ਤਾਜਾ ਖ਼ਬਰਾਂ


ਢਿਲਵਾਂ ਕਤਲ ਕਾਂਡ ਮਾਮਲਾ : ਅਕਾਲੀ ਦਲ ਨੇ ਬਟਾਲਾ 'ਚ ਐੱਸ. ਐੱਸ. ਪੀ. ਦਫ਼ਤਰ ਅੱਗੇ ਲਾਇਆ ਧਰਨਾ
. . .  7 minutes ago
ਬਟਾਲਾ, 7 ਦਸੰਬਰ (ਡਾ. ਕਾਹਲੋਂ)- ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਕਤਲ ਮਾਮਲੇ ਨੂੰ ਲੈ ਕੇ ਅੱਜ ਅਕਾਲੀ ਦਲ ਵਲੋਂ ਐੱਸ. ਐੱਸ. ਪੀ. ਬਟਾਲਾ ਦਫ਼ਤਰ ਦੇ ਸਾਹਮਣੇ ਧਰਨਾ ਲਾਇਆ...
ਮਨੁੱਖੀ ਅਧਿਕਾਰ ਕਮਿਸ਼ਨ ਦੀ ਟੀਮ ਹੈਦਰਾਬਾਦ 'ਚ ਪਹੁੰਚੀ
. . .  21 minutes ago
ਹੈਦਰਾਬਾਦ, 5 ਦਸੰਬਰ- ਮਹਿਲਾ ਵੈਟਰਨਰੀ ਡਾਕਟਰ ਦੀ ਸਮੂਹਿਕ ਜਬਰ ਜਨਾਹ ਤੋਂ ਬਾਅਦ ਹੱਤਿਆ ਕਰਕੇ ਸਾੜਨ ਦੇ ਮਾਮਲੇ ਦੇ ਚਾਰੋ ਦੋਸ਼ੀਆਂ ਦੇ ਮੁਠਭੇੜ ਦੌਰਾਨ ਮਾਰੇ ਜਾਣ ਦੇ ਮਾਮਲੇ ਨੂੰ ਲੈ...
ਸੁਪਰੀਮ ਕੋਰਟ 'ਚ ਪਹੁੰਚਿਆ ਹੈਦਰਾਬਾਦ ਮੁਠਭੇੜ ਮਾਮਲਾ, ਪੁਲਿਸ ਵਿਰੁੱਧ ਪਟੀਸ਼ਨ ਦਾਇਰ
. . .  37 minutes ago
ਨਵੀਂ ਦਿੱਲੀ, 7 ਦਸੰਬਰ- ਮਹਿਲਾ ਵੈਟਰਨਰੀ ਡਾਕਟਰ ਦੀ ਸਮੂਹਿਕ ਜਬਰ ਜਨਾਹ ਤੋਂ ਬਾਅਦ ਹੱਤਿਆ ਕਰਕੇ ਸਾੜਨ ਦੇ ਮਾਮਲੇ ਦੇ ਚਾਰੋ ਦੋਸ਼ੀਆਂ ਦੇ ਮੁਠਭੇੜ ਦੌਰਾਨ ਮਾਰੇ ਜਾਣ ਦਾ ਮਾਮਲਾ ਹੁਣ ਸੁਪਰੀਮ ਕੋਰਟ...
ਉੱਤਰ ਪ੍ਰਦੇਸ਼ ਦੇ ਚਿਤਰਕੂਟ 'ਚ ਮਹਿਲਾ ਡਾਂਸਰ ਨੂੰ ਗੋਲੀ ਮਾਰਨ ਦੇ ਦੋਸ਼ 'ਚ ਦੋ ਲੋਕ ਗ੍ਰਿਫ਼ਤਾਰ
. . .  about 1 hour ago
ਲਖਨਊ, 7 ਦਸੰਬਰ- ਉੱਤਰ ਪ੍ਰਦੇਸ਼ ਦੇ ਚਿਤਰਕੂਟ 'ਚ ਮਹਿਲਾ ਡਾਂਸਰ ਨੂੰ ਗੋਲੀ ਮਾਰਨ ਦੇ ਦੋਸ਼ 'ਚ ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਮਾਮਲਾ ਬੀਤੀ 1 ਦਸੰਬਰ ਦਾ ਹੈ। ਵਿਆਹ ਸਮਾਰੋਹ ਦੌਰਾਨ...
ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਬੋਲੀ ਮਾਇਆਵਤੀ- ਕਾਨੂੰਨ ਦਾ ਖ਼ੌਫ਼ ਪੈਦਾ ਕਰਨ ਸੂਬਾ ਸਰਕਾਰਾਂ
. . .  about 1 hour ago
ਲਖਨਊ, 7 ਦਸੰਬਰ- ਉਨਾਓ ਸਮੂਹਿਕ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਬਸਪਾ ਮੁਖੀ ਮਾਇਆਵਤੀ ਨੇ ਕਿਹਾ ਕਿ ਹੈ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸੂਬਾ ਸਰਕਾਰਾਂ ਨੂੰ ਕਾਨੂੰਨ ਦਾ ਖ਼ੌਫ਼ ਪੈਦਾ ਕਰਨ ਦੀ ਲੋੜ...
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 13.03 ਫ਼ੀਸਦੀ ਵੋਟਿੰਗ
. . .  about 1 hour ago
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਜਤਾਇਆ ਦੁੱਖ
. . .  about 1 hour ago
ਲਖਨਊ, 7 ਦਸੰਬਰ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੇ ਸਾਰੇ...
14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਗਏ ਉਨਾਓ ਜਬਰ ਜਨਾਹ ਮਾਮਲੇ ਦੇ ਦੋਸ਼ੀ
. . .  about 2 hours ago
ਨਵੀਂ ਦਿੱਲੀ, 7 ਦਸੰਬਰ- ਉਨਾਓ ਸਮੂਹਿਕ ਜਬਰ ਜਨਾਹ ਮਾਮਲੇ ਦੇ ਪੰਜਾਂ ਦੋਸ਼ੀਆਂ ਨੂੰ ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਦੋਸ਼ੀਆਂ ਨੂੰ ਪੁਲਿਸ ਨੇ...
ਸਫਦਰਜੰਗ ਹਸਪਤਾਲ ਪਹੁੰਚੀ ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ
. . .  about 3 hours ago
ਨਵੀਂ ਦਿੱਲੀ, 7 ਦਸੰਬਰ- ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ ਰੇਖਾ ਸ਼ਰਮਾ ਸਫਦਰਜੰਗ ਹਸਪਤਾਲ ਪਹੁੰਚੀ ਹੈ ਜਿੱਥੇ ਦੇਰ ਰਾਤ ਉਨਾਓ ...
ਉਨਾਓ ਮਾਮਲੇ 'ਚ ਦੋਸ਼ੀਆਂ ਨੂੰ ਇਕ ਮਹੀਨੇ ਦੇ ਅੰਦਰ ਦਿੱਤੀ ਜਾਵੇ ਫਾਂਸੀ : ਸਵਾਤੀ ਮਾਲੀਵਾਲ
. . .  about 3 hours ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਮਹਿਲਾ ਆਯੋਗ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਕਿਹਾ ਕਿ ਉਹ ਉੱਤਰ ਪ੍ਰਦੇਸ਼ ਸਰਕਾਰ ਅਤੇ ਕੇਂਦਰ ...
ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਹੋ ਰਹੀਆਂ ਹਨ ਚੋਣਾਂ
. . .  about 3 hours ago
ਰਾਂਚੀ, 7 ਦਸੰਬਰ- ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਚੋਣਾਂ ਹੋ ਰਹੀਆਂ ਹਨ। ਲੋਕ ਸਵੇਰ ਤੋਂ ਹੀ ਵੋਟ ਪਾਉਣ...
ਅੱਜ ਦਾ ਵਿਚਾਰ
. . .  about 4 hours ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  1 day ago
ਹੈਦਰਾਬਾਦ ਐਨਕਾਊਂਟਰ : ਸਾਨੂੰ ਆਪਣੇ ਬਚਾਅ ਲਈ ਚਲਾਉਣੀ ਪਈ ਗੋਲੀ - ਤੇਲੰਗਾਨਾ ਪੁਲਿਸ
. . .  1 day ago
ਵਿਧਾਨ ਸਭਾ ਹਲਕਾ ਅਟਾਰੀ ਤੋਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸ਼ਾਂਤਮਈ ਢੰਗ ਨਾਲ ਸੰਪੰਨ
. . .  1 day ago
ਸਮਾਣਾ ਨੇੜੇ ਪਿੰਡ ਗੱਜੂਮਾਜਰਾ ਚ ਏ.ਟੀ.ਐਮ. ਤੋੜਿਆ
. . .  1 day ago
ਯੂਥ ਕਾਂਗਰਸ ਬਲਾਕ ਨਾਭਾ ਦੀ ਹੋਈ ਚੋਣ ਸ਼ਾਂਤੀਪੂਰਵਕ
. . .  1 day ago
ਸ੍ਰੀ ਮੁਕਤਸਰ ਸਾਹਿਬ ਵਿਖੇ ਦਿਨ-ਦਿਹਾੜੇ ਨੌਜਵਾਨ ਅਗਵਾ, ਜਾਂਚ 'ਚ ਜੁਟੀ ਪੁਲਿਸ
. . .  1 day ago
ਵਿਧਾਇਕ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਪੰਜ ਵਿਅਕਤੀਆਂ ਨੂੰ ਅਦਾਲਤ 'ਚ ਕੀਤਾ ਪੇਸ਼
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਕੀਤੀ ਜਾ ਰਹੀ ਪ੍ਰੈੱਸ ਕਾਨਫ਼ਰੰਸ
. . .  1 day ago
ਕਬੱਡੀ ਟੂਰਨਾਮੈਂਟ : ਨਿਊਜ਼ੀਲੈਂਡ ਨੇ ਕੀਨੀਆ ਨੂੰ 9 ਅੰਕਾਂ ਨਾਲ ਹਰਾਇਆ
. . .  1 day ago
ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ
. . .  1 day ago
ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਅੱਜ ਪੀ.ਐਮ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਜਲੰਧਰ ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
. . .  1 day ago
ਪਾਣੀ ਦੀ ਨਿਕਾਸੀ ਨਾਲੀ ਕੋਲੋਂ ਮਿਲਿਆ ਭਰੂਣ
. . .  1 day ago
ਵਿਧਾਨ ਸਭਾ ਹਲਕਾ ਅਜਨਾਲਾ 'ਚ ਅਮਨ ਅਮਾਨ ਨਾਲ ਪੈ ਰਹੀਆਂ ਹਨ ਯੂਥ ਕਾਂਗਰਸ ਦੀਆਂ ਵੋਟਾਂ
. . .  1 day ago
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ
. . .  1 day ago
ਕਬੱਡੀ ਟੂਰਨਾਮੈਂਟ : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 14 ਅੰਕਾਂ ਨਾਲ ਹਰਾਇਆ
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਲਾਕੇਟ ਚੈਟਰਜੀ ਨੇ ਕਿਹਾ- ਅਜਿਹੇ ਐਨਕਾਉਂਟਰ ਨੂੰ ਬਣਾਇਆ ਜਾਣਾ ਚਾਹੀਦਾ ਹੈ ਕਾਨੂੰਨੀ
. . .  1 day ago
10 ਦਸੰਬਰ ਨੂੰ ਹੋਵੇਗੀ ਭਾਜਪਾ ਸੰਸਦੀ ਪਾਰਟੀ ਦੀ ਬੈਠਕ
. . .  1 day ago
ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਅਤੇ ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ
. . .  1 day ago
ਅੰਧੀਰ ਰੰਜਨ ਚੌਧਰੀ ਨੇ ਲੋਕ ਸਭਾ 'ਚ ਚੁੱਕਿਆ ਉਨਾਓ ਜਬਰ ਜਨਾਹ ਪੀੜਤਾ ਨੂੰ ਸਾੜਨ ਦਾ ਮਾਮਲਾ
. . .  1 day ago
8 ਦਸੰਬਰ ਨੂੰ ਬੁੰਡਾਲਾ ਮੰਜਕੀ 'ਚ ਕਰਵਾਏ ਜਾਣਗੇ ਸਵ.ਕਾਮਰੇਡ ਸੁਰਜੀਤ ਦੇ ਬਰਸੀ ਸੰਬੰਧੀ ਸਮਾਗਮ
. . .  1 day ago
ਪ੍ਰਿਅੰਕਾ ਰੈਡੀ ਦੇ ਕਾਤਲਾਂ ਨੂੰ ਪੁਲਿਸ ਵੱਲੋਂ ਐਨਕਾਊਂਟਰ ਕਰਨ ਦੀ ਖ਼ੁਸ਼ੀ 'ਚ ਬਠਿੰਡਾ 'ਚ ਵੰਡੇ ਗਏ ਲੱਡੂ
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਮੇਨਕਾ ਗਾਂਧੀ ਨੇ ਚੁੱਕੇ ਸਵਾਲ, ਕਿਹਾ- ਨਿਆਂ ਪ੍ਰਣਾਲੀ ਤਹਿਤ ਮਿਲਣੀ ਚਾਹੀਦੀ ਸੀ ਸਜ਼ਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਕੱਤਕ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਤਲਵੰਡੀ ਭਾਈ 'ਚ ਲੁਟੇਰਿਆਂ ਨੇ ਦਿਨ-ਦਿਹਾੜੇ ਦੋ ਲੱਖ ਰੁਪਏ ਲੁੱਟੇ

ਤਲਵੰਡੀ ਭਾਈ, 17 ਅਕਤੂਬਰ (ਕੁਲਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ ਬਜਾਜ)- ਅੱਜ ਇੱਥੇ ਭਾਰਤੀ ਸਟੇਟ ਬੈਂਕ ਦੀ ਬਰਾਂਚ ਨੇੜੇ ਵਿਅਕਤੀ ਤੋਂ ਦਿਨ-ਦਿਹਾੜੇ ਦੋ ਲੱਖ ਰੁਪਏ ਲੁੱਟ ਲਏ ਜਾਣ ਦੀ ਖਬਰ ਹੈ | ਜਾਣਕਾਰੀ ਅਨੁਸਾਰ ਹਰਪਾਲ ਸਿੰਘ ਪੁੱਤਰ ਬਚਨ ਸਿੰਘ ਵਾਸੀ ਕੋਟ ਕਰੋੜ ਕਲਾਂ ਭਾਰਤੀ ਸਟੇਟ ਬੈਂਕ ਦੀ ਸਥਾਨਕ ਸ਼ਾਖਾ 'ਚ ਆਇਆ ਸੀ | ਇਸ ਦੌਰਾਨ ਉਹ ਆਪਣੀ ਕਾਰ ਗੁਰੂ ਰਾਮ ਦਾਸ ਹਸਪਤਾਲ ਨੇੜੇ ਖੜ੍ਹੀ ਕਰਕੇ ਬੈਂਕ ਵੱਲ ਨੂੰ ਜਾ ਰਿਹਾ ਸੀ | ਇਸੇ ਦੌਰਾਨ ਪਿੱਛੋਂ ਆਈ ਇਕ ਕਾਰ 'ਚੋਂ ਨਿਕਲੇ ਚਾਰ ਲੁਟੇਰਿਆਂ ਨੇ ਉਸ ਨੂੰ ਘੇਰ ਲਿਆ ਤੇ ਧੱਕਾਮੁੱਕੀ ਕਰਨ ਉਪਰੰਤ ਉਸ ਦੇ ਹੱਥੋਂ ਨਕਦੀ ਵਾਲਾ ਝੋਲਾ ਖੋਹ ਕੇ ਫ਼ਰਾਰ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਤੱਖਦਰਸ਼ੀਆਂ ਨੇ ਦੱਸਿਆ ਕਿ ਦੋ ਲੁਟੇਰਿਆਂ ਦੇ ਮੂੰਹ ਪੀਲੇ ਰੰਗ ਦੇ ਕੱਪੜਿਆਂ ਨਾਲ ਢਕੇ ਹੋਏ ਸਨ ਅਤੇ ਦੋ ਵਿਅਕਤੀਆਂ ਕੋਲ ਪਿਸਤੌਲ ਵੀ ਸਨ | ਇਸ ਮੌਕੇ ਇਕੱਠੇ ਹੋਏ ਲੋਕਾਂ ਨੇ ਲੁਟੇਰਿਆਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਵੀ ਕੀਤੀ, ਪ੍ਰੰਤੂ ਲੁਟੇਰਿਆਂ ਵਲੋਂ ਪਿਸਤੌਲ ਤਾਣਨ ਕਾਰਨ ਉਹ ਸਫਲ ਨਹੀਂ ਹੋ ਸਕੇ | ਇਸੇ ਦੌਰਾਨ ਉਕਤ ਲੁਟੇਰੇ ਕਾਰ 'ਚ ਬੈਠ ਕੇ ਫ਼ਰਾਰ ਹੋ ਗਏ | ਇਸ ਮੌਕੇ ਲੁਟੇਰਿਆਂ 'ਤੇ ਹੋਏ ਹਮਲੇ ਦੌਰਾਨ ਉਨ੍ਹਾਂ ਦੀ ਕਾਰ ਦਾ ਪਿਛਲਾ ਸ਼ੀਸ਼ਾ ਵੀ ਟੁੱਟ ਗਿਆ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਹਰਪਾਲ ਸਿੰਘ ਨੇ ਦੱਸਿਆ ਕਿ ਉਹ ਐੱਚ.ਡੀ.ਐਫ.ਸੀ. ਦੀ ਬਰਾਂਚ ਤੋਂ ਦੋ ਲੱਖ ਰੁਪਏ ਕਢਵਾ ਕੇ ਲਿਆਇਆ ਸੀ ਤੇ ਉਸ ਨੇ ਭਾਰਤੀ ਸਟੇਟ ਬੈਂਕ 'ਚ ਜਾਣਾ ਸੀ | ਉਸ ਨੇ ਦੱਸਿਆ ਕਿ ਲੁਟੇਰਿਆਂ ਵਲੋਂ ਖੋਹੇ ਗਏ ਝੋਲੇ 'ਚ ਦੋ ਲੱਖ ਰੁਪਏ ਨਕਦ ਅਤੇ ਕੁਝ ਚੈੱਕ ਸਨ | ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਤਲਵੰਡੀ ਭਾਈ ਪੁਲਿਸ ਨੇ ਘਟਨਾ ਸਥਾਨ 'ਤੇ ਪੁੱਜ ਕੇ ਜਾਂਚ ਪੜਤਾਲ ਆਰੰਭ ਕਰ ਦਿੱਤੀ |

ਪੰਜਾਬ ਨੈਸ਼ਨਲ ਬੈਂਕ ਦੇ ਕਸਟਮਰ ਕੇਅਰ ਨੇ ਮਾਰੀ ਠੱਗੀ

ਫ਼ਿਰੋਜ਼ਪੁਰ, 17 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਨੈਸ਼ਨਲ ਬੈਂਕ ਦੇ ਖਾਤਾ ਧਾਰਕ ਸੰਦੀਪ ਸਿੰਘ ਨੂੰ ਏ.ਟੀ.ਐਮ. ਕਾਰਡ ਰਾਹੀਂ 10 ਹਜ਼ਾਰ ਰੁਪਏ ਕਢਵਾਉਣਾ ਉਦੋਂ ਮਹਿੰਗਾ ਪਿਆ, ਜਦੋਂ ਮੋਬਾਈਲ 'ਤੇ 10 ਹਜ਼ਾਰ ਰੁਪਏ ਖਾਤੇ 'ਚੋਂ ਨਿਕਲ ਜਾਣ ਦਾ ਮੈਸੇਜ ਤਾਂ ਗਿਆ, ਪਰ ...

ਪੂਰੀ ਖ਼ਬਰ »

ਦੁਸਹਿਰੇ ਦੇ ਮੱਦੇਨਜ਼ਰ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਡਿਊਟੀ ਮੈਜਿਸਟੇ੍ਰਟ ਨਿਯੁਕਤ

ਫ਼ਿਰੋਜ਼ਪੁਰ, 17 ਅਕਤੂਬਰ (ਤਪਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਬਲਵਿੰਦਰ ਸਿੰਘ ਧਾਲੀਵਾਲ ਵਲੋਂ ਦੁਸਹਿਰੇ ਦੇ ਤਿਉਹਾਰ ਦੇ ਮੱਦੇਨਜ਼ਰ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਦੇ ਮੱਦੇਨਜ਼ਰ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਤਹਿਸੀਲਦਾਰ ਤੇ ਨਾਇਬ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 1 ਕਾਬੂ

ਅਬੋਹਰ, 17 ਅਕਤੂਬਰ (ਢਿੱਲੋਂ)-ਨਗਰ ਥਾਣਾ ਨੰਬਰ ਦੇ ਹੌਲਦਾਰ ਭੁਪਿੰਦਰ ਸਿੰਘ ਨੇ ਗੰਗਾਨਗਰ ਬਾਈ ਪਾਸ ਕੋਲ ਨਰੇਸ਼ ਕੁਮਾਰ ਉਰਫ਼ ਸ਼ੰਟੀ ਪੁੱਤਰ ਰੌਸ਼ਨ ਲਾਲ ਵਾਸੀ ਸ਼ਹੀਦ ਭਗਤ ਸਿੰਘ ਨਗਰ ਅਬੋਹਰ ਨੂੰ 40 ਬੋਤਲਾਂ ਹਰਿਆਣਾ ਮਾਰਕਾ ਦੀ ਸ਼ਰਾਬ ਸਮੇਤ ਕਾਬੂ ਕੀਤਾ ਹੈ | ਇਸ ...

ਪੂਰੀ ਖ਼ਬਰ »

11 ਕਿੱਲੋ ਪੋਸਤ ਸਮੇਤ 1 ਕਾਬੂ

ਅਬੋਹਰ, 17 ਅਕਤੂਬਰ (ਢਿੱਲੋਂ)-ਸੀ.ਆਈ.ਏ. ਸਟਾਫ਼ ਦੇ ਏ.ਐੱਸ.ਆਈ ਸੱਜਣ ਸਿੰਘ ਨੇ ਇਕ ਵਿਅਕਤੀ ਨੂੰ ਬਹਾਵਵਾਲਾ ਕੋਲ 11 ਕਿੱਲੋ ਪੋਸਤ ਸਮੇਤ ਕਾਬੂ ਕੀਤਾ ਹੈ | ਫੜੇ ਗਏ ਵਿਅਕਤੀ ਦੀ ਪਹਿਚਾਣ ਭੁਪਿੰਦਰ ਸਿੰਘ ਭਿੰਦਾ ਪੁੱਤਰ ਗੁਰਦਰਸ਼ਨ ਸਿੰਘ ਵਾਸੀ ਢਾਣੀ ਨਾਈਆਂ ਵਾਲੀ ਵਜੋਂ ...

ਪੂਰੀ ਖ਼ਬਰ »

ਚੋਰਾਂ ਵਲੋਂ ਮੋਬਾਈਲਾਂ ਦੀ ਦੁਕਾਨ 'ਚ ਚੋਰੀ

ਤਲਵੰਡੀ ਭਾਈ, 17 ਅਕਤੂਬਰ (ਰਵਿੰਦਰ ਸਿੰਘ ਬਜਾਜ,ਕੁਲਜਿੰਦਰ ਸਿੰਘ ਗਿੱਲ )- ਇਲਾਕੇ ਅੰਦਰ ਚੋਰੀ ਦੀਆਂ ਘਟਨਾਵਾਂ ਦਿਨੋਂ-ਦਿਨ ਵਧਦੀਆਂ ਜਾ ਰਹੀਆਂ ਹਨ, ਪ੍ਰੰਤੂ ਪੁਲਿਸ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਹੋਇਆ ਹੈ | ਬੀਤੀ ਰਾਤ ਗੁਰਦੁਆਰਾ ਬਾਬਾ ਵਿਸ਼ਵਕਰਮਾ ਨਜ਼ਦੀਕ ...

ਪੂਰੀ ਖ਼ਬਰ »

ਅਸਲੇ੍ਹ ਦਾ ਜਾਅਲੀ ਲਾਇਸੰਸ ਰੱਖਣ ਵਾਲੇ ਨੂੰ 2 ਸਾਲ ਕੈਦ

ਫ਼ਿਰੋਜ਼ਪੁਰ, 17 ਅਕਤੂਬਰ (ਰਾਕੇਸ਼ ਚਾਵਲਾ)- ਅਸਲੇ ਦਾ ਜਾਅਲੀ ਲਾਇਸੰਸ ਰੱਖਣ ਵਾਲੇ ਇਕ ਵਿਅਕਤੀ ਨੂੰ ਫ਼ਿਰੋਜ਼ਪੁਰ ਦੀ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ ਕੁਲ ਦੋ ਸਾਲ ਕੈਦ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਜ਼ਖ਼ਮੀ ਹੋਏ ਭੈਣ-ਭਰਾਵਾਂ 'ਚੋਂ ਇਕ ਦੀ ਹੋਈ ਮੌਤ

ਜ਼ੀਰਾ, 17 ਅਕਤੂਬਰ (ਜਗਤਾਰ ਸਿੰਘ ਮਨੇਸ)- ਬੀਤੇ ਕੱਲ੍ਹ ਸਥਾਨਕ ਸ਼ਹਿਰ ਜ਼ੀਰਾ ਤੋਂ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਮੇਹਰ ਸਿੰਘ ਵਾਲਾ ਕੋਲ ਪਿੰਡ ਭੜਾਣਾ ਤੋਂ ਮੋਟਰਸਾਈਕਲ 'ਤੇ ਆਪਣੀ ਭੈਣ ਨੂੰ ਮਿਲ ਕੇ ਆ ਰਹੇ ਹਰਪ੍ਰੀਤ ਸਿੰਘ ਤੇ ਆਕਾਸ਼ਦੀਪ ਸਿੰਘ ਪੁੱਤਰ ਗੁਰਚਰਨ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 17 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਗੁਰੂਹਰਸਹਾਏ ਵਲੋਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਰ ਸਵਾਰ ਨੂੰ ਕਾਬੂ ਕੀਤਾ ਹੈ | ਹੌਲਦਾਰ ਰਤਨ ਸਿੰਘ ਨੇ ਦੱਸਿਆ ਕਿ ਬਾਬਾ ਕਰਮਦੀਨ ਮੋਹਨ ਕੇ ਉਤਾੜ ਨਜ਼ਦੀਕ ਕੀਤੀ ਗਈ ਨਾਕਾਬੰਦੀ ਦੌਰਾਨ ਇਕ ਕਾਰ ...

ਪੂਰੀ ਖ਼ਬਰ »

ਖੂਹ ਦੀ ਢਿੱਗ ਡਿੱਗਣ ਕਾਰਨ ਮਿਸਤਰੀ ਦੀ ਮੌਤ

ਸੀਤੋ ਗੁੰਨੋ, 17 ਅਕਤੂਬਰ (ਬਲਜਿੰਦਰ ਸਿੰਘ ਭਿੰਦਾ)- ਨਜ਼ਦੀਕੀ ਪਿੰਡ ਰਾਮਪੁਰਾ ਨਰਾਇਣਪੁਰਾ ਦੇ ਨਜ਼ਦੀਕ ਰਾਜਸਥਾਨ ਦੇ ਸਰਹੱਦੀ ਪਿੰਡ 11 ਕੇ.ਐੱਸ.ਡੀ. ਵਿਚ ਚਿਨਾਈ ਕਰਦਿਆਂ ਦੌਰਾਨ ਅਚਾਨਕ ਖੂਹ ਦੀ ਢਿੱਗ ਡਿੱਗਣ ਕਾਰਨ ਇਕ ਮਿਸਤਰੀ ਲਗਪਗ 50 ਫੁੱਟ ਥੱਲੇ ਮਿੱਟੀ 'ਚ ਦੱਬ ...

ਪੂਰੀ ਖ਼ਬਰ »

ਨਾਬਾਲਗ ਨਾਲ ਜਬਰ-ਜਨਾਹ, ਔਰਤ ਸਮੇਤ ਦੋ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 17 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਆਰਿਫ਼ ਕੇ ਅਧੀਨ ਪੈਂਦੇ ਪਿੰਡ ਬੱਗੇ ਕੇ ਪਿੱਪਲ ਵਿਖੇ ਇਕ ਨਾਬਾਲਗ ਨੂੰ ਘਰ ਬੁਲਾ ਕੇ ਜਬਰ-ਜਨਾਹ ਦਾ ਸ਼ਿਕਾਰ ਬਣਾਉਣ ਦੀ ਘਟਨਾ ਸਾਹਮਣੇ ਆਈ ਹੈ | ਪੁਲਿਸ ਸਬ ਇੰਸਪੈਕਟਰ ਸ਼ਿਮਲਾ ਰਾਣੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਐੱਸ.ਐਮ.ਡੀ. ਸਮਾਰਟ ਸਕੂਲ 'ਚ ਮਨਾਇਆ ਵਿਦਿਆਰਥੀ ਦਿਵਸ

ਗੋਲੂ ਕਾ ਮੋੜ, 17 ਅਕਤੂਬਰ (ਸੁਰਿੰਦਰ ਸਿੰਘ ਲਾਡੀ)- ਐੱਸ.ਐਮ.ਡੀ. ਸਮਾਰਟ ਸਕੂਲ 'ਚ ਵਿਦਿਆਰਥੀ ਦਿਵਸ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ | ਇਸ ਸਮਾਗਮ 'ਚ ਸਕੂਲ ਦੇ ਬੱਚਿਆਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ ਤੇ ਆਪਣੇ ਅੰਦਰ ਛੁਪੀ ਹੋਈ ਕਲਾ ਦਾ ਵਧੀਆ ਢੰਗ ਾਲ ਪ੍ਰਦਰਸ਼ਨ ...

ਪੂਰੀ ਖ਼ਬਰ »

ਡੱਬੇ ਨੂੰ ਮਠਿਆਈ ਦੇ ਵਜ਼ਨ 'ਚ ਤੋਲਣ ਵਾਲੇ ਦੁਕਾਨਦਾਰਾਂ ਦੀ ਹੁਣ ਖ਼ੈਰ ਨਹੀਂ

ਗੁਰੂਹਰਸਹਾਏ, 17 ਅਕਤੂਬਰ (ਹਰਚਰਨ ਸਿੰਘ ਸੰਧੂ)- ਤਿਉਹਾਰਾਂ ਦੇ ਦਿਨਾਂ 'ਤੇ ਹੁਣ ਮਠਿਆਈ ਵਿਕਰੇਤਾ ਗਾਹਕ ਨੂੰ ਚੂਨਾ ਨਹੀਂ ਲਗਾ ਸਕਣਗੇ | ਤਿਉਹਾਰਾਂ ਦੇ ਦਿਨਾਂ'ਚ ਅਕਸਰ ਹੀ ਮਠਿਆਈ ਦੀ ਖ਼ਰੀਦੋ-ਫ਼ਰੋਖ਼ਤ ਵੱਧ ਜਾਂਦੀ ਹੈ ਤੇ ਦੁਕਾਨਦਾਰ ਗਾਹਕ ਨੂੰ ਡੱਬੇ ਸਮੇਤ ਮਠਿਆਈ ...

ਪੂਰੀ ਖ਼ਬਰ »

ਦੁਸਹਿਰੇ ਮੌਕੇ ਰਾਵਣ ਦਾ ਪੁਤਲਾ ਫੂਕਣ ਨੂੰ ਲੈ ਕੇ ਹਿੰਦੂ ਜਥੇਬੰਦੀਆਂ ਹੋਈਆਂ ਇਕਮੱਤ

ਫ਼ਿਰੋਜ਼ਪੁਰ, 17 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਦੁਸਹਿਰੇ ਦੇ ਤਿਉਹਾਰ ਮੌਕੇ ਹਰ ਸਾਲ ਦੀ ਤਰ੍ਹਾਂ ਐਤਕੀਂ ਵੀ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾੜੇ ਜਾਣ ਨੂੰ ਲੈ ਕੇ ਇਕਮੱਤ ਹੁੰਦਿਆਂ ਵੱਖ-ਵੱਖ ਹਿੰਦੂ ਜਥੇਬੰਦੀਆਂ ਵਲੋਂ ਮੀਟਿੰਗ ਕੀਤੀ ਗਈ, ਜਿਸ 'ਚ ...

ਪੂਰੀ ਖ਼ਬਰ »

ਵੱਖ-ਵੱਖ ਬਿਮਾਰੀਆਂ ਦਾ ਮੁਫਤ ਮੈਡੀਕਲ ਕੈਂਪ ਪਿੰਡ ਚੱਕ ਨਿਧਾਨਾ (ਬੋੜਾ) ਵਿਖੇ ਅੱਜ

ਗੋਲੂ ਕਾ ਮੋੜ, 17 ਅਕਤੂਬਰ (ਸੁਰਿੰਦਰ ਸਿੰਘ ਲਾਡੀ)-ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਮੁਫਤ ਮੈਡੀਕਲ ਕੈਂਪ ਜੋ ਕਿ 18 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਪਿੰਡ ਚੱਕ ਨਿਧਾਨ (ਬੋੜਾ) ਵਿਖੇ ਲਗਾਇਆ ਜਾ ਰਿਹਾ ...

ਪੂਰੀ ਖ਼ਬਰ »

ਬੀ.ਕੇ.ਯੂ. (ਲੱਖੋਵਾਲ) ਦੇ ਆਗੂਆਂ ਨੇ ਉਠਾਈ ਬਿਜਲੀ ਸਪਲਾਈ ਵਧਾਉਣ ਦੀ ਮੰਗ

ਤਲਵੰਡੀ ਭਾਈ, 17 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਆਗੂਆਂ ਵਲੋਂ ਝੋਨੇ ਦੀ ਪਰਾਲੀ ਨੂੰ ਖੇਤਾਂ 'ਚ ਜਜ਼ਬ ਕਰਨ ਲਈ ਰੋਜ਼ਾਨਾ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੀ ਮੰਗ ਉਠਾਈ ਹੈ | ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਖੇਤੀਬਾੜੀ ਵਿਭਾਗ ਨੇ ਚਲਾਈ ਜਾਗਰੂਕਤਾ ਵੈਨ

ਮਮਦੋਟ, 17 ਅਕਤੂਬਰ (ਸੁਖਦੇਵ ਸਿੰਘ ਸੰਗਮ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ ਡਾ: ਬਲਜਿੰਦਰ ਸਿੰਘ ਖੋਸਾ ਦੀ ਰਹਿਨੁਮਾਈ ਹੇਠ ਬਲਾਕ ਖੇਤੀਬਾੜੀ ਦਫ਼ਤਰ ਮਮਦੋਟ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ...

ਪੂਰੀ ਖ਼ਬਰ »

ਲੋਕ ਅਦਾਲਤ ਮੌਕੇ 27 ਕੇਸਾਂ ਦਾ ਨਿਪਟਾਰਾ ਕਰਕੇ 1 ਕਰੋੜ 31 ਲੱਖ 28 ਹਜ਼ਾਰ 100 ਰੁਪਏ ਦੇ ਅਵਾਰਡ ਪਾਸ-ਅਗਰਵਾਲ

ਫ਼ਿਰੋਜ਼ਪੁਰ, 17 ਅਕਤੂਬਰ (ਰਾਕੇਸ਼ ਚਾਵਲਾ)- ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਨਿਰਦੇਸ਼ਾਂ ਅਧੀਨ ਜ਼ਿਲ੍ਹਾ ਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਐੱਸ.ਕੇ. ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਕਚਹਿਰੀਆਂ ਵਿਖੇ ਖ਼ਾਸ ਲੋਕ ਅਦਾਲਤਾਂ ਲਗਾਈਆਂ ...

ਪੂਰੀ ਖ਼ਬਰ »

ਪੁਲਿਸ ਥਾਣਾ ਕੈਂਟ ਵਲੋਂ ਸ਼ਹੀਦ ਹੌਲਦਾਰ ਹਰਭਜਨ ਸਿੰਘ ਦੇ ਪਰਿਵਾਰ ਦਾ ਸਨਮਾਨ

ਫ਼ਿਰੋਜ਼ਪੁਰ, 17 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਪੁਲਿਸ ਵਲੋਂ ਸ਼ਹੀਦੀ ਹਫ਼ਤਾ ਮਨਾ ਕੇ ਸ਼ਹੀਦ ਪਰਿਵਾਰ ਦੇ ਕੀਤੇ ਜਾ ਰਹੇ ਮਾਣ ਸਨਮਾਨ ਤੇ ਸ਼ਹੀਦਾਂ ਨੂੰ ਯਾਦ ਕਰਕੇ ਸ਼ਰਧਾ ਦੇ ਫ਼ੁਲ ਭੇਟ ਕਰਨ ਸਬੰਧੀ ਉਲੀਕੇ ਪੋ੍ਰਗਰਾਮ ਤਹਿਤ ਪੁਲਿਸ ਥਾਣਾ ਕੈਂਟ ਅੰਦਰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਵਲੋਂ ਡੀ.ਸੀ. ਫ਼ਿਰੋਜ਼ਪੁਰ ਨੂੰ ਮੰਗ-ਪੱਤਰ

ਫ਼ਿਰੋਜ਼ਪੁਰ, 17 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਪੰਜਾਬ ਵਲੋਂ ਦਿੱਤੇ ਗਏ ਪੋ੍ਰਗਰਾਮ ਅਨੁਸਾਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਆਗੂਆਂ ਵਲੋਂ ਡਿਪਟੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਜ਼ਖ਼ਮੀ

ਫ਼ਿਰੋਜ਼ਪੁਰ, 17 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਲੱਖੋ ਕੇ ਬਹਿਰਾਮ ਨਜ਼ਦੀਕ ਪੈਂਦੇ ਪਿੰਡ ਪੀਰ ਕੇ ਖਾਨਗੜ੍ਹ ਵਿਖੇ ਇਕ ਮੋਟਰਸਾਈਕਲ ਸਵਾਰ ਦੇ ਬੈਲ ਗੱਡੀ 'ਚ ਵੱਜਣ ਕਰਕੇ ਸੱਟਾਂ ਲੱਗਣ ਦੀ ਖ਼ਬਰ ਹੈ | ਹਸਪਤਾਲ ਅੰਮਿ੍ਤਸਰ ਵਿਖੇ ਇਲਾਜ ਅਧੀਨ ਬੇਅੰਤ ...

ਪੂਰੀ ਖ਼ਬਰ »

ਪੁਰਾਣੀ ਡਿਸਪੈਂਸਰੀ ਦੀ ਖਸਤਾ ਹਾਲ ਇਮਾਰਤ ਡਿੱਗਣ ਕਾਰਨ ਕਿਸੇ ਵੇਲੇ ਵੀ ਵਾਪਰ ਸਕਦੈ ਵੱਡਾ ਹਾਦਸਾ

ਜ਼ੀਰਾ, 17 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਸ਼ਹਿਰ ਦੇ ਵਾਰਡ ਨੰਬਰ-4 ਬਸਤੀ ਮਾਛੀਆਂ 'ਚ ਸਥਿਤ ਪੁਰਾਣੀ ਡਿਸਪੈਂਸਰੀ ਦੀ ਖੰਡਰ ਬਣੀ ਇਮਾਰਤ ਡਿੱਗਣ ਕਾਰਨ ਕਿਸੇ ਵੇਲੇ ਵੀ ਵੱਡਾ ਹਾਦਸਾ ਵਾਪਰ ਸਕਦਾ ਹੈ ਤੇ ਇਹ ਇਮਾਰਤ ਨਸ਼ੇੜੀਆਂ ਦਾ ਵੀ ਅੱਡਾ ਬਣਿਆ ਹੋਇਆ ਹੈ, ਜਿੱਥੇ ...

ਪੂਰੀ ਖ਼ਬਰ »

ਕਿਰਾਏਦਾਰ ਬਣ ਕੇ ਖੋਹੀ ਸਵਿਫ਼ਟ ਡਿਜ਼ਾਇਰ ਕਾਰ

ਫ਼ਿਰੋਜ਼ਪੁਰ, 17 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਮੁੱਲਾਂਪੁਰ ਦਾਖਾ ਤੋਂ ਕਿਰਾਏ 'ਤੇ ਕਾਰ ਲਿਆਉਣ ਵਾਲੇ ਕਿਰਾਏਦਾਰਾਂ ਵਲੋਂ ਫ਼ਿਰੋਜ਼ਸ਼ਾਹ ਲਾਗੇ ਆ ਕੇ ਕਾਰ ਖੋਹ ਕੇ ਫ਼ਰਾਰ ਹੋ ਜਾਣ ਦੀ ਖ਼ਬਰ ਹੈ | ਪੁਲਿਸ ਥਾਣਾ ਘੱਲ ਖ਼ੁਰਦ ਦੇ ਸਹਾਇਕ ਥਾਣੇਦਾਰ ਗੁਰਬਚਨ ਸਿੰਘ ਨੇ ...

ਪੂਰੀ ਖ਼ਬਰ »

ਸਿਹਤ ਪ੍ਰਸ਼ਾਸਨ ਵਲੋਂ ਡੈਂਟਲ ਪੰਦ੍ਹਰਵਾੜੇ ਦੌਰਾਨ ਗਰੀਬਾਂ ਤੇ ਲੋੜਵੰਦ ਨੂੰ ਲਗਾਏ ਗਏ ਮੁਫ਼ਤ ਦੰਦਾਂ ਦੇ ਸੈੱਟ

ਫ਼ਿਰੋਜ਼ਪੁਰ, 17 ਅਕਤੂਬਰ (ਤਪਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ 30ਵਾਂ ਦੰਦਾਂ ਦਾ ਮੁਫ਼ਤ ਡੈਂਟਲ ਪੰਦ੍ਹਰਵਾੜਾ ਮਨਾਇਆ ਗਿਆ | ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ ਡਾ: ਸੁਰਿੰਦਰ ਕੁਮਾਰ ਸਿਵਲ ਸਰਜਨ ਦੀ ਰਹਿਨੁਮਾਈ ਹੇਠ ਜ਼ਿਲ੍ਹੇ 'ਚ ਦੰਦਾਂ ਦਾ ਡੈਂਟਲ ਸਿਹਤ ...

ਪੂਰੀ ਖ਼ਬਰ »

ਜ਼ਹਿਰ ਰਹਿਤ ਬਾਸਮਤੀ ਦੀ ਵਿੱਕਰੀ ਕਰਵਾਏਗਾ ਮੀਪੈਡ ਐਪ

ਤਲਵੰਡੀ ਭਾਈ, 17 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਕਿਸਾਨਾਂ ਵਲੋਂ ਪੈਦਾ ਕੀਤੀ ਜ਼ਹਿਰ ਰਹਿਤ ਬਾਸਮਤੀ ਦੀ ਖ਼ਰੀਦ ਮੀਪੈਡ ਐਪ ਜ਼ਰੀਏ ਸੌਖੇ ਢੰਗ ਨਾਲ ਹੋ ਸਕੇਗੀ ਤੇ ਇਸ ਨਾਲ ਕਿਸਾਨਾਂ ਨੂੰ ਬਾਸਮਤੀ ਦਾ ਵਧੇਰੇ ਭਾਅ ਮਿਲੇਗਾ | ਇਸ ਸਬੰਧੀ ਫਰਾਂਸ ਆਧਾਰਿਤ ਕੰਪਨੀ ...

ਪੂਰੀ ਖ਼ਬਰ »

ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਆਂਗਣਵਾੜੀ ਸੈਂਟਰਾਂ ਦਾ ਮੁੱਦਾ ਪ੍ਰਧਾਨ ਮੰਤਰੀ ਕੋਲ ਰੱਖਿਆ

ਜ਼ੀਰਾ, 17 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਵੱਖ-ਵੱਖ ਥਾਵਾਂ 'ਤੇ ਮੰਗਵੀਆਂ ਇਮਾਰਤਾਂ 'ਚ ਚੱਲ ਰਹੇ ਆਂਗਣਵਾੜੀ ਸੈਂਟਰਾਂ ਸਬੰਧੀ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਐਡਵੋਕੇਟ ਮਨਜੀਤ ਸਿੰਘ ਰਾਏ ਵਲੋਂ ਵੱਖ-ਵੱਖ ਸੂਬਿਆਂ ਦਾ ਦੌਰਾ ਕਰਨ ਉਪਰੰਤ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਜਾਗਰੂਕਤਾ ਅਭਿਆਨ ਰਾਹੀਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪੇ੍ਰਰਿਤ ਕੀਤਾ ਜਾਵੇ- ਡੀ.ਸੀ.

ਫ਼ਿਰੋਜ਼ਪੁਰ, 17 ਅਕਤੂਬਰ (ਤਪਿੰਦਰ ਸਿੰਘ)- ਪ੍ਰਸ਼ਾਸਨ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪਿੰਡਾਂ 'ਚ ਮੁਨਿਆਦੀ, ਕੈਂਪਾਂ ਤੇ ਜਾਗਰੂਕਤਾ ਰੈਲੀਆਂ ਰਾਹੀਂ ਵੱਧ ਤੋਂ ਵੱਧ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕੀਤਾ ਜਾਵੇ | ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨ 22 ਨੂੰ ਬੈਠਣਗੇ ਮਰਨ ਵਰਤ 'ਤੇ

ਗੁਰੂਹਰਸਹਾਏ, 17 ਅਕਤੂਬਰ (ਹਰਚਰਨ ਸਿੰਘ ਸੰਧੂ)- ਬੇਰੁਜ਼ਗਾਰ ਲਾਈਨਮੈਨ ਯੂਨੀਅਨ (ਮਾਨ) ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਕੰਬੋਜ ਦੀ ਅਗਵਾਈ ਹੇਠ ਇਕ ਜ਼ਰੂਰੀ ਮੀਟਿੰਗ ਗੁਰੂਹਰਸਹਾਏ ਦੇ ਰੇਲਵੇ ਪਾਰਕ ਵਿਖੇ ਹੋਈ, ਜਿਸ 'ਚ ਸਾਥੀਆਂ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਪਰਾਲੀ ਨੂੰ ਜ਼ਮੀਨ 'ਚ ਖ਼ਤਮ ਕਰਨ ਵਾਸਤੇ ਸਰਕਾਰ ਨੇ ਲੋੜੀਂਦੀ ਮਸ਼ੀਨਰੀ ਨਹੀਂ ਦਿੱਤੀ

ਮਖੂ, 17 ਅਕਤੂਬਰ (ਮੇਜਰ ਸਿੰਘ ਥਿੰਦ)- ਆਰਥਿਕ ਤੌਰ 'ਤੇ ਟੁੱਟ ਚੁੱਕੇ ਕਿਸਾਨ ਹੁਣ ਸਰਕਾਰ ਦਾ ਨਾਦਰਸ਼ਾਹੀ ਫ਼ਰਮਾਨ ਕਿ ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨ 'ਤੇ ਪਰਚੇ ਕੀਤੇ ਜਾਣਗੇ ਤੇ ਮੰਡੀ 'ਚ ਬੈਠੇ ਕਿਸਾਨ ਇਕੱਠੇ ਹੋ ਕੇ ਪਰਾਲੀ ਨੂੰ ਖ਼ਤਮ ਕਰਨ ਸਬੰਧੀ ਹੀ ਗੱਲਬਾਤ ...

ਪੂਰੀ ਖ਼ਬਰ »

ਜੀਵਨ ਮੱਲ ਸਕੂਲ 'ਚ ਵਿਦਿਆਰਥੀਆਂ ਦੇ ਵਿੱਦਿਅਕ ਮੁਕਾਬਲੇ ਕਰਵਾਏ

ਜ਼ੀਰਾ, 17 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੇਕ ਸਿੰਘ ਦੇ ਆਦੇਸ਼ਾਂ ਅਨੁਸਾਰ ਲੀਗਲ ਲਿਟਰੇਸੀ ਕਲੱਬ ਵਲੋਂ ਜੀਵਨ ਮੱਲ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਵਿਦਿਆਰਥੀਆਂ ਦੇ ਵਿੱਦਿਅਕ ...

ਪੂਰੀ ਖ਼ਬਰ »

ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ 11 ਸਕੂਲੀ ਵਾਹਨਾਂ ਦੇ ਕੱਟੇ ਚਲਾਨ

ਫ਼ਿਰੋਜ਼ਪੁਰ, 17 ਅਕਤੂਬਰ (ਤਪਿੰਦਰ ਸਿੰਘ)- ਪੰਜਾਬ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਰਤਨਦੀਪ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਟਾਸਕ ...

ਪੂਰੀ ਖ਼ਬਰ »

ਆਰਮੀ ਸਕੂਲ ਵਲੋਂ ਸਾਲਾਨਾ ਖੇਡ ਸਮਾਗਮ

ਫ਼ਿਰੋਜ਼ਪੁਰ, 17 ਅਕਤੂਬਰ (ਤਪਿੰਦਰ ਸਿੰਘ)- ਆਰਮੀ ਪਬਲਿਕ ਸਕੂਲ ਫ਼ਿਰੋਜ਼ਪੁਰ ਵਲੋਂ ਸਾਲਾਨਾ ਖੇਡ ਸਮਾਗਮ ਕਰਵਾਇਆ ਗਿਆ, ਜਿਸ 'ਚ ਸੰਸਥਾ ਦੇ ਮੁੱਖ ਸਰਪ੍ਰਸਤ ਮੇਜਰ ਜਨਰਲ ਜੇ.ਐੱਸ. ਸੰਧੂ ਤੇ ਜਸਲੀਨ ਸੰਧੂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਖੇਡ ਸਮਾਗਮ ਦਾ ਆਰੰਭ ...

ਪੂਰੀ ਖ਼ਬਰ »

ਸਕੂਲ 'ਚ ਸੈਮੀਨਾਰ ਕਰਵਾ ਕੇ ਪੁਲਿਸ ਵਿਭਾਗ ਨੇ ਸ਼ਹੀਦ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਕੀਤਾ ਸਨਮਾਨਿਤ

ਜ਼ੀਰਾ, 17 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਪੁਲਿਸ ਮੁਖੀ ਪ੍ਰੀਤਮ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਰਿੰਦਰ ਸਿੰਘ ਡੀ.ਐੱਸ.ਪੀ. ਜ਼ੀਰਾ ਦੀ ਅਗਵਾਈ ਹੇਠ ਜਤਿੰਦਰ ਸਿੰਘ ਐੱਸ.ਐੱਚ.ਓ. ਥਾਣਾ ਸਦਰ ਜ਼ੀਰਾ ਪੁਲਿਸ ਵਲੋਂ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨ ਿਖ਼ਲਾਫ਼ ਦਰਜ ਮੁਕੱਦਮੇ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਨੇ ਕੀਤੀ ਮੀਟਿੰਗ

ਫ਼ਿਰੋਜ਼ਪੁਰ, 17 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਝੋਨੇ ਦੀ ਰਹਿੰਦ-ਖੂੰਹਦ ਪਰਾਲੀ ਨੂੰ ਖੇਤਾਂ 'ਚ ਅੱਗ ਲਗਾ ਕੇ ਸਾੜਨ ਵਾਲੇ ਕਿਸਾਨ ਿਖ਼ਲਾਫ਼ ਪੁਲਿਸ ਥਾਣਾ ਲੱਖੋ ਕੇ ਬਹਿਰਾਮ ਵਲੋਂ ਦਰਜ ਕੀਤੇ ਗਏ ਮੁਕੱਦਮੇ ਦਾ ਸਖ਼ਤ ਨੋਟਿਸ ਲੈਂਦਿਆਂ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਜੱਟ ਰਾਖਵਾਂਕਰਨ ਸੰਘਰਸ਼ ਸੰਮਤੀ ਪੰਜਾਬ ਪ੍ਰਧਾਨ ਜਥੇਦਾਰ ਕਰਨੈਲ ਸਿੰਘ ਭਾਵੜਾ ਨੂੰ ਸਦਮਾ- ਭਾਣਜੇ ਦੀ ਮੌਤ

ਫ਼ਿਰੋਜ਼ਪੁਰ, 17 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਜੱਟ ਰਾਖਵਾਂਕਰਨ ਸੰਘਰਸ਼ ਸੰਮਤੀ ਪੰਜਾਬ ਦੇ ਪ੍ਰਧਾਨ ਜਥੇਦਾਰ ਕਰਨੈਲ ਸਿੰਘ ਭਾਵੜਾ ਨੂੰ ਉਦੋਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਨੌਜਵਾਨ ਭਾਣਜੇ ਕਿਰਪਾਲ ਸਿੰਘ (ਕਮਾਂਡੋ ਪੁਲਿਸ ਮੁਲਾਜ਼ਮ) ਪੁੱਤਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX