ਤਾਜਾ ਖ਼ਬਰਾਂ


ਗੁਰੂ ਚਰਨਾ ਵਿਚ ਜਾ ਬਿਰਾਜੇ ਬਾਬਾ ਨਿਰਮਲ ਸਿੰਘ ਚੱਕ ਸਿੰਘਾ
. . .  2 minutes ago
ਗੜ੍ਹਸ਼ੰਕਰ, 22 ਸਤੰਬਰ (ਧਾਲੀਵਾਲ)- ਨਿਹੰਗ ਸਿੰਘ ਜਥੇਬੰਦੀ ਤਰਨਾ ਦਲ ਹਰੀਆਂ ਵੇਲਾਂ ਦੇ ਮੋਢੀਆਂ 'ਚੋਂ ਇਕ, ਬਚਪਨ ਤੋਂ ਹੀ ਬਾਣੀ ਅਤੇ ਬਾਣੇ ਨਾਲ ਜੁੜ ਕੇ ਇਲਾਕੇ...
ਬਠਿੰਡਾ ਜੇਲ੍ਹ 'ਚ ਕੈਦੀ ਗੈਂਗਸਟਰ ਵੱਲੋਂ ਸਹਾਇਕ ਸੁਪਰਡੈਂਟ ਨੂੰ ਪਰਿਵਾਰ ਖ਼ਤਮ ਕਰਨ ਦੀਆਂ ਧਮਕੀਆਂ
. . .  4 minutes ago
ਬਠਿੰਡਾ ਛਾਉਣੀ, 22 ਸਤੰਬਰ (ਪਰਵਿੰਦਰ ਸਿੰਘ ਜੌੜਾ)-ਬਠਿੰਡਾ ਜੇਲ੍ਹ 'ਚ ਕੈਦ ਕੱਟ ਰਹੇ ਖ਼ਤਰਨਾਕ ਗੈਂਗਸਟਰ ਵੱਲੋਂ ਸਹਾਇਕ ਸੁਪਰਡੈਂਟ ਜੇਲ੍ਹ ਨੂੰ ਪਰਿਵਾਰ ਖ਼ਤਮ ਕਰਨ ਦੀਆਂ ਧਮਕੀਆਂ...
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਵੱਲੋਂ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ
. . .  7 minutes ago
ਗਹਿਲੇਵਾਲਾ ਰਜਵਾਹੇ ਵਿਚੋਂ ਮਿਲੀ ਕੱਟੀ ਵਢੀ ਲਾਸ਼
. . .  45 minutes ago
ਹਾਊਡੀ ਮੋਦੀ 'ਚ ਟਰੰਪ 30 ਮਿੰਟ ਤੱਕ ਦੇਣਗੇ ਭਾਸ਼ਣ
. . .  53 minutes ago
ਹਿਊਸਟਨ, 22 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਿਊਸਟਨ ਵਿਚ ਹੋਣ ਵਾਲੇ ਹਾਊਡੀ ਮੋਦੀ ਪ੍ਰੋਗਰਾਮ 'ਤੇ ਸਭ ਦੀ ਨਜ਼ਰ ਲੱਗੀ ਹੋਈ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਇਸ ਵਿਚ ਹਿੱਸਾ ਲੈਣ ਕਾਰਨ ਇਸ ਪ੍ਰੋਗਰਾਮ ਦੀ ਅਹਿਮੀਅਤ ਹੋਰ ਵੱਧ ਗਈ ਹੈ। ਉਹ...
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਪ ਪਾਰਟੀ ਨੇ 22 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  about 1 hour ago
ਚੰਡੀਗੜ੍ਹ, 22 ਸਤੰਬਰ - ਹਰਿਆਣਾ ਦੀਆਂ ਵਿਧਾਨ ਸਭਾ ਚੋਣ ਤਰੀਕਾਂ ਦੇ ਐਲਾਨ ਤੋਂ ਅਗਲੇ ਦਿਨ ਆਮ ਆਦਮੀ ਪਾਰਟੀ ਵਲੋਂ ਆਪਣੇ 22 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ। ਆਪ ਹਰਿਆਣਾ ਇਕਾਈ ਦੇ ਪ੍ਰਧਾਨ ਨਵੀਨ ਜਿੰਦਲ ਵਲੋਂ ਜਾਰੀ ਕੀਤੀ ਗਈ...
ਬੇਰੁਜ਼ਗਾਰ ਈ.ਟੀ.ਟੀ ਅਧਿਆਪਕਾਂ 'ਤੇ ਪਾਣੀ ਦੀਆਂ ਬੁਛਾੜਾਂ ਮਾਰਨ ਤੇ ਲਾਠੀਚਾਰਜ ਦੀ ਬੇਰੁਜ਼ਗਾਰ ਅਧਿਆਪਕਾਂ ਵਲੋਂ ਨਿਖੇਧੀ
. . .  about 1 hour ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ) - ਅਧਿਆਪਕ ਭਰਤੀ ਕਰਨ ਦੀ ਮੰਗ ਨੂੰ ਲੈ ਕੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਕੋਠੀ ਸਾਹਮਣੇ ਰੋਸ-ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ ਅਧਿਆਪਕਾਂ 'ਤੇ ਪਾਣੀ ਦੀਆਂ ਬੁਛਾੜਾਂ ਮਾਰਨ ਅਤੇ ਲਾਠੀਚਾਰਜ ਕਰਨ ਦੀ...
ਪੌੜੀ ਤੋੜਦੇ ਸਮੇਂ ਮਲਬੇ ਹੇਠ ਆਉਣ ਕਾਰਨ ਰਾਜ ਮਿਸਤਰੀ ਦੀ ਮੌਤ
. . .  about 1 hour ago
ਪਠਾਨਕੋਟ , 22 ਸਤੰਬਰ (ਆਰ. ਸਿੰਘ) - ਮਾਮੂਨ ਜੰਮੂ ਡਿਫੈਂਸ ਰੋਡ 'ਤੇ ਸਥਿਤ ਇੱਕ ਪੈਲੇਸ ਵਿਚ ਪੌੜੀ ਤੋੜਦੇ ਸਮੇਂ ਪੌੜੀ ਦਾ ਮਲਬਾ ਰਾਜ ਮਿਸਤਰੀ 'ਤੇ ਡਿੱਗਣ ਨਾਲ ਉਸ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ । ਮ੍ਰਿਤਕ ਦੀ ਪਹਿਚਾਣ ਪਵਨ ਕੁਮਾਰ (29) ਪੁੱਤਰ ਅਸ਼ੋਕ ਕੁਮਾਰ...
ਪੀ.ਓ.ਕੇ ਜਵਾਹਰ ਲਾਲ ਨਹਿਰੂ ਦੀ ਦੇਣ - ਅਮਿਤ ਸ਼ਾਹ
. . .  about 2 hours ago
ਮੁੰਬਈ, 22 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ 'ਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਨੂੰ ਹੋਂਦ ਵਿਚ ਲਿਆਉਣ ਦਾ ਦੋਸ਼ ਲਗਾਇਆ। ਅਮਿਤ ਸ਼ਾਹ ਨੇ ਅੱਜ ਐਤਵਾਰ ਕਿਹਾ ਕਿ ਜੇ ਨਹਿਰੂ ਨੇ ਬੇਵਕਤ ਪਾਕਿਸਤਾਨ...
ਦਿੜ੍ਹਬਾ ਪੁਲਿਸ ਨੇ 13800 ਨਸ਼ੀਲੀਆਂ ਗੋਲੀਆਂ ਅਤੇ 30 ਸ਼ੀਸ਼ੀਆਂ ਨਸ਼ੀਲੀਆਂ ਦਵਾਈਆਂ ਸਮੇਤ ਦੋ ਕੀਤਾ ਕਾਬੂ
. . .  about 2 hours ago
ਦਿੜ੍ਹਬਾ ਮੰਡੀ, 22 ਸਤੰਬਰ (ਹਰਬੰਸ ਸਿੰਘ ਛਾਜਲੀ) - ਦਿੜ੍ਹਬਾ ਪੁਲਿਸ ਨੇ 13800 ਨਸ਼ੀਲੀਆਂ ਗੋਲੀਆਂ ਅਤੇ 30 ਸ਼ੀਸ਼ੀਆਂ ਨਸ਼ੀਲੀਆਂ ਦਵਾਈਆਂ ਸਮੇਤ ਦੋ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਮੁੱਖ ਅਫਸਰ ਦਿੜ੍ਹਬਾ ਸ. ਮੇਜਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ...
ਬੇਬੇ ਨਾਨਕੀ ਇਤਿਹਾਸਕ ਨਗਰ ਕੀਰਤਨ ਦਾ ਨਾਭਾ ਵਿਖੇ ਕੀਤਾ ਗਿਆ ਭਰਵਾਂ ਸਵਾਗਤ
. . .  about 2 hours ago
ਨਾਭਾ, 22 ਸਤੰਬਰ (ਕਰਮਜੀਤ ਸਿੰਘ) - ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਬੇਬੇ ਨਾਨਕੀ ਇਤਿਹਾਸਕ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਸ਼ੁਰੂ ਹੋ ਕੇ ਨਾਭਾ ਵਿਖੇ ਪੁੱਜਾ। ਇਹ ਨਗਰ ਕੀਰਤਨ...
ਪੁਲਿਸ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੀ ਝੜਪ 'ਚ ਐੱਸ. ਐੱਚ. ਓ. ਸਮੇਤ ਛੇ ਮੁਲਾਜ਼ਮ ਜ਼ਖ਼ਮੀ
. . .  about 3 hours ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਦੀ ਸੰਗਰੂਰ ਸਥਿਤ ਕੋਠੀ ਦਾ ਘਿਰਾਓ ਕਰਨ ਗਏ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੀ ਪੁਲਿਸ ਨਾਲ...
ਬੈਠਕ ਦੇ ਭਰੋਸੇ ਤੋਂ ਬਾਅਦ ਪੱਕਾ ਮੋਰਚਾ ਸੰਘਰਸ਼ ਕਮੇਟੀ ਵਲੋਂ ਮੋਤੀ ਮਹਿਲ ਵੱਲ ਦਾ ਰੋਸ ਮਾਰਚ ਮੁਲਤਵੀ
. . .  about 3 hours ago
ਪਟਿਆਲਾ, 22 ਸਤੰਬਰ (ਪਰਗਟ ਸਿੰਘ ਬਲਬੇੜਾ)- ਉੱਚ ਅਧਿਕਾਰੀਆਂ ਵਲੋਂ ਬੈਠਕ ਕਰਨ ਦੇ ਦਿੱਤੇ ਲਿਖਤੀ ਭਰੋਸੇ ਤੋਂ ਬਾਅਦ ਅੱਜ ਲੋਕ ਸੰਘਰਸ਼ ਕਮੇਟੀ ਨੇ ਮੋਤੀ ਮਹਿਲ ਦੇ ਵੱਲ ਕੀਤਾ ਜਾਣ ਵਾਲਾ...
ਬਟਾਲਾ : ਹੰਸਲੀ ਨਾਲੇ 'ਚੋਂ ਮਿਲੀ ਕੱਟੀ-ਵੱਢੀ ਲਾਸ਼
. . .  about 3 hours ago
ਬਟਾਲਾ, 22 ਸਤੰਬਰ (ਕਾਹਲੋਂ)- ਬਟਾਲਾ 'ਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਥੋਂ ਦੀ ਪਟਾਕਾ ਫ਼ੈਕਟਰੀ ਦੇ ਕੋਲ ਹੰਸਲੀ ਨਾਲੇ 'ਚੋਂ ਸਿਰ ਅਤੇ ਦੋਵੇਂ ਬਾਹਵਾਂ ਤੋਂ ਬਿਨਾਂ ਪਲਾਸਟਿਕ...
ਸੰਗਰੂਰ : ਹਸਪਤਾਲ 'ਚ ਦਾਖ਼ਲ ਕਰਾਏ ਗਏ ਪੁਲਿਸ ਵਲੋਂ ਕੀਤੇ ਲਾਠੀਚਾਰਜ ਕਾਰਨ ਜ਼ਖ਼ਮੀ ਹੋਏ ਅਧਿਆਪਕ
. . .  about 4 hours ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਜਦੋਂ ਅੱਜ ਸਿੱਖਿਆ...
ਨਸ਼ੀਲੇ ਪਦਾਰਥਾਂ ਦਾ ਵੱਡਾ ਜ਼ਖ਼ੀਰਾ ਬਰਾਮਦ, ਦੋ ਨੌਜਵਾਨ ਗ੍ਰਿਫ਼ਤਾਰ
. . .  about 4 hours ago
ਪਾਕਿਸਤਾਨ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 22 ਲੋਕਾਂ ਦੀ ਮੌਤ
. . .  about 4 hours ago
ਸਿੱਖਿਆ ਮੰਤਰੀ ਸਿੰਗਲਾ ਦੀ ਕੋਠੀ ਅੱਗੇ ਅਧਿਆਪਕਾਂ ਅਤੇ ਪੁਲਿਸ ਵਿਚਾਲੇ ਝੜਪ
. . .  about 4 hours ago
ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਦੀ ਸੰਭਾਵਨਾ
. . .  about 4 hours ago
ਹਜ਼ਾਰਾਂ ਅਧਿਆਪਕਾਂ ਦਾ ਕਾਫ਼ਲਾ ਸਿੱਖਿਆ ਮੰਤਰੀ ਦੀ ਕੋਠੀ ਵੱਲ ਵਧਿਆ
. . .  about 5 hours ago
ਬਾਬਾ ਬਕਾਲਾ ਸਾਹਿਬ : ਅਣਪਛਾਤੀ ਲੜਕੀ ਦੀ ਮਿਲੀ ਲਾਸ਼
. . .  about 5 hours ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ : ਸੱਟ ਲੱਗਣ ਕਾਰਨ ਫਾਈਨਲ ਮੁਕਾਬਲਾ ਨਹੀਂ ਖੇਡਣਗੇ ਪੂਨੀਆ, ਗੋਲਡ ਦਾ ਸੁਪਨਾ ਟੁੱਟਿਆ
. . .  about 5 hours ago
ਦਿੱਲੀ : ਅਕਸ਼ਰਧਾਮ ਮੰਦਰ ਦੇ ਬਾਹਰ ਹਮਲਾਵਰਾਂ ਵਲੋਂ ਪੁਲਿਸ ਟੀਮ 'ਤੇ ਗੋਲੀਬਾਰੀ
. . .  about 5 hours ago
ਵਾਹਨ ਦੇ ਨਦੀ 'ਚ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  about 6 hours ago
ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਦੇ 'ਸਪੈਸ਼ਲ' ਪਲੇਨ 'ਚ ਸਵਾਰ ਹੋ ਕੇ ਅਮਰੀਕਾ ਪਹੁੰਚੇ ਇਮਰਾਨ ਖ਼ਾਨ
. . .  about 5 hours ago
ਹਾਂਗਕਾਂਗ ਜਾ ਰਹੇ ਯਾਤਰੀ ਦੇ ਬੈਗ 'ਚੋਂ ਬਰਾਮਦ ਹੋਏ 99,550 ਡਾਲਰ
. . .  about 6 hours ago
ਬੇਰੁਜ਼ਗਾਰ ਹੈਲਥ ਵਰਕਰਾਂ ਵਲੋਂ ਮੰਗਾਂ ਨਾ ਮੰਨਣ ਨੂੰ ਲੈ ਕੇ ਜਲਾਲਾਬਾਦ ਵਿਖੇ 29 ਨੂੰ ਪੱਕਾ ਮੋਰਚਾ ਲਾਉਣ ਦਾ ਐਲਾਨ
. . .  about 6 hours ago
ਬਾਬਰੀ ਮਸਜਿਦ ਨੂੰ ਢਾਹੁਣ ਦੇ ਮਾਮਲੇ 'ਚ ਕਲਿਆਣ ਸਿੰਘ ਨੂੰ ਸੀ. ਬੀ. ਆਈ. ਅਦਾਲਤ ਵਲੋਂ ਸੰਮਨ
. . .  about 6 hours ago
ਊਰਜਾ ਦੇ ਖੇਤਰ 'ਚ ਭਾਰਤ ਅਤੇ ਅਮਰੀਕਾ ਵਿਚਾਲੇ ਸਮਝੌਤਾ
. . .  about 7 hours ago
ਗੰਗਾ 'ਚ ਵਧੇ ਪਾਣੀ ਦੇ ਪੱਧਰ ਕਾਰਨ ਪ੍ਰਯਾਗਰਾਜ ਦੇ ਹੇਠਲੇ ਇਲਾਕਿਆਂ 'ਚ ਭਰਿਆ ਪਾਣੀ
. . .  about 7 hours ago
ਇੰਡੋਨੇਸ਼ੀਆ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ੋਰਦਾਰ ਝਟਕੇ
. . .  about 7 hours ago
ਪੰਜਾਬ ਦੀ ਉਲਝੀ ਤਾਣੀ ਕਿਵੇਂ ਸੁਲਝੇ : ਉੱਘੇ ਸਮਾਜ ਚਿੰਤਕ ਅੱਜ ਸੰਗਰੂਰ 'ਚ ਕਰਨਗੇ ਵਿਚਾਰ-ਚਰਚਾ
. . .  about 8 hours ago
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਤੀਜਾ ਟੀ-20 ਮੈਚ ਅੱਜ
. . .  about 9 hours ago
ਹਿਊਸਟਨ 'ਚ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਕਸ਼ਮੀਰੀ ਪੰਡਤਾਂ ਨਾਲ ਮੁਲਾਕਾਤ
. . .  about 9 hours ago
ਸਿੱਖ ਭਾਈਚਾਰੇ ਨੇ ਕੀਤੀ ਮੋਦੀ ਨਾਲ ਮੁਲਾਕਾਤ, ਗੁਰੂ ਨਾਨਕ ਦੇਵ ਜੀ ਦੇ ਨਾਂ 'ਤੇ ਦਿੱਲੀ ਹਵਾਈ ਅੱਡੇ ਦਾ ਨਾਂ ਰੱਖਣ ਦੀ ਕੀਤੀ ਮੰਗ
. . .  about 7 hours ago
ਹਿਊਸਟਨ 'ਚ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਬੋਹਰਾ ਭਾਈਚਾਰੇ ਨਾਲ ਮੁਲਾਕਾਤ
. . .  about 9 hours ago
ਅੱਜ ਦਾ ਵਿਚਾਰ
. . .  about 10 hours ago
ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  about 1 hour ago
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  about 1 hour ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  about 1 hour ago
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  15 minutes ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  55 minutes ago
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  43 minutes ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਕੱਤਕ ਸੰਮਤ 550

ਅੰਮ੍ਰਿਤਸਰ

ਜ਼ਿਲ੍ਹਾ ਅੰਮਿ੍ਤਸਰ 'ਚ ਵੱਖ-ਵੱਖ ਥਾਵਾਂ 'ਤੇ ਦੁਸਹਿਰੇ ਦਾ ਤਿਉਹਾਰ ਮਨਾਇਆ

ਅੰਮਿ੍ਤਸਰ, 19 ਅਕਤੂਬਰ (ਰੇਸ਼ਮ ਸਿੰਘ)¸ਸ੍ਰੀ ਦੁਰਗਿਆਣਾ ਮੰਦਿਰ ਕਮੇਟੀ ਵਲੋਂ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਤੇ ਸ਼ਰਧਾ ਨਾਲ ਗੋਲਬਾਗ ਮੈਦਾਨ 'ਚ ਮਨਾਇਆ ਗਿਆ | ਇਸ ਮੌਕੇ ਸਿੱਖਿਆ ਤੇ ਵਾਤਾਵਰਣ ਮੰਤਰੀ ਸ੍ਰੀ ਓ. ਪੀ. ਸੋਨੀ ਮੁੱਖ ਮਹਿਮਾਨ ਵਜੋਂ ਪੁੱਜੇ ਅਤੇ ਸੰਗਤ ਨੂੰ ਸੰਬੋਧਨ ਕੀਤਾ | ਸ੍ਰੀ ਸੋਨੀ ਨੇ ਇਸ ਸ਼ੁਭ ਅਵਸਰ ਦੀ ਮੁਬਾਰਕਬਾਦ ਦਿੰਦੇ ਸ਼ਹਿਰ ਵਾਸੀਆਂ ਨੂੰ ਸਮਾਜ ਦੇ ਭਲੇ ਲਈ ਅੱਗੇ ਆਉਣ ਦਾ ਸੱਦਾ ਦਿੱਤਾ | ਉਨ੍ਹਾਂ ਕਿਹਾ ਕਿ ਅੱਜ ਸਾਡੇ ਸਮਾਜ ਦੀ ਲੋੜ ਹੈ ਕਿ ਅਸੀਂ ਆਪਣੇ ਸ਼ਹਿਰ ਤੇ ਆਲੇ-ਦੁਆਲੇ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਅੱਗੇ ਆਈਏ | ਉਨ੍ਹਾਂ ਕਿਹਾ ਕਿ ਕੇਵਲ ਵਾਤਾਵਰਣ ਹੀ ਨਹੀਂ, ਸਾਡਾ ਆਲਾ-ਦੁਆਲਾ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਨਾਲ ਘਿਰਿਆ ਹੋਇਆ ਹੈ, ਜਿਸ 'ਚੋਂ ਨਿਕਲਣ ਲਈ ਸਾਨੂੰ ਸਾਰਿਆਂ ਨੂੰ ਹੰਭਲਾ ਮਾਰਨ ਦੀ ਲੋੜ ਹੈ | ਸ੍ਰੀ ਸੋਨੀ ਨੇ ਕਿਹਾ ਕਿ ਅੱਜ ਜਿੱਥੇ ਸਰਕਾਰ ਕਿਸਾਨ ਨੂੰ ਪਰਾਲੀ ਸਾੜਨ ਤੋਂ ਵਰਜ ਰਹੀ ਹੈ, ਉਥੇ ਸਾਡਾ ਵੀ ਫਰਜ਼ ਬਣਦਾ ਹੈ ਕਿ ਅਸੀਂ ਵੀ ਆਪਣੀਆਂ ਫੈਕਟਰੀਆਂ, ਕਾਰਖਾਨਿਆਂ ਆਦਿ ਦਾ ਪ੍ਰਦੂਸ਼ਣ ਰੋਕੀਏ ਤੇ ਇੰਨ੍ਹਾਂ 'ਚੋਂ ਨਿਕਲਦੇ ਪ੍ਰਦੂਸ਼ਿਤ ਪਾਣੀ ਦਾ ਟਰੀਟਮੈਂਟ ਕਰਕੇ ਬਾਹਰ ਸੁੱਟੀਏ | ਉਨ੍ਹਾਂ ਕਿਹਾ ਕਿ ਵਾਤਾਵਰਣ ਨਾਲ ਖਿਲਵਾੜ ਕਰਨ ਸਾਡਾ ਭਵਿੱਖ ਤਬਾਹ ਕਰ ਦੇਵੇਗਾ ਇਸ ਲਈ ਸਾਰੇ ਪੰਜਾਬ ਵਾਸੀ ਆਪਣੇ ਪੰਜਾਬ ਨੂੰ ਹਰਾ-ਭਰਾ ਕਰਨ ਲਈ ਅੱਗੇ ਆਉਣ | ਇਸ ਮੌਕੇ ਸਾਬਕਾ ਮੰਤਰੀ ਲਕਸ਼ਮੀ ਕਾਂਤਾ ਚਾਵਲਾ, ਦੁਸ਼ਹਿਰੇ ਕਮੇਟੀ ਦੇ ਪ੍ਰਧਾਨ ਵਿਨੋਦ ਸਹਿਦੇਵ, ਪ੍ਰਸ਼ੋਤਮ ਐਡਵੋਕੇਟ, ਰਮੇਸ਼ ਸ਼ਰਮਾ ਪ੍ਰਧਾਨ ਦੁਰਗਿਆਨਾ ਕਮੇਟੀ, ਮਹੇਸ਼ ਖੰਨਾ, ਵਿਕਾਸ ਸੋਨੀ, ਅਰੁਣ ਪੱਪਲ ਕੌਾਸ਼ਲਰ, ਪਰਮਜੀਤ ਚੋਪੜਾ, ਗੁਰਦੇਵ ਦਾਰਾ, ਪਰਮਜੀਤ ਬਤਰਾ, ਡਾ. ਰਾਕੇਸ਼ ਰਵੀ ਕਾਂਤ, ਰਮਨ ਬਾਬਾ ਆਦਿ ਹਾਜ਼ਰ ਸਨ |
ਰਈਆ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ
ਰਈਆ, (ਸ਼ਰਨਬੀਰ ਸਿੰਘ ਕੰਗ)- ਦੁਸਹਿਰੇ ਦਾ ਤਿਉਹਾਰ ਹਰ ਸਾਲ ਦੀ ਤਰ੍ਹਾਂ ਅੱਜ ਵੀ ਰਈਆ ਵਿਖੇ ਧੂਮ ਧਾਮ ਨਾਲ ਮਨਾਇਆ ਗਿਆ | ਸਭ ਤੋਂ ਪਹਿਲਾਂ ਰਾਮਵਾੜਾ ਮੰਦਰ ਰਈਆ ਤੋਂ ਪਵਿੱਤਰ ਝਾਕੀਆਂ ਕੱਢੀਆਂ ਗਈਆਂ, ਜੋ ਰਈਆ ਦੇ ਬਾਜ਼ਾਰਾਂ ਵਿਚ ਦੀ ਹੁੰਦੀਆਂ ਹੋਈਆਂ ਤਾਰਾਂ ਵਾਲੇ ਖੇਡ ਮੈਦਾਨ ਵਿਚ ਪਹੁੰਚੀਆਂ | ਜਿਥੇ ਰਾਵਣ, ਕੰਭਕਰਨ ਅਤੇ ਮੇਘਨਾਥ ਦੇ ਪੁਤਲਿਆਂ ਨੂੰ ਫੂਕਿਆ ਗਿਆ | ਇਸ ਮੌਕੇ ਡੀ. ਐਸ. ਪੀ. ਏ. ਕੇ. ਅੱਤਰੀ, ਐਸ. ਐਚ. ਓ. ਬਿਆਸ ਕਿਰਨਦੀਪ ਸਿੰਘ ਸੰਧੂ, ਐਸ. ਐਚ. ਓ. ਖਿਲਚੀਆਂ ਅਵਤਾਰ ਸਿੰਘ, ਊਧਮ ਸਿੰਘ ਚੌਕੀ ਇੰਚਾਰਜ, ਏ. ਐਸ. ਆਈ. ਕੁਲਵਿੰਦਰ ਸਿੰਘ, ਨਿਰਵੈਰ ਸਿੰਘ ਸਾਹਬੀ ਭਰਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਨੌਬੀ ਨਿਰੋਤਮਪੁਰ ਪੀ. ਏ., ਵਰਿੰਦਰ ਸਿੰਘ ਵਿੱਕੀ, ਜਸਵੰਤ ਸਿੰਘ ਬਿੱਲਾ, ਰਜਿੰਦਰ ਕਾਲੀਆ ਪ੍ਰਧਾਨ, ਸੰਜੀਵ ਭੰਡਾਰੀ ਪ੍ਰਧਾਨ ਰਈਆ ਸ਼ਹਿਰੀ, ਚੇਅਰਮੈਨ ਤੇਜਿੰਦਰ ਸਿੰਘ ਬਿੱਲੂ, ਬਲਵਿੰਦਰਜੀਤ ਕਾਲੀਆ ਪ੍ਰਧਾਨ, ਕੌਾਸਲਰ ਗੁਰਦੀਪ ਸਿੰਘ, ਕੌਾਸਲਰ ਰੋਬਨ ਮਾਨ, ਮਨਜੀਤ ਸਿੰਘ ਪ੍ਰਧਾਨ, ਬਾਵਾ ਮਹੇਸ਼ ਸਿੰਘ, ਅਵਨੀਤ ਟੌਾਗ, ਰਜੇਸ਼ ਰੰਮਪਾਲ, ਕੁਲਦੀਪ ਸਿੰਘ ਮਾਨ, ਰਜੀਵ ਕੁਮਾਰ ਰਾਜੂ ਭੱਠੇ ਵਾਲੇ, ਮਾਇਆ ਦਾਸ, ਸੋਨੂੰ ਦਵੇਸਰ, ਰਿੰਕੂ ਭੱਠੇਵਾਲੇ, ਸੋਨੂੰ ਭਲਾਈਪੁਰ, ਅਸ਼ੋਕ ਮੰਨਣ, ਦੀਪਕ ਸ਼ਰਮਾ, ਸੰਨੀ ਭੰਡਾਰੀ, ਡੀ. ਕੇ. ਰੈਡੀ, ਬਾਬਾ ਮਲਕੀਤ ਸਿੰਘ, ਵਿਸ਼ਾਲ ਮੰਨਣ, ਵਿਜੈ ਰੰਮਪਾਲ ਪ੍ਰਧਾਨ, ਰਜਿੰਦਰ ਰਿੱਖੀ, ਸੁਭਾਸ਼ ਚੰਦਰ, ਗੁਰਭੇਜ ਸਿੰਘ, ਸ਼ੀਲਾ ਕੈਸਟਾਂ ਵਾਲਾ, ਮਲੂਕ ਸਿੰਘ, ਟੋਨੀ ਪੇਂਟਰ, ਪਰਮਜੀਤ ਦੇਵਗਨ, ਰਾਜੂ ਮਿਸਤਰੀ, ਬਖਸ਼ੀਰਾਮ, ਆਦਿ ਤੋਂ ਇਲਾਵਾ ਬਹੁਤ ਸਾਰੇ ਪਤਵੰਤੇ ਹਾਜ਼ਰ ਸਨ |
ਪਿੰਡ ਕੋਟਲੀ ਸ਼ਾਹ ਹਬੀਬ ਤੇ ਰਮਦਾਸ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ
ਰਮਦਾਸ, (ਜਸਵੰਤ ਸਿੰਘ ਵਾਹਲਾ)-ਬ੍ਰਹਮਾ ਵਿਸ਼ਨੂੰ ਮਹੇਸ਼ ਰਾਮਲੀਲਾ ਕਮੇਟੀ ਕੋਟਲੀ ਸ਼ਾਹ ਹਬੀਬ ਵਲੋਂ ਕੋਟਲੀ ਸ਼ਾਹ ਹਬੀਬ ਵਿਖੇ ਦੁਸਹਿਰੇ ਦਾ ਤਿਉਹਾਰ ਇਲਾਕੇ ਦੇ ਸਹਿਯੋਗ ਨਾਲ ਬੜ੍ਹੇ ਉਤਸ਼ਾਹ ਨਾਲ ਮਨਾਇਆ ਗਿਆ | ਰਾਵਣ ਦੇ ਪੁਤਲੇ ਨੂੰ ਅੱਗ ਲਗਾ ਕੇ ਸਾੜਿਆ ਗਿਆ | ਇਸ ਦੌਰਾਨ ਮੁੱਖ ਮਹਿਮਾਨ ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਸ: ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਕੰਵਰਪ੍ਰਤਾਪ ਸਿੰਘ ਅਜਨਾਲਾ ਸਨ | ਸ: ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਨੇਕੀ ਦੀ ਬਦੀ 'ਤੇ ਜਿੱਤ ਦਾ ਤਿਉਹਾਰ ਦੁਸਹਿਰਾ ਰਾਮਲੀਲਾ ਕਮੇਟੀ ਵਲੋਂ ਹਰ ਸਾਲ ਬੜ੍ਹੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ, ਜੋ ਕਿ ਇਕ ਸ਼ਲਾਘਾਯੋਗ ਕਦਮ ਹੈ, ਉਨ੍ਹਾਂ ਕਿਹਾ ਕਿ ਉਹ ਕਮੇਟੀ ਨੂੰ ਪੂਰਾ ਸਹਿਯੋਗ ਦੇਣ ਲਈ ਹਰ ਵਕਤ ਤਿਆਰ ਹਨ, ਇਸ ਤੋਂ ਪਹਿਲਾ ਬ੍ਰਹਮਾ ਵਿਸ਼ਨੂੰ ਮਹੇਸ਼ ਰਾਮਲੀਲਾ ਕਮੇਟੀ ਵਲੋਂ ਸ਼ੁੱਭ ਯਾਤਰਾ ਵੀ ਕੱਢੀ ਗਈ | ਇਸ ਮੌਕੇ ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਹਰਬੀਰ ਸਿੰਘ ਬੱਬਲੂ, ਪੀ. ਏ. ਅਜੈਪਾਲ ਸਿੰਘ, ਸ: ਨਿਰਪਾਲ ਸਿੰਘ ਬੱਲ, ਐਡਵੋਕੇਟ ਰਕੇਸ਼ ਚੰਦਰ ਕਾਠੀਆ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਲੱਖਣ ਸਿੰਘ, ਬਲਾਕ ਸੰਮਤੀ ਮੈਂਬਰ ਗੁਰਦੇਵ ਸਿੰਘ, ਬਲਾਕ ਸੰਮਤੀ ਮੈਂਬਰ ਜਸਪਾਲ ਸਿੰਘ, ਗੁਰਪਾਲ ਸਿੰਘ ਪਸ਼ੀਆਂ, ਨੰਬਰਦਾਰ ਨਰਿੰਦਰ ਸਿੰਘ ਮਲਕਪੁਰ, ਕਲੱਬ ਦੇ ਪ੍ਰਧਾਨ ਗੁਰਮੇਜ ਸਿੰਘ, ਮੀਤ ਪ੍ਰਧਾਨ ਡਿੰਪਲ ਕੁਮਾਰ, ਸੈਕਟਰੀ ਸਤਪਾਲ , ਕੈਸ਼ੀਅਰ ਸੁਬੇਗ ਸਿੰਘ, ਸੰਤੋਖ ਸਿੰਘ ਮਾਣਾ, ਜੀਵਨ ਸਿੰਘ, ਰਾਜਬੀਰ ਸਿੰਘ, ਕੁਲਵਿੰਦਰ ਸਿੰਘ, ਸਾਬਕਾ ਸਰਪੰਚ ਗੁਰਦੀਪ ਸਿੰਘ, ਚਰਨ ਸਿੰਘ ਘੋਨੇਵਾਹਲਾ, ਸਾਬਕਾ ਸਰਪੰਚ ਸੁਖਵੰਤ ਸਿੰਘ, ਪਿ੍ਥੀਪਾਲ ਸਿੰਘ ,ਜੋਗਿੰਦਰ ਸਿੰਘ , ਸਰਬਜੀਤ ਸਿੰਘ ਸ਼ੱਬਾ, ਜਤਿੰਦਰਪਾਲ ਸਿੰਘ ਮੰਨਾ, ਸੁਖਰਾਜ ਸਿੰਘ, ਸ਼ਮਸ਼ੇਰ ਸਿੰਘ , ਰਣਜੀਤ ਸਿੰਘ ਅਵਾਣ, ਚਰਨਜੀਤ ਸਿੰਘ, ਹਰਦੀਪ ਸਿੰਘ, ਸਾਬਕਾ ਸਰਪੰਚ ਅਮਰੀਕ ਸਿੰਘ, ਰਜਵੰਤ ਸਿੰਘ ਨਿੱਸੋਕੇ, ਸਾਬਕਾ ਸਰਪੰਚ ਦਲਜੀਤ ਸਿੰਘ , ਗੁਰਨਾਮ ਸਿੰਘ, ਐਸ. ਐਚ. ਓ. ਮਨਤੇਜ ਸਿੰਘ ਆਦਿ ਮੌਜੂਦ ਸਨ | ਬ੍ਰਹਮਾ ਵਿਸ਼ਨੂੰ ਮਹੇਸ਼ ਰਾਮਲੀਲਾ ਕਮੇਟੀ ਵਲੋਂ ਕੰਵਰਪ੍ਰਤਾਪ ਸਿੰਘ ਅਜਨਾਲਾ, ਬੱਬਲੂ ਸਿੰਧੀ, ਐਡਵੋਕੇਟ ਰਕੇਸ਼ ਚੰਦਰ ਕਾਠੀਆ ਆਦਿ ਨੂੰ ਸਨਮਾਨਿਤ ਵੀ ਕੀਤਾ | ਇਸੇ ਤਰ੍ਹਾਂ ਕਸਬਾ ਰਮਦਾਸ ਵਿਖੇ ਸ਼ਹਿਰ ਵਾਸੀਆਂ ਵਲੋਂ ਇਲਾਕੇ ਦੇ ਸਹਿਯੋਗ ਨਾਲ ਦੁਸਹਿਰੇ ਦਾ ਤਿਉਹਾਰ ਬੜ੍ਹੀ ਧੂਮ ਧਾਮ ਨਾਲ ਮਨਾਇਆ ਗਿਆ ਤੇ ਰਾਵਣ ਦੇ ਪੁਤਲੇ ਨੂੰ ਖੇਡ ਸਟੇਡੀਅਮ ਰਮਦਾਸ ਵਿਖੇ ਸਾੜਿਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ
ਜੀ. ਡੀ. ਗੋਇੰਕਾ ਪਬਲਿਕ ਸਕੂਲ 'ਚ ਦੁਸਹਿਰੇ ਦਾ ਤਿਉਹਾਰ ਮਨਾਇਆ
ਮਾਨਾਂਵਾਲਾ, (ਗੁਰਦੀਪ ਸਿੰਘ ਨਾਗੀ)-ਜੀ. ਡੀ. ਗੋਇੰਕਾ ਪਬਲਿਕ ਸਕੂਲ, (ਮਾਨਾਂਵਾਲਾ) ਅੰਮਿ੍ਤਸਰ ਦੇ ਚੇਅਰਮੈਨ ਸ: ਮਹਾਂਬੀਰ ਸਿੰਘ ਤੇ ਮੁੱਖ ਅਧਿਆਪਕਾ ਸ੍ਰੀਮਤੀ ਸ਼ੀਨਾ ਸ਼ਰਮਾ ਦੀ ਅਗਵਾਈ ਹੇਠ ਸਕੂਲ ਦੇ ਵਿਹੜੇ 'ਚ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਸਮਾਗਮ ਦੀ ਅਰੰਭਤਾ ਹਨੂਮਾਨ ਚਾਲੀਸਾ ਦੇ ਪਾਠ ਨਾਲ ਕੀਤੀ ਗਈ¢ ਇਸ ਤੋਂ ਬਾਅਦ ਮੁੱਖ ਅਧਿਆਪਕਾ ਸ਼ੀਨਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਦੁਸਹਿਰੇ ਦੇ ਤਿਉਹਾਰ ਦੇ ਇਤਿਹਾਸ ਤੇ ਮਹੱਤਵ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਇਸ ਤਿਉਹਾਰ ਨਾਲ ਜੁੜੀਆਂ ਹੋਰ ਪ੍ਰਥਾ ਅਤੇ ਮਾਨਤਾਵਾਂ ਬਾਰੇ ਵੀ ਦੱਸਿਆ | ਇਸ ਮੌਕੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਸਕੂਲ ਦੇ ਮੈਦਾਨ 'ਚ ਕਰਵਾਈ ਗਈ 'ਰਾਮਲੀਲ੍ਹਾ' ਵਿਚ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਸ੍ਰੀ ਰਾਮ, ਹਨੁਮਾਨ ਅਤੇ ਮਾਤਾ ਸੀਤਾ ਦਾ ਕਿਰਦਾਰ ਨਿਭਾਉਂਦਿਆਂ ਸ਼ਾਨਦਾਰ ਅਦਾਕਾਰੀ ਨਾਲ ਸਰੋਤਿਆਂ ਦਾ ਮਨ ਮੋਹਿਆ | ਇਸ ਮੌਕੇ ਯੱੁਧ ਦੀ ਸਮਾਪਤੀ 'ਤੇ ਰਾਵਣ ਵਲੋਂ ਲਕਸ਼ਮਣ ਨੂੰ ਦਿੱਤੀਆਂ ਸਿੱਖਿਆਵਾਂ ਬਾਰੇ ਵੀ ਦੱਸਿਆ ਗਿਆ¢ ਅਖੀਰ 'ਚ ਰੀਤ ਅਨੁਸਾਰ ਰਾਵਣ ਦੇ ਪੁਤਲੇ ਨੂੰ ਅਗਨ ਭੇਟ ਕੀਤਾ ਗਿਆ | ਪਿ੍ੰਸੀਪਲ ਸ਼ੀਨਾ ਸ਼ਰਮਾ ਨੇ ਬੁਰਾਈ 'ਤੇ ਭਲਾਈ ਦੀ ਜਿੱਤ ਦਾ ਸੁਨੇਹਾ ਦਿੰਦਿਆਂ ਸਭ ਨੂੰ ਭਲਾਈ ਦੀ ਰਾਹ 'ਤੇ ਚੱਲਣ ਲਈ ਪ੍ਰੇਰਿਆ |
ਕਾਂਗਰਸ ਪਾਰਟੀ ਨੇ ਵੇਰਕਾ 'ਚ ਦੁਸਹਿਰੇ ਦਾ ਤਿਉਹਾਰ ਧੂਮ-ਧਾ ਮਨਾਇਆ
ਵੇਰਕਾ, (ਪਰਮਜੀਤ ਸਿੰਘ ਬੱਗਾ)-ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਮੰਨੇ ਜਾਂਦੇ ਪਵਿੱਤਰ ਦੁਸਹਿਰੇ ਦਾ ਤਿਊਹਾਰ ਅੱਜ ਇਤਿਹਾਸਕ ਨਗਰੀ ਵੇਰਕਾ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਮਾ: ਹਰਪਾਲ ਸਿੰਘ ਵੇਰਕਾ ਅਤੇ ਕੌਾਸਲਰ ਪਰਮਿੰਦਰ ਕੌਰ ਹੁੰਦਲ ਦੀ ਅਗਵਾਈ ਹੇਠ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਇਥੇ ਮੁੱਖ ਮਹਿਮਾਨ ਵਜੋਂ ਪਹੁੰਚੀ ਸਾਬਕਾ ਮੁੱਖ ਸੰਸਦੀ ਸਿਹਤ ਸਕੱਤਰ ਡਾ: ਨਵਜੋਤ ਕੌਰ ਸਿੱਧੂ ਨੇ ਅੱਜ ਦੇ ਦਿਹਾੜੇ ਦੀ ਵਧਾਈ ਦੇਣ ਉਪਰੰਤ ਰਾਵਣ ਦੇ ਬਣਾਏ ਪੁਤਲੇ ਨੂੰ ਰਿਮੋਰਟ ਕੰਟਰੋਲ ਦੀ ਮਦਦ ਨਾਲ ਅਗਨ ਭੇਟ ਕਰਨ ਦੀ ਰਸਮ ਅਦਾ ਕੀਤੀ | ਇਸ ਤੋਂ ਪਹਿਲਾਂ ਉਨ੍ਹਾਂ ਆਖਿਆ ਕਿ ਰਾਵਣ ਇਕ ਬਹੁਤ ਵੱਡਾ ਵਿਦਵਾਨ ਸੀ ਪਰ ਉਸਦੇ ਅੰਦਰ ਪੈਦਾ ਹੋਇਆ ਹੰਕਾਰ ਉਸਦੀ ਬਰਬਾਦੀ ਦਾ ਕਾਰਨ ਬਣਿਆ ਤੇ ਸਾਨੂੰ ਇਸ ਤੋਂ ਸੇਧ ਲੈਂਦਿਆਂ ਆਪਣੇ ਅੰਦਰ ਦੀ ਗੰਦਗੀ ਅਤੇ ਹੰਕਾਰ ਨੂੰ ਮਾਰਨਾ ਚਾਹੀਦਾ ਹੈ | ਉਨ੍ਹਾਂ ਆਖਿਆ ਕਿ ਅੱਜ ਰਾਵਣ, ਮੇਘਨਾਥ ਤੇ ਕੁੰਭਕਰਨ ਦੇ ਪੁਤਲਿਆਂ ਨੂੰ ਨਹੀਂ, ਉਨ੍ਹਾਂ ਲੋਕਾਂ ਦੁਆਰਾ ਨਕਾਰੇ ਉਨ੍ਹਾਂ ਲੋਕਾਂ ਨੂੰ ਸਾੜਿਆ ਜਾ ਰਿਹਾ ਹੈ, ਜਿਨ੍ਹਾਂ ਦੇ ਪੰਜਾਬ ਨੂੰ ਬਰਬਾਦ ਕੀਤਾ ਹੈ | ਇਸ ਮੌਕੇ ਠੇਕੇਦਾਰ ਸੁਭਾਸ਼ ਰਾਏ ਲਾਲੀ, ਕਮਲਦੀਪ ਸਿੰਘ ਰਾਣਾ, ਮਾ: ਕਸ਼ਮੀਰ ਸਿੰਘ, ਸੋਨੂੰ ਧੁੱਪਸੜੀ, ਹਰਬੰਦ ਸਿੰਘ ਜੌੜਾ, ਪਰਵਿੰਦਰ ਸਿੰਘ ਪੱਪੂ, ਜਗਤਾਰ ਸਿੰਘ ਜੌੜਾ, ਬਾਊ ਜਨਕ ਰਾਜ, ਗਰੀਸ਼ ਸ਼ਰਮਾ, ਅਮਰਜੀਤ ਸਿੰਘ ਰੰਧਾਵਾ, ਧਰਮਪਾਲ ਸ਼ਰਮਾ ਚੱਕੀ ਵਾਲੇ, ਨਵਰਬੀਰ ਸਿੰਘ, ਜੋਰਾਵਰ ਸਿੰਘ, ਕਾਮਰੇਡ ਬਲਦੇਵ ਸਿੰਘ ਬੱਲੀ, ਬਲਜੀਤ ਸਿੰਘ ਬਿੱਟੂ, ਮਨਜਿੰਦਰ ਸਿੰਘ ਬਿੱਲੂ, ਰਾਜ ਕੁਮਾਰ ਕੁੰਦਰਾ, ਸਤੀਸ਼ ਕੁਮਾਰ, ਹਰਜੀਤ ਸਿੰਘ ਪੰਨੂੰ, ਜਤਿੰਦਰ ਸਿੰਘ ਮੂਧਲ ਆਦਿ ਸਮੇਤ ਵੱਡੀ ਸੰਖਿਆ 'ਚ ਇਲਾਕਾ ਨਿਵਾਸੀ ਹਾਜ਼ਰ ਸਨ |
ਦੁਸਹਿਰੇ 'ਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ
ਓਠੀਆ, (ਗੁਰਵਿੰਦਰ ਸਿੰਘ ਛੀਨਾ)¸ਦੁਸਹਿਰੇ ਦੇ ਤਿਉਹਾਰ ਤੇ ਅੱਜ ਪਿੰਡ ਛੀਨਾ ਕਰਮ ਸਿੰਘ ਪਿੰਡ ਦੇ ਨੌਜਵਾਨਾਂ ਵਲੋਂ ਹਰ ਸਾਲ ਦੀ ਤਰ੍ਹਾਂ ਦੁਸਹਿਰੇ ਤੇ ਪਿੰਡ ਵਿਚ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਮਸ਼ਹੂਰ ਗਾਇਕ ਜੋੜੀ ਹਰਜੀਤ ਸਿੱਧੂ ਤੇ ਬੀਬਾ ਪ੍ਰਵੀਨ ਦਰਦੀ ਵਲੋਂ 2:00 ਤੋਂ ਸ਼ਾਮ 5:00 ਵਜ਼ੇ ਤੱਕ ਰੰਗਾ-ਰੰਗ ਪ੍ਰੋਗਰਾਮ ਪੇਸ਼ ਕਰਕੇ ਸਰੋਤਿਆਂ ਦਾ ਭਰਪੂਰ ਮਨੋਰੰਜਨ ਕੀਤਾ ਗਿਆ | ਉਘੇ ਕਾਂਗਰਸੀ ਵਰਕਰ ਸਾਬਕਾ ਸਰਪੰਚ ਮੁਖਤਾਰ ਸਿੰਘ ਛੀਨਾ ਤੇ ਮੇਲਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਲੋਂ ਗਾਇਕ ਜੋੜੀ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੱਬਰ ਛੀਨਾ, ਬਲਜੀਤ ਸਿੰਘ ਬਿੱਲਾ, ਅੰਮਿ੍ਤਪਾਲ ਸਿੰਘ, ਬੀਰ ਸਿੰਘ, ਮਨਪ੍ਰੀਤ ਸਿੰਘ, ਨਿਸ਼ਾਨ ਸਿੰਘ, ਅੰਗਰੇਜ਼ ਸਿੰਘ, ਡਾ. ਗੁਲਾਬ ਸਿੰਘ, ਪਰਮਜੀਤ ਸਿੰਘ ਆਦਿ ਹਾਜ਼ਰ ਸਨ |
ਮਜੀਠਾ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ
ਮਜੀਠਾ, (ਮਨਿੰਦਰ ਸਿੰਘ ਸੋਖੀ)- ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਰਾਮ ਲੀਲਾ ਦੁਸਹਿਰਾ ਐਾਡ ਵੈਲਫੇਅਰ ਕਮੇਟੀ ਵਲੋਂ ਸ਼ਹਿਰ ਦੀਆਂ ਸਮੂਹ ਧਾਰਮਿਕ ਸਭਾ ਸੁਸਾਇਟੀਆਂ ਤੇ ਸਮੂਹ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਮਜੀਠਾ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਬਣਾਏ ਗਏ ਪੁਤਲਿਆਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੁੱਖ ਬੁਲਾਰੇ ਅਤੇ ਹਲਕਾ ਮਜੀਠਾ ਦੇ ਇੰਚਾਰਜ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ ਨੇ ਅਗਨੀ ਦਿਖਾਈ | ਲਾਲੀ ਮਜੀਠੀਆ ਨੇ ਕਮੇਟੀ ਮੈਂਬਰਾਂ ਨੰੂ 1 ਲੱਖ 20 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਦਿੱਤੀ | ਇਸ ਮੌਕੇ ਸ਼ਹਿਰ ਮਜੀਠਾ ਅਤੇ ਆਸ-ਪਾਸ ਦੇ ਪਿੰਡਾਂ ਤੋਂ ਵੱਡੀ ਗਿਣਤੀ 'ਚ ਲੋਕਾਂ ਨੇ ਸ਼ਮੂਲੀਅਤ ਕੀਤੀ ਅਤੇ ਤਿਉਹਾਰ ਦਾ ਆਨੰਦ ਮਾਣਿਆ | ਇਸ ਮੌਕੇ ਡੀ. ਐਸ. ਪੀ. ਮਜੀਠਾ ਨਿਰਲੇਪ ਵਲੋਂ ਆਪਣੀ ਪੁਲਿਸ ਪਾਰਟੀ ਸਮੇਤ ਸਖ਼ਤ ਤੇ ਕਰੜੀ ਨਜ਼ਰ ਰੱਖੀ ਸੀ | ਇਸ ਮੌਕੇ ਪ੍ਰੀਤਇੰਦਰ ਸਿੰਘ ਢਿੱਲੋਂ, ਬਚਿੱਤਰ ਸਿੰਘ ਲਾਲੀ, ਨਿਸ਼ਾਨ ਸਿੰਘ ਭੰਗਾਲੀ, ਪ੍ਰਦੀਪ ਸਿੰਘ ਜੈਠੂਨੰਗਲ, ਪ੍ਰਧਾਨ ਸੁਖਵਿੰਦਰ ਸਿੰਘ ਬਿੱਟੂ ਮਜੀਠਾ, ਨਵਦੀਪ ਸਿੰਘ ਸੋਨਾ, ਰਮਨਦੀਪ ਸਿੰਘ ਮਜੀਠਾ, ਮਹਿਤਾਬ ਸਿੰਘ ਗਿੱਲ, ਨੀਰਜ ਸ਼ਰਮਾ, ਦਿਲਬਾਗ ਸਿੰਘ ਗੋਲਣ, ਅਮਨਦੀਪ ਸਿੰਘ ਗਿੱਲ, ਬਲਵਿੰਦਰ ਸਿੰਘ ਰੋੜੀ, ਨਵਤੇਜਪਾਲ ਸਿੰਘ ਅਬਾਦੀ ਵਰਪਾਲ, ਮਨੋਹਰ ਲਾਲ, ਜੋਗਾ ਸਿੰਘ ਅਠਵਾਲ, ਰਾਜ ਕਿਰਨ ਰਾਜੂ, ਮਨੋਹਰ ਲਾਲ ਮੈਣੀ, ਇੰਦਰਜੀਤ ਮਰਵਾਹ, ਸੁਭਾਸ਼ ਚੰਦਰ ਫੌਜੀ, ਕਾਬਲ ਸਿੰਘ, ਰਮੇਸ਼ ਵਰਮਾ, ਗੁਲਸ਼ਨ ਕੁਮਾਰ, ਪੱਪੀ ਭੱਲਾ, ਬਿੱਲਾ ਖਾਸਾਪੱਤੀ, ਪ੍ਰਦੀਪ ਸਿੰਘ ਗੋਲਣ, ਜੋਬਨ ਮਜੀਠਾ, ਡਾ: ਕੁਲਦੀਪ ਸਿੰਘ, ਮਹਿੰਦਰ ਸੈਕਟਰੀ, ਗੋਲਡੀ ਕਪਾਹੀ, ਅਮਨ ਕੁਮਾਰ, ਜੋਧਾ ਮਜੀਠਾ, ਤਰਸੇਮ ਲਾਲ ਨੀਟਾ ਭਗਤ ਆਦਿ ਹਾਜ਼ਰ ਸਨ |
ਮਾਤਾ ਮਹਾਕਾਲੀ ਮੰਦਰ ਵਿਖੇ ਦੁਸ਼ਹਿਰੇ ਦਾ ਤਿਉਹਾਰ ਮਨਾਇਆ
ਵੇਰਕਾ, (ਪਰਮਜੀਤ ਸਿੰਘ ਬੱਗਾ)-ਵੇਰਕਾ ਮਜੀਠਾ ਬਾਈਪਾਸ ਰੋਡ ਦਰਮਿਆਰ ਸੁਸ਼ੋਭਿਤ ਪ੍ਰਾਚੀਨ ਮਾਤਾ ਮਹਾਂਕਾਲੀ ਮੰਦਰ ਕਮੇਟੀ ਦੇ ਪ੍ਰਧਾਨ ਰਿਤੇਸ਼ ਕੁਮਾਰ ਸ਼ਰਮਾਂ ਅਤੇ ਕੌਾਸਲਰ ਪਿ੍ਅੰਕਾ ਸ਼ਰਮਾ ਦੀ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦੁਸਹਿਰੇ ਦਾ ਤਿਊਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਦੌਰਾਨ ਮੌਕੇ ਕਰਵਾਏ ਸਮਾਗਮ ਦੌਰਾਨ ਹਲਕਾ ਉਤਰੀ ਦੇ ਵਿਧਾਇਕ ਸ੍ਰੀ ਸੁਨੀਲ ਦੱਤੀ ਤੇ ਅੰਮਿ੍ਤਸਰ ਦੇ ਮੇਅਰ ਸ੍ਰੀ ਕਰਮਜੀਤ ਸਿੰਘ ਰਿੰਟੂ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਰਾਵਣ ਮੇਘਨਾਥ ਅਤੇ ਕੁੰਭਕਰਨ ਦੇ ਬਣਾਏ ਪੁਤਲੇ ਨੂੰ ਅਗਨ ਭੇਟ ਕਰਨ ਦੀ ਰਸਮ ਅਦਾ ਕੀਤੀ | ਇਸ ਮੌਕੇ ਸੰਤ ਸਮਾਜ ਦੇ ਮਾਤਾ ਸੁਧਾ, ਅਮਰਬੀਰ ਸਿੰਘ ਸੰਧੂ, ਮਹੰਤ ਬਿੱਟਾ, ਅਨੇਕ ਸਿੰਘ ਨੇਕਾ, ਇੰਦਰਜੀਤ ਸਿੰਘ ਬੌਬੀ, ਕੌਾਸਲਰ ਅਸ਼ਵਨੀ ਕੁਮਾਰ ਨਬੀ ਭਗਤ, ਡਿੰਪੀ ਚੌਹਾਨ, ਵਿਕਾਸ ਸ਼ਰਮਾ, ਨਰਿੰਦਰ ਸ਼ਰਮਾ, ਰਾਮ ਬਲੀ, ਧਰਮਵੀਰ ਸਰੀਨ, ਵਿਪਨ ਸ਼ਰਮਾ, ਰਜੀਵ ਸ਼ਰਮਾ, ਫੌਜੀ ਯੋਗਰਾਜ, ਸਰਵਨ ਸਿੰਘ ਲਾਲੀ, ਇੰਦਰਜੀਤ ਸ਼ਰਮਾ, ਹਰਜੀਤ ਸਿੰਘ, ਦਲਜੀਤ ਸਿੰਘ, ਸੰਜੀਵ ਹਨੀ, ਪਲਵਿੰਦਰ ਗਿੱਲ, ਰਾਜੇਸ਼ ਦੱਤਾ, ਧੀਰ ਸਿੰਘ ਅਠਵਾਲ ਆਦਿ ਹਾਜ਼ਰ ਸਨ |
ਨਿਊ ਅੰਮਿ੍ਤਸਰ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ
ਸੁਲਤਾਨਵਿੰਡ, (ਗੁਰਨਾਮ ਸਿੰਘ ਬੁੱਟਰ)-ਅੰਮਿ੍ਤਸਰ-ਜਲੰਧਰ ਜੀ. ਟੀ. ਰੋਡ 'ਤੇ ਸਥਿਤ ਨਿਊ ਅੰਮਿ੍ਤਸਰ ਬਲਾਕ-ਏ ਵਿਖੇ ਨਿਊ ਅੰਮਿ੍ਤਸਰ ਰੈਜੀਡੈਂਸ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਰਛਪਾਲ ਸਿੰਘ ਸੁਲਤਾਨਵਿੰਡ ਦੀ ਅਗਵਾਈ ਹੇਠ ਦੁਸਹਿਰਾ ਬੜੀ ਧੂਮ-ਧਾਮ ਨਾਲ ਮਨਾਇਆ ਗਿਆ, ਜਿਸ ਵਿਚ ਥਾਣਾ ਮਕਬੂਲਪੁਰਾ ਦੇ ਐਸ. ਐਚ. ਓ. ਗਗਨਦੀਪ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਰਛਪਾਲ ਸਿੰਘ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਸੀ ਪ੍ਰੇਮ ਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣਾ ਚਾਹੀਦਾ ਹੈ | ਇਸ ਮੌਕੇ ਗਗਨਦੀਪ ਸਿੰਘ ਨੂੰ ਐਸੋਸੀਏਸ਼ਨ ਵਲੋਂ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਪਰਮਜੀਤ ਸਿੰਘ ਜੋੜੀਆ, ਜੋਗਿੰਦਰ ਸਿੰਘ ਪ੍ਰਧਾਨ ਹਾਊਸਫੈਡ, ਬਿਅੰਤਬੀਰ ਸਿੰਘ ਭੁੱਲਰ, ਦੀਪਕ ਚਤਰਥ, ਮੁਖਤਿਆਰ ਸਿੰਘ ਐਡਵੋਕੇਟ, ਕੁਲਜੀਤ ਸਿੰਘ, ਸੋਨੀ ਚੌਹਾਨ, ਭਗਵਾਨ ਸਿੰਘ ਦੋਬੁਰਜੀ, ਮਨਪ੍ਰੀਤ ਸੁੁਲਤਾਨਵਿੰਡ, ਰਮੇਸ਼ ਕਪੂਰ ਅਤੇ ਹੋਰ ਇਲਾਕਾ ਨਿਵਾਸੀ ਹਾਜ਼ਰ ਸਨ |
(ਬਾਕੀ ਸਫ਼ਾ 11 'ਤੇ)

ਸ਼ਹੀਦ ਬਾਬਾ ਹਰਚਰਨ ਸਿੰਘ ਦੇ ਸਾਲਾਨਾ ਜੋੜ ਮੇਲੇ 'ਚ ਕਬੱਡੀ ਮੁਕਾਬਲੇ ਕੱਲ੍ਹ

ਚੱਬਾ, 19 ਅਕਤੂਬਰ (ਜੱਸਾ ਅਨਜਾਣ)-1757 ਈ: ਵਿਚ ਅਹਿਮਦਸ਼ਾਹ ਅਬਦਾਲੀ ਦੀਆਂ ਫ਼ੌਜ਼ਾਂ ਕੋਲੋਂ ਸ੍ਰੀ ਹਰਿਮੰਦਰ ਸਾਹਿਬ ਨੂੰ ਆਜ਼ਾਦ ਕਰਵਾਉਣ ਵਾਲੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਥੇ ਦੇ ਸੂਰਬੀਰ ਯੋਧੇ ਸ਼ਹੀਦ ਬਾਬਾ ਹਰਚਰਨ ਸਿੰਘ ਦਾ ਸਾਲਾਨਾ ਜੋੜ ਮੇਲਾ ਗੁ: ਸਾਹਿਬ ਦੇ ...

ਪੂਰੀ ਖ਼ਬਰ »

ਬਰਿਜ ਆਫ ਹੋਪ ਫ਼ਤਿਹਪੁਰ 'ਚ ਮੁਫ਼ਤ ਮੈਡੀਕਲ ਕੈਂਪ ਲਗਾਇਆ

ਨਵਾਂ ਪਿੰਡ, 19 ਅਕਤੂਬਰ (ਜਸਪਾਲ ਸਿੰਘ)-ਬਲੀਵਰ ਇਸਟਰਨ ਚਰਚ ਅਧੀਨ ਵਿੱਦਿਅਕ ਸੰਸਥਾ ਬਰਿਜ ਆਫ਼ ਹੋਪ ਫ਼ਤਿਹਪੁਰ ਰਾਜਪੂਤਾਂ ਸਮੂੰਹ 'ਚ ਪ੍ਰਾਜੈਜਟ ਕੋ-ਆਰਡੀਨੇਟਰ ਮੈਡਮ ਅੰਜੂ ਨਈਅਰ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਕੈਂਪ ਲਾਇਆ ਗਿਆ ਗਿਆ, ਜਿਸ 'ਚ ਸ੍ਰੀ ਗਰੁੂ ਰਾਮਦਾਸ ...

ਪੂਰੀ ਖ਼ਬਰ »

ਸੀਨੀਅਰ ਡੀ. ਸੀ. ਐਮ. ਫ਼ਿਰੋਜ਼ਪੁਰ ਦੇ ਵਿਰੁੱਧ ਯੂ. ਆਰ. ਐਮ. ਯੂ ਬਿਆਸ ਨੇ ਲਗਾਏ ਮੁਰਦਾਬਾਦ ਦੇ ਨਾਅਰੇ

ਬਿਆਸ, 19 ਅਕਤੂਬਰ (ਪਰਮਜੀਤ ਸਿੰਘ ਰੱਖੜਾ)-ਬਿਆਸ ਰੇਲਵੇ ਸਟੇਸ਼ਨ 'ਤੇ ਯੂ. ਆਰ. ਐਮ. ਯੂ. ਬਿਆਸ ਦੇ ਮੈਂਬਰਾਂ ਵਲੋਂ ਸੀਨੀਅਰ ਡੀ. ਸੀ. ਐਮ. ਫ਼ਿਰੋਜ਼ਪੁਰ ਦੀਆਂ ਮਜਦੂਰ ਵਿਰੋਧੀ ਨੀਤੀਆਂ ਿਖ਼ਲਾਫ਼ ਜੰਮ੍ਹਕੇ ਨਾਅਰੇਬਾਜੀ ਕੀਤੀ ਗਈ ਅਤੇ ਡੀ. ਸੀ. ਐਮ. ਮੁਰਦਾਬਾਦ ਦੇ ਨਾਅਰੇ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਝੰਡੇਰ ਵਿਖੇ ਕਿਸਾਨ ਜਾਗਰੂਕਤਾ ਕੈਂਪ

ਜਗਦੇਵ ਕਲਾਂ, 19 ਅਕਤੂਬਰ (ਸ਼ਰਨਜੀਤ ਸਿੰਘ ਗਿੱਲ)-ਬਲਾਕ ਖੇਤੀਬਾੜੀ ਅਫ਼ਸਰ ਹਰਸ਼ਾ ਛੀਨਾ ਸ: ਜਤਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਖੇਤੀਬਾੜੀ ਵਿਸਥਾਰ ਅਫ਼ਸਰ ਬਲਬੀਰ ਸਿੰਘ ਮੀਰਾਂਕੋਟ ਦੇ ਉਪਰਾਲੇ ਸਦਕਾ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ ਝੰਡੇਰ ...

ਪੂਰੀ ਖ਼ਬਰ »

ਮਾਮਲਾ ਬੀਤੇ ਐਤਵਾਰ ਅਗਵਾ ਕਰ ਕੇ ਕੁੱਟਮਾਰ ਕਰਨ ਤੋਂ ਬਾਅਦ ਥਾਣੇ ਅੱਗੇ ਸੁੱਟਣ ਦਾ ਐਨ. ਆਰ. ਆਈ. ਨੌਜਵਾਨ ਨੇ ਪੁਲਿਸ ਪ੍ਰਸ਼ਾਸਨ ਪਾਸੋਂ ਲਗਾਈ ਇਨਸਾਫ਼ ਦੀ ਗੁਹਾਰ

ਵੇਰਕਾ, 19 ਅਕਤੂਬਰ (ਪਰਮਜੀਤ ਸਿੰਘ ਬੱਗਾ)-ਪੁਲਿਸ ਥਾਣਾ ਹੇਰ ਕੰਬੋ ਖੇਤਰ ਦੇ ਰਹਿਣ ਵਾਲੇ ਮਲੇਸ਼ੀਆ ਤੋਂ ਆਏ ਇਕ ਨੌਜਵਾਨ ਜਿਸਨੂੰ ਬੀਤੇ ਐਤਵਾਰ ਕੁਝ ਕਾਰ ਸਵਾਰ ਨੌਜਵਾਨਾਂ ਨੇ ਅਗਵਾ ਕਰ ਕੇ ਕੁੱਟਮਾਰ ਕਰਨ ਤੋਂ ਬਾਅਦ ਇਕ ਥਾਣੇ ਅੱਗੇ ਸੁੱਟ ਗਏ ਸਨ ਨੇ ਪੰਜ ਬੀਤ ਜਾਣ ਦੇ ...

ਪੂਰੀ ਖ਼ਬਰ »

ਲਾਲ ਝੰਡਾ ਪੇਂਡੂ ਚੌਕੀਦਾਰਾ ਯੂਨੀਅਨ ਪੰਜਾਬ (ਸੀਟੂ) ਦੀ ਮੀਟਿੰਗ

ਭਿੰਡੀ ਸੈਦਾਂ, 19 ਅਕਤੂਬਰ (ਪਿ੍ਤਪਾਲ ਸਿੰਘ ਸੂਫ਼ੀ)-ਸਧਾਨਕ ਕਸਬਾ ਵਿਖੇ ਲਾਲ ਝੰਡਾ ਪੇਂਡੂ ਚੌਕੀਦਾਰਾ ਯੂਨੀਅਨ (ਸੀਟੂ) ਦੀ ਇਕ ਅਹਿਮ ਮੀਟਿੰਗ ਹੱਕੀ ਤੇ ਜਾਇਜ਼ ਮੰਗਾਂ ਸਰਕਾਰ ਪਾਸੋਂ ਪ੍ਰਵਾਨ ਕਰਵਾਉਣ ਸਬੰਧੀ ਵਿਚਾਰ ਵਟਾਂਦਰਾ ਕਰਨ ਲਈ ਪ੍ਰਧਾਨ ਨੱਥਾ ਸਿੰਘ ਦੀ ...

ਪੂਰੀ ਖ਼ਬਰ »

ਮੰਡੀਆਂ 'ਚ 1121 ਦੀ ਹੋਈ ਆਮਦ, 25 ਫ਼ੀਸਦੀ ਤੋਂ ਵਧੇਰੇ ਘਟਿਆ ਝਾੜ

ਅੰਮਿ੍ਤਸਰ, 19 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)¸ਦਾਣਾ ਮੰਡੀਆਂ 'ਚ 1121 ਦੀ ਆਮਦ ਤਾਂ ਹੋ ਗਈ ਹੈ ਪਰ ਬੀਤੇ ਦਿਨੀ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਹੋਈ ਬੇਮੌਸਮੀ ਬਾਰਿਸ਼ ਅਤੇ ਗੜੇ੍ਹਮਾਰੀ ਦਾ ਅਸਰ ਇਸ ਦੇ ਝਾੜ 'ਤੇ ਦੇਖਣ ਨੂੰ ਮਿਲ ਰਿਹਾ ਹੈ | 25 ਫ਼ੀਸਦੀ ਤੋਂ ਵਧੇਰੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮਾਂ-ਪੁੱਤ ਗੰਭੀਰ ਜ਼ਖ਼ਮੀ

ਭਿੰਡੀ ਸੈਦਾਂ, 19 ਅਕਤੂਬਰ (ਪਿ੍ਤਪਾਲ ਸਿੰਘ ਸੂਫ਼ੀ)-ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਝੁੰਜ਼ ਨਜਦੀਕ ਮੋਟਰਸਾਈਕਲਾਂ ਦੀ ਹੋਈ ਆਪਸੀ ਟੱਕਰ 'ਚ ਇਕ ਔਰਤ ਤੇ ਲੜਕੇ ਦੇ ਜ਼ਖ਼ਮੀਂ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਦੇਰ ਸ਼ਾਮ ਨਾਲ ਧਰਮ ਕੌਰ ਪਤਨੀ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਇਨਮੈਨ ਯੂਨੀਅਨ ਵਲੋਂ 23 ਨੂੰ ਮਰਨ ਵਰਤ ਦਾ ਫ਼ੈਸਲਾ

ਅੰਮਿ੍ਤਸਰ, 19 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਬੇਰੁਜਗਾਰ ਲਾਇਨਮੈਨ ਯੂਨੀਅਨ ਪੰਜਾਬ ਦੀ ਮੀਟਿੰਗ ਕੰਪਨੀ ਬਾਗ਼ ਵਿਖੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਮਜੀਠਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ...

ਪੂਰੀ ਖ਼ਬਰ »

ਇਤਿਹਾਸਕ ਕਸਬਾ ਮਹਿਤਾ ਚੌਕ ਅਜੇ ਤੱਕ ਵੀ ਬੁਨਿਆਦੀ ਸਹੂਲਤਾਂ ਤੋਂ ਵਾਂਝਾ

ਚੌਕ ਮਹਿਤਾ, 19 ਅਕਤੂਬਰ (ਜਗਦੀਸ਼ ਸਿੰਘ ਬਮਰਾਹ)-ਘੁੱਗ ਵਸਦਾ ਕਸਬਾ ਮਹਿਤਾ ਚੌਕ ਜਿਸਦੀ ਸੰਸਾਰ ਪੱਧਰ 'ਤੇ ਪਛਾਣ ਤਾਂ ਬਹੁਤ ਨਿਵੇਕਲੀ ਹੈ, ਪਰ ਵਿਕਾਸ ਦੇ ਪੱਖੋਂ ਬਹੁਤ ਪੱਛੜਿਆ ਤੇ ਹੋਰ ਬਹੁਤ ਸਾਰੀਆਂ ਗੰਭੀਰ ਸਮੱਸਿਆਵਾਂ ਨਾਲ ਘਿਰਿਆ ਹੋਣ ਕਰ ਕੇ ਅਪਣੇ ਵਸਨੀਕਾਂ ਲਈ ...

ਪੂਰੀ ਖ਼ਬਰ »

ਅਜਨਾਲਾ ਪੁਲੀਸ ਨੇ ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ 5 ਜਣਿਆਂ ਨੂੰ ਰੰਗੇ ਹੱਥੀਂ ਦਬੋਚਿਆ

ਅਜਨਾਲਾ, 19 ਅਕਤੂਬਰ (ਐਸ. ਪ੍ਰਸ਼ੋਤਮ, ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਖੇਤਰ 'ਚ ਬਲੜਵਾਲ ਤੇ ਸਾਹੋਵਾਲ ਦੀਆਂ ਖੱਡਾਂ 'ਚੋਂ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ ਪੁਲਿਸ ਨੇ 5 ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ | ਡੀ. ਐਸ. ਪੀ. ਅਜਨਾਲਾ ਸ: ਹਰਪ੍ਰੀਤ ਸਿੰਘ ਨੇ ...

ਪੂਰੀ ਖ਼ਬਰ »

ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਧਿਆਨਪੁਰ, 19 ਅਕਤੂਬਰ (ਸਰਬਜੀਤ ਸਿੰਘ ਰਿਆੜ)-ਇਤਿਹਾਸਕ ਸਥਾਨਕ ਗੁਰਦੁਆਰਾ ਸ੍ਰੀ ਕੋਠੜੀ ਸਾਹਿਬ ਸ਼ਾਹਪੁਰ ਜਾਜਨ 'ਚ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦਾ 512 ਸਾਲਾ ਪ੍ਰਕਾਸ਼ ਪੁਰਬ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਤੇ ਸ਼ਾਹਪੁਰ ਜਾਜਨ ਦੀ ਸਮੂਹ ...

ਪੂਰੀ ਖ਼ਬਰ »

ਕਾਮਰੇਡਾਂ ਨੇ ਸੰਘ ਪਰਿਵਾਰ ਤੇ ਮੁੱਖ ਪ੍ਰਚਾਰਕ ਭਾਗਵਤ ਦਾ ਪੁੱਤਲਾ ਫੂਕ ਕੇ ਕੀਤਾ ਪਿੱਟ ਸਿਆਪਾ

ਅਜਨਾਲਾ, 19 ਅਕਤੂਬਰ (ਐਸ. ਪ੍ਰਸ਼ੋਤਮ)-ਅੱਜ ਅਜਨਾਲਾ ਦੇ ਬਾਜ਼ਾਰਾਂ 'ਚ ਦੁਸਹਿਰੇ ਮੌਕੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਦੇ ਸੂਬਾ ਸਕੱਤਰੇਤ ਮੈਂਬਰ ਡਾ: ਸਤਨਾਮ ਸਿੰਘ ਅਜਨਾਲਾ ਤੇ ਤਹਿਸੀਲ ਸਕੱਤਰ ਕਾ. ਗੁਰਨਾਮ ਸਿੰਘ ਉਮਰਪੁਰਾ ਦੀ ਸਾਂਝੀ ...

ਪੂਰੀ ਖ਼ਬਰ »

ਹਰਦੀਪ ਸਿੰਘ ਨਾਗਰਾ ਪ੍ਰਧਾਨ ਤੇ ਬਲਵੀਰ ਸਿੰਘ ਗਰਚਾ ਜੀ. ਐਨ. ਡੀ. ਯੂ. ਦੀ ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਦੇ ਸਕੱਤਰ ਚੁੱਣੇ

ਅੰਮਿ੍ਤਸਰ, 19 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)¸ਬੀਤੇ ਵੀਰਵਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਨਾਨ ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀ ਹੋਈ ਸਾਲਾਨਾ ਚੋਣ ਦੌਰਾਨ ਇਕ ਵਾਰ ਫਿਰ ਯੂਨੀਵਰਸਿਟੀ ਕਰਮਚਾਰੀ ਡੈਮੋਕ੍ਰੇਟਿਕ ਫ਼ਰੰਟ (ਯੂ. ਕੇ. ਡੀ. ਐਫ.) ਨੇ ਹੂੰਝਾਂ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਰਈਆ ਮੰਡਲ-ਬਿਆਸ ਵਲੋਂ ਡੀ. ਏ. ਦੀ ਮੰਗ

ਸਠਿਆਲਾ, 19 ਅਕਤੂਬਰ (ਜਗੀਰ ਸਿੰਘ ਸਫਰੀ)-ਪੈਨਸ਼ਨਰਜ਼ ਐਸੋਸੀਏਸ਼ਨ ਰਈਆ ਮੰਡਲ-ਬਿਆਸ ਦੀ ਮਹੀਨਾਵਾਰ ਮੀਟਿੰਗ ਸਠਿਆਲਾ ਵਿਖੇ ਪ੍ਰਧਾਨ ਸਤਨਾਮ ਸਿੰਘ ਔਜਲਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਪਾਵਰ ਕਾਰਪੋਰੇਸ਼ਨ ਦੇ ਸੇਵਾਮੁਕਤ ਕਰਮਚਾਰੀਆਂ ਨੂੰ ਆ ਰਹੀਆਂ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਪੰਜਾਬ ਕੱਲ੍ਹ ਕਰੇਗਾ ਮੋਤੀ ਮਹਿਲ ਦਾ ਘਿਰਾਓ-ਲਾਹੋਰੀਆ

ਬੰਡਾਲਾ, 19 ਅਕਤੂਬਰ (ਅਮਰਪਾਲ ਸਿੰਘ ਬੱਬੂ)-ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਪ੍ਰੈੱਸ ਨੂੰ ਦੱਸਿਆ ਕਿ ਠੇਕਾ ਅਧਾਰਿਤ ਅਧਿਆਪਕਾਂ ਨੂੰ ਪੱਕਿਆਂ ਕਰਨ ਦੇ ਨਾਂਅ ਹੇਠ ਅਧਿਆਪਕਾਂ ਦੀਆਂ ਤਨਖ਼ਾਹਾਂ 'ਚ 65 ...

ਪੂਰੀ ਖ਼ਬਰ »

ਸਕੂਲ 'ਚ ਹੈਂਡ ਵਾਸਿੰਗ ਡੇਅ ਮਨਾਇਆ

ਚੌਕ ਮਹਿਤਾ, 19 ਅਕਤੂਬਰ (ਧਰਮਿੰਦਰ ਸਿੰਘ ਭੰਮਰਾ)-ਬਲੀਵਰਜ ਈਸਟਰਨ ਚਰਚ ਡਾਇਸੀਸ ਅੰਮਿ੍ਤਸਰ ਵਲੋਂ ਵਿੱਦਿਅਕ ਸੰਸਥਾ ਬਿ੍ਜ ਆਫ ਹੋਪ ਚੌਕ ਮਹਿਤਾ ਦੇ ਫਾਦਰ ਲਾਲੂ ਐੱਸ ਵਿਕਾਰ ਜਰਨਲ ਅਤੇ ਓਰਿਜਨਲ ਕੋਆਰਡੀਨੇਟਰ ਕੇ. ਐੱਸ. ਨਾਗ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਫ਼ਾਰਗ ਮੁਲਾਜ਼ਮਾਂ ਦੇ ਮਾਮਲੇ ਨੂੰ ਜਨਰਲ ਇਜਲਾਸ ਤੋਂ ਬਾਅਦ ਵਿਚਾਰਨ ਦਾ ਭਰੋਸਾ

ਅੰਮਿ੍ਤਸਰ, 19 ਅਕਤੂਬਰ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਵਲੋਂ ਨੌਕਰੀਆਂ ਤੋਂ ਫ਼ਾਰਗ ਕੀਤੇ ਮੁਲਾਜ਼ਮਾਂ ਦੇ ਮਾਮਲੇ ਨੂੰ ਸਬ ਕਮੇਟੀ ਵਲੋਂ ਹਮਦਰਦੀ ਨਾਲ ਵਿਚਾਰਿਆ ਜਾ ਰਿਹਾ ਹੈ | ਇਸ ਗੱਲ ਦਾ ਪ੍ਰਗਟਾਵਾ ਸ਼ੋੋ੍ਰਮਣੀ ਕਮੇਟੀ ਵਲੋਂ ਜਾਰੀ ਬਿਆਨ ਵਿਚ ਅੰਤਿ੍ੰਗ ...

ਪੂਰੀ ਖ਼ਬਰ »

ਕਿਸਾਨਾਂ ਦੇ ਧਰਨੇ ਦੇ ਚਲਦਿਆਂ ਰੇਲ ਆਵਾਜਾਈ ਦੂਸਰੇ ਦਿਨ ਵੀ ਰਹੀ ਪ੍ਰਭਾਵਿਤ

ਅੰਮਿ੍ਤਸਰ, 19 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)¸ਬਟਾਲਾ ਨੇੜੇ ਰੇਲਵੇ ਟਰੈਕ ਤੇ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਦਿੱਤੇ ਦਿਨ-ਰਾਤ ਦੇ ਧਰਨੇ ਦੇ ਕਾਰਨ ਫ਼ਿਰੋਜ਼ਪੁਰ ਡਵੀਜ਼ਨ ਵਲੋਂ ਰੇਲਗੱਡੀਆਂ ਨੂੰ ਰੱਦ ਕਰਨ ਦਾ ਸਿਲਸਿਲਾ ਸ਼ੁੱਕਰਵਾਰ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਕੀਰਤਨ ਸੁਸਾਇਟੀ ਡਡਵਿੰਡੀ ਵਲੋਂ 9ਵਾਂ ਮਹਾਨ ਕੀਰਤਨ ਸਮਾਗਮ 2 ਨੂੰ

ਡਡਵਿੰਡੀ, 19 ਅਕਤੂਬਰ (ਬਲਬੀਰ ਸੰਧਾ)-ਸ੍ਰੀ ਗੁਰੂ ਨਾਨਕ ਦੇਵ ਕੀਰਤਨ ਐਾਡ ਵੈੱਲਫੇਅਰ ਸੁਸਾਇਟੀ ਡਡਵਿੰਡੀ ਵਲੋਂ ਸਮੂਹ ਨਗਰ, ਇਲਾਕਾ ਨਿਵਾਸੀਆਂ ਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਅੰਮਿ੍ਤਸਰ 'ਚ ਵੱਖ-ਵੱਖ ਥਾਵਾਂ 'ਤੇ ਦੁਸਹਿਰੇ ਦਾ ਤਿਉਹਾਰ ਮਨਾਇਆ

ਰਣਜੀਤ ਐਵੀਨਿਊ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਅੰਮਿ੍ਤਸਰ, (ਹਰਮਿੰਦਰ ਸਿੰਘ)¸ਦੁਸਹਿਰਾ ਕਮੇਟੀ ਅੰਮਿ੍ਤਸਰ ਨਾਰਥ ਵਲੋਂ ਬੁਰਾਈ ਤੇ ਚੰਗਾਈ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਅੱਜ ਸਥਾਨਕ ਰਣਜੀਤ ਐਵੀਨਿਊ ਵਿਖੇ ਭਾਰੀ ਉਤਸ਼ਾਹ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX