ਤਾਜਾ ਖ਼ਬਰਾਂ


ਬਲਟਾਣਾ 'ਚ ਸ਼ਰਾਬ ਦੇ ਅਹਾਤੇ 'ਚ ਚੱਲੀ ਗੋਲੀ, 2 ਜ਼ਖ਼ਮੀ
. . .  1 day ago
ਜ਼ੀਰਕਪੁਰ, 16 ਨਵੰਬਰ {ਹੈਪੀ ਪੰਡਵਾਲਾ} - ਬਲਟਾਣਾ ਖੇਤਰ 'ਚ ਇਕ ਅਹਾਤੇ 'ਤੇ ਸ਼ਰਾਬ ਪੀਂਦੇ ਨੌਜਵਾਨਾਂ ਦੀ ਹੋਈ ਤਕਰਾਰ 'ਚ ਇਕ ਧਿਰ ਵੱਲੋਂ ਗੋਲੀ ਚਲਾ ਦਿੱਤੀ ਗਈ ਜਿਸ ਵਿਚ ਦੋਵੇਂ ਧਿਰਾਂ ਦੇ ਦੋ ਜਣੇ ...
ਮੈਨੂੰ ਮਿਲ ਰਹੀਆਂ ਹਨ ਜਾਨੋਂ ਮਾਰਨ ਦੀਆਂ ਧਮਕੀਆਂ - ਬੋਨੀ
. . .  1 day ago
ਅਜਨਾਲਾ, 16 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਕੋਰ ਕਮੇਟੀ ਦੀ ਹੋਈ ਮੀਟਿੰਗ ਦੌਰਾਨ ਪਿਛਲੇ ਦਿਨੀਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖ਼ਾਰਜ ਕੀਤੇ ਗਏ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ...
ਵੱਖ-ਵੱਖ ਦੇਸ਼ਾਂ ਦੀ ਮੁਦਰਾ ਸਮੇਤ ਇਕ ਕਾਬੂ
. . .  1 day ago
ਰਾਜਾਸਾਂਸੀ, 16 ਨਵੰਬਰ (ਹੇਰ) - ਅੱਜ ਇੰਡੀਗੋ ਰਾਹੀ ਦੁਬਈ ਤੋਂ ਆਏ ਪ੍ਰਦੀਪ ਸਿੰਘ ਵਾਸੀ ਲੁਧਿਆਣਾ ਤੋਂ ਕਸਟਮ ਵਿਭਾਗ ਦੇ ਅਧਿਕਾਰੀਆਂ ਵੱਲੋਂ ਵੱਖ-ਵੱਖ ਦੇਸ਼ਾਂ ਦੀ ਮੁਦਰਾ ਦੇ ਨੋਟ ਬਰਾਮਦ ਕੀਤੇ ਗਏ ਹਨ। ਕਸਟਮ ਵਿਭਾਗ ਦੇ ਅਧਿਕਾਰੀਆਂ ਦੇ ਅਨੁਸਾਰ ਬਰਾਮਦ....
ਪ੍ਰਧਾਨ ਮੰਤਰੀ ਮੋਦੀ ਅਤੇ ਸ਼ਾਹ ਰਾਜਸਥਾਨ 'ਚ ਕਰਨਗੇ ਚੋਣ ਰੈਲੀ
. . .  1 day ago
ਰਾਏਪੁਰ, 16 ਨਵੰਬਰ- ਰਾਜਸਥਾਨ ਵਿਧਾਨ ਸਭਾ ਚੋਣਾਂ 2018 ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਅਮਿਤ ਸ਼ਾਹ, ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ, ਸੁਸ਼ਮਾ ਸਵਰਾਜ, ਨਿਤਿਨ ਗੜਕਰੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ....
ਅਪ੍ਰੈਲ 'ਚ ਹੋਵੇਗੀ ਧਾਰਾ 370 ਦੀ ਸੰਵਿਧਾਨਿਕ ਵੈਦਤਾ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ
. . .  1 day ago
ਨਵੀਂ ਦਿੱਲੀ, 16 ਨਵੰਬਰ- ਸੁਪਰੀਮ ਕੋਰਟ ਨੇ ਕੇਂਦਰ ਅਤੇ ਰਾਜ ਸਰਕਾਰ ਦੀ ਬੇਨਤੀ 'ਤੇ ਸ਼ੁੱਕਰਵਾਰ ਨੂੰ ਕਿਹਾ ਕਿ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਸੰਬੰਧੀ ਸੰਵਿਧਾਨ ਦੀ ਧਾਰਾ 370 ਦੀ ਵੈਧਤਾ ਵਾਲੀ ਪਟੀਸ਼ਨ 'ਤੇ ਅਪ੍ਰੈਲ 'ਚ ਸੁਣਵਾਈ ਕੀਤੀ ਜਾਵੇਗੀ....
ਆਂਧਰਾ ਪ੍ਰਦੇਸ਼ 'ਚ ਪਾਬੰਦੀ ਦੀ ਨਹੀ ਮਿਲੀ ਜਾਣਕਾਰੀ - ਸੀ.ਬੀ.ਆਈ
. . .  1 day ago
ਨਵੀਂ ਦਿੱਲੀ, 16 ਨਵੰਬਰ - ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਵੱਲੋਂ 'ਚ ਸੀ.ਬੀ.ਆਈ ਦੇ ਆਂਧਰਾ ਪ੍ਰਦੇਸ਼ 'ਚ ਨਾ ਆਉਣ ਦੇਣ ਸਬੰਧੀ ਦਿੱਤੇ ਬਿਆਨ 'ਤੇ ਸੀ.ਬੀ.ਆਈ...
ਟੀ-20 ਮਹਿਲਾ ਵਿਸ਼ਵ ਕੱਪ : ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਮੁਕਾਬਲਾ ਕੱਲ੍ਹ
. . .  1 day ago
ਗੁਆਨਾ, 16 ਨਵੰਬਰ - ਵੈਸਟ ਇੰਡੀਜ਼ 'ਚ ਚੱਲ ਰਹੇ ਟੀ-20 ਮਹਿਲਾ ਵਿਸ਼ਵ ਕੱਪ ਦੌਰਾਨ ਗਰੁੱਪ ਬੀ ਵਿਚ ਭਾਰਤ ਅਤੇ ਆਸਟ੍ਰੇਲੀਆ ਦਾ ਮੁਕਾਬਲਾ 17 ਨਵੰਬਰ ਨੂੰ ਹੋਵੇਗਾ। ਭਾਰਤ...
ਝੂਠ ਅਤੇ ਸਚਾਈ ਤੋਂ ਕੋਸਾਂ ਦੂਰ ਹਨ ਨਾਨਾ ਪਾਟੇਕਰ 'ਤੇ ਲਗਾਏ ਦੋਸ਼ -ਵਕੀਲ
. . .  1 day ago
ਮੁੰਬਈ, 16 ਨਵੰਬਰ- ਬਾਲੀਵੁੱਡ ਅਦਾਕਾਰਾ ਤਨੁਸ਼੍ਰੀ ਦੱਤਾ ਦੇ ਕਥਿਤ ਜਿਨਸੀ ਸ਼ੋਸ਼ਣ ਮਾਮਲੇ 'ਚ ਰਾਜ ਮਹਿਲਾ ਆਯੋਗ ਵੱਲੋਂ ਨਾਨਾ ਪਾਟੇਕਰ ਨੂੰ ਜਾਰੀ ਕੀਤੇ ਨੋਟਿਸ 'ਤੇ ਪਾਟੇਕਰ ਦੇ ਵਕੀਲ ਅਨੀਕੇਤ ਨਿਕਮ ਨੇ ਕਿਹਾ ਕਿ ਉਨ੍ਹਾਂ 'ਤੇ ਲਗਾਏ ਸਾਰੇ ਦੋਸ਼ ਝੂਠੇ ਹਨ ਅਤੇ ਸਚਾਈ ...
ਟਰਾਂਸਪੋਰਟ ਮੰਤਰੀ ਪੰਜਾਬ ਅਰੁਣਾ ਚੌਧਰੀ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 16 ਨਵੰਬਰ (ਜੱਸ) - ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਅੱਜ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਨਤਮਸਤਕ ਹੋਣ ਉਪਰੰਤ ਅਰੁਣਾ ਚੌਧਰੀ...
ਦੋ ਮਹੀਨਿਆਂ ਦੇ ਲਈ ਖੋਲ੍ਹਿਆ ਗਿਆ ਸਬਰੀਮਾਲਾ ਮੰਦਰ
. . .  1 day ago
ਤਿਰੂਵਨੰਤਪੁਰਮ, 16 ਨਵੰਬਰ- ਕੇਰਲ ਦਾ ਸਬਰੀਮਾਲਾ ਮੰਦਰ ਦੋ ਮਹੀਨਿਆਂ ਦੇ ਲਈ ਇੱਕ ਵਾਰ ਫਿਰ ਖੋਲ੍ਹਿਆ ਗਿਆ....
ਟਰੈਕਟਰ ਟਰਾਲੀ ਦੇ ਪਲਟਣ ਕਾਰਨ 20 ਲੋਕ ਜ਼ਖਮੀ
. . .  1 day ago
ਲਖਨਊ, 16 ਨਵੰਬਰ -ਦਿੱਲੀ-ਦੇਹਰਾਦੂਨ ਕੌਮੀ ਰਾਜ ਮਾਰਗ 'ਤੇ ਇੱਕ ਟਰੈਕਟਰ ਟਰਾਲੀ ਦੇ ਪਲਟਣ ਕਾਰਨ ਘੱਟੋ-ਘੱਟ 20 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ, ਇਹ ਘਟਨਾ ਬੀਤੇ ਦਿਨ ਉਸ ਸਮੇਂ ਵਾਪਰੀ ਜਦੋਂ ਇਹ ਲੋਕ ....
ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਕੀਤਾ ਰਣਵੀਰ-ਦੀਪਿਕਾ ਦੇ ਅਨੰਦ ਕਾਰਜ ਮੌਕੇ ਲਾਵਾਂ ਦਾ ਕੀਰਤਨ
. . .  1 day ago
ਅੰਮ੍ਰਿਤਸਰ, 16 ਨਵੰਬਰ (ਜਸਵੰਤ ਸਿੰਘ ਜੱਸ)- ਬਾਲੀਵੁੱਡ ਦੀ ਪ੍ਰਸਿੱਧ ਜੋੜੀ ਅਦਾਕਾਰ ਰਣਵੀਰ ਸਿੰਘ ਤੇ ਅਦਾਕਾਰਾ ਦੀਪਿਕਾ ਪਾਦੂਕੋਨ ਦੇ ਬੀਤੇ ਦਿਨੀਂ ਇਟਲੀ ਵਿਚ ਸਿੱਖ ਧਰਮ...
ਯੋਗੀ ਨੇ ਕਾਨਪੁਰ 'ਚ ਡਿਫੈਂਸ ਐਕਸਪੋ-2018 ਦਾ ਕੀਤਾ ਉਦਘਾਟਨ
. . .  1 day ago
ਲਖਨਊ, 16 ਨਵੰਬਰ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਯਨਾਥ ਨੇ ਸ਼ੁੱਕਰਵਾਰ ਨੂੰ ਕਾਨਪੁਰ 'ਚ ਡਿਫੈਂਸ ਐਕਸਪੋ-2018 ਦਾ ਉਦਘਾਟਨ....
ਰਾਜਸਥਾਨ ਸਮੇਤ 20 ਰਾਜ ਭਾਜਪਾ ਦੇ ਨਾਲ ਹਨ - ਰਾਜ ਵਰਧਨ ਸਿੰਘ
. . .  1 day ago
ਰਾਏਪੁਰ, 16 ਨਵੰਬਰ -ਕੇਂਦਰੀ ਮੰਤਰੀ ਰਾਜ ਵਰਧਨ ਸਿੰਘ ਰਾਠੌਰ ਨੇ ਜੈਪੁਰ 'ਚ ਭਾਜਪਾ ਦੇ ਪੱਖ 'ਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਰਾਜਸਥਾਨ ਹਮੇਸ਼ਾ ਤੋਂ ਹੀ ਭਾਜਪਾ ਦੇ ਨਾਲ ਰਿਹਾ ਹੈ। ਅੱਜ ਜਦੋਂ 20 ਰਾਜ ਭਾਜਪਾ ਦੇ ਨਾਲ ਹਨ ਤਾਂ ਇਹ ਭਾਜਪਾ ਅਤੇ ਪ੍ਰਧਾਨ ਮੰਤਰੀ ...
ਕੈਪਟਨ ਵੱਲੋਂ ਮੇਰੀ ਪਤਨੀ ਨੂੰ ਵੀ ਕਰਵਾਇਆ ਗਿਆ ਸੀ ਤੰਗ ਪਰੇਸ਼ਾਨ -ਬਾਦਲ
. . .  1 day ago
ਚੰਡੀਗੜ੍ਹ, 16 ਨਵੰਬਰ (ਵਿਕਰਮਜੀਤ ਮਾਨ) - ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ) ਵੱਲੋਂ ਪੁੱਛਗਿੱਛ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸਾਡੇ ਤਿੰਨ ਘਰਾਂ 'ਚ ਸ੍ਰੀ ਗੁਰੂ ਗ੍ਰੰਥ ਜੀ...
ਤ੍ਰਿਪਤੀ ਦੇਸਾਈ ਨੂੰ ਵਾਪਸ ਚਲੇ ਜਾਣਾ ਚਾਹੀਦੈ - ਰਾਹੁਲ ਈਸ਼ਵਰ
. . .  1 day ago
ਪੁਲਿਸ ਨੇ ਮੌਕੇ 'ਤੇ ਦਬੋਚਿਆ ਅਦਾਲਤ 'ਚੋਂ ਭੱਜਣ ਦੀ ਕੋਸ਼ਿਸ਼ ਰਿਹਾ ਮੁਲਜ਼ਮ
. . .  1 day ago
ਐੱਸ.ਆਈ.ਟੀ ਵੱਲੋਂ ਪ੍ਰਕਾਸ਼ ਸਿੰਘ ਬਾਦਲ ਤੋਂ ਅੱਧਾ ਘੰਟਾ ਪੁੱਛਗਿੱਛ
. . .  1 day ago
ਅਧਿਕਾਰੀਆਂ ਨੇ ਯਾਤਰੀ ਤੋਂ ਬਰਾਮਦ ਕੀਤਾ ਸੋਨੇ ਦਾ ਪਾਊਡਰ
. . .  1 day ago
ਕਰਨਾਟਕ : ਆਵਾਰਾ ਕੁੱਤਿਆ ਨੂੰ ਮਾਰਨ 'ਤੇ ਸੁਪਰੀਮ ਕੋਰਟ ਵੱਲੋਂ ਸਕਲੇਸ਼ਪੁਰ ਨਿਗਮ ਨੂੰ ਨੋਟਿਸ
. . .  1 day ago
ਕੱਲ੍ਹ ਹੋਵੇਗਾ ਭਾਰਤ ਦੀ ਪਹਿਲੀ ਇੰਜਨ ਰਹਿਤ ਟਰੇਨ ਦਾ ਟਰਾਇਲ ਰਨ
. . .  1 day ago
ਹਿਮਾਚਲ ਲੋਕ ਸੇਵਾ ਕਮਿਸ਼ਨ ਦੇ ਸਾਬਕਾ ਚੇਅਰਮੈਨ ਚੰਦਰ ਮੋਹਨ ਸ਼ਰਮਾ ਵੱਲੋਂ ਖ਼ੁਦਕੁਸ਼ੀ
. . .  1 day ago
ਭਾਜਪਾ ਨਾਮ ਅਤੇ ਨੋਟ ਬਦਲ ਸਕਦੀ ਹੈ ਗੇਮ ਨਹੀਂ - ਮਮਤਾ ਬੈਨਰਜੀ
. . .  1 day ago
ਰਾਜਸਥਾਨ ਚੋਣਾਂ : ਟਿਕਟ ਵੰਡ ਤੋਂ ਨਾਰਾਜ਼ ਜੈਪੁਰ ਦੀ ਸਾਬਕਾ ਮੇਅਰ ਜੋਤੀ ਨੇ ਛੱਡੀ ਕਾਂਗਰਸ
. . .  1 day ago
ਚੱਕਰਵਰਤੀ ਤੂਫ਼ਾਨ : ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦਿੱਤਾ ਜਾਵੇਗਾ 10 ਲੱਖ ਦਾ ਮੁਆਵਜ਼ਾ -ਪਲਾਨੀਸਵਾਮੀ
. . .  1 day ago
ਕਿਸੇ ਦੇ ਕੁੱਝ ਕਹਿਣ ਨਾਲ ਨਿਤੀਸ਼ ਕੁਮਾਰ ਜਾਂ ਜੇ.ਡੀ.ਯੂ ਨੂੰ ਕੋਈ ਫ਼ਰਕ ਨਹੀ - ਜੇ.ਡੀ.ਯੂ
. . .  1 day ago
1984 ਸਿੱਖ ਕਤਲੇਆਮ : ਅਦਾਲਤ 'ਚ ਗਵਾਹ ਨੇ ਕੀਤੀ ਸੱਜਣ ਕੁਮਾਰ ਦੀ ਪਹਿਚਾਣ
. . .  1 day ago
ਇੱਕ ਹੀ ਪਰਿਵਾਰ ਦਾ ਗੀਤ ਗਾਉਂਦੇ ਹਨ ਰਾਜ ਦਰਬਾਰੀ- ਮੋਦੀ
. . .  1 day ago
ਔਰਤ ਦਾ ਬੇਰਹਿਮੀ ਨਾਲ ਕਤਲ
. . .  1 day ago
ਸਬਰੀਮਾਲਾ ਮੰਦਿਰ ਵਿਵਾਦ : ਰਿਹਾਨਾ ਫਾਤਿਮਾ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਮਰਨ ਵਰਤ 'ਤੇ ਬੈਠੇ ਕਿਸਾਨਾਂ ਨੇ ਮਿੰਨੀ ਸਕੱਤਰੇਤ ਦੇ ਸਾਹਮਣੇ ਲਗਾਇਆ ਧਰਨਾ
. . .  1 day ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਭੀਮਾ ਕੋਰੇਗਾਂਵ ਕੇਸ ਦੀ ਸੁਣਵਾਈ 3 ਦਸੰਬਰ ਤੱਕ ਮੁਲਤਵੀ
. . .  1 day ago
ਅਲੋਕ ਵਰਮਾ 'ਤੇ ਹੋਰ ਜਾਂਚ ਦੀ ਲੋੜ - ਸੁਪਰੀਮ ਕੋਰਟ
. . .  1 day ago
ਸ਼੍ਰੋਮਣੀ ਕਮੇਟੀ ਨੇ ਮਨਾਇਆ ਸਥਾਪਨਾ ਦਿਵਸ
. . .  1 day ago
ਅਲੋਕ ਵਰਮਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  1 day ago
ਸਪਨਾ ਚੌਧਰੀ ਦੇ ਪ੍ਰੋਗਰਾਮ 'ਚ ਜੰਮ ਕੇ ਚਲੀਆਂ ਕੁਰਸੀਆਂ, ਇਕ ਮੌਤ ਕਈ ਜ਼ਖਮੀ
. . .  1 day ago
ਪ੍ਰਦਰਸ਼ਨਕਾਰੀਆਂ ਨੇ ਤ੍ਰਿਪਤੀ ਦੇਸਾਈ ਦੇ ਵਿਰੋਧ 'ਚ ਹਵਾਈ ਅੱਡੇ ਦਾ ਕੀਤਾ ਘਿਰਾਓ
. . .  1 day ago
ਡਿਊਟੀ 'ਤੇ ਤਾਇਨਾਤ ਕਾਂਸਟੇਬਲ ਨੇ ਕੀਤੀ ਖ਼ੁਦਕੁਸ਼ੀ
. . .  1 day ago
ਐਸ.ਆਈ.ਟੀ. ਨੂੰ ਅੱਜ ਬਿਆਨ ਦਰਜ ਕਰਾਉਣਗੇ ਬਾਦਲ
. . .  1 day ago
ਤਾਮਿਲਨਾਡੂ 'ਚ ਗਾਜਾ ਤੁਫ਼ਾਨ ਕਾਰਨ ਕਈ ਮਕਾਨ ਤੇ ਦਰਖਤ ਡਿੱਗੇ
. . .  1 day ago
ਤੇਲ ਦੀਆਂ ਕੀਮਤਾਂ 'ਚ ਮਾਮੂਲੀ ਕਟੌਤੀ ਜਾਰੀ
. . .  1 day ago
ਗੰਦੇ ਨਾਲੇ 'ਚੋਂ ਮਿਲੀ ਸ਼ੱਕੀ ਹਾਲਤ 'ਚ ਲਾਸ਼
. . .  1 day ago
ਅੱਜ ਦਾ ਵਿਚਾਰ
. . .  1 day ago
ਟੀ-20 ਮਹਿਲਾ ਵਿਸ਼ਵ ਕੱਪ : ਭਾਰਤ 52 ਦੌੜਾਂ ਨਾਲ ਜੇਤੂ
. . .  2 days ago
ਟੀ-20 ਮਹਿਲਾ ਵਿਸ਼ਵ ਕੱਪ : ਭਾਰਤ ਨੇ ਦਿੱਤਾ ਆਇਰਲੈਂਡ ਨੂੰ 146 ਦੌੜਾਂ ਦਾ ਟੀਚਾ
. . .  2 days ago
ਵਿਆਹ ਤੋਂ ਬਾਅਦ ਰਣਵੀਰ-ਦੀਪਿਕਾ ਨੇ ਪਹਿਲੀ ਤਸਵੀਰ ਕੀਤੀ ਸਾਂਝੀ
. . .  2 days ago
ਟੀ-20 ਮਹਿਲਾ ਵਿਸ਼ਵ ਕੱਪ : ਭਾਰਤ ਖ਼ਿਲਾਫ਼ ਟਾਸ ਜਿੱਤ ਕੇ ਆਇਰਲੈਂਡ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  2 days ago
ਐੱਸ.ਟੀ.ਐੱਫ ਦਾ ਹੌਲਦਾਰ 30 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  2 days ago
ਪਿਸਤੌਲ ਦੀ ਨੋਕ 'ਤੇ ਦੁਕਾਨਦਾਰ ਤੋਂ 5.50 ਲੱਖ ਦੀ ਲੁੱਟ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਸੁਰੱਖਿਆ ਹੀ ਸਰਕਾਰ ਦਾ ਸਭ ਤੋਂ ਵੱਡਾ ਕਾਨੂੰਨ ਹੈ। -ਜਸਟਿਸ ਅਨਿਲ

ਦਿੱਲੀ

ਦਿੱਲੀ ਕਮੇਟੀ ਨੂੰ ਬਦਨਾਮ ਕਰਨ ਦੀਆਂ ਹੋ ਰਹੀਆਂ ਨੇ ਸਾਜਿਸ਼ਾਂ

ਨਵੀਂ ਦਿੱਲੀ, 18 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਰਕਾਬਗੰਜ ਵਿਖੇ ਪੱਤਰਕਾਰ ਕਾਨਫ਼ਰੰਸ ਕੀਤੀ ਗਈ, ਜਿਸ ਵਿਚ ਦਿੱਲੀ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਦਿੱਲੀ ਦੀਆਂ ਸੰਗਤਾਂ ਨੇ ਜੋ ਸੇਵਾ ਮਨਜੀਤ ਸਿੰਘ ਜੀ.ਕੇ. ਨੂੰ ਦਿੱਤੀ ਹੈ | ਉਹ ਪੂਰੀ ਤਰ੍ਹਾਂ ਨਾਲ ਨਿਭਾਅ ਰਹੇ ਹਨ ਪਰ ਇਸ ਸੇਵਾ 'ਚ ਜਿਸ ਤਰ੍ਹਾਂ ਵਿਘਨ ਪਾ ਕੇ ਬਦਨਾਮ ਕੀਤਾ ਜਾ ਰਿਹਾ ਹੈ, ਉਹ ਗਲਤ ਹੈ ਅਤੇ ਸੰਗਤਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪਿਛਲੇ 2-3 ਮਹੀਨਿਆਂ ਤੋਂ ਸ: ਸਰਨਾ ਤੇ ਸ: ਸ਼ੰਟੀ ਜਿਸ ਤਰ੍ਹਾਂ ਕਮੇਟੀ ਨੂੰ ਬਦਨਾਮ ਕਰਨ ਦੀਆਂ ਸਜਿਸ਼ਾਂ ਕਰ ਰਹੇ ਹਨ ਅਤੇ ਜਦੋਂ ਉਨ੍ਹਾਂ ਦੇ ਹੱਥ ਕੁਝ ਨਹੀਂ ਲੱਗ ਰਿਹਾ ਤਾਂ ਉਹ ਘੁਟਾਲਿਆਂ ਦੀ ਗੱਲ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਉਹ ਦੇ ਇਸ ਤਰ੍ਹਾਂ ਦੇ ਕੀਤੇ ਜਾ ਰਹੇ ਕੰਮਾਂ ਪ੍ਰਤੀ ਉਨ੍ਹਾਂ ਨੇ ਪੁਲਿਸ ਨੂੰ ਵੀ ਰਿਪੋਰਟ ਕੀਤੀ ਹੈ | ਉਨ੍ਹਾਂ ਪਿਛਲੇ ਸਮੇਂ ਦੀ ਗੱਲ ਕਰਦਿਆਂ ਦੱਸਿਆ ਕਿ ਕਿਸ ਤਰ੍ਹਾਂ ਕੰਪਿਊਟਰ ਦੀਆਂ ਡਿਸਕਾਂ ਕੱਢੀਆਂ ਗਈਆਂ ਪਰ ਅਸੀ ਚੁੱਪ ਰਹੇ | ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਨੇ ਫ਼ੈਸਲਾ ਕੀਤਾ ਹੈ ਕਿ ਉਨ੍ਹਾਂ ਨੇ ਜੋ ਗਲਤ ਕੰਮ ਕੀਤੇ ਹਨ ਉਨ੍ਹਾਂ ਨੂੰ ਸੰਗਤ ਸਾਹਮਣੇ ਲੈ ਕੇ ਆਏ | ਸ: ਕਾਲਕਾ ਨੇ ਇਹ ਵੀ ਕਿਹਾ ਕਿ ਸ: ਸਰਨਾ ਬਰਤਣਾਂ ਵਾਲੀ ਜੋ ਗੱਲ ਕਰ ਰਹੇ ਹਨ ਉਸ ਵਿਚ ਸਚਾਈ ਨਹੀਂ ਹੈ ਅਤੇ ਕੋਡ ਆਫ਼ ਕੰਡੈਕਟ ਦੇ ਲੱਗੇ ਜਿਸ ਤਰ੍ਹਾਂ ਸ: ਸਰਨਾ ਨੇ ਖਰੀਦਦਾਰੀ ਕੀਤੀ ਕੀ ਉਹ ਠੀਕ ਸੀ? ਉਨ੍ਹਾਂ ਇਹ ਵੀ ਕਿਹਾ ਕਿ ਸ: ਸਰਨਾ ਦੀ ਬੇਟੀ ਦੀ ਕੰਪਨੀ ਬਿੰਦਰਾ ਸਲੈਕਸ਼ਨ ਤੋਂ 2003 ਵਿਚ ਵਰਦੀ ਖਰੀਦੀ ਗਈ ਜਿਸ ਦਾ ਬਿੱਲ ਲੱਖਾਂ ਵਿਚ ਹੈ ਅਤੇ 15 ਹਜ਼ਾਰ ਦੀ ਪ੍ਰਚਾਰ ਸਮੱਗਰੀ ਦਾ ਲੱਖਾਂ ਰੁਪਏ ਦੇ ਬਿੱਲ ਅਤੇ 40 ਹਜ਼ਾਰ ਫੋਲਡਰ ਪ੍ਰਚਾਰ ਦੇ ਬਿੱਲਾਂ ਨੂੰ ਉਜਾਗਰ ਕੀਤਾ | ਸ: ਕਾਲਕਾ ਨੇ ਕਿਹਾ ਕਿ ਸ: ਸਰਨਾ ਦੇ ਸਮੇਂ ਕੀਤੇ ਘੁਟਾਲੇ ਅਸੀਂ ਜਲਦੀ ਹੀ ਹੋਰ ਸਾਹਮਣੇ ਲੈ ਕੇ ਆਵਾਂਗੇ | ਉਨ੍ਹਾਂ ਸ: ਸਰਨਾ ਨੂੰ ਕਿਹਾ ਕਿ ਉਹ ਗਲਤ ਘੁਟਾਲਿਆਂ ਦੇ ਪ੍ਰਚਾਰ ਤੋਂ ਗੁਰੇਜ਼ ਕਰਨ | ਉਨ੍ਹਾਂ ਕਿਹਾ ਕਿ ਇਸੇ ਕਾਰਨ ਸ: ਸਰਨਾ ਨੂੰ ਸੰਗਤਾਂ ਨੇ ਘਰ ਬਿਠਾ ਦਿੱਤਾ ਹੈ | ਅਮਰਜੀਤ ਸਿੰਘ ਫ਼ਤਹਿ ਨਗਰ (ਜੁਆਇੰਟ ਸੈਕਟਰੀ) ਨੇ ਕਿਹਾ ਕਿ ਕਮੇਟੀ ਦੇ ਸਾਰੇ ਮੈਂਬਰ ਸ: ਜੀ.ਕੇ. ਦੀ ਲੀਡਰਸ਼ਿਪ ਹੇਠਾਂ ਕੰਮ ਕਰ ਰਹੇ ਹਨ ਤੇ ਅਸੀਂ ਕੰਮ ਕਰਕੇ ਦਿਖਾ ਰਹੇ ਹਾਂ ਅਤੇ ਜੇਕਰ ਕਿਸੇ ਨੂੰ ਕੋਈ ਗਿਲਾ ਹੈ ਤੇ ਆ ਕੇ ਗੱਲ ਕੀਤੀ ਜਾ ਸਕਦੀ ਹੈ | ਅਵਤਾਰ ਸਿੰਘ ਹਿੱਤ (ਸਾਬਕਾ ਪ੍ਰਧਾਨ ਦਿੱਲੀ ਕਮੇਟੀ) ਨੇ ਬੋਲਦਿਆਂ ਕਿਹਾ ਕਿ ਜੋ ਅੱਜ ਕੀਤਾ ਜਾ ਰਿਹਾ ਹੈ ਉਸ ਵਿਚ ਸਾਡਾ ਕੌਮੀ ਨੁਕਸਾਨ ਹੋ ਰਿਹਾ ਹੈ ਅਤੇ ਸਾਨੂੰ ਅਜਿਹੇ ਕੰਮ ਨਹੀਂ ਕਰਨੇ ਚਾਹੀਦੇ ਜਿਸ ਨਾਲ ਕੰਮ ਬਦਨਾਮ ਹੋਵੇ | ਉਨ੍ਹਾਂ ਕਿਹਾ ਕਿ ਕਾਲਜ ਬੰਦ ਹੋਣ ਦੀਆਂ ਐਵੇਂ ਅਫ਼ਵਾਹਾਂ ਫ਼ੈਲਾਈਆਂ ਜਾ ਰਹੀਆਾਂ ਹਨ ਅਤੇ ਸਾਰੇ ਕਾਲਜ ਚੱਲ ਰਹੇ ਹਨ | ਹਰਮਨਜੀਤ ਸਿੰਘ ਨੇ ਕਿਹਾ ਕਿ ਗੁਰਮੀਤ ਸਿੰਘ ਸ਼ੰਟੀ ਵਲੋਂ ਜਿਸ ਤਰ੍ਹਾਂ ਦੇ ਇਲਜ਼ਾਮ ਲਗਾਏ ਜਾ ਰਹੇ ਹਨ ਉਹ ਗਲਤ ਹਨ | ਪਰਮਿੰਦਰਪਾਲ ਸਿੰਘ (ਮੀਡੀਆ ਇੰਚਾਰਜ) ਨੇ ਕਿਹਾ ਕਿ ਸ: ਸਰਨਾ ਦੇ ਸਮੇਂ ਜੋ ਸਾਮਾਨ ਲਿਆ ਗਿਆ ਉਹ ਸਟੋਰ ਵਿਚ ਨਾ ਆਇਆ ਤੇ ਕਿਤਾਬਾਂ ਤੇ ਪ੍ਰਚਾਰ ਸਮੱਗਰੀ ਸਿੱਧੇ ਸ: ਸਰਨਾ ਦੇ ਘਰ ਚਲੀ ਗਈ |

ਤਿਉਹਾਰਾਂ ਦੇ ਦਿਨਾਂ ਵਿਚ ਪੁਲਿਸ ਨੇ ਕੀਤੇ ਵਿਸ਼ੇਸ਼ ਸੁਰੱ ਖਿਆ ਪ੍ਰਬੰਧ

ਨਵੀਂ ਦਿੱਲੀ, 18 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਰਾਮ ਲੀਲ੍ਹਾ, ਦੁਰਗਾ ਪੂਜਾ ਦੇ ਮੌਕੇ ਭੀੜ ਨੂੰ ਵੇਖਦੇ ਹੋਏ ਦਿੱਲੀ ਪੁਲਿਸ ਨੇ ਵੀ ਆਪਣੀ ਤਿਆਰੀ ਕਰ ਲਈ ਹੈ ਅਤੇ ਲੱਗੇ ਪੰਡਾਲਾਂ ਵਿਚ ਸੁਰੱ ਖਿਆ ਦਾ ਧਿਆਨ ਰੱ ਖਿਆ ਜਾ ਰਿਹਾ ਹੈ, ਜਿਸ ਲਈ ਪੁਲਿਸ ਕਰਮਚਾਰੀ ...

ਪੂਰੀ ਖ਼ਬਰ »

ਦਿੱਲੀ ਕਮੇਟੀ ਦੇ ਖ਼ਾਤਿਆਂ ਦੀ ਜਾਂਚ ਕਰਾਈ ਜਾਵੇ-ਹਰਵਿੰਦਰ ਸਿੰਘ ਸਰਨਾ

ਨਵੀਂ ਦਿੱਲੀ, 18 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਅਤੇ ਕੇਂਦਰ ਸਰਕਾਰ ਦੇ ਵੱਖ-ਵੱਖ ਵਿਭਾਗਾਂ ਨੂੰ ਸ: ਮਨਜੀਤ ਸਿੰਘ ਜੀ. ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਕੁਇਜ਼ ਮੁਕਾਬਲਿਆਂ 'ਚ ਪੰਨੀਵਾਲਾ ਮੋਟਾ ਦੀ ਟੀਮ ਰਹੀ ਅੱਵਲ

ਕਾਲਾਂਵਾਲੀ, 18 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਲਾਂਵਾਲੀ ਵਿਖੇ ਅੱਜ ਬਲਾਕ ਦੇ ਸਕੂਲੀ ਵਿਦਿਆਰਥੀਆਂ ਦੀ ਕੁਇਜ਼ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਦੀ ਸ਼ੁਰੂਆਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਸਿਰਸਾ ਦਾ ਮਨਿੰਦਰ ਬਣਿਆ ਆਈ. ਬੀ. ਐਫ. ਐਫ. ਮਿਸਟਰ ਯੂਨੀਵਰਸ

ਸਿਰਸਾ, 18 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਇਥੋਂ ਦੇ ਬਰਨਾਲਾ ਰੋਡ ਸਥਿਤ ਅਜੈ ਵਾਟਿਕਾ ਵਾਸੀ ਮਨਿੰਦਰ ਸਿੰਘ ਨੇ ਇਟਲੀ ਦੇ ਟਰਾਂਟੋ 'ਚ ਕਰਵਾਈ ਗਈ ਚੈਪੀਅਨਸ਼ਿਪ 'ਚ ਹਿੱਸਾ ਲੈਂਦੇ ਹੋਏ ਬਾਡਹ ਬਿਲਡਰਜ਼ 'ਚ ਆਈ. ਬੀ. ਐਫ. ਐਫ. ਮਿਸਟਰ ਯੂਨੀਵਰਸ ਦਾ ਪੁਰਸਕਾਰ ਜਿੱਤ ਕੇ ...

ਪੂਰੀ ਖ਼ਬਰ »

ਸਵੱਛਤਾ ਸਰਵੇ 2019 'ਚ ਜ਼ਿਲ੍ਹੇ ਨੂੰ ਪਹਿਲੇ ਸਥਾਨ 'ਤੇ ਲਿਆਉਣ ਦੇ ਯਤਨ ਜਾਰੀ

ਕੁਰੂਕਸ਼ੇਤਰ, 18 ਅਕਤੂਬਰ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਡਾ. ਐਸ.ਐਸ. ਫੁਲੀਆ ਦੇ ਮਾਰਗਰਦਸ਼ਨ 'ਚ ਮਿੰਨੀ ਸਕੱਤਰੇਤ ਸਭਾਗਾਰ 'ਚ ਸਵੱਛਤਾ ਸਰਵੇ ਤਹਿਤ ਸਿਖਲਾਈ ਦੇਣ ਲਈ ਵਰਕਸ਼ਾਪ ਲਾਈ ਗਈ | ਇਸ 'ਚ ਸੀ.ਐਮ. ਸੈਲ ਤੋਂ ਆਈ ਟੀਮ 'ਚ ਸ਼ਾਮਿਲ ਦੀਪਿਕਾ ਅਗਰਵਾਲ, ਡਾ. ...

ਪੂਰੀ ਖ਼ਬਰ »

ਵਿਧਾਨ ਸਭਾ ਸਪੀਕਰ ਨੇ ਜਨਤਾ ਦਰਬਾਰ ਲਗਾ ਕੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਜਗਾਧਰੀ, 18 ਅਕਤੂਬਰ (ਜਗਜੀਤ ਸਿੰਘ)-ਹਰਿਆਣਾ ਵਿਧਾਨ ਸਭਾ ਸਪੀਕਰ ਕੰਵਰਪਾਲ ਗੁੱਜਰ ਨੇ ਖਿਜਰਾਬਾਦ ਹਾਈਡਲ ਕਾਲੋਨੀ ਭੂੜਕਲਾਂ ਅਤੇ ਪੀ.ਡਬਲਿਊ.ਡੀ. ਰੈਸਟ ਹਾਊਸ ਛਛਰੌਲੀ 'ਚ ਜਨਤਾ ਦਰਬਾਰ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਸੁਣਕੇ ਉਨ੍ਹਾਂ ਦਾ ਛੇਤੀ ...

ਪੂਰੀ ਖ਼ਬਰ »

ਰੌਸ਼ਨ ਲਾਲ ਬਣੇ ਬਲਾਕ ਦੇ ਪ੍ਰਧਾਨ

ਕੁਰੂਕਸ਼ੇਤਰ, 18 ਅਕਤੂਬਰ (ਜਸਬੀਰ ਸਿੰਘ ਦੁੱਗਲ)-ਰੋਸ਼ਨ ਲਾਲ ਨੂੰ ਹਰਿਆਣਾ ਪ੍ਰਾਈਮਰੀ ਟੀਚਰ ਐਸੋਸੀਏਸ਼ਨ ਦੇ ਥਾਨੇਸਰ ਬਲਾਕ ਦਾ ਪ੍ਰਧਾਨ ਚੁਣਿਆ ਗਿਆ ਹੈ | ਸੈਕਟਰ-5 ਦੇ ਸਰਕਾਰੀ ਸਕੂਲ 'ਚ ਐਸੋਸੀਏਸ਼ਨ ਦੀ ਕਾਰਜਕਾਰਣੀ ਦੀ ਦੇਖਰੇਖ 'ਚ ਹੋਰ ਅਹੁਦੇਦਾਰਾਂ ਦੀ ਵੀ ਚੋਣ ...

ਪੂਰੀ ਖ਼ਬਰ »

ਹਾਰਟ ਕੇਅਰ ਫ਼ਾਊਾਡੇਸ਼ਨ ਆਫ਼ ਇੰਡੀਆ ਦਾ 25ਵਾਂ ਐਮ.ਟੀ.ਐਨ.ਐਲ ਹੈਲਥ ਮੇਲਾ 23 ਤੋਂ

ਨਵੀਂ ਦਿੱਲੀ, 18 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਜਨ ਸਵਾਸਥ ਜਾਗਰੂਕਤਾ ਪੈਦਾ ਕਰਨ ਦੇ ਖੇਤਰ ਵਿਚ ਰਾਸ਼ਟਰੀ ਪੱਧਰ ਤੇ ਗੈਰ-ਸਰਕਾਰੀ ਸੰਗਠਨਾਂ ਹਾਰਟ ਕੇਅਰ ਫਾਊਾਡੇਸ਼ਨ ਆਫ਼ ਇੰਡੀਆ ਨੇ 25ਵੇਂ ਐਮ.ਟੀ.ਐਨ.ਐਲ ਪਰਫੈਕਟ ਹੈਲਥ ਮੇਲਾ ਦੀ ਤਿਆਰੀ ਪੂਰੀ ਕਰ ਲਈ ਹੈ ਅਤੇ ਇਹ ...

ਪੂਰੀ ਖ਼ਬਰ »

82 ਸਾਲਾ ਦੀ ਮੁਲਾਜ਼ਮ ਨੂੰ ਮਿਲੀ ਰੈਗੁਲਰਾਈਜੇਸ਼ਨ

ਚੰਡੀਗੜ੍ਹ, 18 ਅਕਤੂਬਰ (ਸੁਰਜੀਤ ਸਿੰਘ ਸੱਤੀ)-ਆਪਣੀ ਕਿਸਮ ਦੇ ਵਿਲੱਖਣ ਮਾਮਲੇ 'ਚ ਹਾਈਕੋਰਟ ਨੇ 82 ਸਾਲਾ ਬਿਰਧ ਮੁਲਾਜ਼ਮ ਨੂੰ ਰੈਗੂਲਰ ਕਰਨ ਦੀ ਹਦਾਇਤ ਕੀਤੀ ਹੈ | ਰੈਗੂਲਰ ਹੋਣ ਦੀ ਉਮਰ ਸ਼ਰਤ ਪੂਰੀ ਕਰ ਚੁੱਕੀ ਅਜਿਹੀ ਹੀ 48 ਸਾਲਾ ਇਕ ਹੋਰ ਮੁਲਾਜ਼ਮ ਨੂੰ ਰੈਗੂਲਰ ਕਰਨ ...

ਪੂਰੀ ਖ਼ਬਰ »

ਪੱਟੀ 'ਚ ਰੇਲਾਂ ਦਾ ਚੱਕਾ ਜਾਮ

ਪੱਟੀ, 18 ਅਕਤੂਬਰ (ਅਵਤਾਰ ਸਿੰਘ ਖਹਿਰਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸਰਕਾਰ ਦੀਆਂ ਕਿਸਾਨ ਮਜ਼ਦੂਰ ਵਿਰੋਧੀ ਨੀਤੀਆਂ ਵਿਰੁੱਧ ਪੰਜਾਬ ਭਰ 'ਚ 1 ਤੋਂ ਲੈ ਕੇ 4 ਵਜੇ ਤੱਕ ਤਿੰਨ ਘੰਟੇ ਲਈ ਰੇਲਾਂ ਰੋਕਣ ਦੇ ਦਿੱਤੇ ਸੱਦੇ ਤਹਿਤ ਕਿਸਾਨ ਸੰਘਰਸ਼ ਕਮੇਟੀ ...

ਪੂਰੀ ਖ਼ਬਰ »

ਧਰਨੇ ਕਾਰਨ ਰੇਲ ਆਵਾਜਾਈ ਪ੍ਰਭਾਵਿਤ

ਫ਼ਿਰੋਜ਼ਪੁਰ, 18 ਅਕਤੂਬਰ (ਪਰਮਿੰਦਰ ਸਿੰਘ)-ਕਿਸਾਨਾਂ ਵਲੋਂ ਅੱਜ ਫ਼ਿਰੋਜ਼ਪੁਰ 'ਚ ਦੁਪਹਿਰ 1 ਵਜੇ ਤੋਂ 4 ਵਜੇ ਤੱਕ ਰੇਲਾਂ ਰੋਕਣ ਦੇ ਦਿੱਤੇ ਸੱਦੇ 'ਤੇ ਫ਼ਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ ਪੂਰੀ ਤਰ੍ਹਾਂ ਸੁੰਨਸਾਨ ਦਿਖਾਈ ਦਿੱਤਾ | ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਲਵਾਇਆ ਇਕ ਮਡਿਊਲ 'ਚੋਂ 5 ਬੈਂਡ ਹੋਣ ਦੇ ਬਾਵਜੂਦ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਫ਼ਰੀਦਕੋਟ, 18 ਅਕਤੂਬਰ (ਜਸਵੰਤ ਸਿੰਘ ਪੁਰਬਾ)-ਕੈਨੇਡੀਅਨ ਅਕੈਡਮੀ ਨੇ ਅੱਜ ਹੋਰ ਅੱਗੇ ਵਧਦਿਆਂ ਹਰਮਨਦੀਪ ਕੌਰ ਪੁੱਤਰੀ ਕੁਲਦੀਪ ਸਿੰਘ ਵਾਸੀ ਬਰਨਾਲਾ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ | ਵੀਜ਼ਾ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭਾਜਪਾ ਨੇ ਜ਼ਿਲ੍ਹਾ ਇੰਚਾਰਜ ਬਦਲੇ

ਸੰਗਰੂਰ, 18 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਭਾਰਤੀ ਜਨਤਾ ਪਾਰਟੀ ਨੇ ਪੰਜਾਬ 'ਚ ਆਪਣੇ ਕੁਝ ਜ਼ਿਲ੍ਹਾ ਇੰਚਾਰਜਾਂ ਨੰੂ ਤਬਦੀਲ ਕੀਤਾ ਹੈ | ਜਤਿੰਦਰ ਕਾਲੜਾ ਜੋ ਬਰਨਾਲਾ ਜ਼ਿਲ੍ਹੇ ਦੇ ਇੰਚਾਰਜ ਸਨ ਨੰੂ ਫਤਹਿਗੜ੍ਹ ਸਾਹਿਬ ਦਾ ਜ਼ਿਲ੍ਹਾ ਇੰਚਾਰਜ ਲਾਇਆ ਗਿਆ ਹੈ | ਇਸ ਤੋਂ ...

ਪੂਰੀ ਖ਼ਬਰ »

ਭਾਈ ਗੁਰਦਾਸ ਗਰੁੱਪ ਦੇ 33 ਵਿਦਿਆਰਥੀਆਂ ਨੂੰ ਮਿਲੇ ਨਿਯੁਕਤੀ ਪੱਤਰ

ਸੰਗਰੂਰ, 18 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਭਾਈ ਗੁਰਦਾਸ ਗਰੁੱਪ ਆਫ ਇੰਸਟੀਚਿਊਸਨਜ਼ 'ਚ ਪ੍ਰਸਿੱਧ ਮਲਟੀਨੈਸ਼ਨਲ ਕੰਪਨੀਆਂ ਮਾਈਕਰੋਮੈਕਸ ਪ੍ਰਾਇਵੇਟ, ਨੈਕਸਟ ਪੇਜ਼ ਆਈ.ਟੀ. ਸਿਲੂੳਸ਼ਨਜ਼ ਅਤੇ ਕੋਗਨੀਜੀਆ ਲਿਮਟਿਡ ਵਲੋਂ ਕਰਵਾਏ ਰੁਜ਼ਗਾਰ ਮੇਲੇ ਵਿਚ 33 ...

ਪੂਰੀ ਖ਼ਬਰ »

ਬੇਰੁਜ਼ਗਾਰ ਸਿਹਤ ਵਰਕਰ 28 ਨੂੰ ਪਟਿਆਲਾ 'ਚ ਕਰਨਗੇ ਬ੍ਰਹਮ ਮਹਿੰਦਰਾ ਦੀ ਕੋਠੀ ਦਾ ਘਿਰਾਓ

ਸੁਨਾਮ ਊਧਮ ਸਿੰਘ ਵਾਲਾ, 18 ਅਕਤੂਬਰ (ਰੁਪਿੰਦਰ ਸਿੰਘ ਸੱਗੂ)-ਸਿਹਤ ਵਿਭਾਗ ਵਿਚ ਚੱਲ ਰਹੀ ਸਿਹਤ ਵਰਕਰਾਂ ਦੀ ਭਰਤੀ ਵਿਚ ਅਸਾਮੀਆਂ ਦੀ ਗਿਣਤੀ ਵਧਾਉਣ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਸਿਹਤ ਵਰਕਰਾਂ ਵਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ 28 ਅਕਤੂਬਰ ਨੂੰ ...

ਪੂਰੀ ਖ਼ਬਰ »

ਲਸ਼ਕਰ ਕਮਾਂਡਰ ਸਮੇਤ 3 ਅੱਤਵਾਦੀਆਂ ਦੀ ਮੌਤ ਦੇ ਵਿਰੋਧ 'ਚ ਵਾਦੀ 'ਚ ਮੁਕੰਮਲ ਬੰਦ

ਸ੍ਰੀਨਗਰ, 18 ਅਕਤੂਬਰ (ਮਨਜੀਤ ਸਿੰਘ)-ਬੀਤੇ ਦਿਨ ਸ੍ਰੀਨਗਰ ਦੇ ਫਤਹ ਕਦਲ ਇਲਾਕੇ 'ਚ ਹੋਏ ਮੁਕਾਬਲੇ ਦੌਰਾਨ ਲਸ਼ਕਰ ਕਮਾਂਡਰ ਮਹਿਰਾਜ ਬੰਗਰੂ ਸਮੇਤ 3 ਅੱਤਵਾਦੀਆਂ ਦੇ ਮਾਰੇ ਜਾਣ ਦੇ ਵਿਰੋਧ 'ਚ ਵੱਖਵਾਦੀ ਲੀਡਰਸ਼ਿਪ (ਜੇ.ਆਰ.ਐਲ.) ਵਲੋਂ ਦਿੱਤੇ ਬੰਦ ਦੇ ਸੱਦੇ ਦੇ ਚੱਲਦਿਆਂ ...

ਪੂਰੀ ਖ਼ਬਰ »

12 ਸ਼ੱਕੀ ਪਾਕਿਸਤਾਨੀ ਨਾਗਰਿਕ ਕਾਬੂ

ਸ੍ਰੀਗੰਗਾਨਗਰ, 18 ਅਕਤੂਬਰ (ਦਵਿੰਦਰਜੀਤ ਸਿੰਘ)-ਪਾਕਿਸਤਾਨ ਤੋਂ ਵੀਜ਼ਾ ਲੈ ਕੇ ਹਰਿਦੁਆਰ ਇਸ਼ਨਾਨ ਕਰਨ ਲਈ ਭਾਰਤ ਆਏ 12 ਸ਼ੱਕੀ ਪਾਕਿਸਤਾਨੀ ਨਾਗਰਿਕਾਂ ਨੂੰ ਅੱਜ ਸਵੇਰੇ ਕਰੀਬ ਨੌ ਵਜੇ ਜੀ.ਆਰ.ਪੀ. ਪੁਲਿਸ ਦੇ ਸਹਿਯੋਗ ਨਾਲ ਜ਼ਿਲ੍ਹੇ ਦੀ ਜੈਤਸਰ ਮੰਡੀ ਨੇੜੇ ਸਰੂਪਸਰ ...

ਪੂਰੀ ਖ਼ਬਰ »

ਬੇਅਦਬੀ ਮਾਮਲਿਆਂ ਸਬੰਧੀ ਵਿਚਾਰਾਂ ਕਰਨ ਲਈ ਅੰਮਿ੍ਤਸਰ 'ਚ ਪੰਥਕ ਅਸੰਬਲੀ ਦਾ ਦੋ ਦਿਨਾ ਇਜਲਾਸ 20-21 ਨੂੰ

ਅੰਮਿ੍ਤਸਰ, 18 ਅਕਤੂਬਰ (ਜਸਵੰਤ ਸਿੰਘ ਜੱਸ)-ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਬੀਤੇ ਸਮੇਂ ਵਿਚ ਸ੍ਰੀ ਗੁਰੂ ਗੰ੍ਰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਨਾਲ ਜੁੜੀਆਂ ਤਮਾਮ ਤੰਦਾਂ, ਸਰਕਾਰਾਂ, ਸ੍ਰੀ ਅਕਾਲ ਤਖਤ ਸਾਹਿਬ ਤੇ ਪੁਲਿਸ ਦੀ ਭੂਮਿਕਾ ਤੇ ਤਿੰਨਾਂ ਜਾਂਚ ...

ਪੂਰੀ ਖ਼ਬਰ »

ਕਾਂਗਰਸੀ ਵਿਧਾਇਕ ਦਾ ਚਹੇਤਾ ਜ਼ਿਲ੍ਹਾ ਪੁਲਿਸ ਮੁਖੀ ਦੇ ਨਾਂਅ 'ਤੇ ਇਕ ਲੱਖ ਰਿਸ਼ਵਤ ਲੈਂਦਾ ਕਾਬੂ

ਅੰਮਿ੍ਤਸਰ, 18 ਅਕਤੂਬਰ (ਰੇਸ਼ਮ ਸਿੰਘ)-ਇਕ ਕਾਂਗਰਸੀ ਵਿਧਾਇਕ ਦਾ ਸੱਜਾ ਹੱਥ ਮੰਨੇ ਜਾਂਦੇ ਜੰਡਿਆਲਾ ਗੁਰੂ ਦੇ ਰਹਿਣ ਵਾਲੇ ਇਕ ਕਾਂਗਰਸੀ ਆਗੂ ਨੂੰ ਜ਼ਿਲ੍ਹਾ ਪੁਲਿਸ ਮੁਖੀ ਦੇ ਨਾਂਅ 'ਤੇ ਇਕ ਲੱਖ ਰੁਪਏ ਰਿਸ਼ਵਤ ਵਸੂਲਦੇ ਪੁਲਿਸ ਵਲੋਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX