ਤਾਜਾ ਖ਼ਬਰਾਂ


ਜੰਮੂ-ਕਸ਼ਮੀਰ : ਅੱਤਵਾਦੀਆਂ ਨਾਲ ਮੁਠਭੇੜ ਤੋਂ ਬਾਅਦ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ
. . .  22 minutes ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਚਡੂਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਹੋਣ ਦੀ ਖ਼ਬਰ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹੇ ਦੇ ਚਾਰੀ ਸ਼ਰੀਫ਼ ਦੇ ਜ਼ੀਨਪੰਚਾਲ ਇਲਾਕੇ 'ਚ ਅੱਜ ਸਵੇਰੇ ਸੁਰੱਖਿਆ ਬਲਾਂ ਅਤੇ...
ਜੋਧ ਸਿੰਘ ਸਮਰਾ ਤੇ ਮਜੀਠੀਆ ਮਿਲ ਕੇ ਸੰਭਾਲਣਗੇ ਹਲਕਾ ਅਜਨਾਲਾ ਦੀ ਜ਼ਿੰਮੇਵਾਰੀ - ਬਾਦਲ
. . .  21 minutes ago
ਹਰਸ਼ਾ ਛੀਨਾਂ, ਅਜਨਾਲਾ, 21 ਜਨਵਰੀ ਕੜਿਆਲ, ਢਿੱਲੋਂ)- ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਤੋਂ ਪਹਿਲਾਂ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹਲਕਾ ਅਜਨਾਲਾ ਦੇ ਸਾਬਕਾ ਲੀਡਰਾਂ ਦੇ ......
ਸ਼ਰਾਬ ਦੇ ਦੁੱਖ ਕਾਰਨ ਹੀ ਭਗਵੰਤ ਮਾਨ ਦੇ ਪਰਿਵਾਰ ਨੇ ਉਸ ਨੂੰ ਛੱਡਿਆ- ਮਜੀਠੀਆ
. . .  37 minutes ago
ਹਰਸ਼ਾ ਛੀਨਾਂ, ਅਜਨਾਲਾ 21 ਜਨਵਰੀ (ਕੜਿਆਲ, ਗੁਰਪ੍ਰੀਤ ਸਿੰਘ ਢਿੱਲੋਂ)- ਹਲਕਾ ਅਜਨਾਲਾ 'ਚ ਵਰਕਰਾਂ ਨਾਲ ਮੀਟਿੰਗ ਕਰਨ ਪੁੱਜੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ .....
ਸੰਘਣੀ ਧੁੰਦ ਕਾਰਨ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ
. . .  36 minutes ago
ਭੁਵਨੇਸ਼ਵਰ, 21 ਜਨਵਰੀ- ਉੜੀਸਾ ਦੇ ਕੇਂਦਰਪਾੜਾ ਜ਼ਿਲ੍ਹੇ 'ਚ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਆਹਮੋ-ਸਾਹਮਣੇ ਟੱਕਰ 'ਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਚਾਰ ਹੋਰ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਸਥਾਨਕ ਹਸਪਤਾਲ 'ਚ ਦਾਖ਼ਲ...
ਭਗਵੰਤ ਮਾਨ ਵਲੋਂ ਸ਼ਰਾਬ ਛੱਡਣ 'ਤੇ ਬੋਲੇ ਬਾਦਲ, ਕਿਹਾ- ਉਨ੍ਹਾਂ ਵਲੋਂ ਕੁਝ ਸਮੇਂ ਲਈ ਛੱਡੀਆਂ ਜਾਂਦੀਆਂ ਹਨ ਕਈ ਚੀਜ਼ਾਂ
. . .  56 minutes ago
ਅਜਨਾਲਾ/ਹਰਛਾ ਛੀਨਾ 21 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ, ਕੜਿਆਲ)- ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਅੱਜ ਅਜਨਾਲਾ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਕਾਂਗਰਸ ਸਰਕਾਰ...
ਸ਼ਾਹ ਦੇ ਹੈਲੀਕਾਪਟਰ ਲੈਂਡਿੰਗ ਨੂੰ ਮਾਲਦਾ 'ਚ ਇਜਾਜ਼ਤ ਨਾ ਦਿੱਤੇ ਜਾਣ ਨੂੰ ਭਾਜਪਾ ਨੇ ਦੱਸਿਆ ਸਾਜ਼ਿਸ਼
. . .  about 1 hour ago
ਨਵੀਂ ਦਿੱਲੀ, 21 ਜਨਵਰੀ-ਭਾਜਪਾ ਪ੍ਰਧਾਨ ਅਮਿਤ ਸ਼ਾਹ 22 ਜਨਵਰੀ ਨੂੰ ਪੱਛਮੀ ਬੰਗਾਲ ਦੇ ਮਾਲਦਾ 'ਚ ਰੈਲੀ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਉੱਥੋਂ ਦੇ ਸਥਾਨਕ ਪ੍ਰਸ਼ਾਸਨ ਨੇ ਹਵਾਈ ਅੱਡੇ 'ਤੇ ਉਸਾਰੀ ਦਾ ਕੰਮ ਹੋਣ ਕਾਰਨ ਉੱਥੇ ਸ਼ਾਹ ਦਾ ਹੈਲੀਕਾਪਟਰ ਉਤਾਰਨ ਦੀ .....
ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਤਾਪ ਸਿੰਘ ਬਾਜਵਾ
. . .  about 1 hour ago
ਪਟਨਾ, 21 ਜਨਵਰੀ (ਹਰਿੰਦਰ ਸਿੰਘ ਕਾਕਾ)- ਕਾਂਗਰਸ ਦਾ ਸਾਬਕਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅੱਜ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ....
ਸਿੱਧਗੰਗਾ ਮੱਠ ਦੇ ਮਹੰਤ ਸ਼ਿਵ ਕੁਮਾਰ ਸਵਾਮੀ ਦਾ ਦੇਹਾਂਤ
. . .  about 1 hour ago
ਬੈਂਗਲੁਰੂ, 21 ਜਨਵਰੀ- ਸਿੱਧਗੰਗਾ ਮੱਠ ਦੇ ਮਹੰਤ ਸ਼ਿਵ ਕੁਮਾਰ ਸਵਾਮੀ ਦਾ ਅੱਜ ਦੇਹਾਂਤ ਹੋ ਗਿਆ। ਉਹ 111 ਸਾਲ ਦੇ ਸਨ। ਮਹੰਤ ਸ਼ਿਵ ਕੁਮਾਰ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ ਅਤੇ ਹਸਪਤਾਲ 'ਚ ਦਾਖਲ ਸਨ ਜਿੱਥੇ ਉਨ੍ਹਾਂ ਅੱਜ ਆਖ਼ਰੀ ਸਾਹ .....
ਅਫ਼ਗਾਨਿਸਤਾਨ 'ਚ ਵਿਸ਼ੇਸ਼ ਬਲਾਂ ਦੇ ਟਿਕਾਣੇ 'ਤੇ ਕਾਰ ਬੰਬ ਧਮਾਕਾ, 18 ਦੀ ਮੌਤ
. . .  about 1 hour ago
ਕਾਬੁਲ, 21 ਜਨਵਰੀ- ਅਫ਼ਗਾਨਿਸਤਾਨ ਦੇ ਪੂਰਬੀ ਸੂਬੇ ਵਾਰਦਕ ਦੀ ਰਾਜਧਾਨੀ ਮੈਦਾਨ ਸ਼ਰ 'ਚ ਅੱਜ ਅੱਤਵਾਦੀ ਸੰਗਠਨ ਤਾਲਿਬਾਨ ਨੇ ਅਫ਼ਗਾਨਿਸਤਾਨ ਵਿਸ਼ੇਸ਼ ਬਲ ਦੇ ਟਿਕਾਣੇ 'ਤੇ ਕਾਰ ਬੰਬ ਧਮਾਕੇ ਨੂੰ ਅੰਜਾਮ ਦਿੱਤਾ, ਜਿਸ 'ਚ 18 ਲੋਕਾਂ ਦੀ ਮੌਤ ਹੋ ਗਈ ਅਤੇ 27...
ਜਿਹੜੇ ਦੇਸ਼ ਛੱਡ ਕੇ ਭੱਜ ਗਏ ਹਨ, ਉਨ੍ਹਾਂ ਨੂੰ ਲਿਆਂਦਾ ਜਾਵੇਗਾ ਵਾਪਸ- ਰਾਜਨਾਥ ਸਿੰਘ
. . .  about 1 hour ago
ਨਵੀਂ ਦਿੱਲੀ, 21 ਜਨਵਰੀ- ਕੇਂਦਰੀ ਰਾਜਨਾਥ ਸਿੰਘ ਨੇ ਮੇਹੁਲ ਚੌਕਸੀ ਦੇ ਮੁੱਦੇ 'ਤੇ ਕਿਹਾ ਕਿ ਸਰਕਾਰ ਨੇ ਆਰਥਿਕ ਅਪਰਾਧਿਕ ਬਿਲ ਪਾਸ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਦੇਸ਼ ਛੱਡ ਕੇ ਭੱਜ ਚੁੱਕੇ ਹਨ ਉਨ੍ਹਾਂ ਨੂੰ ਵਾਪਸ ਲਿਆਂਦਾ ਜਾਵੇਗਾ। ਰਾਜਨਾਥ ਸਿੰਘ ਨੇ ਕਿਹਾ .....
ਮਾਇਆਵਤੀ 'ਤੇ ਟਿੱਪਣੀ ਮਾਮਲਾ : ਭਾਜਪਾ ਵਿਧਾਇਕਾ ਨੂੰ ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਕੌਮੀ ਮਹਿਲਾ ਕਮਿਸ਼ਨ ਨੇ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀ ਮਾਇਆਵਤੀ ਨੂੰ ਲੈ ਕੇ ਕੀਤੀ ਗਈ ਟਿੱਪਣੀ 'ਤੇ ਭਾਜਪਾ ਵਿਧਾਇਕਾ ਸਾਧਨਾ ਸਿੰਘ ਨੂੰ ਨੋਟਿਸ ਭੇਜਿਆ ਹੈ। ਕਮਿਸ਼ਨ ਦਾ ਕਹਿਣਾ ਹੈ ਕਿ ਇਹ ਟਿੱਪਣੀ ਬਹੁਤ ਹਮਲਾਵਰ ਤੇ...
ਖਹਿਰਾ ਦਾ 'ਆਪ' 'ਤੇ ਹਮਲਾ, ਕਿਹਾ- ਭਗਵੰਤ ਮਾਨ ਦੀ ਸ਼ਰਾਬ ਛੁਡਾਊ ਸੀ ਬਰਨਾਲਾ ਰੈਲੀ
. . .  about 2 hours ago
ਚੰਡੀਗੜ੍ਹ, 21 ਜਨਵਰੀ (ਅਜਾਇਬ ਸਿੰਘ ਔਜਲਾ)- ਪੰਜਾਬੀ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਬਰਨਾਲਾ ਰੈਲੀ ਭਗਵੰਤ ਮਾਨ ਦੀ ਸ਼ਰਾਬ ਛੁਡਾਊ ਰੈਲੀ ਸੀ। ਇਸ ਰੈਲੀ 'ਚ .....
ਸ੍ਰੀਲੰਕਾ ਨੇ 16 ਭਾਰਤੀ ਮਛੇਰਿਆਂ ਨੂੰ ਕੀਤਾ ਰਿਹਾਅ
. . .  about 2 hours ago
ਕੋਲੰਬੋ, 21 ਜਨਵਰੀ- ਸ੍ਰੀਲੰਕਾ ਨੇ ਅੱਜ 16 ਭਾਰਤੀ ਮਛੇਰਿਆਂ ਨੂੰ ਰਿਹਾਅ ਕੀਤਾ ਹੈ। ਬੀਤੀ 13 ਜਨਵਰੀ ਨੂੰ ਸ੍ਰੀਲੰਕਾ ਦੀ ਜਲ ਸੈਨਾ ਵਲੋਂ ਇਨ੍ਹਾਂ ਮਛੇਰਿਆਂ ਨੂੰ ਗ੍ਰਿਫ਼ਤਾਰ ਕੀਤਾ...
ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਅਜਨਾਲਾ ਪਹੁੰਚੇ ਸੁਖਬੀਰ ਬਾਦਲ
. . .  about 1 hour ago
ਅਜਨਾਲਾ/ਹਰਛਾ ਛੀਨਾ, 21 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ,ਕੜਿਆਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਅਜਨਾਲਾ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੈਬਨਿਟ ਮੰਤਰੀ...
ਜਨਰਲ ਵਰਗ ਦੇ ਰਾਖਵਾਂਕਰਨ ਦੇ ਖ਼ਿਲਾਫ਼ ਪਟੀਸ਼ਨ ਦਾਇਰ, ਮਦਰਾਸ ਹਾਈਕੋਰਟ ਨੇ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  about 3 hours ago
ਚੇਨਈ, 21 ਜਨਵਰੀ- ਆਰਥਿਕ ਤੌਰ 'ਤੇ ਕਮਜ਼ੋਰ ਜਨਰਲ ਵਰਗ ਦੇ ਲਈ 10 ਫ਼ੀਸਦੀ ਰਾਖਵਾਂਕਰਨ ਦੇ ਮੁੱਦੇ 'ਤੇ ਮਦਰਾਸ ਹਾਈਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ 18 ਫਰਵਰੀ ਤੋਂ ਪਹਿਲਾਂ ਜਵਾਬ ਦਾਖਲ ਕਰਨ ਦੇ ਲਈ ਕਿਹਾ ਹੈ। ਡੀ.ਐਮ.ਕੇ. ਦੇ......
ਸੁਖਬੀਰ ਬਾਦਲ ਅੱਜ ਹਲਕਾ ਰਾਜਾਸਾਂਸੀ ਦੇ ਪਿੰਡਾਂ ਦਾ ਕਰਨਗੇ ਦੌਰਾ
. . .  about 3 hours ago
ਸਵਾਈਨ ਫਲੂ ਕਾਰਨ ਔਰਤ ਦੀ ਮੌਤ
. . .  about 3 hours ago
ਮੈਕਸੀਕੋ : ਤੇਲ ਪਾਈਪਲਾਈਨ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 85
. . .  about 3 hours ago
ਨੇਤਾਵਾਂ ਦੀ ਹੱਤਿਆ ਦੇ ਵਿਰੋਧ 'ਚ ਭਾਜਪਾ ਦਾ ਮੁੱਖ ਮੰਤਰੀ ਕਮਲ ਨਾਥ ਦੇ ਖ਼ਿਲਾਫ਼ ਪ੍ਰਦਰਸ਼ਨ
. . .  about 3 hours ago
ਨਾਗੇਸ਼ਵਰ ਰਾਓ ਦੇ ਨਿਯੁਕਤੀ ਮਾਮਲੇ ਦੀ ਸੁਣਵਾਈ ਤੋਂ ਅਲੱਗ ਹੋਏ ਸੀ.ਜੇ.ਆਈ
. . .  about 4 hours ago
ਹਲਕਾ ਅਜਨਾਲਾ ਦੇ ਵਰਕਰਾਂ ਨਾਲ ਮੀਟਿੰਗ ਕਰਨਗੇ ਸੁਖਬੀਰ ਬਾਦਲ
. . .  about 4 hours ago
ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੀਲੌਂਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 4 hours ago
ਜੰਮੂ-ਕਸ਼ਮੀਰ ਦੇ ਬਡਗਾਮ 'ਚ ਮੁੱਠਭੇੜ ਦੌਰਾਨ 2 ਅੱਤਵਾਦੀ ਢੇਰ
. . .  about 4 hours ago
80 ਕਰੋੜ ਰੁਪਏ ਦੀ ਹੈਰੋਇਨ ਸਮੇਤ 6 ਕਾਬੂ
. . .  about 5 hours ago
ਮੇਹੁਲ ਚੌਕਸੀ ਨੇ ਐਂਟੀਗੁਆ 'ਚ ਆਪਣਾ ਭਾਰਤੀ ਪਾਸਪੋਰਟ ਕਰਵਾਇਆ ਜਮਾਂ
. . .  about 5 hours ago
ਫਾਰਮੇਸੀ ਕੌਂਸਲ ਦੇ ਐਲਾਨੇ ਨਤੀਜਿਆਂ 'ਚ 6 ਮੈਂਬਰ ਚੁਣੇ ਗਏ
. . .  about 5 hours ago
ਸੁਸ਼ਮਾ ਸਵਰਾਜ ਅਤੇ ਯੋਗੀ ਨੇ ਯੂਥ ਪ੍ਰਵਾਸੀ ਭਾਰਤੀ ਦਿਵਸ ਦਾ ਕੀਤਾ ਉਦਘਾਟਨ
. . .  about 5 hours ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  about 6 hours ago
ਸੁਲਤਾਨਪੁਰ ਲੋਧੀ 'ਚ ਮੀਂਹ ਪੈਣ ਕਾਰਨ ਠੰਢ 'ਚ ਹੋਇਆ ਵਾਧਾ
. . .  about 6 hours ago
ਇਜ਼ਰਾਈਲ ਨੇ ਸੀਰੀਆ 'ਚ ਈਰਾਨੀ ਟਿਕਾਣਿਆਂ 'ਤੇ ਕੀਤੇ ਹਮਲੇ
. . .  about 7 hours ago
ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਦਿੱਲੀ ਜਾਣ ਵਾਲੀਆਂ ਕਈ ਟਰੇਨਾਂ
. . .  about 7 hours ago
ਮਾਲੀ 'ਚ ਸੰਯੁਕਤ ਰਾਸ਼ਟਰ ਦੇ ਸ਼ਾਂਤੀ ਸੈਨਿਕਾਂ 'ਤੇ ਹੋਏ ਹਮਲੇ 'ਚ 10 ਦੀ ਮੌਤ, 25 ਜ਼ਖ਼ਮੀ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਅਜਨਾਲਾ : ਘਰ ਚੋਂ 15 ਤੋਲੇ ਸੋਨੇ ਦੇ ਗਹਿਣੇ, ਨਗਦੀ ਅਤੇ ਕੈਨੇਡੀਅਨ ਡਾਲਰ ਚੋਰੀ
. . .  1 day ago
ਕੇਂਦਰੀ ਜੇਲ੍ਹ 'ਚ ਕੈਦੀ ਦੀ ਮੌਤ
. . .  1 day ago
ਮਹਾਰਸ਼ਟਰ ਦੇ ਪਾਲਘਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  1 day ago
ਹਿੰਦ-ਪਾਕਿ ਸਰਹੱਦ ਪਾਰ ਕਰਦਾ ਪਾਕਿ ਨਾਗਰਿਕ ਕਾਬੂ
. . .  1 day ago
ਗਣਤੰਤਰ ਦਿਵਸ ਦੇ ਸਬੰਧ ਵਿੱਚ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਰੈੱਡ ਅਲਰਟ ਜਾਰੀ
. . .  1 day ago
ਯੂ.ਐਨ. ਦੇ ਬੇਸ 'ਤੇ ਹੋਏ ਹਮਲੇ ਵਿਚ 8 ਸ਼ਾਂਤੀ ਸੈਨਿਕਾਂ ਦੀ ਮੌਤ
. . .  1 day ago
ਰੈਲੀ ਵਿਚ ਭਗਵੰਤ ਮਾਨ ਨੇ ਸ਼ਰਾਬ ਛੱਡਣ ਦਾ ਕੀਤਾ ਐਲਾਨ, ਮਾਂ ਸੀ ਬਹੁਤ ਪ੍ਰੇਸ਼ਾਨ
. . .  1 day ago
ਕਾਂਗਰਸੀ ਵਿਧਾਇਕਾਂ ਦੀ ਰਿਜ਼ਾਰਟ ਵਿਚ ਲੜਾਈ, ਇਕ ਹਸਪਤਾਲ ਭਰਤੀ
. . .  1 day ago
ਚਿੜੀਆ ਘਰ 'ਚ ਸ਼ੇਰ ਸੈਲਾਨੀਆਂ 'ਤੇ ਹਮਲਾ, ਇਕ ਦੀ ਮੌਤ
. . .  1 day ago
ਪਾਕਿਸਤਾਨ ਨੇ ਕਠੂਆ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
'ਕਾਲੀਆ ਸਕੀਮ' ਦੇ ਨਾਂਅ 'ਤੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ ਪਟਨਾਇਕ - ਧਰਮਿੰਦਰ ਪ੍ਰਧਾਨ
. . .  about 1 hour ago
ਸੀਤਾਰਮਨ ਨੇ ਤਾਮਿਲਨਾਡੂ ਰੱਖਿਆ ਉਦਯੋਗਿਕ ਕਾਰੀਡੋਰ ਦਾ ਕੀਤਾ ਉਦਘਾਟਨ
. . .  about 1 hour ago
ਹੁਣ ਤੋਂ ਹੀ ਹਾਰ ਦੇ ਬਹਾਨੇ ਲੱਭ ਰਹੀ ਹੈ ਵਿਰੋਧੀ ਧਿਰ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਆਮ ਆਦਮੀ ਪਾਰਟੀ ਇਕੱਲਿਆਂ ਲੜੇਗੀ ਚੋਣ : ਕੇਜਰੀਵਾਲ
. . .  about 1 hour ago
ਹਵਾਈ ਅੱਡੇ ਤੋਂ ਲੱਖਾਂ ਦੇ ਸੋਨੇ ਸਮੇਤ ਇਕ ਕਾਬੂ
. . .  15 minutes ago
'ਆਪ' ਨੇ ਚੰਡੀਗੜ੍ਹ ਤੋਂ ਹਰਮੋਹਨ ਧਵਨ ਨੂੰ ਐਲਾਨਿਆ ਉਮੀਦਵਾਰ
. . .  20 minutes ago
ਸੀਰੀਆ 'ਚ ਹੋਏ ਬੰਬ ਧਮਾਕੇ 'ਚ ਤਿੰਨ ਲੋਕਾਂ ਦੀ ਮੌਤ
. . .  35 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਸਮਾਜ ਅਤੇ ਰਾਸ਼ਟਰ ਦਾ ਵਿਕਾਸ, ਮਿਹਨਤ ਤੇ ਲਗਨ ਦੀ ਭਾਵਨਾ ਨਾਲ ਹੀ ਸੰਭਵ ਹੈ। -ਅਚਾਰੀਆ ਸ੍ਰੀ ਮਹਾਪ੍ਰਯਗਿਆ

ਸੰਗਰੂਰ

ਬਰਗਾੜੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ 'ਚ ਕੈਪਟਨ ਤੇ ਬਾਦਲ ਦੀ ਅੰਦਰੂਨੀ ਸੰਧੀ ਸਭ ਤੋਂ ਵੱਡਾ ਅੜਿੱਕਾ-ਬੈਂਸ

ਸੰਗਰੂਰ, 17 ਅਕਤੂਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਲੋਕ ਇਨਸਾਫ਼ ਪਾਰਟੀ ਦੇ ਆਗੂ ਅਤੇ ਲੁਧਿਆਣਾ ਤੋਂ ਵਿਧਾਇਕ ਸ: ਸਿਮਰਨਜੀਤ ਸਿੰਘ ਬੈਂਸ ਨੇ ਕਿਹਾ ਹੈ ਕਿ ਕੁਝ ਸਮੇਂ ਦੇ ਅੰਦਰ ਹੀ ਪੰਜਾਬ ਵਿਚ ਪੰਜਾਬੀਆਂ ਦੇ ਸਾਹ ਲੈਣ ਉੱਤੇ ਵੀ ਟੈਕਸ ਲੱਗਣ ਵਾਲਾ ਹੈ ਕਿਉਂਕਿ ਪੰਜਾਬ ਦੀ ਮੌਜੂਦਾ ਕੈਪਟਨ ਸਰਕਾਰ ਰੋਜ਼ਾਨਾ ਹੀ ਕਿਸੇ ਨਾ ਕਿਸੇ ਤਰੀਕੇ ਦਾ ਟੈਕਸ ਪੰਜਾਬੀਆਂ ਉੱਤੇ ਥੋਪ ਰਹੀ ਹੈ | ਸ: ਬੈਂਸ ਅੱਜ ਇੱਥੇ ਸੁਖਬੀਰ ਬਾਦਲ ਦੇ ਕਾਫਲੇ ਉੱਤੇ ਹਮਲਾ ਕਰਨ ਵਾਲੇ ਸਿੱਖ ਜਥੇਬੰਦੀਆਂ ਦੇ ਆਗੂਆਂ ਨਾਲ ਮੁਲਾਕਾਤ ਕਰਨ ਲਈ ਜ਼ਿਲ੍ਹਾ ਜੇਲ੍ਹ ਸੰਗਰੂਰ ਵਿਖੇ ਪਹੁੰਚੇ ਹੋਏ ਸਨ | ਕੈਪਟਨ ਅਮਰਿੰਦਰ ਸਿੰਘ ਉੱਤੇ ਤੰਜ ਕਸਦਿਆਂ ਸ: ਬੈਂਸ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਅੰਦਰ ਖਾਤੇ ਆਪਸ ਵਿਚ ਮਿਲੇ ਹੋਏ ਹਨ ਜਿਸ ਦੇ ਚਲਦਿਆਂ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਸਾਰੇ ਕੰਮਕਾਜ ਛੱਡ ਕੇ ਸਿਰਫ ਇਸ ਗੱਲ ਉੱਤੇ ਜੋਰ ਦੇ ਰਹੇ ਹਨ ਕਿ ਪੰਜਾਬ ਵਿਚ ਆਉਂਦੀ ਸਰਕਾਰ ਅਕਾਲੀ ਦਲ ਦੀ ਬਣੇ | ਉਨ੍ਹਾਂ ਕਿਹਾ ਕਿ ਕੈਪਟਨ ਹਰ ਗੱਲ ਉੱਤੇ ਕਿਸੇ ਨਾ ਕਿਸੇ ਤਰੀਕੇ ਬਾਦਲ ਪਰਿਵਾਰ ਨੂੰ ਬਚਾਉਣ ਵਿਚ ਲੱਗੇ ਹੋਏ ਹਨ ਜਿਸ ਦੀ ਪ੍ਰਤੱਖ ਉਦਾਹਰਨ ਵਿਧਾਨ ਸਭਾ ਸੈਸ਼ਨ ਦੌਰਾਨ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਉੱਤੇ ਹੋਈ ਅੱਠ ਘੰਟਿਆਂ ਤੋਂ ਵੀ ਵੱਧ ਦੀ ਬਹਿਸ ਉਪਰੰਤ ਕੋਈ ਕਾਰਵਾਈ ਨਾ ਹੋਣਾ ਹੈ | ਸ: ਬੈਂਸ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਬਣਾ ਕੇ ਵੱਧ ਤੋਂ ਵੱਧ ਸਮਾਂ ਟਪਾਉਣ ਲਈ ਲੋਕਾਂ ਨੂੰ ਭੰਬਲਭੂਸੇ ਵਿਚ ਪਾ ਕੇ ਰੱਖ ਦਿੱਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਬਹੁਤਾਂਤ ਆਗੂ ਚਾਹੁੰਦੇ ਹਨ ਕਿ ਬਰਗਾੜੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਈਆਂ ਜਾਣ ਪਰ ਕੈਪਟਨ ਅਤੇ ਬਾਦਲ ਦੀ ਅੰਦਰੂਨੀ ਸੰਧੀ ਇਸ ਗੱਲ ਵਿਚ ਸਭ ਤੋਂ ਵੱਡਾ ਅੜਿੱਕਾ ਬਣ ਰਹੀ ਹੈ | ਸ੍ਰੋਮਣੀ ਅਕਾਲੀ ਦਲ ਦੇ ਮੌਜੂਦਾ ਹਾਲਾਤਾਂ ਬਾਰੇ ਬੋਲਦਿਆਂ ਸ: ਬੈਂਸ ਨੇ ਕਿਹਾ ਕਿ ਜਿਊਾਦੀ ਜਾਗਦੀ ਜਮੀਰ ਵਾਲੇ ਅਕਾਲੀ ਨੇਤਾ ਹੁਣ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਾ ਕੇ ਭੁੱਲਾ ਬਖਸਾ ਰਹੇ ਹਨ ਅਤੇ ਪਛਤਾਵਾ ਜ਼ਾਹਿਰ ਕਰ ਰਹੇ ਅਕਾਲੀ ਆਗੂ 2019 ਦੀਆਂ ਚੋਣਾਂ ਵਿਚ ਪੰਜਾਬ ਦੇ ਹਿਤਾਂ ਲਈ ਪੰਜਾਬ ਹਿਤੈਸੀਆਂ ਨਾਲ ਇਕੱਠੇ ਹੋਣਗੇ | ਸੁਖਬੀਰ ਸਿੰਘ ਬਾਦਲ ਦੀ ਸੰਗਰੂਰ ਫੇਰੀ ਦੌਰਾਨ ਹੋਏ ਹਮਲੇ ਬਾਰੇ ਬੋਲਦਿਆਂ ਸ: ਬੈਂਸ ਨੇ ਕਿਹਾ ਕਿ ਬਾਦਲ ਦੇ ਕਾਫ਼ਲੇ ਉੱਤੇ ਜੁੱਤੀ ਨਾਲ ਜਾਂ ਕਾਲੀ ਝੰਡੀ ਨਾਲ ਹੋਏ ਹਮਲੇ ਦਾ ਕੈਪਟਨ ਅਮਰਿੰਦਰ ਸਿੰਘ ਨੂੰ ਇਨ੍ਹਾਂ ਡੂੰਘਾਂ ਦੁੱਖ ਹੋਇਆ ਕਿ ਉਨ੍ਹਾਂ ਦੀ ਪੁਲਿਸ ਵਲੋਂ ਸਿੱਖ ਕਾਰਕੁਨਾਂ ਉੱਤੇ ਇਰਾਦਾ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ | ਸੰਗਰੂਰ ਜੇਲ੍ਹ ਵਿਚ ਬੰਦ ਸਿੱਖ ਕਾਰਕੁਨਾਂ ਨਾਲ ਮੁਲਾਕਾਤ ਕਰਨ ਉਪਰੰਤ ਸਿੱਖ ਕਾਰਕੁਨਾਂ ਦੇ ਪਰਿਵਾਰਾਂ ਨੂੰ ਸਨਮਾਨਤ ਕਰਦਿਆਂ ਸ: ਬੈਂਸ ਨੇ ਕਿਹਾ ਕਿ ਸੰਗਰੂਰ ਪੁਲਿਸ ਵਲੋਂ ਸਿੱਖ ਕਾਰਕੁਨਾਂ ਵਿਰੁੱਧ ਦਰਜ ਕੀਤਾ ਗਿਆ ਇਰਾਦਾ ਕਤਲ ਦਾ ਮਾਮਲਾ ਸਰਾਸਰ ਗਲਤ ਹੈ ਅਤੇ ਜੇਕਰ ਜਲਦੀ ਹੀ ਪੁਲਿਸ ਵਲੋਂ ਇਰਾਦਾ ਕਤਲ ਦੀ ਧਾਰਾ ਨਾ ਹਟਾਈ ਗਈ ਤਾਂ ਉਨ੍ਹਾਂ ਵਲੋਂ ਬਰਗਾੜੀ ਮੋਰਚੇ ਦੇ ਹਮਾਇਤੀਆਂ ਨੂੰ ਨਾਲ ਲੈ ਕੇ ਐਸ.ਐਸ.ਪੀ ਸੰਗਰੂਰ ਦੇ ਦਫਤਰ ਅੱਗੇ ਧਰਨਾ ਦਿੱਤਾ ਜਾਵੇਗਾ | ਜ਼ਿਲ੍ਹਾ ਜੇਲ੍ਹ ਸੰਗਰੂਰ ਵਿਖੇ ਸਿੱਖ ਕਾਰਕੁਨਾਂ ਨਾਲ ਮੁਲਾਕਾਤ ਕਰਨ ਉਪਰੰਤ ਸ: ਬੈਂਸ ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਡਾ: ਸੰਦੀਪ ਗਰਗ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੇ ਦਫਤਰ ਪਹੁੰਚੇ ਜਿੱਥੇ ਉਨ੍ਹਾਂ ਡਾ: ਗਰਗ ਨਾਲ ਗੱਲਬਾਤ ਕਰਦਿਆਂ ਸਿੱਖ ਕਾਰਕੁਨਾਂ 'ਤੇ ਦਰਜ ਹੋਏ ਮਾਮਲੇ ਵਿਚੋਂ ਇਰਾਦਾ ਕਤਲ ਦੀ ਧਾਰਾ ਖਤਮ ਕਰਨ ਦੀ ਮੰਗ ਕੀਤੀ | ਜਦ ਇਸ ਮਾਮਲੇ ਸਬੰਧੀ ਐਸ.ਐਸ.ਪੀ. ਸੰਗਰੂਰ ਡਾ: ਸੰਦੀਪ ਗਰਗ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਇਸ ਮਾਮਲੇ ਦੀ ਪੜਤਾਲ ਐਸ.ਪੀ. (ਐਚ) ਸੰਗਰੂਰ ਸ੍ਰੀ ਹਰਿੰਦਰ ਸਿੰਘ ਨੂੰ ਸੌਾਪਦਿਆਂ ਇਸ ਉੱਤੇ ਜਲਦੀ ਤੋਂ ਜਲਦੀ ਰਿਪੋਰਟ ਮੰਗ ਲਈ ਗਈ ਹੈ ਅਤੇ ਕਾਨੂੰਨ ਮੁਤਾਬਿਕ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਇਸ ਮੌਕੇ ਸ: ਬੈਂਸ ਨਾਲ ਜਸਵੰਤ ਸਿੰਘ ਗੱਜਣਮਾਜਰਾ, ਸੁਖਦੇਵ ਸਿੰਘ ਚੱਕ, ਗੁਰਨੈਬ ਸਿੰਘ ਰਾਮਪੁਰਾ, ਬਾਬਾ ਹਰਬੇਅੰਤ ਸਿੰਘ, ਦਰਸ਼ਨ ਸਿੰਘ ਵਾਲੀਆਂ, ਸੁਖਦੇਵ ਸਿੰਘ ਸਿਧਾਣਾ ਸਾਹਿਬ, ਜਸਵਿੰਦਰ ਸਿੰਘ ਹਰੇੜੀ, ਗੁਰਸੇਵਕ ਸਿੰਘ ਅਤੇ ਸੱਤਪਾਲ ਸਿੰਘ ਤੋਂ ਇਲਾਵਾ ਸਿੱਖ ਜਥੇਬੰਦੀਆਂ ਨਾਲ ਸਬੰਧਿਤ ਹੋਰ ਆਗੂ ਵੀ ਜ਼ਿਲ੍ਹਾ ਜੇਲ੍ਹ ਸੰਗਰੂਰ ਵਿਖੇ ਮੌਜੂਦ ਸਨ |

ਜੇ. ਈ. ਦਸ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ

ਸੰਗਰੂਰ, ਮੂਣਕ 17 ਅਕਤੂਬਰ (ਬਿੱਟਾ, ਭਾਰਦਵਾਜ, ਸਿੰਗਲਾ) - ਵਿਜੀਲੈਂਸ ਵਿਭਾਗ ਸੰਗਰੂਰ ਨੇ ਪੰਜਾਬ ਪਾਵਰ ਕਾਰਪੋਰੇਸ਼ਨ ਦੇ ਇਕ ਜੇ.ਈ ਨੂੰ ਦਸ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਡੀ.ਐਸ.ਪੀ ਵਿਜੀਲੈਸ ਵਿਭਾਗ ਸੰਗਰੂਰ ਦੇ ਕਾਰਜਕਾਰੀ ...

ਪੂਰੀ ਖ਼ਬਰ »

ਪਲਾਸਟਿਕ ਦੇ ਲਿਫ਼ਾਫ਼ਿਆਂ 'ਤੇ ਪਾਬੰਦੀ ਲਗਾਉਣ ਲਈ ਮਤਾ ਪਾਸ

ਅਮਰਗੜ੍ਹ, 17 ਅਕਤੂਬਰ (ਬਲਵਿੰਦਰ ਸਿੰਘ ਭੁੱਲਰ) - ਨਗਰ ਪੰਚਾਇਤ ਅਮਰਗੜ੍ਹ ਦੀ ਇੱਕ ਜ਼ਰੂਰੀ ਮੀਟਿੰਗ ਪ੍ਰਧਾਨ ਸ.ਮਨਜਿੰਦਰ ਸਿੰਘ ਬਾਵਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਵੱਛ ਭਾਰਤ ਮੁਹਿੰਮ ਤਹਿਤ ਅਮਰਗੜ੍ਹ ਸ਼ਹਿਰ ਵਿੱਚ ਪਲਾਸਟਿਕ ਦੇ ਲਿਫ਼ਾਫ਼ਿਆਂ ਜਾਂ ਕੈਰੀ ...

ਪੂਰੀ ਖ਼ਬਰ »

ਡਵੀਜ਼ਨਲ ਕਮਿਸ਼ਨਰ ਵੱਲੋਂ ਸੁਨਾਮ ਅਨਾਜ ਮੰਡੀ ਦਾ ਅਚਨਚੇਤ ਦੌਰਾ

ਸੁਨਾਮ, 17 ਅਕਤੂਬਰ (ਸੱਗੂ, ਭੁੱਲਰ, ਧਾਲੀਵਾਲ) - ਡਵੀਜ਼ਨਲ ਕਮਿਸ਼ਨਰ ਸ. ਦੀਪਇੰਦਰ ਸਿੰਘ ਵੱਲੋਂ ਅੱਜ ਸੁਨਾਮ ਅਨਾਜ ਮੰਡੀ ਦਾ ਅਚਨਚੇਤ ਦੌਰਾ ਕਰਕੇ ਝੋਨੇ ਦੀ ਖਰੀਦ ਪ੍ਰਕਿਰਿਆ ਸਬੰਧੀ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ | ਇਸ ਦੌਰਾਨ ਉਨ੍ਹਾਂ ਨੇ ਝੋਨੇ ਦੀ ਆਮਦ, ...

ਪੂਰੀ ਖ਼ਬਰ »

ਨੰੂਹ ਤੇ ਉਸ ਦੇ ਪੇਕਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ

ਅਮਰਗੜ੍ਹ, 17 ਅਕਤੂਬਰ (ਸੁਖਜਿੰਦਰ ਸਿੰਘ ਝੱਲ) - ਥਾਣਾ ਅਮਰਗੜ੍ਹ ਅਧੀਨ ਪੈਂਦੇ ਪਿੰਡ ਜੱਟੂਆਂ ਦੇ ਇਕ ਵਿਅਕਤੀ ਨੇ ਆਪਣੀ ਨੰੂਹ ਅਤੇ ਉਸ ਦੇ ਪੇਕਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ | ਸਹਾਇਕ ਥਾਣੇਦਾਰ ਕਿਰਪਾਲ ਸਿੰਘ ਨੇ ਦੱਸਿਆ ਕਿ ਬਲਦੇਵ ਸਿੰਘ (60) ਪੁੱਤਰ ਗੁਰਬਚਨ ...

ਪੂਰੀ ਖ਼ਬਰ »

ਧੋਖਾਧੜੀ ਦੇ ਦੋਸ਼ਾਂ ਵਿਚ ਤਿੰਨ ਸਾਲ ਦੀ ਕੈਦ

ਸੰਗਰੂਰ, 17 ਅਕਤੂਬਰ (ਧੀਰਜ ਪਸ਼ੌਰੀਆ) - ਜੱਜ ਅਜੇ ਮਿੱਤਲ ਦੀ ਅਦਾਲਤ ਨੇ ਧੋਖਾਧੜੀ ਦੇ ਦੋਸ਼ਾਂ ਵਿਚ ਇਕ ਵਿਅਕਤੀ ਨੂੰ ਤਿੰਨ ਸਾਲ ਕੈਦ ਦੀ ਸਜਾ ਸੁਣਾਈ ਹੈ | ਮੁਦਈ ਪੱਖ ਦੇ ਵਕੀਲ ਲਲਿਤ ਗਰਗ ਨੇ ਦੱਸਿਆ ਕਿ ਪੁਲਿਸ ਥਾਣਾ ਸਿਟੀ ਸੰਗਰੂਰ ਵਿਖੇ 7 ਸਤੰਬਰ ਨੂੰ ਦਰਜ ਮਾਮਲੇ ...

ਪੂਰੀ ਖ਼ਬਰ »

ਸ਼ਰਾਬ ਦੀਆਂ 54 ਪੇਟੀਆਂ ਸਮੇਤ 3 ਕਾਬੂ

ਭਵਾਨੀਗੜ੍ਹ, 17 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਪੁਲਿਸ ਨੇ ਦੋ ਵੱਖ ਵੱਖ ਥਾਵਾਂ ਤੋਂ 54 ਪੇਟੀਆਂ ਸ਼ਰਾਬ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰ ਕੇ ਮਾਮਲੇ ਦਰਜ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਹੌਲਦਾਰ ਭੋਲਾ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਅਪੋਲੋ ਸਟੱਡੀ ਸੈਂਟਰ ਸੁਨਾਮ ਨੂੰ ਮਿਲੀ ਸਰਕਾਰੀ ਮਾਨਤਾ ਬੱਚਿਆ ਨੇ ਆਈਲੈਟਸ ਦੇ ਆਏ ਨਤੀਜਿਆਂ 'ਚੋਂ ਮਾਰੀਆਂ ਮੱਲਾ

ਸੁਨਾਮ ਊਧਮ ਸਿੰਘ ਵਾਲਾ, 17 ਅਕਤੂਬਰ (ਰੁਪਿੰਦਰ ਸਿੰਘ ਸੱਗੂ) - ਸੁਨਾਮ ਹਲਕੇ ਅੰਦਰ ਸਿੱਖਿਆ ਦੇ ਖੇਤਰ ਵਿਚ ਆਪਣਾ ਇਕ ਵਧੀਆ ਨਾਮ ਬਣਾ ਚੁੱਕੇ ਅਪੋਲੋ ਸਟੱਡੀ ਸੈਂਟਰ ਸੁਨਾਮ ਨੂੰ ਸੰਸਥਾ ਦੀਆਂ ਸਿੱਖਿਆਂ ਪ੍ਰਤੀ ਵਧੀਆਂ ਸੇਵਾਵਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ...

ਪੂਰੀ ਖ਼ਬਰ »

ਛੱਪੜ ਦੀ ਗੰਦਗੀ ਤੋਂ ਲੋਕ ਪ੍ਰੇਸ਼ਾਨ

ਕੌਹਰੀਆਂ, 17 ਅਕਤੂਬਰ (ਮਾਲਵਿੰਦਰ ਸਿੰਘ ਸਿੱਧੂ) - ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਦਾ ਵਾਅਦਾ ਕਰਦੀ ਹੈ ਪਰ ਜ਼ਮੀਨੀ ਹਾਲਾਤ ਕੁੱਝ ਹੋਰ ਬਿਆਨ ਕਰਦੇ ਹਨ | ਪਿੰਡ ਉਭਿਆ ਦਾ ਕੌਹਰੀਆਂ ਰੋਡ ਉੱਪਰ ਬਣਿਆ ਬਰਸਾਤੀ ਛੱਪੜ ਬਦਬੂ ਅਤੇ ਗੰਦਗੀ ਦੀ ਖਾਣ ...

ਪੂਰੀ ਖ਼ਬਰ »

ਨਿਊਜ਼ੀਲੈਂਡ 'ਚ ਇਕ ਸਾਲ ਦੀ ਪੜ੍ਹਾਈ ਉਪਰੰਤ ਵਰਕ ਪਰਮਿਟ ਸੰਭਵ-ਸੁਖਵਿੰਦਰ ਸਿੰਘ

ਸੰਗਰੂਰ, 17 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸ: ਸੁਖਵਿੰਦਰ ਸਿੰਘ ਨੇ ਕਿਹਾ ਕਿ ਮੌਜੂਦਾ ਦੌਰ ਵਿਚ ਕੈਨੇਡਾ ਦੀ ਜਗ੍ਹਾ ਨਿਊਜ਼ੀਲੈਂਡ ਅਤੇ ਅਸਟੇ੍ਰਲੀਆ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣੇ ਹੋਏ ਹਨ | ਅਕੈਡਮੀ ਵਿਚ ਨੌਜਵਾਨਾਂ ਦੀ ...

ਪੂਰੀ ਖ਼ਬਰ »

ਵਿਦਾਇਗੀ ਸਮਾਰੋਹ ਕਰਵਾਇਆ

ਮਸਤੂਆਣਾ ਸਾਹਿਬ, 17 ਅਕਤੂਬਰ (ਦਮਦਮੀ)-ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਵਿਖੇ ਕਾਰਜਕਾਰੀ ਪਿ੍ੰਸੀਪਲ ਦੀ ਦੇਖਰੇਖ ਅਤੇ ਸਮੂਹ ਸਟਾਫ਼ ਦੇ ਸਹਿਯੋਗ ਸਦਕਾ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ | ਅਕਾਲ ਕਾਲਜ ਕੌਸ਼ਲ ਦੇ ਪ੍ਰਬੰਧਕਾਂ ਅਤੇ ...

ਪੂਰੀ ਖ਼ਬਰ »

ਅਧਿਆਪਕਾਂ ਤੇ ਪਿੰਡ ਵਾਸੀਆਂ ਨੇ ਸਰਕਾਰ ਦੀ ਅਰਥੀ ਫੂਕੀ

ਲੌਾਗੋਵਾਲ, 17 ਅਕਤੂਬਰ (ਵਿਨੋਦ) - ਅਧਿਆਪਕ ਵਰਗ ਦੀਆਂ ਤਨਖ਼ਾਹਾਂ ਦੀ ਕਟੌਤੀ ਦੇ ਵਿਰੋਧ ਵਿੱਚ ਅਧਿਆਪਕਾਂ ਦੇ ਸੰਘਰਸ਼ ਨੂੰ ਹੁਣ ਪਿੰਡਾਂ ਦੇ ਆਮ ਲੋਕਾਂ ਨੇ ਵੀ ਸਮਰਥਨ ਦੇਣ ਦਾ ਐਲਾਨ ਕੀਤਾ ਹੈ | ਜਿਸ ਦੇ ਤਹਿਤ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਸਰਕਾਰੀ ...

ਪੂਰੀ ਖ਼ਬਰ »

ਨੰੂਹ-ਪੁੱਤ ਦੀ ਕੁੱਟਮਾਰ ਦਾ ਸ਼ਿਕਾਰ ਬਜ਼ੁਰਗ ਔਰਤ ਹਸਪਤਾਲ ਦਾਖ਼ਲ

ਸੰਗਰੂਰ, 17 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹੇ ਦੇ ਪਿੰਡ ਮਹਿਸਮਪੁਰ ਦੀ ਇਕ ਬਜ਼ੁਰਗ ਔਰਤ ਦੀ ਉਸ ਦੇ ਨੰੂਹ-ਪੁੱਤਰ ਵਲੋਂ ਬੇਰਹਿਮੀ ਨਾਲ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਸਿਵਲ ਹਸਪਤਾਲ ਸੰਗਰੂਰ ਵਿਚ ਜ਼ੇਰੇ ਇਲਾਜ 70 ...

ਪੂਰੀ ਖ਼ਬਰ »

ਦੀਨੀ ਇਜ਼ਤਿਮਾਅ ਦੀਆਂ ਤਿਆਰੀਆਂ ਸਬੰਧੀ ਮਸ਼ਵਰੇ ਹੋਏ

ਮਲੇਰਕੋਟਲਾ, 17 ਅਕਤੂਬਰ (ਹਨੀਫ਼ ਥਿੰਦ)-ਤਬਲੀਗ਼ੀ ਜਮਾਅਤ ਵਲੋਂ ਹਰ ਸਾਲ ਕਰਵਾਏ ਜਾਂਦੇ ਪੰਜਾਬ ਪੱਧਰ ਦੇ ਤਬਲੀਗ਼ੀ ਇਜ਼ਤਿਮਾਅ ਵਿਚ ਸੰਸਾਰ ਭਰ ਵਿਚ ਮੁਸਲਿਮ ਭਾਈਚਾਰੇ ਦੇ ਲੋਕਾਂ ਅੰਦਰ ਕੰਮ ਕਰ ਰਹੀ ਤਬਲੀਗ਼ੀ ਜਮਾਅਤ ਦੇ ਮਰਕਜ਼ ਨਿਜ਼ਾਮੁਦੀਨ (ਬੰਗਲੇ ਵਾਲੀ ...

ਪੂਰੀ ਖ਼ਬਰ »

19 ਨੂੰ ਦੇਸ਼ ਪਰਤਣਗੇ ਭਾਈ ਗੁਰਜੀਤ ਸਿੰਘ ਹਰੀਗੜ੍ਹ ਵਾਲੇ

ਕੌਹਰੀਆਂ, 17 ਅਕਤੂਬਰ (ਮਾਲਵਿੰਦਰ ਸਿੰਘ ਸਿੱਧੂ)-ਸਿੱਖ ਕੌਮ ਦੇ ਸਿਰਕੱਢ ਪ੍ਰਚਾਰਕ ਭਾਈ ਗੁਰਜੀਤ ਸਿੰਘ ਹਰੀਗੜ ਵਾਲੇ ਪਿਛਲੇ ਤਿੰਨ ਮਹੀਨਿਆਂ ਦੌਰਾਨ ਕੈਨੇਡਾ ਦੇ ਵੱਖ-ਵੱਖ ਸੂਬਿਆਂ ਵਿੱਚ ਧਾਰਮਿਕ ਸਮਾਗਮ ਕਰ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਨਸੀਬ ...

ਪੂਰੀ ਖ਼ਬਰ »

ਬਰੜਵਾਲ ਕਾਲਜ 'ਚ ਕਵੀਆਂ ਨੇ ਕਾਵਿ-ਰੰਗ ਖਿਲਾਰੇ

ਧੂਰੀ, 17 ਅਕਤੂਬਰ (ਸੁਖਵੰਤ ਸਿੰਘ ਭੁੱਲਰ)-ਕਲਾ ਸਿਰਜਨਾ ਮੰਚ ਸੰਗਰੂਰ ਵੱਲੋਂ ਕਾਲਜਾਂ ਦੇ ਵਿਦਿਆਰਥੀਆਂ ਨੂੰ ਸਾਹਿਤ ਨਾਲ ਜੋੜਨ ਦੇ ਉਪਰਾਲੇ ਵਜੋਂ ਇਕ ਕਵੀ ਦਰਬਾਰ ਦੇਸ਼ ਭਗਤ ਕਾਲਜ ਬਰੜਵਾਲ ਵਿਖੇ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਸ਼ਵਿੰਦਰ ਸਿੰਘ ਛੀਨਾ ਨੇ ਕੀਤੀ | ...

ਪੂਰੀ ਖ਼ਬਰ »

ਔਕਸੀਟੋਨਿਕ ਟੀਕੇ ਦੀ ਵਰਤੋਂ ਕਰਨ ਨਾਲ ਭਿਆਨਕ ਬਿਮਾਰੀਆਂ ਜਨਮ ਲੈਂਦੀਆਂ ਹਨ - ਡੀ. ਐਚ. ਓ.

ਮਲੇਰਕੋਟਲਾ, 17 ਅਕਤੂਬਰ (ਹਨੀਫ਼ ਥਿੰਦ)-ਤੰਦਰੁਸਤ ਮਿਸ਼ਨ ਪੰਜਾਬ ਮੁਹਿੰਮ ਨੂੰ ਲੈ ਕੇ ਜਿੱਥੇ ਪੰਜਾਬ ਸਰਕਾਰ ਕਾਫ਼ੀ ਗ਼ੰਭੀਰ ਨਜ਼ਰ ਆ ਰਹੀ ਹੈ ਉੱਥੇ ਹੀ ਇਸ ਮਿਸ਼ਨ ਨੂੰ ਲੈ ਕੇ ਵਿਕਰਾਂਤ ਪੈਲੇਸ ਮਲੇਰਕੋਟਲਾ ਵਿਖੇ ਖਾਸਤੌਰ 'ਤੇ ਡੇਅਰੀ ਫ਼ਾਰਮਰਜ਼ ਅਤੇ ਦਵਾਈ ...

ਪੂਰੀ ਖ਼ਬਰ »

ਖੇਤਰੀ ਯੁਵਕ ਮੇਲੇ 'ਚ ਜੈਨ ਕਾਲਜ ਦਾ ਪ੍ਰਦਰਸ਼ਨ ਰਿਹਾ ਸ਼ਾਨਦਾਰ

ਮਾਲੇਰਕੋਟਲਾ, 17 ਅਕਤੂਬਰ (ਪਾਰਸ ਜੈਨ) - ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਕਰਵਾਏ ਗਏ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸੰਗਰੂਰ ਖੇਤਰ ਦੇ ਖੇਤਰੀ ਯੁਵਕ ਮੇਲੇ ਅਤੇ ਲੋਕ ਮੇਲੇ ਵਿਚ ਸਥਾਨਕ ਕੇ.ਐਮ.ਆਰ ਡੀ ਜੈਨ ਗਰਲਜ਼ ਕਾਲਜ ਦੀਆਂ 63 ਵਿਦਿਆਰਥਣਾਂ ਨੇ ...

ਪੂਰੀ ਖ਼ਬਰ »

ਬੱਚਿਆਂ ਦੇ ਪੋਸਟਰ ਮੇਕਿੰਗ ਤੇ ਸਲੋਗਨ ਮੁਕਾਬਲੇ

ਸੁਨਾਮ ਊਧਮ ਸਿੰਘ ਵਾਲਾ, 17 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੀਲੋਵਾਲ ਵਿਖੇ ਪਿ੍ੰਸੀਪਲ ਰਾਜਪਾਲ ਕੌਰ ਦੀ ਅਗਵਾਈ ਵਿਚ ਵਿਦਿਆਰਥੀ ਵੋਟਰਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਸਵੀਪ ਤਹਿਤ 'ਲੋਕਤੰਤਰ ਵਿਚ ...

ਪੂਰੀ ਖ਼ਬਰ »

ਸਟੈਂਪ ਡਿਊਟੀ ਵਧਾ ਕੇ ਕੈਪਟਨ ਨੇ ਪੰਜਾਬ ਵਾਸੀਆਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ-ਚੀਮਾ

ਸੰਗਰੂਰ, 17 ਅਕਤੂਬਰ (ਧੀਰਜ ਪਸ਼ੌਰੀਆ) - ਪੰਜਾਬ ਸਰਕਾਰ ਵਲੋਂ ਰਾਜ ਵਿਚ ਸਟੈਂਪ ਡਿਊਟੀ ਨੂੰ ਵਧਾ ਕੇ ਦੁੱਗਣੀ ਕੀਤੀ ਜਾਣ ਦੀ ਨਿੰਦਾ ਕਰਦਿਆਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਜਿਹਾ ਕਰ ਕੇ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

'ਬੇਟੀ ਪੜ੍ਹਾਓ ਦੇਸ਼ ਬਚਾਓ' ਤੇ ਨਸ਼ਿਆਂ ਵਿਰੁੱਧ ਕੱਢੀ ਰੈਲੀ

ਲਹਿਰਾਗਾਗਾ, 17 ਅਕਤੂਬਰ (ਅਸ਼ੋਕ ਗਰਗ) - ਅਕੈਡਮਿਕ ਹਾਈਟਸ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੁਆਰਾ 'ਬੇਟੀ ਪੜਾਓ, ਦੇਸ਼ ਬਚਾਓ' ਦੇ ਸਬੰਧ ਵਿੱਚ ਰੈਲੀ ਕੱਢੀ ਗਈ | ਇਸ ਰੈਲੀ ਨੂੰ ਸੈਕਟਰੀ ਮੇਜਰ ਸਿੰਘ ਬਖਸ਼ੀਵਾਲਾ, ਸਕੂਲ ਦੇ ਚੇਅਰਮੈਨ ਸੰਜੇ ਸਿੰਗਲਾ ਅਤੇ ਪਿ੍ੰਸੀਪਲ ...

ਪੂਰੀ ਖ਼ਬਰ »

ਭਾਜਪਾ ਖਨੌਰੀ ਮੰਡਲ ਦੀ ਪ੍ਰਧਾਨਗੀ ਦੇ ਰੋਸ ਵਜੋਂ ਅਸਤੀਫ਼ਿਆਂ ਦੀ ਝੜੀ

ਖਨੌਰੀ, 17 ਅਕਤੂਬਰ (ਬਲਵਿੰਦਰ ਸਿੰਘ ਥਿੰਦ) - ਭਾਜਪਾ ਮੰਡਲ ਖਨੌਰੀ ਦੇ ਪ੍ਰਧਾਨ ਦੀ ਚੋਣ ਤੋਂ ਬਾਅਦ ਰੋਸ ਵਜੋਂ ਭਾਜਪਾ ਦੇ ਦੋ ਸੈੱਲਾਂ ਦੇ ਜ਼ਿਲ੍ਹਾ ਪ੍ਰਧਾਨਾਂ ਸਮੇਤ 7 ਅਹਿਮ ਅਹੁਦੇਦਾਰਾਂ ਵਲੋਂ ਰੋਸ ਵਜੋਂ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦਿੱਤੇ ਜਾਣ ਕਾਰਨ ਭਾਜਪਾ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੇ ਰਿਹਾਇਸ਼ੀ ਕਮਰਿਆਂ ਦਾ ਰੱਖਿਆ ਨੀਂਹ-ਪੱਥਰ

ਲੌਾਗੋਵਾਲ, 17 ਅਕਤੂਬਰ (ਸ.ਸ. ਖੰਨਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੇ ਉੱਦਮ ਸਦਕਾ ਗੁਰਦੁਆਰਾ ਭਾਈ ਕੀ ਸਮਾਧ ਸਲਾਈਟ ਵਿਖੇ ਯਾਤਰੀਆਂ ਦੇ ਰਹਿਣ ਵਾਸਤੇ ਕਮਰਿਆਂ ਦਾ ਕੰਮ ਸ਼ੁਰੂ ਕੀਤਾ ਗਿਆ ਜਿਸ ਦੀ ਸੇਵਾ ਬਾਬਾ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਕਦੇ ਵੀ ਅਕਾਲੀ ਸਰਕਾਰ ਦੇ ਬਰਾਬਰ ਵਿਕਾਸ ਕਾਰਜ ਨਹੀਂ ਕਰਵਾ ਸਕਦੀ-ਜਥੇਦਾਰ ਚੱਕ

ਅਮਰਗੜ੍ਹ, 17 ਅਕਤੂਬਰ (ਬਲਵਿੰਦਰ ਸਿੰਘ ਭੁੱਲਰ) - ਪੰਜਾਬ ਵਿਚ ਰਾਜ ਕਰਦੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਤਕਰੀਬਨ ਡੇਢ ਸਾਲ ਬੀਤਣ ਮਗਰੋਂ ਵਿਕਾਸ ਦਾ ਇੱਕ ਵੀ ਕਾਰਜ ਨਹੀਂ ਕਰਵਾਇਆ ਗਿਆ ਕਿਉਂਕਿ ਇਨ੍ਹਾਂ ਦੇ ਰਾਜ ਭਾਗ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਆੜ੍ਹਤੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਸੰਗਰੂਰ, 17 ਅਕਤੂਬਰ (ਦਮਨ, ਬਿੱਟਾ)-ਝੋਨੇ ਦੀ ਖ਼ਰੀਦ ਪ੍ਰਕਿਰਿਆ ਨੰੂ ਸੁਖਾਲੇ ਅਤੇ ਆਪਸੀ ਤਾਲਮੇਲ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੀਆਂ ਵੱਖ-ਵੱਖ ਆੜ੍ਹਤੀ ਐਸੋਸੀਏਸ਼ਨਾਂ ਦੇ ...

ਪੂਰੀ ਖ਼ਬਰ »

ਤੇਲ ਦੀਆਂ ਕੀਮਤਾਂ ਿਖ਼ਲਾਫ਼ ਭਾਜਪਾ ਵਲੋਂ ਰੋਸ ਮਾਰਚ

ਅਮਰਗੜ੍ਹ, 17 ਅਕਤੂਬਰ (ਸੁਖਜਿੰਦਰ ਸਿੰਘ ਝੱਲ)-ਭਾਰਤੀ ਜਨਤਾ ਪਾਰਟੀ ਮੰਡਲ ਅਮਰਗੜ੍ਹ ਵਲੋਂ ਸ੍ਰੀ ਹਰਸ਼ ਸਿੰਗਲਾ ਮੀਤ ਪ੍ਰਧਾਨ ਦੀ ਅਗਵਾਈ ਹੇਠ ਤੇਲ ਦੀਆਂ ਵਧੀਆਂ ਕੀਮਤਾਂ ਿਖ਼ਲਾਫ਼ ਪੰਜਾਬ ਸਰਕਾਰ ਿਖ਼ਲਾਫ਼ ਬਾਬਾ ਗਿਆਨ ਦਾਸ ਮਾਰਕੀਟ ਤੋਂ ਸ਼ੁਰੂ ਕਰ ਕੇ ਚੌਾਦਾ ...

ਪੂਰੀ ਖ਼ਬਰ »

ਮਨਰੇਗਾ ਮਜ਼ਦੂਰਾਂ ਵਲੋਂ ਬੀ. ਡੀ. ਪੀ. ਓ ਦਫ਼ਤਰ ਅੱਗੇ ਰੋਸ ਧਰਨਾ

ਸੁਨਾਮ ਊਧਮ ਸਿੰਘ ਵਾਲਾ, 17 ਅਕਤੂਬਰ (ਭੁੱਲਰ, ਧਾਲੀਵਾਲ) - ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਜਥੇਬੰਦੀ ਦੇ ਜ਼ਿਲ੍ਹਾ ਆਗੂ ਲਖਵੀਰ ਸਿੰਘ ਲੌਾਗੋਵਾਲ ਦੀ ਅਗਵਾਈ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਸਥਾਨਕ ਮਾਤਾ ਮੋਦੀ ਪਾਰਕ ਵਿਚ ਇਕੱਠੇ ਹੋਕੇ ਰੈਲੀ ਅਤੇ ...

ਪੂਰੀ ਖ਼ਬਰ »

ਮੁਲਜ਼ਮਾਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਰੋਸ ਧਰਨਾ ਲਾਇਆ

ਮੂਣਕ, 17 ਅਕਤੂਬਰ Ð(ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ) - ਸੀ ਪੀ ਆਈ ਐਮ ਐਲ ਲਿਬਰੇਸ਼ਨ ਦੀ ਆਗੂਆਂ ਦੀ ਅਗਵਾਈ ਹੇਠ ਪਿੰਡ ਬਨਾਰਸੀ ਦੇ ਮਜ਼ਦੂਰ 'ਤੇ ਕੀਤੇ ਕਾਤਲਾਨਾ ਹਮਲੇ ਦੇ ਮੁਲਜਮਾਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਡੀ ਐਸ਼ ਪੀ ਦਫ਼ਤਰ ਮੂਣਕ ਵਿਖੇ ਰੋਸ ਧਰਨਾ ਦਿੱਤਾ ...

ਪੂਰੀ ਖ਼ਬਰ »

ਪ੍ਰਾਈਮ ਇੰਟਰਨੈਸ਼ਨਲ ਕੰਸਲਟੈਂਸੀ ਨੇ ਨਵਜੋਤ ਸਿੰਘ ਦਾ ਕੈਨੇਡਾ ਸਟੱਡੀ ਵੀਜ਼ਾ ਲਗਵਾਇਆ

ਧੂਰੀ, 17 ਅਕਤੂਬਰ (ਨਰਿੰਦਰ ਸੇਠ)-ਪ੍ਰਾਈਮ ਇੰਟਰਨੈਸ਼ਨਲ ਕੰਸਲਟੈਂਸੀ ਬ੍ਰਾਂਚ ਧੂਰੀ ਦੇ ਐਮ.ਡੀ.ਸ: ਮਨਦੀਪ ਸਿੰਘ ਰਾਜੋਮਾਜਰਾ ਅਤੇ ਅੰਮਿ੍ਤਪਾਲ ਸਿੰਘ ਢੀਂਡਸਾ ਨੇ ਸਥਾਨਕ ਦਫ਼ਤਰ ਵਿਚ ਪੈੱ੍ਰਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਸਥਾ ਵੱਲੋਂ ਕਾਨੂੰਨੀ ਢੰਗ ...

ਪੂਰੀ ਖ਼ਬਰ »

ਮਹਿਲਾ ਕਾਂਗਰਸ ਆਗੂਆਂ ਨੇ ਮੋਦੀ ਦਾ ਪੁਤਲਾ ਫੂਕਿਆ

ਸੰਗਰੂਰ, 17 ਅਕਤੂਬਰ (ਬਿੱਟਾ, ਦਮਨ) - ਬੀਬੀ ਪਿ੍ਤਪਾਲ ਕੌਰ ਬਡਲਾ, ਬੀਬੀ ਪੂਨਮ ਕਾਂਗੜਾ ਆਗੂ ਪੰਜਾਬ ਮਹਿਲਾਂ ਕਾਂਗਰਸ ਅਤੇ ਬਬਲੀ ਕੌਰ ਸੀਮਾ, ਜ਼ਿਲ੍ਹਾ ਪ੍ਰਧਾਨ ਮਹਿਲਾਂ ਕਾਂਗਰਸ ਸੰਗਰੂਰ ਦੀ ਅਗਵਾਈ ਹੇਠ ਮਹਿਲਾਂ ਵਰਕਰਾਂ ਵੱਲੋਂ ਸਥਾਨਕ ਦਿੱਲੀ ਲੁਧਿਆਣਾ ਹਾਈਵੇ ...

ਪੂਰੀ ਖ਼ਬਰ »

ਸਾਬਕਾ ਸਰਪੰਚ ਭਗਵਾਨ ਸਿੰਘ ਸੋਹੀ ਨਮਿਤ ਪਾਠ ਦਾ ਭੋਗ ਕੱਲ੍ਹ

ਮਸਤੂਆਣਾ ਸਾਹਿਬ, 17 ਅਕਤੂਬਰ (ਦਮਦਮੀ) - ਉੱਘੇ ਸਮਾਜ ਸੇਵੀ ਤੇ ਸੀਨੀਅਰ ਕਾਂਗਰਸੀ ਆਗੂ ਹਰੀ ਸਿੰਘ ਸੋਹੀ ਦੇ ਸਤਿਕਾਰਯੋਗ ਪਿਤਾ ਅਤੇ ਨੌਜਵਾਨ ਕਾਂਗਰਸੀ ਆਗੂ ਸੁਖਦੇਵ ਸਿੰਘ ਸੋਹੀ ਮੈਂਬਰ ਕੋਆਪਰੇਟਿਵ ਸੁਸਾਇਟੀ ਦੇ ਦਾਦਾ ਸ੍ਰ. ਭਗਵਾਨ ਸਿੰਘ ਸੋਹੀ ਸਾਬਕਾ ਸਰਪੰਚ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਮਾਂ-ਪੁੱਤ ਕਾਬੂ

ਸੰਦੌੜ, 17 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ) - ਜਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ ਦੇ ਆਦੇਸ਼ਾਂ ਅਤੇ ਡੀ.ਐਸ.ਪੀ ਮਾਲੇਰਕੋਟਲਾ ਸ੍ਰੀ ਯੋਗੀਰਾਜ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ੇ ਦੇ ਤਸਕਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਸੰਦੌੜ ਪੁਲਿਸ ਅਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX