ਤਾਜਾ ਖ਼ਬਰਾਂ


ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  3 minutes ago
ਨਵੀਂ ਦਿੱਲੀ, 23 ਜਨਵਰੀ - 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਹੋਣ ਵਾਲੀ ਪਰੇਡ ਤੋਂ ਪਹਿਲਾ ਅੱਜ ਰਾਜਪੱਥ 'ਤੇ ਫੁੱਲ ਡਰੈੱਸ ਰੀਹਰਸਲ ਕੀਤੀ...
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  25 minutes ago
ਕਰਾਚੀ, 23 ਜਨਵਰੀ - ਇਕ 15 ਸਾਲਾ ਹਿੰਦੂ ਲੜਕੀ ਜਿਸ ਨੂੰ ਪਾਕਿਸਤਾਨ ਦੇ ਸਿੰਧ ਪ੍ਰਾਂਤ ਵਿਚ ਅਗਵਾ ਕਰਕੇ ਜ਼ਬਰਦਸਤੀ ਇਸਲਾਮ ਕਬੂਲ ਕਰਵਾਉਣ ਮਗਰੋਂ ਮੁਸਲਿਮ ਲੜਕੇ ਨਾਲ ਉਸ ਦਾ ਨਿਕਾਹ ਕੀਤਾ ਗਿਆ ਸੀ। ਇਸ ਮਾਮਲੇ ਵਿਚ ਕੋਰਟ ਦੇ ਆਦੇਸ਼ਾਂ 'ਤੇ ਲੜਕੀ...
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  33 minutes ago
ਐਸ.ਏ.ਐਸ ਨਗਰ, 23 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ )-ਪੰਜਾਬ ਦੇ ਸਿੱਖਿਆ ਵਿਭਾਗ ਵਿਚ ਕੰਮ ਕਰਦੇ ਅਧਿਆਪਕ ਹੁਣ ਸਾਹਿਤਕ ਸਮਾਗਮ ਵਿਚ ਆਨ ਡਿਊਟੀ ਸ਼ਾਮਲ ਹੋ ਸਕਣਗੇ।। ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਚ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ...
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  41 minutes ago
ਚੰਡੀਗੜ੍ਹ, 23 ਜਨਵਰੀ (ਗੁਰਿੰਦਰ ਸਿੰਘ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਪੰਜਾਬ ਰਾਜਸਥਾਨ ਤੋਂ ਪਾਣੀ ਦੇ ਬਦਲੇ ਪੈਸੇ ਨਹੀਂ ਲੈ ਸਕਦਾ। ਕਿਉਂਕਿ ਜਦੋਂ ਰਾਜਸਥਾਨ ਦੇ ਨਾਲ ਸਮਝੌਤਾ ਹੋਇਆ ਸੀ ਤਾਂ ਉਸ ਵਕਤ ਇਹ ਫ਼ੈਸਲਾ...
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  about 1 hour ago
ਨਵੀਂ ਦਿੱਲੀ, 23 ਜਨਵਰੀ - ਪਾਕਿਸਤਾਨ ਦੇ ਸਾਬਕਾ ਕ੍ਰਿਕਟ ਖਿਡਾਰੀ ਤੇ ਤੇਜ਼ ਗੇਂਦਬਾਜ਼ ਸ਼ੋਇਬ ਅਖ਼ਤਰ ਜੋ ਅਕਸਰ ਭਾਰਤੀ ਕ੍ਰਿਕਟ ਦੀ ਪ੍ਰਸੰਸਾ ਕਰਦੇ ਹਨ। ਇਸ ਵਿਚਕਾਰ ਉਨ੍ਹਾਂ ਨੇ ਭਾਰਤ ਦੇ ਸਾਬਕਾ ਬੱਲੇਬਾਜ਼ ਵਰਿੰਦਰ ਸਹਿਵਾਗ 'ਤੇ ਜ਼ੋਰਦਾਰ ਤੰਜ ਕੱਸਦੇ ਹੋਏ ਕਿਹਾ ਹੈ ਕਿ ਵਰਿੰਦਰ...
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  about 1 hour ago
ਬਠਿੰਡਾ, 23 ਜਨਵਰੀ (ਨਾਇਬ ਸਿੱਧੂ) - ਕੇਂਦਰੀ ਜੇਲ੍ਹ ਬਠਿੰਡਾ ਵਿਚ ਕੈਦੀਆਂ ਕੋਲੋਂ ਮੋਬਾਈਲ ਮਿਲਣ ਦਾ ਮਾਮਲਾ ਲਗਾਤਾਰ ਜਾਰੀ ਹੈ। ਜਦ ਤੋਂ ਜੇਲ੍ਹ ਵਿਚ ਸੀ ਆਰ ਪੀ ਐਫ ਤਾਇਨਾਤ ਕੀਤੀ ਗਈ ਹੈ ਤਾਂ ਜੇਲ੍ਹ ਦੇ ਕੈਦੀਆਂ, ਹਵਾਲਾਤੀਆਂ ਕੋਲੋਂ ਲਗਾਤਾਰ ਮੋਬਾਈਲ ਬਰਾਮਦ...
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  about 2 hours ago
ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਅਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 4 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 10 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਇੰਚਾਰਜ ਹਰਬੰਸ ਸਿੰਘ ਮੁਤਾਬਿਕ...
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  about 2 hours ago
ਗੁਹਾਟੀ, 23 ਜਨਵਰੀ - ਅਸਮ ਦੇ ਮੁੱਖ ਮੰਤਰੀ ਸਰਬ ਨੰਦਾ ਸੋਨੋਵਾਲ ਤੇ ਚੋਟੀ ਦੇ ਫ਼ੌਜ ਤੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿਚ ਅੱਜ 644 ਅੱਤਵਾਦੀ ਲੀਡਰਾਂ ਤੇ ਕਾਡਰਾਂ ਵੱਲੋਂ ਹਥਿਆਰਾਂ ਸਮੇਤ ਆਤਮ ਸਮਰਪਣ ਕਰ ਦਿੱਤਾ ਗਿਆ। ਇਹ ਅੱਤਵਾਦੀ ਉਲਫਾ ਤੇ ਐਨ...
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  about 3 hours ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਅਕਾਲੀ ਦਲ ਸੁਤੰਤਰ ਦੀ ਇੱਕ ਵਿਸ਼ੇਸ਼ ਬੈਠਕ ਪਾਰਟੀ ਦੇ ਮੁੱਖ ਦਫ਼ਤਰ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਹੋਈ। ਇਸ ਬੈਠਕ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਅਕਾਲੀ ਦਲ ਸੁਤੰਤਰ...
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  about 3 hours ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ)ਆਜ਼ਾਦ ਹਿੰਦ ਫ਼ੌਜ ਦੇ ਬਾਨੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ 124ਵਾਂ ਜਨਮ ਦਿਨ ਅੱਜ ਆਜ਼ਾਦ ਹਿੰਦ ਫ਼ੌਜ ਸਕਸੈਸਰਜ਼ ਐਸੋਸੀਏਸ਼ਨ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ। ਐਸੋ: ਦੇ ਪ੍ਰਧਾਨ ਮਨੋਹਰ ਸਿੰਘ ਸੈਣੀ ਦੀ...
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  about 3 hours ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਬਾਲੀਵੁੱਡ ਅਭਿਨੇਤਰੀ ਰਵੀਨਾ ਟੰਡਨ, ਫਰਾਹ ਖਾਨ ਅਤੇ ਭਾਰਤੀ ਸਿੰਘ ਖਿਲਾਫ਼ ਇਸਾਈ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ 'ਚ ਦਰਜ ਮੁਕੱਦਮੇ ਸਬੰਧੀ ਮਾਨਯੋਗ ਹਾਈਕੋਰਟ ਵੱਲੋਂ ਰਵੀਨਾ ਟੰਡਨ...
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  about 3 hours ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿਲੋਂ) - ਸਰਬ ਪਾਰਟੀ ਮੀਟਿੰਗ ਵਿਚ ਬੈਂਸ ਭਰਾਵਾਂ ਨੂੰ ਸੱਦਾ ਨਹੀਂ ਦਿੱਤਾ ਗਿਆ। ਪੰਜਾਬ ਭਵਨ ਚੰਡੀਗੜ੍ਹ ਵਿਚ ਸਰਬ ਪਾਰਟੀ ਮੀਟਿੰਗ ਚੱਲ ਰਹੀ ਹੈ। ਪੰਜਾਬ ਭਵਨ ਦੇ ਬਾਹਰ ਪੁੱਜੇ ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਵੱਲੋਂ ਰੋਕ ਦਿੱਤਾ ਗਿਆ। ਜਿਸ...
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 3 hours ago
ਨਵੀਂ ਦਿੱਲੀ, 23 ਜਨਵਰੀ - ਨਿਰਭੈਆ ਜਬਰ ਜਨਾਹ ਮਾਮਲੇ ਵਿਚ ਚਾਰਾਂ ਦੋਸ਼ੀਆਂ ਦੀ ਫਾਂਸੀ ਦੀ ਤਿਆਰੀ ਸ਼ੁਰੂ ਹੋ ਗਈ ਹੈ। ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਦੀ ਅੰਤਿਮ ਇੱਛਾ ਬਾਰੇ ਵਿਚ ਪੁੱਛਿਆ ਹੈ। ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ...
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 4 hours ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਹਲਕਾ ਮੁਖੀ ਗੁਰਦੇਵ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਧਾਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਵਿਚ ਨਗਰ ਕੌਂਸਲ ਨਾਭਾ ਦੇ ਖਿਲਾਫ ਇਕ ਵਿਸ਼ਾਲ ਰੋਸ ਧਰਨਾ ਸਥਾਨਕ ਅਲਹੌਰਾਂ ਗੇਟ ਵਿਖੇ ਦਿੱਤਾ ਗਿਆ...
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 4 hours ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਮੁੱਖ ਮੰਤਰੀ ਦੇ ਆਪਣੇ ਸ਼ਹਿਰ ਪਟਿਆਲਾ ਵਿਚ ਆਪਣੀਆਂ ਹੱਕੀ ਮੰਗਾ ਨੂੰ ਲੈ ਕੇ ਲਗਾਤਾਰ ਮੁਲਾਜ਼ਮਾਂ ਵੱਲੋਂ ਧਰਨਾ ਪ੍ਰਦਰਸ਼ਨ ਦਿੱਤਾ ਜਾ ਰਿਹਾ। ਅੱਜ ਮ੍ਰਿਤਕ ਆਸਰਿਤ ਸੰਘਰਸ਼ ਕਮੇਟੀ ਦੇ 8 ਵਿਅਕਤੀ ਪਾਣੀ ਦੀ ਟੈਂਕੀ ਤੇ ਚੜ੍ਹ...
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  about 2 hours ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 4 hours ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 4 hours ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 5 hours ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 5 hours ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 6 hours ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 7 hours ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  about 1 hour ago
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  about 1 hour ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  about 1 hour ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  14 minutes ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  26 minutes ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  42 minutes ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  59 minutes ago
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਾਸਾਂਸੀ ਹਵਾਈ ਅੱਡੇ 'ਤੇ ਸਿਹਤ ਵਿਭਾਗ ਵਲੋਂ ਅਲਰਟ ਜਾਰੀ
. . .  about 1 hour ago
ਨਸ਼ੇ ਦੇ ਓਵਰਡੋਜ਼ ਦਾ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਨੌਜਵਾਨ ਦੇ ਦੂਜੇ ਸਾਥੀ ਦੀ ਹਾਲਤ ਗੰਭੀਰ
. . .  about 1 hour ago
ਸ੍ਰੀ ਦਰਬਾਰ ਸਾਹਿਬ ਦੇ ਰਸਤੇ 'ਚ ਲਾਏ ਬੁੱਤਾਂ ਦੇ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਬ-ਕਮੇਟੀ ਗਠਿਤ
. . .  about 1 hour ago
ਅਵੰਤੀਪੋਰਾ 'ਚ ਮੁੜ ਸ਼ੁਰੂ ਹੋਈ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  59 minutes ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਸੰਨੀ ਦਿਓਲ ਤੇ ਹੇਮਾ ਮਾਲਿਨੀ ਵੀ ਮੰਗਣਗੇ ਵੋਟਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਕੱਤਕ ਸੰਮਤ 550

ਰੂਪਨਗਰ

'ਬਦੀ 'ਤੇ ਨੇਕੀ ਦੀ ਜਿੱਤ' ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਮਨਾਇਆ

ਰੂਪਨਗਰ, 19 ਅਕਤੂਬਰ (ਸਤਨਾਮ ਸਿੰਘ ਸੱਤੀ, ਗੁਰ੍ਰਪੀਤ ਸਿੰਘ ਹੁੰਦਲ)-'ਬਦੀ 'ਤੇ ਨੇਕੀ ਦੀ ਜਿੱਤ' ਦਾ ਪ੍ਰਤੀਕ ਤਿਉਹਾਰ ਦੁਸਹਿਰਾ ਅੱਜ ਰੂਪਨਗਰ ਜ਼ਿਲ੍ਹੇ ਵਿਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਵੱਖ-ਵੱਖ ਥਾਂਵਾ 'ਤੇ ਰਾਵਣ ਦੇ ਪੁਤਲੇ ਫੂਕੇ ਗਏ | ਗਿਆਨੀ ਜ਼ੈਲ ਸਿੰਘ ਨਗਰ ਵਿਖੇ ਹੋਏ ਸਮਾਰੋਹ ਦੌਰਾਨ ਆਪਣੇ ਸੰਬੋਧਨ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਕਿਹਾ ਕਿ ਹਰ ਇਨਸਾਨ ਨੂੰ ਆਪਣੇ ਮਨ ਦੇ ਅੰਦਰ ਦੀ ਬੁਰਾਈ ਨੂੰ ਮਾਰਨ ਦਾ ਅਹਿਦ ਕਰਨਾ ਚਾਹੀਦਾ ਹੈ ਅਤੇ ਜਿੱਤ ਹਮੇਸ਼ਾ ਨੇਕੀ ਦੀ ਹੁੰਦੀ ਹੈ ਜਿਸ ਦਾ ਪ੍ਰਤੀਕ ਇਹ ਦੁਸਹਿਰਾ ਹੈ | ਉਨ੍ਹਾਂ ਆਪਸੀ ਭਾਈਚਾਰਕ ਸਾਂਝ ਅਤੇ ਸ਼ਾਂਤੀ ਤੇ ਏਕਤਾ ਦੀ ਕਾਮਨਾ ਕੀਤੀ | ਇਸ ਮੌਕੇ ਅਮਰਜੀਤ ਸਿੰਘ ਸੈਣੀ, ਸੀਨੀਅਰ ਕਾਂਗਰਸੀ ਆਗੂ ਰਮੇਸ਼ ਗੋਇਲ, ਗੁਰਿੰਦਰਪਾਲ ਸਿੰਘ ਬਿੱਲਾ, ਪੋਮੀ ਸੋਨੀ, ਕਿਰਨ ਸੋਨੀ, ਮੁੱਖ ਪ੍ਰਬੰਧਕਾਂ ਵਿਚ ਐਡਵੋਕੇਟ ਰਾਜ ਕੁਮਾਰ ਅਰੋੜਾ, ਰਾਮ ਸਿੰਘ ਸੈਣੀ, ਰਜੇਸ਼ਵਰ ਲਾਲੀ, ਮਿੰਟੂ ਸ਼ਰਾਫ ਸਮੇਤ ਐਡਵੋਕੇਟ ਡੀ. ਐਸ. ਦਿਓਲ, ਜਗਦੀਸ਼ ਕਾਜਲਾ, ਰਜੇਸ਼ ਸਹਿਗਲ, ਕਰਨੈਲ ਸਿੰਘ ਜੈਲੀ ਸਮੇਤ ਵੱਡੀ ਗਿਣਤੀ ਸ਼ਖ਼ਸੀਅਤਾ ਅਤੇ ਲੋਕ ਸ਼ਾਮਿਲ ਸਨ | ਇਸ ਉਪਰੰਤ ਰਾਣਾ ਕੇ. ਪੀ. ਸਿੰਘ ਨੇ ਰਾਵਣ ਦੇ ਪੁਤਲਿਆਂ ਨੂੰ ਅਗਨੀ ਦਿਖਾਈ |
ਰਾਮਲੀਲ੍ਹਾ ਮੈਦਾਨ 'ਚ ਦੁਸਹਿਰੇ ਦਾ ਭਰਵਾਂ ਸਮਾਗਮ
ਸਨਾਤਨ ਧਰਮ ਸਭਾ ਰੂਪਨਗਰ ਵਲੋਂ ਰਾਮ ਲੀਲ੍ਹਾ ਮੈਦਾਨ ਵਿਚ ਅੱਜ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ ਇੱਥੇ ਲੋਕਾਂ ਦਾ ਸਭ ਤੋਂ ਵੱਡਾ ਇਕੱਠ ਸੀ ਅਤੇ ਪੁਲਿਸ ਨੇ ਵੱਡੇ ਵਾਹਨਾਂ ਦੇ ਪ੍ਰਵੇਸ਼ 'ਤੇ ਰੋਕ ਲਾਈ ਹੋਈ ਸੀ | ਇੱਥੇ ਰਾਵਣ ਦੇ ਪੁਤਲਿਆਂ ਨੂੰ ਅਗਨੀ ਸਾਬਕਾ ਸਿੱਖਿਆ ਮੰਤਰੀ ਡਾ: ਦਲਜੀਤ ਸਿੰਘ ਚੀਮਾ ਨੇ ਦਿੱਤੀ | ਉਨ੍ਹਾਂ ਪ੍ਰਬੰਧਕਾਂ ਨੂੰ ਰਾਮ ਲੀਲ੍ਹਾ ਦੇ ਸਫਲ ਆਯੋਜਨ ਅਤੇ ਦੁਸਹਿਰੇ ਦੀ ਮੁਬਾਰਕਬਾਦ ਦਿੱਤੀ | ਉਨ੍ਹਾਂ ਕਾਮਨਾ ਕੀਤੀ ਕਿ ਦੇਸ਼ ਅਤੇ ਸੂਬੇ ਵਿਚ ਆਪਸੀ ਭਾਈਚਾਰਕ ਸਾਂਝ, ਏਕਤਾ ਅਤੇ ਸ਼ਾਂਤੀ ਬਣੀ ਰਹੇ | ਉਨ੍ਹਾਂ ਸਭ ਨੂੰ ਮਿਲ ਜੁਲ ਕੇ ਰਹਿਣ ਦੀ ਤਾਕੀਦ ਕੀਤੀ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਹਲਕਾ ਇੰਚਾਰਜ ਬਰਿੰਦਰ ਸਿੰਘ ਢਿੱਲੋਂ ਨੇ ਵੀ ਸ਼ਿਰਕਤ ਕੀਤੀ | ਇਸ ਮੌਕੇ ਨਗਰ ਕੌਾਸਲ ਪ੍ਰਧਾਨ ਪਰਮਜੀਤ ਸਿੰਘ ਮੱਕੜ, ਕੌਾਸਲਰ ਗੁਰਮੁੱਖ ਸਿੰਘ ਸੈਣੀ, ਕੌਾਸਲਰ ਅਮਰਜੀਤ ਸਿੰਘ ਜੌਲੀ, ਕੌਾਸਲਰ ਰਮਨ ਜਿੰਦਲ, ਕੌਾਸਲਰ ਰਚਨਾ ਲਾਂਬਾ, ਹਰੀ ਪ੍ਰਸ਼ਾਦ ਕਪੂਰ, ਮੁਕੇਸ਼ ਮਹਾਜਨ, ਰਜੇਸ਼ਵਰ ਜੈਨ ਰਾਜੂ, ਰਜੇਸ਼ ਸਹਿਗਲ, ਮਨੋਹਰ ਲਾਲ, ਅਸ਼ਵਨੀ ਕੁਮਾਰ ਪੱਪੀ ਸਮੇਤ ਵੱਡੀ ਗਿਣਤੀ ਸ਼ਖ਼ਸੀਅਤਾਂ ਅਤੇ ਲੋਕ ਸ਼ਾਮਿਲ ਸਨ | ਡਾ: ਚੀਮਾ ਅਤੇ ਹੋਰਾਂ ਨੇ ਰਾਵਣ ਦੇ ਪੁਤਲਿਆਂ ਨੂੰ ਅਗਨੀ ਦਿਖਾਈ ਅਤੇ ਪ੍ਰਬੰਧਕਾਂ ਦਾ ਸਨਮਾਨ ਕੀਤਾ |
ਪਾਵਰ ਕਲੋਨੀ 'ਚ ਰਾਵਣ ਦੇ ਪੁਤਲੇ ਫੂਕੇ
ਹਰ ਸਾਲ ਦੀ ਤਰ੍ਹਾਂ ਪਾਵਰ ਕਲੋਨੀ ਰੂਪਨਗਰ ਵਿਚ ਵੀ ਦੁਸਹਿਰਾ ਧੂਮਧਾਮ ਨਾਲ ਮਨਾਇਆ ਗਿਆ | ਵੱਡੀ ਗਿਣਤੀ ਇਲਾਕਾ ਵਾਸੀਆਂ ਦੀ ਹਾਜ਼ਰੀ ਵਿਚ ਰਾਵਣ ਦੇ ਪੁਤਲੇ ਫੂਕੇ ਗਏ ਜਿਨ੍ਹਾਂ ਅਗਨੀ ਸਾਬਕਾ ਮੰਤਰੀ ਡਾ: ਦਲਜੀਤ ਸਿੰਘ ਚੀਮਾ ਨੇ ਦਿਖਾਈ | ਇਸ ਤੋਂ ਪਹਿਲਾਂ ਬੱਚਿਆਂ ਨੇ ਸੰਸਕ੍ਰਿਤਕ ਪ੍ਰੋਗਰਾਮ ਪੇਸ਼ ਕੀਤਾ ਅਤੇ ਦੁਸਹਿਰੇ ਦੇ ਮਹੱਤਵ ਨੂੰ ਦਰਸਾਉਂਦੀਆਂ ਕਲਾਕ੍ਰਿਤੀਆਂ ਅਤੇ ਝਾਂਕੀਆਂ ਪੇਸ਼ ਕੀਤੀਆਂ ਗਈਆਂ | ਇਸ ਮੌਕੇ ਪਰਮਜੀਤ ਸਿੰਘ ਮਾਕੜ, ਸ਼ਕਤੀ ਤਿ੍ਪਾਠੀ, ਕੌਾ: ਗੁਰਮੁੱਖ ਸਿੰਘ ਸੈਣੀ, ਕੌਾ: ਹਰਜੀਤ ਕੌਰ, ਡਾ: ਬਿਜੇਂਦਰਾ ਸਿੰਘ, ਕੌਾ: ਮਨਜਿੰਦਰ ਸਿੰਘ ਧਨੋਆ, ਕੁਲਵੰਤ ਸਿੰਘ, ਦਲੀਪ ਸਿੰਘ ਅਤੇ ਪ੍ਰਧਾਨ ਰਾਮ ਬਚਨ ਨੌਟਿਆਲ, ਵਿਜੇ ਕੁਮਾਰ ਮਲਗੋਤਰਾ, ਅਨਿਲ ਸ਼ਰਮਾ, ਜੈ ਰਾਮ ਸਮੇਤ ਵੱਡੀ ਗਿਣਤੀ ਇਲਾਕਾ ਵਾਸੀ ਸ਼ਾਮਿਲ ਸਨ |
ਸ੍ਰੀ ਅਨੰਦਪੁਰ ਸਾਹਿਬ ਤੋਂ ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ-ਬਦੀ 'ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਕੌਮੀ ਤਿਉਹਾਰ ਦੁਸਹਿਰਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਧੁੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਇਥੋਂ ਦੇ ਚਰਨ ਗੰਗਾ ਸਟੇਡੀਅਮ ਅਤੇ ਪਸ਼ੂ ਮੰਡੀ, ਅਗੰਮਪੁਰ ਅਤੇ ਗੰਗੂੁਵਾਲ ਪਾਵਰ ਹਾਊਸ ਵਿਖੇ ਬਦੀ ਦੇ ਪ੍ਰਤੀਕ ਰਾਵਣ, ਮੇਘਨਾਥ ਅਤੇ ਕੰੁਭਕਰਨ ਵੱਡਆਕਾਰੀ ਪੁਤਲੇ ਫੂਕੇ ਗਏ | ਇਸ ਤੋਂ ਪਹਿਲਾਂ ਪਿਛਲੇ ਰਾਮਲੀਲ•ਾ ਕਮੇਟੀ ਵਲੋਂ ਸਥਾਨਕ ਬਾਜ਼ਾਰਾਂ ਝਾਕੀਆਂ ਕੱਢੀਆਂ ਗਈ | ਉਪਰੰਤ ਸਟੇਡੀਅਮ ਵਿਖੇ ਸ਼ਹਿਰ ਅਤੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਧਾਰਮਿਕ ਸ਼ਖ਼ਸੀਅਤਾਂ ਅਤੇ ਬੁਲਾਰਿਆਂ ਨੇ ਕਿਹਾ ਕਿ ਸਾਨੂੰ ਇਸ ਪਾਵਨ ਅਤੇ ਇਤਿਹਾਸਕ ਤਿਉਹਾਰ ਤੋਂ ਸੇਧ ਲੈਂਦਿਆਂ ਸਮਾਜ 'ਚ ਫੈਲੀਆਂ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਲਈ ਆਪਣਾ-ਆਪਣਾ ਯੋਗਦਾਨ ਪਾਉਣ ਲਈ ਅੱਗੇ ਆਉਣਾ ਚਾਹੀਦਾ ਹੈ | ਇਸ ਮੌਕੇ ਸਿਵਲ ਜੱਜ ਮਹੇਸ਼ ਗਿਰੀ, ਸਿਵਲ ਜੱਜ ਨਰਿੰਦਰ ਕੁਮਾਰ, ਮਾ. ਹਰਜੀਤ ਸਿੰਘ ਅਚਿੰਤ ਸਰਕਲ ਪ੍ਰਧਾਨ, ਭੁਪਿੰਦਰ ਸ਼ਾਰਦਾ, ਪ੍ਰਧਾਨ ਸਨਾਤਨ ਧਰਮ ਸਭਾ ਸ੍ਰੀ ਅਨੰਦਪੁਰ ਸਾਹਿਬ ਦੇ ਪੰਡਿਤ ਹਰੀ ਓਮ ਸ਼ਰਮਾ, ਹਰਗੋਪਾਲ ਗਾਂਧੀ ਪ੍ਰਧਾਨ ਰਾਮਲੀਲ•ਾ ਕਮੇਟੀ ਸ੍ਰੀ ਅਨੰਦਪੁਰ ਸਾਹਿਬ, ਕੇ. ਕੇ. ਬੇਦੀ, ਮਹੇਸ ਕਾਂਤ ਸ਼ਰਮਾ, ਯਸ਼ਪਾਲ ਬਿੱਲਾ, ਮੁਨੀਸ਼ ਕੌਸ਼ਲ, ਮਧੂ ਸੂਦਨ, ਨਰਿੰਦਰ ਸ਼ਰਮਾ, ਯਸਦੀਪ ਗਾਂਧੀ, ਪਿ੍ੰ: ਰਾਕੇਸ਼ ਕੁਮਾਰ, ਰਾਜੇਸ਼ ਸੇਠੀ, ਰਾਜਨ ਕੌਸ਼ਲ, ਨਰੇਸ਼ ਕੰਚਨ, ਨਰਾਇਣ ਦੱਤ ਨਰਗਿਸ, ਨਰਾਇਣ ਗਾਂਧੀ, ਰਾਕੇਸ਼ ਬਿੱਟੂ, ਰਜੀਵ ਕੁਮਾਰ, ਪੰਡਿਤ ਵਿਸ਼ਵਾ ਨਾਥ, ਮਾ. ਮੋਹਨ ਲਾਲ, ਗੋਬਿੰਦ ਸਾਗਰ ਗਰੋਵਰ, ਨੀਲਮ ਨਰਗਿਸ, ਭਾਜਪਾ ਆਗੂ ਜਤਿੰਦਰ ਸਿੰਘ ਅਠਵਾਲ, ਈਸ਼ਵਰ ਸਰਦਾਨਾ, ਐਡਵੋਕੇਟ ਜਤਿੰਦਰ ਸਿੰਘ ਰਤਨ, ਬਲਰਾਮ ਪ੍ਰਾਸ਼ਰ, ਅਜੈ ਰਾਣਾ, ਰਾਣਾ ਰਾਮ ਸਿੰਘ, ਸਰਪੰਚ ਕਰਨੈਲ ਸਿੰਘ, ਰਾਮ ਪ੍ਰਕਾਸ਼ ਸਿੰਘ, ਹਿੰਮਤ ਸਿੰਘ ਰਾਣਾ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਸ਼ਹਿਰ ਅਤੇ ਇਲਾਵਾ ਨਿਵਾਸੀ ਹਾਜ਼ਰ ਸਨ |
ਘਨੌਲੀ ਤੋਂ ਜਸਵੀਰ ਸਿੰਘ ਸੈਣੀ-ਸ਼ਹੀਦ ਭਗਤ ਸਿੰਘ ਮੈਮੋਰੀਅਲ ਪਬਲਿਕ ਸਕੂਲ ਥਲੀ ਖੁਰਦ ਵਿਖੇ ਦੁਸਹਿਰਾ ਮਨਾਇਆ ਗਿਆ | ਇਸ ਮੌਕੇ ਸਕੂਲ ਵਿਦਿਆਰਥੀਆਂ ਵਲੋਂ ਜਿੱਥੇ ਭਗਵਾਨ ਰਾਮ ਚੰਦਰ ਜੀ, ਲਛਮਣ ਜੀ, ਭਗਤ ਹਨੂੰਮਾਨ ਤੇ ਮਾਤਾ ਸੀਤਾ ਦੇ ਪਵਿੱਤਰ ਕਿਰਦਾਰਾਂ ਨੂੰ ਬਹੁਤ ਬਾਖ਼ੂਬੀ ਢੰਗ ਨਾਲ ਪੇਸ਼ ਕੀਤਾ ਗਿਆ ਉੱਥੇ ਹੀ ਸਕੂਲ ਡਾਇਰੈਕਟਰ ਮਨਮੋਹਣ ਸਿੰਘ ਨੇ ਸਕੂਲ ਵਿਦਿਆਰਥੀਆਂ ਤੇ ਸਕੂਲ ਸਟਾਫ਼ ਨੂੰ ਦੁਸਹਿਰੇ ਦੇ ਤਿਉਹਾਰ ਦੀ ਵਧਾਈ ਦਿੰਦੇ ਹੋਏ ਸ੍ਰੀ ਰਾਮ ਚੰਦਰ ਜੀ ਦੀਆਂ ਸਿੱਖਿਆਵਾਂ 'ਤੇ ਚੱਲਦਿਆਂ ਸੱਚ ਦੇ ਮਾਰਗ ਉੱਤੇ ਚੱਲਣਾ ਚਾਹੀਦਾ ਹੈ |
ਦੁਸਹਿਰੇ ਮੌਕੇ ਚੰਨੀ ਵਲੋਂ ਮੋਰਿੰਡਾ ਦੇ ਵਿਕਾਸ ਲਈ 51 ਲੱਖ ਰੁਪਏ ਦੇਣ ਦਾ ਐਲਾਨ
ਮੋਰਿੰਡਾ ਤੋਂ ਤਰਲੋਚਨ ਸਿੰਘ ਕੰਗ, ਪਿ੍ਤਪਾਲ ਸਿੰਘ-ਦੁਸਹਿਰਾ ਅੱਜ ਧੂਮ-ਧਾਮ ਨਾਲ ਮੋਰਿੰਡਾ ਵਿਖੇ ਮਨਾਇਆ ਗਿਆ | ਅੱਜ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਸ੍ਰੀ ਰਾਮਲੀਲ੍ਹਾ ਕਮੇਟੀ ਮੋਰਿੰਡਾ ਵਲੋਂ ਕਰਵਾਇਆ ਗਿਆ | ਦੇਰ ਸ਼ਾਮ ਤੱਕ ਆਤਮਾ ਬੁੱਢੇਵਾਲ ਅਤੇ ਅਮਨ ਰੋਜੀ ਦੀ ਜੋੜੀ ਨੇ ਇਕੱਠ ਦਾ ਸੱਭਿਆਚਾਰਕ ਪ੍ਰੋਗਰਾਮ ਰਾਹੀਂ ਮਨੋਰੰਜਨ ਕੀਤਾ | ਇਸ ਮੌਕੇ ਵੱਡੇ ਇਕੱਠ ਵਿਚ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਹਿਰ ਵਾਸੀਆਂ ਨੂੰ ਕਈ ਤੋਹਫ਼ੇ ਦੇਣ ਦਾ ਐਲਾਨ ਕੀਤਾ ਜਿਨ੍ਹਾਂ ਵਿਚ ਮਾਰਕੀਟ ਕਮੇਟੀ ਮੋਰਿੰਡਾ ਵਿਚ ਐਸ. ਡੀ. ਐਮ. ਦਫ਼ਤਰ ਦੀ ਉਸਾਰੀ ਕਰਵਾਉਣਾ ਸ਼ਹਿਰ ਨੂੰ 51 ਲੱਖ ਦੀ ਗ੍ਰਾਂਟ ਦੇਣ ਦਾ ਐਲਾਨ ਕਰਨ ਤੋਂ ਇਲਾਵਾ ਕਿਹਾ ਕਿ ਬਹੁਤ ਛੇਤੀ ਅੰਡਰ ਬਰਿਜ ਦਾ ਕੰਮ ਸ਼ੁਰੂ ਕਰਵਾਇਆ ਜਾ ਰਿਹਾ | ਆਉਣ ਵਾਲੇ ਹਫ਼ਤੇ ਵਿਚ ਤਕਨੀਕੀ ਯੂਨੀਵਰਸਿਟੀ ਲਈ ਸ੍ਰੀ ਚਮਕੌਰ ਸਾਹਿਬ ਲਾਗੇ ਜ਼ਮੀਨ ਖ਼ਰੀਦੀ ਜਾ ਰਹੀ ਹੈ | ਇਸ ਤੋਂ ਇਲਾਵਾ ਆਈ. ਟੀ. ਆਈ. ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ | ਇਸ ਮੌਕੇ ਸ੍ਰੀ ਚੰਨੀ ਵਲੋਂ ਰਾਮਲੀਲ੍ਹਾ ਕਮੇਟੀ ਵਲੋਂ ਕਰਵਾਏ ਗਏ ਪ੍ਰੋਗਰਾਮ ਦੀ ਸ਼ਲਾਘਾ ਕੀਤੀ ਅਤੇ ਕਲਾਕਾਰਾਂ ਨੂੰ ਇਨਾਮ ਵੀ ਵੰਡੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਵਿਜੈ ਸ਼ਰਮਾ ਟਿੰਕੂ, ਬੰਤ ਸਿੰਘ ਕਲਾਰਾਂ, ਪੰਡਤ ਵਜੀਰ ਚੰਦ, ਹਰਪਿੰਦਰ ਸਿੰਘ ਰਾਣਾ, ਕੌਾਸਲ ਪ੍ਰਧਾਨ ਬਲਵਿੰਦਰ ਸਿੰਘ ਬਾਜਵਾ, ਕੌਾਸਲਰ ਮੋਹਿੰਦਰ ਸਿੰਘ ਢਿੱਲੋਂ, ਕੁਲਦੀਪ ਸਿੰਘ ਓਇੰਦ, ਰਾਜੇਸ਼ ਕੁਮਾਰ ਟੋਨੀ, ਸੰਜੇ ਸਿੰਗਲਾ ਸੀ. ਏ, ਪੰਡਤ ਸੁਦੇਸ਼ ਕੁਮਾਰ, ਰਾਮਲੀਲ੍ਹਾ ਕਮੇਟੀ ਦੇ ਸਮੂਹ ਮੈਂਬਰ, ਚਰਨਜੀਤ ਚੰਨੀ ਡੇਅਰੀ ਤੋਂ ਇਲਾਵਾ ਇਲਾਕੇ ਦੇ ਹਜ਼ਾਰਾਂ ਦਰਸ਼ਕ ਹਾਜ਼ਰ ਸਨ |

ਖ਼ਾਲਸਾ ਦਰਬਾਰ ਸਬੰਧੀ 3 ਦਿਨਾ ਗੁਰਮਤਿ ਸਮਾਗਮ ਨਗਰ ਕੀਰਤਨ ਉਪਰੰਤ ਅਮਨ-ਅਮਾਨ ਨਾਲ ਸੰਪੂਰਨ

ਸ੍ਰੀ ਚਮਕੌਰ ਸਾਹਿਬ, 19 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਾਅਦ ਦੁਪਹਿਰ ਸਜਾਏ ਨਗਰ ਕੀਰਤਨ ਨਾਲ ਖ਼ਾਲਸਾ ਦਰਬਾਰ (ਦੁਸਹਿਰੇ ਦਾ ਜੋੜ ਮੇਲਾ) ਅਮਨ-ਅਮਾਨ ਨਾਲ ਸੰਪੂਰਨ ਹੋਇਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਕਲੱਬ ਵਲੋਂ ਖ਼ੂਨਦਾਨ ਕੈਂਪ 22 ਨੂੰ

ਨੰਗਲ, 19 ਅਕਤੂਬਰ (ਪ੍ਰੋ: ਅਵਤਾਰ ਸਿੰਘ)-ਬਾਬਾ ਦੀਪ ਸਿੰਘ ਕਬੱਡੀ ਕਲੱਬ (ਰਜਿ.) ਨੰਗਲ ਵਲੋਂ ਪਹਿਲਾ ਖ਼ੂਨਦਾਨ ਅਤੇ ਮੁਫ਼ਤ ਸਰੀਰਕ ਚੈੱਕਅਪ ਕੈਂਪ 22 ਅਕਤੂਬਰ ਦਿਨ ਸੋਮਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸਟਾਫ਼ ਕਲੱਬ ਵਿਖੇ ਲਗਾਇਆ ਜਾ ਰਿਹਾ ਹੈ | ਕੈਂਪ ਲਈ ...

ਪੂਰੀ ਖ਼ਬਰ »

ਦੁਸਹਿਰੇ ਸਬੰਧੀ ਧਾਰਮਿਕ ਸਮਾਗਮ ਕਰਵਾਇਆ

ਭਰਤਗੜ੍ਹ, 19 ਅਕਤੂਬਰ (ਬਾਵਾ)-ਦੁਸਹਿਰੇ ਨੂੰ ਸਮਰਪਿਤ ਬਾਬਾ ਘੋੜੀ ਵਾਲੇ ਦੇ ਅਸਥਾਨ 'ਤੇ ਅੱਜ ਮਾਜਰੀ ਗੁੱਜਰਾਂ, ਅਵਾਨਕੋਟ, ਕੋਟਬਾਲਾ ਅਤੇ ਆਸਪੁਰ ਦੇ ਵਸਨੀਕਾਂ ਵਲੋਂ ਪ੍ਰਬੰਧਕਾਂ ਦੀ ਅਗਵਾਈ ਵਿਚ ਸ੍ਰੀ ਸੁਖਮਨੀ ਸਾਹਿਬ ਦੀ ਬਾਣੀ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ...

ਪੂਰੀ ਖ਼ਬਰ »

'ਬੇਟੀ ਬਚਾਓ' ਵਾਤਾਵਰਨ ਬਚਾਓ' ਨੂੰ ਲੈ ਕੇ ਕੱਢਿਆ ਸਾਈਕਲ ਜਾਗਰੂਕਤਾ ਮਾਰਚ

ਸ੍ਰੀ ਅਨੰਦਪੁਰ ਸਾਹਿਬ, 19 ਅਕਤੂਬਰ (ਨਿੱਕੂਵਾਲ, ਕਰਨੈਲ ਸਿੰਘ)-ਸਾਈਕਲ ਐਸੋਸੀਏਸ਼ਨ ਸ੍ਰੀ ਅਨੰਦਪੁਰ ਸਾਹਿਬ ਵਲੋਂ 'ਬੇਟੀ ਬਚਾਓ, ਬੇਟੀ ਪੜ੍ਹਾਓ ਅਤੇ ਵਾਤਾਵਰਨ ਬਚਾਓ' ਦੇ ਉਦੇਸ਼ ਨੂੰ ਲੈ ਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ...

ਪੂਰੀ ਖ਼ਬਰ »

ਸ਼ਹਿਰ ਦੇ ਦੁਕਾਨਦਾਰਾਂ ਨੂੰ ਬੀ. ਬੀ. ਐਮ. ਬੀ. ਦੀ ਲੀਜ਼ ਦੀ ਲਟਕਦੀ ਤਲਵਾਰ ਤੋਂ ਪੱਕੀ ਨਿਜਾਤ ਦੁਆਈ ਜਾਵੇਗੀ-ਰਾਣਾ

ਨੰਗਲ, 19 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਸ਼ਹਿਰ ਦੇ ਦੁਕਾਨਦਾਰਾਂ… ਉੱਤੇ ਦਿਨ-ਰਾਤ ਬੀ. ਬੀ. ਐਮ. ਬੀ. ਦੀ ਲੀਜ਼ ਦੀ ਲਟਕਦੀ ਤਲਵਾਰ ਤੋਂ ਪੱਕੀ ਨਿਜਾਤ ਦੁਆਈ ਜਾਵੇਗੀ ਜਿਸ ਬਾਰੇ ਬਹੁਤ ਹੀ ਜਲਦ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਕਿਸੇ ਵੀ ਦੁਕਾਨਦਾਰ ਨੂੰ ਉਜੜਨ ...

ਪੂਰੀ ਖ਼ਬਰ »

ਨਿਹੰਗ ਸਿੰਘਾਂ ਨੇ ਕੱਢਿਆ ਮਹੱਲਾ-ਖ਼ਾਲਸਾਈ ਖੇਡਾਂ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ

ਸ੍ਰੀ ਚਮਕੌਰ ਸਾਹਿਬ, 19 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਦਰਬਾਰ ਖ਼ਾਲਸਾ ਦੀ ਸੰਪੂਰਨਤਾ 'ਤੇ ਅੱਜ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਰਣਜੀਤਗੜ੍ਹ ਸਾਹਿਬ ਤੋਂ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੱੁਢਾ ਦਲ ਦੇ ਮੁਖੀ ਜਥੇਦਾਰ ਬਾਬਾ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਬੱਲਮਗੜ੍ਹ ਮੰਦਵਾੜਾ ਦਾ ਨਿਰੀਖਣ

ਪੁਰਖਾਲੀ, 19 ਅਕਤੂਬਰ (ਬੰਟੀ)-ਜ਼ਿਲ੍ਹਾ ਸਿੱਖਿਆ ਅਫ਼ਸਰ ਦਿਨੇਸ਼ ਕੁਮਾਰ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਬੱਲਮਗੜ੍ਹ ਮੰਦਵਾੜਾ ਵਿਖੇ ਨਿਰੀਖਣ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਪੜੋ੍ਹ ਪੰਜਾਬ ਪ੍ਰੋਜੈਕਟ ਦੇ ਨਤੀਜੇ ਪੰਜਾਬ ਭਰ ਵਿਚ ਜੋ ਆਏ ਹਨ, ਉਸ 'ਚ ਰੋਪੜ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ 4 ਰੋਜ਼ਾ ਲੜਕੇ-ਲੜਕੀਆਂ ਦਾ ਖੇਡ ਟੂਰਨਾਮੈਂਟ ਸਮਾਪਤ

ਰੂਪਨਗਰ, 19 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਖੇਡ ਵਿਭਾਗ ਵਲੋਂ18 ਸਾਲ ਉਮਰ ਵਰਗ ਦੇ ਲੜਕੇ ਤੇ ਲੜਕੀਆਂ ਦਾ ਜ਼ਿਲ੍ਹਾ ਪੱਧਰੀ ਤਿੰਨ ਰੋਜ਼ਾ ਖੇਡ ਟੂਰਨਾਮੈਂਟ ਅੱਜ ਨਹਿਰੂ ਸਟੇਡੀਅਮ ਰੂਪਨਗਰ ਵਿਚ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਿਆ | ਜੇਤੂ ਖਿਡਾਰੀਆਂ ਨੂੰ ਇਨਾਮ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੀ ਹੈਾਡਬਾਲ ਟੀਮ ਨੇ ਸੂਬਾ ਪੱਧਰੀ ਮੁਕਾਬਲਾ ਜਿੱਤਿਆ

ਰੂਪਨਗਰ, 19 ਅਕਤੂਬਰ (ਸੱਤੀ)-ਸੂਬਾ ਪੱਧਰ ਦੇ ਪਿੰਡ ਭੋਆ ਜ਼ਿਲ੍ਹਾ ਪਠਾਨਕੋਟ ਵਿਖੇ ਕਰਵਾਏ ਗਏ ਹੈਾਡਬਾਲ ਮੁਕਾਬਲਿਆਂ ਵਿਚ ਖ਼ਾਲਸਾ ਸੀਨੀ: ਸੈਕੰ: ਸਕੂਲ ਰੂਪਨਗਰ ਦੀ 14 ਸਾਲ ਉਮਰ ਵਰਗ ਲੜਕੀਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਪ੍ਰਾਪਤ ਕਰਕੇ ...

ਪੂਰੀ ਖ਼ਬਰ »

ਪੁਲਿਸ ਸ਼ਹੀਦ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਸ੍ਰੀ ਅਨੰਦਪੁਰ ਸਾਹਿਬ, 19 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੇ ਐਸ. ਜੀ. ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਥਾਨਕ ਪੁਲਿਸ ਵਲੋਂ ਪੁਲਿਸ ਸ਼ਹੀਦ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ ਜਿਸ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਥਾਣਾ ਮੁਖੀ ...

ਪੂਰੀ ਖ਼ਬਰ »

ਪੁਲਿਸ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਸ੍ਰੀ ਅਨੰਦਪੁਰ ਸਾਹਿਬ, 19 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਪੁਲਿਸ ਵਲੋਂ ਅੱਤਵਾਦ ਦੌਰਾਨ ਮਾਰੇ ਗਏ ਪੁਲਿਸ ਮੁਲਾਜ਼ਮਾਂ ਨੰੂ ਸ਼ਰਧਾਂਜਲੀ ਦੇਣ ਲਈ ਪੁਲਿਸ ਸ਼ਹੀਦੀ ਦਿਵਸ ਨੂੰ ਸਮਰਪਿਤ ਇਕ ਸਮਾਗਮ ਪੰਜ ਪਿਆਰਾ ਪਾਰਕ ਵਿਖੇ ਕੀਤਾ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਰੈਲੀ ਰਾਹੀਂ ਦਿੱਤਾ ਪਰਾਲੀ ਨਾ ਸਾੜਨ ਦਾ ਸੰਦੇਸ਼

ਕਾਹਨਪੁਰ ਖੂਹੀ, 19 ਅਕਤੂਬਰ (ਵਾਲੀਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਜ ਦੇ ਐਨ. ਐਸ. ਐਸ. ਦੇ ਵਲੰਟੀਅਰਾਂ ਨੇ ਮਨਤੇਜ ਸਿੰਘ ਚੀਮਾ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ (ਰੂਪਨਗਰ) ਦੇ ਦਿਸ਼ਾ-ਨਿਰਦੇਸ਼ ਅਨੁਸਾਰ ਪਿ੍ੰਸੀਪਲ ਵਿਨੋਦ ਕੁਮਾਰ ਦੀ ਅਗਵਾਈ ...

ਪੂਰੀ ਖ਼ਬਰ »

ਬੀ. ਜੇ. ਐੱਸ. ਸਕੂਲ ਦੀਆਂ ਖਿਡਾਰਨਾਂ ਨੇ ਜਿੱਤੇ ਮੈਡਲ

ਕਾਹਨਪੁਰ ਖੂਹੀ, 19 ਅਕਤੂਬਰ (ਗੁਰਬੀਰ ਸਿੰਘ ਵਾਲੀਆ)-93ਵੀਆਂ ਜੂਨੀਅਰ ਓਪਨ ਪੰਜਾਬ ਐਥਲੈਟਿਕਸ ਚੈਂਪੀਅਨਸ਼ਿਪ ਵਿਚ ਖੇਤਰ ਦੇ ਬੀ. ਜੇ. ਐੱਸ. ਪਬਲਿਕ ਸਕੂਲ ਸਮੁੰਦੜੀਆਂ ਦੀਆਂ ਖਿਡਾਰਨਾਂ ਜੈਸਮੀਨ ਕੌਰ ਜਮਾਤ ਦਸਵੀਂ ਅਤੇ ਗੁਰਲੀਨ ਕੌਰ ਜਮਾਤ ਅੱਠਵੀਂ ਨੇ ਕ੍ਰਮਵਾਰ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਬਾਰੇ ਜਾਗਰੂਕਤਾ ਰੈਲੀ ਕੱਢੀ

ਨੰਗਲ, 19 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਇਲਾਕੇ ਦੀ ਸਿਰਮੌਰ ਸੰਸਥਾ ਸ਼ਿਵਾਲਿਕ ਹਿੱਲਜ਼ ਕਾਲਜ ਆਫ਼ ਐਜੂਕੇਸ਼ਨ ਪੱਟੀ ਨੰਗਲ ਵਲੋਂ ਝੋਨੇ ਦੀ ਪਰਾਲੀ ਨਾ ਸਾੜਨ ਲਈ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਇਕ ਜਾਗਰੂਕਤਾ ਰੈਲੀ ਕੱਢੀ ਗਈ, ਨੂੰ ਸੰਸਥਾ ਦੇ ਚੇਅਰਮੈਨ ਦੀਪਰਮਨ ...

ਪੂਰੀ ਖ਼ਬਰ »

ਪਰਾਲੀ ਬਚਾਓ ਫ਼ਸਲਾਂ ਵਧਾਓ ਤਹਿਤ ਜਾਗਰੂਕਤਾ ਕੈਂਪ ਲਗਾਇਆ

ਨੂਰਪੁਰ ਬੇਦੀ, 19 ਅਕਤੂਬਰ (ਵਿੰਦਰਪਾਲ ਝਾਂਡੀਆਂ)-ਸ਼ਹੀਦ ਭਗਤ ਸਿੰਘ ਕ੍ਰਾਂਤੀਕਾਰੀ ਸੁਸਾਇਟੀ ਵਲੋਂ ਨਾਬਾਰਡ ਨੈਸ਼ਨਲ ਬੈਂਕ ਫਾਰ ਐਗਰੀਕਲਚਰ ਐਾਡ ਰੂਰਲ ਡਿਵੈਲਪਮੈਂਟ ਦੇ ਸਹਿਯੋਗ ਨਾਲ ਚਲਾਏ ਅਭਿਆਨ ਪਰਾਲੀ ਦੀ ਸੁਰੱਖਿਆ ਤੇ ਫ਼ਸਲਾਂ ਦੀ ਰਹਿੰਦ ਖੂੰਹਦ ਦੇ ...

ਪੂਰੀ ਖ਼ਬਰ »

ਆਵਾਰਾ ਪਸ਼ੂ ਦੇ ਹਮਲੇ ਨਾਲ ਇਕ ਜ਼ਖ਼ਮੀ

ਸ੍ਰੀ ਚਮਕੌਰ ਸਾਹਿਬ, 19 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਆਵਾਰਾ ਪਸ਼ੂ ਵਲੋਂ ਕੀਤੇ ਹਮਲੇ ਨਾਲ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਕੋਲੋਂ ਲੰਘ ਰਹੇ ਵਿਅਕਤੀਆਂ ਨੇ ਸਰਕਾਰੀ ਹਸਪਤਾਲ ਪੁਹੰਚਾਇਆ ਜਿੱਥੇ ਉਹ ਜ਼ੇਰੇ-ਇਲਾਜ ਦਾਖਲ ਹੈ | ਜ਼ਖ਼ਮੀ ਦਲਬਾਰਾ ...

ਪੂਰੀ ਖ਼ਬਰ »

ਮੰਗਾਂ ਸਬੰਧੀ ਪੀ. ਡਬਲਿਊ. ਡੀ. ਵਰਕਰਜ਼ ਯੂਨੀਅਨ 23 ਅਕਤੂਬਰ ਨੂੰ ਦੇਵੇਗੀ ਧਰਨੇ

ਸ੍ਰੀ ਅਨੰਦਪੁਰ ਸਾਹਿਬ, 19 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਪੀ. ਡਬਲਿਊ. ਡੀ. ਫ਼ੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ ਸਥਾਨਕ ਪੰਜ ਪਿਆਰਾ ਪਾਰਕ ਵਿਖੇ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਬਲਬੀਰ ਸੈਣੀ, ਜ਼ਿਲ੍ਹਾ ...

ਪੂਰੀ ਖ਼ਬਰ »

ਬੀ. ਐਸ. ਐਨ. ਐਲ. ਦੇ ਦਫ਼ਤਰ ਛੁੱਟੀਆਂ ਦੌਰਾਨ ਵੀ ਆਮ ਵਾਂਗ ਖੁੱਲਣਗੇ-ਗਰੇਵਾਲ

ਸ੍ਰੀ ਅਨੰਦਪੁਰ ਸਾਹਿਬ, 19 ਅਕਤੂਬਰ (ਪ.ਪ. ਰਾਹੀਂ)-ਤਿਉਹਾਰਾਂ ਦੌਰਾਨ ਬੀ. ਐਸ. ਐਨ. ਐਲ. ਵਲੋਂ ਆਪਣੇ ਉਪਭੋਗਤਾਵਾਂ ਨੂੰ ਨਿਰੰਤਰ ਅਤੇ ਨਿਰਵਿਘਨ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਉਕਤ ਦਿਨਾਂ ਦੌਰਾਨ ਹੋਣ ਵਾਲੀਆਂ ਰਾਸ਼ਟਰੀ ਅਤੇ ਐਤਵਾਰ ਦੀਆਂ ਛੁੱਟੀਆਂ ਨੂੰ ...

ਪੂਰੀ ਖ਼ਬਰ »

ਸ਼ਹਿਰ 'ਚ ਆਵਾਜਾਈ ਸੁਚਾਰੂ ਬਣਾਉਣ ਲਈ ਥਾਣਾ ਮੁਖੀ ਵਲੋਂ ਮੀਟਿੰਗ

ਨੰਗਲ, 19 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਵਿਖੇ ਬਣਨ ਵਾਲੇ ਫਲਾਈ ਓਵਰ ਦਾ ਕੰਮ ਸ਼ੁਰੂ ਹੋਣ ਕਾਰਨ ਸਥਾਨਕ ਰੇਲਵੇ ਰੋਡ ਵਿਖੇ ਲਗਾਤਾਰ ਪੇਸ਼ ਆ ਰਹੀ ਆਵਾਜਾਈ ਸਮੱਸਿਆ ਦੇ ਹੱਲ ਲਈ ਅੱਜ ਪੁਲਿਸ ਥਾਣਾ ਮੁਖੀ ਨੰਗਲ ਪਵਨ ਚੌਧਰੀ ਵਲੋਂ ਰੇਲਵੇ ਰੋਡ ਦੇ ਦੁਕਾਨਦਾਰਾਂ ...

ਪੂਰੀ ਖ਼ਬਰ »

ਖ਼ਾਲਸਾ ਦਰਬਾਰ (ਦੁਸਹਿਰਾ ਜੋੜ ਮੇਲੇ) ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਪੁੱਜੀਆਂ

ਸ੍ਰੀ ਚਮਕੌਰ ਸਾਹਿਬ, 19 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਖ਼ਾਲਸਾ ਦਰਬਾਰ (ਦੁਸਹਿਰਾ ਜੋੜ ਮੇਲਾ) ਦੇ ਸਬੰਧ ਵਿਚ ਸਜਾਏ ਜੋੜ ਮੇਲੇ ਮੌਕੇ ਅੱਜ ਵੱਡੀ ਗਿਣਤੀ ਵਿਚ ਸੰਗਤਾਂ ਇਥੋਂ ਦੇ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋਈਆਂ ਅਤੇ ਬਾਣੀ ਦਾ ਅਨੰਦ ਮਾਣਿਆ | ਅੱਜ ...

ਪੂਰੀ ਖ਼ਬਰ »

ਖ਼ਾਲਸਾ ਦਰਬਾਰ (ਦੁਸਹਿਰਾ ਜੋੜ ਮੇਲੇ) ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਪੁੱਜੀਆਂ

ਸ੍ਰੀ ਚਮਕੌਰ ਸਾਹਿਬ, 19 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਖ਼ਾਲਸਾ ਦਰਬਾਰ (ਦੁਸਹਿਰਾ ਜੋੜ ਮੇਲਾ) ਦੇ ਸਬੰਧ ਵਿਚ ਸਜਾਏ ਜੋੜ ਮੇਲੇ ਮੌਕੇ ਅੱਜ ਵੱਡੀ ਗਿਣਤੀ ਵਿਚ ਸੰਗਤਾਂ ਇਥੋਂ ਦੇ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋਈਆਂ ਅਤੇ ਬਾਣੀ ਦਾ ਅਨੰਦ ਮਾਣਿਆ | ਅੱਜ ...

ਪੂਰੀ ਖ਼ਬਰ »

ਪੁਲਿਸ ਅਧਿਕਾਰੀਆਂ ਵਲੋਂ ਸ਼ਹੀਦ ਪਰਿਵਾਰਾਂ ਨਾਲ ਮੁਲਾਕਾਤ-ਤਕਲੀਫਾਂ ਸੁਣੀਆਂ

ਨੰਗਲ, 19 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਜ਼ਿਲ੍ਹਾ ਪੁਲਿਸ ਰੂਪਨਗਰ ਵਲੋਂ ਸ਼ਹੀਦੀ ਦਿਵਸ ਦੇ ਸਬੰਧ ਵਿਚ ਸ਼ਹੀਦ ਪਰਿਵਾਰਾਂ ਨਾਲ ਤਾਲਮੇਲ ਕਰਨ ਅਤੇ ਉਨ੍ਹਾਂ ਦੀ ਸ਼ਹਾਦਤ ਬਾਰੇ ਜਾਣਕਾਰੀ ਦੇਣ ਦਾ ਉਪਰਾਲਾ ਕੀਤਾ ਗਿਆ ਹੈ | ਜਿਸ ਤਹਿਤ ਅੱਜ ਡੀ. ਐਸ. ਪੀ. ਨੰਗਲ ...

ਪੂਰੀ ਖ਼ਬਰ »

ਛੋਟੇ ਅਤੇ ਕੱਚੇ ਫੜ੍ਹ ਦੀ ਸਮੱਸਿਆ ਨਾਲ ਜੂਝ ਰਹੀ ਹੈ ਅਨਾਜ ਮੰਡੀ ਤਖ਼ਤਗੜ੍ਹ

ਨੂਰਪੁਰ ਬੇਦੀ, 19 ਅਕਤੂਬਰ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਭਾਵੇਂ ਅਨਾਜ ਮੰਡੀ ਤਖਤਗੜ੍ਹ ਵਿਖੇ ਇਸ ਸਮੇਂ ਝੋਨੇ ਦੀ ਫ਼ਸਲ ਦੀ ਆਮਦ ਪੂਰੇ ਜ਼ੋਰ-ਸ਼ੋਰ ਨਾਲ ਹੈ ਪਰ ਅਨਾਜ ਮੰਡੀ ਜਿੱਥੇ ਸਰਕਾਰ ਵਲੋਂ ਖ਼ਰੀਦੀ ਪਈ ਫ਼ਸਲ ਦੀ ਲਿਫ਼ਟਿੰਗ ਨਾ ਹੋਣ ਕਾਰਨ ਬੋਰੀਆਂ ਦੇ ...

ਪੂਰੀ ਖ਼ਬਰ »

ਮੁੰਡਿਆਂ ਦੇ ਭਾਰ ਤੋਲਣ ਮੁਕਾਬਲੇ ਸਮਾਪਤ

ਭਰਤਗੜ੍ਹ, 19 ਅਕਤੂਬਰ (ਜਸਬੀਰ ਸਿੰਘ ਬਾਵਾ)-ਖੇਲੋ ਇੰਡੀਆ ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਪੰਜਾਬ ਸਰਕਾਰ ਤੇ ਸਿੱਖਿਆ ਮਹਿਕਮੇ ਦੀਆਂ ਹਦਾਇਤਾਂ ਅਨੁਸਾਰ ਜ਼ਿਲੇ੍ਹ ਦੇ ਖੇਡ ਅਧਿਕਾਰੀ ਦੀ ਅਗਵਾਈ ਵਿਚ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਅੰਡਰ 18 ਸਾਲ ...

ਪੂਰੀ ਖ਼ਬਰ »

ਧਾਰਮਿਕ ਪ੍ਰੋਗਰਾਮਾਂ ਨਾਲ ਭਾਈਚਾਰਕ ਸਾਂਝ ਮਜ਼ਬੂਤ ਹੁੰਦੀ ਹੈ-ਚੰਦੂਮਾਜਰਾ

ਨੂਰਪੁਰ ਬੇਦੀ, 19 ਅਕਤੂਬਰ (ਰਾਜੇਸ਼ ਚੌਧਰੀ)-ਗੁਰਦੁਆਰਾ ਜੋੜ ਖੂਹੀਆਂ ਖੱਡ ਰਾਜਗਿਰੀ ਵਿਖੇ ਦੁਸ਼ਹਿਰੇ ਦੇ ਤਿਉਹਾਰ ਅਤੇ ਸ਼ਹੀਦ ਅਮਰ ਸਿੰਘ ਦੇ ਸੰਬੰਧ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਠ ਪਾਠ ਦੇ ਭੋਗ ਉਪਰੰਤ ਢਾਡੀ ਜਥੇ ਦੁਆਰਾ ਢਾਡੀ ਵਾਰਾਂ ਗਾ ਕੇ ...

ਪੂਰੀ ਖ਼ਬਰ »

ਗਿਆਨੀ ਜਵਾਲਾ ਸਿੰਘ ਪਤੰਗਾ ਦਾ ਢਾਡੀ ਜਥਾ ਵਿਦੇਸ਼ ਰਵਾਨਾ

ਨੂਰਪੁਰ ਬੇਦੀ, 19 ਅਕਤੂਬਰ (ਚੌਧਰੀ)-ਗੋਲਡ ਮੈਡਲਿਸਟ ਗਿਆਨੀ ਜਵਾਲਾ ਸਿੰਘ ਪਤੰਗਾ ਦਾ ਢਾਡੀ ਜਥਾ ਵਿਦੇਸ਼ ਦੌਰ 'ਤੇ ਰਵਾਨਾ ਹੋ ਗਿਆ ਹੈ | ਜਾਣਕਾਰੀ ਦਿੰਦਿਆਂ ਕੁਲਦੀਪ ਸਿੰਘ ਗਿੱਲ ਨੇ ਦੱਸਿਆ ਕਿ ਇਸ ਟੂਰ ਦੌਰਾਨ ਉਹ ਯੂਰਪ ਦੇ ਜਰਮਨ, ਹਾਲੈਂਡ, ਬੈਲਜੀਅਮ ਤੇ ...

ਪੂਰੀ ਖ਼ਬਰ »

ਚੁਣੇ ਗਏ ਹੈਲਥ ਵਰਕਰਾਂ ਨੇ ਕਾਲਾ ਦੁਸਹਿਰਾ ਮਨਾਇਆ

ਸ੍ਰੀ ਅਨੰਦਪੁਰ ਸਾਹਿਬ, 19 ਅਕਤੂਬਰ (ਜੇ. ਐਸ. ਨਿੱਕੁੂਵਾਲ, ਕਰਨੈਲ ਸਿੰਘ)-ਇਕ ਪਾਸੇ ਸਿਹਤ ਵਿਭਾਗ ਦੁਆਰਾ ਸੂਬੇ ਅੰਦਰ ਚੰਗੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਮਲੇਰੀਆ, ਡੇਂਗੂ ਵਰਗੀਆਂ ਬਿਮਾਰੀਆਂ ਤੋਂ ਲੋਕਾਂ ਨੂੰ ਬਚਾਉਣ ਦੀ ਗੱਲ ਕਹੀ ਜਾ ਰਹੀ ਹੈ ਪਰ ਦੂਜੇ ...

ਪੂਰੀ ਖ਼ਬਰ »

ਲੱਕੀ ਫਿਟਨੈੱਸ ਵਰਲਡ ਨੇ ਨੌਜਵਾਨਾਂ ਦੇ ਕਰਵਾਏ ਭਾਰ ਤੋਲਣ ਦੇ ਮੁਕਾਬਲੇ

ਸ੍ਰੀ ਅਨੰਦਪੁਰ ਸਾਹਿਬ, 19 ਅਕਤੂਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਲੱਕੀ ਫਿਟਨਿਸ ਵਰਲਡ ਅਗੰਮਪੁਰ (ਸ੍ਰੀ ਅਨੰਦਪੁਰ ਸਾਹਿਬ) ਵਲੋਂ ਅੱਜ ਨੌਜਵਾਨਾਂ ਦੇ ਭਾਰ ਤੋਲਕ ਖੇਡ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ ਦੇ ਜੇਤੂ ਨੌਜਵਾਨਾਂ ਨੂੰ ਇਨਾਮਾਂ ਦੀ ਵੰਡ ਸਮਾਜ ਸੇਵੀ ...

ਪੂਰੀ ਖ਼ਬਰ »

ਯੂਥ ਕੇਅਰ ਸੁਸਾਇਟੀ ਵਲੋਂ ਲਗਾਏ ਖ਼ੂਨਦਾਨ ਕੈਂਪ 'ਚ 62 ਯੂਨਿਟ ਖ਼ੂਨ ਇਕੱਤਰ

ਸ੍ਰੀ ਚਮਕੌਰ ਸਾਹਿਬ, 19 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਯੂਥ ਕੇਅਰ ਸੁਸਾਇਟੀ ਰੂਪਨਗਰ ਵਲੋਂ ਨਹਿਰੂ ਯੁਵਾ ਕੇਂਦਰ ਰੂਪਨਗਰ ਦੇ ਸਹਿਯੋਗ ਨਾਲ ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਚ ਲਗਾਏ 15ਵੇਂ ਖ਼ੂਨਦਾਨ ਕੈਂਪ ਵਿਚ ਸਿਵਲ ਹਸਪਤਾਲ ਰੂਪਨਗਰ ਦੇ ਬਲੱਡ ਬੈਂਕ ...

ਪੂਰੀ ਖ਼ਬਰ »

ਸ਼ਹੀਦ ਕਾਂਸਟੇਬਲ ਨਿਰਮਲ ਸਿੰਘ ਨੂੰ ਸ਼ਰਧਾਂਜਲੀ ਭੇਟ

ਰੂਪਨਗਰ, 19 ਅਕਤੂਬਰ (ਸੱਤੀ)-ਹਰ ਸਾਲ 21 ਅਕਤੂਬਰ ਨੂੰ ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਡਿਊਟੀ ਦੌਰਾਨ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਸਮਾਗਮ ਚੀਨ ਵੱਲੋਂ 21 ਅਕਤੂਬਰ 1959 ਨੂੰ ਅਚਾਨਕ ਕੀਤੇ ਹਮਲੇ ਵਿਚ ਸ਼ਹੀਦ ਹੋਏ ਸੀ.ਆਰ.ਪੀ.ਐਫ. ਦੇ ਜਵਾਨਾਂ ਦੀ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਨੂੰ ਕੌਮੀ ਮਾਰਗ ਨਾਲ ਜੋੜਨ ਸਬੰਧੀ ਡੀ. ਪੀ. ਆਰ. ਦੇਣ 'ਚ ਪੰਜਾਬ ਸਰਕਾਰ ਦੇਰੀ ਕਰ ਰਹੀ ਹੈ-ਚੰਦੂਮਾਜਰਾ

ਸ੍ਰੀ ਚਮਕੌਰ ਸਾਹਿਬ, 19 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਮੋਰਿੰਡਾਂ ਤੋਂ ਪਨਿਆਲੀ (ਬਲਾਚੌਰ) ਬਰਾਸਤਾ ਸ੍ਰੀ ਚਮਕੌਰ ਸਾਹਿਬ ਤੱਕ ਕੇਂਦਰ ਸਰਕਾਰ ਵਲੋਂ ਮਨਜ਼ੂਰ ਕੀਤੇ ਕੌਮੀ ਮਾਰਗ ਦੀ ਪੰਜਾਬ ਸਰਕਾਰ ਵਲੋਂ ਡੀਟੇਲ ਪ੍ਰੋਜੈਕਟ ਰਿਪੋਰਟ ਦੇਣ ਵਿਚ ਕੀਤੀ ਜਾ ਰਹੀ ਦੇਰੀ ...

ਪੂਰੀ ਖ਼ਬਰ »

ਸ੍ਰੀ ਸਹਿਜ ਪਾਠ ਸੰਪੂਰਨ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਕਾਹਨਪੁਰ ਖੂਹੀ, 19 ਅਕਤੂਬਰ (ਗੁਰਬੀਰ ਸਿੰਘ ਵਾਲੀਆ)-ਬਾਬਾ ਗੁਰਦਿੱਤਾ ਪਬਲਿਕ ਸਕੂਲ ਡੂਮੇਵਾਲ ਵਿਖੇ ਸਿੱਖ ਮਿਸ਼ਨਰੀ ਕਾਲਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਹਿਜ ਪਾਠ ਸੰਪੂਰਨ ਕਰਨ ਵਾਲੇ 27 ਵਿਦਿਆਰਥੀਆਂ ਨੂੰ ਵਿਰਾਸਤ-ਏ-ਖ਼ਾਲਸਾ ਦੀ ਫੋਟੋ ...

ਪੂਰੀ ਖ਼ਬਰ »

ਰੂਪਨਗਰ 'ਚ ਹੋਵੇਗੀ ਦੂਜੀ ਆਲ ਇੰਡੀਆ ਸਕੂਲ ਲੀਗ ਰੋਇੰਗ ਚੈਂਪੀਅਨਸ਼ਿਪ

ਰੂਪਨਗਰ, 19 ਅਕਤੂਬਰ (ਸੱਤੀ)-ਰੋਪੜ ਰੋਇੰਗ ਐਸੋਸੀਏਸ਼ਨ ਦੀ ਮੀਟਿੰਗ ਵਿਚ ਰੋਇੰਗ ਚੈਂਪੀਅਨਸ਼ਿਪ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ | ਮੀਟਿੰਗ ਵਿਚ ਮੈਡਮ ਮਨਮਿਦਰ ਕੌਰ ਵਿਰਕ ਪ੍ਰਧਾਨ ਪੰਜਾਬ, ਦਵਿੰਦਰ ਸਿੰਘ ਜਟਾਣਾ ਪ੍ਰਧਾਨ ਰੋਪੜ ਰੋਇੰਗ, ਜਸਵੀਰ ਸਿੰਘ ਗਿੱਲ (ਏਸ਼ੀਅਨ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਗ੍ਰੰਥੀ ਸਭਾ ਵਲੋਂ ਸਰਬੱਤ ਦੇ ਭਲੇ ਲਈ ਸਮਾਗਮ

ਕਾਹਨਪੁਰ ਖੂਹੀ, 19 ਅਕਤੂਬਰ (ਗੁਰਬੀਰ ਸਿੰਘ ਵਾਲੀਆ)-ਖੇਤਰ ਦੀ ਧਾਰਮਿਕ ਜਥੇਬੰਦੀ ਬਾਬਾ ਬੁੱਢਾ ਜੀ ਗੁਰਮਤਿ ਗ੍ਰੰਥੀ ਸਭਾ ਨੂਰਪੁਰ ਬੇਦੀ ਵਲੋਂ ਖੇਤਰ ਦੇ ਸਮੂਹ ਪਾਠੀ ਸਿੰਘਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਬਾਗ ਬੇਈਹਾਰਾ ਵਿਖੇ ਸਰਬੱਤ ਦੇ ਭਲੇ ਲਈ ਤਿੰਨ ...

ਪੂਰੀ ਖ਼ਬਰ »

ਸ਼ਹਿਰ 'ਚ ਆਵਾਜਾਈ ਸੁਚਾਰੂ ਬਣਾਉਣ ਲਈ ਥਾਣਾ ਮੁਖੀ ਨੇ ਦੁਕਾਨਦਾਰਾਂ ਅਤੇ ਪਤਵੰਤਿਆਂ ਨਾਲ ਕੀਤੀ ਮੀਟਿੰਗ

ਨੰਗਲ, 19 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਵਿਖੇ ਬਣਨ ਵਾਲੇ ਫਲਾਈ ਓਵਰ ਦਾ ਕੰਮ ਸ਼ੁਰੂ ਹੋਣ ਕਾਰਨ ਸਥਾਨਕ ਰੇਲਵੇ ਰੋਡ ਵਿਖੇ ਲਗਾਤਾਰ ਪੇਸ਼ ਆ ਰਹੀ ਆਵਾਜਾਈ ਸਮੱਸਿਆ ਦੇ ਹੱਲ ਲਈ ਅੱਜ ਪੁਲਿਸ ਥਾਣਾ ਮੁਖੀ ਨੰਗਲ ਪਵਨ ਚੌਧਰੀ ਵਲੋਂ ਰੇਲਵੇ ਰੋਡ ਦੇ ਦੁਕਾਨਦਾਰਾਂ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਫ਼ਸਲ ਰਹਿੰਦ ਖੂੰਹਦ ਪ੍ਰਬੰਧਨ ਸਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ

ਨੂਰਪੁਰ ਬੇਦੀ, 19 ਅਕਤੂਬਰ (ਵਿੰਦਰਪਾਲ ਝਾਂਡੀਆਂ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਨੂਰਪੁਰ ਬੇਦੀ, ਜ਼ਿਲ੍ਹਾ ਰੂਪਨਗਰ ਦੇ ਦਫ਼ਤਰ ਵਿਖੇ ਇਨਸੀਟੂ ਫ਼ਸਲ ਰਹਿੰਦ ਖੂੰਹਦ ਪ੍ਰਬੰਧਨ ਸਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ | ...

ਪੂਰੀ ਖ਼ਬਰ »

'ਦੀ ਗਲੋਬਲ ਪੈਡਲਰ ਕਲੱਬ' ਵਲੋਂ 'ਚੜ੍ਹਦੀ ਕਲਾ ਰਾਈਡ' ਆਰੰਭ

ਸ੍ਰੀ ਅਨੰਦਪੁਰ ਸਾਹਿਬ, 19 ਅਕਤੂਬਰ (ਕਰਨੈਲ ਸਿੰਘ, ਨਿੱਕੂਵਾਲ)-'ਦੀ ਗਲੋਬਲ ਪੈਡਲਰ ਕਲੱਬ ਸ੍ਰੀ ਅਨੰਦਪੁਰ ਸਾਹਿਬ' ਵੱਲੋਂ ਅੱਜ ਲੋਕਾਂ ਖ਼ਾਸ ਕਰਕੇ ਨੌਜਵਾਨਾਂ ਨੂੰ ਸਾਈਕਲ ਦੀ ਸਵਾਰੀ ਸਬੰਧੀ ਉਤਸ਼ਾਹਿਤ ਕਰਨ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ...

ਪੂਰੀ ਖ਼ਬਰ »

ਦੇਸ਼ ਭਗਤੀ ਅਤੇ ਰਾਸ਼ਟਰ ਨਿਰਮਾਣ ਦੇ ਵਿਸ਼ੇ 'ਤੇ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ਕਰਵਾਏ

ਰੂਪਨਗਰ, 19 ਅਕਤੂਬਰ (ਸਟਾਫ ਰਿਪੋਰਟਰ)-ਨਹਿਰੂ ਯੁਵਾ ਕੇਂਦਰ ਰੂਪਨਗਰ ਵਲੋਂ ਸਰਕਾਰੀ ਕਾਲਜ ਰੂਪਨਗਰ ਵਿਖੇ ਦੇਸ਼ ਭਗਤੀ ਅਤੇ ਰਾਸ਼ਟਰ ਨਿਰਮਾਣ ਦੇ ਵਿਸ਼ੇ 'ਤੇ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ਕਰਵਾਏ ਗਏ | ਸਮਾਗਮ ਦੇ ਮੁੱਖ ਮਹਿਮਾਨ ਕਾਲਜ ਦੇ ਵਾਈਸ ਪਿੰ੍ਰਸੀਪਲ ...

ਪੂਰੀ ਖ਼ਬਰ »

ਡਾ: ਚੀਮਾ ਨੇ ਕੀਤੀ ਵੱਖ-ਵੱਖ ਦੁਰਗਾ ਪੂਜਾ ਸਮਾਗਮਾਂ 'ਚ ਸ਼ਿਰਕਤ

ਰੂਪਨਗਰ, 19 ਅਕਤੂਬਰ (ਸਤਨਾਮ ਸਿੰਘ ਸੱਤੀ)-ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਵੱਲੋਂ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਮਨਾਏ ਜਾ ਰਹੇ ਦੁਰਗਾ ਪੂਜਾ ਦੇ ਸਮਾਗਮਾਂ ਵਿਚ ਸ਼ਿਰਕਤ ਕੀਤੀ | ਅਕਾਲੀ ਆਗੂ ਤੇ ਨਗਰ ਕੌਾਸਲ ਦੇ ਪ੍ਰਧਾਨ ਪਰਮਜੀਤ ਸਿੰਘ ਮੱਕੜ ਨੇ ...

ਪੂਰੀ ਖ਼ਬਰ »

ਬਰਿੰਦਰ ਸਿੰਘ ਢਿੱਲੋਂ ਨੇ ਸ਼ਿਕਾਇਤਾਂ ਸੁਣੀਆਂ

ਨੂਰਪੁਰ ਬੇਦੀ, 19 ਅਕਤੂਬਰ (ਰਾਜੇਸ਼ ਚੌਧਰੀ, ਹਰਦੀਪ ਢੀਂਡਸਾ)-ਬਲਾਕ ਨੂਰਪੁਰ ਬੇਦੀ ਦੇ ਸਮੂਹ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦਾ ਇੱਕ ਇਕੱਠ ਕਾਂਗਰਸ ਦੇ ਬੁਲਾਰੇ ਬਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੰ. ਤੀਰਥ ਰਾਮ ਬੈਂਸ ਦੇ ਗ੍ਰਹਿ ਬੈਂਸ ਵਿਖੇ ਹੋਇਆ | ...

ਪੂਰੀ ਖ਼ਬਰ »

ਸ਼ਹੀਦ ਕਾਂਸ਼ੀ ਰਾਮ ਮੈਮੋਰੀਅਲ ਕਲੱਬ ਵਲੋਂ 46ਵੇਂ ਖੇਡ ਟੂਰਨਾਮੈਂਟ ਦਾ ਸਟਿੱਕਰ ਜਾਰੀ

ਮੋਰਿੰਡਾ, 19 ਅਕਤੂਬਰ (ਕੰਗ)-ਅੱਜ ਪਿੰਡ ਮੜੌਲੀ ਕਲਾਂ ਵਿਖੇ ਸ਼ਹੀਦ ਕਾਂਸ਼ੀ ਰਾਮ ਦੀ ਯਾਦ ਨੂੰ ਸਮਰਪਿਤ ਹਰ ਸਾਲ ਕਰਵਾਏ ਜਾਣ ਵਾਲੇ ਖੇਡ ਟੂਰਨਾਮੈਂਟ ਦੇ 46ਵੇਂ ਖੇਡ ਮੇਲੇ ਸਬੰਧੀ ਮੋਰਿੰਡਾ ਦੇ ਸਮਾਜ ਸੇਵੀ ਡਾ: ਨਿਰਮਲ ਧੀਮਾਨ, ਡਾ: ਗੁਰਪ੍ਰੀਤ ਸਿੰਘ ਮਾਵੀ ਅਤੇ ਐਨ. ਆਰ. ...

ਪੂਰੀ ਖ਼ਬਰ »

ਬਲਾਕ ਕਾਂਗਰਸ ਪ੍ਰਧਾਨ ਤੇ ਕੌ ਾਸਲਰ ਸੰਜੇ ਸਾਹਨੀ ਨੇ ਰੱਖਿਆ ਨੀਂਹ ਪੱਥਰ

ਨੰਗਲ, 19 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਾਸਲ ਨੰਗਲ ਵਲੋਂ ਸ਼ਹਿਰ ਦੇ ਵਾਰਡ ਨੰਬਰ 2 ਵਿਖੇ 15 ਲੱਖ ਦੀ ਲਾਗਤ ਨਾਲ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਬਣਾਏ ਜਾਣ ਵਾਲੇ ਜਿੰਮਖਾਨੇ ਦਾ ਰਸਮੀ ਨੀਂਹ ਪੱਥਰ ਅੱਜ ਬਲਾਕ ਕਾਂਗਰਸ ਕਮੇਟੀ ਨੰਗਲ ...

ਪੂਰੀ ਖ਼ਬਰ »

ਬਿਲਡਿੰਗ ਡਿਜ਼ਾਈਨਰ ਦੀ ਸੂਬਾ ਪੱਧਰੀ ਇਕੱਤਰਤਾ

ਮੋਰਿੰਡਾ, 19 ਅਕਤੂਬਰ (ਕੰਗ)-ਬਿਲਡਿੰਗ ਡਿਜ਼ਾਈਨਰ (ਗ੍ਰੇਡ ਬੀ ਆਰਕੀਟੈਕਟ) ਦੀ ਸੂਬਾ ਪੱਧਰੀ ਇਕੱਤਰਤਾ ਮੋਰਿੰਡਾ ਵਿਖੇ ਹੋਈ | ਜਿਸ ਵਿਚ ਪੰਜਾਬ ਭਰ ਵਿਚੋਂ ਆਏ ਬਿਲਡਿੰਗ ਡਿਜਾਇਨਰ (ਗ੍ਰੇਡ ਬੀ ਆਰਕੀਟੈਕਟ) ਨੇ ਭਾਗ ਲਿਆ | ਜਸਮੀਤ ਸਿੰਘ ਅਤੇ ਰਜਿੰਦਰ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਨਾਇਬ ਤਹਿਸੀਲਦਾਰ ਮੋਰਿੰਡਾ ਨੂੰ ਮੰਗ-ਪੱਤਰ

ਮੋਰਿੰਡਾ, 19 ਅਕਤੂਬਰ (ਕੰਗ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਨਾਇਬ ਤਹਿਸੀਲਦਾਰ ਮੋਰਿੰਡਾ ਹਰਿੰਦਰਜੀਤ ਸਿੰਘ ਨੂੰ ਆਪਣੀਆਂ ਮੰਗਾਂ ਸਬੰਧੀ ਇਕ ਮੰਗ ਪੱਤਰ ਦਿੱਤਾ ਗਿਆ | ਇਸ ਮੰਗ ਪੱਤਰ ਵਿਚ ਉਨ੍ਹਾਂ ਮੰਗ ਕੀਤੀ ਕਿ ਖੇਤੀ ਮੰਡੀ ਕਾਰਪੋਰੇਟ ਘਰਾਣਿਆਂ ਦੇ ...

ਪੂਰੀ ਖ਼ਬਰ »

ਦੁਸਹਿਰੇ ਮੌਕੇ ਚੇਤਨਾ ਨਸ਼ਾ ਵਿਰੋਧੀ ਲਹਿਰ ਹੇਠ ਨਸ਼ਾ ਮੁਕਤ ਸਮਾਜ ਸਿਰਜਣ ਦਾ ਸਕੰਲਪ

ਰੂਪਨਗਰ, 19 ਅਕਤੂਬਰ (ਸਤਨਾਮ ਸਿੰਘ ਸੱਤੀ)-ਸਰਕਾਰੀ ਕਾਲਜ ਰੂਪਨਗਰ ਵਿਖੇ ਚੇਤਨਾ ਨਸ਼ਾ ਵਿਰੋਧੀ ਲਹਿਰ ਵਲੋਂ ਪਿ੍ੰਸੀਪਲ ਕੋਮਲ ਬਰੋਕਾ, ਵਾਈਸ ਪਿ੍ੰਸੀਪਲ ਸੰਤ ਸੁਰਿੰਦਰਪਾਲ ਸਿੰਘ ਅਤੇ ਬੀ. ਐਸ. ਸਤਿਆਲ ਦੀ ਅਗਵਾਈ ਵਿਚ ਦੁਸਹਿਰੇ ਦੇ ਤਿਉਹਾਰ ਮੌਕੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX