ਤਾਜਾ ਖ਼ਬਰਾਂ


ਦਰਿਆ ਰਾਵੀ 'ਚ ਨਹਾਉਣ ਗਏ 3 ਨੌਜਵਾਨਾਂ 'ਚੋਂ ਇਕ ਰੁੜ੍ਹਿਆ 2 ਨੂੰ ਪਿੰਡ ਵਾਸੀਆਂ ਬਚਾਇਆ
. . .  1 day ago
ਗੱਗੋਮਾਹਲ/ਰਮਦਾਸ, 21 ਮਈ (ਬਲਵਿੰਦਰ ਸਿੰਘ ਸੰਧੂ/ਜਸਵੰਤ ਸਿੰਘ ਵਾਹਲਾ)-ਸਰਹੱਦੀ ਪਿੰਡ ਦਰੀਆ ਮੂਸਾ ਨਜ਼ਦੀਕ ਦਰਿਆ ਰਾਵੀ 'ਚ ਨਹਾਉਣ ਸਮੇਂ ਇਕ ਨੌਜਵਾਨ ਸੁਖਵਿੰਦਰ ਸਿੰਘ ਪੁੱਤਰ ਕੁਲਦੀਪ...
ਬੱਚੀ ਵਿੰਡ, ਪਿੰਡ ਸ਼ਹੂਰਾ ਵਿਖੇ ਚੋਣ ਰੱਦ ਹੋਣ ਕਰਕੇ ਰਾਜਨੀਤਿਕ ਪਾਰਾ ਮੁੜ ਗਰਮਾਇਆ , ਵੋਟਾਂ ਕੱਲ੍ਹ
. . .  1 day ago
ਦਰਸ਼ਨ ਕਰੋ ਜੀ , ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਤੋ ਭਾਰਤ ਵੱਲ ਬਣਾਏ ਜਾ ਰਹੇ ਲਾਂਘੇ ਦੀਆਂ ਤਾਜ਼ਾ ਤਸਵੀਰਾਂ ਰਾਹੀਂ
. . .  1 day ago
ਦੁਬਈ ਤੋਂ ਪੁੱਜੇ ਦੋ ਸਕੇ ਭਰਾ ਯਾਤਰੀਆਂ ਕੋਲੋਂ ਕਰੀਬ ਸਾਢੇ 11ਲੱਖ ਦਾ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 21,(ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੱਜ ਦੁਬਈ ਤੋਂ ਪੁੱਜੇ ਦੋ ਯਾਤਰੀ (ਸਕੇ ਭਰਾਵਾਂ) ਕੋਲੋਂ ਕਸਟਮ ਅਧਿਕਾਰੀਆਂ ਵੱਲੋਂ ਤਲਾਸ਼ੀ ਦੌਰਾਨ 349 ਗ੍ਰਾਮ ਸੋਨਾ ਬਰਾਮਦ ...
ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ 'ਛੜਾ' ਦਾ ਟਰੇਲਰ ਰਿਲੀਜ਼
. . .  1 day ago
ਲੁਧਿਆਣਾ, 21 ਮਈ ( ਪੁਨੀਤ ਬਾਵਾ)-ਬਾਲੀਵੁੱਡ ਸਟਾਰ ਤੇ ਗਾਇਕ ਦਿਲਜੀਤ ਦੁਸਾਂਝ ਅਤੇ ਅਦਾਕਾਰਾ ਨੀਰੂ ਬਾਜਵਾ ਦੀ 21 ਜੂਨ ਨੂੰ ਰਿਲੀਜ਼ ਹੋਣ ਵਾਲੀ ਪੰਜਾਬੀ ਫ਼ਿਲਮ ਛੜਾ ਦਾ ਅੱਜ ਟਰੇਲਰ ਰਿਲੀਜ਼ ਕੀਤਾ ਗਿਆ ...
ਦਿੱਲੀ 'ਚ ਕੇਂਦਰੀ ਕੈਬਨਿਟ ਦੀ ਬੈਠਕ ਜਾਰੀ
. . .  1 day ago
ਨਵੀਂ ਦਿੱਲੀ, 21 ਮਈ- ਦਿੱਲੀ 'ਚ ਭਾਜਪਾ ਦੇ ਦਫ਼ਤਰ 'ਚ ਕੇਂਦਰੀ ਕੈਬਨਿਟ ਦੀ ਬੈਠਕ ਚੱਲ ਰਹੀ ਹੈ। ਇਸ ਬੈਠਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ...
ਬਾਘਾਪੁਰਾਣਾ : ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਡੀ. ਐੱਸ. ਪੀ. ਦਫ਼ਤਰ ਦਾ ਘਿਰਾਓ ਜਾਰੀ
. . .  1 day ago
ਬਾਘਾਪੁਰਾਣਾ, 21 ਮਈ (ਬਲਰਾਜ ਸਿੰਗਲਾ)- ਅੱਜ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਨੌਜਵਾਨ ਭਾਰਤ ਸਭਾ ਨੇ ਡੀ. ਐੱਸ. ਪੀ. ਦਫ਼ਤਰ ਬਾਘਾਪੁਰਾਣਾ ਦੇ ਘਿਰਾਓ ਕਰੀਬ ਸਵੇਰੇ 11 ਵਜੇ ਤੋਂ ਸ਼ੁਰੂ ਕੀਤਾ ਹੋਇਆ ਹੈ। ਇਸ ਦੀ ਅਗਵਾਈ ਮੰਗਾ ਸਿੰਘ ਵੈਰਕੋ ਅਤੇ...
ਹਾਈਕੋਰਟ ਦੀ ਧਮਕੀ ਦੇ ਕੇ ਕਿਸਾਨਾਂ 'ਤੇ ਬਿੱਲ ਥੋਪਣਾ ਚਾਹੁੰਦਾ ਹੈ ਬਿਜਲੀ ਵਿਭਾਗ- ਅਜਮੇਰ ਲੱਖੋਵਾਲ
. . .  1 day ago
ਪਟਿਆਲਾ, 21 ਮਈ (ਅਮਨਦੀਪ ਸਿੰਘ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਬਿਜਲੀ ਵਿਭਾਗ ਕਿਸਾਨਾਂ ਨੂੰ ਬਿਜਲੀ ਦੇ ਬਿੱਲ ਭਰਨ ਲਈ ਆਖਦਾ ਹੈ, ਜਿਸ ਦਾ ਅਸੀਂ ਕਿਸਾਨ ਵਿਰੋਧ...
ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ ਪਹੁੰਚੇ ਕਈ ਕੇਂਦਰੀ ਮੰਤਰੀ
. . .  1 day ago
ਨਵੀਂ ਦਿੱਲੀ, 21 ਮਈ- ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ, ਮੇਨਕਾ ਗਾਂਧੀ ਅਤੇ ਜਨਰਲ ਵੀ. ਕੇ. ਸਿੰਘ ਅੱਜ ਸ਼ਾਮੀਂ 5 ਵਜੇ ਹੋਣ ਵਾਲੀ ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ 'ਚ...
ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਨਾਲ ਮੈਂ ਚਿੰਤਾ 'ਚ ਹਾਂ- ਪ੍ਰਣਬ ਮੁਖਰਜੀ
. . .  1 day ago
ਨਵੀਂ ਦਿੱਲੀ, 21 ਮਈ- ਦੇਸ਼ ਭਰ 'ਚ ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ 'ਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਤੋਂ ਉਹ ਚਿੰਤਤ ਹਨ...
ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਪਹੁੰਚੇ ਵਿਰੋਧੀ ਧਿਰ ਦੇ ਨੇਤਾ
. . .  1 day ago
ਨਵੀਂ ਦਿੱਲੀ, 21 ਮਈ- ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ 'ਚ ਬੈਠਕ ਕਰਨ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਹੁਣ ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹਨ। ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਤੋਂ ਬਾਅਦ ਉਹ...
ਸ਼ੋਪੀਆਂ ਦੇ ਜੰਗਲ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਸ੍ਰੀਨਗਰ, 21 ਮਈ- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਸ਼ੁਰੂ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਇਹ ਮੁਠਭੇੜ ਜ਼ਿਲ੍ਹੇ ਦੇ ਯਾਰਵਾਨ ਇਲਾਕੇ ਦੇ ਜੰਗਲ 'ਚ...
ਬਾਘਾਪੁਰਾਣਾ ਨੇੜਿਓਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਖੋਹੀ ਗੱਡੀ
. . .  1 day ago
ਬਾਘਾਪੁਰਾਣਾ, 21 ਮਈ (ਬਲਰਾਜ ਸਿੰਗਲਾ)- ਬਾਘਾਪੁਰਾਣਾ ਨੇੜਿਓਂ ਅੱਜ ਲੁਟੇਰਿਆਂ ਵਲੋਂ ਇੱਕ ਇਨੋਵਾ ਗੱਡੀ ਨੂੰ ਪਿਸਤੌਲ ਦੀ ਨੋਕ 'ਤੇ ਅਗਵਾ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਕ ਬਾਘਾਪੁਰਾਣਾ ਨਿਵਾਸੀ ਹਿਮਾਂਸ਼ੂ ਮਿੱਤਲ ਆਪਣੇ ਇੱਕ ਹੋਰ ਸਾਥੀ ਨਾਲ...
ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਈ. ਵੀ. ਐੱਮ.- ਚੋਣ ਕਮਿਸ਼ਨ
. . .  1 day ago
ਨਵੀਂ ਦਿੱਲੀ, 21 ਮਈ- ਚੋਣ ਕਮਿਸ਼ਨ ਨੇ ਉੱਤਰ ਪ੍ਰਦੇਸ਼ ਅਤੇ ਬਿਹਾਰ ਦੀਆਂ ਕੁਝ ਥਾਵਾਂ 'ਤੇ ਈ. ਵੀ. ਐੱਮ. ਦੀ ਹੇਰਾ-ਫੇਰੀ ਦੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਪੂਰੀ ਤਰ੍ਹਾਂ ਨਾਲ ਗਲਤ ਦੱਸਦਿਆਂ ਕਿਹਾ ਹੈ ਕਿ ਈ. ਵੀ. ਐੱਮ. ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਅਤੇ ਉਨ੍ਹਾਂ ਦੀ...
ਪੱਲੇਦਾਰਾਂ ਦੇ ਦੋ ਧੜਿਆਂ 'ਚ ਹੋਈ ਲੜਾਈ, ਕਈ ਜ਼ਖ਼ਮੀ
. . .  1 day ago
ਤਪਾ ਮੰਡੀ, 21 ਮਈ (ਵਿਜੇ ਸ਼ਰਮਾ)- ਅੱਜ ਇੱਥੇ ਪੱਲੇਦਾਰਾਂ ਦੇ ਦੋ ਧੜਿਆਂ ਵਿਚਾਲੇ ਹੋਈ ਲੜਾਈ ਦੌਰਾਨ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਸਪੈਸ਼ਲ ਲੋਡ ਭਰਨ ਨੂੰ ਲੈ ਕੇ ਦੋ ਧੜਿਆਂ ਦੇ ਪੱਲੇਦਾਰ ਆਪਸ 'ਚ ਉਲਝ ਗਏ...
ਦਿੱਲੀ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਸ਼ੁਰੂ
. . .  1 day ago
ਅੱਗ ਲੱਗਣ ਕਾਰਨ ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀਆਂ ਸੜ ਕੇ ਹੋਈਆਂ ਸੁਆਹ, ਦੋ ਮਾਸੂਮ ਬੱਚੀਆਂ ਦੀ ਮੌਤ
. . .  1 day ago
ਜੇਕਰ ਸਿੱਧੂ ਨੂੰ ਕਿਸੇ ਤਰ੍ਹਾਂ ਦੀ ਨਾਰਾਜ਼ਗੀ ਸੀ ਤਾਂ ਉਹ ਹਾਈਕਮਾਂਡ ਨਾਲ ਗੱਲਬਾਤ ਕਰ ਸਕਦੇ ਸਨ- ਪ੍ਰਨੀਤ ਕੌਰ
. . .  1 day ago
ਸੰਜੇ ਸਿੰਘ ਨੇ ਅਖਿਲੇਸ਼ ਯਾਦਵ ਨਾਲ ਕੀਤੀ ਮੁਲਾਕਾਤ, ਕਿਹਾ- ਦੇਸ਼ ਭਰ 'ਚੋਂ ਹੋਵੇਗਾ ਭਾਜਪਾ ਦਾ ਸਫ਼ਾਇਆ
. . .  1 day ago
ਅਫ਼ਗ਼ਾਨਿਸਤਾਨ 'ਚ 9 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਐਗਜ਼ਿਟ ਪੋਲ ਵਿਰੋਧੀ ਧਿਰ ਦਾ ਹੌਂਸਲਾ ਤੋੜਨ ਦਾ ਹਥਿਆਰ- ਪ੍ਰਿਅੰਕਾ ਗਾਂਧੀ
. . .  1 day ago
ਸਾਰੀਆਂ ਵੀ. ਵੀ. ਪੈਟ ਪਰਚੀਆਂ ਦੀ ਜਾਂਚ ਸੰਬੰਧੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਕੀਤਾ ਖ਼ਾਰਜ
. . .  1 day ago
ਪੱਛਮੀ ਬੰਗਾਲ 'ਚ ਭਾਜਪਾ ਦੇ ਪੰਜ ਵਰਕਰ ਜ਼ਖ਼ਮੀ, ਟੀ. ਐੱਮ. ਸੀ. 'ਤੇ ਹਮਲੇ ਦਾ ਦੋਸ਼
. . .  1 day ago
ਮੈਕਸੀਕੋ 'ਚ ਗੋਲੀਬਾਰੀ, 10 ਲੋਕਾਂ ਦੀ ਮੌਤ
. . .  1 day ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਭਾਖੜਾ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਕੋਲਕਾਤਾ ਉੱਤਰੀ ਸੰਸਦੀ ਹਲਕੇ ਦੇ ਬੂਥ ਨੰ. 200 'ਤੇ ਵੋਟਿੰਗ ਰੱਦ
. . .  1 day ago
ਮੁਲਾਇਮ ਅਤੇ ਅਖਿਲੇਸ਼ ਯਾਦਵ ਵਿਰੁੱਧ ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਦਾਖ਼ਲ ਕੀਤਾ ਹਲਫ਼ਨਾਮਾ
. . .  1 day ago
ਕਿਰਗਿਸਤਾਨ ਰਵਾਨਾ ਹੋਏ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ
. . .  1 day ago
ਅੱਜ ਚੋਣ ਕਮਿਸ਼ਨ ਨੂੰ ਮਿਲਣਗੀਆਂ ਵਿਰੋਧੀ ਪਾਰਟੀਆਂ
. . .  1 day ago
ਸੋਨੀਆ, ਰਾਹੁਲ, ਮਨਮੋਹਨ ਸਿੰਘ ਨੇ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਜੋਕੋ ਵਿਡੋਡੋ ਦੂਸਰੀ ਵਾਰ ਬਣੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ
. . .  1 day ago
ਆਈ.ਈ.ਡੀ ਧਮਾਕੇ 'ਚ 2 ਜਵਾਨ ਜ਼ਖਮੀ
. . .  1 day ago
ਮੁਇਨੁਲ ਹੱਕ ਭਾਰਤ 'ਚ ਪਾਕਿਸਤਾਨ ਦੇ ਨਵੇਂ ਹਾਈ ਕਮਿਸ਼ਨਰ ਨਿਯੁਕਤ
. . .  1 day ago
ਅਮਿਤ ਸ਼ਾਹ ਅੱਜ ਕਰਨਗੇ ਐਨ.ਡੀ.ਏ ਆਗੂਆਂ ਨਾਲ ਮੁਲਾਕਾਤ
. . .  1 day ago
ਬੋਰਵੈਲ 'ਚ ਡਿੱਗੀ ਬੱਚੀ ਦੀ ਮੌਤ
. . .  1 day ago
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  1 day ago
ਸਾਬਕਾ ਐੱਫ-1 ਚੈਂਪੀਅਨ ਨਿਕੀ ਲਉਡਾ ਦਾ ਦੇਹਾਂਤ
. . .  1 day ago
ਅੱਜ ਦਾ ਵਿਚਾਰ
. . .  1 day ago
ਪਿੰਡ ਵਲੀਪੁਰ ਵਿਖੇ ਆਰ.ਐੱਮ.ਪੀ. ਡਾਕਟਰ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ
. . .  2 days ago
ਦਿੱਲੀ ਦੇ ਸੰਗਮ ਬਿਹਾਰ 'ਚ ਵਿਅਕਤੀ ਦਾ ਚਾਕੂ ਮਾਰ ਕੇ ਕਤਲ
. . .  2 days ago
ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ 'ਚ 22 ਮਈ ਨੂੰ ਮੁੜ ਪੈਣਗੀਆਂ ਵੋਟਾਂ
. . .  2 days ago
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ
. . .  2 days ago
ਮਹਾਰਾਸ਼ਟਰ ਮਹਿਲਾ ਕਮਿਸ਼ਨ ਨੇ ਵਿਵੇਕ ਓਬਰਾਏ ਨੂੰ ਨੋਟਿਸ ਕੀਤਾ ਜਾਰੀ
. . .  2 days ago
ਅਫ਼ਗ਼ਾਨਿਸਤਾਨ 'ਚ 11 ਤਾਲਿਬਾਨੀ ਅੱਤਵਾਦੀ ਢੇਰ
. . .  2 days ago
ਮਮਤਾ ਨੂੰ ਮਿਲਣ ਲਈ ਕੋਲਕਾਤਾ ਪਹੁੰਚੇ ਚੰਦਰਬਾਬੂ ਨਾਇਡੂ
. . .  2 days ago
ਘਰੇਲੂ ਲੜਾਈ ਦੌਰਾਨ ਹਿੰਸਕ ਹੋਇਆ ਪਤੀ, ਦੰਦੀਆਂ ਵੱਢ ਕੇ ਕੱਟਿਆ ਪਤਨੀ ਦਾ ਨੱਕ
. . .  2 days ago
ਪਿਕਅਪ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਪੁੱਤ ਦੀ ਮੌਤ
. . .  2 days ago
ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਚੋਣ ਰੱਦ
. . .  2 days ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਨੇ ਹਾਈਕੋਰਟ 'ਚ ਫਿਰ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  2 days ago
ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਸਿਆਸੀ ਆਗੂ ਦੀ ਮੌਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਕੱਤਕ ਸੰਮਤ 550

ਤਰਨਤਾਰਨ

ਪਿੰਡ ਡਿਆਲ ਰਾਜਪੂਤਾਂ ਵਿਖੇ ਕਿਸਾਨ ਅਵਤਾਰ ਸਿੰਘ ਖਹਿਰਾ ਨੂੰ ਉਤਸ਼ਾਹਿਤ ਕਰਨ ਲਈ ਡੀ. ਸੀ. ਉਸ ਦੇ ਖੇਤਾਂ 'ਚ ਪਹੁੰਚੇ

ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)¸ਜ਼ਿਲ੍ਹਾ ਪ੍ਰਸ਼ਾਸਨ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਵਿੱਢੀ ਮੁਹਿੰਮ ਨੂੰ ਕਿਸਾਨਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਝੋਨੇ ਦੀ ਪਰਾਲੀ ਨੂੰ ਜ਼ਮੀਨ ਵਿਚ ਮਿਲਾਉਣ ਵਾਲੇ ਕਿਸਾਨਾਂ ਨੂੰ ਸਨਮਾਨਿਤ ਕਰਕੇ ਉਤਸ਼ਾਹਿਤ ਕੀਤਾ ਜਾ ਰਿਹਾ ਹੈ | ਇਸੇ ਕੜੀ ਤਹਿਤ ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਪਿੰਡ ਡਿਆਲ ਰਾਜਪੂਤਾਂ ਦੇ ਕਿਸਾਨ ਅਵਤਾਰ ਸਿੰਘ ਖਹਿਰਾ ਨੂੰ ਉਤਸ਼ਾਹਿਤ ਕਰਨ ਲਈ ਉਸ ਦੇ ਖੇਤਾਂ ਵਿਚ ਗਏ, ਜਿਸ ਨੇ ਆਪਣੀ 17 ਏਕੜ ਝੋਨੇ ਪਰਾਲੀ ਨੂੰ ਜ਼ਮੀਨ ਵਿਚ ਖ਼ਪਤ ਕੀਤਾ ਹੈ | ਇਸ ਮੌਕੇ 'ਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਪ੍ਰਤੀ ਜਿੱਥੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ 50 ਫੀਸਦੀ ਸਬਸਿਡੀ 'ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਪਰਾਲੀ ਨੂੰ ਜਮੀਨ ਮਿਲਾਇਆ ਜਾ ਸਕੇ | ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿਚ ਵਿਅਕਤੀਗਤ ਤੌਰ ਅਤੇ ਸਹਿਕਾਰੀ ਸਭਾਵਾਂ ਰਾਹੀਂ 600 ਤੋਂ ਵੱਧ ਖੇਤੀ ਸੰਦ ਮੁਹੱਈਆ ਕਰਵਾਏ ਜਾ ਚੁੱਕੇ ਹਨ ਅਤੇ ਹੋਰ ਵੀ ਖੇਤੀ ਸੰਦ ਕਿਸਾਨਾਂ ਨੂੰ ਸਬਸਿਡੀ 'ਤੇ ਮੁਹੱਈਆ ਕਰਵਾਏ ਜਾ ਰਹੇ ਹਨ | ਉਨ੍ਹਾਂ ਨੇ ਅਪੀਲ ਕੀਤੀ ਕਿ ਹੋਰ ਪਿੰਡਾਂ ਦੀਆਂ ਪੰਚਾਇਤਾਂ ਅਤੇ ਅਗਾਂਹ ਵਧੂ ਕਿਸਾਨ ਵੀ ਇਸ ਕੰਮ ਲਈ ਅੱਗੇ ਆਉਣ ਤਾਂ ਜੋ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਇਆ ਜਾ ਸਕੇ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ੍ਹ ਦੇ ਪਿੰਡ ਬੂਹ ਹਵੇਲੀਆ, ਬੁਰਜ ਦੇਵਾ ਸਿੰਘ ਅਤੇ ਜਿਉਣੇ ਕੇ ਦੀਆਂ ਪੰਚਾਇਤਾਂ ਨੇ ਇਸ ਸੀਜ਼ਨ ਦੌਰਾਨ ਪਰਾਲੀ ਨੂੰ ਅੱਗ ਨਾ ਲਾਉਣ ਦਾ ਪ੍ਰਣ ਕੀਤਾ ਹੈ | ਉਨ੍ਹਾਂ ਕਿਹਾ ਕਿ ਜਿਹੜੇ ਪਿੰਡਾਂ ਦੀਆਂ ਪੰਚਾਇਤਾਂ ਅਤੇ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਾਉਣਗੇ | ਉਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ | ਇਸ ਮੌਕੇ 'ਤੇ ਕਿਸਾਨ ਅਵਤਾਰ ਸਿੰਘ ਖਹਿਰਾ ਨੇ ਦੱਸਿਆ ਕਿ ਉਨ੍ਹਾਂ ਨੇ ਸਰਕਾਰ ਵਲੋਂ ਚਲਾਈ ਇਸ ਮੁਹਿੰਮ ਤੋਂ ਪ੍ਰੇਰਿਤ ਹੋ ਕੇ ਆਪਣੀ 17 ਏਕੜ ਜ਼ਮੀਨ ਦੀ ਪਰਾਲੀ ਨੂੰ ਅੱਗ ਨਹੀਂ ਲਗਾਈ ਸਗੋਂ ਮਿੱਟੀ ਵਿਚ ਵਾਹ ਦਿੱਤਾ ਹੈ | ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਜਿੱਥੇ ਜਮੀਨ ਦੀ ਉਪਜਾਊ ਸ਼ਕਤੀ ਵਧੇਗੀ ਉਥੇ ਖ਼ਾਦਾਂ ਅਤੇ ਨਦੀਨਨਾਸ਼ਕ ਦਵਾਈਆਂ ਦਾ ਖਰਚ ਘੱਟ ਹੋਵੇਗਾ ਅਤੇ ਕਣਕ ਦਾ ਝਾੜ ਵੀ ਵਧੇਰੇ ਮਿਲੇਗਾ |

ਪਰਾਲੀ ਦੇ ਮਸਲੇ ਨੂੰ ਲੈ ਕੇ ਕਿਸਾਨਾਂ ਕੀਤਾ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਰੋਸ ਮੁਜ਼ਾਹਰਾ

ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ, ਕੱਦਗਿੱਲ)-ਝੋਨੇ ਦੀ ਪਰਾਲੀ ਸਾੜਨ 'ਤੇ ਲਾਈ ਪਾਬੰਦੀ ਦੇ ਿਖ਼ਲਾਫ਼ ਕਿਸਾਨਾਂ ਨੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਤਰਨ ਤਾਰਨ ਦੇ ਦਫ਼ਤਰ ਸਾਹਮਣੇ ਰੋਸ ਮੁਜ਼ਾਹਰਾ ਕਰਦਿਆਂ ਮੰਗ ਕੀਤੀ ਕਿ ...

ਪੂਰੀ ਖ਼ਬਰ »

ਏ.ਡੀ.ਸੀ. ਵਿਕਾਸ ਪ੍ਰੋ. ਰਾਕੇਸ਼ ਕੁਮਾਰ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਅੰਡਰ-18 (ਲੜਕੇ-ਲੜਕੀਆਂ) ਦੀਆਂ ਖੇਡਾਂ ਦਾ ਕੀਤਾ ਉਦਘਾਟਨ

ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)-ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਵਿਚ ਅਜ ਸਥਾਨਕ ਜ਼ਿਲ੍ਹਾ ਪੱਧਰ ਦੇ ਟੂਰਨਾਮੈਂਟ ਅੰਡਰ-18 ਸਾਲ (ਲੜਕੇ-ਲੜਕੀਆਂ) ਦੀਆਂ ਖੇਡਾਂ ਦਾ ਉਦਘਾਟਨ ਏ.ਡੀ.ਸੀ ਵਿਕਾਸ ਪ੍ਰੋ: ਰਾਕੇਸ਼ ਕੁਮਾਰ ਵਲੋਂ ਕੀਤਾ ਗਿਆ | ਇਸ ਮੌਕੇ 'ਤੇ ਬਲਬੀਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਇਕਮੁੱਠਤਾ ਨੂੰ ਬਣਾਈ ਰੱਖਣ ਲਈ ਪਾਰਟੀ ਹਾਈ ਕਮਾਨ ਨੂੰ ਚੁੱਕਣੇ ਚਾਹੀਦੇ ਹਨ ਠੋਸ ਕਦਮ - ਵੇਂਈਪੀਈਾ, ਮੇਘ ਸਿੰਘ

ਖਡੂਰ ਸਾਹਿਬ, 16 ਅਕਤੂਬਰ (ਮਾਨ ਸਿੰਘ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਮਜ਼ਬੂਤ ਕਰਨ ਲਈ ਜੋ ਸੇਵਾਵਾਂ ਬ੍ਰਹਮਪੁਰਾ ਪਰਿਵਾਰ ਵਲੋਂ ਪਾਰਟੀ ਨੂੰ ਦਿੱਤੀਆਂ ਗਈਆਂ ਹਨ ਉਨ੍ਹਾਂ ਨੂੰ ਅੱਜ ਅੱਖੋਂ ਅਣਗੌਲਿਆਂ ਨਹੀਂ ਕੀਤਾ ਜਾ ਸਕਦਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਟੈਂਪੂ ਟਰੈਵਲ ਵਲੋਂ ਰੇਹੜੇ ਨੂੰ ਟੱਕਰ ਮਾਰਨ 'ਤੇ ਇਕ ਵਿਅਕਤੀ ਜ਼ਖ਼ਮੀ, ਬਲਦ ਦੀ ਮੌਤ

ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)-ਨੌਸ਼ਹਿਰਾ ਪੰਨੂੰਆਂ ਵਿਖੇ ਤੇਜ਼ ਰਫ਼ਤਾਰ ਟੈਂਪੂ ਟਰੈਵਲ ਵਲੋਂ ਰੇਹੜੇ ਨੂੰ ਟੱਕਰ ਮਾਰਨ 'ਤੇ ਰੇਹੜਾ ਸਵਾਰ ਵਿਅਕਤੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ, ਜਦਕਿ ਰੇਹੜੇ ਅੱਗੇ ਜੋੜੇ ਬਲਦ ਦੀ ਮੌਕੇ 'ਤੇ ਹੀ ਮੌਤ ਹੋ ਗਈ | ਇਸ ਸਬੰਧ ...

ਪੂਰੀ ਖ਼ਬਰ »

ਆਰੀਹੰਤ ਮਿੱਲ ਵਿਚ ਲਗਾਈ ਝੋਨੇ ਦੀ ਫ਼ਸਲ ਕੱਟਣ ਨੂੰ ਲੈ ਕੇ ਸੱਤਾਧਾਰੀ ਧਿਰ ਦਾ ਆਗੂ ਯਤਨਸ਼ੀਲ

ਗੋਇੰਦਵਾਲ ਸਾਹਿਬ, 16 ਅਕਤੂਬਰ (ਵਰਿੰਦਰ ਸਿੰਘ ਰੰਧਾਵਾ)¸ਗੋਇੰਦਵਾਲ ਸਾਹਿਬ ਸਨਅਤੀ ਕੇਂਦਰ ਵਿਖੇ ਸਥਿਤ ਆਰੀਹੰਤ ਥੈਰਡਿਜ਼ ਮਿਲ ਇਕ ਵਾਰ ਫਿਰ ਚਰਚਾ ਵਿਚ ਆ ਗਈ ਹੈ | ਜਦੋਂ ਸਬਧਿਤ ਮਹਿਕਮੇਂ ਪੀ.ਐੱਸ.ਆਈ.ਈ.ਸੀ. ਵਲੋਂ ਮਿੱਲ ਦੇ ਅਹਾਤੇ ਵਿਚ ਨਾਜਾਇਜ਼ ਤੌਰ 'ਤੇ ਲਗਾਏ ...

ਪੂਰੀ ਖ਼ਬਰ »

ਕਈ ਦਿਨਾਂ ਤੋਂ ਬੰਦ ਪਈ ਬਿਜਲੀ ਸਪਲਾਈ ਬਹਾਲ ਕਰਵਾਉਣ ਲਈ ਬਿਜਲੀ ਦਫ਼ਤਰ ਵਿਖੇ ਕਿਸਾਨ ਆਪ ਚੜ੍ਹੇ ਖੰਭੇ 'ਤੇ

ਭਿੱਖੀਵਿੰਡ, 16 ਅਕਤੂਬਰ (ਬੌਬੀ)-ਪੰਜਾਬ ਪਾਵਰਕਾਮ ਭਾਵੇਂ ਨਿੱਤ ਦਿਨ ਬਿਜਲੀ ਦੇ ਰੇਟਾਂ ਵਿਚ ਵਾਧਾ ਕਰਕੇ ਵਾਧੂ ਮਾਲੀਆ ਇਕੱਤਰ ਕਰਨ ਵਿਚ ਲੱਗਾ ਹੈ ਅਤੇ ਕਰਮਚਾਰੀ ਆਪਣੀ ਤਨਖ਼ਾਹਾਂ ਅਤੇ ਹੋਰ ਸਹੂਲਤਾਂ ਲੈਣ ਲਈ ਪਾਵਰਕਾਮ ਿਖ਼ਲਾਫ਼ ਸਮੇਂ ਸਮੇਂ ਸੰਘਰਸ਼ ਕਰਦੇ ...

ਪੂਰੀ ਖ਼ਬਰ »

ਸੰਤ ਕਰਤਾਰ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੀ ਯਾਦ ਵਿਚ 21 ਨੂੰ ਮੇਲਾ ਮਨਾਇਆ ਜਾਵੇਗਾ-ਭਾਈ ਮਨਜੀਤ ਸਿੰਘ

ਖੇਮਕਰਨ, 16 ਅਕਤੂਬਰ (ਰਾਕੇਸ਼ ਬਿੱਲਾ)¸ਦਮਦਮੀ ਟਕਸਾਲ ਦੇ 13ਵੇਂ ਮੁਖੀ ਸਚਖੰਡ ਵਾਸੀ ਸੰਤ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਯਾਦ ਵਿਚ ਗੁਰਦੁਆਰਾ ਖ਼ਾਲਸਾ ਦਰਬਾਰ ਪਿੰਡ ਭੂਰਾ ਕੋਹਨਾ ਵਿਖੇ 21 ਅਕਤੂਬਰ ਨੂੰ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਖੁਸ਼ਹਾਲੀ ਦੇ ਰਾਖਿਆਂ ਨੇ ਵੱਖ-ਵੱਖ ਸਕੀਮਾਂ ਨੂੰ ਹੇਠਲੇ ਪੱਧਰ 'ਤੇ ਪਹੁੰਚਾਉਣ 'ਚ ਮਹੱਤਵਪੂਰਨ ਭੂਮਿਕਾ ਨਿਭਾਈ

ਸਰਹਾਲੀ ਕਲਾਂ, 16 ਅਕਤੂਬਰ (ਅਜੈ ਸਿੰਘ ਹੁੰਦਲ)¸ਖੁਸ਼ਹਾਲੀ ਦੇ ਰਾਖਿਆਂ ਨੇ ਜ਼ਿਲ੍ਹੇ ਵਿਚ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀਆਂ ਵੱਖ-ਵੱਖ ਸਕੀਮਾਂ ਨੂੰ ਹੇਠਲੇ ਪੱਧਰ 'ਤੇ ਪਹੁੰਚਾਉਣ ਵਿਚ ਆਪਣੀ ਫ਼ੀਡ ਬੈਕ ਦੇ ਕੇ ਆਪਣੀ ਮਹੱਤਵਪੂਰਨ ਭੂਮਿਕਾ ਨਿਭਾਈ ...

ਪੂਰੀ ਖ਼ਬਰ »

ਮੱਧ ਪ੍ਰਦੇਸ਼ ਹਾਈਕੋਰਟ ਦੇ ਜੱਜ ਜੀ. ਐੱਸ. ਆਹਲੂਵਾਲੀਆ ਖਡੂਰ ਸਾਹਿਬ ਵਿਖੇ ਹੋਏ ਨਤਮਸਤਕ

ਖਡੂਰ ਸਾਹਿਬ, 16 ਅਕਤੂਬਰ (ਮਾਨ ਸਿੰਘ)-ਮੱਧ ਪ੍ਰਦੇਸ਼ ਹਾਈਕੋਰਟ ਦੇ ਜੱਜ ਗੁਰਪਾਲ ਸਿੰਘ ਆਹਲੂਵਾਲੀਆ ਕਸਬਾ ਖਡੂਰ ਸਾਹਿਬ ਵਿਖੇ ਸਥਿਤ ਗੁਰੂਦੁਆਰਾ ਦਰਬਾਰ ਸਾਹਿਬ, ਗੁਰੂਦੁਆਰਾ ਤਪਿਆਣਾ ਸਾਹਿਬ ਆਦਿ ਵਿਖੇ ਆਪਣੇ ਪਰਿਵਾਰ ਸਮੇਤ ਨਤਮਸਤਕ ਹੋਏ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਪਰਾਲੀ ਸਾੜਨ 'ਤੇ ਪਾਬੰਦੀ ਵਾਲਾ ਕਾਨੂੰਨ ਸਰਕਾਰ ਵਾਪਸ ਲਵੇ-ਪੰਨੂੰ

ਹਰੀਕੇ ਪੱਤਣ, 16 ਅਕਤੂਬਰ (ਸੰਜੀਵ ਕੁੰਦਰਾ)-ਸਰਕਾਰ ਨੇ ਝੋਨੇ ਦੀ ਪਰਾਲੀ ਦਾ ਠੋਸ ਹੱਲ ਪੇਸ਼ ਨਹੀਂ ਕੀਤਾ ਅਤੇ ਪਰਾਲੀ ਸਾੜਨ 'ਤੇ ਪਾਬੰਦੀ ਵਾਲੇ ਕਾਨੂੰਨ ਨੂੰ ਸਰਕਾਰ ਰੱਦ ਕਰੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਕਨਵੀਨਰ ...

ਪੂਰੀ ਖ਼ਬਰ »

ਬਾਗਬਾਨੀ ਵਿਭਾਗ ਵਲੋਂ ਕਿਸਾਨਾਂ ਨੂੰ ਖਾਦ ਦੀ ਘੱਟ ਵਰਤੋਂ ਕਰਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਖਡੂਰ ਸਾਹਿਬ, 16 ਅਕਤੂਬਰ (ਪ੍ਰਤਾਪ ਸਿੰਘ ਵੈਰੋਵਾਲ)-ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸਭਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਾਜ਼ ਸਿੰਘ ਸੰਧੂ ਡਿਪਟੀ ਡਾਇਰੈਕਟਰ ਬਾਗਬਾਨੀ ਤਰਨ ਤਾਰਨ ਦੀ ਯੋਗ ਅਗਵਾਈ ਹੇਠ ਪਿੰਡ ਦਾਰਾਪੁਰ ਬਲਾਕ ਖਡੂਰ ਸਾਹਿਬ ਵਿਖੇ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣੀ ਕਿਸਾਨਾਂ ਦੀ ਮਜਬੂਰੀ, 18 ਨੂੰ ਕੀਤਾ ਜਾਵੇਗਾ ਰੇਲਾਂ ਦਾ ਚੱਕਾ ਜਾਮ

ਪੱਟੀ, 16 ਅਕਤੂਬਰ (ਅਵਤਾਰ ਸਿੰਘ ਖਹਿਰਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਮਜ਼ਦੂਰਾਂ ਨੂੰ ਅਣਗੋਲਿਆਂ ਕਰਨ ਦੇ ਵਿਰੋਧ ਵਿਚ ਜਿੱਥੇ 18 ਨੂੰ 3 ਘੰਟੇ ਰੇਲਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਉਥੇ ਹੀ ...

ਪੂਰੀ ਖ਼ਬਰ »

ਐੱਲ.ਪੀ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੂੰ ਅੰਮਿ੍ਤਪਾਨ ਕਰਵਾਇਆ

ਤਰਨ ਤਾਰਨ, 16 ਅਕਤੂਬਰ (ਪਰਮਜੀਤ ਜੋਸ਼ੀ)-ਐੱਲ.ਪੀ. ਇੰਟਰਨੈਸ਼ਨਲ ਪਬਲਿਕ ਸਕੂਲ ਲਾਲਪੁਰਾ ਵਲੋਂ ਵਿਦਿਆਰਥੀਆਂ ਨੂੰ ਅੰਮਿ੍ਤਪਾਨ ਕਰਵਾਉਣ ਦਾ ਪ੍ਰਬੰਧ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਸਕੂਲ ਦੇ 19 ਵਿਦਿਆਰਥੀਆਂ ਨੂੰ ਅੰਮਿ੍ਤਪਾਨ ਕਰਵਾਇਆ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਸੀ.ਐਚ.ਸੀ ਘਰਿਆਲਾ ਵਲੋਂ ਭੱਠਿਆਂ 'ਤੇ ਪ੍ਰਵਾਸੀ ਮਜ਼ਦੂਰਾਂ ਨੂੰ ਡੇਂਗੂ ਬਾਰੇ ਦਿੱਤੀ ਜਾਣਕਾਰੀ

ਪੱਟੀ, 16 ਅਕਤੂਬਰ (ਪ੍ਰਭਾਤ ਮੌਾਗਾ)-ਡਾ. ਸਮਸ਼ੇਰ ਸਿੰਘ ਸਿਵਲ ਸਰਜਨ ਤਰਨਤਾਰਨ ਦੇ ਹੁਕਮਾਂ ਤੇ ਸੀਨੀਅਰ ਮੈਡੀਕਲ ਅਫਸਰ ਡਾ. ਕੰਵਲਜੀਤ ਕੌਰ ਘਰਿਆਲਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੀ.ਐਚ.ਸੀ ਘਰਿਆਲਾ ਅਧੀਨ ਆਉਂਦੇ ਭੱਠੇ (ਸਭਰਾ-ਜੋਤੀ ਸ਼ਾਹ) ਵਿਖੇ ਪ੍ਰਵਾਸੀ ਮਜ਼ਦੂਰਾਂ ...

ਪੂਰੀ ਖ਼ਬਰ »

ਪਰਾਲੀ ਨੂੰ ਖੇਤਾਂ ਵਿਚ ਰਲਾਉਣ ਵਾਲੇ ਕਿਸਾਨ ਵਧੀਆ ਝਾੜ ਪੈਦਾ ਕਰ ਰਹੇ ਹਨ-ਡਿਪਟੀ ਕਮਿਸ਼ਨਰ

ਪੱਟੀ 16 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਪਰਾਲੀ ਨੂੰ ਖੇਤਾਂ ਵਿੱਚ ਰਲਾਉਣ ਵਾਲੇ ਕਿਸਾਨ ਵਧੀਆ ਝਾੜ ਪੈਦਾ ਕਰ ਰਹੇ ਹਨ | ਜਿਸਦੀ ਮਿਸਾਲ ਪੱਟੀ ਹਲਕੇ ਦੇ ਪਿੰਡ ਬੁਰਜ ਦੇਵਾ ਸਿੰਘ ਦੇ ਕਿਸਾਨ ਗੁਰਬਚਨ ਸਿੰਘ ਨੇ ਪੈਦਾ ਕੀਤੀ ਹੈ | ਉਹ ਕਿਸਾਨ ਨਾ ਤਾਂ ...

ਪੂਰੀ ਖ਼ਬਰ »

ਤਰਨ ਤਾਰਨ ਦੇ ਯੂਥ ਹੋਸਟਲ ਵਿਖੇ 22 ਤੋਂ ਇੰਟਰ ਸਟੇਟ ਲੱਗ ਰਿਹਾ ਯੂਥ ਐਕਸਚੇਂਜ ਕੈਂਪ-ਗਿੱਲ

ਤਰਨ ਤਾਰਨ, 16 ਅਕਤੂਬਰ (ਕੱਦਗਿੱਲ)-ਨਹਿਰੂ ਯੁਵਾ ਕੇਂਦਰ ਦੇ ਜ਼ਿਲ੍ਹਾ ਯੂਥ ਕੋਆਡਰੀਨੇਟਰ ਬਿਕਰਮ ਸਿੰਘ ਗਿੱਲ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਭਾਰਤ ਸਰਕਾਰ ਯੁਵਾ ਅਤੇ ਖੇਡ ਮੰਤਰਾਲਾ ਵਲੋਂ ਤਰਨ ਤਾਰਨ ਦੇ ਯੂਥ ਹੋਸਟਲ ਵਿਖੇ ਇੰਟਰ ਸਟੇਟ ਯੂਥ ਐਕਸਚੇਂਜ ...

ਪੂਰੀ ਖ਼ਬਰ »

ਨਕਸਲੀਆਂ ਵਲੋਂ ਮਾਰੇ ਗਏ ਡਰਾਈਵਰ ਦੇ ਪਰਿਵਾਰ ਨੂੰ 50 ਹਜ਼ਾਰ ਦਾ ਚੈੱਕ ਭੇਟ

ਖਡੂਰ ਸਾਹਿਬ, 16 ਅਕਤੂਬਰ (ਪ੍ਰਤਾਪ ਸਿੰਘ ਵੈਰੋਵਾਲ)-ਬੀਤੇ ਦਿਨੀਂ (ਬਿਹਾਰ) ਵਿਖੇ ਨਕਸਲਵਾਦੀਆਂ ਹੱਥੋਂ 2 ਮਹੀਨੇ ਪਹਿਲਾਂ ਮਾਰੇ ਗਏ ਪਿੰਡ ਵੜਿੰਗ ਸੂਬਾ ਸਿੰਘ ਦੇ ਟਰੱਕ ਡਰਾਈਵਰ ਜੋਗਾ ਸਿੰਘ ਪੁੱਤਰ ਪਾਲ ਸਿੰਘ ਦੀ ਆਰਥਿਕ ਸਹਾਇਕਾ ਕਰਨ ਲਈ ਸ੍ਰੀ ਦਰਬਾਰ ਸਾਹਿਬ ਦੇ ...

ਪੂਰੀ ਖ਼ਬਰ »

ਇੰਜੀ: ਪ੍ਰਦੀਪ ਕੁਮਾਰ ਅਹੁਦਾ ਸੰਭਾਲਣ ਉਪਰੰਤ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)-ਇੰਜੀ: ਪ੍ਰਦੀਪ ਕੁਮਾਰ ਸੈਣੀ ਉਪ ਮੁੱਖ ਇੰਜੀਨੀਅਰ ਸੰਚਾਲਨ ਹਲਕਾ ਤਰਨ ਤਾਰਨ ਦਾ ਅਹੁਦਾ ਸੰਭਾਲਣ 'ਤੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ, ਜਿਥੇ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਬੈਠ ਕੇ ਕੀਰਤਨ ਸਰਵਣ ਕੀਤਾ | ਇਸ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਦੇ 300 ਸਾਲਾ ਜੋਤੀ ਜੋਤ ਦਿਹਾੜੇ ਨੂੰ ਸਮਰਪਿਤ ਸ਼ਤਾਬਦੀ ਸਮਾਗਮ 18 ਤੋਂ 21 ਤੱਕ

ਫਗਵਾੜਾ, 16 ਅਕਤੂਬਰ (ਤਰਨਜੀਤ ਸਿੰਘ ਕਿੰਨੜਾ) ਭਾਈ ਘਨੱਈਆ ਜੀ ਸੇਵਾ ਸਿਮਰਨ ਕੇਂਦਰ ਫਗਵਾੜਾ ਵਿਖੇ ਭਾਈ ਘਨੱਈਆ ਜੀ ਦੇ 300 ਸਾਲਾ ਜੋਤੀ ਜੋਤ ਦਿਹਾੜੇ ਨੂੰ ਸਮਰਪਿਤ ਸ਼ਤਾਬਦੀ ਸਮਾਗਮ 18 ਤੋਂ 21 ਅਕਤੂਬਰ ਤੱਕ ਕੇਂਦਰ ਦੇ ਸੰਚਾਲਕ ਸੰਤ ਅਨੂਪ ਸਿੰਘ ਊਨਾ ਸਾਹਿਬ ਵਾਲਿਆਂ ਦੀ ...

ਪੂਰੀ ਖ਼ਬਰ »

ਲਾਵਾਰਿਸ ਬੱਚਿਆਾ ਦੀ ਜਾਨ ਬਚਾਉਣ ਲਈ ਬਣਨ ਵਾਲੇ ਪੰਘੂੜੇ ਦਾ ਜਾਇਜ਼ਾ ਲੈਣ ਲਈ ਏ.ਡੀ.ਸੀ. ਸਿਵਲ ਹਸਪਤਾਲ ਪਹੁੰਚੇ

ਤਰਨ ਤਾਰਨ 16 ਅਕਤੂਬਰ (ਹਰਿੰਦਰ ਸਿੰਘ)¸ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਾਵਾਰਿਸ ਬੱਚਿਆਾ ਦੀ ਜਾਨ ਬਚਾਉਣ ਲਈ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੀ ਸਹਾਇਤਾ ਨਾਲ ਪੰਘੂੜਾ ਸਕੀਮ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਤਹਿਤ ਏ.ਡੀ.ਸੀ. ਸੰਦੀਪ ਰਿਸ਼ੀ ਸਿਵਲ ਹਸਪਤਾਲ ਵਿਖੇ ਪਹੁੰਚੇ ...

ਪੂਰੀ ਖ਼ਬਰ »

ਸੰਤ ਕਰਤਾਰ ਸਿੰਘ ਖ਼ਾਲਸਾ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਸੁਰ ਸਿੰਘ, 16 ਅਕਤੂਬਰ (ਧਰਮਜੀਤ ਸਿੰਘ)-ਸੰਤ ਗਿਆਨੀ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦਾ ਜਨਮ ਦਿਹਾੜਾ ਜੋ ਕਿ 21 ਅਕਤੂਬਰ ਨੂੰ ਗੁਰਦੂਆਰਾ ਖ਼ਾਲਸਾ ਦਰਬਾਰ ਪਿੰਡ ਭੂਰਾ ਕੋਹਨਾ ਵਿਖੇ ਮਨਾਇਆ ਜਾ ਰਿਹਾ ਹੈ, ਸਬੰਧੀ ਸੰਗਤਾਂ ਨੂੰ ਲਾਮਬੰਦ ਕਰਨ ਦੇ ਉਦੇਸ਼ ਨਾਲ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਿਆ ਗੋਇੰਦਵਾਲ ਸਾਹਿਬ ਵਿਖੇ ਨੌਵੀਂ ਜਮਾਤ ਵਿਚ ਦਾਖਲੇ ਲਈ ਫਾਰਮ ਮਿਲਣੇ ਸ਼ੁਰੂ

ਗੋਇੰਦਵਾਲ ਸਾਹਿਬ, 16 ਅਕਤੂਬਰ (ਵਰਿੰਦਰ ਸਿੰਘ ਰੰਧਾਵਾ)-ਭਾਰਤ ਸਰਕਾਰ ਵਲੋਂ ਚਲਾਏ ਜਾ ਰਹੇ ਜਵਾਹਰ ਨਵੋਦਿਆ ਵਿਦਿਆਲਿਆ ਗੋਇੰਦਵਾਲ ਸਾਹਿਬ ਦੇ ਪਿ੍ੰਸੀਪਲ ਨਿਜ਼ਾਮ ਅਲੀ ਵਲੋਂ ਜਾਰੀ ਇਕ ਬਿਆਨ ਰਾਹੀਂ ਦੱਸਿਆ ਕਿ ਨੌਵੀਂ ਜਮਾਤ ਵਿਚ ਖਾਲੀ ਸੀਟਾਂ ਸੈਸ਼ਨ 2019-20 ਵਾਸਤੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਵਲੋਂ ਵਕੀਲਾਂ ਦੇ ਚੈਂਬਰਾਂ ਲਈ ਮੈਚਿੰਗ ਰਾਸ਼ੀ ਕੀਤੀ ਮਨਜ਼ੂਰ

ਪੱਟੀ, 16 ਅਕਤੂਬਰ (ਪ੍ਰਭਾਤ ਮੌਾਗਾ, ਕੁਲਵਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਲੋਕ ਨਿਰਮਾਣ ਮੰਤਰੀ ਵਿਜੈਇੰਦਰ ਸਿੰਗਲਾ ਵਲੋਂ ਜਿੱਥੇ ਵਿਧਾਨ ਸਭਾ ਹਲਕਾ ਪੱਟੀ ਲਈ ਸੜਕਾਂ ਦੇ ਨਿਰਮਾਣ ਲਈ ਨੀਂਹ ਪੱਥਰ ਰੱਖੇ ਉੱਥੇ ਹੀ ਜੁਡੀਸ਼ੀਅਲ ਕੋਰਟ ਕੰਪਲੈਕਸ ਪੱਟੀ ਦੇ ਹੋ ਰਹੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਦੇ ਤਾਈਕਵਾਂਡੋ ਦੇ ਵਿਦਿਆਰਥੀ ਨੈਸ਼ਨਲ ਪੱਧਰ 'ਤੇ ਚੁਣੇ

ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)¸ਜ਼ਿਲ੍ਹੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁੁਸਾਇਟੀ, ਅੰਮਿ੍ਤਸਰ-ਤਰਨ ਤਾਰਨ ਦੇ ਵਿਦਿਆਰਥੀ 8 ਅਕਤੂਬਰ 2018 ਤੋਂ 12 ਅਕਤੂਬਰ 2018 ਨੂੰ ਜਲੰਧਰ ਵਿਖੇ ...

ਪੂਰੀ ਖ਼ਬਰ »

ਟਰਾਂਸਪੋਰਟਰ ਯੂਨੀਅਨ ਝਬਾਲ ਦੀ ਮੀਟਿੰਗ ਦੌਰਾਨ ਟ੍ਰੈਫਿਕ ਇੰਚਾਰਜ ਨੂੰ ਕੀਤਾ ਸਨਮਾਨਿਤ

ਝਬਾਲ, 16 ਅਕਤੂਬਰ (ਸਰਬਜੀਤ ਸਿੰਘ)-ਟ੍ਰੈਫਿਕ ਇੰਚਾਰਜ ਝਬਾਲ ਦਲੀਪ ਕੁਮਾਰ ਵਲੋਂ ਟ੍ਰੈਫਿਕ ਨੂੰ ਕੰਟਰੋਲ ਕਰਨ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ ਉਨ੍ਹਾਂ ਨੂੰ ਟਰਾਂਸਪੋਰਟਰ ਯੂਨੀਅਨ ਅੱਡਾ ਝਬਾਲ ਵਿਖੇ ਪ੍ਰਧਾਨ ਹਰਜੀਤ ਸਿੰਘ ਮੀਆਂਪੁਰ ਅਤੇ ਸੈਕਟਰੀ ਸੁਖਬੀਰ ...

ਪੂਰੀ ਖ਼ਬਰ »

ਟੀ.ਵੀ.ਐਸ. ਕੰਪਨੀ ਨੇ ਕੇ.ਪੀ ਆਟੋ, ਪੱਟੀ ਵਿਖੇ ਨਵਾਂ ਮੋਟਰਸਾਈਕਲ ਕੀਤਾ ਲਾਂਚ

ਪੱਟੀ, 16 ਅਕਤੂਬਰ (ਅਵਤਾਰ ਸਿੰਘ ਖਹਿਰਾ)-ਟੀ.ਵੀ.ਐਸ ਕੰਪਨੀ ਵਲੋਂ ਕੇ.ਪੀ. ਆਟੋ ਏਜੰਸੀ ਪੱਟੀ ਵਿਖੇ ਨਵਾਂ ਮੋਟਰਸਾਈਕਲ ਲਾਂਚ ਕੀਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਕੇ.ਪੀ ਆਟੋ ਦੇ ਐਮ.ਡੀ. ਰਜਿੰਦਰ ਸਿੰਘ ਕੇ.ਪੀ. ਨੇ ਦੱਸਿਆ ਕਿ ਟੀ.ਵੀ.ਐਸ. ਦੇ ਨਵੇਂ ਮੋਟਰਸਾਈਕਲ ...

ਪੂਰੀ ਖ਼ਬਰ »

ਡੀ. ਐੱਮ. ਪੰਜਾਬ ਐਗਰੋ ਅਤੇ ਡੀ. ਐੱਮ. ਪਨਸਪ ਵਲੋਂ ਵੱਖ-ਵੱਖ ਮੰਡੀਆਂ ਦਾ ਦੌਰਾ

ਖਾਲੜਾ, 16 ਅਕਤੂਬਰ (ਜੱਜਪਾਲ ਸਿੰਘ)-ਡੀ.ਐੱਮ. ਪੰਜਾਬ ਐਗਰੋ ਫੂਡ ਕਾਰਪੋਰੇਸ਼ਨ ਅਤੇ ਡੀ.ਐਮ. ਪਨਸਪ ਵਲੋਂ ਤਰਨਤਾਰਨ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਕੀਤਾ ਗਿਆ | ਦਾਣਾ ਮੰਡੀ ਭਿੱਖੀਵਿੰਡ ਅਤੇ ਪੱਟੀ ਦੀ ਪੜਤਾਲ ਕਰਨ ਉਪਰੰਤ ਦਾਣਾ ਮੰਡੀ ਖਾਲੜਾ ਪੁੱਜੇ ਡੀ.ਐੱਮ. ...

ਪੂਰੀ ਖ਼ਬਰ »

ਕਣਕ ਦੇ ਬੀਜ 'ਤੇ ਸਬਸਿਡੀ ਕਿਸਾਨਾਂ ਦੇ ਖਾਤਿਆਂ ਵਿਚ ਸਿੱਧੀ ਭੇਜੀ ਜਾਵੇਗੀ-ਮੁੱਖ ਖ਼ੇਤੀਬਾੜੀ ਅਫ਼ਸਰ

ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਮਿਲੀਆਂ ਹਦਾਇਤਾਂ ਅਨੁਸਾਰ ਇਸ ਸਾਲ ਕਿਸਾਨਾਂ ਨੂੰ ਕਣਕ ਬੀਜ ਤੇ ਸਬਸਿਡੀ ਕਿਸਾਨਾ ਦੇ ਖਾਤਿਆਂ ਵਿਚ ਸਿੱਧੀ ਭੇਜੀ ਜਾਵੇਗੀ | ਇਹ ਜਾਣਕਾਰੀ ਦਿੰਦਿਆ ਮੁੱਖ ਖੇਤੀਬਾੜੀ ਅਫ਼ਸਰ ਹਰਿੰਦਰਜੀਤ ਸਿੰਘ ਨੇ ...

ਪੂਰੀ ਖ਼ਬਰ »

ਮਲੇਸ਼ੀਆ ਖੇਡ ਕੇ ਵਾਪਸ ਪਰਤੇ ਹਾਕੀ ਖਿਡਾਰੀਆਂ ਨੂੰ ਕਲੱਬ ਮੈਂਬਰਾਂ ਨੇ ਕੀਤਾ ਸਨਮਾਨਿਤ

ਖਡੂਰ ਸਾਹਿਬ, 16 ਅਕਤੂਬਰ (ਮਾਨ ਸਿੰਘ)-ਸੁਲਤਾਨ ਆਫ਼ ਜੌਹਰ ਮਲੇਸ਼ੀਆ ਕੱਪ ਵਿਚ ਆਪਣੀ ਖੇਡ ਦਾ ਵਧੀਆ ਪ੍ਰਦਰਸ਼ਨ ਕਰਕੇ ਵਾਪਸ ਕਸਬਾ ਖਡੂਰ ਸਾਹਿਬ ਪਰਤੇ ਬਾਬਾ ਉੱਤਮ ਸਿੰਘ ਨੈਂਸ਼ਨਲ ਹਾਕੀ ਅਕੈਡਮੀ ਦੇ ਖਿਡਾਰੀਆਂ ਪ੍ਰਭਜੋਤ ਸਿੰਘ ਅਤੇ ਹਸਪ੍ਰੀਤ ਨੂੰ ਸ੍ਰੀ ਗੁਰੂ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਵਲੋਂ ਪਿੰਡ ਮੱਖੀ ਕਲਾਂ ਵਿਖੇ ਲਗਾਇਆ ਗਿਆ ਪੱਕਾ ਮੋਰਚਾ 61ਵੇਂ ਦਿਨ ਦਾਖ਼ਲ

ਭਿੱਖੀਵਿੰਡ, 16 ਅਕਤੂਬਰ (ਬੌਬੀ)¸ਦਿਹਾਤੀ ਮਜ਼ਦੂਰ ਸਭਾ ਵਲੋਂ ਪਿੰਡ ਮੱਖੀ ਕਲਾਂ ਵਿਖੇ ਪਲਾਟਾਂ ਦੀ ਪ੍ਰਾਪਤੀ ਲਈ ਲਗਾਇਆ ਗਿਆ ਪੱਕਾ ਮੋਰਚਾ 61ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ | ਲੱਗੇ ਇਸ ਪੱਕੇ ਮੋਰਚੇ ਦੀ ਅਗਵਾਈ ਦਿਹਾਤੀ ਮਜ਼ਦੂਰ ਸਭਾ ਦੇ ਸਕੱਤਰ ਕਾਮਰੇਡ ਸੰਤੋਖ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰ 'ਤੇ ਜੇਤੂ ਰਹੀ ਵਿਦਿਆਰਥਣ ਦਾ ਪਿੰਡ ਵਾਸੀਆਂ ਵਲੋਂ ਸਨਮਾਨ

ਗੋਇੰਦਵਾਲ ਸਾਹਿਬ, 16 ਅਕਤੂਬਰ (ਵਰਿੰਦਰ ਸਿੰਘ ਰੰਧਾਵਾ)-64ਵੀਆਂ ਪੰਜਾਬ ਰਾਜ ਖੇਡਾਂ ਵਿਚ ਜ਼ਿਲ੍ਹਾ ਪੱਧਰ ਤੇ ਪਹਿਲੇ ਸਥਾਨ ਤੇ ਰਹੀ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੀ ਵਿਦਿਆਰਥਣ ਲਵਜੋਤ ਕੌਰ ਸਪੁੱਤਰੀ ਸਰਬਜੀਤ ਸਿੰਘ ਵਾਸੀ ਵੇੲੀਂਪੂੰਈਾ ...

ਪੂਰੀ ਖ਼ਬਰ »

ਆਸ਼ਾ ਵਰਕਰਜ਼ ਵਲੋਂ ਸਿਵਲ ਸਰਜਨ ਦਫ਼ਤਰ ਤਰਨ ਤਾਰਨ ਅੱਗੇ ਧਰਨਾ

ਤਰਨ ਤਾਰਨ, 16 ਅਕਤੂਬਰ (ਕੱਦਗਿੱਲ)-ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਦੀ ਜ਼ਿਲ੍ਹਾ ਕਮੇਟੀ ਵਲੋਂ ਸਿਵਲ ਸਰਜਨ ਤਰਨ ਤਾਰਨ ਅੱਗੇ ਹਰਜੀਤ ਕੌਰ ਚੋਹਲਾ ਸਾਹਿਬ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਡੀ.ਐੱਮ.ਐਫ. ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਡੇਅਰੀ ਉੱਦਮ ਸਿਖਲਾਈ ਲਈ ਕੌਾਸਲਿੰਗ 1 ਤੋਂ

ਤਰਨ ਤਾਰਨ 16 ਅਕਤੂਬਰ (ਹਰਿੰਦਰ ਸਿੰਘ)-ਪੰਜਾਬ ਡੇਅਰੀ ਵਿਕਾਸ ਬੋਰਡ/ਵਿਭਾਗ ਵਲੋਂ 4 ਹਫਤੇ ਡੇਅਰੀ ਉੱਦਮ ਸਿਖਲਾਈ ਪ੍ਰੋਗਰਾਮ 12 ਨਵੰਬਰ ਤਾੋ 11 ਦਸੰਬਰ 2018 ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਅੰਮਿ੍ਤਸਰ (ਵੇਰਕਾ) ਵਿਖੇ ਚਲਾਇਆ ਜਾਣਾ ਹੈ |ਇਹ ਜਾਣਕਾਰੀ ਡਿਪਟੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX