ਤਾਜਾ ਖ਼ਬਰਾਂ


ਜੰਮੂ-ਕਸ਼ਮੀਰ : ਅੱਤਵਾਦੀਆਂ ਨਾਲ ਮੁਠਭੇੜ ਤੋਂ ਬਾਅਦ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ
. . .  27 minutes ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਚਡੂਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਹੋਣ ਦੀ ਖ਼ਬਰ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹੇ ਦੇ ਚਾਰੀ ਸ਼ਰੀਫ਼ ਦੇ ਜ਼ੀਨਪੰਚਾਲ ਇਲਾਕੇ 'ਚ ਅੱਜ ਸਵੇਰੇ ਸੁਰੱਖਿਆ ਬਲਾਂ ਅਤੇ...
ਜੋਧ ਸਿੰਘ ਸਮਰਾ ਤੇ ਮਜੀਠੀਆ ਮਿਲ ਕੇ ਸੰਭਾਲਣਗੇ ਹਲਕਾ ਅਜਨਾਲਾ ਦੀ ਜ਼ਿੰਮੇਵਾਰੀ - ਬਾਦਲ
. . .  26 minutes ago
ਹਰਸ਼ਾ ਛੀਨਾਂ, ਅਜਨਾਲਾ, 21 ਜਨਵਰੀ ਕੜਿਆਲ, ਢਿੱਲੋਂ)- ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਤੋਂ ਪਹਿਲਾਂ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹਲਕਾ ਅਜਨਾਲਾ ਦੇ ਸਾਬਕਾ ਲੀਡਰਾਂ ਦੇ ......
ਸ਼ਰਾਬ ਦੇ ਦੁੱਖ ਕਾਰਨ ਹੀ ਭਗਵੰਤ ਮਾਨ ਦੇ ਪਰਿਵਾਰ ਨੇ ਉਸ ਨੂੰ ਛੱਡਿਆ- ਮਜੀਠੀਆ
. . .  42 minutes ago
ਹਰਸ਼ਾ ਛੀਨਾਂ, ਅਜਨਾਲਾ 21 ਜਨਵਰੀ (ਕੜਿਆਲ, ਗੁਰਪ੍ਰੀਤ ਸਿੰਘ ਢਿੱਲੋਂ)- ਹਲਕਾ ਅਜਨਾਲਾ 'ਚ ਵਰਕਰਾਂ ਨਾਲ ਮੀਟਿੰਗ ਕਰਨ ਪੁੱਜੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ .....
ਸੰਘਣੀ ਧੁੰਦ ਕਾਰਨ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ
. . .  41 minutes ago
ਭੁਵਨੇਸ਼ਵਰ, 21 ਜਨਵਰੀ- ਉੜੀਸਾ ਦੇ ਕੇਂਦਰਪਾੜਾ ਜ਼ਿਲ੍ਹੇ 'ਚ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਆਹਮੋ-ਸਾਹਮਣੇ ਟੱਕਰ 'ਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਚਾਰ ਹੋਰ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਸਥਾਨਕ ਹਸਪਤਾਲ 'ਚ ਦਾਖ਼ਲ...
ਭਗਵੰਤ ਮਾਨ ਵਲੋਂ ਸ਼ਰਾਬ ਛੱਡਣ 'ਤੇ ਬੋਲੇ ਬਾਦਲ, ਕਿਹਾ- ਉਨ੍ਹਾਂ ਵਲੋਂ ਕੁਝ ਸਮੇਂ ਲਈ ਛੱਡੀਆਂ ਜਾਂਦੀਆਂ ਹਨ ਕਈ ਚੀਜ਼ਾਂ
. . .  1 minute ago
ਅਜਨਾਲਾ/ਹਰਛਾ ਛੀਨਾ 21 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ, ਕੜਿਆਲ)- ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਅੱਜ ਅਜਨਾਲਾ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਕਾਂਗਰਸ ਸਰਕਾਰ...
ਸ਼ਾਹ ਦੇ ਹੈਲੀਕਾਪਟਰ ਲੈਂਡਿੰਗ ਨੂੰ ਮਾਲਦਾ 'ਚ ਇਜਾਜ਼ਤ ਨਾ ਦਿੱਤੇ ਜਾਣ ਨੂੰ ਭਾਜਪਾ ਨੇ ਦੱਸਿਆ ਸਾਜ਼ਿਸ਼
. . .  about 1 hour ago
ਨਵੀਂ ਦਿੱਲੀ, 21 ਜਨਵਰੀ-ਭਾਜਪਾ ਪ੍ਰਧਾਨ ਅਮਿਤ ਸ਼ਾਹ 22 ਜਨਵਰੀ ਨੂੰ ਪੱਛਮੀ ਬੰਗਾਲ ਦੇ ਮਾਲਦਾ 'ਚ ਰੈਲੀ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਉੱਥੋਂ ਦੇ ਸਥਾਨਕ ਪ੍ਰਸ਼ਾਸਨ ਨੇ ਹਵਾਈ ਅੱਡੇ 'ਤੇ ਉਸਾਰੀ ਦਾ ਕੰਮ ਹੋਣ ਕਾਰਨ ਉੱਥੇ ਸ਼ਾਹ ਦਾ ਹੈਲੀਕਾਪਟਰ ਉਤਾਰਨ ਦੀ .....
ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਤਾਪ ਸਿੰਘ ਬਾਜਵਾ
. . .  about 1 hour ago
ਪਟਨਾ, 21 ਜਨਵਰੀ (ਹਰਿੰਦਰ ਸਿੰਘ ਕਾਕਾ)- ਕਾਂਗਰਸ ਦਾ ਸਾਬਕਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅੱਜ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ....
ਸਿੱਧਗੰਗਾ ਮੱਠ ਦੇ ਮਹੰਤ ਸ਼ਿਵ ਕੁਮਾਰ ਸਵਾਮੀ ਦਾ ਦੇਹਾਂਤ
. . .  about 1 hour ago
ਬੈਂਗਲੁਰੂ, 21 ਜਨਵਰੀ- ਸਿੱਧਗੰਗਾ ਮੱਠ ਦੇ ਮਹੰਤ ਸ਼ਿਵ ਕੁਮਾਰ ਸਵਾਮੀ ਦਾ ਅੱਜ ਦੇਹਾਂਤ ਹੋ ਗਿਆ। ਉਹ 111 ਸਾਲ ਦੇ ਸਨ। ਮਹੰਤ ਸ਼ਿਵ ਕੁਮਾਰ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ ਅਤੇ ਹਸਪਤਾਲ 'ਚ ਦਾਖਲ ਸਨ ਜਿੱਥੇ ਉਨ੍ਹਾਂ ਅੱਜ ਆਖ਼ਰੀ ਸਾਹ .....
ਅਫ਼ਗਾਨਿਸਤਾਨ 'ਚ ਵਿਸ਼ੇਸ਼ ਬਲਾਂ ਦੇ ਟਿਕਾਣੇ 'ਤੇ ਕਾਰ ਬੰਬ ਧਮਾਕਾ, 18 ਦੀ ਮੌਤ
. . .  about 2 hours ago
ਕਾਬੁਲ, 21 ਜਨਵਰੀ- ਅਫ਼ਗਾਨਿਸਤਾਨ ਦੇ ਪੂਰਬੀ ਸੂਬੇ ਵਾਰਦਕ ਦੀ ਰਾਜਧਾਨੀ ਮੈਦਾਨ ਸ਼ਰ 'ਚ ਅੱਜ ਅੱਤਵਾਦੀ ਸੰਗਠਨ ਤਾਲਿਬਾਨ ਨੇ ਅਫ਼ਗਾਨਿਸਤਾਨ ਵਿਸ਼ੇਸ਼ ਬਲ ਦੇ ਟਿਕਾਣੇ 'ਤੇ ਕਾਰ ਬੰਬ ਧਮਾਕੇ ਨੂੰ ਅੰਜਾਮ ਦਿੱਤਾ, ਜਿਸ 'ਚ 18 ਲੋਕਾਂ ਦੀ ਮੌਤ ਹੋ ਗਈ ਅਤੇ 27...
ਜਿਹੜੇ ਦੇਸ਼ ਛੱਡ ਕੇ ਭੱਜ ਗਏ ਹਨ, ਉਨ੍ਹਾਂ ਨੂੰ ਲਿਆਂਦਾ ਜਾਵੇਗਾ ਵਾਪਸ- ਰਾਜਨਾਥ ਸਿੰਘ
. . .  about 1 hour ago
ਨਵੀਂ ਦਿੱਲੀ, 21 ਜਨਵਰੀ- ਕੇਂਦਰੀ ਰਾਜਨਾਥ ਸਿੰਘ ਨੇ ਮੇਹੁਲ ਚੌਕਸੀ ਦੇ ਮੁੱਦੇ 'ਤੇ ਕਿਹਾ ਕਿ ਸਰਕਾਰ ਨੇ ਆਰਥਿਕ ਅਪਰਾਧਿਕ ਬਿਲ ਪਾਸ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਦੇਸ਼ ਛੱਡ ਕੇ ਭੱਜ ਚੁੱਕੇ ਹਨ ਉਨ੍ਹਾਂ ਨੂੰ ਵਾਪਸ ਲਿਆਂਦਾ ਜਾਵੇਗਾ। ਰਾਜਨਾਥ ਸਿੰਘ ਨੇ ਕਿਹਾ .....
ਮਾਇਆਵਤੀ 'ਤੇ ਟਿੱਪਣੀ ਮਾਮਲਾ : ਭਾਜਪਾ ਵਿਧਾਇਕਾ ਨੂੰ ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਕੌਮੀ ਮਹਿਲਾ ਕਮਿਸ਼ਨ ਨੇ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀ ਮਾਇਆਵਤੀ ਨੂੰ ਲੈ ਕੇ ਕੀਤੀ ਗਈ ਟਿੱਪਣੀ 'ਤੇ ਭਾਜਪਾ ਵਿਧਾਇਕਾ ਸਾਧਨਾ ਸਿੰਘ ਨੂੰ ਨੋਟਿਸ ਭੇਜਿਆ ਹੈ। ਕਮਿਸ਼ਨ ਦਾ ਕਹਿਣਾ ਹੈ ਕਿ ਇਹ ਟਿੱਪਣੀ ਬਹੁਤ ਹਮਲਾਵਰ ਤੇ...
ਖਹਿਰਾ ਦਾ 'ਆਪ' 'ਤੇ ਹਮਲਾ, ਕਿਹਾ- ਭਗਵੰਤ ਮਾਨ ਦੀ ਸ਼ਰਾਬ ਛੁਡਾਊ ਸੀ ਬਰਨਾਲਾ ਰੈਲੀ
. . .  about 2 hours ago
ਚੰਡੀਗੜ੍ਹ, 21 ਜਨਵਰੀ (ਅਜਾਇਬ ਸਿੰਘ ਔਜਲਾ)- ਪੰਜਾਬੀ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਬਰਨਾਲਾ ਰੈਲੀ ਭਗਵੰਤ ਮਾਨ ਦੀ ਸ਼ਰਾਬ ਛੁਡਾਊ ਰੈਲੀ ਸੀ। ਇਸ ਰੈਲੀ 'ਚ .....
ਸ੍ਰੀਲੰਕਾ ਨੇ 16 ਭਾਰਤੀ ਮਛੇਰਿਆਂ ਨੂੰ ਕੀਤਾ ਰਿਹਾਅ
. . .  about 2 hours ago
ਕੋਲੰਬੋ, 21 ਜਨਵਰੀ- ਸ੍ਰੀਲੰਕਾ ਨੇ ਅੱਜ 16 ਭਾਰਤੀ ਮਛੇਰਿਆਂ ਨੂੰ ਰਿਹਾਅ ਕੀਤਾ ਹੈ। ਬੀਤੀ 13 ਜਨਵਰੀ ਨੂੰ ਸ੍ਰੀਲੰਕਾ ਦੀ ਜਲ ਸੈਨਾ ਵਲੋਂ ਇਨ੍ਹਾਂ ਮਛੇਰਿਆਂ ਨੂੰ ਗ੍ਰਿਫ਼ਤਾਰ ਕੀਤਾ...
ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਅਜਨਾਲਾ ਪਹੁੰਚੇ ਸੁਖਬੀਰ ਬਾਦਲ
. . .  about 1 hour ago
ਅਜਨਾਲਾ/ਹਰਛਾ ਛੀਨਾ, 21 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ,ਕੜਿਆਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਅਜਨਾਲਾ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੈਬਨਿਟ ਮੰਤਰੀ...
ਜਨਰਲ ਵਰਗ ਦੇ ਰਾਖਵਾਂਕਰਨ ਦੇ ਖ਼ਿਲਾਫ਼ ਪਟੀਸ਼ਨ ਦਾਇਰ, ਮਦਰਾਸ ਹਾਈਕੋਰਟ ਨੇ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  about 3 hours ago
ਚੇਨਈ, 21 ਜਨਵਰੀ- ਆਰਥਿਕ ਤੌਰ 'ਤੇ ਕਮਜ਼ੋਰ ਜਨਰਲ ਵਰਗ ਦੇ ਲਈ 10 ਫ਼ੀਸਦੀ ਰਾਖਵਾਂਕਰਨ ਦੇ ਮੁੱਦੇ 'ਤੇ ਮਦਰਾਸ ਹਾਈਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ 18 ਫਰਵਰੀ ਤੋਂ ਪਹਿਲਾਂ ਜਵਾਬ ਦਾਖਲ ਕਰਨ ਦੇ ਲਈ ਕਿਹਾ ਹੈ। ਡੀ.ਐਮ.ਕੇ. ਦੇ......
ਸੁਖਬੀਰ ਬਾਦਲ ਅੱਜ ਹਲਕਾ ਰਾਜਾਸਾਂਸੀ ਦੇ ਪਿੰਡਾਂ ਦਾ ਕਰਨਗੇ ਦੌਰਾ
. . .  about 3 hours ago
ਸਵਾਈਨ ਫਲੂ ਕਾਰਨ ਔਰਤ ਦੀ ਮੌਤ
. . .  about 3 hours ago
ਮੈਕਸੀਕੋ : ਤੇਲ ਪਾਈਪਲਾਈਨ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 85
. . .  about 3 hours ago
ਨੇਤਾਵਾਂ ਦੀ ਹੱਤਿਆ ਦੇ ਵਿਰੋਧ 'ਚ ਭਾਜਪਾ ਦਾ ਮੁੱਖ ਮੰਤਰੀ ਕਮਲ ਨਾਥ ਦੇ ਖ਼ਿਲਾਫ਼ ਪ੍ਰਦਰਸ਼ਨ
. . .  about 4 hours ago
ਨਾਗੇਸ਼ਵਰ ਰਾਓ ਦੇ ਨਿਯੁਕਤੀ ਮਾਮਲੇ ਦੀ ਸੁਣਵਾਈ ਤੋਂ ਅਲੱਗ ਹੋਏ ਸੀ.ਜੇ.ਆਈ
. . .  about 4 hours ago
ਹਲਕਾ ਅਜਨਾਲਾ ਦੇ ਵਰਕਰਾਂ ਨਾਲ ਮੀਟਿੰਗ ਕਰਨਗੇ ਸੁਖਬੀਰ ਬਾਦਲ
. . .  about 4 hours ago
ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੀਲੌਂਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 4 hours ago
ਜੰਮੂ-ਕਸ਼ਮੀਰ ਦੇ ਬਡਗਾਮ 'ਚ ਮੁੱਠਭੇੜ ਦੌਰਾਨ 2 ਅੱਤਵਾਦੀ ਢੇਰ
. . .  about 4 hours ago
80 ਕਰੋੜ ਰੁਪਏ ਦੀ ਹੈਰੋਇਨ ਸਮੇਤ 6 ਕਾਬੂ
. . .  about 5 hours ago
ਮੇਹੁਲ ਚੌਕਸੀ ਨੇ ਐਂਟੀਗੁਆ 'ਚ ਆਪਣਾ ਭਾਰਤੀ ਪਾਸਪੋਰਟ ਕਰਵਾਇਆ ਜਮਾਂ
. . .  about 5 hours ago
ਫਾਰਮੇਸੀ ਕੌਂਸਲ ਦੇ ਐਲਾਨੇ ਨਤੀਜਿਆਂ 'ਚ 6 ਮੈਂਬਰ ਚੁਣੇ ਗਏ
. . .  about 5 hours ago
ਸੁਸ਼ਮਾ ਸਵਰਾਜ ਅਤੇ ਯੋਗੀ ਨੇ ਯੂਥ ਪ੍ਰਵਾਸੀ ਭਾਰਤੀ ਦਿਵਸ ਦਾ ਕੀਤਾ ਉਦਘਾਟਨ
. . .  about 5 hours ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  about 6 hours ago
ਸੁਲਤਾਨਪੁਰ ਲੋਧੀ 'ਚ ਮੀਂਹ ਪੈਣ ਕਾਰਨ ਠੰਢ 'ਚ ਹੋਇਆ ਵਾਧਾ
. . .  about 6 hours ago
ਇਜ਼ਰਾਈਲ ਨੇ ਸੀਰੀਆ 'ਚ ਈਰਾਨੀ ਟਿਕਾਣਿਆਂ 'ਤੇ ਕੀਤੇ ਹਮਲੇ
. . .  about 7 hours ago
ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਦਿੱਲੀ ਜਾਣ ਵਾਲੀਆਂ ਕਈ ਟਰੇਨਾਂ
. . .  about 7 hours ago
ਮਾਲੀ 'ਚ ਸੰਯੁਕਤ ਰਾਸ਼ਟਰ ਦੇ ਸ਼ਾਂਤੀ ਸੈਨਿਕਾਂ 'ਤੇ ਹੋਏ ਹਮਲੇ 'ਚ 10 ਦੀ ਮੌਤ, 25 ਜ਼ਖ਼ਮੀ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਅਜਨਾਲਾ : ਘਰ ਚੋਂ 15 ਤੋਲੇ ਸੋਨੇ ਦੇ ਗਹਿਣੇ, ਨਗਦੀ ਅਤੇ ਕੈਨੇਡੀਅਨ ਡਾਲਰ ਚੋਰੀ
. . .  1 day ago
ਕੇਂਦਰੀ ਜੇਲ੍ਹ 'ਚ ਕੈਦੀ ਦੀ ਮੌਤ
. . .  1 day ago
ਮਹਾਰਸ਼ਟਰ ਦੇ ਪਾਲਘਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  1 day ago
ਹਿੰਦ-ਪਾਕਿ ਸਰਹੱਦ ਪਾਰ ਕਰਦਾ ਪਾਕਿ ਨਾਗਰਿਕ ਕਾਬੂ
. . .  1 day ago
ਗਣਤੰਤਰ ਦਿਵਸ ਦੇ ਸਬੰਧ ਵਿੱਚ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਰੈੱਡ ਅਲਰਟ ਜਾਰੀ
. . .  1 day ago
ਯੂ.ਐਨ. ਦੇ ਬੇਸ 'ਤੇ ਹੋਏ ਹਮਲੇ ਵਿਚ 8 ਸ਼ਾਂਤੀ ਸੈਨਿਕਾਂ ਦੀ ਮੌਤ
. . .  1 day ago
ਰੈਲੀ ਵਿਚ ਭਗਵੰਤ ਮਾਨ ਨੇ ਸ਼ਰਾਬ ਛੱਡਣ ਦਾ ਕੀਤਾ ਐਲਾਨ, ਮਾਂ ਸੀ ਬਹੁਤ ਪ੍ਰੇਸ਼ਾਨ
. . .  1 day ago
ਕਾਂਗਰਸੀ ਵਿਧਾਇਕਾਂ ਦੀ ਰਿਜ਼ਾਰਟ ਵਿਚ ਲੜਾਈ, ਇਕ ਹਸਪਤਾਲ ਭਰਤੀ
. . .  1 day ago
ਚਿੜੀਆ ਘਰ 'ਚ ਸ਼ੇਰ ਸੈਲਾਨੀਆਂ 'ਤੇ ਹਮਲਾ, ਇਕ ਦੀ ਮੌਤ
. . .  1 day ago
ਪਾਕਿਸਤਾਨ ਨੇ ਕਠੂਆ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
'ਕਾਲੀਆ ਸਕੀਮ' ਦੇ ਨਾਂਅ 'ਤੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ ਪਟਨਾਇਕ - ਧਰਮਿੰਦਰ ਪ੍ਰਧਾਨ
. . .  about 1 hour ago
ਸੀਤਾਰਮਨ ਨੇ ਤਾਮਿਲਨਾਡੂ ਰੱਖਿਆ ਉਦਯੋਗਿਕ ਕਾਰੀਡੋਰ ਦਾ ਕੀਤਾ ਉਦਘਾਟਨ
. . .  about 1 hour ago
ਹੁਣ ਤੋਂ ਹੀ ਹਾਰ ਦੇ ਬਹਾਨੇ ਲੱਭ ਰਹੀ ਹੈ ਵਿਰੋਧੀ ਧਿਰ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਆਮ ਆਦਮੀ ਪਾਰਟੀ ਇਕੱਲਿਆਂ ਲੜੇਗੀ ਚੋਣ : ਕੇਜਰੀਵਾਲ
. . .  about 1 hour ago
ਹਵਾਈ ਅੱਡੇ ਤੋਂ ਲੱਖਾਂ ਦੇ ਸੋਨੇ ਸਮੇਤ ਇਕ ਕਾਬੂ
. . .  20 minutes ago
'ਆਪ' ਨੇ ਚੰਡੀਗੜ੍ਹ ਤੋਂ ਹਰਮੋਹਨ ਧਵਨ ਨੂੰ ਐਲਾਨਿਆ ਉਮੀਦਵਾਰ
. . .  25 minutes ago
ਸੀਰੀਆ 'ਚ ਹੋਏ ਬੰਬ ਧਮਾਕੇ 'ਚ ਤਿੰਨ ਲੋਕਾਂ ਦੀ ਮੌਤ
. . .  40 minutes ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਸੁਰੱਖਿਆ ਹੀ ਸਰਕਾਰ ਦਾ ਸਭ ਤੋਂ ਵੱਡਾ ਕਾਨੂੰਨ ਹੈ। -ਜਸਟਿਸ ਅਨਿਲ

ਫਰੀਦਕੋਟ / ਮੁਕਤਸਰ

ਅਧਿਆਪਕਾਂ ਨੇ ਮੁੱਖ ਮੰਤਰੀ, ਸਿੱਖਿਆ ਮੰਤਰੀ, ਵਿੱਤ ਮੰਤਰੀ ਤੇ ਸਿੱਖਿਆ ਸਕੱਤਰ ਦੇ ਪੁਤਲੇ ਫੂਕੇ

ਕੋਟਕਪੂਰਾ, 18 ਅਕਤੂਬਰ (ਮੋਹਰ ਸਿੰਘ ਗਿੱਲ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਕੋਟਕਪੂਰਾ ਅਤੇ ਜੈਤੋ ਤਹਿਸੀਲ ਦੇ ਅਧਿਆਪਕਾਂ ਨੇ ਸਥਾਨਕ ਲਾਜਪਤ ਰਾਏ ਮਿਊਾਸਪਲ ਪਾਰਕ ਵਿਖੇ ਇਕੱਠੇ ਹੋ ਕੇ ਪੰਜਾਬ ਸਰਕਾਰ ਦੇ ਿਖ਼ਲਾਫ਼ ਰੋਸ ਰੈਲੀ ਕੀਤੀ | ਇਸ ਉਪਰੰਤ ਮਾਲ ਗੋਦਾਮ ਰੋਡ, ਰੇਲਵੇ ਰੋਡ, ਜੈਤੋ ਰੋਡ ਰਾਹੀਂ ਬੱਤੀਆਂ ਵਾਲੇ ਚੌਾਕ ਤੱਕ ਰੋਸ ਮਾਰਚ ਕੀਤਾ | ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਸਿੱਖਿਆ ਮੰਤਰੀ ਪੰਜਾਬ ਓ. ਪੀ. ਸੋਨੀ, ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਅਤੇ ਸਿੱਖਿਆ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ ਦੀਆਂ ਅਧਿਆਪਕ ਵਿਰੋਧੀ ਨੀਤੀਆਂ ਦੇ ਿਖ਼ਲਾਫ਼ ਮੌਜੂਦਾ ਹਾਲਾਤਾਂ ਲਈ ਜ਼ਿੰਮੇਵਾਰ ਵਿਅਕਤੀਆਂ ਦੇ ਵਿਰੁੱਧ ਤਿੱਖੀ ਨਾਅਰੇਬਾਜ਼ੀ ਕਰਕੇ ਪੁਤਲੇ ਫੂਕੇ ਗਏ | ਇਸ ਰੋਸ ਮਾਰਚ ਦੀ ਅਗਵਾਈ ਅਧਿਆਪਕ ਆਗੂ ਪ੍ਰੇਮ ਚਾਵਲਾ, ਗੁਰਦਿਆਲ ਭੱਟੀ, ਮੁਖਤਿਆਰ ਸਿੰਘ ਮੱਤਾ, ਪ੍ਰਦੁਮਣ ਪਾਲ ਸਿੰਘ, ਸਪਰਜਨ ਜੌਹਨ, ਭੁਪਿੰਦਰ ਦੁੱਗਲ ਤੇ ਜਗਸੀਰ ਸਿੰਘ ਬਰਾੜ ਨੇ ਕੀਤੀ | ਅਧਿਆਪਕ ਮੰਗ ਕਰ ਰਹੇ ਸਨ ਕਿ ਪੰਜਾਬ ਮੰਤਰੀ ਮੰਡਲ ਵਲੋਂ ਪਿਛਲੇ ਦਿਨੀਂ 3 ਅਕਤੂਬਰ ਨੂੰ ਐਸ. ਐਸ. ਏ, ਰਮਸਾ ਤੇ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਆੜ ਹੇਠ ਤਨਖਾਹਾਂ ਵਿਚ 65 ਫ਼ੀਸਦੀ ਕਟੌਤੀ ਕਰਨ ਦਾ ਫ਼ੈਸਲਾ ਵਾਪਸ ਲੈ ਕੇ ਪੂਰੇ ਤਨਖਾਹ ਸਕੇਲ ਵਿਚ ਰੈਗੂਲਰ ਕੀਤਾ ਜਾਵੇ, 5178 ਅਧਿਆਪਕਾਂ ਨੰੂ ਨਵੰਬਰ 2017 ਤੋਂ ਪੂਰੇ ਤਨਖਾਹ ਸਕੇਲ ਵਿਚ ਰੈਗੂਲਰ ਕੀਤਾ ਜਾਵੇ ਅਤੇ 1 ਅਪ੍ਰੈਲ 2019 ਤੋਂ ਰੈਗੂਲਰ ਕਰਨ ਦੀਆਂ ਅਧਿਆਪਕ ਮਾਰੂ ਤਜਵੀਜ਼ਾਂ ਵਾਪਸ ਲਈਆਂ ਜਾਣ, ਪੰਜਾਬ ਸਰਕਾਰ ਵਲੋਂ ਸੰਘਰਸ਼ਕਾਰੀ ਅਧਿਆਪਕ ਆਗੂਆਂ ਦੀ ਕੀਤੀ ਗਈ ਵਿਕਟੇਮਾਈਜੇਸ਼ਨ ਤੁਰੰਤ ਰੱਦ ਕੀਤੀ ਜਾਵੇ, ਮੁਲਾਜ਼ਮਾਂ ਦੇ ਤਨਖਾਹ ਕਮਿਸ਼ਨ ਦੀ ਰਿਪੋਰਟ ਲੈ ਕੇ ਲਾਗੂ ਕੀਤੀ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਮਹਿੰਗਾਈ ਭੱਤੇ ਦੀਆਂ ਬਕਾਇਆ ਚਾਰ ਕਿਸ਼ਤਾਂ ਤੁਰੰਤ ਦਿੱਤੀਆਂ ਜਾਣ ਅਤੇ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਮੰਗ ਪੱਤਰ ਵਿਚ ਸ਼ਾਮਲ ਸਾਰੀਆਂ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ | ਫ਼ੈਸਲਾ ਕੀਤਾ ਗਿਆ ਕਿ 21 ਅਕਤੂਬਰ ਦਿਨ ਐਤਵਾਰ ਨੂੰ ਜ਼ਿਲ੍ਹਾ ਫ਼ਰੀਦਕੋਟ ਦੇ ਸਮੂਹ ਅਧਿਆਪਕਾਂ, ਮੁਲਾਜ਼ਮਾਂ, ਵਿਦਿਆਰਥੀਆਂ ਅਤੇ ਜਨਤਕ ਜਥੇਬੰਦੀਆਂ ਦੇ ਸਹਿਯੋਗ ਨਾਲ਼ ਮੁੱਖ ਮੰਤਰੀ ਪੰਜਾਬ ਦੇ ਮੋਤੀ ਮਹਿਲ ਪਟਿਆਲਾ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਰੇਸ਼ਮ ਸਿੰਘ ਸਰਾਂ, ਛਿੰਦਰ ਪਾਲ ਸਿੰਘ ਢਿੱਲੋਂ, ਕੁਲਦੀਪ ਸਿੰਘ ਸਹਿਦੇਵ, ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਨਿਰਮਲ ਸਿੰਘ ਜੀਵਨਵਾਲਾ, ਕਰਨੈਲ ਸਿੰਘ ਸਰਾਵਾਂ, ਮੋਹਨ ਸਿੰਘ ਵਾੜਾ ਭਾਈ ਕਾ, ਪੰਜਾਬ ਸਟੂਡੈਂਟਸ ਯੂਨੀਅਨ ਦੇ ਰਜਿੰਦਰ ਸਿੰਘ ਰਵੀ, ਪ੍ਰੀਤ ਭਗਵਾਨ ਸਿੰਘ, ਗੁਰਨੇਕ ਸਿੰਘ ਜਟਾਣਾ, ਪੂਰਨ ਸਿੰਘ ਸਰਾਵਾਂ, ਕੁਲਵੰਤ ਸਿੰਘ ਚਾਨੀ, ਗੁਰਿੰਦਰ ਪਾਲ ਸਿੰਘ ਲਾਡੀ, ਕੁਲਵਿੰਦਰ ਸਿੰਘ ਮੌੜ, ਸੁਰਜੀਤ ਸਿੰਘ ਭੱਟੀ, ਅਸ਼ੋਕ ਬਰਗਾੜੀ, ਗੁਰਵਿੰਦਰ ਸਿੰਘ ਦੁਆਰੇਆਣਾ, ਅੰਕੁਰ ਦੂਆ, ਰਿੰਕੂ ਕੁਮਾਰ, ਕੁਲਵਿੰਦਰ ਸਿੰਘ ਬਰਾੜ, ਸੁਖਵਿੰਦਰ ਸਿੰਘ, ਰੁਪਿੰਦਰ ਵਰਮਾ ਅਤੇ ਕੁਲਦੀਪ ਸਿੰਘ ਚਹਿਲ ਵੱਡੀ ਗਿਣਤੀ ਵਿਚ ਅਧਿਆਪਕ ਆਗੂ ਸ਼ਾਮਿਲ ਸਨ |

1 ਫਰਵਰੀ 2019 ਤੱਕ ਰੋਸ ਵਜੋਂ ਭੱਠੇ ਬੰਦ ਰੱਖਣ ਦਾ ਫ਼ੈਸਲਾ: ਰਵੀ ਸੇਠੀ

ਫ਼ਰੀਦਕੋਟ, 18 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਫ਼ਰੀਦਕੋਟ ਭੱਠਾ ਮਾਲਕ ਐਸੋਸੀਏਸ਼ਨ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਵਿਜੇ ਗੋਇਲ ਦੀ ਅਗਵਾਈ ਹੇਠ ਹੋਈ | ਇਸ ਮੌਕੇ ਐਸੋਸੀਏਸ਼ਨ ਦੇ ਚੇਅਰਮੈਨ ਰਵੀ ਸੇਠੀ ਨੇ ਕਿਹਾ ਕਿ ਸਰਕਾਰ ਦੀ ਪੰਜਾਬ ਭੱਠਾ ...

ਪੂਰੀ ਖ਼ਬਰ »

ਡਿੱਗੀ 'ਚੋਂ ਵਿਅਕਤੀ ਦੀ ਲਾਸ਼ ਬਰਾਮਦ

ਕੋਟਕਪੂਰਾ, 18 ਅਕਤੂਬਰ (ਮੋਹਰ ਸਿੰਘ ਗਿੱਲ)-ਸਥਾਨਕ ਸ਼ਹਿਰ 'ਚ ਰੇਲਵੇ ਦੀ ਹਦੂਦ 'ਚ ਆਉਂਦੀ ਇਕ ਡਿੱਗੀ 'ਚ ਬੱਚਾ ਡਿੱਗਣ ਦਾ ਸ਼ੱਕ ਹਕੀਕਤ 'ਚ ਤਬਦੀਲ ਹੋ ਗਿਆ | ਕਈ ਦਿਨਾਂ ਦੀ ਭਾਲ ਦੇ ਸੰਘਰਸ਼ ਦੌਰਾਨ ਅੱਜ ਚੌਥੇ ਦਿਨ ਡਿੱਗੀ 'ਚੋਂ ਬੱਚੇ ਦੀ ਬਜਾਏ ਇਕ ਵਿਅਕਤੀ ਦੀ ਲਾਸ਼ ਮਿਲ ...

ਪੂਰੀ ਖ਼ਬਰ »

ਸਵਾ ਕਰੋੜ ਰੁਪਏ ਕੀਮਤ ਦੀ ਹੈਰੋਇਨ ਸਮੇਤ 4 ਨੌਜਵਾਨ ਗਿ੍ਫ਼ਤਾਰ

ਕੋਟਕਪੂਰਾ, 18 ਅਕਤੂਬਰ (ਮੋਹਰ ਸਿੰਘ ਗਿੱਲ)-ਫ਼ਰੀਦਕੋਟ ਦੀ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਇਕ ਕਾਰ 'ਚ ਸਵਾਰ 4 ਵਿਅਕਤੀਆਂ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕਰਕੇ ਉਨ੍ਹਾਂ ਵਿਰੁੱਧ ਮਾਮਲਾ ਦਰਜ ਕਰ ਲਿਆ | ਬਰਾਮਦ ਕੀਤੀ ਗਈ ਹੈਰੋਇਨ ਦੀ ...

ਪੂਰੀ ਖ਼ਬਰ »

ਐਨ.ਆਰ.ਆਈ. ਔਰਤ ਨਾਲ ਲੁੱਟ ਖੋਹ

ਫ਼ਰੀਦਕੋਟ, 18 ਅਕਤੂਬਰ (ਸਰਬਜੀਤ ਸਿੰਘ)-ਇੰਗਲੈਂਡ ਤੋਂ ਫ਼ਰੀਦਕੋਟ ਆਈ ਐਨ.ਆਰ.ਆਈ. ਔਰਤ ਤੋਂ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਬੈਗ ਖੋਹ ਕੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਖੋਹੇ ਗਏ ਬੈਗ ਵਿਚ ਭਾਰਤੀ ਅਤੇ ਵਿਦੇਸ਼ੀ ਕਰੰਸੀ ਤੋਂ ਇਲਾਵਾ ...

ਪੂਰੀ ਖ਼ਬਰ »

ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਵਲੋਂ ਵਿਦਿਆਰਥੀਆਂ ਨੂੰ ਕੜੇ ਪਾਉਣ ਤੋਂ ਰੋਕਿਆ

ਜੈਤੋ, 18 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਸਿੱਖ ਤਾਲਮੇਲ ਸੇਵਾ ਸੰਗਠਨ ਚੈਰੀਟੇਬਲ ਟਰੱਸਟ ਦੀ ਮੁੱਖ ਸੇਵਾਦਾਰ ਬੀਬੀ ਰਜਿੰਦਰ ਕੌਰ ਜੈਤੋ ਵਲੋਂ ਸਥਾਨਕ ਥਾਣੇ ਵਿਚ ਸ਼ਿਕਾਇਤ ਲਿਖਵਾਈ ਕਿ ਸਥਾਨਕ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਬੰਧਕਾਂ ਤੇ ਪਿ੍ੰਸੀਪਲ ...

ਪੂਰੀ ਖ਼ਬਰ »

ਭਾਈ ਭਗਤੂ ਗਰਲਜ਼ ਕਾਲਜ ਤੇ ਸਕੂਲ ਦੇ ਵਿਦਿਆਰਥੀਆਂ ਨੇ ਵਾਤਾਵਰਨ ਜਾਗਰੂਕਤਾ ਰੈਲੀ ਕੱਢੀ

ਜੈਤੋ, 18 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਭਾਈ ਭਗਤੂ ਗਰਲਜ਼ ਕਾਲਜ ਅਤੇ ਸਕੂਲ ਭਗਤੂਆਣਾ ਦੇ ਵਿਦਿਆਰਥੀਆਂ ਵਲੋਂ ਵਾਤਾਵਰਨ ਜਾਗਰੂਕਤਾ ਰੈਲੀ ਕੱਢੀ ਗਈ | ਜਿਸ ਦੇ ਮੁੱਖ ਮਹਿਮਾਨ ਵਜੋਂ ਅਨਮਜੋਤ ਕੌਰ ਉਪ ਮੰਡਲ ਮੈਜਿਸਟਰੇਟ ਜੈਤੋ ਉਚੇਚੇ ਤੌਰ 'ਤੇ ਪਹੁੰਚੇ | ਉਨ੍ਹਾਂ ...

ਪੂਰੀ ਖ਼ਬਰ »

ਬਰਗਾੜੀ ਕਾਂਡ ਸਬੰਧੀ ਵਿਸ਼ੇਸ਼ ਜਾਂਚ ਟੀਮ ਵਲੋਂ ਕੋਟਕਪੂਰੇ ਦਾ ਦੌਰਾ

ਕੋਟਕਪੂਰਾ, 18 ਅਕਤੂਬਰ (ਮੋਹਰ ਸਿੰਘ ਗਿੱਲ)-ਪੰਜਾਬ ਸਰਕਾਰ ਵਲੋਂ 14 ਅਕਤੂਬਰ 2015 ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਵਾਪਰੇ ਗੋਲੀਕਾਂਡ ਦੀ ਜਾਂਚ ਲਈ ਗਠਿਤ ਕੀਤੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ) ਦੇ ਮੈਂਬਰ ਪੁਲਿਸ ਵਿਭਾਗ ਦੇ ਆਈ.ਜੀ ਕੁੰਵਰਵਿਜੈ ਪ੍ਰਤਾਪ ਸਿੰਘ ...

ਪੂਰੀ ਖ਼ਬਰ »

ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ 'ਚ ਚੱਲ ਰਿਹਾ ਇਨਸਾਫ਼ ਮੋਰਚਾ ਲਗਾਤਾਰ ਜਾਰੀ

ਬਰਗਾੜੀ, 18 ਅਕਤੂਬਰ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ 'ਚ ਬਰਗਾੜੀ ਦੀ ਦਾਣਾ ਮੰਡੀ 'ਚ ਚੱਲ ਰਿਹਾ ਇਨਸਾਫ ਮੋਰਚਾ 140ਵੇਂ ਦਿਨ ਵੀ ਜਾਰੀ ਹੈ | ਅੱਜ ਵੀ ਸੰਗਤਾਂ ਦੇ ਕਾਫਲਿਆਂ ...

ਪੂਰੀ ਖ਼ਬਰ »

ਭਗਵਾਨ ਸ੍ਰੀ ਰਾਮ ਚੰਦਰ ਵਿਰੁੱਧ ਅਪਸ਼ਬਦ ਲਿਖ ਕੇ ਸੋਸ਼ਲ ਮੀਡੀਆ 'ਤੇ ਪਾਉਣ ਵਿਰੁੱਧ ਕੇਸ ਦਰਜ

ਜੈਤੋ, 18 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਸ਼ਹਿਰ ਦੇ ਇਕ ਸਿਰ ਫਿਰੇ ਵਿਅਕਤੀ ਵਲੋਂ ਭਗਵਾਨ ਸ੍ਰੀ ਰਾਮ ਚੰਦਰ ਵਿਰੁੱਧ ਅਪ ਸ਼ਬਦ ਲਿਖ ਕੇ ਸ਼ੋਸਲ ਮੀਡੀਆ 'ਤੇ ਪਾਉਣ ਕਰਕੇ ਸ਼ਹਿਰ ਦੀਆਂ ਧਾਰਮਿਕ ਜਥੇਬੰਦੀਆਂ ਨੇ ਉਕਤ ਵਿਅਕਤੀ ਵਿਰੁੱਧ ਸ਼ਹਿਰ ਦੇ ਅੰਦਰ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਅਜੋਕੇ ਪ੍ਰਸੰਗ 'ਚ ਵੀ ਪਹਿਲਾਂ ਜਿੰਨੀ ਹੀ ਪ੍ਰਸੰਗਿਕ

ਜੈਤੋ, 18 ਅਕਤੂਬਰ (ਭੋਲਾ ਸ਼ਰਮਾ)-ਸ਼ਹੀਦ ਭਗਤ ਸਿੰਘ ਵਿਚਾਰ ਮੰਚ ਜੈਤੋ ਵਲੋਂ ਸ: ਭਗਤ ਸਿੰਘ ਦੀ ਯਾਦ ਵਿਚ ਸਥਾਨਕ ਪੈਨਸ਼ਨਰ ਭਵਨ ਵਿਖੇ ਗੋਸ਼ਟੀ ਕੀਤੀ ਗਈ | ਇਸ ਮੌਕੇ ਭੁਪਿੰਦਰਪਾਲ ਸਿੰਘ, ਸੂਬਾ ਸਿੰਘ ਰਾਮੇਆਣਾ, ਡਾ. ਬੂਟਾ ਸਿਘ, ਰਵਿੰਦਰ ਰਾਹੀ, ਕਰਮਜੀਤ ਸਿੰਘ ...

ਪੂਰੀ ਖ਼ਬਰ »

ਫ਼ਰੀਦਕੋਟ ਵਿਖੇ ਦੁਸਹਿਰਾ ਮੇਲਾ ਅੱਜ

ਫ਼ਰੀਦਕੋਟ, 18 ਅਕਤੂਬਰ (ਜਸਵੰਤ ਸਿੰਘ ਪੁਰਬਾ)-ਦੁਸਹਿਰਾ ਕਮੇਟੀ ਫ਼ਰੀਦਕੋਟ ਦੇ ਚੇਅਰਮੈਨ ਅਸ਼ੋਕ ਸੱਚਰ, ਪ੍ਰਧਾਨ ਵਿਨੋਦ ਬਜਾਜ ਨੇ ਦੱਸਿਆ ਕਿ ਦੁਸਹਿਰਾ ਮੇਲਾ ਅੱਜ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਮਨਾਇਆ ਜਾਵੇਗਾ | ਇਸ ਮੌਕੇ ਰਾਵਣ, ਮੇਘਨਾਥ, ਕੁੰਭਕਰਨ ਦੇ ...

ਪੂਰੀ ਖ਼ਬਰ »

ਅਚੀਵਰ ਪੁਆਇੰਟ ਸੈਂਟਰ ਕੋਟਕਪੂਰਾ ਦੀ ਵਿਦਿਆਰਥਣ ਨੇ 8.0 ਬੈਂਡ ਕੀਤੇ ਪ੍ਰਾਪਤ

ਫ਼ਰੀਦਕੋਟ, 18 ਅਕਤੂਬਰ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਸੈਂਟਰ ਕੋਟਕਪੂਰਾ ਜੋ ਕਿ ਸੈਂਟਰ ਬੱਤੀਆਂ ਵਾਲਾ ਚੌਕ ਦੇ ਨੇੜੇ ਪੰਜਾਬ ਨੈਸ਼ਨਲ ਬੈਂਕ ਦੇ ਸਾਹਮਣੇ ਹੈ ਅਤੇ ਇਸ ਦੀ ਇਕ ਬਰਾਂਚ ਫ਼ਰੀਦਕੋਟ ਅਤੇ ਦੂਸਰੀ ਪੰਜਗਰਾਈਾ ਵਿਚ ਹੈ | ਅਚੀਵਰ ਪੁਆਇੰਟ ਸੈਂਟਰ ...

ਪੂਰੀ ਖ਼ਬਰ »

ਕੋਟਕਪੂਰਾ-ਤਲਵੰਡੀ ਬਾਈਪਾਸ ਦੇ ਖੰਭਿਆਂ 'ਚ ਬਣੇ ਪੰਛੀਆਂ ਦੇ ਆਲ੍ਹਣੇ

ਫ਼ਰੀਦਕੋਟ, 18 ਅਕਤੂਬਰ (ਸਤੀਸ਼ ਬਾਗ਼ੀ)-ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਲੱਗੀਆਂ ਕਈ ਲਾਈਟਾਂ ਦਾ ਜਿਥੇ ਬੁਰਾ ਹਾਲ ਹੈ, ਉੱਥੇ ਕੋਟਕਪੂਰਾ-ਤਲਵੰਡੀ ਬਾਈਪਾਸ 'ਤੇ ਲੱਗੀਆਂ ਲਾਈਟਾਂ ਵੀ ਪਿਛਲੇ ਕਈ ਸਾਲ ਤੋਂ ਬੰਦ ਪਈਆਂ ਹਨ ਅਤੇ ਬਿਜਲੀ ਦੇ ਖੰਬੇ ਕੇਵਲ ਵਿਖਾਵਾ ਬਣ ਕੇ ...

ਪੂਰੀ ਖ਼ਬਰ »

ਮਾਂ ਦੁਰਗਾ ਸ਼ਕਤੀ ਮੰਦਰ ਵਿਖੇ ਨਵਰਾਤਰੇ ਸ਼ਰਧਾਪੂਰਵਕ ਮਨਾਏ

ਫ਼ਰੀਦਕੋਟ, 18 ਅਕਤੂਬਰ (ਸਤੀਸ਼ ਬਾਗ਼ੀ)-ਮਾਂ ਬਗਲਾ ਮੁਖੀ ਜੀ ਦੀ ਪਾਵਨ ਜੋਤੀ ਨੂੰ ਸ਼ੋਭਾ ਯਾਤਰਾ ਉਪਰੰਤ ਮੰਤਰ ਉਚਾਰਨ ਨਾਲ ਮਾਂ ਦੁਰਗਾ ਸ਼ਕਤੀ ਮੰਦਿਰ ਡੋਗਰ ਬਸਤੀ ਫ਼ਰੀਦਕੋਟ ਵਿਖੇ ਸਥਾਪਿਤ ਕੀਤੀ ਗਈ | ਨਵਰਾਤਿਆਂ ਦੌਰਾਨ ਮੰਦਿਰ ਵਿਖੇ ਸ੍ਰੀ ਦੁਰਗਾ ਪਾਠ ਕੀਤਾ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ 20 ਨੂੰ

ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ 20 ਅਕਤੂਬਰ ਨੂੰ ਸਵੇਰੇ 10 ਵਜੇ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਵਿਖੇ ਹੋ ਰਹੀ ਹੈ | ਇਹ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਓਮ ...

ਪੂਰੀ ਖ਼ਬਰ »

ਐੱਸ. ਐਮ. ਡੀ. ਵਰਲਡ ਸਕੂਲ 'ਚ ਮਨਾਇਆ ਅੰਤਰਰਾਸ਼ਟਰੀ 'ਹੈਂਡ ਵਾਸ਼ ਡੇ'

ਫ਼ਰੀਦਕੋਟ, 18 ਅਕਤੂਬਰ (ਜਸਵੰਤ ਸਿੰਘ ਪੁਰਬਾ)-ਐੱਸ.ਐਮ.ਡੀ. ਵਰਲਡ ਸਕੂਲ ਕੋਟ ਸੁਖੀਆ ਵਿਚ ਇੰਟਰਨੈਸ਼ਨਲ ਹੈਂਡ ਵਾਸ਼ ਡੇ ਮਨਾਇਆ ਗਿਆ | ਜਿਸ ਵਿਚ ਬੱਚਿਆਂ ਨੂੰ ਹੱਥਾਂ ਦੀ ਸਫਾਈ ਰੱਖਣ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ | ਸੰਸਥਾ ਦੇ ਚੇਅਰਮੈਨ/ਡਾਇਰੈਕਟਰ ਰਾਜ ਥਾਪਰ ...

ਪੂਰੀ ਖ਼ਬਰ »

-ਮਸਲਾ ਜੈਤੋ ਫਾਟਕ ਨੰਬਰ ਸੀ-17 ਦਾ- ਜੈਤੋ ਇਲਾਕੇ ਦੇ ਲੋਕਾਂ ਦੀ ਸਭ ਤੋਂ ਵੱਡੀ ਮੁਸੀਬਤ ਬਣਿਆ ਸ੍ਰੀ ਮੁਕਤਸਰ ਸਾਹਿਬ ਰੋਡ ਵਾਲਾ ਰੇਲਵੇ ਫਾਟਕ

ਜੈਤੋ, 18 ਅਕਤੂਬਰ (ਭੋਲਾ ਸ਼ਰਮਾ)-ਸ਼ਹਿਰ ਅੰਦਰ ਸੁਖਚੈਨਪੁਰਾ ਬਸਤੀ ਨੇੜੇ ਬਣੇ ਰੇਲਵੇ ਫਾਟਕ ਦੀ ਹਾਲਤ ਗੀਤ 'ਚ ਵੱਜਦੇ ਕੋਟਕਪੂਰੇ ਦੇ ਫਾਟਕ ਨਾਲੋਂ ਵੀ ਗਈ ਗੁਜ਼ਰੀ ਹੈ | 24 ਘੰਟਿਆਂ 'ਚੋਂ ਲੰਮਾ ਸਮਾਂ ਬੰਦ ਰਹਿੰਦਾ ਇਹ ਫਾਟਕ ਸ਼ਹਿਰ ਨੂੰ ਹਿੰਦ-ਪਾਕਿ ਵਾਂਗ ਦੋ ਹਿੱਸਿਆਂ ...

ਪੂਰੀ ਖ਼ਬਰ »

ਬਰਗਾੜੀ ਅਤੇ ਆਸ-ਪਾਸ ਦੇ ਕਿਸਾਨ ਝੋਨੇ ਦੀ ਫ਼ਸਲ ਸੁੱਟਣ ਨੂੰ ਲੈ ਕੇ ਡਾਢੇ ਪ੍ਰੇਸ਼ਾਨ

ਬਰਗਾੜੀ, 18 ਅਕਤੂਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਬਰਗਾੜੀ ਦਾਣਾ ਮੰਡੀ ਵਿਖੇ ਇਨਸਾਫ ਮੋਰਚਾ ਚੱਲ ਰਿਹਾ ਹੋਣ ਕਾਰਨ ਪ੍ਰਸ਼ਾਸਨ ਨੇ ਬਰਗਾੜੀ ਦੇ ਖੇਡ ਸਟੇਡੀਅਮ ਵਿਚ ਖਰੀਦ ਕੇਂਦਰ ਸਥਾਪਿਤ ਕੀਤਾ ਹੈ ਪ੍ਰੰਤੂ ਇਹ ਖਰੀਦ ਕੇਂਦਰ ਕੱਚਾ ਹੋਣ ਕਾਰਨ ਕਿਸੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਬਲਾਕ ਕੋਟਕਪੂਰਾ ਦੇ ਨਵੇਂ ਅਹੁਦੇਦਾਰਾਂ ਦਾ ਐਲਾਨ

ਕੋਟਕਪੂਰਾ, 18 ਅਕਤੂਬਰ (ਮੇਘਰਾਜ)-ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਕੋਟਕਪੂਰਾ ਦਫਤਰ ਵਿਖੇ ਜ਼ਿਲ੍ਹਾ ਪ੍ਰਧਾਨ ਧਰਮਜੀਤ ਸਿੰਘ ਰਾਮੇਆਣਾ ਦੀ ਅਗਵਾਈ 'ਚ ਹੋਈ | ਜਿਸ ਵਿਚ ਪਾਰਟੀ ਦਾ ਬਲਾਕ ਕੋਟਕਪੂਰਾ ਸ਼ਹਿਰੀ ਢਾਂਚਾ ਸਮੂਹ ਪਾਰਟੀ ਵਰਕਰਾਂ ਦੇ ...

ਪੂਰੀ ਖ਼ਬਰ »

ਝੋਲ ਵੱਜਣ ਕਾਰਨ ਘੋੜੇ ਟਰਾਲੇ ਵਿਚ ਭਰੀਆਂ ਝੋਨੇ ਦੀਆਂ ਬੋਰੀਆਂ ਬਾਡੀ ਤੋੜ ਕੇ ਬਾਹਰ ਖਿਲਰੀਆਂ

ਸਾਦਿਕ, 18 ਅਕਤੂਬਰ (ਆਰ.ਐਸ.ਧੁੰਨਾ)-ਅਨਾਜ ਮੰਡੀ ਸਾਦਿਕ ਵਿਖੇ ਝੋਨੇ ਦੀ ਢੋਆ ਢੁਆਈ ਕਰ ਰਹੇ ਟਰੱਕਾਂ ਅਤੇ ਘੋੜੇ ਟਰਾਲਿਆਂ ਵਿਚ ਓਵਰਲੋਡ ਮਾਲ ਭਰਨ ਕਾਰਨ ਇਸ ਮੰਡੀ ਵਿਚੋਂ ਬਾਹਰ ਨਿਕਲਣ ਲਈ ਸਾਰੇ ਵਹੀਕਲਾਂ ਨੂੰ ਸੰਘਰਸ਼ ਨਾਲ ਚੜ੍ਹਾਈ ਚੜ੍ਹ ਕੇ ਹੀ ਮੁੱਖ ਸੜਕ 'ਤੇ ਆਉਣਾ ...

ਪੂਰੀ ਖ਼ਬਰ »

ਬੀੜ ਸੁਸਾਇਟੀ ਨੇ ਬੂਟੇ ਲਾ ਕੇ ਮਨਾਇਆ ਗਰੀਨ ਦੁਸਹਿਰਾ

ਫ਼ਰੀਦਕੋਟ, 18 ਅਕਤੂਬਰ (ਜਸਵੰਤ ਸਿੰਘ ਪੁਰਬਾ)-ਬਰਡਜ਼ ਇਨਵਾਰਿਨਮੈਂਟ ਐਾਡ ਅਰਥ ਰੀਵਾਈਵਿੰਗ ਹੈਂਡ ਸੁਸਾਇਟੀ 'ਬੀੜ' ਵਲੋਂ ਵਿਲੱਖਣ ਪਿਰਤ ਪਾਉਂਦਿਆਂ ਬਦੀ ਉੱਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸਹਿਰਾ ਬੂਟੇ ਲਾ ਕੇ ਮਨਾਇਆ ਗਿਆ ¢ ਸਥਾਨਕ ਨਹਿਰੂ ਸਟੇਡੀਅਮ ...

ਪੂਰੀ ਖ਼ਬਰ »

ਸੁਖਵਿੰਦਰ ਸੋਨੂੰ ਦਾ ਗੀਤ 'ਡਮਰੂ' ਲੋਕ ਗਾਇਕ ਹਰਿੰਦਰ ਸੰਧੂ ਨੇ ਕੀਤਾ ਰਿਲੀਜ਼

ਫ਼ਰੀਦਕੋਟ, 18 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)-ਆਰ.ਸੀ.ਰਿਕਾਡਿੰਗ ਕੰਪਨੀ ਵਲੋਂ ਉੱਭਰਦੇ ਗਾਇਕ ਸੁਖਵਿੰਦਰ ਸੋਨੂੰ ਦਾ ਪਲੇਠਾ ਧਾਰਮਿਕ ਟਰੈਕ 'ਡਮਰੂ' ਪੰਜਾਬ ਦੇ ਪ੍ਰਸਿੱਧ ਲੋਕ ਗਾਇਕ ਹਰਿੰਦਰ ਸੰਧੂ ਨੇ ਰਿਲੀਜ਼ ਕੀਤਾ | ਉਨ੍ਹਾਂ ਕਿਹਾ ਸੁਖਵਿੰਦਰ ਸੋਨੂੰ ਭਵਿੱਖ ਦਾ ...

ਪੂਰੀ ਖ਼ਬਰ »

ਦੁਕਾਨਾਂ ਦੇ ਸ਼ਟਰ ਤੋੜ ਕੇ ਨਕਦੀ ਤੇ ਸਾਮਾਨ ਚੋਰੀ

ਕੋਟਕਪੂਰਾ, 18 ਅਕਤੂਬਰ (ਮੋਹਰ ਸਿੰਘ ਗਿੱਲ)-ਇੱਥੋਂ ਦੀ ਬਠਿੰਡਾ ਸੜਕ 'ਤੇ ਰਾਤ ਸਮੇਂ ਕੁਝ ਅਣਪਛਾਤੇ ਵਿਅਕਤੀਆਂ ਨੇ ਤਿੰਨ ਦੁਕਾਨਾਂ ਦੇ ਸ਼ਟਰ ਤੋੜ ਕੇ ਨਕਦੀ ਅਤੇ ਦੁਕਾਨਾਂ ਦਾ ਕੀਮਤੀ ਸਾਮਾਨ ਚੋਰੀ ਕਰ ਲਿਆ | ਇਸ ਬਾਰੇ ਦੁਕਾਨਾਂ ਦੇ ਮਾਲਕਾਂ ਨੂੰ ਸਵੇਰ ਸਮੇਂ ...

ਪੂਰੀ ਖ਼ਬਰ »

ਫ਼ਰੀਦਕੋਟ ਸ਼ਹਿਰ ਦੇ ਹਲਵਾਈਆਂ ਦੀ ਮੀਟਿੰਗ

ਫ਼ਰੀਦਕੋਟ, 18 ਅਕਤੂਬਰ (ਚਰਨਜੀਤ ਸਿੰਘ ਗੋਂਦਾਰਾ)-ਤਿਉਹਾਰਾਂ ਨੂੰ ਮੁੱਖ ਰੱਖਦਿਆਂ ਫ਼ਰੀਦਕੋਟ ਸ਼ਹਿਰ ਦੇ ਹਲਵਾਈਆਂ ਵਲੋਂ ਸਥਾਨਕ ਗਿੱਲ ਸਵੀਟ ਹਾਊਸ 'ਚ ਜ਼ਰੂਰੀ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਸ਼ਾਮਿਲ ਹਲਵਾਈਆਂ ਵਲੋਂ ਪ੍ਰਣ ਲਿਆ ਗਿਆ ਕਿ ਮਠਿਆਈ ਅਤੇ ਦੁੱਧ, ...

ਪੂਰੀ ਖ਼ਬਰ »

ਓਲੰਪੀਅਨ ਰੁਪਿੰਦਰ ਸਿੰਘ ਨੂੰ ਸਨਮਾਨਿਤ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ

ਫ਼ਰੀਦਕੋਟ, 18 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਬਣਾਈ ਗਈ ਨਵੀਂ ਖੇਡ ਨੀਤੀ ਅਧੀਨ ਸਾਬਕਾ ਓਲੰਪੀਅਨ ਰੁਪਿੰਦਰ ਸਿੰਘ ਨੂੰ 50 ਲੱਖ ਰੁਪਏ ਨਾਲ ਸਨਮਾਨਿਤ ਕਰਨ ਲਈ ਫ਼ਰੀਦਕੋਟ ਸ਼ਹਿਰ ਦੀਆਂ ਖੇਡ ਸੰਸਥਾਵਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਸਰਸਵਤੀ ਸਕੂਲ 'ਚ ਵਿਦਿਆਰਥੀਆਂ ਨੇ ਮਨਾਇਆ ਦੁਸਹਿਰੇ ਦਾ ਤਿਉਹਾਰ

ਜੈਤੋ, 18 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਵਿਖੇ ਦੁਸਹਿਰੇ ਦਾ ਤਿਉਹਾਰ ਸਕੂਲੀ ਵਿਦਿਆਰਥੀਆਂ, ਸਕੂਲ ਪ੍ਰਬੰਧਕੀ ਕਮੇਟੀ ਅਤੇ ਸਕੂਲ ਸਟਾਫ਼ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਸਰਪ੍ਰਸਤ ...

ਪੂਰੀ ਖ਼ਬਰ »

ਢੈਪਈ ਸਕੂਲ ਦੇ ਹਸਨਦੀਪ ਸਿੰਘ ਨੇ ਜ਼ਿਲ੍ਹਾ ਪੱਧਰੀ ਅਥਲੈਟਿਕਸ ਖੇਡਾਂ 'ਚ ਮਾਰੀ ਬਾਜ਼ੀ

ਜੈਤੋ, 18 ਅਕਤੂਬਰ (ਭੋਲਾ ਸ਼ਰਮਾ)-ਸਰਕਾਰੀ ਹਾਈ ਸਕੂਲ ਢੈਪਈ ਨੌਵੀਂ (ਏ) ਜਮਾਤ ਦੇ ਵਿਦਿਆਰਥੀ ਹਸਨਦੀਪ ਸਿੰਘ ਨੇ ਫ਼ਰੀਦਕੋਟ ਵਿਖੇ ਚੱਲ ਰਹੀਆਂ ਜ਼ਿਲ੍ਹਾ ਪੱਧਰੀ ਅਥਲੈਟਿਕਸ ਖੇਡਾਂ ਵਿਚ ਲੰਬੀ ਛਾਲ 'ਚੋਂ ਪਹਿਲੀ ਅਤੇ 100 ਮੀਟਰ ਦੌੜ 'ਚੋਂ ਦੂਜਾ ਸਥਾਨ ਹਾਸਲ ਕੀਤਾ | ਅੱਜ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਦਸਮੇਸ਼ ਆਦਰਸ਼ ਸਕੂਲ ਵਿਖੇ ਸੈਮੀਨਾਰ ਕਰਵਾਇਆ

ਬਰਗਾੜੀ, 18 ਅਕਤੂਬਰ (ਲਖਵਿੰਦਰ ਸ਼ਰਮਾ)-ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਕੋਟਕਪੂਰਾ ਵਲੋਂ ਦਸਮੇਸ਼ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਵਿਖੇ ਨਸ਼ਿਆਂ ਦੇ ਖਾਤਮੇ ਲਈ ਸੈਮੀਨਾਰ ਕਰਵਾਇਆ ਗਿਆ | ਜਿਸ ਦਾ ਉਦਘਾਟਨ ਡਾ: ਕਰਮਜੀਤ ਸਿੰਘ ਨੇ ਕੀਤਾ | ਸਰਕਲ ਦੇ ...

ਪੂਰੀ ਖ਼ਬਰ »

ਸ੍ਰੀ ਹਨੂੰਮਾਨ ਗੜ੍ਹੀ ਮੰਦਰ ਵਿਖੇ ਹਵਨ ਕਰਵਾਇਆ

ਫ਼ਰੀਦਕੋਟ, 18 ਅਕਤੂਬਰ (ਸਤੀਸ਼ ਬਾਗ਼ੀ)-ਸ੍ਰੀ ਹਨੂੰਮਾਨ ਗੜ੍ਹੀ ਮੰਦਰ ਨਿਊ ਕੈਂਟ ਰੋਡ ਵਿਖੇ ਨਵਰਾਤਿਆਂ ਦੇ ਦੌਰਾਨ ਮੰਦਰ ਕਮੇਟੀ ਦੇ ਖ਼ਜ਼ਾਨਚੀ ਸ੍ਰੀ ਓਮ ਪ੍ਰਕਾਸ਼ ਮੋਰੀਆ ਦੀ ਅਗਵਾਈ ਹੇਠ ਹਵਨ ਕਰਵਾਇਆ ਗਿਆ, ਜਿਸ ਦੌਰਾਨ ਪੰਡਿਤ ਗੌਰਵ ਸ਼ਰਮਾ ਨੇ ਪੂਰੀ ਵਿਧੀ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਬਹਿਬਲ ਕਲਾਂ ਵਿਖੇ ਜੇਤੂ ਬੱਚੇ ਸਨਮਾਨਿਤ

ਬਰਗਾੜੀ, 18 ਅਕਤੂਬਰ (ਲਖਵਿੰਦਰ ਸ਼ਰਮਾ)- ਸਰਕਾਰੀ ਹਾਈ ਸਕੂਲ ਬਹਿਬਲ ਕਲਾਂ ਵਿਖੇ ਸਕੂਲ ਮੁਖੀ ਵਿਜੇ ਬਰਗਾੜੀ ਦੀ ਦੇਖ-ਰੇਖ ਹੇਠ ਬੱਚਿਆਂ ਦੇ ਦੋ ਗਰੁੱਪ ਬਣਾ ਕੇ ਕੁਇਜ਼ ਮੁਕਾਬਲੇ ਕਰਵਾਏ ਗਏ | ਇਹ ਮੁਕਾਬਲੇ ਹਿਸਾਬ, ਸਾਈਸ, ਅੰਗਰੇਜ਼ੀ, ਸਮਾਜਿਕ ਵਿਗਿਆਨ ਵਿਸ਼ਿਆਂ ਨਾਲ ...

ਪੂਰੀ ਖ਼ਬਰ »

ਰਾਮ ਮੁਹੰਮਦ ਸਿੰਘ ਆਜ਼ਾਦ ਸੁਸਾਇਟੀ ਨੇ 57ਵਾਂ ਸਨਮਾਨ ਸਮਾਗਮ ਕਰਵਾਇਆ

ਕੋਟਕਪੂਰਾ, 18 ਅਕਤੂਬਰ (ਮੋਹਰ ਸਿੰਘ ਗਿੱਲ)- ਪੈ੍ਰੱਸ ਕਲੱਬ ਕੋਟਕਪੂਰਾ ਵਲੋਂ ਰਾਮ ਮੁਹੰਮਦ ਸਿੰਘ ਆਜ਼ਾਦ ਵੈੱਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਹੁਸ਼ਿਆਰ ਵਿਦਿਆਰਥਣਾਂ ਦੇ ਸਨਮਾਨ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਇਕੱਤਰਤਾ

ਕੋਟਕਪੂਰਾ, 18 ਅਕਤੂਬਰ (ਮੋਹਰ ਗਿੱਲ, ਮੇਘਰਾਜ)- ਭਾਰਤ ਹੀ ਨਹੀਂ ਬਲਕਿ ਸੰਸਾਰ ਭਰ ਦੇ ਮਿਹਨਤਕਸ਼ ਆਵਾਮ ਦੀਆਂ ਸਭ ਤੋਂ ਵੱਡੀਆਂ ਦੁਸ਼ਮਣ ਸਾਮਰਾਜੀ ਲੁਟੇਰਿਆਂ ਦੇ ਹਿੱਤਾਂ ਦੀ ਰਾਖੀ ਲਈ ਘੜੀਆਂ ਗਈਆਂ ਨਵ-ਉਦਾਰਵਾਦੀ ਨੀਤੀਆਂ ਅਤੇ ਫਿਰਕੂ-ਫੁੱਟਪਾਊ ਧਾੜਾਂ ਹਨ | ...

ਪੂਰੀ ਖ਼ਬਰ »

ਤਾਈਕਵਾਂਡੋ 'ਚ ਦਿੱਲੀ ਇੰਟਰਨੈਸ਼ਨਲ ਸਕੂਲ ਨੇ ਜਿੱਤੇ ਤਗਮੇ

ਫ਼ਰੀਦਕੋਟ, 18 ਅਕਤੂਬਰ (ਚਰਨਜੀਤ ਸਿੰਘ ਗੋਂਦਾਰਾ)- ਪੰਜਾਬ ਸਕੂਲ ਗੇਮਜ਼ ਵਲੋਂ ਰਾਜ ਪੱਧਰੀ ਤਾਈਕਵਾਂਡੋ ਚੈਪੀਅਨਸ਼ਿਪ ਬੀਤੇ ਦਿਨੀਂ ਜਲੰਧਰ 'ਚ ਕਰਵਾਈ ਗਈ, ਜਿਸ 'ਚ ਰਾਜ ਭਰ ਤੋਂ ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਨੇ ਭਾਗ ਲਿਆ | ਇਨ੍ਹਾਂ ਮੁਕਾਬਲਿਆਂ 'ਚ ਦਿੱਲੀ ...

ਪੂਰੀ ਖ਼ਬਰ »

ਪਰਾਲੀ ਨਾ ਸਾੜ ਕੇ ਪਿੰਡ ਬਾਹਮਣਵਾਲਾ ਦੇ ਕਿਸਾਨ ਇਲਾਕੇ ਲਈ ਮਿਸਾਲ ਬਣੇ

ਕੋਟਕਪੂਰਾ, 18 ਅਕਤੂਬਰ (ਮੇਘਰਾਜ)- ਝੋਨੇ ਦੀ ਪਰਾਲੀ ਸਾੜਨ ਦੇ ਦੋਸ਼ ਤੋਂ ਬਚਣ ਅਤੇ ਸਾਲ 'ਚ ਤਿੰਨ ਫ਼ਸਲਾਂ ਦੀ ਸਫਲ ਖੇਤੀ ਕਰਕੇ ਨੇੜਲੇ ਪਿੰਡ ਬਾਹਮਣਵਾਲਾ ਦੇ ਕਿਸਾਨ ਇਲਾਕੇ ਭਰ ਦੇ ਕਿਸਾਨਾਂ ਲਈ ਰਾਹ ਦਰਸੇਵਾ ਸਾਬਿਤ ਹੋ ਰਹੇ ਹਨ | 'ਅਜੀਤ' ਦੇ ਇਸ ਪੱਤਰਕਾਰ ਨੇ ਪਿੰਡ ...

ਪੂਰੀ ਖ਼ਬਰ »

ਐਥਲੈਟਿਕਸ ਮੁਕਾਬਲਿਆਂ 'ਚ ਕੰਨਿਆ ਸੈਕੰਡਰੀ ਸਕੂਲ ਨੇ ਮਾਰੀਆਂ ਮੱਲਾਂ

ਬਾਜਾਖਾਨਾ, 18 ਅਕਤੂਬਰ (ਜੀਵਨ ਗਰਗ)- ਜ਼ਿਲ੍ਹਾ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ 'ਚ ਹੋਈਆਂ ਸਰਦ ਰੁੱਤ ਦੀਆਂ ਖੇਡਾਂ ਵਿਚ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਬਾਜਾਖਾਨਾ ਦੀਆਂ ਲੜਕੀਆਂ ਨੇ ਐਥਲੈਟਿਕਸ ਮੁਕਾਬਲਿਆਂ 'ਚ ਅਹਿਮ ਮੱਲਾਂ ਮਾਰੀਆਂ | ਸਕੂਲ ਪਿ੍ੰਸੀਪਲ ...

ਪੂਰੀ ਖ਼ਬਰ »

ਐੱਸ. ਬੀ. ਆਰ. ਐੱਸ.ਸਕੂਲ ਘੁੱਦੂਵਾਲਾ ਦੀਆਂ ਵਿਦਿਆਰਥਣਾਂ ਅਥਲੈਟਿਕਸ ਮੁਕਾਬਲਿਆਂ 'ਚੋਂ ਜੇਤੂ

ਸਾਦਿਕ, 18 ਅਕਤੂਬਰ (ਗੁਰਭੇਜ ਸਿੰਘ ਚੌਹਾਨ, ਆਰ.ਐੱਸ. ਧੁੰਨਾ)-ਐੱਸ.ਬੀ.ਆਰ.ਐੱਸ. ਸਕੂਲ ਘੁੱਦੂਵਾਲਾ ਦੀਆਂ ਵਿਦਿਆਰਥਣਾਂ ਨੇ ਅਥਲੈਟਿਕਸ 'ਚ ਚੈਪੀਅਨਸ਼ਿਪ ਪ੍ਰਾਪਤ ਕਰਕੇ ਆਪਣੀ ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਜਿੰਨਾ 'ਚੋਂ ਅਮਨਦੀਪ ਕੌਰ ਨੇ ਲੌਾਗ ...

ਪੂਰੀ ਖ਼ਬਰ »

ਨਗਰ ਕੌਾਸਲ ਵਲੋਂ ਕੂੜਾ ਕਰਕਟ ਅਤੇ ਹੋਰ ਰਹਿੰਦ ਖ਼ੂੰਹਦ ਤੋਂ ਬਣਾਈ ਜਾ ਰਹੀ ਹੈ ਦੇਸੀ ਖ਼ਾਦ

ਫ਼ਰੀਦਕੋਟ, 18 ਅਕਤੂਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਦੀ ਅਗਵਾਈ ਹੇਠ ਸ਼ਹਿਰ ਨੂੰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਹੋਰ ਸਾਫ-ਸੁਥਰਾ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਜਿਸ ਤਹਿਤ ਸ਼ਹਿਰ ਵਿਚ ...

ਪੂਰੀ ਖ਼ਬਰ »

ਹਰਿਆਣਾ ਦੀ ਤਰਜ਼ 'ਤੇ ਪੰਜਾਬ ਦੇ ਨੰਬਰਦਾਰਾਂ ਨੂੰ ਦਿੱਤੀਆਂ ਜਾਣ ਸਹੂਲਤਾਂ-ਨੰਬਰਦਾਰ ਯੂਨੀਅਨ

ਸਾਦਿਕ, 18 ਅਕਤੂਬਰ (ਗੁਰਭੇਜ ਸਿੰਘ ਚੌਹਾਨ)-ਅੱਜ ਨੰਬਰਦਾਰ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਿਮਰਜੀਤ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਨੰਬਰਦਾਰਾਂ ਦੀਆਂ ਜਾਇਜ਼ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕਰਦਿਆਂ ਪੰਜਾਬ ਸਰਕਾਰ ਸਬੰਧੀ ...

ਪੂਰੀ ਖ਼ਬਰ »

ਸ੍ਰੀ ਪੇ੍ਰਮ ਸੰਕੀਰਤਨ ਮੰਡਲ ਨੇ ਮਾਤਾ ਦੀਆਂ ਭੇਟਾਂ ਦਾ ਕੀਤਾ ਗੁਣਗਾਣ

ਫ਼ਰੀਦਕੋਟ, 18 ਅਕਤੂਬਰ (ਸਤੀਸ਼ ਬਾਗ਼ੀ)-ਸ੍ਰੀ ਪ੍ਰੇਮ ਸੰਕੀਰਤਨ ਮੰਡਲ ਨੇ ਸਥਾਨਕ ਪ੍ਰਾਚੀਨ ਮੰਦਰ ਦੇਵੀ ਦੁਆਰਾ ਨਜ਼ਦੀਕ ਕਿਲਾ ਚੌਕ ਵਿਖੇ ਮਾਤਾ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ, ਜਿਸ ਦੌਰਾਨ ਰਮੇਸ਼ ਗੁਪਤਾ ਵਲੋਂ ਮਾਤਾ ਦੀਆਂ ਭੇਟਾਂ ਪੇਸ਼ ਕਰਕੇ ਸ਼ਰਧਾਲੂਆਂ ...

ਪੂਰੀ ਖ਼ਬਰ »

ਐਥਲੈਟਿਕਸ ਮੁਕਾਬਲਿਆਂ 'ਚ ਡੀ. ਸੀ. ਐੱਮ. ਇੰਟਰਨੈਸ਼ਨਲ ਸਕੂਲ ਦੀ ਝੰਡੀ

ਕੋਟਕਪੂਰਾ, 18 ਅਕਤੂਬਰ (ਮੋਹਰ ਸਿੰਘ ਗਿੱਲ)- ਡੀ. ਸੀ. ਐੱਮ. ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਐਥਲੈਟਿਕਸ ਮੁਕਾਬਲਿਆਂ 'ਚ ਜਿੱਤ ਦਰਜ ਕਰਕੇ ਆਪਣੀ ਸਰਦਾਰੀ ਕਾਇਮ ਕੀਤੀ ਹੈ | ਖੇਡ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦੇ ਹੋਏ ਕੋਚ ਦਲਜੀਤ ਕੌਰ ਨੇ ਦੱਸਿਆ ਕਿ ਕੋਚ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX