂ ਲੜਕੀਆਂ ਦੀ ਟੀਮ ਬਣੀ ਜ਼ਿਲ੍ਹਾ ਉਪ-ਜੇਤੂ

ਬੰਗਾ, 16 ਅਕਤੂਬਰ (ਕਰਮ ਲਧਾਣਾ)- ਸਰਕਾਰੀ ਮਿਡਲ ਸਕੂਲ ਭੌਰਾ ਦੀ ਅੰਡਰ-14 ਲੜਕੀਆਂ ਦੀ ਹਾਕੀ ਦੀ ਟੀਮ ਨੇ ਵੱਖ-ਵੱਖ ਮੈਚ ਖੇਡ ਕੇ ਜਿੱਤ ਦਰਜ ਕੀਤੀ | ਜਿਸ ਤਹਿਤ ਸਕੂਲ ਦੀ ਇਸ ਹੋਣਹਾਰ ਟੀਮ ਨੇ ਜਿਲ੍ਹਾ ਪੱਧਰੀ ਟੂਰਨਾਮੈਂਟ ਦੇ ਫਾਈਨਲ ਵਿਚ ਪ੍ਰਵੇਸ਼ ਪਾਇਆ ਅਤੇ ਸ਼ਾਨਦਾਰ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਕਾਲਜ ਕਮੇਟੀਆਂ ਨਾਲ ਮੀਟਿੰਗ

ਨਵਾਂਸ਼ਹਿਰ, 16 ਅਕਤੂਬਰ (ਹਰਵਿੰਦਰ ਸਿੰਘ)- ਪਿਛਲੇ ਕਈ ਦਿਨਾਂ ਤੋਂ ਕਾਲਜ ਕਮੇਟੀਆਂ ਵਲੋਂ ਵਾਧੂ ਫ਼ੀਸਾਂ ਵਸੂਲਣ ਦੇ ਿਖ਼ਲਾਫ਼ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਕੀਤੇ ਜਾ ਰਹੇ ਸੰਘਰਸ਼ ਦੇ ਸਬੰਧ ਵਿਚ ਅੱਜ ਜ਼ਿਲ੍ਹਾ ਪ੍ਰਸ਼ਾਸਨ ਅਤੇ ਕਾਲਜ ਕਮੇਟੀਆਂ ਨਾਲ ਮੀਟਿੰਗ ...

ਪੂਰੀ ਖ਼ਬਰ »

ਬੰਗਾ ਇਲਾਕੇ ਦੇ 6 ਪੁਲਿਸ ਕਰਮਚਾਰੀਆਂ ਨੇ ਕਾਲੇ ਦੌਰ ਦੌਰਾਨ ਦਿੱਤਾ ਬਲੀਦਾਨ

ਬੰਗਾ, 16 ਅਤਕੂਬਰ (ਜਸਬੀਰ ਸਿੰਘ ਨੂਰਪੁਰ)- ਪੰਜਾਬ ਦੇ ਕਾਲੇ ਦਿਨਾਂ ਦੌਰਾਨ ਅੰਦਰੂਨੀ ਏਕਤਾ ਤੇ ਅਖੰਡਤਾ ਲਈ ਬੰਗਾ ਇਲਾਕੇ ਦੇ ਸ਼ਹਾਦਤਾਂ ਦੇਣ ਵਾਲੇ 6 ਪੁਲਿਸ ਕਰਮੀਆਂ ਨੂੰ ਅੱਜ ਵੀ ਉਨ੍ਹਾਂ ਵਲੋਂ ਅਮਨ ਦੀ ਬਹਾਲੀ 'ਚ ਪਾਏ ਮਾਣਮੱਤੇ ਯੋਗਦਾਨ ਲਈ ਯਾਦ ਕੀਤਾ ਜਾਂਦਾ ਹੈ | ...

ਪੂਰੀ ਖ਼ਬਰ »

ਦੁਸਹਿਰਾ ਦਾ ਤਿਉਹਾਰ ਮਨਾਇਆ

ਨਵਾਂਸ਼ਹਿਰ, 16 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਅੱਜ ਪ੍ਰਕਾਸ਼ ਮਾਡਲ ਸੀਨੀਅਰ ਸਕੈਂਡਰੀ ਸਕੂਲ ਰਾਹੋ ਰੋਡ ਨਵਾਂਸ਼ਹਿਰ ਵਿਖੇ ਪਿ੍ੰਸੀਪਲ ਤੇਜਿੰਦਰ ਕੌਰ ਅਤੇ ਡਾਇਰੈਕਟਰ ਸੁਖਰਾਜ ਸਿੰਘ ਜੰਡ ਦੀ ਅਗਵਾਈ ਵਿਚ ਨਰਾਤਿਆਂ ਅਤੇ ਦਸਹਿਰੇ ਦਾ ਤਿਉਹਾਰ ਮਨਾਇਆ ਗਿਆ | ਜਿਸ ...

ਪੂਰੀ ਖ਼ਬਰ »

ਕਿਸਾਨ ਰਾਤ ਵੇਲੇ ਕੰਬਾਈਨਾਂ ਰਾਹੀਂ ਝੋਨਾ ਨਾ ਕਟਵਾਉਣ-ਕੁਲਦੀਪ ਰਾਮ

ਔੜ, 16 ਅਕਤੂਬਰ (ਗੁਰਨਾਮ ਸਿੰਘ ਗਿਰਨ)- ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਔੜ ਰਾਜੇਸ਼ ਚੱਢਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਚਾਇਤ ਅਫ਼ਸਰ ਔੜ ਕੁਲਦੀਪ ਰਾਮ ਵੱਲੋਂ ਗਰਚਾ, ਬਜੀਦਪੁਰ ਅਤੇ ਫਾਂਬੜਾ ਮੰਡੀਆਂ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਕਿਸਾਨਾਂ ਦੀਆਂ ...

ਪੂਰੀ ਖ਼ਬਰ »

ਆਦਰਸ਼ ਸਕੂਲ ਖਟਕੜ ਕਲਾਂ ਦੀ ਕਬੱਡੀ ਟੀਮ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਜੇਤੂ ਰਹਿਣ 'ਤੇ ਸਨਮਾਨਿਤ

ਬੰਗਾ, 16 ਅਕਤੂਬਰ (ਕਰਮ ਲਧਾਣਾ)- ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਖਟਕੜ ਕਲਾਂ ਦੇ ਹੋਣਹਾਰ ਵਿਦਿਆਰਥੀਆਂ ਵਲੋਂ ਵਿੱਦਿਅਕ ਅਤੇ ਖੇਡਾਂ ਦੇ ਖੇਤਰ ਵਿਚ ਨਿੱਤ ਨਵੀਆਂ ਮੱਲਾਂ ਮਾਰਨ ਦੇ ਸਿਲਸਿਲੇ ਨੂੰ ਹੋਰ ਅੱਗੇ ਵਧਾਉਂਦੇ ਹੋਏ ਸਕੂਲ ਦੀ ਲੜਕਿਆਂ ਦੀ ਕਬੱਡੀ ਅੰਡਰ-19 ...

ਪੂਰੀ ਖ਼ਬਰ »

ਪੋਸ਼ਣ ਦਿਵਸ ਮਨਾਇਆ

ਮਜਾਰੀ/ਸਾਹਿਬਾ, 16 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)- ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸੜੋਆ ਪੂਰਨ ਚੰਦ ਸ਼ਰਮਾ ਦੀ ਅਗਵਾਈ ਹੇਠ ਆਂਗਣਵਾੜੀ ਸੈਂਟਰ ਰੁੜਕੀ ਕਲਾਂ ਵਿਖੇ ਪੋਸ਼ਣ ਦਿਵਸ ਮਨਾਇਆ ਗਿਆ | ਇਸ ਮੌਕੇ ਸੁਪਰਵਾਈਜ਼ਰ ਕਸ਼ਮੀਰ ਕੌਰ ਨੇ ਗਰਭਵਤੀ ਔਰਤਾਂ, ਮਾਵਾਂ ...

ਪੂਰੀ ਖ਼ਬਰ »

ਮਕਸੂਦਪੁਰ-ਸੂੰਢ ਮੰਡੀ 'ਚ ਝੋਨੇ ਦੀ ਚੁਕਾਈ ਸ਼ੁਰੂ

ਸੰਧਵਾਂ, 16 ਅਕਤੂਬਰ (ਪ੍ਰੇਮੀ ਸੰਧਵਾਂ)- ਪੰਜਾਬ ਸਰਕਾਰ ਨੇ ਕਿਸਾਨਾਂ ਦਾ ਕਰਜਾ ਮੁਆਫ਼ ਕਰਕੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਤੇ ਪਿਛਲੇ ਸਾਲ ਵਾਂਗ ਇਸ ਸਾਲ ਵੀ ਕਿਸਾਨਾਂ ਨੂੰ ਝੋਨਾ ਵੇਚਣ ਵੇਲੇ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ...

ਪੂਰੀ ਖ਼ਬਰ »

ਅਰਸ਼ਦੀਪ ਸਿੰਘ ਨੇ ਸਿਰਜਿਆ ਇਤਿਹਾਸ

ਨਵਾਂਸ਼ਹਿਰ, 16 ਅਕਤੂਬਰ (ਮਹੇ)- ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬੈਡਮਿੰਟਨ ਪੰਜਾਬ ਚੈਂਪੀਅਨਸ਼ਿਪ ਕਰਵਾਈ ਗਈ ਜਿਸ ਵਿਚ ਦੋਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਅਰਸ਼ਦੀਪ ਸਿੰਘ ਅਤੇ ਰਾਹੁਲ ...

ਪੂਰੀ ਖ਼ਬਰ »

ਮੈਰਿਜ ਪੈਲੇਸਾਂ 'ਚ ਹਥਿਆਰ ਲੈ ਕੇ ਆਉਣ 'ਤੇ ਪਾਬੰਦੀ

ਰੂਪਨਗਰ, 16 ਅਕਤੂਬਰ (ਸੱਤੀ)-ਡਾਕਟਰ ਸੁਮੀਤ ਜਾਰੰਗਲ ਜ਼ਿਲ੍ਹਾ ਮੈਜਿਸਟਰੇਟ, ਰੂਪਨਗਰ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 (1974 ਦੇ ਐਕਟ ਨੰਬਰ 2) ਦੀ ਧਾਰਾ 144 ਅਧੀਨ ਜ਼ਿਲੇ੍ਹ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ 'ਤੇ ਪੂਰਨ ਪਾਬੰਦੀ ...

ਪੂਰੀ ਖ਼ਬਰ »

ਵਿਸ਼ਵ ਭੋਜਨ ਦਿਵਸ ਮਨਾਇਆ

ਨਵਾਂਸ਼ਹਿਰ, 16 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਕਾਲਜ ਮਹਾਲੋਂ ਵਿਚ ਵਿਸ਼ਵ ਭੋਜਨ ਦਿਵਸ ਮਨਾਇਆ ਗਿਆ | ਇਸ ਦੌਰਾਨ ਕਾਲਜ ਵਿਚ ਖਾਣਾ ਬਣਾਉਣ ਦੀ ਪ੍ਰਤੀਯੋਗਤਾ ਕਰਵਾਈ ਗਈ | ਇਸ ਮੌਕੇ ਅੱਠ ਗਰੁੱਪਾਂ ਨੇ ਪ੍ਰਤੀਯੋਗਤਾ ਵਿਚ ਹਿੱਸਾ ਲਿਆ | ...

ਪੂਰੀ ਖ਼ਬਰ »

ਅੱਜ ਦਾ ਧਰਨਾ ਕੀਤਾ ਮੁਲਤਵੀ

ਨਵਾਂਸ਼ਹਿਰ, 16 ਅਕਤੂਬਰ (ਪ. ਪ.)- ਪੀ.ਡਬਲਿਊ.ਡੀ. ਫ਼ੀਲਡ ਐਾਡ ਵਰਕਸ਼ਾਪ ਵਰਕਰ ਯੂਨੀਅਨ ਨਵਾਂਸ਼ਹਿਰ ਵੱਲੋਂ 17 ਅਕਤੂਬਰ ਨੂੰ ਨਹਿਰੀ ਵਿਭਾਗ ਰਾਹੋਂ ਵਿਖੇ ਲਗਾਇਆ ਜਾਣ ਵਾਲਾ ਧਰਨਾ ਮੁਲਤਵੀ ਕਰ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਮੱਲ੍ਹਾ ...

ਪੂਰੀ ਖ਼ਬਰ »

ਰਿਆਤ ਇੰਟਰਨੈਸ਼ਨਲ ਸਕੂਲ ਨੇ ਦਿਖਾਇਆ ਸ਼ਾਨਦਾਰ ਪ੍ਰਦਰਸ਼ਨ

ਰੈਲਮਾਜਰਾ, 16 ਅਕਤੂਬਰ (ਰੋਮੀ)-ਰੋਪੜ ਬਲਾਚੌਰ ਰਾਜ ਮਾਰਗ ਤੇ ਸਥਿਤ ਰਿਆਤ ਇੰਟਰਨੈਸ਼ਨਲ ਸਕੂਲ ਜਿੱਥੇ ਸਿੱਖਿਆ ਦੇ ਖੇਤਰ ਵਿਚ ਅਹਿਮ ਭੂਮਿਕਾ ਨਿਭਾ ਰਿਹਾ ਹੈ ਉੱਥੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵੀ ਯਤਨਸ਼ੀਲ ਰਿਹਾ ਹੈ | ਉਸੇ ਦਾ ਨਤੀਜਾ ਹੈ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਦੋ ਜ਼ਿਲਿ੍ਹਆਂ ਨੂੰ ਮਿਲਾਉਣ ਵਾਲੀ ਬਲਾਚੌਰ-ਬੁੰਗਾ ਸਾਹਿਬ ਸੜਕ ਦੀ ਖਸਤਾ ਹਾਲਤ ਉਜਾਗਰ ਕਰ ਰਹੀ ਹੈ ਪ੍ਰਸ਼ਾਸਨ ਦਾ ਅਵੇਸਲਾਪਣ

ਬਲਾਚੌਰ, 16 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬਲਾਚੌਰ ਸ਼ਹਿਰ ਤੋਂ ਜ਼ਿਲ੍ਹਾ ਰੂਪਨਗਰ ਅਤੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਨੂੰ ਮਿਲਾਉਣ ਵਾਲੇ ਸੁਆਮੀ ਬ੍ਰਹਮਾ ਨੰਦ ਭੂਰੀਵਾਲੇ ਮਾਰਗ ਦੀ ਹਾਲਤ ਇਸ ਵਕਤ ਬਹੁਤ ਤਰਸਯੋਗ ਬਣ ...

ਪੂਰੀ ਖ਼ਬਰ »

ਕੰਬਾਈਨ ਮਾਲਕਾਂ ਵਲੋਂ ਝੋਨੇ ਦੀ ਕਟਾਈ ਦੇ ਰੇਟਾਂ ਵਿਚ ਕੀਤੇ ਵਾਧੇ ਨੂੰ ਲੈ ਕੇ ਕਿਸਾਨਾਂ 'ਚ ਰੋਸ

ਕਟਾਰੀਆਂ, 16 ਅਕਤੂਬਰ (ਨਵਜੋਤ ਸਿੰਘ ਜੱਖੂ)- ਬੀਤੇ ਦਿਨੀਂ ਜੋ ਕੰਬਾਇਨ ਮਾਲਕਾਂ ਵਲੋਂ ਝੋਨੇ ਦੀ ਕਟਾਈ ਦਾ ਜੋ ਰੇਟ ਤੈਅ ਕੀਤਾ ਗਿਆ ਸੀ, ਨੂੰ ਲੈ ਕੇ ਅੱਜ ਇਲਾਕੇ ਦੇ ਕਿਸਾਨਾਂ ਵਲੋਂ ਪਿੰਡ ਕਟਾਰੀਆਂ 'ਚ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਆਏ ਵੱਖ-ਵੱਖ ਪਿੰਡਾਂ ਦੇ ...

ਪੂਰੀ ਖ਼ਬਰ »

ਤਿੰਨ ਘਰਾਂ ਚੋਂ ਡੇਂਗੂ ਦਾ ਲਾਰਵਾ ਕੀਤਾ ਨਸ਼ਟ

ਨਵਾਂਸ਼ਹਿਰ, 16 ਅਕਤੂਬਰ (ਹਰਵਿੰਦਰ ਸਿੰਘ)- ਅੱਜ ਸਿਹਤ ਵਿਭਾਗ ਵੱਲੋਂ ਲਗਾਤਾਰ ਕੀਤੀ ਜਾ ਰਹੀ ਚੈਕਿੰਗ ਦੌਰਾਨ ਬਾਬਾ ਸ਼੍ਰੀ ਚੰਦ ਨਗਰ ਅਤੇ ਲੱਖ ਦਾਤਾ ਪੀਰ ਵਾਲੀ ਗਲੀ ਗੜ੍ਹਸ਼ੰਕਰ ਰੋਡ ਨਵਾਂਸ਼ਹਿਰ ਵਿਖੇ ਚੈਕਿੰਗ ਦੌਰਾਨ ਤਿੰਨ ਘਰਾਂ 'ਚ ਚਾਰ ਭਾਂਡਿਆਂ ਵਿਚੋਂ ...

ਪੂਰੀ ਖ਼ਬਰ »

ਸਾਂਝ ਸੇਵਾਵਾਂ ਅਤੇ ਨਸ਼ਿਆਂ ਸਬੰਧੀ ਵਿਸ਼ੇਸ਼ ਸੈਮੀਨਾਰ ਲਗਾਇਆ

ਭੱਦੀ, 16 ਅਕਤੂਬਰ (ਨਰੇਸ਼ ਧੌਲ)- ਸਾਂਝ ਕੇਂਦਰ ਬਲਾਚੌਰ ਵੱਲੋਂ ਇੰਚਾਰਜ ਥਾਣੇਦਾਰ ਪਵਨ ਕੁਮਾਰ ਦੀ ਅਗਵਾਈ ਹੇਠ ਪਿੰਡ ਆਕਲਿਆਣਾ ਵਿਖੇ ਸਾਂਝ ਕਾੇਦਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਾਂਝ ਸੇਵਾਵਾਂ ਅਤੇ ਨਸ਼ਿਆਂ ਿਖ਼ਲਾਫ਼ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ | ਉਨ੍ਹਾਂ ...

ਪੂਰੀ ਖ਼ਬਰ »

ਰਾਮ ਰਾਏਪੁਰ ਦਾ ਕੁਸ਼ਤੀ ਦੰਗਲ ਅਮਿੱਟ ਛਾਪਾਂ ਛੱਡਦਾ ਹੋਇਆ ਸਮਾਪਤ

ਨਵਾਂਸ਼ਹਿਰ, 16 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਐਨ.ਆਰ.ਆਈ ਅਤੇ ਪ੍ਰਬੰਧਕ ਕਮੇਟੀ ਪਿੰਡ ਰਾਮ ਰਾਏਪੁਰ ਵੱਲੋਂ ਲੱਖ ਦਾਤਾ ਲਾਲਾਂ ਵਾਲੇ ਪੀਰ ਦੀ ਯਾਦ ਵਿਚ ਕਰਵਾਇਆ ਸਾਲਾਨਾ ਛਿੰਝ ਮੇਲਾ ਅਮਿੱਟ ਛਾਪਾਂ ਛੱਡਦਾ ਸਮਾਪਤ ਹੋ ਗਿਆ | ਪਟਕੇ ਦੀ ਕੁਸ਼ਤੀ ਸਨੀ ਅਖਾੜਾ ਬਾਬਾ ...

ਪੂਰੀ ਖ਼ਬਰ »

ਖਸ-ਖਸ ਦੀ ਖੇਤੀ ਕਰਨ ਦੀ ਇਜ਼ਾਜਤ ਸਬੰਧੀ ਕਿਸਾਨਾਂ ਨੇ ਕੀਤੀ ਮੀਟਿੰਗ

ਬਹਿਰਾਮ, 16 ਅਕਤੂਬਰ (ਚੱਕਰਾਮੰੂ)- ਨਜ਼ਦੀਕੀ ਪਿੰਡ ਚੱਕ ਰਾਮੰੂ ਵਿਖੇਂ ਖੁਸ਼ਹਾਲ ਕਿਸਾਨ ਵੈਲਫੇਅਰ ਸੁਸਾਇਟੀ (ਰਜਿ:) ਵਲੋਂ ਦਿਨੋਂ ਦਿਨ ਹੋਰ ਕਰਜ਼ਾਈ ਹੋ ਰਹੇ ਕਿਸਾਨਾਂ ਨੂੰ ਕਰਜ਼ਾ ਮੁਕਤ ਕਰਨ ਅਤੇ ਚਿੱਟੇ ਤੇ ਹੋਰ ਜਾਨ-ਲੇਵਾ ਕੈਮੀਕਲ ਨਸ਼ਿਆਂ ਤੋਂ ਪੰਜਾਬ ਦੀ ...

ਪੂਰੀ ਖ਼ਬਰ »

ਕੰਢੀ ਸੰਘਰਸ਼ ਕਮੇਟੀ ਦੇ ਧਰਨੇ 'ਚ ਕਾਂਗਰਸੀ ਬਲਾਕ ਸੰਮਤੀ ਮੈਂਬਰ ਦੀ ਸ਼ਮੂਲੀਅਤ ਰਹੀ ਚਰਚਾ ਦਾ ਵਿਸ਼ਾ

ਪੋਜੇਵਾਲ ਸਰਾਂ, 16 ਅਕਤੂਬਰ (ਰਮਨ ਭਾਟੀਆ)- ਕੰਢੀ ਸੰਘਰਸ਼ ਕਮੇਟੀ ਵੱਲੋਂ ਥਾਣਾ ਪੋਜੇਵਾਲ ਵਿਖੇ ਲਗਾਏ ਗਏ ਧਰਨੇ ਵਿਚ ਕਾਂਗਰਸ ਪਾਰਟੀ ਦੇ ਬਲਾਕ ਸੰਮਤੀ ਮੈਂਬਰ ਦਵਿੰਦਰ ਸਿੰਘ ਬਿੰਦੂ ਦੀ ਸ਼ਮੂਲੀਅਤ ਇਲਾਕੇ ਅੰਦਰ ਪੂਰੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ | ਪ੍ਰਾਪਤ ...

ਪੂਰੀ ਖ਼ਬਰ »

ਲਿਟਲ ਸਟਾਰ ਦੇ ਉਦੇ ਸਿੰਘ ਨੇ ਕੁਸ਼ਤੀ ਮੁਕਾਬਲੇ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਬਲਾਚੌਰ, 16 ਅਕਤੂਬਰ (ਦੀਦਾਰ ਸਿੰਘ)-ਹਾਲ ਵਿਚ ਖੇਡ ਵਿਭਾਗ ਪੰਜਾਬ ਵੱਲੋਂ ਕਰਾਏ ਗਏ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ ਵਿਚ ਬੇਟ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਲਿਟਲ ਸਟਾਰ ਮਾਡਲ ਹਾਈ ਸਕੂਲ ਨਾਨੋਵਾਲ ਦੇ ਉਦੇ ਸਿੰਘ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ...

ਪੂਰੀ ਖ਼ਬਰ »

ਦੋ ਰੋਜ਼ਾ ਸਿਖਲਾਈ-ਕਮ-ਵਰਕਸ਼ਾਪ ਅੱਜ ਤੋਂ

ਪੋਜੇਵਾਲ ਸਰਾਂ, 16 ਅਕਤੂਬਰ (ਪ. ਪ.)- ਪੰਜਾਬ ਸਿੱਖਿਆ ਵਿਭਾਗ ਵਲੋਂ ਪ੍ਰਾਇਮਰੀ ਸਕੂਲਾਂ ਅੰਦਰ ਗੁਣਾਤਮਿਕ ਸਿੱਖਿਆ ਲਈ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਤਹਿਤ ਚਲਾਏ ਜਾ ਰਹੇ ਪ੍ਰਾਜੈਕਟ ਤਹਿਤ ਪ੍ਰੀ ਪ੍ਰਾਇਮਰੀ ਤੇ ਪ੍ਰਾਇਮਰੀ ਜਮਾਤਾਂ ਅੰਦਰ ਪੜ੍ਹਾਈ ਦੀ ਗੁਣਵੱਤਾ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਵਲੋਂ ਜ਼ਿਲ੍ਹਾ ਪੱਧਰੀ ਅੰਡਰ-18 ਟੂਰਨਾਮੈਂਟ ਦਾ ਉਦਘਾਟਨ

ਖਿਡਾਰੀਆਂ ਨੂੰ ਮਿਹਨਤ ਅਤੇ ਲਗਨ ਨਾਲ ਪੰਜਾਬ ਤੇ ਦੇਸ਼ ਦਾ ਨਾਂਅ ਰੌਸ਼ਨ ਕਰਨ ਦੀ ਪ੍ਰੇਰਨਾ ਨਵਾਂਸ਼ਹਿਰ, 16 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਅੱਜ ਸਥਾਨਕ ਆਈ.ਟੀ.ਆਈ. ਗਰਾਊਾਡ ਵਿਖੇ ਖੇਡ ਵਿਭਾਗ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ...

ਪੂਰੀ ਖ਼ਬਰ »

ਮਾਤਾ ਨੈਣਾਂ ਦੇਵੀ ਦਾ ਸਾਲਾਨਾ ਜਾਗਰਣ ਕਰਵਾਇਆ

ਪੋਜੇਵਾਲ ਸਰਾਂ/ਚੰਦਿਆਣੀ, 16 ਅਕਤੂਬਰ (ਰਮਨ ਭਾਟੀਆ)- ਪਿੰਡ ਚੰਦਿਆਣੀ ਖ਼ੁਰਦ ਦੇ ਮਾਤਾ ਨੈਣਾਂ ਦੇਵੀ ਦੇ ਮੰਦਰ ਵਿਖੇ ਨਰਾਤਿਆਂ ਸਬੰਧੀ ਮਾਤਾ ਨੈਣਾਂ ਦੇਵੀ ਦਾ ਸਾਲਾਨਾ ਜਾਗਰਨ ਕਰਵਾਇਆ ਗਿਆ | ਜਿਸ ਦੌਰਾਨ ਸਵੇਰੇ ਸ਼ਕਤੀਪੀਠ ਸ੍ਰੀ ਨੈਣਾਂ ਦੇਵੀ ਤੋਂ ਲਿਆਂਦੀ ਜੋਤ ...

ਪੂਰੀ ਖ਼ਬਰ »

ਆਦਰਸ਼ ਸਕੂਲ ਨਵਾਂਗਰਾਂ ਦੇ ਮੁਲਾਜ਼ਮਾਂ ਦੀ ਚਾਰ ਮਹੀਨੇ ਤੋਂ ਰੁਕੀ ਤਨਖ਼ਾਹ ਤੁਰੰਤ ਜਾਰੀ ਕਰਨ ਦੀ ਮੰਗ

ਪੋਜੇਵਾਲ ਸਰਾਂ 16 ਮਈ (ਨਵਾਂਗਰਾਈਾ)-ਪੰਜਾਬ ਸਰਕਾਰ ਸਿੱਖਿਆ ਵਿਭਾਗ ਵਲੋਂ ਨਿੱਜੀ ਭਾਈਵਾਲ ਸਕੀਮ (ਪੀ.ਪੀ.ਪੀ) ਤਹਿਤ ਚੱਲ ਰਹੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਆਦਰਸ਼ ਸਕੂਲ ਨਵਾਂਗਰਾਂ ਦਾ ਸਟਾਫ਼ ਪਿਛਲੇ ਚਾਰ ਮਹੀਨਿਆਂ ਤੋਂ ਤਨਖ਼ਾਹ ਲਈ ਤਰਸ ਰਿਹਾ ਹੈ | ਇਸ ...

ਪੂਰੀ ਖ਼ਬਰ »

ਸ੍ਰੀ ਸਹਿਜ ਪਾਠ ਸੰਪੂਰਨ ਕਰਨ ਵਾਲੇ ਵਿਦਿਆਰਥੀ ਕੀਤੇ ਸਨਮਾਨਿਤ

ਸ੍ਰੀ ਅਨੰਦਪੁਰ ਸਾਹਿਬ, 16 ਅਕਤੂਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਵਿੱਦਿਅਕ ਗਿਆਨ ਦੇ ਨਾਲ-ਨਾਲ ਗੁਰਮਤਿ ਦੇ ਧਾਰਨੀ ਬਣਾਉਣ, ਬਾਣੀ ਅਤੇ ਬਾਣੇ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲੇ ਬਹੁਤ ...

ਪੂਰੀ ਖ਼ਬਰ »

ਸਕੂਲ 'ਚ ਮਾਪੇ-ਅਧਿਆਪਕ ਮਿਲਣੀ ਹੋਈ

ਸੰਧਵਾਂ, 16 ਅਕਤੂਬਰ (ਪ੍ਰੇਮੀ)- ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਪਿ੍ੰ: ਮਨੋਹਰ ਲਾਲ ਖਟਕੜ ਦੀ ਅਗਵਾਈ 'ਚ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ ਜਿਸ 'ਚ ਸਕੂਲ ਸਟਾਫ਼ ਨੇ ਛੇਵੀਂ ਤੋਂ 12ਵੀਂ ...

ਪੂਰੀ ਖ਼ਬਰ »

ਸਿੱਖਿਆ ਦੇ ਖੇਤਰ ਵਿਚ ਕਮਜ਼ੋਰ ਬੱਚਿਆਂ ਲਈ ਵਿਭਾਗ ਨੇ ਵਿਸ਼ੇਸ਼ ਯੋਜਨਾਵਾਂ ਉਲੀਕੀਆਂ-ਪਿ੍ੰ: ਸਰਬਜੀਤ ਸਿੰਘ

ਨਵਾਂਸ਼ਹਿਰ, 16 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਅੱਜ ਇੱਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਤੰਬਰ 'ਚ ਵਿਦਿਆਰਥੀਆਂ ਦੇ ਲਏ ਗਏ ਟੈੱਸਟ ਦੀ ਮੁਕੰਮਲ ਰਿਪੋਰਟ ਨੂੰ ਲੈ ਕੇ ਅਤੇ ਵਿਦਿਆਰਥੀਆਂ ਵਲੋਂ ਨਿਭਾਈ ਭੂਮਿਕਾ ਦੀ ਮਾਪਿਆਂ ਨਾਲ ਜਾਣਕਾਰੀ ਸਾਂਝੀ ਕਰਨ ...

ਪੂਰੀ ਖ਼ਬਰ »

4 ਸਾਲ ਤੋਂ ਬਿਨਾਂ ਪਰਾਲੀ ਨੂੰ ਅੱਗ ਲਗਾਏ ਖੇਤੀ ਕਰ ਰਿਹੈ ਅਜੀਤ ਸਿੰਘ ਮਾਨ

ਬੰਗਾ/ਮੱਲਪੁਰ ਅੜਕਾਂ, 16 ਅਕਤੂਬਰ (ਜਸਬੀਰ ਸਿੰਘ ਨੂਰਪੁਰ, ਮਨਜੀਤ ਸਿੰਘ ਜੱਬੋਵਾਲ)- ਇੱਕ ਪਾਸੇ ਜਿੱਥੇ ਪੰਜਾਬ ਸਰਕਾਰ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵੱਡੇ ਪੱਧਰ 'ਤੇ ਮੁਹਿੰਮ ਚਲਾ ਕੇ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰ ਰਹੀ ਹੈ ਉਥੇ ਕੁਝ ਕਿਸਾਨ ਅਜਿਹੇ ਵੀ ਹਨ ਹੋ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX