ਤਾਜਾ ਖ਼ਬਰਾਂ


ਭਾਰਤ ਨੇ ਵੈਸਟ ਇੰਡੀਜ਼ ਨੂੰ 67 ਦੌੜਾਂ ਨਾਲ ਹਰਾ ਕੇ ਸੀਰੀਜ਼ 'ਤੇ ਕੀਤਾ ਕਬਜ਼ਾ
. . .  1 day ago
ਨਸ਼ਾ ਤਸਕਰੀ ਦੇ ਮਾਮਲੇ ਵਿਚ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ 'ਤੇ ਹਮਲਾ-ਪੰਜ ਜ਼ਖ਼ਮੀ
. . .  1 day ago
ਕਪੂਰਥਲਾ, 11 ਦਸੰਬਰ (ਅਮਰਜੀਤ ਸਿੰਘ ਸਡਾਨਾ)-ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਅਧੀਨ ਆਉਂਦੇ ਪਿੰਡ ਹਮੀਰਾ ਵਿਖੇ ਅੱਜ ਦੇਰ ਸ਼ਾਮ ਨਸ਼ਾ ਤਸਕਰੀ ਦੇ ਮਾਮਲੇ ਨੂੰ ਲੈ ਕੇ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ ...
ਭਾਰਤ - ਵੈਸਟ ਇੰਡੀਜ਼ ਟੀ-20 : ਭਾਰਤ ਨੇ ਵੈਸਟ ਇੰਡੀਜ਼ ਨੂੰ ਦਿੱਤਾ 241 ਦੌੜਾਂ ਦਾ ਟੀਚਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਸੋਧ ਬਿੱਲ 2019
. . .  1 day ago
ਭਾਰਤ - ਵੈਸਟ ਇੰਡੀਜ਼ ਟੀ-20 : ਕੋਹਲੀ ਨੇ ਲਗਾਇਆ ਅਰਧ ਸੈਂਕੜਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਕੁਲ 14 ਸੋਧਾਂ 'ਤੇ ਵੋਟਿੰਗ ਜਾਰੀ
. . .  1 day ago
ਨਵੀਂ ਦਿੱਲੀ : ਨਾਗਰਿਕਤਾ ਬਿੱਲ ਨੂੰ ਸਿਲੈੱਕਟ ਕਮੇਟੀ 'ਚ ਭੇਜਣ ਦਾ ਪ੍ਰਸਤਾਵ ਖ਼ਾਰਜ
. . .  1 day ago
ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  1 day ago
ਫ਼ਤਿਹਗੜ੍ਹ ਸਾਹਿਬ, 11 ਦਸੰਬਰ (ਅਰੁਣ ਅਹੂਜਾ)- ਬੀਤੀ ਦੇਰ ਰਾਤ ਸੰਤ ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਅਣਪਛਾਤੇ ਫ਼ੋਨ ਨੰਬਰ ਤੋਂ ਜਾਨੋ ਮਾਰਨ ਦੀ ਧਮਕੀ ਮਿਲਣ ਦਾ ਸਮਾਚਾਰ ਹੈ। ਅੱਜ ਸਵੇਰੇ ਜਿਉ ਹੀ ਇਸ ਧਮਕੀ ਦੀ ...
ਨਾਗਰਿਕਤਾ ਸੋਧ ਬਿਲ 2019 : ਬਿਲ 'ਤੇ ਰਾਜ ਸਭਾ ਵਿਚ ਹੋ ਰਹੀ ਹੈ ਵੋਟਿੰਗ
. . .  1 day ago
ਨਾਗਰਿਕਤਾ ਸੋਧ ਬਿਲ 2019 : ਅਹਿਮਦੀਆਂ ਜਮਾਤ ਨੂੰ ਬਿਲ ਦੇ ਅੰਦਰ ਲਿਆਂਦਾ ਜਾਵੇ - ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿਚ ਕਿਹਾ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  1 day ago
ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  1 day ago
ਮੁਹਾਲੀ, 11 ਦਸੰਬਰ - ਉੱਘੇ ਪੱਤਰਕਾਰ ਸ. ਸ਼ਿੰਗਾਰਾ ਸਿੰਘ ਭੁੱਲਰ ਦਾ ਅੱਜ ਸ਼ਾਮ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ...
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  1 day ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  1 day ago
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  1 day ago
ਸਾਨੂੰ ਗੁਆਂਢ 'ਚ ਇਕ ਵੈਰੀ ਮੁਲਕ ਮਿਲਿਆ ਹੈ - ਕੈਪਟਨ ਅਮਰਿੰਦਰ ਸਿੰਘ
. . .  1 day ago
ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਨੂੰ ਲਗਾਈ ਅੱਗ, ਇੰਟਰਨੈੱਟ ਸੇਵਾ ਕੀਤਾ ਜਾ ਰਿਹੈ ਬੰਦ
. . .  1 day ago
ਭਾਰਤੀ ਤਕਨੀਕੀ ਸਿੱਖਿਆ ਸੰਸਥਾ ਵਲੋਂ 'ਬੈਸਟ ਇੰਜੀਨੀਅਰਿੰਗ ਕਾਲਜ ਟੀਚਰ' ਪੁਰਸਕਾਰ ਨਾਲ ਸਨਮਾਨਿਤ
. . .  1 day ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਗੈਸ ਸਿਲੰਡਰ ਤੋਂ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਹੋਇਆ ਸੁਆਹ
. . .  1 day ago
ਨੌਜਵਾਨ ਦੀ ਕੁੱਟਮਾਰ ਕਰਕੇ ਇੱਕ ਲੱਖ ਰੁਪਏ ਖੋਹੇ
. . .  1 day ago
ਨਾਗਰਿਕਤਾ ਸੋਧ ਬਿੱਲ ਵਿਰੁੱਧ ਆਸਾਮ 'ਚ ਪ੍ਰਦਰਸ਼ਨ
. . .  1 day ago
ਯਾਦਵਿੰਦਰ ਸਿੰਘ ਜੰਡਾਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ
. . .  1 day ago
ਮੋਗਾ ਪੁਲਿਸ ਨੇ ਪੰਜ ਪਿਸਤੌਲਾਂ ਸਣੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ
. . .  1 day ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਮੌਕੇ 'ਤੇ ਮੌਤ
. . .  1 day ago
ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ
. . .  1 day ago
ਇਸਰੋ ਵਲੋਂ ਆਰ. ਆਈ. ਐੱਸ. ਏ. ਟੀ-2 ਬੀ. ਆਰ. 1 ਸਮੇਤ 9 ਵਿਦੇਸ਼ੀ ਉਪਗ੍ਰਹਿ ਲਾਂਚ
. . .  1 day ago
ਮੁਲਾਜ਼ਮਾਂ ਅੱਗੇ ਝੁਕਦਿਆਂ ਚੰਡੀਗੜ੍ਹ ਪੁਲਿਸ ਵਲੋਂ ਆਗੂ ਸੁਖਚੈਨ ਖਹਿਰਾ ਰਿਹਾਅ
. . .  1 day ago
ਹੈਦਰਾਬਾਦ ਮੁਠਭੇੜ : ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਸਾਬਕਾ ਜੱਜ ਦੀ ਨਿਯੁਕਤੀ ਕਰੇਗਾ
. . .  1 day ago
ਵੰਡ ਲਈ ਕਾਂਗਰਸ ਨਹੀਂ, ਬਲਕਿ ਹਿੰਦੂ ਮਹਾਂਸਭਾ ਅਤੇ ਮੁਸਲਿਮ ਲੀਗ ਜ਼ਿੰਮੇਵਾਰ- ਆਨੰਦ ਸ਼ਰਮਾ
. . .  1 day ago
ਚੰਡੀਗੜ੍ਹ : ਵਿੱਤ ਮਹਿਕਮਾ ਅਤੇ ਪੰਜਾਬ ਸਿਵਲ ਸਕੱਤਰੇਤ ਦੀਆਂ ਬਰਾਂਚਾਂ ਤੋੜਨ ਖ਼ਿਲਾਫ਼ ਸਕੱਤਰੇਤ 'ਚ ਮੁਲਾਜ਼ਮ ਰੈਲੀ
. . .  1 day ago
ਕਾਂਗਰਸੀਆਂ ਨੇ ਥਾਣਾ ਜੈਤੋ ਦੇ ਐੱਸ. ਐੱਚ. ਓ. ਦੇ ਵਿਰੁੱਧ ਲਾਇਆ ਧਰਨਾ
. . .  1 day ago
ਕਾਮਰੇਡ ਮਹਾਂ ਸਿੰਘ ਰੋੜੀ ਦੀ ਗ੍ਰਿਫ਼ਤਾਰੀ ਤੋਂ ਕਾਰਕੁਨ ਖ਼ਫ਼ਾ, ਸੂਬਾ ਪੱਧਰੀ ਅੰਦੋਲਨ ਦਾ ਐਲਾਨ
. . .  1 day ago
ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਟੈਕਸ ਵਿਰੁੱਧ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  1 day ago
ਸੁਨਾਮ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ ਮੌਤ
. . .  1 day ago
ਸੰਗਰੂਰ 'ਚ ਕਿਸਾਨਾਂ ਨੇ ਘੇਰਿਆ ਖੇਤੀਬਾੜੀ ਵਿਭਾਗ ਦਾ ਦਫ਼ਤਰ
. . .  1 day ago
ਰਾਜ ਸਭਾ 'ਚ ਅਮਿਤ ਸ਼ਾਹ ਨੇ ਕਿਹਾ- ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
. . .  1 day ago
ਸਾਲ 2002 ਦੇ ਗੁਜਰਾਤ ਦੰਗਿਆਂ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ
. . .  1 day ago
ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਜਾਖੜ ਦੀ ਅਗਵਾਈ 'ਚ ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
. . .  1 day ago
ਮੁਸਲਮਾਨ ਭਾਈਚਾਰੇ ਵਿਰੁੱਧ ਨਹੀਂ ਹੈ ਨਾਗਰਿਕਤਾ ਸੋਧ ਬਿੱਲ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਗੁਆਂਢੀ ਮੁਲਕਾਂ ਤੋਂ ਆਈਆਂ ਧਾਰਮਿਕ ਘੱਟ ਗਿਣਤੀਆਂ ਨੂੰ ਸੁਰੱਖਿਆ ਦੇਵਾਂਗੇ- ਅਮਿਤ ਸ਼ਾਹ
. . .  1 day ago
ਅਫ਼ਗ਼ਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਨੂੰ ਉਨ੍ਹਾਂ ਦਾ ਹੱਕ ਮਿਲੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਉਮੀਦਾਂ- ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਕੱਤਕ ਸੰਮਤ 550

ਸ੍ਰੀ ਮੁਕਤਸਰ ਸਾਹਿਬ

ਪ੍ਰੋ: ਪੰਡਿਤਰਾਓ ਧਰੇਨਵਰ ਵਲੋਂ ਲੱਚਰ ਗਾਇਕੀ ਦੇ ਵਿਰੋਧ 'ਚ ਮਾਰਚ ਕੱਢਿਆ ਤੇ ਗਾਇਕ ਸ਼ੈਰੀ ਮਾਨ ਦਾ ਪੁਤਲਾ ਫੂਕਿਆ

ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬੀ ਮਾਂ ਬੋਲੀ ਦੇ ਸੇਵਕ ਪੰਡਿਤਰਾਓ ਧਰੇਨਵਰ (ਸਹਾਇਕ ਪ੍ਰੋਫ਼ੈਸਰ) ਨੇ ਕਾਂਗਰਸ ਪਾਰਟੀ ਦੀ ਲੰਬੀ ਹਲਕੇ 'ਚ ਕਿੱਲਿਆਂਵਾਲੀ ਵਿਖੇ ਹੋਈ ਰੈਲੀ ਵਿਚ ਗਾਇਕ ਸ਼ੈਰੀ ਮਾਨ ਨੂੰ ਬੁਲਾਉਣ ਅਤੇ ਉਸ ਵਲੋਂ ਨਸ਼ੇ ਨੂੰ ਉਤਸ਼ਾਹਿਤ ਕਰਨ ਵਾਲੇ ਗਾਣੇ ਪੇਸ਼ ਕਰਨ 'ਤੇ ਸਖ਼ਤ ਇਤਰਾਜ਼ ਉਠਾਇਆ ਹੈ | ਇਸ ਸਬੰਧ ਵਿਚ ਉਨ੍ਹਾਂ ਅੱਜ ਲੰਬੀ ਅਤੇ ਸ੍ਰੀ ਮੁਕਤਸਰ ਸਾਹਿਬ ਵਿਚ ਸਲੋਗਨ ਲਿਖੀ ਤਖ਼ਤੀ 'ਸ਼ਰਾਬੀ ਗਾਣੇ ਗਾਉਣ ਵਾਲੇ ਸ਼ੈਰੀ ਮਾਨ ਨੂੰ ਲੰਬੀ ਰੈਲੀ 'ਚ ਗਾਉਣ ਲਈ ਕਿਉਂ ਬੁਲਾਇਆ ਗਿਆ? ਸਵੇਰ ਸਮੇਂ ਉਨ੍ਹਾਂ ਲੰਬੀ ਦੇ ਬੱਸ ਸਟੈਂਡ ਵਿਖੇ ਗਾਇਕ ਸ਼ੈਰੀ ਮਾਨ ਦਾ ਪੁਤਲਾ ਫ਼ੂਕਿਆ | ਇਸ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ ਦੀ ਮਲੋਟ ਰੋਡ, ਬਠਿੰਡਾ ਰੋਡ ਵਿਖੇ ਮਾਰਚ ਕਰਨ ਤੋਂ ਬਾਅਦ ਡਿਪਟੀ ਕਮਿਸ਼ਨਰ ਦੇ ਨਾਂਅ ਐੱਸ.ਡੀ.ਐੱਮ. ਰਾਜਪਾਲ ਸਿੰਘ ਨੂੰ ਮੰਗ-ਪੱਤਰ ਦਿੱਤਾ, ਜਿਸ ਵਿਚ ਮੰਗ ਕੀਤੀ ਗਈ ਕਿ 7 ਅਕਤੂਬਰ ਨੂੰ ਕਿੱਲਿਆਂਵਾਲੀ (ਲੰਬੀ) ਵਿਖੇ ਹੋਈ ਰੈਲੀ ਵਿਚ ਸ਼ੈਰੀ ਮਾਨ ਦੇ ਅਖਾੜੇ ਦੀ ਰਿਕਾਰਡਿੰਗ ਦਿੱਤੀ ਜਾਵੇ ਅਤੇ ਸ਼ਰਾਬੀ ਗਾਣੇ ਗਾਉਣ ਵਾਲੇ ਸ਼ੈਰੀ ਮਾਨ ਨੂੰ ਗਾਉਣ ਦੀ ਇਜ਼ਾਜਤ ਦੇਣ ਦਾ ਕਾਰਨ ਦੱਸਿਆ ਜਾਵੇ | ਉਨ੍ਹਾਂ ਪੁੱਛਿਆ ਕਿ ਸ਼ੈਰੀ ਮਾਨ ਨੂੰ ਗਾਉਣ ਦੀ ਇਜਾਜ਼ਤ ਕਿਸ ਅਧਾਰ 'ਤੇ ਦਿੱਤੀ ਗਈ, ਜਦਕਿ ਇਸ ਰੈਲੀ ਸਿਰਫ਼ ਤੇ ਸਿਰਫ਼ ਰਾਜਨੀਤਕ ਰੈਲੀ ਸੀ | ਉਨ੍ਹਾਂ ਕਿਹਾ ਕਿ ਰੈਲੀ ਕਰਨ ਲਈ ਅਤੇ ਸ਼ੈਰੀ ਮਾਨ ਨੂੰ ਅਖਾੜਾ ਚਲਾਉਣ ਲਈ ਦਿੱਤੀ ਗਈ ਇਜ਼ਾਜਤ ਦੀ ਕਾਪੀ ਮੈਨੂੰ ਦਿੱਤੀ ਜਾਵੇ, ਤਾਂ ਜੋ ਮੇਰੇ ਵਲੋਂ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਦਾਇਰ ਕੀਤੀ ਗਈ ਜਨਹਿੱਤ ਅਰਜੀ ਦੀ ਅਗਲੀ 3 ਦਸੰਬਰ 2018 ਦੀ ਸੁਣਵਾਈ ਵਿਚ ਪੇਸ਼ ਕਰ ਸਕਾਂ | ਇਸ ਤੋਂ ਪਹਿਲਾਂ 'ਅਜੀਤ' ਉਪ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਡੀ.ਸੀ. ਤੋਂ ਇਲਾਵਾ ਜ਼ਿਲ੍ਹਾ ਪੁਲਿਸ ਮੁਖੀ ਨੂੰ ਮੰਗ ਪੱਤਰ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਲੰਬੀ ਹਲਕੇ ਦੀ ਰੈਲੀ ਵਿਚ ਗਾਇਕ ਨੂੰ ਮੰਚ 'ਤੇ ਆਉਣ ਦਾ ਮੌਕਾ ਦੇਣਾ ਗਲਤ ਹੈ | ਗਾਇਕ ਵਲੋਂ ਨਸ਼ੇ ਨੂੰ ਉਤਸ਼ਾਹਿਤ ਕਰਨ ਵਾਲੇ ਗਾਣੇ ਪੇਸ਼ ਕੀਤੇ ਗਏ | ਉਨ੍ਹਾਂ ਕਿਹਾ ਕਿ ਸੱਤਾਧਿਰ ਦੇ ਮੰਚ ਤੇ ਰਾਜਨੀਤਿਕ ਆਗੂਆਂ ਨੇ ਬੋਲਣਾ ਸੀ ਤੇ ਇਥੇ ਗਾਇਕ ਦਾ ਕੀ ਕੰਮ ਹੈ | ਉਨ੍ਹਾਂ ਕਿਹਾ ਕਿ ਅੱਗੇ ਤੋਂ ਅਜਿਹਾ ਬੰਦੋਬਸਤ ਕੀਤਾ ਜਾਵੇਗਾ ਕਿ ਕਿਸੇ ਵੀ ਰਾਜਨੀਤਿਕ ਪਾਰਟੀ ਦੀ ਰੈਲੀ ਵਿਚ ਅਜਿਹੇ ਗਾਣੇ ਗਾਉਣ ਵਾਲੇ ਗਾਇਕਾਂ ਨੂੰ ਨਾ ਸੱਦਿਆ ਜਾਵੇ | ਜਿਕਰਯੋਗ ਹੈ ਕਿ ਪ੍ਰੋ: ਪੰਡਿਤਰਾਓ ਧਰੇਨਵਰ ਪੰਜਾਬੀ ਮਾਂ ਬੋਲੀ ਦੀ ਪ੍ਰਫੁੱਲਤਾ ਅਤੇ ਸਨਮਾਨ ਦਿਵਾਉਣ ਲਈ ਲੰਬੇ ਸਮੇਂ ਤੋਂ ਯਤਨ ਕਰ ਰਹੇ ਹਨ |

ਪੋਸਤ ਸਮੇਤ ਇਕ ਕਾਬੂ

ਮੰਡੀ ਬਰੀਵਾਲਾ, 18 ਅਕਤੂਬਰ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਸਾਧੂ ਸਿੰਘ ਪੁੱਤਰ ਰੁਲਦੂ ਸਿੰਘ ਵਾਸੀ ਆਸਾ ਬੁੱਟਰ ਨੂੰ ਡੇਢ ਕਿੱਲੋ ਪੋਸਤ ਸਮੇਤ ਕਾਬੂ ਕਰਕੇ ਉਸ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਨੰ: 106 ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

3 ਅਧਿਆਪਕਾਂ ਦੀਆਂ ਬਦਲੀਆਂ ਵੱਧ ਸਟਾਫ਼ ਹੋਣ ਕਾਰਨ ਤੇ ਇਕ ਅਧਿਆਪਕ ਦੀ ਬਦਲੀ ਪ੍ਰਬੰਧਕੀ ਆਧਾਰ 'ਤੇ ਕੀਤੀ-ਡੀ.ਈ.ਓ.

ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਨੇ 'ਅਧਿਆਪਕ ਸੰਘਰਸ਼ ਤੋਂ ਬੁਖਲਾਈ ਸਰਕਾਰ ਅਧਿਆਪਕਾਂ ਖਿਲਾਫ਼ ਕਾਰਵਾਈ ਤੇ ਉੱਤਰੀ' ਖ਼ਬਰ ਦੇ ਸਬੰਧ ਵਿਚ ਸਪੱਸ਼ਟ ਕਰਦਿਆਂ ਦੱਸਿਆ ਕਿ ਸਰਕਾਰੀ ਮਿਡਲ ਸਕੂਲ ...

ਪੂਰੀ ਖ਼ਬਰ »

ਰਿਕਸ਼ਾ ਚਾਲਕ ਦੀ ਲਾਸ਼ ਮਿਲੀ

ਮਲੋਟ, 18 ਅਕਤੂਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਬਠਿੰਡਾ ਰੋਡ 'ਤੇ ਝਾੜੀਆਂ 'ਚ ਰਿਕਸ਼ਾ ਚਾਲਕ ਦੀ ਲਾਸ਼ ਮਿਲੀ | ਲਾਸ਼ ਦੇ ਨਾਲ ਮਿ੍ਤਕ ਦਾ ਰਿਕਸ਼ਾ ਵੀ ਪਿਆ ਹੋਇਆ ਸੀ | ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤੀ | ਮਿ੍ਤਕ ਰਿਕਸ਼ਾ ...

ਪੂਰੀ ਖ਼ਬਰ »

ਮਠਿਆਈ ਦੇ ਮੁੱਲ 'ਚ ਗੱਤੇ ਦਾ ਡੱਬਾ ਤੋਲ ਕੇ ਸ਼ਹਿਰ ਵਾਸੀਆਂ ਦਾ ਕੀਤਾ ਜਾ ਰਿਹਾ ਆਰਥਿਕ ਸ਼ੋਸ਼ਣ

ਮਲੋਟ, 18 ਅਕਤੂਬਰ (ਗੁਰਮੀਤ ਸਿੰਘ ਮੱਕੜ)-ਦੁੱਧ ਤੇ ਦੁੱਧ ਤੋਂ ਬਣੀਆਂ ਵਸਤੂਆਂ ਵਿਚ ਮਿਲਾਵਟ ਰੋਕਣ ਤੋਂ ਅਸਫ਼ਲ ਰਿਹਾ ਸਿਹਤ ਵਿਭਾਗ ਦੀ ਨਿਕੰਮੀ ਕਾਰਗੁਜ਼ਾਰੀ ਨੂੰ ਦੇਖਦੇ ਹੋਇਆ ਸਥਾਨਕ ਹਲਵਾਈਆਂ ਨੇ ਗਾਹਕ ਦੀ ਜੇਬ ਨੂੰ ਖ਼ਾਲੀ ਕਰਨ ਲਈ ਆ ਰਹੇ ਦੀਵਾਲੀ ਦੇ ਮੌਸਮ ਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਗ਼ੈਰਮਿਆਰੀ ਘਿਉ ਦੇ 250 ਲੀਟਰ ਦੇ ਪੈਕੇਟ ਜ਼ਬਤ

ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਗੁਲਵਿੰਦਰ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਅਧੀਨ ਮਿਲਾਵਟੀ ਖ਼ੁਰਾਕ ਪਦਾਰਥਾਂ ਦੀ ਜਾਂਚ ਨੂੰ ਜਾਰੀ ਰੱਖਦਿਆਂ ਸਿਵਲ ਸਰਜਨ ਸੁਖਪਾਲ ਸਿੰਘ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀ ਗਠਿਤ ...

ਪੂਰੀ ਖ਼ਬਰ »

ਔਰਤ 'ਤੇ ਹਮਲਾ ਕਰਨ ਵਾਲੇ ਉਸ ਦੇ ਪਤੀ ਸਮੇਤ 2 ਵਿਅਕਤੀਆਂ 'ਤੇ ਮਾਮਲਾ ਦਰਜ

ਮਲੋਟ, 18 ਅਕਤੂਬਰ (ਗੁਰਮੀਤ ਸਿੰਘ ਮੱਕੜ)-ਪਿੰਡ ਔਲਖ ਦੇ ਨੇੜੇ ਪਤਨੀ ਨੂੰ ਰਾਡ ਨਾਲ ਹਮਲਾ ਕਰਕੇ ਜ਼ਖਮੀ ਕਰਨ ਵਾਲੇ ਪਤੀ ਸਮੇਤ ਦੋ ਵਿਅਕਤੀਆਂ 'ਤੇ ਥਾਣਾ ਸਦਰ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਹੈ, ਪ੍ਰੰਤੂ ਦੋਸ਼ੀਆਂ ਦੀ ਗਿ੍ਫ਼ਤਾਰੀ ਅਜੇ ਬਾਕੀ ਹੈ | ਸਰਕਾਰੀ ਹਸਪਤਾਲ ...

ਪੂਰੀ ਖ਼ਬਰ »

ਪਿੰਡ ਧੂਲਕੋਟ ਵਿਖੇ 6 ਸੌ ਗ੍ਰਾਮ ਝੋਨਾ ਵੱਧ ਤੋਲ ਕੇ ਕਿਸਾਨਾਂ ਦੀ ਕੀਤੀ ਜਾ ਰਹੀ ਹੈ ਸ਼ਰੇ੍ਹਆਮ ਲੁੱਟ

ਗਿੱਦੜਬਾਹਾ, 18 ਅਕਤੂਬਰ (ਬਲਦੇਵ ਸਿੰਘ ਘੱਟੋਂ)-ਇਕ ਪਾਸੇ ਸੂਬਾ ਸਰਕਾਰ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਮੁਸ਼ਕਿਲ ਨਾ ਆਉਣ ਦੇਣ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਪਰ ਦੂਜੇ ਪਾਸੇ ਹਲਕਾ ਗਿੱਦੜਬਾਹਾ ਦੇ ਪਿੰਡ ਧੂਲਕੋਟ ਦੀ ਅਨਾਜ ਮੰਡੀ ਵਿਚ ਕਿਸਾਨਾਂ ...

ਪੂਰੀ ਖ਼ਬਰ »

-ਮਾਮਲਾ ਬੇਸਹਾਰਾ ਪਸ਼ੂਆਂ ਨੂੰ ਸ਼ਹਿਰ 'ਚ ਛੱਡਣ ਦਾ- ਬੀ.ਕੇ.ਯੂ. ਦੀ ਅਗਵਾਈ 'ਚ ਕਿਸਾਨ ਅਤੇ ਗਿ੍ਫ਼ਤਾਰ ਕੀਤੇ ਖੇਤ ਰਾਖਿਆਂ ਦੇ ਪਰਿਵਾਰ ਥਾਣਾ ਮੁਖੀ ਨੂੰ ਮਿਲੇ

ਗਿੱਦੜਬਾਹਾ, 18 ਅਕਤੂਬਰ (ਬਲਦੇਵ ਸਿੰਘ ਘੱਟੋਂ)-ਬੀਤੇ ਦਿਨੀਂ ਸਮਾਜਸੇਵੀ ਜਥੇਬੰਦੀਆਂ ਦੇ ਆਗੂਆਂ ਦੀ ਸ਼ਿਕਾਇਤ 'ਤੇ ਗਿੱਦੜਬਾਹਾ ਪੁਲਿਸ ਵਲੋਂ ਕੁਝ ਵਿਅਕਤੀਆਂ ਵਿਰੁੱਧ ਸ਼ਹਿਰ 'ਚ ਬੇਸਹਾਰਾ ਪਸ਼ੂ ਲਿਆ ਕੇ ਛੱਡਣ ਦੇ ਮਾਮਲੇ 'ਚ ਕੇਸ ਦਰਜ ਕਰਕੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਜੈਦਕਾ ਇੰਸਟੀਚਿਊਟ ਨੇ ਜਨਵਰੀ ਸੈਸ਼ਨ ਲਈ ਕੈਨੇਡਾ ਦਾ ਵੀਜ਼ਾ ਲਗਵਾਇਆ

ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਬੱਸ ਸਟੈਂਡ ਨਜ਼ਦੀਕ ਸਥਿਤ ਜੈਦਕਾ ਇੰਸਟੀਚਿਊਟ ਇਲਾਕੇ ਦੇ ਲੋਕਾਂ ਦੇ ਪਿਆਰ ਅਤੇ ਵਿਸ਼ਵਾਸ ਸਦਕਾ ਮਾਣਮੱਤੀਆਂ-ਪ੍ਰਾਪਤੀਆਂ ਹਾਸਲ ਕਰ ਰਹੀ ਹੈ | ਸੰਸਥਾ ਦੇ ਮੈਨੇਜਿੰਗ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਵਿਖੇ ਸੱਤ ਰੋਜ਼ਾ ਐੱਨ.ਐੱਸ.ਐੱਸ. ਕੈਂਪ ਦਾ ਆਗਾਜ਼

ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਅਤੇ ਕਾਲਜੀਏਟ ਸੀ.ਸੈ. ਸਕੂਲ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਦੀ ਐੱਨ.ਐੱਸ.ਐਸ. ਯੂਨਿਟ ਵਲੋਂ ਸੱਤ ਰੋਜਾ ਕੈਂਪ ਦਾ ਆਗਾਜ਼ ਕੀਤਾ ਗਿਆ | ਇਸ ਕੈਂਪ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਬਜ਼ੁਰਗ ਦਿਵਸ ਮਨਾਇਆ

ਲੰਬੀ, 18 ਅਕਤੂਬਰ (ਮੇਵਾ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਦੇ ਦਿਸ਼ਾ-ਨਿਰਦੇਸ਼ਾ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਕੀ ਟਿੱਬੀ ਵਿਖੇ ਬਜ਼ੁਰਗ ਦਿਵਸ ਮਨਾਇਆ ਗਿਆ | ਇਸ ਪ੍ਰੋਗਰਾਮ ਤਹਿਤ ਸਕੂਲ ਪ੍ਰਾਰਥਨਾ ਸਭਾ ਵਿਚ ਬਜ਼ੁਰਗਾਂ ਦੀ ਸੇਵਾ ...

ਪੂਰੀ ਖ਼ਬਰ »

ਡੇਂਗੂ ਫੈਲਣ ਤੋਂ ਬਚਾਅ ਲਈ ਕੀਤਾ ਸਰਕਾਰੀ ਅਦਾਰਿਆਂ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਗੁਲਵਿੰਦਰ ਸਿੰਘ)-ਪੰਜਾਬ ਅੰਦਰ ਵੱਧ ਰਹੇ ਡੇਂਗੂ ਦੇ ਪ੍ਰਕੋਪ ਨੂੰ ਮੁੱਖ ਰੱਖਦੇ ਹੋਏ ਸਿਵਲ ਸਰਜਨ ਡਾ. ਸੁਖਪਾਲ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ: ਵਿਕਰਮ ਅਸੀਜਾ ਅਤੇ ਵਿਪਨ ਕੁਮਾਰ ਕਾਰਜ ਸਾਧਕ ਅਫ਼ਸਰ ਸ੍ਰੀ ...

ਪੂਰੀ ਖ਼ਬਰ »

ਸੀਰਵਾਲੀ-ਭੰਗੇਵਾਲਾ ਸਕੂਲ ਦੀਆਂ ਵਿਦਿਆਰਥਣਾਂ ਦਾ ਜ਼ਿਲ੍ਹਾ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ, ਏ.ਈ.ਓ. ਦਲਜੀਤ ਸਿੰਘ ਵੜਿੰਗ ਤੇ ਰਾਜ ਕੁਮਾਰ ਦੇ ਦਿਸ਼ਾ-ਨਿਰਦੇਸ਼ ਹੇਠ ਮਲਟੀਪਰਪਜ਼ ਸਟੇਡੀਅਮ ਬਾਦਲ ਵਿਖੇ ਪਿਛਲੇ ਦਿਨੀਂ ਅੰਡਰ-17 ਤੇ 19 (ਲੜਕੇ/ਲੜਕੀਆਂ) ਦੀ ...

ਪੂਰੀ ਖ਼ਬਰ »

ਵੱਖ-ਵੱਖ ਖੇਡਾਂ ਵਿਚ ਐੱਚ.ਐੱਸ. ਹਾਈ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਅਬੋਹਰ ਰੋਡ ਸਥਿਤ ਐੱਚ.ਐੱਸ. ਹਾਈ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ 'ਚ ਭਾਗ ਲੈ ਕੇ ਜੇਤੂ ਪੁਜ਼ੀਸ਼ਨਾਂ ਹਾਸਲ ਕੀਤੀਆਂ | ਵਾਲੀਬਾਲ ਜ਼ੋਨ ਪੱਧਰ 'ਤੇ ਦੂਜੀ ਪੁਜ਼ੀਸ਼ਨ ਹਾਸਲ ਕੀਤੀ, ਜਿਸ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ

ਦੋਦਾ, 18 ਅਕਤੂਬਰ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਮੀਟਿੰਗ ਪਿੰਡ ਦੋਦਾ ਵਿਖੇ ਹੋਈ | ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਪੰਜਾਬ ਸਰਕਾਰ ਕਿਸਾਨਾਂ ਿਖ਼ਲਾਫ਼ ...

ਪੂਰੀ ਖ਼ਬਰ »

ਬਕਾਇਆ ਬਿੱਲ ਨਾ ਭਰਨ ਵਾਲੇ ਖਪਤਕਾਰਾਂ 'ਤੇ ਕੀਤੀ ਜਾਵੇਗੀ ਸਖ਼ਤ ਕਾਰਵਾਈ

ਮਲੋਟ, 18 ਅਕਤੂਬਰ (ਗੁਰਮੀਤ ਸਿੰਘ ਮੱਕੜ)-ਬਿਜਲੀ ਵਿਭਾਗ ਵਲੋਂ ਬਿਜਲੀ ਦੇ ਬਕਾਇਆ ਬਿੱਲ 22 ਅਕਤੂਬਰ, ਦਿਨ ਸੋਮਵਾਰ ਤੱਕ ਨਾ ਅਦਾ ਕਰਨ ਵਾਲੇ ਖਪਤਕਾਰਾਂ ਦੇ ਕੁਨੈਕਸ਼ਨ ਕੱਟਣ ਲਈ ਤਿਆਰੀ ਕਰ ਲਈ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਇੰਜੀਨੀਅਰ ਜੋਧਵੀਰ ਸਿੰਘ ...

ਪੂਰੀ ਖ਼ਬਰ »

ਲਵਿੰਗ ਲਿਟਲ ਪਲੇਵੇਅ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਮਲੋਟ, 18 ਅਕਤੂਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਲਵਿੰਗ ਲਿਟਲ ਪਲੇਵੇਅ ਐਾਡ ਪ੍ਰੇਪਰੇਟਰੀ ਸਕੂਲ ਵਿਖੇ ਪਿੰ੍ਰਸੀਪਲ ਮੀਨਾ ਅਰੋੜਾ ਦੀ ਅਗਵਾਈ ਵਿਚ ਦੁਸਹਿਰੇ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਸਮਾਗਮ ਦੌਰਾਨ ਨੰਨ੍ਹੇ ਮੁੰਨ੍ਹੇ ਬੱਚੇ ਰਾਮ, ਸੀਤਾ ਮਾਤਾ, ਲਛਮਣ, ...

ਪੂਰੀ ਖ਼ਬਰ »

ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਦੇ ਨਿਰਦੇਸ਼ਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਭਾਗਸਰ ਵਿਖੇ ਪਿ੍ੰਸੀਪਲ ਹਰਜੀਤ ਸਿੰਘ ਦੀ ਅਗਵਾਈ ਵਿਚ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਟੀਕਾਕਰਨ ਕੈਂਪ ਲਾਇਆ

ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਿਹਤ ਵਿਭਾਗ ਵਲੋਂ ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਛੇ ਮਾਰੂ ਰੋਗਾਂ ਤੋਂ ਬਚਾਉਣ ਲਈ ਪਿੰਡ ਦੇ ਆਂਗਣਵਾੜੀ ਸੈਂਟਰ ਵਿਚ ਅੱਜ ਇਕ ਟੀਕਾਕਰਨ ਕੈਂਪ ਲਗਾਇਆ ਗਿਆ, ਜਿਸ ਦੌਰਾਨ ਵੱਡੀ ਗਿਣਤੀ ਵਿਚ ਔਰਤਾਂ ਅਤੇ ...

ਪੂਰੀ ਖ਼ਬਰ »

37978 ਮੀਟਿ੍ਕ ਟਨ ਹੋ ਚੁੱਕੀ ਹੈ ਝੋਨੇ ਦੀ ਆਮਦ

ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਹਰਮਹਿੰਦਰ ਪਾਲ)-ਸ਼ਹਿਰ ਦੀ ਦਾਣਾ ਮੰਡੀ ਵਿਚ ਹਾਲਾਂਕਿ ਝੋਨੇ ਦੀ ਖ਼ਰੀਦ 3 ਅਕਤੂਬਰ ਤੋਂ ਸ਼ੁਰੂ ਹੋ ਗਈ ਸੀ, ਪਰ ਖ਼ਰੀਦ ਪ੍ਰਬੰਧ ਬਹੁਤ ਹੀ ਹੌਲੀ ਚੱਲ ਰਹੇ ਹਨ | ਜਿਸ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਿਆਂ ਦੀ ਰਾਜਧਾਨੀ ਹੈ ਸ਼ਹਿਰ ਮਲੋਟ

ਮਲੋਟ, 18 ਅਕਤੂਬਰ (ਗੁਰਮੀਤ ਸਿੰਘ ਮੱਕੜ)-ਸ਼ਹਿਰ ਨੂੰ ਜੇ ਨਾਜਾਇਜ਼ ਕਬਜ਼ਿਆਂ ਦੀ ਰਾਜਧਾਨੀ ਕਿਹਾ ਜਾਵੇ ਤਾਂ ਕੁੱਝ ਵੀ ਗ਼ਲਤ ਨਹੀਂ ਹੋਵੇਗਾ, ਕਿਉਂਕਿ ਹਾਲਾਤ ਇਹ ਹਨ ਕਿ ਨਗਰ ਕੌਾਸਲ ਦੀ ਨਿਕੰਮੀ ਕਾਰਗੁਜ਼ਾਰੀ ਕਾਰਨ ਸ਼ਹਿਰ ਵਾਸੀ ਨਾਜਾਇਜ਼ ਕਬਜ਼ੇ ਕਰਨਾ ਆਪਣਾ ਹੱਕ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦਾ ਵਫ਼ਾਦਾਰ ਸਿਪਾਹੀ ਹਾਂ ਅਤੇ ਰਹਾਂਗਾ-ਨੀਲਾ ਮਾਨ

ਗਿੱਦੜਬਾਹਾ, 18 ਅਕਤੂਬਰ (ਬਲਦੇਵ ਸਿੰਘ ਘੱਟੋਂ)-ਹਲਕਾ ਗਿੱਦੜਬਾਹਾ ਦੇ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਉਨ੍ਹਾਂ ਦੀ ਸ਼੍ਰੀ ਮੁਕਤਸਰ ਸਾਹਿਬ ਵਾਲੀ ਰਿਹਾਇਸ਼ 'ਤੇ ਮਿਲਣ ਗਏ ਸੀਨੀਅਰ ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਦੀਆਂ ਰਾਜਾ ਵੜਿੰਗ ਦੀ ...

ਪੂਰੀ ਖ਼ਬਰ »

ਅਧਿਆਪਕਾਂ ਦੇ ਹੱਕਾਂ ਦੀ ਲਹਿਰ 'ਚ ਮਜ਼ਦੂਰ ਕਿਸਾਨ ਵੀ ਹੋਏ ਸ਼ਾਮਿਲ

ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਹਰਮਹਿੰਦਰ ਪਾਲ)-ਰਾਜ ਭਰ ਵਿਚ ਸਭਨਾਂ ਵਰਗਾਾ ਦੇ ਕੱਚੇ ਅਧਿਆਪਕਾਾ ਨੂੰ ਪੂਰੇ ਤਨਖ਼ਾਹ ਸਕੇਲਾਂ ਤੇ ਰੈਗੂਲਰ ਕਰਵਾਉਣ ਤੇ ਹੋਰ ਅਧਿਆਪਕ ਮੰਗਾਂ ਦੀ ਪੂਰਤੀ ਲਈ ਚੱਲ ਰਹੇ ਸੂਬਾਈ ਸੰਘਰਸ਼ ਨੂੰ ਅੱਜ ਉਸ ਵਕਤ ਹੋਰ ਵੀ ਬਲ ਮਿਲਿਆ | ਜਦ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਦਿਵਸ ਮਨਾਇਆ

ਮਲੋਟ, 18 ਅਕਤੂਬਰ (ਪਾਟਿਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਕੀ ਟਿੱਬੀ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਦੀ ਹਦਾਇਤਾਂ ਅਨੁਸਾਰ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ ਗਿਆ | ਪ੍ਰਾਰਥਨਾ ਸਭਾ ਵਿਚ ਸੀਨੀਅਰ ਸਿਟੀਜ਼ਨ ਦੇ ਸਬੰਧ ਵਿਚ ਬੱਚਿਆਂ ਅਤੇ ...

ਪੂਰੀ ਖ਼ਬਰ »

ਧਾਰਾ 144 ਤਹਿਤ ਨਿਰਧਾਰਿਤ ਸਮੇਂ ਤੋਂ ਬਿਨਾਂ ਪਟਾਕੇ ਚਲਾਉਣ 'ਤੇ ਪਾਬੰਦੀ

ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਵਧੀਕ ਜ਼ਿਲ੍ਹਾ ਮੈਜਿਸਟਰੇਟ, ਡਾ. ਰਿਚਾ ਨੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਸਿਵਲ ਰਿਟ ਪਟੀਸ਼ਨ ਨੰ: 23548,23905,23862 ਆਫ 2017 ਵਿੱਚ ਕੀਤੇ ਗਏ ਅੰਤਰਿਮ ਹੁਕਮ 17 ਅਕਤੂਬਰ ਦੇ ਮੱਧੇਨਜ਼ਰ ਫ਼ੌਜਦਾਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਮੰਦਰ ਦਾ ਲੈਂਟਰ ਪਾਇਆ

ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਤਿਲਕ ਨਗਰ ਗਲੀ ਨੰ: 5 ਵਿਖੇ ਸ੍ਰੀ ਗੁਰੂ ਰਵਿਦਾਸ ਮੰਦਰ ਦਾ ਲੈਂਟਰ ਰਮਨ ਕੁਮਾਰ, ਗੁਰਮੀਤ ਸਿੰਘ ਜੀਤਾ (ਐੱਮ.ਸੀ.) ਦੀ ਪ੍ਰਧਾਨਗੀ ਹੇਠ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਪਾਇਆ ਗਿਆ | ਇਸ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਨਸ਼ੇ ਦੇ ਆਦੀ ਵਿਅਕਤੀ ਦਾ ਕੀਤਾ ਜਾਂਦਾ ਮੁਫ਼ਤ ਇਲਾਜ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਅਤੇ ਜ਼ਿਲ੍ਹਾ ਡੀ ਅਡਿਕਸ਼ਨ ਸੁਸਾਇਟੀ ਵਲੋਂ ਜ਼ਿਲੇ੍ਹ ਵਿਚ ਨਸ਼ਿਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਗਤੀਵਿਧੀਆਂ ਜਾਰੀ ਹਨ | ਸਿਵਲ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਆਈ.ਐੱਮ.ਏ. ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿਹਤ ਵਿਭਾਗ ਵਲੋਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਨੁਮਾਇੰਦਿਆਂ ਅਤੇ ਮਾਹਿਰ ਪ੍ਰਾਈਵੇਟ ਮੈਡੀਕਲ ਪ੍ਰੈਕਟੀਸ਼ਨਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸਦੀ ਪ੍ਰਧਾਨਗੀ ਸਿਵਲ ਸਰਜਨ ਡਾ: ...

ਪੂਰੀ ਖ਼ਬਰ »

ਪਨਸਪ ਸਕਿਉਰਿਟੀ ਗਾਰਡਾਂ ਵਲੋਂ ਈ.ਪੀ.ਐੱਫ਼. ਅਤੇ ਤਨਖ਼ਾਹ ਜਾਰੀ ਕਰਨ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪਨਸਪ ਸਕਿਉਰਿਟੀ ਗਾਰਡਾਂ ਵਲੋਂ ਈ.ਪੀ.ਐੱਫ਼. ਅਤੇ ਤਨਖ਼ਾਹ ਜਾਰੀ ਕਰਨ ਦੀ ਮੰਗ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ ਅਤੇ ਮਲੋਟ ਦੇ ਕਰਮਚਾਰੀਆਂ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਭਾਈਕੇਰਾ ਦੀ 150 ਸਾਲਾ ਹਵੇਲੀ ਸਾਂਭੀ ਬੈਠੀ ਹੈ ਪੁਰਾਤਨ ਵਿਰਾਸਤ

ਪੰਨੀਵਾਲਾ ਫ਼ੱਤਾ, 18 ਅਕਤੂਬਰ (ਰੁਪਿੰਦਰ ਸਿੰਘ ਸੇਖੋਂ)-ਪੰਜਾਬ ਦੇ ਮਾਲਵੇ ਅੰਦਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਨ ਸਭਾ ਹਲਕੇ ਲੰਬੀ ਦੇ ਪ੍ਰਸਿੱਧ ਪਿੰਡ ਭਾਈਕੇਰਾ 'ਚ ਸਥਿਤ ਕਰੀਬ 150 ਸਾਲ ਪੁਰਾਣੀ ਹਵੇਲੀ ਪੁਰਾਤਨ ਵਿਰਸੇ ਨੂੰ ਦਰਸਾਉਂਦੀ ਹੋਈ ਆਪਣੀ ...

ਪੂਰੀ ਖ਼ਬਰ »

ਸਰਾਵਾਂ ਬੋਦਲਾ ਵਿਖੇ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਮਨਾਇਆ

ਮਲੋਟ, 18 ਅਕਤੂਬਰ (ਪਾਟਿਲ)-ਗੋਬਿੰਦ ਸਦਨ ਇੰਸਟੀਚਿਊਟ ਆਫ਼ ਐਡਵਾਂਸਡ ਸਟੱਡੀਜ਼ ਆਫ਼ ਕੰਮਪੈਰੇਟਿਵ ਰਿਲੀਜ਼ਨ ਅਤੇ ਬਾਬਾ ਵਿਰਸਾ ਸਿੰਘ ਮੈਮੋਰੀਅਲ ਟਰੱਸਟ ਗੋਬਿੰਦ ਸਦਨ ਨਵੀਂ ਦਿੱਲੀ ਅਤੇ ਪਿੰਡ ਸਰਾਵਾਂ ਬੋਦਲਾ ਦੀ ਸੰਗਤ ਦੇ ਸਹਿਯੋਗ ਨਾਲ ਬਾਬਾ ਸ੍ਰੀ ਚੰਦ ਜੀ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਵਾਲੀਬਾਲ ਮੁਕਾਬਲਿਆਂ ਵਿਚ ਜੀ. ਜੀ. ਐੱਸ. ਪਬਲਿਕ ਸਰਾਏਨਾਗਾ ਦਾ ਦੂਜਾ ਸਥਾਨ

ਮੰਡੀ ਬਰੀਵਾਲਾ, 18 ਅਕਤੂਬਰ (ਨਿਰਭੋਲ ਸਿੰਘ)-ਖੇੇਡ ਵਿਭਾਗ ਵਲੋਂ ਕਰਵਾਏ ਜ਼ਿਲ੍ਹਾ ਪੱਧਰੀ 14 ਸਾਲ ਵਰਗ ਵਾਲੀਬਾਲ ਮੁਕਾਬਲਿਆਂ ਵਿਚ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਸਰਾਏਨਾਗਾ ਨੇ ਦੂਜਾ ਸਥਾਨ ਹਾਸਲ ਕੀਤਾ ਹੈ | ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਸਰਾਏਨਾਗਾ ਦੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਅਧਿਆਪਕਾਂ ਦੀਆਂ ਤਨਖ਼ਾਹਾਂ 'ਚ ਕਟੌਤੀ ਕਰਨਾ ਨਿੰਦਣਯੋਗ-ਕਾਕਾ ਬਰਾੜ

ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਕੈਪਟਨ ਸਰਕਾਰ ਵਲੋਂ ਅਧਿਆਪਕਾਂ ਦੀਆਂ ਤਨਖ਼ਾਹਾਂ 'ਚ ਕਟੌਤੀ ਕਰਨ ਦੇ ਰੋਸ ਵਜੋਂ ਪਟਿਆਲਾ ਵਿਖੇ ਅਧਿਆਪਕ ਮਰਨ ਵਰਤ 'ਤੇ ਬੈਠੇ ਹੋਏ ਹਨ, ਪ੍ਰੰਤੂ ਸਰਕਾਰ ਦੇ ਕੰਨ 'ਤੇ ਜੰੂ ਤੱਕ ਨਹੀਂ ਸਰਕ ਰਹੀ ਅਤੇ ਮੁੱਖ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਗਿੱਦੜਬਾਹਾ, 18 ਅਕਤੂਬਰ (ਬਲਦੇਵ ਸਿੰਘ ਘੱਟੋਂ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿ੍ੰਸੀਪਲ ਸੰਜੀਵ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸੈਕੰਡਰੀ ਸਕੂਲ (ਲੜਕੇ) ...

ਪੂਰੀ ਖ਼ਬਰ »

ਐੱਨ.ਸੀ.ਸੀ. ਅਕੈਡਮੀ ਵਿਖੇ ਸੀ.ਏ.ਵੀ.ਸੀ.ਕੈਂਪ ਲਾਇਆ

ਮਲੋਟ, 18 ਅਕਤੂਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਐੱਨ.ਸੀ.ਸੀ. ਅਕੈਡਮੀ ਵਿਖੇ ਕੈਂਪ ਕਮਾਂਡਿੰਗ ਕਰਨਲ ਐੱਚ.ਪੀ ਅਰੋੜਾ ਦੀ ਅਗਵਾਈ ਵਿਚ ਸੀ.ਏ.ਵੀ.ਸੀ 92 ਕੈਂਪ ਲਾਇਆ ਗਿਆ | ਇਸ ਕੈਂਪ 17 ਅਕਤੂਬਰ ਤੋਂ ਲੈ ਕੇ 26 ਅਕਤੂਬਰ ਤੱਕ ਲਗਾਇਆ ਜਾਵੇਗਾ, ਜਿਸ ਵਿਚ 500 ਦੇ ਲਗਪਗ ਕੈਡਿਟ ਭਾਗ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਪ੍ਰਦੂਸ਼ਣ ਮੁਕਤ ਤਿਉਹਾਰ ਮਨਾਉਣ ਦਾ ਸੱਦਾ

ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਨੇ ਬਦੀ 'ਤੇ ਨੇਕੀ ਦੀ ਜਿੱਤ ਦੁਸਹਿਰੇ ਦੇ ਤਿਉਹਾਰ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਸੁਭਕਾਮਨਾਵਾਂ ਭੇਂਟ ਕਰਦਿਆਂ ਜ਼ਿਲ੍ਹਾ ਵਾਸੀਆਂ ਨੂੰ ...

ਪੂਰੀ ਖ਼ਬਰ »

ਪਿੰਡ ਸੀਰਵਾਲੀ ਦੇ ਅਕਾਸ਼ਦੀਪ ਦੀ ਹੋਈ ਰਾਜ-ਪੱਧਰੀ ਮੁਕਾਬਲੇ ਲਈ ਚੋਣ

ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦਲਜੀਤ ਸਿੰਘ ਵੜਿੰਗ ਸਹਾਇਕ ਜ਼ਿਲ੍ਹਾ ਸਿੱਖਿਆ ਅਫ਼ਸਰ (ਖੇਡਾਂ) ਦੀ ਰਹਿਨੁਮਾਈ ਹੇਠ 23ਵੀਂ ਜ਼ਿਲ੍ਹਾ ਪੱਧਰੀ ਅਥਲੈਟਿਕ ਮੀਟ ਸ੍ਰੀ ਗੁਰੂ ਗੋਬਿੰਦ ਸਿੰਘ ...

ਪੂਰੀ ਖ਼ਬਰ »

ਅਧਿਕਾਰੀਆਂ ਦੀ ਸ਼ਹਿ 'ਤੇ ਮੰਡੀ 'ਚ ਨਾਜਾਇਜ਼ ਕੰਡਿਆਂ ਦੀ ਭਰਮਾਰ

ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਹਰਮਹਿੰਦਰ ਪਾਲ)-ਇਕ ਪਾਸੇ ਤਾਂ ਸਰਕਾਰ ਕਿਸਾਨਾਂ ਦੀਆਂ ਮੁਸ਼ਕਿਲਾਂ ਦੂਰ ਕਰਨ ਵਿਚ ਲੱਗੀ ਹੋਈ ਹੈ | ਉੱਪਰੋਂ ਦਾਣਾ ਮੰਡੀ ਵਿਚ ਲੱਗੇ ਹੋਏ ਨਾਜਾਇਜ਼ ਕੰਡੇ ਕਿਸਾਨਾਂ ਦੀ ਸ਼ਰੇ੍ਹਆਮ ਲੁੱਟ ਕਰਨ 'ਤੇ ਲੱਗੇ ਹੋਏ ਹਨ, ਜੋ ਕਿ ਮਾਰਕੀਟ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥੀਆਂ ਨੂੰ ਵੋਟ ਦੇ ਹੱਕ ਲਈ ਕੀਤਾ ਪ੍ਰੇਰਿਤ

ਗਿੱਦੜਬਾਹਾ, 18 ਅਕਤੂਬਰ (ਬਲਦੇਵ ਸਿੰਘ ਘੱਟੋਂ)-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਅਤੇ ਉਪ ਮੰਡਲ ਮੈਜਿਸਟ੍ਰੇਟ- ਕਮ- ਚੋਣਕਾਰ ਰਜਿਸਟੇ੍ਰਸ਼ਨ ਅਫ਼ਸਰ ਗਿੱਦੜਬਾਹਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਲਕਾ ਗਿੱਦੜਬਾਹਾ ਦੇ ਵੱਖ ਵੱਖ ਸਕੂਲਾਂ ਵਿਚ ਜਾ ਕੇ ...

ਪੂਰੀ ਖ਼ਬਰ »

ਖ਼ੁਦ ਬਿਮਾਰ ਹੈ ਲੱਖੇਵਾਲੀ ਦਾ ਸਰਕਾਰੀ ਹਸਪਤਾਲ

ਮੰਡੀ ਲੱਖੇਵਾਲੀ, 18 ਅਕਤੂਬਰ (ਮਿਲਖ ਰਾਜ)-ਆਜ਼ਾਦੀ ਦੇ 71 ਸਾਲਾਂ ਦੌਰਾਨ ਪੰਜਾਬ ਵਿਚ ਲੋਕਾਂ ਨੂੰ ਵਿਕਾਸ ਦੇ ਨਾਂਅ ਤੇ ਬੁੱਧੂ ਬਣਾ ਕੇ ਬਣੀਆਂ ਵੱਖ-ਵੱਖ ਪਾਰਟੀਆਂ ਦੀਆਂ ਸਰਕਾਰਾਂ ਅਜੇ ਤੱਕ ਪਿੰਡਾਂ ਦੇ ਲੋਕਾਂ ਨੂੰ ਮੁੱਖ ਬੁਨਿਆਦੀ ਸਹੂਲਤਾਂ ਵੀ ਨਹੀਂ ਦੇ ਸਕੀਆਂ, ...

ਪੂਰੀ ਖ਼ਬਰ »

'ਪਰਿਵਰਤਨ ਲਹਿਰ ਯਾਤਰਾ' ਦਾ ਦੋਦਾ ਪਹੁੰਚਣ 'ਤੇ ਨਿੱਘਾ ਸਵਾਗਤ

ਦੋਦਾ, 18 ਅਕਤੂਬਰ (ਰਵੀਪਾਲ)-ਬਹੁਜਨ ਕ੍ਰਾਂਤੀ ਮੋਰਚੇ ਵਲੋਂ ਪੰਜਾਬ 'ਚ ਅਰੰਭ ਕੀਤੀ 'ਪਰਿਵਰਤਨ ਲਹਿਰ ਯਾਤਰਾ' ਵਾਮਨ ਮੇਸ਼ਰਾਮ ਕੌਮੀ ਪ੍ਰਧਾਨ ਦੀ ਅਗਵਾਈ ਹੇਠ ਦੋਦਾ (ਸ੍ਰੀ ਮੁਕਤਸਰ ਸਾਹਿਬ) ਵਿਖੇ ਪਹੁੰਚੀ, ਜਿਸ ਦਾ ਅਖਿਲ ਭਾਰਤੀ ਵਾਲਮੀਕਿ ਸਮਾਜ ਦੇ ਪ੍ਰਧਾਨ ਸੰਤੋਸ਼ ...

ਪੂਰੀ ਖ਼ਬਰ »

ਜਲਾਲਾਬਾਦ ਰੋਡ ਰੇਲਵੇ ਓਵਰਬਿ੍ਜ ਤੇ ਗੁਰੂਹਰਸਹਾਏ ਰੋਡ ਦੀ ਤਕਨੀਕੀ ਬੋਲੀ ਖੁੱਲ੍ਹੀ

ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਕੁਲਦੀਪ ਸਿੰਘ ਘੁਮਾਣ)-ਜਲਾਲਾਬਾਦ ਰੋਡ ਰੇਲਵੇ ਓਵਰਬਿ੍ਜ ਦੀ ਤਕਨੀਕੀ ਬੋਲੀ ਖੁੱਲ੍ਹ ਗਈ ਹੈ ਅਤੇ ਇਸ ਬੋਲੀ ਵਿਚ ਦੋ ਕੰਸਟਰੱਕਸ਼ਨ ਕੰਪਨੀਆਂ ਸ਼ਾਮਿਲ ਹੋਈਆਂ ਹਨ | ਇਸ ਦੀ ਫਾਇਨਾਂਸ਼ੀਅਲ ਬੋਲੀ 29-30 ਅਕਤੂਬਰ ਤੱਕ ਹੋਣ ਦੀ ਸੰਭਾਵਨਾ ...

ਪੂਰੀ ਖ਼ਬਰ »

ਰੁਜ਼ਗਾਰ ਮੇਲਾ 26 ਨੂੰ

ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਿੰਦਰ ਸਿੰਘ ਸਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ 26 ਅਕਤੂਬਰ ਨੂੰ ਬਾਵਾ ਨਿਹਾਲ ਸਿੰਘ ਕਾਲਜ ਨੇੜੇ ਗੁਰੂ ਗੋਬਿੰਦ ਸਿੰਘ ਪਾਰਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX