ਤਾਜਾ ਖ਼ਬਰਾਂ


ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  32 minutes ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  45 minutes ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇ ਨਵਨਿਯੁਕਤ ਕੌਮੀ ਪ੍ਰਧਾਨ ਜੇ.ਪੀ ਨੱਢਾ ਨੇ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ...
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  20 minutes ago
ਰਾਜਾਸਾਂਸੀ , 20 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) 26 ਜਨਵਰੀ ਨੂੰ ਦੇਸ਼ ਭਰ ਵਿਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ...
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  about 1 hour ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਪੂਰਬੀ ਲੰਡਨ ਦੇ ਇਲਾਕੇ ਇਲਫੋਰਡ ਵਿਚ ਤਿੰਨ ਸਿੱਖ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਕੱਲ੍ਹ ਸ਼ਾਮੀ...
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  about 1 hour ago
ਪਠਾਨਕੋਟ ,20 ਜਨਵਰੀ (ਸੰਧੂ)- ਪੂਰੇ ਦੇਸ਼ ਅੰਦਰ ਬਲ਼ੂ ਵੇਲ ਗੇਮ ਦੇ ਨਾਲ ਕਈ ਬਚਿਆ ਦੀਆਂ ਕੀਮਤੀ ਜਾਨਾ ਖ਼ਤਮ ਹੋਣ ਤੋਂ ਬਾਅਦ ਵੀ ਚਾਈਨੀਜ ਗੇਮਾਂ ਦਾ ਖ਼ੁਮਾਰ ਬੱਚਿਆ ਤੋਂ ਉੱਤਰਦਾ ਨਜ਼ਰ ਨਹੀਂ ਆ ਰਿਹਾ ਤੇ ਹੁਣ ਬੱਚਿਆ ਤੇ ਪੱਬ ਜੀ ...
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  about 1 hour ago
ਨਵੀਂ ਦਿੱਲੀ, 20 ਜਨਵਰੀ - ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੇ ਸਹਿਯੋਗੀਆਂ ਨੂੰ 3 ਸੀਟਾਂ ਦੇਣ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  about 1 hour ago
ਨਾਭਾ ,20 ਜਨਵਰੀ (ਕਰਮਜੀਤ ਸਿੰਘ )-ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਪੰਜਾਬ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ਉਪ ਮੰਡਲ ਮਜਿਸਟਰੇਟ ਅਤੇ ਉਪ ਪੁਲਿਸ ਕਪਤਾਨ ਨਾਭਾ ਦੇ ਦਫ਼ਤਰ ...
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਘੱਟ ਗਿਣਤੀਆਂ ਲਈ ਭਾਰਤ ਸਰਕਾਰ ਦੇ ਪ੍ਰਧਾਨ ਮੰਤਰੀ 15 ਨੁਕਾਤੀ ਪ੍ਰੋਗਰਾਮ ਦੀ ...
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  about 2 hours ago
ਨਵੀਂ ਦਿੱਲੀ, 20 ਜਨਵਰੀ- ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਰੋਡ ਬੀਤੀ 15 ਦਸੰਬਰ ਤੋਂ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ...
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  about 2 hours ago
ਨਵੀਂ ਦਿੱਲੀ, 20 ਜਨਵਰੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਅੱਜ ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਈ. ਡੀ. ਦਫ਼ਤਰ 'ਚ...
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  about 2 hours ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ. ਦਿਲਬਾਗ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸ਼ੋਪੀਆਂ 'ਚ ਮੁਠਭੇੜ ਦੌਰਾਨ ਮਾਰੇ ਗਏ ਤਿੰਨੋਂ ਅੱਤਵਾਦੀ ਹਿਜ਼ਬੁਲ ਮੁਜ਼ਾਹਦੀਨ...
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 20 ਜਨਵਰੀ- ਟਾਟਾ ਸੰਨਜ਼ ਦੇ ਬੋਰਡ ਪ੍ਰਧਾਨ ਐੱਨ. ਚੰਦਰਸ਼ੇਖਰਨ ਨੇ ਅੱਜ ਵਿੱਤ ਮੰਤਰੀ ਨਿਰਮਲਾ...
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  about 3 hours ago
ਨਵੀਂ ਦਿੱਲੀ, 20 ਜਨਵਰੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਰੋਡ ਸ਼ੋਅ 'ਚ ਸਾਰਾ ਸਮਾਂ ਬੀਤਣ ਕਾਰਨ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰ ਸਕਣਗੇ। ਉਨ੍ਹਾਂ ਨੇ ਦਿੱਲੀ ਵਿਧਾਨ...
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  about 4 hours ago
ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)- ਦਿੱਲੀ 'ਚ ਆਗਾਮੀ ਦਿੱਲੀ ਵਿਧਾਨ ਸਭਾ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਖ਼ਤਮ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ...
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  about 4 hours ago
ਨਵੀਂ ਦਿੱਲੀ, 20 ਜਨਵਰੀ- ਨਿਰਭੈਆ ਮਾਮਲੇ ਦੇ ਦੋਸ਼ੀ ਪਵਨ ਦੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖ਼ਾਰਜ ਕਰ ਦਿੱਤਾ ਹੈ। ਪਵਨ ਨੇ ਆਪਣੀ ਪਟੀਸ਼ਨ 'ਚ ਦਾਅਵਾ ਕੀਤਾ ਸੀ ਕਿ ਅਪਰਾਧ ਵੇਲੇ ਉਹ ਨਾਬਾਲਗ...
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  about 5 hours ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  about 5 hours ago
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  about 5 hours ago
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  about 5 hours ago
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  about 5 hours ago
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  about 5 hours ago
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  about 5 hours ago
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  about 6 hours ago
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  about 6 hours ago
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  about 6 hours ago
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  about 7 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  about 7 hours ago
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 7 hours ago
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  1 minute ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  1 minute ago
ਪ੍ਰੀਖਿਆ 'ਤੇ ਚਰਚਾ : ਚੰਦਰਯਾਨ ਦੇਖਣ ਲਈ ਪੂਰਾ ਦੇਸ਼ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
. . .  about 8 hours ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਹੈ- ਮੋਦੀ
. . .  about 8 hours ago
ਪ੍ਰੀਖਿਆ 'ਤੇ ਚਰਚਾ : ਮਨ 'ਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 8 hours ago
ਪ੍ਰੀਖਿਆ 'ਤੇ ਚਰਚਾ : ਪ੍ਰੀਖਿਆ 'ਚ 'ਮੂਡ ਆਫ਼' ਲਈ ਬਾਹਰ ਦੇ ਹਾਲਾਤ ਵਧੇਰੇ ਜ਼ਿੰਮੇਵਾਰ- ਮੋਦੀ
. . .  about 8 hours ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ ਹਿੰਦੁਸਤਾਨ ਲਈ ਮਹੱਤਵਪੂਰਨ- ਪ੍ਰਧਾਨ ਮੰਤਰੀ ਮੋਦੀ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਦੀ ਵਿਦਿਆਰਥੀਆਂ ਨਾਲ ਪ੍ਰੀਖਿਆ 'ਤੇ ਚਰਚਾ ਸ਼ੁਰੂ
. . .  about 8 hours ago
ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖਣ 'ਤੇ ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਭੇਜਿਆ ਨੋਟਿਸ
. . .  about 8 hours ago
ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ 'ਚ ਬਜ਼ੁਰਗ ਦਾ ਕਤਲ
. . .  about 8 hours ago
ਰਣਦੀਪ ਸੁਰਜੇਵਾਲਾ ਦੇ ਪਿਤਾ ਸ਼ਮਸ਼ੇਰ ਸਿੰਘ ਸੁਰਜੇਵਾਲਾ ਦਾ ਦੇਹਾਂਤ
. . .  about 8 hours ago
ਉੱਤਰ ਪ੍ਰਦੇਸ਼ 'ਚ ਸ਼ੱਕੀ ਆਈ. ਐੱਸ. ਆਈ. ਏਜੰਟ ਗ੍ਰਿਫ਼ਤਾਰ
. . .  about 8 hours ago
ਟਰੱਕ ਅਤੇ ਸਕਾਰਪੀਓ ਵਿਚਾਲੇ ਹੋਈ ਜ਼ਬਰਦਸਤ ਟੱਕਰ, 7 ਲੋਕਾਂ ਦੀ ਮੌਤ
. . .  about 9 hours ago
ਦਿੱਲੀ ਟਰਾਂਸਪੋਰਟ ਵਿਭਾਗ ਦੇ ਦਫ਼ਤਰ 'ਚ ਲੱਗੀ ਅੱਗ
. . .  about 9 hours ago
ਜੇ.ਐਨ.ਯੂ ਸਟੂਡੈਂਟਸ ਯੂਨੀਅਨ ਅੱਜ ਨਵੇਂ ਹੋਸਟਲ ਮੈਨੂਅਲ ਦੇ ਖ਼ਿਲਾਫ਼ ਜਾਵੇਗਾ ਦਿੱਲੀ ਹਾਈ ਕੋਰਟ
. . .  about 10 hours ago
ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  about 11 hours ago
ਨਿਰਭੈਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 10 hours ago
ਅੱਜ ਦਾ ਵਿਚਾਰ
. . .  about 11 hours ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 34 ਓਵਰਾਂ ਮਗਰੋਂ 188 ਦੌੜਾਂ 'ਤੇ, ਜਿੱਤਣ ਲਈ ਚਾਹੀਦੀਆਂ ਹਨ 99 ਦੌੜਾਂ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਕੱਤਕ ਸੰਮਤ 550

ਸੰਗਰੂਰ

ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਦੁਸਹਿਰੇ ਦਾ ਤਿਉਹਾਰ

ਸੰਗਰੂਰ, 19 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)-ਸ੍ਰੀ ਰਾਮ ਲੀਲ੍ਹਾ ਵੈੱਲਫੇਅਰ ਕਮੇਟੀ ਸ਼ੇਖੁਪੁਰਾ ਦੀ ਤਰਫ਼ੋਂ ਸੁਨਾਮੀ ਗੇਟ ਬਾਹਰ, ਸ਼ਨੀਦੇਵ ਮੰਦਰ ਦੇ ਨੇੜੇ ਮਹਾਰਾਜਾ ਰਣਜੀਤ ਸਿੰਘ ਮਾਰਕਿਟ ਸੁਨਾਮੀ ਗੇਟ ਵਿਖੇ ਦਸਹਿਰਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਬਤੌਰ ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚੇ ਕੈਬਨਿਟ ਮੰਤਰੀ ਪੰਜਾਬ ਸ਼੍ਰੀ ਵਿਜੈਇੰਦਰ ਸਿੰਗਲਾ ਨੇ ਸਮੂਹ ਸ਼ਹਿਰ ਨਿਵਾਸੀਆਂ ਅਤੇ ਦੇਸ਼ ਵਾਸੀਆਂ ਨੂੰ ਦਸਹਿਰੇ ਦੀਆਂ ਮੁਬਾਰਕਾਂ ਦਿੱਤੀ | ਵੈੱਲਫੇਅਰ ਕਮੇਟੀ ਦੇ ਸਰਪ੍ਰਸਤ ਅਤੇ ਸੀਨੀਅਰ ਸਿਟੀਜ਼ਨ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸ਼੍ਰੀ ਰਾਜ ਕੁਮਾਰ ਅਰੋੜਾ ਵੱਲੋਂ ਕੀਤੇ ਗਏ ਮੰਚ ਸੰਚਾਲਨ ਦੌਰਾਨ ਪ੍ਰਧਾਨ ਸ਼੍ਰੀ ਨਰੇਸ਼ ਗਾਬਾ, ਚੇਅਰਮੈਨ ਪ੍ਰਕਾਸ਼ ਕਾਲਾ, ਡਾਇਰੈਕਟਰ ਰਮੇਸ਼ ਖੇਤਰਪਾਲ ਵੱਲੋਂ ਆਏ ਮੁੱਖ ਮਹਿਮਾਨ ਅਤੇ ਸ਼ਖ਼ਸੀਅਤਾਂ ਨੂੰ ਜੀ ਆਇਆਂ ਆਖਿਆ ਗਿਆ | ਇਸ ਮੌਕੇ ਤੇ ਸ਼੍ਰੀ ਸੁਭਾਸ਼ ਗਰੋਵਰ, ਪਰਵਿੰਦਰ ਸ਼ਰਮਾ, ਸਤਪਾਲ ਸ਼ਰਮਾ ਡੀ.ਐਸ.ਪੀ., ਨੱਥੂ ਲਾਲ ਢੀਂਗਰਾ, ਰਿਪੁਦਮਨ ਢਿੱਲੋਂ, ਮਹੇਸ਼ ਕੁਮਾਰ ਮੇਸ਼ੀ, ਜਗਵਿੰਦਰ ਕਾਲਾ, ਬਿੰਦਰ ਬਾਂਸਲ, ਐਡਵੋਕੇਟ ਨਰੇਸ਼ ਜੁਨੇਜਾ, ਅਮਰਜੀਤ ਟੀਟੂ, ਸੁਭਾਸ਼ ਕੰਡਾ ਆਦਿ ਤੋਂ ਇਲਾਵਾ ਸੈਂਕੜਿਆਂ ਦੀ ਗਿਣਤੀ ਵਿੱਚ ਇਲਾਕਾ ਅਤੇ ਸ਼ਹਿਰ ਨਿਵਾਸੀਆਂ ਵੀ ਮੌਜੂਦ ਸਨ | ਰਾਮ ਲੀਲ੍ਹਾ ਕਮੇਟੀ ਦੇ ਸਰਪ੍ਰਸਤ ਅਤੇ ਮਿਊਸਪਲ ਕੌਾਸਲਰ ਸੀਮਾ ਗਾਬਾ ਨੇ ਸਾਰੇ ਇਲਾਕਾ ਅਤੇ ਸ਼ਹਿਰ ਨਿਵਾਸੀਆਂ ਦਾ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕੀਤਾ | ਇਸ ਮੌਕੇ ਸਰਪ੍ਰਸਤ ਵਿਜੇ ਸਾਹਨੀ, ਸ਼੍ਰੀ ਹਰੀ ਓਮ ਜਿੰਦਲ, ਮੀਤ ਪ੍ਰਧਾਨ ਜੋਤੀ ਗਾਬਾ, ਵਿੱਤ ਸਕੱਤਰ ਕੁਲਦੀਪ ਦਹਿਰਾਨ, ਸਕੱਤਰ ਸੰਜੀਵ ਚੁਟਾਨੀ ਆਦਿ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਵਿੱਕੀ ਨਾਗਪਾਲ, ਰੋਹਿਤ ਗਾਬਾ, ਕਬੀਰ ਧਾਲੀਵਾਲ, ਵਿਜੇ ਕਾਮਰੇਡ ਆਦਿ ਮੌਜੂਦ ਸਨ |
ਸੁਨਾਮ ਊਧਮ ਸਿੰਘ ਵਾਲਾ, (ਰੁਪਿੰਦਰ ਸਿੰਘ ਸੱਗੂ)-ਦਸਹਿਰੇ ਦਾ ਪਵਿੱਤਰ ਤਿਉਹਾਰ ਅੱਜ ਸ਼ਹਿਰ ਅੰਦਰ ਪੁਰਾਨੀ ਅਨਾਜ ਮੰਡੀ, ਗੀਤਾ ਭਵਨ, ਸੀਤਾ ਸਰ ਮੰਦਿਰ, ਇੰਦਰਾ ਮਾਰਗ, ਰੋਜ਼ ਗਾਰਡਨ ਸਮੇਤ ਵੱਖ ਵੱਖ ਥਾਵਾਂ ਤੇ ਸ੍ਰੀ ਸਨਾਤਮ ਧਰਮ ਬੱਲੀ ਵਾਲੀ ਰਾਮ ਲੀਲ੍ਹਾ, ਗੀਤਾ ਭਵਨ ਰਾਮ ਲੀਲ੍ਹਾ, ਵਿਸ਼ਨੂੰ ਰਾਮ ਲੀਲ੍ਹਾ ਕਲੱਬ, ਬਾਬਾ ਬਦਰੀ ਵਾਲੀ ਰਾਮ ਲੀਲ੍ਹਾ ਆਦਿ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਤਸ਼ਹਿਰ ਅੰਦਰ ਵੱਖ ਵੱਖ ਥਾਵਾਂ ਤੇ ਆਯੋਜਿਤ ਕੀਤੇ ਧਾਰਮਿਕ ਸਮਾਗਮਾਂ ਵਿਚ ਸ਼ਿਰਕਤ ਕਰਨ ਉਪਰੰਤ ਕਾਂਗਰਸ ਦੀ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਨੇ ਸ਼ਹਿਰ ਨਿਵਾਸੀਆਂ ਨੂੰ ਦਸਹਿਰੇ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ | ਇਸ ਮੌਕੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਰਾਜਿੰਦਰ ਸਿੰਘ ਰਾਜਾ, ਕਾਂਗਰਸ ਦੇ ਸੂਬਾ ਸਕੱਤਰ ਹਰਮਨ ਸਿੰਘ ਬਾਜਵਾ, ਕਾਂਗਰਸ ਦੇ ਸੂਬਾ ਸਕੱਤਰ ਹਰਿੰਦਰ ਸਿੰਘ ਲਖਮੀਰ ਵਾਲਾ, ਮੈਡਮ ਗੀਤਾ ਸ਼ਰਮਾ, ਸੰਜੇ ਗੋਇਲ ਅਤੇ ਮੁਨੀਸ਼ ਸੋਨੀ ਆਦਿ ਨੇ ਵੀ ਸ਼ਹਿਰ ਨਿਵਾਸੀਆਂ ਨੂੰ ਦਸਹਿਰੇ ਦੀ ਵਧਾਈ ਦਿੱਤੀ | ਇਸ ਮੌਕੇ ਹਰਮਨ ਦੇਵ ਸਿੰਘ ਬਾਜਵਾ, ਸੰਜੇ ਗੋਇਲ, ਮੁਨੀਸ਼ ਸੋਨੀ, ਮੈਡਮ ਰਜਨੀ ਬੁਲਾਣ, ਡਾ: ਰਾਜੂ ਸੇਠੀ, ਮਨਜੀਤ ਸਿੰਘ ਕਾਕਾ, ਵਿਜੈ ਕੁਮਾਰ ਕਾਲਾ, ਵਿਸ਼ਾਲ ਗੋਇਲ, ਹਿੰਮਤ ਬਾਜਵਾ, ਘਣਸ਼ਾਮ ਕਾਂਸਲ, ਵਿਜੈਪਾਲ ਸਿੰਘ ਗੀਤ,ੂ ਡਾ: ਅਮਿਤ ਸ਼ਰਮ, ਦਲਜੀਤ ਸਿੰਘ ਬਿੱਟੂ ਆਦਿ ਸਮੇਤ ਸ਼ਹਿਰ ਨਿਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਅਹਿਮਦਗੜ੍ਹ, (ਸੋਢੀ)-ਦਸਹਿਰੇ ਦਾ ਤਿਉਹਾਰ ਸਥਾਨਕ ਸ਼ਹਿਰ ਦੇ ਗਾਂਧੀ ਸਕੂਲ ਅਤੇ ਦਾਣਾ ਮੰਡੀ ਵਿਖੇ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਗਾਂਧੀ ਸਕੂਲ ਵਿਖੇ ਦੁਸ਼ਹਿਰੇ ਸਮਾਗਮ 'ਚ ਹਲਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਮੁੱਖ ਮਹਿਮਾਨ ਅਤੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਨੇ ਵਿਸ਼ੇਸ਼ ਮਹਿਮਾਨ ਵਜੋ ਸ਼ਿਰਕਤ ਕੀਤੀ | ਇਸ ਮੌਕੇ ਕਲਾਕਾਰ ਵੱਲੋਂ ਸਭਿਆਚਾਰ ਪੋ੍ਰਗਰਾਮ ਪੇਸ਼ ਕੀਤਾ ਗਿਆ | ਇਸ ਸਮਾਗਮ 'ਚ ਹੈਪੀ ਬਾਬਾ ਛਪਾਰ, ਪ੍ਰਧਾਨ ਵਿਕਾਸ ਟੰਡਨ, ਨਗਰ ਕੌਾਸਲ ਪ੍ਰਧਾਨ ਸੁਰਾਜ ਮੁਹੰਮਦ, ਕੌਾਸਲਰ ਦੀਪਕ ਸ਼ਰਮਾ, ਅਵਤਾਰ ਸਿੰਘ ਜੱਸਲ, ਗੁਰਮੀਤ ਸਿੰਘ ਉੱਭੀ, ਕੌਾਸਲਰ ਕਮਲਜੀਤ ਸਿੰਘ ਉੱਭੀ, ਕੌਾਸਲਰ ਭੋਜਰਾਜ ਸ਼ਰਮਾ, ਕੌਾਸਲਰ ਨਿਰਮਲ ਸਿੰਘ ਫੱਲੇਵਾਲ, ਨਿਹਾਲ ਸਿੰਘ ਉੱਭੀ, ਪੀ. ਏ. ਤੇਜ਼ੀ ਕਮਾਲਪੁਰ ਅਤੇ ਰਵਿੰਦਰ ਪੁਰੀ ਆਦਿ ਹਾਜ਼ਰ ਸਨ | ਇਸੇ ਤਰ੍ਹਾਂ ਰਾਮ ਲੀਲ੍ਹਾ ਕਮੇਟੀ ਵੱਲੋਂ ਸਥਾਨਕ ਦਾਣਾ ਮੰਡੀ ਵਿਖੇ ਕਰਵਾਏ ਗਏ ਦਸਹਿਰਾ ਸਮਾਗਮ 'ਚ ਰਾਵਣ ਦੇ 30 ਫੁੱਟ ਉੱਚੇ ਪੁਤਲੇ ਨੂੰ ਮੁੱਖ ਮਹਿਮਾਨਾਂ ਹਲਕਾ ਅਮਰਗੜ੍ਹ ਦੇ ਸਮਾਜਸੇਵੀ ਸਤਵੀਰ ਸਿੰਘ ਸ਼ੀਰਾ ਬਨਭੋਰਾ ਅਤੇ ਜਗਵੰਤ ਸਿੰਘ ਜੱਗੀ ਵੱਲੋਂ ਅਗਨ ਭੇਂਟ ਕੀਤਾ ਗਿਆ | ਇਸ ਮੌਕੇ ਸਟੇਜ ਤੋ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ | ਇਸ ਸਮਾਗਮ 'ਚ ਵਿਧਾਇਕ ਸੁਰਜੀਤ ਸਿੰਘ ਧੀਮਾਨ, ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ, ਰਿਸ਼ੀ ਜੋਸ਼ੀ, ਵਿੱਕੀ ਸ਼ਰਮਾ, ਨਰਿੰਦਰ ਛਾਗਾ, ਦੀਪਕ ਨੋਨੀ, ਹੇਮਰਾਜ ਰਾਜੂ ਧੂਰੀ ਆਦਿ ਆਗੂ ਹਾਜ਼ਰ ਸਨ |
ਲਹਿਰਾਗਾਗਾ, (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਅੱਜ ਇੱਥੇ ਸ਼ਹਿਰ ਅੰਦਰ ਦੋ ਥਾਂਈਾ ਦਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਰਾਮ-ਲੀਲ੍ਹਾ ਸਪੋਰਟਸ ਐਾਡ ਵੈੱਲਫੇਅਰ ਕਲੱਬ ਲਹਿਰਾਗਾਗਾ ਵਲੋਂ ਨਵੀਂ ਅਨਾਜ ਮੰਡੀ ਵਿਖੇ ਰਾਵਣ ਦਾ ਪੁਤਲਾ ਫੂਕਿਆ ਗਿਆ | ਇਸ ਸਮਾਗਮ ਵਿਚ ਜਿੱਥੇ ਨਾਮੀ ਕਲਾਕਾਰ ਲਵਲੀ ਨਿਰਮਾਣ ਅਤੇ ਕਾਮੇਡੀ ਕਲਾਕਾਰ ਬੀਬਾ ਲੁਤਰੂ ਨੇ ਆਪਣੀ ਕਲਾ ਰਾਹੀਂ ਲੋਕਾਂ ਦਾ ਮਨੋਰੰਜਨ ਕੀਤਾ | ਇਸ ਮੌਕੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਸਪੁੱਤਰ ਤੇ ਯੂਥ ਕਾਂਗਰਸ ਲੋਕ ਸਭਾ ਹਲਕਾ ਸੰਗਰੂਰ ਦੇ ਪ੍ਰਧਾਨ ਰਾਹੁਲਇੰਦਰ ਸਿੰਘ ਸਿੱਧੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਉਨ੍ਹਾਂ ਲੋਕਾਂ ਨੂੰ ਦੁਸਹਿਰੇ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਭਗਵਾਨ ਰਾਮ ਚੰਦਰ ਜੀ ਦੇ ਦਰਸਾਏ ਮਾਰਗ ਤੇ ਚੱਲਦੇ ਹੋਏ ਰਾਮ-ਲੀਲ੍ਹਾ ਤੋਂ ਜ਼ਰੂਰ ਸਿੱਖਿਆ ਲੈਣੀ ਬਣਦੀ ਹੈ | ਇਸ ਮੌਕੇ ਬੀਬੀ ਭੱਠਲ ਦੇ ਮੀਡੀਆ ਸਲਾਹਕਾਰ ਸਨਮੀਕ ਸਿੰਘ ਹੈਨਰੀ, ਬਰਿੰਦਰ ਗੋਇਲ ਐਡਵੋਕੇਟ, ਡਿਪਟੀ ਐਡਵੋਕੇਟ ਜਨਰਲ ਅਰਪਿੰਦਰ ਸਿੰਘ ਸਿੱਧੂ, ਕਲੱਬ ਦੇ ਪ੍ਰਧਾਨ ਗੌਰਵ ਗੋਇਲ, ਆਸ਼ੂ ਗਰਗ ਭੱਠੇ ਵਾਲੇ, ਯੋਗਰਾਜ ਬਾਂਸਲ, ਸੋਮਨਾਥ ਸਿੰਗਲਾ, ਸੋਮਨਾਥ ਭੱਠੇ ਵਾਲੇ, ਸ਼ਾਮ ਲਾਲ ਬਜਾਜ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਜੀਵਨ ਕੁਮਾਰ ਰੱਬੜ, ਸਾਬਕਾ ਪ੍ਰਧਾਨ ਭੂਸ਼ਣ ਗੋਇਲ, ਮਹੇਸ਼ ਸ਼ਰਮਾ ਨੀਟੂ, ਪ੍ਰਧਾਨ ਦਰਬਾਰਾ ਸਿੰਘ ਹੈਪੀ ਜਵਾਹਰਵਾਲਾ, ਕਿ੍ਪਾਲ ਸਿੰਘ ਨਾਥਾ, ਜਸਵਿੰਦਰ ਸਿੰਘ ਰਿੰਪੀ, ਕੌਾਸਲਰ ਗੁਰਲਾਲ ਸਿੰਘ ਮੌਜੂਦ ਸਨ |
ਲਹਿਰਾਗਾਗਾ, (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਵਿਲੇਜ ਜੈ ਸ੍ਰੀ ਰਾਮ-ਲੀਲ੍ਹਾ ਕਲੱਬ ਲਹਿਰਾਗਾਗਾ ਵਲੋਂ ਰੇਲਵੇ ਸਟੇਸ਼ਨ ਗਰਾਊਾਡ ਵਿੱਚ ਮਨਾਏ ਗਏ ਦੁਸਹਿਰੇ ਦੇ ਤਿਉਹਾਰ ਮੌਕੇ ਆਲ ਇੰਡੀਆ ਯੂਥ ਕਾਂਗਰਸ ਦੇ ਸੋਸ਼ਲ ਮੀਡੀਆ ਇੰਚਾਰਜ ਦੁਰਲੱਭ ਸਿੰਘ ਸਿੱਧੂ ਮੁੱਖ ਮਹਿਮਾਨ ਵਜੋਂ ਪਹੁੰਚੇ ਅਤੇ ਲੋਕਾਂ ਨੂੰ ਦਸਹਿਰੇ ਦੇ ਤਿਉਹਾਰ ਦੀ ਵਧਾਈ ਦਿੱਤੀ | ਇਸ ਮੌਕੇ ਰਾਵਣ ਦੇ 40 ਫੁੱਟ ਲੰਬੇ ਪੁਤਲੇ ਨੂੰ ਅਗਨੀ ਭੇਟ ਕੀਤਾ ਗਿਆ |ਕਲੱਬ ਦੇ ਪ੍ਰਧਾਨ ਵਰਿੰਦਰ ਬੰਟੀ ਤੇ ਗੁਰਮੀਤ ਸਿੰਘ ਹੋਰਾਂ ਨੇ ਦੱਸਿਆ ਹੈ ਕਿ ਉਨ੍ਹਾਂ ਵਲੋਂ ਪਿਛਲੇ 21 ਸਾਲ ਤੋਂ ਲਗਾਤਾਰ ਰਾਮ-ਲੀਲ੍ਹਾ ਕਰਵਾਈ ਜਾ ਰਹੀ ਹੈ | ਅੱਜ ਰੇਲਵੇ ਗਰਾਊਾਡ ਤੋਂ ਸ਼ੁਰੂ ਕੀਤੀ ਗਈ ਸ਼ੋਭਾ ਯਾਤਰਾ ਨੂੰ ਸਮਾਜ ਸੇਵਕ ਸੰਜੀਵ ਕੁਮਾਰ ਰੋਡਾ, ਜੱਸ ਪੇਂਟਰ, ਅਕਾਲੀ ਦਲ ਦੇ ਆਗੂ ਪ੍ਰਗਟ ਸਿੰਘ ਗਾਗਾ ਅਤੇ ਰੇਲਵੇ ਸਟੇਸ਼ਨ ਮਾਸਟਰ ਰਾਜੀਵ ਸ਼ਰਮਾ ਨੇ ਝੰਡੀ ਦੇ ਕੇ ਰਵਾਨਾ ਕੀਤਾ | ਇਹ ਸ਼ੋਭਾ ਯਾਤਰਾ ਸ਼ਹਿਰ ਦੀਆਂ ਵੱਖ-ਵੱਖ ਗਲੀਆਂ ਵਿੱਚ ਹੁੰਦੀ ਹੋਈ ਵਾਪਸ ਗਰਾਊਾਡ ਵਿਚ ਆ ਕੇ ਸਮਾਪਤ ਹੋਈ ਅਤੇ ਰਾਵਣ ਦੇ ਪੁਤਲੇ ਨੂੰ ਅਗਨੀ ਭੇਟ ਕੀਤਾ ਗਿਆ |ਦੁਸਹਿਰਾ ਪ੍ਰੋਗਰਾਮ ਦੇਖਣ ਲਈ ਦੂਰ-ਨੇੜਿਓ ਵੱਡੀ ਤਾਦਾਦ ਵਿੱਚ ਲੋਕ ਪਹੁੰਚੇ ਹੋਏ ਸਨ |
ਲਹਿਰਾਗਾਗਾ, (ਸੂਰਜ ਭਾਨ ਗੋਇਲ) - ਅਕੈਡਮਿਕ ਹਾਈਟਸ ਪਬਲਿਕ ਸਕੂਲ ਅਤੇ ਬਚਪਨ ਪਲੇਅ ਸਕੂਲ ਲਹਿਰਾਗਾਗਾ ਵਲੋਂ ਦੁਰਗਾ ਅਸ਼ਟਮੀ ਅਤੇ ਦਸਹਿਰੇ ਦਾ ਤਿਉਹਾਰ ਮਨਾਇਆ ਗਿਆ | ਜਿਸ ਦੀ ਸ਼ੁਰੂਆਤ ਚੇਅਰਮੈਨ ਸੰਜੇ ਸਿੰਗਲਾ, ਪਿ੍ੰਸੀਪਲ ਮੈਡਮ ਰੀਤੂ ਰਾਣਾ ਅਤੇ ਪ੍ਰਬੰਧਕ ਵਿਕ੍ਰੇਸ਼ ਰਾਣਾ ਨੇ ਪੂਜਾ ਅਰਚਣਾ ਕਰਕੇ ਕੀਤੀ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਮੈਡਮ ਰੀਤੂ ਰਾਣਾ ਨੇ ਸੰਬੋਧਨ ਕੀਤਾ | ਇਸ ਮੌਕੇ ਮੰਜੂ ਮਨਚੰਦਾ, ਰਮਨਪ੍ਰੀਤ, ਨੀਕੀਤਾ, ਕੁਲਵਿੰਦਰ, ਪਰਮਿੰਦਰ, ਪ੍ਰਭਜੋਤ, ਮਨਦੀਪ, ਰਿੰਪੀ, ਮੋਨਿਕਾ, ਅਮਨਦੀਪ, ਮੋਹਨ ਕਿ੍ਸ਼ਨਨਾ ਸਟਾਫ਼ ਸ਼ਾਮਿਲ ਸੀ |
ਕੁੱਪ ਕਲਾਂ, (ਰਵਿੰਦਰ ਸਿੰਘ ਬਿੰਦਰਾ) - ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਫੱਲੇਵਾਲ ਵਿਖੇ ਸਕੂਲ ਪ੍ਰਬੰਧਕਾਂ ਤੇ ਸਟਾਫ਼ ਵਲੋਂ ਬੱਚਿਆਂ ਨਾਲ ਰਲ ਕੇ ਦਸਹਿਰੇ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਮੈਡਮ ਜਸਪ੍ਰੀਤ ਕੌਰ ਨੇ ਬੱਚਿਆਂ ਨੂੰ ਦਸਹਿਰੇ ਦੇ ਪਿਛੋਕੜ ਤੇ ਮਹੱਤਤਾ ਬਾਰੇ ਦੱਸਿਆ | ਇਸ ਮੌਕੇ ਨਰਸਰੀ ਤੋਂ ਲੈ ਕੇ ਯੂ.ਕੇ.ਜੀ. ਤੱਕ ਦੇ ਬੱਚਿਆਂ ਦਾ ਫੈਂਸੀ ਡਰੈੱਸ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਬੱਚਿਆਂ ਵਲੋਂ ਸ੍ਰੀ ਰਾਮ ਚੰਦਰ, ਸੀਤਾ ਮਾਤਾ, ਰਾਵਣ ਅਤੇ ਸ੍ਰੀ ਹਨੂਮਾਨ ਦਾ ਭੇਸ ਧਾਰ ਕੇ ਪੇਸ਼ਕਾਰੀ ਕੀਤੀ ਗਈ | ਇਸ ਮੁਕਾਬਲੇ 'ਚ ਹਰਪ੍ਰੀਤ ਕੌਰ, ਜੈਕਲੀਨ ਕੌਰ ਤੇ ਮਹਿਕਪ੍ਰੀਤ ਕੌਰ ਨੇ ਪਹਿਲਾ ਹਰਜੈ ਸਿੰਘ, ਹਰਲੀਨ ਕੌਰ, ਪਰਮਵੀਰ ਸਿੰਘ ਨੇ ਦੂਜਾ ਅਤੇ ਅਭਨੀਤ ਸਿੰਘ, ਜਸਮੰਨਤ ਕੌਰ ਤੇ ਐਸਮੀਨ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ | ਇਸ ਸਮੇਂ ਪਹਿਲੀ ਤੋਂ ਪੰਜਵੀਂ ਤੱਕ ਦੇ ਬੱਚਿਆਂ ਦਾ ਚਿੱਤਰਕਾਰੀ ਮੁਕਾਬਲਾ ਵੀ ਕਰਵਾਇਆ ਗਿਆ | ਇਸ ਮੌਕੇ ਮੈਡਮ ਜਸਪ੍ਰੀਤ ਕੌਰ ਤੇ ਅਧਿਆਪਕ ਵਿਕਰਾਂਤ ਦੀ ਅਗਵਾਈ ਹੇਠ 9ਵੀਂ ਤੋਂ 12ਵੀਂ ਜਮਾਤ ਦੇ ਬੱਚਿਆਂ ਦਾ ਵਾਤਾਵਰਨ ਵਿਸ਼ੇ ਸਬੰਧੀ ਕਿਊਜ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਹੇਮਕੁੰਟ ਹਾਊਸ ਦੇ ਵਿਦਿਆਰਥੀਆਂ ਨੇ ਪਹਿਲਾ, ਐਵਰੈਸਟ ਹਾਊਸ ਨੇ ਦੂਜਾ, ਨੀਲਗੀਰੀ ਹਾਊਸ ਤੀਜਾ ਅਤੇ ਸ਼ਿਵਾਲਿਕ ਹਾਊਸ ਨੇ ਚੌਥਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਦੇ ਚੇਅਰਮੈਨ ਲਾਭ ਸਿੰਘ ਆਹਲੂਵਾਲੀਆ, ਪ੍ਰਧਾਨ ਸੁਖਦੇਵ ਸਿੰਘ ਵਾਲੀਆ, ਐਮ.ਡੀ. ਗੁਰਮਤਪਾਲ ਸਿੰਘ ਵਾਲੀਆ ਅਤੇ ਟਰੱਸਟੀ ਡਾ. ਭਵਨੀਤ ਕੌਰ ਵਾਲੀਆ ਨੇ ਵੱਖ-ਵੱਖ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ |

ਥਾਣਾ ਮੁਖੀ ਗੁਰਭਜਨ ਸਿੰਘ ਨੇ ਸੰਭਾਲਿਆ ਅਹੁਦਾ

ਧੂਰੀ, 19 ਅਕਤੂਬਰ (ਸੰਜੇ ਲਹਿਰੀ) - ਥਾਣਾ ਸਦਰ ਧੂਰੀ ਵਿਖੇ ਨਵੇਂ ਆਏ ਐਸ.ਐਚ.ਓ. ਸ੍ਰ. ਗੁਰਭਜਨ ਸਿੰਘ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਇਲਾਕੇ ਦੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ...

ਪੂਰੀ ਖ਼ਬਰ »

ਲੋਕਾਂ ਨੂੰ ਪਰਾਲੀ ਨਾ ਸਾੜਨ ਦਾ ਦਿੱਤਾ ਹੋਕਾ

ਸੰਦੌੜ, 19 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ) - ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਐਨ.ਐਸ.ਐਸ ਵਿਭਾਗ ਦੀਆਂ ਹਦਾਇਤਾਂ 'ਤੇ ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਦੇ ਵਿਦਿਆਰਥੀਆਂ ਨੇ ਝੋਨੇ ਦੀ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਸਬੰਧੀ ਲੋਕਾਂ ਨੂੰ ...

ਪੂਰੀ ਖ਼ਬਰ »

ਟੋਲ ਪਲਾਜ਼ਾ 'ਤੇ ਫਾਇਰਿੰਗ ਕਰਕੇ ਫ਼ਰਾਰ ਹੋਣ ਵਾਲਿਆਂ 'ਚੋਂ ਇਕ ਕਾਬੂ

ਨਦਾਮਪੁਰ/ਚੰਨੋਂ, 19 ਅਕਤੂਬਰ (ਹਰਜੀਤ ਸਿੰਘ ਨਿਰਮਾਣ) - ਬੀਤੀ ਰਾਤ ਲਗਭਗ 10:30 ਵਜੇ ਦੇ ਕਰੀਬ ਪਿੰਡ ਕਾਲਾਝਾੜ ਟੋਲ ਪਲਾਜ਼ਾ ਉੱਪਰ ਕਾਰ ਸਵਾਰਾਂ ਵਲੋਂ ਫਾਇਰਿੰਗ ਕੀਤੀ ਗਈ | ਫਾਇਰਿੰਗ ਕਰਨ ਵਾਲਿਆਂ ਵਿਚੋਂ ਟੋਲ ਪਲਾਜ਼ਾ ਮੁਲਾਜਮਾਂ ਨੇ ਇਕ ਵਿਅਕਤੀ ਨੰੂ ਕਾਬੂ ਕਰਕੇ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ ਵਿਚ ਡੇਂਗੂ ਪੀੜਤਾਂ ਦਾ ਅੰਕੜਾ 530 'ਤੇ ਪੁੱਜਿਆ

ਸੰਗਰੂਰ, 19 ਅਕਤੂਬਰ (ਧੀਰਜ ਪਸ਼ੌਰੀਆ)-ਜ਼ਿਲ੍ਹਾ ਸੰਗਰੂਰ ਵਿਚ ਡੇਂਗੂ ਦਾ ਕਹਿਰ ਲਗਾਤਾਰ ਜਾਰੀ ਹੈ | ਜ਼ਿਲ੍ਹਾ ਨੋਡਲ ਅਫ਼ਸਰ ਡਾ: ਉਪਾਸਨਾ ਬਿੰਦਰਾ ਨੇ ਦੱਸਿਆ ਕਿ ਜ਼ਿਲ੍ਹੇ ਦੀ ਸਰਕਾਰੀ ਲੈਬਾਰਟਰੀ ਵਿਚ ਹੁਣ ਤੱਕ ਪੰਦਰਾਂ ਸੌ ਦੇ ਕਰੀਬ ਮਰੀਜ਼ ਡੇਂਗੂ ਦੇ ਟੈੱਸਟ ਲਈ ਆ ...

ਪੂਰੀ ਖ਼ਬਰ »

ਨਗਰ ਕੌ ਾਸਲ ਸੰਗਰੂਰ 50 ਸਫ਼ਾਈ ਸੇਵਕ ਹੋਰ ਰੱਖੇਗੀ

ਸੰਗਰੂਰ, 19 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਨਗਰ ਕੌਾਸਲ ਸੰਗਰੂਰ ਦੀ ਇਕੱਤਰਤਾ ਕੌਾਸਲ ਪ੍ਰਧਾਨ ਸ੍ਰੀ ਰਿਪੁਦਮਨ ਸਿੰਘ ਰਿਪੂ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਸ਼ੁਰੂ ਹੋਣ ਵੇਲੇ ਹਾਊਸ ਦੀ ਪ੍ਰਸੀਡੀਗ ਬੁੱਕ ਨੰੂ ਲੈ ਕੇ ਕੁਝ ਸਮੇਂ ਲਈ ...

ਪੂਰੀ ਖ਼ਬਰ »

ਖੇਤ ਮਜ਼ਦੂਰ ਨੇ ਕੀਤੀ ਖੁਦਕੁਸ਼ੀ

ਘਰਾਚੋਂ, 19 ਅਕਤੂਬਰ (ਘੁਮਾਣ) - ਸਥਾਨਕ ਖੇਤ ਮਜ਼ਦੂਰ ਵਲੋਂ ਸਲਫਾਸ ਖਾ ਕੇ ਮੌਤ ਨੂੰ ਗਲੇ ਲਾਉਣ ਦੀ ਖ਼ਬਰ ਹੈ | ਭਾਕਿਯੂ ਉਗਰਾਹਾਂ ਦੇ ਬਲਾਕ ਆਗੂ ਮਨਜੀਤ ਸਿੰਘ ਘਰਾਚੋਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਾਕਮ ਸਿੰਘ ਪੁੱਤਰ ਜੰਗੀਰ ਸਿੰਘ ਉਮਰ 55 ਕੁ ਸਾਲ ਜਿਸ ਦੇ ਸਿਰ ...

ਪੂਰੀ ਖ਼ਬਰ »

ਕੁਲਵਿੰਦਰ ਕੌਰ ਢੀ ਾਗਰਾ ਪੀ. ਟੀ. ਸੀ. ਪੰਜਾਬੀ 'ਤੇ ਕੱਲ੍ਹ

ਸੰਗਰੂਰ, 19 ਅਕਤੂਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਨੰਨ੍ਹੀ ਛਾਂ ਮੁਹਿੰਮ ਵਲੋਂ ਸਮਾਜ ਵਿਚ ਆਪਣੀ ਵਿਲੱਖਣ ਸ਼ਖ਼ਸੀਅਤ ਰੱਖਣ ਵਾਲੀਆਂ ਔਰਤਾਂ ਨੂੰ ਸਨਮਾਨਿਤ ਕਰਨ ਲਈ ਚਲਾਏ ਗਏ ਪ੍ਰੋਗਰਾਮ ਸਿਰਜਣਹਾਰੀ ਲਈ ਸੰਗਰੂਰ ਤੋਂ ਸਮਾਜਸੇਵੀ ਸ੍ਰੀਮਤੀ ਕੁਲਵਿੰਦਰ ...

ਪੂਰੀ ਖ਼ਬਰ »

ਚੈੱਕ ਬਾਉਂਸ ਦੇ ਕੇਸ 'ਚ ਦੋ ਸਾਲ ਕੈਦ

ਸੰਗਰੂਰ, 19 ਅਕਤੂਬਰ (ਧੀਰਜ ਪਸ਼ੌਰੀਆ)-ਜੱਜ ਅਜੇ ਮਿੱਤਲ ਦੀ ਅਦਾਲਤ ਨੇ ਚੈੱਕ ਬਾਉਂਸ ਦੇ ਇਕ ਕੇਸ ਦਾ ਫ਼ੈਸਲਾ ਕਰਦਿਆਂ ਇਕ ਵਿਅਕਤੀ ਨੂੰ ਦੋ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਮੁਦਈ ਪੱਖ ਦੇ ਵਕੀਲ ਵਿਕਾਸ ਅਲੀਸਾ ਨੇ ਦੱਸਿਆ ਕਿ ਰਾਜੇਸ਼ ਕੁਮਾਰ ਵਾਸੀ ਸੰਗਰੂਰ ਨੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਸਿੱਖਾਂ ਦੀ ਨੁਮਾਇੰਦਾ ਪਾਰਟੀ–ਸ਼ੇਰਪੁਰ, ਸਹਾਰਨ ਮਾਜਰਾ

ਮਾਲੇਰਕੋਟਲਾ, 19 ਅਕਤੂਬਰ (ਕੁਠਾਲਾ)-ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਪ੍ਰਧਾਨ ਹਰਬੰਸ ਸਿੰਘ ਸ਼ੇਰਪੁਰ ਅਤੇ ਜਨਰਲ ਸਕੱਤਰ ਪਰੀਤਮ ਸਿੰਘ ਸਹਾਰਨ ਮਾਜਰਾ ਨੇ ਸ਼ੋ੍ਰਮਣੀ ਅਕਾਲੀ ਦਲ ਨੂੰ ਵਿਸ਼ਵ ਦੇ ਸਿੱਖਾਂ ਦੀ ਸਿਰਮੌਰ ਸਿਆਸੀ ਜਮਾਤ ਦਸਦਿਆਂ ਅੱਜ ਇੱਥੇ ਕਿਹਾ ਕਿ ...

ਪੂਰੀ ਖ਼ਬਰ »

ਕਾਂਗਰਸ ਲੋਕਾਂ ਨੰੂ ਬੇਰੁਜ਼ਗਾਰ ਕਰਨ 'ਤੇ ਹੋਈ ਉਤਾਰੂ - ਬੀਬੀ ਬਰਨਾਲਾ

ਧੂਰੀ, 19 ਅਕਤੂਬਰ (ਸੁਖਵੰਤ ਸਿੰਘ ਭੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਅਕਾਲੀ ਦਲ ਦੇ ਮੈਂਬਰ ਕੋਰ ਕਮੇਟੀ ਬੀਬੀ ਹਰਪ੍ਰੀਤ ਕੌਰ ਬਰਨਾਲਾ ਨੇ ਪਿੰਡ ਈਸੜਾ ਅਤੇ ਲੁਹਾਰਮਾਜਰਾ 'ਚ ਪਾਰਟੀ ਵਰਕਰਾਂ ਨਾਲ ਮੀਟਿੰਗ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਕੁਦਰਤ-ਮਾਨਵ ਕੇਂਦਰਿਤ ਲੋਕ ਲਹਿਰ ਦੀ ਮੀਟਿੰਗ

ਅਮਰਗੜ੍ਹ, 19 ਅਕਤੂਬਰ (ਸੁਖਜਿੰਦਰ ਸਿੰਘ ਝੱਲ) - ਕੁਦਰਤ-ਮਾਨਵ ਕੇਂਦਰਿਤ ਲੋਕ ਲਹਿਰ ਅਤੇ ਖੇਤੀਬਾੜੀ ਤੇ ਕਿਸਾਨ ਵਿਕਾਸ ਫ਼ਰੰਟ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਮਾਸਟਰ ਜਸਵੰਤ ਸਿੰਘ ਬਨਭੌਰੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਦੌਰਾਨ 20-21 ਅਕਤੂਬਰ ਨੰੂ ਤਰਕਸ਼ੀਲ ...

ਪੂਰੀ ਖ਼ਬਰ »

ਅੰਗਹੀਣ ਭਲਾਈ ਸੰਸਥਾ ਦੀ ਚੋਣ

ਮਲੇਰਕੋਟਲਾ, 19 ਅਕਤੂਬਰ (ਪਾਰਸ ਜੈਨ)-ਹੈਂਡੀਕੈਪਡ ਵੈੱਲਫੇਅਰ ਐਸੋਸੀਏਸ਼ਨ ਮਲੇਰਕੋਟਲਾ ਦੀ ਚੋਣ ਹੋਈ ਜਿਸ ਵਿਚ ਸਰਵਸੰਮਤੀ ਨਾਲ ਮੁਹੰਮਦ ਅਮਜਦ ਨੂੰ ਪ੍ਰਧਾਨ, ਮੁਹੰਮਦ ਅਖ਼ਤਰ ਨੂੰ ਮੀਤ ਪ੍ਰਧਾਨ, ਮੁਹੰਮਦ ਇਦਰੀਸ ਨੂੰ ਜਨਰਲ ਸਕੱਤਰ, ਸਲਾਮਦੀਨ ਨੂੰ ਖ਼ਜ਼ਾਨਚੀ, ...

ਪੂਰੀ ਖ਼ਬਰ »

ਹਰਜਿੰਦਰ ਸਿੰਘ ਖਾਨਪੁਰ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਅਮਰਗੜ੍ਹ, ਰੁੜਕੀ ਕਲਾਂ, 19 ਅਕਤੂਬਰ (ਝੱਲ, ਮੰਨਵੀ) - ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਗੁਆਰਾ ਵਲੋਂ ਹਰਜਿੰਦਰ ਸਿੰਘ ਖ਼ਾਨਪੁਰ ਨੰੂ ਲੋਕ ਇਨਸਾਫ਼ ਪਾਰਟੀ ਦਾ ਸਰਕਲ ਰੁੜਕੀ ਕਲਾਂ ਤੋਂ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਸਮੇਂ ਗੁਰਸੇਵਕ ਸਿੰਘ ਗੁਆਰਾ ...

ਪੂਰੀ ਖ਼ਬਰ »

ਸਕੂਲ ਟਰੱਸਟੀ ਦੀ ਚੋਣ 'ਚ ਬਲਵੀਰ ਕੌਰ ਸੋਹੀ ਦੇ ਹੱਕ 'ਚ ਵੋਟਾਂ ਮੰਗੀਆਂ

ਕੁੱਪ ਕਲਾਂ, 19 ਅਕਤੂਬਰ (ਰਵਿੰਦਰ ਸਿੰਘ ਬਿੰਦਰਾ)-ਕੈਨੇਡਾ ਦੇ ਓਨਟਾਰੀਓ ਸੂਬੇ ਦੇ ਸ਼ਹਿਰ ਬਰੈਂਪਟਨ ਦੇ ਵਾਰਡ ਨੰ: 9 ਤੇ 10 ਤੋਂ ਸਕੂਲ ਟਰੱਸਟੀ ਦੀ ਚੋਣ ਲੜ ਰਹੀ ਪੰਜਾਬ ਦੀ ਹੋਣਹਾਰ ਧੀ ਬਲਵੀਰ ਕੌਰ ਸੋਹੀ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਇਲਾਕੇ ਦੀਆਂ ਕਈ ਖੇਡ ...

ਪੂਰੀ ਖ਼ਬਰ »

ਕਿੱਕ ਬਾਕਸਿੰਗ ਮੁਕਾਬਲਿਆਂ 'ਚ ਜਿੱਤਿਆ ਸੋਨ ਤਗਮਾ

ਲਹਿਰਾਗਾਗਾ, 19 ਅਕਤੂਬਰ (ਸੂਰਜ ਭਾਨ ਗੋਇਲ)-ਸਰਕਾਰੀ ਹਾਈ ਸਕੂਲ ਕੋਟੜਾ ਲਹਿਲ ਦੇ ਅੱਠਵੀਂ ਜਮਾਤ ਦੇ ਵਿਦਿਆਰਥੀ ਹਰਮਨ ਸਿੰਘ ਭੁੱਲਰ ਨੇ ਪੰਜਾਬ ਪੱਧਰ ਦੇ ਹੁਸ਼ਿਆਰਪੁਰ ਵਿਖੇ ਹੋਏ ਕਿੱਕ ਬਾਕਸਿੰਗ ਦੇ ਮੁਕਾਬਲਿਆਂ (ਅੰਡਰ 14) ਵਿਚ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ...

ਪੂਰੀ ਖ਼ਬਰ »

ਦੁਸਹਿਰਾ ਤੇ ਦੀਵਾਲੀ ਦੇ ਪਟਾਕਿਆਂ 'ਤੇ ਸਖ਼ਤੀ ਨਾਲ ਲੱਗੇ ਰੋਕ -ਬਹਿਰੂ

ਅਮਰਗੜ੍ਹ, 19 ਅਕਤੂਬਰ (ਬਲਵਿੰਦਰ ਸਿੰਘ ਭੁੱਲਰ) - ਸਾਉਣੀ ਦੀ ਮੁੱਖ ਫ਼ਸਲ ਝੋਨੇ ਦੀ ਵਢਾਈ ਸਮੇਂ ਜਿੱਥੇ ਸੂਬੇ ਦਾ ਸਮੁੱਚਾ ਕਿਸਾਨ ਵਰਗ ਦਾਣਾ ਮੰਡੀਆਂ ਵਿਚ ਬਿਲਕੁਲ ਸੁੱਕਾ ਜਾਂ ਘੱਟ ਤੋਂ ਘੱਟ ਨਮੀ ਵਾਲਾ ਝੋਨਾ ਹੀ ਲਿਆਉਣ ਲਈ ਜਾਗਰੂਕ ਜਾਪ ਰਿਹਾ ਹੈ ਉੱਥੇ ਕੁੱਝ ...

ਪੂਰੀ ਖ਼ਬਰ »

ਝੋਨੇ ਦਾ 450 ਗ੍ਰਾਮ ਵੱਧ ਤੋਲ ਫੜਿਆ

ਘਰਾਚੋਂ, 19 ਅਕਤੂਬਰ (ਘੁਮਾਣ) - ਅੰਨਦਾਤਾ ਕਹਾਉਣ ਵਾਲੇ ਕਿਸਾਨ ਦੀ ਹਰ ਕੋਈ ਝੰਡ ਲਾਹੁਣ ਨੂੰ ਫਿਰਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਕਿਸੂ ਰਾਜੇਵਾਲ ਦੇ ਬਲਾਕ ਪ੍ਰਧਾਨ ਦਰਬਾਰਾ ਸਿੰਘ ਨਾਗਰਾ ਨੇ ਕਰਦਿਆਂ ਕਿਹਾ ਕਿ ਮਹਿੰਗੇ ਭਾਅ ਦੇ ਖਾਦ, ਦਵਾਈਆਂ, ਡੀਜ਼ਲ ...

ਪੂਰੀ ਖ਼ਬਰ »

ਖਹਿਰਾ ਅੱਜ ਸੰਗਰੂਰ ਜੇਲ੍ਹ ਵਿਚ ਬੰਦ ਸਿੱਖ ਕਾਰਕੁਨਾਂ ਨਾਲ ਕਰਨਗੇ ਮੁਲਾਕਾਤ

ਸੰਗਰੂਰ, 19 ਅਕਤੂਬਰ (ਧੀਰਜ ਪਸ਼ੌਰੀਆ)-ਆਮ ਆਦਮੀ ਪਾਰਟੀ ਦੇ ਬਾਗੀ ਧੜੇ ਦਾ ਆਗੂ ਹਰਪ੍ਰੀਤ ਸਿੰਘ ਬਾਜਵਾ ਨੇ ਦੱਸਿਆ ਹੈ ਕਿ ਕੱਲ੍ਹ ਨੂੰ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਜ਼ਿਲ੍ਹਾ ਜੇਲ੍ਹ ਸੰਗਰੂਰ ਵਿਚ ਬੰਦ ਉਨ੍ਹਾਂ ਸਿੱਖ ਕਾਰਕੁਨਾਂ ਨਾਲ ਮੁਲਾਕਾਤ ...

ਪੂਰੀ ਖ਼ਬਰ »

ਹਾਰਦਿਕ ਕਾਲਜ ਦੇ ਵਿਦਿਆਰਥੀਆਂ ਵਲੋਂ ਵਾਤਾਵਰਨ ਸੰਭਾਲ ਰੈਲੀ

ਭਵਾਨੀਗੜ੍ਹ, 19 ਅਕਤੂਬਰ (ਜਰਨੈਲ ਸਿੰਘ ਮਾਝੀ)-ਹਾਰਦਿਕ ਕਾਲਜ ਆਫ਼ ਐਜੂਕੇਸ਼ਨ ਬਖੋਪੀਰ ਰੋਡ ਭਵਾਨੀਗੜ੍ਹ ਦੇ ਬੀ.ਐਡ ਦੇ ਐਨ.ਐਸ.ਐਸ. ਵਲੰਟੀਅਰ ਵਿਦਿਆਰਥੀਆਂ ਵਲੋਂ ਕਿਸਾਨ ਵੀਰਾਂ ਨੰੂ ਪਰਾਲੀ ਨਾ ਸਾੜਨ ਤੇ ਵਾਤਾਵਰਨ ਨੰੂ ਸ਼ੁੱਧ ਰੱਖਣ ਸੰਬੰਧੀ ਜਨ ਚੇਤਨਾ ਰੈਲੀ ਕੱਢੀ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਸਬੰਧੀ ਵਿਦਿਆਰਥੀਆਂ ਨੰੂ ਕੀਤਾ ਜਾਗਰੂਕਤਾ

ਸੰਗਰੂਰ, 19 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬਰਾਂਚ ਨੀਲ ਕੋਠੀ ਸੰਗਰੂਰ ਦੇ ਐਨ.ਐਸ.ਐਸ. ਵਿੰਗ ਵਲੋਂ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਇਕ ਜਾਗਰੂਕ ਸਮਾਗਮ ਕਰਵਾਇਆ ਗਿਆ | ਖੇਤੀਬਾੜੀ ਅਫ਼ਸਰ ਸ. ਮਨਦੀਪ ਸਿੰਘ ...

ਪੂਰੀ ਖ਼ਬਰ »

ਅਧਿਆਪਕਾ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ

ਦਿੜ੍ਹਬਾ ਮੰਡੀ, 19 ਅਕਤੂਬਰ (ਹਰਬੰਸ ਸਿੰਘ ਛਾਜਲੀ) - ਪੰਜਾਬ ਸਰਕਾਰ ਦੇ ਿਖ਼ਲਾਫ਼ ਐਸ.ਐਸ.ਏ./ਰਮਸਾ ਅਧਿਆਪਕਾਂ ਨੇ ਦਿੜ੍ਹਬਾ ਦੇ ਮੁੱਖ ਚੌਾਕ ਵਿੱਚ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਪਿੱਟ ਸਿਆਪਾ ਕੀਤਾ | ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਅਧਿਆਪਕਾਂ ਨੂੰ ਪੱਕੇ ਨਾ ...

ਪੂਰੀ ਖ਼ਬਰ »

ਗੀਤਾਾ 'ਚ ਨਸ਼ੇ ਤੇ ਹਥਿਆਰਾਾ ਦਾ ਪ੍ਰਦਰਸ਼ਨ ਮੰਦਭਾਗਾ-ਸਰੌਦ

ਅਮਰਗੜ੍ਹ, 19 ਅਕਤੂਬਰ (ਝੱਲ)-ਪੰਜਾਬ ਅੰਦਰ ਵਗ ਰਹੀ ਲੱਚਰ ਗਾਇਕੀ ਦੀ ਹਨੇਰੀ ਨੂੰ ਠੱਲ੍ਹ ਪਾਉਣ ਦੇ ਲਈ ਸਰਕਾਰ ਵਲੋਂ ਪਿਛਲੇ ਦਿਨੀਂ ਪੰਜਾਬ ਸਭਿਆਚਾਰ ਮਿਸ਼ਨ ਨਾਂ ਦੀ ਸੰਸਥਾ ਦਾ ਗਠਨ ਕੀਤਾ ਸੀ ਅਤੇ ਉਸ ਨੂੰ ਹਦਾਇਤਾਂ ਦਿੱਤੀਆਂ ਸਨ ਕਿ ਪੰਜਾਬ ਅੰਦਰ ਹਰ ਖੇਤਰ ਵਿਚ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਦਾ ਦਰਦ ਲੈ ਕੇ ਸਾਈਕਲ ਯਾਤਰਾ 'ਤੇ ਨਿਕਲਿਆ ਤੇਜਿੰਦਰ ਸੰਗਰੂਰ ਪਹੁੰਚਿਆ

ਸੰਗਰੂਰ, 19 ਅਕਤੂਬਰ (ਧੀਰਜ ਪਸ਼ੌਰੀਆ)-ਪੰਜਾਬੀ ਭਾਸ਼ਾ ਦਾ ਦਰਦ ਲੈ ਪੰਜਾਬ ਦੀ ਸਾਈਕਲ ਯਾਤਰਾ 'ਤੇ ਨਿਕਲਿਆ ਮਾਨਸਾ ਦਾ ਤੇਜਿੰਦਰ ਸਿੰਘ ਸੰਗਰੂਰ ਦੇ ਰੈੱਡ ਕਲਾਸ ਨਸ਼ਾ ਛੁਡਾਊ ਕੇਂਦਰ ਪਹੁੰਚਿਆ ਜਿੱਥੇ ਪੰਜਾਬੀ ਸਾਹਿਤ ਨੂੰ ਕਈ ਸਾਰਥਿਕ ਪੁਸਤਕਾਂ ਦੇ ਚੁੱਕੇ ਅਤੇ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਭਲਵਾਨ ਨੇ ਮੈਨੇਜਰ ਵਜੋਂ ਸੰਭਾਲਿਆ ਅਹੁਦਾ

ਸੰਗਰੂਰ, 19 ਅਕਤੂਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਸੰਗਰੂਰ ਦੇ ਇਤਿਹਾਸਕ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਸ: ਮਨਪ੍ਰੀਤ ਸਿੰਘ ਭਲਵਾਨ ਨੇ ਬਤੌਰ ਮੈਨੇਜਰ ਆਪਣਾ ਅਹੁਦਾ ਸੰਭਾਲ ਲਿਆ ਹੈ | ਸ਼ੋ੍ਰਮਣੀ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਜਥੇਦਾਰ ਹਰਦੇਵ ...

ਪੂਰੀ ਖ਼ਬਰ »

ਪਟਿਆਲਾ ਮੋਰਚੇ 'ਚ ਕੱਲ੍ਹ ਨੂੰ ਸ਼ਮੂਲੀਅਤ ਕਰੇਗਾ ਵੱਡਾ ਕਾਫ਼ਲਾ

ਲਹਿਰਾਗਾਗਾ, 19 ਅਕਤੂਬਰ (ਸੂਰਜ ਭਾਨ ਗੋਇਲ) - ਸਾਂਝਾ ਅਧਿਆਪਕ ਮੋਰਚਾ ਵੱਲੋਂ ਪੰਜਾਬ ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਿਖ਼ਲਾਫ਼ 21 ਅਕਤੂਬਰ ਨੂੰ ਪਟਿਆਲਾ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਿੱਚ ਲਹਿਰਾਗਾਗਾ ਇਲਾਕੇ ਦੀਆਂ ਅਧਿਆਪਕ ਅਤੇ ਜਨਤਕ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ

ਮੂਣਕ, 19 ਅਕਤੂਬਰ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ) - ਯੂਥ ਡਰੀਮ ਕਲੱਬ ਰਾਮਪੁਰਾ ਗੁੱਜਰਾ ਵਲੋਂ ਕਮਿਊਨਿਟੀ ਸੈਂਟਰ ਰਾਮਪੁਰਾ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਅਪੇ੍ਰਸ਼ਨ ਕੈਂਪ ਲਾਇਆ ਗਿਆ ਜਿਸ ਵਿਚ ਲਾਇਨਜ਼ ਅੱਖਾਂ ਦੇ ਹਸਪਤਾਲ ਪਾਤੜਾਂ ਦੇ ਡਾਕਟਰਾ ...

ਪੂਰੀ ਖ਼ਬਰ »

ਸੁਰੇਸ਼ ਕੁਮਾਰ ਪਾਲਾ ਭਾਜਪਾ ਮੰਡਲ ਪ੍ਰਧਾਨ ਬਣੇ

ਲਹਿਰਾਗਾਗਾ, 19 ਅਕਤੂਬਰ (ਸੂਰਜ ਭਾਨ ਗੋਇਲ)-ਭਾਜਪਾ ਵਰਕਰਾਂ ਦੀ ਇਕ ਮੀਟਿੰਗ ਸਥਾਨਕ ਜੀ.ਪੀ.ਐਫ ਧਰਮਸ਼ਾਲਾ ਵਿਖੇ ਹੋਈ ਜਿਸ ਵਿਚ ਭਾਜਪਾ ਜ਼ਿਲ੍ਹਾ ਸੰਗਰੂਰ 2 ਦੇ ਪ੍ਰਧਾਨ ਸੰਜੈ ਸਿੰਗਲਾ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਾਮਲ ਹੋਏ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਵੱਲੋਂ ...

ਪੂਰੀ ਖ਼ਬਰ »

ਐਸ. ਡੀ. ਐਮ. ਮੂਣਕ ਦਾ ਕਿਸਾਨਾਂ ਵਲੋਂ ਸਨਮਾਨ

ਮੂਣਕ, 19 ਅਕਤੂਬਰ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ) - ਪਿਛਲੇ ਮਹੀਨੇ ਘੱਗਰ ਦਰਿਆ ਦੇ ਸੰਭਾਵੀ ਹੜ੍ਹਾਂ ਦੇ ਬਚਾਅ ਲਈ ਐਸ.ਡੀ.ਐਮ. ਮੂਣਕ ਸ. ਸੂਬਾ ਸਿੰਘ ਵੱਲੋਂ ਤਨਦੇਹੀ ਨਾਲ ਨਿਭਾਈ ਗਈ ਡਿਊਟੀ ਤੋਂ ਪ੍ਰਭਾਵਿਤ ਹੋ ਕੇ ਪਿੰਡ ਬੰਗਾ ਦੇ ਕਿਸਾਨਾਂ ਵਲੋਂ ਐਸ.ਡੀ.ਐਮ. ਦਾ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਕਦੀ ਵੀ ਨਸ਼ਾ ਨਾ ਕਰਨ ਦੀ ਚੁੱਕੀ ਸਹੁੰ

ਅਮਰਗੜ੍ਹ, 19 ਅਕਤੂਬਰ (ਸੁਖਜਿੰਦਰ ਸਿੰਘ ਝੱਲ, ਹਰਿੰਦਰ ਸਿੰਘ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗੜੀਆਂ ਵਿਖੇ ਸਾਇੰਟੇਫਿਕ ਅਵੇਅਰਨੈੱਸ ਅਤੇ ਸੋਸ਼ਲ ਵੈਲਫੇਅਰ ਫੋਰਮ ਵਲੋਂ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਸੰਗਰੂਰ ਤੇ ਸੋਸਵਾ ਦੇ ਸਹਿਯੋਗ ਨਾਲ ਨਸ਼ਿਆਂ ...

ਪੂਰੀ ਖ਼ਬਰ »

ਕੁਸ਼ਤੀ 'ਚ ਕੰਬੋਜ ਸਕੂਲ ਨੇ ਜਿੱਤੇ 15 ਸੋਨ ਤਗਮੇ

ਮਾਲੇਰਕੋਟਲਾ, 19 ਅਕਤੂਬਰ (ਪਾਰਸ ਜੈਨ, ਹਨੀਫ਼ ਥਿੰਦ) - 64ਵੀਆਂ ਜਿਲ੍ਹਾ ਪੱਧਰੀ ਕੁਸ਼ਤੀਆਂ ਅੰਡਰ-14, 17, 19 (ਲੜਕੇ) ਫ਼੍ਰੀ ਸਟਾਈਲ ਅਤੇ ਗਰੀਕੋ ਰੋਮਨ ਏ.ਈ.ਓ ਸ਼ਿਵਰਾਜ ਸਿੰਘ ਦੀ ਅਗਵਾਈ ਤੇ ਪਿ੍ੰਸੀਪਲ ਅਸਰਾਰ ਨਿਜਾਮੀ ਦੀ ਕਨਵੀਨਰਸ਼ਿਪ 'ਚ ਸਥਾਨਕ ਡਾ. ਜਾਕਿਰ ਹੁਸੈਨ ...

ਪੂਰੀ ਖ਼ਬਰ »

ਅਮਾਨਤ ਕੌਰ ਬਣੀ ਮਿਸ ਫਰੈਸ਼ਰ

ਸੁਨਾਮ ਊਧਮ ਸਿੰਘ ਵਾਲਾ, 19 ਅਕਤੂਬਰ (ਧਾਲੀਵਾਲ, ਭੁੱਲਰ)-ਗੁਰੂ ਨਾਨਕ ਦੇਵ ਡੈਂਟਲ ਕਾਲਜ ਸੁਨਾਮ ਵਿਖੇ ਪਿ੍ੰਸੀਪਲ ਡਾ. ਸੰਜੀਵ ਜੈਨ ਦੀ ਅਗਵਾਈ ਵਿਚ ਇੱਕ ਸਭਿਆਚਾਰਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਵੱਲੋਂ ਗਿੱਧਾ, ਭੰਗੜਾ ਅਤੇ ਹੋਰ ਵਿਰਾਸਤੀ ਲੋਕ ਨਾਚ ...

ਪੂਰੀ ਖ਼ਬਰ »

ਤਗਮਾ ਜਿੱਤਣ ਵਾਲੇ ਖਿਡਾਰੀ ਸਨਮਾਨਿਤ

ਰੁੜਕੀ ਕਲਾਂ, 19 ਅਕਤੂਬਰ (ਜਤਿੰਦਰ ਮੰਨਵੀ)-ਤਾਰਾ ਵਿਵੇਕ ਕਾਲਜ ਗੱਜਣਮਾਜਰਾ ਵਲੋਂ ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਨਾਮਣਾ ਖੱਟਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕਰਨ ਲਈ ਪਿ੍ੰਸੀਪਲ ਡਾ. ਜਗਦੀਪ ਕੌਰ ਦੀ ਅਗਵਾਈ ਵਿਚ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX