ਤਾਜਾ ਖ਼ਬਰਾਂ


ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  6 minutes ago
ਨਵੀਂ ਦਿੱਲੀ, 12 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 11ਵੇਂ ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ...
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  22 minutes ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ...
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  18 minutes ago
ਸੁਲਤਾਨਪੁਰ ਲੋਧੀ, 12 ਨਵੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੰਗਤ ਨੂੰ ਵਧਾਈ ਦਿੱਤੀ। ਇਸ ਮਗਰੋਂ ਪੰਜਾਬ...
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  51 minutes ago
ਮੁੰਬਈ, 12 ਨਵੰਬਰ- ਮਹਾਰਾਸ਼ਟਰ ਦੇ ਰਾਜਪਾਲ ਨੇ ਸੂਬੇ 'ਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਇਹ ਖ਼ਬਰ ਸਾਹਮਣੇ ਆਉਂਦਿਆਂ ਹੀ ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਜਾਣ ਦੀ ਤਿਆਰੀ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ....
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ...
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਯੋਗ ਗੁਰੂ ਬਾਬਾ ਰਾਮਦੇਵ ਅਤੇ ਸ਼੍ਰੋਮਣੀ ਅਕਾਲੀ ਦਲ ਦੇ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਾਸੀਆਂ ਵਧਾਈ ਦਿੱਤੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਬਾਬੇ ਨਾਨਕ ਨੇ ਆਪਸੀ ...
ਸੋਨੀਆ ਗਾਂਧੀ ਨੇ ਅੱਜ ਸ਼ਰਦ ਪਵਾਰ ਨਾਲ ਕੀਤੀ ਗੱਲਬਾਤ- ਖੜਗੇ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਕਾਂਗਰਸ ਨੇਤਾ ਮਲਿਕਾਰਜੁਨ ਖੜਗ ਨੇ ਦੱਸਿਆ ਕਿ ਮਹਾਰਾਸ਼ਟਰ 'ਚ ਸਰਕਾਰ ਬਣਾਉਣ 'ਤੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਰਾਸ਼ਟਰਵਾਦੀ ਕਾਂਗਰਸ ਪਾਰਟੀ...
ਅਜਨਾਲਾ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ 550 ਸਾਲਾ ਪ੍ਰਕਾਸ਼ ਪੁਰਬ
. . .  about 2 hours ago
ਅਜਨਾਲਾ, 12 ਨਵੰਬਰ (ਗੁਰਪ੍ਰੀਤ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅੱਜ ਅਜਨਾਲਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਗੁਰਦੁਆਰਾ ਸਾਹਿਬ...
ਸਪੋਰਟਸ ਦੀ ਦੁਕਾਨ 'ਚੋਂ ਚੋਰਾਂ ਨੇ ਸ਼ਟਰ ਤੋੜ ਕੇ ਨਗਦੀ ਕੀਤੀ ਚੋਰੀ
. . .  about 2 hours ago
ਰਾਜਪੁਰਾ, 12 ਨਵੰਬਰ (ਰਣਜੀਤ ਸਿੰਘ)- ਇੱਥੋਂ ਦੀ ਕਸਤੂਰਬਾ ਰੋਡ 'ਤੇ ਸਥਿਤ ਸਪੋਰਟਸ ਦੀ ਇੱਕ ਦੁਕਾਨ 'ਚੋਂ ਬੀਤੀ ਰਾਤ ਚੋਰਾਂ ਨੇ ਦੁਕਾਨ ਦਾ ਸ਼ਟਰ ਤੋੜ ਕੇ ਨਗਦੀ ਅਤੇ ਹੋਰ ਸਮਾਨ ਚੋਰੀ ਕਰ...
ਕੁਝ ਸਮੇਂ 'ਚ ਸ਼ੁਰੂ ਹੋਵੇਗਾ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ
. . .  about 2 hours ago
ਨਨਕਾਣਾ ਸਾਹਿਬ (ਪਾਕਿਸਤਾਨ), 12 ਨਵੰਬਰ (ਸਾਹਿਬ ਸਿੰਘ)- ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਸਜਾਇਆ ਜਾ ਰਿਹਾ...
ਮੁੰਬਈ 'ਚ ਅੱਜ ਖੜਗੇ ਅਤੇ ਅਹਿਮਦ ਪਟੇਲ ਐੱਨ. ਸੀ. ਪੀ. ਨੇਤਾਵਾਂ ਨਾਲ ਕਰਨਗੇ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 12 ਨਵੰਬਰ- ਕਾਂਗਰਸ ਨੇਤਾ ਮਲਿਕਾਰਜੁਨ ਖੜਗੇ ਅਤੇ ਅਹਿਮਦ ਪਟੇਲ ਮੁੰਬਈ 'ਚ ਅੱਜ...
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ
. . .  about 2 hours ago
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ...........
550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ
. . .  about 3 hours ago
ਅੰਮ੍ਰਿਤਸਰ, 12 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਵੱਡੀ ਗਿਣਤੀ 'ਚ ਸਿੱਖ ਸੰਗਤਾਂ ਨਤਮਸਤਕ ਹੋਣ ਪੁੱਜ ਰਹੀਆਂ ਹਨ। ਅੱਜ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ...
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 3 hours ago
550ਵੇਂ ਪ੍ਰਕਾਸ਼ ਪੁਰਬ ਮੌਕੇ ਨਵਜੋਤ ਸਿੰਘ ਸਿੱਧੂ ਨੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਟੇਕਿਆ ਮੱਥਾ
. . .  about 3 hours ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  about 3 hours ago
ਡੇਂਗੂ ਕਾਰਨ 25 ਸਾਲਾ ਨੌਜਵਾਨ ਦੀ ਹੋਈ ਮੌਤ
. . .  about 3 hours ago
ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਮੌਕੇ ਨਿਰਮਲਾ ਸੀਤਾਰਮਨ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  about 3 hours ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਈ 4 ਲੱਖ ਦੇ ਕਰੀਬ ਸੰਗਤ
. . .  about 4 hours ago
ਸ. ਪ੍ਰਕਾਸ਼ ਸਿੰਘ ਬਾਦਲ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  about 4 hours ago
ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  about 4 hours ago
ਰਾਜੋਆਣਾ ਨੂੰ ਵੱਡੀ ਰਾਹਤ, ਸਰਕਾਰ ਨੇ ਉਮਰ ਕੈਦ 'ਚ ਬਦਲੀ ਫਾਂਸੀ ਦੀ ਸਜ਼ਾ
. . .  about 4 hours ago
ਰਾਸ਼ਟਰਪਤੀ ਕੋਵਿੰਦ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਦੀਆਂ ਦਿੱਤੀਆਂ ਵਧਾਈਆਂ
. . .  1 minute ago
ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  about 5 hours ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਸ੍ਰੀ ਬੇਰ ਸਾਹਿਬ ਹੋਣਗੇ ਨਤਮਸਤਕ
. . .  about 6 hours ago
ਸੁਲਤਾਨਪੁਰ ਲੋਧੀ ਵਿਖੇ ਸੰਗਤਾਂ ਦਾ ਉਮੜਿਆ ਸੈਲਾਬ
. . .  about 6 hours ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਅਦਾਰਾ ਅਜੀਤ ਵੱਲੋਂ ਸਮੂਹ ਪਾਠਕਾਂ ਤੇ ਦਰਸ਼ਕਾਂ ਨੂੰ ਲੱਖ ਲੱਖ ਵਧਾਈ
. . .  1 minute ago
ਮਹਾਰਾਸ਼ਟਰ : ਰਾਜਪਾਲ ਨੇ ਹੁਣ ਐਨਸੀਪੀ ਨੂੰ ਕੱਲ੍ਹ ਰਾਤ 8.30 ਵਜੇ ਤੱਕ ਦਾ ਸਮਾਂ
. . .  1 day ago
ਬੱਸ ਵੱਲੋਂ ਘੜੁੱਕੇ ਨੂੰ ਟੱਕਰ ਮਾਰਨ 'ਤੇ ਇਕ ਲੜਕੀ ਦੀ ਮੌਤ, 40 ਜ਼ਖ਼ਮੀ
. . .  1 day ago
ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਰਾਤ 9.30 ਵਜੇ ਤੱਕ 15 ਲੱਖ ਦੇ ਕਰੀਬ ਸੰਗਤਾਂ ਨਤਮਸਤਕ
. . .  1 day ago
ਮੁੰਬਈ : ਰਾਜਪਾਲ ਨੂੰ ਮਿਲਣ ਰਾਜ ਭਵਨ ਪੁੱਜੇ ਅਜੀਤ ਪਵਾਰ
. . .  1 day ago
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਕੱਲ੍ਹ ਸੁਲਤਾਨਪੁਰ ਲੋਧੀ ਹੋਣਗੇ ਨਤਮਸਤਕ
. . .  1 day ago
ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਪਾਵਨ ਅਸਥਾਨਾਂ ਨੂੰ ਸੁੰਦਰ ਦੀਪ ਮਾਲਾ ਨਾਲ ਸਜਾਇਆ
. . .  1 day ago
ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਵੱਖ-ਵੱਖ ਫੁੱਲਾਂ ਨਾਲ ਕੀਤੀ ਗਈ ਸਜਾਵਟ
. . .  1 day ago
ਅਸੀ ਸਰਕਾਰ ਬਣਾਉਣ ਲਈ ਤਿਆਰ - ਆਦਿਤਆ ਠਾਕਰੇ
. . .  1 day ago
ਸੜਕ ਹਾਦਸੇ 'ਚ ਫ਼ੌਜ ਦੇ ਜਵਾਨ ਦੀ ਮੌਤ
. . .  1 day ago
ਭੇਦਭਰੀ ਬਿਮਾਰੀ ਦੀ ਲਪੇਟ ਵਿਚ ਆਉਣ ਕਾਰਨ 6 ਦੁਧਾਰੂ ਮੱਝਾਂ ਦੀ ਮੌਤ
. . .  1 day ago
ਦੋ ਕਿੱਲੋ ਸੋਨਾ, 45 ਕਿੱਲੋ ਚਾਂਦੀ ਅਤੇ ਲੱਖਾਂ ਦੀ ਨਗਦੀ ਚੋਰੀ
. . .  1 day ago
ਖੁਈਆ ਸਰਵਰ ਗੋਲੀ ਕਾਂਡ : ਪੁਲਿਸ ਨੇ ਜਾਰੀ ਕੀਤਾ ਨੋਟਿਸ
. . .  1 day ago
ਬਿਜਲੀ ਦੇ ਖੰਭੇ ਨਾਲ ਟਕਰਾਈ ਬੇਕਾਬੂ ਕਾਰ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਪੁੱਜ ਕੇ ਸਮਾਪਤ ਹੋਇਆ ਵਿਸ਼ਾਲ ਨਗਰ ਕੀਰਤਨ
. . .  1 day ago
ਸੋਨੀਆ ਗਾਂਧੀ ਨੇ ਊਧਵ ਠਾਕਰੇ ਨਾਲ ਫੋਨ 'ਤੇ ਕੀਤੀ ਗੱਲਬਾਤ
. . .  1 day ago
ਲਤਾ ਮੰਗੇਸ਼ਕਰ ਹਸਪਤਾਲ 'ਚ ਦਾਖਲ
. . .  1 day ago
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਨਾਇਡੂ ਨੇ ਆਪਣੀ ਰਿਹਾਇਸ਼ 'ਤੇ ਸੱਦੇ ਸਾਰੀਆਂ ਪਾਰਟੀਆਂ ਦੇ ਮੈਂਬਰ
. . .  1 day ago
ਮਮਤਾ ਬੈਨਰਜੀ ਨੇ 'ਬੁਲਬੁਲ' ਨਾਲ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਹਵਾਈ ਸਰਵੇਖਣ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਖੱਟਰ
. . .  about 1 hour ago
ਸੰਜੇ ਰਾਓਤ ਹਸਪਤਾਲ 'ਚ ਦਾਖ਼ਲ
. . .  about 1 hour ago
ਘਰੇਲੂ ਪਰੇਸ਼ਾਨੀ ਦੇ ਚੱਲਦਿਆਂ ਇੱਕ ਵਿਅਕਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  10 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਕੱਤਕ ਸੰਮਤ 550

ਪੰਜਾਬ / ਜਨਰਲ

ਧਾਰਮਿਕ ਤੇ ਵਿਰਾਸਤੀ ਸ਼ਹਿਰਾਂ ਨੂੰ ਸੈਰ ਸਪਾਟਾ ਕੇਂਦਰਾਂ ਵਜੋਂ ਕੀਤਾ ਜਾਵੇਗਾ ਵਿਕਸਿਤ-ਸਿੱਧੂ

ਕੈਬਨਿਟ ਮੰਤਰੀ ਦੀ 'ਅਜੀਤ' ਨਾਲ ਵਿਸ਼ੇਸ਼ ਮੁਲਾਕਾਤ

ਜਲੰਧਰ, 17 ਅਕਤੂਬਰ (ਜਸਪਾਲ ਸਿੰਘ) -ਸਥਾਨਕ ਸਰਕਾਰਾਂ ਤੇ ਸੱਭਿਆਚਾਰ ਬਾਰੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਸੂਬੇ ਦੀ ਇਤਿਹਾਸਕ ਤੇ ਧਾਰਮਿਕ ਵਿਰਾਸਤ ਨੂੰ ਸੰਭਾਲਣ ਅਤੇ ਉਸ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਜਿੱਥੇ ਭਰਪੂਰ ਯਤਨ ਕਰ ਰਹੀ ਹੈ ਉੱਥੇ ਇਨ੍ਹਾਂ ਵਿਰਾਸਤੀ ਤੇ ਧਾਰਮਿਕ ਅਸਥਾਨਾਂ ਨੂੰ ਸੈਰ-ਸਪਾਟੇ ਦੇ ਕੇਂਦਰਾਂ ਵਜੋਂ ਵਿਕਸਿਤ ਕਰਕੇ ਸਰਕਾਰ ਦੀ ਆਮਦਨੀ ਦਾ ਜ਼ਰੀਆ ਵੀ ਬਣਾਇਆ ਜਾ ਰਿਹਾ ਹੈ | 'ਅਜੀਤ' ਭਵਨ ਵਿਖੇ ਇਕ ਵਿਸ਼ੇਸ਼ ਮੁਲਾਕਾਤ ਦੌਰਾਨ ਉਨ੍ਹਾਂ ਦੱਸਿਆ ਕਿ ਪੰਜਾਬ ਦਾ ਆਪਣਾ ਗੌਰਵਮਈ ਧਾਰਮਿਕ ਤੇ ਇਤਿਹਾਸਕ ਵਿਰਸਾ ਹੈ ਤੇ ਦੁਨੀਆ ਭਰ ਦੇ ਲੋਕ ਪੰਜਾਬ ਨਾਲ ਜੁੜਨਾ ਚਾਹੁੰਦੇ ਹਨ, ਜਿਸ ਕਾਰਨ ਸੂਬੇ 'ਚ ਸੈਰ-ਸਪਾਟੇ ਦੀਆਂ ਅਥਾਹ ਸੰਭਾਵਨਾਵਾਂ ਮੌਜੂਦ ਹਨ ਬਸ ਲੋੜ ਸੈਲਾਨੀਆਂ ਨੂੰ ਸਹੀ ਜਾਣਕਾਰੀ ਤੇ ਸਹੂਲਤਾਂ ਮੁਹੱਈਆ ਕਰਵਾਉਣ ਦੀ ਹੈ | ਉਨ੍ਹਾਂ ਕਿਹਾ ਕਿ ਜੇਕਰ ਇਕੱਲੇ ਅੰਮਿ੍ਤਸਰ ਸ਼ਹਿਰ ਦੀ ਹੀ ਗੱਲ ਕੀਤੀ ਜਾਵੇ ਤਾਂ ਇੱਥੇ ਇਕ ਦਰਜਨ ਦੇ ਕਰੀਬ ਧਾਰਮਿਕ ਤੇ ਇਤਿਹਾਸਕ ਮਹੱਤਤਾ ਵਾਲੇ ਅਸਥਾਨ ਜਾਂ ਸੰਸਥਾਵਾਂ ਹਨ, ਜਿਨ੍ਹਾਂ ਨੂੰ ਦੇਖਣ ਲਈ ਦੇਸ਼-ਵਿਦੇਸ਼ ਤੋਂ ਰੋਜ਼ਾਨਾ ਵੱਡੀ ਗਿਣਤੀ 'ਚ ਲੋਕ ਅੰਮਿ੍ਤਸਰ ਆਉਂਦੇ ਹਨ | ਉਨ੍ਹਾਂ ਅੰਮਿ੍ਤਸਰ ਸ਼ਹਿਰ ਨੂੰ ਸੂਬੇ ਦੀ ਧਾਰਮਿਕ ਤੇ ਵਿਰਾਸਤੀ ਰਾਜਧਾਨੀ ਆਖਦੇ ਹੋਏ ਕਿਹਾ ਕਿ ਕਿਹਾ ਕਿ ਤਾਜ ਮਹੱਲ ਨੂੰ ਦੇਖਣ ਲਈ ਜਿੱਥੇ ਰੋਜ਼ਾਨਾ ਕੇਵਲ 10 ਹਜ਼ਾਰ ਲੋਕ ਆਉਂਦੇ ਹਨ, ਉੱਥੇ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਹਰ ਰੋਜ਼ ਸਵਾ ਲੱਖ ਦੇ ਕਰੀਬ ਸੰਗਤਾਂ ਨਤਮਸਤਕ ਹੁੰਦੀਆਂ ਹਨ | ਉਨ੍ਹਾਂ ਕਿਹਾ ਕਿ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਸਾਨੂੰ ਆਪਣਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਦੀ ਲੋੜ ਹੈ, ਜਿਸ ਲਈ ਸਰਕਾਰ ਵਲੋਂ ਗੰਭੀਰਤਾ ਨਾਲ ਯਤਨ ਕੀਤੇ ਜਾ ਰਹੇ ਹਨ ਤੇ ਹਾਲ ਹੀ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੰਮਿ੍ਤਸਰ ਵਿਖੇ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਨ ਵਾਲੇ 5 ਪੁਲਾਂ ਤੇ ਹੋਰਨਾਂ ਵਿਕਾਸ ਕੰਮਾਂ ਦੀ ਕੀਤੀ ਗਈ ਸ਼ੁਰੂਆਤ ਅੰਮਿ੍ਤਸਰ ਸ਼ਹਿਰ ਹੀ ਨਹੀਂ ਸਗੋਂ ਸੂਬੇ ਦੇ ਵਿਕਾਸ 'ਚ ਮੀਲ ਦਾ ਪੱਥਰ ਸਾਬਤ ਹੋਵੇਗੀ | ਉਨ੍ਹਾਂ ਕਿਹਾ ਕਿ ਅੰਮਿ੍ਤਸਰ ਵਿਖੇ ਰੋਜ਼ਾਨਾ ਲੱਖਾਂ ਲੋਕਾਂ ਦੀ ਆਮਦ ਕਾਰਨ ਇੱਥੇ ਟਰੈਫ਼ਿਕ ਦੀ ਵੱਡੀ ਸਮੱਸਿਆ ਸੀ ਤੇ ਹੋਰ ਵਿਕਾਸ ਕੰਮ ਵੀ ਲਟਕੇ ਹੋਏ ਸਨ, ਜਿਸ ਨਾਲ ਅੰਮਿ੍ਤਸਰ ਆਉਣ ਵਾਲੇ ਲੋਕਾਂ 'ਤੇ ਮਾੜਾ ਪ੍ਰਭਾਵ ਪੈਂਦਾ ਸੀ | ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਉਹ ਪਿਛਲੇ ਕਰੀਬ ਇਕ ਦਹਾਕੇ ਤੋਂ ਲੜਾਈ ਲੜ ਰਹੇ ਸਨ ਤੇ ਇੱਥੋਂ ਤੱਕ ਕਿ ਉਨ੍ਹਾਂ ਨੂੰ ਭੁੱਖ ਹੜਤਾਲ ਵੀ ਕਰਨੀ ਪਈ ਪਰ ਇਹ ਕੰਮ ਸਿਰੇ ਨਹੀਂ ਚੜ੍ਹ ਰਹੇ ਸਨ | ਸੂਬੇ 'ਚ ਕਾਂਗਰਸ ਦੀ ਅਗਵਾਈ ਹੇਠ ਨਵੀਂ ਸਰਕਾਰ ਬਣਨ 'ਤੇ ਉਨ੍ਹਾਂ ਇਕ ਵਾਰ ਫਿਰ ਇਸ ਮੁੱਦੇ ਨੂੰ ਉਠਾਇਆ ਤੇ ਲਗਾਤਾਰ ਸਬੰਧਿਤ ਮਹਿਕਮੇ ਨਾਲ ਸੰਪਰਕ ਬਣਾ ਕੇ ਸਾਰੀਆਂ ਰੁਕਾਵਟਾਂ ਦੂਰ ਕੀਤੀਆਂ ਤੇ ਜ਼ਰੂਰੀ ਮਨਜ਼ੂਰੀਆਂ ਲੈ ਕੇ ਆਖ਼ਰਕਾਰ ਮੁੱਖ ਮੰਤਰੀ ਕੋਲੋਂ ਅੰਮਿ੍ਤਸਰ ਦੇ ਪੁਲਾਂ ਅਤੇ ਹੋਰਨਾਂ ਵਿਕਾਸ ਕੰਮਾਂ ਦਾ ਉਦਘਾਟਨ ਕਰਵਾਉਣ 'ਚ ਉਹ ਕਾਮਯਾਬ ਹੋਏ | ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਦਾ ਸ਼ੁਰੂ ਹੋਣਾ ਉਨ੍ਹਾਂ ਦਾ ਸੁਪਨਾ ਸਾਕਾਰ ਹੋਣ ਵਾਂਗ ਹੈ |
ਸੈਲਾਨੀਆਂ ਦੀ ਆਮਦ ਨਾਲ ਸੁਧਰੇਗੀ ਸੂਬੇ ਦੀ ਆਰਥਿਕਤਾ
ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਅੰਮਿ੍ਤਸਰ 'ਚ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ ਤੇ ਰਾਮ ਤੀਰਥ ਸਮੇਤ ਅਨੇਕਾਂ ਹੋਰ ਧਾਰਮਿਕ ਤੇ ਇਤਿਹਾਸਕ ਮਹੱਤਤਾ ਵਾਲੇ ਅਸਥਾਨ ਹਨ, ਜਿਨ੍ਹਾਂ ਨੂੰ ਦੇਖਣ ਲਈ ਰੋਜ਼ਾਨਾ ਲੱਖਾਂ ਲੋਕ ਆਉਂਦੇ ਪਰ ਇਨ੍ਹਾਂ 'ਚੋਂ ਜ਼ਿਆਦਾਤਰ ਲੋਕ ਉਸੇ ਦਿਨ ਵਾਪਸ ਪਰਤ ਜਾਂਦੇ ਹਨ ਪਰ ਜੇਕਰ ਇਹ ਲੋਕ ਇੱਥੇ ਰਾਤਾਂ ਰੁਕਣ ਤਾਂ ਇਸ ਨਾਲ ਸੂਬੇ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲ ਸਕਦਾ ਹੈ | ਇਸੇ ਮਕਸਦ ਤਹਿਤ ਅੰਮਿ੍ਤਸਰ ਸਰਕਟ ਬਣਾ ਕੇ ਪੰਜਾਬ ਘੁੰਮਣ ਆਉਣ ਵਾਲੇ ਸੈਲਾਨੀਆਂ ਲਈ ਵਿਸ਼ੇਸ਼ ਪੈਕੇਜ ਸਿਸਟਮ ਸ਼ੁਰੂ ਕੀਤਾ ਜਾ ਰਿਹਾ ਹੈ ਤੇ ਇਸ ਦੌਰਾਨ ਉਨ੍ਹਾਂ ਦੇ ਰਹਿਣ-ਸਹਿਣ ਤੇ ਖਾਣ-ਪੀਣ ਆਦਿ ਦਾ ਪ੍ਰਬੰਧ ਕਰਨ ਸਮੇਤ ਉਨ੍ਹਾਂ ਨੂੰ ਹੋਰ ਵੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਅੰਮਿ੍ਤਸਰ ਸ਼ਹਿਰ ਨੂੰ ਸੈਰ ਸਪਾਟੇ ਦੇ ਕੇਂਦਰ ਵਜੋਂ ਵਿਕਸਿਤ ਕਰਨ ਲਈ ਯੋਜਨਾਵਾਂ 'ਤੇ ਕੰਮ ਸ਼ੁਰੂ ਹੋ ਚੁੱਕਾ ਹੈ ਤੇ ਇਸ ਸਮੇਂ 200 ਕਰੋੜ ਰੁਪਏ ਦੇ ਕਰੀਬ ਕੰਮਾਂ ਦੇ ਟੈਂਡਰ ਲੱਗ ਚੁੱਕੇ ਹਨ | ਇਸੇ ਤਰ੍ਹਾਂ ਗੁਰਦੁਆਰਾ ਬਾਬਾ ਦੀਪ ਸਿੰਘ ਦੇ ਆਲੇ-ਦੁਆਲੇ ਲਈ 30 ਕਰੋੜ ਰੁਪਏ ਰੱਖੇ ਗਏ ਹਨ, ਜਦਕਿ ਦੁਰਗਿਆਣਾ ਮੰਦਿਰ ਦੇ ਨੇੜੇ ਹੈਰੀਟੇਜ ਸਟਰੀਟ ਬਣਾਉਣ ਲਈ ਵੀ 20 ਕਰੋੜ ਰੁਪਏ ਰੱਖੇ ਗਏ ਹਨ | ਇਸੇ ਤਰ੍ਹਾਂ 40 ਕਰੋੜ ਦੀ ਲਾਗਤ ਨਾਲ 4 ਸੜਕਾਂ ਦਾ ਨਿਰਮਾਣ ਵੀ ਕੀਤਾ ਜਾ ਰਿਹਾ ਹੈ |
ਜਲਿ੍ਹਆਂਵਾਲਾ ਬਾਗ ਦੀ ਅਸਲ ਭਾਵਨਾ ਨੂੰ ਉਜਾਗਰ ਕੀਤਾ ਜਾਵੇਗਾ
ਸਿੱਧੂ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਆਉਣ ਵਾਲੀਆਂ ਸੰਗਤਾਂ ਦੀ ਭਾਵਨਾ ਜਲਿ੍ਹਆਂਵਾਲਾ ਬਾਗ ਨਾਲ ਵੀ ਜੁੜੀ ਹੋਈ ਹੈ ਤੇ ਉਹ ਉਚੇਚੇ ਤੌਰ 'ਤੇ ਜਲਿ੍ਹਆਂਵਾਲਾ ਬਾਗ ਵੀ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕਰਨ ਜਾਂਦੇ ਹਨ ਪਰ ਜਲਿ੍ਹਆਂਵਾਲਾ ਬਾਗ ਜਾਣ ਵਾਲੇ ਜ਼ਿਆਦਾਤਰ ਲੋਕ ਇਸ ਇਤਿਹਾਸਕ ਤੇ ਸ਼ਹੀਦੀ ਸਥਾਨ ਦੀ ਅਸਲ ਭਾਵਨਾ ਤੋਂ ਅਣਜਾਣ ਹੁੰਦੇ ਹਨ ਤੇ ਇਹੀ ਵਜ੍ਹਾ ਹੈ ਕਿ ਬਹੁਤੇ ਲੋਕ ਤਾਂ ਪਾਰਕ 'ਚ ਪਿਕਨਿਕ ਆਦਿ ਮਨਾ ਕੇ ਹੀ ਵਾਪਸ ਚਲੇ ਜਾਂਦੇ ਹਨ, ਜਦਕਿ ਇੱਥੇ ਸ਼ਹੀਦਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੇ ਜੀਵਨ ਦਾ ਬਲੀਦਾਨ ਦਿੱਤਾ ਹੈ ਤੇ ਇਸ ਉੱਚੀ-ਸੁੱਚੀ ਜਗ੍ਹਾ 'ਤੇ ਜਿੰਨੀ ਵਾਰ ਵੀ ਸਿਜਦਾ ਕੀਤਾ ਜਾਵੇ ਘੱਟ ਹੈ ਇਤਿਹਾਸਕ ਜਾਣਕਾਰੀ ਮੁਹੱਈਆ ਕਰਵਾ ਕੇ ਇਹੀ ਭਾਵਨਾ ਲੋਕਾਂ 'ਚ ਪੈਦਾ ਕਰਨ ਲਈ ਸਰਕਾਰ ਵਲੋਂ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ |
ਅੰਮਿ੍ਤਸਰ 'ਚ ਬਣੇਗੀ ਫੂਡ ਸਟਰੀਟ
ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਅੰਮਿ੍ਤਸਰ 'ਚ ਲਾਹੌਰ ਵਾਂਗ ਇਕ ਵਿਸ਼ੇਸ਼ ਫੂਡ ਸਟਰੀਟ ਵੀ ਬਣਾਈ ਜਾਵੇਗੀ, ਜਿੱਥੇ ਲੋਕ ਵੱਖ-ਵੱਖ ਤਰ੍ਹਾਂ ਦੇ ਪੰਜਾਬੀ ਖਾਣਿਆਂ ਦਾ ਸਵਾਦ ਚੱਖ ਸਕਣਗੇ | ਸਿੱਧੂ ਨੇ ਦੱਸਿਆ ਕਿ ਸੂਬੇ 'ਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਤਿੰਨ ਸਰਕਟ ਬਣਾਏ ਗਏ ਹਨ | ਪਹਿਲੇ ਸਰਕਟ 'ਚ ਅੰਮਿ੍ਤਸਰ ਨੇੜਲੇ 18 ਦੇ ਕਰੀਬ ਇਤਿਹਾਸਕ ਤੇ ਧਾਰਮਿਕ ਅਸਥਾਨਾਂ ਨੂੰ ਅੰਮਿ੍ਤਸਰ ਸਰਕਟ ਨਾਲ ਜੋੜਿਆ ਜਾ ਰਿਹਾ ਹੈ, ਜਿਸ ਵਿਚ ਕਰਤਾਰਪੁਰ ਸਥਿਤ ਜੰਗ-ਏ-ਆਜ਼ਾਦੀ ਯਾਦਗਾਰ ਤੋਂ ਇਲਾਵਾ ਰੀਟਰੀਟ ਸੈਰਾਮਨੀ, ਪਾਰਟੀਸ਼ਨ ਮਿਊਜ਼ੀਅਮ, ਦੁਰਗਿਆਣਾ ਮੰਦਿਰ, ਰਾਮ ਤੀਰਥ ਤੇ ਹੋਰਨਾਂ ਯਾਦਗਾਰਾਂ ਤੇ ਧਾਰਮਿਕ ਅਸਥਾਨਾਂ ਨੂੰ ਸ਼ਾਮਿਲ ਕੀਤਾ ਗਿਆ ਹੈ | ਇਸੇ ਤਰ੍ਹਾਂ ਮੁਹਾਲੀ ਸਰਕਟ ਅਤੇ ਪਟਿਆਲਾ ਸਰਕਟ ਵੀ ਬਣਾਏ ਜਾ ਰਹੇ ਹਨ |
ਹਰੀਕੇ ਪੱਤਣ ਨੂੰ ਦਿੱਤੀ ਜਾਵੇਗੀ ਨਵੀਂ ਦਿੱਖ
ਸਿੱਧੂ ਨੇ ਦੱਸਿਆ ਕਿ ਹਰੀਕੇ ਪੱਤਣ (ਵੈੱਟ ਲੈਂਡ) ਨੂੰ ਵੀ ਸੈਲਾਨੀਆਂ ਲਈ ਵਿਸ਼ੇਸ਼ ਤੌਰ 'ਤੇ ਵਿਕਸਿਤ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਦੇਸ਼ ਦੀ ਮਸ਼ਹੂਰ ਭਰਤਪੁਰ ਸੈਂਚੁਰੀ 'ਚ ਕੇਵਲ 14 ਹਜ਼ਾਰ ਦੇ ਕਰੀਬ ਪੰਛੀ ਆਏ, ਜਦਕਿ ਹਰੀਕੇ ਪੱਤਣ ਵਿਖੇ 95 ਹਜ਼ਾਰ ਦੇ ਕਰੀਬ ਪੰਛੀਆਂ ਦਾ ਆਉਣਾ ਆਪਣੇ ਆਪ 'ਚ ਵੱਡੀ ਗੱਲ ਹੈ ਤੇ ਇਸੇ ਨੂੰ ਧਿਆਨ 'ਚ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਹਰੀਕੇ ਪੱਤਣ 'ਤੇ ਸੈਲਾਨੀਆਂ ਦੇ ਆਕਰਸ਼ਨ ਅਤੇ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ | ਆਉਣ ਵਾਲੇ ਸਮੇਂ 'ਚ ਸੈਲਾਨੀ ਇੱਥੇ ਬੋਟਿੰਗ, ਫਿਸ਼ਿੰਗ, ਪਾਣੀ ਵਾਲੀਆਂ ਹੋਰਨਾਂ ਖੇਡਾਂ ਅਤੇ ਸ਼ਿਕਾਰੇ ਆਦਿ ਚਲਾਉਣ ਦਾ ਅਨੰਦ ਮਾਣ ਸਕਣਗੇ |
ਸ਼ਹਿਰਾਂ ਨੂੰ ਮਿਲੇਗਾ ਨਹਿਰੀ ਪਾਣੀ
ਪੀਣ ਵਾਲੇ ਸ਼ੁੱਧ ਪਾਣੀ ਦੀ ਸਮੱਸਿਆ ਦੇ ਹੱਲ ਲਈ ਸਿੱਧੂ ਨੇ ਦੱਸਿਆ ਕਿ ਸਰਕਾਰ ਸ਼ਹਿਰਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ | ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਨਾਲੋਂ ਨਹਿਰੀ ਪਾਣੀ ਕਾਫ਼ੀ ਬਿਹਤਰ ਤੇ ਸ਼ੁੱਧ ਹੁੰਦਾ ਹੈ ਤੇ ਅਜਿਹੇ 'ਚ ਸਰਕਾਰ ਦੀ ਯੋਜਨਾ ਲੋਕਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਏ ਜਾਣ ਦੀ ਹੈ | ਸਿੱਧੂ ਨੇ ਕੇਂਦਰ ਦੇ ਸਵੱਛਤਾ ਅਭਿਆਨ ਨੂੰ ਪੂਰੀ ਤਰ੍ਹਾਂ ਫਲਾਪ ਦੱਸਦੇ ਹੋਏ ਕਿਹਾ ਕਿ ਕੂੜੇ ਤੋਂ ਬਿਜਲੀ ਤਿਆਰ ਕਰਨੀ ਮਹਿੰਗੀ ਪੈਂਦੀ ਹੈ, ਜਿਸ ਨਾਲ ਇਸ ਦਾ ਕੋਈ ਫ਼ਾਇਦਾ ਨਹੀਂ ਹੋ ਰਿਹਾ |
ਲੱਚਰ ਗਾਇਕੀ ਦੇ ਿਖ਼ਲਾਫ਼ ਯਤਨ
ਸਿੱਧੂ ਨੇ ਕਿਹਾ ਹੈ ਕਿ ਪੰਜਾਬੀ ਗੀਤ ਸੰਗੀਤ 'ਚ ਲਚਰਤਾ ਤੇ ਹਥਿਆਰਾਂ ਦੇ ਪ੍ਰਦਰਸ਼ਨ ਨੂੰ ਰੋਕਣ ਲਈ ਸਰਕਾਰ ਗੰਭੀਰਤਾ ਨਾਲ ਯਤਨ ਕਰ ਰਹੀ ਹੈ ਤੇ ਇਸ ਸਬੰਧੀ ਲੋਕਾਂ ਵਿਚ ਚੇਤਨਾ ਪੈਦਾ ਕਰਨ ਤੇ ਨਰੋਇਆ ਸਭਿਆਚਾਰ ਪੈਦਾ ਕਰਨ ਲਈ ਜਲਦ ਹੀ ਸਰਗਰਮੀਆਂ ਆਰੰਭ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਐਨ. ਆਰ. ਆਈ. ਬੱਚਿਆਂ ਨੂੰ ਆਪਣੇ ਵਿਰਸੇ ਤੇ ਸੱਭਿਆਚਾਰ ਨਾਲ ਜੋੜਨ ਲਈ ਵੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਸਿੱਧੂ ਨੇ ਦੱਸਿਆ ਕਿ ਪੰਜਾਬ 'ਚ ਭਵਨ ਕਲਾ ਦੀਆਂ ਉੱਤਮ ਇਮਾਰਤਾਂ ਮੌਜੂਦ ਹਨ, ਜਿਨ੍ਹਾਂ ਨੂੰ ਵੈਡਿੰਗ ਡੈਸਟੀਨੇਸ਼ਨ ਵਜੋਂ ਵਿਕਸਿਤ ਕਰਕੇ ਪ੍ਰਵਾਸੀ ਪੰਜਾਬੀਆਂ ਨੂੰ ਆਪਣੇ ਬੱਚਿਆਂ ਦੇ ਵਿਆਹ-ਸ਼ਾਦੀ ਇੱਥੇ ਆ ਕੇ ਕਰਨ ਦਾ ਸੱਦਾ ਦਿੱਤਾ ਜਾਵੇਗਾ |

ਆਰ.ਐਨ. ਢੋਕੇ ਏ.ਡੀ.ਜੀ.ਪੀ. ਤਾਲਮੇਲਕ ਤਾਇਨਾਤ

ਚੰਡੀਗੜ੍ਹ, 17 ਅਕਤੂਬਰ (ਅਜੀਤ ਬਿਊਰੋ)-ਨਿਰਮਲਜੀਤ ਸਿੰਘ ਕਲਸੀ ਵਧੀਕ ਮੁੱਖ ਸਕੱਤਰ, ਗ੍ਰਹਿ ਮੰਤਰਾਲਾ ਤੇ ਨਿਆਂ ਪੰਜਾਬ ਵਲੋਂ ਜਾਰੀ ਹੁਕਮ 'ਤੇ ਪੰਜਾਬ ਪੁਲਿਸ ਤੇ ਕੇਂਦਰੀ ਗ੍ਰਹਿ ਮੰਤਰਾਲੇ, ਕੇਂਦਰੀ ਪੁਲਿਸ ਸੰਗਠਨਾਂ ਤੇ ਵਿਭਾਗਾਂ ਵਿਚਾਲੇ ਸੁਚੱਜੇ ਤਾਲਮੇਲ ਨੂੰ ...

ਪੂਰੀ ਖ਼ਬਰ »

ਭਾਈ ਹਵਾਰਾ ਦੀ ਪਟੀਸ਼ਨ ਦਾ ਨਿਪਟਾਰਾ-ਤਿਹਾੜ ਤੋਂ ਪੰਜਾਬ ਸ਼ਿਫ਼ਟ ਕਰਨ 'ਚ ਰੋੜੇ ਅਟਕਾਉਣ ਦਾ ਸੀ ਦੋਸ਼

ਚੰਡੀਗੜ੍ਹ, 17 ਅਕਤੂਬਰ (ਸੁਰਜੀਤ ਸਿੰਘ ਸੱਤੀ)-ਬੇਅੰਤ ਸਿੰਘ ਕਤਲ ਕੇਸ 'ਚ ਸਜ਼ਾ ਯਾਫ਼ਤਾ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਦਾਖ਼ਲ ਅਰਜ਼ੀ ਦਾ ਹਾਈਕੋਰਟ ਨੇ ਬੁੱਧਵਾਰ ਨੂੰ ਨਿਪਟਾਰਾ ਕਰ ਦਿੱਤਾ | ਭਾਈ ਹਵਾਰਾ ਨੇ ਅਰਜ਼ੀ 'ਚ ਕਿਹਾ ਸੀ ਕਿ ਉਸ ਨੂੰ ਦਿੱਲੀ ਦੀ ਤਿਹਾੜ ...

ਪੂਰੀ ਖ਼ਬਰ »

ਫ਼ਸਲ ਮਾਰੇ ਜਾਣ ਤੋਂ ਦੁਖੀ ਕਿਸਾਨ ਵਲੋਂ ਖ਼ੁਦਕੁਸ਼ੀ

ਸੁਭਾਨਪੁਰ, 17 ਅਕਤੂਬਰ (ਕੰਵਰ ਬਰਜਿੰਦਰ ਸਿੰਘ ਜੱਜ)-ਭਾਰੀ ਬਾਰਿਸ਼ਾਂ ਕਾਰਨ ਝੋਨੇ ਦੀ ਫ਼ਸਲ ਤਬਾਹ ਹੋਣ ਤੋਂ ਦੁਖੀ ਪਿੰਡ ਜੱਗਾ ਥਾਣਾ ਸੁਭਾਨਪੁਰ ਦੇ ਕਿਸਾਨ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਖ਼ੁਦਕੁਸ਼ੀ ਕਰ ਲਈ¢ ਜਾਣਕਾਰੀ ਅਨੁਸਾਰ ਸਬੰਧਿਤ ਕਿਸਾਨ ਹਰਰਿੰਦਰ ਸਿੰਘ ...

ਪੂਰੀ ਖ਼ਬਰ »

ਛੀਨਾ ਮਾਇਕਰੋਬਾਇਓਲੋਜਿਸਟ ਜਥੇਬੰਦੀ ਦੇ ਉੱਤਰੀ-ਪੱਛਮੀ ਭਾਰਤ ਦੇ ਪ੍ਰਧਾਨ ਬਣੇ

ਲੁਧਿਆਣਾ, 17 ਅਕਤੂਬਰ (ਸਲੇਮਪੁਰੀ)-ਡੀ.ਐਮ.ਸੀ. ਹਸਪਤਾਲ ਵਿਚ ਮਾਇਕਰੋਬਾਇਓਲੋਜਿਸਟ ਵਜੋਂ ਸੇਵਾਵਾਂ ਨਿਭਾਅ ਰਹੇ ਡਾ: ਦੀਪਇੰਦਰ ਛੀਨਾ ਮਾਇਕਰੋਬਾਇਓਲੌਜਿਸਟ ਡਾਕਟਰਾਂ ਦੀ ਜਥੇਬੰਦੀ ਇੰਡੀਅਨ ਐਸੋਸੀਏਸ਼ਨ ਆਫ਼ ਮੈਡੀਕਲ ਮਾਇਕਰੋਬਾਇਓਲੋਜਿਸਟ ਦੇ ਉੱਤਰ-ਪੱਛਮੀ ...

ਪੂਰੀ ਖ਼ਬਰ »

ਮਾਮਲਾ ਸੁਖਬੀਰ ਦੀ ਗੱਡੀ 'ਤੇ ਹਮਲਾ ਕਰਨ ਦਾ

ਸਿੱਖ ਕਾਰਕੁਨਾਂ ਦੀਆਂ ਜ਼ਮਾਨਤ ਅਰਜ਼ੀਆਂ ਖਾਰਜ

ਸੰਗਰੂਰ, 17 ਅਕਤੂਬਰ (ਧੀਰਜ ਪਸ਼ੌਰੀਆ)-ਦੋ ਹਫ਼ਤੇ ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਤੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਗੱਡੀ 'ਤੇ ਹਮਲਾ ਕਰਨ ਦੇ ਦੋਸ਼ਾਂ 'ਚ ਦਰਜ ਮਾਮਲੇ ਦਾ ਸਾਹਮਣਾ ਕਰ ਰਹੇ ਸੱਤ ਸਿੱਖ ਕਾਰਕੁਨਾਂ ਦੀਆਂ ਜ਼ਮਾਨਤ ਦੀ ਅਪੀਲਾਂ ਨੂੰ ਸੰਗਰੂਰ ...

ਪੂਰੀ ਖ਼ਬਰ »

ਕੈਪਟਨ ਵਿਰੁੱਧ ਮਾਮਲਾ ਦਰਜ ਕਰਨ ਵਾਲਾ ਐਸ.ਐਸ.ਪੀ. ਪੁੱਜਾ ਹਾਈਕੋਰਟ

ਚੰਡੀਗੜ੍ਹ, 17 ਅਕਤੂਬਰ (ਸੁਰਜੀਤ ਸਿੰਘ ਸੱਤੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਲੁਧਿਆਣਾ ਸਿਟੀ ਸੈਂਟਰ ਦੇ ਕਥਿਤ ਘਪਲੇ 'ਚ ਮਾਮਲਾ ਦਰਜ ਕਰਨ ਵਾਲੇ ਲੁਧਿਆਣਾ ਦੇ ਤਤਕਾਲੀ ਐਸ.ਐਸ.ਪੀ. ਵਿਜੀਲੈਂਸ ਬਿਊਰੋ ਕੰਵਰਜੀਤ ਸਿੰਘ ਸੰਧੂ ਨੇ ਹਾਈਕੋਰਟ ਪਹੁੰਚ ਕਰਕੇ ...

ਪੂਰੀ ਖ਼ਬਰ »

ਲੋਕਾਂ ਦੇ ਵਿਸ਼ਵਾਸ ਕਾਰਨ ਪੀ.ਐਨ.ਬੀ. ਦੇਸ਼ ਦਾ ਮੋਹਰੀ ਬੈਂਕ ਬਣਿਆ-ਪ੍ਰਵੀਨ ਕੁਮਾਰ ਆਨੰਦ

ਬੈਂਕ ਦੇ ਜ਼ੋਨਲ ਮੈਨੇਜਰ ਦੀ 'ਅਜੀਤ' ਨਾਲ ਵਿਸ਼ੇਸ਼ ਮੁਲਾਕਾਤ

ਜਲੰਧਰ, 17 ਅਕਤੂਬਰ (ਜਸਪਾਲ ਸਿੰਘ)-ਦੇਸ਼-ਵਿਦੇਸ਼ ਦੇ ਕਰੋੜਾਂ ਲੋਕਾਂ ਦੇ ਵਿਸ਼ਵਾਸ ਨੇ ਪੰਜਾਬ ਨੈਸ਼ਨਲ ਬੈਂਕ ਨੂੰ ਦੇਸ਼ ਦਾ ਮੋਹਰੀ ਬੈਂਕ ਬਣਾਇਆ | ਇਹ ਦਾਅਵਾ ਅੱਜ ਇੱਥੇ ਬੈਂਕ ਦੇ ਜ਼ੋਨਲ ਮੈਨੇਜਰ (ਪੰਜਾਬ) ਪ੍ਰਵੀਨ ਕੁਮਾਰ ਆਨੰਦ ਨੇ 'ਅਜੀਤ' ਭਵਨ ਵਿਖੇ ਇਕ ਵਿਸ਼ੇਸ਼ ...

ਪੂਰੀ ਖ਼ਬਰ »

43 ਲੱਖ ਪਰਿਵਾਰਾਂ ਨੂੰ ਯੂਨੀਵਰਸਲ ਹੈਲਥ ਅਧੀਨ ਸਿਹਤ ਸੇਵਾਵਾਂ ਮੁਹੱਈਆ ਕਰਵਾਏਗੀ ਸਰਕਾਰ

ਚੰਡੀਗੜ੍ਹ, 17 ਅਕਤੂਬਰ (ਅਜੀਤ ਬਿਊਰੋ)-ਪੰਜਾਬ ਯੂਨੀਵਰਸਲ ਹੈਲਥ ਅਧੀਨ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਾਲਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਅਧੀਨ ਸੂਬੇ ਦੇ 43 ਲੱਖ ਯੋਗ ਪਰਿਵਾਰਾਂ ਦਾ ਪ੍ਰਤੀ ਸਾਲ 5 ਲੱਖ ਰੁਪਏ ਦਾ ਬੀਮਾ ਕੀਤਾ ਜਾਵੇਗਾ | ਅੱਜ ਪੰਜਾਬ ਸਰਕਾਰ ...

ਪੂਰੀ ਖ਼ਬਰ »

ਹਾਦਸੇ 'ਚ ਗਈ ਯਾਦਾਸ਼ਤ, 30 ਲੱਖ ਮੰਗਿਆ ਮੁਆਵਜ਼ਾ

ਚੰਡੀਗੜ੍ਹ, 17 ਅਕਤੂਬਰ (ਸੁਰਜੀਤ ਸਿੰਘ ਸੱਤੀ)-ਮਾਨਸਾ ਵਾਸੀ ਹਾਕਮ ਸਿੰਘ ਨਾਂਅ ਦੇ ਇਕ ਵਿਅਕਤੀ ਨੇ 15 ਸਤੰਬਰ ਦੇਰ ਸ਼ਾਮ ਆਵਾਰਾ ਪਸ਼ੂ ਦੇ ਟਕਰਾਉਣ ਨਾਲ ਮੋਟਰਸਾਈਕਲ 'ਤੇ ਜਾ ਰਹੇ ਉਸ ਦੇ 25 ਸਾਲਾ ਪੁੱਤਰ ਹਰਜਿੰਦਰ ਸਿੰਘ ਦੇ ਗੰਭੀਰ ਰੂਪ ਨਾਲ ਜ਼ਖ਼ਮੀ ਹੋਣ ਕਾਰਨ ਗਈ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਆਜ਼ਾਦੀ ਘੁਲਾਟੀਏ ਸਿੱਖਾਂ ਦੇ ਇਤਿਹਾਸ ਸਮੇਤ ਵੱਖ-ਵੱਖ ਮੋਰਚਿਆਂ ਬਾਰੇ ਪੁਸਤਕਾਂ ਪ੍ਰਕਾਸ਼ਿਤ ਕਰਨ ਦਾ ਫ਼ੈਸਲਾ

ਅੰਮਿ੍ਤਸਰ, 17 ਅਕਤੂਬਰ (ਸਟਾਫ਼ ਰਿਪੋਰਟਰ)-ਦੇਸ਼ ਦੀ ਆਜ਼ਾਦੀ ਲਈ ਅੰਡੇਮਾਨ ਦੀ ਸੈਲੂਲਰ ਜੇਲ੍ਹ 'ਚ ਕੈਦ ਕੱਟਣ ਵਾਲੇ ਸਿੱਖਾਂ ਤੇ ਪੰਜਾਬ ਦੇ ਆਜ਼ਾਦੀ ਘੁਲਾਟੀਆਂ ਦੇ ਮੁਕੰਮਲ ਇਤਿਹਾਸ ਦੀ ਖੋਜ ਭਰਪੂਰ ਪੁਸਤਕ ਸਮੇਤ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਮੋਰਚਿਆਂ ਨੂੰ ...

ਪੂਰੀ ਖ਼ਬਰ »

ਕਿਸਾਨਾਂ ਨੂੰ ਕਣਕ ਦਾ ਸਬਸਿਡੀ ਵਾਲਾ ਬੀਜ ਦੇਣ ਲਈ ਜ਼ਿਲ੍ਹਾਵਾਰ ਸੂਚੀ ਜਾਰੀ

ਵਰਸੋਲਾ, 17 ਅਕਤੂਬਰ (ਵਰਿੰਦਰ ਸਹੋਤਾ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਹਾੜ੍ਹੀ ਦੀ ਮੁੱਖ ਫ਼ਸਲ ਕਣਕ ਦਾ ਪ੍ਰਮਾਣਿਤ ਬੀਜ ਸਬਸਿਡੀ 'ਤੇ ਦੇਣ ਲਈ ਸਾਲ 2018-19 ਵਾਸਤੇ ਨਵੀਂ ਨੀਤੀ ਦਾ ਐਲਾਨ ਕਰ ਦਿੱਤਾ ਗਿਆ ਹੈ | ਇਸ ਲਈ ਕਿਸਾਨ ਆਪਣੇ ਨੇੜੇ ਪੈਂਦੇ ਫੋਕਲ ਪੁਆਇੰਟ, ਬਲਾਕ ...

ਪੂਰੀ ਖ਼ਬਰ »

ਸਟੇਟ ਬੈਂਕ ਆਫ਼ ਇੰਡੀਆ ਬਲਾਚੌਰ ਦੇ ਬਾਥਰੂਮ 'ਚੋਂ ਦੇਸੀ ਕੱਟਾ ਬਰਾਮਦ

ਬਲਾਚੌਰ, 17 ਅਕਤੂਬਰ (ਗਹੂੰਣ/ਬਲਾਚੌਰੀਆ)-ਸਥਾਨਕ ਸਟੇਟ ਬੈਂਕ ਆਫ਼ ਇੰਡੀਆ ਦੀ ਬਲਾਚੌਰ ਬਰਾਂਚ ਦੇ ਬਾਥਰੂਮ 'ਚੋਂ ਅੱਜ ਇਕ ਲੋਡਡ ਦੇਸੀ ਕੱਟਾ ਮਿਲਣ 'ਤੇ ਬੈਂਕ ਮੈਨੇਜਰ ਦੇ ਤੁਰੰਤ ਹਰਕਤ 'ਚ ਆਉਣ ਕਾਰਨ ਤੇ ਬਲਾਚੌਰ ਪੁਲਿਸ ਵਲੋਂ ਤੁਰੰਤ ਕਾਰਵਾਈ ਕਰਨ 'ਤੇ ਵੱਡੀ ਘਟਨਾ ...

ਪੂਰੀ ਖ਼ਬਰ »

ਬਿਜਲੀ ਨਿਗਮ ਨੇ ਤਿੰਨ ਮਹੀਨੇ 'ਚ ਇਕ ਹਜ਼ਾਰ ਕਰਮਚਾਰੀਆਂ ਨੂੰ ਦਿੱਤੀ ਤਰੱਕੀ

ਪਟਿਆਲਾ, 17 ਅਕਤੂਬਰ, (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਨੇ ਨਿਗਮ ਦੇ ਦਫ਼ਤਰੀ ਹੁਕਮ ਨੰ: 327 ਰਾਹੀਂ 20 ਕਰਮਚਾਰੀਆਂ ਨੂੰ ਸੁਪਰਡੈਂਟ ਗ੍ਰੇਡ-1 ਦੀ ਤਰੱਕੀ ਕਰਕੇ ਵੱਖ-ਵੱਖ ਦਫ਼ਤਰਾਂ 'ਚ ਨਿਯੁਕਤੀ ਕੀਤੀ ਹੈ | ਜਿਨ੍ਹਾਂ ...

ਪੂਰੀ ਖ਼ਬਰ »

ਸਹਿਜਧਾਰੀ ਸਿ ੱਖ ਪਾਰਟੀ ਦੇ ਪ੍ਰਧਾਨ ਡਾ: ਰਾਣੂੰ ਦੇ ਚਰਿ ੱਤਰ ਵਿਰੁੱਧ ਦੂਸ਼ਣਬਾਜ਼ੀ ਨੂੰ ਅਦਾਲਤ ਨੇ ਝੁਠਲਾਇਆ

ਐੱਸ.ਏ.ਐੱਸ. ਨਗਰ, 17 ਅਕਤੂਬਰ (ਜਸਬੀਰ ਸਿੰਘ ਜੱਸੀ)-ਕਰੀਬ 5 ਸਾਲ ਪਹਿਲਾਂ 1 ਜੂਨ 2013 ਨੂੰ ਇਕ ਘਰੇਲੂ ਹਿੰਸਾ ਦੇ ਮਾਮਲੇ ਦੀ ਪੀੜਤ ਮਹਿਲਾ ਮਨਜਿੰਦਰ ਕੌਰ (ਬਦਲਿਆ ਨਾਂਅ) ਅਤੇ ਸਹਿਜਧਾਰੀ ਸਿੱਖ ਪਾਰਟੀ ਦੇ ਪ੍ਰਧਾਨ ਡਾ: ਪਰਮਜੀਤ ਸਿੰਘ ਰਾਣੂੰ ਵਿਚਕਾਰ ਨਾਜਾਇਜ਼ ਸਬੰਧ ਹੋਣ ...

ਪੂਰੀ ਖ਼ਬਰ »

ਪੰਜਾਬ 'ਚ ਡੇਂਗੂ ਬੁਖ਼ਾਰ ਪੀੜ੍ਹਤਾਂ ਦਾ ਅੰਕੜਾ 4 ਹਜ਼ਾਰ ਤੋਂ ਟੱਪਿਆ

ਲੁਧਿਆਣਾ, 17 ਅਕਤੂਬਰ (ਸਲੇਮਪੁਰੀ)-ਪੰਜਾਬ ਸਮੇਤ ਸਮੁੱਚੇ ਉੱਤਰੀ ਭਾਰਤ 'ਚ ਡੇਂਗੂ ਦਾ ਕਹਿਰ ਬੁਰੀ ਤਰ੍ਹਾਂ ਬਰਕਰਾਰ ਹੈ ਜਦੋਂ ਕਿ ਇਸ ਦੇ ਨਾਲ ਨਾਲ ਦੇਸ਼ ਦੇ ਕੁਝ ਹਿੱਸਿਆਂ 'ਚ ਡੇਂਗੂ ਬੁਖਾਰ ਦੇ ਲੱਛਣਾਂ ਵਰਗਾ ਜ਼ੀਕਾ ਬੁਖਾਰ ਵੀ ਆਪਣੇ ਪੈਰ ਪਸਾਰ ਰਿਹਾ ਹੈ, ਜਿਸ ਕਰਕੇ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ : ਡਾ. ਸੁਰਜੀਤ ਸਿੰਘ ਰੰਧਾਵਾ

ਅੰਮਿ੍ਤਸਰ : ਡਾ. ਸੁਰਜੀਤ ਸਿੰਘ ਰੰਧਾਵਾ ਦਾ ਜਨਮ 2 ਅਪ੍ਰੈਲ 1954 ਨੂੰ ਪਿਤਾ ਤੇਜਾ ਸਿੰਘ ਦੇ ਗ੍ਰਹਿ ਤੇ ਮਾਤਾ ਗੁਰਮੇਜ ਕੌਰ ਦੀ ਕੁੱਖੋਂ ਪਿੰਡ ਬੰਬ ਤਹਿਸੀਲ ਡੇਰਾ ਬਾਬਾ ਨਾਨਕ ਜ਼ਿਲ੍ਹਾ ਗੁਰਦਾਸਪੁਰ ਵਿਖੇ ਹੋਇਆ | ਮੁੱਢਲੀ ਸਿੱਖਿਆ ਸ੍ਰੀ ਬਾਵਾ ਲਾਲ ਜੀ ਹਾਈ ਸਕੂਲ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੇਲ ਰੋੋਕੋ ਅੰਦੋਲਨ ਅੱਜ

ਅੰਮਿ੍ਤਸਰ, 17 ਅਕਤੂਬਰ (ਵਰਪਾਲ)-ਕੇਂਦਰ ਤੇ ਪੰਜਾਬ ਸਰਕਾਰ ਨਾਲ ਸਬੰਧਿਤ ਵੱਖ-ਵੱਖ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ 18 ਅਕਤੂਬਰ ਨੂੰ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ | ਉਕਤ ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰਧਾਨ ਸਤਨਾਮ ...

ਪੂਰੀ ਖ਼ਬਰ »

ਡਾ. ਸ਼ਾਰਦਾ ਮੈਡੀਲਾਈਫ਼ ਆਯੁਰਵੈਦਿਕ ਹਸਪਤਾਲ ਪਿੱਠ ਦਰਦ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ

ਜਲੰਧਰ, 17 ਅਕਤੂਬਰ (ਅਜੀਤ ਬਿਊਰੋ)-ਡਾ. ਸ਼ਾਰਦਾ ਮੈਡੀਲਾਈਫ ਆਯੁਰਵੈਦਿਕ ਹਸਪਤਾਲ ਨਜ਼ਦੀਕ ਤਿੰਨਕੋਣੀ ਚੌਕ ਸੈਂਪਲ ਹੋਟਲ ਬਠਿੰਡਾ ਤੇ ਨਜ਼ਦੀਕ ਬੱਸ ਸਟੈਂਡ ਮਾਡਲ ਟਾਊਨ ਲੁਧਿਆਣਾ ਦੇ ਡਾ. ਸ਼ਾਰਦਾ ਮੈਡੀਲਾਈਫ ਆਯੁਰਵੈਦਿਕ ਹਸਪਤਾਲ ਗੋਡਿਆਂ ਤੇ ਪਿੱਠ ਦਰਦ ਦੇ ...

ਪੂਰੀ ਖ਼ਬਰ »

ਠੇਕੇਦਾਰ ਗੁਰਿੰਦਰ ਸਿੰਘ 'ਤੇ ਈ. ਡੀ. ਵਲੋਂ ਕੇਸ ਦਰਜ

ਜਲੰਧਰ, 17 ਅਕਤੂਬਰ (ਸ਼ਿਵ ਸ਼ਰਮਾ)-ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਕਾਰਵਾਈ ਕਰਦੇ ਹੋਏ ਸਿੰਚਾਈ ਵਿਭਾਗ ਦੇ ਕੰਟਰੈਕਟਰ ਗੁਰਿੰਦਰ ਸਿੰਘ ਿਖ਼ਲਾਫ਼ ਪ੍ਰੀਵੈਨਸ਼ਨ ਆਫ਼ ਮਨੀ ਲਾਂਡਰਿੰਗ ਐਕਟ-2002 ਤਹਿਤ ਕੇਸ ਦਰਜ ਕਰ ਲਿਆ ਹੈ | ਸਿੰਚਾਈ ਵਿਭਾਗ 'ਚ ਮਿਲੀਭੁਗਤ ਨਾਲ ...

ਪੂਰੀ ਖ਼ਬਰ »

'ਪਿਲਾਕ' ਵਲੋਂ ਅਗਲੇ ਮਹੀਨੇ ਜਾਰੀ ਕੀਤੀ ਜਾਵੇਗੀ ਸੂਫ਼ੀ ਕਲਾਮ ਦੀ ਅਨੁਵਾਦ ਕੀਤੀ ਕਿਤਾਬ-ਡਾ: ਸੁਗਰਾ ਸਦਫ

ਅੰਮਿ੍ਤਸਰ, 17 ਅਕਤੂਬਰ (ਸੁਰਿੰਦਰ ਕੋਛੜ)-ਲਾਹੌਰ ਦੇ ਪੰਜਾਬ ਇੰਸਟੀਚਿਊਟ ਆਫ਼ ਲੈਂਗਵੇਜ, ਆਰਟ ਐਾਡ ਕਲਚਰ (ਪਿਲਾਕ) ਦੇ ਅਧੀਨ ਆਉਂਦੇ ਪੰਜਾਬ ਜਿਆਂਗਸੁ ਕਲਚਰਲ ਸੈਂਟਰ ਵਲੋਂ ਮੋਢੀ ਪੰਜਾਬੀ ਸੂਫ਼ੀ ਕਵੀਆਂ ਦੀਆਂ ਕਵਿਤਾਵਾਂ ਦਾ ਚੀਨੀ ਭਾਸ਼ਾ 'ਚ ਅਨੁਵਾਦ ਕਰਕੇ ਇਸ ਨੂੰ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਮਾਹਿਲਪੁਰ 'ਚ 3 ਸਾਲਾ ਬਾਗ਼ਬਾਨੀ ਕੋਰਸ ਸ਼ੁਰੂ-ਪਿ੍ੰ: ਪਰਵਿੰਦਰ ਸਿੰਘ

ਮਾਹਿਲਪੁਰ, 17 ਅਕਤੂਬਰ (ਦੀਪਕ ਅਗਨੀਹੋਤਰੀ)-ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ 'ਚ ਇਲਾਕੇ ਦੀ ਮੰਗ 'ਤੇ ਤਿੰਨ ਸਾਲਾ ਬਾਗ਼ਬਾਨੀ (ਹੋਰਟੀਕਲਚਰ ਸਾਇੰਸ) ਕੋਰਸ ਸ਼ੁਰੂ ਹੋ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਦੇ ਪਿ੍ੰ: ਪਰਵਿੰਦਰ ਸਿੰਘ ...

ਪੂਰੀ ਖ਼ਬਰ »

ਹਰਸ਼ੇ ਇੰਡੀਆ ਵਲੋਂ 'ਹਰਸ਼ੇ ਕਿਸਸ' ਚਾਕਲੇਟ ਲਾਂਚ

ਮੁੰਬਈ, 17 ਅਕਤੂਬਰ (ਅ. ਬ.)- ਹਰਸ਼ੇ ਕੰਪਨੀ ਦੇ ਸਮੂਹਾਂ ਦਾ ਹਿੱਸਾ 'ਹਰਸ਼ੇ ਇੰਡੀਆ ਪ੍ਰਾਈਵੇਟ ਲਿਮਟਿਡ', ਜੋ ਕਿ ਸੰਸਾਰ ਭਰ 'ਚ ਮੋਹਰੀ ਤੇ ਇਕ ਵੱਡਾ ਸਨੈਕਿੰਗ ਸਮੂਹ ਹੈ ਤੇ ਉੱਤਰੀ ਅਮਰੀਕਾ 'ਚ ਗੁਣਾਤਮਿਕ ਚਾਕਲੇਟਾਂ ਦੇ ਉਤਪਾਦ ਦਾ ਬਹੁਤ ਵੱਡਾ ਨਿਰਮਾਤਾ ਹੈ, ਨੇ ਆਪਣੇ ...

ਪੂਰੀ ਖ਼ਬਰ »

ਸੀ.ਜੀ.ਐਸ.ਟੀ. ਨੇ 17 ਟਰੱਕ ਫੜ ਕੇ 18.14 ਲੱਖ ਜੁਰਮਾਨਾ ਵਸੂਲਿਆ

ਲੁਧਿਆਣਾ, 17 ਅਕਤੂਬਰ (ਪੁਨੀਤ ਬਾਵਾ)-ਸੈਂਟਰਲ ਗੁਡਸ ਐਾਡ ਸਰਵਸਿਸ ਟੈਕਸ (ਸੀ.ਜੀ.ਐਸ.ਟੀ.) ਦੀਆਂ ਟੀਮਾਂ ਨੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ 17 ਟਰੱਕਾਂ ਨੂੰ ਫੜਿਆ ਹੈ | ਟਰੱਕਾਂ 'ਚੋਂ ਵਿਭਾਗ ਨੂੰ 51 ਲੱਖ ਰੁਪਏ ਮੁੱਲ ਦੇ ਕਰੀਬ ਦਾ ਸਕਰੈਪ ਮਿਲਿਆ ਹੈ, ਜਿਸ 'ਤੇ 18.14 ...

ਪੂਰੀ ਖ਼ਬਰ »

ਤਰਨ ਤਾਰਨ 'ਚ ਨਕਾਬਪੋਸ਼ਾਂ ਨੇ ਹਮਲਾ ਕਰਕੇ ਪੱਤਰਕਾਰ ਨੂੰ ਕੀਤਾ ਗੰਭੀਰ ਜ਼ਖ਼ਮੀ

ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ, ਲਾਲੀ ਕੈਰੋਂ, ਗੁਰਪ੍ਰੀਤ ਸਿੰਘ ਕੱਦਗਿੱਲ)-ਤਰਨ ਤਾਰਨ ਸ੍ਰੀ ਗੁਰੂ ਅਰਜਨ ਦੇਵ ਸਰਾਂ ਦੇ ਨਜ਼ਦੀਕ ਸਥਿਤ ਇਕ ਪੰਜਾਬੀ ਅਖ਼ਬਾਰ ਦੇ ਦਫ਼ਤਰ 'ਚ ਵੜ ਕੇ ਤਿੰਨ ਅਣਪਛਾਤੇ ਨਕਾਬਪੋਸ਼ ਤੇ ਹਥਿਆਰਬੰਦ ਵਿਅਕਤੀਆਂ ਵਲੋਂ ਜਿੱਥੇ ਦਫ਼ਤਰ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਦੀ ਅੰਤਿ੍ੰਗ ਕਮੇਟੀ ਦੀ ਸੁਲਤਾਨਪੁਰ ਲੋਧੀ 'ਚ ਇਕੱਤਰਤਾ ਅੱਜ

ਅੰਮਿ੍ਤਸਰ, 17 ਅਕਤੂਬਰ (ਜੱਸ)-ਸ਼੍ਰੋਮਣੀ ਕਮੇਟੀ ਦੀ ਅੰਤਿ੍ੰਗ ਕਮੇਟੀ ਦੀ ਇਕੱਤਰਤਾ 18 ਅਕਤੂਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਹੋ ਰਹੀ ਹੈ | ਵੇਰਵਿਆਂ ਅਨੁਸਾਰ ਗੁ: ਸ੍ਰੀ ਬੇਰ ਸਾਹਿਬ ਵਿਖੇ ਸਵੇਰੇ 11 ਵਜੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗਵਾਲ ਦੀ ਅਗਵਾਈ 'ਚ ਹੋਣ ...

ਪੂਰੀ ਖ਼ਬਰ »

ਕੈਪਟਨ ਹਾਈਕੋਰਟ 'ਚ ਪੇਸ਼

ਚੰਡੀਗੜ੍ਹ, 17 ਅਕਤੂਬਰ (ਸੁਰਜੀਤ ਸਿੰਘ ਸੱਤੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਵਿਰੁੱਧ ਚੱਲ ਰਹੀ ਇਕ ਪੁਰਾਣੀ ਚੋਣ ਪਟੀਸ਼ਨ ਦੀ ਸੁਣਵਾਈ ਦੌਰਾਨ ਬੁੱਧਵਾਰ ਨੂੰ ਆਪਣੇ ਬਿਆਨ ਦਰਜ ਕਰਵਾਉਣ ਲਈ ਹਾਈਕੋਰਟ ਪੁੱਜੇ | ਉਨ੍ਹਾਂ ਇੱਥੇ ਆਪਣੇ ਬਿਆਨ ਦਰਜ ਕਰਵਾਏ ...

ਪੂਰੀ ਖ਼ਬਰ »

ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਨੇ ਆਸਟਰੇਲੀਆ ਦਾ ਸਟੱਡੀ ਵੀਜ਼ਾ ਲਵਾਇਆ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਕਪੂਰਾ ਰੋਡ ਸਥਿਤ ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਸ੍ਰੀ ਮੁਕਤਸਰ ਸਾਹਿਬ ਨੇ ਬੱਬਲਦੀਪ ਸਿੰਘ ਬਰਾੜ ਵਾਸੀ ਫ਼ਰੀਦਕੋਟ ਦਾ ਆਸਟੇ੍ਰਲੀਆ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ | ਇਹ ...

ਪੂਰੀ ਖ਼ਬਰ »

ਜੇ.ਐਮ. ਓਵਰਸੀਜ਼ ਨੇ ਰਿਫੀਊਜ਼ਡ ਵਿਦਿਆਰਥੀ ਦਾ 6 ਬੈਂਡ 'ਤੇ ਲਵਾਇਆ ਕੈਨੇਡਾ ਵੀਜ਼ਾ

ਮੋਗਾ, 17 ਅਕਤੂਬਰ (ਗੁਰਤੇਜ ਸਿੰਘ)-ਜੇ.ਐਮ. ਓਵਰਸੀਜ਼ ਜੋ ਕਿ ਮੋਗਾ ਦੀ ਅੰਮਿ੍ਤਸਰ ਰੋਡ 'ਤੇ ਲਾਲਾ ਲਾਜਪਤ ਰਾਏ ਮਾਰਕੀਟ ਵਿਖੇ ਸਥਿਤ ਹੈ ਵਲੋਂ ਹਾਲ ਹੀ ਵਿਦਿਆਰਥੀ ਅਨੰਤ ਕੁਮਾਰ ਵਾਸੀ ਤਰਨਤਾਰਨ ਦਾ ਵੀਜ਼ਾ ਇਕ ਵਾਰ ਰਿਫੀਊਜ਼ ਹੋਣ ਤੋਂ ਬਾਅਦ ਲਵਾਇਆ ਗਿਆ | ਸੰਸਥਾ ...

ਪੂਰੀ ਖ਼ਬਰ »

ਬਾਹਰਲੇ ਰਾਜਾਂ ਦੇ ਪੀੜਤਾਂ ਵਲੋਂ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਿਖ਼ਲਾਫ਼ ਵਿਧਾਨ ਸਭਾ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

ਬਠਿੰਡਾ ਛਾਉਣੀ, 17 ਅਕਤੂਬਰ (ਪਰਵਿੰਦਰ ਸਿੰਘ ਜੌੜਾ)-ਜ਼ਿਲ੍ਹਾ ਬਠਿੰਡਾ ਦੇ ਵਿਧਾਨ ਸਭਾ ਹਲਕਾ ਭੁੱਚੋ (ਰਾਖਵਾਂ) ਤੋਂ ਕਾਂਗਰਸੀ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਿਖ਼ਲਾਫ਼ ਉੱਤਰਾਖੰਡ ਪੁਲਿਸ ਵਲੋਂ ਧੋਖਾਧੜੀ ਦੇ ਦੋਸ਼ਾਂ ਤਹਿਤ ਮੁਕੱਦਮਾ ਦਰਜ ਕਰਨ ਤੋਂ ਬਾਅਦ ਇਹ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ 'ਚ ਦੋ ਨੂੰ ਉਮਰ ਕੈਦ

ਸੰਗਰੂਰ, 17 ਅਕਤੂਬਰ (ਧੀਰਜ਼ ਪਸ਼ੌਰੀਆ)-ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਜੋਤ ਭੱਟੀ ਦੀ ਅਦਾਲਤ ਨੇ ਇਕ ਨਾਬਾਲਗ ਲੜਕੀ ਨਾਲ ਹੋਏ ਜਬਰ ਜਨਾਹ ਦੇ ਦੋਸ਼ਾਂ 'ਚ ਦੋ ਵਿਅਕਤੀਆਂ ਨੰੂ ਉਮਰ ਕੈਦ ਅਤੇ ਦੋ ਹੋਰ ਨੰੂ 10-10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਚਾਰਾਂ ਨੰੂ 22-22 ਹਜ਼ਾਰ ...

ਪੂਰੀ ਖ਼ਬਰ »

ਬਾਦਲ ਨੇ ਕੈਪਟਨ ਵਲੋਂ ਸੁਰੱਖਿਆ ਵਧਾਉਣ ਦੀ ਪੇਸ਼ਕਸ਼ ਠੁਕਰਾਈ

ਚੰਡੀਗੜ੍ਹ, 17 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਸੁਰੱਖਿਆ ਛਤਰੀ 'ਚ ਵਾਧਾ ਕਰਨ ਸਬੰਧੀ ਕੀਤੀ ਪੇਸ਼ਕਸ਼ ਨੂੰ ਅੱਜ ਬਾਦਲ ਨੇ ਠੁਕਰਾ ਦਿੱਤਾ ਹੈ | ਬਾਦਲ ਨੇ ਕਿਹਾ ਕਿ ...

ਪੂਰੀ ਖ਼ਬਰ »

ਨਸ਼ਿਆਂ, ਅੱਤਵਾਦ, ਕੱਟੜਵਾਦ ਤੇ ਹੋਰ ਚੁਣੌਤੀਆਂ ਦੇ ਮੁੱਦੇ 'ਤੇ ਉੱਤਰੀ ਰਾਜਾਂ ਦੀ ਸਾਂਝੀ ਮੀਟਿੰਗ

ਚੰਡੀਗੜ੍ਹ, 17 ਅਕਤੂਬਰ (ਅਜੀਤ ਬਿਊਰੋ)-ਉੱਤਰੀ ਖੇਤਰ ਦੇ ਅੱਠ ਰਾਜਾਂ ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ, ਹਿਮਾਚਲ, ਉੱਤਰ ਪ੍ਰਦੇਸ਼, ਉਤਰਾਖੰਡ, ਦਿੱਲੀ ਤੇ ਚੰਡੀਗੜ੍ਹ ਦੇ ਪੁਲਿਸ ਬਲਾਂ ਦਰਮਿਆਨ ਬਿਹਤਰ ਸਹਿਯੋਗ ਤੇ ਤਾਲਮੇਲ ਅਤੇ ਇਸ ਿਖ਼ੱਤੇ 'ਚ ਵੱਖ-ਵੱਖ ਪੁਲਿਸਿੰਗ ...

ਪੂਰੀ ਖ਼ਬਰ »

ਰੋਡਵੇਜ਼ ਕਰਮੀਆਂ ਦੀ ਹੜਤਾਲ- ਸਰਕਾਰ ਆਈ ਹਰਕਤ 'ਚ, ਕਈ ਕਰਮੀ ਤੇ ਅਫ਼ਸਰ ਵੀ ਮੁਅੱਤਲ

ਚੰਡੀਗੜ੍ਹ, 17 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਹਰਿਆਣਾ ਰੋਡਵੇਜ਼ ਦੀ ਦੋ ਦਿਨ ਤੋਂ ਚੱਲ ਰਹੀ ਕਰਮਚਾਰੀਆਂ ਦੀ ਹੜਤਾਲ ਦੇ ਕਾਰਨ ਜਨਤਾ ਨੂੰ ਹੋ ਰਹੀ ਅਸੁਵਿਧਾਵਾਂ ਦੇ ਮੱਦੇਨਜ਼ਰ ਕੜਾ ਫ਼ੈਸਲਾ ਲੈਂਦੇ ਹੋਏ ਅੱਜ ...

ਪੂਰੀ ਖ਼ਬਰ »

ਸਟੈਂਪ ਡਿਊਟੀ 'ਚ ਵਾਧਾ ਆਮ ਆਦਮੀ ਦਾ ਲੱਕ ਤੋੜ ਦੇਵੇਗਾ -ਮਜੀਠੀਆ

ਚੰਡੀਗੜ੍ਹ, 17 ਅਕਤੂਬਰ (ਅਜੀਤ ਬਿਊਰੋ)- ਸਾਬਕਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੂਬਾ ਸਰਕਾਰ ਦੀ ਕੈਬਨਿਟ ਵਲੋਂ ਸਟੈਂਪ ਡਿਊਟੀ ਵਧਾਉਣ ਦਾ ਲਿਆ ਫ਼ੈਸਲਾ ਆਮ ਆਦਮੀ ਦਾ ਲੱਕ ਤੋੜ ਕੇ ਰੱਖ ਦੇਵੇਗਾ¢ ਉਨ੍ਹਾਂ ਕਿਹਾ ਕਿ ਪੰਜਾਬ ਦੇ ਵੋਟਰਾਂ ਨਾਲ ਕੀਤੇ ...

ਪੂਰੀ ਖ਼ਬਰ »

ਸੂਬੇ 'ਚ 17,38,809 ਮੀਟਿ੍ਕ ਟਨ ਝੋਨੇ ਦੀ ਖ਼ਰੀਦ

ਜਲੰਧਰ, 17 ਅਕਤੂਬਰ (ਚੰਦੀਪ ਭੱਲਾ)-ਪੰਜਾਬ ਵਿਚ 16 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵਲੋਂ 17,38,809 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਅਤੇ ਸਰਕਾਰ ਵਲੋਂ ਆੜ੍ਹਤੀਆਂ/ਕਿਸਾਨਾਂ ਦੇ ਖਾਤਿਆਂ ਵਿਚ 1,545.47 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ...

ਪੂਰੀ ਖ਼ਬਰ »

ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਦੂਸਰੇ ਦਿਨ ਬਰਗਾੜੀ ਮੋਰਚਾ ਸਥਾਨ 'ਤੇ ਪਹੁੰਚੇ

ਬਰਗਾੜੀ, 17 ਅਕਤੂਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਬਰਗਾੜੀ ਪੁਲਿਸ ਚੌਕੀ ਵਿਖੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੇ ਐਸ.ਆਈ.ਟੀ. ਦੇ ਮੈਂਬਰ ਐਸ.ਐਸ.ਪੀ. ਸਤਿੰਦਰ ਸਿੰਘ ਅੱਜ ਦੂਸਰੇ ਦਿਨ ਸਬੰਧਿਤ ਗਵਾਹਾਂ ਦੇ ਬਿਆਨ ਕਲਮਬੱਧ ਕਰਨ ਉਪਰੰਤ ...

ਪੂਰੀ ਖ਼ਬਰ »

ਮਾਮਲਾ ਜੈਸ਼-ਏ-ਮੁਹੰਮਦ ਨਾਲ ਸਬੰਧਿਤ ਗਿ੍ਫ਼ਤਾਰ ਕੀਤੇ ਕਸ਼ਮੀਰੀ ਵਿਦਿਆਰਥੀਆਂ ਦਾ

ਪੜ੍ਹਾਈ ਛੱਡ ਕੇ ਵਾਪਸ ਭੱਜਣ ਲੱਗੇ ਵਿਦਿਆਰਥੀ

ਜਲੰਧਰ, 17 ਅਕਤੂਬਰ (ਐੱਮ.ਐੱਸ. ਲੋਹੀਆ)-ਪੁਲਿਸ ਵਲੋਂ ਸ਼ਹਿਰ 'ਚ ਕਸ਼ਮੀਰੀ ਵਿਦਿਆਰਥੀਆਂ ਤੋਂ ਰੋਜ਼ਾਨਾ ਹੋ ਰਹੀ ਪੁੱਛਗਿੱਛ ਤੋਂ ਪ੍ਰੇਸ਼ਾਨ ਬਹੁਤ ਸਾਰੇ ਵਿਦਿਆਰਥੀ ਆਪਣੀ ਪੜ੍ਹਾਈ ਛੱਡ ਕੇ ਵਾਪਸ ਆਪਣੇ ਸ਼ਹਿਰ ਚਲੇ ਗਏ ਹਨ | ਇਸ ਨਾਲ ਜਿੱਥੇ ਪੰਜਾਬ ਬਾਰੇ ਦੂਸਰੇ ...

ਪੂਰੀ ਖ਼ਬਰ »

1 ਆਈ.ਏ.ਐਸ. ਤੇ 8 ਪੀ.ਸੀ.ਐਸ. ਅਧਿਕਾਰੀ ਬਦਲੇ

ਚੰਡੀਗੜ੍ਹ, 17 ਅਕਤੂਬਰ (ਅਜੀਤ ਬਿਊਰੋ)-ਅੱਜ 1 ਆਈ.ਏ.ਐਸ. ਅਤੇ 8 ਪੀ.ਸੀ.ਐਸ. ਅਧਿਕਾਰੀ ਤੁਰੰਤ ਪ੍ਰਭਾਵ ਨਾਲ ਬਦਲ ਦਿੱਤੇ ਗਏ ਹਨ | ਬੁਲਾਰੇ ਅਨੁਸਾਰ ਆਈ.ਏ.ਐਸ. ਜਸਪਾਲ ਸਿੰਘ ਗਿੱਲ ਨੂੰ ਵਧੀਕ ਡਿਪਟੀ ਕਮਿਸ਼ਨਰ ਖੰਨਾ ਵਜੋਂ ਲਾਇਆ ਗਿਆ ਹੈ ਜਦਕਿ ਪੀ.ਸੀ.ਐਸ. ਅਜੈ ਕੁਮਾਰ ਸੂਦ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX